Friday, May 22, 2026
Home Blog Page 604

ਪੰਜਾਬ ਕ੍ਰਿਕਟ ਐਸੋੋਸੀਏਸ਼ਨ ਦਾ ਨਤੀਜ਼ਾ ਐਲਾਨਿਆ; ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਕੀ ਮੀਤ ਪ੍ਰਧਾਨ ਤੇ ਕੁਲਵੰਤ ਸਿੰਘ ਬਣੇ ਸਕੱਤਰ

0

Mohali News:ਪਿਛਲੇ ਦਿਨਾਂ ਤੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਕਾਰਜਕਾਰੀ ਕਮੇਟੀ ਦੀ ਚੋਣ ਲਈ ਚੱਲ ਰਹੀ ਪ੍ਰੀਕ੍ਰਿਆ ਅੱਜ ਸ਼ਨੀਵਾਰ ਨੂੰ ਚੋਣ ਨਤੀਜਿਆਂ ਦਾ ਐਲਾਨ ਕਰਨ ਨਾਲ ਸਮਾਪਤ ਹੋ ਗਈ ਹੈ। ਹਾਲਾਂਕਿ ਹਰੇਕ ਅਹੁੱਦੇ ਲਈ ਇੱਕ-ਇੱਕ ਉਮੀਦਵਾਰ ਹੀ ਮੈਦਾਨ ਵਿਚ ਹੋਣ ਕਾਰਨ ਚੋਣ ਨਤੀਜ਼ੇ ਪਹਿਲਾਂ ਤੋਂ ਹੀ ਤੈਅ ਸਨ ਪ੍ਰੰਤੂ ਰਸਮੀ ਤੌਰ ‘ਤੇ ਅੱਜ ਜੇਤੂ ਉਮੀਦਵਾਰ ਦਾ ਐਲਾਨ ਕੀਤਾ ਗਿਆ। ਇੰਨ੍ਹਾਂ ਵਿਚ ਪੀਸੀਏ ਦੇ ਮੌਜੂਦਾ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੇ ਸਿਰ ਮੁੜ ਪ੍ਰਧਾਨਗੀ ਦਾ ਤਾਜ਼ ਸਜ਼ਿਆ ਹੈ।ਸ਼੍ਰੀ ਮਹਿਤਾ ਆਮ ਆਦਮੀ ਪਾਰਟੀ ਦੀ ਦਿੱਲੀ ਹਾਈਕਮਾਂਡ ਦੇ ਨਜਦੀਕੀਆਂ ਵਿਚੋਂ ਇੱਕ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਦੀ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਨੇੜਤਾ ਕਿਸੇ ਤੋਂ ਲੁਕੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਉਨ੍ਹਾਂ ਦਾ ਪੁੱਤਰ ਪਦਮਜੀਤ ਸਿੰਘ ਮਹਿਤਾ ਵੀ ਕਰੀਬ ਚਾਰ ਮਹੀਨੇ ਪਹਿਲਾਂ ਬਠਿੰਡਾ ਨਗਰ ਨਿਗਮ ਦੇ ਮੇਅਰ ਬਣੇ ਹਨ। ਇਸਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮੋਹਾਲੀ ਤੋਂ ਵਿਧਾਇਕ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਪੀਸੀਏ ਦੇ ਸਕੱਤਰ ਚੁਣੇ ਗਏ ਹਨ। ਜਦਕਿ ਆਪ ਦੇ ਜਨਰਲ ਸਕੱਤਰ ਦੀਪਕ ਬਾਲੀ ਉਪ ਪ੍ਰਧਾਨ ਬਣੇ ਹਨ। ਇਸਤੋਂ ਇਲਾਵਾ ਸਿਧਾਰਥ ਸ਼ਰਮਾ ਸੰਯੁਕਤ ਸਕੱਤਰ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਸੁਨੀਲ ਗੁਪਤਾ ਖਜ਼ਾਨਚੀ ਬਣ ਗਏ ਹਨ। ਦਸਣਾ ਬਣਦਾ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ 402 ਮੈਂਬਰ ਹਨ। ਜਿੰਨ੍ਹਾਂ ਵਿੱਚ ਨਾਮੀ ਰਾਜਨੀਤਿਕ ਹਸਤੀਆਂ, ਕਾਰੋਬਾਰੀ, ਵੱਡੇ ਅਧਿਕਾਰੀ ਅਤੇ ਸਾਬਕਾ ਕ੍ਰਿਕਟਰ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦਾ ਨਿਰਦੇਸ਼, ਖੇਤੀਬਾੜੀ ਟਿਯੂਬਵੈਲਾਂ ਨੂੰ ਪੜਾਅਵਾਰ ਢੰਗ ਨਾਲ ਸੌਰ ਉਰਜਾ ਨਾਲ ਜੋੜਿਆ ਜਾਵੇ

0

 👉ਹਰ ਜਿਲ੍ਹੇ ਵਿੱਚ ਦੋ ਖੇਤੀਬਾੜੀ ਫੀਡਰ ਸੰਪੂਰਣ ਸੂਰਜੀ ਉਰਜਾ ਦੇ ਲਈ ਹੋਣ ਚੋਣ-ਸੀਐਮ ਨਾਇਬ ਸਿੰਘ ਸੈਣੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿੱਚ ਖੇਤੀਬਾੜੀ ਖੇਤਰ ਦੇ ਸਾਰੇ ਟਿਯੂਬਵੈਲਾਂ ਨੂੰ ਪੜਾਅਵਾਰ ਢੰਗ ਨਾਲ ਪੂਰੀ ਤਰ੍ਹਾ ਸੌਰ ਉਰਜਾ ਨਾਲ ਜੋੜਿਆ ਜਾਵੇ।ਮੁੱਖ ਮੰਤਰੀ ਨੇ ਇਹ ਨਿਰਦੇਸ਼ ਸ਼ੁਕਰਵਾਰ ਨੂੰ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਕਿਸਾਨ ਉਰਜਾ ਸੁਰੱਖਿਆ ਅਤੇ ਉਥਾਨ ਮਹਾਮੁਹਿੰਮ (PM-KUSUM) ਤਹਿਤ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਦਿੱਤੇ। ਮੀਟਿੰਗ ਵਿੱਚ ਉਰਜਾ ਮੰਤਰੀ ਸ੍ਰੀ ਅਨਿਲ ਵਿਜ ਵੀ ਮੌਜੂਦ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਬਿਜਲੀ ਉਤਪਾਦਨ ਨਿਗਮ HPGCL) ਹਰ ਜਿਲ੍ਹੇ ਵਿੱਚ ਘੱਟ ਤੋਂ ਘੱਟ ਦੋ ਖੇਤੀਬਾੜੀ ਫੀਡਰਾਂ ਦੇ ਸੂਰਜੀ ਉਰਜਾ ਲਈ ਪੰਜ-ਪੰਜ ਏਕੜ ਦੇ ਸਥਾਨਾਂ ਨੂੰ ਚੋਣ ਕਰਨ, ਜਿੱਥੇ ਸੋਲਰ ਪੈਨਲ ਸਥਾਪਿਤ ਕਰ ਖੇਤੀਬਾੜੀ ਟਿਯੂਬਵੈਲਾਂ ਨੂੰ ਸੌਰ ਉਰਜਾ ਨਾਲ ਬਿਜਲੀ ਸਪਲਾਈ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ  Punjab Police ਦੇ DSP ਨਾਲ ਵੱਜੀ ਸਵਾ 22 ਲੱਖ ਦੀ ਠੱਗੀ, ਪਿਊ-ਪੁੱਤ ਵਿਰੁਧ ਪਰਚਾ ਦਰਜ਼

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਪੰਚਕੂਲਾ ਜਿਲ੍ਹੇ ਦੇ ਰਾਏਵਾਲੀ ਪਿੰਡ ਵਿੱਚ ਸਥਿਤ 220 ਕੇਵੀ ਸਬ-ਸਟੇਸ਼ਨ ਦੇ ਨੇੜੇ ਗੰਨੀ ਖੇੜਾ ਪਿੰਡ ਪੰਚਾਇਤ ਦੀ ਲਗਭਗ 300 ਏਕੜ ਭੂਮੀ ‘ਤੇ ਸੂਰ ਉਰਜਾ ਪਲਾਂਟ ਲਗਾਇਆ ਜਾਵੇ। ਇਸ ਪਲਾਂਟ ਨਾਲ ਜਿਲ੍ਹੇ ਦੇ ਸਾਰੇ ਖੇਤੀਬਾੜੀ ਟਿਯੂਬਵੈਲਾਂ ਨੂੰ ਸੌਰ ਉਰਜਾ ਦੀ ਸਪਲਾਈ ਸੰਭਵ ਹੋ ਸਕੇਗੀ। ਨਾਲ ਹੀ, ਪੰਚਕੂਲਾ ਜਿਲ੍ਹੇ ਦੇ ਕਾਲਜ, ਡਿਪਟੀ ਕਮਿਸ਼ਨਰ ਦਫਤਰ, ਪਿੰਜੌਰ ਫੱਲ ਅਤੇ ਸਬਜੀ ਮੰਡੀ ਟਰਮੀਨਲ, ਬੱਸ ਅੱਡਾ ਵਰਗੀ ਥਾਵਾਂ ‘ਤੇ ਵੀ ਖਾਲੀ ਭੂਮੀ ‘ਤੇ ਸੋਲਰ ਪੈਨਲ ਲਗਾਏ ਜਾਣ।ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਮੰਡੀਆਂ ਦੇ ਸ਼ੈਡਸ ਅਤੇ ਹਰਿਆਣਾ ਭੰਡਾਰ ਨਿਕਮ ਦੇ ਗੋਦਾਮਾਂ ਦੀ ਛੱਤਾਂ ‘ਤੇ ਸੌਰ ਉਰਜਾ ਪੈਨਲ ਲਗਾਏ ਜਾਣਗੇ। ਇਸ ਨਾਲ ਬਿਜਲੀ ਉਤਪਨ ਕਰ ਜਰੂਰਤ ਅਨੁਸਾਰ ਖੇਤੀਬਾੜੀ ਕੰਮਾਂ ਵਿੱਚ ਸਪਲਾਈ ਕੀਤੀ ਜਾਵੇਗੀ।ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਕੇ. ਸਿੰਘ ਨੇ ਜਾਣਕਾਰੀ ਦਿੱਤੀ ਕਿ ਸਾਲ 2018-19 ਤੋਂ ਲਾਗੂ ਪੀਐਮ-ਕੁਸੁਮ ਯੋਜਨਾ ਤਹਿਤ ਹੁਣ ਤੱਕ ਰਾਜ ਵਿੱਚ 1.58 ਲੱਖ ਤੋਂ ਵੱਧ ਸੋਲਰ ਪੰਪ ਲਗਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ  ਜਵੈਲਰੀ ਸ਼ੋਅਰੂਮ ‘ਚ ਲੁਟੇਰਿਆਂ ਵੱਲੋਂ ਮਾਲਕ ਨੂੰ ਬੰਦੀ ਬਣਾ ਕੇ ਕਰੋੜਾਂ ਦੀ ਲੁੱਟ !!

ਵਿੱਤ ਸਾਲ 2025-26 ਵਿੱਚ ਸੂਬੇ ਵਿੱਚ 70,000 ਨਵੇਂ ਸੋਲਰ ਪੰਪ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਦੇ ਲਈ 600 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ। ਯੋਜਨਾ ਤਹਿਤ 3 ਤੋਂ 10 ਐਚਪੀ ਦੇ ਸੋਲਰ ਪੰਪਾਂ ਦੀ ਲਾਗਤ 1.41 ਲੱਖ ਰੁਪਏ ਆਉਂਦੀ ਹੈ, ਜਿਸ ਵਿੱਚ 25% ਕਿਸਾਨ ਵੱਲੋਂ ਖਰਚ ਭੁਗਤਾਨ ਕੀਤਾ ਜਾਂਦਾ ਹੈ, ਬਾਕੀ 30% ਕੇਂਦਰ ਸਰਕਾਰ ਅਤੇ 45% ਸੂਬਾ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਂਦੀ ਹੈ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਵਿੱਤ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਵਿੱਤ ਸਕੱਤਰ ਸ੍ਰੀ ਸੀ.ਜੀ. ਰਜਨੀਕਾਂਤਨ, ਨਵੀਨ ਅਤੇ ਨਵੀਕਰਣੀ ਉਰਜਾ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਯੰਕਾ ਸੋਨੀ, ਮੁੱਖ ਮੰਤਰੀ ਦੇ ਓਅੇਸਡੀ ਸ੍ਰੀ ਬੀ.ਬੀ. ਭਾਰਤੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੁਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਰਾਬ ਦੇ ਨਸ਼ੇ ਦੀ ਲੋਰ ‘ਚ ਦੋਸਤ ਨੇ ਕੀਤਾ ਦੋਸਤ ਦਾ ਕ+ਤ+ਲ

0

Jalandhar News:ਜਲੰਧਰ ਸ਼ਹਿਰ ਦੇ ਵਿਚ ਬੀਤੀ ਰਾਤ ਸ਼ਰਾਬ ਪੀਣ ਬੈਠੇ ਦੋਸਤਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਵਿਚ ਇੱਕ ਦੋਸਤ ਵੱਲੋਂ ਦੂਜੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸੰਜੇ ਗਾਂਧੀ ਨਗਰ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਫ਼ੌਕਲ ਪੁਆਇੰਟ ਇਲਾਕੇ ਦੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਯੂਪੀ ਦੇ ਰਹਿਣ ਵਾਲੇ ਬੈਰਿਸਟਰ ਪ੍ਰਸਾਦ ਵਜੋਂ ਹੋਈ ਹੈ, ਜੋ ਇਸ ਸਮੇਂ ਫੋਕਲ ਪੁਆਇੰਟ ਨਹਿਰ ਦੇ ਨੇੜੇ ਰਹਿ ਰਿਹਾ ਸੀ। ਪੁਲਿਸ ਮੁਤਾਬਕ ਮੁਢਲੀ ਜਾਂਚ ਦੌਰਾਨ ਪਤਾ ਚੱਲਿਆ ਹੈ ਕਿ ਬੀਤੀ ਰਾਤ ਮ੍ਰਿਤਕ ਤੇ ਉਸਦਾ ਜਾਣਕਾਰ ਦੀਪਕ ਕੁਮਾਰ ਇਕੱਠੇ ਸ਼ਰਾਬ ਪੀਣ ਲਈ ਬੈਠੇ ਸਨ।

ਇਹ ਵੀ ਪੜ੍ਹੋ  ਜਵੈਲਰੀ ਸ਼ੋਅਰੂਮ ‘ਚ ਲੁਟੇਰਿਆਂ ਵੱਲੋਂ ਮਾਲਕ ਨੂੰ ਬੰਦੀ ਬਣਾ ਕੇ ਕਰੋੜਾਂ ਦੀ ਲੁੱਟ !!

ਇਸ ਦੌਰਾਨ ਦੋਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਦੀਪਕ ਨੇ ਆਪਣੇ ਸਾਥੀ ਦੇ ਸਿਰ ਵਿਚ ਇੱਕ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ ਤੇ ਉਹ ਲਾਸ਼ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਘਰੋਂ ਸ਼ਰਾਬੀ ਹਾਲਾਤ ਵਿਚ ਗ੍ਰਿਫਤਾਰ ਕਰ ਲਿਆ। ਸੂਚਨਾ ਮੁਤਾਬਕ ਮੁਲਜਮ ਵੀ ਮ੍ਰਿਤਕ ਦੇ ਨਜ਼ਦੀਕ ਹੀ ਰਹਿੰਦਾ ਸੀ ਤੇ ਅਕਸਰ ਹੀ ਦੋਨੋਂ ਇਕੱਠੇ ਖਾਂਦੇ-ਪੀਦੇ ਸਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਬਕਾ ਮੰਤਰੀ ਕੈਰੋ ਦੇ ਘਰੋਂ ਧਰਮ ਪ੍ਰਚਾਰ ਕਮੇਟੀ ਨੇ ਵਾਪਸ ਲਿਆਂਦਾ ਸ਼੍ਰੀ ਗੁਰੂ ਗਰੰਥ ਸਾਹਿਬ ਦਾ ਪਾਵਨ ਸਰੂਪ

0

Amritsar News: ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋ ਦੇ ਅੰਮ੍ਰਿਤਸਰ ਸਥਿਤ ਘਰ ਵਿਚੋਂ ਸ੍ਰੋਮਣੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਵਾਪਸ ਲਿਆਂਦਾ ਗਿਆ ਹੈ। ਕਮੇਟੀ ਨੂੰ ਸਿਕਾਇਤ ਮਿਲੀ ਸੀ ਕਿ ਕੈਰੋ ਦੇ ਘਰ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋ ਰਹੀ ਹੈ ਕਿਉਂਕਿ ਇਸੇ ਘਰ ਵਿਚ ਇੱਕ ਪ੍ਰਵਾਸੀ ਮਜਦੂਰ ਪ੍ਰਵਾਰ ਸਮੇਤ ਰਹਿੰਦਾ ਹੈ, ਜੋ ਕਥਿਤ ਤੌਰ ‘ਤੇ ਬੀੜੀ-ਸਿਗਰਟ ਦਾ ਇਸਤੇਮਾਲ ਕਰਦਾ ਹੈ।

ਇਹ ਵੀ ਪੜ੍ਹੋ Punjab Police ਦੇ DSP ਨਾਲ ਵੱਜੀ ਸਵਾ 22 ਲੱਖ ਦੀ ਠੱਗੀ, ਪਿਊ-ਪੁੱਤ ਵਿਰੁਧ ਪਰਚਾ ਦਰਜ਼

ਜਿਸਤੋਂ ਬਾਅਦ ਕਮੇਟੀ ਦੇ ਮੈਂਬਰ ਮੌਕੇ ‘ਤੇ ਪੁੱਜੇ ਅਤੇ ਸਤਿਕਾਰ ਸਹਿਤ ਗੁਰੂ ਗਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਆਪਣੇ ਨਾਲ ਲੈ ਗਏ। ਹਾਲਾਂਕਿ ਧਰਮ ਪ੍ਰਚਾਰ ਕਮੇਟੀ ਦੇ ਆਗੂ ਸਤਵੰਤ ਸਿੰਘ ਨੇ ਦਾਅਵਾ ਕੀਤਾ ਕਿ ਘਰ ਵਿਚੋਂ ਕੋਈ ਨਸ਼ੀਲੀ ਵਸਤੂ ਨਹੀਂ ਮਿਲੀ ਪ੍ਰੰਤੂ ਇੱਥੇ ਇੱਕ ਪ੍ਰਵਾਸੀ ਮਜਦੂਰ ਦੇ ਰਹਿਣ ਦੀ ਜਾਣਕਾਰੀ ਮਿਲੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਇਸਤੋਂ ਇਲਾਵਾ ਪਾਵਨ ਸਰੂਪ ਉੱਪਰ ਲੱਗੇ ਚੰਦੋਆ ਸਾਹਿਬ ਦੇ ਵਿਚੋਂ ਕੱਢ ਕੇ ਛੱਤ ਵਾਲਾ ਪੱਖਾ ਲਗਾਇਆ ਹੋਇਆ ਹੈ। ਇਸ ਮੌਕੇ ਬੇਸ਼ੱਕ ਕੈਰੋ ਪ੍ਰਵਾਰ ਹਾਜ਼ਰ ਨਹੀਂ ਸੀ ਪ੍ਰੰਤੂ ਡੀਸੀਪੀ ਹਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਰੂਰ ਪੁੱਜੀ ਹੋਈ ਸੀ। ਹਰਪਾਲ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਤੇਜਵੀਰ ਸਿੰਘ ਪੰਡੋਰੀ ਨਾਂ ਦੇ ਵਿਅਕਤੀ ਵੱਲੋਂ ਸੂਚਨਾ ਮਿਲਣ ‘ਤੇ ਉਹ ਇੱਥੇ ਆਏ ਹਨ ਤੇ ਧਰਮ ਪ੍ਰਚਾਰ ਕਮੇਟੀ ਨੇ ਆਪਣੀ ਕਾਰਵਾਈ ਕੀਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਵੈਲਰੀ ਸ਼ੋਅਰੂਮ ‘ਚ ਲੁਟੇਰਿਆਂ ਵੱਲੋਂ ਮਾਲਕ ਨੂੰ ਬੰਦੀ ਬਣਾ ਕੇ ਕਰੋੜਾਂ ਦੀ ਲੁੱਟ !!

0

Mohali News: ਜ਼ਿਲ੍ਹਾ ਮੋਹਾਲੀ ਦੇ ਚੰਡੀਗੜ੍ਹ ਨਾਲ ਲੱਗਦੇ ਸ਼ਹਿਰ ਜ਼ੀਰਕਪੁਰ ਵਿੱਚ ਬੀਤੀ ਕੱਲ ਇੱਕ ਗਹਿਣਿਆਂ ਦੀ ਦੁਕਾਨ ਵਿਚ ਮਾਲਕ ਨੂੰ ਬੰਦੀ ਬਣਾ ਕੇ ਲੁਟੇਰਿਆਂ ਵੱਲੋਂ ਕਰੋੜਾਂ ਦੇ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਵਿਚ ਸਹਿਮ ਪਾਇਆ ਜਾ ਰਿਹਾ। ਲੁਟੇਰਿਆਂ ਨੇ ਇਸ ਲੁੱਟ ਦੀ ਵਾਰਦਾਤ ਨੂੰ ਕੁੱਝ ਹੀ ਮਿੰਟਾਂ ਵਿਚ ਅੰਜਾਮ ਦਿੱਤਾ।

ਇਹ ਵੀ ਪੜ੍ਹੋ Punjab Police ਦੇ DSP ਨਾਲ ਵੱਜੀ ਸਵਾ 22 ਲੱਖ ਦੀ ਠੱਗੀ, ਪਿਊ-ਪੁੱਤ ਵਿਰੁਧ ਪਰਚਾ ਦਰਜ਼

ਸ਼ੋਅਰੂਮ ਦੇ ਮਾਲਕ ਮੁਤਾਬਕ ਲੁਟੇਰੇ ਕਰੀਬ 2 ਕਿਲੋ ਸੋਨਾ, 15 ਕਿਲੋ ਚਾਂਦੀ, ਕੁੱਝ ਨਕਦੀ ਤੋਂ ਇਲਾਵਾ ਸ਼ੋਅਰੂਮ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਆਪਣੇ ਨਾਲ ਲੈ ਗਏ। ਉਧਰ, ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੀ ਹਰਕਤ ਵਿਚ ਆ ਗਈ ਤੇ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਸੂਚਨਾ ਮੁਤਾਬਕ ਸ਼ੋਅਰੂਮ ਵਿਚ ਦੋ ਨੌਜਵਾਨ ਆਏ ਤੇ ਸੋਨੇ ਦੀ ਚੈਨ ਦੀ ਮੰਗ ਕੀਤੀ।ਪਰ ਚੈਨ ਪਸੰਦ ਨਾ ਆਉਣ ਕਾਰਨ ਵਾਪਸ ਚਲੇ ਗਏ। ਪ੍ਰੰਤੂ ਥੋੜੇ ਸਮੇਂ ਬਾਅਦ ਹੀ ਮੁੜ ਵਾਪਸ ਆਏ ਤੇ ਸ਼ੋਅਰੂਮ ਦੇ ਮਾਲਕ ਉਪਰ ਹਮਲਾ ਕਰਕੇ ਉਸਨੂੰ ਬੰਦੀ ਬਣਾ ਲਿਆ। ਜਿਸਤੋਂ ਬਾਅਦ ਸ਼ੋਅਰੂਮ ਦੇ ਵਿਚ ਡਿਸਪਲੇ ਦੇ ਤੌਰ ‘ਤੇ ਰੱਖੇ ਸੋਨੇ ਤੇ ਚਾਂਦੀ ਨੂੰ ਇਕੱਠਾ ਕਰਕੇ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ DSP ਨਾਲ ਵੱਜੀ ਸਵਾ 22 ਲੱਖ ਦੀ ਠੱਗੀ, ਪਿਊ-ਪੁੱਤ ਵਿਰੁਧ ਪਰਚਾ ਦਰਜ਼

0

Tarntaran News: ਤਰਨਤਾਰਨ ਜ਼ਿਲ੍ਹੇ ਦੇ ਗੋਇੰਦਵਾਲ ਸਾਹਿਬ ਵਿਖੇ ਤੈਨਾਤ ਪੰਜਾਬ ਪੁਲਿਸ ਦੇ ਡੀਐਸਪੀ ਅਤੁਲ ਸੋਨੀ ਨਾਲ ਹੀ ਲੱਖਾਂ ਦੀ ਠੱਗੀ ਵੱਜਣ ਦੀ ਖ਼ਬਰ ਸਾਹਮਣੇ ਆਈ ਹੈ। ਆਪਣੀ ਫਿੱਟਨੈਸ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਡੀਐਸਪੀ ਅਤੁਲ ਸੋਨੀ ਦੇ ਨਾਲ 22 ਲੱਖ 25 ਹਜ਼ਾਰ 964 ਰੁਪਏ ਦੀ ਇਹ ਠੱਗੀ ਡੇਰਾ ਬੱਸੀ ਨਾਲ ਸਬੰਧਤ ਇੱਕ ਪਿਊ-ਪੁੱਤ ਨੇ ਮਾਰੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਜਿਸਤੋਂ ਬਾਅਦ ਪੁਲਿਸ ਨੇ ਕਰਨਪ੍ਰੀਤ ਸਿੰਘ ਤੇ ਹਰਵਿੰਦਰ ਸਿੰਘ ਵਿਰੁਧ ਇਹ ਪਰਚਾ ਦਰਜ਼ ਕੀਤਾ ਹੈ। ਸੂਚਨਾ ਮੁਤਾਬਕ ਡੀਐਸਪੀ ਨੇ ਐਸਐਸਪੀ ਕੋਲ ਇਹ ਸਿਕਾਇਤ 18 ਅਪ੍ਰੈਲ ਨੂੰ ਦਿੱਤੀ ਗਈ ਸੀ, ਜਿਸਦੀ ਪੜਤਾਲ ਤੋਂ ਬਾਅਦ ਹੁਣ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਮਾਮਲੇ ਦੀ ਪੂਰੀ ਜਾਣਕਾਰੀ ਆਉਣੀ ਬਾਕੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਦੇ ਸਾਂਝ ਕੇਂਦਰ ਦੀ ਇੰਚਾਰਜ਼ ਮਹਿਲਾ ਇੰਸਪੈਕਟਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

0

👉ਆਪਣੇ ਅਧੀਨ ਮੁਲਾਜਮਾਂ ਤੋਂ ਲੈਂਦੀ ਸੀ ਆਨ-ਲਾਈਨ ਪੈਸੇ
Gurdaspur News:ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਸਾਂਝ ਕੇਂਦਰ ਦੀ ਇੱਕ ਮਹਿਲਾ ਇੰਸਪੈਕਟਰ ਵਿਰੁਧ ਭ੍ਰਿਸ਼ਟਾਚਾਰ ਦਾ ਪਰਚਾ ਦਰਜ਼ ਕੀਤਾ ਹੈ, ਜੋ ਆਪਣੇ ਅਧੀਨ ਮੁਲਾਜਮਾਂ ਨੂੰ ਤੰਗ ਕਰਕੇ ਮਹੀਨਾ ਵਸੂਲਦੀ ਸੀ। ਇਸ ਸਬੰਧ ਵਿਚ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਇੰਸਪੈਕਟਰ ਇੰਦਰਬੀਰ ਕੌਰ ਵਿਰੁਧ ਇਹ ਵੱਡੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਪਾਰਟੀ ਵਿਚੋਂ ਕੱਢਿਆ ਇੱਕ ਹੋਰ Ex MLA

ਸਾਂਝ ਕੇਂਦਰ ਵਿਚ ਕੰਮ ਕਰਨ ਵਾਲੇ ਕੁੱਝ ਮੁਲਾਜਮਾਂ ਨੇ ਇਸ ਮਹਿਲਾ ਇੰਸਪੈਕਟਰ ਦੇ ਵਿਰੁਧ ਐਸਐਸਪੀ ਕੋਲ ਸਿਕਾਇਤ ਕੀਤੀ ਸੀ, ਜਿਸਦੀ ਪੜਤਾਲ ਤੋਂ ਬਾਅਦ ਇਹ ਕਾਰਵਾਈ ਹੋਈ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪੜਤਾਲ ਦੌਰਾਨ ਇਸ ਮਹਿਲਾ ਅਧਿਕਾਰੀ ਵੱਲੋਂ ਆਪਣੇ ਮੁਲਾਜਮਾਂ ਕੋਲੋਂ ਆਨ-ਲਾਈਨ ਪਲੇਟਫ਼ਾਰਮਾਂ ਰਾਹੀਂ ਪੈਸੇ ਲੈਣ ਦੇ ਵੀ ਸਬੂਤ ਮਿਲੇ ਹਨ।

ਇਹ ਵੀ ਪੜ੍ਹੋ Patiala News:5 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ‘ਲੜਕੀ’ ਨੇ 9 ਮਹੀਲਿਆਂ ਦੀ ਬੱਚੀ ਸਹਿਤ ਕੀਤੀ ਆਤਮ+ਹੱਤਿਆ

ਮੁਲਾਜਮਾਂ ਨੇ ਆਪਣੀ ਸਿਕਾਇਤ ਵਿਚ ਦਾਅਵਾ ਕੀਤਾ ਸੀ ਕਿ ਜੇਕਰ ਕਿਸੇ ਮੁਲਾਜਮ ਨੇ ਸਾਂਝ ਕੇਂਦਰ ਵਿਚ ਰਹਿਣਾ ਹੈ ਜਾਂ ਛੂੱਟੀ ਲੈਣੀ ਹੈ,ਜਾਂ ਫ਼ਿਰ ਕੋਈ ਹੋਰ ਜਰੂਰਤ ਹੈ ਤਾਂ ਉਕਤ ਇੰਸਪੈਕਟਰ ਇੰਦਰਬੀਰ ਕੌਰ ਇਸਦੇ ਬਦਲੇ ਵਿਚ ਪੈਸੇ ਲੈਂਦੀ ਸੀ। ਉਕਤ ਮਹਿਲਾ ਮੁਲਾਜਮ ਦੇ ਅਧੀਨ ਜ਼ਿਲ੍ਹੇ ਦੇ ਕਰੀਬ ਇੱਕ ਦਰਜ਼ਨ ਸਾਂਝ ਕੇਂਦਰ ਚੱਲ ਰਹੇ ਸਨ, ਜਿਸਦੇ ਵਿਚ ਦਰਜ਼ਨਾਂ ਮੁਲਾਜਮ ਕੰਮ ਕਰਦੇ ਹਨ। ਪੁਲਿਸ ਅਧਿਕਾਰੀਆਂ ਨੇ ਦੱਬੀ ਜੁਬਾਨ ਵਿਚ ਦਸਿਆ ਕਿ ਉਕਤ ਮਹਿਲਾ ਅਧਿਕਾਰੀ ਵਿਰੁਧ ਪਰਚਾ ਦਰਜ਼ ਕਰਨ ਤੋਂ ਬਾਅਦ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਛਗਿਛ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਮ ਆਦਮੀ ਪਾਰਟੀ ਨੇ ਪਾਰਟੀ ਵਿਚੋਂ ਕੱਢਿਆ ਇੱਕ ਹੋਰ Ex MLA

0

Chandigarh News: ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਆਪਣੇ ਇੱਕ ਸਾਬਕਾ ਵਿਧਾਇਕ ਨੂੰ ਤਿੰਨ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਪੱਤਰ ਦੇ ਤਹਿਤ ਇਹ ਕਾਰਵਾਈ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਰੁੱਧ ਕੀਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਇਸ ਸਾਬਕਾ ਵਿਧਾਇਕ ਵਿਰੁੱਧ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦੇ ਦੋਸ਼ ਲੱਗੇ ਹਨ। ਹਾਲਾਂਕਿ ਸਾਬਕਾ ਵਿਧਾਇਕ ਦਾ ਪਾਰਟੀ ਦੇ ਇਸ ਐਕਸ਼ਨ ਉੱਪਰ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ। ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਅੰਮ੍ਰਿਤਸਰ ਹਲਕੇ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ,2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ.ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

0

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ ਸਰਕਾਰੀ ਮਤਾ ਪੇਸ਼ ਕੀਤਾ ਗਿਆ।ਮਤਾ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਬੀ.ਬੀ.ਐਮ.ਬੀ. ਦੀਆਂ ਅਹਿਮ ਸਥਾਪਨਾਵਾਂ ਦੀ ਇੱਕ ਸੂਚੀ ਭੇਜੀ ਸੀ, ਜੋ ਅਜੇ ਤੱਕ ਸੀ.ਆਈ.ਐਸ.ਐਫ ਦੀ ਸੁਰੱਖਿਆ ਹੇਠ ਨਹੀਂ ਸਨ ਅਤੇ ਬੀ.ਬੀ.ਐਮ.ਬੀ ਨੂੰ ਸਮੂਹ ਸੀ.ਆਈ.ਐਸ.ਐਫ ਸੁਰੱਖਿਆ ਕਵਰ ਦੀ ਲੋੜ ਬਾਰੇ ਜ਼ੋਰ ਦੇ ਕੇ ਕਿਹਾ ਸੀ ਕਿ ਸਾਰੇ ਅਹਿਮ ਬੀ.ਬੀ.ਐਮ.ਬੀ. ਸਥਾਨਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੇ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਮਸਲੇ ਨੂੰ ਮੁੜ ਵਿਚਾਰਿਆ ਅਤੇ ਮਿਤੀ 27 ਮਈ, 2025 ਅਤੇ 4 ਜੁਲਾਈ, 2025 ਨੂੰ ਬੀ.ਬੀ.ਐਮ.ਬੀ. ਨੂੰ ਭੇਜੇ ਪੱਤਰਾਂ ਰਾਹੀਂ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਖਿਲਾਫ਼ ਆਪਣੀਆਂ ਸਖ਼ਤ ਅਪੱਤੀਆਂ ਦਰਜ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਖ਼ਤ ਇਤਰਾਜ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਸੀ.ਆਈ.ਐਸ.ਐਫ ਦੀ ਤਾਇਨਾਤੀ ਅੱਗੇ ਵਧਾਉਣ ਦੀ ਸੋਚ ਰਹੀ ਹੈ। ਬੀ.ਬੀ.ਐਮ.ਬੀ ਦੀ 4 ਜੁਲਾਈ, 2025 ਨੂੰ ਹੋਈ ਹਾਲੀਆ ਮੀਟਿੰਗ ਵਿੱਚ ਵੀ ਪੰਜਾਬ ਵੱਲੋਂ ਬਹੁਤ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਦੀਆ ਸਥਾਪਨਾਵਾਂ ਨੂੰ ਪਿਛਲੇ ਲਗਭਗ 70 ਸਾਲਾਂ ਤੋਂ ਪੰਜਾਬ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ ਹੈ। ਬਹੁਤ ਹੀ ਨਾਜ਼ੁਕ ਸਮੇਂ ਦੌਰਾਨ ਵੀ ਅਜਿਹੀ ਕੋਈ ਅਣਸੁਖਾਵੀਂ ਘਟਨਾ ਕਦੇ ਸਾਹਮਣੇ ਨਹੀਂ ਆਈ।ਜਲ ਸਰੋਤ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ‘ਤੇ ਤਾਇਨਾਤ ਰਾਜ ਦੀ ਪੁਲਿਸ ਸਥਾਨਕ ਸਥਿਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪ੍ਰਾਜੈਕਟਾਂ ਦੀ ਸੇਵਾ ਕਰ ਰਹੀ ਹੈ।ਜਿੱਥੇ ਤਕ ਤਕਨੀਕ ਦਾ ਸਵਾਲ ਹੈ, ਪੰਜਾਬ ਪੁਲਿਸ ਨਵੀਂ ਤੋਂ ਨਵੀਂ ਤਕਨੀਕ ਦੀ ਵਰਤੋਂ ਕਰਨ ਵਿੱਚ ਨਿਪੁੰਨ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੂੰ ਸਰਹੱਦੀ ਇਲਾਕਿਆਂ ਵਿੱਚ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨ ਦਾ ਲੰਮਾ ਅਨੁਭਵ ਵੀ ਹੈ।

ਇਹ ਵੀ ਪੜ੍ਹੋ  ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

ਇਹ ਫੋਰਸ ਦੇਸ਼ ਦੀ ਕਿਸੇ ਵੀ ਹੋਰ ਫੋਰਸ ਵਾਂਗ ਪੇਸ਼ੇਵਰ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੀ.ਆਈ.ਐਸ.ਐਫ ਦੀ ਤਾਇਨਾਤੀ ਪੰਜਾਬ ਰਾਜ ਅਤੇ ਹੋਰ ਭਾਈਵਾਲ ਰਾਜਾਂ ‘ਤੇ ਬੇਲੋੜੇ ਵਿੱਤੀ ਬੋਝ ਨੂੰ ਵਧਾਏਗੀ। ਪੰਜਾਬ ਰਾਜ ਬੀ.ਬੀ.ਐਮ.ਬੀ ਦੇ ਖਰਚੇ ਵਿੱਚ ਮੁੱਖ ਯੋਗਦਾਨ ਪਾਉਣ ਵਾਲਾ ਰਾਜ ਹੈ ਅਤੇ ਇਸ ਲਈ ਪੰਜਾਬ ਰਾਜ ਨੂੰ ਇਹ ਵਾਧੂ ਖਰਚ ਵੀ ਸਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸਥਾਪਨਾਵਾਂ ਪੰਜਾਬ ਜਾਂ ਹਿਮਾਚਲ ਪ੍ਰਦੇਸ਼ ਦੇ ਖੇਤਰੀ ਅਧਿਕਾਰ ਦੇ ਅੰਦਰ ਹਨ। ਕਾਨੂੰਨ ਅਨੁਸਾਰ ਆਪਣੀ-ਆਪਣੀ ਹੱਦਬੰਦੀ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਇਨ੍ਹਾਂ ਸਥਾਪਨਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਬੰਧਤ ਰਾਜ ਸਰਕਾਰਾਂ ਦੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਹਾਲੀਆ ਪ੍ਰਸਤਾਵਾਂ ਅਨੁਸਾਰ ਸੀ.ਆਈ.ਐਸ.ਐਫ ਦੀ ਤਾਇਨਾਤੀ ਕਾਰਨ ਵਾਧੂ ਵਿੱਤੀ ਪ੍ਰਭਾਵ 49.32 ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਹੋਰ ਡੈਮਾਂ ਦੀ ਵੀ ਦੇਖਭਾਲ ਕਰ ਰਿਹਾ ਹੈ, ਜਿਨ੍ਹਾਂ ਵਿੱਚ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਡੈਮ ਸ਼ਾਮਲ ਹਨ। ਇਨ੍ਹਾਂ ਡੈਮਾਂ ਦੀ ਸੁਰੱਖਿਆ ਬੀ.ਬੀ.ਐਮ.ਬੀ. ਸਥਾਪਨਾਵਾਂ ਨਾਲੋਂ ਵਧੇਰੇ ਗੰਭੀਰ ਹੈ ਕਿਉਂਕਿ ਇਹ ਡੈਮ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹਨ। ਇਨ੍ਹਾਂ ਡੈਮਾਂ ਦੀ ਸੁਰੱਖਿਆ ਪੰਜਾਬ ਪੁਲਿਸ ਅਤੇ ਰਾਜ ਸਰਕਾਰ ਦੁਆਰਾ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸੀ.ਆਈ.ਐੱਸ.ਐਫ. ਦੀ ਹਾਈਬ੍ਰਿਡ ਮਾਡਲ ਤਾਇਨਾਤੀ ਨਾਲ ਲੱਗਣ ਵਾਲੀ ਲਾਗਤ ਮੌਜੂਦਾ ਰਾਜ ਪੁਲਿਸ ਦੀ ਤਾਇਨਾਤੀ ਨਾਲੋਂ 49.32 ਕਰੋੜ ਰੁਪਏ ਵੱਧ ਹੈ, ਜੋ ਪੰਜਾਬ ਰਾਜ ਲਈ ਸਵੀਕਾਰਯੋਗ ਨਹੀਂ ਹੈ।ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਇੱਕ ਵੱਡਾ ਹਿੱਸੇਦਾਰ ਹੈ ਅਤੇ ਇਸ ਦੀ ਫੰਡਿੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਇਸ ਲਈ ਭਾਖੜਾ ਨੰਗਲ ਅਤੇ ਹੋਰ ਹਾਈਡ੍ਰੋ ਪ੍ਰਾਜੈਕਟਾਂ ‘ਤੇ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਪੰਜਾਬ ਸਰਕਾਰ ‘ਤੇ ਇੱਕ ਬੇਲੋੜਾ ਅਤੇ ਟਾਲ ਸਕਣ ਵਾਲਾ ਵਿੱਤੀ ਬੋਝ ਪਾਏਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਜੇਕਰ ਬੀ.ਬੀ.ਐਮ.ਬੀ. ਅਜੇ ਵੀ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਕਰਨ ਦਾ ਇਰਾਦਾ ਰੱਖਦਾ ਹੈ ਤਾਂ ਪੰਜਾਬ ਅਜਿਹੀ ਤਾਇਨਾਤੀ ਅਤੇ ਇਸ ਤੋਂ ਪੈਦਾ ਹੋਣ ਵਾਲਾ ਕੋਈ ਵਿੱਤੀ ਬੋਝ ਨਹੀਂ ਝੱਲੇਗਾ।ਮਤੇ ‘ਤੇ ਬਹਿਸ ਵਿੱਚ ਬੋਲਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 6 ਦਸੰਬਰ, 2021 ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਸਬੰਧੀ ਸਹਿਮਤੀ ਦਿੱਤੀ ਗਈ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਡੈਮਾਂ ਦੀ ਸੁਰੱਖਿਆ ਕਰਨ ਦੇ ਸਮਰੱਥ ਹੈ ਤਾਂ ਫੇਰ ਕੇਂਦਰ ਸਰਕਾਰ ਵੱਲੋਂ ਸੀ.ਆਈ.ਐਸ.ਐਫ. ਦੀ ਲੋੜ ਕਿਉਂ ਦਰਸਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਹਾਣੀ ਕੇਂਦਰ ਸਰਕਾਰ ਵੱਲੋਂ ਸੀ.ਆਈ.ਐਸ.ਐਫ. ਤੈਨਾਤ ਕਰਨ ਦੀ ਆੜ ਵਿੱਚ ਡੈਮਾਂ ‘ਤੇ ਕਬਜ਼ਾ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਹਰਿਆਣਾ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਦੇ ਪਾਣੀ ਲੁੱਟਣ ਦੀ ਕੋਸ਼ਿਸ਼ ਕੀਤੀ ਜਿਸ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਡਟ ਕੇ ਵਿਰੋਧ ਕੀਤਾ। ਜਦੋਂ ਸੂਬੇ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਉੱਥੇ ਜਾ ਕੇ ਬੈਠੇ, ਉੱਥੇ ਧਰਨੇ ਲਾਏ ਅਤੇ ਆਪਣੇ ਪਾਣੀਆਂ ਦੀ ਰਾਖੀ ਕੀਤੀ।ਉਨ੍ਹਾਂ ਕਿਹਾ ਕਿ ਇਸੇ ਕਰਕੇ ਅੱਜ ਕੇਂਦਰ ਸਰਕਾਰ ਅਸਿੱਧੇ ਤੌਰ ‘ਤੇ ਸੀ.ਆਈ.ਐਸ.ਐਫ ਦੀ ਤੈਨਾਤੀ ਕਰਕੇ ਸਾਡੇ ਡੈਮਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਪਣਾ ਸਭ ਕੁਝ ਦੇਸ਼ ਲਈ ਵਾਰਿਆ ਪਰ ਸੂਬੇ ਨਾਲ ਹਮੇਸ਼ਾ ਧੋਖਾ ਕੀਤਾ ਜਾਂਦਾ ਰਿਹਾ। 1981 ਵਿੱਚ ਰਾਵੀ-ਬਿਆਸ ਪਾਣੀ ਦੀ ਵੰਡ ਸਮੇਂ ਵੀ 17 ਐਮ.ਏ.ਐਫ ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 4 ਐਮ.ਏ.ਐਫ ਪਾਣੀ ਦਿੱਤਾ ਗਿਆ। ਉਸ ਤੋਂ ਬਾਅਦ 24 ਜੁਲਾਈ, 1985 ਨੂੰ ਰਜੀਵ ਲੌਂਗਵਾਲ ਸਮਝੌਤੇ ਦੇ 13 ਪੈਰਿਆਂ, ਜਿਨ੍ਹਾਂ ਵਿੱਚ ਇੱਕ ਪੈਰੇ ‘ਚ ਕਿਹਾ ਗਿਆ ਸੀ ਕਿ 26 ਜਨਵਰੀ, 1986 ਨੂੰ ਚੰਡੀਗੜ੍ਹ ਨੂੰ ਪੰਜਾਬ ਨੂੰ ਦੇ ਦਿੱਤਾ ਜਾਵੇਗਾ, ਲਾਗੂ ਨਹੀਂ ਕੀਤਾ ਗਿਆ ਅਤੇ ਹੋਰ ਕਿਸੇ ਨੁਕਤੇ ‘ਤੇ ਅਮਲ ਨਹੀਂ ਕੀਤਾ ਗਿਆ ਪਰ ਸੂਬੇ ਦਾ ਪਾਣੀ ਖੋਹਣ ਵਾਲੀ ਇਕੱਲੀ ਗੱਲ ‘ਤੇ ਅਮਲ ਕਰ ਲਿਆ ਗਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਨੂੰ 30 ਐਮਏਐਫ ਪਾਣੀ ਦੀ ਲੋੜ ਹੈ ਪਰ ਸਾਡੇ ਲਈ ਪਾਣੀ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਦੇ ਚੇਅਰਮੈਨ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਕੇਂਦਰ ਸਰਕਾਰ ਦੇ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਇਸ਼ਾਰਿਆਂ ‘ਤੇ ਸਾਰਾ ਕੰਮ ਹੋ ਰਿਹਾ ਹੈ ਜਦ ਕਿ ਉਨ੍ਹਾਂ ਲਈ ਪੂਰਾ ਦੇਸ਼ ਇੱਕ ਹੋਣਾ ਚਾਹੀਦਾ ਹੈ।ਇਨ੍ਹਾਂ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਦਨ ਨੇ ਬੀ.ਬੀ.ਐਮ.ਬੀ. ਵੱਲੋਂ ਆਪਣੀਆਂ ਸਾਰੀਆਂ ਸਥਾਪਨਾਵਾਂ ‘ਤੇ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਕਰਨ ਦਾ ਪ੍ਰਸਤਾਵ ਖਾਰਜ ਕਰ ਦਿੱਤਾ। ਸਦਨ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੌਜੂਦਾ ਸਮੇਂ ਵਿੱਚ ਤਾਇਨਾਤ ਰਾਜ ਪੁਲਿਸ ਇਨ੍ਹਾਂ ਪ੍ਰਾਜੈਕਟਾਂ ਦੀ ਸਥਿਤੀ/ਖੇਤਰ ਅਤੇ ਸੁਰੱਖਿਆ ਤੋਂ ਚੰਗੀ ਤਰ੍ਹਾਂ ਜਾਣੂ ਹੈ, ਜੋ ਕਈ ਸਾਲਾਂ ਤੋਂ ਇਨ੍ਹਾਂ ਖੇਤਰਾਂ ਵਿੱਚ ਸੇਵਾ ਨਿਭਾਅ ਰਹੇ ਹਨ। ਮੌਜੂਦਾ ਪ੍ਰਬੰਧ ਕੁਸ਼ਲ ਅਤੇ ਲਾਗਤ-ਪ੍ਰਭਾਵਸ਼ਾਲੀ ਸਾਬਤ ਹੋਇਆ ਹੈ, ਸੁਰੱਖਿਆ ਵਿੱਚ ਕੋਈ ਮਹੱਤਵਪੂਰਨ ਕਮੀਆਂ ਦੀ ਰਿਪੋਰਟ ਨਹੀਂ ਕੀਤੀ ਗਈ। ਇਸ ਲਈ ਪੰਜਾਬ ਰਾਜ ਭਾਖੜਾ ਨੰਗਲ ਪ੍ਰਾਜੈਕਟ ‘ਤੇ ਸੀ.ਆਈ.ਐਸ.ਐਫ ਦੀ ਤਾਇਨਾਤੀ ਨਾਲ ਸਹਿਮਤ ਨਹੀਂ ਹੈ।ਸਦਨ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਇਹ ਮਾਮਲਾ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਆਖਿਆ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡ੍ਰੋ ਪ੍ਰਾਜੈਕਟਾਂ ‘ਤੇ ਸੀ.ਆਈ.ਐੱਸ.ਐਫ. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬਾ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਹਨ ਕਾਰਜ: ਐਸਐਸਪੀ ਅਮਨੀਤ ਕੌਂਡਲ

0

👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜ਼ੇ
ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ
Bathinda News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚੋਂ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਸਥਾਨਕ ਲਾਰਡ ਰਾਮਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਇਹ ਵੀ ਪੜ੍ਹੋ  ਪੰਜਾਬ ‘ਚ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਉਪ-ਚੋਣਾਂ ਦੇ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ

ਇਸ ਮੌਕੇ ਐਸਐਸਪੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਲੜਾਈ ਲੜਨ ਦੀ ਸਹੁੰ ਵੀ ਚੁਕਾਈ।ਇਸ ਮੌਕੇ ਐਸਐਸਪੀ  ਅਮਨੀਤ ਕੌਂਡਲ ਨੇ ਕਿਹਾ ਕਿ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਚ ਜ਼ਮੀਨੀ ਪੱਧਰ ‘ਤੇ ਜਾ ਕੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।ਇਸ ਦੌਰਾਨ ਐਸਐਸਪੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੁਰੂ ਕੀਤੀ ਮੁਹਿੰਮ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ  ਰਜ਼ਵਾਹਾ ਟੁੱਟਣ ਤੋਂ ਬਾਅਦ ਬੀਮਾਰੀਆਂ ਫ਼ੈਲਣ ਦੇ ਡਰੋਂ ਸਿਹਤ ਵਿਭਾਗ ਸਾਂਈ ਨਗਰ ਵਿਚ ਹੋਇਆ ਗਤੀਸ਼ੀਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ  ਅਗਵਾਈ ਵਾਲੀ ਸਰਕਾਰ ਦਾ ਇੱਕੋ-ਇੱਕ ਏਜੰਡਾ ਹੈ ਪੰਜਾਬ ਅੰਦਰੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨਾ।ਇਸ ਮੌਕੇ ਐਸਐਸਪੀ ਨੇ ਵਿਦਿਅਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਪੂਰਨ ਸਹਿਯੋਗ ਦੇਣ ਅਤੇ ਨਸ਼ੇ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ।ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911153