Saturday, May 23, 2026
Home Blog Page 616

ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕਿਹਾ ਬਾਹਰਲੇ ਸੂਬਿਆਂ ਦੀਆਂ ਜੇਲ ਵਿੱਚ ਬੈਠੇ ਗੈਂਗਸਟਰ ਕਰ ਰਹੇ ਹਨ ਅਜਿਹੀਆਂ ਕਾਰਵਾਈਆਂ
ਅਬੋਹਰ (ਫਾਜ਼ਿਲਕਾ )8 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ। ਇਹ ਗੱਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ ।
ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਬਾਹਰਲੇ ਸੂਬਿਆਂ ਦੀਆਂ ਜੇਲਾਂ ਵਿੱਚ ਬੈਠੇ ਗੈਂਗਸਟਰ ਅਜਿਹੀਆਂ ਕੋਝੀਆਂ ਵਾਰਦਾਤਾਂ ਕਰਵਾ ਰਹੇ ਹਨ ਪਰ ਉਹਨਾਂ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੋ ਕੋਈ ਵੀ ਇਸ ਕਾਂਡ ਪਿੱਛੇ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮਿਸਾਲੀ ਸਜਾ ਦਿਵਾਈ ਜਾਵੇਗੀ। ਉਨਾਂ ਆਖਿਆ ਕਿ ਪੁਲਿਸ ਜਾਂਚ ਸਹੀ ਦਿਸ਼ਾ ਵਿੱਚ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਰਿਵਾਰ ਨੂੰ ਪਹਿਲਾਂ ਤੋਂ ਕਿਸੇ ਵੱਲੋਂ ਧਮਕੀ ਦੀ ਕੋਈ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਗਈ ਸੀ ਅਤੇ ਸੀਨੀਅਰ ਪੁਲਿਸ ਅਧਿਕਾਰੀ ਅਕਸਰ ਪਰਿਵਾਰ ਦੇ ਉੱਚੇ ਸਮਾਜਿਕ ਰੁਤਬੇ ਕਾਰਨ ਉਸ ਨੂੰ ਮਿਲਦੇ ਵੀ ਰਹਿੰਦੇ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਵਾਰਦਾਤ ਤੋਂ ਤੁਰੰਤ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਜਾਂਚ ਆਰੰਭੀ ਅਤੇ ਵੱਖ-ਵੱਖ ਟੀਮਾਂ ਨੂੰ ਦੋਸ਼ੀਆਂ ਦੀ ਭਾਲ ਵਿੱਚ ਲਗਾਇਆ ਹੈ। ਉਨਾਂ ਆਖਿਆ ਕਿ ਅਸਲ ਵਿੱਚ ਦੂਜੇ ਸੂਬਿਆਂ ਦੀਆਂ ਜੇਲਾਂ ਵਿੱਚ ਬੈਠੇ ਮਾੜੇ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ ਪਰ ਉਹਨਾਂ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ ਜਾਵੇਗੀ। ਉਹਨਾਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦ੍ਰਿੜ ਸੰਕਲਪਿਤ ਹੈ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰੇਕ ਸ਼ਖਸ ਨੂੰ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮ੍ਰਿਤਕ ਸੰਜੇ ਵਰਮਾ ਦੇ ਭਰਾ ਜਗਤ ਬਰਮਾ ਨਾਲ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਹੈ । ਉਹਨਾਂ ਨੇ ਵਿਸ਼ਵਾਸ ਦਵਾਇਆ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਫੜ ਕੇ ਸਖਤ ਸਜ਼ਾ ਦਿਵਾਈ ਜਾਏਗੀ। ਉਹਨਾਂ ਨੇ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਸਰਕਾਰ ਦੀ ਜਿੰਮੇਵਾਰੀ ਹੈ। ਇਸ ਮੌਕੇ ਉਨਾਂ ਦੇ ਨਾਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ , ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਪੰਜਾਬ ਟਰੇਡਰਸ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਯੂਥ ਆਗੂ ਇੰਦਰਜੀਤ ਸਿੰਘ ਬਜਾਜ ਅਤੇ ਤੇਜਵਿੰਦਰ ਸਿੰਘ ਵੀ ਹਾਜ਼ਰ ਸਨ।

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

0

ਚੰਡੀਗੜ੍ਹ, 7 ਜੁਲਾਈ:ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ – ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ।ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।

ਇਹ ਵੀ ਪੜ੍ਹੋ 👉 ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ 2025—26 ਦੌਰਾਨ ਪੌਦੇ ਲਗਾਉਣ ਸਬੰਧੀ ਉਪਰਾਲਿਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਜਿਲ੍ਹੇ ਵਿੱਚ ਵਣ ਮਹੋਤਸਵ ਵੀ ਮਨਾਇਆ ਜਾਵੇਗਾ ਅਤੇ 2 ਰੁਪਏ ਪ੍ਰਤੀ ਬੂਟੇ ਦੀ ਨਿਗੂਣੀ ਜਿਹੀ ਕੀਮਤ ਤੇ ਲੋਕਾਂ ਨੂੰ ਪੌਦੇ ਉਪਲਬਧ ਕਰਵਾਏ ਜਾਣਗੇ।ਇਸ ਤੋਂ ਇਲਾਵਾ, 582.252 ਹੈਕਟੇਅਰ ਰਕਬੇ ਵਿੱਚ ਮੁਆਵਜ਼ਾ ਜੰਗਲਾਤ ਯੋਜਨਾ ਤਹਿਤ ਰੁੱਖ ਲਗਾਏ ਜਾਣਗੇ ਅਤੇ ਪਠਾਨਕੋਟ ਜਿ਼ਲ੍ਹੇ ਵਿੱਚ 50 ਹੈਕਟੇਅਰ ਰਕਬੇ ਵਿੱਚ ਮਿੱਟੀ ਅਤੇ ਪਾਣੀ ਸੰਭਾਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਇਹ ਵੀ ਪੜ੍ਹੋ 👉 Big News; BJP ਨੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਦੀ ਜਿੰਮੇਵਾਰੀ,ਜਾਰੀ ਹੋਇਆ ਪੱਤਰ

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ 2025-26 ਦੌਰਾਨ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਕੂਲਾਂ, ਕਾਲਜਾਂ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵਿੱਚ 331 ਹੈਕਟੇਅਰ ਰਕਬੇ ਵਿੱਚ 3.31 ਲੱਖ ਪੌਦੇ ਲਗਾਏ ਜਾਣੇ ਹਨ। ਇਸਦੇ ਨਾਲ ਹੀ ‘ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ’ ਯੋਜਨਾ ਦੇ ਹਿੱਸੇ ਵਜੋਂ 52 ‘ਪਵਿੱਤਰ ਵਣ’ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83 ‘ਨਾਨਕ ਬਗੀਚੀਆਂ’ ਸਥਾਪਿਤ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।ਕੈਬਨਿਟ ਮੰਤਰੀ ਨੇ ਪੌਦੇ ਲਾਉਣ ਦੀ ਇਸ ਮੁਹਿੰਮ ਲਈ ਤਾਰ ਕੀਤੇ ਗਏ ਬਲੂਪ੍ਰਿੰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਜੰਗਲਾਤ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤ ਰਾਜ ਕੁਮਾਰ, ਸੀਸੀਐਫ (ਹਿੱਲਜ਼) ਨਿਧੀ ਸ੍ਰੀਵਾਸਤਵ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕਨਨ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

0

ਚੰਡੀਗੜ੍ਹ, 7 ਜੁਲਾਈ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।ਇਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹੜ੍ਹਾਂ ਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਮੌਜੂਦਾ ਹੜ੍ਹ ਨਿਯੰਤਰਣ ਉਪਾਵਾਂ ਦੀ ਸਥਿਤੀ ਅਤੇ ਸੰਭਾਵੀ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਕੈਬਨਿਟ ਮੰਤਰੀ ਨੂੰ ਹੜ੍ਹ ਸੁਰੱਖਿਆ ਉਪਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ਲਈ ਵਿਸਤ੍ਰਿਤ ਤਿਆਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਸਰਕਾਰ ਨੇ ਵੱਖ-ਵੱਖ ਹੜ੍ਹ ਪ੍ਰਬੰਧਨ ਪਹਿਲਕਦਮੀਆਂ ਲਈ ਲਗਭਗ 230 ਕਰੋੜ ਰੁਪਏ ਖਰਚੇ ਹਨ।

ਇਹ ਵੀ ਪੜ੍ਹੋ 👉 Big News; BJP ਨੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਦੀ ਜਿੰਮੇਵਾਰੀ,ਜਾਰੀ ਹੋਇਆ ਪੱਤਰ

ਇਹ ਵੀ ਦੱਸਿਆ ਗਿਆ ਕਿ ਐਸ.ਡੀ.ਐਮ.ਐਫ, ਮਨਰੇਗਾ ਅਤੇ ਵਿਭਾਗੀ ਅਮਲੇ ਵੱਲੋਂ ਕੁੱਲ 599 ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਭਾਗੀ ਮਸ਼ੀਨਰੀ ਅਤੇ ਠੇਕੇਦਾਰਾਂ ਰਾਹੀਂ 4,766 ਕਿਲੋਮੀਟਰ ਲੰਮੀਆਂ ਡਰੇਨਾਂ, ਨਦੀਆਂ ਅਤੇ ਚੋਆਂ ਦੀ ਸਫਾਈ ਦੇ ਨਾਲ-ਨਾਲ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ।ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਤੋਂ ਇਲਾਵਾ ਕੁੱਲ 1,044 ਚੈੱਕ ਡੈਮ ਅਤੇ 3,957 ਸੋਕ ਪਿਟ ਵੀ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ 53,400 ਬਾਂਸ ਦੇ ਪੌਦੇ ਲਗਾਉਣ ਦੇ ਨਾਲ-ਨਾਲ 294 ਕਿਲੋਮੀਟਰ ਹਿੱਸੇ ‘ਤੇ ਵੈਟੀਵਰ ਘਾਹ ਵੀ ਲਗਾਇਆ ਗਿਆ ਹੈ।ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਨੇ 7.79 ਲੱਖ ਸੈਂਡ ਬੈਗ ਖਰੀਦੇ ਹਨ, ਜਿਨ੍ਹਾਂ ਵਿੱਚੋਂ ਲਗਭਗ 4 ਲੱਖ ਬੋਰੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ, ਜੋ ਹੜ੍ਹਾਂ ਵਰਗੇ ਹੰਗਾਮੀ ਅਤੇ ਸੰਭਾਵੀ ਹਾਲਾਤਾਂ ਨਾਲ ਫੌਰੀ ਨਜਿੱਠਣ ਲਈ ਰਣਨੀਤਕ ਤੌਰ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਵਿਭਾਗ ਨੇ ਪਹਿਲੀ ਵਾਰ ਜੰਬੋ ਬੈਗ ਵੀ ਖਰੀਦੇ ਹਨ ਜੋ ਟੀਮਾਂ ਨੂੰ ਬੰਨ੍ਹ ਲਾਉਣ ਜਾਂ ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਦੌਰਾਨ ਕਿਸੇ ਵੀ ਸੰਭਾਵੀ ਪਾੜ ਨੂੰ ਜਲਦੀ ਭਰਨ ਵਿੱਚ ਮਦਦ ਕਰਨਗੇ।

ਇਹ ਵੀ ਪੜ੍ਹੋ 👉 ਪੰਜਾਬ ਦੇ ਰਾਜਪਾਲ ਨੇ PAU ਵਿਖੇ ਸੀਜ਼ਨ ਦੀ ਪੌਦੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

ਫੀਲਡ ਅਧਿਕਾਰੀਆਂ ਅਤੇ ਇੰਜੀਨੀਅਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਵੱਡੇ ਦਰਿਆਵਾਂ, ਡਰੇਨਾਂ ਅਤੇ ਚੋਆਂ ਵਿੱਚ ਪਾਣੀ ਦੇ ਮੌਜੂਦਾ ਪੱਧਰ ਦੀ ਸਮੀਖਿਆ ਦੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਡਰੇਨਾਂ ‘ਚੋਂ ਗਾਰ ਕੱਢਣ ਅਤੇ ਇਸ ਦੀ ਸਫਾਈ, ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਵਿਭਾਗੀ ਅਮਲੇ ਦੇ ਕਾਰਜਾਂ ਸਮੇਤ ਹੜ੍ਹ ਸੁਰੱਖਿਆ ਉਪਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।ਉਨ੍ਹਾਂ ਨੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਸਮੇਂ ਸਿਰ ਨਜਿੱਠਣ ਲਈ ਖਾਸ ਕਰਕੇ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤ ਚੌਕਸੀ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸ੍ਰੀ ਗੋਇਲ ਵੱਲੋਂ ਕੰਟਰੋਲ ਰੂਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਰੱਖਣ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਸਮੱਗਰੀ ਨਾਲ ਐਮਰਜੈਂਸੀ ਟੀਮਾਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਵੱਡੇ ਦਰਿਆਵਾਂ ਅਤੇ ਡਰੇਨਾਂ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮਾਨ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਮੌਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ 2023 ਦੇ ਨਾਜ਼ੁਕ ਹਾਲਾਤਾਂ ਤੋਂ ਲਏ ਗਏ ਤਜਰਬੇ ਨੂੰ ਮੌਜੂਦਾ ਯੋਜਨਾਬੰਦੀ ਵਿੱਚ ਸ਼ਾਮਲ ਕੀਤਾ ਗਿਆ ਹੈ।ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਮੁਕੰਮਲ ਹੋਏ ਅਤੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਸਰਕਲ ਅਧਿਕਾਰੀਆਂ ਨਾਲ ਨਿਯਮਤ ਤੌਰ ‘ਤੇ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਕੈਬਨਿਟ ਮੰਤਰੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਟਾਫ਼ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮੌਨਸੂਨ ਸੀਜ਼ਨ ਦੌਰਾਨ ਆਪਣੀ ਸੇਵਾ ਤਨਦੇਹੀ ਨਾਲ ਜਾਰੀ ਰੱਖਣ ਦੀ ਅਪੀਲ ਕੀਤੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੀਫ਼ ਇੰਜੀਨੀਅਰ (ਡਰੇਨੇਜ-ਕਮ-ਮਾਈਨਿੰਗ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; BJP ਨੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਦੀ ਜਿੰਮੇਵਾਰੀ,ਜਾਰੀ ਹੋਇਆ ਪੱਤਰ

0

Punjab News: ਭਾਰਤੀ ਜਨਤਾ ਪਾਰਟੀ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਪਠਾਨਕੋਟ ਹਲਕੇ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕਾਰਜ਼ਕਾਰੀ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ।ਜਦੋਂ ਕਿ ਕਿਹਾ ਜਾ ਰਿਹਾ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਦੀ ਤਰ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਬਣੇ ਰਹਿਣਗੇ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੱਲੋਂ ਅੱਜ ਜਾਰੀ ਇੱਕ ਪੱਤਰ ਰਾਹੀਂ ਅਸ਼ਵਨੀ ਸ਼ਰਮਾ ਨੂੰ ਇਹ ਜਿੰਮੇਵਾਰੀ ਦਿੱਤੀ ਹੈ। ਦਸਣਾ ਬਣਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੀ ਜਾਖੜ ਗਤੀਸ਼ੀਲ ਨਹੀਂ ਦਿਖਾਈ ਦੇ ਰਹੇ, ਹਾਲਾਂਕਿ ਲੁਧਿਆਣਾ ਉਪ ਚੋਣ ਵਿਚ ਉਨ੍ਹਾਂ ਵੱਲੋਂ ਕੰਮ ਕੀਤਾ ਗਿਆ ਸੀ।

Ashwani Sharma👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਰਾਜਪਾਲ ਨੇ PAU ਵਿਖੇ ਸੀਜ਼ਨ ਦੀ ਪੌਦੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

0

Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਹਰੇ ਭਰੇ ਢੰਗ ਨਾਲ ਹੋਈ ਕਿਉਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰ ਸਾਲ ਜੁਲਾਈ ਵਿੱਚ ਮਨਾਏ ਜਾਣ ਵਾਲੇ ਵਨਮਹੋਤਸਵ ਦੇ ਅਨੁਸਾਰ ਇਸ ਸਾਲ ਦੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਕੈਂਪਸ ਵਿੱਚ ਇੱਕ ਪੌਦਾ ਲਗਾਇਆ। ਰਾਜਪਾਲ ਨੇ ਪੀਏਯੂ ਦੀ ਪ੍ਰਸ਼ੰਸਾ ਕੀਤੀ ਕਿ ਉਹ ਨਾ ਸਿਰਫ਼ ਖੇਤੀਬਾੜੀ ਸਿਖਾਉਂਦਾ ਹੈ, ਸਗੋਂ ਇਸਨੂੰ ਜਿਊਦਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਪੌਦਿਆਂ ਨੂੰ ਸਾਥੀ ਮੰਨਣ, ਆਪਣੇ ਅਕਾਦਮਿਕ ਸਾਲਾਂ ਦੌਰਾਨ ਉਨ੍ਹਾਂ ਦੇ ਨਾਲ-ਨਾਲ ਵਧਣ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਅਜਿਹੀਆਂ ਥਾਵਾਂ ਬਣਾਉਣ ਵਿੱਚ ਉਦਾਹਰਣ ਦੇ ਕੇ ਅਗਵਾਈ ਕਰਨੀ ਚਾਹੀਦੀ ਹੈ ਜਿੱਥੇ ਕੁਦਰਤ ਅਤੇ ਸਿੱਖਿਆ ਨਾਲ-ਨਾਲ ਚੱਲਦੇ ਹਨ।

ਇਹ ਵੀ ਪੜ੍ਹੋ  PAU ਦੇ ਖੇਤੀਬਾੜੀ ਕਾਲਜ ਦੀ ਕਾਨਵੋਕੇਸ਼ਨ ਵਿਚ ਨੌਜਵਾਨ ਖੇਤੀ ਵਿਗਿਆਨੀਆਂ ਨੂੰ ਡਿਗਰੀਆਂ ਅਤੇ ਇਨਾਮਾਂ ਨਾਲ ਨਿਵਾਜ਼ਿਆ

ਪੀਏਯੂ ਦੇ ਵਾਈਸ-ਚਾਂਸਲਰ, ਡਾ. ਸਤਬੀਰ ਸਿੰਘ ਗੋਸਲ ਨੇ ਇਸ ਗੱਲ ‘ਤੇ ਵਿਚਾਰ ਕੀਤਾ ਕਿ ਕਿਵੇਂ ਸਾਫ਼ ਥਾਵਾਂ ਸਾਫ਼ ਰਹਿੰਦੀਆਂ ਹਨ ਕਿਉਂਕਿ ਲੋਕ ਉਨ੍ਹਾਂ ਦਾ ਸਤਿਕਾਰ ਕਰਦੇ ਹਨ, ਜਦੋਂ ਕਿ ਕੂੜੇ ਵਾਲੇ ਖੇਤਰ ਹੋਰ ਲਾਪਰਵਾਹੀ ਨੂੰ ਸੱਦਾ ਦਿੰਦੇ ਹਨ। ਚੱਲ ਰਹੀ ‘ਸਾਫ਼ ਅਤੇ ਹਰਿਆਲੀ ਪੀਏਯੂ ਕੈਂਪਸ ਡਰਾਈਵ’ ਵਿੱਚ ਦੇਸੀ ਪੌਦੇ ਲਗਾਉਣਾ, ਜਲ ਸਰੋਤਾਂ ਦੀ ਪੁਨਰ ਸੁਰਜੀਤੀ, ਇੱਕ ਪੁਨਰ ਸੁਰਜੀਤ ਬੋਟੈਨੀਕਲ ਗਾਰਡਨ, ਥੀਮਡ ਲੈਂਡਸਕੇਪ, ਕਿਊਆਰ-ਕੋਡ ਕੀਤੇ ਰੁੱਖ, ਅਤੇ ਗੇਟ ਨੰਬਰ 1 ਦੇ ਨੇੜੇ ਇੱਕ ਸੰਘਣਾ ਮੀਆਵਾਕੀ ਜੰਗਲ ਵੀ ਸ਼ਾਮਲ ਹੈ। ਪੀਏਯੂ ਦੇ ਰਜਿਸਟਰਾਰ, ਡਾ. ਰਿਸ਼ੀ ਪਾਲ ਸਿੰਘ (ਆਈਏਐਸ) ਨੇ ਕਿਹਾ ਕਿ ਪੌਦੇ ਲਗਾਉਣ ਦੀ ਮੁਹਿੰਮ ਇੱਕ ਸਾਲਾਨਾ ਪਰੰਪਰਾ ਤੋਂ ਵੱਧ ਸੀ; ਇਹ ਦੇਖਭਾਲ ਅਤੇ ਜਲਵਾਯੂ ਚੇਤਨਾ ਦਾ ਇੱਕ ਵਧਦਾ ਸੱਭਿਆਚਾਰ ਸੀ। ਅਸਟੇਟ ਅਫਸਰ, ਡਾ. ਰਿਸ਼ੀ ਇੰਦਰ ਸਿੰਘ ਗਿੱਲ ਨੇ ਪਰਦੇ ਪਿੱਛੇ ਦੇ ਕੰਮ ਦਾ ਵਰਣਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

0

Punjab News: ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਐਲਾਨ ਕਰਨ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਅੱਜ ਐਲਾਨ ਕਰ ਦਿੱਤਾ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦੀ ਸੂਚੀ ਜਾਰੀ ਕੀਤੀ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਆਬਜ਼ਰਵਰਾਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਅਤੇ ਹਰੇਕ ਸਬੰਧਤ ਜ਼ਿਲ੍ਹੇ ਦੇ ਹੋਰ ਮਹੱਤਵਪੂਰਨ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ, ਅਕਾਲੀ ਦਲ ਦੇ ਪ੍ਰਧਾਨ ਨੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ  Breaking News; Bathinda ਦੀ ਅਮਰੀਕ ਸਿੰਘ ਰੋਡ ‘ਤੇ ਸਕੂਟੀ ਸਵਾਰ ਤੋਂ ਲੁਟੇਰੇ 20 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ

ਜਦਕਿ ਪਠਾਨਕੋਟ ਜ਼ਿਲ੍ਹੇ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਅਤੇ ਇਸ ਜ਼ਿਲ੍ਹੇ ਨੂੰ ਮੁੜ ਸੰਗਠਿਤ ਕਰਨ ਦੀ ਸਮੁੱਚੀ ਜ਼ਿੰਮੇਵਾਰੀ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਸੌਂਪੀ ਗਈ ਹੈ।ਅੱਜ ਜਾਰੀ ਕੀਤੇ ਗਏ 33 ਪੇਂਡੂ ਅਤੇ ਸ਼ਹਿਰੀ ਪ੍ਰਧਾਨਾਂ ਦੀ ਕੁੱਲ ਸੂਚੀ ਹੇਠਾਂ ਦਿੱਤੀ ਗਈ ਹੈ 👇

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ CISF ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

0

👉ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਲਿਆ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਸ ਗੱਲ ’ਤੇ ਦੁੱਖ ਪ੍ਰਗਟਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਨੇ 23 ਜੁਲਾਈ, 2021 ਨੂੰ ਆਪਣੇ ਫੈਸਲੇ ਰਾਹੀਂ ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਲਈ ਆਪਹੁਦਰੇ ਢੰਗ ਨਾਲ ਪ੍ਰਵਾਨਗੀ ਦਿੱਤੀ ਸੀ। ਇਹ ਪੰਜਾਬ ਵਿਰੋਧੀ ਕਦਮ ਸੂਬੇ ਲਈ ਘੋਰ ਨਿਰਾਦਰ ਸੀ ਕਿਉਂਕਿ ਪੰਜਾਬ ਪੁਲਿਸ ਡੈਮਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਸੀ। ਅੱਜ ਮੰਤਰੀ ਮੰਡਲ ਨੇ ਸੂਬੇ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਵਾਪਸ ਲੈ ਲਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦੀ ਸਖ਼ਤ ਮੁਖਾਲਫ਼ਤ ਕਰਨ ਲਈ ਮਤਾ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪਾਸ ਕੀਤਾ ਜਾਵੇਗਾ।ਮੰਤਰੀ ਮੰਡਲ ਨੇ ਡੈਮ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਫੋਰਸ ਦੀ ਤਾਇਨਾਤੀ ਲਈ ਇਕ ਪੈਸਾ ਵੀ ਨਹੀਂ ਦੇਵੇਗੀ। ਮੀਟਿੰਗ ਦੌਰਾਨ ਇਹ ਨੁਕਤਾ ਵੀ ਵਿਚਾਰਿਆ ਗਿਆ ਕਿ ਕਾਂਗਰਸ ਸਰਕਾਰ ਨੇ ਫੋਰਸ ਤਾਇਨਾਤ ਕਰਨ ਲਈ ਸਹਿਮਤੀ ਦੇ ਕੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਇਆ ਹੈ ਜਦੋਂ ਕਿ ਪੰਜਾਬ ਪੁਲਿਸ ਕੋਲ ਸਰਹੱਦੀ ਸੂਬੇ ਦੀ ਰਾਖੀ ਕਰਨ ਦੀ ਸ਼ਾਨਦਾਰ ਵਿਰਾਸਤ ਹੈ। ਮੰਤਰੀ ਮੰਡਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪੁਖਤਾ ਢੰਗ ਨਾਲ ਯਕੀਨੀ ਬਣਾ ਸਕਦੀ ਹੈ ਤਾਂ ਸੀ.ਆਈ.ਐਸ.ਐਫ. ਨੂੰ ਡੈਮਾਂ ਦੀ ਸੁਰੱਖਿਆ ਲਈ ਇਜਾਜ਼ਤ ਦੇਣ ਦੀ ਕੀ ਲੋੜ ਸੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਐਸਸੀ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਗਿੱਲ

👉ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ-2025 ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ,-2025 ਨੂੰ ਵੀ ਹਰੀ ਝੰਡੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਬੈਲਗੱਡੀਆਂ ਦੀ ਦੌੜ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਦਾ ਅਨਿੱਖੜਵਾਂ ਅੰਗ ਸੀ ਪਰ ਇਸ ਨੂੰ ਕੁਝ ਕਾਰਨਾਂ ਕਰਕੇ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਜਾਨਵਰਾਂ ਦੀਆਂ ਖੇਡ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ, “ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਕਿਲਾ ਰਾਏਪੁਰ ਪੇਂਡੂ ਖੇਡ ਸਮਾਗਮ ਅਤੇ ਮੇਲਾ) ਨਿਯਮ-2025” ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਵਿਵਸਥਾ ਹੈ, ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾ ਲਈ ਜੁਰਮਾਨਾ ਸ਼ਾਮਲ ਹੈ। ਇਹ ਫੈਸਲਾ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।
👉ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਅਨੁਸਾਰ ਸਪੈਸ਼ਲ ਐਜੂਕੇਟਰ ਅਧਿਆਪਕ (ਮਾਸਟਰ ਕਾਡਰ) ਦੀਆਂ 1650 ਅਸਾਮੀਆਂ ਅਤੇ ਸਪੈਸ਼ਲ ਐਜੂਕੇਟਰ ਅਧਿਆਪਕ (ਪ੍ਰਾਇਮਰੀ ਕਾਡਰ) ਦੀਆਂ 1950 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਜ਼ਰੂਰਤਾਂ ਵਾਲੇ 47979 ਬੱਚਿਆਂ ਨੂੰ ਲਾਭ ਹੋਵੇਗਾ। ਇਨ੍ਹਾਂ ਅਸਾਮੀਆਂ ਨੂੰ ਕਿੱਤਾਮੁਖੀ ਅਧਿਆਪਕ, ਆਰਟ ਐਂਡ ਕਰਾਫਟ ਟੀਚਰਾਂ ਅਤੇ ਈ.ਟੀ.ਟੀ. ਅਸਾਮੀਆਂ ਤੋਂ ਬਦਲਿਆ ਜਾ ਰਿਹਾ ਹੈ ਅਤੇ ਤਿੰਨ ਸਾਲਾਂ ਵਿੱਚ ਪੜਾਅਵਾਰ ਭਰਿਆ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

👉22 ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਹਰੀ ਝੰਡੀ
ਮੰਤਰੀ ਮੰਡਲ ਨੇ 05 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਦੀ ਸਮੀਖਿਆ ਕਰਦੇ ਹੋਏ ਪੇਂਡੂ ਕਿੱਤਾਮੁਖੀ ਸਿਖਲਾਈ ਸੰਸਥਾ ਬਾਦਲ ਲਈ ਸਿਰਜੀਆਂ 37 ਸਥਾਈ ਅਸਾਮੀਆਂ ਦੇ ਵਿਰੁੱਧ ਕੰਮ ਕਰ ਰਹੇ 22 ਵਿਅਕਤੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕੀਤੀ। ਵਿੱਤ ਵਿਭਾਗ ਅਤੇ ਪਰਸੋਨਲ ਵਿਭਾਗ ਦੀ ਸਲਾਹ ਅਨੁਸਾਰ ਇਹ ਕਦਮ ਵਿਭਾਗ/ਸਰਕਾਰ ਨੂੰ ਲੰਬੇ ਸਮੇਂ ਤੋਂ ਦਰਪੇਸ਼ ਕਾਨੂੰਨੀ ਪੇਚੀਦਗੀਆਂ ਤੋਂ ਰਾਹਤ ਪਾਉਣ ਵਿੱਚ ਮਦਦ ਕਰੇਗਾ। ਇਸੇ ਤਰ੍ਹਾਂ ਇਹ ਕਦਮ ਸੰਸਥਾ ਵਿੱਚ ਕੰਮ ਕਰਨ ਵਾਲੇ ਇਨ੍ਹਾਂ 22 ਕਰਮਚਾਰੀਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰੇਗਾ।
ਪੰਜਾਬ ਰਾਜ ਵਿਕਾਸ ਟੈਕਸ ਐਕਟ-2018 ਵਿੱਚ ਸੋਧ ਕਰਕੇ ਓ.ਟੀ.ਐਸ. ਸਕੀਮ ਸ਼ੁਰੂ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਰਾਜ ਵਿਕਾਸ ਟੈਕਸ ਐਕਟ-2018 ਵਿੱਚ ਸੋਧ ਕਰਨ ਅਤੇ ਪੰਜਾਬ ਜੀ.ਐਸ.ਟੀ. ਐਕਟ ਵਿੱਚ ‘ਤਨਖਾਹ’ ਸ਼ਬਦ ਨੂੰ ਮੁੜ ਪਰਿਭਾਸ਼ਿਤ ਕਰਕੇ, ਟੈਕਸ ਦੇ ਅਧਾਰ ਨੂੰ ਵਸੀਹ ਕਰਕੇ ਅਤੇ ਵਿਆਪਕ ਦਾਇਰੇ ਨੂੰ ਯਕੀਨੀ ਬਣਾ ਕੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਲਈ ਵੀ ਸਹਿਮਤੀ ਦਿੱਤੀ। ਟੈਕਸਦਾਤਾ ਯਕਮੁਸ਼ਤ ਭੁਗਤਾਨ ਦੀ ਚੋਣ ਕਰ ਸਕਦੇ ਹਨ, ਜਿਸ ਨਾਲ ਪਾਲਣਾ ਨੂੰ ਸਰਲ ਬਣਾਇਆ ਜਾ ਸਕਦਾ ਹੈ ਅਤੇ ਉਗਰਾਹੀ ਦੀ ਪ੍ਰਕਿਰਿਆ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਧਾਰਾ-11ਏ, ਨਵੀਂ ਧਾਰਾ 11ਬੀ, 11ਸੀ ਅਤੇ 11ਡੀ ਸ਼ਾਮਲ ਕਰਕੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਨੂੰ ਵੀ ਸਹਿਮਤੀ ਦਿੱਤੀ ਗਈ ਤਾਂ ਕਿ ਮੌਤ, ਕੰਪਨੀ ਦੇ ਰਲੇਵੇਂ ਜਾਂ ਲਿਕੁਡੇਸ਼ਨ ਅਤੇ ਹੋਰ ਮਾਮਲਿਆਂ ਵਿੱਚ ਟੈਕਸ ਦੇਣਦਾਰੀ ਨੂੰ ਹੱਲ ਕੀਤਾ ਜਾ ਸਕੇ।

“ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ” ਅਤੇ “ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ” ਹੁਸ਼ਿਆਰਪੁਰ ਨਾਮਕ ਸਵੈ-ਵਿੱਤੀ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਪ੍ਰਵਾਨਗੀ
ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ “ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ-2010” ਦੇ ਤਹਿਤ ਝੰਜੇੜੀ (ਐਸ.ਏ.ਐਸ. ਨਗਰ ਮੋਹਾਲੀ) ਵਿਖੇ “ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ” ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ “ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ” ਨਾਮਕ ਸਵੈ-ਵਿੱਤੀ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਵੈ-ਵਿੱਤੀ ਵਿਦਿਅਕ ਸੰਸਥਾਵਾਂ ਮੋਹਾਲੀ ਅਤੇ ਹੁਸ਼ਿਆਰਪੁਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਖੇਤਰ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PAU ਦੇ ਖੇਤੀਬਾੜੀ ਕਾਲਜ ਦੀ ਕਾਨਵੋਕੇਸ਼ਨ ਵਿਚ ਨੌਜਵਾਨ ਖੇਤੀ ਵਿਗਿਆਨੀਆਂ ਨੂੰ ਡਿਗਰੀਆਂ ਅਤੇ ਇਨਾਮਾਂ ਨਾਲ ਨਿਵਾਜ਼ਿਆ

0

Ludhiana News: ਅੱਜ ਪੀ.ਏ.ਯੂ. ਵਿੱਚੋਂ ਗ੍ਰੈਜੂਏਸ਼ਨ ਦੀ ਪੜ੍ਹਾਈ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਇਨਾਮ ਵੰਡਣ ਵਾਸਤੇ ਕਾਨਵੋਕੇਸ਼ਨ ਕਰਵਾਈ ਗਈ। ਸਮਾਰੋਹ ਦੇ ਮੁੱਖ ਮਹਿਮਾਨ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਖੇਤੀ ਪਸਾਰ ਬਾਰੇ ਉਪ ਨਿਰਦੇਸ਼ਕ ਜਨਰਲ ਡਾ. ਰਾਜਬੀਰ ਸਿੰਘ ਸਨ। ਸਮਾਰੋਹ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਇਸ ਤੋਂ ਇਲਾਵਾ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ, ਉੱਚ ਅਧਿਕਾਰੀ, ਵੱਖ-ਵੱਖ ਵਿਸ਼ਿਆ ਦੇ ਮਾਹਿਰ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ। ਡਿਗਰੀ ਵੰਡ ਸਮਾਰੋਹ ਦੌਰਾਨ ਬੀ ਐੱਸ ਸੀ ਐਗਰੀਕਲਚਰ (ਆਨਰਜ਼), ਬੀ ਐੱਸ ਸੀ ਬਾਇਓਤਕਾਨਲੋਜੀ (ਆਨਰਜ਼), ਬੀ ਟੈੱਕ ਭੋਜਨ ਤਕਨਾਲੋਜੀ ਪਾਸ ਕਰਨ ਵਾਲੇ 160 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਡਲ ਅਤੇ ਮੈਰਿਟ ਸਰਟੀਫਿਕੇਟ ਤਕਸੀਮ ਕੀਤੇ ਗਏ।ਆਪਣੇ ਕਾਨਵੋਕੇਸ਼ਨ ਭਾਸ਼ਣ ਵਿਚ ਡਾ. ਰਾਜਬੀਰ ਸਿੰਘ ਨੇ ਪੜਾਈ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਲਈ ਉਤਸ਼ਾਹ ਅਤੇ ਪ੍ਰੇਰਨਾ ਨਾਲ ਭਰੇ ਸ਼ਬਦ ਕਹੇ। ਡਾ. ਰਾਜਬੀਰ ਸਿੰਘ ਨੇ ਕਿਹਾ ਕਿ ਡਿਗਰੀ ਮੁਕੰਮਲ ਕਰਨੀ ਸਿੱਖਣ ਦਾ ਅੰਤ ਨਹੀਂ ਬਲਕਿ ਇਸਦੀ ਸ਼ੁਰੂਆਤ ਹੈ। ਇਸ ਤੋਂ ਬਾਅਦ ਸੇਵਾ ਸਮਰਪਣ ਅਤੇ ਸੰਸਕਾਰਾਂ ਦੀ ਅਸਲ ਪਰਖ ਸ਼ੁਰੂ ਹੁੰਦੀ ਹੈ।

ਇਹ ਵੀ ਪੜ੍ਹੋ  Bathinda News:ਡੀਸੀ ਤੇ ਐਸਐਸਪੀ ਨੇ ਜ਼ਿਲ੍ਹੇ ਦੀ ਟਾਪਰ ਵਿਦਿਆਰਥਣ ਸਿਮਰਨਜੋਤ ਕੌਰ ਦਾ ਕੀਤਾ ਸਨਮਾਨ

ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਸਵਾਗਤੀ ਸ਼ਬਦ ਬੋਲਦਿਆਂ ਕਾਨਵੋਕੇਸ਼ਨ ਰਿਪੋਰਟ ਪੇਸ਼ ਕੀਤੀ। ਉਹਨਾਂ ਨੇ ਕਾਲਜ ਦੇ ਇਤਿਹਾਸ ਅਤੇ ਇਸਦੀ ਸਥਾਪਨਾ ਦੇ ਮੰਤਵ ਬਾਰੇ ਚਾਨਣਾ ਪਾਇਆ। ਡਾ. ਔਲਖ ਨੇ ਖੇਤੀਬਾੜੀ ਤੋਂ ਇਲਾਵਾ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਪ੍ਰਸ਼ਾਸਨਿਕ ਸੇਵਾਵਾਂ, ਫੌਜ ਅਤੇ ਹੋਰ ਖੇਤਰਾਂ ਵਿਚ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਗਿਣਾਇਆ। ਸਮਾਰੋਹ ਦਾ ਸੰਚਾਲਨ ਕੀਟ ਵਿਗਿਆਨੀ ਡਾ. ਕਮਲਦੀਪ ਸਿੰਘ ਸਾਂਘਾ ਨੇ ਕੀਤਾ।ਜਿਨ੍ਹਾਂ ਵਿਦਿਆਰਥੀਆਂ ਨੂੰ ਗੋਡਲ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਉਹਨਾਂ ਵਿਚ ਬੀ ਐੱਸ ਐਗਰੀਕਲਚਰ (ਆਨਰਜ਼) ਦੇ ਸ਼੍ਰੀ ਸਤਿੰਦਰ ਸਿੰਘ, ਕੁਮਾਰੀ ਸ਼ਿਵਰੀਤ ਕੌਰ, ਕੁਮਾਰੀ ਲਵਜੋਤ ਕੌਰ ਅਤੇ ਕੁਮਾਰੀ ਸੋਨਮ ਸ਼ਾਮਿਲ ਸਨ। ਬੀ ਐੱਸ ਸੀ ਬਾਇਓਤਕਨਾਲੋਜੀ ਦੇ ਕੁਮਾਰੀ ਭਵਨਦੀਪ ਕੌਰ, ਕੁਮਾਰੀ ਸਪਨਦੀਪ ਕੌਰ, ਕੁਮਾਰੀ ਰਵਨੀਤ ਕੌਰ, ਕੁਮਾਰੀ ਬਲਿਹਾਰ ਕੌਰ ਅਤੇ ਕੁਮਾਰੀ ਧਰਿਤੀ ਅਗਰਵਾਲ ਨੂੰ ਗੋਲਡ ਮੈਡਲ ਪ੍ਰਦਾਨ ਕੀਤੇ ਗਏ। ਬੀ ਟੈੱਕ ਭੋਜਨ ਤਕਨਾਲੋਜੀ ਦੇ ਵਿਦਿਆਰਥੀਆਂ ਕੁਮਾਰੀ ਸਿਮਰਨ ਕੌਰ ਜਵੰਦਾ, ਕੁਮਾਰੀ ਮੁਸਕਾਨ ਗੁਪਤਾ, ਕੁਮਾਰੀ ਨਵਜੋਤ ਕੌਰ ਅਤੇ ਕੁਮਾਰੀ ਜਸਮੀਨ ਕੌਰ ਨੂੰ ਤਮਗੇ ਪ੍ਰਦਾਨ ਕੀਤੇ ਗਏ। ਹੱਸਮੁੱਖ ਮੈਡਲ ਕੁਮਾਰੀ ਮਨਜੋਤ ਕੌਰ ਲੇਖੀ, ਸ਼ਿਵਰੀਤ ਕੌਰ, ਅਰਸ਼ਦੀਪ ਸਿੰਘ ਅਤੇ ਉੱਜਲਪ੍ਰੀਤ ਕੌਰ ਢੱਟ ਨੁੰ ਦਿੱਤਾ ਗਿਆ।

ਇਹ ਵੀ ਪੜ੍ਹੋ  ਅਬੋਹਰ ‘ਚ ਨਾਮੀ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਕ+ਤ+ਲ

ਡਾ. ਸੁਖਦਿਆਲ ਨਿਝਾਵਨ ਮੈਡਲ ਕੁਮਾਰੀ ਜਗਮਨਦੀਪ ਕੌਰ ਅਤੇ ਸ਼੍ਰੀ ਮੋਹਕਮ ਸਿੰਘ ਦੇ ਨਾਲ ਕੁਮਾਰੀ ਪੱਲਵੀ ਨੂੰ ਦਿੱਤੇ ਗਏ।ਸ਼੍ਰੀ ਅਤਿੰਦਰ ਸਿੰਘ, ਕੁਮਾਰੀ ਸ਼ਿਵਰੀਤ ਕੌਰ, ਸ਼੍ਰੀ ਮਹਿਤਾਬ ਸਿੰਘ ਅਤੇ ਕੁਮਾਰੀ ਸੋਨਮ ਨੂੰ ਡਾ. ਰਾਮਧਨ ਸਿੰਘ ਮੈਡਲ ਪ੍ਰਦਾਨ ਕੀਤੇ ਗਏ ਜਦਕਿ ਸ਼੍ਰੀ ਸਾਹਿਲ ਕੁਮਾਰ, ਸ਼੍ਰੀ ਗੁਰਪਿੰਦਰ ਸਿੰਘ, ਕੁਮਾਰੀ ਲਵਜੋਤ ਕੌਰ ਅਤੇ ਰਿਆ ਮਹਾਜਨ ਨੂੰ ਐੱਸ ਐੱਸ ਲਾਭ ਸਿੰਘ ਮੈਡਲ ਨਾਲ ਨਿਵਾਜ਼ਿਆ ਗਿਆ। ਇਸ ਵਾਰ ਡਾ. ਜਗਦੀਸ਼ ਚੰਦ ਮੈਡਲ ਕੁਮਾਰੀ ਸਿਮਰਨਜੀਤ ਕੌਰ ਗਿੱਲ, ਸ਼੍ਰੀ ਗੁਰਸ਼ਮਿੰਦਰ ਸਿੰਘ, ਕੁਮਾਰੀ ਹਰਲਿਵਲੀਨ ਕੌਰ ਅਤੇ ਸ਼੍ਰੀ ਰਾਜਨਦੀਪ ਸਿੰਘ ਨੂੰ ਮਿਲੇ। ਯੂ ਪੀ ਐੱਲ ਫਸਲ ਸੁਰੱਖਿਆ ਮੈਡਲ ਸ਼੍ਰੀ ਗੁਰਬੀਰ ਸਿੰਘ ਅਤੇ ਕੁਮਾਰੀ ਕਸ਼ਿਸ਼ ਵਰਮਾ ਨੂੰ ਦਿੱਤੇ ਗਏ। ਡਾ. ਮੋਧ ਸਿੰਘ ਮੈਡਲ ਕੁਮਾਰੀ ਸੰਦੀਪ ਕੌਰ, ਕੁਮਾਰੀ ਪ੍ਰਿਅਮ ਕਥੂਰੀਆ ਅਤੇ ਕੁਮਾਰੀ ਵੰਸ਼ਿਕਾ ਜਿੰਦਲ ਨੂੰ ਮਿਲੇ। ਡਾ. ਜੇ ਐੱਸ ਪਰੂਥੀ ਪਲੇਕ ਪੁਰਸਕਾਰ ਸ਼੍ਰੀ ਚਿਰਾਗ ਗੁਪਤਾ, ਕੁਮਾਰੀ ਸਿਮਰਨ ਕੌਰ ਅਤੇ ਕੁਮਾਰੀ ਉੱਜਲ ਪ੍ਰੀਤ ਕੌਰ ਢੱਟ ਨੂੰ ਦਿੱਤੇ ਗਏ। ਡਾ. ਜੀਵਨ ਸਿੰਘ ਸਿੱਧੂ ਮੈਡਲ ਲਈ ਕੁਮਾਰੀ ਗੁਰਸਿਮਰਨ ਕੌਰ, ਕੁਮਾਰੀ ਸ਼ੁਭਲੀਨ ਕੌਰ, ਸ਼੍ਰੀ ਹਰਜੋਤ ਸਿੰਘ ਅਤੇ ਕੁਮਾਰੀ ਸ਼ੁਭਾਸ਼ਵੀ ਮਹੇਸ਼ਵਰੀ ਦੀ ਚੋਣ ਹੋਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ 24 ਘੰਟੇ ਸਰਗਰਮ ਰਹਿਣ ਦੇ ਨਿਰਦੇਸ਼

0

Chandigarh News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਤਹਿਤ ਮਾਈਨਿੰਗ ਖੇਤਰ ਲਈ ਸੁਖਾਲੀ ਕੀਤੀ ਗਈ ਪ੍ਰਕਿਰਿਆ ਮੁਤਾਬਕ ਵਾਤਾਵਰਣ ਪ੍ਰਵਾਨਗੀ ਦੇਣ ਦਾ ਅਮਲ ਤੇਜ਼ ਕਰਨ।ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨ ਮਾਲਕ ਹੁਣ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲਈ ਸਿੱਧੇ ਐਸ.ਈ.ਆਈ.ਏ.ਏ ਨੂੰ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਅਧੀਨ ਇਹ ਲਾਜ਼ਮੀ ਹੈ ਕਿ ਘੱਟ ਤੋਂ ਘੱਟ ਸਮੇਂ ਵਿੱਚ ਸਾਰੀਆਂ ਅਰਜ਼ੀਆਂ ਨੂੰ ਤਰਜੀਹੀ ਆਧਾਰ ‘ਤੇ ਵਿਚਾਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੈਗਸੀਪਾ ਵਿਖੇ ਇੱਕ ਅਹਿਮ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਵਾਤਾਵਰਣ ਸਬੰਧੀ ਮਨਜ਼ੂਰੀਆਂ ਪ੍ਰਾਪਤ ਕਰਨ ਵਿੱਚ ਵਿਭਾਗ ਦੀ ਤਰਫ਼ੋਂ ਪੇਸ਼ ਵੱਖ-ਵੱਖ ਪ੍ਰਕਿਰਿਆਤਮਕ ਰੁਕਾਵਟਾਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਈ.ਆਈ.ਏ.ਏ. ਮੈਂਬਰਾਂ ਨੂੰ ਵਾਤਾਵਰਣ ਸਬੰਧੀ ਪ੍ਰਵਾਨਗੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਵਾਲੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਮੁੱਖ ਭਾਈਵਾਲਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਵਧੀਕ ਮੁੱਖ ਸਕੱਤਰ ਖਣਨ ਅਤੇ ਭੂ-ਵਿਗਿਆਨ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਸਣੇ ਜ਼ਿਲ੍ਹਾ ਮਾਈਨਿੰਗ ਅਧਿਕਾਰੀ, ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੋਆਰਡੀਨੇਟਰ ਸੈਂਟਰ ਆਫ਼ ਐਕਸੀਲੈਂਸ ਆਈ.ਆਈ.ਟੀ ਰੋਪੜ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ Bathinda News:ਡੀਸੀ ਤੇ ਐਸਐਸਪੀ ਨੇ ਜ਼ਿਲ੍ਹੇ ਦੀ ਟਾਪਰ ਵਿਦਿਆਰਥਣ ਸਿਮਰਨਜੋਤ ਕੌਰ ਦਾ ਕੀਤਾ ਸਨਮਾਨ

ਇਸ ਦੌਰਾਨ ਵਾਤਾਵਰਣ ਕਲੀਅਰੈਂਸ ਅਤੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਊਟੀ ਵਿੱਚ ਕੁਤਾਹੀ ਲਈ ਸੂਬਾ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਬਾਰੇ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਦਾ ਮੋਬਾਈਲ ਫੋਨ ਬੰਦ ਪਾਇਆ ਗਿਆ ਤਾਂ ਉਸ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੀਫ਼ ਇੰਜੀਨੀਅਰ (ਡਰੇਨੇਜ ਅਤੇ ਮਾਈਨਿੰਗ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

👉15 ਐਮ.ਜੀ.ਡੀ. ਦੀ ਸਮਰੱਥਾ ਵਾਲੇ ਐਸ.ਟੀ.ਪੀ. ਨੂੰ ਦੇਸ਼ ਦਾ ਬਿਹਤਰੀਨ ਪਲਾਂਟ ਦੱਸਿਆ
👉ਕੇਜਰੀਵਾਲ ਨੇ ਲੋਕ ਭਲਾਈ ਲਈ ਕੀਤੇ ਲੀਹੋਂ ਹਟਵੇਂ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ
SAS nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਟੈਕਨਾਲੋਜੀ ਵਰਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਬਚਾਉਣ ਖਾਤਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਤੇ ਜ਼ਮੀਨ ਦੀਆਂ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਅਣਗੌਲਿਆ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮਸਲਿਆਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ ਜਿਸ ਕਾਰਨ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।

ਇਹ ਵੀ ਪੜ੍ਹੋ  Bathinda News:ਡੀਸੀ ਤੇ ਐਸਐਸਪੀ ਨੇ ਜ਼ਿਲ੍ਹੇ ਦੀ ਟਾਪਰ ਵਿਦਿਆਰਥਣ ਸਿਮਰਨਜੋਤ ਕੌਰ ਦਾ ਕੀਤਾ ਸਨਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ ਵਾਤਾਵਰਣ ਨੂੰ ਬਚਾਉਣ, ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਸਮਾਜ ਦੀ ਭਲਾਈ ਲਈ ਹੋਰ ਮਿਸਾਲੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਉਣ ਲਈ ਸਭ ਤੋਂ ਵਧੀਆ ਤਕਨਾਲੌਜੀ ਨਾਲ ਹੱਲ ਕੱਢਣ ਨੂੰ ਯਕੀਨੀ ਬਣਾਉਣ ਲਈ ਏਸੇ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਇਲਾਜ ਨਾਲੋਂ ਪਰਹੇਜ਼ ਚੰਗਾ’ ਦੇ ਕਥਨ ਵਾਂਗ ਬੇਸ਼ਕੀਮਤੀ ਕੁਦਰਤੀ ਸਰੋਤ ਬਚਾਉਣ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ।ਗੁਰਬਾਣੀ ਦੀ ਰਚਨਾ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਦਾ ਲਾਭ ਉਠਾ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਹੀ ਕੌਮੀ ਰਾਜਧਾਨੀ ਵਿੱਚ ਚੰਗਾ ਸ਼ਾਸਨ ਦੇ ਕੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਜਰੀਵਾਲ ਦੀ ਮੁਹਾਰਤ ਦਾ ਬਹੁਤ ਲਾਭ ਹੋ ਰਿਹਾ ਹੈ, ਜਿਨ੍ਹਾਂ ਨੇ ਦਿੱਲੀ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ ਜੋ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਐਸਸੀ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਗਿੱਲ

ਇਸ ਦੌਰਾਨ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਅੱਜ ਮੋਹਾਲੀ ਦੇ ਸੈਕਟਰ-83 ਵਿਖੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਕੁੱਲ 145.26 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਲਾਂਟ ਦੀ ਪਹਿਲਾਂ ਸਮਰੱਥਾ 10 ਐਮ.ਜੀ.ਡੀ. ਸੀ, ਜਿਸ ਨੂੰ ਹੁਣ 15 ਐਮ.ਜੀ.ਡੀ. ਤੱਕ ਅਪਗ੍ਰੇਡ ਕਰ ਦਿੱਤਾ ਗਿਆ ਹੈ।ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਮਿਸ਼ਨ ਦੇ ਅਧਾਰ ‘ਤੇ ਸੂਬੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਂਦੇ ਦਸੰਬਰ ਤੋਂ ਇਸ ਦੀ ਸ਼ੁਰੂਆਤ ਕਰਕੇ ਸੂਬਾ ਸਰਕਾਰ ਪੰਜਾਬ ਦੇ 166 ਸ਼ਹਿਰਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਸਹੂਲਤ, ਸਫਾਈ, ਸੜਕਾਂ, ਲਾਈਟਾਂ ਅਤੇ ਐਸ.ਟੀ.ਪੀ. ਦੀ ਵਿਵਸਥਾ ਨੂੰ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ  ਸੀਮੈਂਟ ਦੇ ਟਰਾਲੇ ‘ਚ ਲੱਦੀ 9 ਕੁਇੰਟਲ ਭੁੱਕੀ ਸਹਿਤ ਬਠਿੰਡਾ ਪੁਲਿਸ ਵੱਲੋਂ 3 ਕਾਬੂ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਲਾਂਟ ਨੂੰ ਐਡਵਾਂਸਡ ਨਿਊਟ੍ਰੀਐਂਟ ਰਿਮੂਵਲ ਤਕਨਾਲੌਜੀ ਦੀ ਵਰਤੋਂ ਕਰਕੇ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਐਮ.ਜੀ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਤੋਂ ਇਲਾਵਾ, 5 ਐਮ.ਜੀ.ਡੀ. ਸਮਰੱਥਾ ਵਾਲਾ ਅਲਟਰਾ ਫਿਲਟਰੇਸ਼ਨ ਟਰਸ਼ਰੀ ਟਰੀਟਮੈਂਟ ਪਲਾਂਟ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਅਲਟਰਾ ਫਿਲਟ੍ਰੇਸ਼ਨ ਪਲਾਂਟ ਹੈ ਅਤੇ ਇਸ ਪਲਾਂਟ ਤੋਂ ਸੋਧੇ ਹੋਏ ਪਾਣੀ ਦੀ ਵਰਤੋਂ ਸਿੰਚਾਈ, ਸੜਕਾਂ ਦੀ ਸਫਾਈ, ਟਾਇਲਟ ਫਲੱਸ਼ਿੰਗ ਅਤੇ ਹੋਰ ਉਦੇਸ਼ਾਂ ਲਈ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੋਧੇ ਹੋਏ ਪਾਣੀ ਦੀ ਵਰਤੋਂ ਤਾਜ਼ੇ ਪਾਣੀ ‘ਤੇ ਨਿਰਭਰਤਾ ਘਟਾਏਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਇਸ ਸਥਾਨ ‘ਤੇ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪਲਾਂਟ ਵੀ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ 20 ਸਾਲਾਂ ਦੌਰਾਨ ਮੋਹਾਲੀ ਵਿੱਚ ਆਬਾਦੀ ਦੇ ਵਧਣ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਗਮਾਡਾ ਨੇ ਵਿਗਿਆਨਕ ਪਹੁੰਚ ਦੀ ਵਰਤੋਂ ਕਰਦੇ ਹੋਏ ਇਸ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਥਾਪਨਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਜਿਹੇ ਹੋਰ ਯਤਨ ਜਾਰੀ ਰੱਖੇਗੀ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911275