Friday, May 22, 2026
Home Blog Page 597

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

0

👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸਕਰਾਂ ਨੂੰ ਪਾਈ ਨੱਥ, ਪੰਜਾਬ ਦੀ ਜਵਾਨੀ ਬਚਾਈ
Chandigarh News:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ‘ਤੇ ਲਾਇਆ।ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਉਨ੍ਹਾਂ ਅਖਬਾਰੀ ਖਬਰਾਂ ਨੂੰ ਵੀ ਪੜ੍ਹ ਕੇ ਸੁਣਾਇਆ ਜਿਨ੍ਹਾਂ ਵਿੱਚ ਖੰਨਾ ‘ਚ ਨਾਜਾਇਜ਼ ਸ਼ਰਾਬ ਫੈਕਟਰੀ ਅਤੇ ਪਾਇਲ ਹਲਕੇ ਦੇ ਡਰੱਗ ਡੀਲਰ ਗੁਰਦੀਪ ਰਾਣੂੰ ਦੀ ਗ੍ਰਿਫਤਾਰੀ ਬਾਬਤ ਵਿਸਥਾਰ ਵਿੱਚ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਾਮਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਸਮਿਆਂ ਦੌਰਾਨ ਨਸ਼ਾ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਵਿੱਚ ਨਸ਼ਾ ਫੈਲਾਇਆ।

ਇਹ ਵੀ ਪੜ੍ਹੋ  ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਵਿੱਚ ਸਿੰਥੈਟਿਕ ਡਰੱਗ ਦਾ ਨਾਂ ਵੀ ਨਹੀਂ ਸੁਣਿਆਂ ਸੀ ਪਰ ਉਸ ਤੋਂ ਬਾਅਦ ਤੇਜ਼ੀ ਨਾਲ ਚਿੱਟੇ ਵਰਗੇ ਨਸ਼ੇ ਨੇ ਪੰਜਾਬ ਦੀ ਜਵਾਨੀ ਬਰਬਾਦ ਕਰਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੇ ਤਾਂ ਨਸ਼ੇ ਖਤਮ ਕਰਨ ਦੀ ਝੂਠੀ ਸਹੁੰ ਵੀ ਚੁੱਕੀ ਸੀ ਪਰ ਇਸ ਬਾਬਤ ਡੱਕਾ ਵੀ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ‘ਚ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਮੁਹਿੰਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਰਹੇ ਹਨ। ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 7 ਹਜ਼ਾਰ ਦੇ ਕਰੀਬ ਪਿੰਡਾਂ ਵਿੱਚ ਕੈਂਪ ਲਗਾ ਕੇ ਨਸ਼ੇ ਛੱਡਣ ਦੀ ਸਹੁੰ ਚੁਕਾਈ ਗਈ ਅਤੇ 4500 ਤੋਂ ਜ਼ਿਆਦਾ ਪਿੰਡ ਖੁਦ ਨੂੰ ਨਸ਼ਾ ਮੁਕਤ ਐਲਾਨ ਚੁੱਕੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਉਨ੍ਹਾਂ ਕਿਹਾ ਕਿ ਹੁਣ ਸ਼ਹਿਰਾਂ ਦੇ ਵਾਰਡਾਂ ਵਿੱਚ ਵੀ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ ਲਗਾਏ ਜਾਣਗੇ।ਸੌਂਦ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਗਲੇ 6 ਮਹੀਨਿਆਂ ‘ਚ ਤਿੰਨ ਹਜ਼ਾਰ ਤੋਂ ਵੱਧ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਖੇਡ ਮੈਦਾਨ ਹੋਣਗੇ ਤਾਂ ਜੋ ਮੁੰਡੇ-ਕੁੜੀਆਂ ਉੱਥੇ ਖੇਡ ਸਕਣ ਅਤੇ ਆਮ ਲੋਕ ਸਵੇਰੇ-ਸ਼ਾਮ ਸੈਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਾਨ ਸਰਕਾਰ ਦੇ ਸਾਰੇ ਵਿਧਾਇਕ, ਮੰਤਰੀ ਅਤੇ ਵਾਲੰਟੀਅਰ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਜੱਗੂ ਭਗਵਾਨਪੁਰੀਆ ਗਰੁੱਪ ਵੱਲੋਂ ਮਾਂ ਦੀ ਮੌਤ ਦਾ ਬਦਲਾ ਲੈਣ ਦੀ ਬਣਾਈ ਯੋਜਨਾ ਨੂੰ ਪੁਲਿਸ ਨੇ ਕੀਤਾ ਫੇਲ੍ਹ

0

👉ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਰਚ ਰਿਹਾ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ
👉ਅਮਰੀਕਾ-ਅਧਾਰਤ ਹੈਂਡਲਰ ਹੁਸਨਦੀਪ ਸਿੰਘ ਗਰਾਊਂਡ ਹੈਂਡਲਰਾਂ ਨਾਲ ਮਿਲੀਭੁਗਤ ਕਰਕੇ ਆਪਣੇ ਵਿਰੋਧੀ ਨੂੰ ਖਤਮ ਕਰਨ ਲਈ ਗਿਰੋਹ ਦੇ ਮੈਂਬਰਾਂ ਨੂੰ ਨਿਰਦੇਸ਼ ਦੇ ਰਿਹਾ ਸੀ: ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ
Batala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ਗਾਂਧੀ ਕੈਂਪ, ਬਟਾਲਾ ਅਤੇ ਮਹਿਕਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਕਿ ਇਸ ਸਮੇਂ ਸਿਲਚਰ ਜੇਲ੍ਹ (ਅਸਾਮ) ਵਿੱਚ ਬੰਦ ਹੈ, ਨੇ ਹਾਲ ਹੀ ਵਿੱਚ ਹੋਏ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਅਧਾਰਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤਹਿਤ ਉਸਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਨਿਸ਼ਾਨੇਬਾਜ਼ਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਦੱਸਣਯੋਗ ਹੈ ਕਿ ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ, ਜਿਸਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉਪਰੰਤ ਉਸ ਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਨੂੰ ਨਿਸ਼ਾਨੇਬਾਜ਼ਾਂ ਅਤੇ ਹੱਤਿਆ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਹੈ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਦੀ ਸੋਸ਼ਲ ਮੀਡੀਆ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਹਿਯੋਗੀ ਓਂਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਇਸ ਸਾਜਿਸ਼ ਨੂੰ ਲਵਪ੍ਰੀਤ ਸਿੰਘ, ਜੋ ਕਿ ਮੁੱਖ ਸਾਜਿਸ਼ਕਰਤਾ ਸੀ, ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ, ਜਿਸਨੂੰ ਆਖਰਕਾਰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕਰ ਲਿਆ।ਐਸਐਸਪੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਸਾਰੀ ਯੋਜਨਾ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੈ, ਵੱਲੋਂ ਰਚੀ ਜਾ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦਾ ਉਦੇਸ਼ ਇੱਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨਾ ਸੀ।ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 80/2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

0

👉ਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਘਿਨਾਉਣਾ ਅਪਰਾਧ ਨਾ ਵਾਪਰੇ: ਮੁੱਖ ਮੰਤਰੀ
👉ਬੇਅਦਬੀ ਦੇ ਦੋਸ਼ੀਆਂ ਵਿਰੁੱਧ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੀ ਕੀਤੀ ਨਿੰਦਾ
Chanigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ ਸਭਾ ਦੀ ਸਿਲੈਕਟ ਕਮੇਟੀ ਨੂੰ ਭੇਜ ਦਿੱਤਾ ਹੈ ਤਾਂ ਜੋ ਇਸ ਬਾਰੇ ਸਾਰੇ ਭਾਈਵਾਲਾਂ ਦੇ ਵਿਚਾਰ ਲਏ ਜਾ ਸਕਣ।ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਗਦੀ ਜੋਤ ਹਨ, ਜਿਨ੍ਹਾਂ ਨੂੰ ਦੁਨੀਆ ਭਰ ਵਿੱਚ ਸਤਿਕਾਰਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸ਼ਾਂਤੀ ਅਤੇ ਸਮਾਨਤਾ ਦਾ ਰਾਹ ਦਸੇਰਾ ਹਨ ਅਤੇ ਬੀਤੇ ਸਮਿਆਂ ‘ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਨੂੰ ਪਹੁੰਚੀ ਡੂੰਘੀ ਭਾਵਨਾਤਮਕ ਠੇਸ ਨੂੰ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੁਝ ਤਾਕਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰ ਕੇ ਮਨੁੱਖਤਾ ਵਿਰੁੱਧ ਸਭ ਤੋਂ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦੇਣ ਲੱਗਿਆ ਰਤਾ ਨਹੀਂ ਸੋਚਿਆ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਲਈ ਸਦੀਵੀ ਗੁਰੂ ਹਨ ਅਤੇ ਸਾਡੇ ਗੁਰੂ ਦੀ ਬੇਅਦਬੀ ਵਰਗੇ ਇਸ ਘਿਨਾਉਣੇ ਕੰਮ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਜੀਵਨ ਜਾਚ ਸਿਖਾਉਣ ਲਈ ਭਗਵਤ ਗੀਤਾ, ਕੁਰਾਨ ਸ਼ਰੀਫ, ਪਵਿੱਤਰ ਬਾਈਬਲ ਅਤੇ ਹੋਰ ਸਤਿਕਾਰਤ ਗ੍ਰੰਥ ਵੀ ਹਨ। ਭਗਵੰਤ ਸਿੰਘ ਮਾਨ ਨੇ ੳਉਮੀਦ ਪ੍ਰਗਟਾਈ ਕਿ ਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਕੋਈ ਘਿਨਾਉਣਾ ਅਪਰਾਧ ਨਾ ਵਾਪਰੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਭੀਰ ਮੁੱਦਾ ਹੈ ਅਤੇ ਉਨ੍ਹਾਂ ਦਾ ਦ੍ਰਿੜ੍ਹ ਵਿਚਾਰ ਹੈ ਕਿ ਕੋਈ ਵੀ ਇਸ ਬਿੱਲ ਦਾ ਕਦੇ ਵੀ ਵਿਰੋਧ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਹਰ ਸ਼ਰਧਾਲੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ‘ਸ਼ਬਦ ਗੁਰੂ’ ਨਾਲ ਡੂੰਘਾ ਜੁੜਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੇ ਹਰ ਪੰਜਾਬੀ ਅਤੇ ਖਾਸ ਕਰਕੇ ਹਰੇਕ ਸਿੱਖ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਵਿਰੁੱਧ ਸਖ਼ਤ ਸਜ਼ਾ ਦੀ ਵਿਵਸਥਾ ਨਾ ਹੋਣ ਕਰਕੇ ਇਨ੍ਹਾਂ ਘਟਨਾਵਾਂ ‘ਤੇ ਕੋਈ ਲਗਾਮ ਨਹੀਂ ਸੀ, ਜਿਸ ਕਾਰਨ ਇਹ ਬਿੱਲ ਦੀ ਲੋੜ ਪਈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੇ ਆਪ ਨੂੰ ਮਾਨਸਿਕ ਤੌਰ ‘ਤੇ ਅਸਥਿਰ ਦੱਸ ਕੇ ਸਜ਼ਾ ਤੋਂ ਬਚਦੇ ਰਹੇ, ਜੋ ਇੱਕ ਤਰ੍ਹਾਂ ਨਾਲ ਕਾਨੂੰਨ ਦਾ ਮਜ਼ਾਕ ਉਡਾਉਣ ਦੇ ਬਰਾਬਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿੱਲ ਅਜਿਹੀਆਂ ਸਾਰੀਆਂ ਚੋਰ ਮੋਰੀਆਂ ਨੂੰ ਬੰਦ ਕਰੇਗਾ, ਜਿਸ ਨਾਲ ਮੁਲਜ਼ਮ ਸਜ਼ਾ ਤੋਂ ਬਚਦੇ ਆਏ ਹਨ।

ਇਹ ਵੀ ਪੜ੍ਹੋ  ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ AAP ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਨੂੰ ਦੀ ਜ਼ਰੂਰਤ ਤਾਂ ਪਈ ਕਿਉਂਕਿ ਪਿਛਲੇ ਸਾਲਾਂ ਦੌਰਾਨ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਸਤਿਕਾਰਯੋਗ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਜਨਤਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਦੇ ਨਾਲ-ਨਾਲ ਸਮਾਜ ਵਿੱਚ ਅਸ਼ਾਂਤੀ ਫੈਲਾਈ। ਉਨ੍ਹਾਂ ਕਿਹਾ ਕਿ ਕਿਉਂਕਿ ਮੌਜੂਦਾ ਕਾਨੂੰਨ ਵਿੱਚ ਅਪਰਾਧ ਦੀ ਰੋਕਥਾਮ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਨਹੀਂ, ਇਸ ਲਈ ਇਹ ਇਹ ਨਵਾਂ ਕਾਨੂੰਨ ਕਿਸੇ ਵੀ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਯਕੀਨੀ ਬਣਾਏਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਿੱਲ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ, ਭਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ ਅਤੇ ਹੋਰ ਸਤਿਕਾਰਤ ਗ੍ਰੰਥਾਂ ਸਮੇਤ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ, ਜੋ ਕਿ ਉਮਰ ਕੈਦ ਤੱਕ ਹੋ ਸਕਦੀ ਹੈ, ਦਾ ਪ੍ਰਾਵਧਾਨ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਰਾਜ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਕਿਹਾ ਕਿ ਇਹ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾ ਕੇ ਸਮਾਜ-ਵਿਰੋਧੀ ਅਤੇ ਰਾਸ਼ਟਰ-ਵਿਰੋਧੀ ਗਤੀਵਿਧੀਆਂ ਵਿਰੁੱਧ ਮਜ਼ਬੂਤ ਰੋਕਥਾਮ ਉਪਾਅ ਵਜੋਂ ਵੀ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਸਾਰੇ ਭਾਈਵਾਲਾਂ ਦਾ ਵਿਚਾਰ ਲੈਣ ਲਈ ਇਸ ਨੂੰ ਹੁਣ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਨੂੰ ਭੇਜਿਆ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਮੇਟੀ ਇਸ ਬਿੱਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੂਬੇ ਦੀਆਂ ਸਾਰੀਆਂ ਸਮਾਜਿਕ, ਧਾਰਮਿਕ ਅਤੇ ਹੋਰ ਸੰਸਥਾਵਾਂ ਦੇ ਵਿਚਾਰ ਲਏਗੀ।

ਇਹ ਵੀ ਪੜ੍ਹੋ  ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਭਾਵੇਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ 2016 ਦੀਆਂ ਹਨ ਪਰ ਇਸ ਕਾਇਰਤਾਪੂਰਨ ਕਾਰੇ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਹਾਲੇ ਤੱਕ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਤੌਰ ‘ਤੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਸੰਭਾਲੀ ਸੀ, ਉਨ੍ਹਾਂ ਨੇ ਵੀ ਦੋਸ਼ੀਆਂ ਨੂੰ ਬਚਾਉਣ ਲਈ ਇਸ ਮਾਮਲੇ ਨੂੰ ਕਮਜ਼ੋਰ ਪਾ ਦਿੱਤਾ। ਇਸ ਅਤਿ-ਸੰਵੇਦਨਸ਼ੀਲ ਮੁੱਦੇ ਪ੍ਰਤੀ ਉਦਾਸੀਨ ਰਵੱਈਏ ਲਈ ਪਿਛਲੀਆਂ ਸਰਕਾਰਾਂ ਦੀ ਨਿੰਦਾ ਕਰਦਿਆਂ ਭਗਵੰਤ ਸਿੰਘ ਨੇ ਕਿਹਾ ਕਿ ਇਸ ਢਿੱਲ ਕਾਰਨ ਹੀ ਅਜਿਹੇ ਨਾ-ਮੁਆਫੀਯੋਗ ਅਪਰਾਧ ਰਾਹੀਂ ਸਿੱਖਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਉਣ ਵਾਲੇ ਅਪਰਾਧੀ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ।ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਡਿਊਟੀ ਹੈ ਕਿ ਅਜਿਹੇ ਖਤਰਨਾਕ ਅਪਰਾਧੀਆਂ ਨੂੰ ਸਜ਼ਾ ਯਕੀਨੀ ਬਣਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਬਿੱਲ ਇਹ ਯਕੀਨੀ ਬਣਾਏਗਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀ ਕੋਈ ਵੀ ਘਟਨਾ ਨਾ ਵਾਪਰੇ ਅਤੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ‘ਤੇ ਲਗਾਮ ਲਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

0

👉ਨਵਾਂ ਬਿੱਲ ਬੇਅਦਬੀ ਨੂੰ ਰੋਕਣ ਲਈ ਇਤਿਹਾਸਕ ਕਦਮ; ਸਾਰੇ ਧਰਮਾਂ ਦੇ ਸਤਿਕਾਰ ਨੂੰ ਯਕੀਨੀ ਬਣਾਵੇਗਾ: ਅਮਨ ਅਰੋੜਾ
Chandigarh News:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ।ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ।ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰ ਦੁਆਰਾ ਕਈ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਅਤੇ ਕਮਿਸ਼ਨਾਂ ਦੇ ਗਠਨ ਦੇ ਬਾਵਜੂਦ ਕਿਸੇ ਨੇ ਵੀ ਬਾਦਲਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ, ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ  ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਉਨ੍ਹਾਂ ਦੱਸਿਆ ਕਿ ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿੱਟ ਨੇ ਅਦਾਲਤ ਵਿੱਚ 7,000 ਤੋਂ ਵੱਧ ਪੰਨਿਆਂ ਦਾ ਚਲਾਨ ਪੇਸ਼ ਕੀਤਾ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਹੋਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਕੇਸ ਇਸ ਸਮੇਂ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਚੱਲ ਰਿਹਾ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਸਿੱਖ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੇ ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵਿਖਾਵੇ ਲਈ 2016 ਵਿੱਚ ਕੇਂਦਰ ਨੂੰ ਇੱਕ ਕਮਜ਼ੋਰ ਬਿੱਲ ਭੇਜਿਆ ਸੀ, ਜਿਸਨੂੰ ਇਹ ਹਵਾਲਾ ਦਿੰਦਿਆਂ ਰੱਦ ਕਰ ਦਿੱਤਾ ਗਿਆ ਸੀ ਕਿ ਇਹ ਬਿੱਲ ਸਿਰਫ਼ ਇੱਕ ਧਾਰਮਿਕ ਗ੍ਰੰਥ ਦੀ ਰਖਵਾਈ ਦੀ ਗੱਲ ਕਰਦਾ ਹੈ।ਉਨ੍ਹਾਂ ਕਿਹਾ ਕਿ ਹੁਣ ਨਿਰਾਸ਼ਾ ਵਿੱਚ ਘਿਰੇ ਇਹ ਆਗੂ ਸਾਡੀ ਸਰਕਾਰ ਦੀ ਇਮਾਨਦਾਰੀ ‘ਤੇ ਸਵਾਲ ਚੁੱਕ ਰਹੇ ਹਨ।ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੇ ਮਾਮਲਿਆਂ ਦੇ ਮੁੱਖ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਰਹੀਆਂ, ਜਿਸ ਕਾਰਨ ਜਾਂਚ ਵਿੱਚ ਦੇਰੀ ਹੁੰਦੀ ਰਹੀ। ਇਸ ਦੇ ਉਲਟ ‘ਆਪ’ ਸਰਕਾਰ ਨੇ ਇਸ ਗੰਭੀਰ ਮਾਮਲੇ ਪ੍ਰਤੀ ਫੈਸਲਾਕੁੰਨ ਪਹੁੰਚ ਅਪਣਾਉਂਦਿਆ ਸਾਰੇ ਮਾਮਲਿਆਂ ਵਿੱਚ ਦੋਸ਼ ਪੱਤਰ ਦਾਇਰ ਕੀਤੇ, ਜਿਸ ਵਿੱਚ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਬਾਦਲਾਂ ਸਮੇਤ ਕਈ ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਮ ਕੀਤਾ ਗਿਆ।ਬਿੱਲ ਦੇ ਮੁੱਖ ਉਪਬੰਧਾਂ ‘ਤੇ ਰੌਸ਼ਨੀ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾਵਾਂ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਸ਼ਾਮਲ ਹੈ। ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਇਹ ਬਿੱਲ ਬੇਅਦਬੀ ਨੂੰ ਵਿਆਪਕ ਤੌਰ ‘ਤੇ ਪਰਿਭਾਸ਼ਿਤ ਕਰਦਾ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਸ਼੍ਰੀਮਦ ਭਗਵਦ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਵਰਗੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ, ਗ੍ਰੰਥਾਂ ਨੂੰ ਸਾੜਨਾ, ਪਾੜਨਾ, ਬੇਅਦਬੀ ਅਤੇ ਹੋਰ ਕਿਸੇ ਵੀ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਵਰਗੇ ਅਪਰਾਧ ਸ਼ਾਮਲ ਹਨ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ AAP ਵਿੱਚ ਹੋਏ ਸ਼ਾਮਲ  

ਜ਼ਿਕਰਯੋਗ ਹੈ ਕਿ ਇਸ ਬਿੱਲ ਵਿੱਚ ਬੇਅਦਬੀ ਦੇ ਅਪਰਾਧ ਨੂੰ ਗੈਰ-ਜ਼ਮਾਨਤੀ ਅਤੇ ਸਮਝੌਤ-ਰਹਿਤ ਅਪਰਾਧ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਜਿਸਦੀ ਘੱਟੋ-ਘੱਟ ਸਜ਼ਾ 10 ਸਾਲ ਕੈਦ ਅਤੇ 5 ਲੱਖ ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ। ਇਹ ਇੱਕ ਸਮਾਵੇਸ਼ੀ ਬਿੱਲ ਹੈ, ਜੋ ਸਾਰੇ ਪਵਿੱਤਰ ਗ੍ਰੰਥਾਂ ਲਈ ਬਰਾਬਰ ਸਤਿਕਾਰ ਦੀ ਗੱਲ ਕਰਦਾ ਹੈ।ਉਨ੍ਹਾਂ ਕਿਹਾ ਕਿ ਇਹ ਬਿੱਲ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਡੀਐਸਪੀ ਜਾਂ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀ ਦੁਆਰਾ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ । ਇਸ ਦੇ ਨਾਲ ਹੀ ਇਹ ਬਿੱਲ ਬੇਅਦਬੀ ਦੇ ਮਾਮਲਿਆਂ ਵਿੱਚ ਸਬੂਤਾਂ ਨੂੰ ਸਤਿਕਾਰਪੂਰਨ ਸੰਭਾਲਣ ਦੇ ਉਪਬੰਧ ਤਹਿਤ ਧਾਰਮਿਕ ਅਵਸ਼ੇਸ਼ਾਂ ਦੇ ਨਿਰਾਦਰ ‘ਤੇ ਰੋਕ ਲਾਉਂਦਾ ਹੈ। ਇਹ ਉਪਬੰਧ ਪਵਿੱਤਰ ਗ੍ਰੰਥਾਂ ਨੂੰ ਮਾਣ-ਸਤਿਕਾਰ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਨਿਆਂ ਨੂੰ ਯਕੀਨੀ ਬਣਾਵੇਗਾ।ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਧਾਰਮਿਕ ਅਤੇ ਸਮਾਜਿਕ ਤਾਣੇ-ਬਾਣੇ ਦੀ ਰਾਖੀ ਲਈ ਆਪਣੀ ਵਚਨਬੱਧਤਾ ‘ਤੇ ਹਮੇਸ਼ਾ ਅਡੋਲ ਹੈ ਅਤੇ ‘ਆਪ’ ਸਰਕਾਰ ਰਾਜਨੀਤਿਕ ਲਾਭ ਲਈ ਧਾਰਮਿਕ ਆਸਥਾ ਅਤੇ ਸਿਸ਼ਟਾਚਾਰ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।ਸ੍ਰੀ ਅਰੋੜਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਢਾਹ ਨਹੀਂ ਲੱਗਣ ਦਿਆਂਗੇ ਅਤੇ ਇਸ ਵਾਰ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਜ਼ਰੂਰ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਤੇ ਭਰਾਤਰੀ ਜਥੇਬੰਦੀਆਂ ਨੇ ਡੀ ਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

👉ਸੰਦੀਪ ਸਿੰਘ ਤੇ ਨਵਨੀਤ ਸ਼ਰਮਾ ਨੂੰ ਤੁਰੰਤ ਬਹਾਲ ਕੀਤਾ ਜਾਵੇ
Bathinda News:ਆਦਰਸ਼ ਸਕੂਲ ਚਾਉਕੇ ਦੇ ਦੋ ਅਧਿਆਪਕ ਆਗੂਆਂ ਸੰਦੀਪ ਸਿੰਘ ਤੇ ਨਵਨੀਤ ਸ਼ਰਮਾ ਦੀਆਂ ਸੇਵਾਵਾਂ ਬਹਾਲ ਕਰਵਾਉਣ,ਤਨਖਾਹਾਂ ਦੇ ਮਸਲੇ ਨੂੰ ਹੱਲ੍ਹ ਕਰਵਾਉਣ, ਜੇਲ੍ਹ ਚ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰਾਉਣ,ਪ੍ਰਿੰਸੀਪਲ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਤੇ ਭਰਾਤਰੀ ਜਥੇਬੰਦੀਆਂ ਨੇ ਡੀ ਸੀ ਦਫ਼ਤਰ ਬਠਿੰਡਾ ਦੇ ਬਾਹਰ ਧਰਨਾ ਦਿੱਤਾ ਅਤੇ ਕਚਹਿਰੀ ਚੌਂਕ ਤੱਕ ਰੋਸ਼ ਮਾਰਚ ਕੀਤਾ ਗਿਆ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਸੰਦੀਪ ਸਿੰਘ ਤੇ ਪਵਨਦੀਪ ਕੌਰ, ਸ਼ਿੰਗਾਰਾ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ ਬੀਕੇਯੂ ਉਗਰਾਹਾਂ, ਨੇ ਕਿਹਾ ਕਿ ਡਿਪਟੀ ਕਮਿਸ਼ਨਰ ਬਠਿੰਡਾ ਕੁੱਝ ਰਾਜਨੀਤਿਕ ਲੋਕਾਂ ਦੇ ਸ਼ਹਿ ‘ਤੇ ਪਿੰਡ ਚਾਉਕੇ ਦੇ ਆਦਰਸ਼ ਮਾਡਲ ਸਕੂਲ ਚੌਕੇ ਦੇ ਮਸਲੇ ਨੂੰ ਪਿਛਲੇ ਚਾਰ ਪੰਜ ਮਹੀਨਿਆਂ ਤੋਂ ਖਰਾਬ ਕਰ ਰਹੇ ਹਨ।

ਇਹ ਵੀ ਪੜ੍ਹੋ  ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

ਉਹਨਾਂ ਕਿਹਾ ਕਿ ਪਿਛਲੇ ਮਹੀਨੇ ਏ.ਡੀ.ਸੀ. ਸਮੇਤ ਬਠਿੰਡਾ ਪ੍ਰਸ਼ਾਸਨ ਦੀ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਤਹਿ ਹੋਇਆ ਸੀ ਕਿ ਸੰਦੀਪ ਸਿੰਘ ਤੇ ਨਵਨੀਤ ਸ਼ਰਮਾ ਦੀਆਂ ਸੇਵਾਵਾਂ ਵੀ ਤਕਨੀਕੀ ਅੜਿੱਕਿਆਂ ਨੂੰ ਦੂਰ ਕਰਨ ਤੋਂ ਬਾਅਦ ਜਲਦ ਬਹਾਲ ਕੀਤੀਆਂ ਜਾਣਗੀਆਂ, ਜੇਲ ਵਿੱਚ ਕਿਸਾਨ ਆਗੂ ਬਿਨਾ ਸ਼ਰਤ ਰਿਹਾ ਕੀਤੇ ਜਾਣਗੇ ਅਤੇ ਮੈਨਜਮੈਂਟ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਪ੍ਰਸਾਸਾਨ ਹੁਣ ਆਪਣੀਆਂ ਇਹਨਾ ਸ਼ਰਤਾਂ ਤੋਂ ਪੂਰੀ ਤਰ੍ਹਾਂ ਮੁਨੱਕਰ ਹੋ ਚੁੱਕਿਆ ਹੈ। ਡੇਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਕੱਤਰ ਜਸਵਿੰਦਰ ਸਿੰਘ,ਰੇਸ਼ਮ ਸਿੰਘ ਤੇ ਜਗਪਾਲ ਬੰਗੀ ਨੇ ਦੱਸਿਆ ਬਠਿੰਡਾ ਪ੍ਰਸ਼ਾਸ਼ਨ ਦੋਸ਼ੀ ਤੇ ਭ੍ਰਿਸ਼ਟ ਮੈਨਜਮੈਂਟ ਤੇ ਪਰਚਾ ਦਰਜ ਕਰਵਾਉਣ ਦੀ ਥਾਂ ‘ਤੇ ਉਲਟਾਂ ਸੰਘਰਸ਼ੀ ਅਧਿਆਪਕਾਂ ਤੇ ਕਿਸਾਨ ਆਗੂਆਂ ਨੂੰ ਸਬਕ ਸਿਖਾਉਣ ਦੇ ਰਾਹ ਤੁਰਿਆ ਹੋਇਆ ਹੈ। ਪਿਛਲੇ ਲੰਬੇ ਸਮੇਂ ਤੋਂ ਕਿਸਾਨ ਆਗੂ ਜੇਲ੍ਹਾਂ ਵਿੱਚ ਡੱਕੇ ਹੋਏ ਨੇ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

ਜ਼ਿਲ੍ਹਾ ਪ੍ਰਸ਼ਾਸਨ ਵਾਰ ਵਾਰ ਮੀਟਿੰਗਾਂ ਕਰਕੇ ਮੀਟਿੰਗਾਂ ਵਿੱਚ ਹੋਏ ਫੈਸਲੇ ਲਾਗੂ ਨਹੀਂ ਕਰ ਰਿਹਾ ਤੇ ਭ੍ਰਿਸ਼ਟ ਮਨੇਜਮੈਂਟ ਦਾ ਸਾਥ ਦੇ ਰਿਹਾ ਹੈ ਤੇ ਅਧਿਆਪਕਾਂ ਨੂੰ ਨਿਆਂ ਦੇਣ ਦੀ ਬਜਾਏ ਉਹਨਾਂ ਨੂੰ ਮਾਨਸਿਕ ਤੇ ਆਰਥਿਕ ਪੱਧਰ‘ਤੇ ਖੱਜਲ ਖ਼ੁਆਰ ਕਰ ਰਿਹਾ ਹੈ। ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ,ਗੁਰਤੇਜ ਸਿੰਘ ,ਗੁਰਦੀਪ ਰੜ,ਕਮਲਪ੍ਰੀਤ ਕੌਰ,ਕਰਮਜੀਤ ਕੌਰ , ਪਿੰਡ ਵਾਸੀ ਲਾਲ ਸਿੰਘ ਭੁੱਲਰ,ਅਮਨਦੀਪ,ਬੂਟਾ ਬੱਲ੍ਹੋ,ਗੁਲਾਬ ਜਿਉਂਦ,ਮੈਂਬਰ ਪ੍ਰਗਟ ਸਿੰਘ ਪੈਂਟਾਂ ਆਦਿ ਹਾਜ਼ਰ ਸਨ ਡੀਟੀਐੱਫ ਆਗੂ ਜਗਪਾਲ ਬੰਗੀ,ਜਸਵਿੰਦਰ ਸਿੰਘ,ਵਿਕਾਸ ਗਰਗ,ਨਵਚਰਨਪ੍ਰੀਤ ਕੌਰ,ਪੀਐਸਯੂ ਰੰਧਾਵਾ ਬਿੰਦਰ ਸਿੰਘ,ਸਮੇਤ ਹੋਰ ਭਰਾਤਰੀ ਜਥੇਬੰਦੀਆ ਕਿਰਤੀਕਿਸਾਨ,ਮਜ਼ਦੂਰ ਮੁਕਤੀ,ਬੀਕੂਯੂ ਡਕੌਂਦਾ ਸਮੇਤ ਹੋਰ ਜਥੇਬੰਦਿਆ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

0

👉‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’ ਦੀ ਅਹਿਮੀਅਤ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਕੀਤਾ ਜ਼ਿਕਰ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’ ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆਂ ਨੂੰ ਸਮਝਣ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਦੀਆਂ ਮੌਜੂਦਾ ਕਾਰਵਾਈਆਂ ਦੀ ਅਸਲੀਅਤ ਦੇਖਣ ਵਿੱਚ ਸਹਾਇਤਾ ਮਿਲੇਗੀ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ AAP ਵਿੱਚ ਹੋਏ ਸ਼ਾਮਲ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰਸਤਾਵਿਤ ਕਾਨੂੰਨ ਦੀ ਅਹਿਮੀਅਤ ਅਤੇ ਜਵਾਬਦੇਹੀ ਦੀ ਲੋੜ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਜ਼ਿਕਰ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਤਿਹਾਸਕ ਤੌਰ ‘ਤੇ, ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਜਾਂ ਧਾਰਮਿਕ ਤੌਰ ‘ਤੇ ਜੁੜੀ ਸਰਕਾਰ ਸੱਤਾ ਵਿੱਚ ਆਈ, ਤਾਂ ਸੂਬੇ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ, ਸਿੱਧੇ ਜਾਂ ਸਾਜ਼ਿਸ਼ਕਾਰਾਂ ਰਾਹੀਂ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ। ਉਨ੍ਹਾਂ ਨੇ 2 ਫਰਵਰੀ, 1986 ਦੀ ਦੁਖਦਾਈ ਘਟਨਾ ਦਾ ਹਵਾਲਾ ਦਿੱਤਾ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀ ਸੀ, ਜਦੋਂ ਨਕੋਦਰ ਦੇ ਗੁਰਦੁਆਰਾ ਸਾਹਿਬ ਗੁਰੂ ਅਰਜਨ ਦੇਵ ਜੀ ਵਿਖੇ ਪੰਜ ਪਵਿੱਤਰ ਬੀੜਾਂ ਨੂੰ ਅੱਗ ਲਗਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਉਨ੍ਹਾਂ ਇਸ ਉਪਰੰਤ 4 ਫਰਵਰੀ, 1986 ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ, ਜਦੋਂ ਚਾਰ ਨੌਜਵਾਨ – ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਰਮਲ ਸਿੰਘ ਗੁਰਸਿਆਣਾ, ਅਤੇ ਹਰਮਿੰਦਰ ਸਿੰਘ – ਬਰਗਾੜੀ ਵਿਖੇ ਵੇਖੇ ਗਏ ਸ਼ਾਂਤਮਈ ਪ੍ਰਦਰਸ਼ਨਾਂ ਵਾਂਗ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਦੌਰਾਨ ਗੋਲੀਆਂ ਦਾ ਸ਼ਿਕਾਰ ਹੋ ਗਏ ਸਨ।ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਜਿਸ ਵਿੱਚ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ, ਕੈਪਟਨ ਕੰਵਲਜੀਤ ਸਿੰਘ ਗ੍ਰਹਿ ਮੰਤਰੀ, ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿਤਾ ਸੁਖਜਿੰਦਰ ਸਿੰਘ ਖਹਿਰਾ ਸਿੱਖਿਆ ਮੰਤਰੀ ਸਨ। ਉਨ੍ਹਾਂ ਨੇ ਅਫਸੋਸ ਪ੍ਰਗਟ ਕੀਤਾ ਕਿ ਉਸ ਸਮੇਂ ਦੀ ਸਰਕਾਰ ਦੁਆਰਾ ਇੱਕ ਵੀ ਕਾਰਵਾਈ ਜਾਂ ਐਫ.ਆਈ.ਆਰ ਦਰਜ ਨਹੀਂ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਜਨਮ ਪਿੰਡ ਬਿਆਸ, ਜ਼ਿਲ੍ਹਾ ਜਲੰਧਰ ਵਿੱਚ ਹੋਇਆ ਸੀ। ਉਹ ਦੁਨੀਆ ਦੇ ਪਹਿਲੇ 100 ਸਾਲਾ ਮੈਰਾਥਨ ਦੌੜਾਕ ਬਣੇ ਜਿਨ੍ਹਾਂ ਨੇ ਟੋਰਾਂਟੋ ਮੈਰਾਥਨ 8 ਘੰਟੇ, 11 ਮਿੰਟ ਅਤੇ 6 ਸਕਿੰਟਾਂ ਵਿੱਚ ਪੂਰੀ ਕੀਤੀ।ਸਪੀਕਰ ਨੇ ਅੱਗੇ ਕਿਹਾ ਕਿ ਉਹ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ।

ਇਹ ਵੀ ਪੜ੍ਹੋ  ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ AAP ਵਿੱਚ ਹੋਏ ਸ਼ਾਮਲ

ਸਾਨੂੰ ਉਨ੍ਹਾਂ ਦੇ ਦਲੇਰ ਅਤੇ ਉਤਸ਼ਾਹੀ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਅਸੀਂ ਨਵੀਆਂ ਉਚਾਈਆਂ ‘ਤੇ ਪਹੁੰਚ ਸਕੀਏ।ਸਪੀਕਰ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਸ਼ਾਂਤੀ ਮਿਲੇ। ਇਸ ਦੇ ਨਾਲ ਹੀ ਇਸ ਦੁੱਖ ਦੀ ਘੜੀ ਵਿੱਚ ਵਾਹਿਗਰੂ ਦੁਖੀ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਇਹ ਘਾਟਾ ਸਹਿਣ ਕਰਨ ਦਾ ਬਲ ਬਖਸ਼ੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ AAP ਵਿੱਚ ਹੋਏ ਸ਼ਾਮਲ

0

👉ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਇੰਚਾਰਜ ਮੁਨੀਸ਼ ਸੁਸੋਦੀਆ ਨੇ ਕਰਵਾਇਆ ਸ਼ਾਮਿਲ
Chandigarh News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਤਰਨਤਾਰਨ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਅਕਾਲੀ ਸਰਕਾਰ ਦੌਰਾਨ ਪਾਰਲੀਮਾਨੀ ਸਕੱਤਰ ਰਹੇ ਹਰਮੀਤ ਸਿੰਘ ਸੰਧੂ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਚੰਡੀਗੜ੍ਹ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਰਮੀਤ ਸਿੰਘ ਸੰਧੂ ਅਤੇ ਉਹਨਾਂ ਦੇ ਸਾਥੀਆਂ ਨੂੰ ਜੀ ਆਇਆ ਕਿਹਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਆਗੂ ਅਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਕਿਹਾ ਕਿ ਚੰਗੇ ਨੇਤਾਵਾਂ ਦਾ ਹਮੇਸ਼ਾ ਸਵਾਗਤ ਹੈ। ਇਸ ਦੌਰਾਨ ਹਰਮੀਤ ਸਿੰਘ ਸੰਧੂ ਨੇ ਸੇਵਾ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਹਿਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਚੰਗੀਆਂ ਨੀਤੀਆਂ ਨੂੰ ਦੇਖਦੇ ਹੋਏ ਉਹਨਾਂ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ  ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਜਿਕਰਯੋਗ ਹੈ ਕਿ ਪਿਛਲੇ ਦਿਨੀ ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਅਚਾਨਕ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇਸ ਹਲਕੇ ਦੇ ਵਿੱਚ ਹੁਣ ਜਲਦੀ ਹੀ ਉਪਚੋਣ ਹੋਣ ਜਾ ਰਹੀ ਹੈ। ਸਿਆਸੀ ਹਲਕਿਆਂ ਵਿੱਚ ਹਰਮੀਤ ਸਿੰਘ ਸੰਧੂ ਦੀ ਸੱਤਾਧਾਰੀ ਧਿਰ ਵਿੱਚ ਸ਼ਮੂਲੀਅਤ ਨਾਲ ਇਹ ਕਿਆਸਅਰਾਈਆਂ ਸ਼ੁਰੂ ਹੋ ਚੁੱਕੀਆਂ ਹਨ ਕਿ ਆਮ ਆਦਮੀ ਪਾਰਟੀ ਉਹਨਾਂ ਨੂੰ ਮੌਕਾ ਦੇ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਐਮ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਐਮ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾਮਾਣ ਵਧਾਇਆ ਹੈ। ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਪ੍ਰਸ਼ੰਸਾਯੋਗ ਪੁਜੀਸ਼ਨਾਂ ਪ੍ਰਾਪਤ ਕੀਤੀਆਂ, ਜਿਸ ਨਾਲ ਕਾਲਜ ਦੀ ਅਕਾਦਮਿਕ ਉੱਤਮਤਾ ਲਈ ਸ਼ਾਖ਼ ਹੋਰ ਮਜ਼ਬੂਤ ਹੋਈ।ਨੇਹਾ, ਪੂਨਮ ਅਤੇ ਕੁਮਕੁਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਖੁਸ਼ਬੂ ਜੈਨ, ਈਸ਼ੂ, ਸਿਮਰਨ ਗੋਇਲ ਅਤੇ ਈਸ਼ਾ ਪਾਂਡੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮਨਪ੍ਰੀਤ ਕੌਰ ਅਤੇ ਗਗਨਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

ਇਹ ਵਿਦਵਤਾਪੂਰਨ ਵਿਦਿਆਰਥੀ ਸਮਰਪਣ ਅਤੇ ਸਖ਼ਤ ਮਿਹਨਤ ਦੀਆਂ ਉਦਾਹਰਣਾਂ ਹਨ ਜਿਸ ਕਾਰਨ ਇਹ ਪ੍ਰਭਾਵਸ਼ਾਲੀ ਨਤੀਜੇ ਆਏ ਹਨ। ਕਾਲਜ ਦੀ ਮਜ਼ਬੂਤ ਅਕਾਦਮਿਕ ਸਹਾਇਤਾ ਪ੍ਰਣਾਲੀ, ਜਿਸ ਵਿੱਚ ਵਿਅਕਤੀਗਤ ਸਲਾਹ ਅਤੇ ਸੇਵਾਵਾਂ ਸ਼ਾਮਲ ਹਨ, ਨੇ ਇਸ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। DAV ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਸਮਰਪਿਤ ਫੈਕਲਟੀ ਮੈਂਬਰਾਂ ਨੂੰ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਤਪਾਦਕ ਢੰਗ ਨਾਲ ਵਰਤਣ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਫਲੋਰੀਡਾ (ਅਮਰੀਕਾ) ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ

0

Talwandi Sabo News:ਵਿਸ਼ਵ ਪੱਧਰੀ ਖੋਜ਼ਾਂ, ਨਵੀਨਤਾ ਅਤੇ ਗਿਆਨ ਦੇ ਖੇਤਰਾਂ ਨੂੰ ਆਪਸ ਵਿੱਚ ਜੋੜਨ ਲ਼ਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰੋ. (ਡਾ.)ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੀ ਰਹਿਨੁਮਾਈ ਹੇਠ ਅਮਰੀਕਾ ਦੀ ਯੂਨੀਵਰਸਿਟੀ ਆਫ਼ ਫਲੋਰੀਡਾ ਦੇ ਗਲੋਬਲ ਫੂਡ ਸਿਸਟਮ ਇੰਸਟੀਚਿਉਟ (ਜੀ.ਐਫ.ਐੱਸ.ਆਈ) ਨਾਲ ਦੁਵੱਲਾ ਸਮਝੌਤਾ ਸਹੀਬੱਧ ਕੀਤਾ ਗਿਆ । ਇਹ ਸਮਝੌਤਾ ਪ੍ਰੋ.(ਡਾ.) ਪੀਯੂਸ਼ ਵਰਮਾ ਰਜਿਸਟਰਾਰ,ਜੀ.ਕੇ.ਯੂ. ਅਤੇ ਐਲਿਜਾਬੈਥ ਕੀਟਰ ਐਸੋਸਿਏਟ ਡਾਇਰੈਕਟਰ ਫਲੋਰੀਡਾ ਯੂਨੀਵਰਸਿਟੀ ਵੱਲੋਂ ਹਸਤਾਖ਼ਰਿਤ ਕੀਤਾ ਗਿਆ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਸਿੰਘ, ਵਾਈਸ ਚਾਂਸਲਰ ਨੇ ਕਿਹਾ ਕਿ ਇਸ ਸਮਝੌਤੇ ਨਾਲ ਨੌਜਵਾਨਾਂ, ਖੋਜਾਰਥੀਆਂ, ਵਿਦਿਆਰਥੀਆਂ ਨੂੰ ਨਵੀਆਂ ਖੋਜ਼ਾਂ ਲਈ ਵਿਸ਼ਵ ਪੱਧਰੀ ਸੁਵਿਧਾਵਾਂ ਅਤੇ ਮੌਕੇ ਹਾਸਿਲ ਹੋਣਗੇ ।

ਇਹ ਵੀ ਪੜ੍ਹੋ  ਸੁਭਾਸ਼ੂ ਸ਼ੁਕਲਾ ਦੀ ਧਰਤੀ ਤੇ ਹੋਈ ਵਾਪਸੀ

ਜਿਸ ਨਾਲ ਉਹ ਆਪਣੇ ਨਵੇਂ ਵਿਚਾਰਾਂ ਨੂੰ ਅਮਲੀ ਜਾਮਾ ਪਹਿਨਾ ਸਕਣਗੇ । ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਝੌਤੇ ਨਾਲ ਦੋਹੇਂ ਗਿਆਨ ਦੇ ਕੇਂਦਰ ਬੌਧਿਕਤਾ ਦੇ ਆਦਾਨ-ਪ੍ਰਦਾਨ, ਨਵੀਆਂ ਖੋਜਾਂ ਅਤੇ ਨਵੀਨ ਵਿਚਾਰਾਂ ਦੇ ਪਾਸਾਰ ਲਈ ਆਪਸ ਵਿੱਚ ਜੋੜਨਗੇ ਤੇ ਨਤੀਜੇ ਪੱਖੋਂ ਉਨ੍ਹਾਂ ਵੱਲੋਂ ਕੀਤੀਆਂ ਖੋਜਾਂ ਲੋਕਾਈ ਦੇ ਭਲੇ ਵਿੱਚ ਸਹਾਈ ਹੋਣਗੀਆਂ । ਉਨ੍ਹਾਂ ਸਮਝੌਤੇ ਨਾਲ ਰੁਜ਼ਗਾਰ ਅਤੇ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣ ਅਤੇ ਨਵੀਆਂ ਸੰਭਾਵਨਾਵਾਂ ਬਣਨ ਦੀ ਆਸ ਵੀ ਪ੍ਰਗਟ ਕੀਤੀ।ਡਾ. ਵਰਮਾ, ਰਜਿਸਟਰਾਰ ਨੇ ਸਮਝੌਤੇ ਤੇ ਆਪਣੇ ਵਿਚਾਰ ਰੱਖਦੇ ਕਿਹਾ ਕਿ ਇਸ ਨਾਲ ਦੋਹੇਂ ਸੰਸਥਾਵਾਂ ਖੇਤੀਬਾੜੀ, ਭੋਜਨ ਸੁਰੱਖਿਆ, ਸਥਾਈ ਵਿਕਾਸ ਲਈ ਕੰਮ ਕਰਨਗੀਆਂ ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

ਸਮਝੌਤੇ ਤਹਿਤ ਦੋਵੇਂ ਸੰਸਥਾਵਾਂ ਦੇ ਵਿਦਿਆਰਥੀ ਅਤੇ ਖੋਜਾਰਥੀ ਸਾਂਝੇ ਪ੍ਰੋਜੈਕਟਾਂ ਤੇ ਕੰਮ ਕਰਨਗੇ । ਜਿਸ ਨਾਲ ਨਵੇਂ ਵਿਚਾਰਾਂ ਦਾ ਆਦਾਨ ਪ੍ਰਦਾਨ ਹੋਵੇਗਾ।ਉਨ੍ਹਾਂ ਕਿਹਾ ਕਿ ਸਥਾਈ ਵਿਕਾਸ ਲਈ ਦੋਹੇਂ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਵਰਕਸ਼ਾਪਾਂ, ਸੈਮੀਨਾਰਾਂ ਅਤੇ ਕਾਨਫਰੰਸਾਂ ਦਾ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਲੋਕਾਈ ਦੇ ਭਲੇ ਲਈ ਸਾਂਝੀਆਂ ਯੋਜਨਾਵਾਂ ਤੇ ਯੋਜਨਾਵੱਧ ਤਰੀਕੇ ਨਾਲ ਕਾਰਜ ਕੀਤੇ ਜਾਣਗੇ।ਜੋ ਅਧਿਆਪਕਾਂ,ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਣਗੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910871