Friday, May 22, 2026
Home Blog Page 607

DAV College Bathinda ਦੇ ਕਾਮਰਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News:DAV College Bathinda ਦੇ ਬੀ.ਕਾਮ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ।ਗੋਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਨਵਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਹਰਮਨਪ੍ਰੀਤ ਕੌਰ ਸਿੱਧੂ ਅਤੇ ਪਵਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਮਾਡਲ ਟਾਊਨ ਫੇਜ਼ 3 ਦਾ ਸੇਵਾ ਕੇਂਦਰ 14 ਜੁਲਾਈ ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਰਹੇਗਾ ਖੁੱਲ੍ਹਾ : ਡਿਪਟੀ ਕਮਿਸ਼ਨਰ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ, ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਕਾਮਰਸ ਵਿਭਾਗ ਦੇ ਫੈਕਲਟੀ ਨੂੰ ਵਿਦਿਆਰਥੀਆਂ ਦੀ ਅਗਵਾਈ ਅਤੇ ਪ੍ਰੇਰਿਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ, “ਵਿਦਿਆਰਥੀਆਂ ਦੀ ਸਫਲਤਾ ਸਾਡਾ ਅੰਤਮ ਟੀਚਾ ਹੈ।”ਸਟਾਫ ਮੈਂਬਰਾਂ ਨੇ ਵੀ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਪੇਸ਼ੇਵਰ ਸਫਲਤਾ ਦੀ ਆਪਣੀ ਕੋਸ਼ਿਸ਼ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਨਰੇਗਾ ਕਿਰਤੀਆਂ ਨੇ ਭਰਵੀਂ ਕਨਵੈਨਸ਼ਨ ਕਰਕੇ ਕੀਤਾ ਹੱਕ ਲੈਣ ਲਈ ਤਿੱਖੇ ਘੋਲਾਂ ਦਾ ਐਲਾਨ

Bathinda News:ਬਠਿੰਡਾ ਦੇ ਟੀਚਰਜ ਹੋਮ ਦੇ ‘ਸ਼ਹੀਦ-ਇ-ਆਜ਼ਮ ਭਗਤ ਸਿੰਘ ਹਾਲ’ ਵਿਖੇ ‘ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ’ ਵਲੋਂ ਦੱਖਣੀ ਮਾਲਵਾ ਖਿੱਤੇ ਦੇ ਜਿਲ੍ਹਿਆਂ ਦੀ ਭਰਵੀਂ ਪ੍ਰਤੀਨਿਧ ਕਨਵੈਨਸ਼ਨ ਸੱਦੀ ਗਈ। ਪ੍ਰਧਾਨਗੀ ਗੁਰਮੀਤ ਸਿੰਘ ਬਠਿੰਡਾ, ਜੱਗਾ ਸਿੰਘ ਫਾਜ਼ਿਲਕਾ, ਜਸਵਿੰਦਰ ਸਿੰਘ ਵੱਟੂ ਸ਼੍ਰੀ ਮੁਕਤਸਰ ਸਾਹਿਬ, ਬਲਕਾਰ ਸਿੰਘ ਔਲਖ ਫਰੀਦਕੋਟ, ਆਤਮਾ ਰਾਮ ਮਾਨਸਾ ਨੇ ਕੀਤੀ। ਮੁੱਖ ਮਤਾ ਸਾਥੀ ਲਾਲ ਚੰਦ ਸਰਦੂਲਗੜ੍ਹ ਨੇ ਪੇਸ਼ ਕੀਤਾ। ਮੰਚ ਸੰਚਾਲਕ ਦੇ ਫਰਜ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਨਿਭਾਏ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਮੁੱਖ ਬੁਲਾਰਿਆਂ ਸੀਟੀਯੂ ਪੰਜਾਬ ਦੇ ਮੀਤ ਪ੍ਰਧਾਨ ਸਾਥੀ ਮੰਗਤ ਰਾਮ ਪਾਸਲਾ ਤੇ ‘ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ’ ਦੇ ਸੂਬਾਈ ਕਨਵੀਨਰ ਸਾਥੀ ਦੀਪਕ ਠਾਕੁਰ ਨੇ ਕਿਰਤੀਆਂ ਨੂੰ ਕੇਂਦਰੀ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ, ਦੇਸ਼ ਵਿਰੋਧੀ ਨਵ-ਉਦਾਰਵਾਦੀ ਨੀਤੀਆਂ ਖਿਲਾਫ ਫੈਸਲਾਕੁੰਨ ਘੋਲ ਵਿੱਢਣ ਤੇ ਭਾਜਪਾ ਦੇ ਵਿਚਾਰਧਾਰਕ ਆਕਾ ਆਰ.ਐਸ.ਐਸ. ਦੇ ਫਿਰਕੂ-ਫਾਸ਼ੀ ਹੱਲਿਆਂ ਤੇ ਵੰਡਵਾਦੀ ਕੁਚਾਲਾਂ ਨੂੰ ਭਾਂਜ ਦੇਣ ਦਾ ਸੱਦਾ ਦਿਤਾ।ਧਰਮਿੰਦਰ ਸਿੰਘ (ਜਨਰਲ ਸਕੱਤਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ), ਰਵਿੰਦਰ ਸਿੰਘ ਰਵੀ (ਕੋ ਕਨਵੀਨਰ ਪੰਜਾਬ ਸਟੂਡੈਂਟਸ ਫੈਡਰੇਸ਼ਨ), ਵਰਿੰਦਰ ਸਿੰਘ (ਸਰਪ੍ਰਸਤ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ), ਮਹੀਪਾਲ ਅਤੇ ਗੁਰਤੇਜ ਸਿੰਘ ਹਰੀ ਨੌ (ਸੂਬਾਈ ਆਗੂ ਦਿਹਾਤੀ ਮਜ਼ਦੂਰ ਸਭਾ ਪੰਜਾਬ) ਨੇ ਵੀ ਵਿਚਾਰ ਰੱਖੇ।

ਇਹ ਵੀ ਪੜ੍ਹੋ ਸਦਨ ‘ਚ ਪਾਸ ਹੋਇਆ BBMB ਤੋਂ CISF ਹਟਾਉਣ ਦਾ ਮਤਾ

ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਨਰੇਗਾ ਦੇ ਖਾਤਮੇ ਦੀਆਂ ਸਾਜ਼ਿਸ਼ਾਂ ਅਤੇ ਸੂਬੇ ਦੀ ਮਾਨ ਸਰਕਾਰ ਦੀ ਮਨਰੇਗਾ ਕਿਰਤੀਆਂ ਪ੍ਰਤੀ ਮੁਜ਼ਰਮਾਨਾ ਬੇਰੁਖੀ ਖਿਲਾਫ ਤਿੱਖਾ ਤੇ ਬੱਝਵਾਂ ਘੋਲ ਵਿੱਢਣ ਦਾ ਐਲਾਨ ਕੀਤਾ ਹੈ।ਉਨ੍ਹਾਂ ਮਨਰੇਗਾ ਕਾਨੂੰਨ ਨੂੰ ਅੱਖਰ-ਅੱਖਰ ਲਾਗੂ ਕਰਵਾਉਣ ਅਤੇ ਕੁਰੱਪਸ਼ਨ ਤੇ ਨਾਜਾਇਜ ਦਖ਼ਲ ਦੇ ਖਾਤਮੇ ਲਈ ਪਿੰਡ-ਪਿੰਡ ਮਜ਼ਬੂਤ ਜੱਥੇਬੰਦੀ ਉਸਾਰਨ ਦਾ ਸੱਦਾ ਦਿੱਤਾ।ਇਸ ਮੌਕੇ ਸਰਵ ਸੰਮਤੀ ਨਾਲ ਪਾਸ ਕੀਤੇ ਇਕ ਮਤੇ ਰਾਹੀਂ ਪੇਂਡੂ ਕਿਰਤੀ ਪਰਿਵਾਰਾਂ ਦੇ ਸਾਰੇ ਬਾਲਗ ਜੀਆਂ ਨੂੰ 700 ਰੁਪਏ ਦੀ ਦਿਹਾੜੀ ਸਹਿਤ ਸਾਰਾ ਸਾਲ ਕੰਮ ਦੇਣ ਦੀ ਮੰਗ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇ ਪੂਰਾ ਮਾਣ-ਸਨਮਾਨ : ਵਧੀਕ ਡਿਪਟੀ ਕਮਿਸ਼ਨਰ

0

👉ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ
👉ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਦਿਵਾਇਆ ਭਰੋਸਾ
Bathinda News: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਿੰਡਾਂ ਵਿਚ ਲੱਗਣ ਵਾਲੇ ਯਾਦਗਾਰੀ ਪੱਥਰ ਤੁਰੰਤ ਲਗਾਏ ਜਾਣਗੇ ਅਤੇ ਗਲਤ ਥਾਵਾਂ ‘ਤੇ ਲੱਗੇ ਪੱਥਰਾਂ ਨੂੰ ਢੁਕਵਾਂ ਸਥਾਨ ਮਿਲੇਗਾ।

ਇਹ ਵੀ ਪੜ੍ਹੋ  Travel Agent ਦੀ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ, ਪੁਲਿਸ ਨੇ ਕੀਤੀ ਕਾਰਵਾਈ

ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਾਨ-ਸਨਮਾਨ ਦੇਣ ਲਈ ਤੁਰੰਤ ਹੀ ਇਕ ਪੱਤਰ ਸਾਰਿਆਂ ਵਿਭਾਗਾਂ ਨੂੰ ਜਾਰੀ ਕੀਤਾ ਜਾਵੇਗਾ।ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਅਣਵਿਆਹੇ ਆਸ਼ਰਿਤਾਂ ਨੂੰ ਪੈਨਸ਼ਨ ਲਾਗੂ ਕਰਵਾਉਣ ਲਈ ਬੈਂਕਾਂ ਨਾਲ ਮੀਟਿੰਗਾਂ ਕਰਕੇ ਇਸ ਸਮੱਸਿਆਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਪੀ.ਐਸ.ਪੀ.ਸੀ.ਐਲ. ਵਿਭਾਗ ਵਲੋਂ ਅਜ਼ਾਦੀ ਘੁਲਾਟੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਕਿਹਾ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਸ਼ੀਸ਼ੇ ਨਾਲ ਕਵਰ ਕਰਨ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਬਿਜਲੀ ਸਪਲਾਈ ਬਹਾਲ ਕਰਨ ਗਏ ਠੇਕਾ ਮੁਲਾਜਮ ਲਾਈਨਮੈਂਨ ਦੀ ਕਰੰਟ ਲੱਗਣ ਕਾਰਨ ਹੋਈ ਮੌ+ਤ

ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿਚ ਪਾਰਕਿੰਗ ਤੋਂ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਛੋਟ ਦਿਵਾਉਣ ਲਈ ਵੀ ਚਾਰਾਜੋਈ ਕੀਤੀ ਜਾਵੇਗੀ। ਫਰੀਡਮ ਫਾਈਟਰਾਂ ਦੇ ਵਾਰਸਾਂ ਨੂੰ ਚੌਥੀ ਪੀੜ੍ਹੀ ਵਾਸਤੇ ਸਹੂਲਤਾਂ ਲਈ ਵੀ ਸੰਸਥਾ ਵੱਲੋਂ ਵਿਚਾਰਾਂ ਕੀਤੀਆਂ ਗਈਆਂ।ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਸ਼੍ਰੀ ਰਵਿੰਦਰ ਸਿੰਘ ਨੰਗਲਾ, ਸੀਨੀਅਰ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ, ਸ਼੍ਰੀ ਪੰਕਜ਼ ਕੁਮਾਰ ਲੇਖਕ, ਗੁਰਜੀਵਨ ਸਿੰਘ ਬਰਾੜ, ਸੁਖਮੰਦਰ ਸਿੰਘ, ਜਲਾਲ ਸਿੰਘ ਫੂਲ, ਯੁੱਧਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

0

Chandigarh News:ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ।ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵਾਂ ਸਮਾਗਮ ਜੋ ਕਿ ਪਹਿਲਾਂ 10 ਅਤੇ 11 ਜੁਲਾਈ ਤੱਕ ਸੱਦਿਆ ਗਿਆ ਸੀ, ਹੁਣ ਦੋ ਦਿਨ (14 ਅਤੇ 15 ਜੁਲਾਈ) ਲਈ ਵਧਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮਾਡਲ ਟਾਊਨ ਫੇਜ਼ 3 ਦਾ ਸੇਵਾ ਕੇਂਦਰ 14 ਜੁਲਾਈ ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਰਹੇਗਾ ਖੁੱਲ੍ਹਾ : ਡਿਪਟੀ ਕਮਿਸ਼ਨਰ

0

👉ਸ਼ਾਮ 4 ਤੋਂ ਸ਼ਾਮ 8 ਵਜੇ ਤੱਕ ਵੀ ਦੋ ਕਰਮਚਾਰੀ ਰਹਿਣਗੇ ਤਾਇਨਾਤ
Bathinda News:ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਥਾਨਕ ਕਮਿਊਨਿਟੀ ਸੈਂਟਰ ਮਾਡਲ ਟਾਊਨ ਫੇਜ਼ 3 ਦਾ ਸੇਵਾ ਕੇਂਦਰ 14 ਜੁਲਾਈ 2025 ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹੇ ਰਹੇਗਾ। ਇਹ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ ਸ਼ਾਮ 4 ਤੋਂ ਸ਼ਾਮ 8 ਵਜੇ ਤੱਕ ਦੋ ਕਰਮਚਾਰੀ ਵੀ ਤਾਇਨਾਤ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣਾ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ‘ਚ ਤੜਕਸਾਰ ਰਜਵਾਹਾ ਟੁੱਟਿਆ, ਸਾਂਈ ਨਗਰ ਸਹਿਤ ਪਾਸ਼ ਕਲੌਨੀਆਂ ਦੇ ਆਸਪਾਸ ਪਾਣੀ ਭਰਿਆ

ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦੀ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ ‘ਤੇ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 400 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

0

Chandigarh News:ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ।ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ ਖਸਤਾ ਹਾਲਤ ਬਾਰੇ ਧਿਆਨ ਦਵਾਇਆ ਗਿਆ ਸੀ, ਜਿਸ ਦੇ ਜਵਾਬ ਵਿੱਚ ਸੌਂਦ ਨੇ ਕਿਹਾ ਕਿ ਹਾਲ ਦੀ ਘੜੀ ਪੰਚਾਇਤ ਸੰਮਤੀ ਕੋਲ ਬੱਸ ਸਟੈਂਡ ਦੀ ਨਵੀਂ ਉਸਾਰੀ ਲਈ ਉਪਯੁਕਤ ਫੰਡਜ ਉਪਲੱਭਧ ਨਹੀਂ ਹਨ।

ਇਹ ਵੀ ਪੜ੍ਹੋ  ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ; ਪੰਜਾਬ ਸਰਕਾਰ ਅੱਜ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਹਿਤ ਲਿਆਏਗੀ ਇਹ ਕਾਨੂੰਨ

ਜਦੋਂ ਤੱਕ ਬੱਸ ਸਟੈਂਡ ਦੀ ਨਵੀਂ ਬਿਲਡਿੰਗ ਦੀ ਉਸਾਰੀ ਨਹੀਂ ਹੁੰਦੀ, ਉਸ ਸਮੇਂ ਤੱਕ ਇਸ ਨੂੰ ਚੱਲਦੀ ਹਾਲਤ ਵਿਚ ਰੱਖਣ ਲਈ ਸੰਮਤੀ ਫੰਡ/15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਵਿਚੋਂ ਰਿਪੇਅਰ ਕਰਨ ਦੇ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2021 ਦੌਰਾਨ ਬੱਸ ਸਟੈਂਡ ਤਲਵਾੜਾ ਦੀ ਨਵੀਂ ਉਸਾਰੀ ਲਈ 2.62 ਕਰੋੜ ਰੁਪਏ ਦੀ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ ਗਈ ਸੀ ਪ੍ਰੰਤੂ ਫੰਡ ਪ੍ਰਾਪਤ ਨਾ ਹੋਣ ਕਾਰਨ ਉਸਾਰੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਸਕੀ। ਹੁਣ ਦੋਬਾਰਾ ਟਰਾਂਸਪੋਰਟ ਵਿਭਾਗ ਨਾਲ ਰਾਬਤਾ ਕਰਕੇ ਬੱਸ ਅੱਡੇ ਦੀ ਦਸ਼ਾ ਬਦਲੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਦਨ ‘ਚ ਪਾਸ ਹੋਇਆ BBMB ਤੋਂ CISF ਹਟਾਉਣ ਦਾ ਮਤਾ

0

Chandigarh News:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ।ਕਾਂਗਰਸੀ ਵਿਧਾਇਕ ਸਦਨ ​​ਤੋਂ ਵਾਕਆਊਟ ਕਰ ਗਏ। ਅੱਜ ਭਾਖੜਾ ਡੈਮ ਵਿੱਚ ਸੀਆਈਐਸਐਫ ਤਾਇਨਾਤ ਕਰਨ ਦੇ ਪ੍ਰਸਤਾਵ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਵਧਿਆ ਸਮਾਂ

ਮੁੱਖ ਮੰਤਰੀ ਅਤੇ ਵਿਧਾਇਕਾਂ ਦੇ ਸਮਰਥਨ ਤੋਂ ਬਾਅਦ, ਬੀਬੀਐਮਬੀ ਵਿੱਚ ਸੀਆਈਐਸਐਫ ਤਾਇਨਾਤ ਕਰਨ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ। ਨਾਲ ਹੀ, ਇਸ ਸਬੰਧ ਵਿੱਚ ਕੇਂਦਰ ਨੂੰ ਸੂਚਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਪ੍ਰਸਤਾਵ ਅਨੁਸਾਰ, ਜੇਕਰ ਇਸ ਦੇ ਬਾਵਜੂਦ ਸੀਆਈਐਸਐਫ ਤਾਇਨਾਤ ਕੀਤਾ ਜਾਂਦਾ ਹੈ, ਤਾਂ ਪੰਜਾਬ ਸਰਕਾਰ ਨੇ ਇਸ ‘ਤੇ ਹੋਣ ਵਾਲੇ ਖਰਚੇ ਨੂੰ ਸਹਿਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਵਧਿਆ ਸਮਾਂ

0

Chandigarh News: ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਵਧਾ ਦਿਤਾ ਗਿਆ ਹੈ। ਹੁਣ ਵਿਧਾਨ ਸਭਾ ਦੀ ਕਾਰਵਾਈ 5 ਦਿਨਾਂ ਤਕ ਚੱਲੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਹੁਣ ਵਿਧਾਨ ਸਭਾ ਦਾ ਸੈਸ਼ਨ 11 ਜੁਲਾਈ ਤੋਂ 15 ਜੁਲਾਈ ਤਕ ਚੱਲੇਗਾ। ਇਸ ਦੌਰਾਨ 11 ਜੁਲਾਈ ਦਿਨ ਸ਼ੁਕਰਵਾਰ ਨੂੰ ਵਿਧਾਨਿਕ ਕੰਮਕਾਰ ਹੋਣਗੇ।

ਇਹ ਵੀ ਪੜ੍ਹੋ  ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ; ਪੰਜਾਬ ਸਰਕਾਰ ਅੱਜ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਹਿਤ ਲਿਆਏਗੀ ਇਹ ਕਾਨੂੰਨ

12 ਜੁਲਾਈ ਦਿਨ ਸ਼ਨਿਚਰਵਾਰ ਤੇ 13 ਜੁਲਾਈ ਐਤਵਾਰ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ 14 ਜੁਲਾਈ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਵਿਧਾਨਿਕ ਕੰਮਕਾਰ ਹੋਣਗੇ। ਸੰਧਵਾਂ ਨੇ ਦਸਿਆ ਕਿ 15 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਵਿਧਾਨਿਕ ਤੇ ਹੋਰ ਕੰਮਕਾਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਬਲੀ ਢਿੱਲੋਂ ਦੀ ਅਗਵਾਈ ‘ਚ ਸ਼ਹਿਰੀ ਜਥੇਬੰਦੀ ਵੱਲੋਂ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਲਈ ਸਨਮਾਨ ਸਮਾਰੋਹ ਦਾ ਆਯੋਜਨ

0

👉2027 ਵਿੱਚ ਅਕਾਲੀ ਦਲ ਦੀ ਬਣੇਗੀ ਸਰਕਾਰ: ਇਕਬਾਲ ਸਿੰਘ ਬਬਲੀ ਢਿੱਲੋਂ
Bathinda News:ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਵੱਲੋਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਦਲ ਦੇ ਨਵੇਂ ਅਹੁਦੇਦਾਰਾਂ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕਰਕੇ ਏਕਤਾ ਦਾ ਸਬੂਤ ਦਿੱਤਾ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬਠਿੰਡਾ ਸੁਸ਼ੀਲ ਜਿੰਦਲ ਗੋਲਡੀ, ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਵਰਕਿੰਗ ਕਮੇਟੀ ਮੈਂਬਰ ਬਲਜੀਤ ਸਿੰਘ ਬੀੜ ਬਹਿਮਣ, ਰਵੀ ਪ੍ਰੀਤ ਸਿੰਘ, ਬੀਬੀ ਜੋਗਿੰਦਰ ਕੌਰ, ਹਲਕਾ ਇੰਚਾਰਜ ਫੂਲ ਹਰਿੰਦਰ ਸਿੰਘ ਹਿੰਦਾ ਮਹਿਰਾਜ, ਹਲਕਾ ਇੰਚਾਰਜ਼ ਭੁੱਚੋ ਮਾਨ ਸਿੰਘ ਗੁਰੂ, ਸੂਬਾਈ ਡੈਲੀਗੇਟ ਨਿਰਮਲ ਸਿੰਘ ਸੰਧੂ, ਰਾਜਬਿੰਦਰ ਸਿੱਧੂ, ਜ਼ਿਲ੍ਹਾ ਡੈਲੀਗੇਟ ਦਲਜੀਤ ਸਿੰਘ ਬਰਾੜ,ਚਮਕੌਰ ਸਿੰਘ ਮਾਨ ਮੋਹਨਜੀਤ ਸਿੰਘ ਪੁਰੀ,ਅਮਰਿੰਦਰ ਸਿੱਧੂ, ਬੀਬੀ ਬਲਵਿੰਦਰ ਕੌਰ, ਕੁਲਦੀਪ ਨੰਬਰਦਾਰ, ਗੁਰਸੇਵਕ ਮਾਨ, ਗੁਰਪ੍ਰੀਤ ਸੰਧੂ, ਪਰਮਪਾਲ ਸਿੰਘ ਸਿੱਧੂ, ਵਿਨੋਦ ਕੁਮਾਰ ਬੋਦੀ, ਦਰਸ਼ਨ ਸਿੰਘ ਰੋਮਾਣਾ, ਜਗਦੀਪ ਸਿੰਘ ਗਹਿਰੀ ਅਤੇ ਐਕਸੀਅਨ ਦਿਆਲ ਸਿੰਘ ਦਾ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ‘ਚ ਤੜਕਸਾਰ ਰਜਵਾਹਾ ਟੁੱਟਿਆ, ਸਾਂਈ ਨਗਰ ਸਹਿਤ ਪਾਸ਼ ਕਲੌਨੀਆਂ ਦੇ ਆਸਪਾਸ ਪਾਣੀ ਭਰਿਆ

ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਚਮਕੌਰ ਸਿੰਘ ਮਾਨ ਨੇ ਬਾਖੂਬੀ ਨਿਭਾਈ, ਜਦੋਂ ਕਿ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਨਾਇਬ ਸਿੰਘ ਬਰਾੜ, ਇਕਬਾਲ ਸਿੰਘ ਮਿਠੜੀ, ਬਲਵਿੰਦਰ ਸਿੰਘ ਬੱਲੀ, ਪਰਮਪਾਲ ਸਿੰਘ ਸਿੱਧੂ, ਰਵਿੰਦਰ ਸਿੰਘ ਚੀਮਾ, ਸੁਨੀਲ ਫੌਜੀ, ਹਰਤਾਰ ਸਿੰਘ, ਰਾਕੇਸ਼ ਕਾਕਾ, ਹਰਮਨ ਪਾਲ ਸਿੰਘ ਰਿੰਕਾ, ਨਰਿੰਦਰ ਪਾਲ ਲਾਡੀ, ਸੁਖਦੇਵ ਸਿੰਘ ਗੁਰਥੜੀ, ਹਰਵਿੰਦਰ ਸ਼ਰਮਾ ਗੰਜੂ, ਅਭੈ ਖਣਗਵਾਲ ਸਮੇਤ ਮਨਮੋਹਨ ਸਿੰਘ ਕੁੱਕੂ, ਸੁਖਦੇਵ ਸਿੰਘ ਬਰਾੜ, ਅਮਰਜੀਤ ਸਿੰਘ ਬਿਰਦੀ, ਮੱਖਣ ਠੇਕੇਦਾਰ, ਬੰਤ ਸਿੰਘ ਸਿੱਧੂ, ਗੁਰਬਚਨ ਸਿੰਘ, ਜਗਜੀਤ ਭੁੱਲਰ, ਡਿੰਪੀ ਬਾਘਲਾ, ਬੀਬੀ ਰਾਜਿੰਦਰ ਕੌਰ ਬਰਾੜ, ਹਰਜਿੰਦਰ ਸਿੰਘ ਟੋਨੀ, ਅਮਨ ਢਿੱਲੋਂ, ਰਾਜੂ ਪਰਿੰਦਾ, ਰੋਸ਼ਨ ਗਿਆਨਾ, ਤੇਜ ਕੌਰ, ਯਾਦਵਿੰਦਰ ਸਿੰਘ ਮਹਿਣਾ, ਰਵੀ ਢੱਲਾ, ਕਰਮਾ ਯੋਗ ਸਿੰਘ ਮਾਨ, ਗੁਰਪ੍ਰੀਤ ਸਿੰਘ ਬੱਬੂ, ਦਲਜੀਤ ਰੋਮਾਣਾ, ਦਰਸ਼ਨ ਰੋਮਾਣਾ, ਸੀਰਾ ਸਿੱਧੂ ਅਤੇ ਸਮੁੱਚੀ ਲੀਡਰਸ਼ਿਪ ਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ  Travel Agent ਦੀ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ, ਪੁਲਿਸ ਨੇ ਕੀਤੀ ਕਾਰਵਾਈ

ਇਸ ਮੌਕੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹਿਲਕਦਮੀ ਕਰਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹਰ ਅਹੁਦੇਦਾਰ ਅਤੇ ਵਰਕਰ ਨੂੰ ਇਸ ਸੰਕਟ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਸਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ, ਤਾਂ ਜੋ 2027 ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ; ਪੰਜਾਬ ਸਰਕਾਰ ਅੱਜ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਹਿਤ ਲਿਆਏਗੀ ਇਹ ਕਾਨੂੰਨ

0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬੀਤੇ ਕੱਲ ਤੋਂ ਬੁਲਾਏ ਗਏ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਆਖਰੀ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਕਈ ਹੋਰ ਮਹੱਤਵਪੂਰਨ ਬਿੱਲ ਪੇਸ਼ ਕੀਤੇ ਜਾਣਗੇ। ਇੰਨ੍ਕਹਾਂ ਵਿਚ ਡੈਮਾਂ ਦੀ ਸੁਰੱਖਿਆ ਤੋਂ ਸੀਆਈਐਸਐਫ ਨੂੰ ਹਟਾਉਣ ਦਾ ਮਤਾ ਵੀ ਸ਼ਾਮਲ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਧਾਰਮਿਕ ਗਰੰਥਾਂ ਦੀ ਬੇਅਦਬੀ ਨੂੰ ਰੋਕਣ ਅਤੇ ਹੁਣ ਤੱਕ ਹੋਈਆਂ ਬੇਅਦਬੀਆਂ ਦੇ ਮਾਮਲੇ ਵਿਚ ਸਖਤ ਸਜ਼ਾਵਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਮਾਮਲੇ ਪ੍ਰਤੀ ਕਾਫ਼ੀ ਗੰਭੀਰ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ Travel Agent ਦੀ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ, ਪੁਲਿਸ ਨੇ ਕੀਤੀ ਕਾਰਵਾਈ

ਜਿਸਦੇ ਚੱਲਦੇ ਸੈਸ਼ਨ ਦੇ ਦੂਜੇ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਚਰਚਾਵਾਂ ਮੁਤਾਬਕ ਇਸ ਬਿੱਲ ਦੇ ਵਿਚ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਤੇ ਜੁਰਮਾਨਿਆਂ ਦਾ ਪ੍ਰਵਾਧਨ ਕੀਤਾ ਜਾ ਰਿਹਾ। ਧਾਰਮਿਕ ਗਰੰਥਾਂ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਤੇ ਉਨ੍ਹਾਂ ਦੇ ਅੰਸ਼ਾਂ, ਜਿਵੇਂ ਗੁਟਕਾ ਸਾਹਿਬ, ਪੋਥੀ ਸਾਹਿਬ ਤੋਂ ਇਲਾਵਾ ਪਵਿੱਤਰ ਗੀਤਾ, ਬਾਈਬਲ ਤੇ ਕੁਰਾਨ ਸਰੀਫ਼ ਨੂੰ ਵੀ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

ਇਸਤੋਂ ਇਲਾਵਾ ਪੰਜਾਬ ਵਿਚ ਦੋ ਹੋਰ ਪ੍ਰਾਈਵੇਟ ਯੁਨੀਵਰਸਿਟੀਆਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ, ਸੀਜੀਸੀ ਯੂਨੀਵਰਸਿਟੀ ਮੋਹਾਲੀ, ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ 2025, ਪੰਜਾਬ ਲੇਬਰ ਵੈਲਫੇਅਰ ਫੰਡ ਸੋਧ ਬਿੱਲ 2025, ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਪੰਜਾਬ ਸੋਧ ਬਿੱਲ 2025 ਸ਼ਾਮਲ ਹਨ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਮਾਰਚ ਮਹੀਨੇ ਵਿਚ ਬੀਬੀਐਮਬੀ ਦੇ ਮੁੱਦੇ ‘ਤੇ ਇੱਕ ਵਿਸ਼ੇਸ ਸੈਸ਼ਨ ਹੋ ਚੁੱਕਿਆ ਹੈ। ਉਧਰ, ਵਿਰੋਧੀ ਪਾਰਟੀਆਂ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ਉਪਰ ਸਰਕਾਰ ਨੂੰ ਘੇਰਣ ਦੇ ਰੋਅ ਵਿਚ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911214