Friday, May 22, 2026
Home Blog Page 598

ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਫਲੋਰੀਡਾ (ਅਮਰੀਕਾ) ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ

0

Talwandi Sabo News:ਵਿਸ਼ਵ ਪੱਧਰੀ ਖੋਜ਼ਾਂ, ਨਵੀਨਤਾ ਅਤੇ ਗਿਆਨ ਦੇ ਖੇਤਰਾਂ ਨੂੰ ਆਪਸ ਵਿੱਚ ਜੋੜਨ ਲ਼ਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰੋ. (ਡਾ.)ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੀ ਰਹਿਨੁਮਾਈ ਹੇਠ ਅਮਰੀਕਾ ਦੀ ਯੂਨੀਵਰਸਿਟੀ ਆਫ਼ ਫਲੋਰੀਡਾ ਦੇ ਗਲੋਬਲ ਫੂਡ ਸਿਸਟਮ ਇੰਸਟੀਚਿਉਟ (ਜੀ.ਐਫ.ਐੱਸ.ਆਈ) ਨਾਲ ਦੁਵੱਲਾ ਸਮਝੌਤਾ ਸਹੀਬੱਧ ਕੀਤਾ ਗਿਆ । ਇਹ ਸਮਝੌਤਾ ਪ੍ਰੋ.(ਡਾ.) ਪੀਯੂਸ਼ ਵਰਮਾ ਰਜਿਸਟਰਾਰ,ਜੀ.ਕੇ.ਯੂ. ਅਤੇ ਐਲਿਜਾਬੈਥ ਕੀਟਰ ਐਸੋਸਿਏਟ ਡਾਇਰੈਕਟਰ ਫਲੋਰੀਡਾ ਯੂਨੀਵਰਸਿਟੀ ਵੱਲੋਂ ਹਸਤਾਖ਼ਰਿਤ ਕੀਤਾ ਗਿਆ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਸਿੰਘ, ਵਾਈਸ ਚਾਂਸਲਰ ਨੇ ਕਿਹਾ ਕਿ ਇਸ ਸਮਝੌਤੇ ਨਾਲ ਨੌਜਵਾਨਾਂ, ਖੋਜਾਰਥੀਆਂ, ਵਿਦਿਆਰਥੀਆਂ ਨੂੰ ਨਵੀਆਂ ਖੋਜ਼ਾਂ ਲਈ ਵਿਸ਼ਵ ਪੱਧਰੀ ਸੁਵਿਧਾਵਾਂ ਅਤੇ ਮੌਕੇ ਹਾਸਿਲ ਹੋਣਗੇ ।

ਇਹ ਵੀ ਪੜ੍ਹੋ  ਸੁਭਾਸ਼ੂ ਸ਼ੁਕਲਾ ਦੀ ਧਰਤੀ ਤੇ ਹੋਈ ਵਾਪਸੀ

ਜਿਸ ਨਾਲ ਉਹ ਆਪਣੇ ਨਵੇਂ ਵਿਚਾਰਾਂ ਨੂੰ ਅਮਲੀ ਜਾਮਾ ਪਹਿਨਾ ਸਕਣਗੇ । ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਝੌਤੇ ਨਾਲ ਦੋਹੇਂ ਗਿਆਨ ਦੇ ਕੇਂਦਰ ਬੌਧਿਕਤਾ ਦੇ ਆਦਾਨ-ਪ੍ਰਦਾਨ, ਨਵੀਆਂ ਖੋਜਾਂ ਅਤੇ ਨਵੀਨ ਵਿਚਾਰਾਂ ਦੇ ਪਾਸਾਰ ਲਈ ਆਪਸ ਵਿੱਚ ਜੋੜਨਗੇ ਤੇ ਨਤੀਜੇ ਪੱਖੋਂ ਉਨ੍ਹਾਂ ਵੱਲੋਂ ਕੀਤੀਆਂ ਖੋਜਾਂ ਲੋਕਾਈ ਦੇ ਭਲੇ ਵਿੱਚ ਸਹਾਈ ਹੋਣਗੀਆਂ । ਉਨ੍ਹਾਂ ਸਮਝੌਤੇ ਨਾਲ ਰੁਜ਼ਗਾਰ ਅਤੇ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣ ਅਤੇ ਨਵੀਆਂ ਸੰਭਾਵਨਾਵਾਂ ਬਣਨ ਦੀ ਆਸ ਵੀ ਪ੍ਰਗਟ ਕੀਤੀ।ਡਾ. ਵਰਮਾ, ਰਜਿਸਟਰਾਰ ਨੇ ਸਮਝੌਤੇ ਤੇ ਆਪਣੇ ਵਿਚਾਰ ਰੱਖਦੇ ਕਿਹਾ ਕਿ ਇਸ ਨਾਲ ਦੋਹੇਂ ਸੰਸਥਾਵਾਂ ਖੇਤੀਬਾੜੀ, ਭੋਜਨ ਸੁਰੱਖਿਆ, ਸਥਾਈ ਵਿਕਾਸ ਲਈ ਕੰਮ ਕਰਨਗੀਆਂ ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

ਸਮਝੌਤੇ ਤਹਿਤ ਦੋਵੇਂ ਸੰਸਥਾਵਾਂ ਦੇ ਵਿਦਿਆਰਥੀ ਅਤੇ ਖੋਜਾਰਥੀ ਸਾਂਝੇ ਪ੍ਰੋਜੈਕਟਾਂ ਤੇ ਕੰਮ ਕਰਨਗੇ । ਜਿਸ ਨਾਲ ਨਵੇਂ ਵਿਚਾਰਾਂ ਦਾ ਆਦਾਨ ਪ੍ਰਦਾਨ ਹੋਵੇਗਾ।ਉਨ੍ਹਾਂ ਕਿਹਾ ਕਿ ਸਥਾਈ ਵਿਕਾਸ ਲਈ ਦੋਹੇਂ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਵਰਕਸ਼ਾਪਾਂ, ਸੈਮੀਨਾਰਾਂ ਅਤੇ ਕਾਨਫਰੰਸਾਂ ਦਾ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਲੋਕਾਈ ਦੇ ਭਲੇ ਲਈ ਸਾਂਝੀਆਂ ਯੋਜਨਾਵਾਂ ਤੇ ਯੋਜਨਾਵੱਧ ਤਰੀਕੇ ਨਾਲ ਕਾਰਜ ਕੀਤੇ ਜਾਣਗੇ।ਜੋ ਅਧਿਆਪਕਾਂ,ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਣਗੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਰਮ ਰੁੱਤ ਜੋਨ ਪੱਧਰੀ ਖੇਡਾਂ ਸੰਬੰਧੀ ਹੋਈ ਮੀਟਿੰਗ

0

Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀ ਇਕੱਤਰਤਾ ਜਸਵੀਰ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਬਠਿੰਡਾ ਵਿਖੇ ਹੋਈ।ਮੀਟਿੰਗ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਾਰੇ ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨਾ ਅਤੇ ਸਕੱਤਰਾ ਨੇ ਵੀ ਭਾਗ ਲਿਆ।ਇਸ ਮੌਕੇ ਜਸਵੀਰ ਸਿੰਘ ਗਿੱਲ ਨੇ ਜੋਨ ਪੱਧਰੀ ਗਰਮ ਰੁੱਤ ਖੇਡਾਂ ਸੰਬੰਧੀ ਚਾਨਣਾ ਪਾਉਂਦਿਆਂ ਗਰਮ ਰੁੱਤ ਖੇਡਾਂ ਨੂੰ ਨਿਰਪੱਖਤਾ ਨਾਲ ਕਰਾਉਣ ਲਈ ਕਿਹਾ।

ਇਹ ਵੀ ਪੜ੍ਹੋ  ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੂਰਨਾਮੈਟ ਕਮੇਟੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਜਸਵੀਰ ਸਿੰਘ,ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਲੈਕਚਰਾਰ ਜਗਦੀਸ਼ ਕੁਮਾਰ,ਪ੍ਰਿੰਸੀਪਲ ਨਿਸ਼ਾ ਬਾਂਸਲ, ਪ੍ਰਿੰਸੀਪਲ ਮੀਨਾ ਭਾਰਤੀ, ਪ੍ਰਿੰਸੀਪਲ ਅਨਿਲ ਕੁਮਾਰ,ਪ੍ਰਿੰਸੀਪਲ ਦੀਪਕ ਕੁਮਾਰ, ਪ੍ਰਿੰਸੀਪਲ ਅਮਿਤਪਾਲ ਸਿੰਘ,ਮੁੱਖ ਅਧਿਆਪਕ ਮਨਦੀਪ ਸਿੰਘ,ਮੁੱਖ ਅਧਿਆਪਕ ਹਰਸ ਦੇਵ ਸ਼ਰਮਾਂ,ਮੁੱਖ ਅਧਿਆਪਕ ਅਵਤਾਰ ਸਿੰਘ,ਹਰਮੰਦਰ ਸਿੰਘ,ਰੇਸ਼ਮ ਸਿੰਘ,ਹਰਭਗਵਾਨ,ਨਵਸੰਗੀਤ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਭਾਸ਼ੂ ਸ਼ੁਕਲਾ ਦੀ ਧਰਤੀ ਤੇ ਹੋਈ ਵਾਪਸੀ

New Delhi News: ਸੁਭਾਸ਼ੂ ਸ਼ੁਕਲਾ ਸਮੇਤ ਚਾਰ ਪੁਲਾੜ ਯਾਤਰੀ 20 ਦਿਨ ਪੁਲਾੜ ਵਿੱਚ ਬਿਤਾਉਣ ਤੋਂ ਬਾਅਦ ਧਰਤੀ ਤੇ ਵਾਪਸ ਆ ਗਏ ਹਨ। ਡਰੈਗਨ ਪੁਲਾੜ ਯਾਨ 23 ਘੰਟਿਆਂ ਦੇ ਸਫਰ ਤੋਂ ਬਾਅਦ ਅੱਜ ਦੁਪਹਿਰ 3 ਵਜੇ ਕੈਲੀਫੋਰਨੀਆ ਦੇ ਤੱਟ ਤੇ ਉਤਰਿਆ। ਸਾਰੇ ਪੁਲਾੜ ਯਾਤਰੀ 26 ਜੂਨ ਨੂੰ ਭਾਰਤੀ ਸਮੇਂ ਅਨੁਸਾਰ 4:01 ਵਜੇ ਆਈ .ਐਸ .ਐਸ ਪਹੁੰਚੇ ਸੀ। ਉਹ 25 ਜੂਨ ਨੂੰ ਦੁਪਹਿਰ 12 ਵਜੇ ਐਕਸੀਐਮ ਮਿਸ਼ਨ ਚਾਰ ਦੇ ਤਹਿਤ ਰਵਾਨਾ ਹੋਏ। ਉਹਨਾਂ ਨੇ ਸਪੇਸਐਕਸ ਦੇ ਫਾਲਕਨ -9 ਰਾਕਟ ਨਾਲ ਜੁੜੇ ਇੱਕ ਡਰੈਗਨ ਕੈਪਸੂਲ ਵਿੱਚ ਕਨੇਡੀ ਸਪੇਸ ਸੈਂਟਰ ਤੋਂ ਉਡਾਨ ਭਰੀ। ਸੁਭਾਸ਼ੂ ਸ਼ੁਕਲਾ ਨੇ ਮਿਸ਼ਨ ਦੌਰਾਨ 60 ਤੋਂ ਵੱਧ ਵਿਗਿਆਨਿਕ ਪ੍ਰਯੋਗਾਂ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਦੀ ਸੋਸ਼ਲ ਮੀਡੀਆ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਇਹਨਾਂ ਪ੍ਰਯੋਗਾਂ ਵਿੱਚ ਭਾਰਤ ਦੇ ਸੱਤ ਪ੍ਰਯੋਗ ਸ਼ਾਮਿਲ ਸਨ। ਉਸਨੇ ਪੁਲਾੜ ਵਿੱਚ ਮੂੰਗੀ ਅਤੇ ਮੇਥੀ ਦੇ ਬੀਜ ਉਗਾਏ ।ਸੁਭਾਸੂ ਨੇ ਪੁਲਾੜ ਵਿੱਚ ਹੱਡੀਆਂ ਦੀ ਸਿਹਤ ਤੇ ਵੀ ਪ੍ਰਯੋਗ ਕੀਤੇ।ਸੁਭਾਸੂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਵਿਚ ਜਾਣ ਵਾਲੇ ਪਹਿਲੇ ਭਾਰਤੀ ਅਤੇ ਪੁਲਾੜ ਵਿੱਚ ਜਾਣ ਵਾਲੇ ਦੂਜੇ ਭਾਰਤੀ ਹਨ।41 ਸਾਲ ਪਹਿਲਾਂ ਰਾਕੇਸ਼ ਸ਼ਰਮਾ ਨੇ ਪੁਲਾੜ ਦੀ ਯਾਤਰਾ ਕੀਤੀ ਸੀ। ਸੁਭਾਸ਼ੂ ਦੀ ਵਾਪਸੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ,”ਮੈਂ ਪੂਰੇ ਰਾਸ਼ਟਰ ਨਾਲ ਸਮੂਹ ਕੈਪਟਨ ਸੁਭਾਸ਼ੂ ਸ਼ੁਕਲਾ ਦਾ ਵਾਪਸੀ ਤੇ ਸਵਾਗਤ ਕਰਦਾ ਹਾਂ। ਉਹ ਆਪਣੇ ਇਤਿਹਾਸਿਕ ਪੁਲਾੜ ਮਿਸ਼ਨ ਤੋਂ ਧਰਤੀ ਤੇ ਵਾਪਸ ਆ ਗਏ ਹਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

0

Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ।ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ ‘ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ  ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ “ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023” ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆਂ ਦੇ ਹਮਲਿਆਂ ਕਾਰਨ ਮਾਰੇ ਜਾਣ ਵਾਲੇ ਜਾਂ ਸਥਾਈ ਅਪੰਗਤਾ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਦਾ ਉਪਬੰਧ ਹੈ। ਇਹ ਮੁਆਵਜ਼ਾ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠਲੀ ਕਮੇਟੀ ਦੁਆਰਾ ਵੰਡਿਆ ਜਾਂਦਾ ਹੈ।ਮੁੱਦੇ ਦੀ ਗੰਭੀਰਤਾ ਨੂੰ ਮੰਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਅਕਸਰ ਸੜਕ ਹਾਦਸੇ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 20ਵੀਂ ਪਸ਼ੂ ਗਣਨਾ (21ਵੀਂ ਜਨਗਣਨਾ ਦੇ ਅੰਕੜੇ ਜਾਰੀ ਹੋਣ ਤੱਕ) ਅਨੁਸਾਰ ਇਥੇ 1.4 ਲੱਖ ਅਵਾਰਾ ਪਸ਼ੂ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ 2 ਲੱਖ ਤੋਂ ਵੱਧ ਅਵਾਰਾ ਪਸ਼ੂ 518 ਰਜਿਸਟਰਡ ਗਊਸ਼ਾਲਾਵਾਂ ਵਿੱਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਦੁਆਰਾ 20 ਸਰਕਾਰੀ ਪਸ਼ੂ ਵਾੜਿਆਂ ਵਿੱਚ 77 ਪਸ਼ੂ ਸ਼ੈੱਡ ਬਣਾਏ ਗਏ ਹਨ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਆਪਣੇ ਪੱਧਰ ‘ਤੇ 10 ਵਾਧੂ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਬਾਕਾਇਦਾ ਤੌਰ ‘ਤੇ ਆਪਣੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ/ਨਿੱਜੀ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਊ ਸੈੱਸ ਫੰਡਾਂ ਅਤੇ ਯੂ.ਐਲ.ਬੀ. ਦੇ ਸਰੋਤਾਂ ਦੀ ਉਪਲਬਧਤਾ ਦੇ ਆਧਾਰ ‘ਤੇ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂ.ਐਲ.ਬੀ. ਨੂੰ ਅਵਾਰਾ ਪਸ਼ੂਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਵਾਸਤੇ ਨਿਰੰਤਰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਟਿਕਾਊ ਹੱਲ ਨੂੰ ਯਕੀਨੀ ਬਣਾਉਣ ਸਰਕਾਰ ਵੱਲੋਂ ਬਹੁ-ਪੱਖੀ ਪਹੁੰਚ ਅਪਨਾਉਂਦਿਆਂ ਮਾਹਿਰਾਂ, ਪਸ਼ੂ ਭਲਾਈ ਸੰਗਠਨਾਂ ਅਤੇ ਪ੍ਰਸ਼ਾਸਨਿਕ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਕੰਮ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

0

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ।ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸਾਲ 2023 ਵਿੱਚ ਆਈ ਭਾਰੀ ਬਰਸਾਤ ਕਾਰਨ ਪਿੰਡ ਟਿਵਾਣਾ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨਾਲ ਖੱਬੇ ਪਾਸੇ ਲੱਗਦੀਆਂ ਵਾਹੀਯੋਗ ਜ਼ਮੀਨਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਨਾਲ ਹੀ ਖੋਰਾ ਪੈਣ ਨਾਲ ਜ਼ਮੀਨ ਦਾ ਪੱਧਰ ਲਗਭਗ 8 ਤੋਂ 10 ਫੁੱਟ ਨੀਵਾਂ ਹੋ ਗਿਆ ਸੀ

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਜਿਸ ਉਪਰੰਤ ਵਿਭਾਗ ਵਲੋਂ ਵਾਹੀਯੋਗ ਜ਼ਮੀਨ ਨੂੰ ਖੋਰ ਤੋਂ ਬਚਾਉਣ ਲਈ 2500 ਫੁੱਟ ਦੀ ਲੰਬਾਈ ਵਿੱਚ ਪੱਥਰਾਂ ਦੀ ਰਿਵੈਟਮੈਂਟ ਅਤੇ ਸਟੱਡ ਲਗਾਏ ਗਏ ਸਨ ਇਸ ਰਿਵੈਟਮੈਂਟ ਨੂੰ ਸਪੋਰਟ ਕਰਨ ਲਈ ਇਸ ਦੇ ਪਿੱਛੇ ਮਿੱਟੀ ਦੀ ਭਰਤੀ ਕਰਦੇ ਹੋਏ ਬੰਨ੍ਹ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਇਸ ਕੰਮ ਨੂੰ ਕਰਨ ਲਈ ਵਿਭਾਗ ਵਲੋਂ 5.06 ਕਰੋੜ ਦਾ ਖਰਚਾ ਕੀਤਾ ਗਿਆ ਸੀ।ਸ੍ਰੀ ਗੋਇਲ ਨੇ ਦੱਸਿਆ ਕਿ 29 ਜੂਨ, 2025 ਨੂੰ ਘੱਗਰ ਦੇ ਕੈਚਮੈਂਟ ਏਰੀਏ ਵਿੱਚ ਭਾਰੀ ਬਰਸਾਤ ਹੋਣ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ ਸੀ ਪਰ ਪੱਥਰਾਂ ਦੀ ਰਿਵੈਟਮੈਂਟ ਬਿਲਕੁਲ ਠੀਕ ਹੈ। ਹਾਲਾਂਕਿ ਰਿਵੈਟਮੈਂਟ ਦੇ ਪਿੱਛੇ ਲੱਗੇ ਮਿੱਟੀ ਦੇ ਬੰਨ੍ਹ ਨੂੰ ਥੋੜੀ ਜਗ੍ਹਾ ਤੋਂ ਖੋਰਾ ਲੱਗ ਗਿਆ ਸੀ। ਵਿਭਾਗ ਵਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦੇ ਹੋਏ ਬੰਨ੍ਹ ਦੀ ਮੁਰੰਮਤ ਕਰਵਾ ਦਿਤੀ ਗਈ ਹੈ।

ਇਹ ਵੀ ਪੜ੍ਹੋ ਸੂਬਾ ਸਰਕਾਰ ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਤੇ ਮੱਛੀ ਪਾਲਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਡਿਪਟੀ ਕਮਿਸ਼ਨਰ

ਇਹ ਮੁਰੰਮਤ ਦਾ ਕੰਮ ਵਿਭਾਗ ਨੇ ਆਪਣੇ ਪੱਧਰ ‘ਤੇ ਮੁਕੰਮਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਵਿੱਚ 8 ਜੁਲਾਈ, 2025 ਨੂੰ ਦੁਬਾਰਾ ਕਾਫੀ ਪਾਣੀ ਆਇਆ ਸੀ, ਪਰੰਤੂ ਇਸ ਬੰਨ੍ਹ ਨੂੰ ਕੋਈ ਨੁਕਸਾਨ ਨਾ ਕਰਦੇ ਹੋਏ ਅੱਗੇ ਨਿਕਲ ਗਿਆ।ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਗਰ ਦਰਿਆ ਦੇ ਸੱਜੇ ਪਾਸੇ ਪਿੰਡ ਟਿਵਾਣਾ ਵਿੱਚ ਘੱਗਰ ਨੂੰ ਚੌੜਾ ਕਰਨ ਅਤੇ ਇਸ ਮਿੱਟੀ ਨੂੰ ਬੈਂਕ ਦੇ ਖੱਬੇ ਪਾਸੇ ਪਾ ਕੇ ਬੈਂਕ ਨੂੰ ਚੌੜਾ/ਮਜ਼ਬੂਤ ਕਰਨ ਲਈ ਤਜਵੀਜ਼ ਵੀ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਤਜਵੀਜ਼ ਅਨੁਸਾਰ ਇਹ ਕੰਮ ਵਿਭਾਗ ਵੱਲੋਂ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਤੁਰੰਤ ਪ੍ਰਭਾਵ ਨਾਲ ਕਰਵਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬਾ ਸਰਕਾਰ ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਤੇ ਮੱਛੀ ਪਾਲਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਡਿਪਟੀ ਕਮਿਸ਼ਨਰ

0

👉ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵਜੋਂ ਅਪਣਾਉਣ ਦੀ ਕੀਤੀ ਅਪੀਲ
Bathinda News:ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੱਛੀ ਪਾਲਣ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਮੱਛੀ ਪਾਲਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਸੇ ਲੜ੍ਹੀ ਦੇ ਤਹਿਤ ਸੂਬਾ ਸਰਕਾਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕ ਕਿਸਾਨਾਂ ਨੂੰ ਸਾਲ 2024-25 ਦੌਰਾਨ 3,17,900 ਰੁਪਏ ਦੀ ਸਬਿਸਡੀ ਮੁਹੱਈਆ ਕਰਵਾਈ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

ਜ਼ਿਲ੍ਹੇ ਵਿੱਚ ਲਗਭਗ 3300 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ। ਇਸ ਰਕਬੇ ਵਿੱਚੋਂ ਲਗਭਗ 13000 ਟਨ ਮੱਛੀ ਦੀ ਪੈਦਾਵਾਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੱਛੀ ਪੂੰਗ ਫਾਰਮ ਰਾਏਕੇ ਕਲਾ ਵਿਖੇ ਰੋਹੂ, ਮੁਰਾਖ, ਕਤਲਾ ਮੱਛੀ ਦਾ ਪੂੰਗ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਮੱਛੀ ਪਾਲਣ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਅਤੇ ਵਿਭਾਗ ਨਾਲ ਜੁੜ ਕੇ ਕਿਸਾਨਾਂ ਦੀ ਭਲਾਈ ਲਈ ਚਲਾਈਆ ਜਾ ਰਹੀਆ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਦਾ ਲਾਭ ਉਠਾਉਣ।

ਇਹ ਵੀ ਪੜ੍ਹੋ ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਮੱਛੀ ਪਾਲਣ ਅਫਸਰ ਸ੍ਰੀਮਤੀ ਦੀਪਨਜੋਤ ਕੌਰ ਨੇ ਦੱਸਿਆ ਕਿ ਮੱਛੀ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੀ.ਐਮ.ਐਮ.ਐਸ.ਬਾਈ. ਸਕੀਮ ਅਧੀਨ ਨਵੇਂ ਮੱਛੀ ਤਲਾਬ ਦੀ ਪੁਟਾਈ ਪਹਿਲੇ ਸਾਲ ਦੀ ਖਾਦ ਖੁਰਾਕ ਅਤੇ ਮੱਛੀ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੋਟਰ ਸਾਈਕਲ, ਐਕਟੀਵਾ, ਆਟੋ ਯੂਨਿਟ ਆਦਿ ਤੋਂ ਇਲਾਵਾ ਜਨਰਲ ਵਰਗ ਨੂੰ ਯੂਨਿਟ ਕੋਸਟ ਦਾ 40 ਫੀਸਦੀ ਅਤੇ ਐਸ.ਸੀ/ਐਸ.ਟੀ/ਔਰਤਾਂ ਨੂੰ 60 ਫੀਸਦੀ ਮੁਹੱਈਆ ਕਰਵਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਵੈ ਸਹਾਇਤਾ ਸਮੂਹਾਂ ਦੇ ਲੋਨ ਨੂੰ ਦਿੱਤੀ ਜਾਵੇ ਤਰਜੀਹ:ਵਧੀਕ ਡਿਪਟੀ ਕਮਿਸ਼ਨਰ

0

Bathinda News:ਸਵੈ ਸਹਾਇਤਾ ਸਮੂਹਾਂ ਦੇ ਬੈਂਕ ਖਾਤੇ ਖੋਲਣ ਅਤੇ ਉਨ੍ਹਾਂ ਨੂੰ ਛੋਟੇ-ਮੋਟੇ ਕਾਰੋਬਾਰ ਸ਼ੁਰੂ ਕਰਨ ਲਈ ਸਵੈ ਸਹਾਇਤਾ ਲੋਨ ਪਹਿਲ ਦੇ ਆਧਾਰ ‘ਤੇ ਜਾਰੀ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹੇ ਦੇ ਬੈਂਕ ਮੈਨੇਜ਼ਰਾਂ ਦੀ ਕਰਵਾਈ ਗਈ ਇੰਟਰਪ੍ਰਾਇਜ ਫਾਇਨਾਸਿੰਗ ਸਬੰਧੀ ਵਿਸ਼ੇਸ਼ ਟ੍ਰੇਨਿੰਗ ਉਪਰੰਤ ਬੈਂਕ ਮੈਨੇਜ਼ਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਮੌਕੇ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬ੍ਰਾਂਚ ਮੈਨੇਜ਼ਰਾਂ ਨੂੰ ਕਿਹਾ ਕਿ ਉਹ ਸੀ.ਸੀ.ਐਲ. ਫਾਇਲਾ ਪ੍ਰਾਪਤ ਕਰਨ ਮੌਕੇ ਸਵੈ ਸਹਾਇਤਾ ਸਮੂਹਾਂ ਨੂੰ ਪ੍ਰਾਪਤੀ ਰਸੀਦ ਜਾਰੀ ਕਰਨ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ, ਹੈਦਰਾਬਾਦ ਤੋਂ ਆਏ ਨੈਸ਼ਨਲ ਰਿਸੋਰਸ ਪਰਸਨ ਸ਼੍ਰੀ ਆਰ.ਕੇ ਅਰੋੜਾ ਨੇ ਬ੍ਰਾਂਚ ਮੈਨੇਜ਼ਰਾਂ ਨੂੰ ਇੰਟਰਪ੍ਰਾਇਜ ਫਾਇਨਾਸਿੰਗ ਦੀ ਸਿਖਲਾਈ ਦੌਰਾਨ ਰਿਜ਼ਰਵ ਬੈਂਕ ਆਫ ਇੰਡੀਆਂ ਦੇ ਨਵੇਂ ਸਰਕੂਲਰ ਸਵੈ ਸਹਾਇਤਾ ਸਮੂਹ ਦੀ ਗ੍ਰੇਡਿੰਗ, ਬੈਂਕ ਲਿਕਿੰਜ਼, ਡਿਜ਼ੀਟਲ ਫਾਇਨਾਂਸ, ਫਾਇਨਾਸ਼ੀਅਲ ਲਿਟਰੇਸੀ ਅਤੇ ਇੰਨਸ਼ੋਰੇਸ਼ ਆਦਿ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸੁਖਵਿੰਦਰ ਸਿੰਘ ਚੱਠਾ ਨੇ ਬੈਂਕ ਮੈਨੇਜ਼ਰਾਂ ਨੂੰ ਸਵੈ ਸਹਾਇਤਾ ਸਮੂਹਾਂ ਨੂੰ ਫਾਇਨਾਂਸ ਕਰਦੇ ਸਮੇਂ ਮੈਬਰਾਂ ਦੀ ਆਰਥਿਕਤਾ ਤੇ ਮਾਨਸਿਕਤਾ ਨੂੰ ਧਿਆਨ ਹਿੱਤ ਰੱਖਦਿਆਂ ਉਨ੍ਹਾਂ ਦਾ ਕੰਮ ਬਿਨਾ ਦੇਰੀ ਨਾਲ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

ਇਸ ਟ੍ਰੇਨਿੰਗ ਵਿੱਚ ਐਸ.ਬੀ.ਆਈ., ਪੀ.ਐਨ.ਬੀ., ਪੰਜਾਬ ਅਤੇ ਸਿੰਧ ਬੈਂਕ, ਪੰਜਾਬ ਗ੍ਰਾਮੀਣ ਬੈਂਕ, ਕੇਨਰਾ ਬੈਂਕ, ਯੂਕੋ ਬੈਂਕ ਦੇ 51 ਬ੍ਰਾਂਚ ਮੈਨੇਜ਼ਰਾਂ ਅਤੇ ਅਧਿਕਾਰੀਆਂ ਨੇ ਭਾਗ ਲਿਆ।ਇਸ ਦੌਰਾਨ ਐਫ.ਆਈ. ਇੰਚਾਰਜ ਗਗਨਦੀਪ, ਬਲਾਕ ਪ੍ਰੋਗਰਾਮ ਮੈਨੇਜ਼ਰ ਬਲਜੀਤ ਸਿੰਘ, ਗੁਰਪ੍ਰੀਤ ਕੌਰ, ਆਫਿਸ਼ ਅਟੈਡੈਂਟ ਨਵਦੀਪ ਕੁਮਾਰ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੇਅਦਬੀ ਦੇ ਬਿੱਲ ਉਪਰ ਬਹਿਸ ਦੌਰਾਨ ਵਿਤ ਮੰਤਰੀ ਚੀਮਾ ਤੇ ਸੁਖਪਾਲ ਖਹਿਰਾ ਆਪਸ ‘ਚ ਖਹਿਬੜੇ

0

Chandigarh News: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ ਸੈਸ਼ਨ ਦੌਰਾਨ ਅੱਜ ਮੰਗਲਵਾਰ ਨੂੰ ਬੇਅਦਬੀ ਦੇ ਬਿੱਲ ਉਪਰ ਬਹਿਸ ਹੋ ਰਹੀ ਹੈ। ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ 2025 ਨੂੰ ਪੇਸ਼ ਕੀਤਾ ਸੀ। ਇਸ ਬਿੱਲ ਉਪਰ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਕਾਰ ਗਰਮਾ-ਗਰਮੀ ਦੇਖਣ ਨੁੰ ਮਿਲੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਦਰਅਸਲ ਸ਼੍ਰੀ ਚੀਮਾ ਵੱਲੋਂ 1986 ਵਿਚ ਨਕੋਦਰ ‘ਚ ਵਾਪਰੀ ਘਟਨਾ ਦਾ ਜਿਕਰ ਕੀਤਾ ਤੇ ਦਸਿਆ ਕਿ ਸ਼੍ਰੀ ਖਹਿਰਾ ਦੇ ਪਿਤਾ ਉਸ ਸਮੇਂ ਮੰਤਰੀ ਸਨ। ਜਿਸਦੇ ਖਹਿਰਾ ਨੇ ਇਤਰਾਜ਼ ਜਤਾਇਆ ਤਾਂ ਮਾਹੌਲ ਕਾਫ਼ੀ ਗਰਮ ਹੋ ਗਿਆ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਉਪਰ ਗੰਭੀਰ ਦੋਸ਼ ਲਗਾਉਦਿਆਂ ਬਾਦਲਾਂ ਦੀ ਝੋਲੀ ਵਿਚ ਪੈ ਗਏ ਹਨ। ਉਨ੍ਹਾਂ 2015 ਦਾ ਜਿਕਰ ਕਰਦਿਆਂ ਕਿਹਾ ਕਿ ਜਦ ਖਹਿਰਾ ਵਿਰੁਧ ਪਰਚਾ ਹੋਇਆ ਸੀ ਤਾਂ ਉਹ ਬਾਦਲਾਂ ਦੈ ਪੈਰੀ ਡਿੱਗਿਆ ਸੀ ਤੇ ਪਿਛਲੇ ਦਿਨੀਂ ਜਦ ਇੱਕ ਵੱਡੇ ਲੀਡਰ ‘ਤੇ ਪਰਚਾ ਹੋਇਆ ਤਾਂ ਉਹ ਉਸਦੇ ਨਾਲ ਡਟ ਕੇ ਖੜਾ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਕੀਤਾ ਪੇਸ਼

ਹਾਲਾਂਕਿ ਇਸ ਦੌਰਾਨ ਖਹਿਰਾ ਨੇ ਵੀ ਜਵਾਬ ਦੇਣ ਦੀ ਕੋਸਿਸ ਕੀਤੀ ਪ੍ਰੰਤੂ ਸਪੀਕਰ ਦੀ ਇਜ਼ਾਜਤ ਤੋਂ ਬਿਨ੍ਹਾਂ ਬੋਲੇ ਸ਼ਬਦਾਂ ਨੂੰ ਰਿਕਾਰਡ ਕਰਨ ਤੋਂ ਮਨਾ ਕਰ ਦਿੱਤਾ ਗਿਆ। ਇਹ ਗਹਿਮਾ-ਗਹਿਮੀ ਕਾਫ਼ੀ ਸਮਾਂ ਦੋਨਾਂ ਵਿਚਕਾਰ ਚੱਲਦੀ ਰਹੀ। ਇਸ ਦੌਰਾਨ ਸ਼੍ਰੀ ਚੀਮਾ ਨੇ ਕਿਹਾ ਕਿ ਜਦ ਵੀ ਧਰਮ ਦੇ ਨਾਂ ‘ਤੇ ਸਰਕਾਰ ਬਣੀ ਜਾਂ ਅਕਾਲੀ ਸਰਕਾਰ ਹੋਂਦ ਵਿਚ ਆਈ, ਉਦੋ ਹੀ ਬੇਅਦਬੀਆਂ ਦੀ ਸਾਜਿਸ਼ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

0

Chandigarh News:ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਦੀ ਸੋਸ਼ਲ ਮੀਡੀਆ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

0

Bathinda News: ਬਠਿੰਡਾ ਪੱਟੀ ਦੇ ਨਾਮਵਰ ਕਾਂਗਰਸੀ ਆਗੂ ਤੇ ਮਾਰਕਫ਼ੈਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਉਪਰ ਗੁਆਂਢੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਨੋਂ ਪਤੀ-ਪਤਨੀ ਸ਼ਹਿਰ ਦੇ ਇਕ ਨਾਮੀ ਹਸਪਤਾਲ ਵਿਚ ਦਾਖਲ ਹਨ, ਜਿੱਥੇ ਉਨ੍ਹਾ ਦਾ ਇਲਾਜ਼ ਚੱਲ ਰਿਹਾ।

ਇਸ ਘਟਨਾ ਤੋਂ ਬਾਅਦ ਥਾਣਾ ਥਰਮਲ ਦੀ ਪੁਲਿਸ ਨੇ ਟਹਿਲ ਸਿੰਘ ਸੰਧੂ ਵਾਸੀ ਆਦਰਸ਼ ਨਗਰ ਬਠਿੰਡਾ ਦੇ ਬਿਆਨਾਂ ਉਪਰ ਲਵਪ੍ਰੀਤ ਕੌਰ ਪੁੱਤਰੀ ਦਲਵੀਰ ਸਿੰਘ, ਗੁਰਿਵੰਦਰ ਕੌਰ ਪਤਨੀ ਦਲਵੀਰ ਸਿੰਘ, ਗੁਰਮੀਤ ਕੌਰ ਪਤਨੀ ਬਲਿਜੰਦਰ ਸਿੰਘ, ਬਲਜਿੰਦਰ ਸਿੰਘ, ਸੁਨੀਤਾ ਪਤਨੀ ਮੰਗੀ, ਮੰਗੀ ਸਿੰਘ ਪੁੱਤਰ ਗੁਰਦੀਪ ਸਿੰਘ ਸਾਰੇ ਵਾਸੀਆਨ ਆਦਰਸ਼ ਨਗਰ ਬਠਿੰਡਾ ਵਿਰੁਧ ਬੀਐਨਐਸ ਦੀ ਧਾਰਾ 304, 115(2), 324(4),190 ਤਹਿਤ ਮੁਕੱਦਮਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਨਹੀਂ ਰਹੇ ਦੁਨੀਆ ਦੇ ਸਭ ਤੋਂ ਬਜ਼ੁਰਗ ਸਿੱਖ ਐਥਲੀਟ Fauja Singh, ਘਰ ਦੇ ਸਾਹਮਣੇ ਹੀ ਹੋਇਆ ਹਾਦਸਾ

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਗਲੀ ਵਿਚ ਰਹਿੰਦੇ ਅਵਾਰਾ ਕੁੱਤਿਆਂ ਕਾਰਨ ਵਾਪਰੀ ਹੈ। ਟਹਿਲ ਸਿੰਘ ਸੰਧੂ ਨੇ ਵੀ ਦਸਿਆ ਕਿ ਉਨ੍ਹਾਂ ਦੀ ਗਲੀ ਵਿੱਚ 4/5 ਅਵਾਰਾ ਕੁੱਤੇ ਘੁੰਮਦੇ ਰਹਿੰਦ ਹਨ, ਜਿਹੜੇ ਪਹਿਲਾਂ ਵੀ ਬੱਚਿਆਂ ਅਤੇ ਹੋਰਨਾਂ ਲੋਕਾਂ ਨੂੰ ਵੱਢਿਆ ਜਾ ਚੁੱਕਿਆ ਸੀ। ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਮੁਲਜਮਾਂ ਦੇ ਵੱਲੋਂ ਇੰਨ੍ਹਾਂ ਅਵਾਰਾ ਕੁੱਤਿਆਂ ਨੂੰ ਉਸਦੇ ਘਰ ਨਜਦੀਕ ਹੀ ਇੱਕ ਖਾਲੀ ਪਲਾਟ ਵਿਚ ਰਹਿਣ ਲਈ ਇੱਟਾ ਦੇ ਛੋਟੇ ਛੋਟੇ ਕਮਰੇ ਬਣਾਏ ਹੋਏ ਹਨ।

13/7/2025 ਨੂੰ ਉਹ ਤੇ ਉਸਦੀ ਪਤਨੀ ਮਨਜੀਤ ਕੌਰ ਰਾਤ ਨੂੰ ਗਲੀ ਵਿੱਚ ਸੈਰ ਕਰ ਰਹੇ ਸੀ। ਇਸ ਦੌਰਾਨ ਉਥੇ ਫ਼ਿਰ ਰਹੇ ਇਹ ਅਵਾਰਾ ਕੁੱਤੇ ਉਸਦੀ ਪਤਨੀ ਨੇ ਭਜਾ ਦਿੱਤੇ ਤਾਂ ਮੁਲਜਮਾਂ ਨੇ ਇਸਦਾ ਬੁਰਾ ਮਨਾਉਂਦਿਆਂ ਦੋਨਾਂ ਉਪਰ ਹਮਲਾ ਕਰ ਦਿੱਤਾ ਤੇ ਮੋਬਾਇਲ ਫ਼ੋਨ ਤੋੜ ਦਿੱਤੇ। ਉਧਰ, ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।ਉਧਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਟਹਿਲ ਸਿੰਘ ਸੰਧੂ ਦਾ ਹਾਲਚਾਲ ਪੁੱਛਦਿਆਂ ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910912