Friday, May 22, 2026
Home Blog Page 602

“ਹੁਨਰ ਸਿੱਖਿਆ”: ਪਿੰਡਾਂ ਦੇ ਬੱਚਿਆਂ ਲਈ ਵੀ ਸੁਪਨੇ ਬਣਨਗੇ ਹਕੀਕਤ

SAS Nagar News:ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਕਰਵਾਏ ਗਏ ਇੱਕ ਕੌਮੀ ਪੱਧਰ ਦੇ ਸੈਮੀਨਾਰ ‘ ਨਵੀਂ ਪੀੜ੍ਹੀ ਲਈ ਸਿੱਖਿਆ ਢਾਂਚੇ ਬਾਰੇ ਮੁੜ-ਵਿਚਾਰ’’ ਦੌਰਾਨ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹੋਈ ਜਿਸਨੇ ਮਹਿਜ਼ ਇਮਤਿਹਾਨ ਦੇਣ ਲਈ ਪੜ੍ਹਨ ਤੋਂ ਹਟ ਕੇ ਹੁਨਰ ਅਤੇ ਅਸਲ ਜੀਵਨ ਦੀਆਂ ਸਿੱਖਿਆਵਾਂ ਨੂੰ ਸਕੂਲਾਂ ‘ਚ ਲਿਆਉਣ ਦੇ ਪੱਖ ਵੱਲ ਪ੍ਰੇਰਿਤ ਕਰਨ ਦਾ ਹੋਕਾ ਦਿੱਤਾ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਡੀਐਸਪੀ ਦੇ ਇਕਲੌਤੇ ਪੁੱਤਰ ਦੀ ਹੋਈ ਮੌ+ਤ

ਡਾ. ਅਮਰਪਾਲ ਸਿੰਘ (ਸਾਬਕਾ IAS) ਚੇਅਰਮੈਨ PSEB ਨੇ ਐਲਾਨ ਕੀਤਾ ਕਿ ਹੁਣ ਹਰ ਬੱਚੇ ਨੂੰ ਆਪਣੇ ਹੀ ਘਰ, ਪਿੰਡ ਸ਼ਹਿਰ ਵਿੱਚ ਰਹਿੰਦਿਆਂ, ਉੱਥੇ ਹੀ ਕਿਰਤ ਕਰਨ ਦੇ ਸੁਪਨੇ ਪੂਰੇ ਕਰਨ ਦੀ ਆਜ਼ਾਦੀ ਮਿਲ ਸਕੇਗੀ ।ਉਹਨਾਂ ਕਿਹਾ, “ਸਾਡੇ ਬੱਚਿਆਂ ਕੋਲ ਕਲਾ ਵੀ ਹੈ ਤੇ ਸੁਪਨੇ ਵੀ। ਸਿਰਫ਼ ਨੰਬਰਾਂ ਦੀ ਦੌੜ ਨਹੀਂ – ਹੁਣ ਉਹ ਆਪਣੀ ਕਿਰਤ ਅਤੇ ਸੂਝ ਨਾਲ ਭਵਿੱਖ ਬਨਾਉਣਗੇ। ‘ਹੁਨਰ ਸਿੱਖਿਆ’ ਉਨ੍ਹਾਂ ਲਈ ਨਵਾਂ ਰਸਤਾ ਹੈ।”

ਇਹ ਵੀ ਪੜ੍ਹੋ Breaking News; AAP ਦੀ ਟਿਕਟ ‘ਤੇ MLA ਦੀ ਚੋਣ ਲੜ ਚੁੱਕੇ ਆਗੂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਬਠਿੰਡਾ ਦੇ ਨਾਮੀ ਵਪਾਰੀ ਤੇ CA ਵਿਰੁਧ ਪਰਚਾ ਦਰਜ਼

ਸਕੂਲ ਬੈਗ ਤੋਂ ਹੁਨਰ ਬੈਗ ਤੱਕ ਪੁੱਜਣ ਦੇ ਸਫ਼ਰ ਬਾਰੇ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨ ਕੀਤਾ ਕਿ 6 ਤੋਂ 8 ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 10 ਦਿਨ ਦਾ “ਬੈਗਲੈੱਸ ਇੰਟਰਨਸ਼ਿਪ” ਕਰਵਾਇਆ ਜਾਵੇਗਾ ਜਿਸ ਵਿੱਚ ਉਹ ਕਿਸਾਨਾਂ, ਮਕੈਨਿਕਾਂ, ਦਰਜੀਆਂ, ਨਰਸਾਂ ਅਤੇ ਡਿਜ਼ੀਟਲ ਮਾਹਿਰਾਂ ਕੋਲ ਜਾ ਕੇ ਉਹ ਅਮਲੀ ਤੌਰ ‘ਤੇ ਕੰਮ ਸਿੱਖਣਗੇ।ਹੁਣ ਸਕੂਲਾਂ ‘ਚ ਇਹ ਵਿਸ਼ੇ : ਡਿਜ਼ੀਟਲ ਡਿਜ਼ਾਈਨ, ਖੇਤੀਬਾੜੀ, ਸੁੰਦਰਤਾ ਤੇ ਤੰਦਰੁਸਤੀ,AI ਅਤੇ ਸੂਚਨਾ ਤਕਨੀਕ ਵਿਦਿਆਰਥੀਆਂ ਨੂੰ ਹਰ ਕੰਮ ਪ੍ਰਤੀ ਮਾਣ ਕਰਨਾ ਅਤੇ ਉਸਦੀ ਮਹੱਤਤਾ ਸਿਖਾਈ ਜਾਵੇਗੀ।

ਇਹ ਵੀ ਪੜ੍ਹੋ bikram majithia ਪੁੱਜੇ ਅਦਾਲਤ ‘ਚ, ਜੇਲ੍ਹ ਵਿਚ ਬੈਰਕ ਬਦਲਣ ਦੀ ਕੀਤੀ ਮੰਗ

ਕਿਰਿਆਸ਼ੀਲ ਸਿੱਖਿਆ ਅਤੇ ਕੈਰੀਅਰ ਐਪ ਬਾਰੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਮੁੱਖ ਸਲਾਹਕਾਰ ਸਮੀਰ ਡੈਨੀਅਲ ਨੇ ਮੰਨਿਆ ਕਿ ਪੰਜਾਬ ਦੀ ਇਹ ਕੋਸ਼ਿਸ਼ ਸਾਰੇ ਦੇਸ਼ ਲਈ ਮਾਰਗ ਦਰਸ਼ਕ ਬਣੇਗੀ। ਉਹਨਾਂ ਦੱਸਿਆ ਕਿ 2025 ਤੋਂ ਬਾਅਦ ਹਰ ਵਿਦਿਆਰਥੀ ਨੂੰ ਕੈਰੀਅਰ ਗਾਈਡੈਂਸ ਐਪ ਮਿਲੇਗੀ। ਉਹਨਾਂ ਅੱਗੇ ਕਿਹਾ ਕਿ ਵਿਦਿਆਰਥੀ ਆਪਣੇ ਨਵੇਂ ਖਿਆਲਾਂ ਨੂੰ ਕਾਨੂੰਨੀ ਤੌਰ ‘ਤੇ ਰਜਿਸਟਰ ਕਰਵਾ ਸਕਣਗੇ – ਤਾਂ ਜੋ ਕੋਈ ਹੋਰ ਉਨ੍ਹਾਂ ਦੀ ਸੋਚ ਚੁਰਾ ਨਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਸ਼ਵਨੀ ਸ਼ਰਮਾ ਨੇ ਸੂਬਾਈ ਲੀਡਰਸ਼ਿਪ ਦੀ ਹਾਜ਼ਰੀ ‘ਚ ਸੰਭਾਲਿਆ ਪੰਜਾਬ ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਦਾ ਅਹੁੱਦਾ

0

Chandigarh News: ਇੱਕ ਹਫ਼ਤਾ ਪਹਿਲਾਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਅੱਜ ਐਤਵਾਰ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ।ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਹੋੲੈ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਦੀ ਸੂਬਾਈ ਲੀਡਰਸ਼ਿਪ ਪੁੱਜੀ ਹੋਈ ਸੀ,

ਇਹ ਵੀ ਪੜ੍ਹੋ ਅਮਰੀਕੀ ਖੁਫ਼ੀਆ ਏਜੰਸੀ ਵੱਲੋਂ ਭਾਰਤ ਨੂੰ ਲੋੜੀਦੇ ਅੱਠ ਖ਼ਤਰਨਾਕ ਗੈਂਗਸਟਰ ਕਾਬੂ, ਹਥਿਆਰ ਤੇ ਨਗਦੀ ਵੀ ਬਰਾਮਦ

ਜਿੰਨ੍ਹਾਂ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ,ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਦਿ ਵੱਲੋਂ ਸ਼੍ਰੀ ਸ਼ਰਮਾ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ Breaking News; AAP ਦੀ ਟਿਕਟ ‘ਤੇ MLA ਦੀ ਚੋਣ ਲੜ ਚੁੱਕੇ ਆਗੂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਬਠਿੰਡਾ ਦੇ ਨਾਮੀ ਵਪਾਰੀ ਤੇ CA ਵਿਰੁਧ ਪਰਚਾ ਦਰਜ਼

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਅਸ਼ਵਨੀ ਸ਼ਰਮਾ ਦੋ ਵਾਰ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਪਠਾਨਕੋਟ ਤੋਂ ਵਿਧਾਇਕ ਹਨ।ਇਸ ਮੌਕੇ ਸ਼੍ਰੀ ਸ਼ਰਮਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਤਿੱਖੇ ਹਮਲੇ ਕੀਤੇ। ਉਨ੍ਹਾਂ ਪਾਰਟੀ ਹਾਈਕਮਾਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਬਦਲੇ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦੇ ਸਮਰਥਨ ਤੋਂ ਬਿਨਾਂ ਸਫ਼ਲਤਾ ਸੰਭਵ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਖਦਾਈ ਖ਼ਬਰ; ਭਿਆਨਕ ਸੜਕ ਹਾਦਸੇ ‘ਚ ਡੀਐਸਪੀ ਦੇ ਇਕਲੌਤੇ ਪੁੱਤਰ ਦੀ ਹੋਈ ਮੌ+ਤ

0

Sangrur News: ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਇਲਾਕੇ ‘ਚ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਡੀਐਸਪੀ ਸਤਨਾਮ ਸਿੰਘ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਏਕਮਵੀਰ ਸਿੰਘ ਵਜੋਂ ਹੋਈ ਹੈ, ਜੋਕਿ ਬੀਤੀ ਰਾਤ ਆਪਣੇ ਇੱਕ ਦੋਸਤ ਨਾਲ ਸੰਗਰੂਰ ਵਿਚ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਟਿਆਲਾ ਵੱਲ ਆ ਰਿਹਾ ਸੀ। ਸਤਨਾਮ ਸਿੰਘ DSP City-1 ਪਟਿਆਲਾ ਵਿਖੇ ਤੈਨਾਤ ਹੈ।

ਇਹ ਵੀ ਪੜ੍ਹੋ ਅਮਰੀਕੀ ਖੁਫ਼ੀਆ ਏਜੰਸੀ ਵੱਲੋਂ ਭਾਰਤ ਨੂੰ ਲੋੜੀਦੇ ਅੱਠ ਖ਼ਤਰਨਾਕ ਗੈਂਗਸਟਰ ਕਾਬੂ, ਹਥਿਆਰ ਤੇ ਨਗਦੀ ਵੀ ਬਰਾਮਦ

ਇਸ ਦੌਰਾਨ ਭਵਾਨੀਗੜ੍ਹ ਨੇੜੇ ਪਿੰਡ ਫੱਗੂਵਾਲ ਵਿਖੇ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਪੁਲ ‘ਤੇ ਪਲਟ ਗਈ। ਜਿਸ ਵਿਚ ਮੌਕੇ ‘ਤੇ ਹੀ ਏਕਮਵੀਰ ਦੀ ਮੌਤ ਹੋ ਗਈ ਅਤੇ ਉਸਦਾ ਦੋਸਤ ਦੋਸਤ ਹਰਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਮੌਕੇ ‘ਤੇ ਗੁਜ਼ਰ ਰਹੇ ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਏਕਮਵੀਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸਦੇ ਦੋਸਤ ਹਰਜੋਤ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਹੋਈ ਅੰਤਿਮ ਅਰਦਾਸ, ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ‘ਚ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ

0

Abohar News:ਪਿਛਲੇ ਦਿਨੀਂ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਅੱਜ ਅੰਤਿਮ ਅਰਦਾਸ ਅਬੋਹਰ ਵਿਚ ਹੋਈ। ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ਵਿਚ ਸਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੰਤਰੀ ਸ਼੍ਰੀ ਅਰੋੜਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ।

ਇਹ ਵੀ ਪੜ੍ਹੋ ਅਮਰੀਕੀ ਖੁਫ਼ੀਆ ਏਜੰਸੀ ਵੱਲੋਂ ਭਾਰਤ ਨੂੰ ਲੋੜੀਦੇ ਅੱਠ ਖ਼ਤਰਨਾਕ ਗੈਂਗਸਟਰ ਕਾਬੂ, ਹਥਿਆਰ ਤੇ ਨਗਦੀ ਵੀ ਬਰਾਮਦ

ਸ੍ਰੀ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਇਸ ਘਿਨੌਣੇ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ । ਉਹਨਾਂ ਕਿਹਾ ਕਿ ਗੈਂਗਸਟਰਵਾਦ ਦੇ ਖਿਲਾਫ ਪੰਜਾਬ ਸਰਕਾਰ ਦੀ ਜੀਰੋ ਟੋਲਰੈਂਸ ਨੀਤੀ ਹੈ।ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਟ੍ਰੇਡਰਜ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ ਆਦਿ ਵੀ ਹਾਜ਼ਰ ਸਨ।।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁਕਤਸਰ ਪੁਲਿਸ ਨੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕੱਢਿਆ ਫਲੈਗ ਮਾਰਚ

0

Shre Muktsar Sahib News: ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਲੋਕਾਂ ਵਿਚਕਾਰ ਸੁਰੱਖਿਆ, ਭਰੋਸੇ ਅਤੇ ਸੱਦ-ਭਾਵਨਾ ਬਣਾਈ ਰੱਖਣ ਲਈ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਵਿਚ ਫਲੈਗ ਮਾਰਚ ਕੱਢਿਆ ਗਿਆ।ਇਸ ਫਲੈਗ ਮਾਰਚ ਦਾ ਉਦੇਸ਼ ਲੋਕਾਂ ਵਿੱਚ ਪੁਲਿਸ ਸੁਰੱਖਿਆ ਦੀ ਭਾਵਨਾ ਨੂੰ ਬਰਕਰਾਰ ਰੱਖਣਾ, ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ ਰੱਖਣਾ ਅਤੇ ਕਿਸੇ ਵੀ ਅਸਮਾਜਿਕ ਤੱਤ ਨੂੰ ਕੜਾ ਸੁਨੇਹਾ ਦੇਣਾ ਸੀ ਕਿ ਜ਼ਿਲ੍ਹਾ ਪੁਲਿਸ ਹਰ ਸਮੇਂ ਸੁਰੱਖਿਆ ਲਈ ਸਚੇਤ ਅਤੇ ਤੈਨਾਤ ਹੈ।

ਇਹ ਵੀ ਪੜ੍ਹੋ Breaking News; AAP ਦੀ ਟਿਕਟ ‘ਤੇ MLA ਦੀ ਚੋਣ ਲੜ ਚੁੱਕੇ ਆਗੂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਬਠਿੰਡਾ ਦੇ ਨਾਮੀ ਵਪਾਰੀ ਤੇ CA ਵਿਰੁਧ ਪਰਚਾ ਦਰਜ਼

ਇਸ ਫਲੈਗ ਮਾਰਚ ਦੌਰਾਨ ਰਸਪਾਲ ਸਿੰਘ, ਡੀ.ਐਸ.ਪੀ. (ਐਨ.ਡੀ.ਪੀ.ਐਸ), ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ),ਜਸਪਾਲ ਸਿੰਘ ਡੀ.ਐਸ.ਪੀ. (ਲੰਬੀ),ਇਕਬਾਲ ਸਿੰਘ ਡੀ.ਐਸ.ਪੀ (ਮਲੋਟ) ਸਮੇਤ 250 ਪੁਲਿਸ ਅਧਿਕਾਰੀ ਅਤੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਹ ਫਲੈਗ ਮਾਰਚ ਸ਼ਹਿਰ, ਗਲੀਆਂ, ਮੁਹੱਲਿਆਂ, ਬਾਜ਼ਾਰਾਂ, ਅਣਪਛਾਤੇ ਇਲਾਕਿਆਂ, ਬੱਸ ਅੱਡਿਆਂ ਤੇ ਰੈਲਵੇ ਸਟੇਸ਼ਨਾਂ ਵਿਚੋਂ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਗਈਆਂ ਅਤੇ ਨੌਜਵਾਨਾਂ ਨੂੰ ਕਾਨੂੰਨ ਦੀ ਪਾਲਣਾ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸ਼ਾਂਤਮਈ ਵਾਤਾਵਰਣ ਬਣਾਈ ਰੱਖਣ ਦੀ ਅਪੀਲ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੈਂਗਲੌਰ ਵਿਖੇ ਗੁਰਮਤਿ ਸਮਾਗਮ

0

👉ਸ਼੍ਰੋਮਣੀ ਕਮੇਟੀ ਕੰਨੜ ਭਾਸ਼ਾ ‘ਚ ਸੰਗ੍ਰਿਹਤ ਕਰੇਗੀ ਨੌਵੇਂ ਪਾਤਸ਼ਾਹ ਬਾਰੇ ਕਿਤਾਬਚਾ- ਐਡਵੋਕੇਟ ਧਾਮੀ
👉ਬੈਂਗਲੌਰ ਵਿਖੇ ਬੱਚਿਆਂ ਨੂੰ ਪੰਜਾਬੀ ਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਭੇਜੇ ਜਾਣਗੇ ਪ੍ਰਚਾਰਕ
Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸ਼ੁਰੂ ਕੀਤੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਲਸੂਰ ਬੈਂਗਲੌਰ ਵਿਖੇ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਰਾਗੀ ਜਥਿਆਂ, ਕਥਾਵਾਚਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਇਸ ਲਈ ਵੱਡੇ ਮਹੱਤਵ ਵਾਲੀ ਹੈ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਖਾਸਕਰ ਕਿਸੇ ਦੂਸਰੇ ਧਰਮ ਲਈ ਆਪਾ ਕੁਰਬਾਨ ਕੀਤਾ।

ਇਹ ਵੀ ਪੜ੍ਹੋ  Breaking News; AAP ਦੀ ਟਿਕਟ ‘ਤੇ MLA ਦੀ ਚੋਣ ਲੜ ਚੁੱਕੇ ਆਗੂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਬਠਿੰਡਾ ਦੇ ਨਾਮੀ ਵਪਾਰੀ ਤੇ CA ਵਿਰੁਧ ਪਰਚਾ ਦਰਜ਼

ਅਜਿਹੀ ਮਿਸਾਲ ਦੁਨੀਆ ਦੇ ਧਰਮ ਇਤਿਹਾਸ ਅੰਦਰ ਹੋਰ ਕਿਧਰੇ ਨਹੀਂ ਮਿਲਦੀ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ 350ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਦੀ ਪਹਿਲ ਦੇਸ਼ ਦੁਨੀਆਂ ਦੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਇਸੇ ਦਿਸ਼ਾ ਵਿਚ ਕਰਨਾਟਕਾ ਦੀਆਂ ਸਿੱਖ ਸੰਗਤਾਂ ਲਈ ਨੌਵੇਂ ਪਾਤਸ਼ਾਹ ਜੀ ਬਾਰੇ ਕੰਨੜ ਭਾਸ਼ਾ ਵਿਚ ਕਿਤਾਬਚਾ ਸੰਗ੍ਰਹਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੂਬੇ ਅੰਦਰ ਸਿੱਖੀ ਪ੍ਰਚਾਰ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਪੰਜਾਬੀ ਅਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਪ੍ਰਚਾਰਕ ਭੇਜਣ ਅਤੇ ਗੁਰੂ ਘਰ ਵਿਖੇ ਲਾਇਬ੍ਰੇਰੀ ਲਈ ਕਿਤਾਬਾਂ ਦੇਣ ਦਾ ਵੀ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਸਿੱਖ ਆਗੂਆਂ ਤੇ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੁਰਜ਼ੋਰ ਯਤਨ ਕੀਤੇ ਜਾਣ ਅਤੇ ਅਖਬਾਰਾਂ, ਈ-ਮੇਲਾਂ, ਅਤੇ ਹੋਰ ਮੀਡੀਆ ਸਾਧਨਾ ਰਾਹੀਂ ਸਰਕਾਰਾਂ ਤੱਕ ਗੱਲ ਰੱਖੀ ਜਾਵੇ ਕਿ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।

ਇਹ ਵੀ ਪੜ੍ਹੋ  ਅਮਰੀਕੀ ਖੁਫ਼ੀਆ ਏਜੰਸੀ ਵੱਲੋਂ ਭਾਰਤ ਨੂੰ ਲੋੜੀਦੇ ਅੱਠ ਖ਼ਤਰਨਾਕ ਗੈਂਗਸਟਰ ਕਾਬੂ, ਹਥਿਆਰ ਤੇ ਨਗਦੀ ਵੀ ਬਰਾਮਦ

ਉਨ੍ਹਾਂ ਕਰਨਾਟਕਾ ਅੰਦਰ ਸਮਾਗਮ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਅਜਿਹੇ ਸਮਾਗਮਾਂ ਦੀ ਲੜੀ ਪੂਰੇ ਦੇਸ਼ ਤੱਕ ਲੈ ਕੇ ਜਾਣ ਲਈ ਕਿਹਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਕਥਾ ਵਿਚਾਰਾਂ ਕੀਤੀਆਂ।ਸਮਾਗਮ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿਂਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸਿੱਖ ਮਿਸ਼ਨ ਗੁਜਰਾਤ ਤੇ ਕਰਨਾਟਕਾ ਦੇ ਆਨਰੇਰੀ ਇੰਚਾਰਜ ਸ. ਰਾਮ ਸਿੰਘ ਰਾਠੌਰ ਮੁੰਬਈ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜਸਬੀਰ ਸਿੰਘ ਢੋਡੀ, ਮੀਤ ਪ੍ਰਧਾਨ ਸ. ਸਵਰਨਜੀਤ ਸਿੰਘ, ਜਨਰਲ ਸਕੱਤਰ ਸ. ਜਰਨੈਲ ਸਿੰਘ, ਜੁਆਇੰਟ ਸਕੱਤਰ ਸ. ਜੋਗਿੰਦਰ ਸਿੰਘ, ਸ. ਜਸਪਾਲ ਸਿੰਘ, ਖਜਾਨਚੀ ਸ. ਹਰਮੀਤ ਸਿੰਘ, ਮੈਂਬਰ ਬੀਬੀ ਹਰਪ੍ਰੀਤ ਕੌਰ, ਬੀਬੀ ਪਰਬੀਨ ਕੌਰ, ਸ. ਅਜੀਤ ਸਿੰਘ ਛਾਬੜਾ, ਸ. ਬਚਿੱਤਰ ਸਿੰਘ, ਸ. ਮਨਦੀਪ ਸਿੰਘ, ਸ. ਹਰਮਨ ਸਿੰਘ, ਸ. ਜਸਪਾਲ ਸਿੰਘ ਮਹਿਤਾ, ਸ. ਮਨਪ੍ਰੀਤ ਸਿੰਘ, ਮੈਨੇਜਰ ਸ. ਰਿਸ਼ੀਪਾਲ ਸਿੰਘ, ਸ. ਦੀਪਕ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕੀ ਖੁਫ਼ੀਆ ਏਜੰਸੀ ਵੱਲੋਂ ਭਾਰਤ ਨੂੰ ਲੋੜੀਦੇ ਅੱਠ ਖ਼ਤਰਨਾਕ ਗੈਂਗਸਟਰ ਕਾਬੂ, ਹਥਿਆਰ ਤੇ ਨਗਦੀ ਵੀ ਬਰਾਮਦ

USA News: ਅਮਰੀਕੀ ਦੀ ਖੁਫ਼ੀਆ ਏਜੰਸੀ FBI ਨੇ ਸਥਾਨਕ ਪੁਲਿਸ ਏਜੰਸੀਆਂ ਦੇ ਨਾਲ ਮਿਲਕੇ ਇੱਕ ਵੱਡੀ ਕਾਰਵਾਈ ਕਰਦਿਆਂ ਭਾਰਤ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਕੈਲੀਫੋਰਨੀਆ ਦੇ ਸੈਨ ਜੋਆਕੁਇਨ ਕਾਉਂਟੀ ਵਿੱਚ ਕੀਤੀ ਗਈ, ਜਿੱਥੇ ਭਾਰਤੀ ਮੂਲ ਦੇ 8 ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇੰਨ੍ਹਾਂ ਦੀ ਪਹਿਚਾਣ ਦਿਲਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਵਿਸ਼ਾਲ, ਪਵਿੱਤਰ ਸਿੰਘ ਉਰਫ ਪਵਿੱਤਰ ਬਟਾਲਾ, ਗੁਰਤਾਜ ਸਿੰਘ, ਮਨਪ੍ਰੀਤ ਰੰਧਾਵਾ ਅਤੇ ਸਰਬਜੀਤ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ Breaking News; AAP ਦੀ ਟਿਕਟ ‘ਤੇ MLA ਦੀ ਚੋਣ ਲੜ ਚੁੱਕੇ ਆਗੂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਬਠਿੰਡਾ ਦੇ ਨਾਮੀ ਵਪਾਰੀ ਤੇ CA ਵਿਰੁਧ ਪਰਚਾ ਦਰਜ਼

ਮੀਡੀਆ ਵਿਚ ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਇੰਨ੍ਹਾਂ ਸਾਰਿਆਂ ਕੋਲੋਂ 5 ਪਿਸਤੌਲ, ਇੱਕ ਅਸਾਲਟ ਰਾਈਫਲ, ਸੈਂਕੜੇ ਗੋਲੀਆਂ, ਉੱਚ-ਸਮਰੱਥਾ ਵਾਲੇ ਮੈਗਜ਼ੀਨ ਅਤੇ $15,000 ਡਾਲਰ ਬਰਾਮਦ ਕੀਤੇ ਗਏ ਹਨ। ਸੂਚਨਾ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਪਵਿੱਤਰ ਸਿੰਘ ਉਰਫ ਪਵਿੱਤਰ ਬਟਾਲਾ ਭਾਰਤ ਦੀ ਐਨਆਈਏ ਅਤੇ ਪੰਜਾਬ ਪੁਲਿਸ ਦੁਆਰਾ ਮੋਸਟ ਵਾਂਟੇਡ ਅਪਰਾਧੀ ਕਰਾਰ ਦਿੱਤਾ ਜਾ ਚੁੱਕਿਆ ਹੈ। ਉਸ ਉਪਰ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ ਨਾਲ ਮਿਲ ਕੇ ਅੱਤਵਾਦੀ ਗਤੀਵਿਧੀਆਂ ਚਲਾਉਣ ਦੇ ਦੋਸ਼ ਹਨ ਤੇ ਉਸਦੇ ਵਿਰੁਧ ਭਾਰਤੀ ਏਜੰਸੀਆਂ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ bikram majithia ਪੁੱਜੇ ਅਦਾਲਤ ‘ਚ, ਜੇਲ੍ਹ ਵਿਚ ਬੈਰਕ ਬਦਲਣ ਦੀ ਕੀਤੀ ਮੰਗ

ਮੁਢਲੀ ਜਾਂਚ ਮੁਤਾਬਕ ਇੰਨ੍ਹਾਂ ਨੋਵਜਾਨਾਂ ਵਿਚੋਂ ਕੁੱਝ ਉਪਰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੇ ਵੀ ਦੋਸ਼ ਹਨ। ਉਧਰ, ਇੰਨ੍ਹਾਂ ਨੌਜਵਾਨਾਂ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ਼ ਕਰਕੇ ਇੰਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਐਫਬੀਆਈ ਨੇ ਇਸ ਆਪ੍ਰੇਸ਼ਨ ਨੂੰ ‘ਸਮਰ ਹੀਟ ਇਨੀਸ਼ੀਏਟਿਵ’ ਨਾਮ ਦਿੱਤਾ ਹੈ, ਜਿਸਦਾ ਉਦੇਸ਼ ਅਮਰੀਕਾ ਵਿੱਚ ਸਰਗਰਮ ਗੈਂਗਾਂ ਅਤੇ ਖਤਰਨਾਕ ਅਪਰਾਧੀਆਂ ਨੂੰ ਖਤਮ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Breaking News; AAP ਦੀ ਟਿਕਟ ‘ਤੇ MLA ਦੀ ਚੋਣ ਲੜ ਚੁੱਕੇ ਆਗੂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ ਬਠਿੰਡਾ ਦੇ ਨਾਮੀ ਵਪਾਰੀ ਤੇ CA ਵਿਰੁਧ ਪਰਚਾ ਦਰਜ਼

0

Bathinda News: ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਬਠਿੰਡਾ ਸ਼ਹਿਰੀ ਹਲਕੇ ਦੀ ਚੋਣ ਲੜ ਚੁੱਕੇ ਦੀਪਕ ਬਾਂਸਲ ਅਤੇ ਉਸਦੇ ਇੱਕ ਸਾਥੀ ਹਰੀਸ਼ ਗਰਗ ਨਾਲ ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਸ਼ਹਿਰ ਦੇ ਇੱਕ ਨਾਮੀ CA ਸਹਿਤ ਇੱਕ ਵਪਾਰ ਤੇ ਉਸਦੀ ਮਾਤਾ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼ ਕੀਤਾ ਹੈ। ਸੂਚਨਾ ਮੁਤਾਬਕ ਟ੍ਰਾਂਸਪੋਰਟ ਵਿਭਾਗ ਵੱਲੋਂ ਬਠਿੰਡਾ ਵਿਚ ਲੱਗਣ ਵਾਲੇ ਆਟੋਮੈਟਡ ਟੈਸਟਿੰਗ ਸਟੇਸ਼ਨ ਦਾ ਟੈਂਡਰ ਲੈਣ ਲਈ ਮੁੱਦਈਆਂ ਦੇ ਨਾਲ ਸ਼ਹਿਰ ਦੇ ਇੱਕ ਸੈਨੇਟਰੀ ਸਟੋਰ ਦੇ ਮਾਲਕ ਅਮਿਤ ਬਾਂਸਲ ਵੱਲੋਂ ਇਹ ਠੱਗੀ ਮਾਰੀ ਗਈ, ਜਿਸ ਵਿਚ ਆਪਣੀ ਮਾਤਾ ਤੇ ਸੀਏ ਨਰਿੰਦਰ ਗਰਗ ਦਾ ਵੀ ਸਾਥ ਰਿਹਾ।

ਇਹ ਵੀ ਪੜ੍ਹੋ bikram majithia ਪੁੱਜੇ ਅਦਾਲਤ ‘ਚ, ਜੇਲ੍ਹ ਵਿਚ ਬੈਰਕ ਬਦਲਣ ਦੀ ਕੀਤੀ ਮੰਗ

ਪਤਾ ਲੱਗਿਆ ਹੈ ਕਿ ਟ੍ਰਾਸਪੋਰਟ ਵਿਭਾਗ ਦਾ ਟੈਡਰ ਅਮਿਤ ਬਾਂਸਲ ਦੀ ਫਰਮ ਬਾਂਸਲ ਸੇਲਜ਼ ਕਾਰਪੋਰੇਸ਼ਨ ਨੂੰ ਅਲਾਟ ਹੋ ਗਿਆ ਸੀ, ਜਿਸਤੋਂ ਬਾਅਦ ਉਸਨੇ ਮੁਦਈਆਂ ਨਾਲ ਹੋਈ ਗੱਲਬਾਤ ਨੂੰ ਮੰਨਣ ਤੋਂ ਇੰਨਕਾਰ ਕਰ ਦਿੱਤਾ। ਸੂਚਨਾ ਮੁਤਾਬਕ ਸਿਕਾਇਤਕਰਤਾ ਦੀਪਕ ਬਾਂਸਲ ਤੇ ਹਰੀਸ਼ ਗਰਗ ਨੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਆਟੋਮੈਟਡ ਟੈਸਟਿੰਗ ਸਟੇਸ਼ਨ ਲੈਣ ਲਈ ਅਮਿਤ ਬਾਂਸਲ ਨਾਲ ਗੱਲਬਾਤ ਕੀਤੀ ਸੀ। ਜਿਸ ਵਿਚ ਇਹ ਵੀ ਫੈਸਲਾ ਕੀਤਾ ਗਿਆ ਸੀ ਕਿ ਮੁਦਈ ਇਸ ਕੰਮ ਲਈ ਪੈਸੇ ਦੇਣਗੇ ਅਤੇ ਟੈਂਡਰ ਮਿਲਣ ਤੋਂ ਬਾਅਦ ਜੋ ਵੀ ਪੋਰਫਿਟ ਹੋਣਾ ਸੀ ਉਸ ਵਿੱਚੋ 05% ਹਿੱਸਾ ਅਮਿਤ ਬਾਂਸਲ ਦਾ ਅਤੇ 95% ਹਿੱਸਾ ਪ੍ਰਾਰਥੀ ਦੀਪਕ ਬਾਂਸਲ ਅਤੇ ਹਰੀਸ਼ ਗਰਗ ਦਾ ਹੋਵੇਗਾ। ਜਿਸ ਸਬੰਧੀ ਇਹਨਾਂ ਵੱਲੋਂ ਇੱਕ ਹੱਥ ਲਿਖਤ ਵੀ ਲਿਖੀ ਗਈ ਸੀ ।

ਇਹ ਵੀ ਪੜ੍ਹੋ ਬਠਿੰਡਾ ਦੇ ਬੱਸ ਅੱਡੇ ‘ਚ ਬੱਸ ਵਿਚ ਵੜਿਆ ਸੱਪ, ਮੋਬਾਇਲ ‘ਤੇ ਵੀਨ ਵਜ੍ਹਾ ਕੇ ਕਾਬੂ ਕਰਨ ਦੀ ਕੀਤੀ ਕੋਸ਼ਿਸ਼ , ਦੇਖੋ ਵੀਡੀਓ

ਪ੍ਰੰਤੂ ਟੈਡਰ ਨਿਕਲਣ ਤੋਂ ਬਾਅਦ ਉਸਨੇ ਅਜਿਹਾ ਕਰਨ ਤੋਂ ਇੰਨਕਾਰ ਕਰ ਦਿੱਤਾ। ਮੁਦਈਆਂ ਮੁਤਾਬਕ ਇਸ ਟੈਂਡਰ ਲਈ 5 ਲੱਖ ਦੀ EMD ਹਰੀਸ਼ ਗਰਗ ਨੇ ਆਪਣੀ ਪਤਨੀ ਸ਼ਿਵਾਨੀ ਗਰਗ ਦੇ ਬੈਂਕ ਖਾਤੇ ਵਿੱਚੋਂ ਮਿਤੀ 21.12.2023 ਨੂੰ ਭਰੀ ਹੈ ਅਤੇ ਜੋ 25 ਲੱਖ ਦੀ ਬੈਕ ਗਰੰਟੀ ਦਿੱਤੀ ਹੈ ਉਹ ਵੀ ਉਨ੍ਹਾਂ ਆਪਣੇ ਖਾਤਿਆਂ ਵਿਚੋਂ ਪੈਸੇ ਟ੍ਰਾਂਸਫ਼ਾਰ ਕੀਤੇ ਹਨ। ਮੁਦਈ ਦੀਪਕ ਕੁਮਾਰ ਮੁਤਾਬਕ ਉਨ੍ਹਾਂ ਨੂੰ ਹੁਣ ਇਹ ਵੀ ਪਤਾ ਚੱਲਿਆ ਹੈ ਕਿ ਮੁਲਜਮਾਂ ਨੇ ਆਪਣੇ ਰਿਸ਼ਤੇਦਾਰ ਚਾਰਟਡ ਐਕਾਉਂਟੈਂਟ ਨਰਿੰਦਰ ਕੁਮਾਰ ਗਰਗ ਨਾਲ ਸਾਜ਼-ਬਾਜ਼ ਹੋਕੇ ਇੱਕ ਜਾਲੀ ਤੇ ਫਰਜ਼ੀ ਨੈਟਵਰਥ ਸਰਟੀਫਿਕੇਟ (Networth Certificate) 3 ਕਰੋੜ ਰੁਪਏ ਤੋਂ ਵੀ ਵੱਧ ਰਕਮ ਦਾ ਤਿਆਰ ਕਰਕੇ ਅਤੇ ਬੈਕ ਡੇਟ (back date) ਵਿੱਚ ਗਲਤ UDIN ਨੰਬਰ ਲਗਾਕੇ ਮਹਿਕਮੇ ਨੂੰ ਦਿੱਤੀ ਹੈ। ਸੂਚਨਾ ਮੁਤਾਬਕ ਦੀਪਕ ਤੇ ਹਰੀਸ਼ ਦੀ ਸਿਕਾਇਤ ਦੀ ਐਸ.ਐਸ.ਪੀ ਵੱਲੋਂ ਉਪ ਕਪਤਾਨ ਪੁਲਿਸ ਸਿਟੀ-1 ਬਠਿੰਡਾ ਕੋਲੋਂ ਪੜਤਾਲ ਕਰਵਾਈ ਗਈ ਸੀ। ਪੜਤਾਲ ਵਿਚ ਦੋਸ਼ ਸਾਬਤ ਹੋਣ ਤੋਂ ਬਾਅਦ ਅਮਿਤ ਬਾਂਸਲ, ਉਸਦੀ ਮਾਤਾ ਅਤੇ ਸੀਏ ਨਰਿੰਦਰ ਗਰਗ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ
Chandigarh News:ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ  ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ’ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

bikram majithia ਪੁੱਜੇ ਅਦਾਲਤ ‘ਚ, ਜੇਲ੍ਹ ਵਿਚ ਬੈਰਕ ਬਦਲਣ ਦੀ ਕੀਤੀ ਮੰਗ

0

SAS Nagr News:ਲੰਘੀ 25 ਜੂਨ ਨੂੰ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਹੁਣ ਮੁਹਾਲੀ ਦੀ ਅਦਾਲਤ ਵਿਚ ਪਿਟੀਸ਼ਨ ਦਾਈਰ ਕੀਤੀ ਗਈ ਹੈ। ਮੀਡੀਆ ਵਿਚ ਸਾਹਮਣੈ ਆ ਰਹੀਆਂ ਖਬਰਾਂ ਮੁਤਾਬਕ ਨਾਭਾ ਜੇਲ੍ਹ ਵਿਚ ਨਿਆਂਇਕ ਹਿਰਾਸਤ ਅਧੀਨ ਬੰਦ ਸ਼੍ਰੀ ਮਜੀਠਿਆ ਨੇ ਆਪਣੀ ਪਿਟੀਸ਼ਨ ਵਿਚ ਆਪਣੀ ਬੈਰਕ ਬਦਲਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ  Sangat Police ਵੱਲੋਂ ਕਾਲੀ ਥਾਰ ‘ਚ ਸਵਾਰ ਰਾਜਸਥਾਨੀ ਨੌਜਵਾਨ ਨਜਾਇਜ਼ ਹਥਿਆਰ ਸਹਿਤ ਕਾਬੂ

ਉਨ੍ਹਾਂ ਇਸ ਪਿਟੀਸ਼ਨ ਰਾਹੀਂ ਸਜ਼ਾ ਜਾਫ਼ਤਾ ਤੇ ਹਵਾਲਾਤੀਆਂ ਤੋਂ ਅਲੱਗ ਰੱਖਣ ਦੀ ਮੰਗ ਕੀਤੀ ਹੈ। ਦੋ ਵਾਰ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸ਼੍ਰੀ ਮਜੀਠਿਆ ਨੇ ਆਪਣੀ ਪਿਟੀਸ਼ਨ ਵਿਚ ਕਿਹਾ ਹੈ ਕਿ ਉਹ ਜੇਲ੍ਹ ਨਿਯਮਾਂ ਤਹਿਤ ‘ਔਰੈਂਜ’ ਕੈਟਾਗਿਰੀ ਵਿਚ ਆਉਂਦੇ ਹਨ, ਜਿਸਦੇ ਚੱਲਦੇ ਉਨ੍ਹਾਂ ਨੂੰ ਅਲੱਗ ਬੈਰਕ ਮੁਹੱਈਆਂ ਕਰਵਾਈ ਜਾਵੇ। ਫ਼ਿਲਹਾਲ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਸੰਭਾਵਿਤ ਤੌਰ ‘ਤੇ ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੁੰ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911107