Friday, May 22, 2026
Home Blog Page 596

ਮੋਗਾ ਪੁਲਿਸ ਵੱਲੋ 05 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 03 ਮੋਟਰਸਾਈਕਲ ਕੀਤੇ ਬਰਾਮਦ

0

Moga News:ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ,ਐਸ.ਪੀ,ਗੁਰਪ੍ਰੀਤ ਸਿੰਘ DSP ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਥਾਣਾ ਸਦਰ ਮੋਗਾ ਦੀ ਪੁਲਿਸ ਪਾਰਟੀ ਵੱਲੋ 05 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਪਾਸੋ 03 ਮੋਟਰਸਾਈਕਲ ਬਰਾਮਦ ਕੀਤੇ।ਇਹ ਕਿ ਮਿਤੀ 07.07.2025 ਨੂੰ 51 ਸਮਰਾਜ ਸਿੰਘ 87/ਮੋਗਾ ਸਮੇਤ ਸਾਥੀ ਕਰਮਚਾਰੀਆ ਦੇ ਹਾਜਰ ਥਾਣਾ ਸੀ ਤਾ ਮੁਦੱਈ ਮੁਕੱਦਮਾ ਰਾਜਦੀਪ ਸਿੰਘ ਵਾਸੀ ਅਗਵਾੜ ਰਾਏਕਾ ਘੱਲ ਕਲਾ ਨੇ ਦੱਸਿਆ ਕਿ ਮਿਤੀ 06.07.2025 ਨੂੰ ਮੈ ਆਪਣੀ ਰਿਸ਼ਤੇਦਾਰੀ ਵਿੱਚੋ ਮਿਲਕੇ ਆਪਣੇ ਪਿੰਡ ਘੱਲ ਕਲਾ ਨੂੰ ਜਾ ਰਿਹਾ ਸੀ ਤਾ ਮੇਰੇ ਪਿੱਛੇ ਦੋ ਮੋਟਰਸਾਈਕਲਾ ਤੇ ਚਾਰ ਨੌਜਵਾਨ ਸਵਾਰ ਹੋ ਕੇ ਆਏ।

ਇਹ ਵੀ ਪੜ੍ਹੋ  ਤੀਜੀ ਵਾਰ ਆਈ ਸ਼੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ

ਜਿਹਨਾ ਪਾਸ ਖੰਡੇ, ਕਿਰਪਾਨ ਸਨ। ਜਿਹਨਾ ਨੇ ਆਉਣ ਸਾਰ ਹੀ ਮੇਰਾ ਮੋਟਰਸਾਈਕਲ ਅੱਗੋਂ ਘੇਰ ਕੇ ਆਪਣੇ-ਆਪਣੇ ਹੱਥਿਆਰ ਨਾਲ ਮੇਰੇ ਤੇ ਵਾਰ ਕਰ ਦਿੱਤੇ।ਫਿਰ ਇਹਨਾ ਨਾ ਮਾਲੂਮ ਨੌਜਵਾਨਾ ਨੇ ਮੇਰੇ ਪਾਸੋ ਇਕ ਮੋਬਾਇਲ ਟੱਚ ਫੋਨ ਮਾਰਕਾ ਸੈਮਸੰਗ ਅਤੇ ਮੋਟਰਸਾਈਕਲ ਨੰਬਰੀ ਉਕਤ ਖੋਹ ਕੇ ਆਪਣੇ ਹਥਿਆਰਾਂ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਭੱਜ ਗਏ।ਦੋਰਾਨੇ ਤਫਤੀਸ਼ ਟੈਕਨੀਕਲ ਦੀ ਮੱਦਦ ਨਾਲ ਅਤੇ ਸੀ ਸੀ ਟੀ ਵੀ ਫੁਟੇਜ ਦੀ ਮੱਦਦ ਨਾਲ ਮਿਤੀ 14.07.2025 ਨੂੰ ਮੁਕੱਦਮਾ ਉਕਤ ਵਿਚ ਦੋਸ਼ੀ ਸੁਖਦੀਪ ਸਿੰਘ ਉਰਫ ਸੁੱਖਾ ਵਾਸੀ ਪੰਡੋਰੀ ਖੱਤਰੀਆ ਹਾਲ ਅਬਾਦ ਗੁਰੂ ਤੇਗ ਬਹਾਦਰ ਨਗਰ ਜੀਰਾ ਜਿਲ੍ਹਾ ਫਿਰੋਜਪੁਰ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵੱਲੋਂ ਭੁੱਚੋਂ ਰੋਡ ‘ਤੇ ਕੈਫ਼ੇ ਉੱਪਰ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮੋੜ ਦੇ ਨਾਮੀ ‘ਬੰਦੇ’ ਕਾਬੂ

ਅਰਸ਼ਦੀਪ ਸਿੰਘ ਵਾਸੀ ਹਰਦਾਸਤ ਥਾਣਾ ਜੀਰਾ ਜਿਲ੍ਹਾਂ ਫਿਰੋਜਪੁਰ,ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਕਸੋਆਣਾ ਜੀਰਾ ਜਿਲ੍ਹਾਂ ਫਿਰੋਜਪੁਰ, ਸਤਨਾਮ ਸਿੰਘ ਉਰਫ ਨੋਨੀ ਵਾਸੀ ਦੋਲਤਪੂਰਾ ਉਚਾ ਜਿਲ੍ਹਾਂ ਮੋਗਾ, ਕੁਲਦੀਪ ਸਿੰਘ ਉਰਫ ਘੀਡੀ ਵਾਸੀ ਕੋਟ ਈਸੇ ਖਾ ਹਾਲ ਆਬਾਦ ਦੋਲਤਪੁਰਾ ਉਂਚਾ ਜਿਲਾ ਮੋਗਾ ਨੂੰ ਨਾਮਜਦ ਕੀਤਾ ਗਿਆ। ਜੋ ਉਕਤਾਨ ਸਾਰੇ ਦੋਸ਼ੀਆਨ ਨੂੰ ਮਿਤੀ 15.07.2025 ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤੀਜੀ ਵਾਰ ਆਈ ਸ਼੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ

0

Amritsar News:ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ।ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਈਮੇਲ ਤੇ ਆਈ ਹੈ ਈਮੇਲ ਵਿੱਚ ਕਿਹਾ ਗਿਆ ਹੈ ਕਿ RDX ਨਾਲ ਭਰੀਆਂ ਪਾਈਪਾਂ ਨੂੰ ਮੰਦਰ ਦੇ ਅੰਦਰ ਉਡਾ ਦਿੱਤਾ ਜਾਵੇਗਾ। ਇਸ ਧਮਕੀ ਤੋਂ ਬਾਅਦ SGPC ਅਤੇ ਅੰਮ੍ਰਿਤਸਰ ਪੁਲਿਸ ਵੀ ਅਲਰਟ ਤੇ ਹੈ । ਪੁਲਿਸ ਕਮਾਂਡੋ ਅਤੇ ਬੀਐਸਐਫ ਜਵਾਨਾਂ ਨੂੰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਡਾਕ ਭੇਜ ਕੇ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ  Big News; Col Bath Case ਦੇ ਮਾਮਲੇ ਦੀ ਜਾਂਚ ਹੁਣ CBI ਕਰੇਗੀ, High Court ਨੇ ਦਿੱਤੇ ਆਦੇਸ਼

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੀ ਆਸਥਾ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ।ਕੁਝ ਲੋਕਾਂ ਨੂੰ ਗੁਰੂਆਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਪਸੰਦ ਨਹੀਂ ਹਨ । ਕੁਝ ਲੋਕ ਆਪਣੇ ਸਵਾਰਥ ਲਈ ਨਫਰਤ ਫੈਲਾਉਣਾ ਚਾਹੁੰਦੇ ਹਨ।ਇਸ ਤੋਂ ਪਹਿਲਾਂ 1984 ਵਿੱਚ ਵੀ ਸ਼੍ਰੀ ਦਰਬਾਰ ਸਾਹਿਬ ਨੂੰ ਬਹੁਤ ਨੁਕਸਾਨ ਹੋਇਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ 14 ਜੁਲਾਈ ਤੋਂ ਧਮਕੀ ਭਰੇ ਈਮੇਲ ਮਿਲ ਰਹੇ ਹਨ। ਇਸ ਤੋਂ ਬਾਅਦ ਸ਼੍ਰੀ ਹਰਿਮੰਦਰ ਸਾਹਿਬ ਦੀ ਚੌਕਸੀ ਵਧਾ ਦਿੱਤੀ ਗਈ ਹੈ ।

ਇਹ ਵੀ ਪੜ੍ਹੋ  ਦੁਖਦਾਈ ਖ਼ਬਰ; ਮਾਲਵਾ ਪੱਟੀ ਦੇ ਨਾਮੀ ਕਿਸਾਨ ਆਗੂ ਦੇ ਇਕਲੌਤੇ ਪੁੱਤ ਦੀ ਕੈਸਰ ਨਾਲ ਹੋਈ ਮੌ+ਤ

ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਰਹੇ ਹਨ।ਅਜਿਹੇ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ ਉਹਨਾਂ ਦਾ ਮਕਸਦ ਸਿਰਫ ਲੋਕਾਂ ਵਿੱਚ ਡਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਦਾ ਘਰ ਹੈ ਅਤੇ ਇੱਥੇ ਅਜਿਹਾ ਸੋਚਣਾ ਵੀ ਪਾਪ ਹੈ ਇਹ ਸਥਾਨ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ ਇਥੇ ਹਰ ਧਰਮ ਦੇ ਲੋਕ ਆਉਂਦੇ ਹਨ ਤੇ ਗੁਰੂ ਦੇ ਚਰਨਾਂ ਵਿੱਚ ਸਿਰ ਝੁਕਾਉਂਦੇ ਹਨ ਇਹ ਧਰਮ ਨੂੰ ਅਤੇ ਏਕਤਾ ਨੂੰ ਤੋੜਨ ਦੀ ਸਾਜਿਸ਼ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਛਾਨਬੀਨ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; Col Bath Case ਦੇ ਮਾਮਲੇ ਦੀ ਜਾਂਚ ਹੁਣ CBI ਕਰੇਗੀ, High Court ਨੇ ਦਿੱਤੇ ਆਦੇਸ਼

0

Patiala News: Col Bath Case; ਭਾਰਤੀ ਫ਼ੌਜ ਦੇ ਕਰਨਲ ਅਤੇ ਉਸਦੇ ਪੁੱਤਰ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਅੱਜ 16 ਜੁਲਾਈ ਦਿਨ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੇ ਆਦੇਸ਼ ਜਾਰੀ ਕਰਦਿਆਂ ਚੰਡੀਗੜ੍ਹ ਪੁਲਿਸ ਤੋਂ ਜਾਂਚ ਵਾਪਸ ਲੈ ਕੇ ਸੀਬੀਆਈ ਨੂੰ ਇਸ ਘਟਨਾ ਦੀ ਜਾਂਚ ਕਰਨ ਲਈ ਕਿਹਾ ਹੈ।13-14 ਮਾਰਚ ਦੀ ਰਾਤ ਨੂੰ ਵਾਪਰੀ ਘਟਨਾ ਤੋਂ ਬਾਅਦ ਇਨਸਾਫ਼ ਲਈ ਭਟਕ ਰਹੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਮਿਸਿਜ ਬਾਠ ਨੇ ਅੱਜ ਹਾਈਕੋਰਟ ਦੇ ਤਿੰਨ ਜੱਜਾਂ ਵੱਲੋਂ ਦਿੱਤੇ ਇਸ ਆਦੇਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਉਸਦਾ ਦੁੱਖ ਕੁੱਝ ਹਲਕਾ ਹੋਇਆ ਹੈ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ; ਮਾਲਵਾ ਪੱਟੀ ਦੇ ਨਾਮੀ ਕਿਸਾਨ ਆਗੂ ਦੇ ਇਕਲੌਤੇ ਪੁੱਤ ਦੀ ਕੈਸਰ ਨਾਲ ਹੋਈ ਮੌ+ਤ

ਮਾਣਯੋਗ ਹਾਈਕੋਰਟ ਵੱਲੋਂ ਹੀ 9 ਅਪ੍ਰੈਲ ਨੂੰ ਗਠਿਤ ਕੀਤੀ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ ਲਗਾਤਾਰ ਤਿੰਨ ਬੀਤਣ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਾ ਕਰਨ ਤੋਂ ਦੁਖੀ ਪੀੜ੍ਹਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਨੇ ਤਿੰਨ ਦਿਨ ਪਹਿਲਾਂ ਮੁੜ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਉਂਨ੍ਹਾਂ ਇਸ ਜਾਂਚ ਟੀਮ ਉਪਰ ਮੁਲਜਮ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੇ ਦੋਸ਼ ਲਗਾਏ ਸਨ। ਜਿਸਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੇ ਚੰਡੀਗੜ੍ਹ ਪੁਲਿਸ ਨੂੰ ਅੱਜ ਦੇ ਦਿਨ ਲਈ ਨੋਟਿਸ ਜਾਰੀ ਕੀਤਾ ਸੀ। ਹੋਈ ਸੁਣਵਾਈ ਦੌਰਾਨ ਅਦਾਲਤ ਨੇ ਚੰਡੀਗੜ੍ਹ ਪੁਲਿਸ ਜਾਂਚ ਟੀਮ ਦੇ ਰਵੱਈਏ ਨੂੰ ਦੇਖਦਿਆਂ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੁੰ ਸੌਪਣ ਦਾ ਫੈਸਲਾ ਲਿਆ।

ਇਹ ਵੀ ਪੜ੍ਹੋ Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

ਜਿਕਰਯੋਗ ਹੈ ਕਿ ਇਸ ਹਾਈ ਪ੍ਰੋਫਾਈਲ ਮਾਮਲੇ ਵਿਚ ਪੁਲਿਸ ‘ਤੇ ਸਭ ਤੋਂ ਪਹਿਲਾਂ ਇਹ ਸਵਾਲ ਖੜ੍ਹੇ ਹੋਏ ਸਨ ਕਿ ਘਟਨਾ ਦੇ ਇੱਕ ਹਫ਼ਤੇ ਬਾਅਦ ਹੀ ਪਟਿਆਲਾ ਪੁਲਿਸ ਵੱਲੋਂ ਐਫ਼ਆਈਆਰ ਦਰਜ਼ ਕੀਤੀ ਗਈ। ਹਾਲਾਂਕਿ ਮਾਮਲਾ ਹਾਈਲਾਈਟ ਹੋਣ ਤੋਂ ਬਾਅਦ ਇਸ ਦੌਰਾਨ ਚਾਰ ਇੰਸਪੈਕਟਰਾਂ ਸਹਿਤ 9 ਪੁਲਿਸ ਮੁਲਾਜਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਪ੍ਰੰਤੂ ਪ੍ਰਵਾਰ ਤੇ ਸਾਬਕਾ ਫ਼ੌਜੀਆਂ ਵੱਲੋਂ ਪਟਿਆਲਾ ’ਚ ਰੋਸ਼ ਪ੍ਰਦਰਸ਼ਨ ਕਰਕੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਨੁੰ ਸੌਪਣ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿਚ ਇਨਸਾਫ਼ ਦੀ ਉਮੀਦ ਨੂੰ ਲੈ ਕੇ ਕਰਨਲ ਦੀ ਪਤਨੀ ਨੇ ਇਸ ਮਾਮਲੇ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕੀਤੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਪੁਲਿਸ ਵੱਲੋਂ ਭੁੱਚੋਂ ਰੋਡ ‘ਤੇ ਕੈਫ਼ੇ ਉੱਪਰ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮੋੜ ਦੇ ਨਾਮੀ ‘ਬੰਦੇ’ ਕਾਬੂ

0

Bathinda News: ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਵੱਲੋਂ ਬੀਤੇ ਕੱਲ ਭੁੱਚੋ ਰੋਡ ‘ਤੇ ਆਦੇਸ਼ ਹਸਪਤਾਲ ਸਾਹਮਣੇ ਮਹਿਫਿਲੋ ਕੈਫੇ ਐਂਡ ਲੋਜ ‘ਤੇ ਮਾਰੇ ਛਾਪੇ ਦੌਰਾਨ ਇੱਥੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਬਠਿੰਡਾ, ਬਰਨਾਲਾ ਤੇ ਮੋੜ ਮੰਡੀ ਨਾਲ ਸਬੰਧਤ ਨਾਮੀ ਬੰਦਿਆਂ ਅਤੇ ਉਨ੍ਹਾਂ ਦੇ ਕਾਕਿਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸਬੰਧ ਵਿਚ ਇੱਕ ਦਰਜ਼ਨ ਤੋਂ ਵੱਧ ਵਿਅਕਤੀਆਂ ‘ਤੇ ਦੇਹ ਵਪਾਰ ਅਤੇ ਹੁੱਕਾ ਪੀਣ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ; ਮਾਲਵਾ ਪੱਟੀ ਦੇ ਨਾਮੀ ਕਿਸਾਨ ਆਗੂ ਦੇ ਇਕਲੌਤੇ ਪੁੱਤ ਦੀ ਕੈਸਰ ਨਾਲ ਹੋਈ ਮੌ+ਤ

ਪੁਲਿਸ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਮੰਗ ਕੀਤੀ ਜਾਵੇਗੀ। ਸੂਚਨਾ ਮੁਤਾਬਕ ਕਾਬੂ ਕੀਤੇ ਮੁਲਜਮਾਂ ਵਿਚ ਜਿਆਦਾਤਰ ਵੱਡੇ ‘ਸੇਠ’ ਦੱਸੇ ਜਾਂਦੇ ਹਨ, ਜਿਹੜੇ ਇੱਥੇ ਪਿਛਲੇ ਲੰਮੇ ਸਮੇਂ ਤੋਂ ਮੌਜ-ਮਸਤੀ ਦੇ ਲਈ ਆ ਰਹੇ ਸਨ। ਦਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਕੁੱਝ ਲੜਕੀਆਂ ਵੀ ਮਿਲੀਆਂ ਸਨ। ਸੂਚਨਾ ਮੁਤਾਬਕ ਇਸ ਹੋਟਲ ਦੇ ਮਾਲਕ ਅਮਨ ਕੁਮਾਰ ਵਾਸੀ ਸਿਲਵਰ ਓਕਸ ਕਲੌਨੀ ਦੇ ਵੱਲੋਂ ਇਹ ਧੰਦਾ ਹੈਪੀ ਬਰਨਾਲਾ ਅਤੇ ਹੋਰਨਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਵਿਚ ਅਮਨ ਕੁਮਾਰ ਵਾਸੀ ਸਿਲਵਰ ਓਕਸ ਕਲੋਨੀ ਰਠਿੰਡਾ,  ਹੈਪੀ ਬਰਨਾਲਾ,  ਸਤੀਸ਼ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ,  ਨਿਖਲ ਕੁਮਾਰ, ਚੰਦਰ ਮੋਹਨ, ਜੈ ਗਰਗ, ਮਿਅੰਕ ਗਰਗ, ਰਿਤੇਸ  ਗਰਗ, ਸਾਹਿਲ ਗਰਗ, ਸੰਦੀਪ ਮਿੱਤਲ, ਹੈਰੀ ਗੋਇਲ, ਗੁਨੀਕ ਗਰਗ ਤੇ ਗੋਪਾਲ ਗਰਗ ਸਾਰੇ ਵਾਸੀ ਮੌੜ ਮੰਡੀ ਦੇ ਵਿਰੂਧ ਥਾਣਾ ਕੈਂਟ ਵਿਚ ਸ਼ੈਕਸ਼ਨ 3, 4, 5 ਇਮੋਰਲ ਟਰੈਫਿਕ ਪ੍ਰੀਵੈਨਸ਼ਨ ਐਕਟ, ਸੈਕਸ਼ਨ 14, 21 ਸਿਗਰਟ ਐਂਡ ਅਦਰ ਤੰਬਾਕੂ ਪ੍ਰਡੈਕਟ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ। ਇਸ ਮੌਕੇ 8 ਹੁੱਕੇ ਵੀ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਕੈਫ਼ੇ ਮਾਲਕ ਅਮਨ ਕੁਮਾਰ ਤੇ ਹੈਪੀ ਵਾਸੀ ਬਰਨਾਲਾ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ, ਜਦਕਿ ਦੂਜੇ ਥਾਣੇ ਦੀ ਹਵਾਲਾਤ ਵਿਚ ਬੰਦ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਖਦਾਈ ਖ਼ਬਰ; ਮਾਲਵਾ ਪੱਟੀ ਦੇ ਨਾਮੀ ਕਿਸਾਨ ਆਗੂ ਦੇ ਇਕਲੌਤੇ ਪੁੱਤ ਦੀ ਕੈਸਰ ਨਾਲ ਹੋਈ ਮੌ+ਤ

0

Bathinda News: ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਮੁੱਦਿਆਂ ‘ਤੇ ਅਹਿਮ ਭੂਮਿਕਾ ਨਿਭਾ ਰਹੇ ਨਾਮੀ ਕਿਸਾਨ ਆਗੂ ਜਗਸੀਰ ਸਿੰਘ ਝੂੰਬਾ ਨੂੰ ਬੀਤੇ ਕੱਲ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨਾਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਬਿਮਾਰੀ ਕਾਰਨ ਮੌਤ ਹੋ ਗਈ। 25 ਸਾਲਾ ਰਾਜਦੀਪ ਸਿੰਘ ਪਿਛਲੇ ਚਾਰ-ਪੰਜ ਸਾਲਾਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਿਹਾ ਸੀ ਅਤੇ ਉਸਦਾ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

ਰਾਜਦੀਪ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ ਤੋਂ ਇਲਾਵਾ ਆਪਣੀ ਵੱਡੀ ਭੈਣ ਨੂੰ ਛੱਡ ਗਿਆ ਹੈ। ਉਸ ਦਾ ਅੰਤਿਮ ਸੰਸਕਾਰ ਹਜ਼ਾਰਾਂ ਸੇਜ਼ਲ ਅੱਖਾਂ ਦੇ ਨਾਲ ਅੱਜ ਬੁੱਧਵਾਰ ਨੂੰ ਪਿੰਡ ਝੁੰਬਾ ਵਿਖੇ ਕੀਤਾ ਜਾ ਰਿਹਾ ਹੈ। ਇਸ ਮੌਕੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਇਲਾਕੇ ਭਰ ਦੇ ਲੋਕ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਿਲਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਇਸ ਮੰਦਭਾਗੀ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਕ ਨੌਜਵਾਨ ਬੇਟੇ ਦਾ ਭਰ ਜਵਾਨੀ ਤੁਰ ਜਾਣਾ ਪਿਓ ਲਈ ਸਭ ਤੋਂ ਵੱਡਾ ਦੁੱਖ ਹੁੰਦਾ ਹੈ। ਦੱਸਣਾ ਬਣਦਾ ਹੈ ਕਿ ਜਗਸੀਰ ਸਿੰਘ ਝੂੰਬਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਜਿਲਾ ਆਗੂ ਹੈ, ਜੋ ਹਰ ਕਿਸਾਨ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram Majithia case; ਵਿਜੀਲੈਂਸ ਅੱਜ ਮੁੜ ਕਰੇਗੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੀ ਪੈਮਾਇਸ਼!

0

Amritsar News: Bikram Majithia case; ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਜੇਲ੍ਹ ਜਾਣ ਤੋਂ ਬਾਅਦ ਵੀ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਟਿਕਾਣਿਆਂ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

ਹਾਲਾਂਕਿ ਬੀਤੇ ਕੱਲ ਇਹ ਮਾਮਲਾ ਮਜੀਠਿਆਂ ਦੇ ਵਕੀਲਾਂ ਵੱਲੋਂ ਮੁਹਾਲੀ ਦੀ ਅਦਾਲਤ ਵਿਚ ਵੀ ਲਿਜਾਇਆ ਗਿਆ ਸੀ ਪ੍ਰੰਤੂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਮੁਤਾਬਕ ਸਰਕਾਰੀ ਏਜੰਸੀ ਦੀ ਜਾਂਚ ‘ਤੇ ਕੋਈ ਰੋਕ ਨਹੀਂ ਲੱਗੀ, ਬਲਕਿ ਮਜੀਠਿਆਂ ਦੇ ਵਕੀਲ ਨੂੰ ਪੈਮਾਇਸ਼ ਮੌਕੇ ਹਾਜ਼ਰ ਰਹਿਣ ਦੀ ਇਜਾਜਤ ਦਿੱਤੀ ਗਈ ਹੈ, ਜਿਸਦੇ ਚੱਲਦੇ ਅੱਜ ਵੀ ਜਾਂਚ ਏਜੰਸੀ ਸਾਬਕਾ ਮੰਤਰੀ ਦੇ ਟਿਕਾਣਿਆਂ ਦੇ ਮੁਲਾਂਕਣ ਦਾ ਕੰਮ ਕਰੇਗੀ ਤੇ ਇਸ ਸਬੰਧੀ ਉਨ੍ਹਾਂ ਦੇ ਵਕੀਲ ਨੂੰ ਸੂਚਿਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ:ਮੁੱਖ ਮੰਤਰੀ

ਦਸਣਾ ਬਣਦਾ ਹੈ ਕਿ ਬੀਤੇ ਕੱਲ ਵਿਜੀਲੈਂਸ ਦੀਆਂ ਟੀਮਾਂ ਨੇ ਅੰਮ੍ਰਿਤਸਰ ਸਥਿਤ ਗ੍ਰੀਨ ਐਵਨਿਉ ਕਲੌਨੀ ਵਿਚ ਸ਼੍ਰੀ ਮਜੀਠਿਆ ਦੀ ਰਿਹਾਇਸ਼ ਤੋਂ ਇਲਾਵਾ ਮੁਹਾਲੀ ਅਤੇ ਮਜੀਠਾ ਸਥਿਤ ਥਾਂਵਾਂ ‘ਤੇ ਵੀ ਰੇਡ ਕਰਕੇ ਪੈਮਾਇਸ ਕੀਤੀ ਸੀ। ਪਰ ਇਹ ਮਾਮਲਾ ਅਦਾਲਤ ਵਿਚ ਪੁੱਜਣ ਕਾਰਨ ਇਹ ਟੀਮਾਂ ਦੁਪਿਹਰ ਸਮੇਂ ਵਾਪਸ ਆ ਗਈਆਂ ਸਨ।

ਇਹ ਵੀ ਪੜ੍ਹੋ ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

ਸਰਕਾਰੀ ਵਕੀਲ ਫ਼ੈਰੀ ਸੋਫ਼ਤ ਨੇ ਵੱਖ ਵੱਖ ਮੀਡੀਆ ਚੈਨਲਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਜਾਂਚ ਏਜੰਸੀ ਇਹ ਪੈਮਾਇਸ਼ ਜਾਰੀ ਰੱਖੇਗੀ ਤੇ ਅਦਾਲਤ ਨੇ ਦੂਜੀ ਧਿਰ ਦੇ ਵਕੀਲ ਨੂੰ ਮੌਕੇ ‘ਤੇ ਹਾਜ਼ਰ ਰਹਿਣ ਦੀ ਖੁੱਲ ਦਿੱਤੀ ਹੈ, ਜਿਸਦੇ ਬਾਰੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Fauja Singh News; ਦੁਨੀਆ ਦੇ ਸਭ ਤੋਂ ਉਮਰ ਦਰਾਜ਼ ਸਿੱਖ ਦੌੜਾਕ ਨੂੰ ਸੜਕ ਹਾਦਸੇ ‘ਚ ਮਾਰਨ ਵਾਲਾ ਪੁਲਿਸ ਵੱਲੋਂ ਕਾਬੂ

0

Jalandhar: Fauja Singh News; ਦੁਨੀਆ ਦੇ ਸਭ ਤੋਂ ਬਜ਼ੁਰਗ ਸਿੱਖ ਐਥਲੀਟ ਵਜੋਂ ਮਸ਼ਹੂਰ ਫੌਜਾ ਸਿੰਘ ਨੂੰ ਸੜਕ ਹਾਦਸੇ ‘ਚ ਮਾਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜਮ ਐਨਆਰਆਈ ਹੈ, ਜੋ ਕਿ ਘਟਨਾ ਸਮੇਂ ਭੋਗਪੁਰ ਤੋਂ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਫ਼ਾਰਚੂਨਰ ਗੱਡੀ ਉਪਰ ਸਵਾਰ ਹੋ ਕੇ ਕਰਤਾਰਪੁਰ ਨਜਦੀਕ ਸਥਿਤ ਆਪਣੇ ਪਿੰਡ ਵੱਲ ਜਾ ਰਿਹਾ ਸੀ। ਇਸ ਦੌਰਾਨ ਗੱਡੀ ਦੀ ਸਪੀਡ ਬਹੁਤ ਤੇਜ਼ ਸੀ, ਜਿਸਨੇ ਸੜਕ ਦੇ ਕਿਨਾਰੇ ਤੁਰ ਰਹੇ ਫ਼ੌਜਾ ਸਿੰਘ ਨੂੰ ਟੱਕਰ ਮਾਰ ਦਿੱਤੀ ਸੀ, ਜਿਸਦੇ ਕਾਰਨ ਉਹ ਗੰਭੀਰ ਰੂਪ ਜਖ਼ਮੀ ਹੋ ਗਏ ਸਨ ਤੇ ਸੋਮਵਾਰ ਦੇਰ ਰਾਤ ਨੂੰ ਉਨ੍ਹਾਂ ਹਸਪਤਾਲ ਵਿਚ ਦਮ ਤੋੜ ਦਿੱਤਾ ਸੀ।

ਇਹ ਵੀ ਪੜ੍ਹੋ ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ:ਮੁੱਖ ਮੰਤਰੀ

114 ਸਾਲਾਂ ਫ਼ੌਜਾ ਸਿੰਘ ਦੀ ਅਚਾਨਕ ਇਸ ਤਰ੍ਹਾਂ ਹੋਈ ਮੌਤ ਕਾਰਨ ਪੂਰੀ ਦੁਨੀਆ ਖਾਸਕਰ ਸਿੱਖ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਸੀ। ਇਸ ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਹਰਕਤ ਸਿੰਘ ਵਿਚ ਆ ਗਈ ਸੀ ਤੇ ਸੀਸੀਟੀਵੀ ਕੈਮਰਿਆਂ ਦੀ ਚੈਕਿੰਗ ਤੋਂ ਬਾਅਦ ਫ਼ਾਰਚੂਨਰ ਗੱਡੀ ਦੀ ਪਹਿਚਾਣ ਹੋ ਗਈ ਸੀ।ਇਹ ਗੱਡੀ ਕਪੂਰਥਲਾ ਦੇ ਪਿੰਡ ਅਖੌਲੀ ਦੇ ਰਵਿੰਦਰ ਸਿੰਘ ਦੇ ਨਾਮ ਸੀ, ਜਿਸਨੇ ਅੱਗੇ ਕਰਤਾਰਪੁਰ ਨਜ਼ਦੀਕ ਦਾਸੂਪੁਰ ਪਿੰਡ ਦੇ ਅੰਮ੍ਰਿਤਪਾਲ ਸਿੰਘ ਢਿੱਲੋਂ ਦੇ ਪ੍ਰਵਾਰ ਨੂੰ ਵੇਚ ਦਿੱਤੀ ਸੀ।

ਇਹ ਵੀ ਪੜ੍ਹੋ ਜੱਗੂ ਭਗਵਾਨਪੁਰੀਆ ਗਰੁੱਪ ਵੱਲੋਂ ਮਾਂ ਦੀ ਮੌਤ ਦਾ ਬਦਲਾ ਲੈਣ ਦੀ ਬਣਾਈ ਯੋਜਨਾ ਨੂੰ ਪੁਲਿਸ ਨੇ ਕੀਤਾ ਫੇਲ੍ਹ

ਮੁਲਜਮ ਅੰਮ੍ਰਿਤਪਾਲ ਸਿੰਘ ਕੈਨੇਡਾ ਰਹਿੰਦਾ ਹੈ ਤੇ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਉਹ ਵਾਪਸ ਪੰਜਾਬ ਆਇਆ ਸੀ। ਪੁਲਿਸ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਕੋਲ ਹਾਦਸੇ ਦੀ ਗੱਲ ਨੂੰ ਸਵੀਕਰ ਕਰ ਲਿਆ ਹੈ ਤੇ ਦਾਅਵਾ ਕੀਤਾ ਹੈ ਕਿ ਉਹ ਲੋਕਾਂ ਦੀ ਭੀੜ ਇਕੱਠੀ ਹੋਣ ਕਾਰਨ ਘਬਰਾ ਕੇ ਭੱਜ ਗਿਆ ਸੀ। ਸੂਚਨਾ ਮੁਤਾਬਕ ਉਹ ਘਟਨਾ ਸਮੇਂ ਭੋਗਪੁਰ ਤੋਂ ਆਪਣਾ ਇੱਕ ਮੋਬਾਇਲ ਫ਼ੋਨ ਵੇਚ ਕੇ ਵਾਪਸ ਪਿੰਡ ਵੱਲ ਜਾ ਰਿਹਾ ਸੀ। ਦਸਣਾ ਬਣਦਾ ਹੈ ਕਿ ਫੌਜਾ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿਖੇ ਆਪਣੇ ਜੱਦੀ ਘਰ ਵਿਚ ਆਪਣੇ ਪੁੱਤਰ ਹਰਬਿੰਦਰ ਸਿੰਘ ਨਾਲ ਰਹਿ ਰਿਹਾ ਸੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਵਾਰ ਮੁਤਾਬਕ ਦੁਪਿਹਰ ਦਾ ਖਾਣਾ ਖਾਣ ਤੋਂ ਬਾਅਦ ਉਹ ਘਰ ਦੇ ਬਾਹਰ ਸ਼ੈਰ ਕਰ ਰਹੇ ਸਨ ਕਿ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਦਸਣਾ ਬਣਦਾ ਹੈ ਕਿ 80 ਸਾਲ ਦੀ ਉਮਰ ਵਿੱਚ ਇੰਗਲੈਂਡ ‘ਚ ਹੀ ਦੌੜਨਾ ਸ਼ੁਰੂ ਕਰਨ ਵਾਲੇ ਫ਼ੌਜਾ ਸਿੰਘ ਨੇ 2012 ਦੇ ਲੰਡਨ ਓਲੰਪਿਕ ਵਿੱਚ ਮਸ਼ਾਲ ਚੁੱਕੀ ਸੀ।1990 ਤੋਂ ਬਾਅਦ ਲੰਮਾ ਸਮਾਂ ਇੰਗਲੈਂਡ ਰਹਿਣ ਕਾਰਨ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਸੀ। ਪ੍ਰੰਤੂ ਕੋਰੋਨਾ ਤੋਂ ਬਾਅਦ, ਉਹ ਬਹੁਤ ਘੱਟ ਵਿਦੇਸ਼ ਗਏ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

0

Chandigarh News:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਲਿਆਂਦਾ ਗਿਆ ਹੈ, ਜਿਸਦਾ ਉਦੇਸ਼ ਪੰਜਾਬ ਵਿੱਚ ਸਾਰੇ ਧਰਮਾਂ ਦੇ ਮਾਣ- ਸਤਿਕਾਰ ਨੂੰ ਯਕੀਨੀ ਬਣਾਉਣਾ ਹੈ।ਪੰਜਾਬ ਵਿਧਾਨ ਸਭਾ ਵਿੱਚ ਇਸ ਬਿੱਲ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਸਾਲ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਕਾਰਨ ਸਿੱਖ ਭਾਈਚਾਰੇ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਅਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਇਸ ਘਿਨਾਉਣੀ ਕਾਰਵਾਈ ਦੇ 41 ਸਾਲ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆਂ।ਉਨ੍ਹਾਂ ਨੇ ਪੰਥ ਦੀ ਸੇਵਾ ਅਤੇ ਸਿੱਖ ਧਰਮ ਦੀ ਰਾਖੀ ਦਾ ਦਾਅਵਾ ਕਰਨ ਵਾਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ “ਅੰਗਾਂ” ਦੀ ਬੇਅਦਬੀ ਕੀਤੀ ਗਈ ਸੀ ਉਦੋਂ ਤਾਂ ਸੱਤਾ ਦੇ ਨਸ਼ੇ ਵਿੱਚ ਡੁੱਬੇ ਇਨ੍ਹਾਂ ਆਗੂਆਂ ਨੇ ਰਤਾ ਪਰਵਾਹ ਨਹੀਂ ਕੀਤੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਅਤੇ ਹਰ ਜ਼ਿਲ੍ਹੇ ਵਿੱਚ ਸੁਖਵਿਲਾਸ ਵਰਗੇ ਹੋਟਲ ਬਣਾ ਲੈਂਦੇ ਤਾਂ ਵੀ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਿਸੇ ਨਾ ਕਿਸੇ ਤਰੀਕੇ ਮੁਆਫ ਕਰ ਸਕਦੇ ਸਨ, ਪਰ ਸਾਡੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਬੇਅਦਬੀ ਦੇ ਵਿਰੋਧ ‘ਚ ਰੋਸ ਕਰ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾਉਣਾ ਬਿਲਕੁਲ ਵੀ ਬਰਦਾਸ਼ਤ-ਯੋਗ ਨਹੀਂ ਹੈ।

ਇਹ ਵੀ ਪੜ੍ਹੋ  ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ:ਮੁੱਖ ਮੰਤਰੀ

ਸ. ਹਰਜੋਤ ਸਿੰਘ ਬੈਂਸ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਅਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਚੁੱਪ-ਚਪੀਤੇ ਸਮਝੌਤੇ ਕੀਤੇ ਅਤੇ ਪੰਜਾਬ ਨੂੰ ਧਾਰਮਿਕ ਆਧਾਰ ‘ਤੇ ਵੰਡਣਾ ਤੇ ਖੰਡਿਤ ਕਰਨਾ, ਨੌਜਵਾਨੀ ਨੂੰ ਨਸ਼ੇ ਵਿੱਚ ਗਲਤਾਨ ਕਰਨਾ ਅਤੇ ਸੂਬੇ ਦੇ ਅਮੀਰ ਵਿਰਸੇ ਨੂੰ ਢਾਹ ਲਾਉਣਾ ਇੱਕ ਦਹਾਕੇ ਲੰਮੀ ਸਾਜ਼ਿਸ਼ ਦਾ ਹਿੱਸਾ ਸੀ।ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਦੁਨੀਆ ਦੇ ਪਹਿਲੇ ਗ੍ਰੰਥ ਰਿਗਵੇਦ ਦੀ ਰਚਨਾ ਹੋਣ ਦਾ ਮਾਣ ਹਾਸਲ ਹੈ। ਇਹ ਉਹ ਧਰਤੀ ਹੈ ਜਿੱਥੇ ਭਗਵਾਨ ਵਾਲਮੀਕਿ ਦੁਆਰਾ ਮਹਾਂਕਾਵਿ ਰਾਮਾਇਣ ਦੀ ਰਚਨਾ ਕੀਤੀ ਗਈ । ਇਸ ਤੋਂ ਇਲਾਵਾ ਪੰਜਾਬ ਨੂੰ ਉਸ ਸਥਾਨ ਵਜੋਂ ਸਤਿਕਾਰਿਆ ਜਾਂਦਾ ਹੈ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਹੋਇਆ।ਸ. ਬੈਂਸ ਨੇ ਕਿਹਾ ਕਿ ਅਣਗਿਣਤ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਅਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਸਿੱਖ ਸੈਨਿਕਾਂ ਦੁਆਰਾ ਦਿਖਾਈ ਗਈ ਬਹਾਦਰੀ ਅਤੇ ਸ਼ਰਧਾ ਉਨ੍ਹਾਂ ਦੇ ਆਪਣੇ ਗੁਰੂ ਵਿੱਚ ਵਿਸ਼ਵਾਸ ਅਤੇ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ, ਜਿਸ ਦੌਰਾਨ ਉਨ੍ਹਾਂ ਨੇ ਭਿਆਨਕ ਚੁਣੌਤੀਆਂ ਅਤੇ ਲੜਾਈਆਂ ਦਰਮਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕੋਈ ਆਂਚ ਨਹੀਂ ਆਉਣ ਦਿੱਤੀ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਾਸ਼ਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ, ਜਿਸ ਵਿੱਚ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਅਪਰਾਧੀ ਖੁੱਲ੍ਹੇ ਆਮ ਘੁੰਮਦੇ ਰਹੇ ।

ਇਹ ਵੀ ਪੜ੍ਹੋ  ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਪੇਸ਼ ਕਰਕੇ ਸਾਰੇ ਧਰਮਾਂ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।ਸ. ਬੈਂਸ ਨੇ ਕਿਹਾ ਕਿ ਇਹ ਬਿੱਲ ਬੇਅਦਬੀ ਨੂੰ ਵਿਆਪਕ ਤੌਰ ‘ਤੇ ਪਰਿਭਾਸ਼ਿਤ ਕਰਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਸ੍ਰੀਮਦ ਭਗਵਦ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਵਰਗੇ ਪਵਿੱਤਰ ਗ੍ਰੰਥਾਂ ਨਾਲ ਛੇੜਛਾੜ, ਗ੍ਰੰਥਾਂ ਨੂੰ ਸਾੜਨਾ, ਪਾੜਨਾ ਜਾਂ ਕਿਸੇ ਵੀ ਤਰੀਕੇ ਨਾਲ ਨੁਕਸਾਨ ਪਹੁੰਚਾਉਣਾ ਸ਼ਾਮਲ ਹੈ। ਬਿੱਲ ਵਿੱਚ ਅਪਰਾਧੀਆਂ ਲਈ ਸਖ਼ਤ ਸਜ਼ਾਵਾਂ ਦੀ ਤਜਵੀਜ਼ ਹੈ, ਜਿਸ ਵਿੱਚ ਘੱਟੋ-ਘੱਟ 10 ਸਾਲ ਤੱਕ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਲੱਖ ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਿੱਲ ਵਿੱਚ ਬੇਅਦਬੀ ਨੂੰ ਗੈਰ-ਜ਼ਮਾਨਤੀ ਅਤੇ ਸਮਝੌਤਾ-ਰਹਿਤ ਅਪਰਾਧ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਜੋ ਇਹ ਇਹ ਯਕੀਨੀ ਬਣਾਉਂਦਾ ਹੈ ਕਿ ਦੋਸ਼ੀ ਆਸਾਨੀ ਨਾਲ ਜ਼ਮਾਨਤ ਪ੍ਰਾਪਤ ਜਾਂ ਅਦਾਲਤ ਤੋਂ ਬਾਹਰ ਮਾਮਲੇ ਦਾ ਨਿਪਟਾਰਾ ਨਾ ਕਰ ਸਕਣ। ਸ. ਬੈਂਸ ਨੇ ਕਿਹਾ ਕਿ ਇਹ ਬਿੱਲ ਪੰਜਾਬ ਦੇ ਸਾਰੇ ਧਾਰਮਿਕ ਭਾਈਚਾਰਿਆਂ ਲਈ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਇਹ ਕਾਨੂੰਨ ਉਨ੍ਹਾਂ ਲੋਕਾਂ ਨੂੰ ਸਖ਼ਤ ਸਬਕ ਸਿਖਾਵੇਗਾ ਜੋ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨੁਕਸਾਨ ਪਹੁੰਚਾਉਣ ਦੀ ਘਿਨਾਉਣੀ ਕੋਸ਼ਿਸ਼ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ:ਮੁੱਖ ਮੰਤਰੀ

0

👉ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦਾ ਸਿਹਰਾ ਸੂਬਾ ਸਰਕਾਰ ਦੀ ਸੁਚੱਜੀ ਵਿਉਂਤਬੰਦੀ ਬੰਨ੍ਹਿਆ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦਾ ਕਹਿਰ ਢਾਹ ਕੇ ਸੂਬੇ ਦੇ ਨੌਜਵਾਨਾਂ ਦੀ ਨਸ਼ਕੁਸ਼ੀ ਲਈ ਜ਼ਿੰਮੇਵਾਰ ਦੋਸ਼ੀ ‘ਜਰਨੈਲਾਂ’ ਪ੍ਰਤੀ ਕੋਈ ਰਹਿਮ ਨਹੀਂ ਵਰਤੇਗੀ।ਯੁੱਧ ਨਸ਼ਿਆਂ ਵਿਰੁੱਧ ਦੇ ਮੁੱਦੇ ‘ਤੇ ਬਹਿਸ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਸਨ ਬਲਕਿ ਧਾਰਨਾ ਇਹ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਵੀ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਹਨਾਂ ਰਸੂਖਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਜੁਅਰੱਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਦੋਸ਼ੀਆਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਇਹ ਅਜਿਹੇ ਘਿਨਾਉਣੇ ਪਾਪ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਹੁਣ ਨਾਭਾ ਜੇਲ੍ਹ ਨੂੰ ਚਿੱਟੇ ਦੇ ਕੈਦੀਆਂ ਦੀ ਜੇਲ੍ਹ ਵੀ ਕਿਹਾ ਜਾਣ ਲੱਗਾ ਹੈ ਕਿਉਂਕਿ ਜਿਨ੍ਹਾਂ ਲੋਕਾਂ ਨੇ ਇਸ ਨਸ਼ੇ ਨੂੰ ਪੰਜਾਬ ਵਿੱਚ ਲਿਆਂਦਾ ਸੀ, ਹੁਣ ਇਸ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ  ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਤਰੀਕਿਆਂ ਨਾਲ ਹਾਸਲ ਕੀਤੀ ਪਹਿਚਾਣ ਲਈ ਜਾਣੇ ਜਾਂਦੇ ਇਹ ਆਗੂ ਹੁਣ ਜੇਲ੍ਹ ਵਿੱਚ ਸਹੂਲਤਾਂ ਦੀ ਮੰਗ ਕਰ ਰਹੇ ਹਨ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੇ ਘਰ ਸੱਥਰ ਵਿਛਾਉਣ ਵਾਲੇ ਲਈ ਜ਼ਿੰਮੇਵਾਰ ਇਹ ਆਗੂ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਆਰਾਮ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਮਾੜੇ ਕੰਮਾਂ ਦੀ ਕੀਮਤ ਚੁਕਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਜ਼ਰੀਏ ਵੱਡੀ ਦੌਲਤ ਇਕੱਠੀ ਕੀਤੀ ਹੈ ਅਤੇ ਇਸ ਅਪਰਾਧ ਲਈ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਨ੍ਹਾਂ ਆਗੂਆਂ ਨੂੰ ਮਨੁੱਖਤਾ ਵਿਰੁੱਧ ਉਨ੍ਹਾਂ ਦੇ ਅਪਰਾਧ ਲਈ ਮਿਸਾਲੀ ਸਜ਼ਾ ਮਿਲੇ।ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਮਜੀਠੀਆ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਅਤੇ ਇਸਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਆਪਣੇ ਪਰਿਵਾਰ ਦੀ ‘ਸ਼ੱਕੀ ਵਿਰਾਸਤ’ ਨੂੰ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਰਾਤ ਨੂੰ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਕਾਲੀ ਆਗੂ ਨੇ ਆਪਣੇ ਸੱਤਾ ਦੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਲੁੱਟਿਆ ਅਤੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਗਈਆਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਕਈ ਹੋਰ ਰਾਜਾਂ ਵਿੱਚ ਇਹ ਸਮੱਸਿਆ ਪੰਜਾਬ ਨਾਲੋਂ ਵੀ ਜ਼ਿਆਦਾ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕੁਝ ਵਿਰੋਧੀ ਤਾਕਤਾਂ ਨੇ ਮਿਹਨਤੀ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਇਸ ਦੇ ਅਕਸ ਨੂੰ ਖਰਾਬ ਕਰਨ ਲਈ ਬਦਨੀਤੀਪੂਰਨ ਮੁਹਿੰਮ ਚਲਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਕੌਮੀ ਜੰਗ ਲੜ ਰਿਹਾ ਹੈ ਜਿਸ ਕਰਕੇ ਹਰ ਖੇਤਰ ਵਿੱਚ ਵੱਡਾ ਯੋਗਦਾਨ ਪਾਉਣ ਦੇ ਬਾਵਜੂਦ ਵੀ ਇਸ ਨੂੰ ਲਗਾਤਾਰ ਬਦਨਾਮ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਪੈਸੇ ਦਾ ਵੀ ਨਸ਼ਾ ਪੈਦਾ ਨਹੀਂ ਹੁੰਦਾ, ਫਿਰ ਵੀ ਇਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੁਰੱਖਿਆ ਬਲਾਂ ਨੇ ਹਾਲ ਹੀ ਵਿੱਚ ਗੁਜਰਾਤ ਅਤੇ ਰਾਜਸਥਾਨ ਤੋਂ ਵੱਡੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ ‘ਤੇ ਧੱਬਾ ਹੈ ਅਤੇ ਇਸ ਸਰਾਪ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੇ ਨਾਲ-ਨਾਲ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕੀਤਾ ਜਾ ਰਹੀ ਹੈ।

ਇਹ ਵੀ ਪੜ੍ਹੋ  ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਜਿਸਦਾ ਉਦੇਸ਼ ਸੂਬੇ ਨੂੰ ਇਸ ਲਾਹਨਤ ਤੋਂ ਮੁਕਤ ਕਰਨਾ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੇ ਦੇ ਆਦੀ ਉਨ੍ਹਾਂ ਦਵਾਈਆਂ ਦੀ ਵਰਤੋਂ ਕਰ ਰਹੇ ਸਨ, ਜੋ ਹਾਥੀਆਂ ਨੂੰ ਬੇਹੋਸ਼ ਕਰਨ ਲਈ ਵਰਤੀਆਂ ਜਾਂਦੀਆ ਹਨ। ਇਹ ਕਹਿੰਦਿਆਂ ਕਿ ਕਾਂਗਰਸੀ ਆਗੂ ਅਜਿਹੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਬਚਾਉਣ ਲਈ ਵਿਤੋਂ ਵੱਧ ਜ਼ੋਰ ਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲੇ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਪਿਛਲੀਆਂ ਸਰਕਾਰਾਂ ਦੌਰਾਨ ਪਈ ਮਾਰ ਤੋਂ ਉੱਭਰਦਿਆਂ ਇੱਕ ਪ੍ਰਗਤੀਸ਼ੀਲ ਸੂਬਾ ਬਣਨ ਵੱਲ ਲਗਾਤਾਰ ਕਦਮ ਵਧਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆ ਨੇ ਕਈ ਟੈਗ ਦਿੱਤੇ, ਪਰ ਉਨ੍ਹਾਂ ਦੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦ੍ਰਿੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

0

👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸਕਰਾਂ ਨੂੰ ਪਾਈ ਨੱਥ, ਪੰਜਾਬ ਦੀ ਜਵਾਨੀ ਬਚਾਈ
Chandigarh News:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ‘ਤੇ ਲਾਇਆ।ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਉਨ੍ਹਾਂ ਅਖਬਾਰੀ ਖਬਰਾਂ ਨੂੰ ਵੀ ਪੜ੍ਹ ਕੇ ਸੁਣਾਇਆ ਜਿਨ੍ਹਾਂ ਵਿੱਚ ਖੰਨਾ ‘ਚ ਨਾਜਾਇਜ਼ ਸ਼ਰਾਬ ਫੈਕਟਰੀ ਅਤੇ ਪਾਇਲ ਹਲਕੇ ਦੇ ਡਰੱਗ ਡੀਲਰ ਗੁਰਦੀਪ ਰਾਣੂੰ ਦੀ ਗ੍ਰਿਫਤਾਰੀ ਬਾਬਤ ਵਿਸਥਾਰ ਵਿੱਚ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਾਮਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਸਮਿਆਂ ਦੌਰਾਨ ਨਸ਼ਾ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਵਿੱਚ ਨਸ਼ਾ ਫੈਲਾਇਆ।

ਇਹ ਵੀ ਪੜ੍ਹੋ  ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਵਿੱਚ ਸਿੰਥੈਟਿਕ ਡਰੱਗ ਦਾ ਨਾਂ ਵੀ ਨਹੀਂ ਸੁਣਿਆਂ ਸੀ ਪਰ ਉਸ ਤੋਂ ਬਾਅਦ ਤੇਜ਼ੀ ਨਾਲ ਚਿੱਟੇ ਵਰਗੇ ਨਸ਼ੇ ਨੇ ਪੰਜਾਬ ਦੀ ਜਵਾਨੀ ਬਰਬਾਦ ਕਰਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੇ ਤਾਂ ਨਸ਼ੇ ਖਤਮ ਕਰਨ ਦੀ ਝੂਠੀ ਸਹੁੰ ਵੀ ਚੁੱਕੀ ਸੀ ਪਰ ਇਸ ਬਾਬਤ ਡੱਕਾ ਵੀ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ‘ਚ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਮੁਹਿੰਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਰਹੇ ਹਨ। ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 7 ਹਜ਼ਾਰ ਦੇ ਕਰੀਬ ਪਿੰਡਾਂ ਵਿੱਚ ਕੈਂਪ ਲਗਾ ਕੇ ਨਸ਼ੇ ਛੱਡਣ ਦੀ ਸਹੁੰ ਚੁਕਾਈ ਗਈ ਅਤੇ 4500 ਤੋਂ ਜ਼ਿਆਦਾ ਪਿੰਡ ਖੁਦ ਨੂੰ ਨਸ਼ਾ ਮੁਕਤ ਐਲਾਨ ਚੁੱਕੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਉਨ੍ਹਾਂ ਕਿਹਾ ਕਿ ਹੁਣ ਸ਼ਹਿਰਾਂ ਦੇ ਵਾਰਡਾਂ ਵਿੱਚ ਵੀ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ ਲਗਾਏ ਜਾਣਗੇ।ਸੌਂਦ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਗਲੇ 6 ਮਹੀਨਿਆਂ ‘ਚ ਤਿੰਨ ਹਜ਼ਾਰ ਤੋਂ ਵੱਧ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਖੇਡ ਮੈਦਾਨ ਹੋਣਗੇ ਤਾਂ ਜੋ ਮੁੰਡੇ-ਕੁੜੀਆਂ ਉੱਥੇ ਖੇਡ ਸਕਣ ਅਤੇ ਆਮ ਲੋਕ ਸਵੇਰੇ-ਸ਼ਾਮ ਸੈਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਾਨ ਸਰਕਾਰ ਦੇ ਸਾਰੇ ਵਿਧਾਇਕ, ਮੰਤਰੀ ਅਤੇ ਵਾਲੰਟੀਅਰ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1910829