Saturday, May 23, 2026
Home Blog Page 618

Haryana News; ਹਰਿਆਣਾ ਸਰਕਾਰ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ ਜਨਸੇਵਾ ਲਈ ਕਰ ਰਹੀ ਕੰਮ – ਨਾਇਬ ਸਿੰਘ ਸੈਣੀ

0

Haryana News; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ ਆਖੀਰੀ ਲਾਇਨ ਵਿੱਚ ਖੜੇ ਗਰੀਬ ਵਿਅਕਤੀ ਦੀ ਸੇਵਾ ਕਰਨ ਲਈ ਪ੍ਰਤੀਬੱਧਤਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਐਤਵਾਰ ਨੂੰ ਹਰਿਆਣਾ ਭਵਨ, ਨਵੀਂ ਦਿੱਲੀ ਵਿੱਚ ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜੈਯੰਤੀ ‘ਤੇ ਉਨ੍ਹਾਂ ਦੇ ਫੋਟੋ ‘ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਮਹਤੱਵਪੂਰਣ ਵਿਜਨ ਇੱਕ ਪੇੜ ਮਾਂ ਨੇ ਨਾਮ ਮੁਹਿੰਮ ਤਹਿਤ ਪੌਧਾਰੋਪਣ ਵੀ ਕੀਤਾ। ਉਨ੍ਹਾਂ ਨੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਤਹਿਤ ਮਹਾਪੁਰਸ਼ਾਂ ਦੇ ਨਾਮ ‘ਤੇ ਇੱਕ ਪੇੜ ਜਰੂਰ ਲਗਾਉਣ ਲਈ ਪੇ੍ਰਰਿਤ ਕੀਤਾ।

ਇਹ ਵੀ ਪੜ੍ਹੋ ਦੇਸ਼ ਅੰਮ੍ਰਿਤਕਾਲ ਵਿੱਚ ਪ੍ਰਵੇਸ਼ ਕਰ ਵਿਕਸਿਤ ਭਾਰਤ-2047 ਦੇ ਟੀਚੇ ਦੇ ਵੱਲ ਵੱਧ ਰਿਹਾ: ਮੁੱਖ ਮੰਤਰੀ ਨਾਇਬ ਸਿੰਘ

ਇਸ ਮੌਕੇ ‘ਤੇ ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਨੇ ਵੀ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਫੋਟੋ ‘ਤੇ ਪੁਸ਼ਪ ਅਰਪਿਤ ਕੀਤੇ ਅਤੇ ਪੌਧਾਰੋਪਣ ਵੀ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਸਦਾ ਦੇਸ਼ ਅਤੇ ਸਮਾਜ ਸੇਵਾ ਨੂੰ ਸੱਭ ਤੋਂ ਉੱਪਰ ਸਮਝਿਆ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਭਲਾਈ ਲਈ ਕੰਮ ਕੀਤਾ। ਇਸ ਲਈ ਉਨ੍ਹਾਂ ਨੂੰ ਗਰੀਬ ਲੋਕਾਂ ਦਾ ਹਿਤੇਸ਼ੀ ਮੰਨਿਆ ਜਾਂਦਾ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਐਸਵਾਈਐਲ ਨੂੰ ਲੈ ਕੇ 9 ਜੁਲਾਈ ਨੂੰ ਨਵੀਂ ਦਿੱਲੀ ਵਿੱਚ ਅਹਿਮ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਵਿੱਚ ਸਰਵਸੰਮਤੀ ਨਾਲ ਸਕਾਰਾਤਮਕ ਪਹਿਲੂਆਂ ‘ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨਾਲ ਸਾਡਾ ਭਾਈਚਾਰਾ ਹੈ, ਇਸ ਲਈ ਮੀਟਿੰਗ ਵਿੱਚ ਗਲਬਾਤ ਨਾਲ ਕੋਈ ਰਸਤਾ ਜਰੂਰ ਨਿਕਲੇਗਾ।

ਇਹ ਵੀ ਪੜ੍ਹੋ ਪੰਜ ਭੈਣਾਂ ਦੇ ਇਕਲੌਤੇ ਭਰਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜੰਗਲ ਸਫਾਰੀ ਬਨਾਉਣ ਨੂੰ ਲੈ ਕੇ ਵੀ ਵਿਆਪਕ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦੀ ਹੀ ਅਮਲੀਜਾਮਾ ਪਹਿਨਾਇਆ ਜਾਵੇਗਾ। ਕੱਲ ਹੀ ਗੁਜਰਾਤ ਦੇ ਵਨਤਾਰਾ ਜਾਮਨਗਰ ਦਾ ਦੌਰਾ ਕਰ ਜਾਣਕਾਈ ਲਈ ਗਈ ਹੈ। ਉੱਥੇ ਹੀ ਬੇਸਹਾਰਾ, ਜਖਮੀ ਪਸ਼ੂ-ਪੰਛੀਆਂ ਨੂੰ ਰੇਸਕਿਯੂ ਕਰ ਕੇ ਇਲਾਜ ਕਰਨ ਲਈ ਸੈਂਟਰ ਬਣਾਇਆ ਹੋਇਆ ਹੈ। ਇਹ ਕੇਂਦਰ ਉਨ੍ਹਾਂ ਨੁੰ ਅਜਿਹੇ ਪਸ਼ੂ-ਪੰਛੀਆਂ, ਲੁਪਤ ਹੋ ਰਹੀ ਪ੍ਰਜਾਤੀਆਂ ਨੂੰ ਸਰੰਖਣ ਦੇ ਕੇ ਬਨਾਉਣ ਦਾ ਕੰਮ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਵੱਡਾ ਸੜਕ ਹਾਦਸਾ; ਪ੍ਰਾਈਵੇਟ ਬੱਸ ਤੇ ਕਾਰ ‘ਚ ਭਿਆਨਕ ਟੱਕਰ, ਕਈ ਮੌ+ਤਾਂ, ਦਰਜ਼ਨਾਂ ਜਖ਼ਮੀ

Hoshiarpur News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਦਸੂਹਾ ਨਜਦੀਕ ਸਗਰਾ ਪਿੰਡ ਕੋਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇੱਕ ਤੇਜ਼ ਰਫ਼ਤਾਰ ਬੱਸ ਤੇ ਕਾਰ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿਚ ਪੰਜ ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਬੱਸ ਪਲਟੀਆਂ ਖਾ ਗਈ। ਹਾਦਸੇ ਵਿਚ ਮਰਨ ਵਾਲਿਆਂ ‘ਚ ਕਾਰ ਸਵਾਰਾਂ ਤੋਂ ਇਲਾਵਾ ਬੱਸ ਵਿਚ ਮੌਜੂਦ ਸਵਾਰੀਆਂ ਦੇ ਮਰਨ ਅਤੇ ਗੰਭੀਰ ਜਖ਼ਮੀ ਹੋਣ ਦੀਆਂ ਖਬਰਾਂ ਹਨ।

ਇਹ ਵੀ ਪੜ੍ਹੋ ਘੋਰ ਕਲਯੁੱਗ; 7 ਸਾਲਾਂ ਬੱਚੇ ਨੂੰ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਛੱਡ ਮਾਪੇ ਹੋਏ ਫ਼ਰਾਰ, ਦੇਖੋ ਵੀਡੀਓ

ਕਿਹਾ ਜਾ ਰਿਹਾ ਕਿ ਤਲਵਾੜਾ ਤੋਂ ਦਸੂਹਾ ਵੱਲ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਸਵਾਰੀਆਂ ਨਾਲ ਭਰੀ ਹੋਈ ਸੀ ਤੇ ਕਾਫ਼ੀ ਤੇਜ ਰਫ਼ਤਾਰੀ ਨਾਲ ਚੱਲ ਰਹੀ ਸੀ। ਇਸ ਦੌਰਾਨ ਓਵਰਟੇਕ ਨੂੰ ਲੈ ਕੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਸਾਹਮਣੇ ਤੋਂ ਟਕਰਾ ਗਈ। ਇਹ ਟੱਕਰ ਇੰਨੀਂ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ ਤੇ ਬੱਸ ਪਲਟ ਗਈ। ਬੱਸ ਨੂੰ ਕਰੇਨ ਦੀ ਮੱਦਦ ਨਾਲ ਸਿੱਧਾ ਕੀਤਾ ਗਿਆ ਤੇ ਜਖਮੀਆਂ ਨੂੰ  ਬੱਸ ਤੇ ਕਾਰ ਵਿਚੋਂ ਕੱਢ ਕੇ ਹਸਪਤਾਲ ਵਿਚ ਲਿਜਾਇਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੇਸ਼ ਅੰਮ੍ਰਿਤਕਾਲ ਵਿੱਚ ਪ੍ਰਵੇਸ਼ ਕਰ ਵਿਕਸਿਤ ਭਾਰਤ-2047 ਦੇ ਟੀਚੇ ਦੇ ਵੱਲ ਵੱਧ ਰਿਹਾ: ਮੁੱਖ ਮੰਤਰੀ ਨਾਇਬ ਸਿੰਘ

0

👉ਤਿੰਨ ਨਵੇਂ ਦਫਤਰਾਂ ਨਾਲ ਸੰਗਠਨ ਮਜਬੂਤ, ਸੇਵਾ ਭਾਵਨਾ ਮਜਬੂਤ ਅਤੇ ਸੰਕਲਪ ਹੋਵੇਗਾ ਮਜਬੂਤ
Hryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅੰਮ੍ਰਿਤਕਾਲ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ਅਤੇ ਵਿਕਸਿਤ ਭਾਰਤ 2047 ਦੇ ਟੀਚੇ ਵੱਲ ਤੇਜੀ ਨਾਲ ਵੱਧ ਰਿਹਾ ਹੈ। ਅਜਿਹੇ ਵਿੱਚ ਪਾਰਟੀ ਦਫਤਰਾਂ ਦੀ ਭੁਮਿਕਾ ਹੋਰ ਵੀ ਮਹਤੱਵਪੂਰਣ ਹੋ ਜਾਂਦੀ ਹੈ। ਉ੍ਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦਾ ਮੰਤਰ ਦਿੱਤਾ ਹੈ। ਇਹ ਦਫਤਰ ਸੱਭਦੇ ਯਤਨ ਨੂੰ ਸੰਗਠਤ ਕਰਨ ਅਤੇ ਉਸ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰਣਗੇ।ਮੁੱਖ ਮੰਤਰੀ ਅੱਜ ਨਵੀਂ ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਕੇਂਦਰ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ. ਪੀ. ਨੱਡਾ ਅਤੇ ਵਰਚੂਅਤੀ ਹਰਿਆਣਾ ਦੇ ਝੱਜਰ, ਸਿਰਸਾ ਅਤੇ ਕੁਰੂਕਸ਼ੇਤਰ ਸਮੇਤ ਤਿੰਨ ਜਿਲ੍ਹਿਆਂ ਦੇ ਜਿਲ੍ਹਾ ਪੱਧਰੀ ਭਾਜਪਾ ਦਫਤਰ ਦੇ ਉਦਘਾਟਨ ਸਮਾਰੋਹ ਨੁੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਤਿੰਨ ਨਵੇਂ ਦਫਤਰਾਂ ਨਾਲ ਸਾਡਾ ਸੰਗਠਨ ਹੋਰ ਮਜਬੂਤ ਹੋਵੇਗਾ, ਸੇਵਾ ਦੀ ਭਾਵਨਾ ਹੋਰ ਮਜਬੂਤ ਹੋਵੇਗੀ ਅਤੇ ਸੰਕਲਪ ਹੋਰ ਦ੍ਰਿੜ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਨਸੰਘ ਸੰਸਥਾਪਕ ਸ੍ਰੀ ਸ਼ਿਆਮਾ ਪ੍ਰਸਾਦ ਦੀ ਅੱਜ 125ਵੀਂ ਜੈਯੰਤੀ ਦਾ ਇਹ ਦਿਨ ਹਰਿਆਣਾ ਅਤੇ ਭਾਰਤੀ ਜਨਤਾ ਪਾਰਟੀ ਦੀ ਵਿਕਾਸ ਯਾਤਰਾ ਵਿੱਚ ਇੱਕ ਸੁਨਹਿਰੇ ਪੰਨਾ ਜੋੜਨ ਵਾਲਾ ਹੈ। ਇਸ ਦੇ ਨਾਲ ਹੀ ਇਹ ਭਾਜਪਾ ਨੁੰ ਹਰ ਘਰ ਤੱਕ ਪਹੁੰਚਾਉਣ ਦੇ ਸੰਕਲਪ ਦੀ ਸਿੱਧੀ ਦਾ ਉਤਸਵ ਵੀ ਹੈ।

ਇਹ ਵੀ ਪੜ੍ਹੋ ਘੋਰ ਕਲਯੁੱਗ; 7 ਸਾਲਾਂ ਬੱਚੇ ਨੂੰ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਛੱਡ ਮਾਪੇ ਹੋਏ ਫ਼ਰਾਰ, ਦੇਖੋ ਵੀਡੀਓ

ਉਨ੍ਹਾਂ ਨੇ ਕਿਹਾ ਕਿ ਜਨਸੰਘ ਸੰਸਥਾਪਕ ਦੀ ਜੈਯੰਤੀ ਮੌਕੇ ਵਿੱਚ ਅਗਲੇ ਦੋ ਸਾਲਾਂ ਤੱਕ ਪੂਰੇ ਦੇਸ਼ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇੰਨ੍ਹਾਂ ਵਿੱਚ ਨਵੀਂ ਪੀੜੀਆਂ ਨੂੰ ਉਨ੍ਹਾਂ ਦੇ ਜੀਵਨ ਮੁੱਲਾਂ, ਆਦਰਸ਼ਾਂ ਅਤੇ ਸਿਦਾਂਤਾਂ ਤੋਂ ਸਿੱਖ ਲੈਣ ਦੀ ਪੇ੍ਰਰਣਾ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦਫਤਰ ਉਨ੍ਹਾਂ ਪਾਰਟੀਆਂ ਲਈ ਇੱਕ ਸ਼ੀਸ਼ਾ ਵੀ ਹੈ ਜੋ ਪਰਿਵਾਰਵਾਦ ਅਤੇ ਵੰਸ਼ਵਾਦ ਦੀ ਸਿਆਸਤ ਕਰਦੇ ਹਨ। ਉਨ੍ਹਾਂ ਦੇ ਦਫਤਰ ਕੁੱਝ ਪਰਿਵਾਰਾਂ ਦੀ ਨਿਜੀ ਸੰਪਤੀ ਹੁੰਦੇ ਹਨ, ਜਿੱਥੇ ਆਮ ਕਾਰਜਕਰਤਾ ਦੀ ਕੋਈ ਪੁੱਛ ਨਹੀਂ ਹੁੰਦੀ। ਪਰ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ, ਜਿੱਥੇ ਇੱਕ ਬੂਥ ‘ਤੇ ਪੋਸਟਰ ਲਗਾਉਣ ਵਾਲਾ ਕਾਰਜਕਰਤਾ ਵੀ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਜੋਰ ‘ਤੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਅਹੁਦੇ ਤੱਕ ਪਹੁੰਚ ਸਕਦਾ ਹੈ। ਇਸ ਦਾ ਸੱਭ ਤੋਂ ਵੱਡਾ ਉਦਾਹਰਣ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਉਹ ਖੁਦ ਹਨ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਸਾਰੇ ਇੱਕ ਅਜਿਹੇ ਸੰਗਠਨ ਦੇ ਕਾਰਜਕਰਤਾ ਹਨ, ਜਿੱਥੇ ਰਾਸ਼ਟਰ ਪਹਿਲਾਂ, ਸੰਗਠਨ ਦੂਜੇ ਅਤੇ ਪਰਿਵਾਰ ਨੂੰ ਤੀਜੇ ਸਥਾਨ ‘ਤੇ ਰੱਖਿਆ ਜਾਦਾ ਹੈ। ਇਹ ਕਾਰਜਕਰਤਾਵਾਂ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਲਗਾਤਾਰ ਤੀਜੀ ਵਾਰ ਜਨਸੇਵਾ ਦੀ ਜਿਮੇਵਾਰੀ ਮਿਲੀ ਹੈ ਅਤੇ ਪਿਛਲੇ 11 ਸਾਲਾਂ ਤੋਂ ਲਗਾਤਾਰ ਵਧੀਆ ਅਗਵਾਈ ਪ੍ਰਦਾਨ ਕਰ ਵਿਸ਼ਵ ਵਿੱਚ ਭਾਰਤ ਨੂੰ ਮਾਣ ਦਿਵਾ ਰਹੇ ਹਨ।

ਇਹ ਵੀ ਪੜ੍ਹੋ Moga ‘ਚ Doctor ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ,ਹੋਏ ਜਖ਼ਮੀ

ਉਨ੍ਹਾਂ ਨੇ ਕਿਹਾ ਕਿ ਕਾਰਜਕਰਤਾਵਾਂ ਦੀ ਮਿਹਨਤ ਅਤੇ ਜਿਮੇਵਾਰੀ ਭਾਵ ਨਾਲ ਕੰਮ ਕਰਨ ਦੀ ਬਦੌਲਤ ਅੱਜ ਇਹ ਪਾਰਟੀ 14 ਕਰੋੜ ਤੋਂ ਵੱਧ ਮੈਂਬਰਾਂ ਦੇ ਨਾਲ ਦੁਨੀਆ ਦੀ ਸੱਭ ਤੋਂ ਵੱਡੀ ਲੋਕਤਾਂਤਰਿਕ ਪਾਰਟੀ ਬਣ ਚੁੱਕੀ ਹੈ। ਹਰਿਆਣਾ ਵਿੱਚ ਵੀ ਭਾਜਪਾ ਦੇ 46 ਲੱਖ ਤੋਂ ਵੱਧ ਮੈਂਬਰ ਹਨ। ਇਸ ਦੇ ਲਈ ਸਾਰੇ ਵਧਾਈਯੋਗ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮੇਂ ਸੀ ਜਦੋਂ ਸਾਡੇ ਕਾਰਜਕਰਤਾ ਪੇੜ ਦੇ ਹੇਠਾ ਦਰੀ ਵਿਛਾ ਕੇ, ਕਿਸੇ ਧਰਮਸ਼ਾਲਾ ਦੇ ਕੌਨ ਵਿੱਚ ਜਾਂ ਕਿਸੇ ਕਾਰਜਕਰਤਾ ਦੇ ਘਰ ਦੇ ਇੱਕ ਛੋਟੇ ਜਿੇਹ ਕਮਰੇ ਵਿੱਚ ਬੈਠ ਕੇ ਪਾਰਟੀ ਦਾ ਕੰਮ ਕਰਦੇ ਸਨ। ਉਨ੍ਹਾਂ ਦੇ ਕੋਲ ਸੰਸਾਧਨ ਨਹੀਂ ਸਨ, ਪਰ ਉਨ੍ਹਾਂ ਵਿੱਚ ਜਨੂਨ ਅਤੇ ਰਾਸ਼ਟਰਭਗਤੀ ਦਾ ਜਜਬਾ ਸੀ। ਹੁਣ ਅਸੀਂ ਇੰਨ੍ਹਾਂ ਵੱਡਾ ਦਫਤਰਾਂ ਨੂੰ ਦੇਖ ਰਹੇ ਹਨ, ਤਾਂ ਇਹ ਅਣਗਿਣਤ ਕਾਰਜਕਰਤਾਵਾਂ ਦਾ ਤਿਆਗ ਤੇ ਤੱਪ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਫਤਰ ਸਿਰਫ ਸੀਮੇਂਟ ਕੰਕਰੀਟ ਦੇ ਭਵਨ ਹੀਂ ਨਹੀਂ ਹਨ ਸਗੋ ਭਾਜਪਾ ਦੇ ਸੇਵਾ ਅਤੇ ਸੰਸਕਾਰ ਦੇ ਮੰਦਿਰ ਹਨ। ਇਹ ਉਹ ਸ਼ਕਤੀ ਕੇਂਦਰ ਹਨ, ਜਿੱਥੇ ਅੰਤੋਦੇਯ ਦੀ ਸਾਧਨਾ ਕੀਤੀ ਜਾਂਦੀ ਹੈ। ਇੰਨ੍ਹਾਂ ਵਿੱਚ ਕਾਰਜਕਰਤਾ ਇੱਕ ਪਰਿਵਾਰ ਦੀ ਤਰ੍ਹਾ ਬੈਠ ਕੇ ਰਾਸ਼ਟਰ ਨਿਰਮਾਣ ਅਤੇ ਜਨ ਸੇਵਾ ਦਾ ਤਾਨਾ-ਬਾਣਾ ਬੁਣਦੇ ਹਨ। ਇਹ ਦਫਤਰ ਕਾਰਜਕਰਤਾਵਾਂ ਤੇ ਸਮਰਥਕਾਂ ਦੇ ਮਾਨ ਸਨਮਾਨ, ਉਨ੍ਹਾਂ ਦੀ ਉਰਜਾ ਅਤੇ ਉਨ੍ਹਾਂ ਦੇ ਸਪਨਿਆਂ ਦਾ ਕੇਂਦਰ ਵੀ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਘੋਰ ਕਲਯੁੱਗ; 7 ਸਾਲਾਂ ਬੱਚੇ ਨੂੰ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਛੱਡ ਮਾਪੇ ਹੋਏ ਫ਼ਰਾਰ, ਦੇਖੋ ਵੀਡੀਓ

0

👉ਬੱਚਾ ਥੋੜਾ ਮਾਨਸਿਕ ਰੂਪ ‘ਚ ਹੈ ਆਸਾਧਰਨ, ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਬੱਚਾ ਪਿੰਗਲਵਾੜਾ ਨੂੰ ਸੌਪਿਆ

Amritsar News: ਸਥਾਨਕ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ਦੇ ਵਿਚ ਇੱਕ 7 ਸਾਲਾਂ ਬੱਚੇ ਨੂੰ ਮਾਪਿਆਂ ਵੱਲੋਂ ਲਾਵਾਰਿਸ ਹਾਲਾਤ ‘ਚ ਛੱਡ ਕੇ ਫ਼ਰਾਰ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਬੱਚਾ ਥੋੜਾ ਮਾਨਸਿਕ ਰੂਪ ‘ਚ ਕਮਜ਼ੋਰ ਦਿਖਾਈ ਦੇ ਰਿਹਾ, ਜਿਸਨੂੰ ਨਾਲ ਲੈ ਕੇ ਆਇਆ ਜੋੜਾ ਇੱਕ ਪਾਸੇ ਖੜਾ ਕਰਕੇ ਮੁੜ ਪਰਿਕਰਮਾ ਤੋਂ ਬਾਹਰ ਚਲਾ ਗਿਆ ਤੇ ਵਾਪਸ ਨਹੀਂ ਆਇਆ। ਇਹ ਘਟਨਾ ਐਤਵਾਰ ਦੁਪਿਹਰ ਸਮੇਂ ਵਾਪਰੀ ਹੈ, ਜੋਕਿ ਦਰਬਾਰ ਸਾਹਿਬ ‘ਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ।

ਇਹ ਵੀ ਪੜ੍ਹੋ Moga ‘ਚ Doctor ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ,ਹੋਏ ਜਖ਼ਮੀ

ਸੀਸੀਟੀਵੀ ਫੁਟੇਜ਼ ਮੁਤਾਬਕ ਸਿਰਫ਼ 12 ਮਿੰਟ ਦੇ ਵਿਚ ਇੱਕ ਔਰਤ ਤੇ ਮਰਦ, ਜਿੰਨ੍ਹਾਂ ਦੇ ਨਾਲ ਉਕਤ ਬੱਚੇ ਤੋਂ ਇਲਾਵਾ ਇੱਕ ਗੋਦੀ ਚੁੱਕੀ ਛੋਟੀ ਬੱਚੀ ਵੀ ਦਿਖਾਈ ਦਿੰਦੀ ਹੈ, ਸਿਰਫ਼ 12 ਮਿੰਟ ਵਿਚ ਬੱਚੇ ਨੂੰ ਪਰਿਕਰਮਾ ਵਿਚ ਛੱਡ ਕੇ ਤੇਜ਼ੀ ਨਾਲ ਵਾਪਸ ਚਲੇ ਗਏ ਤੇ ਉਨ੍ਹਾਂ ਵੱਲੋਂ ਇੱਥੇ ਮੱਥਾ ਵੀ ਨਹੀਂ ਟੇਕਿਆ ਗਿਆ, ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਿਰਫ਼ ਬੱਚੇ ਨੂੰ ਛੱਡਣ ਆਏ ਸਨ।

ਇਹ ਵੀ ਪੜ੍ਹੋ ਪੰਜ ਭੈਣਾਂ ਦੇ ਇਕਲੌਤੇ ਭਰਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਸ਼੍ਰੀ ਦਰਬਾਰ ਸਾਹਿਬ ‘ਚ ਡਿਊਟੀ ਨਿਭਾ ਰਹੇ ਸੇਵਾਦਾਰਾਂ ਨੇ ਜਦ ਇਹ ਬੱਚਾ ਕਾਫ਼ੀ ਚਿਰ ਤੋਂ ਲਾਵਾਰਿਸ ਹਾਲਾਤ ਵਿਚ ਖੜ੍ਹਾ ਦੇਖਿਆ ਤਾਂ ਉਹ ਉਸਨੂੰ ਆਪਣੇ ਨਾਲ ਦਫ਼ਤਰ ਲੈ ਗਏ, ਜਿੱਥੇ ਕੁੱਝ ਖਵਾਉਣ ਤੋਂ ਬਾਅਦ ਉਸਦੇ ਬਾਰੇ ਪੁੱਛਿਆ ਗਿਆ ਪ੍ਰੰਤੂ ਬੱਚਾ ਕੁੱਝ ਵੀ ਦਸਣ ਤੋਂ ਅਸਮਰੱਥ ਸੀ। ਸ਼੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਰਜਿੰਦਰ ਸਿੰਘ ਰੂਬੀ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਬੱਚੇ ਨੂੰ ਸਾਂਭ-ਸੰਭਾਲ ਲਈ ਅੰਮ੍ਰਿਤਸਰ ਸਥਿਤ ਪਿੰਗਲਵਾੜਾ ਸੰਸਥਾ ਨੂੰ ਸੌਪ ਦਿੱਤਾ ਹੈ ਤੇ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga ‘ਚ Doctor ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ,ਹੋਏ ਜਖ਼ਮੀ

0

Moga News: ਦੋ ਦਿਨ ਪਹਿਲਾਂ ਕਥਿਤ ਤੌਰ ‘ਤੇ ਫ਼ਿਰੌਤੀ ਲਈ ਮੋਗਾ ਦੇ ਨਾਮੀ ਡਾਕਟਰ ਉਪਰ ਉਸਦੇ ਕਲੀਨਿਕ ਵਿਚ ਹੀ ਗੋਲੀਆਂ ਚਲਾ ਕੇ ਉਸਨੂੰ ਗੰਭੀਰ ਰੂਪ ਵਿਚ ਜਖ਼ਮੀ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਅੱਜ ਐਤਵਾਰ ਸ਼ਾਮ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ। ਮੋਗਾ ਪੁਲਿਸ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ​​ਅਤੇ ਕਾਊਂਟਰ ਇੰਟੈਲੀਜੈਂਸ ਨਾਲ ਕੀਤੇ ਇਸ ਸਾਂਝੇ ਆਪ੍ਰੇਸ਼ਨ ਦੌਰਾਨ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਇਲਾਕੇ ਅਧੀਨ ਆਉਂਦੇ ਪਿੰਡ ਭੈਣੀ ਦੀ ਡਰੇਨ ਕੋਲ ਮੁਲਜਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ ਕੀਤੀ, ਜਿੱਥੇ ਇੱਕ ਕਾਰ ‘ਤੇ ਸਵਾਰ ਮੁਲਜਮਾਂ ਨੇ ਪੁਲਿਸ ਪਾਰਟੀ ਉਪਰ ਗੋਲੀ ਚਲਾ ਕੇ ਭੱਜਣ ਦੀ ਕੋਸ਼ਿਸ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਜਵਾਬੀ ਕਾਰਵਾਈ ਵਿਚ ਇੰਨ੍ਹਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਜਿਸਦੇ ਚੱਲਦੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਮੁਢਲੀ ਪੜਤਾਲ ਮੁਤਾਬਕ ਕੈਨੇਡਾ-ਅਧਾਰਤ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੁਆਰਾ ਡਾਕਟਰ ਅਨਿਲਜੀਤ ਕੰਬੋਜ ਨੂੰ ਜਾਨੋ ਮਾਰਨ ਲਈ ਸਾਜ਼ਸ ਰਚੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਡਾਕਟਰ ਨੂੰ ਜਾਨੋ ਮਾਰਨ ਲਈ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਮੁਲਜਮਾਂ ਕੋਲੋਂ 2 ਪਿਸਤੌਲ (.30 ਬੋਰ) ਸਮੇਤ 10 ਜ਼ਿੰਦਾ ਕਾਰਤੂਸ, 1 ਪਿਸਤੌਲ (.32 ਬੋਰ) ਸਮੇਤ 3 ਜ਼ਿੰਦਾ ਕਾਰਤੂਸ ਅਤੇ 1 ਕਾਰ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ ਪੰਜ ਭੈਣਾਂ ਦੇ ਇਕਲੌਤੇ ਭਰਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਇੰਨ੍ਹਾਂ ਦੇ ਵਿਰੁਧ ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਫ਼ੜੇ ਗਏ ਮੁਲਜਮਾਂ ਦੀ ਪਹਿਚਾਣ ਗੁਰਲਾਲ ਸਿੰਘ ਉਰਫ ਗੋਲਾ ਅਤੇ ਖੁਸ਼ਪ੍ਰੀਤ ਸਿੰਘ ਉਰਫ਼ ਖੁਸ਼ ਵਾਸੀ ਗਾਰਡਨ ਕਲੋਨੀ ਪੱਟੀ ਤਰਨਤਾਰਨ ਸਹਿਤ ਗੁਰਮਨਦੀਪ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਤਰਨਤਾਰਨ ਵਜੋਂ ਹੋਈ ਹੈ। ਫ਼ਿਲਹਾਲ ਇਸ ਮਾਮਲੇ ਵਿਚ ਪੁਲਿਸ ਟੀਮਾਂ ਡੂੰਘਾਈ ਨਾਲ ਪੜਤਾਲ ‘ਚ ਲੱਗੀਆਂ ਹੋਈਆਂ ਹਨ। ਦਸਣਾ ਬਣਦਾ ਹੈ ਕਿ ਡਾਕਟਰ ਅਨਿਲਜੀਤ ਕੰਬੋਜ ਉੱਘੀ ਪੰਜਾਬੀ ਅਦਾਕਾਰ ਤਾਨੀਆ ਦੇ ਪਿਤਾ ਹਨ ਅਤੇ ਉਨ੍ਹਾਂ ਨੂੰ ਸਾਲ 2022 ਤੋਂ ਹੀ ਗੈਂਗਸਟਰਾਂ ਵੱਲੋਂ ਫ਼ਿਰੌਤੀ ਮੰਗਣ ਕਾਰਨ ਪੁਲਿਸ ਸੁਰੱਖਿਆ ਮਿਲੀ ਸੀ, ਜੋਕਿ ਮਾਰਚ 2025 ਵਿਚ ਵਾਪਸ ਲਈ ਗਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸ ਟੀ ਪੀ ਪ੍ਰੋਜੈਕਟ ਦੇ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪ੍ਰੋਜੈਕਟ ਦਾ ਉਦਘਾਟਨ ਕਰਨਗੇ
SAS Nagar News:ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੈਕਟਰ 83, ਮੋਹਾਲੀ ਵਿਖੇ ਅਤਿ-ਆਧੁਨਿਕ 15 ਮਿਲੀਅਨ ਗੈਲਨ ਪ੍ਰਤੀ ਦਿਨ (ਐਮ ਜੀ ਡੀ) ਸੀਵੇਜ ਟ੍ਰੀਟਮੈਂਟ ਪਲਾਂਟ (ਐਸ ਟੀ ਪੀ) ਦੇ ਉਦਘਾਟਨ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਇਸ ਪਲਾਂਟ ਦਾ ਰਸਮੀ ਉਦਘਾਟਨ ਸੋਮਵਾਰ ਬਾਅਦ ਦੁਪਹਿਰ ਨੂੰ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ।ਦੌਰੇ ਦੌਰਾਨ, ਮੰਤਰੀ ਨੂੰ ਪ੍ਰੋਜੈਕਟ ਦੀ ਪ੍ਰਗਤੀ ਅਤੇ ਮੁੱਖ ਵਿਸ਼ੇਸ਼ਤਾਵਾਂ ਬਾਰੇ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਅਮਰਿੰਦਰ ਸਿੰਘ ਮੱਲੀ, ਨਿਗਰਾਨ ਇੰਜੀਨੀਅਰ (ਬਾਗਬਾਨੀ ਵਿੰਗ, ਗਮਾਡਾ) ਗੁਰਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਹਿਮਾਂਸ਼ੂ ਦੁਆਰਾ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

0

👉ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕੌਮੀ ਸਰਵੇਖਣ ’ਚ ਪੰਜਾਬ ਨੇ ਪਹਿਲਾ ਦਰਜਾ ਹਾਸਲ ਕੀਤਾ
👉ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿੱਚ-ਮਨੀਸ਼ ਸਿਸੋਦੀਆ
Sangur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ ‘ਤੇ ਹੈ ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨ ‘ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ਅਜਿਹੇ ਉਪਰਾਲੇ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ ‘ਤੇ ਵਧੇਰੇ ਜ਼ੋਰ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਣ ਤੇ ਸਤਿਕਾਰ ਨਾਲ ਜ਼ਿੰਦਗੀ ਜਿਊਣ ਦੇ ਯੋਗ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ  ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਦਾ ਫਿਕਰ ਨਹੀਂ ਕੀਤਾ ਜਦਕਿ ਇਹ ਖੇਤਰ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਆਮ ਆਦਮੀ ਦੀ ਭਲਾਈ ਲਈ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਨੇਤਾਵਾਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਸੈਂਟਰ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।

ਇਹ ਵੀ ਪੜ੍ਹੋ  ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ

ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ ‘ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਦਲਾਅ ਵਜੋਂ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ (ਪੀਟੀਐਮ) ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਪ੍ਰਾਈਵੇਟ ਸਕੂਲਾਂ ਦਾ ਨਿਰੰਤਰ ਅਭਿਆਸ ਸੀ ਪਰ ਸਰਕਾਰੀ ਸਕੂਲਾਂ ਵਿੱਚ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇਨ੍ਹਾਂ ਸਕੂਲਾਂ ਵਿੱਚ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ ਕਿਉਂਕਿ ਮਾਪੇ ਤੇ ਅਧਿਆਪਕ, ਵਿਦਿਆਰਥੀਆਂ ਦੀ ਬਿਹਤਰੀ ਲਈ ਆਪਸੀ ਸੰਵਾਦ ਰਚਾਉਣ ਦੇ ਯੋਗ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਬਿਕਰਮ ਮਜੀਠਿਆ ਨੂੰ ਨਾਭਾ ਜੇਲ ਲੈ ਕੇ ਪੁੱਜੀ

ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਫੈਸਲਾ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਿਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਮਾਫੀਆ ਦੇ ਰਾਜ ਵਿੱਚ ਸਰਕਾਰੀ ਸਕੂਲਾਂ ਲਈ ਮਿਆਰੀ ਸਿੱਖਿਆ ਮਹਿਜ਼ ਸੁਪਨਾ ਹੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦਾ ਖੇਤਰ ਪੱਛੜ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਫਸਰਸ਼ਾਹੀ ਅਤੇ ਸਿਆਸਤਦਾਨਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਮਾਲਕੀ ਵਾਲੇ ਸਕੂਲਾਂ ਵਿੱਚ ਪੜ੍ਹਾਈ ਨੂੰ ਉਤਸ਼ਾਹਿਤ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਨੇ ਇਸ ਸ਼ਾਨਦਾਰ ਟੀਚੇ ਨੂੰ ਪ੍ਰਾਪਤ ਕਰਕੇ ਹੈਰਾਨੀਜਨਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੇ ਹਨ।ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਰ ਸਟਾਫ਼ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਅਨੁਸਾਰ ਸਖ਼ਤ ਮਿਹਨਤ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਜਿਸ ਲਈ ਹਰ ਭਾਈਵਾਲ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਕਿਉਂਕਿ ਸਿੱਖਿਆ ਖੇਤਰ ਵਿੱਚ ਪੰਜਾਬ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਗੋਇਲ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਖ਼ਤ ਸਾਹਿਬਾਨ ਵਿੱਚ ਚਲ ਰਿਹਾ ਵਿਵਾਦ ਮੰਦਭਾਗਾ ਅਤੇ ਚਿੰਤਾਜਨਕ:ਪੰਜ ਮੈਂਬਰੀ ਭਰਤੀ ਕਮੇਟੀ

0

Amritsar News: ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਬੀਬੀ ਸਤਵੰਤ ਕੌਰ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ, ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਸਰਦਾਰ ਇਕਬਾਲ ਸਿੰਘ ਝੂੰਦਾਂ ਅਤੇ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋ ਜਾਰੀ ਸਾਂਝੇ ਬਿਆਨ ਵਿੱਚ, ਸਿੱਖ ਪੰਥ ਦੇ ਦੋ ਮਹੱਤਵਪੂਰਨ ਧਾਰਮਿਕ ਕੇਂਦਰਾਂ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਚਲ ਰਹੇ ਵਿਵਾਦ ਨੂੰ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਜਾਰੀ ਬਿਆਨ ਵਿੱਚ ਮੈਬਰਾਂ ਨੇ ਕਿਹਾ ਕਿ, ਇਸ ਕਿਸਮ ਦੇ ਵੱਡੇ ਟਕਰਾਅ ਨਾਲ ਨਾ ਸਿਰਫ ਸਿੱਖ ਸੰਸਥਾਵਾਂ ਦੀ ਮਾਣ ਮਰਿਯਾਦਾ, ਪਰੰਪਰਾ ਅਤੇ ਪ੍ਰਭੂਸੱਤਾ ਨੂੰ ਠੇਸ ਪਹੁੰਚਦੀ, ਸਗੋ ਸਾਡੀਆਂ ਪੰਥਕ ਸੰਸਥਾਵਾਂ ਕਮਜ਼ੋਰ ਹੁੰਦੀਆਂ ਹਨ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ ਮਰੀਜ਼ਾਂ ਲਈ ਖੁਸਖਬਰੀ; ਬਠਿੰਡਾ ‘ਚ ਆਇਆ ਪਾਰਕ ਹਸਪਤਾਲ

ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਤਖਤਾਂ ਵਿਚਕਾਰ ਜਾਰੀ ਵਿਵਾਦ ਅਤੇ ਟਕਰਾਅ ਵੱਲ ਵਧ ਰਹੀ ਸਥਿਤੀ ਪੂਰੇ ਸਿੱਖ ਜਗਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ।ਜਾਰੀ ਬਿਆਨ ਵਿੱਚ ਇਸ ਤਰਾਂ ਦਾ ਵਿਵਾਦ ਸੰਵਾਦ ਰਾਹੀਂ ਜਲਦ ਤੋਂ ਜਲਦ ਖਤਮ ਹੋਣਾ ਚਾਹੀਦਾ ਹੈ। ਪੰਥ ਦੀਆਂ ਵੱਡੀਆਂ ਸਤਿਕਾਰਯੋਗ ਸਖਸ਼ੀਅਤਾਂ ਨੂੰ ਅੱਗੇ ਆਕੇ ਇਸ ਤਰਾਂ ਦੇ ਵਿਵਾਦ ਨੂੰ ਰੋਕਣ ਅਤੇ ਅੱਗੇ ਤੋਂ ਅਜਿਹੀ ਸਥਿਤੀ ਨਾ ਬਣੇ, ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਇਸ ਤਰਾਂ ਦੇ ਗੰਭੀਰ ਵਿਵਾਦਾਂ ਦਾ ਹੱਲ ਸੰਜੀਦਗੀ ਨਾਲ ਸੰਵਾਦ ਰਾਹੀ ਮਰਿਯਾਦਾ ਅਨੁਸਾਰ ਹੀ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ

ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕੌਮ ਅਤੇ ਪੰਥ ਦੇ ਵਢੇਰੇ ਹਿੱਤਾਂ ਲਈ ਸਭ ਨੂੰ ਆਪਣੀ ਸੂਝਬੂਝ ਦਾ ਸਬੂਤ ਦੇਣਾ ਚਾਹੀਦਾ ਹੈ। ਇਸ ਵੱਡੇ ਮਸਲੇ ਤੇ ਬੇਲੋੜੀ ਅਤੇ ਗੈਰ ਵਾਜਿਬ ਬਿਆਨਬਾਜ਼ੀ ਪੂਰੀ ਤਰਾਂ ਸਖ਼ਤੀ ਨਾਲ ਬੰਦ ਹੋਣੀ ਚਾਹੀਦੀ ਹੈ। ਅਜਿਹੇ ਹਾਲਤਾਂ ਦੀ ਨੌਬਤ ਕਿਉਂ ਬਣੀ, ਕਿਹੜੇ ਕਾਰਨ ਰਹੇ ਜਿਸ ਵਜਾ ਨਾਲ ਕੌਮ ਦੇ ਸਾਹਮਣੇ ਵੱਡਾ ਕੌਮੀ ਸੰਕਟ ਖੜਾ ਹੋਇਆ, ਇਹਨਾਂ ਹਾਲਤਾਂ ਅਤੇ ਕਾਰਨਾਂ ਦੇ ਤਹਿ ਤੱਕ ਜਾਣ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

0

👉ਨਸ਼ਿਆਂ ਦੀ ਅਲਾਮਤ ਦੇ ਖਾਤਮੇ ਖਿਲਾਫ਼ ਵਿੱਢੀ ਜੰਗ ਦੀ ਸਫਲਤਾ ਲਈ ਮੁੱਖ ਮੰਤਰੀ ਦੀ ਸ਼ਲਾਘਾ
Sangrur News:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ।ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੇ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਨੇ ਦੇਸ਼ ਭਰ ਵਿੱਚ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਅਸਲ ਕ੍ਰਾਂਤੀ ਕਿਹਾ ਜਾ ਸਕਦਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਬਾਵਜੂਦ ਅਣਗੌਲੇ ਜਾਂਦੇ ਰਹੇ ਅਧਿਆਪਕ ਅੱਜ ਮੁੱਖ ਮੰਤਰੀ ਨਾਲ ਸਿੱਧਾ ਸੰਵਾਦ ਰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀ ਤਰੱਕੀ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ ਅਤੇ ਅਧਿਆਪਕਾਂ ਨੇ ਵੀ ਇਸ ਦੀ ਵਰਤੋਂ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਤੋਂ ਬਹੁਤ ਲਾਭ ਮਿਲ ਸਕੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਸੀ ਜਿਸ ਕਾਰਨ ਪੜ੍ਹਾਈ ‘ਤੇ ਮਾੜਾ ਅਸਰ ਪਿਆ ਸੀ ਪਰ ਹੁਣ ਵੱਡਾ ਬਦਲਾਅ ਆਇਆ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨ.ਏ.ਐਸ. ਵੱਡੀ ਪ੍ਰਾਪਤੀ ਹੈ ਪਰ ਇਹ ਉਨ੍ਹਾਂ ਦੀ ਸਰਕਾਰ ਦਾ ਅੰਤਮ ਟੀਚਾ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਹਰ ਨਾਗਰਿਕ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਹ ਸਰਟੀਫਿਕੇਟ ਦੇਣਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਕ੍ਰਾਂਤੀ ਲਿਆਂਦੀ ਹੈ, ਉਨ੍ਹਾਂ ਲਈ ਅਸਲ ਮਾਨਤਾ ਅਤੇ ਪ੍ਰਾਪਤੀ ਹੈ। ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨਾ, ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਲਈ ਨੌਕਰੀ/ਕਾਰੋਬਾਰ ਯਕੀਨੀ ਬਣਾਉਣਾ ਸੂਬਾ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੁੱਧ ਨਸ਼ਿਆਂ ਵਿਰੁੱਧ ਨੂੰ ਲੋਕ ਲਹਿਰ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵੀ ਇਹ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖ਼ਤਰੇ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਕਹਿਰ ਨੂੰ ਖਤਮ ਕਰਨ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਮਾਨ ਦੀ ਪ੍ਰਸੰਸਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਦਾ ਭਵਿੱਖ ਬਰਬਾਦ ਕੀਤਾ ਸੀ, ਉਨ੍ਹਾਂ ਨੂੰ ਹੁਣ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਲਈ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵਧ ਰਹੇ ਹਾਂ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 10 ਤੇ 11 ਜੁਲਾਈ ਨੂੰ, ਜਾਰੀ ਹੋਇਆ ਨੋਟੀਫ਼ਿਕੇਸ਼ਨ

ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਸਕੂਲ ਨਹੀਂ ਬਣਾਏ-ਅਸੀਂ ਭਵਿੱਖ ਬਣਾਇਆ ਹੈ। ਸਿੱਖਿਆ ਵਿਭਾਗ ਦੇ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨ.ਏ.ਐਸ-2024 ਵਿੱਚ ਪੰਜਾਬ ਦੀ ਪ੍ਰਾਪਤੀ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹ ਸਰਵੇਖਣ ਭਾਰਤ ਸਰਕਾਰ ਦੁਆਰਾ ਕੀਤਾ ਗਿਆ ਸੀ, ਪੰਜਾਬ ਦੁਆਰਾ ਨਹੀਂ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਵਿਆਪੀ ਸਰਵੇਖਣ ਐਨ.ਸੀ.ਈ.ਆਰ.ਟੀ. ਦੁਆਰਾ ਦਸੰਬਰ-2024 ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ, ਜਿਸ ਵਿੱਚ ਭਾਰਤ ਦੇ ਹਜ਼ਾਰਾਂ ਵਿਦਿਆਰਥੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੋਰ ਅਧਿਆਪਕਾਂ ਦੀ ਭਰਤੀ ਕਰਨ ਅਤੇ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਲਈ ਮਹੱਤਵਪੂਰਨ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ ਅਤੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਫਿਨਲੈਂਡ, ਅਹਿਮਦਾਬਾਦ ਅਤੇ ਹੋਰ ਨਾਮਵਰ ਸੰਸਥਾਵਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ।ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਬੱਚਿਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਆਪਣੀ ਕੋਸ਼ਿਸ਼ ਜਾਰੀ ਰੱਖੇਗੀ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮਿਲੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਸ਼ਾਨਦਾਰ ਸਫਲਤਾ ਪ੍ਰਾਪਤ ਕਰਨ ਵੱਲ ਵਧ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਤੋਂ ਬਹੁਤ ਲਾਭ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜ ਭੈਣਾਂ ਦੇ ਇਕਲੌਤੇ ਭਰਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

0

Barnala News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ਦੇ ਵਿਚ ਪੜਾਈ ਤੇ ਰੋਜ਼ਗਾਰ ਦੀ ਭਾਲ ਲਈ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇੱਕ ਤਾਜ਼ਾ ਮਾਮਲੇ ਵਿਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਦੇ ਇੱਕ 31 ਸਾਲਾਂ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਬੇਅੰਤ ਸਿੰਘ ਨਾਂ ਦਾ ਇਹ ਨੌਜਵਾਨ ਕਰੀਬ 2 ਕੁ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਪ੍ਰੰਤੂ ਉਥੇ ਜਾ ਕੇ ਹੁਣ ਇਹ ਘਟਨਾ ਵਾਪਰ ਗਈ। ਦਸਿਆ ਜਾ ਰਿਹਾ ਕਿ ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਕਾਰਨ ਪ੍ਰਵਾਰ ਵੱਡੇ ਸਦਮੇ ਦੇ ਵਿਚ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911282