Friday, May 22, 2026
Home Blog Page 609

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

0

👉ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਲਿਆ ਫੈਸਲਾ
👉ਡੈਮਾਂ ਤੋਂ ਸੀ.ਆਈ.ਐਸ.ਐਫ. ਦੀ ਤਾਇਨਾਤੀ ਦਾ ਫੈਸਲਾ ਰੱਦ ਕਰਨ ਲਈ ਮਤਾ ਲਿਆਏਗੀ ਸੂਬਾ ਸਰਕਾਰ
Chandigarh News:ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ-ਪੰਚਾਂ ਦਾ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਇਸ ਪਵਿੱਤਰ ਅਸਥਾਨ ’ਤੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਮਹਾਰਾਸ਼ਟਰ ਵਿੱਚ ਇਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਮਹੱਤਵ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਹਿਲਕਦਮੀ ਨੂੰ ਪੁਖਤਾ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਡੈਮਾਂ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਦੇ ਜਵਾਨਾਂ ਨੂੰ ਤਾਇਨਾਤ ਕਰਨ ਦੀ ਸਹਿਮਤੀ ਦਿੱਤੀ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੌਜੂਦਾ ਸਰਕਾਰ ਇਸ ਫੈਸਲੇ ਨੂੰ ਵਾਪਸ ਲੈਣ ਲਈ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਆਪਣੇ ਡੈਮਾਂ ਦੀ ਰਾਖੀ ਵੀ ਕਰ ਸਕਦੇ ਹਨ।”ਮੁੱਖ ਮੰਤਰੀ ਨੇ ਤਿੱਖੀ ਸਿਆਸੀ ਚੋਟ ਕਰਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੂੰ ਸਲਾਹ ਦਿੱਤੀ ਕਿ ਉਹ ਹੋਰ ਮੁੱਦਿਆਂ ‘ਤੇ ਟਿੱਪਣੀ ਕਰਨ ਦੀ ਬਜਾਏ ਆਪਣੀ ਪਾਰਟੀ ਅਤੇ ਅਹੁਦੇ ਨੂੰ ਬਚਾਉਣ ‘ਤੇ ਧਿਆਨ ਦੇਣ। ਉਨ੍ਹਾਂ ਕਿਹਾ ਕੀਤੀ ਕਿ ਸਾਬਕਾ ਕਾਂਗਰਸੀ ਆਗੂ, ਜੋ ਹੁਣ ਭਾਜਪਾ ਵਿੱਚ ਹਨ, ਲੁਧਿਆਣਾ ਜ਼ਿਮਨੀ ਚੋਣ ਵਿੱਚ ਭਗਵਾਂ ਪਾਰਟੀ ਦੀ ਹਾਰ ਤੋਂ ਬੁਰੀ ਤਰ੍ਹਾਂ ਘਬਰਾ ਗਏ ਹਨ। ਭਗਵੰਤ ਸਿੰਘ ਮਾਨ ਨੇ ਅਜਿਹੇ ਆਗੂਆਂ ਦੇ ਵਾਰ-ਵਾਰ ਵਫ਼ਾਦਾਰੀ ਬਦਲਣ ਅਤੇ ਪੰਜਾਬ ਦੇ ਲੋਕਾਂ ਦੇ ਸਰੋਕਾਰਾਂ ਪ੍ਰਤੀ ਵੀ ਵਫਾਦਾਰ ਨਾ ਰਹਿਣ ਦੀ ਸਖ਼ਤ ਆਲੋਚਨਾ ਕੀਤੀ।ਪੰਜਾਬ ਪੁਲਿਸ ਵਿੱਚ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿੱਚ ਮਨੁੱਖੀ ਸ਼ਕਤੀ ਅਤੇ ਸਰੋਤਾਂ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਦਕਿ ਸਾਲਾਂ ਤੋਂ ਪੁਲਿਸ ਦੀ ਨਫ਼ਰੀ ਵਿੱਚ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਮਾਣਮੱਤੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵਿਧਾਨ ਸਭਾ ਇਜਲਾਸ ਦੌਰਾਨ ਕਾਂਗਰਸੀ ਆਗੂ ਸਮੇਤ ਵਿਰੋਧੀ ਧਿਰ ਦੇ ਆਗੂਆਂ ਦੇ “ਦੋਗਲੇ ਕਿਰਦਾਰ” ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਨੇ ਜਾਖੜ ਅਤੇ ਬਾਜਵਾ ਵਰਗੇ ਆਗੂਆਂ ‘ਤੇ ਬੇਹੂਦੇ ਮੁੱਦੇ ਉਠਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਨੂੰ ਸੱਤਾ ਵਿੱਚ ਰਹਿੰਦੇ ਸਮੇਂ ਸੂਬੇ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਨਸ਼ਿਆਂ ਨਾਲ ਸਬੰਧਤ ਮੁੱਦੇ ‘ਤੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਪੈਰ ਪਸਾਰਨ ਲਈ ਅਕਾਲੀਆਂ ਦੇ ਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ‘ਚਿੱਟਾ’ (ਸਿੰਥੈਟਿਕ ਡਰੱਗਜ਼) ਰੈਕੇਟ ਦਾ ਸਰਗਨਾ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ ਅਤੇ ਜ਼ਿੰਮੇਵਾਰ ਲੋਕਾਂ ਨੂੰ ਅਜਿਹੇ ਕੰਮਾਂ ਲਈ ਕਾਨੂੰਨੀ ਤੌਰ ’ਤੇ ਨਤੀਜੇ ਭੁਗਤਣੇ ਪੈਣਗੇ।ਮੁੱਖ ਮੰਤਰੀ ਨੇ ਕੁਝ ਕਿਸਾਨ ਯੂਨੀਅਨਾਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਹ ਆਗੂ ਹੁਣ ਸਹੀ ਅਰਥਾਂ ਵਿੱਚ ਕਿਸਾਨੀ ਨਾਲ ਜੁੜੇ ਲੋਕਾਂ ਦੇ ਹਿੱਤਾਂ ਦੀ ਨੁਮਾਇੰਦਗੀ ਨਹੀਂ ਕਰਦੇ ਸਗੋਂ ਇਸ ਦੀ ਬਜਾਏ ਇਹ ਯੂਨੀਅਨਾਂ ਆਪਣੀ ਖੁਦ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਬਣ ਗਏ ਹਨ। ਉਨ੍ਹਾਂ ਨੇ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਰਾਹੀਂ ਗੈਰ-ਕਾਨੂੰਨੀ ਕਲੋਨੀਆਂ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਆਗੂ ਕਹਾਉਂਦੇ ਇਹ ਲੋਕ ਇਸ ਮੁੱਦੇ ‘ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਅਖੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਕੋਲ ਵਿਦੇਸ਼ਾਂ ਦਾ ਦੌਰਾ ਕਰਨ ਲਈ ਤਾਂ ਸਮਾਂ ਹੈ ਪਰ ਉਹ 140 ਕਰੋੜ ਭਾਰਤੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਵਿੱਚ ਅਸਫਲ ਰਹਿੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ 10,000 ਤੋਂ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਜਸ਼ਨ ਮਨਾ ਰਹੇ ਹਨ ਜਦੋਂ ਕਿ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

0

Chandigarh News:ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ। ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ ਜਿਸ ਵਿੱਚ ਮੱਛੀ ਅਤੇ ਝੀਂਗਾ ਪਾਲਣ ਲਈ ਤਲਾਅ ਦੀ ਉਸਾਰੀ, ਮੱਛੀ ਫੀਡ ਮਿੱਲਾਂ, ਰੀਸਰਕੁਲੇਟਰੀ ਐਕੁਆਕਲਚਰ ਸਿਸਟਮ (ਆਰਏਐਸ), ਬਾਇਓਫਲੌਕ-ਕਲਚਰ ਸਿਸਟਮ, ਆਈਸ ਬਾਕਸ ਦੀ ਸਹੂਲਤ ਵਾਲੇ ਇੰਸੂਲੇਟਿਡ ਵਾਹਨ, ਮੋਟਰਸਾਈਕਲ ਅਤੇ ਆਟੋ-ਰਿਕਸ਼ਾ ਸ਼ਾਮਲ ਹਨ, ਜਿਨ੍ਹਾਂ ‘ਤੇ 40 ਤੋਂ 60 ਫੀਸਦ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਾਫ਼-ਸੁਥਰੇ ਵਾਤਾਵਰਣ ਵਿੱਚ ਮੱਛੀ ਅਤੇ ਮੱਛੀ ਉਤਪਾਦਾਂ ਦੀ ਵਿਕਰੀ ਲਈ 8 ਪ੍ਰਾਈਵੇਟ ਫਿਸ਼ ਕਿਓਸਕ ਵੀ ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਸੂਬੇ ਦੇ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਹਾੜੇ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮੱਛੀ ਪਾਲਣ ਖੇਤਰ ਚੰਗੀ ਤਰ੍ਹਾਂ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਨੇ ਮੱਛੀ ਪਾਲਣ ਅਤੇ ਸਹਾਇਕ ਉਦਯੋਗਾਂ ਵਿੱਚ ਵਿਕਾਸ ਲਈ ਵਿਸ਼ਾਲ ਸੰਭਾਵਨਾਵਾਂ ਪੈਦਾ ਕਰਨ ਦੇ ਨਾਲ-ਨਾਲ ਮੱਛੀ ਅਤੇ ਝੀਂਗਾ ਪ੍ਰੋਸੈਸਿੰਗ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇ ਹਨ। ਇਸ ਪ੍ਰਗਤੀ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।ਮੱਛੀ ਪਾਲਣ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨੂੰ ਸਵੈ-ਰੁਜ਼ਗਾਰ ਦੇ ਇੱਕ ਫਾਇਦੇਮੰਦ ਮੌਕੇ ਵਜੋਂ ਦੇਖਣ ਦੀ ਅਪੀਲ ਕਰਦਿਆਂ ਇਸ ਉੱਦਮ ਨੂੰ ਅਪਣਾ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਤੇ ਰਿਹਾਇਸ਼ੀ ਕੰਪਲੈਕਸ ਵਿਚ ਪੌਦੇ ਲਗਾਏ

0

SAS Nagar News:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਤਾਵਰਨ ਨੂੰ ਸੁਰੱਖਿਅਤ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਪੌਦੇ ਲਗਾਏ ਗਏ। ਇਸ ਮੌਕੇ ਬੋਰਡ ਅਧਿਕਾਰੀਆਂ ਵੱਲੋਂ ਮੁੱਖ ਦਫ਼ਤਰ, ਰਿਹਾਇਸ਼ੀ ਕੰਪਲੈਕਸ ਅਤੇ ਖੇਤਰੀ ਦਫ਼ਤਰਾਂ ਦੇ ਨਾਲ ਨਾਲ ਆਪਣੇ ਆਦਰਸ਼ ਅਤੇ ਐਫੀਲਇਏਟਿਡ ਸਕੂਲਾਂ ਵਿਖੇ ਵੀ ਪੌਦੇ ਲਗਾਉਣ ਦੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਤਹਿਤ ਛਾਂ ਦਾਰ, ਫਲ ਦਾਰ ਅਤੇ ਮੈਡੀਕੇਟਿਡ ਦਰਜਨਾਂ ਕਿਸਮ ਦੇ ਕੁੱਲ 100 ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ  ਕੱਪੜਾ ਵਪਾਰੀ ਦੇ ਕਾਤਲਾਂ ਨੂੰ ਭਜਾਉਣ ਵਾਲੇ ‘ਮੱਦਦਗਾਰਾਂ’ ਦੇ ਹੋਏ ਪੁਲਿਸ ਮੁਕਾਬਲੇ ਦਾ ਮਾਮਲਾ ਭਖਿਆ, ਮਾਪਿਆਂ ਵੱਲੋਂ ਸੰਸਕਾਰ ਤੋਂ ਇੰਨਕਾਰ

ਹਰਿਆਲੀ ਦੀ ਇਸ ਮੁਹਿੰਮ ਵਿੱਚ ਚੇਅਰਮੈਨ ਡਾ. ਅਮਰਪਾਲ ਸਿੰਘ ਆਈ.ਏ.ਐੱਸ (ਰਿਟਾ:), ਉਪ ਸਕੱਤਰ ਸ਼੍ਰੀ ਗੁਰਤੇਜ ਸਿੰਘ ਅਤੇ ਸ਼੍ਰੀਮਤੀ ਗੁਰਮੀਤ ਕੌਰ ਸਮੇਤ ਹੋਰ ਅਧਿਕਾਰੀ, ਕਰਮਚਾਰੀ ਤੇ ਯੂਨੀਅਨ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਚੇਅਰਮੈਨ ਜੀ ਵੱਲੋਂ ਮੁੱਖ ਦਫ਼ਤਰ ਵਿੱਚ ਅੰਬ ਦਾ ਪੌਦਾ ਲਗਾ ਕੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਇਸ ਮੌਕੇ ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ.ਏ.ਐੱਸ (ਰਿਟਾ:), ਨੇ ਇਹ ਵੀ ਕਿਹਾ ਕਿ ਰੁੱਖਾਂ ਦੀ ਨਿਰੰਤਰ ਕਟਾਈ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ ।

ਇਹ ਵੀ ਪੜ੍ਹੋ  ਘੋਰ ਕਲਯੁਗ; ਹਰਿਆਣਾ ‘ਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਾ ਕ+ਤ+ਲ

ਧਰਦੀ ਦੇ ਪਸ਼ੂ, ਪੰਛੀਆਂ, ਮਨੁੱਖੀ ਜੀਵਨ ਨੂੰ ਬਚਾਉਣ ਲਈ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਸਮਰਪਿਤ ਇਸ ਮੁਹਿੰਮ ਤਹਿਤ ਹਰ ਸਾਲ ਮੁੱਖ ਦਫ਼ਤਰ, ਖੇਤਰੀ ਦਫ਼ਤਰਾਂ ਅਤੇ ਸਿੱਖਿਆ ਬੋਰਡ ਨਾਲ ਸਬੰਧਤ ਵਿੱਦਿਅਕ ਅਦਾਰਿਆਂ ਵਿੱਚ ਬੁਟੇ ਲਗਾਏ ਜਾਣਗੇ। ਇਨ੍ਹਾਂ ਬੁਟਿਆਂ ਦੀ ਸਾਂਭ ਸੰਭਾਲ ਬਕਾਇਦਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਦਾ ਲਾਭ ਲੈ ਸਕਣ। ਇਸ ਮੁਹਿੰਮ ਨਾਲ ਬੱਚਿਆਂ ਨੂੰ ਇਨ੍ਹਾਂ ਬੁਟਿਆਂ ਦੀ ਮਲਕੀਅਤ ਸੌਂਪਕੇ ਸਕੂਲੀ ਸਿੱਖਿਆ ਦੇ ਨਾਲ-ਨਾਲ ਵਾਤਾਵਰਨ ਪ੍ਰੇਮੀ ਵੀ ਬਣਾਇਆ ਜਾਵੇਗਾ। ਰੁੱਖ ਲਗਾਉਣ ਦੀ ਇਹ ਪਿਰਤ ਹਰ ਸਾਲ ਬਕਾਇਦਾ ਨਿਭਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੱਪੜਾ ਵਪਾਰੀ ਦੇ ਕਾਤਲਾਂ ਨੂੰ ਭਜਾਉਣ ਵਾਲੇ ‘ਮੱਦਦਗਾਰਾਂ’ ਦੇ ਹੋਏ ਪੁਲਿਸ ਮੁਕਾਬਲੇ ਦਾ ਮਾਮਲਾ ਭਖਿਆ, ਮਾਪਿਆਂ ਵੱਲੋਂ ਸੰਸਕਾਰ ਤੋਂ ਇੰਨਕਾਰ

0

Patiala News:ਤਿੰਨ ਦਿਨ ਪਹਿਲਾਂ ਅਬੋਹਰ ਇਲਾਕੇ ਵਿਚ ਇੱਕ ਨਾਮੀ ਕੱਪੜਾ ਵਪਾਰੀ ਤੇ ਟੇਲਰ ਸੋਅਰੂਮ ‘ਨਿਊ ਵੀਅਰ ਵੈੱਲ’ ਦੇ ਮਾਲਕ ਸੰਜੇ ਵਰਮਾ ਦੇ ਹੋਏ ਦਿਨ-ਦਿਹਾੜੇ ਕਤਲ ਮਾਮਲੇ ਵਿਚ ਲੋੜੀਦੇ ਸ਼ੂਟਰਾਂ ਨੂੰ ਭਜਾਉਣ ਵਾਲੇ ਮੁਲਜਮਾਂ ਦੇ ਹੋਏ ਪੁਲਿਸ ਮੁਕਾਬਲੇ ਉਪਰ ਹੁਣ ਸਵਾਲ ਖੜ੍ਹੇ ਹੋਣ ਲੱਗੇ ਹਨ। ਅਬੋਹਰ ਦੇ ਪੰਜ ਟਿੱਬਾ ਪੀਰ ਨਜਦੀਕ ਹੋਏ ਇਸ ਮੁਕਾਬਲੇ ਵਿਚ ਮਾਰੇ ਗਏ ਪਟਿਆਲਾ ਨਾਲ ਸਬੰਧਤ ਜਸਪ੍ਰੀਤ ਸਿੰਘ ਦੇ ਪ੍ਰਵਾਰ ਨੇ ਅੱਜ ਐਸਡੀਐਮ ਰਾਜਪੁਰਾ ਦੇ ਦਫ਼ਤਰ ਅੱਗੇ ਧਰਨਾ ਲਗਾਉਂਦਿਆਂ ਇਸ ਮੁਕਾਬਲੇ ਦੀ ਸੀਬੀਆਈ ਜਾਂਚ ਮੰਗੀ ਹੈ। ਇਸ ਧਰਨੇ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਵੀ ਸਾਥ ਦਿੱਤਾ।

ਇਹ ਵੀ ਪੜ੍ਹੋ  ਘੋਰ ਕਲਯੁਗ; ਹਰਿਆਣਾ ‘ਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਾ ਕ+ਤ+ਲ

ਮ੍ਰਿਤਕ ਦੀ ਮਾਤਾ ਪਰਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਪਰਸੋ ਰਾਤ ਨੂੰ ਕਰੀਬ ਡੇਢ ਵਜੇਂ ਉਸਦੇ ਘਰ 20-25 ਜਣੇ ਕੰਧਾਂ ਟੱਪ ਕੇ ਦਾਖਲ ਹੋਏ ਤੇ ਜਸਪ੍ਰੀਤ ਨੂੰ ਕੁੱਟਦੇ ਹੋਏ ਆਪਣੇ ਨਾਲ ਲੈ ਗਏ। ਇਸਤੋਂ ਬਾਅਦ ਦੂਜੇ ਦਿਨ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਿਸ ਮੁਕਾਬਲੇ ਵਿਚ ਮਾਰੇ ਜਾਣ ਦਾ ਪਤਾ ਲੱਗਿਆ। ਪਰਵਿੰਦਰ ਕੌਰ ਨੇ ਕਿਹਾ ਕਿ ਇਹ ਪੁਲਿਸ ਮੁਕਾਬਲਾ ਝੂਠਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਸਦੇ ਪੁੱਤਰ ਨੇ ਕੋਈ ਗਲਤੀ ਵੀ ਕੀਤੀ ਸੀ ਤਾਂ ਉਸਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਣੀ ਚਾਹੀਦੀ ਸੀ। ਇਸ ਮੌਕੇ ਪ੍ਰਵਾਰਕ ਮੈਂਬਰਾਂ ਨੈ ਐਲਾਨ ਕੀਤਾ ਕਿ ਉਹ ਇਨਸਾਫ਼ ਮਿਲਣ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਘੋਰ ਕਲਯੁਗ; ਹਰਿਆਣਾ ‘ਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਾ ਕ+ਤ+ਲ

0

Haryana News: ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਦੋ ਸਕੂਲੀ ਵਿਦਿਆਰਥੀਆਂ ਵੱਲੋਂ ਚਾਕੂ ਦੇ ਨਾਲ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਨੋਂ ਵਿਦਿਆਰਥੀ ਸਕੂਲ ਵਿਚੋਂ ਫ਼ਰਾਰ ਹੋ ਗਏ। ਸਕੂਲ ਸਟਾਫ਼ ਵੱਲੋਂ ਜਖਮੀ ਹਾਲਾਤ ਚ ਪ੍ਰਿੰਸੀਪਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਕੈਂਪਸ ‘ਚ ਚੱਲੀ ਗੋ+ਲੀ, ਥਾਣੇਦਾਰ ਹੋਇਆ ਗੰਭੀਰ ਜਖ਼ਮੀ

ਮ੍ਰਿਤਕ ਪ੍ਰਿੰਸੀਪਲ ਦੀ ਪਹਿਚਾਣ ਜਗਵੀਰ ਸਿੰਘ ਦੇ ਤੌਰ ‘ਤੇ ਹੋਈ ਹੈ, ਜੋਕਿ ਪਿੰਡ ਬਾਂਸ ਬਾਦਸ਼ਹਪੁਰ ਵਿਖੇ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਚਲਾਉਂਦਾ ਸੀ। ਹਾਲਾਂਕਿ ਹਾਲੇ ਤੱਕ ਇਸ ਕਤਲ ਦੇ ਪਿੱਛੇ ਵਜ੍ਹਾ ਰੰਜਿਸ਼ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਤੋਂ ਬਾਅਦ ਇਲਾਕੇ ਦੇ ਡੀਐਸਪੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਦੂਰ ਦੂਰ ਤੱਕ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

0

👉150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ: ਅਮਨ ਅਰੋੜਾ
Chandigarh News:ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ।ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਨਾਲ ਇਸ ਵੱਕਾਰੀ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।ਦੱਸ ਦੇਈਏ ਕਿ ਇਸ ਪ੍ਰਾਜੈਕਟ ਅਧੀਨ ਸਿਹਤ ਤੇ ਪਰਿਵਾਰ ਭਲਾਈ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਟਰਾਂਸਪੋਰਟ, ਖੇਤੀਬਾੜੀ ਤੇ ਕਿਸਾਨ ਭਲਾਈ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਗ੍ਰਹਿ ਮਾਮਲੇ ਤੇ ਨਿਆਂ, ਮੈਡੀਕਲ ਸਿੱਖਿਆ ਅਤੇ ਖੋਜ, ਸਥਾਨਕ ਸਰਕਾਰਾਂ ਅਤੇ ਜਲ ਸਰੋਤ ਵਿਭਾਗ ਸਮੇਤ 25 ਪ੍ਰਮੁੱਖ ਵਿਭਾਗਾਂ ਦੀਆਂ ਇਮਾਰਤਾਂ ‘ਤੇ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ।

ਇਹ ਵੀ ਪੜ੍ਹੋ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਵਿਆਉਣਯੋਗ ਊਰਜਾ ਵਿੱਚ ਪ੍ਰਭਾਵਸ਼ਾਲੀ ਪ੍ਰਗਤੀ ਦਰਜ ਕੀਤੀ ਹੈ ਜਿਸ ਤਹਿਤ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 7.7 ਮੈਗਾਵਾਟ ਸਮੂਹਿਕ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਗਏ ਹਨ, ਜੋ ਸਥਾਈ ਊਰਜਾ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਥਿਰਤਾ, ਵਾਤਾਵਰਣ ਸੰਭਾਲ ਅਤੇ ਵਿੱਤੀ ਸੂਝ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਸੂਬੇ ਦਾ ਉਦੇਸ਼ ਕਾਰਬਨ ਨੂੰ ਘਟਾਉਣਾ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣਾ ਅਤੇ ਆਪਣੇ ਨਾਗਰਿਕਾਂ ਲਈ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਹੈ। ਮੀਟਿੰਗ ਵਿੱਚ ਪੇਡਾ ਦੀ ਸੀ.ਈ.ਓ. ਮਿਸ. ਨੀਲਿਮਾ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

0

👉ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ SAS Nagar Police ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ।

ਇਹ ਵੀ ਪੜ੍ਹੋ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਹੋਰ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

ਇਹ ਵੀ ਪੜ੍ਹੋ ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

ਨਿਵੇਸ਼ਕਾਂ ਨੂੰ ਵੱਡੀ ਰਾਹਤ
ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ ‘ਤੇ ਲਾਗੂ ਕੀਤੇ ਗਏ ਸਨ। ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ M.Sc.Maths ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

0

Bathinda News:ਡੀਏਵੀ ਕਾਲਜ ਬਠਿੰਡਾ ਦੇ ਐਮ.ਐਸ.ਸੀ. ਗਣਿਤ (ਸੈਮ III) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਦਿੰਦੇ ਦੇਖਣਾ ਕਾਲਜ ਲਈ ਬਹੁਤ ਖੁਸ਼ੀ ਦਾ ਪਲ ਸੀ। ਮੀਸ਼ਾ ਅਗਰਵਾਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਰਸ਼ਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਜਾ ਸਥਾਨ ਵਰਸ਼ਦੀਪ ਕੌਰ, ਸ਼ੀਤਲ ਸ਼ਰਮਾ ਅਤੇ ਅਨਮੋਲਪ੍ਰੀਤ ਕੌਰ ਨੇ ਸਾਂਝਾ ਕੀਤਾ।

ਇਹ ਵੀ ਪੜ੍ਹੋ  ਡਿਪਟੀ ਕਮਿਸ਼ਨਰ ਕੈਂਪਸ ‘ਚ ਚੱਲੀ ਗੋ+ਲੀ, ਥਾਣੇਦਾਰ ਹੋਇਆ ਗੰਭੀਰ ਜਖ਼ਮੀ

DAV ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਅਤੇ ਕਾਲਜ ਦੇ ਫੈਕਲਟੀ ਦਾ ਉਨ੍ਹਾਂ ਲਈ ਸਹੀ ਕੋਰਸ ਤਿਆਰ ਕਰਨ ਅਤੇ ਉਨ੍ਹਾਂ ਨੂੰ ਮਾਹਰ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ ਅਤੇ ਗਣਿਤ ਵਿਭਾਗ ਦੇ ਮੁਖੀ ਪ੍ਰੋ. ਅਤੁਲ ਸਿੰਗਲਾ ਅਤੇ ਵਿਭਾਗ ਦੇ ਫੈਕਲਟੀ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ। ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਵਿਦਿਆਰਥੀਆਂ ਅਤੇ ਫੈਕਲਟੀ ਦੇ ਨਿਰੰਤਰ ਯਤਨਾਂ ਦੀ ਦਿਲੋਂ ਕਦਰ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਕਾਲਜ ਆਫ਼ ਲਾਅ ਦਾ ਐਲਐਲਬੀ ਪਹਿਲੇ ਸਮੈਸਟਰ ‘ਚ ਡਾ. ਰਿੰਕੀ ਗਰਗ ਨੇ 8.40 CGPA ਹਾਸਲ ਕੀਤੇ

0

Bathinda News:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲ ਐਲ.ਬੀ. ਪਹਿਲੇ ਸਮੈਸਟਰ ਦੇ ਨਤੀਜਿਆਂ ਦੀ ਘੋਸ਼ਣਾ ਕੀਤੀ ਗਈ, ਜਿਸ ਵਿੱਚ ਬਠਿੰਡਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਡਾ. ਰਿੰਕੀ ਗਰਗ ਨੇ 8.40 CGPA ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਨੇ ਡਾ. ਰਿੰਕੀ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ  ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

ਪ੍ਰਿੰਸੀਪਲ ਸਵਿਤਾ ਜੀ ਨੇ ਨਤੀਜਿਆਂ ਉੱਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕੀਤਾ ਕਿ ਉਹ ਵੀ ਆਪਣੀ ਅਕਾਦਮਿਕ ਉੱਨਤੀ ਲਈ ਲਗਨ ਨਾਲ ਮਿਹਨਤ ਕਰਨ।ਬਠਿੰਡਾ ਕਾਲਜ ਆਫ਼ ਲਾਅ ਗਿਆਨਵਾਨ, ਨੈਤਿਕ ਅਤੇ ਸਮਾਜਿਕ ਤੌਰ ‘ਤੇ ਜ਼ਿੰਮੇਵਾਰ ਕਾਨੂੰਨੀ ਵਿਦਵਾਨ ਤਿਆਰ ਕਰਨ ਲਈ ਵਚਨਬੱਧ ਹੈ, ਜੋ ਇਮਾਨਦਾਰੀ ਅਤੇ ਕਾਬਲੀਅਤ ਨਾਲ ਕਾਨੂੰਨੀ ਪੇਸ਼ੇ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SAS Nagar Police ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

0

👉06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਕਰ ਚੁੱਕੇ ਹਨ ਠੱਗੀ
SASNagar News:ਮੋਹਾਲੀ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ 06 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।ਕਪਤਾਨ ਪੁਲਿਸ (ਪੀ ਬੀ ਆਈ) ਦੀਪਿਕਾ ਸਿੰਘ ਅਨੁਸਾਰ ਇਹ ਗੈਰ ਕਾਨੂੰਨੀ ਕਾਲ ਸੈਂਟਰ ਇੰਡਸਟਰੀਅਲ ਏਰੀਆ, ਫੇਸ 8-ਬੀ, ਮੋਹਾਲੀ ਵਿੱਚ, ਰੋਹਿਤ ਮਹਿਰਾ ਨਾਂ ਦੇ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਸੈਂਟਰ ਲਗਭਗ 8 ਤੋਂ 10 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ, ਪਰ ਇੰਨੇ ਥੋੜ੍ਹੇ ਸਮੇਂ ਵਿੱਚ ਹੀ ਇਹ ਗਿਰੋਹ ਕਰੀਬ 20,000 ਡਾਲਰ (ਅੰਦਾਜ਼ਨ 16 ਲੱਖ ਰੁਪਏ) ਦੀ ਠੱਗੀ ਕਰ ਚੁੱਕਾ ਸੀ।ਉਨ੍ਹਾਂ ਦੱਸਿਆ ਕਿ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ਤੇ ਅਜਿਹੇ ਅਨਸਰਾਂ ਵਿਰੁੱਧ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 06 ਦੋਸ਼ੀਆਂ ਨੂੰ 06 ਲੈਪਟਾਪ ਅਤੇ 03 ਮੋਬਾਇਲ ਫੋਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

ਇਹ ਦੋਸ਼ੀ ਵਿਦੇਸ਼ੀ ਨਾਗਰਿਕਾਂ ਨੂੰ ਗੂਗਲ ਐਡ ਰਾਹੀਂ ਆਪਣੇ ਜਾਲ ਵਿੱਚ ਫਸਾਉਂਦੇ ਸਨ ਅਤੇ ਝੂਠੇ ਮੈਸੇਜਾਂ ਜਾਂ ਪਾਪ-ਅੱਪਸ ਰਾਹੀਂ ਇਹ ਦੱਸਦੇ ਸਨ ਕਿ ਉਨ੍ਹਾਂ ਦੇ ਕੰਪਿਊਟਰ ਜਾਂ ਲੈਪਟਾਪ ਵਿੱਚ ਤਕਨੀਕੀ ਖ਼ਾਮੀ ਆ ਗਈ ਹੈ। ਫ਼ਿਰ ਉਨ੍ਹਾਂ ਤੋਂ ਆਪਣੇ ਨੰਬਰਾਂ ‘ਤੇ ਕਾਲ ਕਰਵਾਈ ਜਾਂਦੀ ਸੀ, ਠੱਗੀ ਦੇ ਜਾਲ਼ ਵਿੱਚ ਫਸੇ ਵਿਅਕਤੀਆਂ ਤੋਂ ਐਂਟੀ-ਵਾਇਰਸ ਜਾਂ ਸਿਸਟਮ ਅੱਪਡੇਟ ਦੇ ਨਾਂ ‘ਤੇ ਐਪਲ ਜਾਂ ਵਾਲਮਾਰਟ ਗਿਫਟ ਕਾਰਡ ਖਰੀਦਣ ਲਈ ਕਿਹਾ ਜਾਂਦਾ ਸੀ, ਜਿਸ ਦੇ ਕੋਡ ਲੈ ਕੇ ਉਨ੍ਹਾਂ ਨਾਲ ਧੋਖਾਧੜੀ ਕੀਤੀ ਜਾਂਦੀ ਸੀ। ਇਸ ਕਾਲ ਸੈਂਟਰ ਦਾ ਮਾਸਟਰ ਮਾਈਡ ਐਲਕਸ ਨਾਮ ਦਾ ਵਿਅਕਤੀ ਹੈ, ਜੋ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧੀ ਮੁਕੱਦਮਾ ਨੰ. 193 ਮਿਤੀ : 09/07/2025 ਧਾਰਾਵਾਂ:-318(4), 61(2) ਬੀ.ਐੱਨ.ਐੱਸ. ਥਾਣਾ ਫੇਸ 1, ਐੱਸ.ਏ.ਐੱਸ. ਨਗਰ ਵਿਖੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਬੋਰੀ ਵਿਚ ਮਿਲੀ ਲਾਸ਼ ਦਾ ਮਾਮਲਾ;ਸਹੁਰਾ ਪ੍ਰਵਾਰ ਹੀ ਨਿਕਲਿਆ ਕਾ+ਤ+ਲ,ਜਾਂਚ ਜਾਰੀ

ਗ੍ਰਿਫਤਾਰ ਦੋਸ਼ੀਆਂ ਵਿੱਚ ਰੋਹਿਤ ਮਹਿਰਾ ਪੁੱਤਰ ਸੁਭਾਸ਼ ਕੁਮਾਰ – ਭਾਗ ਕਲਾਂ, ਲੁਧਿਆਣਾ, ਅਨਵਰ ਰੋਡਰਿਕਸ ਪੁੱਤਰ ਵਿਲਫਰੈਂਡ – ਗੋਆ, ਹਾਲ ਵਾਸੀ ਜ਼ੀਰਕਪੁਰ, ਸੋਮਦੇਵ ਪੁੱਤਰ ਦੋਬਾਸੀਸ- ਕਲਕੱਤਾ, ਹਾਲ ਵਾਸੀ ਜ਼ੀਰਕਪੁਰ, ਬੁੱਧਾ ਭੂਸ਼ਨ ਕਮਲੇ ਪੁੱਤਰ ਸਾਹਿਬ – ਪੂਨੇ, ਹਾਲ ਵਾਸੀ ਜ਼ੀਰਕਪੁਰ, ਐਥਨੀ ਗੌਮਸ ਪੁੱਤਰ ਰੇਸਮੀ – ਕਲਕੱਤਾ, ਹਾਲ ਵਾਸੀ ਜ਼ੀਰਕਪੁਰ ਅਤੇ ਜੀਤੇਸ਼ ਕੁਮਾਰ ਪੁੱਤਰ ਦਵਿੰਦਰ – ਲੁਧਿਆਣਾ ਸ਼ਾਮਿਲ ਹਨ।ਉਨ੍ਹਾਂ ਅੱਗੇ ਦੱਸਿਆ ਕਿ ਬਰਾਮਦ ਹੋਏ 06 ਲੈਪਟਾਪ, 03 ਮੋਬਾਇਲ ਫੋਨ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਜਾਰੀ ਹੈ।ਐਸ ਪੀ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਇਸ ਵੱਡੀ ਠੱਗੀ ਨੂੰ ਬੇਨਕਾਬ ਕਰਕੇ ਸਾਬਤ ਕੀਤਾ ਗਿਆ ਹੈ ਕਿ ਸਾਈਬਰ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਜਾਰੀ ਰੱਖੀ ਜਾਵੇਗੀ। ਇਨ੍ਹਾਂ ਦੇ ਬੈਂਕ ਲੈਣ-ਦੇਣ ਅਤੇ ਡਾਟਾ ਦੀ ਜਾਂਚ ਜਾਰੀ ਹੈ ਅਤੇ ਹੋਰ ਵੀ ਪੀੜਤਾਂ ਦੀ ਪਛਾਣ ਕੀਤੀ ਜਾ ਰਹੀ ਹੈ।ਇਸ ਮੌਕੇ ਡੀ ਐੱਸ ਪੀ ਸਿਟੀ -1, ਪ੍ਰਿਥਵੀ ਸਿੰਘ ਰੰਧਾਵਾ ਅਤੇ ਡੀ ਐੱਸ ਪੀ (ਸਾਈਬਰ ਕ੍ਰਾਈਮ ਅਤੇ ਫੋਰੇਂਸਿਕ) ਸ਼੍ਰੀਮਤੀ ਰੁਪਿੰਦਰ ਦੀਪ ਕੌਰ ਸੋਹੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911247