Saturday, May 23, 2026
Home Blog Page 617

DAV College Bathinda ਵਿਖੇ MSc(Math) ਦੇ Students ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਕੀਤਾ ਚੰਗਾ ਪ੍ਰਦਰਸ਼ਨ

0

Bathinda News: DAV College Bathinda ਦੇ ਐਮ.ਐਸ.ਸੀ ਗਣਿਤ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ। ਪਹਿਲੀਆਂ ਤਿੰਨ ਪੁਜੀਸ਼ਨਾਂ ਪੂਜਾ, ਸਾਕਸ਼ੀ ਅਤੇ ਜੈਸਮੀਨ ਨੇ ਹਾਸਲ ਕੀਤੀਆਂ।ਵਿਦਿਆਰਥੀਆਂ ਨੇ ਹਰ ਸਹਾਇਤਾ ਲਈ ਸਮਰਪਿਤ ਅਤੇ ਵਚਨਬੱਧ ਫੈਕਲਟੀ ਦਾ ਸ਼ੁਕਰਗੁਜ਼ਾਰ ਕੀਤਾ।

ਇਹ ਵੀ ਪੜ੍ਹੋ  ਥਾਰ ਵਾਲੀ ਬੀਬੀ ‘ਅਮਨਦੀਪ ਕੌਰ’ ਦੀ ਜ਼ਮਾਨਤ ਅਰਜ਼ੀ ਰੱਦ

ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਲਗਨ ਅਤੇ ਇਕਸਾਰਤਾ ਸਫਲਤਾ ਦੀਆਂ ਕੁੰਜੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਗਣਿਤ ਵਿਭਾਗ ਦੇ ਮੁਖੀ ਪ੍ਰੋ.ਅਤੁਲ ਸਿੰਗਲਾ ਅਤੇ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Breaking News; Bathinda ਦੀ ਅਮਰੀਕ ਸਿੰਘ ਰੋਡ ‘ਤੇ ਸਕੂਟੀ ਸਵਾਰ ਤੋਂ ਲੁਟੇਰੇ 20 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ

0

Bathinda News: ਸੋਮਵਾਰ ਨੂੰ ਬਾਅਦ ਦੁਪਿਹਰ ਬਠਿੰਡਾ ਸ਼ਹਿਰ ਦੀ ਸਭ ਤੋਂ ਵੱਧ ਭੀੜ-ਭੜੱਕੇ ਵਾਲੀ ਮੰਨੀ ਜਾਂਦੀ ਅਮਰੀਕ ਸਿੰਘ ਰੋਡ ਉਪਰ ਇੱਕ ਵੱਡੀ ਵਾਰਦਾਤ ਵਾਪਰ ਗਈ। ਇੱਥੇ ਸਕੂਟੀ ਸਵਾਰ ਦੋ ਨੌਜਵਾਨਾਂ ਕੋਲੋਂ ਕਾਰ ‘ਤੇ ਆਏ ਲੁਟੇਰੇ ਕਰੀਬ 20 ਲੱਖ ਰੁਪਏ ਦੀ ਰਾਸ਼ੀ ਖੋਹ ਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਫ਼ੈਲ ਗਿਆ। ਸੂਚਨਾ ਮਿਲਣ ‘ਤੇ ਬਠਿੰਡਾ ਪੁਲਿਸ ਦੇ ਐਸਪੀ ਸਿਟੀ ਨਰਿੰਦਰ ਸਿੰਘ, ਐਸਪੀ ਜਸਮੀਤ ਸਿੰਘ, ਡੀਐਸਪੀ ਸਿਟੀ ਸੰਦੀਪ ਭਾਟੀ, ਐਸਐਚਓ ਕੋਤਵਾਲੀ ਇੰਸਪੈਕਟਰ ਪਰਵਿੰਦਰ ਸਿੰਘ ਸਹਿਤ ਪੀਸੀਆਰ ਟੀਮਾਂ ਮੌਕੇ ‘ਤੇ ਪੁੱਜੇੀਆਂ।

ਇਹ ਵੀ ਪੜ੍ਹੋ ਸੀਮੈਂਟ ਦੇ ਟਰਾਲੇ ‘ਚ ਲੱਦੀ 9 ਕੁਇੰਟਲ ਭੁੱਕੀ ਸਹਿਤ ਬਠਿੰਡਾ ਪੁਲਿਸ ਵੱਲੋਂ 3 ਕਾਬੂ

ਮੁਢਲੀ ਜਾਣਕਾਰੀ ਮੁਤਾਬਕ ਸਕੂਟੀ ਸਵਾਰ ਨੌਜਵਾਨ ਮਨੀ ਐਕਸਚੈਂਜ ‘ਤੇ ਕੰਮ ਕਰਦੇ ਸਨ, ਜਿਹੜੇ ਸ਼ਹਿਰ ਦੇ ਇੱਕ ਹਿੱਸੇ ਵਿਚੋਂ 20 ਲੱਖ ਦੀ ਰਾਸ਼ੀ ਚੁੱਕ ਕੇ ਜੁਝਾਰ ਸਿੰਘ ਨਗਰ ਵੱਲ ਜਾ ਰਹੇ ਸਨ। ਇੰਨ੍ਹਾਂ ਨੌਜਵਾਨਾਂ ਵੱਲੋਂ ਪੁਲਿਸ ਨੂੰ ਦੱਸੀ ਕਹਾਣੀ ਮੁਤਾਬਕ ਇਸ ਦੌਰਾਨ ਅਮਰੀਕ ਸਿੰਘ ਰੋਡ ‘ਤੇ ਪਿੱਛੇ ਤੋਂ ਇੱਕ ਐਕਜੀਲੋ ਕਾਰ ਆਈ, ਜਿਸਨੇ ਇੰਨ੍ਹਾਂ ਦੀ ਸਕੂਟੀ ਵਿਚ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਦ ਉਹ ਸਕੂਟੀ ਸਮੇਤ ਡਿੱਗ ਪਏ ਤਾਂ ਦੋ ਨੌਜਵਾਨ ਹੇਠਾਂ ਉੱਤਰੇ ਅਤੇ ਉਨ੍ਹਾਂ ਦੇ ਕੰਨ ਉਪਰ ਪਿਸਤੌਲ ਲਗਾ ਕੇ ਗੋਲੀ ਮਾਰਨ ਦਾ ਡਰਾਵਾ ਦਿੱਤਾ ਤੇ ਉਨ੍ਹਾਂ ਕੋਲ ਮੌਜੂਦ ਕੈਸ਼ ਨੂੰ ਜਬਰੀ ਖੋਹ ਕੇ ਲੈ ਗਏ।

ਇਹ ਵੀ ਪੜ੍ਹੋ ਥਾਰ ਵਾਲੀ ਬੀਬੀ ‘ਅਮਨਦੀਪ ਕੌਰ’ ਦੀ ਜ਼ਮਾਨਤ ਅਰਜ਼ੀ ਰੱਦ

ਇੰਨ੍ਹਾਂ ਨੌਜਵਾਨਾਂ ਮੁਤਾਬਕ ਕਾਰ ਸਵਾਰ ਲੁਟੇਰੇ ਨਿਹੰਗ ਬਾਣੇ ਵਿਚ ਸਨ। ਐਸਪੀ ਸਿਟੀ ਨਰਿੰਦਰ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਮਾਮਲਾ ਗੰਭੀਰ ਹੈ ਤੇ ਪੀੜਤ ਨੌਜਵਾਨਾਂ ਕੋਲੋਂ ਵੀ ਜਾਣਕਾਰੀ ਲਈ ਜਾ ਰਹੀ ਹੈ ਤੇ ਸ਼ਹਿਰ ਵਿਚ ਨਾਕਾਬੰਦੀ ਕਰਕੇ ਸ਼ੱਕੀ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਪ੍ਰੰਤੂ ਕਹਾਣੀ ਤੋਂ ਪਰਦਾ ਹਟਣ ਤੱਕ ਕੁੱਝ ਵੀ ਕਹਿਣਾ ਗਲਤ ਹੋਵੇਗਾ। ਉਨ੍ਹਾਂ ਦਸਿਆ ਕਿ ਫ਼ਿਲਹਾਲ ਥਾਣਾ ਕੋਤਵਾਲੀ ਵਿਚ ਪਰਚਾ ਦਰਜ਼ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News:ਡੀਸੀ ਤੇ ਐਸਐਸਪੀ ਨੇ ਜ਼ਿਲ੍ਹੇ ਦੀ ਟਾਪਰ ਵਿਦਿਆਰਥਣ ਸਿਮਰਨਜੋਤ ਕੌਰ ਦਾ ਕੀਤਾ ਸਨਮਾਨ

0

Bathinda News:ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵੱਲੋਂ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡ ਮੌੜ ਖੁਰਦ ਦੀ 10ਵੀਂ ਜਮਾਤ ਵਿੱਚੋਂ 97ਫ਼ੀਸਦੀ ਨੰਬਰ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸਿਮਰਨਜੋਤ ਕੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਸਦੀ ਹੌਂਸਲਾ ਅਫ਼ਜਾਈ ਕਰਦਿਆਂ ਉਸ ਨੂੰ ਜਿੰਦਗੀ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ ਗਿਆ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਆਪਣੇ ਦਫ਼ਤਰ ਵਿਖੇ ਪਹੁੰਚਣ ਤੇ ਵਿਦਿਆਰਥਣ ਸਿਮਰਨਜੋਤ ਕੌਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਸ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਤੇ ਜਿੰਦਗੀ ਵਿੱਚ ਸਖ਼ਤ ਮੇਹਨਤ ਕਰਕੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਸੀਮੈਂਟ ਦੇ ਟਰਾਲੇ ‘ਚ ਲੱਦੀ 9 ਕੁਇੰਟਲ ਭੁੱਕੀ ਸਹਿਤ ਬਠਿੰਡਾ ਪੁਲਿਸ ਵੱਲੋਂ 3 ਕਾਬੂ

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥਣ ਨੂੰ 1 ਟੈਬ ਅਤੇ ਸਰਟੀਫ਼ਿਕੇਟ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਵਿਦਿਆਰਥਣ ਵੱਲੋਂ ਐਸ.ਐਸ.ਪੀ. ਦਫ਼ਤਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨਾਲ ਵੀ ਕਾਫ਼ੀ ਸਮਾਂ ਗੁਜ਼ਾਰਿਆ। ਇਸ ਦੌਰਾਨ ਐਸ.ਐਸ.ਪੀ. ਮੈਡਮ ਵੱਲੋਂ ਵਿਦਿਆਰਥਣ ਸਿਮਰਨਜੋਤ ਕੌਰ ਨੂੰ ਪੁਲਿਸ ਪ੍ਰਸਾਸ਼ਨ ਨਾਲ ਸਬੰਧਤ ਕੰਮਾਂ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਉਸ ਨੂੰ ਜਿੰਦਗੀ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਆ।ਇਸ ਉਪਰੰਤ ਵਿਦਿਆਰਥਣ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨਾਲ ਵੀ ਉਨ੍ਹਾਂ ਦੇ ਦਫ਼ਤਰ ਵਿਖੇ ਕੁੱਝ ਸਮਾਂ ਗੁਜ਼ਾਰਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥਣ ਸਿਮਰਨਜੋਤ ਕੌਰ ਨੂੰ ਮੁਕਾਬਲੇ ਦੇ ਇਮਤਿਹਾਨਾਂ ਬਾਰੇ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ  ਘੋਰ ਕਲਯੁੱਗ; 7 ਸਾਲਾਂ ਬੱਚੇ ਨੂੰ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਛੱਡ ਮਾਪੇ ਹੋਏ ਫ਼ਰਾਰ, ਦੇਖੋ ਵੀਡੀਓ

ਇਸ ਮੌਕੇ ਵਿਦਿਆਰਥਣ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇਕ ਵਿਲੱਖਣ ਮੌਕਾ ਸੀ, ਜਿਸ ਨੇ ਉਨ੍ਹਾਂ ਨੂੰ ਪੰਜਾਬ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਪ੍ਰਕਿਰਿਆ, ਲੀਡਰਸ਼ਿਪ ਤੇ ਜਨਤਕ ਸੇਵਾਵਾਂ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਮੌਕਾ ਦਿੱਤਾ।ਉਨ੍ਹਾਂ ਨੇ ਇਸ ਅਨੁਭਵ ਨੂੰ ਅਭੁੱਲ ਅਤੇ ਪ੍ਰੇਰਨਾਦਾਇਕ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਵਿਚ ਮਦਦ ਕਰੇਗਾ। ਉਨ੍ਹਾਂ ਅੱਜ ਦੇ ਦਿਨ ਨੂੰ ਆਪਣੀ ਜਿੰਦਗੀ ਦੇ ਯਾਦਗਾਰੀ ਤੇ ਸੁਨਹਿਰੀ ਪਲ ਦੱਸਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਜਿੱਥੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਬਾਰੇ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ, ਉਥੇ ਹੀ ਉਨ੍ਹਾਂ ਨੁੰ ਜਿੰਦਗੀ ਵਿੱਚ ਹੋਰ ਅੱਗੇ ਵਧਣ ਲਈ ਹੱਲਾਸ਼ੇਰੀ ਵੀ ਮਿਲੀ ਹੈ, ਜਿਸ ਨੂੰ ਉਸ ਵੱਲੋਂ ਕਦੇ ਵੀ ਨਹੀਂ ਭੁਲਾਇਆ ਜਾਵੇਗਾ।ਇਸ ਮੌਕੇ ਡੀ.ਐਸ.ਪੀ. ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਸੰਧਾਂਵਾਲੀਆ, ਵਿਦਿਆਰਥਣ ਸਿਮਰਨਜੋਤ ਕੌਰ ਦੇ ਪਿਤਾ ਸ. ਧੀਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਘੂੜੇ ਵਿੱਚ ਮਿਲੀ ਨਵਜੰਮੀ ਬੱਚੀ ਨੂੰ ਅਨੰਤ ਆਸ਼ਰਮ ਵਿਖੇ ਕੀਤਾ ਤਬਦੀਲ

0

Bathinda News:ਬੀਤੇ ਦਿਨੀਂ ਨਥਾਣਾ ਵਿਖੇ ਬਣੇ ਪੰਘੂੜੇ ਵਿੱਚ ਇੱਕ ਨਵਜੰਮੀ ਬੱਚੀ ਮਿਲੀ ਸੀ। ਉਕਤ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕੀਤਾ ਗਿਆ ਅਤੇ ਬੱਚੀ ਦੇ ਸਬੰਧ ਵਿੱਚ ਪੁਲਿਸ ਥਾਣਾ, ਨਥਾਣਾ ਵਿਖੇ ਡੀ.ਡੀ.ਆਰ ਨੰ 27 ਦਰਜ ਕੀਤੀ ਗਈ।ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਬੱਚੀ ਦੇ ਮੈਡੀਕਲ ਫਿੱਟ ਹੋਣ ਉਪਰੰਤ ਬਾਲ ਭਲਾਈ ਕਮੇਟੀ, ਬਠਿੰਡਾ ਦੇ ਹੁਕਮਾਂ ਨਾਲ ਬੱਚੀ ਨੂੰ ਸ੍ਰੀ ਅਨੰਤ ਅਨਾਥ ਆਸ਼ਰਮ, ਨਥਾਣਾ ਵਿਖੇ ਸ਼ਿਫਟ ਕੀਤਾ ਗਿਆ ਹੈ। ਇਸ ਮੌਕੇ ਉਪ ਚੇਅਰਮੈਨ ਡਾ. ਬਿਕਰਮਜੀਤ ਸਿੰਘ, ਸ਼੍ਰੀਮਤੀ ਸ਼ਾਮਲਤਾ ਲਾਟਿਕਾ, ਜਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਨੁਮਾਇੰਦੇ ਤੇ ਸ਼੍ਰੀ ਅਨੰਤ ਅਨਾਥ ਆਸ਼ਰਮ ਨਥਾਣਾ ਦਾ ਸਟਾਫ਼ ਆਦਿ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੀਮੈਂਟ ਦੇ ਟਰਾਲੇ ‘ਚ ਲੱਦੀ 9 ਕੁਇੰਟਲ ਭੁੱਕੀ ਸਹਿਤ ਬਠਿੰਡਾ ਪੁਲਿਸ ਵੱਲੋਂ 3 ਕਾਬੂ

0

Bathinda News: ਸੂਬਾ ਸਰਕਾਰ ਵੱਲ਼ “ਯੁੱਧ ਨਸ਼ਿਆਂ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਐੱਸ.ਐੱਸ.ਪੀ ਅਮਨੀਤ ਕੌਂਡਲ ਅਤੇ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਦੀ ਰਹਿਨੁਮਾਈ ਹੇਠ ਐੱਸ.ਪੀ ਸਿਟੀ ਨਰਿੰਦਰ ਸਿੰਘ ਦੀ ਨਿਗਰਾਨੀ ਵਿੱਚ ਡੀ.ਐੱਸ.ਪੀ ਸਿਟੀ-1 ਸੰਦੀਪ ਸਿੰਘ ਭਾਟੀ ਦੀ ਅਗਵਾਈ ਵਿੱਚ ਥਾਣਾ ਕੈਨਾਲ ਕਲੌਨੀ ਦੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਦੇ ਸਾਂਝੇ ਓਪਰੇਸ਼ਨ ਦੌਰਾਨ 3 ਵਿਅਕਤੀਆਂ ਨੂੰ 9 ਕੁਇੰਟਲ ਭੁੱਕੀ ਸਮੇਤ ਇੱਕ ਟਰੱਕ ਕਾਬੂ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ।

ਇਹ ਵੀ ਪੜ੍ਹੋ  ਪੰਜਾਬ ‘ਚ ਵੱਡਾ ਸੜਕ ਹਾਦਸਾ; ਪ੍ਰਾਈਵੇਟ ਬੱਸ ਤੇ ਕਾਰ ‘ਚ ਭਿਆਨਕ ਟੱਕਰ, ਕਈ ਮੌ+ਤਾਂ, ਦਰਜ਼ਨਾਂ ਜਖ਼ਮੀ

ਪੁਲਿਸ ਦੇ ਬੁਲਾਰੇ ਨੇ ਦਸਿਆ ਕਿ 6 ਜੁਲਾਈ ਨੂੰ ਬਾਦਲ ਰੋਡ ਰਿੰਗ ਰੋਡ ਟੀ-ਪੁਆਇੰਟ ਉਪਰ ਇੱਕ ਟਰੱਕ ਨੰਬਰੀ ਆਰ.ਜੇ 6 ਜੀ.ਬੀ 8586 ਖੜਾ ਸੀ ਜਿਸਤੇ 3 ਵਿਅਕਤੀ ਤਰਪਾਲ ਉਤਾਰ ਕੇ ਉਸਦੇ ਵਿਚੋਂ ਕੁੱਝ ਗੱਟਿਆਂ ਵਿਚ ਭਰਿਆ ਸਮਾਨ ਉਤਾਰ ਰਹੇ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਜਦੋਂ ਟਰੱਕ ਦੀ ਚੈਕਿੰਗ ਕੀਤੀ ਗਈ ਤਾਂ ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ, ਡੋਡੇ, ਚੂਰਾ ਪੋਸਤ ਬਰਾਮਦ ਹੋਇਆ। ਇਸ ਮੌਕੇ ਕਾਬੂ ਕੀਤੇ ਤਿੰਨਾਂ ਵਿਅਕਤੀਆਂ ਦੀ ਪਛਾਣ ਟਰੱਕ ਡਰਾਈਵਰ ਸਾਵਰ ਲਾਲ ਵਾਸੀ ਅਜਮੇਰ ਰਾਜਸਥਾਨ, ਜਗਦੀਪ ਸਿੰਘ ਵਾਸੀ ਪਿੰਡ ਨਿਊਰ ਜਿਲ਼੍ਹਾ ਬਠਿੰਡਾ ਅਤੇ ਗੁਰਤੇਜ ਸਿੰਘ ਵਾਸੀ ਪਿੰਡ ਕੋਠਾ ਗੁਰੂ ਜਿਲ੍ਹਾ ਬਠਿੰਡਾ ਵਜੋ ਹੋਈ।

ਇਹ ਵੀ ਪੜ੍ਹੋ ਥਾਰ ਵਾਲੀ ਬੀਬੀ ‘ਅਮਨਦੀਪ ਕੌਰ’ ਦੀ ਜ਼ਮਾਨਤ ਅਰਜ਼ੀ ਰੱਦ

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਈ ਹੈ, ਜਿਸਨੂੰ ਨਾਮਜਦ ਕਰਕੇ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦਸਿਆ ਕਿ ਮੁਲਜਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁਛਗਿਛ ਕੀਤੀ ਜਾ ਰਹੀ ਹੈ ਕਿ ਇਹ ਭੁੱਕੀ ਕਿੱਥੋ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਐਸਸੀ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਗਿੱਲ

0

👉86 ਲਾਭਪਾਤਰੀਆਂ ਨੂੰ 90 ਲੱਖ ਰੁਪਏ ਦਾ ਕਰਜਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਕੀਤੀ ਵੰਡ
Bathinda News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮਾਫੀ ਸਬੰਧੀ ਸਰਟੀਫਿਕੇਟ ਵੰਡਣ ਹਿੱਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ 86 ਲਾਭਪਾਤਰੀਆਂ ਨੂੰ 90 ਲੱਖ ਰੁਪਏ ਦਾ ਕਰਜਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਕੀਤੀ ਵੰਡ ਕੀਤੀ ਗਈ।ਵਿਧਾਨ ਸਭਾ ਹਲਕਾ ਭੁੱਚੋ ਨਾਲ ਸਬੰਧਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ 57 ਲਾਭਪਾਤਰੀਆਂ ਨੂੰ 60 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ 29 ਲਾਭਪਤਾਰੀਆਂ ਨੂੰ 30 ਲੱਖ ਰੁਪਏ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਵੰਡ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵੱਲੋਂ ਆਪਣੇ ਦਫ਼ਤਰ ਵਿਖੇ ਕੀਤੀ ਗਈ।

ਇਹ ਵੀ ਪੜ੍ਹੋ  ਪੰਜਾਬ ‘ਚ ਵੱਡਾ ਸੜਕ ਹਾਦਸਾ; ਪ੍ਰਾਈਵੇਟ ਬੱਸ ਤੇ ਕਾਰ ‘ਚ ਭਿਆਨਕ ਟੱਕਰ, ਕਈ ਮੌ+ਤਾਂ, ਦਰਜ਼ਨਾਂ ਜਖ਼ਮੀ

ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਮਿਤੀ 31 ਮਾਰਚ 2020 ਤੋਂ ਪਹਿਲਾਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 4727 ਕਰਜ਼ਦਾਰਾਂ ਦਾ ਕੁੱਲ 67.84 ਕਰੋੜ ਰੁਪਏ ਦਾ ਕਰਜ਼ਾ ਮਾਫ ਹੋਇਆ ਹੈ।ਇਸ ਤੋਂ ਪਹਿਲਾਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਅਤੇ ਸਮਾਜ ਦੇ ਪਿਛੜੇ ਵਰਗਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਮੌਕੇ ਜਿੰਨ੍ਹਾਂ ਲੋਕਾਂ ਦੇ ਕਰਜ ਮੁਆਫ਼ ਹੋਏ ਉਨ੍ਹਾਂ ਦੇ ਚਿਹਰੇ ਦੀ ਰੌਣਕ ਵੇਖਣ ਵਾਲੀ ਸੀ ਅਤੇ ਉਹ ਕਰਜ਼ ਮੁਆਫ਼ੀ ਦੇ ਸਰਟੀਫ਼ਿਕੇਟ ਦੇ ਰੂਪ ਵਿੱਚ ਖੁਸ਼ੀਆਂ ਦਾ ਸਰਟੀਫਿਕੇਟ ਲੈ ਕੇ ਘਰਾਂ ਨੂੰ ਮੁੜੇ।

ਇਹ ਵੀ ਪੜ੍ਹੋ  ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸ ਟੀ ਪੀ ਪ੍ਰੋਜੈਕਟ ਦੇ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਇਸ ਮੌਕੇ ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ੍ਰੀ ਗੁਰਜੰਟ ਸਿੰਘ ਸਿਵੀਆਂ ਨੇ ਪੰਜਾਬ ਸਰਕਾਰ ਵੱਲੋਂ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਤੇ ਜਿੱਥੇ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਐਸ.ਸੀ. ਭਾਈਚਾਰੇ ਨਾਲ ਸਬੰਧਤ ਲੋਕਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਵੀ ਕੀਤੀ।ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਮੈਡਮ ਸਪਨਾ ਬਾਂਸਲ, ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਬਲਕਾਰ ਸਿੰਘ ਭੋਖੜਾ, ਆਪ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਸਿਵੀਆਂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨੁਮਾਇੰਦੇ ਮਨਵੀਰ ਸਿੰਘ ਤੇ ਹੋਰ ਸਟਾਫ਼ ਤੇ ਲਾਭਪਾਤਰੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਥਾਰ ਵਾਲੀ ਬੀਬੀ ‘ਅਮਨਦੀਪ ਕੌਰ’ ਦੀ ਜ਼ਮਾਨਤ ਅਰਜ਼ੀ ਰੱਦ

0

Bathinda News: ਚਿੱਟਾ ਤਸਕਰੀ ਦੇ ਮਾਮਲੇ ਵਿੱਚ ਚਰਚਾ ਵਿੱਚ ਆਈ ਥਾਰ ਵਾਲੀ ਬੀਬੀ ਦੇ ਨਾਂ ਹੇਠ ਮਸ਼ਹੂਰ ਪੰਜਾਬ ਪੁਲਿਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਦਰਜ਼ ਕੇਸ ਵਿੱਚ ਅਦਾਲਤ ਨੇ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਮਨਦੀਪ ਕੌਰ ਮੌਜੂਦਾ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸਨੂੰ ਵਿਜੀਲੈਂਸ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਤੋਂ ਇੱਕ ਨਾਮੀ ਗਾਇਕਾ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਉਸਤੋਂ ਬਾਅਦ ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ਉਪਰ ਵੀ ਰਹੀ ਪ੍ਰੰਤੂ ਅਚਾਨਕ ਸਿਹਤ ਵਿਗੜ ਜਾਣ ਕਾਰਨ ਏਮਜ਼ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ  ਅਬੋਹਰ ‘ਚ ਨਾਮੀ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਕ+ਤ+ਲ

ਜਿਸਤੋਂ ਬਾਅਦ ਵਿਜੀਲੈਂਸ ਦੀ ਹੀ ਮੰਗ ‘ਤੇ ਉਸਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਤਹਿਤ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਸੀ। ਜਿੱਥੋਂ ਹੁਣ ਉਸਨੇ ਇਹ ਜ਼ਮਾਨਤ ਦੀ ਅਰਜ਼ੀ ਲਗਾਈ ਸੀ। ਗੌਰਤਲਬ ਹੈ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮੱਦਦ ਨਾਲ ਬਾਦਲ ਰੋਡ ਉਪਰੋਂ ਕਾਲੀ ਥਾਰ ਸਹਿਤ ਕਾਬੂ ਕੀਤਾ ਸੀ, ਜਿਸਦੇ ਵਿੱਚੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸਦੇ ਚਲਦੇ ਡੀਜੀਪੀ ਨੇ ਉਸਨੂੰ ਦੂਜੇ ਦਿਨ ਹੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਰੋਜ਼ਾ ਮੀਟਿੰਗ ਹੋਈ

Bathinda News: ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਤੇ ਮਜਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਬੇਜ਼ਮੀਨੇ ਸਮਾਜ ਨੂੰ ਜਥੇਬੰਦ ਕੀਤਾ ਜਾਵੇਗਾ ਅਤੇ ਸਤੰਬਰ ਮਹੀਨੇ ਸੂਬੇ ਅੰਦਰ ਜ਼ਿਲ੍ਹਾ ਪੱਧਰੀ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰੋਂ ਮਜ਼ਦੂਰ ਰੈਲੀਆਂ ਕੀਤੀਆਂ ਜਾਣਗੀਆਂ। ਇਹ ਐਲਾਨ ਅੱਜ ਇਥੇ ਮਜ਼ਦੂਰ ਆਗੂ ਬਲਜੀਤ ਕੌਰ ਸਿੱਖਾਂ ਵਾਲ਼ੀ ਦੀ ਪ੍ਰਧਾਨਗੀ ਹੇਠ ਹੋਈ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੀ ਇੱਕ ਰੋਜ਼ਾ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਮੌਕੇ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਮਹਾਂਰਾਸ਼ਟਰ, ਕੇਰਲਾ ਦੀ ਤਰਜ਼ ਤੇ ਪੰਜਾਬ ਅੰਦਰ ਵੀ ਮਜ਼ਦੂਰ ਪੱਖੀ ਮਥਾੜੀ ਐਕਟ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ  ਅਬੋਹਰ ‘ਚ ਨਾਮੀ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਕ+ਤ+ਲ

ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ,ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾਧਾਰੀ ਸਿਆਸੀ ਪਾਰਟੀਆਂ ਨੇ ਦਲਿਤ ਸਮਾਜ ਦੀਆਂ ਵੋਟਾਂ ਤਾਂ ਲਈਆਂ ਪਰ ਸੰਵਿਧਾਨਕ ਹੱਕ ਨਹੀਂ ਦਿੱਤੇ। ਜਿਸ ਕਾਰਨ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਬੇਜ਼ਮੀਨੇ ਗਰੀਬ ਕੁੱਲੀ, ਗੁੱਲੀ, ਜੁੱਲੀ ਨੂੰ ਤਰਸ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਜ਼ਮੀਨੇ ਮਜ਼ਦੂਰ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਲਈ ਜਥੇਬੰਦ ਹੋਣ।

ਇਹ ਵੀ ਪੜ੍ਹੋ  ਘੋਰ ਕਲਯੁੱਗ; 7 ਸਾਲਾਂ ਬੱਚੇ ਨੂੰ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਛੱਡ ਮਾਪੇ ਹੋਏ ਫ਼ਰਾਰ, ਦੇਖੋ ਵੀਡੀਓ

ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਵਿੱਤ ਸਕੱਤਰ ਮੱਖਣ ਸਿੰਘ ਰਾਮਗੜ੍ਹ, ਤਕਨੀਕੀ ਵਿਭਾਗ ਦੇ ਇੰਚਾਰਜ ਇੰਜੀਨੀਅਰ ਰਜਿੰਦਰ ਸਿੰਘ ਮੌੜ, ਕਰਮਜੀਤ ਸਿੰਘ ਪੱਕਾ, ਨਿੱਕਾ ਸਿੰਘ ਬਹਾਦਰਪੁਰ, ਰੋਹੀ ਸਿੰਘ ਗੋਬਿੰਦਗੜ੍ਹ, ਭੁਪਿੰਦਰ ਸਿੰਘ, ਬਲਜੀਤ ਸਿੰਘ ਜੈਤੋ, ਨਿਰਮਲ ਸਿੰਘ ਠੇਕੇਦਾਰ ਮਲੋਟ,ਸੁਖਜੀਵਨ ਸਿੰਘ ਮੌੜ, ਨੈਬ ਸਿੰਘ ਬਠਿੰਡਾ, ਗੁਰਜੰਟ ਸਿੰਘ ਢਿੱਲਵਾਂ, ਸੁਖਵਿੰਦਰ ਸਿੰਘ ਬੋਹਾ,ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘੁਵੀਰ ਸਿੰਘ ਮਾਨ ਨੂੰ ਦਿੱਤੀ ਵਿਦਾਇਗੀ ਪਾਰਟੀ

0

Bathinda News: ਯੁਵਕ ਸੇਵਾਵਾ ਵਿਭਾਗ ਬਠਿੰਡਾ ਦੇ ਸਹਾਇਕ ਡਾਇਰੈਕਟਰ ਰਘੁਵੀਰ ਸਿੰਘ ਮਾਨ ਦੀ ਵਿਦਾਇਗੀ ਪਾਰਟੀ ਦਾ ਸਮਾਗਮ ਸਥਾਨਕ ਡਿਊਨ ਕਲੱਬ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ। ਜਦੋਕਿ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਦਿਆਲ ਸਿੰਘ ਸੋਢੀ ਬੀ.ਜੇ.ਪੀ.ਨੇਤਾ ਅਤੇ ਕਬੱਡੀ ਦੇ ਨਾਮਵਰ ਕੌਚ ਹਰਪ੍ਰੀਤ ਸਿੰਘ ਬਾਬਾ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਸਮਾਰੋਹ ਦੀ ਸ਼ੁਰੂਆਤ ਤੋ ਪਹਿਲਾ ਸਾਬਕਾ ਐਨ.ਐਨ.ਐਸ ਪ੍ਰੋਗਰਾਮ ਅਫਸਰਾ ਅਤੇ ਯੂਥ ਕਲੱਬਾ ਦੇ ਮੈਂਬਰਾ ਨੇ ਰਘੁਵੀਰ ਸਿੰਘ ਮਾਨ ਅਤੇ ਉਹਨਾਂ ਦੀ ਧਰਮਪਤਨੀ ਸੁਖਜੀਤ ਕੌਰ ਮਾਨ ਨੂੰ ਫੁੱਲਾ ਦਾ ਗੁਲਦਸ਼ਤਾ ਦੇਕੇ ਸਵਾਗਤ ਕੀਤਾ।

ਇਹ ਵੀ ਪੜ੍ਹੋ  ਪੰਜਾਬ ‘ਚ ਵੱਡਾ ਸੜਕ ਹਾਦਸਾ; ਪ੍ਰਾਈਵੇਟ ਬੱਸ ਤੇ ਕਾਰ ‘ਚ ਭਿਆਨਕ ਟੱਕਰ, ਕਈ ਮੌ+ਤਾਂ, ਦਰਜ਼ਨਾਂ ਜਖ਼ਮੀ

ਸਮਾਗਮ ਦੌਰਾਨ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਦਿਆਲ ਸਿੰਘ ਸੋਢੀ, ਸਤਿੰਦਰ ਕੌਰ ਪ੍ਰਿੰਸੀਪਲ ਡਾਇਟ, ਭੁਪਿੰਦਰ ਸਿੰਘ ਮਾਨ, ਰਣਧੀਰ ਸਿੰਘ ਧੀਰਾ,ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਬਾਬਾ,ਜਸਪਾਲ ਸਿੰਘ ਰੋਮਾਣਾ ,ਅਮ੍ਰਿਤ ਬਰਾੜ,ਕੁਲਦੀਪ ਸਿੰਘ, ਜੋਗਿੰਦਰ ਬਰਾੜ ਸਰਪੰਚ ਤੁੰਗਵਾਲੀ, ਬਲਦੇਵ ਸਿੰਘ ਅਕਲੀਆਂ ਆਦਿ ਬੁਲਾਰਿਆ ਨੇ ਰਘੁਵੀਰ ਸਿੰਘ ਮਾਨ ਦੇ ਜੀਵਨ ਸੰਬੰਧੀ ਅਤੇ ਨੈਸ਼ਨਲ ਪੱਧਰ ਦੀਆ ਪ੍ਰਾਪਤੀਆਂ ਵਾਰੇ ਵਿਸਥਾਰ ਪੂਰਵਕ ਦੱਸਿਆ। ਉਹਨਾ ਦੱਸਿਆ ਕਿ ਰਘੁਵੀਰ ਸਿੰਘ ਮਾਨ ਕਬੱਡੀ ਦੇ ਨੈਸ਼ਨਲ ਪੱਧਰ ਦੇ ਖਿਲਾੜੀ ਰਹੇ ਹਨ ਅਤੇ ਨੈਸ਼ਨਲ ਅਵਾਰਡ ਹਾਸਲ ਕਰ ਪੰਜਾਬ ਦਾ ਨਾਮ ਰੋਸ਼ਨ ਕੀਤਾ। ਰਘੁਵੀਰ ਸਿੰਘ ਮਾਨ ਨੇ 16 ਸਾਲ ਸਿਖਿਆ ਵਿਭਾਗ ਵਿਚ ਅਧਿਆਪਕ ਦੇ ਤੋਰ ਤੇ ਨੋਕਰੀ ਦੋਰਾਨ ਅਨੇਕਾ ਐਨ.ਐਸ.ਐਸ. ਕੈਪਾ ਰਾਹੀ ਨੋਜਵਾਨਾਂ ਨੂੰ ਸਹੀ ਸੇਧ ਦਿੱਤੀ। ਸਾਲ 2013 ਚ ਸਿਖਿਆ ਵਿਭਾਗ ਪੰਜਾਬ ਦੀ ਨੌਕਰੀ ਛੱਡ ਕੇ ਬਤੌਰ ਸਹਾਇਕ ਡਾਇਰੈਕਟਰ ਯੁਵਕ ਸੇਵਾਂਵਾ ਵਿਭਾਗ ਮਾਨਸਾ ਜੁਆਇਨ ਕੀਤੀ।

ਇਹ ਵੀ ਪੜ੍ਹੋ  ਅਬੋਹਰ ‘ਚ ਨਾਮੀ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਕ+ਤ+ਲ

ਇਸ ਮੋਕੇ ਪੰਜਾਬੀ ਗਾਇਕ ਸੁਖਪਾਲ ਪਾਲੀ ਨੇ ਢੁਕਵਾ ਗੀਤ “ਯਾਰ ਹੁੰਦੇ ਨੇ ਰਘੁਵੀਰ ਮਾਨ ਵਰਗੇ ” ਸੁਣਾਕੇ ਮਾਹੌਲ ਖੁਸ਼ਹਾਲ ਬਣਾ ਦਿੱਤਾ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਰਘੁਵੀਰ ਸਿੰਘ ਮਾਨ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕਰਦਿਆਂ ਉਹਨਾ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਰਘੁਵੀਰ ਸਿੰਘ ਮਾਨ ਨੇ ਅਪਣੇ ਸਬੋਧਨ ਦੌਰਾਨ ਕੀਤੇ ਕੰਮਾ ਵਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਆਏ ਹੋਏ ਸਾਰੇ ਹੀ ਮਹਿਮਾਨਾ ਤੇ ਦੋਸਤਾ ਦਾ ਧੰਨਵਾਦ ਕੀਤਾ।ਗੁਰਦੀਪ ਸਿੰਘ ਨੇ ਸਮਾਗਮ ਵਿੱਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾ ਤੋ ਇਲਾਵਾ ਦਰਸਨ ਸਿੰਘ ,ਕੁਲਦੀਪ ਸਿੰਘ, ਪਵਨ ਸਾਸ਼ਤਰੀ, ਸਵਰਨ ਸਿੰਘ ਢਿੱਲੋ ,ਸੁਰਿੰਦਰ ਸਿੰਘ ਮਾਨ ,ਰਣਧੀਰ ਸਿੰਘ ਧੀਰਾ, ਜਗਸੀਰ ਸਿੰਘ, ਮੈਡਮ ਸਤਿੰਦਰ ਕੌਰ ਪ੍ਰਿੰਸੀਪਲ ਡਾਇਟ,ਮੈਡਮ ਵਿਮਲਾ ਦੇਵੀ,ਮਿੱਠੂ ਸਿੰਘ ਪ੍ਰੋਗਰਾਮ ਅਫਸਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਬੋਹਰ ‘ਚ ਨਾਮੀ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਕ+ਤ+ਲ

Abohar News: ਅਬੋਹਰ ਇਲਾਕੇ ਦੇ ਨਾਮੀ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਸੋਮਵਾਰ ਨੂੰ ਤਿੰਨ ਅਗਿਆਤ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਕੁੜਤੇ-ਪਜ਼ਾਮੇ ਦੀ ਸਿਲਾਈ ਲਈ ਇਹ ਸ਼ੋਅਰੂਮ ਪੂਰੇ ਪੰਜਾਬ ਦੇ ਵਿਚ ਮਸ਼ਹੂਰ ਹੈ।

ਨਿਊ ਵੀਅਰ ਵੈੱਲ ਨਾਂ ਦੇ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਕਤਲ ਉਸ ਸਮੇਂ ਹੋਇਆ, ਜਦ ਉਹ ਰੋਜ਼ ਦੀ ਤਰ੍ਹਾਂ ਅਪਣੇ ਸ਼ੋਅਰੂਮ ‘ਤੇ ਪੁੱਜੇ। ਇਸ ਦੌਰਾਨ ਪਹਿਲਾਂ ਤੋਂ ਹੀ ਉਸਦੀ ਰੈਕੀ ਕਰ ਰਹੇ ਤਿੰਨ ਨੌਜਵਾਨ ਆਏ ਅਤੇ ਘੇਰ ਉਨ੍ਹਾਂ ਦੇ ਊੱਪਰ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ ਪੰਜਾਬ ‘ਚ ਵੱਡਾ ਸੜਕ ਹਾਦਸਾ; ਪ੍ਰਾਈਵੇਟ ਬੱਸ ਤੇ ਕਾਰ ‘ਚ ਭਿਆਨਕ ਟੱਕਰ, ਕਈ ਮੌ+ਤਾਂ, ਦਰਜ਼ਨਾਂ ਜਖ਼ਮੀ

ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ਤੇ ਇਹ ਨੌਜਵਾਨ ਫ਼ਰਾਰ ਹੋਣ ਵਿਚ ਸਫ਼ਲ ਰਹੇ। ਇੰਨ੍ਹਾਂ ਵੱਲੋਂ ਆਪਣਾ ਮੋਟਰਸਾਈਕਲ ਚਿਲਡਰਨ ਪਾਰਕ ਦੇ ਨਜਦੀਕ ਖੜਾ ਕਰਕੇ ਆਏ ਸਨ। ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਚ ਇੱਕ ਨੌਜਵਾਨ ਦਸਤਾਰਧਾਰੀ ਦਸਿਆ ਜਾ ਰਿਹਾ ਤੇ ਦੋ ਮੋਨੇ ਸਨ।

ਉਧਰ, ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਵਾਰਕ ਸੂਤਰਾਂ ਮੁਤਾਬਕ ਮ੍ਰਿਤਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਜਿਸਦੇ ਚੱਲਦੇ ਪਹਿਲੀ ਨਜ਼ਰੇ ਇਹ ਘਟਨਾ ਫ਼ਿਰੌਤੀ ਲਈ ਕੀਤੀ ਮੰਨੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911277