Friday, May 22, 2026
Home Blog Page 592

CM ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫਾ

Malerkotla News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ੁਕਰਵਾਰ ਨੂੰ ਮਲੇਰਕੋਟਲਾ ਦੇ ਦੌਰੇ ‘ਤੇ ਜਾ ਰਹੇ ਹਨ, ਜਿੱਥੇ ਉਹ ਮਲੇਰਕੋਟਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਮਿਲੀ ਸੂਚਨਾ ਮੁਤਾਬਕ ਸਰਦਾਰ ਮਾਨ ਆਪਣੇ ਦੌਰੇ ਦੌਰਾਨ ਕਰੋੜਾਂ ਦੀ ਲਾਗਤ ਨਾਲ ਤਿਆਰ ਕੀਤੇ ਅਹਿਮਦਗੜ੍ਹ ਅਤੇ ਅਮਰਗੜ੍ਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਣਗੇ। ਇਹ ਕੰਪਲੈਕਸ ਸਥਾਨਕ ਲੋਕਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਆਸਾਨੀ ਨਾਲ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਲਿਆਂ ਬਾਰੇ ਮੰਤਰਾਲੇ ਵੱਲੋਂ ਐਲਾਨੇ ਗਏ ਸਵੱਛ ਸਰਵੇਖਣ 2024-25 ਦੇ ਨਤੀਜਿਆਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਸੂਬੇ ਨੇ ਸਫਾਈ ਮਿਸ਼ਨ ਵਿੱਚ ਮਿਸਾਲੀ ਪ੍ਰਗਤੀ ਹਾਸਲ ਕੀਤੀ ਹੈ। ਉਨ੍ਹਾਂ ਮਾਣ ਅਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ 46 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਵਾਟਰ ਪਲੱਸ ਦਾ ਦਰਜ ਹਾਸਲ ਕੀਤਾ ਹੈ ਜੋ ਕਿ ਇਸ ਸਬੰਧੀ ਭਾਰਤ ਵਿੱਚ ਸਰਬੋਤਮ ਦਰਜਾ ਹੈ। ਉਨ੍ਹਾਂ ਅੱਗੇ ਕਿਹਾ ਕਿ 52 ਯੂ.ਐਲ.ਬੀਜ਼ ਨੂੰ ਓ.ਡੀ.ਐਫ. ++, 43 ਨੂੰ ਓ.ਡੀ.ਐਫ.+, ਅਤੇ 22 ਨੂੰ ਓ.ਡੀ.ਐਫ ਦਰਜਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

ਇਸ ਤੋਂ ਇਲਾਵਾ ਸਫਾਈ ਦੇ ਖੇਤਰ ਵਿੱਚ 9 ਯੂ.ਐਲ.ਬੀਜ਼ ਦੇਸ਼ ਦੀਆਂ 100 ਪ੍ਰਮੁੱਖ ਯੂ.ਐਲ.ਬੀਜ਼ ਵਿੱਚ ਸ਼ੁਮਾਰ ਹੋਈਆਂ ਹਨ।ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਗਾਰਵੇਜ ਫਰੀ ਸਿਟੀ ਸਟਾਰ ਰੇਟਿੰਗ ਤਹਿਤ, 25 ਯੂ.ਐਲ.ਬੀ. ਨੂੰ ਵਨ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ ਜੋ ਕਿ ਸਾਲ 2016 ਤੋਂ ਤੱਕ ਦੀ ਸਭ ਤੋਂ ਰੇਟਿੰਗ ਹੈ। ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਨੇ ਥਰੀ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ ਜਦੋਂਕਿ ਬਠਿੰਡਾ ਨਗਰ ਨਿਗਮ ਨੂੰ ਸਵੱਛ ਸ਼ਹਿਰ ਲਈ ਸਟੇਟ ਪੁਰਸਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਯੂ.ਐਲ.ਬੀ. ਵਿੱਚ ਸਰੋਤਾਂ ਦੀ ਵੰਡ ਕਰਕੇ ਸਫਾਈ, ਸੈਨੀਟੇਸ਼ਨ ਸਹੂਲਤਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨ ਕੀਤਾ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੂ.ਐਲ.ਬੀ. ਨੂੰ ਫੰਡ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਸਵੱਛਤਾ ਤੇ ਸਫਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਮੰਤਰੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ, ”ਇਹ ਹਾਲੇ ਸ਼ੁਰੂਆਤ ਹੈ, ਅਸੀਂ ਭਵਿੱਖ ਵਿੱਚ ਹੋਰ ਬਿਹਤਰ ਕਰਾਂਗੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਸ਼ਹਿਰੀ ਨਾਗਰਿਕਾਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਡਾ. ਰਵਜੋਤ ਨੇ ਸਾਰੇ ਨਗਰ ਨਿਗਮ ਕਮਿਸ਼ਨਰਾਂ, ਯੂ.ਐਲ.ਬੀਜ਼ ਅਤੇ ਪੀ.ਡਬਲਯੂ.ਐਸ.ਐਸ.ਬੀ. ਫੀਲਡ ਅਧਿਕਾਰੀਆਂ ਦਾ ਪੰਜਾਬ ਨੂੰ ਕੂੜਾ-ਮੁਕਤ ਸਾਫ਼ ਦਰਜਾ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਹ ਗਤੀ ਜਾਰੀ ਰਹੇਗੀ।ਉਨ੍ਹਾਂ ਦੁਹਰਾਇਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ “ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ” ਸਿਰਜਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਪ੍ਰਾਪਤੀਆਂ ਇਸ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਸਿਮਰਤ ਕੌਰ ਬਾਦਲ ਵੱਲੋਂ ਤੂਫ਼ਾਨੀ ਦੌਰਾ, ਕਿਸਾਨਾਂ ਲਈ 3 ਲੱਖ ਦੀ ਗਰਾਂਟ

0

Bathinda News: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਹਲਕਾ ਬਠਿੰਡਾ ਦੇ ਕੋਠੇ ਨਾਥੀਆਣਾ ਤੇ ਮਹਿਮਾ ਭਗਵਾਨਾਂ ਵਿਖ਼ੇ ਮੀਂਹ ਨਾਲ ਪਾਣੀ ਵਿਚ ਡੁੱਬੇ ਝੋਨੇ ਖੇਤਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਬਠਿੰਡਾ ਸੰਸਦ ਨੇ ਕਿਸਾਨਾਂ ਦਾ ਹੱਕ ਹਾਅ ਦਾ ਨਾਅਰਾ ਮਾਰਦੇ ਹੋਏ ਹਲਕੇ ਦੇ ਮੌਜੂਦਾ ਵਿਧਾਇਕ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਵਿਧਾਇਕ ਕੋਲ ਕਿਸਾਨਾਂ ਗੱਲ ਸੁਣਨ ਦਾ ਟਾਈਮ ਨਹੀਂ। ਉਨ੍ਹਾਂ ਕਿਹਾ ਝੋਨੇ ਦੀ ਫ਼ਸਲ ਮੀਂਹ ਕਾਰਨ ਤਬਾਹ ਹੋ ਗਈ ਹੈ। ਪਰ ਕਿਸੇ ਵੀ ਨਮਿੰਦੇ ਨੇ ਕਿਸਾਨਾਂ ਦੀ ਸਾਰ ਤੱਕ ਨਹੀਂ ਲਈ।

ਇਹ ਵੀ ਪੜ੍ਹੋ Ex CM ਚੰਨੀ ਬਠਿੰਡਾ ਪੁੱਜੇ, ਨਸ਼ਾ ਤਸਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਫ਼ੌਜੀ ਦਾ ਪੁੱਛਿਆ ਹਾਲ-ਚਾਲ

ਉਨ੍ਹਾਂ ਬਠਿੰਡਾ ਪ੍ਰਸ਼ਾਸਨ ਨੂੰ ਵੀ ਨਹੀਂ ਬਖਸਿਆ ਕਿਹਾ ਉਨ੍ਹਾਂ ਕੋਲ ਮੀਟਿੰਗਾਂ ਤੋਂ ਵੇਹਲ ਨਹੀਂ। ਗੌਰਤਲਬ ਹੈ, ਕਿ ਪਿੰਡ ਕੋਠੇ ਨਾਥੀਆਣਾ ਅਤੇ ਮਹਿਮਾ ਭਗਵਾਨਾਂ ਦੇ ਰਕਬੇ ਅਧੀਨ ਲਗਭਗ 150 ਏਕੜ ਪਾਣੀ ਵਿਚ ਡੁੱਬ ਗਈ ਹੈ। ਕਿਸਾਨ ਬਲਵਿੰਦਰ ਸਿੰਘ, ਇਕਬਾਲ ਸਿੰਘ, ਗੁਰਤੇਜ ਸਿੰਘ, ਜਸਕਰਨ ਸਿੰਘ, ਪੰਜਾਬ ਸਿੰਘ, ਸੁਰਜੀਤ ਸਿੰਘ, ਤੇਜ਼ ਸਿੰਘ ਅਤੇ ਗੁਰਜੰਟ ਸਿੰਘ ਨੇ ਹਰ ਸਾਲ ਫ਼ਸਲ ਖਰਾਬ ਹੋਣ ਦਾ ਰੋਣਾ ਰੋਇਆ। ਉਨ੍ਹਾਂ ਵੀਰਵਾਰ ਨੂੰ ਆਪਣੇ ਦੌਰੇ ਦੀ ਸੁਰੂਆਤ ਇਤਿਹਾਸਕ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਰੂ ਕੀਤਾ।

ਇਹ ਵੀ ਪੜ੍ਹੋ Punjab News; ਕੈਨੇਡਾ ‘ਚ ਮਾਨਸਾ ਦੇ ਇੱਕ ਨੌਜਵਾਨ ਦੀ ਦਰਿਆ ਵਿਚ ਡੁੱਬਣ ਕਾਰਨ ਹੋਈ ਮੌ+ਤ

ਉਨ੍ਹਾਂ ਕਿਸਾਨਾਂ ਦੇ ਡੁੱਬੇ ਹੋਏ ਝੋਨੇ ਵਿੱਚੋਂ ਪਾਣੀ ਨਿਕਾਸੀ ਲਈ ਤਿੰਨ ਲੱਖ ਰੁਪਏ ਗ੍ਰਾਂਟ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਬਲਕਾਰ ਸਿੰਘ ਬਰਾੜ, ਕੋਠੇ ਨਾਥੀਆਣੇ ਦੇ ਸਰਪੰਚ ਰਾਜਵਿੰਦਰ ਸਿੰਘ ਨਹਿਰੂ ਬਲਦੇਵ ਸਿੰਘ ਮਹਿਮਾ ਸਰਜਾ, ਸਾਬਕਾ ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਤਾਰਾ ਬਰਾੜ, ਸੁਖਚੈਨ ਸਿੰਘ ਮਹਿਮਾ ਸਰਜਾ, ਜਸਪ੍ਰੀਤ ਸਿੰਘ ਬਰਾੜ, ਬੇਅੰਤ ਸਿੰਘ ਲੱਖੀ ਜੰਗਲ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ex CM ਚੰਨੀ ਬਠਿੰਡਾ ਪੁੱਜੇ, ਨਸ਼ਾ ਤਸਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਫ਼ੌਜੀ ਦਾ ਪੁੱਛਿਆ ਹਾਲ-ਚਾਲ

0

Bathinda News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵੀਰਵਾਰ ਨੂੰ ਅਚਾਨਕ ਬਠਿੰਡਾ ਵਿਚ ਪੁੱਜੇ, ਜਿੱਥੇ ਉਨ੍ਹਾਂ ਨਸ਼ਾ ਤਸਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਭਾਈਬਖਤੌਰ ਦੇ ਸਾਬਕਾ ਫ਼ੌਜੀ ਰਣਬੀਰ ਸਿੰਘ ਦਾ ਹਾਲਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਨਾਲ ਮੋੜ ਹਲਕੇ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਹਲਕੇ ਦੇ ਕਾਂਗਰਸੀ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਸ: ਚੰਨੀ ਨੇ ਪੀੜ੍ਹਤ ਕੋਲੋਂ ਸਾਰੀ ਘਟਨਾ ਬਾਰੇ ਜਾਣਿਆਂ ਤੇ ਮੌਕੇ ਉਪਰ ਮੌਜੂਦ ਪੁਲਿਸ ਅਫ਼ਸਰਾਂ ਨਾਲ ਗੱਲਬਾਤ ਕਰਦਿਆਂ ਮੁਲਜਮਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

0

👉ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਮੌਕੇ 23 ਜੁਲਾਈ ਤੋਂ ਬਟਾਲਾ ਵਿਖੇ ਹੋਣਗੇ ਮਹੀਨਾ ਭਰ ਚੱਲਣ ਵਾਲੇ ਕਵਿਤਾ ਤੇ ਭਾਸ਼ਣ ਮੁਕਾਬਲੇ
Chandigarh News:ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ਇਸਦੀ ਸਮੀਖਿਆ ਵੀ ਕਰੇਗੀ।ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ: ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ 5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ। ਮੰਤਰੀ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਿਆਂ ਦੇ ਵਧਣ-ਫੁੱਲਣ ਤੇ ਸਾਂਭ ਸੰਭਾਲ ਨੂੂੰ ਯਕੀਨੀ ਬਣਾਉਣ ਲਈ ਢੁਕਵੀਂ ਨਜ਼ਰਸਾਨੀ ਕੀਤੀ ਜਾਵੇਗੀ ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਇਸ ਤੋਂ ਇਲਾਵਾ, ਵਾੜ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਬੂਟਿਆਂ ਨੂੰ ਆਵਾਰਾ ਜਾਨਵਰਾਂ ਤੋਂ ਬਚਾਇਆ ਜਾ ਸਕੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਇਹ ਪ੍ਰੋਜੈਕਟ ਆਲੇ ਦੁਆਲੇ ਨੂੰ ਬਹੁਤ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਵੱਲ ਇੱਕ ਸੁਹਿਰਦ ਉਪਰਾਲਾ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਮਨਰੇਗਾ ਅਧੀਨ ਕੰਮ ਕਰਦੇ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਯਕੀਨੀ ਬਣਾਏਗਾ।ਦੂਜੀ ਅਹਿਮ ਪੇਸ਼ਕਦਮੀ ਦਾ ਉਦਘਾਟਨ ਕਰਦਿਆਂ ਮੰਤਰੀ ਨੇ ਦੱਸਿਆ ਕਿ ਅੱਜ ਦੀ ਪੀੜ੍ਹੀ ਨੂੰ ਰੁੱਖਾਂ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ, ਇਸ ਵਿਸ਼ੇ ’ਤੇ ਆਧਾਰਿਤ ਭਾਸ਼ਣ ਅਤੇ ਕਵਿਤਾ ਮੁਕਾਬਲੇ 23 ਜੁਲਾਈ ਤੋਂ ਬਟਾਲਾ ਵਿਖੇ ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਵਾਲੇ ਦਿਨ ਤੋਂ ਸ਼ੁਰੂ ਕਰਵਾਏ ਜਾਣਗੇ। ਇਹ ਮੁਕਾਬਲੇ ਇੱਕ ਮਹੀਨੇ ਤੱਕ ਚੱਲਣਗੇ ਅਤੇ ਚਾਰ ਸ਼੍ਰੇਣੀਆਂ :ਪ੍ਰਾਇਮਰੀ (ਪਹਿਲੀ ਤੋਂ ਪੰਜਵੀਂ ਜਮਾਤ), ਸੈਕੰਡਰੀ (ਛੇਵੀਂ ਤੋਂ ਦਸਵੀਂ ਜਮਾਤ), ਸੀਨੀਅਰ ਸੈਕੰਡਰੀ (ਗਿਆਰਵੀਂ ਤੇ ਬਾਰਵੀਂ) ਅਤੇ ਕਾਲਜ ਪੱਧਰ ਉੱਤੇ ਕਰਵਾਏ ਜਾਣਗੇ।ਇਸ ਬਾਰੇ ਹੋਰ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਪਹਿਲੇ ਗੇੜ ਦੇ ਜੇਤੂ ਅੱਗੇ ਰਾਜ ਪੱਧਰ ’ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ CM ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ

ਰਾਜ ਪੱਧਰ ’ਤੇ ਚਾਰਾਂ ਸ਼੍ਰੇਣੀਆਂ ਵਿੱਚੋਂ ਹਰੇਕ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਕ੍ਰਮਵਾਰ 51,000 ਰੁਪਏ, 31,000 ਰੁਪਏ ਅਤੇ 21,000 ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਦੀ ਦੇਖ-ਰੇਖ ਹੇਠ ਕਰਵਾਏ ਜਾਣ ਵਾਲੇ ਇਹਨਾਂ ਮੁਕਾਬਲਿਆਂ ਵਿੱਚ ਪੰਜਾਬੀ ਸਾਹਿਤ ਦੀਆਂ ਉੱਘੀਆਂ ਸ਼ਖਸੀਅਤਾਂ ਬਤੌਰ ਜੱਜ ਸ਼ਾਮਿਲ ਹੋਣਗੀਆਂ।ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਕੇ ਕਾਰਜਕਾਲ ਦੌਰਾਨ ਜੰਗਲਾਤ ਅਧੀਨ ਰਕਬੇ ਵਿੱਚ ਵਾਧਾ ਹੋਇਆ ਹੈ। ਤੱਥਾਂ ਦਾ ਹਵਾਲਾ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ 2021 ਵਿੱਚ ਜੰਗਲਾਤ ਅਧੀਨ ਖੇਤਰ 3144.47 ਵਰਗ ਕਿਲੋਮੀਟਰ ਸੀ ਜਦੋਂ ਕਿ 2023 ਵਿੱਚ ਇਹ ਵਧ ਕੇ 3321.24 ਵਰਗ ਕਿਲੋਮੀਟਰ ਹੋ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਯਾਂਕ ਭਾਰਤੀ, ਜੰਗਲਾਤ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਸ੍ਰੀ ਧਰਮਿੰਦਰ ਸ਼ਰਮਾ ਅਤੇ ਵਣਪਾਲ, ਜੰਗਲਾਤ (ਸ਼ਿਵਾਲਿਕ ਸਰਕਲ) ਸ੍ਰੀ ਕੰਨਨ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

0

👉ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਹੈ।

ਇਹ ਵੀ ਪੜ੍ਹੋ  Punjab News; ਕੈਨੇਡਾ ‘ਚ ਮਾਨਸਾ ਦੇ ਇੱਕ ਨੌਜਵਾਨ ਦੀ ਦਰਿਆ ਵਿਚ ਡੁੱਬਣ ਕਾਰਨ ਹੋਈ ਮੌ+ਤ

ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ – ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਪੰਦਰਾਂ ਦਿਨਾਂ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ  SAS Nagar Police ਦੇ ਸਾਇਬਰ ਕਰਾਇਮ ਵਿੰਗ ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ ‘ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਉਸ ਵਿਅਕਤੀ ਜਿਸ ਨੂੰ ਇਹ ਖੇਪ ਡਲੀਵਰ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 17-07-2025 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Punjab News; ਕੈਨੇਡਾ ‘ਚ ਮਾਨਸਾ ਦੇ ਇੱਕ ਨੌਜਵਾਨ ਦੀ ਦਰਿਆ ਵਿਚ ਡੁੱਬਣ ਕਾਰਨ ਹੋਈ ਮੌ+ਤ

Punjab News; ਮਾਨਸਾ ਸ਼ਹਿਰ ਨਾਲ ਸਬੰਧਤ ਇੱਕ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਇੱਕ 28 ਸਾਲਾਂ ਨੌਜਵਾਨ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਜਤਿਨ ਗਰਗ ਉਚੇਰੀ ਪੜ੍ਹਾਈ ਲਈ ਪਿਛਲੇ ਸਾਲ ਅਗਸਤ ਮਹੀਨੇ ਵਿਚ ਹੀ ਕੈਨੇਡਾ ਗਿਆ ਸੀ। ਪ੍ਰਵਾਰ ਜਾਣ ਵਾਲਿਆਂ ਮੁਤਾਬਕ ਜਤਿਨ ਨੇ ਕੈਨੇਡਾ ਦੇ ਬ੍ਰਿਟਿਸ ਕੰਲੋਬੀਆ ਸਥਿਤ ਥੋਮਸਨ ਰਿਵਰ ਯੂਨੀਵਰਸਿਟੀ ਵਿਚ ਦਾਖ਼ਲਾ ਲਿਆ।

ਇਹ ਵੀ ਪੜ੍ਹੋ CM ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ

ਸੂਚਨਾ ਮੁਤਾਬਕ ਉਹ ਆਪਣੇ ਸਾਥੀਆਂ ਸਹਿਤ ਵਾਲੀਵਾਲ ਖੇਡ ਰਿਹਾ ਸੀ ਕਿ ਅਚਾਨਕ ਵਾਲੀਬਾਲ ਦਰਿਆ ਵਿਚ ਡਿੱਗ ਪਈ ਤੇ ਉਸਨੂੰ ਕੱਢਣ ਦੇ ਲਈ ਜਤਿਨ ਨੇ ਪਿੱਛੇ ਹੀ ਛਾਲ ਮਾਰ ਦਿੱਤੀ ਪ੍ਰੰਤੂ ਉਸਤੋਂ ਮੁੜ ਨਿਕਲਿਆ ਨਹੀਂ ਗਿਆ ਤੇ ਡੁੱਬ ਗਿਆ। ਆਪਣੇ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਤਿਨ ਦੀ ਲਾਸ਼ ਵਾਪਸ ਦੇਸ਼ ਲਿਆਉਣ ਲਈ ਉਨ੍ਹਾਂ ਦੀ ਮੱਦਦ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਚਾਇਤੀ ਉਪ ਚੋਣਾਂ; ਬਠਿੰਡਾ ‘ਚ ਅਖੀਰਲੇ ਦਿਨ 51 ਨਾਮਜ਼ਦਗੀ ਪੱਤਰ ਹੋਏ ਦਾਖਲ:ਜ਼ਿਲ੍ਹਾ ਚੋਣ ਅਫ਼ਸਰ

0

👉ਪੜਤਾਲ 18 ਜੁਲਾਈ ਨੂੰ, 27 ਜੁਲਾਈ ਨੂੰ ਪੈਣਗੀਆਂ ਵੋਟਾਂ ਤੇ ਉਸੇ ਦਿਨ ਹੋਵੇਗੀ ਗਿਣਤੀ
Bathinda News: ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 46 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਅਖੀਰਲੇ ਦਿਨ 51 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਹੁਣ ਤੱਕ ਜ਼ਿਲ੍ਹੇ ਅੰਦਰ ਕੁਲ 60 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬਲਾਕ ਬਠਿੰਡਾ ਦੇ ਬਾਜ਼ੀਗਰ ਬਸਤੀ, ਤਲਾਬ ਨਹਿਰ ਬਸਤੀ 1,4,5 ਤੋਂ ਇਲਾਵਾ ਪਿੰਡ ਦਿਉਣ, ਦਿਉਣ ਖੁਰਦ, ਮੀਆਂ ਤੇ ਵਿਰਕ ਕਲਾਂ ਦੇ 8 ਵਾਰਡਾਂ ਲਈ 9, ਬਲਾਕ ਭਗਤਾ ਭਾਈਕਾ ਦੇ ਪਿੰਡ ਬੁਰਜ਼ ਥਰੋੜ, ਹਮੀਰਗੜ੍ਹ,

ਇਹ ਵੀ ਪੜ੍ਹੋ  SAS Nagar Police ਦੇ ਸਾਇਬਰ ਕਰਾਇਮ ਵਿੰਗ ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

ਨਿਉਰ ਦੇ 4 ਵਾਰਡਾਂ ਲਈ 7, ਬਲਾਕ ਗੋਨਿਆਨਾ ਦੇ ਪਿੰਡ ਭੋਖੜਾ ਖੁਰਦ, ਕੋਠੇ ਚੇਤ ਸਿੰਘ ਤੇ ਮਹਿਮਾ ਸਵਾਈ ਦੇ 6 ਵਾਰਡਾਂ ਲਈ 6, ਬਲਾਕ ਮੌੜ ਦੇ ਪਿੰਡ ਬਘੇੜ ਚੜਤ, ਬੁਰਜ਼ ਅਤੇ ਬੁਰਜ਼ ਸੇਮਾ ਦੇ 3 ਵਾਰਡਾਂ ਲਈ 4, ਬਲਾਕ ਨਥਾਣਾ ਦੇ ਪਿੰਡ ਭਾਈ ਹਰਜੋਗਿੰਦਰ ਸਿੰਘ ਨਗਰ, ਬੁਰਜ਼ ਕਾਹਨ ਸਿੰਘ ਵਾਲਾ, ਚੱਕ ਬਖਤੂ, ਢਿੱਲਵਾਂ, ਕੋਠੇ ਗੋਬਿੰਦ ਨਗਰ, ਸ਼ਹੀਦ ਬਾਬਾ ਜੀਵਨ ਸਿੰਘ ਨਗਰ, ਤੁੰਗਵਲੀ ਤੇ ਕਲਿਆਣ ਸੁੱਖਾ ਦੇ 10 ਵਾਰਡਾਂ ਲਈ 10, ਬਲਾਕ ਫੂਲ ਦੇ ਪਿੰਡ ਦੁਲੇਵਾਲਾ, ਹਰਨਾਮ ਸਿੰਘ ਵਾਲਾ, ਟਲਵਲੀ ਦੇ 4 ਵਾਰਡਾਂ ਲਈ 7, ਬਲਾਕ ਰਾਮਪੁਰਾ ਦੇ ਪਿੰਡ ਭੂੰਦੜ ਤੇ ਕੋਟੜਾ ਕੌੜਾ ਦੇ 2 ਵਾਰਡਾਂ ਲਈ ਕੋਈ ਨਹੀਂ, ਬਲਾਕ ਸੰਗਤ ਦੇ ਪਿੰਡ ਬਾਜ਼ਕ, ਮਛਾਣਾ ਤੇ ਘੁਦਾ ਦੇ 4 ਵਾਰਡਾਂ ਲਈ 5 ਅਤੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਜੱਜਲ, ਲੇਲੇਵਾਲਾ, ਨੱਤ ਤੇ ਸੇਖਪੁਰਾ ਦੇ 5 ਵਾਰਡਾਂ ਲਈ 3 ਉਮੀਦਵਾਰਾਂ ਵੱਲੋਂ ਆਪੋ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ  ਪੰਜਾਬ ‘ਚ 9 IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਮ੍ਹਾਂ ਕਰਵਾਏ ਨਾਮਜ਼ਦਗੀ ਪੱਤਰਾਂ ਦੀ 18 ਜੁਲਾਈ ਨੂੰ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 19 ਜੁਲਾਈ ਨੂੰ ਜਮ੍ਹਾਂ ਕਰਵਾਏ ਹੋਏ ਨਾਮਜ਼ਦਗੀ ਪੱਤਰ ਵਾਪਿਸ ਲਏ ਜਾ ਸਕਦੇ ਹਨ ਅਤੇ 27 ਜੁਲਾਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ 46 ਵਾਰਡਾਂ ਲਈ ਬਣਾਏ ਗਏ 39 ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Silver Oaks School ਸੁਸ਼ਾਂਤ ਸਿਟੀ-2 ਵਿਖੇ ਸਰੂਪ ਚੰਦ ਸਿੰਗਲਾ ਨੇ ਕੀਤਾ ਸ਼ੂਟਿੰਗ ਰੇੰਜ ਦਾ ਉਦਘਾਟਨ

0

Bathinda News: Silver Oaks School ਸੁਸ਼ਾਂਤ ਸਿਟੀ-2 ਬਠਿੰਡਾ ਨੇ ਅੱਜ ਆਪਣੀ ਨਵੀਂ ਸਥਾਪਿਤ ਸ਼ੂਟਿੰਗ ਰੇਂਜ ਦੇ ਸ਼ਾਨਦਾਰ ਉਦਘਾਟਨ ਦੇ ਨਾਲ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਜੋਂ ਕਿ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ, ਧਿਆਨ ਕੇਂਦਰਿਤ ਕਰਨ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਪਹਿਲ ਹੈ।ਉਦਘਾਟਨ ਸਮਾਰੋਹ ਵਿੱਚ ਸਕੂਲ ਪ੍ਰਬੰਧਨ ਕਮੇਟੀ ਪ੍ਰਧਾਨ ਸ਼੍ਰੀ ਸਰੂਪ ਚੰਦ ਸਿੰਗਲਾ, ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋ, ਸਿਲਵਰ ਓਕਸ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਅਤੇ ਨਵਦੀਪ ਸਿੰਘ,ਖੇਡ ਕੋਆਰਡੀਨੇਟਰ ਸਿਲਵਰ ਓਕਸ ਗਰੁੱਪ ਆਫ ਸਕੂਲ ਸ਼ਾਮਲ ਹੋਏ।

ਇਹ ਵੀ ਪੜ੍ਹੋ CM ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ

ਆਪਣੇ ਸੰਬੋਧਨ ਵਿੱਚ ਸ਼੍ਰੀ ਸਿੰਗਲਾ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਜਿਹੀਆਂ ਸਹੂਲਤਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਸ਼ੂਟਿੰਗ ਰੇਂਜ ਨਾ ਸਿਰਫ਼ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤਾਕਤ ਨੂੰ ਵਧਾਏਗੀ ਬਲਕਿ ਰਾਜ ਅਤੇ ਰਾਸ਼ਟਰੀ ਪੱਧਰ ਤੇ ਮੁਕਾਬਲੇ ਵਾਲੀਆਂ ਖੇਡਾਂ ਵਿਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਵੀ ਪ੍ਰਦਾਨ ਕਰੇਗੀ ।ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋ ਨੇ ਸਕੂਲ ਦੀ ਤਰੱਕੀ ਅਤੇ ਇੱਕੀਵੀਂ ਸਦੀ ਦੀ ਸਿੱਖਿਆ ਦੀਆਂ ਵਿਕਸਤ ਹੋ ਰਹੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਾਲੇ ਆਧੁਨਿਕ ਬੁਨਿਆਦੀ ਢਾਂਚੇ ਨੂੰ ਪ੍ਰਦਾਨ ਕਰਨ ਦੀ ਵਚਨਬੱਧਤਾ ਤੇ ਮਾਣ ਪ੍ਰਗਟ ਕੀਤਾ।

ਇਹ ਵੀ ਪੜ੍ਹੋ ਪੰਜਾਬ ‘ਚ 9 IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਚਰਿੱਤਰ ਨਿਰਮਾਣ ਅਤੇ ਆਤਮ ਵਿਸ਼ਵਾਸ ਵਿੱਚ ਖੇਡਾਂ ਦੀ ਭੂਮਿਕਾ ਤੇ ਜ਼ੋਰ ਦਿੱਤਾ ਭਰੋਸਾ ਦਿਵਾਇਆ ਕਿ ਸਿਖਲਾਈ ਪ੍ਰਾਪਤ ਪੇਸ਼ੇਵਰ ਇਸ ਵਿਸ਼ੇ ਵਿੱਚ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਕਰਨਗੇ ।ਇਹ ਸਮਾਰੋਹ ਵਿਦਿਆਰਥੀਆਂ ਵਲੰਟੀਅਰਾ ਦੁਆਰਾ ਇੱਕ ਪ੍ਰਦਰਸ਼ਨ ਅਤੇ ਨਵੀਂ ਸਹੂਲਤ ਨਾਲ ਸਮਾਪਤ ਹੋਇਆ ਜਿਸ ਵਿੱਚ ਮਾਪਿਆਂ ਸਟਾਫ਼ ਅਤੇ ਭਾਈਚਾਰੇ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ ਅਤੇ ਮਹੌਲ ਉਤਸ਼ਾਹ ਨਾਲ ਭਰਿਆ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV College Bathinda ਦੇ ਕਾਮਰਸ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ

0

Bathinda News: DAV College Bathinda  ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸ਼ਲਾਘਾਯੋਗ ਨਤੀਜੇ ਦਿੱਤੇ ਹਨ। ਸਖ਼ਤ ਮਿਹਨਤ, ਸਮਰਪਣ ਅਤੇ ਅਕਾਦਮਿਕ ਦ੍ਰਿੜ੍ਹਤਾ ਦਾ ਪ੍ਰਦਰਸ਼ਨ ਕਰਦੇ ਹੋਏ, ਐਮ.ਕਾਮ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਮਹੱਤਵਪੂਰਨ ਸਥਾਨ ਪ੍ਰਾਪਤ ਕੀਤੇ ਹਨ।ਕਾਲਜ ਨੇ ਪ੍ਰਭਾਵਸ਼ਾਲੀ ਸਮੁੱਚੀ ਪਾਸ ਪ੍ਰਤੀਸ਼ਤਤਾ ਦੇਖੀ ਹੈ ਅਤੇ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ CM ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ

ਪ੍ਰਿਆ ਗੋਇਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਮੁਸਕਾਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮੀਨਾਕਸ਼ੀ ਅਤੇ ਤਨੀਸ਼ਾ ਸਿੰਗਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਉਨ੍ਹਾਂ ਦੀ ਸਮੂਹਿਕ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਫ਼ਲਤਾ ਵਿੱਚ ਮੁੱਖ ਯੋਗਦਾਨ ਪਾਉਣ ਵਾਲੇ ਅਕਾਦਮਿਕ ਅਨੁਸ਼ਾਸਨ, ਨਿਯਮਤ ਸਲਾਹ ਅਤੇ ਕਾਲਜ ਦੇ ਸੰਪੂਰਨ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਪੰਜਾਬ ‘ਚ 9 IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਉਨ੍ਹਾਂ ਕਿਹਾ ਕਿ ਡੀ.ਏ.ਵੀ ਕਾਲਜ ਬਠਿੰਡਾ ਆਉਣ ਵਾਲੇ ਸਾਲਾਂ ਵਿੱਚ ਬੌਧਿਕ ਉਤਸੁਕਤਾ ਅਤੇ ਅਕਾਦਮਿਕ ਉੱਤਮਤਾ ਨੂੰ ਪਾਲਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ।ਕਾਲਜ ਦੇ ਪ੍ਰਬੰਧਨ, ਫੈਕਲਟੀ ਅਤੇ ਸਟਾਫ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਦਿੰਦੇ ਹਨ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Our Visitor

1910598