Saturday, May 23, 2026
Home Blog Page 613

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

0

👉2019 ਤੋਂ ਕਿਸੇ ਚੋਣ ਵਿੱਚ ਹਿੱਸਾ ਨਾ ਲੈਣ ਕਾਰਨ ਰਜਿਸਟਰੇਸ਼ਨ ਰੱਦ ਕਰਨ ਦੀ ਕਾਰਵਾਈ ਸ਼ੁਰੂ
Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ।

ਇਹ ਵੀ ਪੜ੍ਹੋ  SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ, ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ, ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾਂ ਵਿੱਚ ਕਿਸੇ ਵੀ ਚੋਣ ਲਈ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ ਅਤੇ ਉਨ੍ਹਾਂ ਦੇ ਮੌਜੂਦਾ ਪਤੇ ਵੀ ਗੈਰਮੌਜੂਦ ਹਨ। ਇਸ ਆਧਾਰ ‘ਤੇ ਇਹ ਸਮਝਿਆ ਗਿਆ ਹੈ ਕਿ ਇਹ ਪਾਰਟੀਆਂ ਹੁਣ ਚੋਣ ਕਾਨੂੰਨ ਦੀ ਧਾਰਾ 29ਏ ਹੇਠ ਪਾਰਟੀ ਵਜੋਂ ਕੰਮ ਨਹੀਂ ਕਰ ਰਹੀਆਂ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ:ਡਾ. ਰਵਜੋਤ ਸਿੰਘ

ਇਨ੍ਹਾਂ ਪਾਰਟੀਆਂ ਨੂੰ 15 ਜੁਲਾਈ 2025 ਤੱਕ ਲਿਖਤੀ ਜਵਾਬ, ਪਾਰਟੀ ਦੇ ਪ੍ਰਧਾਨ ਜਾਂ ਜਨਰਲ ਸਕੱਤਰ ਵੱਲੋਂ ਹਲਫਨਾਮਾ ਅਤੇ ਸਮੱਰਥਨ ਦਸਤਾਵੇਜ਼ਾਂ ਸਮੇਤ, ਚੋਣ ਕਮਿਸ਼ਨ ਨੂੰ ਭੇਜਣ ਲਈ ਕਿਹਾ ਗਿਆ ਹੈ। ਇਸ ਮਾਮਲੇ ‘ਚ ਸੁਣਵਾਈ 23 ਜੁਲਾਈ 2025 ਨੂੰ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਪਾਰਟੀ ਦੇ ਪ੍ਰਧਾਨ, ਜਨਰਲ ਸਕੱਤਰ ਜਾਂ ਮੁਖੀ ਵੱਲੋਂ ਹਾਜ਼ਰ ਹੋਣਾ ਲਾਜ਼ਮੀ ਹੈ।ਸਿਬਿਨ ਸੀ ਨੇ ਕਿਹਾ ਕਿ ਜੇਕਰ ਨਿਰਧਾਰਿਤ ਮਿਤੀ ਤੱਕ ਕੋਈ ਜਵਾਬ ਨਹੀਂ ਮਿਲਦਾ, ਤਾਂ ਇਹ ਮੰਨਿਆ ਜਾਵੇਗਾ ਕਿ ਪਾਰਟੀ ਕੋਲ ਕਹਿਣ ਲਈ ਕੁਝ ਨਹੀਂ ਹੈ ਅਤੇ ਕਮਿਸ਼ਨ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਦੇ, ਯੋਗ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram majitha ਦੀ ਘਰਵਾਲੀ ਦੀ ‘ਨਕਲ’ ਉਤਾਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ

0

Amritsar News: ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਦਿਨੀਂ ਆਮਦਨ‌ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਘਰਵਾਲੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਦੀ ਨਕਲ ਉਤਾਰਨ ਵਾਲੇ ਨੌਜਵਾਨ ਨੇ ਹੁਣ ਮੁਆਫੀ ਮੰਗੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਸ ਪੋਸਟ ਦੇ ਵਿੱਚ ਇਸ ਨੌਜਵਾਨ ਨੇ ਗਨੀਵ ਕੌਰ ਮਜੀਠੀਆ ਦੁਆਰਾ ਵਿਜੀਲੈਂਸ ਦੀ ਟੀਮ ਵੱਲੋਂ ਉਹਨਾਂ ਦੇ ਮਜੀਠਾ ਦਫਤਰ ਉੱਪਰ ਕੀਤੀ ਛਾਪੇਮਾਰੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨ ਸਮੇਂ ਦੀ ਨਕਲ ਉਤਾਰ ਕੇ ਵੀਡੀਓ ਪੋਸਟ ਕੀਤੀ ਗਈ ਸੀ।

ਇਹ ਵੀ ਪੜ੍ਹੋ  SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ

ਇਹ ਵੀਡੀਓ ਲੱਖਾਂ ਲੋਕਾਂ ਨੇ ਦੇਖੀ ਸੀ ਅਤੇ ਕੁਝ ਲੋਕਾਂ ਨੇ ਇਸ ਉੱਪਰ ਬੁਰਾ ਵੀ ਮਨਾਇਆ ਸੀ। ਜਿਸ ਤੋਂ ਬਾਅਦ ਉਕਤ ਨੌਜਵਾਨ ਵੱਲੋਂ ਹੁਣ ਇਹ ਵੀਡੀਓ ਨਾ ਸਿਰਫ ਆਪਣੇ ਸੋਸ਼ਲ ਮੀਡੀਆ ਪੇਜ ਤੋਂ ਉਤਾਰ ਦਿੱਤੀ ਗਈ ਹੈ, ਬਲਕਿ ਉਹਨਾਂ ਅਜਿਹਾ ਕਰਨ ਬਦਲੇ ਮੁਆਫੀ ਵੀ ਮੰਗੀ ਹੈ। ਇਸ ਨੌਜਵਾਨ ਦਾ ਕਹਿਣਾ ਹੈ ਕਿ ਅਜਿਹਾ ਉਸਨੇ ਕਿਸੇ ਨੂੰ ਬਦਨਾਮ ਕਰਨ ਜਾਂ ਉਸਦੀਆਂ ਭਾਵਨਾਵਾਂ ਨੂੰ ਆਹਤ ਕਰਨ ਲਈ ਨਹੀਂ ਕੀਤਾ ਸੀ, ਬਲਕਿ ਇਹ ਵੀਡੀਓ ਸਿਰਫ ਮਨੋਰੰਜਨ ਦੇ ਲਈ ਹੀ ਤਿਆਰ ਕੀਤੀ ਗਈ ਸੀ ਜਿਸ ਉੱਪਰ ਉਸਨੂੰ ਅਫਸੋਸ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohit Gupta ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ

0

Bathinda News: ਬਠਿੰਡਾ ਸ਼ਹਿਰੀ ਹਲਕੇ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਆਗੂ ਮੋਹਿਤ ਗੁਪਤਾ ਨੂੰ ਪਾਰਟੀ ਨੇ ਸੀਨੀਅਰ ਮੀਤ ਪ੍ਰਧਾਨ ਦੀ ਅਹਿਮ ਜਿੰਮੇਵਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਬੀਤੇ ਕੱਲ੍ਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀਆਂ ਵਿੱਚ ਸ਼ੁਮਾਰ ਮੋਹਿਤ ਗੁਪਤਾ ਨੂੰ ਇਸ ਤੋਂ ਪਹਿਲਾਂ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਭਾਜਪਾ ਦੇ ਨਾਮੀ ਆਗੂ ਰਹੇ ਮੋਹਿਤ ਗੁਪਤਾ ਆਪਣੇ ਸਿਆਸੀ ਗੁਰੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਸਨ।

ਇਹ ਵੀ ਪੜ੍ਹੋ  SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ

ਜਿਨਾਂ ਨੂੰ ਪਾਰਟੀ ਵੱਲੋਂ ਸਮੇਂ-ਸਮੇਂ ‘ਤੇ ਮਹੱਤਵਪੂਰਨ ਜਿੰਮੇਵਾਰੀਆਂ ਦਿੱਤੀਆਂ ਗਈਆਂ। ਉਧਰ ਅਕਾਲੀ ਦਲ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਹਿਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਮੋਹਿਤ ਗੁਪਤਾ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਪੂਰੀ ਮਿਹਨਤ ਦੇ ਨਾਲ ਕੰਮ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਮੇਂ ਦੌਰਾਨ ਅਕਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ, ਜਿਸ ਦੇ ਚਲਦੇ ਸਾਲ 2027 ਦੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਯਕੀਨੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਨਬਸ/ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਦੀ ਸ਼ੁਰੂਆਤ, ਬੱਸ ਅੱਡਿਆਂ ‘ਤੇ ਚੱਕਾ ਜਾਮ

0

Bathinda News:ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਪੂਰੇ ਨਾ ਹੋਣ ਕਾਰਨ ਅੱਜ ਤੋਂ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਭਰ ਵਿੱਚ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਬੱਸ ਅੱਡੇ ‘ਤੇ ਅੱਜ ਸਵੇਰੇ ਹੀ ਵੱਖ-ਵੱਖ ਰੂਟਾਂ ਤੇ ਜਾਣ ਵਾਲੇ ਯਾਤਰੀ ਪ੍ਰੇਸ਼ਾਨ ਹੋਏ। ਭਾਵੇਂ ਕਿ ਯਾਤਰੀ ਵੱਲੋਂ ਨਿੱਜੀ ਬੱਸ ਸੇਵਾ ਦਾ ਲਾਭ ਲੈਣਾ ਪਿਆ ਪਰ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਬਠਿੰਡਾ ਡਿਪੂ ‘ਤੇ ਗੇਟ ਰੈਲੀ ਦੌਰਾਨ ਸੂਬਾ ਆਗੂ ਕੁਲਵੰਤ ਸਿੰਘ ਮਨੇਸ ਨੇ ਦੱਸਿਆ ਕਿ 1 ਜੁਲਾਈ ਨੂੰ ਮੁੱਖ ਮੰਤਰੀ ਵੱਲੋਂ ਇੱਕ ਮਹੀਨੇ ਵਿੱਚ ਮੰਗਾਂ ਦਾ ਹੱਲ ਕੱਢਣ ਦੀ ਗੱਲ ਕਹੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ  ਅਬੋਹਰ ਦੇ ਵਪਾਰੀ ਦਾ ਕ+ਤ+ਲ ਕਰਨ ਵਾਲੇ ਮੁਲਜਮਾਂ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਦੋਸ਼ ਲਾਏ ਕਿ ਸਰਕਾਰ ਵੱਲੋਂ ਲਗਾਤਾਰ ਠੇਕੇਦਾਰੀ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ, ਜਿੱਥੇ ਨਵੇਂ ਠੇਕੇਦਾਰ ਲਿਆ ਕੇ ਕਰਪਸ਼ਨ ਰਾਹੀਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ।ਡਿਪੂ ਪ੍ਰਧਾਨ ਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਈ ਵਾਰ ਕਮੇਟੀਆਂ ਬਣਾਉਣ, ਅਤੇ ਲਾਰੇ ਲਾ ਕੇ ਸਮਾਂ ਗੁਜ਼ਾਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹੁਣ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਐਲਾਨ ਕੀਤਾ ਕਿ 9, 10 ਅਤੇ 11 ਜੁਲਾਈ ਨੂੰ ਮੁੱਖ ਮੰਤਰੀ ਦੀ ਰਹਾਇਸ਼ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ।ਸੈਕਟਰੀ ਅੰਗਰੇਜ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸੰਘਰਸ਼ ਸਿਰਫ਼ ਕੰਟ੍ਰੈਕਟ ਵਰਕਰਾਂ ਦੀ ਨਹੀਂ, ਸਗੋਂ ਟਰਾਂਸਪੋਰਟ ਵਿਭਾਗ ਦੀ ਬਚਾਵ ਦੀ ਲੜਾਈ ਹੈ।

ਇਹ ਵੀ ਪੜ੍ਹੋ  Bathinda ਦੇ ਡੱਬਵਾਲੀ ਰੋਡ ਵਾਲੇ ਪੁਲ ਹੇਠਾਂ ਬਣੇਗਾ Bedminton Court, ਮੁੜ ਖੁੱਲੀ ਪੁਲਿਸ ਬੀਟ

PSU ਲਲਕਾਰ, ਏਟਕ, ਸੀਟੂ, ਐਸਸੀਬੀਸੀ, ਕਰਮਚਾਰੀ ਦਲ, ਜਮਹੂਰੀ ਅਧਿਕਾਰ ਸਭਾ ਅਤੇ ਹੋਰ ਜਥੇਬੰਦੀਆਂ ਨੇ ਹੜਤਾਲ ਦੀ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਵੱਧਵਾਂ ਐਕਸ਼ਨ ਕੀਤਾ ਗਿਆ, ਤਾਂ ਵੱਡਾ ਰਾਜ ਪੱਧਰੀ ਸੰਘਰਸ਼ ਛੇੜਿਆ ਜਾਵੇਗਾ।ਉਲਲੇਖਣੀਯ ਹੈ ਕਿ ਮੁਲਾਜ਼ਮਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਤਨਖਾਹਾਂ ਵਿੱਚ ਇਕਸਾਰਤਾ ਲਿਆਈ ਜਾਵੇ ਅਤੇ ਕਿਲੋਮੀਟਰ ਸਕੀਮ ਬੱਸਾਂ ਨੂੰ ਰੋਕ ਕੇ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ।ਇਸ ਹੜਤਾਲ ਕਾਰਨ ਬਠਿੰਡਾ ਵਿਖੇ ਬੱਸਾਂ ਦੀ ਆਵਾਜਾਈ ਠੱਪ ਰਹੀ, ਯਾਤਰੀਆਂ ਨੂੰ ਵੱਡੀ ਪਰੇਸ਼ਾਨੀ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੇ ਡੱਬਵਾਲੀ ਰੋਡ ਵਾਲੇ ਪੁਲ ਹੇਠਾਂ ਬਣੇਗਾ Bedminton Court, ਮੁੜ ਖੁੱਲੀ ਪੁਲਿਸ ਬੀਟ

0

👉Mayor Mehta ਤੇ MC Balraj Pakka ਨੇ ਰੱਖਿਆ ਨੀਂਹ ਪੱਥਰ
Bathinda News: ਬਠਿੰਡਾ ਦੇ ਡੱਬਵਾਲੀ ਰੋਡ ਉੱਪਰ ਬਣੇ ਪੁਲ ਦੇ ਹੇਠਾਂ ਜਲਦੀ ਹੀ ਨਵਾਂ ਬੈਡਮਿੰਟਨ ਕੋਰਟ ਬਣੇਗਾ। ਇਸ ਪ੍ਰੋਜੈਕਟ ਦਾ ਨੀਂਹ ਪੱਥਰ ਮੰਗਲਵਾਰ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਇਲਾਕੇ ਦੇ ਕੌਂਸਲਰ ਬਲਰਾਜ ਸਿੰਘ ਪੱਕਾ ਵੱਲੋਂ ਸਾਂਝੇ ਤੌਰ ‘ਤੇ ਰੱਖਿਆ ਗਿਆ। ਇਸ ਤੋਂ ਇਲਾਵਾ ਇੱਥੇ ਬਣੀ ਹੋਈ ਪੁਲਿਸ ਬੀਟ ਨੂੰ ਮੁੜ ਤੋਂ ਚਾਲੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੂਆਤ ਮੇਅਰ ਮਹਿਤਾ ਵੱਲੋਂ ਪੁਲਿਸ ਅਧਿਕਾਰੀਆਂ ਦੀ ਹਾਜਰੀ ਵਿੱਚ ਕੀਤੀ ਗਈ। ਜਾਣਕਾਰੀ ਦਿੰਦਿਆਂ ਕੌਂਸਲਰ ਪੱਕਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸਾਂਝੀਆਂ ਥਾਵਾਂ ‘ਤੇ, ਖਾਸ ਕਰਕੇ ਓਵਰਬ੍ਰਿਜਾਂ ਦੇ ਹੇਠਾਂ ਖਾਲੀ ਪਈਆਂ ਥਾਵਾਂ ਉੱਪਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਗਰਾਉਂਡ ਬਣਾਉਣ ਦਾ ਫੈਸਲਾ ਲਿਆ ਗਿਆ ਸੀ।

ਇਹ ਵੀ ਪੜ੍ਹੋ  SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ

ਇਸੇ ਕੜੀ ਤਹਿਤ ਪਹਿਲਾਂ ਬਠਿੰਡਾ ਦੇ ਆਈਟੀਆਈ ਪੁੱਲ ਦੇ ਹੇਠਾਂ ਵਾਲੀਵਾਲ ਦਾ ਗਰਾਉਂਡ ਬਣਾਇਆ ਜਾ ਚੁੱਕਾ ਹੈ। ਜਦੋਂ ਕਿ ਹੁਣ ਡੱਬਵਾਲੀ ਰੋਡ ‘ਤੇ ਸਥਿਤ ਪੁਲ ਹੇਠ ਗੁਜ਼ਰਦੀ ਰੇਲਵੇ ਲਾਈਨ ਦੇ ਬਿਲਕੁਲ ਨਾਲ ਇਹ ਬੈਡਮਿੰਟਨ ਕੋਰਟ ਤਿਆਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਬੈਡਮਿੰਟਨ ਕੋਰਟ ਦੇ ਨਾਲ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਵੱਡਾ ਲਾਹਾ ਮਿਲੇਗਾ। ਬਲਰਾਜ ਸਿੰਘ ਪੱਕਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇਥੇ ਬਣੀ ਹੋਈ ਪੁਲਿਸ ਬੀਟ, ਜੋ ਕਿ ਕੁਝ ਸਮਾਂ ਪਹਿਲਾਂ ਬੰਦ ਕਰ ਦਿੱਤੀ ਗਈ ਸੀ, ਨੂੰ ਹੁਣ ਮੁੜ ਚਾਲੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

ਇਸਦੇ ਲਈ ਇਥੇ ਬਕਾਇਦਾ ਇੱਕ ਪੱਕਾ ਕਮਰਾ ਵੀ ਪੁਲਿਸ ਮੁਲਾਜ਼ਮਾਂ ਦੇ ਲਈ ਬਣਾਇਆ ਗਿਆ ਹੈ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਉਨਾਂ ਦੀ ਤਰਜੀਹ ਹਮੇਸ਼ਾ ਸ਼ਹਿਰ ਦਾ ਵਿਕਾਸ ਹੈ, ਜਿਸ ਦੇ ਚਲਦੇ ਲੋਕ ਭਲਾਈ ਦੇ ਪ੍ਰੋਜੈਕਟ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਸੁਰੇਸ਼ ਗੁਪਤਾ ਅਰਬਨ ਗ੍ਰੀਨ,ਕਰਨਲ ਵਿਸ਼ਵਾਮਿਤਰ,ਸਤਿਨਾਮ ਵਾਲੀਆ,ਗੁਰਸੇਵਕ ਸਿੰਘ ਚਾਹਿਲ,ਅਵਤਰ ਮਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਨੂੰ 16 ਦੇ ਬਾਸ਼ਿੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ:ਡਾ. ਰਵਜੋਤ ਸਿੰਘ

0

👉ਸ਼ਹਿਰ ਵਿਖੇ 240 ਕਰੋੜ ਰੁਪਏ ਦੇ 23 ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨਾਲ ਆਵੇਗੀ ਮਹੱਤਵਪੂਰਨ ਤਬਦੀਲੀ
Chandigarh News:ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240 ਕਰੋੜ ਰੁਪਏ ਦੇ 23 ਪ੍ਰਾਜੈਕਟ ਸ਼ਹਿਰ ਦੇ ਜੀਵਨ ਪੱਧਰ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਗੇ, ਸ਼ਹਿਰੀ ਚੁਣੌਤੀਆਂ ਨੂੰ ਹੱਲ ਕਰਨਗੇ ਅਤੇ ਇੱਕ ਚੰਗੇਰੇ ਭਵਿੱਖ ਲਈ ਰਾਹ ਪੱਧਰਾ ਕਰਨਗੇ।ਅੱਜ ਇੱਥੇ ਸਕੱਤਰੇਤ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋ ਨਾਲ ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੁਲਤਾਨਪੁਰ ਲੋਧੀ ਨੂੰ ਇੱਕ ਆਧੁਨਿਕ, ਕੁਸ਼ਲ ਅਤੇ ਰਹਿਣ ਯੋਗ ਸ਼ਹਿਰ ਵਿੱਚ ਬਦਲ ਦੇਵੇਗਾ, ਜਿਸ ਨਾਲ ਸਾਡੇ ਨਾਗਰਿਕਾਂ ਨੂੰ ਲਾਭ ਹੋਵੇਗਾ ਅਤੇ ਤਰੱਕੀ ਹੋਵੇਗੀ।

ਇਹ ਵੀ ਪੜ੍ਹੋ  ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣ ਦਾ ਐਲਾਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ 29.57 ਕਰੋੜ ਰੁਪਏ ਦੇ 6 ਪ੍ਰਾਜੈਕਟ, ਜਿਨ੍ਹਾਂ ਵਿੱਚ ਪਾਣੀ ਦੀ ਸਪਲਾਈ ਅਤੇ ਸੀਵਰੇਜ, ਜੱਬੋਵਾਲ ਵਿਖੇ 4 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.), ਬਿਜਲੀ ਬਚਾਉਣ ਲਈ ਸਰਕਾਰੀ ਇਮਾਰਤ ਉੱਤੇ ਸੋਲਰ ਪਾਵਰ ਪਲਾਂਟ, ਸਿੱਖਿਆ ਪ੍ਰਣਾਲੀ ਨੂੰ ਵਧਾਉਣ ਲਈ ਸਮਾਰਟ ਪ੍ਰਾਇਮਰੀ ਸਕੂਲ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, 106.71 ਕਰੋੜ ਰੁਪਏ ਦੇ 12 ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਅਤੇ ਸੀਵਰੇਜ ਨਾਲ 100 ਫੀਸਦੀ ਕਵਰੇਜ, ਅਰਬਨ ਅਸਟੇਟ ਵਿਖੇ 1 ਐਮ.ਐਲ.ਡੀ. ਐਸ.ਟੀ.ਪੀ., ਸਮਾਰਟ ਲੜਕੇ ਅਤੇ ਲੜਕੀਆਂ ਦਾ ਸਕੂਲ, ਕਿਲਾ ਸਰਾਏ ਦੀ ਸੰਭਾਲ, ਡਡਵਿੰਡੀ ਤੋਂ ਸੁਲਤਾਨਪੁਰ ਲੋਧੀ (6 ਕਿਲੋਮੀਟਰ) ਅਤੇ ਕਪੂਰਥਲਾ-ਸੁਲਤਾਨਪੁਰ ਲੋਧੀ ਤੋਂ ਫੱਤੂ ਢੀਂਗਾ ਸੜਕ (17.40 ਕਿਲੋਮੀਟਰ) ਤੱਕ ਸਮਾਰਟ ਸੜਕ ਨੂੰ ਚਾਰ ਮਾਰਗੀ ਕਰਨ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੁਚਾਰੂ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਦੀ ਵੱਡੀ ਸਫ਼ਲਤਾ; ਪਾਕਿਸਤਾਨ ਤੋਂ ਆਈ 40 ਕਿੱਲੋ ਹੈਰੋਇਨ ਸਹਿਤ 6 ਕਾਬੂ

ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ, ਜੱਬੋਵਾਲ ਅਤੇ ਬੱਸ ਸਟੈਂਡ ਵਿਖੇ 4 ਐਮ.ਐਲ.ਡੀ. ਐਸ.ਟੀ.ਪੀ `ਤੇ ਛੱਤ ਵਾਲੇ ਸੋਲਰ ਪਲਾਂਟ, 2 ਓ.ਐਚ.ਐਸ.ਆਰ, ਆਦਿ ਸਥਾਪਿਤ ਕੀਤੇ ਜਾ ਰਹੇ ਹਨ।ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 78.43 ਕਰੋੜ ਰੁਪਏ ਦੇ 5 ਪ੍ਰਾਜੈਕਟ, ਜਿਨ੍ਹਾਂ ਵਿੱਚ ਕਾਲੀ ਵੇਈਂ ਦਾ ਚੈਨਲਾਈਜ਼ੇਸ਼ਨ ਅਤੇ ਜਨਤਕ ਥਾਵਾਂ ਬਣਾਉਣਾ, ਸੜਕਾਂ ਦੀ ਬਹਾਲੀ, ਮਲਟੀਪਰਪਜ਼ ਏਕੀਕ੍ਰਿਤ ਖੇਡ ਸਟੇਡੀਅਮ, ਵਧੀ ਹੋਈ ਨਿਗਰਾਨੀ ਅਤੇ ਸੁਰੱਖਿਆ ਲਈ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ, ਅਤੇ ਚਾਰ ਮਾਰਗੀ ਸਮਾਰਟ ਸੜਕਾਂ ਦੇ ਨਾਲ ਸਮਾਰਟ ਸਟ੍ਰੀਟ ਲਾਈਟਿੰਗ ਸ਼ਾਮਲ ਹਨ, ਜੋ ਸ਼ਹਿਰ ਦੀ ਸਥਿਰਤਾ ਵਿੱਚ ਬੇਮਿਸਾਨ ਯੋਗਦਾਨ ਪਾਉਣਗੀਆਂ।ਇਸ ਮੌਕੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਮ.ਆਈ.ਡੀ.ਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਤੀ ਉਪਲ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

0

👉ਵਿਦਿਆਰਥੀਆਂ ਦੀ ਰਾਜਸੀ ਤੇ ਸਮਾਜਿਕ ਸਰਗਰਮੀ ਨੂੰ ਦਬਾਉਣ ਤੋਂ ਇਲਾਵਾ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰਨਗੀਆਂ ਹਲਫ਼ਨਾਮੇ ਦੀਆਂ ਸ਼ਰਤਾਂ: ਉਚੇਰੀ ਸਿੱਖਿਆ ਮੰਤਰੀ
Chandigarh News:ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ।ਹਰਜੋਤ ਸਿੰਘ ਬੈਂਸ, ਜੋ ਯੂਨੀਵਰਸਿਟੀ ਦੇ ਗ਼ੈਰ-ਸਰਕਾਰੀ ਸੈਨੇਟ ਮੈਂਬਰ ਵੀ ਹਨ, ਨੇ ਆਪਣੇ ਪੱਤਰ ਰਾਹੀਂ ਵਾਈਸ ਚਾਂਸਲਰ ਤੋਂ ਹਲਫ਼ਨਾਮੇ ਦੀਆਂ ਸ਼ਰਤਾਂ ਦਾ ਫੈਸਲਾ ਕਰਨ ਵਿੱਚ ਅਪਣਾਈ ਗਈ ਪ੍ਰਕਿਰਿਆ ਬਾਰੇ ਪੁੱਛਿਆ।

ਇਹ ਵੀ ਪੜ੍ਹੋ  ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਫੈਸਲੇ ਨੂੰ ਸੈਨੇਟ ਜਾਂ ਸਿੰਡੀਕੇਟ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ?ਸ. ਬੈਂਸ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਹਲਫ਼ਨਾਮਾ ਲਾਜ਼ਮੀ ਕਰਨ ਵਾਲੀ ਸ਼ਰਤ ਕਾਰਨ ਬਹੁਤ ਵਿਦਿਆਰਥੀ ਫ਼ਿਕਰਮੰਦ ਹਨ। ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨਾਂ ਲਈ ਪਹਿਲਾਂ ਤੋਂ ਇਜਾਜ਼ਤ ਲੈਣ, ਇਸ ਨੂੰ ਸਿਰਫ਼ ਖਾਸ ਸਥਾਨਾਂ ਤੱਕ ਸੀਮਤ ਕਰਨ ਅਤੇ ‘ਆਊਟਸਾਈਡਰ’, ‘ਸਟ੍ਰੇਂਜਰ’ ਅਤੇ ‘ਅਗਲੀ’ ਵਰਗੇ ਅਣ-ਪ੍ਰਭਾਸ਼ਿਤ ਸ਼ਬਦਾਂ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ, ਜੋ ਅਨੈਤਿਕ ਅਤੇ ਅਣਮਨੁੱਖੀ ਸਮਝਦੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦਾਖਲਾ ਰੱਦ ਕਰਨ ਅਤੇ ਬਿਨਾਂ ਨੋਟਿਸ ਜਾਂ ਅਪੀਲ ਤੋਂ ਜੀਵਨ ਭਰ ਕੈਂਪਸ ਵਿੱਚ ਆਉਣ ’ਤੇ ਪਾਬੰਦੀ ਲਗਾਉਣ ਜਿਹੇ ਫੈਸਲੇ ਲੈਣ ਦੀ ਮਨਜ਼ੂਰੀ ਦੇਣ ਵਾਲੀ ਵਿਵਸਥਾ ਕਾਨੂੰਨੀ ਢਾਂਚੇ ਤਹਿਤ ਅਪਣਾਈ ਜਾਂਦੀ ਢੁਕਵੀਂ ਅਤੇ ਨਿਰਪੱਖ ਪ੍ਰਕਿਰਿਆ ਦੇ ਸਿਧਾਂਤਾਂ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ  ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮਸਲੇ ਨੇ ਅਕਾਦਮਿਕ ਭਾਈਚਾਰੇ ਵਿੱਚ ਵਿਆਪਕ ਅਸੰਤੁਸ਼ਟੀ ਅਤੇ ਨਿਰਾਸ਼ਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ, ‘‘ਪੰਜਾਬ ਯੂਨੀਵਰਸਿਟੀ ਨੇ ਸਿਰਮੌਰ ਆਗੂ ਅਤੇ ਸਤਿਕਾਰਤ ਸ਼ਖਸੀਅਤਾਂ ਸਮਾਜ ਨੂੰ ਦਿੱਤੀਆਂ ਹਨ। ਮੈਨੂੰ ਡਰ ਹੈ ਕਿ ਇਹ ਹਲਫ਼ਨਾਮਾ ਵਿਦਿਆਰਥੀਆਂ ਦੀ ਰਾਜਸੀ ਤੇ ਸਮਾਜਿਕ ਸਰਗਰਮੀ ’ਤੇ ਮਾੜਾ ਅਸਰ ਪਾਵੇਗਾ ਅਤੇ ਭਾਰਤੀ ਸੰਵਿਧਾਨ ਦੇ ਉਪਬੰਧ 19 ਤਹਿਤ ਬੋਲਣ ਦੀ ਆਜ਼ਾਦੀ ਦੇ ਬੁਨਿਆਦੀ ਅਧਿਕਾਰ ਨੂੰ ਸੀਮਤ ਕਰਕੇ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰੇਗਾ। ਕੈਬਨਿਟ ਮੰਤਰੀ ਅਤੇ ਪੰਜਾਬ ਯੂਨੀਵਰਸਿਟੀ ਦੇ ਗ਼ੈਰ-ਸਰਕਾਰੀ ਸੈਨੇਟ ਮੈਂਬਰ ਹੋਣ ਦੇ ਨਾਤੇ, ਮੈਂ ਇਸ ਫੈਸਲੇ ’ਤੇ ਤੁਰੰਤ ਮੁੜ ਵਿਚਾਰ ਕਰਨ ਅਤੇ ਹਲਫ਼ਨਾਮੇ ਦੀਆਂ ਮੱਦਾਂ ਦੀ ਡੂੰਘੀ ਸਮੀਖਿਆ ਦੀ ਮੰਗ ਕਰਦਾ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ ਨਾਲ ਮੇਲ ਖਾਂਦੇ ਹੋਣ ਅਤੇ ਯੂਨੀਵਰਸਿਟੀ ਦੀ ਵਿਰਾਸਤ ਅਤੇ ਬੌਧਿਕ ਆਜ਼ਾਦੀ ਨੂੰ ਉਤਸ਼ਾਹਿਤ ਕਰਨ ਦੀ ਰਵਾਇਤ ਨੂੰ ਬਰਕਰਾਰ ਰੱਖਿਆ ਜਾ ਸਕੇ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ

0

Punjab News: ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਤੇ ਹਰਿਆਣਾ ਵਿਚਕਾਰ ਵਿਵਾਦ ਦਾ ਮੁੱਖ ਕਾਰਨ ਬਣੀ ਸਤਲੁਜ ਜਮੁਨਾ ਲਿੰਕ ਨਹਿਰ ਦੇ ਪੁਨਰ ਨਿਰਮਾਣ ਨੂੰ ਲੈ ਕੇ ਦੋਨਾਂ ਸੂਬਿਆਂ ਵਿਚਕਾਰ ਚੱਲ ਰਹੀ ਕਸ਼ਮਕਸ਼ ਦੇ ਦੌਰਾਨ ਕੇਂਦਰ ਦੀ ਪਹਿਲ ਕਦਮੀ ਉੱਪਰ ਅੱਜ ਬੁੱਧਵਾਰ ਨੂੰ ਇਸ ਮੁੱਦੇ ਉੱਪਰ ਮੁੜ ਮੀਟਿੰਗ ਹੋਣ ਜਾ ਰਹੀ ਹੈ। ਦਿੱਲੀ ਦੇ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਇਸ ਮੁੱਦੇ ਉੱਪਰ ਆਪੋ ਆਪਣਾ ਤਰਕ ਰੱਖਣਗੇ। ਪੰਜਾਬ ਦੇ ਵੱਲੋਂ ਇਸ ਮੁੱਦੇ ਉੱਪਰ ਰੱਖੇ ਜਾਣ ਵਾਲੇ ਤਰਕਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ  ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

ਸੂਚਨਾ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਕਾਰ ਇਹ ਮੀਟਿੰਗ ਕਰੀਬ 4 ਵਜੇ ਹੋਵੇਗੀ। ਉੰਝ ਪੰਜਾਬ ਐਸ ਵਾਈ ਐਲ ਦੇ ਮੁੱਦੇ ਉੱਪਰ ਪਹਿਲਾਂ ਹੀ ਆਪਣਾ ਸਟੈਂਡ ਸਪਸ਼ਟ ਕਰ ਚੁੱਕਿਆ ਹੈ ਕਿ ਪੰਜਾਬ ਦੇ ਕੋਲ ਕਿਸੇ ਵੀ ਸੂਬੇ ਨੂੰ ਪਾਣੀ ਦੇਣ ਲਈ ਇੱਕ ਵੀ ਬੂੰਦ ਫਾਲਤੂ ਨਹੀਂ ਹੈ। ਇਸ ਦੇ ਨਾਲ ਹੀ ਭਗਵੰਤ ਸਿੰਘ ਮਾਨ ਵੱਲੋਂ ਐਸ ਵਾਈ ਐਲ ਦੀ ਥਾਂ ‘ਤੇ ਹੁਣ ਪੰਜਾਬ ਨੂੰ ਜਮਨਾ ਵਿੱਚੋਂ ਪਾਣੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਅਬੋਹਰ ਦੇ ਵਪਾਰੀ ਦਾ ਕ+ਤ+ਲ ਕਰਨ ਵਾਲੇ ਮੁਲਜਮਾਂ ਦਾ ਪੁਲਿਸ ਨੇ ਕੀਤਾ Encounter

ਪੰਜਾਬ ਦਾ ਤਰਕ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਪਹਿਲਾਂ ਹੀ ਧਰਤੀ ਹੇਠਲਾ ਪਾਣੀ ਬਹੁਤ ਨੀਵਾਂ ਚਲਿਆ ਗਿਆ ਹੈ। ਜਿਸ ਕਾਰਨ ਕਈ ਬਲਾਕ ਡਾਰਕ ਜੋਨ ਦੀ ਮਾਰ ਹੇਠਾਂ ਆ ਗਏ ਹਨ। ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਹੁਣ ਤੱਕ ਇਸ ਮਾਮਲੇ ਵਿੱਚ ਦੋਨਾਂ ਸੂਬਿਆਂ ਦੀਆਂ ਵਿਚਕਾਰ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ, ਜੋ ਕਿ ਬੇਸਿੱਟਾ ਰਹੀਆਂ ਹਨ। ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੀਆਂ ਪਾਰਟੀਆਂ ਵੀ ਇੱਕਜੁੱਟ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

0

Chandigarh News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ

ਉਹਨਾਂ ਵਿੱਚ ਜਨਮੇਜਾ ਸਿੰਘ ਸੇਖੋਂ,ਸਿਕੰਦਰ ਸਿੰਘ ਮਲੂਕਾ,ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ,ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ,ਗੁਰਬਚਨ ਸਿੰਘ ਬੱਬੇਹਾਲੀ,ਲਖਬੀਰ ਸਿੰਘ ਲੋਧੀ ਨੰਗਲ, ਸ. ਮਨਜੀਤ ਸਿੰਘ ਜੀ.ਕੇ, ਸ. ਗੁਰਚਰਨ ਸਿੰਘ ਗਰੇਵਾਲ,ਅਮਰਜੀਤ ਸਿੰਘ ਚਾਵਲਾ, ਸ. ਪਰਮਬੰਸ ਸਿੰਘ ਰੋਮਾਣਾ,ਬਲਬੀਰ ਸਿੰਘ ਘੁੰਨਸ,ਤਜਿੰਦਰ ਸਿੰਘ ਮਿੱਡੂਖੇੜਾ ਅਤੇ ਸ਼੍ਰੀ ਮੋਹਿਤ ਗੁਪਤਾ ਦੇ ਨਾਮ ਸ਼ਾਮਲ ਹਨ।ਇਸੇ ਤਰਾਂ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਸਟੇਟ ਅਕਾਲੀ ਦਲ ਦਾ ਪ੍ਰਧਾਨ,ਦਿਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਸਟੇਟ ਅਕਾਲੀ ਦਲ ਦਾ ਪ੍ਰਧਾਨ,ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਪ੍ਰਧਾਨ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਪਾਰਟੀ ਦੇ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

0

👉ਸਾਰਿਆਂ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਨ ਦੀ ਇਹ ਕ੍ਰਾਂਤੀਕਾਰੀ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
Chandigarh News:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਇਕ ਪੈਸਾ ਖ਼ਰਚੇ ਬਿਨਾਂ ਸਾਰੀਆਂ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ਵੱਲ ਅਹਿਮ ਕਦਮ ਹੈ।ਇੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕੰਮ ਜੋ ਅੱਜ ਕੀਤਾ ਜਾ ਰਿਹਾ ਹੈ, ਉਹ 50 ਸਾਲ ਪਹਿਲਾ ਹੋ ਜਾਣਾ ਚਾਹੀਦਾ ਸੀ ਪਰ ਬਦਕਿਸਮਤੀ ਨਾਲ ਇਹ ਦੇਸ਼ ਤੇ ਰਾਜ ਕਰਨ ਵਾਲਿਆਂ ਦੇ ਏਜੰਡੇ `ਤੇ ਕਦੇ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ‘ਆਪ ਨੇ ਹਮੇਸ਼ਾ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ `ਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਹਾਸਲ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਹੁਣ ਤੱਕ ਦੇਸ਼ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਰੱਖਿਆ ਹੈ, ਜਿਸ ਕਾਰਨ ਦੇਸ਼ ਪਿੱਛੇ ਰਹਿ ਗਿਆ ਹੈ।ਸਿੰਗਾਪੁਰ, ਜਾਪਾਨ, ਜਰਮਨੀ ਅਤੇ ਹੋਰ ਦੇਸ਼ਾਂ ਦੀ ਮਿਸਾਲ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਸਫ਼ਲਤਾ ਹਾਸਲ ਕੀਤੀ ਕਿਉਂਕਿ ਇਨ੍ਹਾਂ ਦੇਸ਼ਾਂ ਨੇ ਸਿੱਖਿਆ ਤੇ ਸਿਹਤ ਉੱਤੇ ਧਿਆਨ ਕੇਂਦਰਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ‘ਆਪ` ਵੱਲੋਂ ਅੱਜ-ਕੱਲ੍ਹ ਜੋ ਕੰਮ ਕੀਤਾ ਜਾ ਰਿਹਾ ਹੈ, ਉਹ ਹੀ ਰਾਸ਼ਟਰ ਨਿਰਮਾਣ ਦਾ ਅਸਲ ਕੰਮ ਹੈ। ਇਕ ਮਿਸਾਲ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਭਾਰਤ ਸਰਕਾਰ ਦੇ ਸਿੱਖਿਆ ਬਾਰੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਪਹਿਲੇ ਸਥਾਨ ਉੱਤੇ ਰਿਹਾ ਹੈ, ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨ `ਤੇ ਸੀ।

ਇਹ ਵੀ ਪੜ੍ਹੋ  ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ, ਭਾਵੇਂ ਉਹ ਸਿੱਖਿਆ ਹੋਵੇ, ਸਿਹਤ ਹੋਵੇ ਜਾਂ ਵਿਕਾਸ, ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜੋ ਸਾਰਿਆਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 200 ਹੋਰ ਕਲੀਨਿਕ ਜਲਦੀ ਸਮਰਪਿਤ ਕੀਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜੋ 2 ਅਕਤੂਬਰ ਤੋਂ ਕਾਰਜਸ਼ੀਲ ਹੋਵੇਗੀ, ਜਿਸ ਤੋਂ ਬਾਅਦ ਇਸ ਯੋਜਨਾ ਲਈ ਲੋਕਾਂ ਦੇ ਨਾਮ ਦਰਜ ਕਰਨ ਲਈ ਕੈਂਪ ਲਗਾਏ ਜਾਣਗੇ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ ਸਾਰਿਆਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਯਕੀਨੀ ਬਣਾਉਣ ਵੱਲ ਇਕ ਕਦਮ ਹੈ। ਉਨ੍ਹਾਂ ਨੇ ਇਸ ਇਤਿਹਾਸਕ ਦਿਨ ਦੀ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਿਰਫ਼ ਇਕ ਇਮਾਨਦਾਰ ਸਰਕਾਰ ਹੀ ਆਮ ਆਦਮੀ ਦੀ ਭਲਾਈ ਲਈ ਚਿੰਤਤ ਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ `ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਹੈ ਪਰ ਜਨਤਾ ਦੇ ਪੈਸੇ ਦੀ ਚੋਰੀ ਨੂੰ ਰੋਕਿਆ ਹੈ, ਜੋ ਵਿਕਾਸ ਅਤੇ ਲੋਕਾਂ ਦੀ ਭਲਾਈ `ਤੇ ਖ਼ਰਚ ਕੀਤਾ ਜਾ ਰਿਹਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਲਈ ਇਕ ਇਤਿਹਾਸਕ ਦਿਨ ਹੈ ਕਿਉਂਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਸੂਬੇ ਦੀ ਪੂਰੀ ਤਿੰਨ ਕਰੋੜ ਆਬਾਦੀ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਲਈ ਯੋਗ ਹੋਵੇਗੀ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ;ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਕਰਦਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ ਦੇ ਸੰਦੇਸ਼ `ਤੇ ਅਮਲ ਕਰਦੇ ਹੋਏ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਮੁਫ਼ਤ ਸਿਹਤ ਸੰਭਾਲ ਦਾ ਹੱਕਦਾਰ ਹੋਵੇਗਾ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ। ਇਸ ਯੋਜਨਾ ਤਹਿਤ ਕੋਈ ਆਮਦਨ ਹੱਦ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਰਫ਼ ਯੋਗ ਪਰਿਵਾਰ ਹੀ ਪੰਜ ਲੱਖ ਰੁਪਏ ਤੱਕ ਦੇ ਇਲਾਜ ਦਾ ਲਾਭ ਲੈ ਸਕਦੇ ਸਨ ਪਰ ਹੁਣ ਸਾਰੇ ਨਾਗਰਿਕ ਇਸ ਯੋਜਨਾ ਦੇ ਘੇਰੇ ਵਿੱਚ ਹਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਅਧੀਨ ਸਿਹਤ ਕਾਰਡ ਸੇਵਾ ਕੇਂਦਰਾਂ ਵਿੱਚ ਵੀ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਪਣੇ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਰਾਹੀਂ ਆਨਲਾਈਨ ਰਜਿਸਟਰੇਸ਼ਨ ਜ਼ਰੀਏ ਵੀ ਸਿਹਤ ਕਾਰਡ ਹਾਸਲ ਕੀਤੇ ਜਾ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹਾਸਲ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀ ਕਾਰਨ ਇਲਾਜ ਖੁਣੋਂ ਨਹੀਂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਹੋਰ ਲੋਕ-ਪੱਖੀ ਅਤੇ ਵਿਕਾਸ ਮੁਖੀ ਪਹਿਲਕਦਮੀਆਂ ਜਾਰੀ ਰੱਖੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911269