Home Blog Page 6

5 ਤੋਂ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪਦਮ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ

0

👉15 ਜੂਨ ਤੱਕ ਖੁੱਲ੍ਹਾ ਰਹੇਗਾ ਪੋਰਟਲ
Bathinda News:ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਅਤੇ ਕੇਂਦਰੀ ਗੋਦ ਲੈਣ ਸਰੋਤ ਅਥਾਰਟੀ (CARA) ਵੱਲੋਂ ਗਣਤੰਤਰ ਦਿਵਸ, 2027 ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਤੋਂ 18 ਸਾਲ ਦੀ ਉਮਰ ਦੇ ਯੋਗ ਬੱਚਿਆਂ ਦੀਆਂ ਨਾਮਜ਼ਦਗੀਆਂ ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਆਨਲਾਈਨ ਭੇਜੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਭੇਜਣ ਲਈ ਪੋਰਟਲ 15 ਜੂਨ 2026 ਤੱਕ ਖੁੱਲ੍ਹਾ ਰਹੇਗਾ।ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿੰਨ੍ਹਾਂ ਨੇ ਬਹਾਦਰੀ, ਸਮਾਜ ਸੇਵਾ,

ਇਹ ਵੀ ਪੜ੍ਹੋ ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਵਾਤਾਵਰਣ ਸੁਰੱਖਿਆ, ਖੇਡਾਂ, ਕਲਾ ਅਤੇ ਸਭਿਆਚਾਰ ਜਾਂ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹੋਣ।ਉਮੀਦਵਾਰਾਂ ਨੂੰ ਆਪਣੀਆਂ ਉਪਲਬਧੀਆਂ ਨਾਲ ਸਬੰਧਿਤ ਦਸਤਾਵੇਜ਼ ਅਤੇ ਪ੍ਰਮਾਣ ਪੱਤਰ ਅਪਲੋਡ ਕਰਨੇ ਹੋਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲਾਂ, ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ, ਬਾਲ ਭਲਾਈ ਨਾਲ ਜੁੜੀਆਂ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੀਆਂ ਨਾਮਜ਼ਦਗੀਆਂ ਸਮੇਂ-ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ।ਵਧੇਰੇ ਜਾਣਕਾਰੀ ਲਈ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in. ’ਤੇ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

Nawanshahr News:ਅਕਸਰ ਹੀ ਵਿਦੇਸ਼ ਦੀ ਧਰਤੀ ਤੇ ਰੋਜ਼ੀ ਰੋਟੀ ਕਮਾਉਣ ਤੇ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਗਏ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਵਿਦੇਸ਼ ਦੀ ਧਰਤੀ ਤੇ ਰੋਜ਼ੀ ਰੋਟੀ ਕਮਾਉਣ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਾ ਨਵਾਂ ਸ਼ਹਿਰ ਦੇ ਪਿੰਡ ਅਟਾਲ ਮਾਜਰਾ ਦਾ ਰਹਿਣ ਵਾਲਾ ਜਤਿੰਦਰ ਸਿੰਘ ਹਨੀ ਛੇ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਖਾਤਰ ਇਟਲੀ ਗਿਆ ਸੀ। ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਉਸਦੇ ਭਰਾ ਅਤੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਜਤਿੰਦਰ ਸਿੰਘ ਆਪਣੀ ਮਾਤਾ ਅਤੇ ਭੈਣ ਦਾ ਇਕਲੌਤਾ ਸਹਾਰਾ ਸੀ। ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਸ ਦੀ ਮ੍ਰਿਤਕ ਦੇਹ ਅੱਜ ਰਾਤ ਦਿੱਲੀ ਪਹੁੰਚ ਜਾਵੇਗੀ ਅਤੇ ਉਸ ਤੋਂ ਬਾਅਦ ਉਸ ਨੂੰ ਪਿੰਡ ਲਿਆ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

BIG BREAKING; ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਲਾਂ

0

Punjab News: ਬਹਿਬਲ ਕਲਾ ਗੋਲੀ ਕਾਂਡ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿੱਚ ਵਧ ਸਕਦੀਆਂ ਹਨ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਕੋਲ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸਦੇ ਵਿੱਚ ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਕੀਤੇ ਕਬੂਲਨਾਮੇ ਦੀ ਵੀਡੀਓ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੌਜੂਦ ਹੋਣ ਬਾਰੇ ਦਸਿਆ ਹੈ।ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ।

ਇਹ ਵੀ ਪੜ੍ਹੋ  Weather Update; Punjab ‘ਚ ਅੱਜ ਤੋਂ ਬਦਲੇਗਾ ਮੌਸਮ, ਚਾਰ ਦਿਨ ਮੀਂਹ ਹਨੇਰੀ ਦੀ ਭਵਿੱਖਬਾਣੀ

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਾਅਵੇ ਮੁਤਾਬਕ ਇੱਕ ਸਾਜਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ’ਤੇ ਸੁਖਬੀਰ ਬਾਦਲ ਨੇ ਗੋਲੀਆਂ ਚਲਵਾਈਆਂ ਸਨ, ਜਿਸਦੇ ਵਿੱਚ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ। ਇੱਥੇ ਦੱਸਣਾ ਬਣਦਾ ਹੈ ਕਿ ਸਾਲ 2015 ਵਿੱਚ ਅਕਾਲੀ ਸਰਕਾਰ ਦੇ ਸਮੇਂ ਫਰੀਦਕੋਟ ‘ਚ ਇਹਦੇ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਸਾਜਸ਼ੀ ਢੰਗ ਨਾਲ ਚੋਰੀ ਹੋ ਗਈ ਸੀ, ਜਿਸ ਦੀ ਬਾਅਦ ਵਿੱਚ ਬੇਅਦਬੀ ਕੀਤੀ ਗਈ। ਇਸ ਬੇਅਦਬੀ ਦੇ ਖਿਲਾਫ ਰੋਸ ਪ੍ਰਗਟ ਕਰ ਰਹੇ ਸਿੰਘਾਂ ਉੱਪਰ ਪੁਲਿਸ ਵੱਲੋਂ ਪਾਣੀ ਦੀਆਂ ਵਛਾੜਾਂ ਅਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸਦੇ ਕਾਰਨ ਅਕਾਲੀ ਸਰਕਾਰ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Weather Update; Punjab ‘ਚ ਅੱਜ ਤੋਂ ਬਦਲੇਗਾ ਮੌਸਮ, ਚਾਰ ਦਿਨ ਮੀਂਹ ਹਨੇਰੀ ਦੀ ਭਵਿੱਖਬਾਣੀ

0

Punjab News: Punjab ‘ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਹੁਣ ਨਿਜਾਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਮੁਤਾਬਿਕ ਸੂਬੇ ਭਰ ਵਿੱਚ ਅੱਜ ਤੋਂ ਮੌਸਮ ਬਦਲਣ ਜਾ ਰਿਹਾ ਅਤੇ ਆਉਣ ਵਾਲੇ ਚਾਰ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਹ ਤੇ ਤੇਜ਼ ਹਨੇਰੀ ਦੇ ਨਾਲ ਗੜੇ ਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਕਈ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 46 ਡਿਗਰੀ ਤੋਂ ਵੀ ਟੱਪ ਚੁੱਕਿਆ ਹੈ। ਜਿਸਦੇ ਕਾਰਨ ਜਨਜੀਵਨ ਪੂਰੀ ਤਰਹਾਂ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ Bhagwant Mann govt ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਇਸ ਭਿਆਨਕ ਗਰਮੀ ਕਾਰਨ ਜਿੱਥੇ ਬਜ਼ੁਰਗਾਂ ਤੇ ਬੱਚਿਆਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਕੰਮ ਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਚੰਡੀਗੜ੍ਹ ਮੁਹਾਲੀ ਅਤੇ ਪੰਚਕੁਲਾ ਆਦਿ ਖੇਤਰਾਂ ਵਿੱਚ ਅੱਜ ਦੁਪਹਿਰ ਸਮੇਂ ਬਦਲਵਾਈ ਦੀ ਭਵਿੱਖਬਾਣੀ ਕੀਤੀ ਗਈ ਹੈ ਜਦੋਂ ਕਿ ਪਟਿਆਲਾ ਦੇ ਆਸ ਪਾਸ ਮੀਂਹ ਪੈ ਚੁੱਕਿਆ ਹੈ। ਵੱਧਦੀ ਗਰਮੀ ਦੇ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਹੀਟ ਸਟਰੋਕ ਦੇ ਮਾਮਲੇ ਵੀ ਵਾਧੇ ਦਿਖਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bhagwant Mann govt ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

0

👉ਅਣਅਧਿਕਾਰਤ ਕਲੋਨੀਆਂ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ; ਧੋਖੇਬਾਜ਼ ਕਲੋਨਾਈਜ਼ਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ‘ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ।ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।”

ਇਹ ਵੀ ਪੜ੍ਹੋ 👉Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।”ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, “ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।”ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ ‘ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।”

ਇਹ ਵੀ ਪੜ੍ਹੋ 👉ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।”ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

0

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ ਤਸਦੀਕ ਸਮੇਤ 14 ਨਵੀਆਂ ਡਿਜੀਟਲ ਸਹੂਲਤਾਂ ਕੀਤੀਆਂ ਸ਼ਾਮਲ
👉ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਅਸੀਂ ਆਪਣੇ ਮਾਰਗਦਰਸ਼ਕ ਸਿਧਾਂਤ “ਹੱਕ ਤੁਹਾਡਾ, ਫਰਜ਼ ਸਾਡਾ” ਪ੍ਰਤੀ ਦ੍ਰਿੜ: ਡੀਜੀਪੀ ਗੌਰਵ ਯਾਦਵ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ।ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ  Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਸੇਵਾ ਦੇ ਆਧਾਰ ‘ਤੇ ਬਣਾਇਆ ਗਿਆ ਹੈ ਅਤੇ ਇਸ ਵਿੱਚ 14 ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਪੁਲਿਸ ਤਸਦੀਕ ਲਈ ਆਧਾਰ-ਸਮਰੱਥ ਈਕੇਵਾਈਸੀ, ਜਾਅਲਸਾਜ਼ੀ ਨੂੰ ਖਤਮ ਕਰਨ ਲਈ ਕਿਊਆਰ-ਕੋਡ ਪ੍ਰਮਾਣਿਤ ਸਰਟੀਫਿਕੇਟ, ਸਾਰੇ ਭੁਗਤਾਨਾਂ ਲਈ ਡਿਜੀਟਲ ਰਸੀਦਾਂ, ਗੁੰਮ ਹੋਏ ਮੋਬਾਈਲ ਫੋਨ ਦੀ ਰਿਪੋਰਟਿੰਗ ਲਈ ਬਿਹਤਰ ਪ੍ਰਕਿਰਿਆ, ਪਤੇ ਦੀ ਤਸਦੀਕ ਸਮੇਤ ਪੂਰੀ ਤਰ੍ਹਾਂ ਕਾਗਜ਼ ਰਹਿਤ ਕਿਰਾਏਦਾਰ ਤਸਦੀਕ ਪ੍ਰਣਾਲੀ, ਸੀਨੀਅਰ ਨਾਗਰਿਕਾਂ ਲਈ ਸਮਰਪਿਤ ਸੇਵਾਵਾਂ ਅਤੇ ਪਾਸਪੋਰਟ ਤਸਦੀਕ ਅਧਿਕਾਰੀਆਂ ਲਈ ਇੱਕ ਨਾਗਰਿਕ ਫੀਡਬੈਕ ਪ੍ਰਣਾਲੀ ਸ਼ਾਮਲ ਹੈ ਜਿਸ ਤਹਿਤ ਫਰਵਰੀ 2025 ਤੋਂ ਹੁਣ ਤੱਕ 90,000 ਰਿਸਪਾਂਸ ਦਰਜ ਕੀਤੇ ਜਾ ਚੁੱਕੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਵਾਂ ਸਾਂਝ ਪੋਰਟਲ ਤਕਨਾਲੋਜੀ, ਸ਼ਾਸਨ ਸੁਧਾਰ ਅਤੇ ਨਾਗਰਿਕ-ਪੱਖੀ ਸੋਚ ਦੇ ਤਾਲਮੇਲ ਨੂੰ ਦਰਸਾਉਂਦਾ ਹੈ, ਜਿਸ ਦਾ ਮੰਤਵ ਨਿੱਜੀ ਮੁਲਾਕਾਤਾਂ ਦੀ ਜ਼ਰੂਰਤ ਨੂੰ ਘਟਾਉਣਾ, ਵਿਚੋਲਿਆਂ ਨੂੰ ਖ਼ਤਮ ਕਰਨਾ ਅਤੇ ਪ੍ਰਮਾਣਿਤ, ਅਸਲ-ਸਮੇਂ ਦੀਆਂ ਪੁਲਿਸ ਸੇਵਾਵਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਸਿੱਧੇ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਉਨ੍ਹਾਂ ਅੱਗੇ ਕਿਹਾ ਕਿ ਵਾਹਨ ਐਨਓਸੀਜ਼ ਅਤੇ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਲਈ ਨੈਸ਼ਨਲ ਡਿਜੀਟਲ ਪੁਲਿਸ ਰਿਪਾਜਿਟਰੀ ਨਾਲ ਪੋਰਟਲ ਦਾ ਏਕੀਕਰਨ, ਅਨੇਕਾਂ ਕਿਸਮਾਂ ਦੀਆਂ ਸੇਵਾਵਾਂ ਦੇਣ ਵਾਲੀ ਇੱਕ ਨਵੀਂ ਯੂਨੀਫਾਈਡ ਪੁਲਿਸ ਵੈਰੀਫਿਕੇਸ਼ਨ ਐਪ, ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।ਕਮਿਊਨਿਟੀ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਯੁਵਾ ਸਾਂਝ, ਸਟੂਡੈਂਟ ਪੁਲਿਸ ਕੈਡੇਟ ਸਕੀਮ, ਜਾਗ੍ਰਿਤੀ, ਵੂਮੈਨ ਹੈਲਪ ਡੈਸਕ ਅਤੇ ਸਾਂਝ ਰਾਹਤ ਕੇਂਦਰਾਂ ਵਰਗੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਪੁਲਿਸ ਆਪਣੇ ਮਾਰਗਦਰਸ਼ਕ ਸਿਧਾਂਤ – ‘ਹੱਕ ਤੁਹਾਡਾ, ਫਰਜ਼ ਸਾਡਾ’ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।”ਇਸ ਮੌਕੇ ਡੀਜੀਪੀ ਪੰਜਾਬ ਨੇ ਨਵੇਂ ਸਾਂਝ ਮਾਸਕਟ ਸ਼ੇਰਾ ਅਤੇ ਸ਼ਕਤੀ ਨੂੰ ਵੀ ਲਾਂਚ ਕੀਤਾ, ਜਿਨ੍ਹਾਂ ਨੂੰ ਪੰਜਾਬ ਪੁਲਿਸ ਦੀ ਭਾਈਚਾਰੇ ਤੱਕ ਬਿਹਤਰ ਅਤੇ ਦੋਸਤਾਨਾ ਪਹੁੰਚ ਵਧਾਉਣ ਲਈ ਤਿਆਰ ਕੀਤਾ ਗਿਆ ਹੈ।ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਅੰਕੁਰ ਗੁਪਤਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“गर्भ में बेटियों की हत्या एक जघन्य और अक्षम्य अपराध है, दोषियों को किसी भी कीमत पर बख्शा नहीं जाएगा” – स्वास्थ्य मंत्री आरती सिंह राव

0

👉 स्वास्थ्य विभाग की लिंगानुपात से संबंधित बैठक की अध्यक्षता की
Haryana News:हरियाणा की स्वास्थ्य मंत्री आरती सिंह राव ने राज्य में गिरते लिंगानुपात पर गहरी चिंता व्यक्त करते हुए भ्रूण लिंग जांच करने और करवाने वालों के खिलाफ निर्णायक युद्ध का ऐलान किया है।चंडीगढ़ में आयोजित एक उच्च स्तरीय समीक्षा बैठक को संबोधित करते हुए उन्होंने सख्त चेतावनी दी कि जो भी व्यक्ति कन्या भ्रूण हत्या जैसे जघन्य अपराध में संलिप्त पाया जाएगा, उसके खिलाफ सरकार बेहद कड़ी कानूनी कार्रवाई सुनिश्चित करेगी। उन्होंने दोटूक शब्दों में कहा कि गर्भ में बेटियों की हत्या करना न केवल कानूनन अपराध है, बल्कि एक अक्षम्य सामाजिक पाप भी है, जिसे किसी भी सूरत में बर्दाश्त नहीं किया जाएगा।स्वास्थ्य मंत्री ने विशेष रूप से उन जिलों की कार्यप्रणाली पर कड़ा रुख अपनाया जहाँ लिंगानुपात की स्थिति संतोषजनक नहीं है।

इसे भी पढ़ें  हरियाणा के सेवाभाव और आतिथ्य के मुरीद हुए मेहमान

इसी कड़ी में उन्होंने गुरुग्राम, महेंद्रगढ़ और चरखी दादरी सहित पांच जिलों के मुख्य चिकित्सा अधिकारियों (CMOs) को तलब कर उनकी जवाबदेही तय की। उन्होंने अधिकारियों को निर्देश दिए कि वे अपने क्षेत्रों में सक्रिय उन असामाजिक तत्वों और अवैध केंद्रों पर चौबीसों घंटे निगरानी रखें जो चोरी-छिपे गर्भपात और लिंग जांच के गोरखधंधे में लगे हुए हैं। विशेष रूप से पड़ोसी राज्यों की सीमाओं से सटे जिलों के अधिकारियों को आगाह किया गया कि वे उन गिरोहों पर पैनी नजर रखें जो राज्य की सीमा पार ले जाकर लिंग जांच करवाते हैं।आरती सिंह राव ने स्पष्ट किया कि स्वास्थ्य विभाग इस मुहिम में पुलिस की पूरी मदद ले और इस संबंध में सभी जिला पुलिस कप्तानों को स्वास्थ्य टीमों के साथ पूर्ण समन्वय स्थापित करने के निर्देश जारी कर दिए गए हैं।जमीनी स्तर पर जागरूकता लाने के लिए स्वास्थ्य मंत्री ने आशा और आंगनवाड़ी कार्यकर्ताओं की भूमिका को और अधिक प्रभावी बनाने पर जोर दिया।

इसे भी पढ़ें  प्रधानमंत्री के 12 वर्ष पूर्ण होने पर मुख्यमंत्री नायब सिंह सैनी ने लिखा अभिनंदन पत्र

उन्होंने कहा कि इन कार्यकर्ताओं को प्रोत्साहित किया जाना चाहिए ताकि वे गांवों के पंच-सरपंचों और अन्य जनप्रतिनिधियों के साथ मिलकर समाज को गिरते लिंगानुपात के भयानक भविष्य के प्रति सचेत करें।उन्होंने अधिकारियों को यह भी सुझाव दिया कि वर्तमान दौर को देखते हुए सोशल मीडिया का अधिकतम उपयोग किया जाए। उन्होंने विभाग को आदेश दिए कि वे गर्भपात के खतरों और बेटियों के महत्व को दर्शाने वाला सूचनाप्रद कंटेंट तैयार कर डिजिटल प्लेटफॉर्म्स पर प्रचारित करें, ताकि गर्भवती महिलाओं और उनके परिवारों की सोच में सकारात्मक बदलाव लाया जा सके और उन्हें सरकार के ‘बेटी बचाओ’ अभियान का सक्रिय हिस्सा बनाया जा सके।इस महत्वपूर्ण बैठक में स्वास्थ्य विभाग की अतिरिक्त मुख्य सचिव डॉ. सुमिता मिश्रा और स्वास्थ्य विभाग के महानिदेशक डॉ. मनीष बंसल सहित कई वरिष्ठ प्रशासनिक अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

0

 👉ਮੰਤਰੀ ਮੰਡਲ ਵੱਲੋਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ, ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦਿੱਤੀ
 👉ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਨੂੰ ਹਰੀ ਝੰਡੀ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ ‘ਈਜ਼ ਆਫ਼ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ ‘ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ‘ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ, 2026’ ਵਿੱਚ ਅਹਿਮ ਸੋਧਾਂ ਸ਼ਾਮਲ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ, “ਵਜ਼ਾਰਤ ਨੇ ਵਿਦਿਆਰਥੀ ਭਲਾਈ, ਸਿੱਖਿਆ, ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਬੁਨਿਆਦੀ ਢਾਂਚੇ ਦੇ ਵਿਕਾਸ, ਨਵਿਆਉਣਯੋਗ ਊਰਜਾ, ਪ੍ਰਸ਼ਾਸਨਿਕ ਸੁਧਾਰਾਂ ਅਤੇ ਉਦਯੋਗਿਕ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ, ਜੋ ਜਨਤਕ ਭਲਾਈ ਅਤੇ ਆਰਥਿਕ ਤਰੱਕੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹਨ।”ਨੀਟ (ਅੰਡਰ ਗ੍ਰੈਜੂਏਟ) ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰੀਖਿਆ ਕੇਂਦਰਾਂ ਤੱਕ ਮੁਫ਼ਤ ਬੱਸ ਸਫ਼ਰ ਨੂੰ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ 3 ਮਈ, 2026 ਨੂੰ ਹੋਈ ਨੀਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਪ੍ਰੀਖਿਆ 21 ਜੂਨ, 2026 ਲਈ ਮੁੜ ਨਿਰਧਾਰਤ ਕੀਤੀ ਗਈ ਹੈ।ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਟੈਂਡੈਂਟ ਦੀ ਸਹੂਲਤ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 20, 21 ਅਤੇ 22 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰੀਖਿਆ ਕੇਂਦਰਾਂ ਤੱਕ ਆਉਣ-ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਗੀਆਂ। ਵਿਦਿਆਰਥੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਆਪਣੇ ਐਡਮਿਟ ਕਾਰਡ ਦਿਖਾਉਣੇ ਪੈਣਗੇ ਅਤੇ ਉਨ੍ਹਾਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ। ਮੁਫ਼ਤ ਸਫ਼ਰ ਦੀ ਸਹੂਲਤ ਦਾ ਵਿੱਤੀ ਬੋਝ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਜਾਵੇਗਾ ਅਤੇ ਵਿੱਤ ਵਿਭਾਗ ਵੱਲੋਂ ਇਸ ਦੀ ਭਰਪਾਈ ਕੀਤੀ ਜਾਵੇਗੀ। ਇਹ ਪਹਿਲਕਦਮੀ ਵਿਦਿਆਰਥੀ ਭਲਾਈ, ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਕਿਫ਼ਾਇਤੀ ਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  Bathinda Mayor Election; ਬਠਿੰਡਾ ‘ਚ ਭਲਕੇ ਪਦਮਜੀਤ ਮਹਿਤਾ ਦੇ ਸਿਰ ਮੁੜ ਸਜੇਗਾ ਤਾਜ਼ !

 👉ਲੈਕਚਰਾਰ ਕਾਡਰ ਦੀਆਂ 1,013 ਅਸਾਮੀਆਂ ਭਰੀਆਂ ਜਾਣਗੀਆਂ; ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਐਜਕੇਸ਼ਨ ਰਿਕਰਿਊਟਮੈਂਟ ਡਾਇਰੈਕਟੋਰੇਟ ਰਾਹੀਂ ਲੈਕਚਰਾਰ ਕਾਡਰ (ਗਰੁੱਪ-ਬੀ) ਦੀਆਂ ਬੈਕਲਾਗ ਅਤੇ ਨਵੀਆਂ ਸਿਰਜੀਆਂ ਅਸਾਮੀਆਂ ਸਮੇਤ 1,013 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕੈਬਨਿਟ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਯਕਮੁਸ਼ਤ ਛੋਟ ਵੀ ਦਿੱਤੀ ਗਈ ਹੈ। ਇਸ ਕਦਮ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

 👉ਲੋਕ ਨਿਰਮਾਣ ਵਿਭਾਗ ਵਿੱਚ ਜੂਨੀਅਰ ਇੰਜੀਨੀਅਰ ਦੀਆਂ 156 ਅਸਾਮੀਆਂ ਨੂੰ ਪ੍ਰਵਾਨਗੀ
ਇੱਕ ਹੋਰ ਅਹਿਮ ਫੈਸਲਾ ਲੈਂਦਿਆਂ, ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਜੂਨੀਅਰ ਇੰਜੀਨੀਅਰ (ਸਿਵਲ) ਦੀਆਂ 127 ਅਸਾਮੀਆਂ ਅਤੇ ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ) ਦੀਆਂ 29 ਅਸਾਮੀਆਂ ਸ਼ਾਮਲ ਹਨ। ਇਸ ਭਰਤੀ ਨਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਬਣੇਗਾ ਅਤੇ ਪ੍ਰਭਾਵਸ਼ਾਲੀ ਵਿਉਂਤਬੰਦੀ, ਨਿਗਰਾਨੀ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਹ ਸਾਰੀਆਂ ਅਸਾਮੀਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

 👉ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ ‘ਤੇ ਅਧਾਰਤ ਸੀ.ਬੀ.ਜੀ. ਪ੍ਰਾਜੈਕਟ ਨੂੰ ਪ੍ਰਵਾਨਗੀ
ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਅਤੇ ਨਵਿਆਉਣਯੋਗ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਮੰਡਲ ਨੇ ਨਗਰ ਨਿਗਮ ਪਟਿਆਲਾ ਅਤੇ ਨਗਰ ਨਿਗਮ ਜਲੰਧਰ ਵਿਖੇ 100 ਟੀ.ਪੀ.ਡੀ. ਦੀ ਸਮਰੱਥਾ ਵਾਲੇ ਗਿੱਲੇ ਕੂੜੇ ‘ਤੇ ਅਧਾਰਿਤ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਨਾਮਜ਼ਦਗੀ ਦੇ ਆਧਾਰ ‘ਤੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.) ਨੂੰ ਸੌਂਪੇ ਜਾਣਗੇ।ਸੂਬੇ ਭਰ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਪ੍ਰਤੀ ਦਿਨ ਲਗਭਗ 4,000 ਟਨ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪੈਦਾ ਹੁੰਦੀ ਹੈ। ਇਸ ਪ੍ਰਾਜੈਕਟ ਤਹਿਤ ਗਿੱਲੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕੀਤੀ ਜਾਵੇਗੀ ਜਿਸ ਨਾਲ ਰਹਿੰਦ-ਖੂੰਹਦ ਅਧੀਨ ਸਥਾਨ ਸਾਫ ਹੋ ਸਕਣਗੇ, ਸ਼ਹਿਰੀ ਸਫਾਈ ਅਤੇ ਜਨਤਕ ਸਿਹਤ ਵਿੱਚ ਸੁਧਾਰ ਹੋਵੇਗਾ, ਨਵਿਆਉਣਯੋਗ ਊਰਜਾ ਅਤੇ ਜੈਵਿਕ ਖਾਦ ਪੈਦਾ ਹੋਵੇਗੀ, ਮੀਥੇਨ ਦਾ ਨਿਕਾਸ ਘਟੇਗਾ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ  ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

 👉ਸੀਨੀਆਰਤਾ ਸਬੰਧੀ ਵਿਵਾਦਾਂ ਨੂੰ ਸੁਲਝਾਉਣ ਕਰਨ ਲਈ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿੱਚ ਸੋਧ
ਮੰਤਰੀ ਮੰਡਲ ਨੇ ਪੰਜਾਬ ਸਿਵਲ ਸਰਵਿਸਜ਼ (ਜਨਰਲ ਐਂਡ ਕਾਮਨ ਕੰਡੀਸ਼ਨਜ਼ ਆਫ ਸਰਵਿਸ) ਰੂਲਜ਼-1994 ਦੇ ਨਿਯਮ-8 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧ ਉਨ੍ਹਾਂ ਸਥਿਤੀਆਂ ਦਾ ਹੱਲ ਕਰਦੀ ਹੈ ਜਿੱਥੇ ਇੱਕੋ ਜਿਹੀ ਯੋਗਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ ਵੀ ਇੱਕੋ ਜਿਹੀ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਅੰਤਰ-ਸੀਨੀਆਰਤਾ ਹੁਣ ਮੈਰਿਟ ਦੇ ਆਧਾਰ ‘ਤੇ ਨਿਰਧਾਰਤ ਕੀਤੀ ਜਾਵੇਗੀ, ਜਿਸ ਵਿੱਚ ਸਬੰਧਤ ਅਹੁਦੇ ਲਈ ਨਿਰਧਾਰਤ ਘੱਟੋ-ਘੱਟ ਵਿਦਿਅਕ ਯੋਗਤਾ ਵਿੱਚ ਪ੍ਰਾਪਤ ਕੀਤੀ ਅੰਤਿਮ ਗ੍ਰੇਡਿੰਗ ਜਾਂ ਪ੍ਰਤੀਸ਼ਤਤਾ ਸ਼ਾਮਲ ਹੋਵੇਗੀ।

 👉ਨਿਵੇਸ਼ ਨੂੰ ਹੁਲਾਰਾ ਦੇਣ ਲਈ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਵਿੱਚ ਸੋਧ
ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਅਤੇ ਪੰਜਾਬ ਉਦਯੋਗ ਕ੍ਰਾਂਤੀ ਪਹਿਲਕਦਮੀ ਅਧੀਨ ਵੱਖ-ਵੱਖ ਸੈਕਟਰਲ ਨੀਤੀਆਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ।ਇਨ੍ਹਾਂ ਸੋਧਾਂ ਵਿੱਚ ਵਿੱਤੀ ਰਿਆਇਤਾਂ ਸਿਰਫ਼ ਮੌਜੂਦਾ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈਜ਼) ਦੀ ਬਜਾਏ ਮੌਜੂਦਾ ਉਦਯੋਗਿਕ ਇਕਾਈਆਂ ‘ਤੇ ਲਾਗੂ ਹੋਣ ਦੀ ਵਿਵਸਥਾ ਕੀਤੀ ਗਈ ਹੈ। ਇਹ ਉਦਯੋਗਿਕ ਕਲੱਸਟਰਾਂ, ਖੋਜ ਅਤੇ ਵਿਕਾਸ ਸਹੂਲਤਾਂ ਅਤੇ ਵਾਤਾਵਰਣ-ਪੱਖੀ ਤਕਨਾਲੋਜੀਆਂ ਨਾਲ ਸਬੰਧਤ ਉਪਬੰਧਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਪਹਿਲੀਆਂ 50 ਯੋਗ ਇਕਾਈਆਂ ਲਈ 10 ਲੱਖ ਰੁਪਏ ਦੇ ਯਕਮੁਸ਼ਤ ਪ੍ਰੋਤਸਾਹਨ ਵਿੱਚ ਹੁਣ ਘੱਟੋ-ਘੱਟ ਗੋਲਡ ਲੈਵਲ ਜੈਡ.ਈ.ਡੀ. ਸਰਟੀਫਿਕੇਸ਼ਨ ਜਾਂ ਇਸ ਤੋਂ ਵੱਧ ਸਰਟੀਫਿਕੇਸ਼ਨ ਪ੍ਰਾਪਤ ਕਰਨ ਵਾਲੇ ਉਦਯੋਗ ਸ਼ਾਮਲ ਹੋਣਗੇ, ਜਦੋਂ ਕਿ ਸੈਕਟਰਲ ਨੀਤੀਆਂ ਵਿੱਚ ਸਮੁੱਚੇ ਪ੍ਰੋਤਸਾਹਨ ਸੀਮਾਵਾਂ ਨਾਲ ਸਬੰਧਤ ਉਪਬੰਧਾਂ ਨੂੰ ਸੰਕੇਤਕ ਅਤੇ ਗੈਰ-ਕਾਨੂੰਨੀ ਮੰਨਿਆ ਜਾਵੇਗਾ।ਇਨ੍ਹਾਂ ਸੁਧਾਰਾਂ ਤੋਂ ਨਿਵੇਸ਼ ਨੂੰ ਹੁਲਾਰਾ ਮਿਲਣ, ਉਦਯੋਗਿਕ ਵਿਕਾਸ ਨੂੰ ਮਜ਼ਬੂਤੀ ਮਿਲਣ ਅਤੇ ਪੰਜਾਬ ਦੇ ਦੇਸ਼ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨ ਵਜੋਂ ਉਭਰਨ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

हरियाणा के सेवाभाव और आतिथ्य के मुरीद हुए मेहमान

0

👉सीपीए सम्मेलन में विधान सभा ने पेश की भव्य आयोजन और उत्कृष्ट मेजबानी की नई मिसाल
👉विधान सभा अध्यक्ष हरविन्द्र कल्याण ने जताया आभार
👉कहा- सुव्यवस्था से ही सार्थक चर्चा का मंच बना सम्मेलन
Haryana News:हरियाणा विधान सभा की मेजबानी में 8-9 जून को आयोजित राष्ट्रमंडल संसदीय संघ (सीपीए) भारत क्षेत्र के जोन-II सम्मेलन ने भव्य आयोजन और उत्कृष्ट मेजबानी की नई मिसाल पेश की। इसके लिए विस अध्यक्ष हरविन्द्र कल्याण ने सम्मेलन की गरिमा बढ़ाने के लिए लोक सभा अध्यक्ष ओम बिरला, राज्य सभा के उप-सभापति हरिवंश, हरियाणा के राज्यपाल प्रो. असीम कुमार घोष और मुख्यमंत्री नायब सिंह को पत्र लिखकर विशेष रूप से आभार जताया है। विस अध्यक्ष ने सम्मेलन में भागीदार उत्तर क्षेत्र के पांचों राज्यों के साथ-साथ विभिन्न राज्य विधान मंडलों से आए पीठासीन अधिकारियों और जनप्रतिनिधियों का भी आभार जताया। विस अध्यक्ष कल्याण ने कहा कि इन सभी प्रतिभागियों ने सार्थक चर्चा कर लोकतांत्रिक संवाद को मजबूती प्रदान की है। इस दौरान भविष्य की चुनौतियों पर गंभीर विमर्श करते हुए ‘विकसित भारत-2047’ के विजन को साकार करने के रास्ते तलाशे गए। वक्ताओं ने कहा कि इस सपने को साकार करने में जहां सदन के सदस्यों की अहम भूमिका है, वहीं इसके लिए समाज का जागरूक होना भी अति जरूरी है।दो दिवसीय सम्मेलन में नॉर्थ जोन के पांचों राज्यों सहित 13 विधान मंडलों के पीठासीन तथा उप-पीठासीन अधिकारी और जनप्रतिनिधि शामिल हुए, जिनमें से लगभग 40 प्रतिभागियों ने निर्धारित विषय पर विचार रखे।

इसे भी पढ़ें  प्रदेश में खाद की कोई कमी नहीं होनी चाहिए : कृषि मंत्री

उन्होंने हरियाणा के राज्य गीत की पंक्ति ‘अतिथि देवो भवः, यहां सेवा धर्म निभाणा’ का उल्लेख करते हुए राज्य की आतिथ्य परंपरा की विशेष रूप से प्रशंसा की।विस अध्यक्ष ने कहा कि सम्मेलन के उद्घाटन सत्र में हरियाणा विधान सभा का सदन ‘लघु भारत’ का स्वरूप प्रस्तुत करता नजर आया, जहां विभिन्न राज्यों और दलों के जनप्रतिनिधि एक साथ बैठे दिखाई दिए। इस व्यवस्था की प्रतिभागियों ने विशेष सराहना की।सम्मेलन के समापन पर 4 लिखित संकल्प पारित किए गए, जबकि उत्कृष्ट मेजबानी और सुव्यवस्थित आयोजन को लेकर विधान सभा अध्यक्ष हरविन्द्र कल्याण के प्रति आभार का एक अलिखित प्रस्ताव भी ध्वनिमत से स्वीकार किया गया।विधान सभा अध्यक्ष हरविन्द्र कल्याण बुधवार को मेहमानों को सादर विदा करने में व्यस्त रहे। उन्होंने प्रत्येक अतिथि का सहयोग करने के लिए जहां संपर्क अधिकारी तैनात किए थे, वहीं वे व्यक्तिगत रूप से हर किसी की चिंता करते रहे। विधान सभा अध्यक्ष ने प्रदेश के मुख्यमंत्री नायब सिंह, प्रदेश सरकार, उसके सभी विभागों का विशेष रूप से आभार व्यक्त किया है। इसके साथ ही उन्होंने कहा कि हरियाणा सरकार और विधान सभा के अधिकारियों, कर्मचारियों की दिनरात की मेहनत और लग्न से इस आयोजन को भव्य रूप दिया जा सका। विस अध्यक्ष ने मीडियाकर्मियों का भी विशेष रूप से आभार जताते हुए कहा कि समाचार माध्यमों ने रचनात्मक दृष्टिकोण अपनाते हुए सम्मेलन के विमर्श को जनमानस तक पहुंचाया है। इसे समाज में संवैधानिक मूल्यों के लिए निष्ठा और प्रगाढ़ हुई है।

इसे भी पढ़ें  मुख्यमंत्री नायब सिंह सैनी के नेतृत्व में पंचायतों को मिला अभूतपूर्व सशक्तिकरण, विकसित भारत की नींव बन रहे गांव : कृष्ण लाल पंवार

वॉल ऑफ मैमोरी बनी आकर्षण का केंद्र :
सम्मेलन के मुख्य सभागार पास ‘वॉल ऑफ मैमोरी’ स्थापित की गई। इस पर विभिन्न राज्यों के जन-प्रतिनिधियों ने इस आयोजन पर अपनी आगंतुक टिप्पणी अनूठे अंदाज में प्रस्तुत की। प्रतिभागियों ने इस मंच को सीखने की अद्भुत कवायद और लोकतांत्रिक मूल्यों की अतुलनीय व्याख्या बताया। उन्होंने अपनी टिप्पणी में इसे अच्छा प्रयास और महान अनुभव करार दिया। इसे भविष्य पर फलदायी चिंतन के लिए सुव्यवस्थित आयोजन भी बताया गया। यहां बड़ी संख्या में प्रतिभागियों ने अपने अनुभव सांझा किए।

संसदीय अनुसंधान एवं नवाचार केंद्र: सम्मेलन के पहले दिन लोक सभा अध्यक्ष ओम बिरला ने ‘संसदीय अनुसंधान एवं नवाचार केंद्र’ का उद्घाटन किया। इस केंद्र से विधायकों, समिति अध्यक्षों तथा उनके सदस्यों को तथ्यपरक शोध, विश्लेषण एवं संदर्भ सामग्री उपलब्ध करवाई जाएगी। यह केंद्र विधायी एवं संसदीय कार्यों के प्रभावी संचालन में सहयोग प्रदान करेगा तथा उत्कृष्ट संसदीय और विधायी प्रक्रियाओं के प्रति जागरूकता बढ़ाने जैसे कार्य करेगा।

इसे भी पढ़ें  प्रधानमंत्री के 12 वर्ष पूर्ण होने पर मुख्यमंत्री नायब सिंह सैनी ने लिखा अभिनंदन पत्र

लोकतंत्र दीर्घा :सम्मेलन के पहले दिन विधान परिसर में लोकतंत्र दीर्घा का भी उद्घाटन किया। यह दीर्घा का उद्देश्य नागरिकों, विशेष रूप से विद्यार्थियों एवं युवाओं को भारतीय संविधान, लोकतांत्रिक मूल्यों तथा विधायिका की कार्यप्रणाली से परिचित कराना है। यह दीर्घा आगंतुकों को विधानसभा की भूमिका, विधायी प्रक्रिया तथा लोकतांत्रिक संस्थाओं के महत्व की जानकारी सरल एवं आकर्षक माध्यमों से प्रदान करती है।

पर्यावरण संरक्षण के लिए ई-बस :प्रधानमंत्री नरेंद्र मोदी के संसाधनों के विवेकपूर्ण उपयोग और ईंधन की खपत कम करने के आह्वान का पालन करते हुए सम्मेलन में आने वाले प्रतिनिधियों और अधिकारियों के आवागमन की कुछ मार्गों पर ई-बसों के माध्यम से व्यवस्था की गई। इस पहल से न केवल पेट्रोलियम पदार्थों की खपत में कमी आई, बल्कि बड़े वाहनों के सामूहिक उपयोग से परिवहन व्यय में भी उल्लेखनीय बचत हुई। सभी पीठासीन अधिकारियों, माननीय राज्यपाल, मुख्यमंत्री सहित बड़ी संख्या में विशिष्ट अतिथियों ने इन बसों से सफर किया।

नाटक मंचन :सोमवार को उद्घाटन सत्र के बाद सेक्टर-18 स्थित टैगोर थियेटर में संवैधानिक मूल्यों पर आधारित विशेष रंगमंचीय प्रस्तुति ‘संविधान के नायक’ नाटक का मंचन किया गया। इस नाटक की विशेष स्क्रिप्ट तैयार करवाई गई थी। इसका उद्देश्य संविधान के आदर्शों, मूल्यों और नागरिक कर्तव्यों के प्रति जन-जागरूकता बढ़ाना रहा। रास कला मंच के कलाकारों ने यह प्रस्तुति दी। इस नाटक मंचन को दोनों राज्यों के राज्यपाल, लोक सभा अध्यक्ष, राज्य सभा उप-सभापति, मुख्यमंत्री, विधान सभा अध्यक्ष, मंत्रीगण, सदस्यगणों ने देखा।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

0

👉1 ਮਾਰਚ, 2025 ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਸਮੇਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਡੀਜੀਪੀ ਗੌਰਵ ਯਾਦਵ
👉2022 ਤੋਂ ਹੁਣ ਤੱਕ ਐਨਡੀਪੀਐਸ ਐਕਟ ਦੀ ਧਾਰਾ 68ਐਫ ਅਧੀਨ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਫ੍ਰੀਜ਼ ਕੀਤੀਆਂ ਗਈਆਂ: ਡੀਜੀਪੀ ਪੰਜਾਬ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਜਿਸ ਤਹਿਤ ਗੈਰ-ਕਾਨੂੰਨੀ ਹਵਾਲਾ ਟ੍ਰੇਡਰਸ ਅਤੇ ਸੰਚਾਲਕਾਂ – ਜੋ ਡਰੱਗ ਮਨੀ ਦੇ ਲੈਣ-ਦੇਣ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰਦੇ ਹਨ – ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਨੈਟਵਰਕ ਦੇ ਵਿੱਤੀ ਢਾਂਚੇ ਨੂੰ ਤੋੜਨ ਲਈ ਮਜ਼ਬੂਤ ਰਣਨੀਤੀ ਅਪਣਾਈ ਹੈ, ਜਿਸਦਾ ਉਦੇਸ਼ ਨਸ਼ਿਆਂ ਦੀ ਤਸਕਰੀ ਰਾਹੀਂ ਕਮਾਏ ਪੈਸਿਆਂ ਨਾਲ ਬਣਾਈਆਂ ਵਿੱਤੀ ਸੰਪਤੀਆਂ ਦੀ ਪਛਾਣ ਕਰਨਾ, ਟਰੇਸ ਕਰਨਾ, ਫ੍ਰੀਜ਼ ਕਰਨਾ ਅਤੇ ਜ਼ਬਤ ਕਰਨਾ ਹੈ।”ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ, ਹਵਾਲਾ ਸੰਚਾਲਕਾਂ, ਨਸ਼ੀਲੇ ਪਦਾਰਥਾਂ ਦੀ ਕਮਾਈ ਅਤੇ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਵਿਰੁੱਧ ਲਗਾਤਾਰ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦੇ ਵਿੱਤੀ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕਰ ਦਿੱਤਾ ਹੈ। ਇਸ ਮੁਹਿੰਮ ਦਾ ਉਦੇਸ਼ ਡਰੱਗ ਸਿੰਡੀਕੇਟਾਂ ਦੇ ਆਰਥਿਕ ਢਾਂਚੇ ਨੂੰ ਵੀ ਤਬਾਹ ਕਰਨਾ ਹੈ।

ਇਹ ਵੀ ਪੜ੍ਹੋ Bathinda ‘ਚ ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ

ਡੀਜੀਪੀ ਗੌਰਵ ਯਾਦਵ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਾ ਤਸਕਰੀ ਦੇ ਗੁਪਤ ਚੈਨਲਾਂ ਨੂੰ ਨਿਸ਼ਾਨਾ ਬਣਾਉਣ ਨਾਲ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਭਾਰੀ ਝਟਕਾ ਲੱਗਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ, ਸਮਰਪਿਤ ਇਨਫੋਰਸਮੈਂਟ ਆਪਰੇਸ਼ਨਾਂ ਤਹਿਤ 73 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਦੀ ਬਰਾਮਦਗੀ ਕੀਤੀ ਗਈ ਹੈ।ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਨੂੰ ਜ਼ਬਤ ਕਰਨ ਅਤੇ ਉਹਨਾਂ ਨੂੰ ਕੜਾ ਸਬਕ ਸਿਖਾਉਣ ਦੇ ਮੰਤਵ ਨਾਲ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2022 ਤੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ 830 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਮਰੱਥ ਅਥਾਰਟੀ ਵੱਲੋਂ 1,727 ਤੋਂ ਵੱਧ ਜਾਇਦਾਦਾਂ ਜ਼ਬਤ ਕਰਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਗੈਰ-ਕਾਨੂੰਨੀ ਵਿੱਤੀ ਸਹੂਲਤ ਦੇਣ ਵਾਲਿਆਂ ਵਿਰੁੱਧ ਇਨ੍ਹਾਂ ਵੱਡੀਆਂ ਕਾਰਵਾਈਆਂ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ ਦੋਸ਼ੀਆਂ ਕੋਲੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਹੋਈ 20 ਕਰੋੜ ਤੋਂ ਵੱਧ ਦੀ ਕਮਾਈ ਵੀ ਬਰਾਮਦ ਕੀਤੀ ਗਈ ਹੈ।ਡੀਜੀਪੀ ਨੇ ਕਿਹਾ ਕਿ ਇਸ ਬੇਮਿਸਾਲ ਸਫਲਤਾ ਠੋਸ ਜਾਂਚ ਅਤੇ ਖੁਫੀਆ ਜਾਣਕਾਰੀ ਅਧਾਰਤ ਪੁਲਿਸਿੰਗ ਰਾਹੀਂ ਸੰਭਵ ਹੋਈ ਹੈ। ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਨਾਲ ਨਹੀਂ ਜਿੱਤੀ ਜਾ ਸਕਦੀ। ਹਵਾਲਾ ਨੈੱਟਵਰਕ, ਅਪਰਾਧਾਂ ਨਾਲ ਹੋਈ ਕਮਾਈ ਅਤੇ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਨਿਸ਼ਾਨਾ ਬਣਾ ਕੇ, ਅਸੀਂ ਤਸਕਰਾਂ ਦੇ ਵਿੱਤੀ ਢਾਂਚੇ ਨੂੰ ਤਬਾਹ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਉਹ ਇਸ ਕਮਾਈ ਦੀ ਵਰਤੋਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਨਾ ਕਰ ਸਕਣ।”ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਪਹੁੰਚ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਦੀ ਵਿੱਤੀ ਰੀੜ੍ਹ ਦੀ ਹੱਡੀ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।