Saturday, May 23, 2026
Home Blog Page 612

Bathinda ਦੀ ਸਰਹਿੰਦ ਕੈਨਾਲ ‘ਚ ਡੁੱਬਣ ਕਾਰਨ 10 ਸਾਲਾ ਬੱਚੇ ਦੀ ਹੋਈ ਮੌ+ਤ

0

Bathinda News: ਬਠਿੰਡਾ ਵਿਚ ਇਕ ਦੁਖਦਾਈ ਘਟਨਾ ਸਾਹਮਣੀ ਆਈ ਹੈ, ਜਿੱਥੇ ਸਰਹਿੰਦ ਕੈਨਾਲ ‘ਚ ਨਹਾਉਣ ਗਏ 10 ਸਾਲਾ ਬੱਚੇ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਮਿਰਤਕ ਦੀ ਪਛਾਣ ਕ੍ਰਿਸ਼ਨਾ ਵਜੋਂ ਹੋਈ ਹੈ, ਜੋ ਬਠਿੰਡਾ ਦੇ ਜਨਤਾ ਨਗਰ, ਗਲੀ ਨੰਬਰ 10 ਦਾ ਰਹਿਣ ਵਾਲਾ ਸੀ।ਮਿਲੀ ਜਾਣਕਾਰੀ ਮੁਤਾਬਕ, ਬੱਚਾ ਬੀਤੀ ਕੱਲ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਸਰਹੰਦ ਕੈਨਾਲ ਵਿਖੇ ਨਹਾਉਣ ਗਿਆ ਸੀ। ਇਸ ਦੌਰਾਨ ਪਾਣੀ ਦਾ ਬਹਾਅ ਤੇਜ਼ ਹੋਣ ਕ੍ਰਿਸ਼ਨਾ ਸਰਹੰਦ ਕੈਨਾਲ ‘ਚ ਡੁੱਬ ਗਿਆ।

ਇਹ ਵੀ ਪੜ੍ਹੋ  ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ

ਉਸ ਦੇ ਸਾਥੀਆਂ ਵੱਲੋਂ ਮਾਪਿਆਂ ਨੂੰ ਸੂਚਿਤ ਕੀਤਾ ਗਿਆ ਲੋਕਾਂ ਨੇ ਪੁਲਿਸ ਅਤੇ ਰੈਸਕਿਊ ਟੀਮਾਂ ਨੂੰ ਸੂਚਨਾ ਦਿੱਤੀ।ਮੌਕੇ ‘ਤੇ ਫੌਰਨ ਐਨ.ਡੀ.ਆਰ.ਐੱਫ., ਗੋਤਾਖੋਰ ਟੀਮਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਰੈਸਕਿਊ ਕਾਰਜ ਸ਼ੁਰੂ ਕਰ ਦਿੱਤਾ। ਕਈ ਘੰਟਿਆਂ ਦੀ ਭਾਰੀ ਮਿਹਨਤ ਤੋਂ ਬਾਅਦ ਕੋਠਾ ਗੁਰੂ ਦੇ ਕੋਲੋਂ ਬਰਾਮਦ ਹੋਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਨੂੰ ਅਜਿਹੀਆਂ ਥਾਵਾਂ ਤੋਂ ਦੂਰ ਰੱਖਣ ਤੇ ਸਾਵਧਾਨੀ ਵਰਤਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ

0

Jalandhar News: ਪੰਜਾਬ ਦੇ ਵਿੱਚ ਵੱਡੀ ਪੱਧਰ ‘ਤੇ ਮਾਲ ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਡਾਇਰੈਕਟਰ ਭੌ ਜਲੰਧਰ ਵੱਲੋਂ ਇੱਕ ਜ਼ਿਲੇ ਤੋਂ ਦੂਜੇ ਜ਼ਿਲਿਆ ਵਿਚ ਬਦਲੇ ਗਏ ਪਟਵਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਇਹ ਵੀ ਪੜ੍ਹੋ Ludhiana ‘ ਚ ਲੜਕੀ ਦੀ ਲਾਸ਼ ਸੁੱਟ ਕੇ ਭੱਜੇ ਮੋਟਰਸਾਈਕਲ ਸਵਾਰ ਨੌਜਵਾਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ludhiana ‘ ਚ ਲੜਕੀ ਦੀ ਲਾਸ਼ ਸੁੱਟ ਕੇ ਭੱਜੇ ਮੋਟਰਸਾਈਕਲ ਸਵਾਰ ਨੌਜਵਾਨ

0

Ludhiana News: ਲੁਧਿਆਣਾ ਦੇ ਫਿਰੋਜ਼ਪੁਰ ਰੋਡ ਉੱਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਬੋਰੀ ‘ਚੋਂ ਲੜਕੀ ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਬਾਈਕ ‘ਤੇ ਆਏ ਅਤੇ ਬੋਰੀ ਨੂੰ ਰੋਡ ਦੇ ਡਿਵਾਈਡਰ ‘ਤੇ ਸੁੱਟ ਕੇ ਭੱਜ ਗਏ।ਇਸ ਦੌਰਾਨ ਮੌਕੇ ‘ਤੇ ਮੌਜੂਦ ਇੱਕ ਰੇਹੜੀ ਵਾਲੇ ਨੇ ਜਦੋਂ ਉਨ੍ਹਾਂ ਤੋਂ ਬੋਰੀ ਬਾਰੇ ਪੁੱਛਿਆ ਤਾਂ ਨੌਜਵਾਨਾਂ ਨੇ ਕਿਹਾ ਕਿ ਅੰਦਰ ਸੜੇ ਹੋਏ ਅੰਬ ਹਨ। ਰੇਹੜੀ ਵਾਲੇ ਨੂੰ ਸ਼ੱਕ ਹੋਣ ‘ਤੇ ਜਦੋਂ ਉਸ ਨੇ ਬੋਰੀ ਖੋਲੀ ਤਾਂ ਅੰਦਰ ਇਕ ਨੌਜਵਾਨ ਲੜਕੀ ਦੀ ਲਾਸ਼ ਮਿਲੀ ਜਿਸ ਦੇ ਨੱਕ ਤੋਂ ਖੂਨ ਵਹਿ ਰਿਹਾ ਸੀ।

ਇਹ ਵੀ ਪੜ੍ਹੋ  ਮੋਹਾਲੀ ਤੋਂ ਘਰ ਵਾਪਸੀ ਦੌਰਾਨ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਾਰ ‘ਚ ਮਿਲੇ ਖੂਨ ਦੇ ਨਿਸ਼ਾਨ

ਇਸ ਦੀ ਸੂਚਨਾ ਤੁਰੰਤ ਆਸਪਾਸ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗਈ। ਲੋਕਾਂ ਵੱਲੋਂ ਲਾਸ਼ ਸੁੱਟਦੇ ਹੋਏ ਨੌਜਵਾਨਾਂ ਦੀ ਵੀਡੀਓ ਵੀ ਤਿਆਰ ਕੀਤੀ ਗਈ। ਪੁਲਿਸ ਦੇ ਮੌਕੇ ‘ਤੇ ਪਹੁੰਚਣ ਤੱਕ ਨੌਜਵਾਨ ਬਾਈਕ ਛੱਡ ਕੇ ਨਿਕਲ ਚੁੱਕੇ ਸਨ।ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਵੱਲੋਂ ਲੜਕੀ ਦੀ ਸ਼ਨਾਖਤ ਕਰਨ ਅਤੇ ਦੋਸ਼ੀਆਂ ਦੀ ਫੜਨ ਲਈ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉਪਰੇਸ਼ਨ ਸੀਲ 16 ਅਧੀਨ ਜ਼ਿਲ੍ਹੇ ਚ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਲਗਾਏ ਇੰਟਰ ਸਟੇਟ ਨਾਕੇ:SSP ਅਮਨੀਤ ਕੌਂਡਲ

0

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੱਦੇਨਜ਼ਰ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਉਪਰੇਸ਼ਨ ਸੀਲ 16 ਅਧੀਨ ਜ਼ਿਲ੍ਹੇ ਚ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਅੱਠ ਨਾਕੇ ਲਗਾਏ ਗਏ। ਇਹ ਜਾਣਕਾਰੀ ਐਸਐਸਪੀ ਅਮਨੀਤ ਕੌਂਡਲ ਨੇ ਸਾਂਝੀ ਕੀਤੀ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੰਟਰਸਟੇਟ ਨਾਕੇ ਸਬ ਡਵੀਜਨ ਬਠਿੰਡਾ ਦਿਹਾਤੀ ਡੀਐਸਪੀ ਹਰਜੀਤ ਸਿੰਘ ਅਤੇ ਸਬ ਡਵੀਜਨ ਤਲਵੰਡੀ ਸਾਬੋ ਡੀਐਸਪੀ ਸ੍ਰੀ ਰਾਜੇਸ਼ ਸਨੇਹੀ ਦੀ ਅਗਵਾਈ ਹੇਠ ਲਗਾਏ ਗਏ ।

ਇਹ ਵੀ ਪੜ੍ਹੋ   ਗੁਜਰਾਤ ‘ਚ ਟੁੱਟਿਆ ਪੁਲ, 9 ਲੋਕਾਂ ਦੀ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਇਨ੍ਹਾਂ ਨਾਕਿਆਂ ਦਾ ਮੁੱਖ ਮੰਤਵ ਜ਼ਿਲ੍ਹੇ ਨੂੰ ਨਸ਼ਾ ਰਹਿਤ ਬਣਾਉਣਾ ਹੈ ਤਾਂ ਜੋ ਦੂਸਰੇ ਰਾਜਾਂ ਤੋਂ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਪਹੁੰਚ ਸਕੇ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰੀਰਕ ਸਿੱਖਿਆ ਅਧਿਆਪਕ ਖੇਡਾਂ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ-ਜਸਵੀਰ ਸਿੰਘ ਗਿੱਲ

0

👉ਲੈਕਚਰਾਰ ਜਗਦੀਸ਼ ਕੁਮਾਰ ਬਣੇ ਜਨਰਲ ਸਕੱਤਰ
Bathinda News:ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਜਨਰਲ ਹਾਊਸ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ।ਕਮੇਟੀ ਦੀ ਚੌਣ ਪ੍ਰਧਾਨਗੀ ਮੰਡਲ ਦੇ ਮੈਂਬਰਾਂ ਪ੍ਰਿੰਸੀਪਲ ਦਵਿੰਦਰ ਕੁਮਾਰ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਜਸਵੀਰ ਕੌਰ ਅਤੇ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਸਰਵਸੰਮਤੀ ਨਾਲ ਪੂਰੀ ਹੋਈ।

ਇਹ ਵੀ ਪੜ੍ਹੋ  Canada ‘ਚ PR ਲੈਣ ਲਈ ਹੁਣ ਬਦਲੇ ਨਿਯਮ, ਹੁਣ ਬੈਂਕ ਖਾਤਿਆਂ ‘ਚ ਦਿਖਾਉਣੇ ਹੋਣਗੇ ਇਨ੍ਹੇ ਫੰਡ

ਅੱਜ ਹੋਈ ਚੋਣ ਵਿੱਚ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਬੀਰ ਸਿੰਘ, ਜਨਰਲ ਸਕੱਤਰ ਲੈਕਚਰਾਰ ਜਗਦੀਸ਼ ਕੁਮਾਰ, ਐਡੀਟਰ ਗੁਰਸੇਵਕ ਸਿੰਘ, ਪ੍ਰਬੰਧਕੀ ਅਤੇ ਵਿੱਤ ਸਕੱਤਰ ਜਸਵੀਰ ਸਿੰਘ ਗਿੱਲ, ਸਹਾਇਕ ਸਕੱਤਰ ਹਰਮੰਦਰ ਸਿੰਘ ਲਾਲੇਆਣਾ, ਟੈਕਨੀਕਲ ਕਮੇਟੀ ਪ੍ਰਧਾਨ ਲੈਕਚਰਾਰ ਸੁਖਦੇਵ ਸਿੰਘ, ਲੈਕਚਰਾਰ ਮਨਦੀਪ ਕੌਰ, ਗੁਰਲਾਲ ਸਿੰਘ, ਪ੍ਰਿੰਸੀਪਲ ਗੀਤਾ ਅਰੋੜਾ,।ਲੈਕਚਰਾਰ ਵਿਨੋਦ ਕੁਮਾਰ ਮੈਂਬਰ, ਖਰੀਦ ਕਮੇਟੀ ਲਈ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਲੈਕਚਰਾਰ ਕੁਲਵੀਰ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਹਰਭਗਵਾਨ ਅਤੇ ਪ੍ਰੈਸ ਕਮੇਟੀ ਭੁਪਿੰਦਰ ਸਿੰਘ ਤੱਗੜ, ਹਰਵਿੰਦਰ ਸਿੰਘ ਨੀਟਾ, ਰੇਸ਼ਮ ਸਿੰਘ ਅਤੇ ਗੁਰਿੰਦਰਜੀਤ ਸਿੰਘ ਮੈਂਬਰ ਚੁਣੇ ਗਏ।

ਇਹ ਵੀ ਪੜ੍ਹੋ  ਗੁਜਰਾਤ ‘ਚ ਟੁੱਟਿਆ ਪੁਲ, 9 ਲੋਕਾਂ ਦੀ ਹੋਈ ਮੌ+ਤ

ਬਠਿੰਡਾ 1 ਲਈ ਪ੍ਰਿੰਸੀਪਲ ਨਿਸ਼ਾ ਬਾਂਸਲ, ਬਠਿੰਡਾ 2 ਲਈ ਪ੍ਰਿੰਸੀਪਲ ਮੀਨਾ ਭਾਰਤੀ, ਭੁੱਚੋ ਮੰਡੀ ਲਈ ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਭਗਤਾ ਲਈ ਮੁੱਖ ਅਧਿਆਪਕ ਮਨਦੀਪ ਸਿੰਘ, ਗੋਨਿਆਣਾ ਲਈ ਪ੍ਰਿੰਸੀਪਲ ਅਨਿਲ ਕੁਮਾਰ, ਮੌੜ ਮੰਡੀ ਲਈ ਮੁੱਖ ਅਧਿਆਪਕ ਹਰਸ ਦੇਵ ਸ਼ਰਮਾ, ਤਲਵੰਡੀ ਸਾਬੋ ਲਈ ਮੁੱਖ ਅਧਿਆਪਕ ਅਵਤਾਰ ਸਿੰਘ, ਸੰਗਤ ਲਈ ਪ੍ਰਿੰਸੀਪਲ ਅਮਿਤਪਾਲ ਸਿੰਘ, ਮੰਡੀ ਕਲਾਂ ਲਈ ਪ੍ਰਿੰਸੀਪਲ ਚਮਕੌਰ ਸਿੰਘ ਅਤੇ ਮੰਡੀ ਫੂਲ ਲਈ ਪ੍ਰਿੰਸੀਪਲ ਦੀਪਕ ਕੁਮਾਰ ਜੋਨ ਪ੍ਰਧਾਨ ਚੁਣੇ ਗਏ।ਅੰਤ ਵਿੱਚ ਚੁਣੀ ਗਈ ਕਮੇਟੀ ਨੂੰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਜਰਾਤ ‘ਚ ਟੁੱਟਿਆ ਪੁਲ, 9 ਲੋਕਾਂ ਦੀ ਹੋਈ ਮੌ+ਤ

Ahmedabad News: ਗੁਜਰਾਤ ਦੇ ਵੜੋਧਰਾ ਵਿੱਚ ਮਹਾਸਾਗਰ ‘ਤੇ ਬਣਿਆ ਪੁਲ ਅੱਜ ਸਵੇਰੇ ਟੁੱਟ ਗਿਆ। ਹਾਦਸੇ ਸਮੇਂ ਵਾਹਨ ਪੁਲ ਉੱਪਰ ਦੀ ਗੁਜਰ ਰਹੇ ਸਨ ਜਿਸ ਦੇ ਚਲਦੇ ਕਈ ਵਾਹਨ ਨਦੀ ਵਿੱਚ ਡਿਗ ਗਏ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਨੌ ਲੋਕਾਂ ਦੀ ਮੌਤ ਹੋ ਗਈ ਜਦਕਿ ਅੱਠ ਲੋਕਾਂ ਨੂੰ ਬਚਾ ਲਿਆ ਗਿਆ ਹੈ। ਟੀਮਾਂ ਬਚਾਓ ਮੁਹਿੰਮ ਵਿੱਚ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲ 45 ਸਾਲ ਪੁਰਾਣਾ ਹੈ। ਇਹ ਪੁਲ ਮੱਧ ਗੁਜਰਾਤ ਨੂੰ ਸੌਰਾਸ਼ਟਰ ਨਾਲ ਜੋੜਦਾ ਸੀ।ਹਾਦਸੇ ਦੇ ਤੁਰੰਤ ਬਾਅਦ ਹੀ ਸਥਾਨਿਕ ਲੋਕ ਮੌਕੇ ਤੇ ਪਹੁੰਚ ਗਏ ਤੇ ਉਹਨਾਂ ਨੇ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ।

ਇਹ ਵੀ ਪੜ੍ਹੋ  Canada ‘ਚ PR ਲੈਣ ਲਈ ਹੁਣ ਬਦਲੇ ਨਿਯਮ, ਹੁਣ ਬੈਂਕ ਖਾਤਿਆਂ ‘ਚ ਦਿਖਾਉਣੇ ਹੋਣਗੇ ਇਨ੍ਹੇ ਫੰਡ

ਇੱਕ ਨੌਜਵਾਨ ਦੇ ਦੱਸਣ ਅਨੁਸਾਰ ਕਿ ਉਹ ਸਵੇਰ ਤੋ ਹੀ ਬਚਾਓ ਕਾਰਜਾਂ ਵਿੱਚ ਲੱਗੇ ਹੋਏ ਹਨ ।ਹੁਣ ਤੱਕ ਨੌ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਹਾਦਸੇ ਵਿੱਚ ਅੱਠ ਲੋਕ ਜਖਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਆਪਣਾ ਗੁੱਸਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ 45 ਸਾਲ ਪੁਰਾਣੇ ਪੁਲ ਦੀ ਮੁਰੰਮਤ ਲਈ ਪ੍ਰਸ਼ਾਸਨ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਇਹ ਹਾਦਸਾ ਵਾਪਰ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜਖਮੀਆਂ ਨੂੰ 50 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

0

Amritsar News:ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤ ਨੇ ਭਾਈ ਮਨੀ ਸਿੰਘ ਜੀ ਦੀਆਂ ਅਣਮੁੱਲੀਆਂ ਸੇਵਾਵਾਂ ਅਤੇ ਅਡੋਲ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।

ਇਹ ਵੀ ਪੜ੍ਹੋ  ਪਨਬਸ/ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਦੀ ਸ਼ੁਰੂਆਤ, ਬੱਸ ਅੱਡਿਆਂ ‘ਤੇ ਚੱਕਾ ਜਾਮ

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਜੀ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰਾਖੀ ਕੀਤੀ। ਭਾਈ ਮਨੀ ਸਿੰਘ ਦੇ ਪਰਿਵਾਰ ਨੇ ਕਈ ਸ਼ਹਾਦਤਾਂ ਦੇ ਕੇ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹਾਸਲ ਕੀਤਾ। ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਨੇ ਬੰਦ-ਬੰਦ ਕਟਵਾ ਕੇ ਸਿੱਖੀ ਦੀਆਂ ਉੱਚੀਆਂ ਮਿਸਾਲਾਂ ਕਾਇਮ ਕੀਤੀਆਂ, ਜੋ ਸਾਨੂੰ ਸਭ ਨੂੰ ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਦੀਆਂ ਹਨ।

ਇਹ ਵੀ ਪੜ੍ਹੋ  ਮੋਹਾਲੀ ਤੋਂ ਘਰ ਵਾਪਸੀ ਦੌਰਾਨ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਾਰ ‘ਚ ਮਿਲੇ ਖੂਨ ਦੇ ਨਿਸ਼ਾਨ

ਉਨ੍ਹਾਂ ਸੰਗਤ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਸਮੇਂ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Canada ‘ਚ PR ਲੈਣ ਲਈ ਹੁਣ ਬਦਲੇ ਨਿਯਮ, ਹੁਣ ਬੈਂਕ ਖਾਤਿਆਂ ‘ਚ ਦਿਖਾਉਣੇ ਹੋਣਗੇ ਇਨ੍ਹੇ ਫੰਡ

Canada News: ਕੈਨੇਡਾ ਵਿੱਚ ਵਿਦੇਸ਼ੀਆਂ ਲਈ ਹੁਣ PR ਲੈਣੀ ਮਹਿੰਗੀ ਹੋ ਗਈ ਹੈ। PR ਦੇ ਚਾਹਵਾਨ ਵਿਦੇਸ਼ੀ ਲੋਕਾਂ ਨੂੰ ਹੁਣ ਐਕਸਪ੍ਰੈਸ ਐਂਟਰੀ ਪ੍ਰੋਗਰਾਮਾਂ ਲਈ ਵਧੇਰੇ ਫੰਡ ਦਿਖਾਉਣੇ ਪੈਣਗੇ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਵਿੱਚ ਪਰਵਾਸ ਕਰਨ ਲਈ ਲੋੜੀਂਦੀ ਰਕਮ ਨੂੰ ਬੀਤੀ 7 ਜੁਲਾਈ ਨੂੰ ਅਪਡੇਟ ਕੀਤਾ ਹੈ। ਕੈਨੇਡਾ ਪੀਆਰ ਲਈ ਫੰਡਾਂ ਦੀ ਘੱਟੋ-ਘੱਟ ਰਕਮ ਵਿੱਚ ਕੈਨੇਡੀਅਨ ਡਾਲਰ 500 ਦਾ ਵਾਧਾ ਕੀਤਾ ਗਿਆ ਹੈ, ਜੋ ਕਿ $14,690 ਤੋਂ ਵਧ ਕੇ $15,263 ਅਤੇ ਪ੍ਰਵਾਰ ਦੇ ਦੋ ਮੈਂਬਰਾਂ ਲਈ CAD $19,001 ਦੀ ਲੋੜ ਪਏਗੀ।
ਜਿਸ ਬੈਂਕ ਵਿਚ ਫੰਡ ਜਮਾਂ ਨੇ ਉਸ ਬੈਂਕ ਦੀ ਸਾਨੂੰ ਇਕ ਅਧਿਕਾਰਤ ਪੱਤਰ ਵੀ ਚਾਹੀਦਾ ਹੋਵੇਗਾ, ਜੋ ਕਿ ਬੈਂਕ ਦੇ ਲੈਟਰਹੈੱਡ ‘ਤੇ ਛਪੇ ਹੋਣ।

ਇਹ ਵੀ ਪੜ੍ਹੋ  ਪਨਬਸ/ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਦੀ ਸ਼ੁਰੂਆਤ, ਬੱਸ ਅੱਡਿਆਂ ‘ਤੇ ਚੱਕਾ ਜਾਮ

ਜੇਕਰ ਤੁਹਾਡਾ ਜੀਵਨ ਸਾਥੀ ਤੁਹਾਡੇ ਨਾਲ ਆ ਰਿਹਾ ਹੈ, ਤਾਂ ਤੁਸੀਂ ਆਪਣੇ ਇਕੱਠੇ ਪੈਸੇ ਨੂੰ ਇੱਕ ਸਾਂਝੇ ਖਾਤੇ ਵਿੱਚ ਗਿਣ ਸਕਦੇ ਹੋ।ਕੈਨੇਡਾ ਵਿੱਚ ਸਥਾਈ ਨਿਵਾਸ ਪ੍ਰਾਪਤ ਕਰਨ ਲਈ, ਇੱਕ ਪ੍ਰੋਫਾਈਲ ਬਣਾਉਣਾ ਪੈਂਦਾ ਹੈ ਅਤੇ ਇਸਨੂੰ ਐਕਸਪ੍ਰੈਸ ਐਂਟਰੀ ਪੂਲ ਵਿੱਚ ਜਮ੍ਹਾਂ ਕਰਵਾਉਣਾ ਪੈਂਦਾ ਹੈ। ਜੇਕਰ ਯੋਗ ਹੁੰਦੇ ਹਨ, ਤਾਂ ਉਹਨਾਂ ਨੂੰ ਇੱਕ ਪੂਲ ਵਿੱਚ ਰੱਖਿਆ ਜਾਂਦਾ ਹੈ, ਇੱਕ ਸਕੋਰ ਦਿੱਤਾ ਜਾਂਦਾ ਹੈ, ਅਤੇ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਸੱਦਾ ਦਿੱਤਾ ਜਾਂਦਾ ਹੈ। ਹਾਲਾਂਕਿ, ਔਨਲਾਈਨ ਪ੍ਰੋਫਾਈਲ ਨੂੰ ਪੂਰਾ ਕਰਨਾ ਸਥਾਈ ਨਿਵਾਸ ਸੱਦਾ ਦੀ ਗਰੰਟੀ ਨਹੀਂ ਦਿੰਦਾ ਹੈ।ਜੇਕਰ ਤੁਸੀਂ ਕੈਨੇਡੀਅਨ ਐਕਸਪੀਰੀਅੰਸ ਕਲਾਸ ਅਧੀਨ ਅਰਜ਼ੀ ਦੇ ਰਹੇ ਹੋ ਜਾਂ ਤੁਸੀਂ ਕੈਨੇਡਾ ਵਿੱਚ ਕੰਮ ਕਰਨ ਲਈ ਅਧਿਕਾਰਤ ਹੋ ਅਤੇ ਤੁਹਾਡੇ ਕੋਲ ਇੱਕ ਵੈਧ ਨੌਕਰੀ ਦੀ ਪੇਸ਼ਕਸ਼ ਹੈ, ਤਾਂ ਤੁਹਾਨੂੰ ਇਹ ਦਿਖਾਉਣ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ BCA ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ (ਬੀ.ਸੀ.ਏ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਨੇ ਪ੍ਰਭਾਵਸ਼ਾਲੀ ਪਾਸ ਪ੍ਰਤੀਸ਼ਤਤਾ ਦੇਖੀ। ਬਹੁਤ ਸਾਰੇ ਵਿਦਿਆਰਥੀਆਂ ਨੇ ਮਿਸਾਲੀ ਅੰਕ ਪ੍ਰਾਪਤ ਕੀਤੇ, ਜੋ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਫੈਕਲਟੀ ਦੁਆਰਾ ਪ੍ਰਦਾਨ ਕੀਤੇ ਗਏ ਨਿਰੰਤਰ ਅਕਾਦਮਿਕ ਸਮਰਥਨ ਨੂੰ ਦਰਸਾਉਂਦੇ ਹਨ।

ਇਹ ਵੀ ਪੜ੍ਹੋ  ਮੋਹਾਲੀ ਤੋਂ ਘਰ ਵਾਪਸੀ ਦੌਰਾਨ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਾਰ ‘ਚ ਮਿਲੇ ਖੂਨ ਦੇ ਨਿਸ਼ਾਨ

ਪਰਦੀਪ ਪਹਿਲੇ ਸਥਾਨ ‘ਤੇ ਰਿਹਾ, ਮਨੀਸ਼ ਕੁਮਾਰ ਨੇ ਦੂਜਾ ਅਤੇ ਪਰਵੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਉਨ੍ਹਾਂ ਦੇ ਮਿਸਾਲੀ ਪ੍ਰਦਰਸ਼ਨ ਲਈ ਵਧਾਈ ਦਿੱਤੀ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟ ਕੀਤਾ ਅਤੇ ਨਵੀਨਤਾਕਾਰੀ ਸਿੱਖਿਆ ਅਤੇ ਉਦਯੋਗ-ਸੰਬੰਧਿਤ ਪਾਠਕ੍ਰਮ ਦੁਆਰਾ ਭਵਿੱਖ ਦੇ ਤਕਨੀਕੀ ਪੇਸ਼ੇਵਰਾਂ ਨੂੰ ਪਾਲਣ-ਪੋਸ਼ਣ ਲਈ ਵਿਭਾਗ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਾਲੀ ਤੋਂ ਘਰ ਵਾਪਸੀ ਦੌਰਾਨ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਾਰ ‘ਚ ਮਿਲੇ ਖੂਨ ਦੇ ਨਿਸ਼ਾਨ

0

Patiala news:ਪੰਜਾਬ ਪੁਲਿਸ ਵਿਭਾਗ ਵਿੱਚ ਨੌਕਰੀ ਕਰ ਰਹੇ ਸਤਿੰਦਰ ਸਿੰਘ ਦੀ ਲਾਪਤਾ ਹੋਣ ਦੀ ਘਟਨਾ ਨੇ ਚਿੰਤਾ ਵਧਾ ਦਿੱਤੀ ਹੈ। ਜਾਣਕਾਰੀ ਅਨੁਸਾਰ ਉਹ ਮੋਹਾਲੀ ‘ਚ ਆਪਣੀ ਡਿਊਟੀ ਮੁਕਾ ਕੇ ਰਾਤ ਸਮੇਂ ਸਮਾਣਾ (ਜ਼ਿਲ੍ਹਾ ਪਟਿਆਲਾ) ਸਥਿਤ ਘਰ ਵਾਪਸ ਜਾ ਰਿਹਾ ਸੀ ਪਰ ਘਰ ਨਹੀਂ ਪੁੱਜਿਆ।ਉਸ ਦੀ ਕਾਰ ਪਿੰਡ ਭਾਨਰਾ ਦੇ ਨੇੜੇ ਮਿਲੀ ਹੈ ਜਿਸ ਵਿੱਚ ਖੂਨ ਦੇ ਨਿਸ਼ਾਨ ਪਾਏ ਗਏ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਸਤਿੰਦਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸਦਾ ਮੋਬਾਈਲ ਬੰਦ ਆ ਰਿਹਾ ਹੈ।

ਇਹ ਵੀ ਪੜ੍ਹੋ  Bikram majitha ਦੀ ਘਰਵਾਲੀ ਦੀ ‘ਨਕਲ’ ਉਤਾਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ

ਆਖ਼ਰੀ ਵਾਰ ਰਾਤ 9 ਵਜੇ ਉਸਨੇ ਆਪਣੀ ਪਤਨੀ ਨਾਲ ਫੋਨ ‘ਤੇ ਗੱਲ ਕਰਕੇ ਘਰ ਆਉਣ ਦੀ ਗੱਲ ਕੀਤੀ ਸੀ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਵੱਖ-ਵੱਖ ਕੋਣਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹਜੇ ਤੱਕ ਸਤਿੰਦਰ ਸਿੰਘ ਦੀ ਕੋਈ ਖ਼ਬਰ ਨਹੀਂ ਮਿਲੀ। ਪਰਿਵਾਰ ਵਾਲਿਆਂ ਨੇ ਲਾਪਤਾ ਹੋਣ ਦੇ ਸ਼ੱਕ ‘ਚ ਅਗਵਾਹ ਜਾਂ ਹਮਲਾ ਹੋਣ ਦੀ ਸੰਭਾਵਨਾ ਜਤਾਈ ਹੈ।ਜਾਂਚ ਟੀਮਾਂ ਸਥਾਨ ‘ਤੇ ਪਹੁੰਚ ਕੇ ਸਬੂਤ ਇਕੱਠੇ ਕਰ ਰਹੀਆਂ ਹਨ, ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਕੇ ਸਤਿੰਦਰ ਸਿੰਘ ਨੂੰ ਜਲਦ ਲੱਭਿਆ ਜਾਵੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911264