Saturday, May 2, 2026
Home Blog Page 60

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

0

👉ਐਕਸ਼ਨ ਪਲਾਨ ਵਿੱਚ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਦੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ ‘ਤੇ ਦਿੱਤਾ ਗਿਐ ਵਿਸ਼ੇਸ਼ ਜ਼ੋਰ: ਗੁਰਮੀਤ ਖੁੱਡੀਆਂ
👉ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼
Agriculture News:ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (CRM) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਉਹਨਾਂ ਕਿਹਾ, “ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ ‘ਤੇ ਇਨ-ਸਿਟੂ (ਖੇਤ ਦੇ ਅੰਦਰ) ਅਤੇ ਐਕਸ-ਸਿਟੂ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।”ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, ‘ਪ੍ਰਤੀ ਬੂੰਦ ਵਧੇਰੇ ਫ਼ਸਲ’ ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ ‘ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ, ਦਾਲਾਂ ਅਤੇ ਤੇਲ ਬੀਜਾਂ ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ  Pakistan Intelligence Operatives ਦੁਆਰਾ ਚਲਾਏ ਜਾ ਰਹੇ ISI-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼;ਦੋ ਹੈਂਡ ਗ੍ਰਨੇਡ,ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਾਲਾਂ ਵਿੱਚ ‘ਆਤਮਨਿਰਭਰਤਾ’ ਨੂੰ ਉਤਸ਼ਾਹਿਤ ਕਰਨ ਲਈ 4.17 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਹੋਰ ਪ੍ਰਮੁੱਖ ਅਲਾਟਮੈਂਟਾਂ ਵਿੱਚ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਪ੍ਰਬੰਧਨ ਲਈ 20 ਕਰੋੜ ਰੁਪਏ, ਅਤੇ ਖੇਤੀਬਾੜੀ ਪਸਾਰ (ਐਕਸਟੈਂਸ਼ਨ) ਗਤੀਵਿਧੀਆਂ ਲਈ 60.59 ਕਰੋੜ ਰੁਪਏ ਸ਼ਾਮਲ ਹਨ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਏਕੀਕ੍ਰਿਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿੱਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਨੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

0

Moga News:  Moga Police ਵੱਲੋਂ ਜ਼ਿਲ੍ਹੇ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ 101 ਮਾਮਲਿਆਂ ਵਿੱਚ ਜ਼ਬਤ ਕੀਤੀਆਂ ਨਸ਼ੀਲੀ ਵਸਤੂਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ। ਮਾਣਯੋਗ ਅਦਾਲਤਾਂ ਤੋਂ ਲੋੜੀਂਦੇ ਹੁਕਮ ਪ੍ਰਾਪਤ ਕਰਨ ਉਪਰੰਤ, ਕੇਸ ਪ੍ਰਾਪਰਟੀ ਦੀ ਨਸ਼ਟ ਕਰਨ ਦੀ ਕਾਰਵਾਈ ਨੂੰ ਪੂਰੀ ਪਾਰਦਰਸ਼ਤਾ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ Sustainable Affordable Energy for Life (SAEL) Limited ਪਲਾਂਟ, ਪਿੰਡ ਹਕੂਮਤ ਸਿੰਘ ਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅੰਜ਼ਾਮ ਦਿੱਤਾ ਗਿਆ।

ਇਹ ਵੀ ਪੜ੍ਹੋ  Punjab Govt ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ; ਕਈ DCs ਸਮੇਤ IAS/PCS ਬਦਲੇ, ਦੇਖੋ ਲਿਸਟ

ਇਹ ਸਾਰੀ ਕਾਰਵਾਈ SSP ਮੋਗਾ ਦੀ ਦੇਖ-ਰੇਖ ਹੇਠ, ਐੱਸ.ਪੀ ਅਤੇ ਡੀ.ਐੱਸ.ਪੀ ਮੋਗਾ ਦੀ ਨਿਗਰਾਨੀ ਵਿੱਚ ਕੀਤੀ ਗਈ। ਮੋਗਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਸਾਰੇ ਨਿਯਮਾਂ ਅਤੇ ਕਾਨੂੰਨੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਯਕੀਨੀ ਬਣਾਈ ਗਈ।ਇਸ ਦੌਰਾਨ ਵੱਡੀ ਮਾਤਰਾ ਵਿੱਚ ਜ਼ਬਤ ਕੀਤੀਆਂ ਨਸ਼ੀਲੀ ਵਸਤੂਆਂ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕੀਤਾ ਗਿਆ, ਜਿਸ ਵਿੱਚ 108.8 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 64 ਨਸ਼ੀਲੀਆਂ ਗੋਲੀਆਂ/ਟੈਬਲੈਟਸ, 15.738 ਕਿਲੋਗ੍ਰਾਮ ਹੈਰੋਇਨ ਅਤੇ 925 ਗ੍ਰਾਮ ਗਾਂਜਾ ਸ਼ਾਮਲ ਹਨ।

ਇਹ ਵੀ ਪੜ੍ਹੋ  Pakistan Intelligence Operatives ਦੁਆਰਾ ਚਲਾਏ ਜਾ ਰਹੇ ISI-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼;ਦੋ ਹੈਂਡ ਗ੍ਰਨੇਡ,ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਇਹ ਨਸ਼ਟ ਕਰਨ ਦੀ ਕਾਰਵਾਈ ਆਧੁਨਿਕ ਇੰਸੀਨੇਰੇਸ਼ਨ ਤਰੀਕੇ ਨਾਲ ਕੀਤੀ ਗਈ, ਜਿਸ ਨਾਲ ਪਰਿਆਵਰਣ ਅਤੇ ਜਨ ਸਿਹਤ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ।ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਜਵਾਬਦੇਹੀ ਅਤੇ ਕਾਨੂੰਨੀ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਗਈ ਅਤੇ ਹਰ ਪੜਾਅ ਨੂੰ ਡਰੱਗ ਡਿਸਪੋਜ਼ਲ ਕਮੇਟੀ ਦੀ ਦੇਖ-ਰੇਖ ਹੇਠ ਅੰਜ਼ਾਮ ਦਿੱਤਾ ਗਿਆ।ਇਹ ਕਾਰਵਾਈ ਮੋਗਾ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਨਸ਼ਾ-ਮੁਕਤ ਸਮਾਜ ਦੀ ਸਥਾਪਨਾ ਵੱਲ ਇਕ ਮਹੱਤਵਪੂਰਨ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਵਿੱਚ ਫਸਲਾਂ ਦੀ ਵਿਆਪਕ ਤਬਾਹੀ ਨੂੰ ਲੈ ਕੇ ਵੜਿੰਗ ਵੱਲੋਂ ਕੇਂਦਰ ਨੂੰ SOS ਅਪੀਲ

0

Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਬੇਮੌਸਮੀ ਭਾਰੀ ਬਾਰਿਸ਼ ਅਤੇ ਗੜਿਆਂ ਕਾਰਨ ਫਸਲਾਂ ਦੇ ਨੁਕਸਾਨ ਨਾਲ ਜੂਝ ਰਹੇ ਕਿਸਾਨਾਂ ਲਈ ਤੁਰੰਤ ਧਿਆਨ ਦਿੱਤਾ ਜਾਵੇ।ਇੱਕ ਬਿਆਨ ਵਿੱਚ ਵੜਿੰਗ ਨੇ ਦੱਸਿਆ ਕਿ ਪੰਜਾਬ ਦੇ ਵੱਡੇ ਹਿੱਸੇ, ਖ਼ਾਸ ਕਰਕੇ ਮਾਲਵਾ ਖੇਤਰ ਵਿੱਚ ਭਾਰੀ ਬਾਰਿਸ਼ ਅਤੇ ਗੜੇਮਾਰੀ ਹੋਈ ਹੈ, ਜਿਸ ਨੇ ਪੱਕੀ ਹੋਈ ਕਣਕ ਦੀ ਫਸਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਇਸ ਕਦਰ ਹੈ ਕਿ ਇਹ ਫਸਲ ਪਸ਼ੂਆਂ ਦੇ ਚਾਰੇ ਵਜੋਂ ਵੀ ਵਰਤਣ ਯੋਗ ਨਹੀਂ ਰਹੀ।ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਬਠਿੰਡਾ ‘ਚ ਕੀਤਾ ਰੋਸ਼ ਪ੍ਰਧਾਨ, ਲਗਾਇਆ ਧਰਨਾ

ਉਨ੍ਹਾਂ ਕਿਹਾ ਕਿ ਨੁਕਸਾਨ ਅਤੇ ਤਬਾਹੀ ਦਾ ਪੱਧਰ ਪਿਛਲੇ ਸਾਲ ਆਈ ਵਿਨਾਸ਼ਕਾਰੀ ਹੜ ਵਰਗਾ ਹੀ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜ ਸਰਕਾਰ ਤੋਂ ਵੱਧ ਉਮੀਦ ਨਹੀਂ ਹੈ, ਕਿਉਂਕਿ ਪਿਛਲੇ ਸਾਲ ਹੜਾਂ ਦੌਰਾਨ ਜਿਨ੍ਹਾਂ ਲੋਕਾਂ ਦੀ ਫਸਲ ਅਤੇ ਸੰਪਤੀ ਦਾ ਨੁਕਸਾਨ ਹੋਇਆ ਸੀ, ਉਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ।ਵੜਿੰਗ ਨੇ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਦੀ ‘ਗਿਰਦਾਵਰੀ’ (ਸਰਵੇ) ਕਰਵਾਉਣ ਦੀ ਰਵਾਇਤੀ ਘੋਸ਼ਣਾ ਦਾ ਕੋਈ ਲਾਭ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੂਰੇ ਖੇਤਾਂ ਵਿੱਚ ਫਸਲ ਜ਼ਮੀਨ ’ਤੇ ਡਿੱਗੀ ਪਈ ਹੈ, ਤਾਂ ਫਿਰ ਸਰਵੇ ਕਿਸ ਗੱਲ ਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਗਿਰਦਾਵਰੀ’ ਦੀਆਂ ਘੋਸ਼ਣਾਵਾਂ ਸਿਰਫ਼ ਪੀੜਤਾਂ ਨੂੰ ਗੁੰਮਰਾਹ ਕਰਨ ਲਈ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ  ਮੀਂਹ ਤੇ ਗੜ੍ਹੇਮਾਰੀ; ਸਾਬਕਾ Dy CM ਨੇ ਕੇਂਦਰੀ ਮੰਤਰੀ ਨੂੰ ਨੁਕਸਾਨ ਦੀ ਭਰਪਾਈ ਲਈ ਲਿਖਿਆ ਪੱਤਰ

ਉਨ੍ਹਾਂ ਕਿਹਾ ਕਿ ਜੇਕਰ ਰਾਜ ਸਰਕਾਰ ਦੀ ਨੀਅਤ ਸਾਫ ਹੁੰਦੀ ਤਾਂ ਉਹ ਕਿਸਾਨਾਂ ਨੂੰ ਤੁਰੰਤ ਅੰਤਰਿਮ ਰਾਹਤ ਦਿੰਦੀ ਅਤੇ ਗਿਰਦਾਵਰੀ ਰਿਪੋਰਟਾਂ ਦੀ ਉਡੀਕ ਨਾ ਕਰਦੀ।ਪੀਸੀਸੀ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਚੌਹਾਨ ਨੂੰ ਚਿੱਠੀ ਲਿਖੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਦਿੱਲੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮਦਦ ਦੀ ਮੰਗ ਕਰਨਗੇ, ਕਿਉਂਕਿ ਕਿਸਾਨ ਰਾਜ ਸਰਕਾਰ ਦੇ ਸਰਵੇ ਦੀ ਉਡੀਕ ਨਹੀਂ ਕਰ ਸਕਦੇ, ਜਿਸਦਾ ਨਾ ਤਾਂ ਕੋਈ ਨਿਰਧਾਰਤ ਸਮਾਂ ਹੈ ਅਤੇ ਨਾ ਹੀ ਮੁਆਵਜ਼ਾ ਮਿਲਣ ਦੀ ਕੋਈ ਗਾਰੰਟੀ, ਜਿਵੇਂ ਪਿਛਲੇ ਤਜਰਬੇ ਨਿਰਾਸ਼ਾਜਨਕ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Pakistan Intelligence Operatives ਦੁਆਰਾ ਚਲਾਏ ਜਾ ਰਹੇ ISI-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼;ਦੋ ਹੈਂਡ ਗ੍ਰਨੇਡ,ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

0

👉ਬਰਾਮਦ ਕੀਤੇ ਗ੍ਰਨੇਡਾਂ ‘ਤੇ ਪਾਕਿਸਤਾਨ ਔਰਡਨੈਂਸ ਫੈਕਟਰੀ ਦੀ ਮਾਰਕਿੰਗ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ: ਡੀਜੀਪੀ ਗੌਰਵ ਯਾਦਵ
👉ਗਰੁੱਪ ਦਾ ਮੁੱਖ ਕਾਰਕੁਨ ਅਤੇ ਪੀ.ਆਈ.ਓਜ਼ ਦਾ ਪ੍ਰਾਇਮਰੀ ਕੰਟੈਕਟ ਗੁਜਰਾਤ ਤੋਂ ਕਾਬੂ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ   Punjab Govt ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ; ਕਈ DCs ਸਮੇਤ IAS/PCS ਬਦਲੇ, ਦੇਖੋ ਲਿਸਟ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ ‘ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿੱਚ ਯੋਜਨਾਬੱਧ ਢੰਗ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਵਿੱਚ ਸ਼ਾਮਲ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਉਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ।ਏਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਵਿੱਚ ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡਜ਼ ਅਤੇ ਪਿਸਤੌਲ ਬਰਾਮਦ ਕਰ ਲਿਆ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਇਸ ਗਰੁੱਪ ਦਾ ਮੁੱਖ ਕਾਰਕੁਨ ਅਤੇ ਪੀ.ਆਈ.ਓਜ਼ ਦਾ ਪ੍ਰਾਇਮਰੀ ਕੰਟੈਕਟ ਬਿਕਰਮਜੀਤ ਸਿੰਘ ਗੁਜਰਾਤ ਦੇ ਡੀਸਾ ਤੋਂ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਤੁਰੰਤ ਏਟੀਐਸ ਗੁਜਰਾਤ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।ਏਆਈਜੀ ਸੁਖਮਿੰਦਰ ਮਾਨ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੀ.ਆਈ.ਓਜ਼ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਆਈਐਸਆਈ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਇਹ ਗਰੁੱਪ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪੁਲਿਸ ਅਦਾਰਿਆਂ ‘ਤੇ ਗ੍ਰਨੇਡ ਹਮਲੇ ਕਰਨ ਦੀ ਯੋਜਨਾ ਵੀ ਬਣਾ ਰਿਹਾ ਸੀ।ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 21 ਮਿਤੀ 03-04-2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harsimrat ਨੇ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਲਈ ਮੰਗਿਆ ਵਿਸ਼ੇਸ਼ ਰਾਹਤ ਪੈਕੇਜ

0

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਇੱਕ ਵਿਸ਼ੇਸ਼ ਮੁਆਵਜ਼ਾ ਪੈਕੇਜ ਜਾਰੀ ਕਰਨ ਲਈ ਇੱਕ ਵਿਸ਼ੇਸ਼ ਟੀਮ ਪੰਜਾਬ ਭੇਜਣ।ਇਸ ਸੰਬੰਧ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਤੋਂ ਪ੍ਰਭਾਵਿਤ ਕਿਸਾਨਾਂ ਦੁਆਰਾ ਲਏ ਗਏ ਕਰਜ਼ਿਆਂ ‘ਤੇ ਵਿਆਜ ਇੱਕ ਸਾਲ ਲਈ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ ਅਤੇ ਨਾਲ ਹੀ ਇਨ੍ਹਾਂ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਖਾਦ ਜਾਰੀ ਕਰਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ, “ਇਹ ਪ੍ਰਭਾਵਿਤ ਕਿਸਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰੇਗਾ।”ਜਾਣਕਾਰੀ ਦਿੰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਪੰਜਾਬ ਦਾ ਇੱਕ ਵੱਡਾ ਹਿੱਸਾ ਬੇਮੌਸਮੇ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨਾਲ ਪ੍ਰਭਾਵਿਤ ਹੋਇਆ। ਜਿਸ ਕਾਰਨ ਕਈ ਹਜ਼ਾਰ ਏਕੜ ਤੋਂ ਵੱਧ ਕਣਕ ਦੀ ਫ਼ਸਲ ਖਰਾਬ ਹੋ ਗਈ ਅਤੇ ਬਾਕੀ ਬਚੀ ਕਣਕ ਦੇ ਦਾਣਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਇਹ ਵੀ ਪੜ੍ਹੋ  Punjab Govt ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ; ਕਈ DCs ਸਮੇਤ IAS/PCS ਬਦਲੇ, ਦੇਖੋ ਲਿਸਟ

ਨਤੀਜਾ ਇਹ ਫ਼ਸਲ ਵਾਢੀ ਦੇ ਯੋਗ ਨਹੀਂ ਬਚੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੋਗਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਗੜ੍ਹੇਮਾਰੀ ਹੋਈ, ਜਿਸ ਨਾਲ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ ਅਤੇ ਫ਼ਤਿਹਗੜ੍ਹ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਵੀ ਤਬਾਹੀ ਹੋਈ। ਬੀਬਾ ਬਾਦਲ ਨੇ ਮੰਤਰੀ ਨੂੰ ਦੱਸਿਆ, “ਵੱਡੇ ਪੱਧਰ ‘ਤੇ ਕਣਕ ਦੀ ਫ਼ਸਲ ਨੂੰ ਤਬਾਹ ਕਰਨ ਤੋਂ ਇਲਾਵਾ, ਗੜ੍ਹੇਮਾਰੀ ਨੇ ਕਈ ਥਾਵਾਂ ‘ਤੇ ਮੱਕੀ ਦੀ ਫ਼ਸਲ ਨੂੰ ਵੀ ਨੁਕਸਾਨ ਪਹੁੰਚਾਇਆ ਹੈ।”ਕੇਂਦਰ ਤੋਂ ਮਦਦ ਦੀ ਮੰਗ ਕਰਦੇ ਹੋਏ ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਦੇ ਕਿਸਾਨ ਪੂਰੀ ਤਰ੍ਹਾਂ ਨਿਰਾਸ਼ਾ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਕੱਲਿਆਂ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਨਾ ਕੋਈ ਸਰਵੇਖਣ, ਨਾ ਹੀ ਕੋਈ ਮੁਆਵਜ਼ੇ ਦਾ ਐਲਾਨ ਕੀਤ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ। “ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੇ ਵਾਅਦੇ ਦੇ ਬਾਵਜੂਦ ਕਿਸਾਨਾਂ ਨੂੰ ਕੁਝ ਵੀ ਨਹੀਂ ਮਿਲਿਆ”।

ਇਹ ਵੀ ਪੜ੍ਹੋ  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਬਠਿੰਡਾ ‘ਚ ਕੀਤਾ ਰੋਸ਼ ਪ੍ਰਧਾਨ, ਲਗਾਇਆ ਧਰਨਾ

ਬੀਬਾ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਵਿਸਥਾਰ ਵਿੱਚ ਦੱਸਿਆ ਕਿ ਕਿਵੇਂ ‘ਆਪ’ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਲਈ ਵੀ ਕੋਈ ਮੁਆਵਜ਼ਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਰਾਜ ਨੇ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਪਰ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਵੱਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। “ਕੇਂਦਰ ਨੇ ਦਾਅਵਾ ਕੀਤਾ ਕਿ ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਤਹਿਤ ਰਾਜ ਕੋਲ 12,500 ਕਰੋੜ ਰੁਪਏ ਉਪਲਬਧ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਕਿਹਾ ਹੈ ਕਿ ਅਪ੍ਰੈਲ 2022 ਤੋਂ SDRF ਤਹਿਤ ਕੇਂਦਰ ਤੋਂ ਸਿਰਫ਼ 1,582 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ”।ਬੀਬਾ ਬਾਦਲ ਨੇ ਕਿਹਾ ਕਿ ਇਸ ਰੱਸਾਕਸ਼ੀ ਵਿਚਾਲੇ ਪੰਜਾਬ ਦੇ ਕਿਸਾਨ ਪਿਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ, “ਮੈਂ ਪਹਿਲਾਂ ਵੀ ਇਹ ਮੁੱਦਾ ਸੰਸਦ ਵਿੱਚ ਉਠਾਇਆ ਹੈ ਅਤੇ ਅਪੀਲ ਕੀਤੀ ਹੈ ਕਿ ਇਨ੍ਹਾਂ ਫੰਡਾਂ ਬਾਰੇ ਪਤਾ ਲਗਾਉਣ ਲਈ ਕੇਂਦਰੀ ਜਾਂਚ ਦਾ ਹੁਕਮ ਦਿੱਤਾ ਜਾਵੇ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਲਈ ਇਹ ਰਕਮ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ; ਕਈ DCs ਸਮੇਤ IAS/PCS ਬਦਲੇ, ਦੇਖੋ ਲਿਸਟ

0

Punjab News: Punjab Govt ਵੱਲੋਂ ਸੋਮਵਾਰ ਨੂੰ ਇੱਕ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 12 IAS ਅਤੇ 1 PCS ਬਦਲ ਦਿੱਤੇ ਹਨ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਦੇਖਣ ਲਈ ਹੇਠਾਂ ਨੱਥੀ ਨੀਲੇ ਰੰਗ ਦੇ ਲਿੰਕ ‘ਤੇ ਕਲਿੱਕ ਕਰੋਂ।

IAS PCS Transfer List

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਬਠਿੰਡਾ ‘ਚ ਕੀਤਾ ਰੋਸ਼ ਪ੍ਰਧਾਨ, ਲਗਾਇਆ ਧਰਨਾ

Bathinda News: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਜ਼ਿਲਾ ਕਚਹਿਰੀਆਂ ਬਠਿੰਡਾ ਵਿਖੇ ਮੋਰਚੇ ਚ ਸ਼ਾਮਿਲ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਤੇ ਜੋਰਦਾਰ ਨਾਰੇਬਾਜੀ ਵੀ ਕੀਤੀ ਗਈ। ਧਰਨੇ ਤੋਂ ਬਾਅਦ ਕਿਸਾਨਾਂ ਵੱਲੋਂ ਮਾਰਚ ਵੀ ਕੀਤਾ ਗਿਆ ਅਤੇ ਮੰਗ ਪੱਤਰ ਲੈਣ ਲਈ ਕਿਸੇ ਜਿਲਾ ਅਧਿਕਾਰੀ ਦੇ ਨਾ ਪਹੁੰਚਣ ਕਾਰਨ ਕਿਸਾਨਾਂ ਨੇ ਬੱਸ ਅੱਡਾ ਬਠਿੰਡਾ ਦੇ ਸਾਹਮਣੇ ਰੋਸ ਵਜੋਂ ਜਾਮ ਲਗਾ ਦਿੱਤਾ। ਏ ਡੀ ਸੀ ਬਠਿੰਡਾ ਵੱਲੋਂ ਮੰਗ ਪੱਤਰ ਲੈਣ ਤੋਂ ਬਾਅਦ ਹੀ ਜਾਮ ਖੋਲਿਆ ਗਿਆ ।ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ,ਬੀ ਕੇ ਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਏਕਤਾ ਦੇ ਡਕੌਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ, ਜਮਹੂਰੀ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਅਤੇ ਬੀਕੇਯੂ ਲੱਖੋਵਾਲ ਦੇ ਜਿਲਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਬੋਲਦਿਆਂ ਹੋਇਆਂ ਦੋਸ਼ ਲਾਇਆ ਕਿ ਸਰਕਾਰਾ ਪੂਰੀ ਤਰਾਂ ਸੰਵੇਦਨਹੀਨ ਹੋ ਚੁੱਕੀ ਹੈ,ਜਿਸ ਕਾਰਨ ਅਧਿਕਾਰੀ ਲੋਕਾਂ ਨੂੰ ਟਿੱਚ ਜਾਣਦੇ ਹਨ ਅਤੇ ਉਨਾਂ ਦੇ ਮੁੱਦੇ ਹੱਲ ਕਰਨ ਦੀ ਥਾਂ ਸਮਾਂ ਬਤੀਤ ਕਰ ਰਹੇ ਹਨ।

ਇਹ ਵੀ ਪੜ੍ਹੋ  ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਸ਼ਿਆਮ ਸਿੰਘ ਰਾਣਾ

ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਉਠਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਹੋਈ ਹੈ ਅਤੇ ਜੋ ਉਸ ਦੀ ਜਿੰਮੇਵਾਰੀ ਬਣਦੀ ਸੀ ਉਸ ਅਨੁਸਾਰ ਖੁਦ ਕਿਸੇ ਵੀ ਮਸਲੇ ਦਾ ਕੋਈ ਹੱਲ ਨਹੀਂ ਕਰ ਸਕੀ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਕੇਵਲ ਚੁਟਕੁਲੇ ਸੁਣਾ ਕੇ ਸਮਾਂ ਬਤੀਤ ਕਰ ਰਿਹਾ ਹੈ। ਬੀਤੇ ਦਿਨੀ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਫਸਲਾਂ ਤੇ ਮਕਾਨਾਂ ਦੀ ਹੋਈ ਭਾਰੀ ਤਬਾਹੀ ਦੀ ਹਾਲੇ ਤੱਕ ਗਿਰਦਾਵਰੀ ਵੀ ਸ਼ੁਰੂ ਨਹੀਂ ਕਰਵਾ ਸਕਿਆ । ਉਹਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਫਸਲਾਂ ਦੀ ਗਿਰਦਾਵਰੀ ਕਰਵਾ ਕੇ 60 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ ਦਿੱਤਾ ਜਾਵੇ । ਮੁਆਵਜ਼ੇ ਲਈ ਪੰਜ ਏਕੜ ਦੀ ਸ਼ਰਤ ਹਟਾਈ ਜਾਵੇ ਅਤੇ ਪੀੜਤ ਕਿਸਾਨਾਂ ਦਾ ਇਕ ਸਾਲ ਲਈ ਕਰਜੇ ਦਾ ਵਿਆਜ ਮਾਫ ਕੀਤਾ ਜਾਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਸਿਰ ਚੜਿਆ ਸਾਰਾ ਕਰਜ਼ਾ ਖਤਮ ਕੀਤਾ ਜਾਵੇ। ਪੰਜਾਬ ਦੇ ਪਾਣੀਆਂ ਦਾ ਕੇਸ ਕੇਂਦਰ ਕੋਲ ਜ਼ੋਰਦਾਰ ਤਰੀਕੇ ਨਾਲ ਉਠਾਇਆ ਜਾਵੇ ਅਤੇ ਦਰਿਆਵਾਂ ਦੇ ਪਾਣੀ ਦੀ ਵੰਡ ਵਿੱਚ ਹੋਈ ਬੇਇਨਸਾਫੀ ਨੂੰ ਦੂਰ ਕਰਾਉਣ ਲਈ ਯਤਨ ਕੀਤਾ ਜਾਵੇ ।ਰਿਪੇਰੀਅਨ ਸਿਧਾਂਤ ਅਨੁਸਾਰ ਪਾਣੀ ਦੀ ਮੁੜ ਵੰਡ ਕੀਤੀ ਜਾਵੇ। ਦਰਿਆਵਾਂ ਤੇ ਨਹਿਰਾਂ ਦਾ ਪਾਣੀ ਪ੍ਰਦੂਸ਼ਤ ਹੋਣ ਤੋਂ ਸਖਤੀ ਨਾਲ ਰੋਕਿਆ ਜਾਵੇ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਧਰਤੀ ਹੇਠਲਾ ਪਾਣੀ ਪ੍ਰਦੂਸ਼ਤ ਹੋਣ ਤੋਂ ਰੋਕਣ ਲਈ ਉਦਯੋਗਾਂ ਉੱਪਰ ਸਿਕੰਜਾ ਕਸਿਆ ਜਾਵੇ ਅਤੇ ਪਾਣੀ ਡੂੰਘਾ ਜਾਨ ਤੋਂ ਬਚਾਉਣ ਲਈ ਫਸਲੀ ਵਿਭਿੰਨਤਾ ਲਿਆਂਦੀ ਜਾਵੇ। ਜਿਸ ਵਾਸਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਪਰ ਸਰਕਾਰੀ ਕਾਨੂੰਨੀ ਖਰੀਦ ਗਰੰਟੀ ਯਕੀਨੀ ਬਣਾਈ ਜਾਵੇ। ਵਾਰ ਵਾਰ ਕੁਦਰਤੀ ਆਫਤਾਂ ਕਾਰਨ ਫਸਲਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਸਰਕਾਰੀ ਫਸਲੀ ਬੀਮਾ ਯੋਜਨਾ ਲਿਆਂਦੀ ਜਾਵੇ ਜਿਸ ਵਿੱਚ ਇੱਕ ਏਕੜ ਨੂੰ ਇਕਾਈ ਮੰਨਿਆ ਜਾਵੇ।ਕਿਸਾਨਾਂ ਮਜ਼ਦੂਰਾਂ ਦਸਤਕਾਰਾਂ ਅਤੇ ਆਮ ਲੋਕਾਂ ਲਈ 10 ਹਜਾਰ ਰੁਪਏ ਮਹੀਨਾ ਪੈਨਸ਼ਨ ਪਾਰਲੀਮੈਂਟ ਵਿੱਚ ਕਾਨੂੰਨ ਬਣਾ ਕੇ ਦਿੱਤੀ ਜਾਵੇ।ਅਮਰੀਕਾ ਨਾਲ ਵਪਾਰ ਸਮਝੌਤਾ, ਬਿਜਲੀ ਬਿਲ ਅਤੇ ਸੀਡ ਬਿਲ ਨੂੰ ਰੋਕਣ ਲਈ ਪੰਜਾਬ ਸਰਕਾਰ ਵਿਧਾਨ ਸਭਾ ਅੰਦਰ ਇਨਾਂ ਦੇ ਵਿਰੁੱਧ ਮਤੇ ਪਾਸ ਕਰੇ ਅਤੇ ਕੇਂਦਰ ਸਰਕਾਰ ਕੋਲ ਜੋਰਦਾਰ ਤਰੀਕੇ ਨਾਲ ਇਹ ਮੰਗਾਂ ਉਠਾਵੇ। ਕਿਸਾਨਾਂ ਨੂੰ ਕਰਜ਼ੇ ਤੇ ਖੁਦਕੁਸ਼ੀਆਂ ਤੋਂ ਬਚਾਉਣ ਲਈ ਡਾਕਟਰ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਰੀਆਂ ਫਸਲਾਂ ਤੇ ਐਮਐਸਪੀ ਅਤੇ ਸਰਕਾਰੀ ਕਨੂੰਨੀ ਖਰੀਦ ਗਰੰਟੀ ਲਾਗੂ ਕਰਵਾਵੇ।ਅੱਜ ਦੇ ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਔਰਤ ਆਗੂ ਹਰਿੰਦਰ ਕੌਰ ਬਿੰਦੂ, ਹਰਵਿੰਦਰ ਸਿੰਘ ਕੋਟਲੀ, ਜਸਵੀਰ ਸਿੰਘ ਆਕਲੀਆ,ਹਰਜਿੰਦਰ ਸਿੰਘ ਬੱਗੀ, ਰਾਜ ਮਹਿੰਦਰ ਸਿੰਘ ਕੋਟਭਾਰਾ, ਅਮਰਜੀਤ ਸਿੰਘ ਹਨੀ, ਬੂਟਾ ਸਿੰਘ ਤੁੰਗਵਾਲੀ, ਦਰਸ਼ਨ ਸਿੰਘ ਵੱਲੋਂ ਮਿੱਠੀ, ਮਜ਼ਦੂਰ ਆਗੂ ਮਿੱਠੂ ਸਿੰਘ ਘੁਦਾ, ਜਗਸੀਰ ਸਿੰਘ ਝੁੰਬਾ ਮਾਸਟਰ ਨਛੱਤਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਸ਼ਿਆਮ ਸਿੰਘ ਰਾਣਾ

0

Haryana News:ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ। ਕਣਕ ਖਰੀਦ ਸੀਜ਼ਨ ਦੌਰਾਨ 24 ਘੰਟੇ ਮੰਡੀਆਂ ਖੁੱਲੀਆਂ ਰਹਿਣਗੀਆਂ। ਗੇਟਪਾਸ ਅਤੇ ਵਿਕਰੀ ਵਿੱਚ ਹਰ ਸਮੇਂ ਬਣੀ ਰਹੇਗੀ।ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਅਨਾਜ ਮੰਡੀ ਥਾਨੇਸਰ ਦੀ ਮਾਰਕਿਟ ਕਮੇਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਵੇਚਣ ਵਿੱਚ ਸਮੇਂ ਦੀ ਬਚੱਤ ਕਰਨ ਅਤੇ ਖਰੀਦ ਪ੍ਰਕ੍ਰਿਆ ਪੂਰੀ ਪਾਰਦਰਸ਼ਿਤਾ ਯਕੀਨੀ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਐਮਐਸਪੀ ‘ਤੇ ਖਰੀਦਿਆ ਜਾਵੇਗਾ ਅਤੇ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਣਕ ਖਰੀਦ ‘ਤੇ ਬਹੁਤ ਗੰਭੀਰ ਹਨ।

ਇਹ ਵੀ ਪੜ੍ਹੋ  ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਦੇ ਨਾਲ ਕਣਕ ਦੀ ਆਮਦ ਤੇ ਲਿਫਟਿੰਗ ਕੰਮ, ਮਾਲ ਢੁਆਈ ਕੰਮਾਂ ਅਤੇ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਹੋਰ ਵਿਵਸਥਾਵਾਂ ਦੀ ਸਮੀਖਿਆ ਕੀਤੀ ਹੈ।ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ ‘ਤੇ ਸੂਬੇ ਦੇ ਮੰਤਰੀ ਤੇ ਵਿਧਾਇਕ ਲਗਾਤਾਰ ਮੰਡੀਆਂ ਦਾ ਨਿਰੀਖਣ ਵੀ ਕਰ ਰਹੇ ਹਨ, ਤਾਂ ਜੋ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਪੋਰਟਲ ਸਬੰਧੀ ਜਾਂ ਹੋਰ ਕੋਈ ਸਮਸਿਆ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਤੇ ਆੜਤੀਆਂ ਤੋਂ ਇਹ ਵੀ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਦੇ ਨਾਲ ਆਪਸੀ ਸਹਿਯੋਗ ਤੇ ਤਾਲਮੇਲ ਨਾਲ ਫਸਲ ਦੇ ਉਠਾਨ ਦੀ ਸਮਸਿਆ ਨੂੰ ਦੂਰ ਕਰ ਸਕਦੇ ਹਨ।ਉਨ੍ਹਾਂ ਨੇ ਇਹ ਵੀ ਦਸਿਆ ਕਿ ਕਿਸਾਨ ਆਪਣੀ ਫਸਲ ਨੂੰ ਟਰੈਕਟਰ-ਟ੍ਰਾਲੀ ਤੋਂ ਇਲਾਵਾ ਹੋਰ ਰਿਵਾਇਤੀ ਸਾਧਨਾਂ ਜਿਵੇਂ ਬੈਲਗੱਡੀ ਆਦਿ ਰਾਹੀਂ ਵੀ ਮੰਡੀ ਵਿੱਚ ਲਿਆ ਸਕਦੇ ਹਨ। ਜੇਕਰ ਟਰੈਕਟਰ-ਟਰਾਲੀ ‘ਤੇ ਨੰਬਰ ਪਲੇਟ ਉਪਲਬਧ ਨਹੀਂ ਹੈ ਤਾਂ ਕਿਸਾਨ ਟਰੈਕਟਰ ‘ਤੇ ਪੇਂਟ ਵੱਲੋਂ ਰਜਿਸਟ੍ਰੇਸ਼ਣ ਗਿਣਤੀ ਲਿਖ ਕੇ ਅਤੇ ਕਾਗਜ਼ ਪੇਪਰ ਸਟੀਕਰ ‘ਤੇ ਰਜਿਸਟ੍ਰੇਸ਼ਣ ਗਿਣਤੀ ਦਰਜ ਕਰ ਮੰਡੀ ਵਿੱਚ ਫਸਲ ਲਿਆ ਸਕਦਾ ਹੈ।

ਇਹ ਵੀ ਪੜ੍ਹੋ  किसानों को खरीद के नाम पर गुमराह कर रहा विपक्ष:नायब सिंह सैनी

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਗੇਟ ਪਾਸ ਕੱਟਣ ਲਈ ਉੜੀਨ ਨਾ ਕਰਨੀ ਪਵੇ, ਇਸ ਦੇ ਲਈ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਰਾਹੀਂ ਕੱਚੇ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ।ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਰਜਿਸਟ੍ਰੇਸ਼ਣ ਕਿਸਾਨ ਖੁਦ, ਭੂਮੀ ਦਾ ਮਾਲਿਕ ਅਤੇ ਉਹ ਵਿਅਕਤੀ ਜੋ ਭੂਮੀ ਨੂੰ ਪੱਟੇ ‘ਤੇ ਲੈ ਕੇ ਖੇਤੀ ਕਰ ਰਿਹਾ ਹੋਵੇ, ਤਿੰਨਾਂ ਵਿੱਚੋਂ ਕੋਈ ਵੀ ਕਰ ਸਕਦਾ ਹੈ। ਕਿਸਾਨ ਭੂਮੀ ਮਾਲਿਕ ਪੱਟੇਦਾਰ ਕਿਸਾਨ ਆਪਣੇ ਨਾਮਜਦ ਵਿਅਕਤੀਆਂ ਨੂੰ ਵੀ ਪੋਰਟਲ ‘ਤੇ ਰਜਿਸਟਰਡ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਖੁਦ ਜਾਂ ਉਸ ਦੇ ਵੱਲੋਂ ਨਾਮਜਦ ਵੱਧ ਤੋਂ ਵੱਧ ਤਿੰਨ ਵਿਅਕਤੀ ਹੀ ਰਬੀ ਫਸਲ ਵੇਚਣ ਲਈ ਮੰਡੀ ਵਿੱਚ ਲਿਆ ਸਕਣਗੇ। ਕਿਸਾਨ ਜਾਂ ਨਾਮਜਦ ਵਿਅਕਤੀਆਂ ਦੀ ਤਸਦੀਕ ਫਿੰਗਰ ਸਕੇਨਿੰਗ ਬਾਇਓਮੈਟ੍ਰਿਕ ਉਪਕਰਣ ਰਾਹੀਂ ਕੀਤਾ ਜਾਵੇਗਾ। ਜੇਕਰ ਡਿੰਗਰ ਸਕੈਨਿੰਗ ਨਾਲ ਤਸਦੀਕ ਸੰਭਵ ਨਹੀਂ ਹੋ ਪਾਉਂਦੀ ਹੈ, ਤਾਂ ਅੱਖ ਸਕੈਨਿੰਗ ਬਾਇਓਮੈਟ੍ਰਿਕ ਉਪਕਰਣ ਵੱਲੋਂ ਵੀ ਤਸਦੀਕ ਕੀਤੀ ਜਾ ਸਕੇਗੀ। ਇਹ ਬਾਇਓਮੈਟ੍ਰਿਕ ਪ੍ਰਕ੍ਰਿਆ ਮੰਡੀ ਗੇਟ ‘ਤੇ ਨਹੀਂ, ਸੋਗ ਕਣਕ ਦੀ ਖਰੀਦ ਦੇ ਸਮੇਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਅਤੇ ਅਲਟਰਾਟੈਕ ਸੀਮੈਂਟ ਲਿਮਿਟੇਡ ਵਿਚਕਾਰ ਦੁਵੱਲਾ ਸਮੌਝਤਾ ਸਹੀਬੱਧ

0

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅਕਾਦਮਿਕ ਤੇ ਉਦਯੋਗਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀ.ਕੇ.ਯੂ. ਵੱਲੋ ਅਲਟਰਾਟੈਕ ਸੀਮੈਂਟਲਿਮਿਟੇਡ ਨਾਲ ਦੁਵੱਲਾ ਸਮੌਝਤਾ ਸਹੀਬੱਧ ਕੀਤਾ ਗਿਆ। ਇਹ ਸਮੌਝਤਾ ਪ੍ਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ ਤੇ ਬਲਜਿੰਦਰਸਿੰਘ ਮਾਨ(RHTCS) ਦੀ ਹਾਜ਼ਰੀ ਵਿੱਚ ਡੀਨ (ਡਾ.) ਰਾਜਿੰਦਰ ਤਿਵਾਰੀ (ਜੀ.ਕੇ.ਯੂ) ਅਤੇ ਵਿਪਿਨ ਚੌਧਰੀ (U.C.L) ਵੱਲੋਂ ਹਸਤਾਖਰਿਤ ਕੀਤਾ ਗਿਆ।ਸਮੌਝਤੇ ਬਾਰੇ ਜਾਣਕਾਰੀ ਦਿੰਦਿਆਂ ਡਾ. ਵਰਮਾ ਨੇ ਦੱਸਿਆ ਕਿ ਸਮੌਝਤੇ ਵਿੱਚ ਅਕਾਦਮਿਕ ਅਦਾਰੇ ਅਤੇ ਉਦਯੋਗਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ,ਉਭਰਦੀ ਲੋੜ ਅਨੁਸਾਰ ਕੋਰਸ ਅਤੇ ਸਿਲੇਬਸ ਤਿਆਰ ਕਰਨ ਲਈ ਵਚਨਬੱਧਤਾ ਜਾਹਰ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮੀਂਹ ਤੇ ਗੜ੍ਹੇਮਾਰੀ; ਸਾਬਕਾ Dy CM ਨੇ ਕੇਂਦਰੀ ਮੰਤਰੀ ਨੂੰ ਨੁਕਸਾਨ ਦੀ ਭਰਪਾਈ ਲਈ ਲਿਖਿਆ ਪੱਤਰ

ਉਹਨਾਂ ਦੱਸਿਆ ਕਿ ਲੇਬਰ ਦੀ ਸਮੱਰਥਾ ਦੇ ਸਦਉਪਯੋਗ ਅਤੇ ਗਰੀਨ ਟੋਕਨਲੋਜੀ ਦੇ ਵਿਸਥਾਰ ਲਈ ਦੋਹੇ ਧਿਰਾਂ ਮਿਲ ਕੇ ਕੰਮ ਕਰਨਗੀਆਂ,ਗੁਰੂ ਕਾਸ਼ੀ ਯੂਨੀਵਰਸਿਟੀ ਅਲਟਰਾਟੈਕ ਸੀਮੈਂਟ ਨਾਲ ਮਿਲ ਕੇ ਤਕਨੀਕੀ ਸੈਮੀਨਾਰ, ਵਰਕਸ਼ਾਪ, ਕਾਨਫਰੈਂਸ ਅਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰੇਗੀ। ਡੀਨ (ਡਾ.) ਤਿਵਾਰੀ ਨੇ ਦੱਸਿਆ ਕਿ ਵਰਸਿਟੀ ਦੇ ਅਧਿਆਪਕ ਅਤੇ ਵਿਦਿਆਰਥੀ ਪੇਸ਼ੇਵਰ ਸਿਖਲਾਈ ਲਈ ਅਲਟਰਾਟੈਕ ਕੰਪਨੀ ਵਿਖੇ ਉਦਯੋਗਿਕ ਦੌਰੇ ਕਰਨਗੇ। ਇਸ ਤੋਂ ਇਲਾਵਾ ਕੰਪਨੀ ਵੱਲੋਂ ਵਿਦਿਆਰਥੀਆਂ ਨੂੰ ਪਲੇਸਮੈਂਟ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜ ਸਾਲਾਂ ਦੇ ਇਸ ਸਮੌਝਤੇ ਲਈ ਦੋਹੇ ਧਿਰਾਂ ਇੱਕ-ਦੂਜੇ ਨੂੰ ਸਹਿਯੋਗ ਦੇਣ ਲਈ ਵਚਨਬੱਧ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

0

👉ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਨਾਲ ਲੱਗਿਆ 1,383 ਕਰੋੜ ਰੁਪਏ ਦਾ ਜੁਰਮਾਨਾ, ਪੰਜਾਬ ਦੇ ਟੈਕਸ ਇਨਫੋਰਸਮੈਂਟ ਵਿੱਚ ਵੱਡਾ ਬਦਲਾਅ: ਹਰਪਾਲ ਸਿੰਘ ਚੀਮਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ।ਕਾਰਗੁਜ਼ਾਰੀ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ ਜੁਰਮਾਨੇ ਵਿੱਚੋਂ 1,137.85 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ।”ਇਸ ਸਫਲਤਾ ਦੀ ਰੀੜ੍ਹ ਦੀ ਹੱਡੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਨਿਰੀਖਣ-ਅਧਾਰਤ ਇਨਫੋਰਸਮੈਂਟ ਨੇ ਮੁੱਖ ਭੂਮਿਕਾ ਨਿਭਾਈ, ਜਿਸ ਵਿੱਚ 1,215.95 ਕਰੋੜ ਰੁਪਏ ਦਾ ਜੁਰਮਾਨਾ ਅਤੇ 972.15 ਕਰੋੜ ਰੁਪਏ ਦੀ ਅਸਲ ਵਸੂਲੀ ਸ਼ਾਮਲ ਹੈ। ਇਸ ਦੇ ਨਾਲ ਹੀ, ਸੜਕੀ ਚੈਕਿੰਗ ਮੁਹਿੰਮਾਂ ਨੇ 165.71 ਕਰੋੜ ਰੁਪਏ ਦਾ ਠੋਸ ਯੋਗਦਾਨ ਪਾਇਆ। ਇਹ ਕਾਰਗੁਜ਼ਾਰੀ ਵਿੱਤੀ ਸਾਲ 2024-25 ਦੇ ਮੁਕਾਬਲੇ ਕਈ ਗੁਣਾ ਸੁਧਾਰ ਨੂੰ ਦਰਸਾਉਂਦੀ ਹੈ।ਸਾਲ 2024-25 ਦੌਰਾਨ ਨਿਰੀਖਣ ਇਨਫੋਰਸਮੈਂਟ ਦੇ ਨਤੀਜੇ ਵਜੋਂ 147.28 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ ਅਤੇ 41.53 ਕਰੋੜ ਰੁਪਏ ਵਸੂਲੇ ਗਏ ਸੀ, ਅਤੇ ਸੜਕੀ ਚੈਕਿੰਗ ਦੀ ਵਸੂਲੀ 157.14 ਕਰੋੜ ਰੁਪਏ ਰਹੀ ਸੀ। ਵਿੱਤੀ ਸਾਲ 2025-26 ਵਿੱਚ ਇਹ ਭਾਰੀ ਵਾਧਾ ਸੂਬੇ ਦੀ ਖੋਜ, ਇਨਫੋਰਸਮੈਂਟ ਅਤੇ ਅਸਲ ਵਿੱਤੀ ਵਸੂਲੀ ਦੀ ਸਮਰੱਥਾ ਵਿੱਚ ਇੱਕ ਵੱਡੇ ਬਦਲਾਅ ਨੂੰ ਉਜਾਗਰ ਕਰਦਾ ਹੈ।”ਧੋਖੇਬਾਜ਼ ਨੈੱਟਵਰਕਾਂ ‘ਤੇ ਸਖ਼ਤੀ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਟੈਕਸ ਵਿਭਾਗ ਨੇ ਸਾਲ ਭਰ ਵਿੱਚ 8 ਐਫ.ਆਈ.ਆਰ. ਅਤੇ 15 ਗ੍ਰਿਫਤਾਰੀਆਂ ਕੀਤੀਆਂ।

ਇਹ ਵੀ ਪੜ੍ਹੋ  ਕਥਿਤ ਆਬਕਾਰੀ ਕੇਸ ‘ਚ ਅੱਜ ਕੇਜ਼ਰੀਵਾਲ ਖੁਦ ਅਦਾਲਤ ਵਿਚ ਦੇਣਗੇ ਦਲੀਲਾਂ

ਦੋ ਸਭ ਤੋਂ ਪ੍ਰਮੁੱਖ ਐਫ.ਆਈ.ਆਰਜ਼ ਵਿੱਚ ਸੱਤ ਵਿਅਕਤੀ ਸ਼ਾਮਲ ਸਨ ਅਤੇ 385 ਕਰੋੜ ਰੁਪਏ ਦੇ ਧੋਖੇਬਾਜ਼ ਲੈਣ-ਦੇਣ ਦਾ ਪਰਦਾਫਾਸ਼ ਹੋਇਆ। ਇਹਨਾਂ ਟੀਚਾਗਤ ਕਾਰਵਾਈਆਂ ਨੇ ਮਾਲ ਦੀ ਅਸਲ ਸਪਲਾਈ ਤੋਂ ਬਿਨਾਂ ਇਨਵੌਇਸ ਜਾਰੀ ਕਰਨ ਵਾਲੀਆਂ ਫਰਮਾਂ ਦੁਆਰਾ ਕੀਤੀ ਗਈ 69.57 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼ ਕੀਤਾ।”ਉਨ੍ਹਾਂ ਅੱਗੇ ਕਿਹਾ, “ਮਾਲ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਧੋਖੇਬਾਜ਼ ਬਿਲਿੰਗ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਬਠਿੰਡਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਹੋਰ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਇੱਕ ਬਹੁਤ ਹੀ ਮਹੱਤਵਪੂਰਨ ਕਾਰਵਾਈ ਵਿੱਚ 9 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਪਾਸ ਕਰਨ ਲਈ ਲੁਧਿਆਣਾ ਸਥਿਤ ਇੱਕ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ।”ਉਨ੍ਹਾਂ ਅੱਗੇ ਦੱਸਿਆ, “ਵਿਭਾਗ ਦੇ ਆਧੁਨਿਕ ਖੁਫੀਆ ਨੈੱਟਵਰਕ ਨੇ ਕਈ ਵੱਡੇ ਪਰਦਾਫਾਸ਼ ਕੀਤੇ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੀ ਜਾਅਲੀ ਬਿਲਿੰਗ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਨਜਾਇਜ਼ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ, ਅਤੇ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿੱਚ ਕੰਮ ਕਰ ਰਹੇ 423 ਕਰੋੜ ਰੁਪਏ ਦੇ ਬੋਗਸ ਬਿਲਿੰਗ ਨੈੱਟਵਰਕ ਸ਼ਾਮਲ ਹਨ।ਇਸ ਤੋਂ ਇਲਾਵਾ, ਗੁੰਝਲਦਾਰ ਜਾਂਚ ਦੌਰਾਨ ‘ਪੇਟ ਪੂਜਾ ਐਪ’ ਨਾਲ ਜੁੜੇ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ, ਜੋ ਆਧੁਨਿਕ ਟੈਕਸ ਚੋਰੀ ਨੈੱਟਵਰਕਾਂ ਦੇ ਵੱਡੇ ਪੱਧਰ ਅਤੇ ਗੁੰਝਲਦਾਰ ਸੁਭਾਅ ਨੂੰ ਉਜਾਗਰ ਕਰਦਾ ਹੈ।”ਵੈਰੀਫਿਕੇਸ਼ਨ ਮੁਹਿੰਮਾਂ ਬਾਰੇ ਵਿੱਤ ਮੰਤਰੀ ਨੇ ਕਿਹਾ, “ਫੋਕਸਡ ਵੈਰੀਫਿਕੇਸ਼ਨ ਅਭਿਆਸਾਂ ਦੌਰਾਨ 1,579 ਸ਼ੱਕੀ ਡੀਲਰਾਂ ਦੀ ਪਛਾਣ ਕੀਤੀ ਗਈ। ਸਖ਼ਤ ਚੈਕਿੰਗ ਤੋਂ ਬਾਅਦ, ਇਹਨਾਂ ਵਿੱਚੋਂ 922 ਸੰਸਥਾਵਾਂ ਦੀ ਕੋਈ ਹੋਂਦ ਹੀ ਨਹੀਂ ਪਾਈ ਗਈ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਉਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ; ਵਿਧਾਇਕ ਜਗਰੂਪ ਸਿੰਘ ਗਿੱਲ ਦੁਆਰਾ ਮੀਟਿੰਗ ਆਯੋਜਿਤ

ਆਈ.ਟੀ.ਸੀ. ਬਚਾਅ ਉਪਾਵਾਂ ‘ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ, “ਮਜ਼ਬੂਤ ਇਨਪੁਟ ਟੈਕਸ ਕ੍ਰੈਡਿਟ ਕੰਟਰੋਲ ਉਪਾਵਾਂ ਦੇ ਨਤੀਜੇ ਵਜੋਂ 244.82 ਕਰੋੜ ਰੁਪਏ ਨੂੰ ਸਰਗਰਮੀ ਨਾਲ ਬਲਾਕ ਕੀਤਾ ਗਿਆ ਅਤੇ 206.64 ਕਰੋੜ ਰੁਪਏ ਦੀ ਵਾਪਸੀ ਸੁਨਿਸ਼ਚਿਤ ਕੀਤੀ ਗਈ। ਇਹਨਾਂ ਸਰਗਰਮ ਕਦਮਾਂ ਨੇ ਸਿੱਧੀ ਨਕਦ ਵਸੂਲੀ ਰਾਹੀਂ ਪ੍ਰਾਪਤ ਕੀਤੇ ਵਾਧੂ 19.08 ਕਰੋੜ ਰੁਪਏ ਦੇ ਨਾਲ-ਨਾਲ ਸੂਬੇ ਦੇ ਫੰਡਾਂ ਵਿੱਚ 451.46 ਕਰੋੜ ਰੁਪਏ ਨੂੰ ਸਫਲਤਾਪੂਰਵਕ ਬਚਾਇਆ।”ਫੀਲਡ ਇਨਫੋਰਸਮੈਂਟ ਵਿੱਚ ਤੇਜ਼ੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿਖੇ ਇੱਕੋ ਸਮੇਂ ਚਲਾਈ ਗਈ ਇੱਕ ਵਿਸ਼ੇਸ਼ ਮੁਹਿੰਮ ਦੌਰਾਨ, ਇੱਕ ਦਿਨ ਵਿੱਚ ਰਿਕਾਰਡ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਵਿਭਾਗ ਨੇ ਆਇਰਨ ਐਂਡ ਸਟੀਲ, ਸੀਮੈਂਟ, ਆਟੋ ਪਾਰਟਸ, ਤੰਬਾਕੂ ਅਤੇ ਧਾਤਾਂ ਵਰਗੇ ਉੱਚ-ਜੋਖਮ ਵਾਲੇ ਸੈਕਟਰਾਂ ‘ਤੇ ਵਿਸ਼ੇਸ਼ ਨਜ਼ਰ ਰੱਖਦਿਆਂ ਰੇਲਵੇ ਸਟੇਸ਼ਨਾਂ ਅਤੇ ਪ੍ਰਮੁੱਖ ਟਰਾਂਜ਼ਿਟ ਪੁਆਇੰਟਾਂ ‘ਤੇ ਵੀ ਇਨਫੋਰਸਮੈਂਟ ਨੂੰ ਮਜ਼ਬੂਤ ਕੀਤਾ।”ਸੰਸਥਾਗਤ ਅਤੇ ਤਕਨੀਕੀ ਕਾਰਜ਼ਕੁਸ਼ਲਤਾ ਨੂੰ ਸਫਲਤਾ ਦਾ ਸਿਹਰਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ, ਟੈਕਸ ਇੰਟੈਲੀਜੈਂਸ ਯੂਨਿਟ, ਅਤੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਦੀ ਭੂਮਿਕਾ ਅਹਿਮ ਰਹੀ। ਇਹਨਾਂ ਇਨਫੋਰਸਮੈਂਟ ਉਪਾਵਾਂ ਦੀ ਵੱਡੀ ਸਫਲਤਾ ਆਧੁਨਿਕ ਡਾਟਾ ਵਿਸ਼ਲੇਸ਼ਣ, ਰੀਅਲ-ਟਾਈਮ ਈ-ਵੇਅ ਬਿੱਲ ਟ੍ਰੈਕਿੰਗ, ਨਿਰੰਤਰ ਖੁਫੀਆ ਜਾਣਕਾਰੀ, ਅਤੇ ਨਵੇਂ ਵਿਕਸਤ ਡਿਜੀਟਲ ਇਨਫੋਰਸਮੈਂਟ ਪੋਰਟਲਾਂ ਸਦਕਾ ਸੰਭਵ ਹੋਈ। ਇਨ੍ਹਾਂ ਤਕਨੀਕੀ ਤਰੱਕੀਆਂ ਨੇ ਜ਼ਮੀਨੀ ਪੱਧਰ ‘ਤੇ ਤੇਜ਼ ਅਤੇ ਬਹੁਤ ਤਾਲਮੇਲ ਵਾਲੀ ਕਾਰਵਾਈ ਨੂੰ ਸਮਰੱਥ ਬਣਾਇਆ ਹੈ।”ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿੱਤੀ ਸਾਲ 2025-26 ਦੀ ਕਾਰਗੁਜ਼ਾਰੀ ਪੰਜਾਬ ਭਰ ਵਿੱਚ ਟੈਕਸ ਅਦਾਇਗੀ ਅਤੇ ਮਾਲੀਆ ਜੁਟਾਉਣ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰਦੇ ਹੋਏ, ਖੁਫੀਆ-ਅਗਵਾਈ ਵਾਲੀ ਇਨਫੋਰਸਮੈਂਟ ਵੱਲ ਇੱਕ ਤਬਦੀਲੀ ਵਾਲੇ ਬਦਲਾਅ ਨੂੰ ਦਰਸਾਉਂਦੀ ਹੈ। ਧੋਖੇਬਾਜ਼ ਨੈੱਟਵਰਕਾਂ ਨੂੰ ਪੱਕੇ ਤੌਰ ‘ਤੇ ਖਤਮ ਕਰਨ, ਇਮਾਨਦਾਰ ਵਪਾਰਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਇਮਾਨਦਾਰ ਟੈਕਸ ਦਾਤਿਆਂ ਦੀ ਰੱਖਿਆ ਕਰਨ ਅਤੇ ਸੂਬੇ ਦੇ ਮਹੱਤਵਪੂਰਨ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਰੋਕਥਾਮ ਕਾਰਵਾਈਆਂ ਹੋਰ ਵੀ ਤੇਜ਼ੀ ਨਾਲ ਜਾਰੀ ਰਹਿਣਗੀਆਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892362