Friday, May 22, 2026
Home Blog Page 603

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

0

👉ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
Chandigarh News:ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ ਤਹਿਤ 378 ਸੜਕਾਂ (ਰੋਡ ਗਰੁੱਪ) ਦੇ ਨਿਰਧਾਰਤ ਹਿੱਸੇ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ।

ਇਹ ਵੀ ਪੜ੍ਹੋ ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

ਸ. ਈਟੀਓ ਨੇ ਅਧਿਕਾਰੀਆਂ ਨੂੰ ਟੈਂਡਰ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਾਬਾਰਡ ਅਧੀਨ ਕੰਮ ਬਾਕਾਇਦਾ ਜਾਰੀ ਹਨ ਅਤੇ ਜੁਲਾਈ ਦੇ ਅੰਤ ਤੱਕ ਵੱਖਰੇ ਟੈਂਡਰ ਅਲਾਟ ਕਰ ਦਿੱਤੇ ਜਾਣਗੇ।ਪੀਐਮਜੀਐਸਵਾਈ ਸਕੀਮ ਦੇ ਲਾਗੂਕਰਨ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ 581 ਕਿਲੋਮੀਟਰ ਵਿੱਚੋਂ 286 ਕਿਲੋਮੀਟਰ ਲਿੰਕ ਸੜਕਾਂ ਲਈ ਬੋਲੀ ਪ੍ਰਕਿਰਿਆ ਨੂੰ ਖੋਲ੍ਹਿਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਕ੍ਰਿਕਟ ਐਸੋੋਸੀਏਸ਼ਨ ਦਾ ਨਤੀਜ਼ਾ ਐਲਾਨਿਆ; ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਕੀ ਮੀਤ ਪ੍ਰਧਾਨ ਤੇ ਕੁਲਵੰਤ ਸਿੰਘ ਬਣੇ ਸਕੱਤਰ

ਕੈਬਨਿਟ ਮੰਤਰੀ ਨੇ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਐਮ.ਡੀ.ਆਰ. ਹਿੱਸੇ ਤੱਕ ਸੜਕ ਖਿਸਕਣ ਦੇ ਮੁੱਦੇ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਨੂੰ ਇਸ ਸਬੰਧੀ ਢੁਕਵਾਂ ਉਪਾਵਾਂ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ, ਰਾਮਤੇਸ਼ ਬੈਂਸ, ਰਾਕੇਸ਼ ਗਰਗ, ਵਿਜੇ ਕੁਮਾਰ ਚੋਪੜਾ ਅਤੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sangat Police ਵੱਲੋਂ ਕਾਲੀ ਥਾਰ ‘ਚ ਸਵਾਰ ਰਾਜਸਥਾਨੀ ਨੌਜਵਾਨ ਨਜਾਇਜ਼ ਹਥਿਆਰ ਸਹਿਤ ਕਾਬੂ

0

Bathinda News: ਬਠਿੰਡਾ ਜਿਲੇ ਦੇ ਥਾਣਾ ਸੰਗਤ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਵੱਡੀ ਕਾਰਵਾਈ ਕਰਦਿਆਂ ਇੱਕ ਕਾਲੀ ਥਾਰ ਵਿੱਚ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਹੈ ਥਾਣਾ ਮੁਖੀ ਪਰਮ ਪਾਰਸ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਮੀਡੀਆ ਨੂੰ ਦੱਸਿਆ ਕਿ ਮੁਲਜ਼ਮ ਦੇ ਕੋਲੋਂ ਇੱਕ ਨਜਾਇਜ਼ ਪਿਸਤੌਲ ਅਤੇ 20 ਦੀ ਰਾਸ਼ੀ ਬਰਾਮਦ ਹੋਈ ਹੈ ਉਕਤ ਨੌਜਵਾਨ ਦੀ ਪਹਿਚਾਣ ਰਾਜਸਥਾਨ ਦੇ ਬਾੜਮੇਰ ਜਿਲੇ ਦੇ ਰਹਿਣ ਵਾਲੇ ਰਾਬਤਾ ਰਾਮ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਮੁਤਾਬਿਕ ਇਹ ਕਾਲੀ ਥਾਰ ਵੀ ਚੋਰੀ ਦੀ ਹੋ ਸਕਦੀ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੀਨੀਅਰ ਸਿਟੀਜਨ ਕੌਂਸਲ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਲਗਾਏ ਰੁੱਖ, ਬੰਨਿਆ ਸੱਭਿਆਚਾਰਕ ਰੰਗ

0

Bathinda News: ਵਾਤਾਵਰਨ ਦੀ ਸ਼ੁੱਧਤਾ ਲਈ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਨੇ ਅਰਬਨ ਅਸਟੇਟ ਫੇਜ਼ 1 ਦੇ ਵਿਸ਼ਾਲ ਪਾਰਕ ਵਿੱਚ ਰੁੱਖਾਂ ਦੇ ਰਾਖੇ ਟੀਮ ਨਾਲ ਵਣ ਮਹਾਂਉਤਸਵ ਮਨਾਇਆ ਗਿਆ।ਇਸ ਸਮਾਗਮ ਵਿੱਚ ਤਕਰੀਬਨ 70 ਦਰਖਤਾਂ ਦੇ ਬੂਟੇ ਪ੍ਰਧਾਨ ਹਰਪਾਲ ਸਿੰਘ ਖੁਰਮੀ, ਚੇਅਰਪਰਸਨ ਸਤਵੰਤ ਕੌਰ, ਕਮਲਜੀਤ ਸਿੰਘ ਭੰਗੂ, ਮੀਤ ਪ੍ਰਧਾਨ ਕਰਨੈਲ ਸਿੰਘ,ਐਮ ਐਸ ਮਾਵੀ, ਜਗਤਾਰ ਸਿੰਘ ਭੰਗੂ, ਕਰਤਾਰ ਸਿੰਘ ਜੌੜਾ,ਚਾਨਣ ਸਿੰਘ, ਤਰਸੇਮ ਨਰੂਲਾ, ਦਿਨੇਸ਼, ਪਰੇਮਜੀਤ ਢਿੱਲੋਂ,ਨਰੇਸ਼ ਦੇਵਗਨ, ਅਮਰਜੀਤ ਖੁਰਮੀ, ਜਸਪਿੰਦਰ ਮਾਵੀ, ਪਰਮਜੀਤ ਕੌਰ ਭੰਗੂ, ਜਸਵਿੰਦਰ ਕੌਰ, ਵੱਲੋਂ ਲਗਾਏ ਗਏ। ਬੂਟਿਆਂ ਦੀ ਸੰਭਾਲ ਕਰਨ ਦੀ ਜ਼ਿੰਮੇਵਾਰੀ ਰੁੱਖਾਂ ਦੇ ਰਾਖੇ ਟੀਮ ਨੇ ਲਈ।

ਇਹ ਵੀ ਪੜ੍ਹੋ DSP ਭੁੱਚੋਂ ਮੁੜ ਚਰਚਾ ‘ਚ, ਦਫ਼ਤਰ ਦੇ ਵਿਹੜ੍ਹੇ ਵਿਚ ਕਥਿਤ ਸਰਕਾਰੀ ਰਿਕਾਰਡ ਸਾੜਣ ਦਾ ਮਾਮਲਾ ਆਇਆ ਵਿਵਾਦਾਂ ‘ਚ

ਰੁੱਖਾਂ ਦੇ ਰਾਖੇ ਟੀਮ ਦੇ ਹਿੰਮਤੀ ਨੌਜਵਾਨ ਮੈਂਬਰ ਪਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਮਠਾੜੂ, ਰਿੰਪੀ, ਪਵਿੰਦਰ ਮਾਨ, ਜੱਸਾ ਸਿੰਘ, ਵਿਸਕੀ, ਤਰੁਣ ਜੈਦਕਾ, ਜੀਪ ਸਿੰਘ, ਲਾਡੀ, ਜੌਲੀ ਦੰਦੀਵਾਲ, ਸੁਰਿੰਦਰ, ਗਿਰਦਾਰੀ, ਧਰਮਵੀਰ, ਪਰਭੂ, ਗੁਰਜਿੰਦਰ,ਸੋਨੂ,ਪਾਲੀ, ਕੁਲਦੀਪ, ਜਗਦੀਪ ਸਰਾਂ,ਨਵੀਨ ਯਾਦਵ,ਵਿਕੀ ਨੰਬਰਦਾਰ, ਰੋਹਿਤ,ਕਾਲਾ, ਸ਼ਿਵਾ, ਜੌੜਾ, ਕਾਕਾ ਮੁਹਾਲਾਂ, ਟੀਟੂ ਸਰਦਾਰਗੜ੍ਹ, ਸ਼ਾਲੂ, ਨਈਅਰ, ਨੀਟਾ, ਮਨਦੀਪ, ਸ਼ੇਰਗਿੱਲ, ਈਟੀਓ ਸਾਹਿਬ, ਗਾਂਧੀ,ਐਸ ਡੀ ਉ ਬਰਾੜ, ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਨਵੇਂ ਰੁੱਖ ਲਗਾਉਣ ਅਤੇ ਸੰਭਾਲ ਕਰਨ ਲਈ ਤਨ ਮਨ ਨਾਲ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ ਬਠਿੰਡਾ ਦੇ ਬੱਸ ਅੱਡੇ ‘ਚ ਬੱਸ ਵਿਚ ਵੜਿਆ ਸੱਪ, ਮੋਬਾਇਲ ‘ਤੇ ਵੀਨ ਵਜ੍ਹਾ ਕੇ ਕਾਬੂ ਕਰਨ ਦੀ ਕੀਤੀ ਕੋਸ਼ਿਸ਼ , ਦੇਖੋ ਵੀਡੀਓ

ਜਸਪਿੰਦਰ ਕੌਰ ਮਾਵੀ ਵੱਲੋਂ ਸਵਾਦਿਸ਼ਟ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕੌਸਲ ਦੇ ਮੈਂਬਰਾਂ ਨੇ ਖ਼ੂਬ ਗਿੱਧਾ ਅਤੇ ਭੰਗੜਾ ਪਾ ਕੇ ਮਹੌਲ ਬਹੁਤ ਹੀ ਰੋਚਕ ਬਣਾ ਦਿੱਤਾ। ਅੰਤ ਵਿੱਚ ਪ੍ਰਧਾਨ ਹਰਪਾਲ ਸਿੰਘ ਖੁਰਮੀ ਨੇ ਰੁੱਖਾਂ ਦੇ ਰਾਖੇ ਟੀਮ ਨੂੰ ਸੀਨੀਅਰ ਸਿਟੀਜਨ ਕੌਂਸਲ ਵੱਲੋਂ 5100 ਰੂਪੈ ਦਾ ਚੈੱਕ ਦੇਕੇ ਸਨਮਾਨਿਤ ਕੀਤਾ।ਇਸ ਸਮੁੱਚੀ ਟੀਮ ਅਤੇ ਐਮ. ਐਸ. ਮਾਵੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

0

Chandigarh News:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ ‘ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ।ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਯੂਨੀਵਰਸਿਟੀ ਵਿੱਚ ਦਾਖਲਿਆਂ ‘ਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚ ਚੁੱਕਣ ਲਈ ਰਣਨੀਤਕ ਯੋਜਨਾਬੰਦੀ ਲਈ ਦਾਖਲਿਆਂ ਦੇ ਰੁਝਾਨਾਂ ਬਾਰੇ ਵਿਆਪਕ ਤੇ ਸਹੀ ਅੰਕੜਿਆਂ ਨੂੰ ਦਰਜ ਕੀਤਾ ਜਾਣਾ ਚਾਹੀਦਾ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸਰਾ ਨੇ ਤਕਨੀਕੀ ਸਿੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਕਿ ਯੂਨੀਵਰਸਿਟੀ ਡਰੋਨ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਸਮੇਤ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਸੈਂਟਰਜ਼ ਆਫ਼ ਐਕਸੀਲੈਂਸ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਸੈਂਟਰ ਆਫ਼ ਐਕਸੀਲੈਂਸ ਹੁਨਰ ਵਿਕਾਸ, ਖੋਜ, ਨਵੀਨਤਾ ਅਤੇ ਇੱਕ ਪ੍ਰਫੁੱਲਤ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ ‘ਤੇ ਕੇਂਦ੍ਰਤ ਹੋਵੇਗਾ।ਇਸ ਮੀਟਿੰਗ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਮੋਨੀਸ਼ ਕੁਮਾਰ, ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਮੀਰ ਸ੍ਰੀਵਾਸਤਵ, ਕੰਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਪ੍ਰਧਾਨ ਸ੍ਰੀ ਜਗਮੀਤ ਬੇਦੀ, ਐਸ.ਬੀ.ਐਸ.ਯੂ. ਦੇ ਰਜਿਸਟਰਾਰ ਡਾ. ਅਜੇ ਮਹਾਜਨ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਅਮਰਜੀਤ ਮਹਿਤਾ ਦੇ ਸਿਰ ਮੁੜ ਸਜ਼ਿਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪ੍ਰਧਾਨਗੀ ਦਾ ਤਾਜ਼, ਦੀਪਕ ਬਾਲੀ ਉਪ ਪ੍ਰਧਾਨ ਤੇ ਕੁਲਵੰਤ ਸਿੰਘ ਬਣੇ ਸਕੱਤਰ

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਇਸ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੌਰਾਨ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਸਾਲ 2011 ਤੋਂ ਠੇਕੇ ‘ਤੇ ਕੰਮ ਕਰ ਰਹੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਬੋਰਡ ਆਫ਼ ਗਵਰਨਰਜ਼ ਨੇ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਲਈ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਵੀ ਮਨਜ਼ੂਰੀ ਦੇ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

0

👉ਇਸ ਕਦਮ ਦਾ ਉਦੇਸ਼ ਕ੍ਰਿਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ
👉ਪੀ.ਸੀ.ਏ. ਦੀ ਨਵੀਂ ਬਣੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ
Chandigarh News:ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ ‘ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ ‘ਤੇ ਉਲੀਕਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਵੀ ਮਦਦ ਕਰੇਗੀ, ਜਿਸ ਨਾਲ ਇਸ ਖੇਡ ਨੂੰ ਵੱਡਾ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਜਿਵੇਂ ਕਿ ਹਰਭਜਨ ਸਿੰਘ (ਸੰਸਦ ਮੈਂਬਰ), ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਪਹਿਲਾਂ ਹੀ ਕ੍ਰਿਕਟ ਦੇ ਖੇਤਰ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰ ਚੁੱਕੇ ਹਨ ਜਾਂ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਖਿਡਾਰੀਆਂ ਨੂੰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ ਤਾਂ ਪੰਜਾਬ ਤੋਂ ਅਜਿਹੇ ਹੋਰ ਵੀ ਪ੍ਰਤਿਭਾਸ਼ਾਲੀ ਖਿਡਾਰੀ ਉੱਭਰ ਕੇ ਸਾਹਮਣੇ ਆਉਣਗੇ। ਭਗਵੰਤ ਸਿੰਘ ਮਾਨ ਨੇ ਨਵੀਂ ਚੁਣੀ ਗਈ ਪੀਸੀਏ ਟੀਮ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਦੌਰਾਨ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਟੀਮ ਪੰਜਾਬ ਵਿੱਚ ਕ੍ਰਿਕਟ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਮੁੱਲਾਂਪੁਰ ਵਿੱਚ ਮੌਜੂਦਾ ਸਟੇਡੀਅਮ ਤੋਂ ਇਲਾਵਾ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਏਗੀ।

ਇਹ ਵੀ ਪੜ੍ਹੋ  ਅਮਰਜੀਤ ਮਹਿਤਾ ਦੇ ਸਿਰ ਮੁੜ ਸਜ਼ਿਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪ੍ਰਧਾਨਗੀ ਦਾ ਤਾਜ਼, ਦੀਪਕ ਬਾਲੀ ਉਪ ਪ੍ਰਧਾਨ ਤੇ ਕੁਲਵੰਤ ਸਿੰਘ ਬਣੇ ਸਕੱਤਰ

ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਅਥਲੈਟਿਕ ਹੁਨਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਇਸ ਦੌਰਾਨ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ ਵਿੱਚ ਪ੍ਰਧਾਨ ਅਮਰਜੀਤ ਮਹਿਤਾ, ਉਪ ਪ੍ਰਧਾਨ ਦੀਪਕ ਬਾਲੀ, ਸਕੱਤਰ ਕੁਲਵੰਤ ਸਿੰਘ ਵਿਧਾਇਕ ਅਤੇ ਹੋਰ ਸ਼ਾਮਲ ਸਨ, ਨੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਸੂਬੇ ਵਿੱਚ ਕ੍ਰਿਕਟ ਨੂੰ ਵਧੇਰੇ ਉਤਸ਼ਾਹਿਤ ਕਰਨ ਲਈ ਹਰ ਜ਼ਰੂਰੀ ਕਦਮ ਚੁੱਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

0

👉ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ
SAS Nagar News: ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ ਨੇ ਖ਼ਜ਼ਾਨਚੀ ਵਜੋਂ ਅਹੁਦਾ ਸੰਭਾਲ ਲਿਆ ਹੈ।ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਕਮੇਟੀ ਨੇ ਅੱਜ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਦਿਆਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਕੁ

ਇਹ ਵੀ ਪੜ੍ਹੋ  ਅਮਰਜੀਤ ਮਹਿਤਾ ਦੇ ਸਿਰ ਮੁੜ ਸਜ਼ਿਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪ੍ਰਧਾਨਗੀ ਦਾ ਤਾਜ਼, ਦੀਪਕ ਬਾਲੀ ਉਪ ਪ੍ਰਧਾਨ ਤੇ ਕੁਲਵੰਤ ਸਿੰਘ ਬਣੇ ਸਕੱਤਰ

ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੋਣ ਅਫ਼ਸਰ ਅਤੇ ਕਮੇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਮੁਕੰਮਲ ਕੀਤਾ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਕ੍ਰਿਕਟ ਖੇਡ ਸਮੇਤ ਉੱਭਰ ਨਵੇਂ ਖਿਡਾਰੀਆਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣ ਦੇ ਯਤਨ ਕਰਨਗੇ। ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ‘ਚ ਖੇਡਾਂ ਨੂੰ ਹੋਰ ਵੀ ਪ੍ਰਫੁਲਿਤ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰਜੀਤ ਮਹਿਤਾ ਦੇ ਸਿਰ ਮੁੜ ਸਜ਼ਿਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪ੍ਰਧਾਨਗੀ ਦਾ ਤਾਜ਼, ਦੀਪਕ ਬਾਲੀ ਉਪ ਪ੍ਰਧਾਨ ਤੇ ਕੁਲਵੰਤ ਸਿੰਘ ਬਣੇ ਸਕੱਤਰ

0

Chandigarh News: ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਚੋਣ ਲਈ ਪਿਛਲੇ ਦਿਨਾਂ ਤੋਂ ਚੱਲ ਰਹੀ ਪ੍ਰੀਕਿਆ ਅੱਜ ਸ਼ਨੀਵਾਰ ਨੂੰ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਸਮਾਪਤ ਹੋ ਗਈ। ਮੁੱਲਾਪੁਰ ਵਿਖੇ ਹੋਈ ਚੋਣ ਵਿਚ ਪ੍ਰਧਾਨਗੀ ਦਾ ਤਾਜ਼ ਮੁੜ ਅਮਰਜੀਤ ਸਿੰਘ ਮਹਿਤਾ ਸਿਰ ਸਜ਼ਿਆ ਹੈ। ਜਦਕਿ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਕੱਤਰ, ਦੀਪਕ ਬਾਲੀ ਵਾਈਸ ਪ੍ਰਧਾਨ, ਸਿਧਾਂਤ ਸ਼ਰਮਾ ਜੁਆਇੰਟ ਸੈਕਟਰੀ ਅਤੇ ਸੁਨੀਲ ਗੁਪਤਾ ਖ਼ਜ਼ਾਨਚੀ ਵਜੋਂ ਚੁਣੇ ਗਏ, ਜਿੰਨ੍ਹਾਂ ਆਪੋ-ਆਪਣੇ ਅਹੁੱਦੇ ਸੰਭਾਲ ਲਏ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਉਧਰ, ਨਵੀਂ ਚੁਣੀ ਗਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਟੀਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਸਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਗਈ। ਇਸਤੋਂ ਇਲਾਵਾ ਨਵੀਂ ਚੁਣੀ ਗਈ ਟੀਮ ਵੱਲੋਂ ਅੱਜ ਹੀ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਏਜੀਐਮ ਦੀ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਸਾਰੇ ਏਜੰਡੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਦੇ ਵਿਚ ਸਾਲ 2025-26ਦੇ ਵਿਚ ਸ਼ੇਰ-ਏ-ਪੰਜਾਬ ਟੂਰਨਾਮੈਂਟ ਕਰਵਾਉਣ ਦਾ ਵੀ ਫੈਸਲਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DSP ਭੁੱਚੋਂ ਮੁੜ ਚਰਚਾ ‘ਚ, ਦਫ਼ਤਰ ਦੇ ਵਿਹੜ੍ਹੇ ਵਿਚ ਕਥਿਤ ਸਰਕਾਰੀ ਰਿਕਾਰਡ ਸਾੜਣ ਦਾ ਮਾਮਲਾ ਆਇਆ ਵਿਵਾਦਾਂ ‘ਚ

0

👉SSP ਨੇ ਸੁਪਰਡੈਂਟ ਨੂੰ ਦਿੱਤੇ ਜਾਂਚ ਦੇ ਆਦੇਸ਼

Bathinda News: ਕੁੱਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਡੀਐਸਪੀ ਭੁੱਚੋਂ ਰਵਿੰਦਰ ਸਿੰਘ ਦੇ ਗੰਨਮੈਨ ਨੂੰ ਕਾਬੂ ਕੀਤਾ ਗਿਆ ਸੀ। ਇਹ ਰਿਸ਼ਵਤ ਦੇ ਪੈਸੇ ਡੀਐਸਪੀ ਦੀ ਸਰਕਾਰੀ ਗੱਡੀ ਵਿਚੋਂ ਵਿਜੀਲੈਂਸ ਦੀ ਟੀਮ ਨੇ ਬਰਾਮਦ ਕੀਤੇ ਸਨ ਅਤੇ ਮੁਦਈ ਵੱਲੋਂ ਵਿਜੀਲੈਂਸ ਨੂੰ ਸੌਪੀ ਕਥਿਤ ਰਿਕਾਰਡਿੰਗ ਦੇ ਵਿਚ ਗੰਨਮੈਨ ਵੱਲੋਂ ਡੀਐਸਪੀ ਦਾ ਨਾਮ ਲਏ ਜਾਣ ਦੀ ਚਰਚਾ ਚੱਲੀ ਸੀ।

ਇਹ ਵੀ ਪੜ੍ਹੋ ਬਠਿੰਡਾ ਦੇ ਬੱਸ ਅੱਡੇ ‘ਚ ਬੱਸ ਵਿਚ ਵੜਿਆ ਸੱਪ, ਮੋਬਾਇਲ ‘ਤੇ ਵੀਨ ਵਜ੍ਹਾ ਕੇ ਕਾਬੂ ਕਰਨ ਦੀ ਕੀਤੀ ਕੋਸ਼ਿਸ਼ , ਦੇਖੋ ਵੀਡੀਓ

ਪ੍ਰੰਤੂ ਵਿਜੀਲੈਂਸ ਦੀ ‘ਮਿਹਰਨਬਾਨੀ’ ਜਾਂ ਹੋਰ ਕਾਰਨਾਂ ਕਰਕੇ ਇਹ ਮਾਮਲਾ ਦਬ ਗਿਆ ਪਰ ਅੱਜ ਸ਼ਨੀਵਾਰ ਨੂੰ ਇਹ ਦਫ਼ਤਰ ਮੁੜ ਉਸ ਸਮੇਂ ਚਰਚਾ ਵਿਚ ਆ ਗਿਆ ਜਦ ਡੀਐਸਪੀ ਦੇ ਰੀਡਰ ਤੇ ਹੋਰ ਸਟਾਫ਼ ਵੱਲੋਂ ਕੁੱਝ ਸਰਕਾਰੀ ਰਿਕਾਰਡ ਨੂੰ ਦਫ਼ਤਰ ਵਿਚੋਂ ਕੱਢ ਕੇ ਅੱਗ ਲਗਾਉਣ ਦੀ ਚਰਚਾ ਮੀਡੀਆ ਵਿਚ ‘ਅੱਗ’ ਦੀ ਤਰ੍ਹਾਂ ਫੈਲ ਗਈ। ਕੁੱਝ ਪੱਤਰਕਾਰਾਂ ਵੱਲੋਂ ਮੌਕੇ ‘ਤੇ ਪੁੱਜ ਕੇ ਘਟਨਾ ਨੂੰ ਰਿਕਾਰਡ ਵੀ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਸਾੜੇ ਗਏ ਰਿਕਾਰਡ ਵਿਚ ਸਰਕਾਰੀ ਨੰਬਰ ਲੱਗੇ ਹੋਏ ਸਾਲ 2023 ਦੇ ਕੁੱਝ ਦਸਤਾਵੇਜ਼ ਵੀ ਦਿਖਾਈ ਦਿੱਤੇ। ਹਾਲਾਂਕਿ ਸੰਪਰਕ ਕਰਨ ‘ਤੇ ਡੀਐਸਪੀ ਰਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਇਹ ਫ਼ਾਲਤੂ ਕਾਗਜ਼ ਸਨ, ਜਿਸਨੂੰ ਮੱਛਰ ਫੈਲਣ ਦੇ ਡਰੋਂ ਅੱਗ ਲਗਾਈ ਗਈ। ਉਧਰ, ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਤੇ ਸੁਪਰਡੈਂਟ ਨੁੰ ਇਸਦੀ ਪੜਤਾਲ ਲਈ ਕਿਹਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਦੇ ਬੱਸ ਅੱਡੇ ‘ਚ ਬੱਸ ਵਿਚ ਵੜਿਆ ਸੱਪ, ਮੋਬਾਇਲ ‘ਤੇ ਵੀਨ ਵਜ੍ਹਾ ਕੇ ਕਾਬੂ ਕਰਨ ਦੀ ਕੀਤੀ ਕੋਸ਼ਿਸ਼ , ਦੇਖੋ ਵੀਡੀਓ

0

Bathinda News: ਬਰਸਾਤਾਂ ਦੇ ਇਸ ਮੌਸਮ ਵਿਚ ਅੱਜ ਸ਼ਨੀਵਾਰ ਨੂੰ ਬਠਿੰਡਾ ਦੇ ਬੱਸ ਅੱਡੇ ਵਿਚ ਵਾਪਰੀ ਇੱਕ ਅਨੌਖੀ ਘਟਨਾ ਨੇ ਡਰਾਈਵਰ-ਕੰਢਕਟਰ ਸਹਿਤ ਸਵਾਰੀਆਂ ਨੂੰ ਸ਼ਸੋਪੰਜ ਵਿਚ ਪਾ ਦਿੱਤਾ। ਪੀਆਰਟੀਸੀ ਦੀ ਇਹ ਕਿਲੋਮੀਟਰ ਸਕੀਮ ਵਾਲੀ ਬੱਸ (ਨੰਬਰ9509) ਲੰਬੀ ਤੋਂ ਬਠਿੰਡਾ ਆਈ ਸੀ, ਜਿਸਨੇ ਅੱਗੇ ਲੁਧਿਆਣਾ ਜਾਣਾ ਸੀ। ਪ੍ਰੰਤੂ ਇਸ ਦੌਰਾਨ ਹਾਲੇ ਇਹ ਬੱਸ ਕਾਊਂਟਰ ‘ਤੇ ਹੀ ਲਗਾਈ ਜਾ ਰਹੀ ਸੀ ਕਿ ਇਸ ਦੌਰਾਨ ਡਰਾਈਵਰ ਨੂੰ ਡੈਸ਼ਬੋਰਡ ਉੱਤੇ ਸੱਪ ਨੂੰ ਦੇਖਿਆ।

ਇਹ ਵੀ ਪੜ੍ਹੋ Punjab Police ਵਿੱਚ ਵੱਡੇ ਪੱਧਰ ‘ਤੇ ਤਬਾਦਲੇ

ਡਰਾਈਵਰ ਨੇ ਤੁਰੰਤ ਦਿਮਾਗ ਲੜਾਉਂਦਿਆਂ ਜਿੱਥੇ ਬੱਸ ਦਾ ਇੰਜਣ ਬੰਦ ਕਰ ਦਿੱਤਾ, ਉਥੇ ਸਵਾਰੀਆਂ ਨੂੰ ਵੀ ਅੰਦਰ ਚੜਨ ਤੋਂ ਰੋਕ ਦਿੱਤਾ। ਇਸ ਦੌਰਾਨ ਸੱਪ ਨੂੰ ਡੈਸ਼ਬੋਰਡ ਵਿਚੋਂ ਬਾਹਰ ਕੱਢਣ ਲਈ ਮੋਬਾਇਲ ਫ਼ੋਨ ‘ਤੇ ਜੋਗੀ ਦੀ ਵੀਨ ਵਾਲੀ ਰਿੰਗ ਟੋਨ ਵੀ ਚਲਾਈ ਗਈ। ਇਸ ਘਟਨਾ ਦੀਆਂ ਵੀਡੀਓਜ਼ ਵੀ ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ, ਤੇ ਹੇਠਾਂ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਕੁਮੈਂਟ ਵੀ ਕੀਤੇ ਜਾ ਰਹੇ ਹਨ। ਉਝ ਇਸ ਸੱਪ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਸੁਰੱਖਿਅਤ ਤਰੀਕੇ ਨਾਲ ਰਿਸਕਿਊ ਕੀਤਾ ਗਿਆ। ਸੱਪ ਦੇ ਕਾਰਨ ਬੱਸ ਵੀ ਆਪਣੇ ਸਮੇਂ ਸਿਰ ਕਾਊਂਟਰ ਤੋਂ ਨਾ ਚੱਲ ਸਕੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਵਿੱਚ ਵੱਡੇ ਪੱਧਰ ‘ਤੇ ਤਬਾਦਲੇ

0

Punjab News: ਪੰਜਾਬ ਸਰਕਾਰ ਨੇ ਅੱਜ ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਇਹਨਾਂ ਤਬਾਦਲਿਆਂ ਦੇ ਵਿੱਚ ਅੱਠ ਆਈਪੀਐਸ ਅਧਿਕਾਰੀਆਂ ਨੂੰ ਇਧਰੋਂ ਉਧਰ ਕੀਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਵਿੱਚ ਜ਼ਿਆਦਾਤਰ ਰੇਂਜਾਂ ਦੇ ਡੀਆਈਜੀ ਸ਼ਾਮਲ ਹਨ ।

ਇਹ ਵੀ ਪੜ੍ਹੋ  Punjab Police ਦੇ DSP ਨਾਲ ਵੱਜੀ ਸਵਾ 22 ਲੱਖ ਦੀ ਠੱਗੀ, ਪਿਊ-ਪੁੱਤ ਵਿਰੁਧ ਪਰਚਾ ਦਰਜ਼

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911135