Saturday, May 23, 2026
Home Blog Page 615

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

0

👉ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਨਾਲ ਇੱਕ ਅਣਅਧਿਕਾਰਤ ਇਮਾਰਤ ਢੇਰ
Muktsar News:ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ।ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਤਹਿਤ ਆਉਂਦੇ ਇਲਾਕੇ ਵਿੱਚ ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਗਲੀ ਨੰਬਰ 04 ਸ੍ਰੀ ਮੁਕਤਸਰ ਸਾਹਿਬ ਵੱਲੋਂ ਕਬਰਾਂ ਦੇ ਨਜ਼ਦੀਕ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।ਇਸ ਮਾਮਲੇ ਵਿੱਚ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਮੰਨਜੂਰਾ ਦੇਵੀ ਉੱਪਰ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ 03 ਮੁੱਕਦਮੇ ਤੇ ਹੋਰ ਧਰਾਵਾਂ ਤਹਿਤ 03 ਮੁਕਦਮੇ ਕੁੱਲ 06 ਮੁਕਦਮੇ ਦਰਜ ਹਨ।ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸ੍ਰੀ ਮਨਮੀਤ ਸਿੰਘ ਐਸ.ਪੀ (ਡੀ), ਸ. ਨਵੀਨ ਕੁਮਾਰ ਡੀ.ਐਸ.ਪੀ (CAW&C) ਸ਼੍ਰੀ ਮੁਕਤਸਰ ਸਾਹਿਬ, ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ, ਵਿਜੇ ਕੁਮਾਰ ਜੂਨੀਅਰ ਇੰਨਜੀਨੀਅਰ ਅਤੇ ਇੰਸਪੈੱਕਟਰ ਜਸਕਰਨਦੀਪ ਸਿੰਘ ਐਸ.ਐਚ.ਓ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

0

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਦਿੱਤੀ ਜਾਣਕਾਰੀ
ਕਿਹਾ, ਸਾਰੇ ਦੋਸ਼ੀ ਜਲਦ ਹੋਣਗੇ ਪੁਲਿਸ ਗਿਰਫਤ ਵਿਚ-ਅਰਪਿਤ ਸ਼ੁਕਲਾ 
Abhor News: ਅਬੋਹਰ ਵਿਖੇ ਬੀਤੇ ਦਿਨ ਕਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਕੇਸ ਵਿਚ ਸ਼ਾਮਿਲ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਅਰਪਿਤ ਸ਼ੁਕਲਾ ਆਈਪੀਐਸ ਨੇ ਅੱਜ ਖੁਲਾਸਾ ਕੀਤਾ ਉਨ੍ਹਾਂ ਨੇ ਕਿਹਾ ਕਿ ਪੁਲਿਸ ਪੜਤਾਲ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਗ੍ਰਿਫ਼ਤ ਵਿਚ ਹੋਣਗੇ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵਿਚ ਜਾ ਰਹੀ ਹੈ ਅਤੇ ਹੁਣ ਤੱਕ ਪੁਲਿਸ ਨੇ ਦੋ ਦੋਸ਼ੀਆਂ ਕ੍ਰਮਵਾਰ ਰਾਮ ਰਤਨ ਪੁੱਤਰ ਰਮੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਹਰੇਕ ਪਹਿਲੂ ਤੋਂ ਜਾਂਚ ਕਰ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪਹਿਲਾਂ ਤੋਂ ਪਰਿਵਾਰ ਨੂੰ ਕਿਸੇ ਪ੍ਰਕਾਰ ਦੀ ਧਮਕੀ ਦੀ ਸੂਚਨਾ ਨਹੀਂ ਸੀ।

ਇਹ ਵੀ ਪੜ੍ਹੋ  ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਤਕਨੀਕੀ ਅਤੇ ਮਨੁੱਖੀ ਸ਼੍ਰੋਤਾਂ ਤੇ ਅਧਾਰ ਤੇ ਤੇਜੀ ਨਾਲ ਜਾਂਚ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਹੋਰ ਵੇਰਵੇ ਜਲਦ ਸਾਂਝੇ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਪੁਲਿਸ ਫੋਰਸ ਹੈ ਅਤੇ ਇਸ ਕੇਸ ਦੇ ਬਾਕੀ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।ਇਸ ਮੌਕੇ ਡੀਆਈਜੀ ਫਿਰੋਜ਼ਪੁਰ ਰੇਂਜ ਸ੍ਰੀ ਹਰਮਨਬੀਰ ਸਿੰਘ ਗਿੱਲ, ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਣ, ਐਸਐਸਪੀ ਗੁਰਮੀਤ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਲ ਇੰਡੀਆ ਯੂਨੀਵਰਸਿਟੀਜ਼ ਦੇ ਅਕਾਦਮਿਕ ਤੇ ਪ੍ਰਸ਼ਾਸਕੀ ਵਿਕਾਸ ਕੇਂਦਰ ਦੀ ਸਥਾਪਨਾ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਚੋਣ

0

👉ਏ.ਆਈ.ਯੂ. ਵੱਲੋਂ ਕੇਂਦਰ ਸਥਾਪਿਤ ਕਰਨ ਵਾਲੀ ਪੰਜਾਬ ਦੀ ਇੱਕਮਾਤਰ ਯੂਨੀਵਰਸਿਟੀ
Talwandi Sabo News:ਆਲ ਇੰਡੀਆ ਇੰਟਰ ਯੂਨੀਵਰਸਿਟੀਜ਼ ਦੇ ਅਕਾਦਮਿਕ ਅਤੇ ਪ੍ਰਸ਼ਾਸਕੀ ਕੇਂਦਰ ਦੀ ਸਥਾਪਨਾ ਕਰਕੇ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਦੀ ਰਹਿਨੁਮਾਈ ਹੇਠ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਿਤ ਕੀਤਾ। ਇਸ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਕਿਹਾ ਕਿ ਜੀ.ਕੇ.ਯੂ. ਨੇ ਸਮੇਂ, ਉਦਯੋਗਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਸਿੱਖਿਆ ਦੇ ਖੇਤਰ ਵਿੱਚ ਆਧੁਨਿਕ ਤਕਨੀਕ ਦਾ ਸਮਾਵੇਸ਼ ਕਰਕੇ ਨਵੇਂ ਸਿਲੇਬਸ ਅਤੇ ਕੋਰਸ ਤਿਆਰ ਕੀਤੇ ਹਨ। ਜਿਸ ਵਿੱਚ ਈ-ਲਰਨਿੰਗ ਸਮੱਗਰੀ, ਡਿਜੀਟਲ ਤਕਨੀਕ ਦਾ ਇਸਤੇਮਾਲ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਇਸਤੇਮਾਲ ਆਦਿ ਤੇ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਉਨ੍ਹਾਂ ਦੱਸਿਆ ਕਿ ਵਰਸਿਟੀ ਵੱਲੋਂ ਲਗਾਤਾਰ ਅਧਿਆਪਕ ਵਿਕਾਸ ਕਾਰਜਕ੍ਰਮ (ਐਫ.ਡੀ.ਪੀ) ਆਯੋਜਿਤ ਕੀਤੇ ਜਾ ਰਹੇ ਹਨ। ਜੋ ਭਵਿੱਖ ਵਿੱਚ ਵਿਦਿਆਰਥੀਆਂ ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਆਪਣੇ ਕੌਸ਼ਲ ਨੂੰ ਨਿਖਾਰਨ ਵਿੱਚ ਸਹਾਈ ਹੋਣਗੇ.ਇਸ ਮੌਕੇ ਡਾ. ਅਮਿਤ ਟੁਟੇਜਾ ਨੋਡਲ ਅਧਿਕਾਰੀ ਨੇ ਅਕਾਦਮਿਕ ਤੇ ਪ੍ਰਸ਼ਾਸਕੀ ਵਿਕਾਸ ਕੇਂਦਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਭਾਰਤ ਵਿੱਚੋਂ ਇਸ ਪ੍ਰੋਜੈਕਟ ਲਈ ਲਗਭਗ 90 ਯੂਨੀਵਰਸਿਟੀਆਂ ਨੇ ਅਰਜ਼ੀਆਂ ਦਿੱਤੀਆਂ ਸਨ। ਜਿਸ ਵਿੱਚੋਂ ਏ.ਆਈ.ਯੂ. ਵੱਲੋਂ ਦੂਰਦਰਸ਼ੀ ਯੋਜਨਾਵਾਂ, ਸੰਚਾਗਤ ਢਾਂਚੇ, ਉੱਤਮ ਦ੍ਰਿਸ਼ਟੀਕੋਣ, ਪ੍ਰਸ਼ਾਸਕੀ ਤੇ ਅਕਾਦਮਿਕ ਯੋਗਤਾ ਦੇ ਆਧਾਰ ਤੇ ਭਾਰਤ ਦੀਆਂ ਚੌਣਵੀਆਂ ਯੂਨੀਵਰਸਿਟੀਆਂ ਨੂੰ ਕੇਂਦਰ ਸਥਾਪਿਤ ਕਰਨ ਲਈ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ  Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

ਇਹ ਮਾਣ ਹਾਸਿਲ ਕਰਨ ਵਾਲੀ ਜੀ.ਕੇ.ਯੂ. ਪੰਜਾਬ ਦੀ ਇੱਕਮਾਤਰ ਯੂਨੀਵਰਸਿਟੀ ਬਣੀ।ਉਨ੍ਹਾਂ ਦੱਸਿਆ ਕਿ ਡਾ. ਨਵਦੀਪ ਸਿੰਘ ਗਰੇਵਾਲ ਅਤੇ ਸੁਧੀਰ ਮਿੱਤਲ, ਖੋਜ ਅਤੇ ਵਿਕਾਸ ਸੈੱਲ ਦੀ ਅਣਥੱਕ ਮਿਹਨਤ, ਸਾਮੂਹਿਕ ਕੌਸ਼ਲ ਅਤੇ ਵਿਵਸਥਿਤ ਯੋਜਨਾ ਸਦਕਾ ਵਰਸਿਟੀ ਨੇ ਇਹ ਸ਼ਾਨਾਮੱਤੀ ਪ੍ਰਾਪਤੀ ਹਾਸਿਲ ਕੀਤੀ ਹੈ। ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਏ.ਆਈ.ਯੂ. ਦੇ ਮਾਹਿਰਾਂ ਦੇ ਸਹਿਯੋਗ ਸਦਕਾ ਨਵੇਂ ਸਿਲੇਬਸ ਅਨੁਸਾਰ ਲਘੂ ਅਵਧੀ ਦੇ ਕੋਰਸ ਸ਼ੁਰੂ ਕੀਤੇ ਜਾਣਗੇ ਜਿਸ ਨਾਲ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਰਸਤੋ ਖੁੱਲ੍ਹਣਗੇ ਅਤੇ ਵਿਕਾਸ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਜੈ ਵਰਮਾ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ, ਕਾਤਲਾਂ ਨੂੰ ਮਿਲੇਗੀ ਸਖ਼ਤ ਸਜਾ-ਗੁਰਮੀਤ ਸਿੰਘ ਖੁੱਡੀਆਂ

0

👉ਖੇਤੀਬਾੜੀ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Abohar News:ਪੰਜਾਬ ਦੇ ਖੇਤੀਬਾੜੀ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਸੰਜੈ ਵਰਮਾ ਦੇ ਭਰਾ ਜਗਤ ਵਰਮਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਜੈ ਵਰਮਾ ਦੇ ਰੂਪ ਵਿਚ ਇਕ ਬਹੁਤ ਹੀ ਨੇਕ ਇਨਸਾਨ ਸਾਥੋਂ ਵਿੱਛੜ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਇਹ ਇਕ ਵੱਡਾ ਸਮਾਜਿਕ ਨੁਕਸਾਨ ਵੀ ਹੈ।ਉਨ੍ਹਾਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ ਕਰਕੇ ਸਮਾਜ ਵਿਚ ਆਪਣਾ ਰੁਤਬਾ ਬਣਾਇਆ ਸੀ।

ਇਹ ਵੀ ਪੜ੍ਹੋ  ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੰਜੈ ਵਰਮਾ ਦੇ ਕਾਤਲਾਂ ਨੂੰ ਲੱਭ ਕੇ ਅਜਿਹੀ ਸਖ਼ਤ ਸਜਾ ਦਿਵਾਈ ਜਾਵੇ ਜੋ ਹੋਰਨਾਂ ਮੁਜਰਮਾਂ ਲਈ ਵੀ ਖੌਫ ਦਾ ਕਾਰਨ ਬਣੇ। ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਇਸ ਵਾਰਦਾਤ ਵਿਚ ਸ਼ਾਮਿਲ ਹੈ ਉਸਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖ਼ਤ ਸਜਾ ਦਿਵਾਈ ਜਾਵੇਗੀ।

ਇਹ ਵੀ ਪੜ੍ਹੋ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਮਿਫਕੋ ਅਤੇ ਹਿੰਦੋਸਤਾਨ ਬੈਕਟੈਕ ਕੰਪਨੀਆਂ ਦੇ ਜਿਪਸਮ ਦੀ ਵਿਕਰੀ ‘ਤੇ ਲਗਾਈ ਰੋਕ

ਉਨ੍ਹਾਂ ਨੇ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਖੜੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਰਦਾਤ ਵਾਲੇ ਸਮੇਂ ਤੋਂ ਤੁਰੰਤ ਤੇਜੀ ਨਾਲ ਕੰਮ ਕਰ ਰਹੀ ਹੈ ਅਤੇ ਵੱਖ ਵੱਖ ਟੀਮਾਂ ਦੋਸ਼ੀਆਂ ਦੀ ਭਾਲ ਵਿਚ ਲਗਾਈਆਂ ਗਈਆਂ ਹਨ ਅਤੇ ਕੋਈ ਵੀ ਦੋਸ਼ੀ ਕਾਨੂੰਨ ਤੋਂ ਭੱਜ ਨਹੀਂ ਸਕੇਗਾ।ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜਰ ਸਨ ਅਤੇ ਉਨ੍ਹਾਂ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਕਾਤਲਾਂ ਨੂੰ ਸਖ਼ਤ ਸਜਾ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

0

👉ਕਿਹਾ, ਅਗਲੀ ਸਮੀਖਿਆ ਇੱਕ ਹਫ਼ਤੇ ਬਾਅਦ ਕੀਤੀ ਜਾਵੇਗੀ, ਮਾੜੀ ਕਾਰਗੁਜ਼ਾਰੀ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ ਰੱਖੀ ਜਾਵੇਗੀ
Chandigarh News:ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ।

ਇਹ ਵੀ ਪੜ੍ਹੋ  ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ।ਇਸ ਦਾ ਸਖ਼ਤ ਨੋਟਿਸ ਲੈਂਦੇ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ, 2025 ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਡੀਐਫਐਸਸੀ ਨੂੰ ਈ-ਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ, ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਅਤੇ ਅਜਿਹੇ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਇਸ ਸਬੰਧ ਵਿੱਚ ਕੋਈ ਵੀ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਡਿਪੂ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿੱਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ।ਡੀਐਫਐਸਸੀ ਨੂੰ ਇਸ ਪਹਿਲਕਦਮੀ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਦੌਰਾਨ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਮਿਫਕੋ ਅਤੇ ਹਿੰਦੋਸਤਾਨ ਬੈਕਟੈਕ ਕੰਪਨੀਆਂ ਦੇ ਜਿਪਸਮ ਦੀ ਵਿਕਰੀ ‘ਤੇ ਲਗਾਈ ਰੋਕ

ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੀ ਅਗਲੀ ਸਮੀਖਿਆ 1 ਹਫ਼ਤੇ ਬਾਅਦ ਕੀਤੀ ਜਾਵੇਗੀ ਅਤੇ ਮਾੜੀ-ਕਾਰਗੁਜ਼ਾਰੀ ਵਾਲੇ ਵਾਲਿਆਂ ਨਾਲ ਲਿਹਾਜ਼ ਨਹੀਂ ਰੱਖੀ ਜਾਵੇਗੀ।ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇੱਕ ਡਿਜੀਟਲ ਵਿਧੀ ਹੈ ਜੋ ਲਾਭਪਾਤਰੀ ਦੀ ਪਛਾਣ ਅਤੇ ਉਸਦੇ ਪਤੇ ਦੀ ਪੁਸ਼ਟੀ ਲਈ ਮੁੱਖ ਤੌਰ ‘ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿੱਚ ਕੀਤੀ ਜਾਂਦੀ ਹੈ। ਅੰਤੋਦਿਯਾ ਅੰਨ ਯੋਜਨਾ (ਏਏਵਾਈ) ਅਧੀਨ ਪ੍ਰਤੀ ਪਰਿਵਾਰ ਅਤੇ ਹਰ ਮਹੀਨੇ 35 ਕਿਲੋ ਕਣਕ ਦਿੱਤੀ ਜਾਂਦੀ ਹੈ ਜਦੋਂ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਤਰਜੀਹੀ ਪਰਿਵਾਰ(ਪੀਪੀਐਚ) ਸ਼੍ਰੇਣੀ ਦੇ ਤਹਿਤ ਪ੍ਰਤੀ ਵਿਅਕਤੀ ਹਰ ਮਹੀਨੇ 5 ਕਿਲੋ ਕਣਕ ਮੁਫ਼ਤ ਦਿੱਤੀ ਜਾਂਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਮਿਫਕੋ ਅਤੇ ਹਿੰਦੋਸਤਾਨ ਬੈਕਟੈਕ ਕੰਪਨੀਆਂ ਦੇ ਜਿਪਸਮ ਦੀ ਵਿਕਰੀ ‘ਤੇ ਲਗਾਈ ਰੋਕ

0

👉ਸੁਪਰ ਜਿਪਸਮ ਦੀ ਵਿਕਰੀ ਦੇ ਮਾਮਲੇ ਵਿੱਚ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਦੀ ਵੀ ਕੀਤੀ ਅਚਨਚੇਤ ਜਾਂਚ ਤੇ ਭਰੇ ਸੈਂਪਲ
Muktsar News:ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਦੇ ਹੁਕਮਾਂ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ.(ਇਨ:), ਡਾ: ਸੁਖਜਿੰਦਰ ਸਿੰਘ ਏ.ਡੀ.ਓ.(ਪੀ.ਪੀ.), ਡਾ: ਹਰਜੀਤ ਸਿੰਘ ਏ.ਡੀ.ਓ.(ਸੀਡ) ਅਤੇ ਬਲਾਕਾਂ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਲਗਭਗ 40 ਸਹਿਕਾਰੀ ਸਭਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਇਸ ਮੌਕੇ ਸਹਿਕਾਰੀ ਸਭਾਵਾਂ ਵਿੱਚੋਂ ਜਿਪਸਮ ਦੇ ਤਿੰਨ ਅਤੇ ਖਾਦਾਂ ਦੇ ਚਾਰ ਸੈਂਪਲ ਭਰੇ ਗਏ।ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗਿੱਲ ਵੱਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਨੂੰ ਜਿਪਸਮ ਨੂੰ ਸੁਪਰ ਖਾਦ ਕਹਿ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਵੱਧ ਰੇਟ ਤੇ ਵੇਚਿਆ ਗਿਆ ਹੈ। ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਨੂੰ ਸਭਾਵਾਂ ਵਿੱਚ ਖਾਦ ਕੰਟਰੋਲ ਹੁਕਮ 1985 ਤਹਿਤ ਕਾਰੋਬਾਰ ਨਾ ਕਰਨ ਬਾਰੇ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਪਏ ਮੈਸ: ਮਿਫਕੋ ਅਤੇ ਮੈਸ: ਹਿੰਦੋਸਤਾਨ ਬੈਕਟੈਕ ਪ੍ਰ਼ਾਈ: ਲਿਮ: ਕੰਪਨੀ ਦੇ ਜਿਪਸਮ ਦੀ ਵਿਕਰੀ ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

ਡਾ: ਗਿੱਲ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਉਂਦੇ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਉਚ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਰਬਲ ਨਾਲ ਭਰਿਆ ਟਰੱਕ ਪਲਟਿਆ, ਤਿੰਨ ਦੀ ਮੌ+ਤ

0

Jalandhar News:ਅੱਜ ਸਵੇਰੇ ਜ਼ਿਲ੍ਹਾ ਜਲੰਧਰ ਦੇ ਫਿਲੌਰ ਹਾਈਵੇ ਤੇ ਮਾਰਬਲ ਨਾਲ ਭਰਿਆ ਹੋਇਆ ਇੱਕ ਪਿਕਅੱਪ ਟਰੱਕ ਪਲਟਨ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਜਦ ਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 8:15 ਵਜੇ ਫਿਲੌਰ ਦੇ ਸ਼ਹਿਨਾਈ ਰਿਜੋਰਟ ਨੇੜੇ ਵਾਪਰਿਆ। ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਹਾਦਸੇ ਵਾਲੀ ਥਾਂ ਤੇ ਪਹੁੰਚ ਗਈ। ਜਾਣਕਾਰੀ ਅਨੁਸਾਰ ਪਿਕਅਪ ਟਰੱਕ ਮਾਰਬਲ ਅਤੇ ਟਾਈਲਾਂ ਨਾਲ ਭਰਿਆ ਹੋਇਆ ਸੀ।

ਇਹ ਵੀ ਪੜ੍ਹੋ  ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਛੱਤ ਅਤੇ ਕੈਬਨ ਤੇ ਕੁੱਲ ਛੇ ਲੋਕ ਸਵਾਰ ਸਨ ਜਦੋਂ ਟਰੱਕ ਸ਼ਹਿਨਾਈ ਰਿਜੋਰਟ ਦੇ ਕੋਲ ਪਹੁੰਚਿਆ ਤਾਂ ਸਪੀਡ ਬਰੇਕਰ ਹੋਣ ਕਾਰਨ ਟਰੱਕ ਬੇਕਾਬੂ ਹੋ ਗਿਆ ਤੇ ਹਾਈਵੇ ਤੇ ਪਲਟ ਗਿਆ। ਟਰੱਕ ਦੀ ਛੱਤ ਤੇ ਬੈਠੇ ਮਜ਼ਦੂਰ ਸੜਕ ਉੱਪਰ ਡਿੱਗ ਗਏ।ਟਰੱਕ ਵਿੱਚ ਪਏ ਟਾਈਲਾਂ ਤੇ ਮਾਰਬਲ ਉਹਨਾਂ ਉੱਪਰ ਡਿੱਗ ਗਿਆ। ਜਿਸਦੇ ਕਾਰਨ ਦੋ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਫਿਲੌਰ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

0

Amritsar News:ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਡਿਟੇਨ ਕੀਤਾ ਗਿਆ। ਲਵਜੀਤ ਕੌਰ ਆਸਟਰੇਲੀਆ ਜਾਣ ਲਈ ਏਅਰਪੋਰਟ ਪਹੁੰਚੀ ਸੀ। ਲਵਜੀਤ ਕੌਰ ਦੇ ਖਿਲਾਫ ਲੁੱਕ ਆਊਟ ਸਰਕੁਲਰ ਦੇ ਚਲਦੇ ਉਸਨੂੰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।ਲਵਜੀਤ ਕੌਰ ਨੂੰ ਗੈਂਗਸਟਰ ਗੋਰਾ ਬਰਿਆਰ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 26 ਮਈ 2025 ਨੂੰ ਥਾਣਾ ਘੁੰਮਣ ਬਟਾਲਾ ਵਿੱਚ ਦਰਜ ਐਫ ਆਈ ਆਰ ਵਿੱਚ ਲਵਜੀਤ ਕੌਰ ਖਿਲਾਫ ਗੰਭੀਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

ਲਵਜੀਤ ਹਾਲ ਹੀ ਵਿੱਚ ਜੱਗੂ ਭਲਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਉਸਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਭਾਰਤ ਆਈ ਸੀ। ਪੁਲਿਸ ਨੇ ਉਸ ਦੇ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕੀਤਾ ਸੀ ਤਾਂ ਜੋ ਉਹ ਦੇਸ਼ ਛੱਡ ਕੇ ਭੱਜ ਨਾ ਸਕੇ।
ਸੁਰੱਖਿਆ ਏਜੰਸੀਆਂ ਨੇ ਲਵਜੀਤ ਕੌਰ ਤੋਂ ਰਾਤ ਭਰ ਪੁੱਛਗਿੱਛ ਕੀਤੀ ਅਤੇ ਫਿਰ ਉਸਨੂੰ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ।ਬਟਾਲਾ ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਤੇ ਉਸ ਤੋਂ ਪੁੱਛ ਗਿੱਛ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ

0

Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿਛਲੇ ਦਿਨੀਂ ਹੀ ਅਕਾਲੀ ਦਲ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਹੁਣ ਜਿਲਾ ਜਥੇਬੰਦੀ ਬਠਿੰਡਾ ਦਾ ਪ੍ਰਧਾਨ ਬਣਾਇਆ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਚੱਲੇ ਆ ਰਹੇ ਜੱਗਾ ਕਲਿਆਣ ਦੇ ਜਿਲਾ ਪ੍ਰਧਾਨ ਬਣਨ ਨਾਲ ਜਿਲਾ ਜਥੇਬੰਦੀ ਵਿੱਚ ਖੁਸ਼ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

ਜ਼ਿਕਰਯੋਗ ਹੈ ਕਿ ਭੁੱਚੋ ਮੰਡੀ ਹਲਕੇ ਦੇ ਪਿੰਡ ਕਲਿਆਣ ਨਾਲ ਸਬੰਧਤ ਜਗਸੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀਆਂ ਵਿਚੋਂ ਇਕ ਮੰਨੇ ਜਾਂਦੇ ਹਨ, ਜਿੰਨਾਂ ਅਕਾਲੀ ਸਰਕਾਰ ਸਮੇਂ ਖੇਤਰ ਦੇ ਵਿਕਾਸ ਲਈ ਅੱਗੇ ਹੋ ਕੇ ਕੰਮ ਕੀਤਾ ਸੀ।

Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

0

Bathinda News: ਬਠਿੰਡਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲਗਾਤਾਰ ਤਿੰਨ ਵਾਰ ਤੋਂ ਸ਼ਹਿਰ ਦੇ ਵਾਰਡ ਨੰਬਰ 24 ਤੋਂ ਬਤੌਰ ਕੌਂਸਲਰ ਚੋਣ ਜਿੱਤਦੇ ਆ ਰਹੇ ਕਾਂਗਰਸੀ ਆਗੂ ਸ਼ਾਮ ਲਾਲ ਜੈਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀਂ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਉਹਨਾਂ ਨੂੰ ਆਪਣਾ ਅਡਵਾਈਜ਼ਰ ਨਿਯੁਕਤ ਕੀਤਾ ਸੀ, ਇਸ ‘ਤੇ ਕਾਂਗਰਸ ਪਾਰਟੀ ਨੇ ਇਤਰਾਜ਼ ਜਤਾਉਂਦਿਆਂ ਸ੍ਰੀ ਜੈਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਦਾ ਜਵਾਬ ਦੇਣ ਦੀ ਮਿਆਦ ਬੀਤੇ ਕੱਲ ਸਮਾਪਤ ਹੋਣ ਤੋਂ ਪਹਿਲਾਂ ਹੀ ਸ਼ਾਮ ਲਾਲ ਜੈਨ ਨੇ ਆਪਣਾ ਅਸਤੀਫਾ ਕਾਂਗਰਸ ਪਾਰਟੀ ਨੂੰ ਭੇਜ ਦਿੱਤਾ।

ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਸ੍ਰੀ ਜੈਨ ਨੇ ਇਸਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਹ ਪਾਰਟੀ ਦੇ ਨਾਲ ਨਾਲ ਆਪਣੇ ਵਾਰਡ ਦੇ ਲੋਕਾਂ ਪ੍ਰਤੀ ਵੀ ਸਮਰਪਿਤ ਰਹਿਣਾ ਚਾਹੁੰਦੇ ਸਨ । ਜਿਸਦੇ ਚੱਲਦੇ ਉਹਨਾਂ ਔਖੇ ਸੌਖੇ ਸਮਿਆਂ ਦੇ ਵਿੱਚ ਪੂਰੀ ਮਜਬੂਤੀ ਦੇ ਨਾਲ ਕੰਮ ਕੀਤਾ ਪ੍ਰੰਤੂ ਹੁਣ ਪਾਰਟੀ ਵੱਲੋਂ ਉਸਦੇ ਉਪਰ ਸਵਾਲ ਖੜੇ ਕੀਤੇ ਜਾ ਰਹੇ ਸਨ। ਜਿਸ ਦੇ ਚਲਦੇ ਉਹਨਾਂ ਆਪਣਾ ਅਸਤੀਫਾ ਦੇਣਾ ਹੀ ਬਿਹਤਰ ਸਮਝਿਆ। ਇੱਥੇ ਜ਼ਿਕਰ ਕਰਨਾ ਬਣਦਾ ਹੈ ਇਹ ਪਿਛਲੇ ਕੁਝ ਸਮੇਂ ਦੌਰਾਨ ਕਾਂਗਰਸ ਪਾਰਟੀ ਨੂੰ ਬਠਿੰਡਾ ਸ਼ਹਿਰ ਵਿੱਚ ਵੱਡੇ ਝਟਕੇ ਲੱਗ ਰਹੇ ਹਨ। ਹੁਣ ਤੱਕ ਦੋ ਦਰਜਨ ਦੇ ਕਰੀਬ ਪਾਰਟੀ ਆਗੂ ਤੇ ਕੌਂਸਲਰ ਕਾਂਗਰਸ ਨੂੰ ਛੱਡ ਚੁੱਕੇ ਹਨ ਜਾਂ ਕੱਢ ਦਿੱਤੇ ਗਏ ਹਨ। ਹਾਲਾਂਕਿ 2021 ਦੇ ਵਿੱਚ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵਿੱਚ 50 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੂੰ 43 ਦੇ ਵਿੱਚ ਜਿੱਤ ਹਾਸਲ ਹੋਈ ਸੀ।

Our Visitor

1911274