Saturday, May 23, 2026
Home Blog Page 611

ਲੁਧਿਆਣਾ ‘ਚ ਬੋਰੀ ਵਿਚ ਮਿਲੀ ਲਾਸ਼ ਦਾ ਮਾਮਲਾ;ਸਹੁਰਾ ਪ੍ਰਵਾਰ ਹੀ ਨਿਕਲਿਆ ਕਾ+ਤ+ਲ,ਜਾਂਚ ਜਾਰੀ

0

Ludhiana News: ਬੀਤੇ ਕੱਲ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਬੋਰੀ ‘ਚ ਪਾ ਕੇ ਸੜਕ ਦੇ ਡਿਵਾਈਡਰ ਉਪਰ ਬੋਰੀ ਵਿੱਚ ਪਾ ਕੇ ਸੁੱਟੀ ਨੌਜਵਾਨ ਔਰਤ ਦੀ ਲਾਸ਼ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ। ਮ੍ਰਿਤਕਾ ਦੀ ਪਹਿਚਾਣ ਰੇਸ਼ਮਾ ਵਾਸੀ ਮਹਾਰਾਜ ਨਗਰ ਵਜੋਂ ਹੋਈ ਹੈ, ਜੋਕਿ ਆਪਣੇ ਸਹੁਰੇ ਪ੍ਰਵਾਰ ਨਾਲ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ ਅੱਜ ਤੋਂ ਸ਼ੁਰੂ, ਨਸ਼ਿਆਂ ਤੇ ਬੇਅਦਬੀ ਦੇ ਮੁੱਦੇ ‘ਚ ਰਹਿਣਗੇ ਹਾਵੀ

ਪੁਲਿਸ ਦੀ ਮੁਢਲੀ ਜਾਂਚ ਤੋਂ ਬਾਅਦ ਦੋ ਜਣਿਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ ਤੇ ਕਿਹਾ ਜਾ ਰਿਹਾ ਕਿ ਇਸ ਕਤਲ ਮਾਮਲੇ ਪਿੱਛੇ ਸਹੁਰੇ ਪ੍ਰਵਾਰ ਦਾ ਹੱਥ ਹੈ, ਜਿੰਨ੍ਹਾਂ ਵੱਲੋਂ ਰੇਸ਼ਮਾ ਦਾ ਕਤਲ ਕਰਕੇ ਲਾਸ਼ ਨੂੰ ਬੋਰੀ ਵਿਚ ਬੰਦ ਕਰਕੇ ਟਿਕਾਣੇ ਲਗਾਉਣ ਲਈ ਲਜਾਈ ਜਾ ਰਹੀ ਸੀ। ਇਸ ਘਟਨਾ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਈਰਲ ਹੋਈ ਸੀ, ਜਿਸਦੇ ਵਿਚ ਮੋਟਰਸਾਈਕਲ ਸਵਾਰ ਦੋ ਜਣੇ ਇੱਕ ਬੋਰੀਨੁਮਾ ਚੀਜ਼ ਨੂੰ ਡਿਵਾਈਡਰ ‘ਤੇ ਸੁੱਟਦੇ ਨਜ਼ਰ ਆ ਰਹੇ ਹਨ। ਹਾਲਾਂਕਿ ਉਨ੍ਹਾਂ ਦਾ ਦਾਅਵਾ ਸੀ ਕਿ ਬੋਰੀ ਵਿਚ ਅੰਬ ਦੇ ਛਿਲਕੇ ਹਨ। ਦੋਨੋਂ ਹੀ ਆਪਣਾ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਪੁਲਿਸ ਸੂਤਰਾਂ ਮੁਤਾਬਕ ਰੇਸ਼ਮਾ ਦਾ ਆਪਣੇ ਸਹੁਰੇ ਪ੍ਰਵਾਰ ਨਾਲ ਨਿੱਕੀਆਂ ਨਿੱਕੀਆਂ ਗੱਲਾਂ ਨੂੰ ਲੈ ਕੇ ਅਕਸਰ ਝਗੜਾ ਕਰਦੀ ਰਹਿੰਦੀ ਸੀ।ਜਿਸਦੇ ਚੱਲਦੇ ਇਹ ਕਤਲ ਹੋਇਆ ਹੈ।ਉਧਰ, ਇਹ ਵੀ ਦਸਿਆ ਜਾ ਰਿਹਾ ਕਿ ਜਿਸ ਘਰ ਵਿਚ ਮ੍ਰਿਤਕ ਰਹਿੰਦੀ ਸੀ, ਉਸਦਾ ਮਕਾਨ ਮਾਲਕ ਵੀ ਸਾਹਮਣੇ ਆਇਆ ਹੈ। ਪੁਲਿਸ ਥੋੜੇ ਸਮੇਂ ਬਾਅਦ ਇਸ ਕਤਲ ਕਾਂਡ ਵਿਚ ਪੂਰੀ ਕਹਾਣੀ ਮੀਡੀਆ ਸਾਹਮਣੇ ਰੱਖਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ ਹੋਇਆ ਸ਼ੁਰੂ, ਨਸ਼ਿਆਂ ਤੇ ਬੇਅਦਬੀ ਦੇ ਮੁੱਦੇ ‘ਤੇ ਹੰਗਾਮੇਦਾਰ ਰਹਿਣ ਦੀ ਸੰਭਾਵਨਾ

0

Punjab News; ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ 10 ਜੁਲਾਈ ਤੋਂ ਸਵੇਰੇ 10 ਵਜੇਂ ਸ਼ੁਰੂ ਹੋ ਰਿਹਾ। ਨਸ਼ਿਆਂ ਤੇ ਬੇਅਦਬੀ ਦੇ ਮੁੱਦਿਆਂ ਉਪਰ ਇਸ ਸੈਸ਼ਨ ਵਿਚ ਹੰਗਾਮੇਦਾਰ ਚਰਚਾ ਹੋਣ ਦੀ ਉਮੀਦ ਹੈ। ਸੂਚਨਾ ਮੁਤਾਬਕ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰੰਤੂ ਪਿਛਲੇ ਦਿਨੀਂ ਇੱਕ ਸਾਬਕਾ ਅਕਾਲੀ ਮੰਤਰੀ ਦੀ ਗ੍ਰਿਫਤਾਰੀ ਦੇ ਮਾਮਲੇ ਵਿਚ ਸਰਕਾਰ ਵਿਰੋਧੀਆਂ ਨੂੰ ਘੇਰਨ ਦੇ ਰੋਅ ਵਿਚ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦਿਨੀਂ ਇਸ ਸਬੰਧੀ ਇਸ਼ਾਰਾ ਵੀ ਕਰ ਚੁੱਕੇ ਹਨ ਅਤੇ ਮਜੀਠੀਆ ਦਾ ਬਚਾਅ ਕਰਨ ਵਾਲੇ ਆਗੂਆਂ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ। ਪੂਰੀ ਉਮੀਦ ਹੈ ਕਿ ਇਸ ਸੈਸ਼ਨ ਵਿਚ ਬੇਅਦਬੀ ਦੇ ਮਾਮਲੇ ‘ਚ ਸਖ਼ਤ ਸਜ਼ਾ ਦੀ ਵਿਵਸਥਾ ਦੇ ਨਾਲ ਇੱਕ ਨਵਾਂ ਬਿੱਲ ਪੇਸ਼ ਕੀਤਾ ਜਾਵੇਗਾ। ਜੇਕਰ ਸਰਕਾਰ ਆਪਣਾ ਕਾਨੂੰਨ ਬਣਾਉਂਦੀ ਹੈ, ਤਾਂ ਇਸਨੂੰ ਰਾਜਪਾਲ ਅਤੇ ਫਿਰ ਰਾਸ਼ਟਰਪਤੀ ਕੋਲ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਉਧਰ, ਦੂਜੇ ਪਾਸੇ ਵਿਰੋਧੀ ਧਿਰ ਵੱਲੋਂ ਵੀ ਸੂਬੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੇ ਮੁੱਦੇ ਉਪਰ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਇਸੇ ਤਰ੍ਹਾਂ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਮੁੱਦਾ ਵੀ ਉੱਠ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ ਬਣਦਾ ਹਿੱਸਾ ਦੇਣ ਦੀ ਮੰਗ

👉ਦੇਸ਼ ਪ੍ਰਤੀ ਸ਼ਾਨਦਾਰ ਸੇਵਾਵਾਂ ਬਦਲੇ ਸਭ ਤੋਂ ਵੱਧ ਹੱਕ ਪੰਜਾਬ ਬਣਦਾ
ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ
News Delhi News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਧ ਦਰਿਆ ਦੇ ਪਾਣੀਆਂ ਵਿੱਚੋਂ ਹਿੱਸਾ ਮੰਗਣ ਦੇ ਨਾਲ-ਨਾਲ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਦਾ ਵਿਚਾਰ ਵੀ ਰੱਖਿਆ।ਅੱਜ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਿਸ ਕਰਕੇ ਕਿਸੇ ਹੋਰ ਨਾਲ ਇਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਮੁੜ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨਿਯਮਾਂ ਮੁਤਾਬਕ ਸੂਬੇ ਵਿੱਚ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਵਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਬਹੁਤੇ ਬਲਾਕ ਪਹਿਲਾਂ ਹੀ ਖਤਰੇ ਦੀ ਕਗਾਰ ਤੇ ਪਹੁੰਚ ਚੁੱਕੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹਾਲਤ ਵਿੱਚ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਬਹੁਤ ਸਾਰੇ ਦਰਿਆਈ ਸਰੋਤ ਸੁੱਕ ਚੁੱਕੇ ਹਨ ਜਿਸ ਕਰਕੇ ਸਿੰਚਾਈ ਲੋੜਾਂ ਦੀ ਪੂਰਤੀ ਲਈ ਹੋਰ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਏਨੀ ਗੰਭੀਰ ਹੋ ਚੁੱਕੀ ਹੈ ਕਿ ਪੰਜਾਬ ਕੋਲ ਬਹੁਤ ਘੱਟ ਪਾਣੀ ਹੈ ਜੋ ਕਿਸਾਨਾਂ ਨੂੰ ਫਸਲ ਪਾਲਣ ਲਈ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਖੁਦ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੋਵੇ ਤਾਂ ਕਿਸੇ ਹੋਰ ਸੂਬੇ ਨੂੰ ਇਕ ਬੂੰਦ ਵੀ ਵਾਧੂ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਸਤਾਵ ਪੇਸ਼ ਕਰਦਿਆਂ ਸਿੰਧ ਜਲ ਸੰਧੀ ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਪੱਛਮੀ ਦਰਿਆਵਾਂ ਤੋਂ ਪਾਣੀ ਲਿਆਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਕਿ ਪਾਣੀ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਿੰਧ ਜਲ ਸੰਧੀ ਨੂੰ ਮੁਲਤਵੀ ਕਰਨ ਦੇ ਮੌਕੇ ਦੀ ਢੁਕਵੀਂ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਸੂਬੇ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿੰਧ ਜਲ ਸੰਧੀ ਨੂੰ ਮੁਲਤਵੀ ਕਰਨ ਬਾਰੇ ਭਾਰਤ ਸਰਕਾਰ ਦੇ ਤਾਜ਼ਾ ਫੈਸਲਾ ਨੇ ਭਾਰਤ ਨਾਲ ਲਗਦੇ ਪੱਛਮੀ ਦਰਿਆ (ਸਿੰਧ, ਜੇਹਲਮ ਅਤੇ ਚਨਾਬ) ਤੋਂ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ। ਇਸੇ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇਸ ਵੇਲੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਜਿਸ ਕਰਕੇ ਸੂਬੇ ਨੂੰ ਦਰਿਆਈ ਪਾਣੀਆਂ ਦੀ ਵਰਤੋਂ, ਵਹਾਅ ਅਤੇ ਵੰਡ ਲਈ ਭਵਿੱਖ ਦੀਆਂ ਰਣਨੀਤੀਆਂ ਵਿੱਚ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੱਛਮੀ ਦਰਿਆਵਾਂ ਦਾ ਪਾਣੀ ਪਹਿਲ ਦੇ ਆਧਾਰ ‘ਤੇ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਅਤੇ ਪੌਂਗ ਡੈਮਾਂ ਦੇ ਉਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੱਛਮੀ ਦਰਿਆਈ ਪਾਣੀਆਂ ਸਟੋਰੇਜ ਅਤੇ ਅਤੇ ਰੈਗੂਲੇਸ਼ਨ ਵਿੱਚ ਕਾਫ਼ੀ ਵਾਧਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਢੁਕਵਾਂ ਇਵਜ਼ਾਨਾ ਦਿੱਤਾ ਜਾਵੇ ਜਿਸ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਪਾਣੀ ਅਤੇ ਜਰਖੇਜ਼ ਜ਼ਮੀਨ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤ ਵੀ ਦਾਅ ’ਤੇ ਲਾ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਸ਼ਾਰਦਾ-ਯਮੁਨਾ ਲਿੰਕ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ‘ਤੇ ਲਿਆ ਜਾਣਾ ਚਾਹੀਦਾ ਹੈ ਅਤੇ ਵਾਧੂ ਪਾਣੀ ਨੂੰ ਢੁਕਵੀਂ ਥਾਂ ‘ਤੇ ਯਮੁਨਾ ਨਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਪਲਬਧ ਵਾਧੂ ਪਾਣੀ ਹਰਿਆਣਾ ਦੀ ਰਾਵੀ-ਬਿਆਸ ਵਿਵਸਥਾ ਤੋਂ ਪਾਣੀ ਦੇ ਸੰਤੁਲਨ ਦੀ ਜ਼ਰੂਰਤ ਨੂੰ ਪੂਰਾ ਕਰ ਸਕਦਾ ਹੈ, ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਦੀ ਪੀਣ ਵਾਲੇ ਪਾਣੀ ਦੀ ਲਗਾਤਾਰ ਵਧਦੀ ਜ਼ਰੂਰਤ ਅਤੇ ਰਾਜਸਥਾਨ ਨੂੰ ਯਮੁਨਾ ਦੇ ਪਾਣੀ ਦੀ ਮੌਜੂਦਗੀ ਨੂੰ ਪੂਰਾ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਪਰੋਕਤ ਪ੍ਰਸਥਿਤੀਆਂ ਅਨੁਸਾਰ ਦੁਬਾਰਾ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਦੇ ਮੁੱਦੇ ਨੂੰ ਟਾਲਿਆ ਜਾ ਸਕਦਾ ਹੈ ਅਤੇ ਇਸ ਦਾ ਵਿਚਾਰ ਹਮੇਸ਼ਾ ਲਈ ਤਿਆਗ ਦਿੱਤਾ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸ਼ਾਰਦਾ-ਯਮੁਨਾ ਲਿੰਕ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸ਼ਾਰਦਾ ਦੇ ਵਾਧੂ ਪਾਣੀ ਨੂੰ ਯਮੁਨਾ ਨਦੀ ਵਿੱਚ ਤਬਦੀਲ ਕੀਤਾ ਜਾ ਸਕੇ ਅਤੇ ਚਨਾਬ ਦੇ ਪਾਣੀ ਨੂੰ ਰੋਹਤਾਂਗ ਸੁਰੰਗ ਰਾਹੀਂ ਬਿਆਸ ਨਦੀ ਵਿੱਚ ਮੋੜਿਆ ਜਾ ਸਕਦਾ ਹੈ ਤਾਂ ਜੋ ਐਸ.ਵਾਈ.ਐਲ. ਨਹਿਰ ਦੀ ਜ਼ਰੂਰਤ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਮਾਮਲੇ (ਓ.ਐਸ. ਨੰਬਰ-6 ਆਫ 1996) ਦੇ ਸਬੰਧ ਵਿੱਚ ਕਾਰਵਾਈ ਉਦੋਂ ਤੱਕ ਮੁਲਤਵੀ ਰੱਖੀ ਜਾ ਸਕਦੀ ਹੈ ਜਦੋਂ ਤੱਕ ਰਾਵੀ-ਬਿਆਸ ਟ੍ਰਿਬਿਊਨਲ ਦਾ ਫੈਸਲਾ ਨਹੀਂ ਆ ਜਾਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ, ਯੂ.ਪੀ., ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿਚਕਾਰ ਯਮੁਨਾ ਦੇ ਪਾਣੀਆਂ ਦੀ ਵੰਡ ਦੇ 12 ਮਈ, 1994 ਦੇ ਸਮਝੌਤੇ ਦੀ ਸਮੀਖਿਆ ਸਾਲ 2025 ਤੋਂ ਬਾਅਦ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਮੰਗ ਕੀਤੀ ਕਿ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦੀ ਵੰਡ ਦੇ ਹਿੱਸੇਦਾਰ ਸੂਬੇ ਵਜੋਂ ਸ਼ਾਮਲ ਕੀਤਾ ਜਾਵੇ ਅਤੇ ਯਮੁਨਾ ਦੇ ਪਾਣੀਆਂ ਦੀ ਵੰਡ ਕਰਦੇ ਸਮੇਂ ਸ਼ਾਰਦਾ-ਯਮੁਨਾ ਦੇ 60 ਫੀਸਦੀ ਪਾਣੀ ਨੂੰ ਪੰਜਾਬ ਲਈ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਇਸ ਪ੍ਰੋਜੈਕਟ ਨੂੰ ਹੁਣ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਦੇ ਰੂਪ ਵਿੱਚ ਦੁਬਾਰਾ ਵਿਚਾਰਿਆ ਜਾਣਾ ਚਾਹੀਦਾ ਹੈ ਕਿਉਂਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਐਸ.ਵਾਈ.ਐਲ. ਨਹਿਰ ਇਕ ‘ਜਜ਼ਬਾਤੀ ਮਸਲਾ’ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਲਈ ਇਹ ਗੰਭੀਰ ਮੁੱਦਾ ਹੋਵੇਗਾ ਅਤੇ ਇਹ ਰਾਸ਼ਟਰੀ ਸਮੱਸਿਆ ਬਣ ਜਾਵੇਗਾ, ਜਿਸ ਦਾ ਖਮਿਆਜ਼ਾ ਹਰਿਆਣਾ ਅਤੇ ਰਾਜਸਥਾਨ ਨੂੰ ਵੀ ਭੁਗਤਣਾ ਪਵੇਗਾ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਸ.ਵਾਈ.ਐਲ. ਨਹਿਰ ਲਈ ਅੱਜ ਤੱਕ ਜ਼ਮੀਨ ਵੀ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਤਿੰਨ ਦਰਿਆਵਾਂ ਦੇ 34.34 ਐਮ.ਏ.ਐਫ. ਪਾਣੀ ਵਿੱਚੋਂ ਪੰਜਾਬ ਨੂੰ ਸਿਰਫ਼ 14.22 ਐਮ.ਏ.ਐਫ. ਪਾਣੀ ਅਲਾਟ ਕੀਤਾ ਗਿਆ ਸੀ ਜੋ ਕਿ 40 ਫੀਸਦੀ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ 60 ਫੀਸਦੀ ਹਰਿਆਣਾ, ਦਿੱਲੀ, ਰਾਜਸਥਾਨ ਨੂੰ ਅਲਾਟ ਕੀਤਾ ਗਿਆ ਸੀ, ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਦਰਿਆ ਅਸਲ ਵਿੱਚ ਇਨ੍ਹਾਂ ਸੂਬਿਆਂ ਵਿੱਚੋਂ ਨਹੀਂ ਵਗਦਾ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਹੀ ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਵਿੱਚੋਂ ਕੁੱਲ 5.95 ਐਮ.ਏ.ਐਫ. (ਰਾਵੀ-ਬਿਆਸ ਵਿੱਚੋਂ 1.62 ਐਮ.ਏ.ਐਫ. ਅਤੇ ਸਤਲੁਜ ਵਿੱਚੋਂ 4.33 ਐਮ.ਏ.ਐਫ.) ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਵੀ, ਬਿਆਸ ਤੇ ਸਤਲੁਜ ਤੋਂ ਇਲਾਵਾ ਹਰਿਆਣਾ ਨੂੰ ਯਮੁਨਾ ਵਿੱਚੋਂ 4.65 ਐਮ.ਏ.ਐਫ. ਅਤੇ ਸ਼ਾਰਦਾ ਯਮੁਨਾ ਲਿੰਕ ਰਾਹੀਂ ਸ਼ਾਰਦਾ ਵਿੱਚੋਂ 1.62 ਐਮ.ਏ.ਐਫ. ਪਾਣੀ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਘਟਣ ਕਾਰਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਵਧੀ ਹੈ, ਜਿਸ ਕਾਰਨ ਪੰਜਾਬ ਦੇ ਕੁੱਲ 153 ਵਿੱਚੋਂ 115 ਜ਼ੋਨਾਂ (75 ਫੀਸਦੀ) ਨੂੰ ਵੱਧ ਪਾਣੀ ਕੱਢਣ ਵਾਲੇ ਐਲਾਨਿਆ ਗਿਆ ਹੈ, ਜਦੋਂ ਕਿ ਹਰਿਆਣਾ ਦੇ ਸਿਰਫ਼ 61 ਫੀਸਦੀ (143 ਵਿੱਚੋਂ 88) ਜ਼ੋਨਾਂ ਵਿੱਚ ਹੀ ਵੱਧ ਪਾਣੀ ਕੱਢਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟਿਊਬਵੈੱਲਾਂ ਦੀ ਗਿਣਤੀ ਸਾਲ 1980 ਦੇ ਛੇ ਲੱਖ ਤੋਂ ਵੱਧ ਕੇ 2018 ਵਿੱਚ 14.76 ਲੱਖ (ਸਿਰਫ਼ ਖੇਤੀਬਾੜੀ ਵਾਲੇ ਟਿਊਬਵੈੱਲਾਂ) ਉੱਤੇ ਪੁੱਜ ਗਈ ਅਤੇ ਪਿਛਲੇ 35 ਸਾਲਾਂ ਵਿੱਚ ਇਸ ਵਿੱਚ 200 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਸਮੁੱਚੇ ਦੇਸ਼ ਨਾਲੋਂ ਵੱਧ 157 ਫੀਸਦੀ ਪਾਣੀ ਧਰਤੀ ਹੇਠੋਂ ਕੱਢਿਆ ਜਾਂਦਾ ਹੈ, ਜੋ ਰਾਜਸਥਾਨ (150 ਫੀਸਦੀ) ਤੋਂ ਵੀ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਅਤੇ 60 ਫੀਸਦੀ ਪਾਣੀ ਗੈਰ-ਰਿਪੇਰੀਅਨ ਸੂਬਿਆਂ ਨੂੰ ਦੇ ਦਿੱਤਾ, ਜਿੱਥੋਂ ਰਾਵੀ-ਬਿਆਸ ਅਤੇ ਸਤਲੁਜ ਦਰਿਆ ਲੰਘਦੇ ਵੀ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਸਾਲ 2024 ਦੌਰਾਨ ਦੇਸ਼ ਦੇ ਅਨਾਜ ਭੰਡਾਰ ਵਿੱਚ 124.26 ਲੱਖ ਮੀਟਰਕ ਟਨ ਦਾ ਯੋਗਦਾਨ ਦਿੱਤਾ, ਜੋ ਭਾਰਤ ਭਰ ਵਿੱਚੋਂ 47 ਫੀਸਦੀ ਬਣਦਾ ਹੈ, ਜਦੋਂ ਕਿ ਪੰਜਾਬ ਕੇਂਦਰੀ ਪੂਲ ਵਿੱਚ 24 ਫੀਸਦੀ ਚੌਲ ਵੀ ਦਿੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਾਣੀ ਦੀ ਕੁੱਲ ਲੋੜ 52 ਐਮ.ਏ.ਐਫ. ਬਣਦੀ ਹੈ ਅਤੇ ਸੂਬੇ ਕੋਲ ਸਾਰੇ ਸਰੋਤਾਂ ਤੋਂ ਸਿਰਫ਼ 26.75 ਐਮ.ਏ.ਐਫ. ਪਾਣੀ ਮਿਲਦਾ ਹੈ, ਜਿਸ ਵਿੱਚੋਂ 12.46 ਐਮ.ਏ.ਐਫ. ਨਹਿਰੀ ਪਾਣੀ ਅਤੇ 14.29 ਐਮ.ਏ.ਐਫ. ਧਰਤੀ ਹੇਠਲਾ ਪਾਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਨਾਲ ਵੰਡਿਆ ਗਿਆ ਹੈ, ਜਦੋਂ ਕਿ ਹੜ੍ਹਾਂ ਵੇਲੇ ਨੁਕਸਾਨ ਸਿਰਫ਼ ਪੰਜਾਬ ਵਿੱਚ ਹੁੰਦਾ ਹੈ, ਜਿਸ ਨਾਲ ਹਰੇਕ ਸਾਲ ਪੰਜਾਬ ਉੱਤੇ ਭਾਰੀ ਵਿੱਤੀ ਬੋਝ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਭਾਈਵਾਲ ਸੂਬਿਆਂ ਨਾਲ ਤੈਅ ਹੱਦ ਮੁਤਾਬਕ ਪਾਣੀ ਵੰਡਿਆ ਜਾਂਦਾ ਹੈ ਤਾਂ ਹੜ੍ਹਾਂ ਕਾਰਨ ਹੁੰਦੀ ਤਬਾਹੀ ਬਾਰੇ ਵੀ ਭਾਈਵਾਲ ਸੂਬਿਆਂ ਨੂੰ ਸਾਲਾਨਾ ਆਧਾਰ ਉੱਤੇ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਝੌਤਿਆਂ ਅਤੇ ਟ੍ਰਿਬਿਊਨਲਾਂ ਦੇ ਫੈਸਲਿਆਂ ਦੀ ਬਦਲਦੇ ਹਾਲਾਤ ਅਤੇ ਵਾਤਾਵਰਣਕ ਤਬਦੀਲੀਆਂ ਦੇ ਸੰਦਰਭ ਵਿੱਚ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਕੌਮਾਂਤਰੀ ਮਾਪਦੰਡ ਵੀ ਹਰੇਕ 25 ਸਾਲਾਂ ਬਾਅਦ ਸਮੀਖਿਆ ਲਈ ਪਾਬੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਰਾਵੀ-ਬਿਆਸ ਦੇ ਪਾਣੀਆਂ ਉੱਤੇ ਹੱਕ ਸਮਝਣ ਵਾਂਗ ਯਮੁਨਾ ਦੇ ਪਾਣੀਆਂ ਉੱਪਰ ਪੰਜਾਬ ਆਪਣਾ ਹੱਕ ਸਮਝਦਾ ਹੈ ਕਿਉਂਕਿ ਭਾਰਤ ਸਰਕਾਰ ਦੇ ਸਿੰਜਾਈ ਕਮਿਸ਼ਨ ਦੀ ਸਾਲ 1972 ਦੀ ਰਿਪੋਰਟ ਵਿੱਚ ਪੰਜਾਬ ਨੂੰ ਯਮੁਨਾ ਦਰਿਆ ਦਾ ਰਿਪੇਰੀਅਨ ਸੂਬਾ ਦੱਸਿਆ ਗਿਆ ਹੈ।
ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟਾਇਆ ਕਿ ਭਾਰਤ ਸਰਕਾਰ ਦਾ ਤਰਕ ਹੈ ਕਿ ਪੰਜਾਬ ਪੁਨਰਗਠਨ ਐਕਟ-1966 ਯਮੁਨਾ ਦਰਿਆ ਬਾਰੇ ਚੁੱਪ ਹੈ ਕਿਉਂਕਿ ਇਨ੍ਹਾਂ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਵੰਡਣ ਯੋਗ ਵਜੋਂ ਵਿਚਾਰਿਆ ਨਹੀਂ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਇਹ ਐਕਟ ਰਾਵੀ ਦੇ ਪਾਣੀਆਂ ਬਾਰੇ ਵੀ ਚੁੱਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਰਾਵੀ-ਬਿਆਸ ਦੇ ਵਾਧੂ ਪਾਣੀਆਂ ਸਬੰਧੀ ਸਾਲ 1981 ਵਿੱਚ ਬਣੇ ਸਮਝੌਤੇ ਨੂੰ ਰੱਦ ਕਰਦਿਆਂ ‘ਪੰਜਾਬ ਸਮਝੌਤੇ ਰੱਦ ਐਕਟ, 2004’ ਤਹਿਤ ਮਨਸੂਖ਼ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ‘ਪੰਜਾਬ ਸਮਝੌਤੇ ਰੱਦ ਐਕਟ, 2004’ ਦੀ ਧਾਰਾ-5 ਤਹਿਤ ਰਾਵੀ-ਬਿਆਸ ਦੇ ਪਾਣੀਆਂ ਦੀ ਹਰਿਆਣਾ ਵੱਲੋਂ ਵਰਤੋਂ ਨੂੰ ਬਰਕਰਾਰ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਤੋਂ ਪਾਕਿਸਤਾਨ ਵਾਲੇ ਪਾਸੇ ਕੋਈ ਪਾਣੀ ਨਹੀਂ ਛੱਡਿਆ ਜਾ ਰਿਹਾ ਅਤੇ ਪਾਕਿਸਤਾਨ ਵਿੱਚ ਜਿਹੜਾ ਪਾਣੀ ਪੁੱਜ ਰਿਹਾ ਹੈ, ਉਹ ਜੰਮੂ-ਕਸ਼ਮੀਰ ਤੋਂ ਨਿਕਲਣ ਤੇ ਵਹਿਣ ਵਾਲੇ ਉੱਜ ਦਰਿਆ ਰਾਹੀਂ ਪੁੱਜਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਕਾਰਨਾਂ ਦੀ ਰੌਸ਼ਨੀ ਵਿੱਚ ਇਹ ਜ਼ਰੂਰੀ ਹੈ ਕਿ ਯਮੁਨਾ-ਸਤਲੁਜ ਲਿੰਕ ਨਹਿਰ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਪਾਣੀ ਦੀ ਲੋੜ ਪੂਰੀ ਹੋ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਵਾਧੂ ਪਾਣੀ ਹੈ ਕਿਉਂਕਿ ਹਰਿਆਣਾ ਨੂੰ ਘੱਗਰ, ਟਾਂਗਰੀ ਨਦੀ, ਮਾਰਕੰਡਾ ਨਦੀ, ਸਰਸਵਤੀ ਨਦੀ, ਚੌਤਾਂਗ-ਰਾਕਸ਼ੀ, ਨਈ ਨਾਲਾ, ਸਾਹਬੀ ਨਦੀ, ਕ੍ਰਿਸ਼ਨਾ ਧੌਨ ਅਤੇ ਲੰਡੋਹਾ ਨਾਲਾ ਤੋਂ 2.703 ਐਮ.ਏ.ਐਫ. ਪਾਣੀ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਿਆਂ ਵਿਚਾਲੇ ਪਾਣੀਆਂ ਦੀ ਵੰਡ ਦਾ ਫੈਸਲਾ ਕਰਨ ਵੇਲੇ ਇਸ ਪਾਣੀ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਵੀਂ ਲੈਂਡ ਪੂਲਿੰਗ ਪਾਲਿਸੀ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ:ਨਰਿੰਦਰ ਸਿੰਘ ਧਾਲੀਵਾਲ

0

Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਪਾਲਿਸੀ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਜਾਣੂੰ ਕਰਵਾਉਣ ਲਈ ਮੁੱਖ ਪ੍ਰਸਾਸਕ, ਬੀ.ਡੀ.ਏ ਨਰਿੰਦਰ ਸਿੰਘ ਧਾਲੀਵਾਲ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਲੈਂਡ ਐਕਜੁਏਸ਼ਨ ਕੁਲੈਕਟਰ ਬਠਿੰਡਾ ਬਲਕਰਨ ਸਿੰਘ ਮਾਹਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

ਇਸ ਦੌਰਾਨ ਅਧਿਕਾਰੀਆਂ ਵੱਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਪਿੰਡ ਜੋਧਪੁਰ, ਨਰੂਆਣਾ ਅਤੇ ਪੱਤੀ ਝੁੱਟੀ ਵਿਖੇ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਅਰਬਨ ਅਸਟੇਟ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਅਰਬਨ ਅਸਟੇਟਾਂ ਵਿੱਚ ਭਾਈਵਾਲ ਤੌਰ ਤੇ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ।ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈਂਡ ਪੁਲਿੰਗ ਪਾਲਿਸੀ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਉਪਰੋਕਤ ਪਿੰਡਾਂ ਦੇ ਕਰੀਬ 60-70 ਕਿਸਾਨ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

0

👉ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ।

ਇਹ ਵੀ ਪੜ੍ਹੋ  Delhi ਦੇ Ex Dy CM ਦਾ ਪੁਰਾਣਾ ਮੋਬਾਇਲ ਨੰਬਰ ਵਰਤ ਕੇ ਪੰਜਾਬ ਦੇ ਸਿਆਸੀ ਲੀਡਰਾਂ ‘ਤੇ ਪ੍ਰਭਾਵ ਪਾਉਣ ਵਾਲਾ ਪੁਲਿਸ ਵੱਲੋਂ ਕਾਬੂ

ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ।ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਵੱਲੋਂ ਮੰਗਾਂ ਅਤੇ ਮੁੱਦੇ ਵਿਸਥਾਰ ਵਿੱਚ ਪੇਸ਼ ਕੀਤੇ ਗਏ। ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਅਤੇ ਮੁੱਦਿਆਂ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਪੱਧਰੀ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਅਤੇ ਯੂਨੀਅਨਾਂ ਦੇ ਮੁੱਖ ਮੁੱਦਿਆਂ ਬਾਰੇ ਅਗਲੇ 15 ਦਿਨਾਂ ਵਿੱਚ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਅਤੇ ਜਾਇਜ਼ ਮੁੱਦਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ।

ਇਹ ਵੀ ਪੜ੍ਹੋ  PAK-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਹਾਕਿਆਂ ਤੋਂ ਲਟਕ ਰਹੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਵਿੱਤ ਮੰਤਰੀ ਵੱਲੋਂ ਦਿੱਤੇ ਗਏ ਇਨ੍ਹਾਂ ਨਿਰਦੇਸ਼ਾਂ ਅਤੇ ਭਰੋਸੇ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।ਮੀਟਿੰਗ ਵਿੱਚ ਦੋਵਾਂ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਤੋਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਗੁਰਮੁਖ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਬਾਜਵਾ ਅਤੇ ਸਟੇਟ ਕੈਸ਼ੀਅਰ ਜਗਦੀਪ ਸਿੰਘ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ, ਬਲਜਿੰਦਰ ਸਿੰਘ ਅਤੇ ਜਗਜੀਤ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸੰਯੁਕਤ ਸਕੱਤਰ ਜਗਤਾਰ ਸਿੰਘ ਅਤੇ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਤੋਂ ਕੈਸ਼ੀਅਰ ਰਮਨਦੀਪ ਸਿੰਘ ਅਤੇ ਬਲਜੀਤ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

0

SAS Nagar News:ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਡਿਸਟ੍ਰਿਕਟ ਡਿਵੈਲਪਮੈਂਟ ਕੋਅਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ) ਦੀ ਮੀਟਿੰਗ ਕੋ-ਚੇਅਰਮੈਨ ਮਲਵਿੰਦਰ ਸਿੰਘ ਕੰਗ (ਮੈਂਬਰ, ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ) ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ।ਮੈਂਬਰ ਲੋਕ ਸਭਾ, ਮਲਵਿੰਦਰ ਸਿੰਘ ਕੰਗ ਵੱਲੋਂ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਨੂੰ ਦਿਆਨਤਦਾਰੀ/ਇਮਾਨਦਾਰੀ ਨਾਲ ਵਰਤਣ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਣੂੰ ਕਰਾਉਣ ਦੀ ਅਪੀਲ ਕੀਤੀ ਗਈ। ਅੱਜ ਇੱਥੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਤਾਂ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਰਕਾਰੀ ਭਲਾਈ ਸਕੀਮਾਂ ਦੀ ਜ਼ਰੂਰਤ ਮੰਦ ਅਤੇ ਯੋਗ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਾਡਾ ਰਵੱਈਆ ਹਾਂ-ਪੱਖੀ ਅਤੇ ਮਾਨਵਤਾ ਭਰਪੂਰ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਆਮ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਬੇਹਤਰੀ ਲਈ ਰਾਜ ਅਤੇ ਕੇਂਦਰ ਪੱਧਰ ’ਤੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ।

ਇਹ ਵੀ ਪੜ੍ਹੋ  Delhi ਦੇ Ex Dy CM ਦਾ ਪੁਰਾਣਾ ਮੋਬਾਇਲ ਨੰਬਰ ਵਰਤ ਕੇ ਪੰਜਾਬ ਦੇ ਸਿਆਸੀ ਲੀਡਰਾਂ ‘ਤੇ ਪ੍ਰਭਾਵ ਪਾਉਣ ਵਾਲਾ ਪੁਲਿਸ ਵੱਲੋਂ ਕਾਬੂ

ਬਹੁਤ ਸਾਰੀਆਂ ਯੋਜਨਾਵਾਂ ਜਿਵੇਂ ਕਿ ਮਨਰੇਗਾ, ਆਯੂਸ਼ਮਾਨ ਸਿਹਤ ਬੀਮਾ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਯੋਜਨਾ, ਮੁਫ਼ਤ ਕਣਕ, ਆਂਗਨਵਾੜੀ ਕੇਂਦਰਾਂ ਰਾਹੀਂ ਗਰਭਵਤੀ, ਨਵ-ਜਨਮੇ ਬੱਚਿਆਂ ਦੀ ਮਾਂਵਾਂ, ਕਿਸ਼ੋਰ ਲੜਕੀਆਂ, 0 ਤੋਂ 6 ਸਾਲ ਦੇ ਬੱਚਿਆਂ ਲਈ ਪੋਸ਼ਕ ਖੁਰਾਕ ਯੋਜਨਾਵਾਂ, ਸਿਹਤ ਵਿਭਾਗ ਨਾਲ ਸਬੰਧਤ ਟੀਕਾਕਰਣ ਤੇ ਹੋਰ ਸੁਵਿਧਾਵਾ, ਮਿਡ ਡੇ ਮੀਲ, ਸਕੂਲੀ ਢਾਂਚੇ ਦਾ ਅਪਗ੍ਰੇਡੇਸ਼ਨ ਆਦਿ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਕੁੱਝ ਵਿੱਚ ਰਾਜ ਸਰਕਾਰਾਂ ਦਾ ਵੀ ਮਾਲੀ ਹਿੱਸਾ ਹੁੰਦਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਇਹ ਭਲਾਈ ਸਕੀਮਾਂ ਤਾਂ ਹੀ ਸਫਲ ਮੰਨੀਆਂ ਜਾਣਗੀਆ, ਜੇਕਰ ਇੰਨਾਂ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚੇਗਾ। ਉਨ੍ਹਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਦੀ ਕੁਆਲਿਟੀ ਵਿਸੇਸ਼ ਤੌਰ ਤੇ ਚੈੱਕ ਕਰਨ ਤੇ ਜ਼ੋਰ ਦਿੱਤਾ।ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਵੱਖ- ਵੱਖ ਅਧਿਕਾਰੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਮੀਟਿੰਗ ਦਾ ਮੰਤਵ ਮਹਿਜ਼ ਅੰਕੜਿਆਂ ਦੀ ਪ੍ਰਗਤੀ ਨਾ ਹੋ ਕੇ ਜ਼ਮੀਨੀ ਪੱਧਰ ’ਤੇ ਇਨ੍ਹਾਂ ਲੋੜਵੰਦ ਲੋਕਾਂ ਦੀ ਭਲਾਈ ਦੀ ਸਮੀਖਿਆ ਕਰਨਾ ਹੁੰਦਾ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ‘ਟੀਮ ਵਰਕ’ ਕਰਨ ਦੀ ਲੋੜ ਹੈ।ਮੀਟਿੰਗ ਦੌਰਾਨ ਹਲਕਾ ਵਿਧਾਇਕ ਡੇਰਾਬਸੀ, ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆਂ ਦੀ ਗੱਲ ਕੀਤੀ ਗਈ।ਉਨ੍ਹਾਂ ਕਿਹਾ ਕਿ ਡੇਰਾਬਸੀ ਵਿਖੇ ਜ਼ਮੀਨੀ ਪਾਣੀ ਪੀਣ ਯੋਗ ਨਹੀਂ ਰਿਹਾ। ਪਾਣੀ ਦਾ ਪੱਧਰ ਬਹੁਤ ਨੀਵਾਂ ਹੋ ਗਿਆ ਹੈ ਅਤੇ ਪਾਣੀ ਜ਼ਹਿਰੀਲਾ ਵੀ ਹੈ। ਇਸ ਦਾ ਕਾਰਨ ਫਸਲਾਂ ਨੂੰ ਪਾਈਆਂ ਜਾਣ ਵਾਲੀਆਂ ਕੀਟਨਾਸ਼ਕ ਦਿਵਾਈਆਂ ਅਤੇ ਡੇਰਾਬਸੀ ਦੀ ਇੰਡਸਟਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੇਰਾਬਸੀ ਹਲਕੇ ਦਾ ਪਾਣੀ ਫਸਲਾਂ ਲਈ ਵੀ ਠੀਕ ਨਹੀਂ ਹੈ, ਫਸਲਾਂ ਵੀ ਸੁੱਕ ਰਹੀਆਂ ਹਨ।

ਇਹ ਵੀ ਪੜ੍ਹੋ PAK-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਉਨ੍ਹਾਂ ਵੱਲੋਂ ਭਵਿੱਖ ਬਾਰੇ ਚਿੰਤਾ ਜਿਤਾਉਂਦੇ ਹੋਏ ਪੀਣ ਵਾਲੇ ਪਾਣੀ ਦਾ ਢੁੱਕਵਾਂ ਹੱਲ ਲੱਭਣ ਦੀ ਅਪੀਲ ਕੀਤੀ ਅਤੇ ਹਰ ਇੱਕ ਮਨੁੱਖ ਨੂੰ ਇੱਕ ਰੁੱਖ ਲਗਾਉਣ ਲਈ ਕਿਹਾ।ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਪਿੰਡਾਂ ਦੇ ਕਲੱਸਟਰ ਬਣਾ ਕੇ ਉਨ੍ਹਾਂ ਨੂੰ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਵਾਸਤੇ ਸਸਤੇ ਰੇਟਾਂ ’ਤੇ ਥਾਂ ਮੁਹੱਈਆ ਕਰਵਾਉਣ ਲਈ ਕਮਿਊਨਿਟੀ ਸੈਂਟਰ ਅਧਾਰਿਤ ਛੋਟੇ ਮੈਰਿਜ ਪੈਲੇਸ ਬਣਾਉਣ ’ਤੇ ਵੀ ਜ਼ੋਰ ਦਿੱਤਾ, ਜਿਸ ਲਈ ਉਨ੍ਹਾਂ ਐਮ.ਪੀ ਲੈਡ ਫੰਡ ’ਚੋਂ ਗ੍ਰਾਂਟ ਦੇਣ ਦੀ ਇੱਛਾ ਵੀ ਜਤਾਈ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਜ਼ਿਲ੍ਹੇ ਵਿਚਲੀਆਂ ਟੁੱਟੀਆਂ ਜਾਂ ਬਣਨਯੋਗ ਸੜ੍ਹਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜ੍ਹਕ ਯੋਜਨਾ ਜਾਂ ਹੋਰ ਕੇਂਦਰੀ ਸੜ੍ਹਕ ਯੋਜਨਾਵਾਂ ਤਹਿਤ ਲਿਆ ਕੇ ਕੇਂਦਰੀ ਫੰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਖਿਆ। ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਗਾਰਡਨ ਜਿੰਮ, ਖੇਡ ਮੈਦਾਨ, ਲਾਇਬ੍ਰੇਰੀ, ਸਟਰੀਟ ਲਾਇਟਾਂ ਆਦਿ ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਵਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਮੈਂਬਰ ਲੋਕ ਸਭਾ, ਮਲਵਿੰਦਰ ਸਿੰਘ ਕੰਗ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ’ਚ ਕੇਂਦਰੀ ਗਰਾਂਟਾਂ ਅਤੇ ਐਮ ਪੀ ਸਥਾਨਕ ਏਰੀਆ ਵਿਕਾਸ ਗ੍ਰਾਂਟਾਂ ਦਾ ਲਾਭ ਪੂਰੀ ਤਰ੍ਹਾਂ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਸ਼ਹਿਰ ਵਿੱਚ ਸਾਫ ਸਫਾਈ, ਨਜ਼ਾਇਜ਼ ਰੇਹੜ੍ਹੀਆਂ ਫੜ੍ਹੀਆਂ/ ਨਜਾਇਜ਼ ਕਬਜ਼ਿਆਂ ਦਾ ਢੁੱਕਵਾਂ ਹੱਲ ਲੱਭਣ ਲਈ ਸੁਝਾਅ ਪੇਸ਼ ਕੀਤਾ।ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਏ.ਡੀ.ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ (ਪੇਡੂ ਵਿਕਾਸ) ਸੋਨਮ ਚੌਧਰੀ, ਕਮਿਸ਼ਨਰ ਨਗਰ ਨਿਗਮ ਪਰਮਿੰਦਰਪਾਲ ਸਿੰਘ, ਸੀਨੀਅਰ ਕਪਤਾਨ ਪੁਲਿਸ, ਦੀਪਿਕਾ ਐਸ ਸੇਖੋਂ, ਐਸ. ਡੀ.ਐਮ, ਡੇਰਾਬਸੀ ਅਮਿਤ ਗੁਪਤਾ, ਡਾ. ਹਰਮਨਦੀਪ ਕੌਰ ਬਰਾੜ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ.ਕੇ ਭਾਰਦਵਾਜ, ਡੀ.ਈ.ਓ ਡਾ. ਗਿੰਨੀ ਦੁੱਗਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮ੍ਰਿਤ ਬਾਲਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

0

👉ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ
Chandigarh News:ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ।ਇੱਥੇ ਮੈਡੀਕਲ ਅਫਸਰਾਂ ਲਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ “ਗੋਲਡਨ ਆਵਰ”, ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ।ਇਹ ਕਹਿੰਦਿਆਂ ਕਿ ਜ਼ਿੰਦਗੀਆਂ ਬਚਾਉਣ ਲਈ ਇੱਕ-ਇੱਕ ਸਕਿੰਟ ਮਾਇਨੇ ਰੱਖਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੋਲਡਨ-ਆਵਰ ਕੇਅਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਮਰੀਜ਼ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ।ਉਨ੍ਹਾਂ ਨੇ ਐਸਟੀਈਐਮਆਈ ਪ੍ਰਾਜੈਕਟ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੇ ਸਮੇਂ ਸਿਰ ਇਲਾਜ ਰਾਹੀਂ ਦਿਲ ਦੀਆਂ ਬਿਮਾਰੀਆਂ ਕਰਕੇ ਮੌਤ ਦਰ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਇਸ ਸਮਾਗਮ ਨੇ ਸਾਰੇ 23 ਜ਼ਿਲ੍ਹਿਆਂ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਇੱਕ ਮੰਚ ‘ਤੇ ਲਿਆ ਕੇ ਸਾਰਿਆਂ ਲਈ ਪਹੁੰਚਯੋਗ, ਬਰਾਬਰੀ ਵਾਲੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੱਤੀ।

ਇਹ ਵੀ ਪੜ੍ਹੋ  PAK-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਡਾਕਟਰਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਲਗਨ ਅਤੇ ਮੁਹਾਰਤ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਧਾਰਨਾ ਨੂੰ ਹੋਰ ਬਲ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਬਿਮਾਰੀਆਂ ਦਾ ਇਲਾਜ ਨਹੀਂ ਕਰ ਰਹੇ ਸਗੋਂ ਇੱਕ ਅਜਿਹੀ ਸਿਹਤ ਸੰਭਾਲ ਪ੍ਰਣਾਲੀ ਤਿਆਰ ਕਰ ਰਹੇ ਹਾਂ ਜੋ ਸਮੇਂ ਸਿਰ ਰੋਕਥਾਮ, ਇਲਾਜ ਅਤੇ ਹਲੀਮੀ ਨਾਲ ਸਿਹਤ ਸੰਭਾਵ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੰਦੀ ਹੈ।ਮਨੋਰੋਗੀਆਂ, ਜਿਨ੍ਹਾਂ ਵਿੱਚ ਨਸ਼ੇ ਨਾਲ ਜੂਝ ਰਹੇ ਮਰੀਜ਼ ਵੀ ਸ਼ਾਮਲ ਹਨ, ਦੇ ਹਲੀਮੀ ਨਾਲ ਇਲਾਜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਰੀਜ਼ਾਂ ਦੀ ਤੇਜ਼ੀ ਨਾਲ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਡਾਕਟਰੀ ਦੇਖਭਾਲ ਨਾਲ ਏਕੀਕ੍ਰਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਮਰੀਜਾਂ ਦੀ ਮਾਨਸਿਕ ਸਿਹਤ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਅਸੀਂ ਸਿਰਫ਼ ਇਲਾਜ ਹੀ ਨਹੀਂ ਸਗੋਂ ਉਨ੍ਹਾਂ ਨੂੰ ਮੁੜ ਵਸੇਬੇ ਅਤੇ ਸਸ਼ਕਤੀਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 1,000 ਨਵੇਂ ਮੈਡੀਕਲ ਅਫਸਰਾਂ ਦੀ ਭਰਤੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਨ੍ਹਾਂ ਨੂੰ ਪੇਂਡੂ, ਸਰਹੱਦੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭੇਜਣ ਤੋਂ ਪਹਿਲਾਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ-ਪੇਂਡੂ ਸਿਹਤ ਸੰਭਾਲ ਪਾੜੇ ਨੂੰ ਪੂਰਦਿਆਂ ਮਿਆਰੀ ਦੇਖਭਾਲ ਸੇਵਾਵਾਂ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਨੂੰ ਆਈਆਈਐਮ ਅਹਿਮਦਾਬਾਦ ਵਿਖੇ ਉੱਨਤ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਿਹਤ ਸੰਭਾਲ ਖੇਤਰ ਦੀ ਸਮਰੱਥਾ, ਅਤਿ-ਸੰਵੇਦਨਸ਼ੀਲ ਸਮੇਂ ਦੌਰਾਨ ਦੇਖਭਾਲ ਅਤੇ ਐਮਰਜੈਂਸੀ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਵਿਸਥਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ  Delhi ਦੇ Ex Dy CM ਦਾ ਪੁਰਾਣਾ ਮੋਬਾਇਲ ਨੰਬਰ ਵਰਤ ਕੇ ਪੰਜਾਬ ਦੇ ਸਿਆਸੀ ਲੀਡਰਾਂ ‘ਤੇ ਪ੍ਰਭਾਵ ਪਾਉਣ ਵਾਲਾ ਪੁਲਿਸ ਵੱਲੋਂ ਕਾਬੂ

ਇਸ ਦੇ ਨਾਲ ਹੀ ਮਾਨਸਿਕ ਸਿਹਤ ਸੇਵਾਵਾਂ ਨੂੰ ਪ੍ਰਾਇਮਰੀ ਦੇਖਭਾਲ ਵਿੱਚ ਜੋੜਨ ਲਈ ਮਨੋਰੋਗੀ ਮਾਹਿਰਾਂ ਨੂੰ ਏਮਜ਼, ਦਿੱਲੀ ਵਿਖੇ ਵਿਸ਼ੇਸ਼ ਮਨੋਰੋਗ ਦੇਖਭਾਲ ਸਿਖਲਾਈ ਪ੍ਰੋਗਰਾਮਾਂ ਲਈ ਭੇਜਿਆ ਗਿਆ ਹੈ।ਸਿਹਤ ਮੰਤਰੀ ਨੇ ਡਾਕਟਰੀ ਸੇਵਾ ਅਤੇ ਜਨਤਕ ਸਿਹਤ ਪ੍ਰੋਗਰਾਮਾਂ ਵਿੱਚ ਡਾਕਟਰਾਂ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ ਰਾਜ ਪੁਰਸਕਾਰਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਸੂਬਾ ਵਰਕਿੰਗ ਗਰੁੱਪਾਂ ਅਤੇ ਜ਼ਿਲ੍ਹਾ ਤਾਲਮੇਲ ਕਮੇਟੀਆਂ ਰਾਹੀਂ ਆਪਣੀਆਂ ਰੋਗ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਸਿਹਤ ਜੋਖਮਾਂ ਪ੍ਰਤੀ ਸਮੇਂ ਸਿਰ ਪ੍ਰਤੀਕਿਰਿਆ ਨੂੰ ਯਕੀਨੀ ਬਣਾ ਰਿਹਾ ਹੈ।ਯੂਨੀਵਰਸਲ ਹੈਲਥ ਕਵਰੇਜ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਜਨਤਕ ਸੇਵਾ ਲਈ ਡਾਕਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਮੁਫ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਸਿਹਤ ਮੰਤਰੀ ਨੇ ਡਾਕਟਰੀ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ “ਪੰਜਾਬ ਦੇ ਸਿਹਤ ਸੰਭਾਲ ਖੇਤਰ ਦੇ ਆਰਕੀਟੈਕਟ” ਦੱਸਿਆ। ਉਨ੍ਹਾਂ ਨੇ ਸਿਹਤ ਸੇਵਾਵਾਂ ਵਿੱਚ ਨਵੀਨਤਾ, ਬਰਾਬਰੀ ਅਤੇ ਉੱਤਮਤਾ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤਮੰਦ ਪੰਜਾਬ ਲਈ ਇੱਕ ਵਿਲੱਖਣ ਦ੍ਰਿਸ਼ਟੀਕੋਣ ਸਾਂਝਾ ਕੀਤਾ।ਇਸ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਨਵਜੋਤ ਕੌਰ, ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਐਸਆਈਐਚਐਫਡਬਲਯੂ ਡਾ. ਪੌਮੀ ਚਤਰਥ, ਡਾ. ਅਮਨਦੀਪ ਕੌਰ ਵੜਿੰਗ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਬਿਜਲੀ ਵਿਭਾਗ ਵਿੱਚ ਮੁਕੰਮਲ ਹੜਤਾਲ

Bathinda News:ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕੌਮ ਆਊਟਸੋਰਸਡ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਚੰਦਰ ਸ਼ਰਮਾ ਗੁਰਵਿੰਦਰ ਸਿੰਘ ਪੱਨੂੰ ਹਰਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਅੱਜ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਭਾਰਤ ਦੀਆਂ ਕੁਝ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦਿੱਤਾ ਗਿਆ ਸੀ, ਜਿਸਨੂੰ ਪਾਵਰ ਕਾਰਪੋਰੇਸ਼ਨ ਵਿੱਚ ਤੈਨਾਤ ਵੱਖ ਵੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ (ਭੰਗਲ)

ਇਹ ਵੀ ਪੜ੍ਹੋ Bathinda ਦੀ ਸਰਹਿੰਦ ਕੈਨਾਲ ‘ਚ ਡੁੱਬਣ ਕਾਰਨ 10 ਸਾਲਾ ਬੱਚੇ ਦੀ ਹੋਈ ਮੌ+ਤ

ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਲਹਿਰਾ ਮੁਹੱਬਤ ਥਰਮਲ ਪਲਾਂਟ ਕੰਟਰੈਕਟ ਵਰਕਰ ਯੂਨੀਅਨ, ਅਤੇ ਪੀ ਐੱਸ ਪੀ ਸੀ ਐਲ ਕੰਟਰੈਕਟ ਵਰਕਰ ਯੂਨੀਅਨ ਵਲੋਂ ਪੂਰੀ ਮੇਹਨਤ ਕਰਕੇ ਲਾਗੂ ਕੀਤਾ ਗਿਆ।ਜਿਸ ਕਾਰਣ ਇਹ ਹੜਤਾਲ ਉਪ੍ਰੇਸ਼ਨ ਸਰਕਲਾਂ ਤੋਂ ਇਲਾਵਾ ਗਰਿਡ ਸਬ ਸਟੇਸ਼ਨਾਂ, ਸਟੋਰਾਂ, ਥਰਮਲ ਅਤੇ ਹਾਈਡਲ ਪ੍ਰੋਜੈਕਟਾਂ ਵਿੱਚ ਪੂਰੀ ਤਰ੍ਹਾਂ ਸਫ਼ਲ ਹੋਈ ਹੈ।ਥਰਮਲਾਂ ਹਾਈਡਲ ਪ੍ਰੋਜੈਕਟਾਂ ਦੇ ਨਾਲ ਨਾਲ ਸ਼ਿਕਾਇਤ ਕੇਂਦਰਾਂ ਵਿੱਚ ਸ਼ਿਫਟ ਡਿਊਟੀ ਕਾਰਣ ਇਹ ਹੜਤਾਲ 8 ਜੁਲਾਈ ਰਾਤ 12 ਵਜੇ ਤੋਂ ਸ਼ੁਰੂ ਹੋ ਗਈ ਸੀ ਅਤੇ ਇਹ 9 ਜੁਲਾਈ ਰਾਤ 12 ਵਜੇ ਤੱਕ ਸਫਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Delhi ਦੇ Ex Dy CM ਦਾ ਪੁਰਾਣਾ ਮੋਬਾਇਲ ਨੰਬਰ ਵਰਤ ਕੇ ਪੰਜਾਬ ਦੇ ਸਿਆਸੀ ਲੀਡਰਾਂ ‘ਤੇ ਪ੍ਰਭਾਵ ਪਾਉਣ ਵਾਲਾ ਪੁਲਿਸ ਵੱਲੋਂ ਕਾਬੂ

0

👉ਜਾਅਲੀ ਜਮਾਨਤ ਬਾਂਡ ਤੇ ਫ਼ਰਜੀ ਦਸਤਾਵੇਜ ਤਿਆਰ ਕਰਨ ਵਾਲੇ ਗਿਰੋਹ ਦਾ ਵੀ ਕਿੰਗਪਿੰਨ ਹੈ ਫੋਨ ਨੰਬਰ ਵਰਤਣ ਵਾਲਾ ਠੱਗ-ਐਸ.ਐਸ.ਪੀ.
Patiala News:ਪਟਿਆਲਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਬੇਨਕਾਬ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜੋ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਪੁਰਾਣ ਮੋਬਾਇਲ ਨੰਬਰ ਨੂੰ ਵਰਤਕੇ ਡਿਪਟੀ ਸੀਐਮ ਦਾ ਕਰੀਬੀ ਹੋਣ ਦਾ ਭੁਲੇਖਾ ਪਾ ਕੇ ਆਪਣਾ ਦਬਦਬਾ ਬਣਾ ਰਿਹਾ ਸੀ, ਇਸ ਗਿਰੋਹ ਦਾ ਮੁੱਖ ਸਰਗਨਾ ਜਾਅਲੀ ਜਮਾਨਤੀ ਬਾਂਡ ਅਤੇ ਫ਼ਰਜੀ ਦਸਤਾਵੇਜ ਤਿਆਰ ਕਰਨ ਵਾਲੇ ਗਿਰੋਹ ਦਾ ਵੀ ਕਿੰਗਪਿੰਨ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਐਸ.ਐਸ.ਪੀ. ਨੇ ਦੱਸਿਆ ਕਿ ਇਹ ਪਟਿਆਲਾ ਪੁਲਿਸ ਨੇ ਥਾਣਾ ਲਾਹੌਰੀ ਗੇਟ ਵਿਖੇ ਮਿਤੀ 19 ਜੂਨ 2025 ਨੂੰ ਇੱਕ ਮਾਮਲਾ ਦਰਜ ਕਰਕੇ ਠੱਗਾਂ ਦੇ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ, ਜੋ ਕਿ ਜਾਅਲੀ ਜਮਾਨਤੀ ਬਾਂਡ ਅਤੇ ਫ਼ਰਜੀ ਦਸਤਾਵੇਜ ਤਿਆਰ ਕਰਕੇ ਵੱਖ-ਵੱਖ ਅਦਾਲਤਾਂ ‘ਚ ਆਦੀ ਦੋਸ਼ੀਆ ਦੀਆਂ ਜਮਾਨਤਾਂ ਕਰਵਾਉਣ ਦਾ ਕਾਲਾ ਧੰਦਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਸਰਗਨੇ ਜੈ ਕਿਸ਼ਨ ਭਾਰਦਵਾਜ ਵਾਸੀ ਸੰਤੋਸ਼ ਕਲੋਨੀ ਧਾਰੂਹੇੜਾ ਜਿਲ੍ਹਾ ਰਿਵਾੜੀ ਹਰਿਆਣਾ ਨੂੰ ਜਦੋਂ ਗ੍ਰਿਫ਼ਤਾਰ ਕਰਕੇ ਉਸਦੇ 5 ਫੋਨ ਜ਼ਬਤ ਕੀਤੇ ਗਏ ਤੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਹੋਰ ਵੀ ਵੱਡੇ ਠੱਗ ਹੋਣ ਦੇ ਸਬੂਤ ਪੁਲਿਸ ਦੇ ਹੱਥ ਲੱਗੇ।

ਇਹ ਵੀ ਪੜ੍ਹੋ  PAK-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਵਿਅਕਤੀ ਨੇ ਵੋਡਾਫੋਨ ਕੰਪਨੀ ਦਾ ਇੱਕ ਅਜਿਹਾ ਨੰਬਰ 8447808080 ਆਪਣੇ ਸਰੋਤਾਂ ਰਾਹੀਂ ਹਾਸਲ ਕੀਤਾ, ਜਿਸ ਨੂੰ ਕਿ ਕਿਸੇ ਸਮੇਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮੁਨੀਸ਼ ਸਿਸੋਦੀਆ ਵੱਲੋਂ ਵਰਤਿਆ ਜਾਂਦਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਇਸ ਕੋਲੋ ਬਰਾਮਦ ਹੋਏ ਨੰਬਰਾਂ ਦੀ ਫਾਰੈਂਸਿਕ ਜਾਂਚ ਕਰਵਾਈ ਤਾਂ ਕਾਫ਼ੀ ਖੁਲਾਸੇ ਹੋਏ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਫੋਨ ਨੰਬਰ ਨੂੰ ਜੈ ਕਿਸ਼ਨ ਨੇ ਆਪਣੇ ਆਪ ਨੂੰ ਮੁਨੀਸ਼ ਸਿਸੋਦੀਆ ਦਾ ਕਰੀਬੀ ਹੋਣ ਦਾ ਭਰਮ ਭੁਲੇਖਾ ਪੈਦਾ ਕਰਨ ਤੇ ਦਬਦਬਾ ਬਣਾਉਣ ਲਈ ਵਰਤਦੇ ਹੋਏ ਪੰਜਾਬ ਦੇ ਸਿਆਸੀ ਵਿਅਕਤੀਆਂ, ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਇਸ ਨੰਬਰ ਰਾਹੀਂ ਵਟਸਐਪ ਮੈਜੇਜ ਕਰਕੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਫੀ ਲੋਕਾਂ ਨੂੰ ਮੂਰਖ ਬਣਾਕੇ ਪੈਸਾ ਕਮਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰੰਤੂ ਅਜੇ ਤੱਕ ਇਸਨੂੰ ਕਾਮਯਾਬੀ ਨਹੀਂ ਸੀ ਹਾਸਲ ਹੋਈ।ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਦੇ ਅਧਾਰ ‘ਤੇ ਪਟਿਆਲਾ ਪੁਲਿਸ ਨੇ ਇਸ ਠੱਗ ਗਿਰੋਹ ਵੱਲੋਂ ਕਿਸੇ ਵੱਡੇ ਹੋਰ ਸਕੈਮ ਹੋਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਥਾਣਾ ਕੋਤਵਾਲੀ ਵਿਖੇ ਮਿਤੀ 8 ਜੁਲਾਈ 2025 ਨੂੰ ਬੀ.ਐਨ.ਐਸ. ਦੀਆਂ ਧਾਰਾਵਾਂ 319 (2), 318(4) ਤੇ ਆਈਟੀ ਐਕਟ ਦੀਆਂ ਧਾਰਾਵਾਂ 66, 66 ਸੀ ਤੇ 66 ਡੀ ਤਹਿਤ ਮੁਕਦਮਾ ਨੰਬਰ 145 ਕਰਕੇ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Canada ‘ਚ PR ਲੈਣ ਲਈ ਹੁਣ ਬਦਲੇ ਨਿਯਮ, ਹੁਣ ਬੈਂਕ ਖਾਤਿਆਂ ‘ਚ ਦਿਖਾਉਣੇ ਹੋਣਗੇ ਇਨ੍ਹੇ ਫੰਡ

ਐਸ.ਐਸ.ਪੀ. ਨੇ ਦੱਸਿਆ ਕਿ ਇਹ ਇੱਕ ਠੱਗੀਆਂ ਮਾਰਨ ਦਾ ਆਦੀ ਗਿਰੋਹ ਹੈ ਅਤੇ ਇਸ ਗਿਰੋਹ ਦੇ ਸਰਗਨੇ ਜੈ ਕਿਸ਼ਨ ਨੇ ਪਹਿਲਾਂ ਵੀ ਹਰਿਆਣਾ ਵਿਖੇ ਇੱਕ ਮਹਿਲਾ ਨਾਲ ਸੀ.ਬੀ.ਆਈ ਦਾ ਫਰਜੀ ਅਫ਼ਸਰ ਬਣਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਸੀ, ਜਿਸ ‘ਚ ਇਸ ਨੂੰ ਤਿੰਨ ਸਾਲ ਦੀ ਸਜਾ ਵੀ ਹੋਈ ਸੀ।ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਗਿਰੋਹ ਨੂੰ ਬੇਨਕਾਬ ਕਰਕੇ ਇੱਕ ਵੱਡਾ ਠੱਗੀ ਦੀ ਵਾਰਦਾਤ ਹੋਣ ਤੋਂ ਬਚਾਅ ਲਈ ਹੈ, ਕਿਉਂਕਿ ਇਸ ਠੱਗਾਂ ਦੇ ਕਿੰਗਪਿੰਨ ਜੈ ਕਿਸ਼ਨ ਨੇ ਆਪਣੀ ਚੈਟ ਵਿੱਚ ਆਪਣੇ ਆਪ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦਾ ਕਰੀਬੀ ਦਰਸਾਇਆ ਸੀ ਅਤੇ ਇਸ ਨੇ ਇਸ ਨੰਬਰ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਲਈ ਇੱਕ ਸਾਜਿਸ਼ ਘੜੀ ਸੀ।ਉਨ੍ਹਾਂ ਦੱਸਿਆ ਕਿ ਇਸ ਨੇ ਇਹ ਨੰਬਰ ਵੋਡਾਫੋਨ ‘ਚ ਅਪਣੇ ਕਿਸੇ ਕਰੀਬੀ ਦੀ ਸਹਾਇਤਾ ਨਾਲ ਹਾਸਲ ਕੀਤਾ ਸੀ, ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਐਸ.ਪੀ. ਗੁਰਬੰਸ ਸਿੰਘ ਬੈਂਸ ਤੇ ਇੰਚਾਰਜ ਸੀਆਈਏ ਸਟਾਫ਼ ਪਰਦੀਪ ਸਿੰਘ ਬਾਜਵਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PAK-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

0

👉ਪਾਕਿਸਤਾਨੀ ਏਜੰਸੀਆਂ, ਹਰਵਿੰਦਰ ਰਿੰਦਾ ਨੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਸੀ ਇਹ ਖੇਪ: ਡੀਜੀਪੀ ਗੌਰਵ ਯਾਦਵ
Gurdaspur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ  ਮੋਹਾਲੀ ਤੋਂ ਘਰ ਵਾਪਸੀ ਦੌਰਾਨ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਾਰ ‘ਚ ਮਿਲੇ ਖੂਨ ਦੇ ਨਿਸ਼ਾਨ

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ਅੰਜਾਮ ਦੇਣ ਲਈ ਇੱਕ ਸੋਚੀ—ਸਮਝੀ ਸਾਜ਼ਿਸ਼ ਤਹਿਤ ਭਾਰਤ ਵਿੱਚ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੀ ਅਮਨ—ਸ਼ਾਂਤੀ ਨੂੰ ਭੰਗ ਕਰਨਾ ਸੀ।ਡੀਜੀਪੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਟੀਮਾਂ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚ, ਹਰਵਿੰਦਰ ਰਿੰਦਾ ਗਿਰੋਹ ਦੇ ਕਾਰਕੁੰਨਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ , ਅੱਤਵਾਦੀ ਹਾਰਡਵੇਅਰ ਖੇਪ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਕਾਮਯਾਬੀ ਹਾਸਲ ਕੀਤੀ।

ਇਹ ਵੀ ਪੜ੍ਹੋ  ਉਪਰੇਸ਼ਨ ਸੀਲ 16 ਅਧੀਨ ਜ਼ਿਲ੍ਹੇ ਚ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਲਗਾਏ ਇੰਟਰ ਸਟੇਟ ਨਾਕੇ:SSP ਅਮਨੀਤ ਕੌਂਡਲ

ਉਨ੍ਹਾਂ ਇਹ ਵੀ ਕਿਹਾ ਕਿ ਖੇਪ ਨੂੰ ਪ੍ਰਾਪਤ ਕਰਨ ਵਾਲੇ ਕਾਰਕੁਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦੇ ਹੋਏ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਜਾਂਚ ਵਿੱਚ ਇਸ ਪਾਕਿ—ਆਈਐਸਆਈ ਸਮਰਥਿਤ ਮਾਡਿਊਲ ਵਿੱਚ ਵਿਦੇਸ਼—ਅਧਾਰਤ ਅੱਤਵਾਦੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਹੈ।ਡੀਆਈਜੀ ਨੇ ਕਿਹਾ ਕਿ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911257