Friday, May 22, 2026
Home Blog Page 600

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ

0

👉ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼ ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ
👉ਸ਼ਤਾਬਦੀ ਨੂੰ ਸਮਰਪਿਤ ਕੇਂਦਰ ਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਪਾਸੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਜਾਵੇਗੀ ਮੰਗ
Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ ਕੀਰਤਨ ਆਦਿ ਸਜਾਉਣ ਲਈ ਰੂਪ ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਇਨ੍ਹਾਂ ਸਮਾਗਮਾਂ ਮੌਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ਼ ਇੰਡੀਆ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਦੇਸ਼ਾਂ ਅੰਦਰ ਸਿੱਖ ਐਮਪੀ ਅਤੇ ਵਿਧਾਇਕਾਂ ਨੂੰ ਸ਼ਮੂਲੀਅਤ ਲਈ ਸੱਦਾ ਪੱਤਰ ਦੇਣ ਦੀ ਵੀ ਸਾਂਝੀ ਰਾਇ ਬਣੀ।ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਾਲਮੇਲ ਕਮੇਟੀ ਦੀ ਬੈਠਕ ਵਿਚ ਵੱਖ-ਵੱਖ ਆਗੂਆਂ, ਮਹਾਂਪੁਰਖਾਂ ਅਤੇ ਵਿਦਵਾਨਾਂ ਨੇ ਬਹੁਤ ਭਾਵਪੂਰਤ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਲਈ ਅਮਲ ਵਿਚ ਲਿਆਂਦਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸਾਂਝੀ ਰਾਇ ਇਹ ਬਣੀ ਹੈ ਕਿ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਲਈ ਨਿੱਜੀ ਤੌਰ ’ਤੇ ਮਿਲ ਕੇ ਅਤੇ ਚਿੱਠੀ ਪੱਤਰ ਰਾਹੀਂ ਸੱਦਾ ਦਿੱਤਾ ਜਾਵੇ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਖ-ਵੱਖ ਵਫ਼ਦਾਂ ਰਾਹੀਂ ਪ੍ਰਮੁੱਖ ਸ਼ਖ਼ਸੀਅਤਾਂ ਤੱਕ ਪਹੁੰਚ ਕਰੇਗੀ।ਉਨ੍ਹਾਂ ਦੱਸਿਆ ਕਿ ਇਕ ਅਹਿਮ ਫੈਸਲੇ ਤਹਿਤ ਕੇਂਦਰ ਸਰਕਾਰ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ  ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

ਇਸ ਦੇ ਨਾਲ ਹੀ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿਚ ਨੌਵੇਂ ਪਾਤਸ਼ਾਹ ਨਾਲ ਸਬੰਧਤ ਸੈਮੀਨਾਰ ਆਯੋਜਤ ਕੀਤੇ ਜਾਣਗੇ ਅਤੇ ਗੁਰੂ ਸਾਹਿਬ ਦਾ ਇਤਿਹਾਸ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਛਾਪਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਕੀਤੀ ਜਾਵੇਗੀ ਅਤੇ ਸਕੂਲਾਂ/ਕਾਲਜਾਂ ਵਿਚ ਵਿਸ਼ੇਸ਼ ਸਮਾਗਮ ਰੱਖੇ ਜਾਣਗੇ।ਐਡਵੋਕੇਟ ਧਾਮੀ ਨੇ ਹੋਰ ਜਾਣਕਾਰੀ ਦਿੰਦਿਆਂ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ’ਤੇ ਇਕ ‘ਕੌਫ਼ੀ ਟੇਬਲ ਬੁੱਕ’ ਤਿਆਰ ਕੀਤੀ ਜਾਵੇਗੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬ ਸੰਖੇਪ ਰੂਪ ਵਿਚ ਪ੍ਰੇਰਣਾਦਾਇਕ ਵੀਡੀਓ ਬਣਾ ਕੇ ਸੰਗਤਾਂ ਤੱਕ ਪਹੁੰਚਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਦਮਿਕ ਪੱਧਰ ’ਤੇ ਲਏ ਗਏ ਫੈਸਲੇ ਬਾਰੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼ਤਾਬਦੀ ਮੌਕੇ ਅੰਤਰ ਧਰਮ ਸੰਵਾਦ ਰਚਾਉਣ ਨੂੰ ਪਹਿਲ ਦਿੰਦਿਆਂ ਇਕ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Col Bath Case; ਮਾਮਲਾ ਮੁੜ ਹਾਈਕੋਰਟ ਪੁੱਜਾ, ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ‘ਤੇ ਖੜ੍ਹੇ ਹੋਏ ਸਵਾਲ

ਸ਼ਤਾਬਦੀ ਦੇ ਸਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਕ ਵਿਸ਼ਾਲ ਨਗਰ ਕੀਰਤਨ ਆਸਾਮ ਤੋਂ ਸ਼ੂਰੂ ਕੀਤਾ ਜਾਵੇਗਾ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਸ਼ਹਾਦਤ ਬਾਰੇ ਪ੍ਰੇਰਣਾ ਦਿੰਦਾ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ।ਇਸੇ ਤਰ੍ਹਾਂ ਇਕ ਨਗਰ ਕੀਰਤਨ ਕਸ਼ਮੀਰ ਤੋਂ ਸ਼ੁਰੂ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ ਅਤੇ ਇਕ ਨਗਰ ਕੀਰਤਨ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਦੌਰਾਨ 51 ਹਜ਼ਾਰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਕ ਪੂਰਾ ਦਿਨ ਬੱਚਿਆਂ ਨੂੰ ਸਮਰਪਿਤ ਸਮਾਗਮ ਕੀਤੇ ਜਾਣਗੇ। 25 ਨਵੰਬਰ ਨੂੰ ਮੁੱਖ ਸਮਾਗਮ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ ਅਤੇ ਕੌਮ ਦੇ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਹਾਜ਼ਰੀ ਭਰਨਗੇ।ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਨਾਲ ਸ਼ਹੀਦ ਹੋਣ ਵਾਲੇ ਪ੍ਰਮੁੱਖ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਨਾਲ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਸਮਾਗਮ ਵੀ ਕੀਤੇ ਜਾਣਗੇ ਅਤੇ ਦਸਵੇਂ ਪਾਤਸ਼ਾਹ ਜੀ ਦੇ 350ਵੇਂ ਗੁਰਤਾਗੱਦੀ ਦਿਵਸ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਪੀਲ ਕੀਤੀ ਜਾਵੇਗੀ। ਇਸ ਸਬੰਧ ਵਿਚ ਪੂਰੇ ਦੇਸ਼ ਅੰਦਰ ਸਰਕਾਰਾਂ ਤੱਕ ਵੀ ਪਹੁੰਚ ਕਰਕੇ ਨਿਆਂ ਮੰਗਿਆ ਜਾਵੇਗਾ।

ਇਹ ਵੀ ਪੜ੍ਹੋ  Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

ਇਕੱਤਰਤਾ ’ਚ ਸ਼ ਐਡਵੋਕੇਟ ਧਾਮੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਗਿਆਨੀ ਸਾਹਬ ਸਿੰਘ, ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਵੀਰ ਸਿੰਘ ਲੋਪੋਕੇ, ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਸ. ਪਰਮਜੀਤ ਸਿੰਘ ਰਾਣਾ, ਬਾਬਾ ਜਗਜੀਤ ਸਿੰਘ ਲੋਪੋਂ ਵਾਲਿਆਂ ਵੱਲੋਂ ਭਾਈ ਹਰਵਿੰਦਰ ਸਿੰਘ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ, ਡਾ. ਹਰਭਜਨ ਸਿੰਘ ਦੇਹਰਾਦੂਨ, ਸ. ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਜੂਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਰਵਿੰਦਰ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਬੂਟਾ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਪ੍ਰਿੰਸੀਪਲ ਧਰਮਿੰਦਰ ਸਿੰਘ ਉੱਭਾ, ਸ. ਬਲਜੀਤ ਸਿੰਘ ਸਟੱਡੀ ਸਰਕਲ, ਸਹਿਜਪਾਠ ਸੰਸਥਾ ਵੱਲੋਂ ਸ. ਦਿਲਬਾਗ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ 8 IPS ਅਧਿਕਾਰੀਆਂ ਨੂੰ DGP Rank ਵਿਚ ਮਿਲੀ ਤਰੱਕੀ

0

Chandiagrh News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਅੱਠ ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ(ਲੈਵਲ 16, ਪੈ-ਮੈਟਰਿਕਸ) ਵਿੱਚ ਤਰੱਕੀ ਦਿੱਤੀ ਹੈ। 1994 ਬੈਚ ਦੇ ਤਰੱਕੀ ਪਾਉਣ ਵਾਲੇ ਇੰਨ੍ਹਾਂ ਅਧਿਕਾਰੀਆਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਤੇ ਵਪਾਰੀ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

ਇੰਨ੍ਹਾਂ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ਼੍ਰੀਵਾਸਤਵ, ਪੀ ਕੇ ਸਿਨਹਾ, ਵੀ. ਚੰਦਰਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੀ. ਅਤੇ ਅਨੀਤਾ ਪੁੰਜ ਸ਼ਾਮਲ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦੀ ਸਿਫ਼ਾਰਿਸ਼ ‘ਤੇ ਰਾਜਪਾਲ ਪੰਜਾਬ ਵੱਲੋਂ ਜਾਰੀ ਇੰਨ੍ਹਾਂ ਹੁਕਮਾਂ ਦੇ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਪੰਜਾਬ ਵਿੱਚ ਡੀਜੀਪੀ ਦੇ ਅਹੁਦੇ ‘ਤੇ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਗਿਣਤੀ 22 ਹੋ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ 16 ਜੁਲਾਈ ਤੋਂ : ਡਿਪਟੀ ਕਮਿਸ਼ਨਰ

0

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ 16 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜੁਲਾਈ ਨੂੰ ਜ਼ਿਲ੍ਹੇ ਦੇ ਪਿੰਡ ਦੁਨੇਵਾਲਾ, ਗੋਲੇਵਾਲਾ, ਬਗੇਹਰ ਚੜਤ ਸਿੰਘ, ਸਵੈਚ, ਟਾਹਲਾ ਸਾਹਿਬ ਅਤੇ ਘੜੈਲਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਚਰਚ ‘ਚ ਲੱਗਿਆ ਟਾਵਰ ਡਿੱਗਣ ਨਾਲ 16 ਸਾਲ ਦੇ ਬੱਚੇ ਦੀ ਹੋਈ ਮੌ+ਤ

ਇਸੇ ਤਰ੍ਹਾਂ 17 ਜੁਲਾਈ ਨੂੰ ਘੜੈਲੀ, ਜੇਠੂਕੇ, ਘੁੰਮਣ ਖ਼ੁਰਦ ਅਤੇ ਮੌੜ ਮੰਡੀ ਦੇ ਵਾਰਡ ਨੰਬਰ 1, 11, 13, 14, 15 ਵਿਖੇ, ਜੁਲਾਈ 18 ਨੂੰ ਭਗਤਾ ਭਾਈਕਾ, ਮਲੂਕਾ ਖੁਰਦ ਤੇ ਨਵਾ ਕੇਸਰ ਸਿੰਘ ਵਾਲਾ, 19 ਜੁਲਾਈ ਨੂੰ ਮੌੜ ਮੰਡੀ ਦੀ ਨਵੀਂ ਬਸਤੀ ਦੇ ਵਾਰਡ ਨੰਬਰ 9, 12, 16, 17, ਸੁੱਖਾ ਸਿੰਘ ਵਾਲਾ, ਭੈਣੀ ਚੂਹੜ ਤੇ ਕੋਠੇ ਮੰਡੀ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਪ੍ਰੋਗਰਾਮ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਤਹਿਤ 20 ਜੁਲਾਈ ਨੂੰ ਭਾਈ ਬਖਤੌਰ, ਜਿਉਂਦ, ਮੌੜ ਖੁਰਦ ਦੇ ਵਾਰਡ ਨੰਬਰ 6,7,8, ਤੇ 10 ਵਿਖੇ ਅਤੇ 22 ਜੁਲਾਈ ਨੂੰ ਘਸੋਖਾਨਾ, ਥੰਮਣਗੜ੍ਹ ਅਤੇ ਜਵਾਹਰ ਨਗਰ ਵਿਖੇ ਪ੍ਰੋਗਰਾਮ ਹੋਣਗੇ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਸ਼ਾ ਮੁਕਤੀ ਯਾਤਰਾ ਤਹਿਤ ਵੱਧ ਤੋਂ ਵੱਧ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਾਲੀ ਪੁਲਿਸ ਨੂੰ ਨਸ਼ੇ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ, 52 ਗ੍ਰਾਮ ਆਈਸ ਸਮੇਤ 2 ਗ੍ਰਿਫਤਾਰ

SAS Nagar:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪੁਲਿਸ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਮਹੱਤਵਪੂਰਣ ਸਫਲਤਾ ਮਿਲੀ ਹੈ। ਜ਼ਿਲ੍ਹਾ ਪੁਲਿਸ ਵੱਲੋਂ 52 ਗ੍ਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਦੀ ਬਰਾਮਦਗੀ ਕਰਦਿਆਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ, ਕਪਤਾਨ ਪੁਲਿਸ (ਦਿਹਾਤੀ), ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਜਾਂਚ) ਸੌਰਭ ਜਿੰਦਲ ਅਤੇ ਉਪ ਕਪਤਾਨ ਪੁਲਿਸ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਹੇਠ ਨਗਲਾ ਮੋੜ, ਹੰਡੇਸਰਾ ਵਿਖੇ ਲਾਈ ਨਾਕਾਬੰਦੀ ਦੌਰਾਨ ਹੋਈ।

ਇਹ ਵੀ ਪੜ੍ਹੋ  Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

ਜਾਣਕਾਰੀ ਦਿੰਦਿਆਂ ਐੱਸ ਪੀ (ਜਾਂਚ) ਸੌਰਭ ਜਿੰਦਲ ਨੇ ਦੱਸਿਆ ਕਿ ਥਾਣਾ ਹੰਡੇਸਰਾ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਕਾਰ ਨੰਬਰ PB-16-ਐਚ-4215 (ਮਹਿੰਦਰਾ ਥਾਰ) ਨੂੰ ਰੁਕਣ ਦਾ ਇਸ਼ਾਰਾ ਦਿੱਤਾ ਗਿਆ। ਕਾਰ ਸਵਾਰ ਪੁਲਿਸ ਨੂੰ ਦੇਖਕੇ ਰੁਕ ਗਏ ਪਰ ਚਾਲਕ ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੇਈਹਾਰਾ, ਜ਼ਿਲ੍ਹਾ ਰੂਪਨਗਰ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫਾਫਾ ਕਾਰ ਤੋਂ ਬਾਹਰ ਸੁੱਟ ਦਿੱਤਾ ਅਤੇ ਆਪਣੇ ਸਾਥੀ ਤਰੁਨ ਕੁਮਾਰ ਸ਼ਰਮਾ ਪੁੱਤਰ ਲਛਮਣ ਸ਼ਰਮਾ ਵਾਸੀ ਪਿੰਡ ਨਿਕੇਤਨ, ਲਾਜਪਤ ਨਗਰ ਪਾਰਟ-2, ਦਿੱਲੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ  ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਤੇ ਵਪਾਰੀ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

ਦੋਨੋਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।ਮੋਮੀ ਲਿਫਾਫਾ ਚੈੱਕ ਕਰਨ ‘ਤੇ 52 ਗ੍ਰਾਮ ਆਈਸ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਕਬੂਲਿਆ ਕਿ ਉਹ ਇਹ ਨਸ਼ਾ ਦਿੱਲੀ-ਨੋਇਡਾ ਤੋਂ ਲਿਆਏ ਸਨ ਅਤੇ ਇਸਨੂੰ ਪੰਜਾਬ ਵਿੱਚ ਵੇਚਣ ਵਾਲੇ ਸਨ।ਉਕਤ ਦੋਸ਼ੀਆਂ ਵਿਰੁੱਧ ਥਾਣਾ ਹੰਡੇਸਰਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21,29/61/85 ਅਧੀਨ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਕੇਸ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਸਫ਼ਲਤਾ ਪੂਰਵਕ ਚਾੜ੍ਹਿਆ ਜਾਵੇਗਾ ਨੇਪਰੇ

0

👉ਅਧਿਕਾਰੀਆਂ ਤੇ ਪਤਵੰਤਿਆਂ ਨਾਲ ਕੀਤੀ ਬੈਠਕ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ ਮਾਹਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਿਖੇ “ਯੁੱਧ ਨਸ਼ਿਆ ਵਿਰੁੱਧ” ਤਹਿਤ ਜ਼ਿਲ੍ਹੇ ਅੰਦਰ ਨਸ਼ੇ ਨੂੰ ਠੱਲ ਪਾਉਣ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਪਤਵੰਤਿਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ ਨੇ ਸਬੰਧਤ ਅਧਿਕਾਰੀਆਂ ਅਤੇ ਮੌਜੂਦ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਵੱਧ ਤੋਂ ਵੱਧ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Col Bath Case; ਮਾਮਲਾ ਮੁੜ ਹਾਈਕੋਰਟ ਪੁੱਜਾ, ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ‘ਤੇ ਖੜ੍ਹੇ ਹੋਏ ਸਵਾਲ

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾਵੇ।ਉਪ ਮੰਡਲ ਮੈਜਿਸਟ੍ਰੇਟ ਸ. ਮਾਹਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਪਿੰਡਾਂ ਵਿਚ ਪਿੰਡ ਰੱਖਿਆ ਕਮੇਟੀਆਂ ਅਤੇ ਸ਼ਹਿਰਾਂ ਵਿੱਚ ਵਾਰਡ ਰੱਖਿਆ ਕਮੇਟੀਆਂ ਦਾ ਵੱਧ ਤੋਂ ਵੱਧ ਗਠਿਨ ਕੀਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦਾ ਵੱਧ ਤੋਂ ਵੱਧ ਦਿੱਤਾ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

ਇਹ ਵੀ ਪੜ੍ਹੋ  Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

ਇਸ ਮੀਟਿੰਗ ਦੌਰਾਨ ਉਪ ਕਪਤਾਨ ਪੁਲਿਸ ਸਿਟੀ-1, ਉਪ ਕਪਤਾਨ ਪੁਲਿਸ ਸਿਟੀ-2, ਉਪ ਕਪਤਾਨ ਪੁਲਿਸ (ਦਿਹਾਤੀ), ਉਪ ਕਪਤਾਨ ਪੁਲਿਸ ਭੁੱਚੋ, ਸੀਨੀਅਰ ਮੈਡੀਕਲ ਅਫਸਰ ਬਠਿੰਡਾ/ਸੰਗਤ/ਗੋਨਿਆਣਾ/ਨਥਾਣਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਠਿੰਡਾ, ਸੰਗਤ, ਗੋਨਿਆਣਾ, ਨਥਾਣਾ ਤੋਂ ਇਲਾਵਾ ਸਬ ਡਵਜੀਨ ਬਠਿੰਡਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਬਠਿੰਡਾ (ਸ਼ਹਿਰੀ) ਬਠਿੰਡਾ (ਦਿਹਾਤੀ) ਅਤੇ ਹਲਕਾ ਭੁੱਚੋ ਦੇ ਮੋਹਤਵਰ ਵਿਅਕਤੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

0

👉ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ
Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਜਲ ਭੰਡਾਰਾਂ (ਰੇਜ਼ਰਵਾਇਰਾਂ) ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਸਬੰਧੀ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 10 ਜੁਲਾਈ, 2025 ਤੱਕ ਪ੍ਰਮੁੱਖ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਰਿਹਾ।

ਇਹ ਵੀ ਪੜ੍ਹੋ  ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਮੌਜੂਦਾ ਪੱਧਰ 1590.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1614.89 ਫੁੱਟ ਸੀ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਮੌਜੂਦਾ ਪੱਧਰ 1325.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1350.63 ਫੁੱਟ ਸੀ। ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ ਵਿੱਚ ਮੌਜੂਦਾ ਪੱਧਰ 505.41 ਮੀਟਰ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 520.2 ਮੀਟਰ ਸੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਤਿੰਨੋਂ ਜਲ ਭੰਡਾਰ ਸੁਰੱਖਿਅਤ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਖ਼ਤਰੇ ਦੇ ਪੱਧਰ ਤੋਂ ਕਾਫ਼ੀ ਘੱਟ ਹਨ। ਉਨ੍ਹਾਂ ਦੱਸਿਆ ਕਿ ਵਿਭਾਗੀ ਮਸ਼ੀਨਰੀ ਦੀ ਵਰਤੋਂ ਕਰਕੇ 4766 ਕਿਲੋਮੀਟਰ ਤੋਂ ਵੱਧ ਨਾਲਿਆਂ, ਨਦੀਆਂ ਅਤੇ ਚੋਆਂ ਦੀ ਗਾਰ ਸਾਫ਼ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਉਨ੍ਹਾਂ ਦੱਸਿਆ ਕਿ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ) ਅਧੀਨ ਬੰਨ੍ਹਾਂ ਦੀ ਮਜ਼ਬੂਤੀ ਲਈ ਪ੍ਰਾਜੈਕਟ ਲਏ ਗਏ ਹਨ। ਜ਼ਿਲ੍ਹਿਆਂ ਵਿੱਚ 8.76 ਲੱਖ ਈ.ਸੀ. ਬੈਗ (ਬੋਰੀਆਂ) ਖਰੀਦੇ ਗਏ ਹਨ ਅਤੇ 2.42 ਲੱਖ ਬੋਰੀਆਂ ਭਰੇ ਕੇ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਮਿੱਟੀ ਦੀ ਸਥਿਰਤਾ ਨੂੰ ਵਧਾਉਣ ਲਈ 53,400 ਬਾਂਸ ਦੇ ਬੂਟੇ ਲਗਾਉਣ ਦੇ ਨਾਲ-ਨਾਲ 1044 ਚੈੱਕ ਡੈਮ, 3957 ਸੋਕ ਪਿਟ ਅਤੇ 294 ਕਿਲੋਮੀਟਰ ਲੰਬੇ ਵੈਟੀਵਰ ਘਾਹ ਦੇ ਬੂਟੇ ਪੂਰੇ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹੜ੍ਹਾਂ ਦੇ ਕਿਸੇ ਵੀ ਖ਼ਤਰੇ ਦਾ ਤੇਜ਼ੀ ਨਾਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਪ੍ਰਣਾਲੀਆਂ ਸਥਾਪਤ ਕੀਤੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡਾ ਫੈਸਲਾ; ਪੰਜਾਬ ਦੇ ਮੁਲਾਜਮ ਤੇ ਵਪਾਰੀ ਹੁਣ ਇਕਮੁਸ਼ਤ ਭਰ ਸਕਣਗੇ ਸਟੇਟ ਡਿਵੇਲਪਮੈਂਟ ਟੈਕਸ

0

👉ਪੰਜਾਬ ਨਮਿੱਤਣ ਐਕਸ ਰੀਅਪੀਲ 2025 ਬਿੱਲ ਵੀ ਹੋਇਆ ਪਾਸ
Chandigarh News: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀ ਕਾਂਗਰਸ ਸਰਕਾਰ ਦੁਆਰਾ ਸਾਲ 2018 ਵਿਚ ਪੰਜਾਬ ਦੇ ਮੁਲਾਜਮਾਂ ਅਤੇ ਵਪਾਰੀਆਂ ਉੱਪਰ ਲਗਾਏ ਗਏ 200 ਰੁਪਏ ਮਹੀਨਾ ਪੰਜਾਬ ਸਟੇਟ ਡਿਵੇਲਪਮੈਂਟ ਟੈਕਸ ਵਿਚ ਸੋਧ ਕਰਦਿਆਂ ਹੁਣ ਇਸਨੂੰ ਯਸ਼ਮੁਕਤ ਭਰਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ ਸੈਸ਼ਨ ਵਿਚ ਇੱਕ ਸੋਧ ਬਿੱਲ ਪਾਸ ਕਰਵਾਇਆ ਗਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਟੇਟ ਡਿਵੇਲਪਮੈਂਟ ਸੋਧਨਾ ਟੈਕਸ ਬਿੱਲ 2025 ਨੂੰ ਵਿਧਾਨ ਸਭਾ ਵਿਚ ਪੇਸ਼ ਕਰਦਿਆਂ ਦਸਿਆ ਕਿ ਸਾਲ 2018 ਵਿਚ ਕਾਂਗਰਸ ਸਰਕਾਰ ਦੌਰਾਨ ਪਾਸ ਕੀਤੇ ਇਸ ਬਿੱਲ ਤਹਿਤ ਹਰ ਮਹੀਨੇ ਟੈਕਸ ਪੇਅਰ ਨੂੰ 200 ਰੁਪਏ ਮਹੀਨਾ ਜਮ੍ਹਾਂ ਕਰਵਾਉਣੇ ਪੈਂਦੇ ਸਨ, ਜਿਹੜਾ ਕਾਫ਼ੀ ਔਖਾ ਕੰਮ ਸੀ ਤੇ ਇਸ ਸਬੰਧ ਵਿਚ ਕੁੱਝ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਵੀ ਸਰਕਾਰ ਨੂੰ ਇਸਨੂੰ ਯਸ਼ਮੁਕਤ ਕਰਨ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ  Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਮੁਸ਼ਕਿਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ।ਵਿਤ ਮੰਤਰੀ ਸ: ਚੀਮਾ ਨੇ ਦਸਿਆ ਕਿ ਹੁਣ ਇਸ ਸੋਧ ਬਿੱਲ ਰਾਹੀਂ ਨਾਂ ਸਿਰਫ਼ ਇਹ ਟੈਕਸ ਸਾਲ ਵਿਚ ਇੱਕ ਵਾਰ ਭਰਿਆ ਜਾ ਸਕੇਗਾ, ਬਲਕਿ ਅਜਿਹਾ ਕਰਨਾ ਵਾਲਿਆਂ ਨੂੰ 200 ਰੁਪਏ ਦੀ ਛੋਟ ਵੀ ਦਿੱਤੀ ਜਾਵੇਗੀ, ਭਾਵ ਉਹ 2400 ਦੀ ਬਜਾਏ 2200 ਰੁਪਏ ਮਹੀਨਾ ਹੀ ਭਰੇਗਾ। ਸਦਨ ਵਿਚ ਇਹ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸਤੋਂ ਬਾਅਦ ਹੁਣ ਗਵਰਨਰ ਦੀ ਮੋਹਰ ਤੋਂ ਬਾਅਦ ਲਾਗੂ ਹੋ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Col Bath Case; ਮਾਮਲਾ ਮੁੜ ਹਾਈਕੋਰਟ ਪੁੱਜਾ, ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ‘ਤੇ ਖੜ੍ਹੇ ਹੋਏ ਸਵਾਲ

0

Patiala News: Col Bath Case; ਭਾਰਤੀ ਫ਼ੌਜ ਦੇ ਇੱਕ ਕਰਨਲ ਅਤੇ ਉਸਦੇ ਪੁੱਤਰ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ‘ਤੇ ਗਠਿਤ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ ਜਾਂਚ ਟੀਮ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਹਾਈਕੋਰਟ ਵੱਲੋਂ 9 ਅਪ੍ਰੈਲ ਨੂੰ ਗਠਿਤ ਕੀਤੀ ਇਸ ਟੀਮ ਵੱਲੋਂ ਤਿੰਨ ਬੀਤਣ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਾ ਕਰਨ ਤੋਂ ਦੁਖੀ ਪੀੜ੍ਹਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਨੇ ਮੁੜ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਇਸ ਜਾਂਚ ਟੀਮ ਦੇ ਇੰਚਾਰਜ਼ ਅਤੇ 2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸਹਿਤ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 16 ਜੁਲਾਈ ਨੂੰ ਹੋਣੀ ਹੈ। ਕਰਨਲ ਬਾਠ ਵੱਲੋਂ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਸਦੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਜਾਂਚ ਏਜੰਸੀ ਨੂੰ ਸੌਂਪੀ ਜਾਵੇ ਜਾਂ ਫ਼ਿਰ ਚੰਡੀਗੜ੍ਹ ਪੁਲਿਸ ਦੀ ਜਾਂਚ ਟੀਮ ਨੂੰ ਬਦਲਿਆਂ ਜਾਵੇ।

ਇਹ ਵੀ ਪੜ੍ਹੋ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

ਜਿਕਰਯੋਗ ਹੈ ਕਿ 13-14 ਮਾਰਚ ਦੀ ਰਾਤ ਨੂੰ ਵਾਪਰੀ ਇਸ ਘਟਨਾ ਦੇ ਇੱਕ ਹਫ਼ਤੇ ਬਾਅਦ ਪਟਿਆਲਾ ਪੁਲਿਸ ਵੱਲੋਂ ਐਫ਼ਆਈਆਰ ਦਰਜ਼ ਕੀਤੀ ਗਈ ਸੀ। ਇਸ ਦੌਰਾਨ ਚਾਰ ਇੰਸਪੈਕਟਰਾਂ ਸਹਿਤ 9 ਪੁਲਿਸ ਮੁਲਾਜਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਹ ਮਾਮਲਾ ਕਾਫ਼ੀ ਤੁਲ ਪਕੜ ਗਿਆ ਸੀ ਤੇ ਸਾਬਕਾ ਫ਼ੌਜੀਆਂ ਵੱਲੋਂ ਪਟਿਆਲਾ ’ਚ ਰੋਸ਼ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸਤੋਂ ਇਲਾਵਾ ਪੀੜਤ ਕਰਨਲ ਦੀ ਪਤਨੀ ਨੇ ਇਸ ਮਾਮਲੇ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

0

👉ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ
Chandigarh News:ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅਤੇ ਫਿਰਕੂ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਕਾਇਮ ਦੀ ਅਹਿਮੀਅਤ ਨੂੰ ਸਮਝਦਿਆਂ ਮੰਤਰੀ ਮੰਡਲ ਨੇ ਸਜ਼ਾ ਦੀ ਵਿਵਸਥਾ ਹੋਰ ਸਖ਼ਤ ਬਣਾਉਣ ਲਈ ਰਾਜ ਅਧਾਰਿਤ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਜਿਸ ਵਿੱਚ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਠਹਿਰਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ  Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ।ਇਹ ਕਾਬਲੇਗੌਰ ਹੈ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਮੌਜੂਦ ਨਹੀਂ ਜੋ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ’ਤੇ ਮੁਖਾਤਬ ਹੁੰਦਾ ਹੋਵੇ ਜਿਸ ਦੇ ਨਤੀਜੇ ਵਜੋਂ ਅਪਰਾਧੀ ਗੰਭੀਰ ਕਾਰਵਾਈ ਤੋਂ ਅਕਸਰ ਬਚ ਨਿਕਲਦੇ ਸਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।

ਇਹ ਵੀ ਪੜ੍ਹੋ  Punjab Cabinet ਦੀ ਮਹਤਵਪੂਰਣ ਮੀਟਿੰਗ ਅੱਜ, ਲਏ ਜਾ ਸਕਦੇ ਹਨ ਇਹ ਫ਼ੈਸਲੇ

ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਦੇ ਅੰਦਰ ਕੰਮ ਕਰਨ। ਇਹ ਨਿਯਮ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਐਕਟ-2025 ਦੇ ਅਨੁਸਾਰ ਤਿਆਰ ਕੀਤੇ ਗਏ ਹਨ, ਜੋ ਕਿ ਕਰੱਸ਼ਰ ਯੂਨਿਟਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।ਨਵੇਂ ਨਿਯਮ ਐਕਟ ਦੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਦੀ ਸਹੂਲਤ ਲਈ ਵਿਸਥਾਰਤ ਪ੍ਰਕਿਰਿਆਵਾਂ,ਨਿਰਧਾਰਤ ਫਾਰਮ,ਸਮਾਂ-ਸੀਮਾਵਾਂ,ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿੱਚ ਅਸਪਸ਼ਟਤਾ ਨੂੰ ਖਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ ਅਤੇ ਵਾਤਾਵਰਣ ਪੱਖੋਂ ਟਿਕਾਊ ਅਤੇ ਕਾਨੂੰਨੀ ਤੌਰ ‘ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨਿਯਮਾਂ ਨਾਲ ਸੂਬਾ ਭਰ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਕਾਰਵਾਈਆਂ ਰੁਕਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

0

Sri Muktsar Sahib Police: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਸਐਸਪੀ ਡਾ. ਅਖਿਲ ਚੌਧਰੀ ਦੀਆਂ ਹਦਾਇਤ ‘ਤੇ ਸੀ.ਆਈ.ਏ ਮਲੋਟ ਪੁਲੀਸ ਟੀਮ ਵੱਲੋਂ ਅੱਧਾ ਕਿਲੋਂ ਹੈਰੋਇਨ ਸਹਿਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਐਸ.ਪੀ (ਡੀ) ਮਨਮੀਤ ਸਿੰਘ ਢਿੱਲੋ ਅਤੇ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸੀ.ਆਈ.ਏ ਮਲੋਟ ਦੇ ਐਸ.ਆਈ ਕੁਲਬੀਰ ਚੰਦ ਦੀ ਪੁਲਿਸ ਟੀਮ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਹਰਪ੍ਰੀਤ ਸਿੰਘ @ ਸ਼ੇਰਾ ਪਿੰਡ ਥੇੜੀ, ਤਹਿਸੀਲ ਗਿੱਦੜਬਾਹਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਮਨਜਿੰਦਰ ਸਿੰਘ @ ਮਣੀ ਅਤੇ ਗੁਰਲਾਲ ਸਿੰਘ @ ਲੱਲੀ ਦੋਨੋਂ ਵਾਸੀ ਪਿੰਡ ਭਗਵਾਨਪੁਰਾ, ਤਹਿਸੀਲ ਪੱਟੀ (ਭਿੱਖੀਵਿੰਡ), ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 500 ਗ੍ਰਾਮ ਹੈਰੋਇਨ ਇੱਕ ਪੌਲਿਥੀਨ ਪੈਕੇਟ ਵਿੱਚ ਬਰਾਮਦ ਹੋਈ।ਇਸ ਸਬੰਧ ਵਿਚ ਮੁਲਜਮਾਂ ਦੇ ਵਿਰੁਧ ਥਾਣਾ ਦਿੱਗੜਵਾਹਾ ਦੇ ਵਿਚ ਇੱਕ ਐਫ.ਆਈ.ਆਰ. ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦਸਿਆ ਕਿ ਮੁਲਜਮ ਹਰਪ੍ਰੀਤ ਸਿੰਘ @ ਸ਼ੇਰਾ ਨੂੰ ਨਸ਼ਾ ਤਸਕਰੀ ਦੇ ਸ਼ੱਕ ‘ਚ ਸੀ.ਆਈ.ਏ.–2 ਮਲੋਟ ਟੀਮ ਪਿਛਲੇ ਇਕ ਮਹੀਨੇ ਤੋਂ ਨਿਗਰਾਨੀ ਰੱਖ ਰਹੀ ਸੀ। ਜਿਵੇਂ ਹੀ ਵਿਸ਼ੇਸ਼ ਜਾਣਕਾਰੀ ਮਿਲੀ ਕਿ ਤਿੰਨੇ ਦੋਸ਼ੀ ਕਿਸੇ ਨਵੇਂ ਡਰੱਗ ਟਰਾਂਜ਼ੈਕਸ਼ਨ ਵਿਚ ਲਿਪਤ ਹਨ, ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਰੋਕਿਆ ਅਤੇ ਜਾਂਚ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ  Punjab Cabinet ਦੀ ਮਹਤਵਪੂਰਣ ਮੀਟਿੰਗ ਅੱਜ, ਲਏ ਜਾ ਸਕਦੇ ਹਨ ਇਹ ਫ਼ੈਸਲੇ

ਉਨ੍ਹਾਂ ਦਸਿਆ ਕਿ ਹਾਲੇ ਵੀ ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਅੱਗੇ–ਪਿੱਛੇ ਦੀ ਡਰੱਗ ਸਪਲਾਈ ਚੇਨ (Forward & Backward Linkages) ਦੀ ਪੜਤਾਲ ਜਾਰੀ ਹੈ, ਤਾਂ ਜੋ ਨਸ਼ੇ ਦੀ ਇਸ ਲੜੀ ਨਾਲ ਜੁੜੇ ਹੋਰ ਗੁੰਮੇ ਹੋਏ ਸੂਤਰਾਂ ਦੀ ਵੀ ਪਛਾਣ ਹੋ ਸਕੇ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਜੇ ਕਿਸੇ ਵੀ ਥਾਂ ਉਤੇ ਨਸ਼ਾ ਵਿਕਰੀ ਜਾਂ ਆਵਾਜਾਈ ਦੀ ਸ਼ੱਕੀ ਗਤੀਵਿਧੀ ਵੇਖੀ ਜਾਵੇ, ਤਾਂ ਤੁਰੰਤ ਹੇਠ ਲਿਖੇ ਨੰਬਰਾਂ ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911031