Saturday, May 23, 2026
Home Blog Page 614

ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ 65 ਲੱਖ ਪਰਿਵਾਰਾਂ ਲਈ ਨਗਦੀ ਰਹਿਤ ਸਿਹਤ ਯੋਜਨਾ ਦਾ ਐਲਾਨ
👉ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਹਰ ਬਿਮਾਰੀ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਮਿਲੇਗਾ।ਅੱਜ ਇੱਥੇ ਮਿਊਂਸਪਲ ਭਵਨ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ਵਿੱਚ ਜ਼ਿੰਦਗੀ ਬਤੀਤ ਕਰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਾਂ ਆਸਾਂ-ਉਮੀਦਾਂ ਵੀ ਛੱਡ ਦਿੱਤੀਆਂ ਸਨ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਇਸ ਸੰਜੀਦਾ ਮਸਲੇ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਵੀਂ ਸਿਹਤ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਸਾਰੇ ਪਰਿਵਾਰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੇ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੋਵੇਗਾ ਜਿਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ  ਅਬੋਹਰ ਦੇ ਵਪਾਰੀ ਦਾ ਕ+ਤ+ਲ ਕਰਨ ਵਾਲੇ ਮੁਲਜਮਾਂ ਦਾ ਪੁਲਿਸ ਨੇ ਕੀਤਾ Encounter

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਕਿਸੇ ਵੀ ਵਸਨੀਕ ਨੂੰ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਨਹੀਂ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੇਂਦਰ ਬਿੰਦੂ ਵਿੱਚ ਲਿਆਉਣ ਦਾ ਸਿਹਰਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਵੇਲੇ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਸਿਰਫ ਨਫ਼ਰਤ ਅਤੇ ਫੁੱਟ ਪਾਊ ਏਜੰਡੇ ਨੂੰ ਤੂਲ ਦਿੱਤੀ ਗਈ ਸੀ, ਉਸ ਵੇਲੇ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਨੇ ਇਨ੍ਹਾਂ ਪੰਜ ਖੇਤਰਾਂ ਨੂੰ ਤਰਜੀਹ ਦੇ ਕੇ ਸਿਆਸਤ ਨੂੰ ਨਵੀਂ ਦਿਸ਼ਾ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਮੁਫ਼ਤ ਜਾਰੀ ਕੀਤਾ ਜਾਵੇਗਾ ਅਤੇ ਇਸ ਨਾਲ ਉਨ੍ਹਾਂ ਨੂੰ ਮਿਆਰੀ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਲੋਕਾਂ ਤੋਂ ਜਨਮ ਦਾ ਸਬੂਤ ਮੰਗ ਰਹੇ ਹਨ ਜਦਕਿ ਲੋਕ ਦਹਾਕਿਆਂ ਤੋਂ ਵੋਟ ਪਾਉਂਦੇ ਆ ਰਹੇ ਹਨ ਅਤੇ ਦੂਜੇ ਪਾਸੇ ਸਾਡੀ ਸਰਕਾਰ ਵੱਲੋਂ ਬਿਨਾਂ ਕੋਈ ਸ਼ਰਤ ਲਾਏ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਜਨਮ ਦੇ ਸਬੂਤ ਮੰਗਣ ਦੀ ਆਲੋਚਨਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਵੰਡ ਦਾ ਸੰਤਾਪ ਝੱਲਿਆ ਜਦੋਂ ਲੱਖਾਂ ਲੋਕ ਮਾਰੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਬੇਘਰ ਹੋ ਗਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਵੱਡੇ ਰਾਸ਼ਟਰਵਾਦੀ ਕਹਾਉਂਦੇ ਲੋਕਾਂ ਵੱਲੋਂ ਪੰਜਾਬੀਆਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਗਿਆ ਜੋ ਪੰਜਾਬ ਅਤੇ ਪੰਜਾਬੀਆਂ ਨਾਲ ਸਾੜਾ ਕਰਦੇ ਹਨ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਦੀ ਵੱਡੀ ਸਫ਼ਲਤਾ; ਪਾਕਿਸਤਾਨ ਤੋਂ ਆਈ 40 ਕਿੱਲੋ ਹੈਰੋਇਨ ਸਹਿਤ 6 ਕਾਬੂ

ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਅਦਾਕਾਰ ਦੀ ਪਹਿਲਗਾਮ ਹਮਲੇ ਤੋਂ ਬਹੁਤ ਪਹਿਲਾਂ ਬਣੀ ਫਿਲਮ ‘ਤੇ ਦੇਸ਼ ਵਿੱਚ ਬੇਲੋੜੀ ਪਾਬੰਦੀ ਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪਾਕਿਸਤਾਨ ਨਾਲ ਪੈਦਾ ਹੋਈ ਜੰਗ ਵਰਗੀ ਸਥਿਤੀ ਵਿੱਚ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਪਰ ਦੇਸ਼ ਨੇ ‘ਆਪ੍ਰੇਸ਼ਨ ਸਿੰਧੂਰ’ ਦੇ ਨਾਮ ‘ਤੇ ਸਿਆਸੀ ਡਰਾਮਾ ਦੇਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਭਾਜਪਾ ਅਤੇ ਕੇਂਦਰ ਸਰਕਾਰ ਨੇ ਬਿਨਾਂ ਕਿਸੇ ਤਰਕ ਦੇ ਹਰ ਘਰ ਵਿੱਚ ਸਿੰਧੂਰ ਭੇਜ ਦਿੱਤਾ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੀਆਂ ਇਨ੍ਹਾਂ ਨੋਟੰਕੀਆਂ ਦਾ ਸੂਬੇ ਅਤੇ ਦੇਸ਼ ਦੇ ਸਿਆਣੇ ਲੋਕ ਕਦੇ ਵੀ ਇਸ ਦਾ ਸ਼ਿਕਾਰ ਨਹੀਂ ਹੋਏ।ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗੀ ਸੂਝਵਾਨ ਸ਼ਖਸੀਅਤ ਹੀ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਵਰਗਾ ਵਿਅਕਤੀ ਦੇਸ਼ ਦੀ ਅਗਵਾਈ ਕਰੇਗਾ ਤਾਂ ਹੀ ਇਹ ਮੁਲਕ ਦੁਨੀਆ ਦੀ ਅਗਵਾਈ ਕਰੇਗਾ ਅਤੇ ਸਾਰੀਆਂ ਸਮਾਜਿਕ ਅਲਾਮਤਾਂ ਖਤਮ ਹੋ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਇਹ ਦਿਨ ਦੂਰ ਨਹੀਂ ਹੈ ਕਿਉਂਕਿ ਲੋਕ ਪ੍ਰਧਾਨ ਮੰਤਰੀ ਦੀ ਕੁਰਸੀ ‘ਤੇ ਬੈਠੇ ਵਿਅਕਤੀ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ-ਮਹਾਂਪੁਰਸ਼, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ।

ਇਹ ਵੀ ਪੜ੍ਹੋ  ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਲੱਗਾ ਇਹ ਕਲੰਕ ਛੇਤੀ ਹੀ ਮਿਟ ਜਾਵੇਗਾ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੇ ਗੱਭਰੂਆਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ ‘ਜਰਨੈਲਾਂ’ ਨੂੰ ਹਰ ਹਾਲ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ, “ਇਹ ਹੰਕਾਰੀ ਸਿਆਸਤਦਾਨ ਜੋ ਆਪਣੀਆਂ ਮੁੱਛਾਂ ਚੜ੍ਹਾ ਕੇ ਤਸਵੀਰਾਂ ਖਿਚਵਾਉਣ ਦੇ ਸ਼ੌਕੀਨ ਸਨ, ਹੁਣ ਸਲਾਖਾਂ ਪਿੱਛੇ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਇਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਜਿਹੇ ਲੋਕਾਂ ਨੂੰ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਮਿਲੇ।ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਿਹਤ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੇ ਪਾਸ਼ ਇਲਾਕੇ ‘ਚ ਦੋ ਸਕੇ ਭਰਾਵਾਂ ਨੇ ਕੀਤੀ ਖੁਦ+ਕੁਸ਼ੀ

0

Bathinda News:ਅੱਜ ਬਠਿੰਡਾ ਦੇ ਜੁਝਾਰ ਨਗਰ, ਗਲੀ ਨੰਬਰ 4 ਵਿਖੇ ਰਹਿੰਦੇ ਦੋ ਭਰਾਵਾਂ ਦੀਆਂ ਲਾਸ਼ਾਂ ਉਹਨਾਂ ਦੇ ਘਰ ਤੋਂ ਮਿਲਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ ਹੈ।ਇਸ ਘਟਨਾ ਨੇ ਇਲਾਕੇ ‘ਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮਿੱਤਲ ਪਰਵਾਰ ਵਜੋਂ ਜਾਣੇ ਜਾਂਦੇ ਇਨ੍ਹਾਂ ਮਿਰਤਕਾਂ ਭਰਾਵਾਂ ਦੀ ਪਛਾਣ ਰਮਨ ਮਿੱਤਲ (42) ਅਤੇ ਅਜੇ ਮਿੱਤਲ (36) ਵਜੋਂ ਹੋਈ ਹੈ। ਉਹ ਪਿਛਲੇ ਸਮੇਂ ਤੋਂ ਘਰ ਵਿੱਚ ਇਕੱਲੇ ਰਹਿ ਰਹੇ ਸਨ। ਉਨ੍ਹਾਂ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।ਇਸ ਘਟਨਾ ਬਾਰੇ ਸਵੇਰੇ ਗੁਆਂਢੀਆਂ ਨੇ ਘਰ ਵਿੱਚੋਂ ਆ ਰਹੀ ਬਦਬੂ ਮਹਿਸੂਸ ਕੀਤੀ ਤੇ ਲੋਕਾਂ ਨੇ ਮੁਹੱਲੇ ਦੇ ਕੌਂਸਲਰ ਹਰਪਾਲ ਸਿੰਘ ਢਿੱਲੋਂ ਨੂੰ ਜਾਣਕਾਰੀ ਦਿੱਤੀ। ਢਿੱਲੋਂ ਨੇ ਤੁਰੰਤ ਕੈਂਟ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਦੀ ਵੱਡੀ ਸਫ਼ਲਤਾ; ਪਾਕਿਸਤਾਨ ਤੋਂ ਆਈ 40 ਕਿੱਲੋ ਹੈਰੋਇਨ ਸਹਿਤ 6 ਕਾਬੂ

ਇਸ ਘਟਨਾ ਸਥਾਨ ਮੌਕੇ ਡੀਐਸਪੀ ਸਰਬਜੀਤ ਸਿੰਘ ਬਰਾੜ ਅਤੇ ਏਐਸਆਈ ਸੁਖਵਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਇਸ ਮੌਕੇ ਸਹਾਰਾ ਵੈਲਫ਼ੇਅਰ ਸੁਸਾਇਟੀ ਦੇ ਵਰਕਰ ਵੀ ਮੌਜੂਦ ਸਨ। ਪੁਲੀਸ ਵੱਲੋਂ ਘਰ ਦਾ ਦਰਵਾਜ਼ਾ ਖੋਲ੍ਹਣ’ਤੇ ਦੋਵੇਂ ਦੀਆਂ ਲਾਸ਼ਾਂ ਮਿਲੀਆਂ।ਪੁਲੀਸ ਮੁਤਾਬਕ ਇੱਕ ਦੀ ਲਾਸ਼ ਬੈੱਡ ਤੇ ਪਈ ਹੋਈ ਸੀ। ਜਦੋਂ ਭਰਾ ਵੱਲੋਂ ਗਰਿੱਲ ਨਾਲ ਫਾਹਾ ਲਿਆ ਹੋਇਆ ਸੀ।ਮਿਰਤਕ ਰਮਨ ਮਿੱਤਲ ਨਗਰ ਸੁਧਾਰ ਟਰੱਸਟ ‘ਚ ਕਰਮਚਾਰੀ ਸੀ।ਉਸ ਨਾਲ ਦਫ਼ਤਰ ਵੱਲੋਂ ਸੋਮਵਾਰ ਤੋਂ ਸੰਪਰਕ ਕੀਤਾ ਜਾ ਰਿਹਾ ਸੀ ਨਾਂ ਉਹ ਡਿਊਟੀ ਪੁੱਜਾ ਅਤੇ ਨਾਂ ਹੀ ਫੋਨ ਚੁੱਕ ਰਿਹਾ ਸੀ।ਇਸ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਫਿਲਹਾਲ ਮੌਤ ਦੇ ਕਾਰਨਾਂ ਦਾ ਸਪਸ਼ਟ ਪਤਾ ਨਹੀਂ ਲੱਗਾ, ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਬੋਹਰ ਦੇ ਵਪਾਰੀ ਦਾ ਕ+ਤ+ਲ ਕਰਨ ਵਾਲੇ ਮੁਲਜਮਾਂ ਦਾ ਪੁਲਿਸ ਨੇ ਕੀਤਾ Encounter

0

Abohar News: ਬੀਤੇ ਕੱਲ ਅਬੋਹਰ ਦੇ ਨਾਮੀ ਕੱਪੜਾ ਵਪਾਰੀ ਸੰਜੇ ਵਰਮਾ ਦੇ ਹੋਏ ਕਤਲ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਇੱਕ ਪੁਲਿਸ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਮ੍ਰਿਤਕਾਂ ਦੀ ਪਹਿਚਾਣ ਰਾਮ ਰਤਨ ਅਤੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਪਟਿਆਲਾ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਾਮਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅਬੋਹਰ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਦੇ ਤੁਰੰਤ ਬਾਅਦ ਪੁਲਿਸ ਦੀਆਂ ਟੀਮਾਂ ਹਰਕਤ ਵਿੱਚ ਆ ਗਈਆਂ ਸਨ। ਜਿਸ ਤੋਂ ਬਾਅਦ ਮੁਲਜਮਾਂ ਦੀ ਪਹਿਚਾਣ ਕੀਤੀ ਗਈ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਦੀ ਵੱਡੀ ਸਫ਼ਲਤਾ; ਪਾਕਿਸਤਾਨ ਤੋਂ ਆਈ 40 ਕਿੱਲੋ ਹੈਰੋਇਨ ਸਹਿਤ 6 ਕਾਬੂ

ਇਸ ਦੌਰਾਨ ਸੰਜੇ ਵਰਮਾ ਦਾ ਕਤਲ ਕਰਕੇ ਭੱਜੇ ਸੂਟਰਾਂ ਨੂੰ ਇੱਕ ਸਵਿਫਟ ਕਾਰ ਵਿੱਚ ਭਜਾਉਣ ਵਾਲੇ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਸੀ। ਅੱਜ ਜਦ ਇਹਨਾਂ ਮੁਲਜ਼ਮਾਂ ਕੋਲੋਂ ਘਟਨਾ ਵਿੱਚ ਵਰਤੇ ਗਏ ਹਥਿਆਰ ਬਰਾਮਦਗੀ ਲਈ ਪੁਲਿਸ ਪਾਰਟੀ ਪੰਜ ਪੀਰ ਟਿੱਬੇ ਦੇ ਨਜਦੀਕ ਰੇਲਵੇ ਫਾਟਕ ਕੋਲ ਲੈ ਕੇ ਗਈ ਸੀ ਤਾਂ ਇੱਥੇ ਮੁਲਜਮਾਂ ਨੇ ਪੁਲਿਸ ਪਾਰਟੀ ਉੱਪਰ ਗੋਲੀਆਂ ਚਲਾ ਦਿੱਤੀਆਂ। ਜਿਸ ਦੇ ਵਿੱਚ ਇੱਕ ਹੌਲਦਾਰ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਦੋਨੋਂ ਮੁਲਜਮ ਰਾਮ ਰਤਨ ਅਤੇ ਜਸਪ੍ਰੀਤ ਸਿੰਘ ਮਾਰੇ ਗਏ। ਡੀਆਈਜੀ ਨੇ ਅੱਗੇ ਦੱਸਿਆ ਕਿ ਇਸ ਕਾਂਡ ਦੇ ਵਿੱਚ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਬਾਰੇ ਵੀ ਵੱਡੀ ਸੂਚਨਾ ਪੁਲਿਸ ਹੱਥ ਲੱਗ ਚੁੱਕੀ ਹੈ ਅਤੇ ਜਲਦੀ ਹੀ ਉਹਨਾਂ ਸਹਿਤ ਇਸ ਕਤਲ ਕਾਂਡ ਦੇ ਮਾਸਟਰ ਮਾਇੰਡ ਵਿਅਕਤੀਆਂ ਨੂੰ ਵੀ ਜਲਦ ਹੀ ਗਿਰਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ;ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਇੱਥੇ ਦੱਸਣਾ ਬਣਦਾ ਹੈ ਕਿ ਪੂਰੇ ਪੰਜਾਬ ਦੇ ਵਿੱਚ ਕੁੜਤੇ ਪਜਾਮਿਆਂ ਦੀ ਸਿਲਾਈ ਨੂੰ ਲੈ ਕੇ ਮਸ਼ਹੂਰ ਨਿਊ ਵੀਰ ਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦ ਉਹ ਆਪਣੀ ਕਾਰ ਦੇ ਵਿੱਚ ਹਾਲੇ ਸ਼ੋਅਰੂਮ ਦੇ ਗੇਟ ਅੱਗੇ ਹੀ ਪੁੱਜੇ ਸਨ। ਇਸ ਤੋਂ ਬਾਅਦ ਮੁਲਜਮ ਮੋਟਰਸਾਈਕਲ ‘ਤੇ ਫਰਾਰ ਹੋ ਗਏ ਸਨ ਅਤੇ ਅੱਗੇ ਉਹਨਾਂ ਨੂੰ ਇਸ ਸਵਿਫਟ ਕਾਰ ਸਵਾਰ ਨੌਜਵਾਨ ਆਪਣੇ ਨਾਲ ਭਜਾ ਕੇ ਲੈ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਪੁਲਿਸ ਦੀ ਵੱਡੀ ਸਫ਼ਲਤਾ; ਪਾਕਿਸਤਾਨ ਤੋਂ ਆਈ 40 ਕਿੱਲੋ ਹੈਰੋਇਨ ਸਹਿਤ 6 ਕਾਬੂ

0

👉ਫਾਰਚੂਨਰ ਗੱਡੀ ਵੀ ਲਈ ਕਬਜ਼ੇ ਵਿੱਚ
Bathinda News: ਬਠਿੰਡਾ ਪੁਲਿਸ ਨੇ ਅੱਜ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਰੀਬ 40 ਕਿਲੋ ਹੈਰੋਇਨ ਸਹਿਤ 6 ਮੁਲਜਮਾਂ ਨੂੰ ਕਾਬੂ ਕੀਤਾ ਹੈ। ਮੁਢਲੀ ਪੜਤਾਲ ਦੌਰਾਨ ਇਹ ਹੈਰੋਇਨ ਇੱਕ ਵਿਦੇਸ਼ੀ ਹੈਂਡਲਰ ਦੁਆਰਾ ਪਾਕਿਸਤਾਨ ਤੋਂ ਇੱਧਰ ਮੰਗਵਾਈ ਗਈ ਸੀ, ਜਿਸ ਨੂੰ ਮੁਲਜ਼ਮਾਂ ਨੇ ਪਾਕਿਸਤਾਨੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਇੱਕ ਜਿਲੇ ਤੋਂ ਬਠਿੰਡਾ ਲਿਆਂਦਾ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਮੀਡੀਆ ਨੂੰ ਦੱਸਿਆ ਕਿ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੂੰ ਇੱਕ ਸ਼ੱਕੀ ਗੱਡੀ ਹੁਣ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮਹਿਲਾ ਚੌਂਕ ਇਲਾਕੇ ਦੇ ਵਿੱਚ ਫਾਰਚੂਨਰ ਗੱਡੀ ਦੀ ਤਲਾਸ਼ੀ ਲਈ ਗਈ, ਜਿਸਦੇ ਵਿੱਚੋਂ ਇਹ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ;ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਇਸ ਮਾਮਲੇ ਦੀ ਅੱਗੇ ਕੀਤੀ ਪੜਤਾਲ ਦੌਰਾਨ ਇਸ ਮੌਕੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 40 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇੰਨਾਂ ਮੁਲਜ਼ਮਾਂ ਦੀ ਪਹਿਚਾਣ ਲਖਵੀਰ ਸਿੰਘ ਉਰਫ ਲੱਖਾ ਪੁੱਤਰ ਗੁਰਮੇਲ ਸਿੰਘ ਵਾਸੀ ਗਲੀ ਨੰ: 11 ਵਾਰਡ ਨੰਬਰ 26 ਪਟੇਲ ਨਗਰ ਨੇੜੇ ਸ਼ਮਸ਼ਾਨ ਘਾਟ ਮਲੋਟ ਜਿਲ੍ਹਾ ਮੁਕਤਸਰ ਸਾਹਿਬ, ਪ੍ਰਭਜੀਤ ਸਿੰਘ ਉਰਫ ਪ੍ਰਭ ਪੁੱਤਰ ਦਰਸ਼ਨ ਸਿੰਘ ਵਾਸੀ ਗਲ਼ੀ ਨੰਬਰ 06 ਬਾਬਾ ਦੀਪ ਸਿੰਘ ਨਗਰ ਮਲੋਟ ਜਿਲ੍ਹਾ ਮੁਕਤਸਰ ਸਾਹਿਬ, ਰਣਜੋਧ ਸਿੰਘ ਉਰਫ ਹਰਮਨ ਪੁੱਤਰ ਨਿਰਮਲ ਸਿੰਘ ਵਾਸੀ ਗਲੀ ਨੰਬਰ 03 ਹਰਜਿੰਦਰ ਨਗਰ ਮਲੋਟ ਜਿਲ੍ਹਾ ਮੁਕਤਸਰ ਸਾਹਿਬ, ਅਕਾਸ਼ ਮਰਵਾਹ ਪੁੱਤਰ ਰਾਕੇਸ਼ ਕੁਮਾਰ ਵਾਸੀ ਨੇੜੇ ਹਰਕ੍ਰਿਸ਼ਨ ਸਕੂਲ ਮਲੋਟ ਜਿਲ੍ਹਾ ਮੁਕਤਸਰ ਸਾਹਿਬ, ਰੋਹਿਤ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਗਲ਼ੀ ਨੰਬਰ 04 ਪਟੇਲ ਨਗਰ ਸ਼ਮਸ਼ਾਨਘਾਟ ਮਲੋਟ, ਜਿਲ੍ਹਾ ਮੁਕਤਸਰ ਸਾਹਿਬ ਅਤੇ ਗੁਰਚਰਨ ਸਿੰਘ ਉਰਫ ਗੁਰੀ ਪੁੱਤਰ ਸਤਨਾਮ ਸਿੰਘ ਵਾਸੀ ਗਲੀ ਨੰਬਰ 03 ਹਰਜਿੰਦਰ ਨਗਰ ਮਲੋਟ ਜਿਲ੍ਹਾ ਮੁਕਤਸਰ ਸਾਹਿਬ ਦੇ ਤੌਰ ‘ਤੇ ਹੋਈ।

ਇਹ ਵੀ ਪੜ੍ਹੋ  ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

ਐਸਐਸਪੀ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ, ਕਿ ਹੈਰੋਇਨ ਦੀ ਇਹ ਖੇਪ ਵਿਦੇਸ਼ ਵਿੱਚ ਬੈਠੇ ਵਿਅਕਤੀ ਨੇ ਪਾਕਿਸਤਾਨ ਬਾਰਡਰ ਰਾਹੀ ਮੰਗਵਾ ਕੇ ਦੋਸ਼ੀਆਂ ਨੂੰ ਡਿਲਿਵਰ ਕਰਵਾਈ ਸੀ। ਉਹਨਾਂ ਦੱਸਿਆ ਕਿ ਇਹਨਾਂ ਮੁਲਜ਼ਮਾਂ ਵਿੱਚੋਂ ਦੋ ਜਣਿਆਂ ਦੇ ਖਿਲਾਫ ਪਹਿਲਾਂ ਵੀ ਪਰਚੇ ਦਰਜ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਹ ਹੈਰੋਇਨ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ ਅਤੇ ਇਸ ਗੋਰਖ ਧੰਦੇ ਵਿੱਚੋਂ ਹੋਰ ਕੌਣ ਕੌਣ ਜੁੜੇ ਹੋਏ ਹਨ। ਇਸ ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਦੇ ਨਾਲ ਐਸਪੀਸੀਟੀ ਨਰਿੰਦਰ ਸਿੰਘ ਐਸਪੀ ਜਸਮੀਤ ਸਿੰਘ ਅਤੇ ਡੀਐਸਪੀ ਸੰਦੀਪ ਸਿਟੀ ਤੋਂ ਇਲਾਵਾ ਸੀਆਈਏ ਦੀ ਟੀਮ ਵੀ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

0

👉ਕਿਹਾ, ਮਾਨ ਸਰਕਾਰ ਜੇਲ੍ਹ ਵਿਭਾਗ ਵਿੱਚ ਕਰ ਰਹੀ ਹੈ ਲਗਾਤਾਰ ਰੈਗੂਲਰ ਭਰਤੀ
Chandigarh News:ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 5 ਜੇ.ਬੀ.ਟੀ. ਅਧਿਆਪਕ ਵੀ ਸ਼ਾਮਲ ਹਨ, ਜੋ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦਾ ਰਾਹ ਸੁਖਾਲਾ ਹੋਵੇਗਾ। ਇਸ ਤੋਂ ਇਲਾਵਾ 3 ਕਲਰਕ, 1 ਵਾਰਡਰ ਅਤੇ 3 ਗਰੁੱਪ-ਡੀ ਅਧਿਕਾਰੀ ਵੀ ਨਿਯੁਕਤ ਕੀਤੇ ਗਏ।ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਭਰਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਵਿਭਾਗ ਵਿੱਚ ਲਗਾਤਾਰ ਰੈਗੂਲਰ ਭਰਤੀਆਂ ਕਰ ਰਹੀ ਹੈ।ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਮੁੜ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ  ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਕੈਦੀਆਂ ਲਈ ਸੇਵਾਵਾਂ ਵਿੱਚ ਸੁਧਾਰ ਕਰ ਰਹੀ ਹੈ, ਜਿਸ ਵਿੱਚ ਵਿਦਿਅਕ, ਕਿੱਤਾਮੁਖੀ ਅਤੇ ਭਲਾਈ ਪ੍ਰੋਗਰਾਮ ਸ਼ਾਮਲ ਹਨ। ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜੇਲ੍ਹ ਮੰਤਰੀ ਨੇ ਉਨ੍ਹਾਂ ਨੂੰ ਪੂਰੇ ਜੋਸ਼, ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ।ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਨੇ ਇਸ ਸਾਲ ਜਨਵਰੀ ਵਿੱਚ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ ਅਤੇ ਇਹ ਜੇਲ੍ਹ ਵਿਭਾਗ ਵਿੱਚ ਇਨ੍ਹਾਂ ਅਹੁਦਿਆਂ ਲਈ ਪਹਿਲੀ ਵਾਰ ਕੀਤੀ ਗਈ ਰੈਗੂਲਰ ਭਰਤੀ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਅਧਿਆਪਨ ਵਾਲੀਆਂ ਅਸਾਮੀਆਂ ਆਰਜ਼ੀ ਤੌਰ ‘ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਅੰਦਰ ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੀ ਵਾਰ ਇਹ ਰੈਗੂਲਰ ਭਰਤੀ ਕੀਤੀ ਹੈ।ਜੇਲ੍ਹ ਵਿਭਾਗ ਵਿੱਚ ਚੱਲ ਰਹੀਆਂ ਭਰਤੀ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਾਲ ਹੀ ਵਿੱਚ ਪੂਰੀ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀਆਂ ਡਿਊਟੀਆਂ ‘ਤੇ ਜੁਆਇਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸੁਰੱਖਿਆ ਸਟਾਫ ਦੀਆਂ 179 ਅਸਾਮੀਆਂ, ਜਿਸ ਵਿੱਚ 175 ਵਾਰਡਰ ਅਤੇ 4 ਮੈਟਰਨ ਸ਼ਾਮਲ ਹਨ, ਲਈ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਹੈ।

ਇਹ ਵੀ ਪੜ੍ਹੋ  ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਵਿਭਾਗ ਦੀ ਮਜ਼ਬੂਤੀ ਲਈ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ‘ਚ 1,220 ਅਸਾਮੀਆਂ ਨੂੰ ਬਹਾਲ ਕੀਤਾ ਜਾ ਰਿਹਾ ਹੈ, ਜਿਸ ਲਈ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ।ਸਿੱਖਿਆ ਪਹਿਲਕਦਮੀਆਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰੋਜੈਕਟ ਅਧੀਨ ਇਸ ਸਮੇਂ ਲਗਭਗ 2,200 ਕੈਦੀ ਵੱਖ-ਵੱਖ ਵਿਦਿਅਕ ਕੋਰਸਾਂ ਵਿੱਚ ਦਾਖਲ ਹਨ, ਜਦੋਂ ਕਿ 513 ਕੈਦੀ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਕੋਰਸ ਅਤੇ ਹੋਰ ਕੋਰਸਾਂ ਵਿੱਚ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਰੈਗੂਲਰ ਆਧਾਰ ‘ਤੇ ਲਗਭਗ 55,000 ਸਰਕਾਰੀ ਨੌਕਰੀਆਂ ਸਫਲਤਾਪੂਰਵਕ ਪ੍ਰਦਾਨ ਕੀਤੀਆਂ ਹਨ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤਿਭਾ ਪਲਾਇਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ;ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

0

👉ਦੁਬਈ ਅਧਾਰਿਤ ਨਮਿਤ ਸ਼ਰਮਾ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ
👉ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਦੋਸ਼ੀ ਹਿਮਾਂਸ਼ੂ ਸੂਦ ਤੋਂ ਦੋ ਪਿਸਤੌਲ ਬਰਾਮਦ : ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਫਗਵਾੜਾ ਵਿੱਚ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਇੱਕ .30 ਬੋਰ ਦਾ ਚੀਨੀ ਪੀਐਕਸ3 ਪਿਸਤੌਲ, ਇੱਕ .32 ਬੋਰ ਦਾ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਿਮਾਂਸ਼ੂ ਆਪਣੇ ਗੈਂਗ ਮੈਂਬਰਾਂ ਨਾਲ ਮਿਲ ਕੇ ਆਪਣੇ ਦੁਬਈ ਸਥਿਤ ਹੈਂਡਲਰ ਨਮਿਤ ਸ਼ਰਮਾ ਦੇ ਨਿਰਦੇਸ਼ਾਂ ਹੇਠ ਇੱਕ ਅੰਤਰ-ਰਾਜੀ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਮਿਤ ਸ਼ਰਮਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।ਉਨ੍ਹਾਂ ਅੱਗੇ ਕਿਹਾ, ‘‘ਜੂਨ 2025 ਵਿੱਚ, ਮੁਲਜ਼ਮ ਹਿਮਾਂਸ਼ੂ ਸੂਦ ਨੇ ਹੋਰ ਗੈਂਗ ਮੈਂਬਰਾਂ ਨਾਲ ਮਿਲ ਕੇ ਆਪਣੇ ਹੈਂਡਲਰ ਨਮਿਤ ਸ਼ਰਮਾ ਦੇ ਨਿਰਦੇਸ਼ਾਂ ’ਤੇ ਹਰਿਦੁਆਰ ਵਿੱਚ ਇੱਕ ਹੋਟਲ ਮਾਲਕ ਅਰੁਣ ’ਤੇ ਗੋਲੀਆਂ ਚਲਾਈਆਂ ਸਨ’’।ਡੀਜੀਪੀ ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਿਮਾਂਸ਼ੂ ਨੂੰ ਉਸਦੇ ਹੈਂਡਲਰ ਨੇ ਕ੍ਰਮਵਾਰ ਮੱਧ ਪ੍ਰਦੇਸ਼, ਲੁਧਿਆਣਾ ਅਤੇ ਕਪੂਰਥਲਾ ਸਮੇਤ ਤਿੰਨ ਟਾਰਗੇਟਸ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਸੀ। ਸੀ.ਆਈ. ਜਲੰਧਰ ਦੀ ਟੀਮ ਨੇ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਨੂੰ ਟਾਲਦੇ ਹੋਏ ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ।

ਇਹ ਵੀ ਪੜ੍ਹੋ  ਮੋਹਾਲੀ ਪੁਲਿਸ ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ‘ਚ 02 ਵਿਅਕਤੀ ਗ੍ਰਿਫ਼ਤਾਰ

ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸ਼ੱਕੀ ਹਿਮਾਂਸ਼ੂ ਬਾਰੇ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਉਹ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ।ਏ.ਆਈ.ਜੀ. ਨੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਇੱਕ ਖੁਫੀਆ ਕਾਰਵਾਈ ਕੀਤੀ ਗਈ, ਜਿਸਦੇ ਨਤੀਜੇ ਵਜੋਂ ਹਿਮਾਂਸ਼ੂ ਸੂਦ ਨੂੰ ਦਕੋਹਾ ਰੇਲਵੇ ਕਰਾਸਿੰਗ, ਜਲੰਧਰ ਦੇ ਨੇੜੇ ਹਥਿਆਰਾਂ ਸਮੇਤ ਉਦੋਂ ਗ੍ਰਿਫਤਾਰ ਕੀਤਾ ਜਦੋਂ ਉਕਤ ਆਪਣੇ ਸਾਥੀ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਬੀਐਨਐਸ ਦੀ ਧਾਰਾ 49, 55 ਅਤੇ 61(2), ਅਸਲਾ ਐਕਟ ਦੀ ਧਾਰਾ 25 ਅਤੇ 25 (1ਬੀ) (ਏ) ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 37 ਮਿਤੀ 07.07.2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਈਜੀ ਰਜਿਸਟਰੀ ਕਰਵਾਉਣ ਮੌਕੇ ਆਮ ਲੋਕਾਂ ਨੂੰ ਭੀੜ ਤੋਂ ਮਿਲੇਗੀ ਰਾਹਤ:ਡਿਪਟੀ ਕਮਿਸ਼ਨਰ

0

👉ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਤਹਿਸੀਲ ਦਫ਼ਤਰ ਦਾ ਲਿਆ ਜਾਇਜ਼ਾ
Bathinda News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਈਜੀ ਰਜਿਸਟਰੀ ਨਾਲ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ, ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਸਥਾਨਕ ਤਹਿਸੀਲ ਦਫ਼ਤਰ ਦਾ ਦੌਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ ਮੈਡਮ ਹਰਸ਼ਿਤਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਤਹਿਸੀਲ ਦਫ਼ਤਰ ਵਿਖੇ ਰਜਿਸਟਰੀ ਕਰਵਾਉਣ ਆਏ ਲੋਕਾਂ ਦੀ ਸਹਾਇਤਾ ਲਈ ਤਾਇਨਾਤ ਕੀਤੇ ਗਏ ਸਬੰਧਤ ਕਰਮਚਾਰੀਆਂ ਵੱਲੋਂ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਇਸ ਤੋਂ ਇਲਾਵਾ ਸੇਵਾਮੁਕਤ ਪਟਵਾਰੀ ਜਾਂ ਕਾਨੂੰਗੋ ਵੀ ਰਿਕਾਰਿਡ ਨੂੰ ਚੈਕ ਕਰੇਗਾ, ਤਾਂ ਕਿ ਸਬੰਧਤ ਵਿਅਕਤੀ ਆਸਾਨੀ ਨਾਲ ਉਥੇ ਆ ਕੇ ਆਪਣੀ ਰਜਿਸਟਰੀ ਲਿਖਵਾ ਸਕੇ। ਉਨ੍ਹਾਂ ਕਿਹਾ ਕਿ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਤਰਤੀਬਵਾਰ ਕਾਊਂਟਰ ਵੀ ਬਣਾਏ ਗਏ ਹਨ, ਤਾਂ ਕਿ ਆਮ ਲੋਕਾਂ ਨੂੰ ਕੋਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਰਜਿਸਟਰੀ ਸਬੰਧੀ ਉਸ ਤੋਂ ਬਾਅਦ 48 ਘੰਟੇ ਦੇ ਅੰਦਰ-ਅੰਦਰ ਸਬੰਧਤ ਵੱਲੋਂ ਆਨਲਾਈਨ ਦਸਤਾਵੇਜ ਜਮ੍ਹਾਂ ਕੀਤੇ ਜਾਣਗੇ। ਉਸ ਤੋਂ ਬਾਅਦ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਦਸਤਾਵੇਜਾਂ ਨੂੰ ਚੈਕ ਕਰੇਗਾ। ਜੇਕਰ ਦਸਤਾਵੇਜਾਂ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਹ ਸਬੰਧਤ ਨੂੰ ਆਨਲਾਈਨ ਹੀ ਦੱਸ ਦੇਵੇਗਾ ਅਤੇ ਸਬੰਧਤ ਵੱਲੋਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਜੇਕਰ ਕੋਈ ਕਮੀ ਨਹੀਂ ਹੈ ਤਾਂ ਉਹ ਉਸ ਨੂੰ ਪ੍ਰਵਾਨ ਕਰ ਦੇਵੇਗਾ ਅਤੇ ਉਸ ਤੋਂ ਬਾਅਦ ਸਬੰਧਤ ਆਪਣਾ ਟੋਕਨ ਨੰਬਰ ਲੈ ਕੇ ਰਜਿਸਟਰੀ ਲਈ ਸਬ-ਰਜਿਸਟਰਾਰ ਦੇ ਕੋਲ ਜਾਵੇਗਾ। ਇਸ ਨਾਲ ਤਹਿਸੀਲ ਦਫ਼ਤਰ ਵਿਖੇ ਜ਼ਿਆਦਾ ਭੀੜ ਵੀ ਨਹੀਂ ਹੋਵੇਗੀ ਅਤੇ ਆਮ ਲੋਕਾਂ ਨੂੰ ਸੁਵਿਧਾ ਵੀ ਮਿਲੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈਜੀ ਰਜਿਸਟਰੀਆਂ ਦਾ ਕੰਮ ਭਾਵੇਂ ਅਜੇ ਸ਼ੁਰੂ ਕਰਨਾ ਹੈ, ਪ੍ਰੰਤੂ ਅੱਜ ਸਿਰਫ਼ ਟਰਾਇਲ ਵਜੋਂ ਚੈਕ ਕੀਤਾ ਜਾ ਰਿਹਾ ਹੈ ਕਿ ਕਿਵੇਂ ਸਿਸਟਮ ਚੱਲ ਰਿਹਾ ਹੈ ਅਤੇ ਅਗਲੇ 3-4 ਦਿਨਾਂ ਤੱਕ ਇਸ ਬਾਰੇ ਪੂਰਾ ਪਤਾ ਲੱਗ ਜਾਵੇਗਾ ਕਿ ਇਸ ਵਿੱਚ ਕੋਈ ਦਿੱਕਤ ਤਾਂ ਨਹੀਂ। ਜੇਕਰ ਕਿਸੇ ਤਰ੍ਹਾਂ ਦੇ ਹੋਰ ਸੁਧਾਰ ਦੀ ਜ਼ਰੂਰਤ ਪੈਂਦੀ ਹੈ ਤਾਂ ਉਸ ਵਿੱਚ ਹੋਰ ਸੁਧਾਰ ਲਿਆਕੇ ਦਰੁਸਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

0

👉ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਦੁਆਰਾ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ ਨਾਲ ਮੌਜੂਦ ਸਨ।ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਫਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਕੰਟਰੈਕਟਰ ਵਰਕਰਜ਼ ਯੂਨੀਅਨ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ), ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਦੇ ਨੁਮਾਇੰਦਿਆਂ ਵੱਲੋਂ ਸਾਂਝੇ ਕੀਤੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।

ਇਹ ਵੀ ਪੜ੍ਹੋ  ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਇਸ ਗੱਲਬਾਤ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਤੇਜਵੀਰ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ ਪੀ.ਐਮ.ਆਈ.ਡੀ.ਸੀ ਦੀਪਤੀ ਉੱਪਲ ਅਤੇ ਵਧੀਕ ਸਕੱਤਰ ਪ੍ਰਸੋਨਲ ਨਵਜੋਤ ਕੌਰ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਰਮਚਾਰੀ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਗਰੁੱਪ ਬੀਮਾ ਕਵਰੇਜ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਲਈ ਢੁਕਵੇਂ ਹੱਲ ਲੱਭਣ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਇਸ ਚਰਚਾ ਦੌਰਾਨ ਸਫ਼ਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ ਤੋਂ ਰਾਜਾ ਹੰਸ, ਨਰੇਸ਼ ਕੁਮਾਰ ਅਤੇ ਜੁਗਿੰਦਰਪਾਲ; ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ ਤੋਂ ਗੁਰਦੇਵ ਸਿੰਘ, ਬਲਦੇਵ ਸਿੰਘ ਅਤੇ ਅਮਿਤ ਕੁਮਾਰ; ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਤੋਂ ਗੋਪਾਲ ਥਾਪਰ ਅਤੇ ਕੁਲਵੰਤ ਸਿੰਘ ਸੈਣੀ; ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਠੇਕੇਦਾਰ ਵਰਕਰਜ਼ ਯੂਨੀਅਨ ਤੋਂ ਸ਼ੇਰ ਸਿੰਘ ਖੰਨਾ ਅਤੇ ਗਗਨਦੀਪ ਸਿੰਘ; ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਤੋਂ ਵਿਨੋਦ ਬਿੱਟਾ, ਸੁਰਿੰਦਰ ਟੋਨਾ ਅਤੇ ਪਵਨ ਗੋਦਿਆਲ; ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ) ਤੋਂ ਸੋਭਾ ਸਿੰਘ ਅਤੇ ਸਾਹਿਬ ਸਿੰਘ; ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਤੋਂ ਅਮਨਜੋਤ ਸਿੰਘ ਨੇ ਕੈਬਨਿਟ-ਸਬ ਕਮੇਟੀ ਸਾਹਮਣੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਾਲੀ ਪੁਲਿਸ ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ‘ਚ 02 ਵਿਅਕਤੀ ਗ੍ਰਿਫ਼ਤਾਰ

SAS Nagar News:ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਿਤੀ 03.07.2025 ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ “ਬਲਾਇੰਡ ਮਰਡਰ” ਨੂੰ ਟਰੇਸ ਕਰਕੇ 02 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ ਮਿਤੀ 04.07.2025 ਨੂੰ ਕਾਹੁਲ ਸੇਹਾਜ ਵਾਸੀ ਮਕਾਨ ਨੰਬਰ 2770 ਬਲਾਕ ਸੀ ਏਰੋਸਿਟੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ ਨਾਮਲੂਮ ਵਿਅਕਤੀਆਂ ਦੇ ਮੁਕਦਮਾ ਨੰਬਰ 86 ਮਿਤੀ 04.07.2025 ਅ/ਧ 127 (6) ਬੀ.ਐਨ.ਸੀ ਥਾਣਾ ਆਈ.ਟੀ. ਸਿਟੀ ਜ਼ਿਲ੍ਹਾ ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਸੀ ਕਿ ਉਸਦਾ ਪਿਤਾ ਮਿਤੀ 03.07.2025 ਕਿਸੇ ਹੋਰ ਵਿਅਕਤੀ ਨਾਲ ਦਿਨ ਵਿੱਚ ਚੱਲੇ ਗਏ ਸੀ। ਜੋ ਉਸ ਰਾਤ ਘਰ ਵਾਪਸ ਨਹੀਂ ਆਇਆ। ਜਿਸਦੀ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਲਗਾਤਾਰ ਭਾਲ ਕੀਤੀ ਗਈ। ਭਾਲ ਕਰਨ ਤੇ ਗੁੰਮਸ਼ੁਦਾ ਵਿਅਕਤੀ ਅਮਰਜੀਤ ਸਿੰਘ ਸੇਹਾਜ ਦਾ ਕੁੱਝ ਵੀ ਪਤਾ ਨਾ ਲੱਗਣ ਤੇ ਮੁਦੱਈ ਮੁਕਦਮਾ ਵੱਲੋਂ ਥਾਣਾ ਆਈ ਟੀ ਸਿਟੀ ਵਿਖੇ ਗੁੰਮਸ਼ੁਦਗੀ ਸਬੰਧੀ ਇਤਲਾਹ ਦਿੱਤੀ ਗਈ ਸੀ। ਜਿਸ ਪਰ ਮੁੱਕਦਮਾ ਉਕਤ ਦਰਜ ਕਰਕੇ ਤਫਤੀਸ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ  ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਮੁੱਕਦਮਾ ਉਕਤ ਦੀ ਗੰਭੀਰਤਾ ਨੂੰ ਦੇਖਦੇ ਹੋਏ, ਐਸ.ਐਸ.ਪੀ.ਵੱਲੋਂ ਸ੍ਰੀ ਸੌਰਵ ਜਿੰਦਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ),ਤਲਵਿੰਦਰ ਸਿੰਘ ਕਪਤਾਨ ਪੁਲਿਸ (ਓਪਰੇਸ਼ਨ) ਜ਼ਿਲ੍ਹਾ ਐਸ.ਏਐਸ ਨਗਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ੍ਰੀ ਹਰਸਿਮਰਨ ਸਿੰਘ ਬੀਨ ਪੀ.ਪੀ.ਐਸ ਸਬ ਡਵੀਜਨ ਸਿਟੀ-2 ਮੋਹਾਲੀ, ਸ੍ਰੀ ਜਤਿੰਦਰ ਚੌਹਾਨ, ਪੀ.ਪੀ.ਐਸ (ਹੋਮੀਸਾਇਡ) ਮੁਹਾਲੀ ਅਤੇ ਵਾਧੂ ਚਾਰਜ ਉਪ-ਕਪਤਾਨ ਪੁਲਿਸ ਮੁਹਾਲੀ, ਵਿੱਚ ਸੀ.ਆਈ.ਏ ਅਤੇ ਮੁੱਖ ਅਫਸਰ ਥਾਣਾ ਆਈ ਟੀ ਸਿਟੀ ਮੁਹਾਲੀ ਨੂੰ ਸਾਂਝੇ ਤੌਰ ਤੇ ਕਾਰਵਾਈ ਕਰਨ ਲਈ ਬਲਾਇੰਡ ਮਰਡਰ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕਰਨ ਦਾ ਟਾਸਕ ਦਿੱਤਾ ਗਿਆ ਸੀ। ਜਿਸਤੇ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਅਤੇ ਉਹਨਾਂ ਦੀ ਟੀਮ ਵੱਲੋਂ ਇਸ ਸਤਵਿੰਦਰ ਸਿੰਘ ਮੁੱਖ ਅਫਸਰ ਥਾਣਾ ਆਈ.ਟੀ ਸਿਟੀ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਢੰਗ ਅਤੇ ਹਿਊਮਨ ਸੋਰਸ ਰਾਹੀਂ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ 02 ਦੋਸ਼ੀਆਂ ਨੂੰ ਮੁਕੱਦਮਾ ਵਿੱਚ ਅ/ਧ 140/2), 1403 ਤਹਿਤ ਨਾਮਜਦ ਕਰਕੇ ਕੱਲ ਮਿਤੀ 07.072025 ਨੂੰ ਸੈਕਟਰ 66 ਏ, ਐਰੋਸਿਟੀ ਮੋਹਾਲੀ ਤੇ ਗ੍ਰਿਫਤਾਰ ਕੀਤਾ ਗਿਆ। ਦੌਰਾਨੇ ਤਫਤੀਸ਼ ਦੋਸ਼ੀਆਂ ਦੀ ਪੁੱਛ ਗਿੱਛ ਤੇ ਚੌਕੀ ਮੋਰਨੀ, ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੁਲਾ ਦੇ ਏਰੀਆ ਵਿਚ ਅਗਵਾ ਹੋਏ ਵਿਅਕਤੀ ਦੀ ਡੈਡ ਬਾਡੀ ਨੂੰ ਰਿਕਵਰ ਕੀਤਾ ਗਿਆ ਅਤੇ ਮੁੱਕਦਮਾ ਵਿੱਚ ਜੁਰਮ 103, 3(5) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ। ਪੁੱਛ-ਗਿੱਛ ਤੇ ਪਤਾ ਲੱਗਾ ਕਿ ਦੋਸ਼ੀ ਬਲਜਿੰਦਰ ਸਿੰਘ ਭੁੱਲਰ ਦੇ ਲਾਇਸੰਸ ਅਸਲ 30 ਬੋਰ ਪਿਸਟਲ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

ਦੋਸ਼ੀ ਬਿਕਰਮ ਸਿੰਘ ਵਾਸੀ ਮਕਾਨ ਕਿਰਾਏਦਾਰ ਫਲੈਟ ਨੰਬਰ 1402 ਫਾਲਕਨ ਵਿਊ ਸੈਕਟਰ 6 ਏ ਮੋਹਾਲੀ ਪੱਕਾ ਪਤਾ ਮਕਾਨ ਨੰਬਰ 2770 ਆਈ ਟੀ ਸਿਟੀ ਮੋਹਾਲੀ ਅਤੇ ਬਲਜਿੰਦਰ ਸਿੰਘ ਭੁੱਲਰ ਵਾਸੀ ਮਕਾਨ ਨੰਬਰ 663 ਵਾਰਡ ਨੰਬਰ 1 ਮਲੋਟ ਸਿਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਮਕਾਨ ਨੰਬਰ 603 ਏ.ਅਲਫੀਨਟੀ ਗਰੀਨ ਏਅਰਪੋਰਟ ਰੋਡ ਜੀਰਕਪੁਰ।ਦੋਸ਼ੀ ਬਿਕਰਮ ਸਿੰਘ ਅਤੇ ਬਲਜਿੰਦਰ ਸਿੰਘ ਭੁੱਲਰ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਾਰ ਕਰਦੇ ਹੈ। ਜਿਸਨੇ ਆਪਣੀ ਪੁੱਛਗਿੱਛ ਤੇ ਮੰਨਿਆ ਕਿ ਮਿਤੀ 03.07.2025 ਨੂੰ ਰਾਤ ਸਮੇਂ ਉਸਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਬਲਾਕ ਸੀ ਵਿੱਚ ਆਪਣੇ ਨਾਲ ਗੱਡੀ ਵਿੱਚ ਬਿਠਾਕੇ ਲੈ ਗਏ ਸੀ। ਤੇ ਉਸਨੂੰ ਕਿਹਾ ਕਿ ਤੂੰ ਆਪਣੇ ਘਰ ਤੋਂ 31/40 ਲੱਖ ਰੁਪਏ ਮੰਗਵਾਕੇ ਤੇ ਸਾਨੂੰ ਦੇ, ਜਿਸ ਤੇ ਮ੍ਰਿਤਕ ਅਮਰਜੀਤ ਸਿੰਘ ਸੇਹਾਜ ਨੇ ਮਨ੍ਹਾ ਕਰ ਦਿਤਾ ਤੇ ਉਕਤ ਵਿਅਕਤੀਆ ਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਮੋਰਨੀ ਹਿੱਲ ਲਿਜਾਕੇ ਗੋਲੀਆ ਮਾਰਕੇ ਮਾਰ ਦਿਤਾ ਅਤੇ ਉਥੇ ਜੰਗਲ ਵਿੱਚ ਸਿਟ ਦਿੱਤਾ ਸੀ ਅਤੇ ਮੌਕਾ ਤੋਂ ਫਰਾਰ ਹੋ ਗਏ ਸਨ । ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੀ ਨਿਸ਼ਾਨ ਦੇਹੀ ਤੇ ਮ੍ਰਿਤਕ ਅਮਰਜੀਤ ਸਿੰਘ ਦੀ ਲਾਸ਼ ਨੂੰ ਰਿਕਵਰ ਕੀਤਾ ਗਿਆ ਹੈ।ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਹਥਿਆਰ ਦੀ ਪੂਰੀ ਜਾਣਕਾਰੀ ਹਾਸਲ ਹੋ ਗਈ ਹੈ ਜੋ ਰਿਕਵਰ ਕੀਤੇ ਜਾ ਰਹੇ ਹਨ। ਦੋਸ਼ੀਆਂ ਦਾ 04 ਦਿਨਾਂ ਦਾ ਰਿਮਾਂਡ ਹਸਲ ਕੀਤਾ ਗਿਆ ਹੈ, ਜਲਦ ਹੀ ਹੋਰ ਵੀ ਖੁਲਾਸੇ ਹੋ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਬੀ.ਏ. ਸਮੈਸਟਰ ਪੰਜਵੇਂ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਬੀ.ਏ ਸਮੈਸਟਰ ਪੰਜਵੇਂ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਹਰਲੀਨ ਕੌਰ ਪਹਿਲੇ, ਮਾਨਿਕ ਘੁਮਾਰ ਦੂਜੇ ਅਤੇ ਰਮਨਦੀਪ ਕੌਰ ਕਲਾਸ ਵਿੱਚ ਤੀਜੇ ਸਥਾਨ ‘ਤੇ ਰਹੀ।ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਅਤੇ ਆਸ਼ੀਰਵਾਦ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਯਤਨਾਂ ਵਿੱਚ ਇਕਸਾਰ ਰਹਿਣ ਅਤੇ ਟੀਚਾ ਪ੍ਰਾਪਤ ਹੋਣ ਤੱਕ ਆਪਣੀ ਸਮਰੱਥਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਨੇ ਆਰਟਸ ਵਿਭਾਗ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਿਦਿਆਰਥੀਆਂ ਨੂੰ ਮਾਹਿਰ ਮਾਰਗਦਰਸ਼ਨ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸੰਪੂਰਨ ਵਿਕਾਸ ਲਈ ਸਮਰਪਿਤ ਹੋ ਕੇ ਕੰਮ ਕਰਨ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911270