Friday, May 22, 2026
Home Blog Page 601

Muktsar Police ਵੱਲੋਂ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ 500 ਗ੍ਰਾਮ ਹੈਰੋਇਨ ਸਮੇਤ ਕਾਬੂ

0

Sri Muktsar Sahib Police: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਸਐਸਪੀ ਡਾ. ਅਖਿਲ ਚੌਧਰੀ ਦੀਆਂ ਹਦਾਇਤ ‘ਤੇ ਸੀ.ਆਈ.ਏ ਮਲੋਟ ਪੁਲੀਸ ਟੀਮ ਵੱਲੋਂ ਅੱਧਾ ਕਿਲੋਂ ਹੈਰੋਇਨ ਸਹਿਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਐਸ.ਪੀ (ਡੀ) ਮਨਮੀਤ ਸਿੰਘ ਢਿੱਲੋ ਅਤੇ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸੀ.ਆਈ.ਏ ਮਲੋਟ ਦੇ ਐਸ.ਆਈ ਕੁਲਬੀਰ ਚੰਦ ਦੀ ਪੁਲਿਸ ਟੀਮ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਹਰਪ੍ਰੀਤ ਸਿੰਘ @ ਸ਼ੇਰਾ ਪਿੰਡ ਥੇੜੀ, ਤਹਿਸੀਲ ਗਿੱਦੜਬਾਹਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਮਨਜਿੰਦਰ ਸਿੰਘ @ ਮਣੀ ਅਤੇ ਗੁਰਲਾਲ ਸਿੰਘ @ ਲੱਲੀ ਦੋਨੋਂ ਵਾਸੀ ਪਿੰਡ ਭਗਵਾਨਪੁਰਾ, ਤਹਿਸੀਲ ਪੱਟੀ (ਭਿੱਖੀਵਿੰਡ), ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 500 ਗ੍ਰਾਮ ਹੈਰੋਇਨ ਇੱਕ ਪੌਲਿਥੀਨ ਪੈਕੇਟ ਵਿੱਚ ਬਰਾਮਦ ਹੋਈ।ਇਸ ਸਬੰਧ ਵਿਚ ਮੁਲਜਮਾਂ ਦੇ ਵਿਰੁਧ ਥਾਣਾ ਦਿੱਗੜਵਾਹਾ ਦੇ ਵਿਚ ਇੱਕ ਐਫ.ਆਈ.ਆਰ. ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦਸਿਆ ਕਿ ਮੁਲਜਮ ਹਰਪ੍ਰੀਤ ਸਿੰਘ @ ਸ਼ੇਰਾ ਨੂੰ ਨਸ਼ਾ ਤਸਕਰੀ ਦੇ ਸ਼ੱਕ ‘ਚ ਸੀ.ਆਈ.ਏ.–2 ਮਲੋਟ ਟੀਮ ਪਿਛਲੇ ਇਕ ਮਹੀਨੇ ਤੋਂ ਨਿਗਰਾਨੀ ਰੱਖ ਰਹੀ ਸੀ। ਜਿਵੇਂ ਹੀ ਵਿਸ਼ੇਸ਼ ਜਾਣਕਾਰੀ ਮਿਲੀ ਕਿ ਤਿੰਨੇ ਦੋਸ਼ੀ ਕਿਸੇ ਨਵੇਂ ਡਰੱਗ ਟਰਾਂਜ਼ੈਕਸ਼ਨ ਵਿਚ ਲਿਪਤ ਹਨ, ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਰੋਕਿਆ ਅਤੇ ਜਾਂਚ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ  Punjab Cabinet ਦੀ ਮਹਤਵਪੂਰਣ ਮੀਟਿੰਗ ਅੱਜ, ਲਏ ਜਾ ਸਕਦੇ ਹਨ ਇਹ ਫ਼ੈਸਲੇ

ਉਨ੍ਹਾਂ ਦਸਿਆ ਕਿ ਹਾਲੇ ਵੀ ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਅੱਗੇ–ਪਿੱਛੇ ਦੀ ਡਰੱਗ ਸਪਲਾਈ ਚੇਨ (Forward & Backward Linkages) ਦੀ ਪੜਤਾਲ ਜਾਰੀ ਹੈ, ਤਾਂ ਜੋ ਨਸ਼ੇ ਦੀ ਇਸ ਲੜੀ ਨਾਲ ਜੁੜੇ ਹੋਰ ਗੁੰਮੇ ਹੋਏ ਸੂਤਰਾਂ ਦੀ ਵੀ ਪਛਾਣ ਹੋ ਸਕੇ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਜੇ ਕਿਸੇ ਵੀ ਥਾਂ ਉਤੇ ਨਸ਼ਾ ਵਿਕਰੀ ਜਾਂ ਆਵਾਜਾਈ ਦੀ ਸ਼ੱਕੀ ਗਤੀਵਿਧੀ ਵੇਖੀ ਜਾਵੇ, ਤਾਂ ਤੁਰੰਤ ਹੇਠ ਲਿਖੇ ਨੰਬਰਾਂ ‘ਤੇ ਜਾਣਕਾਰੀ ਸਾਂਝੀ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Wit ਬਠਿੰਡਾ ਦੇ BCA ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਬੀ.ਸੀ.ਏ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਭੂਮਿਕਾ ਨੇ 85.29 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਦੀਪਿਕਾ ਰਾਣਾ ਨੇ 83.71 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ, ਬਲਵਿੰਦਰ ਕੌਰ ਨੇ 78 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਦਾ ਬੇਰਹਿਮੀ ਨਾਲ ਕ+ਤ+ਲ

0

Patiala News: ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਅਧੀਨ ਆਉਂਦੇ ਪਿੰਡ ਕਰਹਾਲੀ ਸਾਹਿਬ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਵਿਰੋਧੀ ਧੜੇ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ (28 ਸਾਲ) ਵਜੋਂ ਹੋਈ ਹੈ, ਜੋਕਿ ਆਪਣੈ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਸੂਚਨਾ ਦੇ ਮੁਤਾਬਕ ਮਨਪ੍ਰੀਤ ਦਾ ਪਿੰਡ ਦੇ ਕੁੱਝ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ।

ਇਹ ਵੀ ਪੜ੍ਹੋ ਚਰਚ ‘ਚ ਲੱਗਿਆ ਟਾਵਰ ਡਿੱਗਣ ਨਾਲ 16 ਸਾਲ ਦੇ ਬੱਚੇ ਦੀ ਹੋਈ ਮੌ+ਤ

ਹਾਲਾਂਕਿ ਇਸ ਝਗੜੇ ਨੁੰ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਪਟਾਉਣ ਦੀ ਕੋਸ਼ਿਸ ਕੀਤੀ ਗਈ। ਪਤਾ ਲੱਗਿਆ ਕਿ ਬੀਤੇ ਕੱਲ ਜਦ ਪਿੰਡ ਵਿਚ ਕੁੱਝ ਨੌਜਵਾਨ ਇਕੱਠੇ ਹੋਏ ਸਨ ਤਾਂ ਮੁੜ ਮਨਪ੍ਰੀਤ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਜਦ ਉਹ ਵਾਪਸ ਆ ਰਿਹਾ ਸੀ ਤਾਂ ਵਿਰੋਧੀ ਧੜੇ ਵੱਲੋਂ ਉਸਨੂੰ ਘੇਰ ਕੇ ਕੁੱਟ-ਕੁੱਟ ਮਾਰ ਦਿੱਤਾ। ਮਾਪਿਆਂ ਨੇ ਆਪਣੇ ਘਰ ਦਾ ਦੀਵਾ ਗੁੱਲ ਕਰਨ ਵਾਲਿਆਂ ਵਿਰੁਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Silver Oaks School ਡੱਬਵਾਲੀ ਰੋਡ ਬਠਿੰਡਾ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ

0

Bathinda News: Silver Oaks School ਡੱਬਵਾਲੀ ਰੋਡ ਬਠਿੰਡਾ ਵੱਲੋਂ 14 ਜੁਲਾਈ 2025 ਦਿਨ ਸੋਮਵਾਰ ਨੂ਼ੰ ਵਣ-ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।ਵਣ-ਮਹਾਂ ਉਤਸਵ ਭਾਰਤ ਵਿੱਚ ਮਨਾਇਆ ਜਾਣ ਵਾਲਾ ਸਲਾਨਾ ਤਿਉਹਾਰ ਹੈ, ਜਿਸ ਵਿੱਚ ਇੱਕ ਹਫ਼ਤੇ ਤੱਕ ਪੌਦੇ ਲਗਾਏ ਜਾਂਦੇ ਹਨ। ਸਿਲਵਰ ਓਕਸ ਸਕੂਲ ਵੱਲੋਂ ਇਹ ਦਿਨ ਹਰ ਸਾਲ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਬਹੁਤ ਸਾਰੇ ਪੌਦੇ ਵੰਡੇ ਜਾਂਦੇ ਹਨ। ਇਹ ਉਤਸਵ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ ਨਕਲੀ ਪੁੱਤ ਬਣ ਕੇ ਕਿਸਾਨ ਦੀ ਜਮੀਨ ‘ਤੇ ਬੈਂਕ ਤੋਂ ਲੋਨ ‘ਤੇ ਟਰੈਕਟਰ ਲਿਆ, ਬੈਂਕ ਮੈਨੇਜ਼ਰ ਸਹਿਤ 3 ‘ਤੇ ਪਰਚਾ ਦਰਜ਼

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਵਣ-ਮਹਾਂਉਤਸਵ ਦੌਰਾਨ ਸਥਾਨਕ ਲੋਕਾਂ ਨੂੰ ਪੌਦੇ ਲਗਾਉਣ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਰਾਹਗੀਰਾਂ ਨੂੰ ਪੌਦੇ ਵੰਡੇ ਗਏ ਅਤੇ ਉਹਨਾਂ ਨੂੰ ਦਵਾਈ ਦੇ ਤੌਰ ‘ਤੇ ਵਰਤੇ ਜਾਣ ਵਾਲੇ ਪੌਦਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਵਣ-ਮਹਾਂਉਤਸਵ ਦੀ ਸ਼ੁਰੂਆਤ ਸਮੇਂ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਰਾਹਗੀਰਾਂ ਨੂੰ ਪੌਦੇ ਵੰਡ ਕੇ ਕੀਤੀ ਗਈ। ਉਨ੍ਹਾਂ ਸਾਉਣ ਮਹੀਨੇ ਦੇ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਸਾਡੀ ਬੰਜਰ ਹੋ ਰਹੀ ਧਰਤੀ ਨੂੰ ਮੁੜ ਤੋਂ ਰੁੱਖਾਂ ਨਾਲ ਸ਼ਿੰਗਾਰ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚਰਚ ‘ਚ ਲੱਗਿਆ ਟਾਵਰ ਡਿੱਗਣ ਨਾਲ 16 ਸਾਲ ਦੇ ਬੱਚੇ ਦੀ ਹੋਈ ਮੌ+ਤ

0

Patiala News: ਪਟਿਆਲਾ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਬੀਤੇ ਕੱਲ੍ਹ ਇੱਕ ਧਾਰਮਿਕ ਸਥਾਨ ‘ਤੇ ਚੱਲ ਰਹੀ ਪ੍ਰਾਥਨਾ ਸਭਾ ਦੌਰਾਨ ਲੱਗਿਆ ਹੋਇਆ ਟਾਵਰ ਡਿੱਗਣ ਕਾਰਨ ਇੱਕ 16 ਸਾਲਾਂ ਬੱਚੇ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਖੁਸਰਪੁਰੂ ਨਾਲ ਸਬੰਧਤ ਮ੍ਰਿਤਕ ਬੱਚਾ ਰਜਿੰਦਰ ਸਿੰਘ ਆਪਣੇ ਪ੍ਰਵਾਰ ਵਾਲਿਆਂ ਨਾਲ ਪਿੰਡ ਸਿੱਧੂਵਾਲਾ ਵਿਖੇ ਸਥਿਤ ਚਰਚ ਵਿਚ ਹੋਣ ਵਾਲੀ ਪ੍ਰਾਥਨਾ ਸਭਾ ਵਿਚ ਹਿੱਸਾ ਲੈਣ ਲਈ ਗਿਆ ਹੋਇਆ ਸੀ, ਇਸ ਦੌਰਾਨ ਇਹ ਭਾਣਾ ਵਾਪਰ ਗਿਆ।

ਇਹ ਵੀ ਪੜ੍ਹੋ ਬਠਿੰਡਾ ‘ਚ ਨਕਲੀ ਪੁੱਤ ਬਣ ਕੇ ਕਿਸਾਨ ਦੀ ਜਮੀਨ ‘ਤੇ ਬੈਂਕ ਤੋਂ ਲੋਨ ‘ਤੇ ਟਰੈਕਟਰ ਲਿਆ, ਬੈਂਕ ਮੈਨੇਜ਼ਰ ਸਹਿਤ 3 ‘ਤੇ ਪਰਚਾ ਦਰਜ਼

ਹਾਦਸੇ ਤੋਂ ਬਾਅਦ ਬੱਚੇ ਦੇ ਪ੍ਰਵਾਰ ਵਿਚ ਰੋਸ਼ ਦੇਖਣ ਨੂੰ ਮਿਲ ਰਿਹਾ ਤੇ ਉਨ੍ਹਾਂ ਜਿੰਮੇਵਾਰਾਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਚਰਚ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਇੱਥੇ ਵਾਈ-ਫ਼ਾਈ ਦੀ ਸਹੂਲਤ ਲਈ ਇਹ ਟਾਵਰ ਲਗਾਇਆ ਹੋਇਆ ਸੀ, ਜਿਸਨੂੰ ਰਿਵਟਾਂ ਤੇ ਤਾਰਾਂ ਦੇ ਨਾਲ ਬੰਨਿਆ ਹੋਇਆ ਸੀ ਪ੍ਰੰਤੂ ਕਿਸੇ ਵਿਅਕਤੀ ਨੇ ਇਸਦੇ ਰਿਵਟ ਖੋਲ ਦਿੱਤੇ, ਜਿਸ ਕਾਰਨ ਮੀਂਹ ਝੱਖੜ ਦੇ ਚੱਲਦੇ ਇਹ ਟਾਵਰ ਬੱਚੇ ਦੇ ਸਿਰ ਉਪਰ ਡਿੱਗ ਪਿਆ। ਉਧਰ, ਘਟਨਾ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਮੁਰਦਾਘਰ ਪਹੁੰਚਾਇਆ ਗਿਆ, ਜਿੱਥੇ ਪ੍ਰਵਾਰ ਵੱਲੋਂ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Cabinet ਦੀ ਮਹਤਵਪੂਰਣ ਮੀਟਿੰਗ ਅੱਜ, ਲਏ ਜਾ ਸਕਦੇ ਹਨ ਇਹ ਫ਼ੈਸਲੇ

0

Chandigarh News: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ਉਪਰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੇ ਵਿੱਚ ਸਰਕਾਰ ਦੇ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਲਿਆਂਦੇ ਜਾਣ ਵਾਲੇ ਬੇਅਦਬੀ ਸਬੰਧੀ ਨਵੇਂ ਕਾਨੂੰਨ ਦੇ ਡਰਾਫਟ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੰਜਾਬ ਟੈਕਸ ਬਿੱਲ 2018 ਦੇ ਵਿੱਚ ਸੋਧ ਬਿੱਲ ‘ਤੇ ਵੀ ਮੋਹਰ ਲਗਾਏ ਜਾਣ ਦੀ ਚਰਚਾ ਹੈ। ਜ਼ਿਕਰਯੋਗ ਹੈ ਕਿ ਦੋ ਰੋਜਾ ਸਪੈਸ਼ਲ ਸੈਸ਼ਨ ਦਾ ਸਮਾਂ ਵਧਾ ਕੇ ਹੁਣ 15 ਜੁਲਾਈ ਤੱਕ ਕਰ ਦਿੱਤਾ ਗਿਆ ਹੈ। ਅੱਜ ਇਹ ਸੈਸ਼ਨ ਦੁਪਹਿਰ 2 ਵਜੇ ਮੁੜ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਇਹ ਕੈਬਨਿਟ ਮੀਟਿੰਗ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ bikram majithia ਪੁੱਜੇ ਅਦਾਲਤ ‘ਚ, ਜੇਲ੍ਹ ਵਿਚ ਬੈਰਕ ਬਦਲਣ ਦੀ ਕੀਤੀ ਮੰਗ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਬਠਿੰਡਾ ‘ਚ ਨਕਲੀ ਪੁੱਤ ਬਣ ਕੇ ਕਿਸਾਨ ਦੀ ਜਮੀਨ ‘ਤੇ ਬੈਂਕ ਤੋਂ ਲੋਨ ‘ਤੇ ਟਰੈਕਟਰ ਲਿਆ, ਬੈਂਕ ਮੈਨੇਜ਼ਰ ਸਹਿਤ 3 ‘ਤੇ ਪਰਚਾ ਦਰਜ਼

0

Bathinda News: ਬਠਿੰਡਾ ਜ਼ਿਲ੍ਹੇ ਵਿਚ ਇੱਕ ਵਿਅਕਤੀ ਵੱਲੋਂ ਬੈਂਕ ਅਧਿਕਾਰੀਆਂ ਨਾਲ ਸਾਂਠ-ਗਾਂਠ ਕਰਦਿਆਂ ਇੱਕ ਕਿਸਾਨ ਦਾ ਨਕਲੀ ਪੁੱਤ ਬਣ ਕੇ ਬੈਂਕ ਤੋਂ ਲੋਨ ‘ਤੇ ਟਰੈਕਟਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਨੂੰ ਆਪਣੇ ਨਕਲੀ ਪੁੱਤ ਦੀ ਇਸ ਕਰਤੂਤ ਦਾ ਪਤਾ ਇੱਕ ਸਾਲ ਬਾਅਦ ਉਸ ਸਮੇਂ ਲੱਗਿਆ ਜਦ ਬੈਂਕ ਵਾਲੇ ਕਿਸ਼ਤਾਂ ਲੈਣ ਘਰ ਪੁੱਜ ਗਏ। ਜਦ ਪਿੰਡ ਭਾਗੀਵਾਂਦਰ ਦੇ ਕਿਸਾਨ ਯਾਦਵਿੰਦਰ ਸਿੰਘ ਨੂੰ ਆਪਣੀ ਜਮੀਨ ‘ਤੇ ਕਰਜ਼ ਲੈ ਕੇ ਕਿਸੇ ਵੱਲੋਂ ਟਰੈਕਟਰ ਲੈਣ ਦੀ ਗੱਲ ਬਾਰੇ ਪਤਾ ਚੱਲਿਆ ਤਾਂ ਉਸਦੇ ਪੈਰਾਂ ਹੇਠੋਂ ਮਿੱਟੀ ਨਿਕਲ ਗਈ।

ਇਹ ਵੀ ਪੜ੍ਹੋ ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਮਾਮਲੇ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਸ ਧੋਖਾਧੜੀ ਦੇ ਮਾਮਲੇ ਵਿਚ ਉਸਦੇ ਪਿੰਡ ਦਾ ਵੀ ਇੱਕ ਵਿਅਕਤੀ ਮਿਲਿਆ ਹੋਇਆ ਹੈ। ਪੰਜਾਬੀ ਖਬਰਸਾਰ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੀੜਤ ਕਿਸਾਨ ਯਾਦਵਿੰਦਰ ਸਿੰਘ ਨੇ ਦਸਿਆ ਕਿ ਜਾਅਲੀ ਫ਼ਰਦਾਂ ਤੇ ਦਸਤਖਤਾਂ ਰਾਹੀਂ ਉਸਦੀ ਜਮੀਨ ‘ਤੇ ਟਰੈਕਟਰ ਖਰੀਦਣ ਲਈ ਐਚਡੀਬੀ ਫ਼ਾਈਨਸ਼ਲ ਲਿਮਟਿਡ ਬੈਂਕ ਤੋਂ ਅੱਠ ਲੱਖ ਰੁਪਏ ਦਾ ਲੋਨ  ਲਿਆ ਗਿਆ ਤੇ ਕਿਸ਼ਤਾਂ ਨਹੀਂ ਭਰੀਆਂ,ਜਿਸ ਕਾਰਨ ਉਸਦਾ ਸਿੱਬਲ ਸਕੋਰ ਵੀ ਖਰਾਬ ਹੋ ਗਿਆ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਡੀਐਸਪੀ ਦੇ ਇਕਲੌਤੇ ਪੁੱਤਰ ਦੀ ਹੋਈ ਮੌ+ਤ

ਯਾਦਵਿੰਦਰ ਸਿੰਘ ਮੁਤਾਬਕ ਜਦ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਵਿਜੈ ਕੁਮਾਰ ਵਾਸੀ ਬੰਗੀ ਰੁਲਦੂ ਨੂੰ ਉਸਦਾ ਪੁੱਤਰ ਬਣਾ ਕੇ ਇਹ ਕਾਰਵਾਈ ਕੀਤੀ ਗਈ, ਜਿਸ ਵਿਚ ਉਸਦੇ ਪਿੰਡ ਦੇ ਹੀ ਵਰਿੰਦਰ ਸਿੰਘ ਨੇ ਵੀ ਭੁਮਿਕਾ ਨਿਭਾਈ। ੳਨ੍ਹਾਂ ਦਸਿਆ ਕਿ ਐਚਡੀਬੀ ਬੈਂਕ ਦੇ ਅਧਿਕਾਰੀ ਪੰਕਜ ਕੁਮਾਰ ਦੀ ਭੂਮਿਕਾ ਵੀ ਪਾਈ ਗਈ। ਪੁਲਿਸ ਵੱਲੋਂ ਕੀਤੀ ਪੜਤਾਲ ਤੋਂ ਬਾਅਦ ਹੁਣ ਉਕਤ ਤਿੰਨਾਂ ਮੁਲਜਮਾਂ ਦੇ ਵਿਰੁਧ ਥਾਣਾ ਕੋਤਵਾਲੀ ਬਠਿੰਡਾ ਵਿਖੇ 318(4)।336(2),336(3),340(2),61(2) ਬੀਐਨਐਸ ਤਹਿਤ ਪਰਚਾ ਦਰਜ਼ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜਲਦੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਪੁਛਪੜਤਾਲ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ, ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ 2025 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖਤ ਤਖਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਨਵਨਿਯੁਕਤ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਦੇ ਦਫ਼ਤਰ ਦਾ ਉਦਘਾਟਨ

0

👉ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਬਲਜਿੰਦਰ ਸਿੰਘ ਢਿੱਲੋਂ
Patiala News:ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਨਵੇਂ ਬਣਾਏ ਗਏ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਗੁਰੂਦੁਆਰਾ ਦੁਖ਼ ਨਿਵਾਰਨ ਸਾਹਿਬ ਨੇੜੇ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਡਾ ਬਲਬੀਰ ਸਿੰਘ ਦਾ ਸਵਾਗਤ ਕਰਦਿਆਂ ਉਨ੍ਹ੍ਹਾਂ ਦੇ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਪੁੱਜਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਬਲਜਿੰਦਰ ਸਿੰਘ ਢਿੱਲੋਂ ਇੱਕ ਸੂਝਵਾਨ ਅਤੇ ਅਗਾਂਹਵਧੂ ਵਧੀ ਵਿਚਾਰਾਂ ਵਾਲੇ ਆਗੂ ਹਨ ਇਸ ਲਈ ਉਨ੍ਹਾਂ ਨੂੰ ਆਸ ਹੈ ਕਿ ਉਹ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਮੁੜ ਜਿੱਤ ਦਾ ਰਾਹ ਪੱਧਰਾ ਕਰਨਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਬਰਸਾਤਾਂ ਤੋਂ ਬਾਅਦ ਸਾਰੇ ਸ਼ਹਿਰਾਂ ਵਿੱਚ ਗਲੀਆਂ ਅਤੇ ਸੜਕਾਂ ਦਾ ਕੰਮ ਤੇਜੀ ਨਾਲ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਡੀਐਸਪੀ ਦੇ ਇਕਲੌਤੇ ਪੁੱਤਰ ਦੀ ਹੋਈ ਮੌ+ਤ

ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਚੇਅਰਮੈਨ ਨਗਰ ਸੁਧਾਰ ਟਰੱਸਟ ਪਟਿਆਲਾ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆ ਵਾਲਾ ਚੇਅਰਮੈਨ ਜਿਲ੍ਹਾ ਯੋਜ਼ਨਾ ਬੋਰਡ,ਵਿੱਕੀ ਘਨੌਰ ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਪੋਰੇਸ਼ਨ, ਇੰਦਰਜੀਤ ਸੰਧੂ ਚੇਅਰਮੈਨ ਕੋਨਵਿਅਰ,ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦੂਧਨ ਸਾਧਾ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ,ਮੈਡਮ ਸਵਿੰਦਰ ਕੌਰ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਕੁੰਦਨ ਗੋਗੀਆ ਮੇਅਰ ਪਟਿਆਲਾ, ਅਮਰੀਕ ਸਿੰਘ ਬੰਗੜ ਸੂਬਾ ਮੀਤ ਪ੍ਰਧਾਨ ਐਸ ਸੀ ਵਿੰਗ ਪੰਜਾਬ ਅਸ਼ੋਕ ਸਿਰਸਵਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਸੁਖਦੇਵ ਔਲਖ, ਜਿਲ੍ਹਾ ਸੈਕਟਰੀ, ਮਹਿੰਦਰ ਮੋਹਨ ਮਾਲਵਾ ਜੋਨ ਸੈਕਟਰੀ ਪੰਜਾਬ, ਜਸਵੀਰ ਸਿੰਘ ਗਾਂਧੀ, ਗੱਜਣ ਸਿੰਘ ਮੀਡੀਆ ਸਲਾਹ ਕਾਰ, ਰਾਜ ਕੁਮਾਰ ਮਿਠਾਰੀਆ, ਜਤਿੰਦਰ ਕੌਰ ਐਸ ਕੇ ਐਮ ਸੀ, ਦਵਿੰਦਰ ਕੌਰ ਐਮ ਸੀ, ਸੋਨੀਆ ਦਾਸ ਐਮ ਸੀ, ਮੋਹਿਤ ਕੁਮਾਰ ਵੀ ਹਾਜ਼ਿਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

0

👉ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ।

ਇਹ ਵੀ ਪੜ੍ਹੋ ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਹੋਈ ਅੰਤਿਮ ਅਰਦਾਸ, ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ‘ਚ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ ‘ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ।ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰ ‘ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ।

ਇਹ ਵੀ ਪੜ੍ਹੋ ਅਮਰੀਕੀ ਖੁਫ਼ੀਆ ਏਜੰਸੀ ਵੱਲੋਂ ਭਾਰਤ ਨੂੰ ਲੋੜੀਦੇ ਅੱਠ ਖ਼ਤਰਨਾਕ ਗੈਂਗਸਟਰ ਕਾਬੂ, ਹਥਿਆਰ ਤੇ ਨਗਦੀ ਵੀ ਬਰਾਮਦ

ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵਿੱਚ ਸ਼ਾਨਦਾਰ ਕੰਮ ਲਈ ਪੰਜਾਬ ਪੁਲਿਸ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਸਿਰੇ ਤੋਂ ਨਾਕਾਮ ਰਹੀਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਲਗਪਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਮੁੱਖ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਤਜਰਬੇਕਾਰ ਖਿਡਾਰੀਆਂ ਦੀ ਮੁਹਾਰਤ ਦੀ ਪੂਰੀ ਵਰਤੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਪੰਜਾਬ ਨੇ ਹਰਭਜਨ ਸਿੰਘ, ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰੇ ਪੈਦਾ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਅਜਿਹੀਆਂ ਹੋਰ ਪ੍ਰਤਿਭਾਵਾਂ ਵਧ-ਫੁੱਲ ਸਕਣ।

ਇਹ ਵੀ ਪੜ੍ਹੋ Sangat Police ਵੱਲੋਂ ਕਾਲੀ ਥਾਰ ‘ਚ ਸਵਾਰ ਰਾਜਸਥਾਨੀ ਨੌਜਵਾਨ ਨਜਾਇਜ਼ ਹਥਿਆਰ ਸਹਿਤ ਕਾਬੂ

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ “ਰੰਗਲਾ ਪੰਜਾਬ” – ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਸੂਬੇ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਫਿਰ ਵੀ ਬਹੁਤ ਸਾਰੇ ਖਿਡਾਰੀ ਆਪਣੀ ਨਿੱਜੀ ਦ੍ਰਿੜਤਾ ਅਤੇ ਮਿਹਨਤ ਨਾਲ ਨਾਮਣਾ ਖੱਟਣ ਵਿੱਚ ਕਾਮਯਾਬ ਰਹੇ। ਖੇਡ ਪ੍ਰੇਮੀ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਯਤਨਾਂ ਦੇ ਸਾਰਥਕ ਨਤੀਜੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911084