Friday, May 22, 2026
Home Blog Page 595

ਬਠਿੰਡਾ ‘ਚ ਕਲਯੁਗੀ ਪਤਨੀ ਨੇ ਚੰਦ ਪੈਸਿਆਂ ਦੇ ਲਾਲਚ ‘ਚ ਭਰਾਵਾਂ ਹੱਥੋਂ ਸਿਰ ਦੇ ਸਾਈਂ ਦਾ ਕਰਵਾਇਆ ਕ+ਤ+ਲ

0

👉ਪੁਲਿਸ ਵੱਲੋਂ ਪਤਨੀ ਤੇ ਉਸਦੇ ਭਰਾ ਦੇ ਦੋਸਤ ਕਾਬੂ, ਸਾਲਾ ਹਾਲੇ ਤੱਕ ਫ਼ਰਾਰ

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ ਵਿਖੇ ਇੱਕ ਕਲਯੁਗੀ ਪਤਨੀ ਵੱਲੋਂ ਚੰਦ ਪੈਸਿਆਂ ਦੇ ਲਾਲਚ ਵਿਚ ਆਪਣੇ ਹੀ ਪਤੀ ਦਾ ਭਰਾ ਤੇ ਉਸਦੇ ਦੋਸਤ ਕੋਲੋਂ ਕਤਲ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਤਲਵੰਡੀ ਸਾਬੋ ਪੁਲਿਸ ਨੇ ਵੀ ਫ਼ੁਰਤੀ ਦਿਖਾਉਂਦਿਆਂ ਕਤਲ ਦੀ ਸਾਜਸ਼ ਰਚਣ ਵਾਲੀ ਪਤਨੀ ਸਹਿਤ ਉਸਦੇ ਭਰਾ ਦੇ ਦੋ ਦੋਸਤਾਂ ਨੂੰ ਕਾਬੂ ਕਰ ਲਿਆ ਹੈ ਜਦਕਿ ਮ੍ਰਿਤਕ ਦਾ ਸਾਲਾ ਹਾਲੇ ਤੱਕ ਫ਼ਰਾਰ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਮਾਮਲੇ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦਿਆਂ ਤਲਵੰਡੀ ਸਾਬੋ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਦਸਿਆ ਕਿ 8 ਜੁਲਾਈ ਨੂੰ ਪਿੰਡ ਭਾਗੀਵਾਂਦਰ ਦਾ ਗੁਰਸੇਵਕ ਸਿੰਘ ਉਰਫ਼ ਗੱਗੂ ਪੁੱਤਰ ਮੇਜਰ ਸਿੰਘ ਅਚਾਨਕ ਲਾਪਤਾ ਹੋ ਗਿਆ ਸੀ। ਜਿਸ ਸਬੰਧੀ ਤਲਵੰਡੀ ਸਾਬੋ ਥਾਣੇ ਵਿਚ ਉਸਦੀ ਗੁੰਮਸ਼ਦਗੀ ਦੀ ਰੀਪੋਰਟ ਦਰਜ਼ ਕੀਤੀ ਗਈ ਸੀ। ਇਸ ਦੌਰਾਨ 13 ਜੁਲਾਈ ਨੂੰ ਪਿੰਡ ਜੱਸੀ ਵਿਚੋਂ ਉਸਦੀ ਲਾਸ਼ ਬਰਾਮਦ ਹੋ ਗਈ ਸੀ। ਉਨ੍ਹਾਂ ਦਸਿਆ ਕਿ ਜਦ ਮਾਮਲੇ ਦੀ ਪੜਤਾਲ ਕੀਤੀ ਗਈ ਤਾਂ ਪਤਾ ਚੱਲਿਆ ਕਿ ਇਹ ਮੌਤ ਅਚਾਨਕ ਨਹੀਂ ਹੋਈ, ਬਲਕਿ ਗੁਰਸੇਵਕ ਸਿੰਘ ਉਰਫ਼ ਗੱਗੂ ਦਾ ਉਸਦੇ ਸਾਲੇ ਤੇ ਉਸਦੇ ਦੋਸਤਾਂ ਨੇ ਕਤਲ ਕੀਤਾ ਸੀ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਭੁੱਚੋਂ ਰੋਡ ‘ਤੇ ਕੈਫ਼ੇ ਉੱਪਰ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮੋੜ ਦੇ ਨਾਮੀ ‘ਬੰਦੇ’ ਕਾਬੂ

ਪੜਤਾਲ ਦੌਰਾਨ ਪਤਾ ਲੱਗਿਆ ਕਿ 8 ਜੁਲਾਈ ਨੂੰ ਮ੍ਰਿਤਕ ਦਾ ਸਾਲਾ ਅਮਨਾ ਸਿੰਘ ਵਾਸੀ ਪਿੰਡ ਕੱਲੋ ਅਤੇ ਉਸਦਾ ਸਾਲਾ ਸੁਖਪ੍ਰੀਤ ਸਿੰਘ ਵਾਸੀ ਪਿੰਡ ਜੋਧਪੁਰ ਤੇ ਉਸਦਾ ਦੋਸਤ ਮੰਨੂ ਵਾਸੀ ਜੋਧਪੁਰ ਆਪਣੇ ਨਾਲ ਮੋਟਰਸਾਈਕਲ ‘ਤੇ ਚੜਾ ਕੇ ਲੈ ਗਏ ਸਨ। ਜਿਸਤੋਂ ਬਾਅਦ ਇੰਨ੍ਹਾਂ ਇਕੱਠਿਆ ਸ਼ਰਾਬ ਪੀਤੀ ਤੇ ਬਾਅਦ ਵਿਚ ਗੱਗੂ ਦਾ ਕਤਲ ਕਰਕੇ ਉਸਦੀ ਲਾਸ਼ ਕੱਲੋ ਨਜਦੀਕ ਨਹਿਰ ਵਿਚ ਸੁੱਟ ਦਿੱਤੀ। ਇਸ ਕਤਲ ਪਿੱਛੇ ਵਜ੍ਹਾਂ ਦਸਦਿਆਂ ਡੀਐਸਪੀ ਨੇ ਦਸਿਆ ਕਿ ਅਸਲ ਵਿਚ ਕੁੱਝ ਮਹੀਨੇ ਪਹਿਲਾਂ ਗੁਰਸੇਵਕ ਸਿੰਘ ਦਾ ਐਕਸੀਡੈਂਟ ਹੋਣ ਕਾਰਨ ਉਸਦੇ ਸੱਟਾਂ ਲੱਗ ਗਈਆਂ ਸਨ। ਇਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਇਲਾਜ਼ ਲਈ ਪੈਸਿਆਂ ਦੀ ਜਰੂਰਤ ਹੋਣ ਕਾਰਨ ਸੋਸਲ ਮੀਡੀਆ ‘ਤੇ ਪੋਸਟਾਂ ਪਾ ਕੇ ਲੋਕਾਂ ਤੋਂ ਸਹਿਯੋਗ ਮੰਗਿਆ ਸੀ ਤਾਂ ਦਾਨੀ ਸੱਜਣਾਂ ਨੇ ਕਰੀਬ ਤਿੰਨ ਲੱਖ ਰੁਪਏ ਉਨ੍ਹਾਂ ਵੱਲੋਂ ਦਿੱਤੇ ਹੋਏ ਖਾਤੇ ਵਿਚ ਭੇਜੇ ਸਨ।

ਇਹ ਵੀ ਪੜ੍ਹੋ Big News; Col Bath Case ਦੇ ਮਾਮਲੇ ਦੀ ਜਾਂਚ ਹੁਣ CBI ਕਰੇਗੀ, High Court ਨੇ ਦਿੱਤੇ ਆਦੇਸ਼

ਅਸਲ ਵਿਚ ਉਹ ਖਾਤਾ ਗੁਰਸੇਵਕ ਦੀ ਪਤਨੀ ਮਨਪ੍ਰੀਤ ਕੌਰ ਦੇ ਨਾਂ ਸੀ। ਹੁਣ ਮ੍ਰਿਤਕ ਆਪਣੀ ਪਤਨੀ ਨੂੰ ਉਹ ਪੈਸੇ ਦੇਣ ਲਈ ਦਬਾਅ ਪਾ ਰਿਹਾ ਸੀ ਕਿਉਂਕਿ ਉਸਨੂੰ ਸ਼ੱਕ ਸੀ ਕਿ ਮਨਪ੍ਰੀਤ ਇਹ ਪੈਸੇ ਆਪਣੇ ਪੇਕਿਆਂ ਨੂੰ ਦੇ ਰਹੀ ਹੈ। ਇਸ ਗੱਲ ਨੂੰ ਲੈ ਕੇ ਦੋਨਾਂ ਵਿਚਕਾਰ ਕਲੈਸ਼ ਸੀ, ਜਿਸਦੇ ਚੱਲਦੇ ਮਨਪ੍ਰੀਤ ਨੇ ਆਪਣੇ ਭਰਾ ਅਮਨੇ ਨਾਲ ਸਾਜਬਾਜ਼ ਹੋ ਕੇ ਉਸਦਾ ਕਤਲ ਕਰਵਾ ਦਿੱਤਾ। ਡੀਐਸਪੀ ਨੇ ਦਸਿਆ ਕਿ ਇਸ ਮਾਮਲੇ ਵਿਚ ਪੁਲਿਸ ਵੱਲੋਂ ਹੁਣ ਤੱਕ ਮਨਪ੍ਰੀਤ ਕੌਰ, ਉਸਦੇ ਭਰਾ ਦਾ ਸਾਲਾ ਸੁਖਪ੍ਰੀਤ ਸਿੰਘ ਤੇ ਅੱਗੇ ਉਸਦਾ ਦੋਸਤ ਮੰਨੂ ਦੋਨੋ ਵਾਸੀ ਜੋਧਪੁਰ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਅਮਨੇ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Silver Oaks School Sushant City II ਬਠਿੰਡਾ ਵਲੋਂ ਵਿਸ਼ਵ ਯੁਵਕ ਹੁਨਰ ਦਿਵਸ ਮੌਕੇ ‘ਤੇ ਸਮਾਗਮ ਆਯੋਜਿਤ

0

Bathinda News: Silver Oaks School Sushant City II ਬਠਿੰਡਾਵਲੋਂ ਵਿਸ਼ਵ ਯੁਵਕ ਹੁਨਰ ਦਿਵਸ ਮੌਕੇ ਤੇ 15 ਜੁਲਾਈ ਨੂੰਸਮਾਗਮ ਕਰਵਾਯਾ ਗਯਾ । ਇਸ ਮੌਕੇ ਤੇ ਪ੍ਰਸਿੱਧ ਵਕਤਾ ਅਤੇ ਯੁਵਕ ਮਾਰਗਦਰਸ਼ਕ ਸ਼੍ਰੀ ਹਰਮਨ ਢਿੱਲੋਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਇਹ ਸਮਾਗਮ 21ਵੀਂ ਸਦੀ ਦੇ ਜਰੂਰੀ ਦੱਖਲਤਾਵਾਂ ਨਾਲ ਵਿਦਿਆਰਥੀਆਂ ਨੂੰ ਲੈਸ ਕਰਨ ਅਤੇ ਕਲਾਸਰੂਮ ਤੋਂ ਬਾਹਰ ਸਿੱਖਣ ਲਈ ਪ੍ਰੇਰਕ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ। ਹਰਮਨ ਢਿੱਲੋਂ, ਜੋ “ਪ੍ਰਯਾਸ਼” ਨਾਮ ਦੀ ਇਕ ਯੁਵਕ-ਨੈਤ੍ਰਤਵ ਵਾਲੀ ਸੰਸਥਾ ਦੇ ਸੀਨੀਅਰ ਡਾਇਰੈਕਟਰ ਹਨ, ਨੂੰ ਸਕੂਲ ਵਲੋਂ ਆਮੰਤਰਿਤ ਕੀਤਾ ਗਿਆ। ਇਹ ਸੰਸਥਾ ਸਿੱਖਿਆ ਅਤੇ ਸਮਾਜਕ ਬਦਲਾਅ ਲਈ ਕੰਮ ਕਰਦੀ ਹੈ।

ਇਹ ਵੀ ਪੜ੍ਹੋ ਤੀਜੀ ਵਾਰ ਆਈ ਸ਼੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ

ਉਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਇਨਾਮ ਪ੍ਰਾਪਤ ਕੀਤੇ। ਓਹੋ UN 75, UNYC ਤੋਂ ਗਲੋਬਲ ਪਰਮਾਣ ਪੱਤਰਾਂ ਦੇ ਧਾਰਕ ਹਨ।ਉਨ੍ਹਾਂ ਨੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨਾਲ ਇੰਟਰੈਕਟਿਵ ਸੈਸ਼ਨ ਕੀਤਾ। ਉਨ੍ਹਾਂ ਨੇ ਮੌਜੂਦਾ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿੱਚ ਹੁਨਰ ਵਿਕਾਸ ਦੀ ਅਹਿਮੀਅਤ ਨੂੰ ਰੋਸ਼ਨ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਅੰਦਰਲੀ ਖੂਬੀਆਂ ਨੂੰ ਪਛਾਣਨ ਅਤੇ ਨਿਖਾਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਕਈ ਕਾਰ੍ਯ੍ਕ੍ਰਮਾ ਦਾ ਜ਼ਿਕਰ ਕੀਤਾ ਜਿੰਨਾ ਵਿਚ ਭਾਗ ਲੈ ਕੇ ਵਿਦਿਆਰਥੀਆਂ ਨੂੰ ਆਪਣੀ ਲੁਕੀ ਹੋਈ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲਦਾ ਹੈ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਭੁੱਚੋਂ ਰੋਡ ‘ਤੇ ਕੈਫ਼ੇ ਉੱਪਰ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮੋੜ ਦੇ ਨਾਮੀ ‘ਬੰਦੇ’ ਕਾਬੂ

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਰਗੇ ਸਮਾਗਮਾਂ ਵਿੱਚ ਹਿੱਸਾ ਲੈਣ ਨਾਲ ਸੋਚਣ ਦੀ ਸਮਰੱਥਾ, ਲੀਡਰਸ਼ਿਪ, ਕਮਿਊਨੀਕੇਸ਼ਨ ਅਤੇ ਕੂਟਨੀਤਿਕ ਕੌਸ਼ਲ ਵਿਕਸਿਤ ਹੁੰਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਤੇ ਭਰੋਸੇ ਨਾਲ ਗੱਲ ਕਰਨ ਦੇ ਲਈ ਵੀ ਕਈ ਮਹੱਤਵਪੂਰਣ ਸੁਝਾਅ ਦਿੱਤੇ। ਉਨ੍ਹਾਂ ਨੇ ਓਪਨ ਸੈਸ਼ਨ ਰਾਹੀਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋਰਾ ਨੇ ਵਿਦਿਆਰਥੀਆਂ ਦੀ ਉਤਸ਼ਾਹ ਭਰਪੂਰ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਇਹ ਕਿਹਾ ਕਿ ਸਕੂਲ ਅਜਿਹੇ ਪਲੇਟਫਾਰਮ ਰਾਹੀਂ ਭਵਿੱਖ ਲਈ ਤਿਆਰ ਵਿਅਕਤਿਤਵ ਬਣਾਉਣ ਲਈ ਵਚਨਬੱਧ ਹੈ।
ਇਹ ਸਮਾਗਮ ਧੰਨਵਾਦ ਪ੍ਰਸਤਾਵ ਨਾਲ ਖਤਮ ਹੋਇਆ ਅਤੇ ਇਹ ਵਾਅਦਾ ਕੀਤਾ ਗਿਆ ਕਿ ਹੁਨਰ ਨਿਰਮਾਣ ਦੀ ਰੂਹ ਸਾਲ ਭਰ ਜਾਰੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

0

Sri Muktsar Sahib News;ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤਿਵਿਧੀ ਰੋਕਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ। ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਪੂਰੀ ਯੋਜਨਾ ਨਾਲ ਕਰਵਾਇਆ ਗਿਆ ਤਾਂ ਜੋ ਜੇਲ੍ਹ ਅੰਦਰ ਨਸ਼ਾ ਤਸਕਰੀ, ਗੈਂਗਸਟਰਵਾਦ, ਗੈਰਕਾਨੂੰਨੀ ਸਮਾਨ, ਮੋਬਾਈਲ ਜਾਂ ਹੋਰ ਮਨਾਹੀ-ਸ਼ੁਦਾ ਚੀਜ਼ਾਂ ਦੀ ਭਾਲ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ‘ਤੇ ਸਖ਼ਤ ਨਿਗਰਾਨੀ ਬਹੁਤ ਜ਼ਰੂਰੀ ਹੈ, ਕਿਉਂਕਿ ਅਕਸਰ ਇਹ ਥਾਵਾਂ ਨਸ਼ਾ ਤਸਕਰੀ ਦੇ ਲੁਕਵੇਂ ਕੇਂਦਰ ਬਣ ਜਾਂਦੇ ਹਨ।

ਇਹ ਵੀ ਪੜ੍ਹੋ  Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਨਵੀਨ ਕੁਮਾਰ ਡੀ.ਐਸ.ਪੀ (ਸ.ਡ) ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਨਦੀਪ ਸਿੰਘ ਡੀ.ਐਸ.ਪੀ (ਐਚ),ਇੰਸਪੈਕਟਰ ਵਰੁਨ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਬਰੀਵਾਲਾ ਦੁਆਰਾ ਸਰਚ ਕੀਤੀ ਗਈ। ਇਸੇ ਤਰ੍ਹਾਂ ਜੇਲ੍ਹ ਸਟਾਫ ਅਤੇ ਕਈ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਵੀ ਇਸ ਮੁਹਿੰਮ ਵਿੱਚ ਸ਼ਾਮਲ ਰਹੇ। ਇਸ ਮੌਕੇ ਸੁਪਰਡੈਂਟ ਜੇਲ ਸ੍ਰੀ ਨਵਦੀਪ ਸਿੰਘ ਬੈਣੀਵਾਲ, ਐਸ.ਆਈ ਗੁਰਦਿੱਤ ਸਿੰਘ, ਐਸ.ਆਈ ਵਰਿੰਦਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

0

👉ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼
Chandigarh News:ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ।ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਨਾਗਰਿਕਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ 500 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰਾਂ ਰਾਹੀਂ ਈ-ਗਵਰਨੈਂਸ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ। ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਬਿਹਤਰ ਉਡੀਕ ਖੇਤਰ, ਬੈਠਣ ਦੀ ਜਗ੍ਹਾ, ਏਅਰ ਕੰਡੀਸ਼ਨਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਇਨ੍ਹਾਂ ਸਾਰੇ ਉਪਾਵਾਂ ਦਾ ਉਦੇਸ਼ ਨਾਗਰਿਕਾਂ ਦੇ ਅਨੁਭਵ ਤੇ ਸੇਵਾ ਕੇਂਦਰ ਦੀ ਪਹੁੰਚਯੋਗਤਾ ਨੂੰ ਵਧਾਉਣਾ ਅਤੇ ਸੇਵਾਵਾਂ ਲਈ ਵਧਦੀ ਮੰਗ ਦਾ ਪ੍ਰਬੰਧਨ ਕਰਨਾ ਅਤੇ ਕੁਝ ਕੇਂਦਰਾਂ ‘ਤੇ ਭੀੜ ਨੂੰ ਘਟਾਉਣ ਵਿੱਚ ਮਦਦ ਕਰਨਾ ਹੈ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਾਰੇ ਮੌਜੂਦਾ ਸੇਵਾ ਕੇਂਦਰਾਂ ਦੀ ਵਿਆਪਕ ਸਮੀਖਿਆ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਦੀ ਭੂਗੋਲਿਕ ਸਥਿਤੀ, ਲੋਕਾਂ ਦੀ ਆਮਦ ਅਤੇ ਰਿਹਾਇਸ਼ੀ ਖੇਤਰਾਂ ਤੋਂ ਦੂਰੀ ਦਾ ਵਿਸ਼ਲੇਸ਼ਣ ਕਰਕੇ ਜ਼ਿਆਦਾ ਲੋੜ ਵਾਲੇ ਖੇਤਰਾਂ ਵਿੱਚ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਵੀ ਕਿਹਾ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਮਾਲ ਅਤੇ ਮੁੜ ਵਸੇਬਾ ਸ੍ਰੀ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਸਕੱਤਰ ਖਰਚਾ ਸ੍ਰੀ ਵੀ.ਐਨ. ਜ਼ਾਦੇ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਅਮਿਤ ਤਲਵਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਪਰਮਿੰਦਰਪਾਲ ਸਿੰਘ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਸ੍ਰੀ ਰਾਜੇਸ਼ ਧੀਮਾਨ, ਐਮ.ਡੀ. ਪੰਜਾਬ ਇਨਫੋਟੈਕ ਸ੍ਰੀ ਰਾਹੁਲ ਚਾਬਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

Chandigarh News:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ “ਇੱਕ ਜ਼ਿਲ੍ਹਾ ਇੱਕ ਉਤਪਾਦ” ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਦੁਆਰਾ ਦਿੱਤੀ ਗਈ। ਇਸ ਪੇਸ਼ਕਾਰੀ ਦੌਰਾਨ ਜ਼ਿਲ੍ਹਾ-ਅਧਾਰਤ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਸਬੰਧੀ ਪੰਜਾਬ ਦੇ ਪ੍ਰਗਤੀਸ਼ੀਲ ਅਤੇ ਟਿਕਾਊ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਇਹ ਵੀ ਪੜ੍ਹੋ  ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਇਹ ਪੁਰਸਕਾਰ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸੁਰਭੀ ਮਲਿਕ ਆਈ.ਏ.ਐਸ. ਦੁਆਰਾ ਪ੍ਰਾਪਤ ਕੀਤਾ ਗਿਆ।ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ, ਇਹ ਦਰਸਾਉਂਦੀ ਹੈ ਕਿ ਤਾਲਮੇਲ ਨੀਤੀ ਸਦਕਾ ਨਵੀਨਤਾ ਸਮਾਵੇਸ਼ੀ ਉਦਯੋਗਿਕ ਵਿਕਾਸ ਨੂੰ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ। ਪੰਜਾਬ ਦੀਆਂ ਮੁੱਖ ਪਹਿਲਕਦਮੀਆਂ ਅਤੇ ਨਤੀਜਿਆਂ ਵਿੱਚ ਗ੍ਰੀਨ ਸਟੈਂਪ ਪੇਪਰ ਪਹਿਲਕਦਮੀ, ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਜਲਦ ਪ੍ਰਵਾਨਗੀਆਂ, ਇੱਕ ਜ਼ਿਲ੍ਹਾ ਇੱਕ ਉਤਪਾਦ ਰਾਹੀਂ ਫ਼ਸਲੀ ਵਿਭਿੰਨਤਾ, ਨਿਰਯਾਤ ਪ੍ਰਾਪਤੀਆਂ, ਮਾਰਕੀਟ ਪ੍ਰੋਤਸਾਹਨ, ਹੁਨਰ-ਨਿਰਮਾਣ ਤੇ ਨਵੀਨਤਾ, ਪ੍ਰਭਾਵਸ਼ਾਲੀ ਵਾਧਾ ਆਦਿ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸੂਰਬੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ-ਰਾਜਪਾਲ ਪੰਜਾਬ

0

SAS Nagar News:ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ (ਮੋਹਾਲੀ) ਵੱਲੋਂ ਅੱਜ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ੳਨ੍ਹਾਂ ਵੱਲੋਂ ਕਾਲਜ ਦੇ ਵਿਹੜੇ ਵਿੱਚ ਰੁੱਖ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।ਅੱਜ ਦੇ ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਭਾਰਤ ਥੀਮ ‘ਤੇ ਨਾਟਕ, ਪੋਸਟਰ ਨਿਰਮਾਣ ਅਤੇ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਰਚਨਾਤਮਕ ਪ੍ਰਸਤਾਵਾਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਨੁਕਸਾਨਾਂ ਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀ ਇਸ ਕਲਾ ਅਤੇ ਸੰਵੇਦਨਸ਼ੀਲ ਭੂਮਿਕਾ ਲਈ ਰਾਜਪਾਲ ਪੰਜਾਬ ਵੱਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਰਤਨ ਕਾਲਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਸਮਾਜ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕਾਲਜ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਖੁਲ੍ਹ ਕੇ ਸ਼ਲਾਘਾ ਕੀਤੀ।ਇਸ ਸਮਾਰੋਹ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਨਸ਼ਾ ਮੁਕਤ ਅਭਿਆਨ ਵਿੱਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਇਸ ਤੋਂ ਇਲਾਵਾ ਉਹ ਵਿਅਕਤੀ ਜੋ ਨਸ਼ੇ ਤੋਂ ਛੁਟਕਾਰਾ ਪਾ ਚੁੱਕੇ ਹਨ, ਉਨ੍ਹਾਂ ਨੂੰ ਵੀ ਸਨਮਾਨਿਤ ਕਰ ਉਨ੍ਹਾਂ ਦੀ ਹਿੰਮਤ ਨੂੰ ਸਲਾਮ ਕੀਤਾ ਗਿਆ।ਸ਼੍ਰੀ ਕਟਾਰੀਆ ਨੇ ਕਿਹਾ ਕਿ “ਪੰਜਾਬ ਵੀਰ ਜਵਾਨਾਂ, ਸੂਰਬੀਰਾਂ ਅਤੇ ਗੁਰੂਆਂ ਪੀਰਾਂ, ਮਹਾਨ ਯੋਧਿਆਂ ਦੀ ਧਰਤੀ ਹੈ। ਇਹ ਜ਼ਰੂਰੀ ਹੈ ਕਿ ਅਸੀਂ ਇਸ ਧਰਤੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਈਏ ਤਾਂ ਜੋ ਭਵਿੱਖ ਦੀ ਪੀੜ੍ਹੀ ਸੁਰੱਖਿਅਤ ਰਹੇ। ਹਾਲਾਂਕਿ ਇਹ ਸਮੱਸਿਆ ਹੋਰ ਰਾਜਾਂ ਵਿੱਚ ਵੀ ਹੈ, ਪਰ ਪੰਜਾਬ ਲਈ ਇਹ ਇਕ ਗੰਭੀਰ ਚੁਣੌਤੀ ਹੈ, ਜਿਸ ਦਾ ਸਹਿਯੋਗ ਦੇ ਕੇ ਸਮੂਹਿਕ ਤੌਰ ‘ਤੇ ਸਾਹਮਣਾ ਕਰਨਾ ਲਾਜ਼ਮੀ ਹੈ।” ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਭਾਰਤੀ ਸੰਸਕ੍ਰਿਤੀ ਅਤੇ ਮਾਣ ਮਰਿਆਦਾ ਦੀ ਬਹਾਲੀ ਲਈ ਬਲੀਦਾਨ ਦਿੱਤਾ, ਅਸੀਂ ਦੇਸ਼ ਲਈ ਮਰਨ ਮਿੱਟਣ ਵਾਲੀ ਕੌਮ ਹਾਂ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੇ ਕਈ ਸਾਲਾਂ ਤੱਕ ਸਾਨੂੰ ਗੁਲਾਮ ਬਣਾਈ ਰੱਖਿਆ। ਸ਼ਹੀਦ ਭਗਤ ਸਿੰਘ ਦਾ ਬਲੀਦਾਨ ਸਾਡੇ ਵੱਲੋਂ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੌਰਾਨ ਉਨ੍ਹਾਂ ਆਖਿਆ ਕਿ ਪੰਜਾਬ ਦੀ ਧਰਤੀ ਧਰਮ ਅਤੇ ਸੰਸਕ੍ਰਿਤੀ ਦੀ ਰੱਖਿਆ ਦਾ ਪ੍ਰਤੀਕ ਹੈ। ਇੱਥੋਂ ਦੀ ਧਰਤੀ ਨੇ ਜ਼ੁਲਮ ਵਿਰੁੱਧ ਬਲੀਦਾਨ ਦਿੱਤੇ ਹਨ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਸਰਹਿੰਦ ਵਿੱਚ ਧਰਮ ਦੀ ਰੱਖਿਆ ਖਾਤਰ ਦੀਵਾਰ ’ਚ ਚਿਣ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਕ੍ਰਮਵਾਰ 9 ਅਤੇ 7 ਸਾਲ ਦੀ ਉਮਰ ਵਿੱਚ ਧਰਮ ਪਰਿਵਰਤਨ ਕਰਨ ਲਈ ਕਿਹਾ ਗਿਆ ਪਰ ਉਹ ਧਰਮ ਪਰਿਵਰਤਨ ਲਈ ਨਹੀਂ ਮੰਨੇ, ਇਹ ਦੁਨੀਆਂ ਦੀ ਪਹਿਲੀ ਉਦਹਾਰਨ ਹੈ, ਬੱਚਿਆਂ ਨੂੰ ਜਿੰਦਾਂ ਹੀ ਨੀਹਾਂ ਵਿੱਚ ਚਿਣ ਦਿੱਤਾ ਗਿਆ, ਪਰ ਬੱਚੇ ਧਰਮ ਪਰਿਵਰਤਨ ਲਈ ਨਹੀਂ ਮੰਨੇ।

ਇਹ ਵੀ ਪੜ੍ਹੋ  Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਜ਼ੁਲਮ ਦੀ ਇੰਤਹਾ ਵਿਰੁੱਧ ਦਿੱਤੇ ਸੁਨੇਹੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਵੀ ਜਦੋਂ ਉਸ ਥਾਂ ’ਤੇ ਜਾਈਏ ਤਾਂ ਅੱਖਾਂ ਨਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਛੜਯੰਤਰ ਤਹਿਤ ਸਾਨੂੰ ਨਸ਼ਿਆਂ ਅਤੇ ਡਰੱਗ ਰਾਹੀਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜਿਸ਼ ਦਾ ਸਾਨੂੰ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ’ਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਨੂੰ ਕਮਜੋਰ ਕਰਨ ਲਈ ਸਾਜ਼ਿਸਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਸਾਰੇ ਕੋਸ਼ਿਸ਼ ਕਰਨ ਕਿ ਸਾਰੇ ਪਿੰਡ, ਸਾਰਾ ਦੇਸ਼, ਸਾਰੇ ਕਾਲਜ, ਸਾਰੀਆਂ ਯੂਨੀਵਰਸਿਟੀਆਂ ਅਤੇ ਸਾਰੇ ਸ਼ਹਿਰ ਨਸ਼ਾ ਮੁਕਤ ਕਰੀਏ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫਰਤ ਨਾ ਕਰੋ। ਨਸ਼ਾ ਮੁਕਤੀ ਕੇਂਦਰ ਵਿੱਚ ਉਸਦਾ ਇਲਾਜ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਸਿੱਖਿਆ ਕੇਂਦਰ ਦੇ ਮੁੱਖੀਆਂ ਵੱਲੋਂ ਆਪਣੇ ਸੈਂਟਰ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਸਾਰੇ ਬੱਚਿਆਂ ਦੀ ਨਿਗਰਾਨੀ ਜ਼ਰੂਰੀ ਹੈ, ਤਾਂ ਹੀ ਪੰਜਾਬ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ। ਇਸ ਲਈ ਹੁਣ ਜਦੋਂ ਪੰਜਾਬ ਅੱਗੇ ਨਸ਼ਿਆਂ ਦੀ ਚਣੌਤੀ ਬਣੀ ਖੜ੍ਹੀ ਹੈ ਤਾਂ ਸਾਨੂੰ ਫ਼ਿਰ ਤੋਂ ਇੱਕ ਵਾਰ ਜਨ ਅੰਦੋਲਨ ਦੇ ਰੂਪ ’ਚ ਇਸ ਦੇ ਖਾਤਮੇ ਲਈ ਉੱਠ ਖੜ੍ਹੇ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਉੁਨ੍ਹਾਂ ਕਿਹਾ ਕਿ ਜਦੋਂ ਕਿਸੇ ਕਾਰਜ ਨੂੰ ਸਮਾਜਿਕ ਰੂਪ ’ਚ ਕੀਤਾ ਜਾਵੇ ਤਾਂ ਸਫ਼ਲਤਾ ਜ਼ਰੂਰ ਮਿਲਦੀ ਹੈ। ਸ੍ਰੀ ਕਟਾਰੀਆਂ ਨੇ ਪਿੰਡਾਂ ਦੇ ਮੌਜੂਦ ਪੰਚਾਂ ਸਰੰਪਚਾਂ ਅਤੇ ਇਕੱਤਰ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ’ਚ ਸਮਾਜਿਕ ਚੇਤਨਾ ਦੇ ਰੂਪ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਲਈ ਪ੍ਰਣ ਵੀ ਦਿਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਅਧਿਕਾਰੀ ਲਲਿਤ ਜੈਨ, ਰਾਜਪਾਲ ਦੇ ਏ.ਡੀ.ਸੀ. ਰਣਧੀਰ ਸਿੰਘ, ਐਸ.ਡੀ.ਐਮ, ਮੋਹਾਲੀ, ਦਮਨਦੀਪ ਕੌਰ, ਸੁੰਦਰ ਲਾਲ ਅਗਰਵਾਲ, ਚੈਅਰਮੈਨ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਕਾਰਤਿਕ ਅਗਰਵਾਲ, ਡਾਇਰੈਕਟਰ, ਮੈਨੇਜਿੰਗ ਡਾਇਰੈਕਟਰ, ਸੰਗੀਤਾ ਅਗਰਵਾਲ ਅਤੇ ਦੀਪਿਕਾ ਗਰਗ, ਪ੍ਰਿੰਸੀਪਲ ਐਜੂਕੇਸ਼ਨ ਕਾਲਜ, ਡਾ. ਮਨਦੀਪ ਕੌਰ, ਪ੍ਰਿੰਸੀਪਲ ਕਾਲਜ ਆਫ ਨਰਸਿੰਗ ਡਾ. ਕਾਰਤਿਕਾ ਸ਼ਰਮਾ, ਹਰਦੇਵ ਸਿੰਘ ਉੱਭਾ ਅਤੇ ਕਾਲਜ ਦੇ ਵਿਦਿਆਰਥੀ, ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

0

👉ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ
Sultanpur Lodhi News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ।ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਨਹਿਰੀ ਪਾਣੀ ਦਾ 63 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਤੇ ਵਾਤਾਵਰਨ ਦੀ ਸੰਭਾਲ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ।ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਇਸ ਅਹਿਮ ਕਾਰਜ ਲਈ ਲੋਕਾਂ ਦੇ ਸਰਗਰਮ ਅਤੇ ਪੂਰਨ ਸਹਿਯੋਗ ਦੀ ਲੋੜ ਹੈ।ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਨੂੰ ਅਧਿਆਪਕ, ਪਾਣੀ ਨੂੰ ਪਿਤਾ ਅਤੇ ਧਰਤੀ ਦੀ ਤੁਲਨਾ ਮਾਤਾ ਨਾਲ ਕੀਤੀ ਹੈ ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਇਨ੍ਹਾਂ ਤਿੰਨਾਂ ਨੂੰ ਪਲੀਤ ਕਰ ਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਨਾਕਾਮ ਰਹੇ ਹਾਂ।

ਇਹ ਵੀ ਪੜ੍ਹੋ  ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਵਾਤਾਵਰਨ ਅਤੇ ਅਧਿਆਤਮਕ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੇ ਸਾਰ ਨੂੰ ਸੰਜੀਦਗੀ ਨਾਲ ਆਪਣੇ ਜੀਵਨ ਵਿੱਚ ਢਾਲੀਏ।ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਪਹਿਲੇ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਉੱਤੇ ਅਕੀਦਤ ਭੇਟ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਕੱਠ ਨੂੰ ਚੇਤੇ ਕਰਵਾਇਆ ਕਿ ਪਹਿਲੀ ਪਾਤਸ਼ਾਹੀ ਨੇ ਇੱਥੇ ਸਾਰੀ ਮਨੁੱਖਤਾ ਲਈ ਮੂਲ ਮੰਤਰ ਦਾ ਉਚਾਰਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਸ ਪਵਿੱਤਰ ਨਗਰੀ ਵਿੱਚ ਤਕਰੀਬਨ 14 ਸਾਲ ਗੁਜ਼ਾਰੇ ਅਤੇ ਇਹ ਮੇਰੇ ਲਈ ਵੱਡੇ ਮਾਣ ਦੀ ਗੱਲ ਹੈ ਕਿ ਪਵਿੱਤਰ ਕਾਲੀ ਵੇਂਈ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।ਮੁੱਖ ਮੰਤਰੀ ਨੇ ਕਿਹਾ ਕਿ 165 ਕਿਲੋਮੀਟਰ ਲੰਮੀ ਕਾਲੀ ਵੇਂਈ ਦੀ ਸਫ਼ਾਈ ਦੇ ਵਿਸ਼ਾਲ ਹੰਭਲੇ ਨੂੰ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਉਕਰਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਨਾਲ ਹਵਾ ਤੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਬਾਰੇ ਵਿਸ਼ਵ ਵਿੱਚ ਮਜ਼ਬੂਤ ਸੁਨੇਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ 16 ਜੁਲਾਈ 2000 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅਰਦਾਸ ਨਾਲ ਕਾਰ ਸੇਵਾ ਦੀ ਸ਼ੁਰੂਆਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਲ 2022 ਵਿੱਚ ਸੰਤ ਸੀਚੇਵਾਲ ਜੀ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣਿਆ ਗਿਆ, ਜੋ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਆਵਾਜ਼ ਬੁਲੰਦ ਕੀਤੀ।

ਇਹ ਵੀ ਪੜ੍ਹੋ  Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਬਾਬਾ ਸੀਚੇਵਾਲ ਦੇ ਅਣਥੱਕ ਯਤਨਾਂ ਸਦਕਾ ਬੁੱਢਾ ਦਰਿਆ (ਜਿਸ ਨੂੰ ਬੁੱਢੇ ਨਾਲੇ ਵਜੋਂ ਜਾਣਿਆ ਜਾਂਦਾ ਸੀ) ਦੀ ਸਫਾਈ ਲਈ ਜ਼ੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਬੁੱਢੇ ਦਰਿਆ ਦਾ ਪੁਰਾਤਨ ਰੂਪ ਬਹਾਲ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਜਲ ਵਸੀਲਿਆਂ ਦੀ ਰਾਖੀ ਲਈ ਹਰ ਮੁਹਾਜ਼ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਨਿਰਮਾਣ ਅਧੀਨ ਹਨ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਾਲੀ ਵੇਂਈ ਦੀ ਸਫਾਈ ਦੀ ਵਰ੍ਹੇਗੰਢ ਮਨਾਉਣਾ ਮਹਿਜ਼ ਰਸਮੀ ਕਾਰਵਾਈ ਨਹੀਂ, ਸਗੋਂ ਇਸ ਦਾ ਮਨੋਰਥ ਭਵਿੱਖੀ ਪੀੜ੍ਹੀਆਂ ਲਈ ਸਾਫ-ਸੁਥਰਾ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤ ਵੱਲੋਂ ਬਖਸ਼ੀਆਂ ਅਨਮੋਲ ਦਾਤਾਂ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਲੋਕ ਲਹਿਰ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025’ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੀਆਂ ਸੰਵੇਦਨਸ਼ੀਲ ਘਟਨਾਵਾਂ ਪੰਜਾਬੀਆਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰ ਦਿੰਦੀਆਂ ਹਨ ਅਤੇ ਇਨ੍ਹਾਂ ਮਾਮਲਿਆਂ ਦਾ ਸਾਡੀਆਂ ਮੌਜੂਦਾ ਅਤੇ ਆਉਣ ਵਾਲੀਆਂ ਵਾਲੀਆਂ ਪੀੜ੍ਹੀਆਂ ਉਪਰ ਵੱਡਾ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਘਿਨਾਉਣੇ ਜੁਰਮਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਨਾ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਕੀਤਾ। ਹਾਲਾਂਕਿ, ਉਨ੍ਹਾਂ ਨੇ ਅਫਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸਾਲ 2016 ਤੋਂ ਪਵਿੱਤਰ ਗ੍ਰੰਥਾਂ ਵਿਰੁੱਧ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸਾਂਝੀਵਾਲਤਾ ਦੇ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ਦੀਆਂ ਘਟੀਆ ਕੋਸ਼ਿਸਾਂ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੇ ਕਾਰਿਆਂ ਵਿੱਚ ਸ਼ਾਮਲ ਦੋਸ਼ੀਆਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਇਆ।ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਹਰ ਪਰਿਵਾਰ ਨੂੰ ਇਲਾਜ ਲਈ ਸਹੂਲਤਾਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਸਭ ਤੋਂ ਵੱਧ ਲਾਭ ਆਮ ਲੋਕਾਂ ਨੂੰ ਹੋਵੇਗਾ।ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੇ ਲੰਮੇ ਸਮੇਂ ਤੋਂ ਪੰਜਾਬ ਦੇ ਅਕਸ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਇਸ ਲਾਹਨਤ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ, ਮੁੱਖ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ, ਪੀੜਤਾਂ ਦਾ ਮੁੜ ਵਸੇਬਾ ਕਰਨਾ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਨਸ਼ਟ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਹੈ, ਜਿਸ ਦੇ ਹਿੱਸੇ ਵਜੋਂ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਲਈ ਮਤੇ ਪਾਸ ਕਰ ਰਹੀਆਂ ਹਨ।ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ

0

👉ਕਿਹਾ; ਈਮੇਲਾਂ ਭੇਜਣ ਵਾਲੇ ਸਾਜ਼ਿਸ਼ਕਰਤਾ ਦਾ ਤੁਰੰਤ ਪਤਾ ਲਗਾਏ ਸਰਕਾਰ
Amritsar News:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੀ 14 ਜੁਲਾਈ ਤੋਂ ਲਗਾਤਾਰ ਈਮੇਲਾਂ ਆ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਜੇ ਤੀਕ ਇਹ ਈਮੇਲਾਂ ਭੇਜਣ ਵਾਲੇ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਇਹ ਵੱਡਾ ਸਵਾਲ ਹੈ ਕਿ ਆ ਰਹੀਆਂ ਈਮੇਲਾਂ ਕੇਵਲ ਕਿਸੇ ਸ਼ੈਤਾਨੀ ਦਿਮਾਗ ਦੀ ਸ਼ਰਾਰਤ ਹੈ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ। ਉਨ੍ਹਾਂ ਕਿਹਾ ਕਿ ਕਿਤੇ ਸਰਬਸਾਂਝੀਵਾਲਤਾ ਦੇ ਇਸ ਪਾਵਨ ਕੇਂਦਰ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੇ ਅੰਦਰ ਡਰ ਪੈਦਾ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ, ਇਹ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਤੁਰੰਤ ਇਹ ਪਤਾ ਲਗਾਏ ਕਿ ਇਹ ਈਮੇਲਾਂ ਕਿਸ ਥਾਂ ਤੋਂ ਆ ਰਹੀਆਂ ਹਨ ਅਤੇ ਇਸ ਲਈ ਕਿਸ ਸਰਵਰ, ਆਈਪੀ ਐਡਰੈਸ ਤੇ ਦੇਸ਼ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Big News; Col Bath Case ਦੇ ਮਾਮਲੇ ਦੀ ਜਾਂਚ ਹੁਣ CBI ਕਰੇਗੀ, High Court ਨੇ ਦਿੱਤੇ ਆਦੇਸ਼

ਉਨ੍ਹਾਂ ਕਿਹਾ ਕਿ 15 ਅਤੇ 16 ਜੁਲਾਈ ਨੂੰ ਆਈਆਂ ਈਮੇਲਾਂ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਵੀ ਭੇਜੀਆਂ ਗਈਆਂ ਹਨ, ਪਰੰਤੂ ਉਨ੍ਹਾਂ ਵੱਲੋਂ ਇਸ ’ਤੇ ਚੁੱਪੀ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਇਹ ਈਮੇਲਾਂ ਅਹਿਮ ਸ਼ਖ਼ਸੀਅਤਾਂ ਦੇ ਨਾਵਾਂ ਦੀ ਦੁਰਵਰਤੋਂ ਕਰਕੇ ਭੇਜੀਆਂ ਜਾ ਰਹੀਆਂ ਹਨ, ਪਰ ਸਰਕਾਰ ਵੱਲੋਂ ਅਜੇ ਤੀਕ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕਿਆ ਕਿ ਇਸ ਪਿੱਛੇ ਕਿਹੜੀ ਸ਼ਕਤੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਨਾਂ ’ਤੇ ਬਣਾਏ ਗਏ ਸੋਸ਼ਲ ਮੀਡੀਆ ’ਤੇ ਜਾਅਲੀ ਖ਼ਾਤਿਆਂ ਬਾਰੇ ਪਹਿਲਾਂ ਵੀ ਕਈ ਵਾਰ ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਹਨ, ਪਰੰਤੂ ਸਾਈਬਰ ਸੈੱਲ ਵੱਲੋਂ ਕੋਈ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ ਜੋ ਕਿ ਇਹ ਦਰਸਾਉਂਦਾ ਹੈ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਸਿੱਖ ਸੰਸਥਾ ਦੇ ਸਰੋਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸੁਹਿਰਦਤਾ ਨਾਲ ਆਪਣੀ ਜ਼ੁੰਮੇਵਾਰੀ ਨਿਭਾਅ ਰਹੀ ਹੈ ਅਤੇ ਪ੍ਰਬੰਧਕਾਂ ਵੱਲੋਂ ਪੂਰੀ ਮੁਸਤੈਦੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਸਮੇਂ ਕਿਸੇ ਤਰ੍ਹਾਂ ਦਾ ਵੀ ਡਰ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਹਮੇਸ਼ਾ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜ ਰਹੀਆਂ ਹਨ।ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ  ਤੀਜੀ ਵਾਰ ਆਈ ਸ਼੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ

ਉਨ੍ਹਾਂ ਕਿਹਾ ਕਿ ਬੇਅਦਬੀਆਂ ’ਤੇ ਕਾਨੂੰਨ ਬਨਾਉਣ ਦਾ ਮਾਮਲਾ ਪਹਿਲੀ ਵਾਰ ਨਹੀਂ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵੀ ਇਸ ’ਤੇ ਚਰਚਾ ਕੀਤੀ ਹੈ, ਜਿਸ ਨੂੰ ਅਗਾਂਹ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਜ਼ਿਆਦਾਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਹਨ, ਪਰੰਤੂ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਵਿਚ ਕੇਵਲ ਪਵਿੱਤਰ ਗ੍ਰੰਥ ਲਿਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ, ਜੋ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਭ ਧਰਮਾਂ ਦੇ ਗ੍ਰੰਥ ਸਤਿਕਾਰਤ ਹਨ, ਲੇਕਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਆਪ ਗੁਰਤਾਗੱਦੀ ਸੌਂਪੀ ਹੈ। ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ-ਜੋਤਿ ਗੁਰੂ ਮੰਨਦੇ ਹਨ, ਇਸ ਲਈ ਬਣਾਏ ਜਾਣ ਵਾਲੇ ਕਾਨੂੰਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਵਿਸ਼ੇਸ਼ ਵਿਧਾਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਵੀ ਅੰਕਿਤ ਹੈ, ਜੋ ਮਨੁੱਖਤਾ ਨੂੰ ਸਰਬਸਾਂਝਾ ਉਪਦੇਸ਼ ਦਿੰਦੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ  ਦੁਖਦਾਈ ਖ਼ਬਰ; ਮਾਲਵਾ ਪੱਟੀ ਦੇ ਨਾਮੀ ਕਿਸਾਨ ਆਗੂ ਦੇ ਇਕਲੌਤੇ ਪੁੱਤ ਦੀ ਕੈਸਰ ਨਾਲ ਹੋਈ ਮੌ+ਤ

👉ਸਾਬਕਾ ਐਮਪੀ ਸ੍ਰੀ ਸ਼ਵੇਤ ਮਲਿਕ ਨੇ ਕੀਤੀ ਐਡਵੋਕੇਟ ਧਾਮੀ ਨਾਲ ਮੁਲਾਕਾਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੇ ਧਮਕੀ ਭਰੇ ਈ-ਪੱਤਰਾਂ ਦੇ ਮਾਮਲੇ ਵਿਚ ਸਾਬਕਾ ਐਮਪੀ ਸ੍ਰੀ ਸ਼ਵੇਤ ਮਲਿਕ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸੰਵੇਦਨਾ ਨੂੰ ਸਮਝਦਿਆਂ ਸਾਬਕਾ ਐਮਪੀ ਤੇ ਭਾਜਪਾ ਆਗੂ ਸ੍ਰੀ ਸ਼ਵੇਤ ਮਲਿਕ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਲਈ ਭੇਜਿਆ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਸ ਗੰਭੀਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਅਜੇ ਤੀਕ ਕਿਸੇ ਤਰ੍ਹਾਂ ਦਾ ਸੰਪਰਕ ਨਹੀਂ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

0

👉ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ
Chandigarh News:ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ।ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ।

ਇਹ ਵੀ ਪੜ੍ਹੋ  Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ ‘ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ  Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਦੀ ਜਾਣਕਾਰੀ ਵੀ ਦਿੱਤੀ ਗਈ।ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ:ਵਿਧਾਇਕ ਕੁਲਵੰਤ ਸਿੰਘ 

0

👉ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਉਦਘਾਟਨ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਲਗਪਗ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ ਮਹਿਲਾਵਾਂ ਲਈ 1000 ਪ੍ਰਤੀ ਮਹੀਨਾ ਦੀ ਗਰੰਟੀ ਨੂੰ ਵੀ ਆਉਣ ਵਾਲੇ ਕੁਝ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ, ਜਿਸ ਦੇ ਲਈ ਸਮੁੱਚਾ ਬਜਟ ਪ੍ਰਬੰਧ ਕੀਤਾ ਜਾ ਰਿਹਾ ਹੈ।ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਪੰਚਾਇਤ ਵੱਲੋਂ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ 1200 ਫੁੱਟ ਲੰਮੀ ਅਤੇ 22 ਫੁੱਟ ਚੌੜੀ ਗਲੀ/ਸੜ੍ਹਕ ਦਾ ਉਦਘਾਟਨ ਕਰਨ ਦੇ ਲਈ ਰੱਖੇ ਗਏ ਸਮਾਗਮ ਵਿੱਚ ਕਹੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ  ਰੋਕਥਾਮ ਦੇ ਲਈ  ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਰਹੇ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਹੀ ਬਹੁਤ ਸਾਰੇ ਪਿੰਡਾਂ ਵਿੱਚ ਨਸ਼ਾ ਕਾਫੀ ਹੱਦ ਤੱਕ ਖਤਮ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਨਸ਼ਿਆਂ ਵਰਗੀ ਦਲਿਦਰੀ  ਤੋਂ ਰਾਹਤ ਦਿਵਾਏ ਜਾਵੇਗੀ।

ਇਹ ਵੀ ਪੜ੍ਹੋ  Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

ਉਹਨਾਂ ਕਿਹਾ ਕਿ ਇਸ ਦੇ ਲਈ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਨਸ਼ੇ ਦੇ ਤਸਕਰਾਂ ਅਤੇ ਇਨ੍ਹਾਂ ਦੇ ਸਾਥੀਆਂ ਨੂੰ ਕੋਈ ਵੀ ਪਿੰਡ ਦਾ ਬਾਸ਼ਿੰਦਾ ਮੂੰਹ ਨਾ ਲਗਾਵੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ,ਉਦੋਂ ਤੋਂ ਹੀ ਪੰਜਾਬ ਭਰ ਵਿੱਚ ਵਿਕਾਸਮੁਖੀ ਕੰਮਾਂ ਨੂੰ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ  ਤੇ 50 ਕਰੋੜ ਰੁਪਏ ਲਗਾ ਕੇ ਉਹਨਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਇਸ ਇਲਾਕੇ ਵਿਚਲੇ ਨਾਲੇ ਦੀ ਸਾਫ-ਸਫਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਪਾਣੀ ਦਾ ਵਹਾਅ ਠੀਕ ਹੋ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਆ ਸਕੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁਫਤ ਦਿੱਤਾ ਜਾ ਰਿਹਾ ਹੈ ਅਤੇ ਭਾਰਤ ਭਰ ਵਿੱਚ ਪੰਜਾਬ ਪਹਿਲੀ ਸਟੇਟ ਹੈ, ਜਿੱਥੇ ਕਿ ਲੋਕਾਂ ਦਾ ਮੁਫਤ ਇਲਾਜ ਕਿਸੇ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੋਵੇ। ਉਹਨਾਂ ਦੁਹਰਾਇਆ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਭਰ ਵਿੱਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਇਲਾਜ ਜਾਰੀ ਰਹੇਗਾ ਅਤੇ ਲੋਕਾਂ ਦੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ  Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਅਤੇ ਸਰਕਾਰਾਂ ਦਾ ਇਹ ਇਖਲਾਕੀ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀਆਂ ਮੁਢਲੀਆਂ ਮੰਗਾਂ  ਅਤੇ ਜਰੂਰੀ ਸਹੂਲਤਾਂ ਆਦਿ ਦਾ ਧਿਆਨ ਰੱਖਣ ਅਤੇ ਖਾਸ ਕਰਕੇ ਬਿਜਲੀ, ਪਾਣੀ,ਸੜਕਾਂ, ਸਾਫ- ਸਫਾਈ  ਦਾ ਪ੍ਰਬੰਧ ਠੀਕ ਰਹੇ, ਜਿਸ ਵਿੱਚ ਪੰਜਾਬ ਸਰਕਾਰ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਸਮਾਗਮ ਦੌਰਾਨ ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਜੋਗੀ ਪੰਚ, ਰਜਿੰਦਰ ਸਿੰਘ ਪ੍ਰਧਾਨ ਹਿਮਾਚਲ ਬਿਹਾਰ ਕਲੌਨੀ, ਕਰਨੈਲ ਸਿੰਘ ਰਾਣਾ, ਸੋਮ ਨਾਥ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ, ਹਰਮੀਤ ਸਿੰਘ, ਹਰਮੇਸ਼ ਸਿੰਘ, ਗੁਰਪ੍ਰੀਤ ਸਿੰਘ ਕੁਰੜਾ,ਤਰਲੋਚਨ ਸਿੰਘ ਤੋਚੀ ਸਰਪੰਚ ਕੈਲੋਂ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਬਲੌਂਗੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਸਰਪੰਚ ਰਾਏਪੁਰ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਰਿੰਕੂ ਬੜ ਮਾਜਰਾ, ਵਿੱਕੀ ਬਲਕਾ ਪ੍ਰਧਾਨ ਬਲੌਂਗੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910738