Friday, May 22, 2026
Home Blog Page 606

Chadigarh ‘ਚ ਦਰਜ਼ FIR ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ, ਕਿਹਾ ਭਾਜਪਾ ਜਮਹੂਰੀਅਤ ਦਾ ਗਲਾ ਘੁੱਟਣ ਦੀ ਕਰ ਰਹੀ ਕੋਸ਼ਿਸ਼

0

👉ਅਡਾਨੀ ਨੂੰ ਕਾਰੋਬਾਰ ਵਧਾਉਣ ਵਿੱਚ ਮਦਦ ਕਰਨ ਲਈ ਪ੍ਰਧਾਨ ਮੰਤਰੀ ਕਰ ਰਹੇ ਹਨ ਵਿਦੇਸ਼ ਦੌਰੇ
👉ਖਤਰਨਾਕ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਲਈ ਭਾਜਪਾ ’ਤੇ ਵਰ੍ਹੇ ਮੁੱਖ ਮੰਤਰੀ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਮੁੜ ਪਰਤਣਗੀਆਂ ਪੁਰਾਤਨ ਰੌਣਕਾਂ; ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ‘ਤੇ ਲੱਗੀ ਮੋਹਰ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਇਕ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਦੇਸ਼ ਦੀ ਵਿਦੇਸ਼ ਨੀਤੀ ’ਤੇ ਸਵਾਲ ਕਰਨ ਦਾ ਪੂਰਾ ਹੱਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਵਾਰ-ਵਾਰ ਸਵਾਲ ਪੁੱਛਣਗੇ ਕਿਉਂਕਿ ਇਹ ਸੱਚਾਈ ਹੈ ਕਿ ਕਿਸੇ ਵੀ ਦੇਸ਼ ਵਿੱਚ ਮੋਦੀ ਦੀ ਫੇਰੀ ਤੋਂ ਬਾਅਦ ਅਡਾਨੀ ਦਾ ਕਾਰੋਬਾਰ ਫੈਲਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਅਤੇ ਇਹ ਕੰਪਨੀ ਇਹ ਸਵੀਕਾਰ ਨਹੀਂ ਕਰਦੇ ਕਿ ਉਹ ਅਡਾਨੀ ਨੂੰ ਵਿਦੇਸ਼ਾਂ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਸਹਾਇਤਾ ਕਰਦੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਜੰਗ ਦੌਰਾਨ ਦੁਨੀਆ ਭਰ ਦੇ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਨਹੀਂ ਕੀਤਾ, ਫੇਰ ਅਜਿਹੇ ਦੌਰਿਆਂ ਦਾ ਕੀ ਫਾਇਦਾ?ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖ਼ਤਰਨਾਕ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਹੈ, ਜੋ ਗੁਜਰਾਤ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕੋਈ ਨਰਮੀ ਨਹੀਂ ਵਰਤੀ ਜਾਵੇਗੀ।

ਇਹ ਵੀ ਪੜ੍ਹੋ ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇ ਪੂਰਾ ਮਾਣ-ਸਨਮਾਨ : ਵਧੀਕ ਡਿਪਟੀ ਕਮਿਸ਼ਨਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ, ਜਿਨ੍ਹਾਂ ਨੂੰ ਗੁਜਰਾਤ ਤੋਂ ਕੱਢ ਦਿੱਤਾ ਗਿਆ ਸੀ, ਦਾ ਅਪਰਾਧਿਕ ਰਿਕਾਰਡ ਹੈ, ਅਜਿਹੀਆਂ ਸਰਕਾਰਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਦੀ ਵਿਧਾਨ ਸਭਾ ਵਿੱਚ ਪੰਜ ਲੋਕ-ਪੱਖੀ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਅਜਿਹੇ ਹੋਰ ਵੀ ਪੰਜਾਬ ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਜਾਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਚ ਮੁੜ ਪਰਤਣਗੀਆਂ ਪੁਰਾਤਨ ਰੌਣਕਾਂ; ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ‘ਤੇ ਲੱਗੀ ਮੋਹਰ

0

👉ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹਾਂ ਦੌੜਾਂ ਦੀ ਦੁਨੀਆ ਭਰ ਵਿੱਚ ਚਰਚਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਜਾਨਵਰਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਪੰਜਾਬ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਪ੍ਰਫੁੱਲਿਤ ਬਣਾਉਣ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਨਵਰਾਂ ਦੀ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ ਯਕੀਨੀ ਬਣਾਉਣਾ ਹੈ ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾਵਾਂ ਲਈ ਸਜ਼ਾ ਸ਼ਾਮਲ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਿੱਲ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਅਵਾਰਾ ਜਾਨਵਰਾਂ ਦੇ ਖਤਰੇ ਨਾਲ ਨਜਿੱਠਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ ਕਿਉਂਕਿ ਇਹ ਜਾਨਵਰ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਜ਼ਵਾਹਾ ਟੁੱਟਣ ਤੋਂ ਬਾਅਦ ਬੀਮਾਰੀਆਂ ਫ਼ੈਲਣ ਦੇ ਡਰੋਂ ਸਿਹਤ ਵਿਭਾਗ ਸਾਂਈ ਨਗਰ ਵਿਚ ਹੋਇਆ ਗਤੀਸ਼ੀਲ

0

👉35 ਟੀਮਾਂ ਦਾ ਕੀਤਾ ਗਠਨ, ਲੋਕਾਂ ਨੂੰ ਮੈਡੀਕਲ ਸੁਵਿਧਾ ਦੇ ਨਾਲ ਨਾਲ ਕੀਤਾ ਜਾ ਰਿਹਾ ਜਾਗਰੂਕ
Bathinda News: ਬਠਿੰਡਾ ਸ਼ਹਿਰ ਵਿਚ ਗੁਜ਼ਰਦੇ ਰਜਵਾਹੇ ‘ਚ ਅੱਜ ਤੜਕਸਾਰ ਪਾੜ ਪੈਣ ਕਾਰਨ ਸਾਂਈ ਨਗਰ ਅਤੇ ਹੋਰਨਾਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਬਾਅਦ ਬੀਮਾਰੀਆਂ ਫੈਲਣ ਦੇ ਖਤਰੇ ਨੁੰ ਦੇਖਦਿਆਂ ਸਿਹਤ ਵਿਭਾਗ ਗਤੀਸ਼ੀਲ ਹੋ ਗਿਆ। ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ 35 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਸਿਹਤ ਕਰਮਚਾਰੀਆਂ ਦੁਆਰਾ ਸਰਵੇ ਸ਼ੁਰੂ ਕਰ ਦਿੱਤਾ ਗਿਆ ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਓ.ਆਰ.ਐਸ ਦੇ ਪੈਕੇਟ ਵੰਡੇ ਗਏ ਅਤੇ ਇਲਾਕੇ ਦੇ ਵੱਖ -ਵੱਖ ਥਾਵਾਂ ਤੇ ਲਾਰਵਾਸਾਈਡ ਸਪਰੇ ਕੀਤਾ ਗਿਆ । ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਮੌਕੇ ਦਾ ਜਾਇਜਾ ਲੈਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਇਲਾਕੇ ਦੇ ਲੋਕਾਂ ਨੂੰ ਹਰ ਤਰਾਂ ਦੀ ਮੈਡੀਕਲ ਸੁਵਿਧਾ ਦਿੱਤੀ ਜਾ ਰਹੀ ਹੈ ਅਤੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਜਿਆਦਾ ਹੋਣ ਕਾਰਨ ਘਰਾਂ ਤੋਂ ਬਾਹਰ ਸੁਰੱਖਿਆ ਜਗ੍ਹਾ ਤੇ ਆਉਣ ਦੀ ਅਪੀਲ ਕੀਤੀ ਜਾ ਰਹੀ ਹਾ ਅਤੇ ਕੁੱਝ ਸਾਵਧਾਨੀਆਂ ਵਰਤਣ ਦੀ । ਇਸ ਮੌਕੇ ਬੀ.ਈ.ਈ ਹਰਜਿੰਦਰ ਕੌਰ,ਮਲਟੀਪਰਪਜ਼ ਹੈਲਥ ਸੁਪਰਵਾਇਜਰ (ਮੇਲ ਤੇ ਫੀਮੇਲ), ਮਲਟੀਪਰਪਜ਼ ਹੈਲਥ ਵਰਕਰ (ਮੇਲ ਤੇ ਫੀਮੇਲ) ਅਤੇ ਆਸ਼ਾ ਵਰਕਰ ਡਿਊਟੀ ਨਿਭਾ ਰਹੇ ਹਨ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

0

Chandigarh News:16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ।ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿਲ, 2025 ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਬੁਲਾਰੇ ਅਨੁਸਾਰ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ (ਸੋਧਨਾ) ਬਿਲ, 2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿਲ, 2025 ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ।ਇਸੇ ਤਰ੍ਹਾਂ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025” ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Patiala News:5 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ‘ਲੜਕੀ’ ਨੇ 9 ਮਹੀਲਿਆਂ ਦੀ ਬੱਚੀ ਸਹਿਤ ਕੀਤੀ ਆਤਮ+ਹੱਤਿਆ

0

Patiala News: ਪਟਿਆਲਾ ਵਿੱਚ ਇੱਕ ਔਰਤ ਵੱਲੋਂ ਆਪਣੀ 9 ਮਹੀਨਿਆਂ ਦੀ ਬੱਚੀ ਸਹਿਤ ਰੇਲ ਗੱਡੀ ਅੱਗੇ ਆ ਕੇ ਆਤਮਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਗੁਰਪ੍ਰੀਤ ਕੌਰ (24) ਅਤੇ ਉਸਦੀ 9 ਮਹੀਨੇ ਦੀ ਬੱਚੀ ਰਵਨੀਤ ਕੌਰ ਵਾਸੀ ਪਿੰਡ ਧਾਮੂ ਮਾਜਰਾ ਜ਼ਿਲ੍ਹਾ ਪਟਿਆਲਾ ਦੇ ਤੌਰ ‘ਤੇ ਹੋਈ ਹੈ। ਘਟਨਾ ਤੋਂ ਬਾਅਦ ਦੋਨੋਂ ਮਾਂ-ਧੀ ਦੀਆਂ ਲਾਸ਼ਾਂ ਦੇ ਟੁਕੜੇ ਰੇਲਵੇ ਲਾਈਨ ਉਪਰ ਬੁਰੀ ਤਰ੍ਹਾਂ ਖਿੱਲਰੇ ਪਏ ਸਨ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ‘ਚ ਤੜਕਸਾਰ ਰਜਵਾਹਾ ਟੁੱਟਿਆ, ਸਾਂਈ ਨਗਰ ਸਹਿਤ ਪਾਸ਼ ਕਲੌਨੀਆਂ ਦੇ ਆਸਪਾਸ ਪਾਣੀ ਭਰਿਆ

ਘਟਨਾ ਦਾ ਪਤਾ ਲੱਗਦੇ ਹੀ ਜੀਪੀਆਰ ਪੁਲਿਸ ਮੌਕੇ ‘ਤੇ ਪਹੁੰਚੀ। ਪ੍ਰੰਤੂ ਔਰਤ ਅਤੇ ਬੱਚੇ ਦੀਆਂ ਲਾਸ਼ਾਂ ਦੇ ਟੁਕੜੇ ਪਹਿਲਾਂ ਹੀ ਉਸਦੇ ਰਿਸ਼ਤੇਦਾਰ ਚੁੱਕ ਕੇ ਲੈ ਗਏ ਸਨ, ਜਿੰਨ੍ਹਾਂ ਵੱਲੋਂ ਬਾਅਦ ਵਿਚ ਇੰਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਉਪਰ ਧਰਮਿੰਦਰ ਤੇ ਉਸਦੀਆਂ ਭੈਣਾਂ ਬੇਅੰਤ ਕੌਰ, ਜੱਸੂ ਕੌਰ ਸਹਿਤ ਇੱਕ ਅਣਪਛਾਤੀ ਔਰਤ ਵਿਰੁੱਧ ਧਾਰਾ BNS 108, 3(5) ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ ਪਤਨੀ ਨਾਲ ਘਰੋਂ ਸ਼ੈਰ ਕਰਨ ਲਈ ਨਿਕਲੇ ਵਿਅਕਤੀ ਦਾ ਲੁਟੇਰਿਆਂ ਨੇ ਕੀਤਾ ਕ+ਤ+ਲ

ਮੁਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਕੌਰ ਨੇ 5 ਸਾਲ ਪਹਿਲਾਂ ਧਰਮਿੰਦਰ ਨਾਲ ਪ੍ਰੇਮ ਵਿਆਹ ਹੋਇਆ ਸੀ। ਪ੍ਰੰਤੂ ਹੁਣ ਉਸਦੇ ਕਿਸੇ ਹੋਰ ਲੜਕੀ ਨਾਲ ਸਬੰਧ ਬਣ ਗਏ ਸਨ, ਜਿਸ ਕਾਰਨ ਘਰ ਵਿਚ ਕਲੈਸ਼ ਰਹਿੰਦਾ ਸੀ। ਇਸੇ ਦੌਰਾਨ ਅੱਜ ਹੋਏ ਝਗੜੇ ਵਿਚ ਧਰਮਿੰਦਰ ਨੇ ਗੁਰਪ੍ਰੀਤ ਦੀ ਕੁੱਟਮਾਰ ਕਰ ਦਿੱਤੀ, ਜਿਸਤੋਂ ਬਾਅਦ ਗੁੱਸੇ ਵਿਚ ਆ ਕੇ ਉਸਨੇ ਇਹ ਕਦਮ ਚੁੱਕ ਲਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

0

👉ਪੰਜਾਬ ਦੇ ਪਾਣੀਆਂ ਬਾਰੇ ਵਿਰੋਧੀ ਪਾਰਟੀਆਂ ਦੇ ਇਤਿਹਾਸਕ ਧੋਖੇ ਨੂੰ ਕੀਤਾ ਜਾਹਿਰ
👉ਨੇਤਾ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੀ “ਯੂ-ਟਰਨ” ਸਾਖ ‘ਤੇ ਕੀਤੀ ਟਿੱਪਣੀ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਦੇ ਆਪਣੇ ਅਦਾਰਿਆਂ ਵਿੱਚ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਦੇ ਪ੍ਰਸਤਾਵ ਨੂੰ ਰੱਦ ਕਰਨ ਦੇ ਮਤੇ ਦੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਵਕਾਲਤ ਕੀਤੀ। ਉਨ੍ਹਾਂ ਇਤਿਹਾਸਕ ਬਿਰਤਾਂਤ ਬਾਰੇ ਡੂੰਘਾਈ ਨਾਲ ਗੱਲ ਕਰਦਿਆਂ ਪਹਿਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਪਾਣੀਆਂ ਦੇ ਮਹੱਤਵਪੂਰਨ ਅਧਿਕਾਰਾਂ ਨੂੰ ਖਤਰੇ ਵਿੱਚ ਪਾਉਣ ਅਤੇ ਰਾਜ ਦੇ ਖੇਤੀਬਾੜੀ ਖੇਤਰ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1954 ਵਿੱਚ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਚਕਾਰ ਹੋਏ ਉਸ ਸਮਝੌਤੇ ਨੂੰ ਯਾਦ ਕਰਦਿਆਂ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਯਮੁਨਾ ਦੇ ਪਾਣੀ ਦਾ ਦੋ ਤਿਹਾਈ ਹਿੱਸਾ ਪੰਜਾਬ ਨੂੰ ਅਤੇ ਇੱਕ ਤਿਹਾਈ ਹਿੱਸਾ ਉੱਤਰ ਪ੍ਰਦੇਸ਼ ਨੂੰ ਦਿੱਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਇਹ ਸਮਜੌਤਾ ਪੰਜਾਬ, ਉੱਤਰ ਪ੍ਰਦੇਸ਼ ਅਤੇ ਕੇਂਦਰ ਸਰਕਾਰ ਦੇ ਰਿਕਾਰਡ ਵਿੱਚ ਬਾਰੀਕੀ ਨਾਲ ਦਰਜ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ 1966 ਵਿੱਚ ਪੰਜਾਬੀ ਸੂਬੇ ਦੇ ਗਠਨ ਦੌਰਾਨ ਸੱਤਾਧਾਰੀ ਪਾਰਟੀ ਅਤੇ ਪੰਜਾਬੀ ਸੂਬੇ ਦੀ ਵਕਾਲਤ ਕਰਨ ਵਾਲਿਆਂ ਨੇ ਇਸ ਮਹੱਤਵਪੂਰਨ ਸਮਝੌਤੇ ਦੀ ਅਣਦੇਖੀ ਕੀਤੀ। ਉਨ੍ਹਾਂ ਖਾਸ ਤੌਰ ‘ਤੇ ਉਸ ਸਮੇਂ ਦੇ ਕਾਂਗਰਸ, ਅਕਾਲੀ ਦਲ ਅਤੇ ਜਨ ਸੰਘ ਦੇ ਆਗੂਆਂ ਨੂੰ ਨਿਸ਼ਾਨੇ ‘ਤੇ ਲਿਆ ਜਿਨ੍ਹਾਂ ਨੇ ਯਮੁਨਾ ਦੇ ਪਾਣੀਆਂ ‘ਤੇ ਪੰਜਾਬ ਦੇ ਜਾਇਜ਼ ਦਾਅਵੇ ਨੂੰ ਤਿਆਗ ਦਿੱਤਾ।

ਇਹ ਵੀ ਪੜ੍ਹੋ ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਇਸ ਤੋਂ ਬਾਅਦ, ਉਨ੍ਹਾਂ ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਲੰਬੇ ਸੰਘਰਸ਼ਾਂ ਦਾ ਵੇਰਵਾ ਦਿੰਦਿਆਂ ਜਿਕਰ ਕੀਤਾ ਕਿ ਕਿਵੇਂ ਇਹਨਾਂ ਵਿਵਾਦਾਂ ਨੇ ਸਰਕਾਰਾਂ ਦੇ ਗਠਨ ਅਤੇ ਪਤਨ, ਨੌਜਵਾਨਾਂ ਦੀਆਂ ਜਾਨਾਂ ਦੇ ਦੁਖਦਾਈ ਨੁਕਸਾਨ ਅਤੇ ਬਾਅਦ ਵਿੱਚ ਇਹਨਾਂ ਦੁਖਾਂਤਾਂ ਨੂੰ ਰਾਜਨੀਤਿਕ ਅਧਾਰ ਬਣਾ ਕੇ ਸਰਕਾਰਾਂ ਬਣੀਆਂ।ਇਤਿਹਾਸਕ ਬੇਇਨਸਾਫ਼ੀਆਂ ਬਾਰੇ ਹੋਰ ਵਿਸਥਾਰ ਵਿੱਚ ਦੱਸਦੀਆਂ ਵਿੱਤ ਮੰਤਰੀ ਚੀਮਾ ਨੇ 1966 ਦੇ ਪੁਨਰਗਠਨ ਕਾਨੂੰਨ ਦਾ ਜਿਕਰ ਕੀਤਾ, ਜਿਸ ਨੇ ਸਤਲੁਜ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਅਨੁਪਾਤ ਵਿੱਚ ਮਨਮਾਨੇ ਢੰਗ ਨਾਲ ਵੰਡਿਆ ਸੀ, ਜਿਸ ਵਿੱਚ ਰਾਵੀ ਅਤੇ ਬਿਆਸ ਦਰਿਆਵਾਂ ਲਈ ਕੋਈ ਪ੍ਰਬੰਧ ਨਹੀਂ ਸੀ। ਫਿਰ ਉਨ੍ਹਾਂ 1972 ਦੇ ਸਿੰਚਾਈ ਕਮਿਸ਼ਨ ਵੱਲ ਇਸ਼ਾਰਾ ਕੀਤਾ, ਜਿਸ ਨੇ ਪਹਿਲੀ ਵਾਰ ਯਮੁਨਾ ਦੇ ਪਾਣੀ ਦਾ ਜ਼ਿਕਰ ਪੰਜਾਬ ਦੇ ਸੰਬੰਧ ਵਿੱਚ ਕੀਤਾ, ਖਾਸ ਤੌਰ ‘ਤੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ (ਹੁਣ ਪੰਜ ਜ਼ਿਲ੍ਹੇ ਸ਼ਾਮਲ ਹਨ) ਦੇ ਯਮੁਨਾ ਦੇ ਪਾਣੀਆਂ ਦੇ ਅਧਿਕਾਰ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਫਿਰ ਵੀ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਇਸ ਦਾਅਵੇ ਦੀ ਪੈਰਵੀ ਨਹੀਂ ਕੀਤੀ, ਹਰਿਆਣਾ ਨੂੰ ਪਾਣੀ ਦਾ ਦੋ ਤਿਹਾਈ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ।ਵਿੱਤ ਮੰਤਰੀ ਨੇ 1981 ਵਿੱਚ ਕੇਂਦਰ ਅਤੇ ਸੂਬੇ ਵਿੱਚ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹੋਏ ਸਮਝੌਤੇ ਦੀ ਵੀ ਨਿੰਦਾ ਕੀਤੀ, ਜਿਸ ਵਿੱਚ ਪੰਜਾਬ ਨੂੰ ਰਾਵੀ ਦਰਿਆ ਦੇ ਕੁੱਲ 17 ਐਮ.ਏ.ਐਫ ਪਾਣੀ ਵਿੱਚੋਂ ਸਿਰਫ 4 ਐਮ.ਏ.ਐਫ ਦਿੱਤਾ ਗਿਆ ਸੀ, ਜਦੋਂ ਕਿ ਹਰਿਆਣਾ ਨੂੰ 3.5 ਐਮ.ਏ.ਐਫ ਅਤੇ ਰਾਜਸਥਾਨ ਨੂੰ 8.6 ਐਮ.ਏ.ਐਫ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਸਦਨ ‘ਚ ਪਾਸ ਹੋਇਆ BBMB ਤੋਂ CISF ਹਟਾਉਣ ਦਾ ਮਤਾ

ਉਨ੍ਹਾਂ ਇਸਨੂੰ ਇੱਕ ਵੱਡਾ ਧੋਖਾ ਐਲਾਨਦਿਆਂ ਸਵਾਲ ਕੀਤਾ ਕਿ ਜਦੋਂ ਹਰਿਆਣਾ ਅਤੇ ਰਾਜਸਥਾਨ ਦਾ ਰਾਵੀ ਦੇ ਪਾਣੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਤਾਂ ਇਹ ਪਾਣੀ ਉਨ੍ਹਾਂ ਨੂੰ ਕਿਵੇਂ ਦਿੱਤਾ ਗਿਆ? ਉਨ੍ਹਾਂ ਖਾਸ ਤੌਰ ‘ਤੇ ਉਸ ਸਮੇਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਦੀ ਭੂਮਿਕਾ ‘ਤੇ ਸਵਾਲ ਉਠਾਏ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਇੱਕ ਪ੍ਰਸਤਾਵ ਭੇਜਿਆ ਹੈ ਕਿ ਪੰਜਾਬ ਨੂੰ ਯਮੁਨਾ ਦੇ ਪਾਣੀ ਦਾ 60 ਪ੍ਰਤੀਸ਼ਤ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਯਮੁਨਾ-ਸਤਲੁਜ ਲਿੰਕ ਨਹਿਰ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ 70 ਸਾਲਾਂ ਵਿੱਚ, ਬੀ.ਬੀ.ਐਮ.ਬੀ ਦਾ ਕਦੇ ਵੀ ਆਡਿਟ ਨਹੀਂ ਕੀਤਾ ਗਿਆ ਇਸ ਲਈ ਪਿਛਲੇ 9 ਮਹੀਨਿਆਂ ਤੋਂ ਬੀ.ਬੀ.ਐਮ.ਬੀ ਦੇ 104 ਕਰੋੜ ਰੁਪਏ ਦੇ ਫੰਡ ਰੋਕੇ ਗਏ ਹਨ, ਜਿਸਦਾ ਉਨ੍ਹਾਂ ਨੇ ਹੁਣ ਆਡਿਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਲਗਾਤਾਰ ਬੀ.ਬੀ.ਐਮ.ਬੀ ਨੰ ਫੰਡ ਦਿੱਤੇ ਪਰ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਨਹੀਂ ਕੀਤੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਵਧਿਆ ਸਮਾਂ

ਮਤੇ ਬਾਰੇ ਬੋਲਦਿਆਂ, ਵਿੱਤ ਮੰਤਰੀ ਨੇ ਦੱਸਿਆ ਕਿ 2021 ਵਿੱਚ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀ.ਬੀ.ਐਮ.ਬੀ ਦੀ ਸੁਰੱਖਿਆ ਸੀ.ਆਈ.ਐਸ.ਐਫ ਨੂੰ ਸੌਂਪਣ ਲਈ ਸਹਿਮਤੀ ਦਿੱਤੀ ਸੀ, ਜਦੋਂ ਕਿ ਪਿਛਲੇ 70 ਸਾਲਾਂ ਤੋਂ ਪੰਜਾਬ ਪੁਲਿਸ ਨੇ ਇਹ ਸੁਰੱਖਿਆ ਜ਼ਿੰਮੇਵਾਰੀ ਬਹੁਤ ਵਧੀਆ ਢੰਗ ਨਾਲ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਐਸ.ਐਫ ਦੀ ਤਾਇਨਾਤੀ ਨਾਲ ਪੰਜਾਬ ‘ਤੇ ਹਰ ਸਾਲ ਲਗਭਗ 50 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ, ਜਿਸ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਉਸ ਸਮੇਂ ਦੀ ਕਾਂਗਰਸ ‘ਤੇ ਪੰਜਾਬ ਦੇ ਕਿਸਾਨਾਂ ਦੇ ਪਾਣੀ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਨਾਲ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ।ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਾਕਿਸਤਾਨ ਸਰਹੱਦ ਦੇ ਨਾਲ 50 ਕਿਲੋਮੀਟਰ ਖੇਤਰ ਵਿੱਚ ਬੀ.ਐਸ.ਐਫ ਨੂੰ ਅਧਿਕਾਰ ਦੇਣ ਸਬੰਧੀ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਵਾਨਗੀ ਵੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਦਿੱਤੀ ਗਈ ਸੀ। ਉਨ੍ਹਾਂ ਨੇ ਇਸ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਅਤੇ ਵਿਰੋਧੀ ਧਿਰ ਦੇ ਨੇਤਾ ‘ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਉਹ “ਯੂ-ਟਰਨ” ਲਈ ਮਸ਼ਹੂਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਕਾਮਰਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News:DAV College Bathinda ਦੇ ਬੀ.ਕਾਮ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ।ਗੋਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਨਵਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਹਰਮਨਪ੍ਰੀਤ ਕੌਰ ਸਿੱਧੂ ਅਤੇ ਪਵਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਮਾਡਲ ਟਾਊਨ ਫੇਜ਼ 3 ਦਾ ਸੇਵਾ ਕੇਂਦਰ 14 ਜੁਲਾਈ ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਰਹੇਗਾ ਖੁੱਲ੍ਹਾ : ਡਿਪਟੀ ਕਮਿਸ਼ਨਰ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ, ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਕਾਮਰਸ ਵਿਭਾਗ ਦੇ ਫੈਕਲਟੀ ਨੂੰ ਵਿਦਿਆਰਥੀਆਂ ਦੀ ਅਗਵਾਈ ਅਤੇ ਪ੍ਰੇਰਿਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ, “ਵਿਦਿਆਰਥੀਆਂ ਦੀ ਸਫਲਤਾ ਸਾਡਾ ਅੰਤਮ ਟੀਚਾ ਹੈ।”ਸਟਾਫ ਮੈਂਬਰਾਂ ਨੇ ਵੀ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਪੇਸ਼ੇਵਰ ਸਫਲਤਾ ਦੀ ਆਪਣੀ ਕੋਸ਼ਿਸ਼ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਨਰੇਗਾ ਕਿਰਤੀਆਂ ਨੇ ਭਰਵੀਂ ਕਨਵੈਨਸ਼ਨ ਕਰਕੇ ਕੀਤਾ ਹੱਕ ਲੈਣ ਲਈ ਤਿੱਖੇ ਘੋਲਾਂ ਦਾ ਐਲਾਨ

Bathinda News:ਬਠਿੰਡਾ ਦੇ ਟੀਚਰਜ ਹੋਮ ਦੇ ‘ਸ਼ਹੀਦ-ਇ-ਆਜ਼ਮ ਭਗਤ ਸਿੰਘ ਹਾਲ’ ਵਿਖੇ ‘ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ’ ਵਲੋਂ ਦੱਖਣੀ ਮਾਲਵਾ ਖਿੱਤੇ ਦੇ ਜਿਲ੍ਹਿਆਂ ਦੀ ਭਰਵੀਂ ਪ੍ਰਤੀਨਿਧ ਕਨਵੈਨਸ਼ਨ ਸੱਦੀ ਗਈ। ਪ੍ਰਧਾਨਗੀ ਗੁਰਮੀਤ ਸਿੰਘ ਬਠਿੰਡਾ, ਜੱਗਾ ਸਿੰਘ ਫਾਜ਼ਿਲਕਾ, ਜਸਵਿੰਦਰ ਸਿੰਘ ਵੱਟੂ ਸ਼੍ਰੀ ਮੁਕਤਸਰ ਸਾਹਿਬ, ਬਲਕਾਰ ਸਿੰਘ ਔਲਖ ਫਰੀਦਕੋਟ, ਆਤਮਾ ਰਾਮ ਮਾਨਸਾ ਨੇ ਕੀਤੀ। ਮੁੱਖ ਮਤਾ ਸਾਥੀ ਲਾਲ ਚੰਦ ਸਰਦੂਲਗੜ੍ਹ ਨੇ ਪੇਸ਼ ਕੀਤਾ। ਮੰਚ ਸੰਚਾਲਕ ਦੇ ਫਰਜ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਨਿਭਾਏ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਮੁੱਖ ਬੁਲਾਰਿਆਂ ਸੀਟੀਯੂ ਪੰਜਾਬ ਦੇ ਮੀਤ ਪ੍ਰਧਾਨ ਸਾਥੀ ਮੰਗਤ ਰਾਮ ਪਾਸਲਾ ਤੇ ‘ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ’ ਦੇ ਸੂਬਾਈ ਕਨਵੀਨਰ ਸਾਥੀ ਦੀਪਕ ਠਾਕੁਰ ਨੇ ਕਿਰਤੀਆਂ ਨੂੰ ਕੇਂਦਰੀ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ, ਦੇਸ਼ ਵਿਰੋਧੀ ਨਵ-ਉਦਾਰਵਾਦੀ ਨੀਤੀਆਂ ਖਿਲਾਫ ਫੈਸਲਾਕੁੰਨ ਘੋਲ ਵਿੱਢਣ ਤੇ ਭਾਜਪਾ ਦੇ ਵਿਚਾਰਧਾਰਕ ਆਕਾ ਆਰ.ਐਸ.ਐਸ. ਦੇ ਫਿਰਕੂ-ਫਾਸ਼ੀ ਹੱਲਿਆਂ ਤੇ ਵੰਡਵਾਦੀ ਕੁਚਾਲਾਂ ਨੂੰ ਭਾਂਜ ਦੇਣ ਦਾ ਸੱਦਾ ਦਿਤਾ।ਧਰਮਿੰਦਰ ਸਿੰਘ (ਜਨਰਲ ਸਕੱਤਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ), ਰਵਿੰਦਰ ਸਿੰਘ ਰਵੀ (ਕੋ ਕਨਵੀਨਰ ਪੰਜਾਬ ਸਟੂਡੈਂਟਸ ਫੈਡਰੇਸ਼ਨ), ਵਰਿੰਦਰ ਸਿੰਘ (ਸਰਪ੍ਰਸਤ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ), ਮਹੀਪਾਲ ਅਤੇ ਗੁਰਤੇਜ ਸਿੰਘ ਹਰੀ ਨੌ (ਸੂਬਾਈ ਆਗੂ ਦਿਹਾਤੀ ਮਜ਼ਦੂਰ ਸਭਾ ਪੰਜਾਬ) ਨੇ ਵੀ ਵਿਚਾਰ ਰੱਖੇ।

ਇਹ ਵੀ ਪੜ੍ਹੋ ਸਦਨ ‘ਚ ਪਾਸ ਹੋਇਆ BBMB ਤੋਂ CISF ਹਟਾਉਣ ਦਾ ਮਤਾ

ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਨਰੇਗਾ ਦੇ ਖਾਤਮੇ ਦੀਆਂ ਸਾਜ਼ਿਸ਼ਾਂ ਅਤੇ ਸੂਬੇ ਦੀ ਮਾਨ ਸਰਕਾਰ ਦੀ ਮਨਰੇਗਾ ਕਿਰਤੀਆਂ ਪ੍ਰਤੀ ਮੁਜ਼ਰਮਾਨਾ ਬੇਰੁਖੀ ਖਿਲਾਫ ਤਿੱਖਾ ਤੇ ਬੱਝਵਾਂ ਘੋਲ ਵਿੱਢਣ ਦਾ ਐਲਾਨ ਕੀਤਾ ਹੈ।ਉਨ੍ਹਾਂ ਮਨਰੇਗਾ ਕਾਨੂੰਨ ਨੂੰ ਅੱਖਰ-ਅੱਖਰ ਲਾਗੂ ਕਰਵਾਉਣ ਅਤੇ ਕੁਰੱਪਸ਼ਨ ਤੇ ਨਾਜਾਇਜ ਦਖ਼ਲ ਦੇ ਖਾਤਮੇ ਲਈ ਪਿੰਡ-ਪਿੰਡ ਮਜ਼ਬੂਤ ਜੱਥੇਬੰਦੀ ਉਸਾਰਨ ਦਾ ਸੱਦਾ ਦਿੱਤਾ।ਇਸ ਮੌਕੇ ਸਰਵ ਸੰਮਤੀ ਨਾਲ ਪਾਸ ਕੀਤੇ ਇਕ ਮਤੇ ਰਾਹੀਂ ਪੇਂਡੂ ਕਿਰਤੀ ਪਰਿਵਾਰਾਂ ਦੇ ਸਾਰੇ ਬਾਲਗ ਜੀਆਂ ਨੂੰ 700 ਰੁਪਏ ਦੀ ਦਿਹਾੜੀ ਸਹਿਤ ਸਾਰਾ ਸਾਲ ਕੰਮ ਦੇਣ ਦੀ ਮੰਗ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇ ਪੂਰਾ ਮਾਣ-ਸਨਮਾਨ : ਵਧੀਕ ਡਿਪਟੀ ਕਮਿਸ਼ਨਰ

0

👉ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ
👉ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਦਿਵਾਇਆ ਭਰੋਸਾ
Bathinda News: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਿੰਡਾਂ ਵਿਚ ਲੱਗਣ ਵਾਲੇ ਯਾਦਗਾਰੀ ਪੱਥਰ ਤੁਰੰਤ ਲਗਾਏ ਜਾਣਗੇ ਅਤੇ ਗਲਤ ਥਾਵਾਂ ‘ਤੇ ਲੱਗੇ ਪੱਥਰਾਂ ਨੂੰ ਢੁਕਵਾਂ ਸਥਾਨ ਮਿਲੇਗਾ।

ਇਹ ਵੀ ਪੜ੍ਹੋ  Travel Agent ਦੀ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ, ਪੁਲਿਸ ਨੇ ਕੀਤੀ ਕਾਰਵਾਈ

ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਾਨ-ਸਨਮਾਨ ਦੇਣ ਲਈ ਤੁਰੰਤ ਹੀ ਇਕ ਪੱਤਰ ਸਾਰਿਆਂ ਵਿਭਾਗਾਂ ਨੂੰ ਜਾਰੀ ਕੀਤਾ ਜਾਵੇਗਾ।ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਅਣਵਿਆਹੇ ਆਸ਼ਰਿਤਾਂ ਨੂੰ ਪੈਨਸ਼ਨ ਲਾਗੂ ਕਰਵਾਉਣ ਲਈ ਬੈਂਕਾਂ ਨਾਲ ਮੀਟਿੰਗਾਂ ਕਰਕੇ ਇਸ ਸਮੱਸਿਆਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਪੀ.ਐਸ.ਪੀ.ਸੀ.ਐਲ. ਵਿਭਾਗ ਵਲੋਂ ਅਜ਼ਾਦੀ ਘੁਲਾਟੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਕਿਹਾ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਸ਼ੀਸ਼ੇ ਨਾਲ ਕਵਰ ਕਰਨ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਬਿਜਲੀ ਸਪਲਾਈ ਬਹਾਲ ਕਰਨ ਗਏ ਠੇਕਾ ਮੁਲਾਜਮ ਲਾਈਨਮੈਂਨ ਦੀ ਕਰੰਟ ਲੱਗਣ ਕਾਰਨ ਹੋਈ ਮੌ+ਤ

ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿਚ ਪਾਰਕਿੰਗ ਤੋਂ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਛੋਟ ਦਿਵਾਉਣ ਲਈ ਵੀ ਚਾਰਾਜੋਈ ਕੀਤੀ ਜਾਵੇਗੀ। ਫਰੀਡਮ ਫਾਈਟਰਾਂ ਦੇ ਵਾਰਸਾਂ ਨੂੰ ਚੌਥੀ ਪੀੜ੍ਹੀ ਵਾਸਤੇ ਸਹੂਲਤਾਂ ਲਈ ਵੀ ਸੰਸਥਾ ਵੱਲੋਂ ਵਿਚਾਰਾਂ ਕੀਤੀਆਂ ਗਈਆਂ।ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਸ਼੍ਰੀ ਰਵਿੰਦਰ ਸਿੰਘ ਨੰਗਲਾ, ਸੀਨੀਅਰ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ, ਸ਼੍ਰੀ ਪੰਕਜ਼ ਕੁਮਾਰ ਲੇਖਕ, ਗੁਰਜੀਵਨ ਸਿੰਘ ਬਰਾੜ, ਸੁਖਮੰਦਰ ਸਿੰਘ, ਜਲਾਲ ਸਿੰਘ ਫੂਲ, ਯੁੱਧਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

0

Chandigarh News:ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ।ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵਾਂ ਸਮਾਗਮ ਜੋ ਕਿ ਪਹਿਲਾਂ 10 ਅਤੇ 11 ਜੁਲਾਈ ਤੱਕ ਸੱਦਿਆ ਗਿਆ ਸੀ, ਹੁਣ ਦੋ ਦਿਨ (14 ਅਤੇ 15 ਜੁਲਾਈ) ਲਈ ਵਧਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1911178