Friday, May 22, 2026
Home Blog Page 605

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ,2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ.ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

0

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ ਸਰਕਾਰੀ ਮਤਾ ਪੇਸ਼ ਕੀਤਾ ਗਿਆ।ਮਤਾ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਬੀ.ਬੀ.ਐਮ.ਬੀ. ਦੀਆਂ ਅਹਿਮ ਸਥਾਪਨਾਵਾਂ ਦੀ ਇੱਕ ਸੂਚੀ ਭੇਜੀ ਸੀ, ਜੋ ਅਜੇ ਤੱਕ ਸੀ.ਆਈ.ਐਸ.ਐਫ ਦੀ ਸੁਰੱਖਿਆ ਹੇਠ ਨਹੀਂ ਸਨ ਅਤੇ ਬੀ.ਬੀ.ਐਮ.ਬੀ ਨੂੰ ਸਮੂਹ ਸੀ.ਆਈ.ਐਸ.ਐਫ ਸੁਰੱਖਿਆ ਕਵਰ ਦੀ ਲੋੜ ਬਾਰੇ ਜ਼ੋਰ ਦੇ ਕੇ ਕਿਹਾ ਸੀ ਕਿ ਸਾਰੇ ਅਹਿਮ ਬੀ.ਬੀ.ਐਮ.ਬੀ. ਸਥਾਨਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੇ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਮਸਲੇ ਨੂੰ ਮੁੜ ਵਿਚਾਰਿਆ ਅਤੇ ਮਿਤੀ 27 ਮਈ, 2025 ਅਤੇ 4 ਜੁਲਾਈ, 2025 ਨੂੰ ਬੀ.ਬੀ.ਐਮ.ਬੀ. ਨੂੰ ਭੇਜੇ ਪੱਤਰਾਂ ਰਾਹੀਂ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਖਿਲਾਫ਼ ਆਪਣੀਆਂ ਸਖ਼ਤ ਅਪੱਤੀਆਂ ਦਰਜ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਖ਼ਤ ਇਤਰਾਜ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਸੀ.ਆਈ.ਐਸ.ਐਫ ਦੀ ਤਾਇਨਾਤੀ ਅੱਗੇ ਵਧਾਉਣ ਦੀ ਸੋਚ ਰਹੀ ਹੈ। ਬੀ.ਬੀ.ਐਮ.ਬੀ ਦੀ 4 ਜੁਲਾਈ, 2025 ਨੂੰ ਹੋਈ ਹਾਲੀਆ ਮੀਟਿੰਗ ਵਿੱਚ ਵੀ ਪੰਜਾਬ ਵੱਲੋਂ ਬਹੁਤ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਦੀਆ ਸਥਾਪਨਾਵਾਂ ਨੂੰ ਪਿਛਲੇ ਲਗਭਗ 70 ਸਾਲਾਂ ਤੋਂ ਪੰਜਾਬ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ ਹੈ। ਬਹੁਤ ਹੀ ਨਾਜ਼ੁਕ ਸਮੇਂ ਦੌਰਾਨ ਵੀ ਅਜਿਹੀ ਕੋਈ ਅਣਸੁਖਾਵੀਂ ਘਟਨਾ ਕਦੇ ਸਾਹਮਣੇ ਨਹੀਂ ਆਈ।ਜਲ ਸਰੋਤ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ‘ਤੇ ਤਾਇਨਾਤ ਰਾਜ ਦੀ ਪੁਲਿਸ ਸਥਾਨਕ ਸਥਿਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪ੍ਰਾਜੈਕਟਾਂ ਦੀ ਸੇਵਾ ਕਰ ਰਹੀ ਹੈ।ਜਿੱਥੇ ਤਕ ਤਕਨੀਕ ਦਾ ਸਵਾਲ ਹੈ, ਪੰਜਾਬ ਪੁਲਿਸ ਨਵੀਂ ਤੋਂ ਨਵੀਂ ਤਕਨੀਕ ਦੀ ਵਰਤੋਂ ਕਰਨ ਵਿੱਚ ਨਿਪੁੰਨ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੂੰ ਸਰਹੱਦੀ ਇਲਾਕਿਆਂ ਵਿੱਚ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨ ਦਾ ਲੰਮਾ ਅਨੁਭਵ ਵੀ ਹੈ।

ਇਹ ਵੀ ਪੜ੍ਹੋ  ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

ਇਹ ਫੋਰਸ ਦੇਸ਼ ਦੀ ਕਿਸੇ ਵੀ ਹੋਰ ਫੋਰਸ ਵਾਂਗ ਪੇਸ਼ੇਵਰ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੀ.ਆਈ.ਐਸ.ਐਫ ਦੀ ਤਾਇਨਾਤੀ ਪੰਜਾਬ ਰਾਜ ਅਤੇ ਹੋਰ ਭਾਈਵਾਲ ਰਾਜਾਂ ‘ਤੇ ਬੇਲੋੜੇ ਵਿੱਤੀ ਬੋਝ ਨੂੰ ਵਧਾਏਗੀ। ਪੰਜਾਬ ਰਾਜ ਬੀ.ਬੀ.ਐਮ.ਬੀ ਦੇ ਖਰਚੇ ਵਿੱਚ ਮੁੱਖ ਯੋਗਦਾਨ ਪਾਉਣ ਵਾਲਾ ਰਾਜ ਹੈ ਅਤੇ ਇਸ ਲਈ ਪੰਜਾਬ ਰਾਜ ਨੂੰ ਇਹ ਵਾਧੂ ਖਰਚ ਵੀ ਸਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸਥਾਪਨਾਵਾਂ ਪੰਜਾਬ ਜਾਂ ਹਿਮਾਚਲ ਪ੍ਰਦੇਸ਼ ਦੇ ਖੇਤਰੀ ਅਧਿਕਾਰ ਦੇ ਅੰਦਰ ਹਨ। ਕਾਨੂੰਨ ਅਨੁਸਾਰ ਆਪਣੀ-ਆਪਣੀ ਹੱਦਬੰਦੀ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਇਨ੍ਹਾਂ ਸਥਾਪਨਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਬੰਧਤ ਰਾਜ ਸਰਕਾਰਾਂ ਦੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਹਾਲੀਆ ਪ੍ਰਸਤਾਵਾਂ ਅਨੁਸਾਰ ਸੀ.ਆਈ.ਐਸ.ਐਫ ਦੀ ਤਾਇਨਾਤੀ ਕਾਰਨ ਵਾਧੂ ਵਿੱਤੀ ਪ੍ਰਭਾਵ 49.32 ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਹੋਰ ਡੈਮਾਂ ਦੀ ਵੀ ਦੇਖਭਾਲ ਕਰ ਰਿਹਾ ਹੈ, ਜਿਨ੍ਹਾਂ ਵਿੱਚ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਡੈਮ ਸ਼ਾਮਲ ਹਨ। ਇਨ੍ਹਾਂ ਡੈਮਾਂ ਦੀ ਸੁਰੱਖਿਆ ਬੀ.ਬੀ.ਐਮ.ਬੀ. ਸਥਾਪਨਾਵਾਂ ਨਾਲੋਂ ਵਧੇਰੇ ਗੰਭੀਰ ਹੈ ਕਿਉਂਕਿ ਇਹ ਡੈਮ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹਨ। ਇਨ੍ਹਾਂ ਡੈਮਾਂ ਦੀ ਸੁਰੱਖਿਆ ਪੰਜਾਬ ਪੁਲਿਸ ਅਤੇ ਰਾਜ ਸਰਕਾਰ ਦੁਆਰਾ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸੀ.ਆਈ.ਐੱਸ.ਐਫ. ਦੀ ਹਾਈਬ੍ਰਿਡ ਮਾਡਲ ਤਾਇਨਾਤੀ ਨਾਲ ਲੱਗਣ ਵਾਲੀ ਲਾਗਤ ਮੌਜੂਦਾ ਰਾਜ ਪੁਲਿਸ ਦੀ ਤਾਇਨਾਤੀ ਨਾਲੋਂ 49.32 ਕਰੋੜ ਰੁਪਏ ਵੱਧ ਹੈ, ਜੋ ਪੰਜਾਬ ਰਾਜ ਲਈ ਸਵੀਕਾਰਯੋਗ ਨਹੀਂ ਹੈ।ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਇੱਕ ਵੱਡਾ ਹਿੱਸੇਦਾਰ ਹੈ ਅਤੇ ਇਸ ਦੀ ਫੰਡਿੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਇਸ ਲਈ ਭਾਖੜਾ ਨੰਗਲ ਅਤੇ ਹੋਰ ਹਾਈਡ੍ਰੋ ਪ੍ਰਾਜੈਕਟਾਂ ‘ਤੇ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਪੰਜਾਬ ਸਰਕਾਰ ‘ਤੇ ਇੱਕ ਬੇਲੋੜਾ ਅਤੇ ਟਾਲ ਸਕਣ ਵਾਲਾ ਵਿੱਤੀ ਬੋਝ ਪਾਏਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਜੇਕਰ ਬੀ.ਬੀ.ਐਮ.ਬੀ. ਅਜੇ ਵੀ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਕਰਨ ਦਾ ਇਰਾਦਾ ਰੱਖਦਾ ਹੈ ਤਾਂ ਪੰਜਾਬ ਅਜਿਹੀ ਤਾਇਨਾਤੀ ਅਤੇ ਇਸ ਤੋਂ ਪੈਦਾ ਹੋਣ ਵਾਲਾ ਕੋਈ ਵਿੱਤੀ ਬੋਝ ਨਹੀਂ ਝੱਲੇਗਾ।ਮਤੇ ‘ਤੇ ਬਹਿਸ ਵਿੱਚ ਬੋਲਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 6 ਦਸੰਬਰ, 2021 ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਸਬੰਧੀ ਸਹਿਮਤੀ ਦਿੱਤੀ ਗਈ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਡੈਮਾਂ ਦੀ ਸੁਰੱਖਿਆ ਕਰਨ ਦੇ ਸਮਰੱਥ ਹੈ ਤਾਂ ਫੇਰ ਕੇਂਦਰ ਸਰਕਾਰ ਵੱਲੋਂ ਸੀ.ਆਈ.ਐਸ.ਐਫ. ਦੀ ਲੋੜ ਕਿਉਂ ਦਰਸਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਹਾਣੀ ਕੇਂਦਰ ਸਰਕਾਰ ਵੱਲੋਂ ਸੀ.ਆਈ.ਐਸ.ਐਫ. ਤੈਨਾਤ ਕਰਨ ਦੀ ਆੜ ਵਿੱਚ ਡੈਮਾਂ ‘ਤੇ ਕਬਜ਼ਾ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਹਰਿਆਣਾ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਦੇ ਪਾਣੀ ਲੁੱਟਣ ਦੀ ਕੋਸ਼ਿਸ਼ ਕੀਤੀ ਜਿਸ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਡਟ ਕੇ ਵਿਰੋਧ ਕੀਤਾ। ਜਦੋਂ ਸੂਬੇ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਉੱਥੇ ਜਾ ਕੇ ਬੈਠੇ, ਉੱਥੇ ਧਰਨੇ ਲਾਏ ਅਤੇ ਆਪਣੇ ਪਾਣੀਆਂ ਦੀ ਰਾਖੀ ਕੀਤੀ।ਉਨ੍ਹਾਂ ਕਿਹਾ ਕਿ ਇਸੇ ਕਰਕੇ ਅੱਜ ਕੇਂਦਰ ਸਰਕਾਰ ਅਸਿੱਧੇ ਤੌਰ ‘ਤੇ ਸੀ.ਆਈ.ਐਸ.ਐਫ ਦੀ ਤੈਨਾਤੀ ਕਰਕੇ ਸਾਡੇ ਡੈਮਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਪਣਾ ਸਭ ਕੁਝ ਦੇਸ਼ ਲਈ ਵਾਰਿਆ ਪਰ ਸੂਬੇ ਨਾਲ ਹਮੇਸ਼ਾ ਧੋਖਾ ਕੀਤਾ ਜਾਂਦਾ ਰਿਹਾ। 1981 ਵਿੱਚ ਰਾਵੀ-ਬਿਆਸ ਪਾਣੀ ਦੀ ਵੰਡ ਸਮੇਂ ਵੀ 17 ਐਮ.ਏ.ਐਫ ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 4 ਐਮ.ਏ.ਐਫ ਪਾਣੀ ਦਿੱਤਾ ਗਿਆ। ਉਸ ਤੋਂ ਬਾਅਦ 24 ਜੁਲਾਈ, 1985 ਨੂੰ ਰਜੀਵ ਲੌਂਗਵਾਲ ਸਮਝੌਤੇ ਦੇ 13 ਪੈਰਿਆਂ, ਜਿਨ੍ਹਾਂ ਵਿੱਚ ਇੱਕ ਪੈਰੇ ‘ਚ ਕਿਹਾ ਗਿਆ ਸੀ ਕਿ 26 ਜਨਵਰੀ, 1986 ਨੂੰ ਚੰਡੀਗੜ੍ਹ ਨੂੰ ਪੰਜਾਬ ਨੂੰ ਦੇ ਦਿੱਤਾ ਜਾਵੇਗਾ, ਲਾਗੂ ਨਹੀਂ ਕੀਤਾ ਗਿਆ ਅਤੇ ਹੋਰ ਕਿਸੇ ਨੁਕਤੇ ‘ਤੇ ਅਮਲ ਨਹੀਂ ਕੀਤਾ ਗਿਆ ਪਰ ਸੂਬੇ ਦਾ ਪਾਣੀ ਖੋਹਣ ਵਾਲੀ ਇਕੱਲੀ ਗੱਲ ‘ਤੇ ਅਮਲ ਕਰ ਲਿਆ ਗਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਨੂੰ 30 ਐਮਏਐਫ ਪਾਣੀ ਦੀ ਲੋੜ ਹੈ ਪਰ ਸਾਡੇ ਲਈ ਪਾਣੀ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਦੇ ਚੇਅਰਮੈਨ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਕੇਂਦਰ ਸਰਕਾਰ ਦੇ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਇਸ਼ਾਰਿਆਂ ‘ਤੇ ਸਾਰਾ ਕੰਮ ਹੋ ਰਿਹਾ ਹੈ ਜਦ ਕਿ ਉਨ੍ਹਾਂ ਲਈ ਪੂਰਾ ਦੇਸ਼ ਇੱਕ ਹੋਣਾ ਚਾਹੀਦਾ ਹੈ।ਇਨ੍ਹਾਂ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਦਨ ਨੇ ਬੀ.ਬੀ.ਐਮ.ਬੀ. ਵੱਲੋਂ ਆਪਣੀਆਂ ਸਾਰੀਆਂ ਸਥਾਪਨਾਵਾਂ ‘ਤੇ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਕਰਨ ਦਾ ਪ੍ਰਸਤਾਵ ਖਾਰਜ ਕਰ ਦਿੱਤਾ। ਸਦਨ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੌਜੂਦਾ ਸਮੇਂ ਵਿੱਚ ਤਾਇਨਾਤ ਰਾਜ ਪੁਲਿਸ ਇਨ੍ਹਾਂ ਪ੍ਰਾਜੈਕਟਾਂ ਦੀ ਸਥਿਤੀ/ਖੇਤਰ ਅਤੇ ਸੁਰੱਖਿਆ ਤੋਂ ਚੰਗੀ ਤਰ੍ਹਾਂ ਜਾਣੂ ਹੈ, ਜੋ ਕਈ ਸਾਲਾਂ ਤੋਂ ਇਨ੍ਹਾਂ ਖੇਤਰਾਂ ਵਿੱਚ ਸੇਵਾ ਨਿਭਾਅ ਰਹੇ ਹਨ। ਮੌਜੂਦਾ ਪ੍ਰਬੰਧ ਕੁਸ਼ਲ ਅਤੇ ਲਾਗਤ-ਪ੍ਰਭਾਵਸ਼ਾਲੀ ਸਾਬਤ ਹੋਇਆ ਹੈ, ਸੁਰੱਖਿਆ ਵਿੱਚ ਕੋਈ ਮਹੱਤਵਪੂਰਨ ਕਮੀਆਂ ਦੀ ਰਿਪੋਰਟ ਨਹੀਂ ਕੀਤੀ ਗਈ। ਇਸ ਲਈ ਪੰਜਾਬ ਰਾਜ ਭਾਖੜਾ ਨੰਗਲ ਪ੍ਰਾਜੈਕਟ ‘ਤੇ ਸੀ.ਆਈ.ਐਸ.ਐਫ ਦੀ ਤਾਇਨਾਤੀ ਨਾਲ ਸਹਿਮਤ ਨਹੀਂ ਹੈ।ਸਦਨ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਇਹ ਮਾਮਲਾ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਆਖਿਆ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡ੍ਰੋ ਪ੍ਰਾਜੈਕਟਾਂ ‘ਤੇ ਸੀ.ਆਈ.ਐੱਸ.ਐਫ. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬਾ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਹਨ ਕਾਰਜ: ਐਸਐਸਪੀ ਅਮਨੀਤ ਕੌਂਡਲ

0

👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜ਼ੇ
ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ
Bathinda News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚੋਂ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਸਥਾਨਕ ਲਾਰਡ ਰਾਮਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਇਹ ਵੀ ਪੜ੍ਹੋ  ਪੰਜਾਬ ‘ਚ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਉਪ-ਚੋਣਾਂ ਦੇ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ

ਇਸ ਮੌਕੇ ਐਸਐਸਪੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਲੜਾਈ ਲੜਨ ਦੀ ਸਹੁੰ ਵੀ ਚੁਕਾਈ।ਇਸ ਮੌਕੇ ਐਸਐਸਪੀ  ਅਮਨੀਤ ਕੌਂਡਲ ਨੇ ਕਿਹਾ ਕਿ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਚ ਜ਼ਮੀਨੀ ਪੱਧਰ ‘ਤੇ ਜਾ ਕੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।ਇਸ ਦੌਰਾਨ ਐਸਐਸਪੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੁਰੂ ਕੀਤੀ ਮੁਹਿੰਮ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ  ਰਜ਼ਵਾਹਾ ਟੁੱਟਣ ਤੋਂ ਬਾਅਦ ਬੀਮਾਰੀਆਂ ਫ਼ੈਲਣ ਦੇ ਡਰੋਂ ਸਿਹਤ ਵਿਭਾਗ ਸਾਂਈ ਨਗਰ ਵਿਚ ਹੋਇਆ ਗਤੀਸ਼ੀਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ  ਅਗਵਾਈ ਵਾਲੀ ਸਰਕਾਰ ਦਾ ਇੱਕੋ-ਇੱਕ ਏਜੰਡਾ ਹੈ ਪੰਜਾਬ ਅੰਦਰੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨਾ।ਇਸ ਮੌਕੇ ਐਸਐਸਪੀ ਨੇ ਵਿਦਿਅਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਪੂਰਨ ਸਹਿਯੋਗ ਦੇਣ ਅਤੇ ਨਸ਼ੇ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ।ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਰਿੰਦਰਦੀਪ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਇਨਸਾਫ ਦੀ ਮੰਗ ਨੂੰ ਲੈ ਕੇ ਗੋਨਿਆਣਾ ‘ਚ ਰੋਸ ਪ੍ਰਦਰਸ਼ਨ

0

Goniana News:ਪਿਛਲੇ ਲਗਭਗ 50 ਦਿਨਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਨਰਿੰਦਰਦੀਪ ਸਿੰਘ ਨੰਨੂ ਦੇ ਪਰਿਵਾਰ ਅਤੇ ਇਸ ਮਾਮਲੇ ਲਈ ਬਣੀ 27 ਮੈਂਬਰੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਕਰਨ ਸਿੰਘ ਬਰਾੜ,ਕਿਰਤੀ ਕਿਸਾਨ ਯੂਨੀਅਨ ਦੇ ਸੁਬਾਈ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਬੀਕੇਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਗੋਨਿਆਣਾ ਸ਼ਹਿਰ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਨਰਿੰਦਰਦੀਪ ਦੀ ਮੌਤ ਬਠਿੰਡਾ ਦੇ ਸੀਆਈਏ ਸਟਾਫ ਦੀ ਹਿਰਾਸਤ ਦੌਰਾਨ ਹੋਈ ਸੀ ਪਰ ਹੁਣ ਤੱਕ ਕਿਸੇ ਵੀ ਕਥਿਤ ਪੁਲਿਸ ਮੁਲਾਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਗੋਨਿਆਣੇ ਦੀ ਪੰਚਾਇਤੀ ਧਰਮਸ਼ਾਲਾ ਤੋਂ ਗੋਨਿਆਣਾ ਬੱਸ ਸਟੈਂਡ ਤਕ ਰੋਸ ਮਾਰਚ ਕੱਢਿਆ ਗਿਆ।

ਇਹ ਵੀ ਪੜ੍ਹੋ  Patiala News:5 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ‘ਲੜਕੀ’ ਨੇ 9 ਮਹੀਲਿਆਂ ਦੀ ਬੱਚੀ ਸਹਿਤ ਕੀਤੀ ਆਤਮ+ਹੱਤਿਆ

ਇਸ ਰੈਲੀ ਦੌਰਾਨ ਸਰਕਾਰ ਖਿਲਾਫ ਰੋਸ ਵਜੋਂ ਲੋਕਾਂ ਨੇ ਕਾਲੀਆਂ ਪੱਗਾਂ, ਚੁੰਨੀਆਂ ਅਤੇ ਇਨਸਾਫ ਦੀ ਮੰਗ ਵਾਲੀਆਂ ਤਖਤੀਆਂ ਹੱਥ ਵਿੱਚ ਫੜ ਕੇ ਸ਼ਾਂਤੀਪੂਰਨ ਤਰੀਕੇ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ ਨੇ ਕਿਹਾ, “ਸਾਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਸਾਡਾ ਹੱਸਦਾ ਵਸਦਾ ਘਰ ਉਜਾੜ ਦਿੱਤਾ ਗਿਆ ਹੈ। ਕੋਈ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ। ਉਨ੍ਹਾਂ ਰੋਜ਼ਾਨਾ ਕਤਲ, ਲੁੱਟਾਂ ਅਤੇ ਹੋਰ ਗੰਭੀਰ ਅਪਰਾਧ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਸਿਰਫ ਮੂਕ ਦਰਸ਼ਕ ਬਣੇ ਹੋਏ ਹਨ।ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਅਮਨ ਅਰੋੜਾ ਅਤੇ ਹੋਰ ਨੇ ਇਨਸਾਫ ਦਾ ਭਰੋਸਾ ਦਿਵਾਇਆ ਸੀ, ਪਰ ਅੱਜ ਤੱਕ ਉਨ੍ਹਾਂ ਦੇ ਵਾਅਦੇ ਸਿਰਫ ਝੂਠੇ ਸਾਬਤ ਹੋਏ ਹਨ।

ਇਹ ਵੀ ਪੜ੍ਹੋ   ਰਜ਼ਵਾਹਾ ਟੁੱਟਣ ਤੋਂ ਬਾਅਦ ਬੀਮਾਰੀਆਂ ਫ਼ੈਲਣ ਦੇ ਡਰੋਂ ਸਿਹਤ ਵਿਭਾਗ ਸਾਂਈ ਨਗਰ ਵਿਚ ਹੋਇਆ ਗਤੀਸ਼ੀਲ

ਉਨ੍ਹਾਂ ਦਾ ਕਹਿਣਾ ਹੈ ਕਿ ਜੇ ਲੋੜ ਪਈ ਤਾਂ ਅਸੀਂ ਉੱਚ ਅਦਾਲਤ ਵਿੱਚ ਵੀ ਪਹੁੰਚਾਂਗੇ।ਇਸ ਮੌਕੇ ਅਮਿਤੋਜ ਸਿੰਘ ਮਾਨ ਨੇ ਕਿਹਾ ਕਿ ਨਰਿੰਦਰਦੀਪ ਦਾ ਨਿੱਕਾ ਬੱਚਾ ਹੁਣ ਪੁਲਿਸ ਦੇ ਨਾਮ ਤੋਂ ਵੀ ਡਰਦਾ ਹੈ। ਲੱਖਾ ਸਿੰਘ ਸਿਧਾਨੇ ਨੇ ਇਸਨੂੰ “ਕਾਲਾ ਦੌਰ” ਕਰਾਰ ਦਿੱਤਾ।ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨ, ਮਜ਼ਦੂਰ, ਵਪਾਰਕ, ਰਾਜਨੀਤਕ ਅਤੇ ਹੋਰ ਸੰਘਰਸ਼ ਜਥੇਬੰਦੀਆਂ ਦੇ ਆਗੂਆਂ ਦੇ ਨਾਲ-ਨਾਲ ਸਥਾਨਕ ਨਾਗਰਿਕਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ‘ਚ ਲੋਕਾਂ ਨੇ ਭਾਗ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਤੋਂ ਤੁਰੰਤ ਇਨਸਾਫ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

0

👉ਪੰਜਾਬ ਸਰਕਾਰ ਨੇ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਨੂੰ ਸੋਧਿਆ
Chandigarh News:ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਵਿੱਚ ਸੋਧ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਾਗ਼ਬਾਨੀ ਸੇਵਾਵਾਂ ਵਿੱਚ ਲੋੜੀਂਦਾ ਸੁਧਾਰ ਦਾ ਸੁਝਾਅ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਕੀਤਾ ਗਿਆ ਹੈ ਜੋ ਕਿ ਬਾਗਬਾਨੀ ਖੇਤਰ ਦੇ ਅਧਿਕਾਰੀਆਂ ਲਈ ਬਿਹਤਰ ਸੇਵਾ ਸ਼ਰਤਾਂ ਦੀ ਲਗਾਤਾਰ ਵਕਾਲਤ ਕਰਦੇ ਰਹੇ ਹਨ।ਨੋਟੀਫਿਕੇਸ਼ਨ ਦੀ ਸ਼ਲਾਘਾ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਸੋਧ ਸਾਡੇ ਅਧਿਕਾਰੀਆਂ ਨੂੰ ਵਧੇਰੇ ਸਮਰੱਥ ਬਣਾਉਣ ਲਈ ਇੱਕ ਵੱਡਾ ਕਦਮ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਉਹਨਾਂ ਅੱਗੇ ਕਿਹਾ ਕਿ , “ਮੈਂ ਇਸ ਸੋਧ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ। ਉਨ੍ਹਾ ਕਿਹਾ ਕਿ ਸਰਕਾਰੀ ਨਿਯਮਾਂ ਵਿੱਚ ਇਹ ਸੁਧਾਰ ਬਾਗਬਾਨੀ ਖੇਤਰ ਵਿੱਚ ਬਿਹਤਰ ਸੇਵਾ ਪ੍ਰਦਾਨ ਨੂੰ ਯਕੀਨੀ ਬਣਾਏਗਾ।ਉਨ੍ਹਾਂ ਦੱਸਿਆ ਕਿ 2 ਜੁਲਾਈ, 2025 ਦੀ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ.106/ਸੰਵਿਧਾਨ/ ਆਰਟੀਕਲ 309/ਸੋਧ (3)/2025, ਮਿਤੀ 2 ਜੁਲਾਈ, 2025 ਅਤੇ 4 ਜੁਲਾਈ, 2025 ਨੂੰ ਪੰਜਾਬ ਸਰਕਾਰ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਜਾਣਕਾਰੀ ਦੇ ਅਨੁਸਾਰ, ਬਾਗਬਾਨੀ ਵਿਕਾਸ ਅਧਿਕਾਰੀਆਂ ਅਤੇ ਸੈਰੀਕਲਚਰ ਵਿਭਾਗ ਦੇ ਅਧਿਕਾਰੀਆਂ ਦੇ ਤਨਖਾਹ ਸਕੇਲਾਂ ਨੂੰ ਤਰਕਸੰਗਤ ਬਣਾਉਣ ਲਈ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ। ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਇਹ ਢਾਂਚਾਗਤ ਸੁਧਾਰ ਸੇਵਾ ਨਿਯਮਾਂ, ਖਾਸ ਕਰਕੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਅਧੀਨ ਤਨਖਾਹ ਸਕੇਲਾਂ ਦੇ ਲਾਗੂ ਕਰਨ ਸਬੰਧੀ ਮਾਮਲਿਆਂ ਵਿੱਚ ਇਕਸਾਰਤਾ ਅਤੇ ਸਪੱਸ਼ਟਤਾ ਲਿਆਏਗਾ।

ਇਹ ਵੀ ਪੜ੍ਹੋ  ਪੰਜਾਬ ‘ਚ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਉਪ-ਚੋਣਾਂ ਦੇ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ

ਉਨ੍ਹਾ ਦੱਸਿਆ ਕਿ ਸੇਵਾ ਨਿਯਮਾਂ ਵਿੱਚ ਇਹ ਸੋਧ ਬਾਗਬਾਨੀ ਕਾਡਰ ਦੇ ਕਈ ਖੇਤਰਾਂ ਨੂੰ ਕਵਰ ਕਰਦੀ ਹੈ ਜਿਸ ਵਿੱਚ ਸੁਰੱਖਿਅਤ ਖੇਤੀ, ਬਾਇਓਟੈਕਨਾਲੋਜੀ, ਮਧੂ-ਮੱਖੀ ਪਾਲਣ, ਮਾਰਕੀਟਿੰਗ ਇੰਟੈਲੀਜੈਂਸ ਅਤੇ ਜਾਣਕਾਰੀ, ਐਰੋਪੋਨਿਕਸ, ਨਰਸਰੀ ਉਤਪਾਦਨ, ਨਿੰਬੂ ਉਤਪਾਦਨ ਅਤੇ ਸਿਖਲਾਈ, ਵਾਢੀ ਤੋਂ ਬਾਅਦ ਪ੍ਰਬੰਧਨ, ਮਸ਼ਰੂਮ, ਕੀਟ ਵਿਗਿਆਨ, ਪੈਥੋਲੋਜੀ, ਮਿੱਟੀ ਅਤੇ ਰੇਸ਼ਮ ਦੇ ਕੀੜੇ ਪਾਲਣਾ ਸ਼ਾਮਲ ਹਨ। ਇਹ ਬਦਲਾਅ 17 ਜੁਲਾਈ, 2020 ਨੂੰ ਜਾਂ ਇਸ ਤੋਂ ਬਾਅਦ ਭਰਤੀ ਕੀਤੇ ਗਏ ਅਧਿਕਾਰੀਆਂ ਦੇ ਤਨਖਾਹ ਸਕੇਲਾਂ ਵਿੱਚ ਸਮਾਨਤਾ ਲਿਆਉਣਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਬਾਗਬਾਨੀ ਰਾਹੀਂ ਫਸਲੀ ਵਿਭਿੰਨਤਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਸ੍ਰੀ ਭਗਤ ਨੇ ਕਿਹਾ ਕਿ ਕਿਸਾਨਾਂ ਨੂੰ ਸਮਰਥਨ ਦੇਣ ਅਤੇ ਸਿਸਟਮ ਵਿੱਚ ਨਵੀਨਤਾ ਲਿਆਉਣ ਲਈ ਇੱਕ ਮਜ਼ਬੂਤ ਕਾਡਰ ਜ਼ਰੂਰੀ ਹੈ।ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਖੇਤੀਬਾੜੀ-4 ਸ਼ਾਖਾ) ਦੁਆਰਾ ਜਾਰੀ ਨੋਟੀਫਿਕੇਸ਼ਨ ਤਰੱਕੀਆਂ ਅਤੇ ਤਨਖਾਹ ਸਕੇਲ ਲਾਗੂ ਹੋਣ ਲਈ ਦਿਸ਼ਾ-ਨਿਰਦੇਸ਼ ਦੇਣ ਦੇ ਨਾਲ-ਨਾਲ ਸੇਵਾ ਸ਼ਰਤਾਂ ਵਿੱਚ ਲੰਬੇ ਸਮੇਂ ਦੀ ਸਪੱਸ਼ਟਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

0

ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ
ਪੰਜਾਬ ਗਲੋਬਲ ਐਜੂਕੇਸ਼ਨ ਹੱਬ ਵਜੋਂ ਉੱਭਰਮਈ: ਸਿੱਖਿਆ ਮੰਤਰੀ
Chandigarh News:ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ।ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿੱਲ, 2025 ਪੇਸ਼ ਕਰਦਿਆਂ ਸ. ਬੈਂਸ ਨੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਦਿਆਂ ਸਰਕਾਰੀ ਕਾਲਜਾਂ ਦੇ ਦਾਖਲੇ ਵਿੱਚ ਹੋਏ 85 ਫ਼ੀਸਦ ਵਾਧੇ ਦਾ ਹਵਾਲਾ ਦਿੱਤਾ।ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ 2022 ਵਿੱਚ 7 ਲੱਖ ਦੇ ਮੁਕਾਬਲੇ ਪਿਛਲੇ ਅਕਾਦਮਿਕ ਸੈਸ਼ਨ ਵਿੱਚ 9 ਲੱਖ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ ਜਿਸ ਤਹਿਤ ਇਹ ਵਾਧਾ 1,400 ਤੋਂ 2,480 ਵਿਦਿਆਰਥੀਆਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਆਈ.ਟੀ.ਆਈਜ਼ ਸੀਟਾਂ ਵਿੱਚ ਲਗਭਗ 35,000 ਦਾ ਵਾਧਾ ਕੀਤਾ ਗਿਆ ਹੈ ਅਤੇ ਪਿਛਲੇ ਸਾਲ 99 ਫ਼ੀਸਦੀ ਸੀਟਾਂ ਭਰੀਆਂ ਗਈਆਂ ਹਨ ਅਤੇ ਇਸ ਸਾਲ ਹੋਰ 5,000-7,000 ਸੀਟਾਂ ਦਾ ਵਾਧਾ ਕਰਨ ਦੀ ਯੋਜਨਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਗਲੋਬਲ ਐਜੂਕੇਸ਼ਨ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਿੱਤਾ। ਜ਼ਿਕਰਯੋਗ ਹੈ ਕਿ ਸਰਕਾਰ ਨੇ ਨੌਜਵਾਨਾਂ ਨੂੰ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਕਾਫ਼ੀ ਮਦਦ ਮਿਲੀ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇਸ਼ ਦੇ ਇਤਿਹਾਸ ਵਿੱਚ ਇੱਕੋ ਇੱਕ ਪਾਰਟੀ ਹੈ ਜਿਸਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿੱਖਿਆ ਨੂੰ ਆਪਣੇ ਏਜੰਡੇ ਦਾ ਕੇਂਦਰੀ ਮੁੱਦਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।ਉਨ੍ਹਾਂ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸੂਬਾ ਸਰਕਾਰ ਨੇ ਡਾਟਾ ਸਾਇੰਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਬੈਂਕਿੰਗ, ਵਿੱਤੀ ਸੇਵਾਵਾਂ, ਡਿਜੀਟਲ ਮਾਰਕੀਟਿੰਗ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ, ਅਤੇ ਇਵੈਂਟ ਮੈਨੇਜਮੈਂਟ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਦੀ ਸਮੇਂ ਸਿਰ ਵੰਡ ਨੂੰ ਵੀ ਯਕੀਨੀ ਬਣਾਇਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਮਿਆਰੀ ਸਿੱਖਿਆ ਤੋਂ ਵਾਂਝਾ ਨਾ ਰਹੇ।ਸਿੱਖਿਆ ਮੰਤਰੀ ਨੇ ਕਿਹਾ ਕਿ ਮਹਿਜ਼ ਤਿੰਨ ਸਾਲ ਪਹਿਲਾਂ, ਪ੍ਰੋਫੈਸਰਾਂ ਦੀਆਂ 90 ਫ਼ੀਸਦ ਅਸਾਮੀਆਂ ਖਾਲੀ ਸਨ ਅਤੇ ਕੁਝ ਫੈਕਲਟੀ ਮੈਂਬਰ 20,000 ਰੁਪਏ ਪ੍ਰਤੀ ਮਹੀਨਾ ਦੀ ਨਾਂ-ਮਾਤਰ ਤਨਖਾਹ ‘ਤੇ ਕੰਮ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦਾ ਮਿਹਨਤਾਨਾ ਵਧਾ ਕੇ 50,000 ਰੁਪਏ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਉਪ-ਚੋਣਾਂ ਦੇ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ

ਉਨ੍ਹਾਂ ਨੇ ਸਾਰੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਕਦਰ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀਆਂ ਨੌਕਰੀਆਂ ਸੁਰੱਖਿਅਤ ਹਨ। ਸੂਬਾ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਫੈਕਲਟੀ ਮੈਂਬਰਾਂ ਦੀ ਭਰਤੀ ਕਰਦਿਆਂ ਦਹਾਕਿਆਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ ਅਤੇ ਮੌਜੂਦਾ ਸਮੇਂ 70 ਦੇਸ਼ਾਂ ਦੇ ਵਿਦਿਆਰਥੀ ਪੰਜਾਬ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ।ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਹਾਰਕ ਹੁਨਰ ਅਤੇ ਅਨੁਭਵ ਪ੍ਰਦਾਨ ਕਰਨ ਲਈ ਅਕਾਦਮਿਕ ਅਤੇ ਉਦਯੋਗਾਂ ਦਰਮਿਆਨ ਅਰਥਪੂਰਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ, ਵਿਦਿਆਰਥੀਆਂ ਨੂੰ ਸੀਡ ਮਨੀ ਅਤੇ ਮੈਂਟੋਰਸ਼ਿਪ ਪ੍ਰਦਾਨ ਕੀਤੀ ਜਾਂਦੀ ਹੈ, ਜੋ ਉਹਨਾਂ ਨੂੰ ਰਚਨਾਤਮਕ ਸੂਝ ਅਤੇ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਵਿਕਸਤ ਕਰਨ ਲਈ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਉਹ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪ੍ਰਦਾਤਾ ਬਣਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਵਿਖੇ ਡੇਂਗੂ ਅਤੇ ਰੈਬੀਜ਼ ਵਿਸ਼ੇ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

0

Talwandi Sabo: Guru Kashi University ਵੱਲੋਂ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਰੈਬੀਜ਼ ਪ੍ਰਤੀ ਜਾਗਰੂਕਤਾ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਉਸ਼ਾ ਗੋਇਲ ਜ਼ਿਲ੍ਹਾ ਸਿਹਤ ਅਫ਼ਸਰ ਬਠਿੰਡਾ ਨੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਤੇ ਦੇਸਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ ਰਜ਼ਵਾਹਾ ਟੁੱਟਣ ਤੋਂ ਬਾਅਦ ਬੀਮਾਰੀਆਂ ਫ਼ੈਲਣ ਦੇ ਡਰੋਂ ਸਿਹਤ ਵਿਭਾਗ ਸਾਂਈ ਨਗਰ ਵਿਚ ਹੋਇਆ ਗਤੀਸ਼ੀਲ

ਮੁੱਖ ਬੁਲਾਰੇ ਡਾ. ਗੋਇਲ ਨੇ ਕਿਹਾ ਕਿ ਕੁੱਤੇ ਜਾਂ ਕਿਸੇ ਜਾਨਵਰ ਦੇ ਕੱਟਣ ਤੇ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣਾ ਅਤਿ ਜ਼ਰੂਰੀ ਹੈ, ਨਹੀਂ ਤਾਂ ਰੈਬੀਜ਼ ਹੋਣ ਤੇ ਪੀੜਤ ਦੀ ਦਰਦਨਾਕ ਮੌਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਇਹ ਟੀਕੇ ਸਿਰਫ਼ 10 ਰੁਪਏ ਪ੍ਰਤੀ ਟੀਕਾ ਫੀਸ ਜਮ੍ਹਾਂ ਕਰਕੇ ਲਗਾਏ ਜਾਂਦੇ ਹਨ ਤੇ ਇਹ ਸੇਵਾ ਹਸਪਤਾਲਾਂ ਵਿੱਚ 24 ਘੰਟੇ ਉਪਲਬਧ ਹੈ। ਉਨ੍ਹਾਂ ਬਰਸਾਤਾਂ ਦੇ ਦਿਨਾਂ ਵਿੱਚ ਸਾਰਿਆਂ ਨੂੰ ਸਾਫ਼ ਸਫਾਈ ਰੱਖਣ ਅਤੇ ਆਪਣੇ ਆਲੇ ਦੁਆਲੇ ਪਾਣੀ ਖੜ੍ਹਾ ਨਾਂ ਹੋਣ ਦੇਣ ਦੀ ਤਾਕੀਦ ਕੀਤੀ।

ਇਹ ਵੀ ਪੜ੍ਹੋ Patiala News:5 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ‘ਲੜਕੀ’ ਨੇ 9 ਮਹੀਲਿਆਂ ਦੀ ਬੱਚੀ ਸਹਿਤ ਕੀਤੀ ਆਤਮ+ਹੱਤਿਆ

ਇਸ ਮੌਕੇ ਡਾ. ਵਰਮਾ ਨੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੈਬੀਜ਼ ਅਤੇ ਡੇਂਗੂ ਦੀ ਬਿਮਾਰੀ ਨੂੰ ਠੱਲ ਪਾਉਣ ਲਈ ਨਾਗਰਿਕਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਡਾ. ਵਿਕਾਸ ਗੁਪਤਾ, ਡਿਪਟੀ ਡਾਇਰੈਕਟਰ ਨੇ ਸਭਨਾਂ ਦਾ ਧੰਨਵਾਦ ਕੀਤਾ ਤੇ ਲਵਲੀਨ ਸੱਚਦੇਵਾ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਉਪ-ਚੋਣਾਂ ਦੇ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ

0

👉27.07.2025 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ
Punjab News: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ।

ਇਹ ਵੀ ਪੜ੍ਹੋ Chadigarh ‘ਚ ਦਰਜ਼ FIR ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ, ਕਿਹਾ ਭਾਜਪਾ ਜਮਹੂਰੀਅਤ ਦਾ ਗਲਾ ਘੁੱਟਣ ਦੀ ਕਰ ਰਹੀ ਕੋਸ਼ਿਸ਼

ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ।

ਇਹ ਵੀ ਪੜ੍ਹੋ Patiala News:5 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ‘ਲੜਕੀ’ ਨੇ 9 ਮਹੀਲਿਆਂ ਦੀ ਬੱਚੀ ਸਹਿਤ ਕੀਤੀ ਆਤਮ+ਹੱਤਿਆ

ਅਪਡੇਟ ਕੀਤੀਆਂ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 23.05.2025 ਨੂੰ ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਸੀ।ਵੋਟਾਂ ਪੈਣ ਤੋਂ ਬਾਅਦ ਇਸ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000/- ਰੁਪਏ ਹੈ, ਜਦੋਂ ਕਿ ਪੰਚ ਲਈ ਖਰਚ ਸੀਮਾ 30,000/- ਰੁਪਏ ਨਿਰਧਾਰਤ ਕੀਤੀ ਗਈ ਹੈ।ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੌਜਿਸਟਿਕ ਪ੍ਰਬੰਧ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

0

👉ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ
👉ਪੰਜਾਬੀਆਂ ਵਿਰੁੱਧ ‘ਗੱਦਾਰ’ ਜਾਂ ‘ਸਰਦਾਰ’ ਦੀ ਨੀਤੀ ਅਪਣਾ ਰਹੀ ਭਾਜਪਾ
👉ਬਾਜਵਾ ‘ਤੇ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਲਈ ਤਰਲੋਮੱਛੀ ਹੋਣ ਦਾ ਲਾਇਆ ਦੋਸ਼

Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।ਡੈਮਾਂ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ ‘ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ਸਾਡਾ ਮੁਲਕ ਕਿਸੇ ਵੀ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦਾ ਹੈ।ਦੋਵਾਂ ਪਾਰਟੀਆਂ ਦੇ ਨਾਪਾਕ ਇਰਾਦਿਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੋਦੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖਤਮ ਕਰ ਸਕਦੇ ਹਨ, ਜਿਵੇਂ ਕਿ ਉਨ੍ਹਾਂ ਦੇ ਮੀਡੀਆ ਦੁਆਰਾ ਪ੍ਰਚਾਰਿਆ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ ਹੈ ਅਤੇ ਇਹ ਕੇਂਦਰੀ ਅਨਾਜ ਪੂਲ ਵਿੱਚ 70 ਫੀਸਦ ਤੋਂ ਵੱਧ ਯੋਗਦਾਨ ਪਾਉਂਦੇ ਹਨ ਪਰ ਪਿਛਲੇ ਸਾਲਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਸੱਤਾ ਸੰਭਾਲਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਦੋਵੇਂ ਸੂਬਿਆਂ ਵਿਚਕਾਰ ਮਤਭੇਦ ਪੈਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਦੀ ਆੜ ਵਿੱਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਕਈ ਚੀਜ਼ਾਂ ਇਕੋ ਜਿਹੀਆਂ ਹੋਣ ਦੇ ਬਾਵਜੂਦ ਅਜਿਹੀਆਂ ਤਾਕਤਾਂ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਉਤਸੁਕ ਰਹਿੰਦੀਆਂ ਹਨ ਕਿ ਦੋਵੇਂ ਸੂਬੇ ਪਾਣੀ ਵਰਗੇ ਮੁੱਦਿਆਂ ‘ਤੇ ਇੱਕ-ਦੂਜੇ ਨਾਲ ਲੜਦੇ ਰਹਿਣ।

ਇਹ ਵੀ ਪੜ੍ਹੋ Chadigarh ‘ਚ ਦਰਜ਼ FIR ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ, ਕਿਹਾ ਭਾਜਪਾ ਜਮਹੂਰੀਅਤ ਦਾ ਗਲਾ ਘੁੱਟਣ ਦੀ ਕਰ ਰਹੀ ਕੋਸ਼ਿਸ਼

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇਂ ਤਾਂ ਪ੍ਰਧਾਨ ਮੰਤਰੀ ਵਿਦੇਸ਼ਾਂ ਦੇ ਦੌਰਿਆਂ ‘ਤੇ ਰਹਿੰਦੇ ਹਨ, ਦੂਜੇ ਪਾਸੇਂ ਆਪਣੇ ਹੀ ਦੇਸ਼ ਵਿੱਚ ਉਹ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਹਮੇਸ਼ਾ ਨਾਕਾਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10,000 ਤੋਂ ਵੀ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਵੱਲ ਧਿਆਨ ਦੇਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ, ਉਨ੍ਹਾਂ ਕਿਹਾ ਕਿ ਪਾਣੀ ਦਾ ਮੁੱਦਾ ਸੂਬੇ ਅਤੇ ਇਸ ਦੇ ਲੋਕਾਂ ਲਈ ਭਾਵਨਾਤਮਕ ਮੁੱਦਾ ਹੈ ਅਤੇ ਸੂਬਾ ਸਰਕਾਰ ਪਾਣੀ ਦੀ ਹਰ ਕੀਮਤੀ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀਆਂ ਦੀ ਗਾਥਾ ਸਾਲ 1955 ਤੋਂ ਸ਼ੁਰੂ ਹੁੰਦੀ ਹੈ ਪਰ ਬਦਕਿਸਮਤੀ ਨਾਲ ਪਾਣੀਆਂ ਬਾਰੇ ਕੋਈ ਮੁਲਾਂਕਣ ਨਹੀਂ ਹੋਇਆ, ਜੋ ਕਿ ਹਰ 25 ਸਾਲਾਂ ਬਾਅਦ ਹੋਣੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਹਾਲ ਹੀ ਦੇ ਫੈਸਲੇ ਪੱਛਮੀ ਦਰਿਆਵਾਂ (ਸਿੰਧੂ, ਜੇਹਲਮ, ਚਨਾਬ, ਉੱਜ, ਕਸ਼ਮੀਰ ਨਦੀ) ਦੇ ਪਾਣੀਆਂ ਦੀ ਦੂਸਰੇ ਸੂਬਿਆਂ ਨੂੰ ਵਧ ਵਰਤੋਂ ਦਾ ਅਧਿਕਾਰ ਤਾਂ ਦੇ ਦਿੱਤਾ ਗਿਆ ਹੈ, ਜਦਕਿ ਪੰਜਾਬ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਵਿਚਾਰਿਆ ਗਿਆ ਹੈ, ਜੋ ਕਿ ਸੂਬੇ ਦਾ ਹੱਕ ਬਣਦਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਮੁੜ ਪਰਤਣਗੀਆਂ ਪੁਰਾਤਨ ਰੌਣਕਾਂ; ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ‘ਤੇ ਲੱਗੀ ਮੋਹਰ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਲਈ 23 ਐਮ.ਏ.ਐਫ. ਵਾਧੂ ਪਾਣੀ ਯਕੀਨੀ ਬਣਾਇਆ ਜਾ ਸਕਦਾ ਹੈ, ਜੋ ਕਿ ਸੂਬੇ ਅਤੇ ਇਸਦੇ ਕਿਸਾਨਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪਹਿਲ ਦੇ ਆਧਾਰ ‘ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਅਤੇ ਪੌਂਗ ਡੈਮਾਂ ਦੇ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੱਛਮੀ ਦਰਿਆਈ ਪਾਣੀਆਂ ਨੂੰ ਸਟੋਰ ਅਤੇ ਰੈਗੂਲੇਟ ਕਰਨ ਵਿੱਚ ਕਾਫ਼ੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਜਿਸ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਪਾਣੀ ਅਤੇ ਉਪਜਾਊ ਜ਼ਮੀਨ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਦਾਅ ‘ਤੇ ਲਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਸੂਬੇ ਲਈ ਇੱਕ ਚਿੱਟਾ ਹਾਥੀ ਬਣ ਚੁੱਕਿਆ ਹੈ, ਜਿਸਦਾ ਪੁਨਰਗਠਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਹ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਸੂਬਾ ਸਰਕਾਰ ਤੋਂ ਫੰਡ ਲੈ ਕੇ ਇਸ ਦੇ ਵਿਰੁੱਧ ਹੀ ਕੇਸ ਦਾਇਰ ਕਰਦਾ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉਚਿਤ ਤੇ ਨਾ-ਮਨਜ਼ੂਰ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਕੇਂਦਰ ਸਰਕਾਰ ਵੱਲੋਂ ਸੂਬੇ ਦੇ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕਦੇ ਵੀ ਸਿਰੇ ਨਾ ਚੜ੍ਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਸੀ.ਆਈ.ਐਸ.ਐਫ. ਦੇ ਜਵਾਨ ਭਾਖੜਾ ਡੈਮ ‘ਤੇ ਤਾਇਨਾਤ ਕੀਤੇ ਜਾਣਗੇ ਜਿਸ ‘ਤੇ ਸੂਬੇ ਨੂੰ ਬਿਨਾਂ ਕਿਸੇ ਮਕਸਦ ਦੇ ਲਗਭਗ 9 ਕਰੋੜ ਰੁਪਏ ਖਰਚਾ ਆਵੇਗਾ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਮੁਫ਼ਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ.ਬੀ.ਐਮ.ਬੀ. ਨੂੰ ਕਿਉਂ ਦੇਈਏ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਾਂ ਤਾਂ ਅਸੀਂ ਡੈਮਾਂ ਦੀ ਵੀ ਰਾਖੀ ਕਰ ਸਕਦੇ ਹਾਂ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲਗਦਾ ਸੂਬਾ ਹੋਣ ਕਰਕੇ ਪੰਜਾਬ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਹਮੇਸ਼ਾ ਮੋਹਰੀ ਰਹਿ ਕੇ ਦੇਸ਼ ਲਈ ਜੰਗ ਲੜਦਾ ਆਇਆ ਹੈ ਹੈ ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੂਬੇ ‘ਚ ਧੱਕੇ ਨਾਲ ਨੀਮ ਫ਼ੌਜੀ ਬਲ ਲਾ ਕੇ ਇਸ ਦਾ ਭਾਰੀ ਖ਼ਰਚਾ ਚੁੱਕਣ ਲਈ ਕਿਹਾ ਜਾਂਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਦੀਨਾਨਗਰ (ਪਠਾਨਕੋਟ) ਵਿੱਚ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਹਮਲੇ ਦੌਰਾਨ ਨੀਮ ਫੌਜੀ ਬਲ ਭੇਜਣ ਲਈ ਸੂਬੇ ਤੋਂ 7.5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਅਤੇ ਤਰਕਹੀਣ ਹੈ ਕਿਉਂਕਿ ਜਿਸ ਸੂਬੇ ਦੇ ਸਭ ਤੋਂ ਵੱਧ ਸਪੂਤ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਹਨ, ਉਸ ਨੂੰ ਇਹ ਵਾਧੂ ਖ਼ਰਚੇ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬੀਆਂ ਦੀ ਕੌਮੀਅਤ ‘ਤੇ ਸਵਾਲ ਉਠਾਉਣ ਲਈ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਸਰਹੱਦਾਂ ਦੀ ਰਾਖੀ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ ‘ਗੱਦਰ’ ਕਿਹਾ ਜਾਂਦਾ ਹੈ ਜਾਂ ‘ਸਰਦਾਰ’ ਜੋ ਕਿ ਬਹੁਤ ਹੀ ਅਪਮਾਨਜਨਕ ਅਤੇ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਰਾਸ਼ਟਰਵਾਦੀ ਭਾਵਨਾ ਅਤੇ ਦੇਸ਼ ਭਗਤੀ ‘ਤੇ ਸਵਾਲ ਉਠਾਉਣ ਦਾ ਅਧਿਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਦੇਸ਼ ਪ੍ਰਤੀ ਆਪਣੇ ਪਿਆਰ ਲਈ ਇਨ੍ਹਾਂ ਤਾਕਤਾਂ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ ਕਿਉਂਕਿ ਵਤਨ ਪ੍ਰਤੀ ਸਾਡਾ ਪਿਆਰ ਸਾਡੇ ਸ਼ਾਨਦਾਰ ਯੋਗਦਾਨ ਤੋਂ ਸਪੱਸ਼ਟ ਰੂਪ ਵਿੱਚ ਝਲਕਦਾ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਅਧਿਕਾਰਾਂ ਨੂੰ ਸ਼ਰੇਆਮ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਦੀ ਸੱਤਾ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਕੀਤੀ ਜਾ ਰਹੀ ਦੁਰਵਰਤੋਂ ਕੋਈ ਡਰ ਨਹੀਂ ਅਤੇ ਉਹ ਬਿਨਾਂ ਕਿਸੇ ਖੌਫ਼ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਪੰਜਾਬੀਆਂ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਪੰਜਾਬ ਦੀਆਂ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਗੰਭੀਰਤਾ ਨਹੀਂ ਦਿਖਾਈ ਕਿਉਂਕਿ ਉਹ ਸਾਡੇ ਪਾਣੀਆਂ ਨੂੰ ਲੁੱਟਣ ਦੇ ਮੁੱਖ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ‘ਪਾਣੀਆਂ ਦੇ ਰਾਖੇ’ ਕਹਿਣ ਵਾਲਿਆਂ ਨੇ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਅਜੇ ਵੀ ਕਾਨੂੰਨੀ ਜਾਂਚ ਅਧੀਨ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਮੀਰ ਘਰਾਂ ਦੇ ਸੱਤਾਧਾਰੀ ਜਾਂ ਸੱਤਾ ਦੌਰਾਨ ਨਹਿਰਾਂ ਦਾ ਪਾਣੀ ਸਿੱਧਾ ਜਿਨ੍ਹਾਂ ਦੇ ਖੇਤਾਂ ਤੱਕ ਪਹੁੰਚਦਾ ਸੀ, ਨੂੰ ਪਾਣੀ ਦੀ ਮਹੱਤਤਾ ਬਾਰੇ ਬਿਲਕੁਲ ਵੀ ਪਤਾ ਨਹੀਂ ਹੈ ਜਿਸ ਕਾਰਨ ਸੂਬੇ ਨੂੰ ਨੁਕਸਾਨ ਸਹਿਣਾ ਪਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਇਸ ਗੰਭੀਰ ਅਤੇ ਭਾਵਨਾਤਮਕ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲ ਕੇ ਸੂਬੇ ਦੇ ਪਾਣੀਆਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਐਸ.ਵਾਈ.ਐਲ. ਦਾ ਸਰਵੇਖਣ ਕਿਸ ਨੇ ਕਰਵਾਇਆ ਸੀ ਜਾਂ ਚਾਂਦੀ ਦੀ ਕਹੀ ਨਾਲ ਨਹਿਰ ਦਾ ਨੀਂਹ ਪੱਥਰ ਕਿਸ ਨੇ ਰੱਖਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਦੂਜੇ ਸੂਬਿਆਂ ਨੂੰ ਪਾਣੀ ਦੀ ਇੱਕ ਵੀ ਬੂੰਦ ਨਾ ਦੇ ਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ।

ਇਹ ਵੀ ਪੜ੍ਹੋ ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਪੰਜਾਬੀ ਭਾਸ਼ਾ ਬਾਰੇ ਘੱਟ ਗਿਆਨ ‘ਤੇ ਸਵਾਲ ਉਠਾਇਆ ਅਤੇ ਕਿਹਾ ਕਿ ਸ਼ਾਇਦ ਸੀਨੀਅਰ ਕਾਂਗਰਸੀ ਆਗੂਆਂ ਦੇ ਕਾਨਵੈਂਟ ਸਕੂਲ ਨੇ ਉਨ੍ਹਾਂ ਨੂੰ ਪੰਜਾਬੀ ਬਾਰੇ ਨਹੀਂ ਸਿਖਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਿਰਫ਼ ਸਦਨ ਦੀ ਕਾਰਵਾਈ ਤੋਂ ਭੱਜਣ ਦਾ ਬੇਤੁਕਾ ਬਹਾਨਾ ਲੱਭ ਰਹੇ ਹਨ ਤਾਂ ਜੋ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਬਚ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਮੁੱਖ ਮੰਤਰੀ ਦੀ ਕੁਰਸੀ ‘ਤੇ ਕਾਬਜ਼ ਹੋਣ ਲਈ ਤਰਲੋਮੱਛੀ ਹਨ ਜਿਸ ਲਈ ਉਹ ਕਈ ਤਰ੍ਹਾਂ ਦੀਆਂ ਸੌੜੀਆਂ ਚਾਲਾਂ ਚੱਲ ਰਹੇ ਹਨ।ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਸਦਨ ਪੰਜਾਬ ਦੇ 3.5 ਕਰੋੜ ਲੋਕਾਂ ਦਾ ਘਰ ਹੈ ਅਤੇ ਸਿਰਫ਼ ਉਨ੍ਹਾਂ ਵੱਲੋਂ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਸਦਨ ਵਿੱਚ ਰਹਿਣ ਦਾ ਸਨਮਾਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਲੋਕ ਅਜਿਹੇ ਸ਼ੱਕੀ ਕਿਰਦਾਰ ਵਾਲੇ ਸੱਤਾ ਦੇ ਭੁੱਖੇ ਆਗੂਆਂ ਨੂੰ ਨਹੀਂ ਚੁਣਦੇ, ਜਿਨ੍ਹਾਂ ਨੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੀ ਘਟੀਆਂ ਕਾਰਗੁਜ਼ਾਰੀ ਕਾਰਨ ਹੀ ਸਿਆਸਤ ਵਿੱਚ ਆਏ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਜਿੱਤੀ, ਜੋ ਆਮ ਜਨਤਾ ਵਿੱਚ ਉਨ੍ਹਾਂ ਪ੍ਰਤੀ ਮੋਹ ਭੰਗ ਹੋਣ ਦਾ ਪ੍ਰਤੱਖ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਕੋਈ ਭਰੋਸੇਯੋਗਤਾ ਨਹੀਂ ਹੈ ਜਿਸ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਪੈਦਾ ਹੋ ਗਈ ਹੈ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਯਾਦ ਦਿਵਾਇਆ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਕਿਸੇ ਵੀ ਕੀਮਤ ‘ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਬਰ-ਸੰਤੋਖ ਦਾ ਰਾਹ ਦਿਖਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Chadigarh ‘ਚ ਦਰਜ਼ FIR ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ, ਕਿਹਾ ਭਾਜਪਾ ਜਮਹੂਰੀਅਤ ਦਾ ਗਲਾ ਘੁੱਟਣ ਦੀ ਕਰ ਰਹੀ ਕੋਸ਼ਿਸ਼

0

👉ਅਡਾਨੀ ਨੂੰ ਕਾਰੋਬਾਰ ਵਧਾਉਣ ਵਿੱਚ ਮਦਦ ਕਰਨ ਲਈ ਪ੍ਰਧਾਨ ਮੰਤਰੀ ਕਰ ਰਹੇ ਹਨ ਵਿਦੇਸ਼ ਦੌਰੇ
👉ਖਤਰਨਾਕ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਲਈ ਭਾਜਪਾ ’ਤੇ ਵਰ੍ਹੇ ਮੁੱਖ ਮੰਤਰੀ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਮੁੜ ਪਰਤਣਗੀਆਂ ਪੁਰਾਤਨ ਰੌਣਕਾਂ; ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ‘ਤੇ ਲੱਗੀ ਮੋਹਰ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਇਕ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਦੇਸ਼ ਦੀ ਵਿਦੇਸ਼ ਨੀਤੀ ’ਤੇ ਸਵਾਲ ਕਰਨ ਦਾ ਪੂਰਾ ਹੱਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਵਾਰ-ਵਾਰ ਸਵਾਲ ਪੁੱਛਣਗੇ ਕਿਉਂਕਿ ਇਹ ਸੱਚਾਈ ਹੈ ਕਿ ਕਿਸੇ ਵੀ ਦੇਸ਼ ਵਿੱਚ ਮੋਦੀ ਦੀ ਫੇਰੀ ਤੋਂ ਬਾਅਦ ਅਡਾਨੀ ਦਾ ਕਾਰੋਬਾਰ ਫੈਲਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਅਤੇ ਇਹ ਕੰਪਨੀ ਇਹ ਸਵੀਕਾਰ ਨਹੀਂ ਕਰਦੇ ਕਿ ਉਹ ਅਡਾਨੀ ਨੂੰ ਵਿਦੇਸ਼ਾਂ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਸਹਾਇਤਾ ਕਰਦੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਜੰਗ ਦੌਰਾਨ ਦੁਨੀਆ ਭਰ ਦੇ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਨਹੀਂ ਕੀਤਾ, ਫੇਰ ਅਜਿਹੇ ਦੌਰਿਆਂ ਦਾ ਕੀ ਫਾਇਦਾ?ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖ਼ਤਰਨਾਕ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਹੈ, ਜੋ ਗੁਜਰਾਤ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕੋਈ ਨਰਮੀ ਨਹੀਂ ਵਰਤੀ ਜਾਵੇਗੀ।

ਇਹ ਵੀ ਪੜ੍ਹੋ ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇ ਪੂਰਾ ਮਾਣ-ਸਨਮਾਨ : ਵਧੀਕ ਡਿਪਟੀ ਕਮਿਸ਼ਨਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ, ਜਿਨ੍ਹਾਂ ਨੂੰ ਗੁਜਰਾਤ ਤੋਂ ਕੱਢ ਦਿੱਤਾ ਗਿਆ ਸੀ, ਦਾ ਅਪਰਾਧਿਕ ਰਿਕਾਰਡ ਹੈ, ਅਜਿਹੀਆਂ ਸਰਕਾਰਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਦੀ ਵਿਧਾਨ ਸਭਾ ਵਿੱਚ ਪੰਜ ਲੋਕ-ਪੱਖੀ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਅਜਿਹੇ ਹੋਰ ਵੀ ਪੰਜਾਬ ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਜਾਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਚ ਮੁੜ ਪਰਤਣਗੀਆਂ ਪੁਰਾਤਨ ਰੌਣਕਾਂ; ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ‘ਤੇ ਲੱਗੀ ਮੋਹਰ

0

👉ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹਾਂ ਦੌੜਾਂ ਦੀ ਦੁਨੀਆ ਭਰ ਵਿੱਚ ਚਰਚਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਜਾਨਵਰਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਪੰਜਾਬ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਪ੍ਰਫੁੱਲਿਤ ਬਣਾਉਣ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਨਵਰਾਂ ਦੀ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ ਯਕੀਨੀ ਬਣਾਉਣਾ ਹੈ ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾਵਾਂ ਲਈ ਸਜ਼ਾ ਸ਼ਾਮਲ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਿੱਲ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਅਵਾਰਾ ਜਾਨਵਰਾਂ ਦੇ ਖਤਰੇ ਨਾਲ ਨਜਿੱਠਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ ਕਿਉਂਕਿ ਇਹ ਜਾਨਵਰ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911167