Friday, May 22, 2026
Home Blog Page 599

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

0

Chandigarh News:ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਦੀ ਸੋਸ਼ਲ ਮੀਡੀਆ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸੀ ਆਗੂ ਟਹਿਲ ਸੰਧੂ ਤੇ ਉਨ੍ਹਾਂ ਦੀ ਪਤਨੀ ’ਤੇ ਹੋਇਆ ਹਮਲਾ, ਪੁਲਿਸ ਵੱਲੋਂ ਪਰਚਾ ਦਰਜ਼

0

Bathinda News: ਬਠਿੰਡਾ ਪੱਟੀ ਦੇ ਨਾਮਵਰ ਕਾਂਗਰਸੀ ਆਗੂ ਤੇ ਮਾਰਕਫ਼ੈਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਉਪਰ ਗੁਆਂਢੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਨੋਂ ਪਤੀ-ਪਤਨੀ ਸ਼ਹਿਰ ਦੇ ਇਕ ਨਾਮੀ ਹਸਪਤਾਲ ਵਿਚ ਦਾਖਲ ਹਨ, ਜਿੱਥੇ ਉਨ੍ਹਾ ਦਾ ਇਲਾਜ਼ ਚੱਲ ਰਿਹਾ।

ਇਸ ਘਟਨਾ ਤੋਂ ਬਾਅਦ ਥਾਣਾ ਥਰਮਲ ਦੀ ਪੁਲਿਸ ਨੇ ਟਹਿਲ ਸਿੰਘ ਸੰਧੂ ਵਾਸੀ ਆਦਰਸ਼ ਨਗਰ ਬਠਿੰਡਾ ਦੇ ਬਿਆਨਾਂ ਉਪਰ ਲਵਪ੍ਰੀਤ ਕੌਰ ਪੁੱਤਰੀ ਦਲਵੀਰ ਸਿੰਘ, ਗੁਰਿਵੰਦਰ ਕੌਰ ਪਤਨੀ ਦਲਵੀਰ ਸਿੰਘ, ਗੁਰਮੀਤ ਕੌਰ ਪਤਨੀ ਬਲਿਜੰਦਰ ਸਿੰਘ, ਬਲਜਿੰਦਰ ਸਿੰਘ, ਸੁਨੀਤਾ ਪਤਨੀ ਮੰਗੀ, ਮੰਗੀ ਸਿੰਘ ਪੁੱਤਰ ਗੁਰਦੀਪ ਸਿੰਘ ਸਾਰੇ ਵਾਸੀਆਨ ਆਦਰਸ਼ ਨਗਰ ਬਠਿੰਡਾ ਵਿਰੁਧ ਬੀਐਨਐਸ ਦੀ ਧਾਰਾ 304, 115(2), 324(4),190 ਤਹਿਤ ਮੁਕੱਦਮਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਨਹੀਂ ਰਹੇ ਦੁਨੀਆ ਦੇ ਸਭ ਤੋਂ ਬਜ਼ੁਰਗ ਸਿੱਖ ਐਥਲੀਟ Fauja Singh, ਘਰ ਦੇ ਸਾਹਮਣੇ ਹੀ ਹੋਇਆ ਹਾਦਸਾ

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਗਲੀ ਵਿਚ ਰਹਿੰਦੇ ਅਵਾਰਾ ਕੁੱਤਿਆਂ ਕਾਰਨ ਵਾਪਰੀ ਹੈ। ਟਹਿਲ ਸਿੰਘ ਸੰਧੂ ਨੇ ਵੀ ਦਸਿਆ ਕਿ ਉਨ੍ਹਾਂ ਦੀ ਗਲੀ ਵਿੱਚ 4/5 ਅਵਾਰਾ ਕੁੱਤੇ ਘੁੰਮਦੇ ਰਹਿੰਦ ਹਨ, ਜਿਹੜੇ ਪਹਿਲਾਂ ਵੀ ਬੱਚਿਆਂ ਅਤੇ ਹੋਰਨਾਂ ਲੋਕਾਂ ਨੂੰ ਵੱਢਿਆ ਜਾ ਚੁੱਕਿਆ ਸੀ। ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਮੁਲਜਮਾਂ ਦੇ ਵੱਲੋਂ ਇੰਨ੍ਹਾਂ ਅਵਾਰਾ ਕੁੱਤਿਆਂ ਨੂੰ ਉਸਦੇ ਘਰ ਨਜਦੀਕ ਹੀ ਇੱਕ ਖਾਲੀ ਪਲਾਟ ਵਿਚ ਰਹਿਣ ਲਈ ਇੱਟਾ ਦੇ ਛੋਟੇ ਛੋਟੇ ਕਮਰੇ ਬਣਾਏ ਹੋਏ ਹਨ।

13/7/2025 ਨੂੰ ਉਹ ਤੇ ਉਸਦੀ ਪਤਨੀ ਮਨਜੀਤ ਕੌਰ ਰਾਤ ਨੂੰ ਗਲੀ ਵਿੱਚ ਸੈਰ ਕਰ ਰਹੇ ਸੀ। ਇਸ ਦੌਰਾਨ ਉਥੇ ਫ਼ਿਰ ਰਹੇ ਇਹ ਅਵਾਰਾ ਕੁੱਤੇ ਉਸਦੀ ਪਤਨੀ ਨੇ ਭਜਾ ਦਿੱਤੇ ਤਾਂ ਮੁਲਜਮਾਂ ਨੇ ਇਸਦਾ ਬੁਰਾ ਮਨਾਉਂਦਿਆਂ ਦੋਨਾਂ ਉਪਰ ਹਮਲਾ ਕਰ ਦਿੱਤਾ ਤੇ ਮੋਬਾਇਲ ਫ਼ੋਨ ਤੋੜ ਦਿੱਤੇ। ਉਧਰ, ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।ਉਧਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਟਹਿਲ ਸਿੰਘ ਸੰਧੂ ਦਾ ਹਾਲਚਾਲ ਪੁੱਛਦਿਆਂ ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜ਼ਿਲਕਾ ਪੁਲਿਸ ਦੀ ਸੋਸ਼ਲ ਮੀਡੀਆ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

0

punjabiਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਗਿਆ ਹੈ। ਹਾਲ ਹੀ ਵਿੱਚ ਅਬੋਹਰ ਦੇ ਥਾਣਾ ਸਿਟੀ-2 ਇਲਾਕੇ ਵਿੱਚ 04 ਵਿਅਕਤੀਆਂ ਵੱਲੋਂ ਇੰਸਟਾਗ੍ਰਾਮ ‘ਤੇ ਹਥਿਆਰਾਂ ਨਾਲ ਵੀਡੀਓਜ਼ ਬਣਾਕੇ ਅਪਲੋਡ ਕਰਨ ਅਤੇ ਉਹਨਾਂ ਵੀਡੀਓਜ਼ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਮਕੱਦਮਾ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ ਨਹੀਂ ਰਹੇ ਦੁਨੀਆ ਦੇ ਸਭ ਤੋਂ ਬਜ਼ੁਰਗ ਸਿੱਖ ਐਥਲੀਟ Fauja Singh, ਘਰ ਦੇ ਸਾਹਮਣੇ ਹੀ ਹੋਇਆ ਹਾਦਸਾ

ਇਨ੍ਹਾਂ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਦਾ ਗਲਤ ਇਸਤੇਮਾਲ ਕਰਦੇ ਹੋਏ ਹਥਿਆਰਾਂ ਦੀ ਨਮਾਇਸ਼ ਕੀਤੀ ਜਾ ਰਹੀ ਸੀ, ਜੋ ਕਿ ਕਾਨੂੰਨੀ ਤੌਰ ‘ਤੇ ਵਾਜਬ ਨਹੀਂ ਹੈ।ਫਾਜ਼ਿਲਕਾ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਇਨਾਮ ਦੀ ਚਾਹ ਜਾਂ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਉਦੇਸ਼ ਨਾਲ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨਾ ਇਕ ਗੰਭੀਰ ਅਪਰਾਧ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਕੀਤਾ ਪੇਸ਼

ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ, ਪੁਲਿਸ ਵੱਲੋਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ ਵਿਅਕਤੀ ਜੇਕਰ ਹਥਿਆਰਾਂ ਨਾਲ ਭੜਕਾਊ ਵੀਡੀਓ ਜਾਂ ਫੋਟੋਜ਼ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰਦਾ ਹੈ, ਜਾਂ ਕਿਸੇ ਹੋਰ ਨੂੰ ਅਜਿਹਾ ਕਰਨ ਲਈ ਉਕਸਾਉਂਦਾ ਹੈ, ਤਾਂ ਉਸ ਨਾਲ ਬਿਨਾਂ ਕਿਸੇ ਰਿਆਇਤ ਦੇ ਕਾਨੂੰਨੀ ਤੌਰ ‘ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਹੀਂ ਰਹੇ ਦੁਨੀਆ ਦੇ ਸਭ ਤੋਂ ਬਜ਼ੁਰਗ ਸਿੱਖ ਐਥਲੀਟ Fauja Singh, ਘਰ ਦੇ ਸਾਹਮਣੇ ਹੀ ਹੋਇਆ ਹਾਦਸਾ

0

Jalandhar News:no more Veteran athlete Fauja Singh; ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਵਜੋਂ ਮਸ਼ਹੂਰ ਫੌਜਾ ਸਿੰਘ ਦਾ ਸੋਮਵਾਰ ਦੇਰ ਰਾਤ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਆਪਣੇ ਘਰ ਦੇ ਅੱਗੇ ਹੀ ਸ਼ੈਰ ਕਰਦੇ ਸਮੇਂ ਇੱਕ ਤੇਜ ਰਫ਼ਤਾਰ ਕਾਰ ਟੱਕਰ ਮਾਰ ਗਈ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਏ ਤੇ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹਨਾਂ ਨੇ ਦਮ ਤੋੜ ਦਿੱਤਾ। ਫੌਜਾ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿਖੇ ਆਪਣੇ ਜੱਦੀ ਘਰ ਵਿਚ ਰਹਿ ਰਹੇ ਸਨ, ਜਿੱਥੇ ਉਨ੍ਹਾਂ ਦਾ ਪੁੱਤਰ ਹਰਬਿੰਦਰ ਸਿੰਘ ਵੀ ਨਾਲ ਹੀ ਰਹਿੰਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਕੀਤਾ ਪੇਸ਼

ਪੁਲਿਸ ਨੇ ਇਸ ਸਬੰਧ ਵਿਚ ਉਨ੍ਹਾਂ ਦੇ ਪੁੱਤਰ ਦੇ ਬਿਆਨਾਂ ਉਪਰ ਅਗਿਆਤ ਕਾਰ ਚਾਲਕ ਵਿਰੁਧ ਪਰਚਾ ਦਰਜ਼ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਵਾਰ ਮੁਤਾਬਕ ਫ਼ੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਇੰਗਲੈਂਡ ਰਹਿੰਦੇ ਪੁੱਤਰ ਦੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ 80 ਸਾਲ ਦੀ ਉਮਰ ਵਿੱਚ ਇੰਗਲੈਂਡ ‘ਚ ਹੀ ਦੌੜਨਾ ਸ਼ੁਰੂ ਕਰਨ ਵਾਲੇ ਫ਼ੌਜਾ ਸਿੰਘ ਨੇ 2012 ਦੇ ਲੰਡਨ ਓਲੰਪਿਕ ਵਿੱਚ ਮਸ਼ਾਲ ਚੁੱਕੀ ਸੀ।1990 ਤੋਂ ਬਾਅਦ ਲੰਮਾ ਸਮਾਂ ਇੰਗਲੈਂਡ ਰਹਿਣ ਕਾਰਨ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਸੀ। ਪ੍ਰੰਤੂ ਕੋਰੋਨਾ ਤੋਂ ਬਾਅਦ, ਉਹ ਬਹੁਤ ਘੱਟ ਵਿਦੇਸ਼ ਗਏ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਕੀਤਾ ਪੇਸ਼

0

👉ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ

👉ਗੰਭੀਰ ਮੁੱਦੇ ਪ੍ਰਤੀ ਕਾਂਗਰਸ ਆਗੂਆਂ ਦੀ ਸੰਵੇਦਨਹੀਣ ਪਹੁੰਚ ਲਈ ਕੀਤੀ ਨਿੰਦਾ

Chandigarh News:ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ।ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ ਹੈ ਜੋ ਹਰ ਪੰਜਾਬੀ ਨਾਲ ਸਬੰਧਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁੱਦੇ ਦੇ ਨਾ ਸਿਰਫ਼ ਵਰਤਮਾਨ ਵਿੱਚ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਗੰਭੀਰ ਨਤੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾ-ਮਾਫ਼ੀਯੋਗ ਅਪਰਾਧ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਰਿਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਪਵਿੱਤਰ ਗ੍ਰੰਥਾਂ ਬੇਅਦਬੀ ਵਰਗੇ ਪਾਪ ਨੂੰ ਅੰਜਾਮ ਦੇ ਕੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਉੱਘੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਸਖ਼ਤ ਕਾਨੂੰਨ ਤਿਆਰ ਕੀਤਾ ਹੈ ਜਿਸ ਵਿੱਚ ਅਜਿਹੇ ਘਿਨਾਉਣੇ ਅਪਰਾਧਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ ਤਾਂ ਜੋ ਅਪਰਾਧੀ ਆਪਣੇ ਨਾ-ਮੁਆਫ਼ੀਯੋਗ ਗੁਨਾਹਾਂ ਦੇ ਗੰਭੀਰ ਨਤੀਜਿਆਂ ਤੋਂ ਕਿਸੇ ਵੀ ਹੀਲੇ ਬਚ ਨਾ ਸਕਣ । ਨਿਆਂ ਪ੍ਰਤੀ ਆਪਣੀ ਸਰਕਾਰ ਦੇ ਸਮਰਪਣ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਅਪਮਾਨਜਨਕ ਕਾਰਿਆਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਹਰੇਕ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਖ਼ਤਰਨਾਕ ਅਪਰਾਧੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਜਵਾਬਦੇਹ ਠਹਿਰਾਉਣਾ ਸੂਬਾ ਸਰਕਾਰ ਦਾ ਨੈਤਿਕ ਫਰਜ਼ ਹੈ।

ਇਹ ਵੀ ਪੜ੍ਹੋ ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਤੇ ਵਪਾਰੀ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

ਇਸ ਦੌਰਾਨ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਇਸ ਮੁੱਦੇ ਪ੍ਰਤੀ ਕੋਈ ਕਾਨੂੰਨ ਜਾਂ ਹੱਲ ਨਾ ਲੈ ਕੇ ਆਉਣ ਲਈ ਵਿਰੋਧੀ ਧਿਰ ਦੀ ਸਖਤ ਆਲੋਚਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਵਰਗੀਆਂ ਘਟਨਾਵਾਂ ਨੇ ਹਰ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਅਜਿਹੇ ਬਿੱਲ ‘ਤੇ ਚਰਚਾ ਲਈ ਵੀ ਕਾਂਗਰਸੀ ਆਗੂਆਂ ਨੇ ਹੋਰ ਸਮਾਂ ਮੰਗਿਆ ਹੈ, ਜੋ ਕਿ ਇਸ ਮਾਮਲੇ ਪ੍ਰਤੀ ਉਨ੍ਹਾਂ ਦੀ ਗੰਭੀਰਤਾ ਦੀ ਘਾਟ ਨੂੰ ਦਰਸਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਜਦੋਂ ਮੰਗਲਵਾਰ ਨੂੰ ਬਿੱਲ ‘ਤੇ ਚਰਚਾ ਮੁੜ ਸ਼ੁਰੂ ਹੋਵੇਗੀ ਤਾਂ ਕਾਂਗਰਸੀ ਆਗੂ ਸਰਕਾਰ ਨਾਲ ਸਹਿਯੋਗ ਲਈ ਤਿਆਰ ਹੋ ਕੇ ਆਉਣਗੇ ਤਾਂ ਜੋ ਇਸਨੂੰ ਸਰਬਸੰਮਤੀ ਨਾਲ ਪਾਸ ਕੀਤਾ ਜਾ ਸਕੇ।

 

 

ਭਾਰੀ ਮੀਂਹ ਨੇ ਬਠਿੰਡਾ ਕੀਤਾ ਜਲ-ਥਲ, ਸ਼ਹਿਰ ਦੇ ਨਾਲ-ਨਾਲ ਦਿਹਾਤੀ ਖੇਤਰਾਂ ਵਿਚ ਵੀ ਪਾਣੀ ਭਰਿਆ

0

Bathinda News: ਬਠਿੰਡਾ ਵਿਚ ਆਈ ਭਾਰੀ ਬਾਰਸ਼ ਨੇ ਸਹਿਰ ਨੂੰ ਜਲ ਥਲ ਕਰ ਦਿੱਤਾ। ਇਸ ਦੌਰਾਨ ਪਏ ਮੌਹਲੇਧਾਰ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਨੇ ਸਮੁੰਦਰ ਦਾ ਰੂਪ ਧਾਰਨ ਕਰ ਲਿਆ। ਹਰ ਵਾਰ ਦੀ ਤਰ੍ਹਾਂ ਸ਼ਹਿਰ ਦੇ ਨੀਂਵੇ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਸ਼ਹਿਰ ਵਿਚੋਂ ਲੰਘਦੀਆਂ ਕੌਮੀ ਤੇ ਰਾਜ ਮਾਰਗ ਵਾਲੀਆਂ ਸੜਕਾਂ ਵੀ ਪਾਣੀ ਵਿਚ ਡੁੱਬ ਗਈਆਂ। ਭਾਰੀ ਮੀਂਹ ਤੇ ਹਰ ਪਾਸੇ ਪਾਣੀ ਖੜ੍ਹਾ ਹੋਣ ਕਾਰਨ ਜਿੱਥੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਕਈ ਥਾਂ ਘਰਾਂ ਅਤੇ ਦੁਕਾਨਾਂ ਵਿਚ ਵੀ ਪਾਣੀ ਭਰ ਗਿਆ।ਸੂਬੇ ਦੇ ਵੱਖ ਵੱਖ ਹਿੱਸਿਆਂ ਵਿਚ ਪਹਿਲਾਂ ਹੀ ਭਾਰੀ ਬਾਰਸ਼ ਕਾਰਨ ਆਏ ਵੱਡੇ ਹੜ੍ਹਾਂ ਦੇ ਚੱਲਦੇ ਆਮ ਲੋਕ ਚਿੰਤਤ ਦਿਖ਼ਾਈ ਦੇ ਰਹੇ ਹਨ।

ਇਹ ਵੀ ਪੜ੍ਹੋ  Punjab Police ਦੇ 8 IPS ਅਧਿਕਾਰੀਆਂ ਨੂੰ DGP Rank ਵਿਚ ਮਿਲੀ ਤਰੱਕੀ

ਮੌਸਮ ਵਿਭਾਗ ਵਲੋਂ ਅਗਲੇ ਦੋ ਦਿਨਾਂ ਤੱਕ ਹੋਰ ਮੀਂਹ ਪੈਣ ਦੀ ਪੈਸੋਨਗੋਈ ਕੀਤੀ ਹੋਈ ਹੈ। ਅੱਜ ਦੀ ਬਾਰਸ਼ ਨੇ ਸ਼ਹਿਰ ਦੇ ਪਾਸ਼ ਇਲਾਕੇ ਮੰਨੇ ਜਾਂਦੇ ਦੇ ਖੇਤਰਾਂ, ਜਿਨ੍ਹਾਂ ਵਿੱਚ ਆਈਜੀ, ਐੱਸਐੱਸਪੀ, ਡਿਪਟੀ ਕਮਿਸ਼ਨਰ, ਸੈਸ਼ਨ ਜੱਜ ਹਾਊਸ ਸਮੇਤ ਸਮੁੱਚਾ ਜ਼ਿਲ੍ਹਾ ਕੰਪਲੈਕਸ ਅਤੇ ਕੋਰਟ ਕੰਪਲੈਕਸ ਇਲਾਕੇ ਵਾਲਾ ਸਿਵਲ ਸਟੇਸ਼ਨ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਇਸ ਤਰ੍ਹਾਂ ਸ਼ਹਿਰ ਦਾ ਪਾਵਰ ਹਾਊਸ ਰੋਡ, ਮਾਲ ਰੋਡ, ਅਜੀਤ ਰੋਡ, ਪਰਸਰਾਮ ਨਗਰ, ਸਿਰਕੀ ਬਾਜ਼ਾਰ , ਕਮਲਾ ਨਹਿਰੂ ਕਲੋਨੀ, ਸਿਵਲ ਸਟੇਸ਼ਨ ਤੋਂ ਇਲਾਵਾ ਸਲੱਮ ਖੇਤਰਾਂ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਜਿਸ ਕਾਰਨ ਰਾਹਗੀਰਾਂ ਨੂੰ ਘਰ ਪਹੁੰਚਣ ਵਿੱਚ ਮੁਸਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ  ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਤੇ ਵਪਾਰੀ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

ਦੂਜੇ ਪਾਸੇ ਜੇਕਰ ਦਿਹਾਤੀ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਾਰਸ਼ ਕਾਰਨ ਝੋਨੇ ਦੇ ਖੇਤ ਪਾਣੀ ਨਾਲ ਨੱਕੋ ਨੱਕ ਭਰ ਗਏ। ਕਿਸਾਨਾਂ ਨੂੰ ਆਪਣੇ ਖੇਤਾਂ ਨੂੰ ਪਾਣੀ ਭਰਨ ਤੋਂ ਬਚਾਉਣ ਲਈ ਨੱਕੇ ਵੀ ਲਗਾਉਣੇ ਪਏ। ਖੇਤੀ ਮਾਹਰਾਂ ਮੁਤਾਬਕ ਜ਼ਿਆਦਾ ਬਰਸਾਤ ਕਾਰਨ ਬੇਸ਼ੱਕ ਝੋਨੇ ਦੀ ਫ਼ਸਲ ਨੂੰ ਕੋਈ ਨੁਕਸਾਨ ਨਹੀਂ ਪਰੰਤੂ ਨਰਮਾ, ਮੂੰਗੀ ਅਤੇ ਹਰੇ-ਚਾਰੇ ਨੂੰ ਵੱਡੀ ਮਾਰ ਪੈ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਰਤੀ ਕਮੇਟੀ ਵੱਲੋਂ ਭਰਤੀ ਮੁਹਿੰਮ ਦੇ ਆਖਰੀ ਪੜਾਅ ਦਾ ਐਲਾਨ

0

👉ਲੋਕਤੰਤਰਿਕ ਤਰੀਕੇ ਜ਼ਰੀਏ ਵਿਧੀ ਵਿਧਾਨ ਅਨੁਸਾਰ ਹਲਕਾਵਾਰ ਡੈਲੀਗੇਟ ਇਜਲਾਸ ਲਈ ਪ੍ਰੋਗਰਾਮ ਜਾਰੀ
Chandigarh News:ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੇ ਭਰਤੀ ਮੁਹਿੰਮ ਤਹਿਤ ਮੈਂਬਰਸ਼ਿਪ ਬਣਾਉਣ ਦਾ ਪਹਿਲਾ ਪੜਾਅ ਸਫਲਤਾਪੂਰਵਕ ਪੂਰਾ ਕਰਦਿਆਂ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਜ਼ਿਲ੍ਹਾਵਾਰ ਅਤੇ ਸੂਬਾਈ ਡੈਲੀਗੇਟ ਚੁੱਣਨ ਲਈ ਆਪਣਾ ਪ੍ਰੋਗਰਾਮ ਜਾਰੀ ਕਰ ਦਿੱਤਾ। ਭਰਤੀ ਕਮੇਟੀ ਵੱਲੋਂ ਇੱਕ-ਇੱਕ ਕਾਪੀ ਭਰਨ ਵਾਲੇ ਸਰਕਲ ਡੈਲੀਗੇਟਾਂ ਨੂੰ ਅਪੀਲ ਕੀਤੀ ਕਿ ਉਹ ਦਿੱਤੇ ਸਮੇਂ ਅਨੁੱਸਾਰ ਆਪਣੇ ਹਲਕੇ ਦੀ ਮੀਟਿੰਗ ਵਿੱਚ ਹਰ ਹਾਲਤ ਹਿੱਸਾ ਲੈਣ ਤਾਂ ਕਿ ਜਿਲਾ ਅਤੇ ਸਟੇਟ ਡੈਲੀਗੇਟਾਂ ਦੀ ਚੋਣ ਤੁਹਾਡੇ ਫੈਸਲੇ ਮੁਤਾਬਕ ਹੋ ਸਕੇ। ਮੀਟਿੰਗ ਵਿੱਚ ਸਿਰਫ ਕਾਪੀ ਭਰਨ ਵਾਲੇ ਸਰਕਲ ਡੈਲੀਗੇਟ ਹੀ ਹਿੱਸਾ ਲੈ ਸਕਣਗੇ ਉਹਨਾਂ ਤੋਂ ਇਲਾਵਾ ਹੋਰ ਕੋਈ ਵਿਅਕਤੀ ਮੀਟਿੰਗ ਵਿੱਚ ਹਿੱਸਾ ਨਹੀਂ ਲੈ ਸਕੇਗਾ।ਫੈਸਲਾਕੁੰਨ ਪੜਾਅ ਲਈ ਪ੍ਰੋਗਰਾਮ ਜਾਰੀ ਕਰਦੇ ਹੋਏ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਨੇ ਸੰਗਤ ਤੋਂ ਮਿਲੇ ਪਿਆਰ, ਸਤਿਕਾਰ ਅਤੇ ਸਮਰਥਨ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ  Col Bath Case; ਮਾਮਲਾ ਮੁੜ ਹਾਈਕੋਰਟ ਪੁੱਜਾ, ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ‘ਤੇ ਖੜ੍ਹੇ ਹੋਏ ਸਵਾਲ

ਜਾਰੀ ਪ੍ਰੋਗਰਾਮ ਅਨੁਸਾਰ ਬੀਬੀ ਸਤਵੰਤ ਕੌਰ 23 ਜੁਲਾਈ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ, ਗੁਰਦਾਸਪੁੱਰ ਵਿੱਖੇ ਸ੍ਰੀ ਹਰਗੋਬਿੰਦਪੁਰ, ਦੀਨਾਨਗਰ ਅਤੇ ਪਠਾਨਕੋਟ ਵਿੱਖੇ ਸੁਜਾਨਪੁਰ ਅਤੇ ਹਲਕਾ ਭੋਆ ਵਿੱਚ ਡੈਲੀਗੇਟ ਚੋਣ ਨੂੰ ਨੇਪਰੇ ਚਾੜਨਗੇ, 24 ਜੁਲਾਈ ਸ਼ੁੱਕਰਵਾਰ ਨੂੰ ਬਟਾਲਾ, ਫਤਿਹਗੜ ਚੂੜੀਆਂ ਅਤੇ ਕਾਦੀਆਂ ਹਲਕਿਆਂ ਲਈ ਡੈਲੀਗੇਟ ਚੋਣ ਲਈ ਇਜਲਾਸ ਰਹੇਗਾ। 25 ਜੁਲਾਈ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ, ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਹਲਕਿਆਂ ਲਈ ਪ੍ਰੋਗਰਾਮ ਨਿਸਚਿਤ ਕੀਤਾ ਗਿਆ। 26 ਅਤੇ 27 ਜੁਲਾਈ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਦੀਆਂ ਸਾਰੀਆਂ ਸੀਟਾਂ, 28 ਜੁਲਾਈ ਦਿਨ ਸੋਮਵਾਰ ਨੂੰ ਅਜਨਾਲਾ, ਅਟਾਰੀ, ਰਾਜਾਸਾਂਸੀ ਅਤੇ ਮਜੀਠਾ ਹਲਕੇ ਲਈ ਪ੍ਰੋਗਰਾਮ ਨਿਸਚਿਤ ਕੀਤਾ ਗਿਆ, 29 ਜੁਲਾਈ ਦਿਨ ਮੰਗਲਵਾਰ ਨੂੰ ਖੇਮਕਰਨ, ਪੱਟੀ ਅਤੇ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੇ ਨਾਲ ਹੀ ਮਾਝਾ ਜ਼ੋਨ ਪੂਰਾ ਕਰ ਲਿਆ ਜਾਵੇਗਾ।ਸਰਦਾਰ ਮਨਪ੍ਰੀਤ ਸਿੰਘ ਇਯਾਲੀ 22 ਜੁਲਾਈ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਦਾਖਾ ਅਤੇ ਗਿੱਲ , 23 ਜੁਲਾਈ ਦਿਨ ਬੁੱਧਵਾਰ ਨੂੰ ਜਗਰਾਉਂ, ਰਾਏਕੋਟ ਅਤੇ ਧਰਮਕੋਟ, 24 ਜੁਲਾਈ ਦਿਨ ਵੀਰਵਾਰ ਨੂੰ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ ਅਤੇ ਮੋਗਾ, 25 ਜੁਲਾਈ ਸ਼ੁੱਕਰਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ, ਰੋਪੜ ਅਤੇ ਚਮਕੌਰ ਸਾਹਿਬ, 26 ਜੁਲਾਈ ਦਿਨ ਸਨੀਵਾਰ ਨੂੰ ਖਰੜ, ਮੋਹਾਲੀ ਅਤੇ ਡੇਰਾਬਸੀ, 27 ਜੁਲਾਈ ਦਿਨ ਐਤਵਾਰ ਨੂੰ ਲੁਧਿਆਣਾ ਸਹਿਰ ਦੀਆਂ ਸਾਰੀਆਂ ਸੀਟਾਂ, 28 ਜੁਲਾਈ ਸੋਮਵਾਰ ਨੂੰ ਪਾਇਲ, ਖੰਨਾ, ਸਮਰਾਲਾ ਅਤੇ ਸਾਹਨੇਵਾਲ ਹਲਕੇ ਦੇ ਡੈਲੀਗੇਟ ਇਜਲਾਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਇਹ ਵੀ ਪੜ੍ਹੋ  ਚਰਚ ‘ਚ ਲੱਗਿਆ ਟਾਵਰ ਡਿੱਗਣ ਨਾਲ 16 ਸਾਲ ਦੇ ਬੱਚੇ ਦੀ ਹੋਈ ਮੌ+ਤ

ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ 23 ਜੁਲਾਈ ਦਿਨ ਬੁਧਵਾਰ ਨੂੰ ਸਾਹਕੋਟ, ਨਕੋਦਰ ਅਤੇ ਫਿਲੌਰ, 24 ਜੁਲਾਈ ਦਿਨ ਵੀਰਵਾਰ ਨੂੰ ਗੜਸ਼ੰਕਰ, ਚੱਬੇਵਾਲ ਅਤੇ ਹੁਸ਼ਿਆਰਪੁਰ, 25 ਜੁਲਾਈ ਸੁੱਕਰਵਾਰ ਨੂੰ ਆਦਮਪੁਰ, ਕਰਤਾਰਪੁੱਰ ਅਤੇ ਜਲੰਧਰ ਕੈਂਟ 26 ਜੁਲਾਈ ਦਿਨ ਸਨੀਵਾਰ ਨੂੰ ਜਲੰਧਰ ਸ਼ਹਿਰ, 28 ਜੁਲਾਈ ਦਿਨ ਸੋਮਵਾਰ ਨੂੰ ਹਲਕਾ ਭੁਲੱਥ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ, 29 ਜੁਲਾਈ ਮੰਗਲਵਾਰ ਨੂੰ ਦਸੂਹਾ,ਮੁਕੇਰੀਆ, ਟਾਂਡਾ ਅਤੇ ਸ਼ਾਮਚੁਰਾਸੀ, 30 ਜੁਲਾਈ ਨੂੰ ਫਗਵਾੜਾ, ਬੰਗਾ, ਨਵਾਸਹਿਰ ਅਤੇ ਬਲਾਚੌਰ ਡੈਲੀਗੇਟ ਇਜਲਾਸ ਨੂੰ ਨੇਪਰੇ ਚਾੜ੍ਹਨਗੇ।ਇਸ ਤਰੀਕੇ ਹੀ ਜੱਥੇਦਾਰ ਇਕਬਾਲ ਸਿੰਘ ਝੂੰਦਾਂ 21 ਜੁਲਾਈ ਦਿਨ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਅਮਰਗੜ ਅਤੇ ਮਲੇਰਕੋਟਲਾ, 22 ਜੁਲਾਈ ਦਿਨ ਮੰਗਲਵਾਰ ਨੂੰ ਧੂਰੀ, ਸੰਗਰੂਰ ਅਤੇ ਸੁਨਾਮ, 23 ਜੁਲਾਈ ਦਿਨ ਬੁੱਧਵਾਰ ਨੂੰ ਦਿੜਬਾ ਅਤੇ ਲਹਿਰਾਗਾਗਾ, 24 ਜੁਲਾਈ ਵੀਰਵਾਰ ਨੂੰ ਰਾਜਪੁਰਾ, ਘਨੌਰ ਅਤੇ ਨਾਭਾ, 25 ਜੁਲਾਈ ਦਿਨ ਸੁੱਕਰਵਾਰ ਨੂੰ ਅਮਲੋਹ, ਸ੍ਰੀ ਫਤਿਹਗੜ ਸਾਹਿਬ ਅਤੇ ਬਸੀ ਪਠਾਣਾ, 26 ਜੁਲਾਈ ਸਨੀਵਾਰ ਨੂੰ ਸਨੌਰ, ਪਟਿਆਲ਼ਾ ਦਿਹਾਤੀ ਅਤੇ ਪਟਿਆਲ਼ਾ ਸ਼ਹਿਰੀ, 28 ਜੁਲਾਈ ਸੋਮਵਾਰ ਨੂੰ ਬੁਢਲਾਡਾ, ਸਰਦੂਲਗੜ ਅਤੇ ਮਾਨਸਾ, 29 ਜੁਲਾਈ ਮੰਗਲਵਾਰ ਨੂੰ ਭਦੌੜ, ਬਰਨਾਲਾ ਅਤੇ ਮਹਿਲਕਲਾਂ, 30 ਜੁਲਾਈ ਸ਼ੁੱਕਰਵਾਰ ਨੂੰ ਸਮਾਣਾ ਅਤੇ ਸੁਤਰਾਣਾ ਵਿਧਾਨ ਸਭਾ ਹਲਕਿਆਂ ਵਿਚ ਡੈਲੀਗੇਟ ਚੋਣ ਨੂੰ ਪੂਰਾ ਕਰਨਗੇ।

ਇਹ ਵੀ ਪੜ੍ਹੋ  ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

ਜੱਥੇਦਾਰ ਸੰਤਾ ਸਿੰਘ ਊਮੈਦਪੁਰ 25 ਜੁਲਾਈ ਦਿਨ ਸ਼ੁੱਕਰਵਾਰ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਖੇ ਹਲਕਾ ਗਿੱਦੜਬਾਹਾ, ਮਲੋਟ ਅਤੇ ਲੰਬੀ, ਹਲਕਾ ਗੁਰੂਰਸਹਾਏ, ਫਿਰਜਪੁਰ ਸਿਟੀ ਅਤੇ ਫਿਰੋਜਪੁਰ ਦਿਹਾਤੀ, 26 ਜੁਲਾਈ ਸਨੀਵਾਰ ਨੂੰ ਜ਼ਿਲਾ ਫਾਜਿਲਕਾ ਵਿਖੇ ਜਲਾਲਾਬਾਦ, ਅਬੋਹਰ, ਬੱਲੂਆਣਾ ਅਤੇ ਇਸ ਤੋਂ ਬਾਅਦ ਜ਼ੀਰਾ, 27 ਜੁਲਾਈ ਦਿਨ ਐਤਵਾਰ ਨੂੰ ਫਰੀਦਕੋਟ, ਕੋਟਕਪੂਰਾ ਅਤੇ ਜੈਤੋ, 28 ਜੁਲਾਈ ਦਿਨ ਸੋਮਵਾਰ ਨੂੰ ਬਠਿੰਡਾ ਵਿੱਖੇ ਹਲਕਾ ਭੁੱਚੋ ਮੰਡੀ, ਰਾਮਪੁਰਾ, ਮੌੜ, ਤਲਵੰਡੀ, ਬਠਿੰਡਾ ਦਿਹਾਤੀ ਅਤੇ ਬਠਿੰਡਾ ਸ਼ਹਿਰੀ ਲਈ ਇਜਲਾਸ ਨੂੰ ਪੂਰਾ ਕੀਤਾ ਜਾਵੇਗਾ।ਪ੍ਰੋਗਾਰਮ ਨੂੰ ਜਾਰੀ ਕਰਦਿਆਂ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਕਮੇਟੀ ਨੂੰ ਜਿਹੜਾ ਵੀ ਹੁਕਮਨਾਮਾ ਸਾਹਿਬ ਵਿੱਚ ਆਦੇਸ਼ ਹੋਇਆ ਹੈ ਉਸ ਨੂੰ ਹਰ ਹੀਲੇ ਇਮਾਨਦਾਰੀ, ਸਮਰਪਿਤ ਭਾਵਨਾ ਅਤੇ ਅਕਾਲੀ ਵਰਕਰਾਂ ਦੇ ਪੂਰਨ ਭਰੋਸੇ ਨਾਲ ਪੂਰਾ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਵੱਡੇ ਪੱਧਰ ‘ਤੇ ਰੋਸ਼ ਪ੍ਰਦਰਸ਼ਨ

0

Ludhiana News: ਲੁਧਿਆਣਾ ਦੇ ਬਾਹਰਵਾਰ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਕੋਈ ਮੁਆਵਜ਼ਾ ਦਿੱਤੇ ਬਿਨਾਂ 50,000 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਪ੍ਰਸਤਾਵ ਵਿਰੁੱਧ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਵਿਸ਼ਾਲ ਧਰਨਾ ਦਿੱਤਾ।ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬੇ ਭਰ ਤੋਂ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰੇਟਰ ਲੁਧਿਆਣਾ ਵਿਕਾਸ ਅਥਾਰਟੀ (ਗਲਾਡਾ) ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ, ਜਿਸ ਦੌਰਾਨ ਜ਼ਮੀਨ ਐਕਵਾਇਰ ਕਰਨ ਲਈ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।ਉਨ੍ਹਾਂ ਨੇ ਗਲਾਡਾ ਦੇ ਪ੍ਰਸ਼ਾਸਕ ਰਾਹੀਂ ਮੁੱਖ ਮੰਤਰੀ ਦੇ ਨਾਂਮ ਇੱਕ ਮੰਗ ਪੱਤਰ ਵੀ ਸੌਂਪਿਆ।

ਇਹ ਵੀ ਪੜ੍ਹੋ Punjab Police ਦੇ 8 IPS ਅਧਿਕਾਰੀਆਂ ਨੂੰ DGP Rank ਵਿਚ ਮਿਲੀ ਤਰੱਕੀ

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਦਾ ਇੱਕ ਤਾਨਾਸ਼ਾਹੀ ਫੈਸਲਾ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੈਂਡ ਪੂਲਿੰਗ ਨਹੀਂ, ਸਗੋਂ ‘ਆਪ’ ਆਗੂਆਂ ਦੀ ਜ਼ਮੀਨ ਲੁੱਟਣ ਦੀ ਨੀਤੀ ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਾਸਮਝੀ ਭਰਿਆ ਅਤੇ ਅਣਸੁਣਿਆ ਹੈ ਕਿ ਸਰਕਾਰ ਨੇ ਨਾ ਤਾਂ ਉਨ੍ਹਾਂ ਲੋਕਾਂ ਦੀ ਸਹਿਮਤੀ ਲਈ ਹੈ ਜਿਨ੍ਹਾਂ ਤੋਂ ਇਹ ਜ਼ਮੀਨ ਐਕੁਆਇਰ ਕਰ ਰਹੀ ਹੈ ਅਤੇ ਨਾ ਹੀ ਕੋਈ ਮੁਆਵਜ਼ਾ ਦੇ ਰਹੀ ਹੈ। ਸਰਕਾਰ ਹਰ ਏਕੜ ਦੇ ਬਦਲੇ ਤੁਹਾਨੂੰ 1000 ਵਰਗ ਗਜ਼ ਜ਼ਮੀਨ ਵਾਪਸ ਕਰੇਗੀ। ਜਿਸਦਾ ਮਤਲਬ ਹੈ ਕਿ ਇਹ ਤੁਹਾਡੇ ਤੋਂ 100 ਰੁਪਏ ਲੈ ਕੇ ਤੁਹਾਨੂੰ ਸਿਰਫ਼ 25 ਰੁਪਏ ਵਾਪਸ ਕਰਨਗੇ।ਵੜਿੰਗ ਨੇ ਆਪ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ, ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਕਿਸਾਨ ਤੁਹਾਨੂੰ ਉਨ੍ਹਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਲੈਣ ਦੇਣਗੇ ਅਤੇ ਤੁਸੀਂ 50,000 ਏਕੜ ਖੋਹਣ ਬਾਰੇ ਸੋਚਦੇ ਹੋ।

ਇਹ ਵੀ ਪੜ੍ਹੋ Col Bath Case; ਮਾਮਲਾ ਮੁੜ ਹਾਈਕੋਰਟ ਪੁੱਜਾ, ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ‘ਤੇ ਖੜ੍ਹੇ ਹੋਏ ਸਵਾਲ

ਉਨ੍ਹਾਂ ਨੇ ਯਾਦ ਦਿਵਾਇਆ ਕਿ ਕਿਵੇਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗ ਕੇ ਤਿੰਨ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ। ਠੀਕ “ਇਸੇ ਤਰ੍ਹਾਂ”, ਪੰਜਾਬ ਸਰਕਾਰ ਨੂੰ ਮੁਆਫ਼ੀ ਮੰਗ ਕੇ ਨੀਤੀ ਵਾਪਸ ਲੈਣੀ ਪਵੇਗੀ।ਇਸ ਧਰਨੇ ਵਿੱਚ ਸਕੱਤਰ ਏ.ਆਈ.ਸੀ.ਸੀ ਰਵਿੰਦਰ ਡਾਲਵੀ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਕੇ.ਪੀ.ਸਿੰਘ, ਬਲਬੀਰ ਸਿੱਧੂ, ਸਾਧੂ ਸਿੰਘ ਧਰਮਸੋਤ, ਸੁਖਪਾਲ ਸਿੰਘ ਖਹਿਰਾ, ਡਾ. ਅਮਰ ਸਿੰਘ, ਕੈਪਟਨ ਸੰਦੀਪ ਸੰਧੂ, ਜੱਸੀ ਖੰਗੂੜਾ, ਰਮਨਜੀਤ ਸਿੰਘ ਸਿੱਕੀ, ਸੁਖਪਾਲ ਸਿੰਘ ਭੁੱਲਰ, ਗੁਰਕੀਰਤ ਸਿੰਘ ਕੋਟਲੀ, ਮੋਹਿਤ ਮਹਿੰਦਰਾ, ਗੁਰਸ਼ਰਨ ਕੌਰ ਰੰਧਾਵਾ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੇ ਤਲਵਾੜ ਆਦਿ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ

0

👉ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼ ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ
👉ਸ਼ਤਾਬਦੀ ਨੂੰ ਸਮਰਪਿਤ ਕੇਂਦਰ ਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਪਾਸੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਜਾਵੇਗੀ ਮੰਗ
Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ ਕੀਰਤਨ ਆਦਿ ਸਜਾਉਣ ਲਈ ਰੂਪ ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਇਨ੍ਹਾਂ ਸਮਾਗਮਾਂ ਮੌਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ਼ ਇੰਡੀਆ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਦੇਸ਼ਾਂ ਅੰਦਰ ਸਿੱਖ ਐਮਪੀ ਅਤੇ ਵਿਧਾਇਕਾਂ ਨੂੰ ਸ਼ਮੂਲੀਅਤ ਲਈ ਸੱਦਾ ਪੱਤਰ ਦੇਣ ਦੀ ਵੀ ਸਾਂਝੀ ਰਾਇ ਬਣੀ।ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਾਲਮੇਲ ਕਮੇਟੀ ਦੀ ਬੈਠਕ ਵਿਚ ਵੱਖ-ਵੱਖ ਆਗੂਆਂ, ਮਹਾਂਪੁਰਖਾਂ ਅਤੇ ਵਿਦਵਾਨਾਂ ਨੇ ਬਹੁਤ ਭਾਵਪੂਰਤ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਲਈ ਅਮਲ ਵਿਚ ਲਿਆਂਦਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸਾਂਝੀ ਰਾਇ ਇਹ ਬਣੀ ਹੈ ਕਿ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਲਈ ਨਿੱਜੀ ਤੌਰ ’ਤੇ ਮਿਲ ਕੇ ਅਤੇ ਚਿੱਠੀ ਪੱਤਰ ਰਾਹੀਂ ਸੱਦਾ ਦਿੱਤਾ ਜਾਵੇ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਖ-ਵੱਖ ਵਫ਼ਦਾਂ ਰਾਹੀਂ ਪ੍ਰਮੁੱਖ ਸ਼ਖ਼ਸੀਅਤਾਂ ਤੱਕ ਪਹੁੰਚ ਕਰੇਗੀ।ਉਨ੍ਹਾਂ ਦੱਸਿਆ ਕਿ ਇਕ ਅਹਿਮ ਫੈਸਲੇ ਤਹਿਤ ਕੇਂਦਰ ਸਰਕਾਰ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ  ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

ਇਸ ਦੇ ਨਾਲ ਹੀ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿਚ ਨੌਵੇਂ ਪਾਤਸ਼ਾਹ ਨਾਲ ਸਬੰਧਤ ਸੈਮੀਨਾਰ ਆਯੋਜਤ ਕੀਤੇ ਜਾਣਗੇ ਅਤੇ ਗੁਰੂ ਸਾਹਿਬ ਦਾ ਇਤਿਹਾਸ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਛਾਪਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਕੀਤੀ ਜਾਵੇਗੀ ਅਤੇ ਸਕੂਲਾਂ/ਕਾਲਜਾਂ ਵਿਚ ਵਿਸ਼ੇਸ਼ ਸਮਾਗਮ ਰੱਖੇ ਜਾਣਗੇ।ਐਡਵੋਕੇਟ ਧਾਮੀ ਨੇ ਹੋਰ ਜਾਣਕਾਰੀ ਦਿੰਦਿਆਂ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ’ਤੇ ਇਕ ‘ਕੌਫ਼ੀ ਟੇਬਲ ਬੁੱਕ’ ਤਿਆਰ ਕੀਤੀ ਜਾਵੇਗੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬ ਸੰਖੇਪ ਰੂਪ ਵਿਚ ਪ੍ਰੇਰਣਾਦਾਇਕ ਵੀਡੀਓ ਬਣਾ ਕੇ ਸੰਗਤਾਂ ਤੱਕ ਪਹੁੰਚਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਦਮਿਕ ਪੱਧਰ ’ਤੇ ਲਏ ਗਏ ਫੈਸਲੇ ਬਾਰੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼ਤਾਬਦੀ ਮੌਕੇ ਅੰਤਰ ਧਰਮ ਸੰਵਾਦ ਰਚਾਉਣ ਨੂੰ ਪਹਿਲ ਦਿੰਦਿਆਂ ਇਕ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Col Bath Case; ਮਾਮਲਾ ਮੁੜ ਹਾਈਕੋਰਟ ਪੁੱਜਾ, ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ‘ਤੇ ਖੜ੍ਹੇ ਹੋਏ ਸਵਾਲ

ਸ਼ਤਾਬਦੀ ਦੇ ਸਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਕ ਵਿਸ਼ਾਲ ਨਗਰ ਕੀਰਤਨ ਆਸਾਮ ਤੋਂ ਸ਼ੂਰੂ ਕੀਤਾ ਜਾਵੇਗਾ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਸ਼ਹਾਦਤ ਬਾਰੇ ਪ੍ਰੇਰਣਾ ਦਿੰਦਾ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ।ਇਸੇ ਤਰ੍ਹਾਂ ਇਕ ਨਗਰ ਕੀਰਤਨ ਕਸ਼ਮੀਰ ਤੋਂ ਸ਼ੁਰੂ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ ਅਤੇ ਇਕ ਨਗਰ ਕੀਰਤਨ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਦੌਰਾਨ 51 ਹਜ਼ਾਰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਕ ਪੂਰਾ ਦਿਨ ਬੱਚਿਆਂ ਨੂੰ ਸਮਰਪਿਤ ਸਮਾਗਮ ਕੀਤੇ ਜਾਣਗੇ। 25 ਨਵੰਬਰ ਨੂੰ ਮੁੱਖ ਸਮਾਗਮ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ ਅਤੇ ਕੌਮ ਦੇ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਹਾਜ਼ਰੀ ਭਰਨਗੇ।ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਨਾਲ ਸ਼ਹੀਦ ਹੋਣ ਵਾਲੇ ਪ੍ਰਮੁੱਖ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਨਾਲ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਸਮਾਗਮ ਵੀ ਕੀਤੇ ਜਾਣਗੇ ਅਤੇ ਦਸਵੇਂ ਪਾਤਸ਼ਾਹ ਜੀ ਦੇ 350ਵੇਂ ਗੁਰਤਾਗੱਦੀ ਦਿਵਸ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਪੀਲ ਕੀਤੀ ਜਾਵੇਗੀ। ਇਸ ਸਬੰਧ ਵਿਚ ਪੂਰੇ ਦੇਸ਼ ਅੰਦਰ ਸਰਕਾਰਾਂ ਤੱਕ ਵੀ ਪਹੁੰਚ ਕਰਕੇ ਨਿਆਂ ਮੰਗਿਆ ਜਾਵੇਗਾ।

ਇਹ ਵੀ ਪੜ੍ਹੋ  Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

ਇਕੱਤਰਤਾ ’ਚ ਸ਼ ਐਡਵੋਕੇਟ ਧਾਮੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਗਿਆਨੀ ਸਾਹਬ ਸਿੰਘ, ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਵੀਰ ਸਿੰਘ ਲੋਪੋਕੇ, ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਸ. ਪਰਮਜੀਤ ਸਿੰਘ ਰਾਣਾ, ਬਾਬਾ ਜਗਜੀਤ ਸਿੰਘ ਲੋਪੋਂ ਵਾਲਿਆਂ ਵੱਲੋਂ ਭਾਈ ਹਰਵਿੰਦਰ ਸਿੰਘ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ, ਡਾ. ਹਰਭਜਨ ਸਿੰਘ ਦੇਹਰਾਦੂਨ, ਸ. ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਜੂਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਰਵਿੰਦਰ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਬੂਟਾ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਪ੍ਰਿੰਸੀਪਲ ਧਰਮਿੰਦਰ ਸਿੰਘ ਉੱਭਾ, ਸ. ਬਲਜੀਤ ਸਿੰਘ ਸਟੱਡੀ ਸਰਕਲ, ਸਹਿਜਪਾਠ ਸੰਸਥਾ ਵੱਲੋਂ ਸ. ਦਿਲਬਾਗ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ 8 IPS ਅਧਿਕਾਰੀਆਂ ਨੂੰ DGP Rank ਵਿਚ ਮਿਲੀ ਤਰੱਕੀ

0

Chandiagrh News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਅੱਠ ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ(ਲੈਵਲ 16, ਪੈ-ਮੈਟਰਿਕਸ) ਵਿੱਚ ਤਰੱਕੀ ਦਿੱਤੀ ਹੈ। 1994 ਬੈਚ ਦੇ ਤਰੱਕੀ ਪਾਉਣ ਵਾਲੇ ਇੰਨ੍ਹਾਂ ਅਧਿਕਾਰੀਆਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਤੇ ਵਪਾਰੀ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

ਇੰਨ੍ਹਾਂ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ਼੍ਰੀਵਾਸਤਵ, ਪੀ ਕੇ ਸਿਨਹਾ, ਵੀ. ਚੰਦਰਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੀ. ਅਤੇ ਅਨੀਤਾ ਪੁੰਜ ਸ਼ਾਮਲ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦੀ ਸਿਫ਼ਾਰਿਸ਼ ‘ਤੇ ਰਾਜਪਾਲ ਪੰਜਾਬ ਵੱਲੋਂ ਜਾਰੀ ਇੰਨ੍ਹਾਂ ਹੁਕਮਾਂ ਦੇ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਪੰਜਾਬ ਵਿੱਚ ਡੀਜੀਪੀ ਦੇ ਅਹੁਦੇ ‘ਤੇ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਗਿਣਤੀ 22 ਹੋ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910940