Saturday, May 23, 2026
Home Blog Page 619

ਸਿਹਤ ਮੰਤਰੀ ਨੇ ਡਾਈਰੀਆ ਪੀੜਤ ਪਿੰਡ ‘ ਚ ਜਾ ਕੇ ਲਿਆ ਹਾਲਾਤਾਂ ਦਾ ਜਾਇਜ਼ਾ, ਪੀੜਤਾਂ ਨੇ ਲਗਾਏ ਗੰਭੀਰ ਇਲਜਾਮ

0

👉ਡਾਈਰੀਆ ਰੋਕਥਾਮ ਲਈ ਸਖ਼ਤ ਕਦਮ, ਸਿਹਤ ਮੰਤਰੀ ਨੇ ਦਿੱਤੀਆਂ ਤਤਕਾਲ ਹਦਾਇਤਾਂ, ਮੁਫ਼ਤ ਇਲਾਜ ਜਾਰੀ
Patiala News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਅੱਜ ਐਤਵਾਰ ਨੂੰ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਮੌਕੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੁੱਝ ਪੀੜ੍ਹਤ ਪ੍ਰਵਾਰਾਂ ਨੇ ਸਿਹਤ ਮੰਤਰੀ ਦੇ ਸਾਹਮਣੇ ਹਸਪਤਾਲ ਦੇ ਡਾਕਟਰਾਂ ਉਪਰ ਗੰਭੀਰ ਦੋਸ਼ ਲਗਾਏ, ਜਿਸਦੀ ਸਿਹਤ ਮੰਤਰੀ ਨੇ ਉੱਚ ਪੱਧਰੀ ਜਾਂਚ ਦਾ ਭਰੋਸਾ ਦਿਵਾਇਆ। ਇਸ ਪਿੰਡ ਵਿਚ ਹੁਣ ਤੱਕ ਡਾਇਰੀਆ ਦੇ 56 ਕੇਸ ਸਾਹਮਣੇ ਆ ਚੁੱਕੇ ਹਨ ਅਤੇ 2 ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖਬਰ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ

ਸਿਹਤ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਮਰੀਜਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ। ਉਹਨਾਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਡਾ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਫੌਰੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਬਿਮਾਰ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਡਿਸਪੈਂਸਰੀਆਂ ਵੀ ਖੋਲੀਆਂ ਗਈਆਂ ਹਨ ਜਿੱਥੇ ਓ.ਆਰ.ਐਸ., ਐਂਟੀਬਾਇਓਟਿਕ ਦਵਾਈਆਂ ਅਤੇ ਕਲੋਰੀਨ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ

ਸਿਹਤ ਮੰਤਰੀ ਨੇ ਨਗਰ ਨਿਗ਼ਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲੀਆਂ ਅਤੇ ਨਾਲਿਆਂ ਦੀ ਤੁੰਰਤ ਸਫ਼ਾਈ ਕਰਵਾਈ ਜਾਵੇ। ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ, ਜਸਵੀਰ ਗਾਂਧੀ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਪਤਨੀ ਸਿਮਰਜੀਤ ਕੌਰ ਪਠਾਨਮਾਜਰਾ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਐਸ.ਐਮ.ਓ ਡਾ: ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ , ਦਿਵਜੋਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 10 ਤੇ 11 ਜੁਲਾਈ ਨੂੰ, ਜਾਰੀ ਹੋਇਆ ਨੋਟੀਫ਼ਿਕੇਸ਼ਨ

0

Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀਆਂ ਕਿਆਸਅਰਾਈਆਂ ਦੌਰਾਨ ਅੱਜ 10 ਤੇ 11 ਜੁਲਾਈ ਨੂੰ ਦੋ ਰੋਜ਼ਾ ਇਜਲਾਸ਼ ਬੁਲਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਗਿਆ। ਵਿਧਾਨ ਸਭਾ ਦੇ ਸਪੀਕਰ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਤਹਿਤ 10 ਜੁਲਾਈ ਨੂੰ ਸਵੇਰੇ 11 ਵਜੇਂ ਵਿਛੜੀਆਂ ਸਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਇਹ ਸੈਸ਼ਨ ਸ਼ੁਰੂ ਹੋਵੇਗਾ। ਜਿਸਤੋਂ ਬਾਅਦ 12 ਵਜੇਂ ਗੈਰ-ਸਰਕਾਰੀ ਕੰਮਾਂ ‘ਤੇ ਚਰਚਾ ਹੋਵੇਗੀ, ਜਦਕਿ 11 ਅਪ੍ਰੈਲ ਨੂੰ ਸਵੇਰੇ 10 ਵਜੇਂ ਵਿਧਾਨਿਕ ਕਾਰਜ਼ ਹੋਣਗੇ। ਇਸ ਦਿਨ ਰੂਲਜ਼ 16 ਅਧੀਨ ਮਤਾ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ

ਇਸ ਤੋਂ ਪਹਿਲਾਂ ਸਰਕਾਰ ਵੱਲੋਂ 7 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਜਿਕਰਯੋਗ ਹੈ ਕਿ ਇਸ ਸਾਲ ਦੇ ਵਿਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਅਪ੍ਰੈਲ ਮਹੀਨੇ ਵਿੱਚ ਭਾਖੜਾ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ 5 ਮਈ ਨੂੰ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ ਸੀ। ਇਸੇ ਤਰ੍ਹਾਂ ਚਰਚਾ ਹੈ ਕਿ ਹੁਣ ਸਰਕਾਰ ਬੇਅਦਬੀ ਦੇ ਮੁੱਦੇ ‘ਤੇ ਇੱਕ ਵਿਸੇਸ ਬਿੱਲ ਲਿਆ ਰਹੀ ਹੈ, ਜਿਸਦੇ ਲਈ ਇਹ ਸੈਸ਼ਨ ਬੁਲਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਲਵਾ ਪੱਟੀ ਦੇ ਮਰੀਜ਼ਾਂ ਲਈ ਖੁਸਖਬਰੀ; ਬਠਿੰਡਾ ‘ਚ ਆਇਆ ਪਾਰਕ ਹਸਪਤਾਲ

0

👉ਹੁਣ ਇਲਾਜ਼ ਲਈ ਨਹੀਂ ਜਾਣਾ ਪਏਗੀ ਚੰਡੀਗੜ੍ਹ ਤੇ ਲੁਧਿਆਣਾ
Bathinda News: ਪੂਰੇ ਭਾਰਤ ‘ਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਚੰਗੀਆਂ ਸੇਵਾਵਾਂ ਲਈ ਆਪਣਾ ਨਾਮਣਾ ਖੱਟ ਚੁੱਕੇ ਪਾਰਕ ਗਰੁੱਪ ਆਫ਼ ਹਸਪਤਾਲ ਵੱਲੋਂ ਹੁਣ ਬਠਿੰਡਾ ‘ਚ ਵੀ ਆਪਣੀ ਇੰਟਰੀ ਕਰ ਲਈ ਹੈ। ਇੱਥੇ ਮਾਨਸਾ ਰੋਡ ‘ਤੇ ਸਥਿਤ ਕ੍ਰਿਸ਼ਨਾ ਹਸਪਤਾਲ ਨੂੰ ਆਪਣੇ ਅਧੀਨ ਲੈਂਦਿਆਂ ਪਾਰਕ ਗਰੁੱਪ ਨੇ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਐਤਵਾਰ ਨੂੰ ਇਸਦੀ ਸ਼ੁਰੂਆਤ ਇੱਕ ਵੱਡਾ ਮੈਗਾ ਕੈਪ ਲਗਾ ਕੇ ਕੀਤੀ ਗਈ। ਜਿਸਦੇ ਵਿਚ ਸੈਕੜੇ ਮਰੀਜ਼ਾਂ ਵੱਲੋਂ ਲਾਹਾ ਖੱਟਿਆ ਗਿਆ।

ਇਹ ਵੀ ਪੜ੍ਹੋ  ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਦੂਜੀ ਵਾਰ ਪ੍ਰਧਾਨ ਬਣ ਕੇ ਬਠਿੰਡਾ ਪੁੱਜੇ ਅਮਰਜੀਤ ਮਹਿਤਾ ਦਾ ਹੋਇਆ ਭਰਵਾਂ ਸਵਾਗਤ, ਦੇਖੋ ਵੀਡੀਓ

ਇਸਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕਰਕੇ ਹਸਪਤਾਲ ਵਿਚ ਉਪਲਬਧ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਗਰੂੱਪ ਦੇ ਚੀਫ਼ ਐਕਜਟਿਵ ਆਫ਼ੀਸਰ (CEO) ਸਾਬਕਾ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਦਸਿਆ ਕਿ ਭਾਰਤ ਦੇ ਵਿਚ ਸਿਹਤ ਸੇਵਾਵਾਂ ‘ਚ ਦੂਜੀ ਸਭ ਤੋਂ ਵੱਡੀ ਚੈਨ ਦਾ ਦਰਜ਼ਾ ਹਾਸਲ ਕਰਨ ਵਾਲੇ ਪਾਰਕ ਗਰੁੱਪ ਵੱਲੋਂ ਇਸਤੋਂ ਪਹਿਲਾਂ ਵੀ 18 ਹਸਪਤਾਲ ਕੰਮ ਕਰ ਰਹੇ ਹਨ। ਜਿਸਤੋਂ ਬਾਅਦ ਹੁਣ ਕ੍ਰਿਸ਼ਨਾ ਸੁਪਰ ਸਪੈਸ਼ਲਟੀ ਹਸਪਤਾਲ ਨੂੰ ਮਾਲਵਾ ਪੱਟੀ ‘ਚ ਇੱਕ ਆਦਰਸ਼ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਾਲੇ ਹਸਪਤਾਲ ਦੇ ਤੌਰ ‘ਤੇ ਵਿਕਸਤ ਕੀਤਾ ਗਿਆ।

ਇਹ ਵੀ ਪੜ੍ਹੋ  ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਬਿਕਰਮ ਮਜੀਠਿਆ ਨੂੰ ਨਾਭਾ ਜੇਲ ਲੈ ਕੇ ਪੁੱਜੀ

ਉਨ੍ਹਾਂ ਦਸਿਆ ਕਿ 250 ਤੋਂ ਵੱਧ ਬੈੱਡ ਦੀ ਸਮਰੱਥਾ ਵਾਲੇ ਇਸ ਹਸਪਤਾਲ ਵਿਚ ਆਈਸੀਯੂ, ਸੀਸੀਯੂ ਤੋਂ ਲੈ ਕੇ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਹੈ। ਇਸਤੋਂ ਇਲਾਵਾ ਹਸਪਤਾਲ Ayushman card, ECHS, CGHS ਸਹਿਤ ਹਰ ਤਰ੍ਹਾਂ ਦੇ TPA ਅਧੀਨ ਇਲਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਹਸਪਤਾਲ ਵਿਚ ਮਾਲਵਾ ਪੱਟੀ ਦੇ ਵੱਖ ਵੱਖ ਹਸਪਤਾਲਾਂ ਵਿਚ ਕੰਮ ਕਰ ਚੁੱਕੇ ਨਾਮਵਰ ਡਾਕਟਰਾਂ ਦੀ ਟੀਮ ਜੁੜ ਚੁੱਕੀ ਹੈ, ਜਿਸਦੇ ਵਿਚ ਦਿਲ ਦੇ ਰੋਗਾਂ ਦੇ ਮਾਹਰ ਡਾ ਰੋਹਿਤ ਮੋਦੀ, ਡਾ ਸੁਸੀਲ ਕੋਟਰੂ, ਡਾ ਸੁਸੀਲ ਗਰਗ, ਡਾ ਸੌਰਭ ਗੁਪਤਾ ਆਦਿ ਸ਼ਹਿਤ 30 ਤੋਂ ਵੱਧ ਵਿਭਾਗਾਂ ਵਿਚ 100 ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ। ਉਨ੍ਹਾਂ ਦਸਿਆ ਕਿ ਹਸਪਤਾਲ ਵਿਚ ਐਮਰਜੈਂਸੀ ਸੇਵਾਵਾਂ ਵੀ 24 ਘੰਟੇ ਉਪਬਲਧ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ

0

TaranTarn News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ।

ਇਹ ਵੀ ਪੜ੍ਹੋ  ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਬਿਕਰਮ ਮਜੀਠਿਆ ਨੂੰ ਨਾਭਾ ਜੇਲ ਲੈ ਕੇ ਪੁੱਜੀ

ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।ਉਨ੍ਹਾਂ ਨੇ ਡਾ. ਸੋਹਲ ਨੂੰ ਇਮਾਨਦਾਰ ਸਿਆਸਤਦਾਨ, ਸਮਰਪਿਤ ਸਮਾਜ ਸੇਵਕ ਹੋਣ ਦੇ ਨਾਲ-ਨਾਲ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਦੱਸਿਆ ਜਿਨ੍ਹਾਂ ਨੇ ਹਮੇਸ਼ਾ ਸੂਬੇ ਦੇ ਸਮੁੱਚੇ ਵਿਕਾਸ ਖਾਸ ਕਰਕੇ ਸਰਹੱਦੀ ਖੇਤਰ ਅਤੇ ਇਸਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਵਰਗੀ ਵਿਧਾਇਕ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਸੋਹਲ ਦਾ ਵਿਛੋੜਾ ਉਨ੍ਹਾਂ ਦੇ ਜੀਵਨ ਦੀਆਂ ਸਭ ਤੋਂ ਦੁਖਦਾਈ ਘਟਨਾਵਾਂ ਵਿੱਚੋਂ ਇਕ ਹੈ ਕਿਉਂਕਿ ਵਿਧਾਇਕ ਉਨ੍ਹਾਂ ਦੇ ਬਹੁਤ ਨਜ਼ਦੀਕੀ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਨਿੱਜੀ ਤੌਰ ‘ਤੇ ਫਰਜ਼ ਬਣਦਾ ਹੈ ਕਿ ਉਹ ਸਵਰਗੀ ਨੇਤਾ ਦੇ ਸਾਰੇ ਸੁਪਨਿਆਂ ਨੂੰ ਸਾਕਾਰ ਕਰਨ।

ਇਹ ਵੀ ਪੜ੍ਹੋ  ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਮਾਨ ਨਾਲ ਆਪ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਅਤੇ ਮਹਿੰਦਰ ਭਗਤ, ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਦੂਜੀ ਵਾਰ ਪ੍ਰਧਾਨ ਬਣ ਕੇ ਬਠਿੰਡਾ ਪੁੱਜੇ ਅਮਰਜੀਤ ਮਹਿਤਾ ਦਾ ਹੋਇਆ ਭਰਵਾਂ ਸਵਾਗਤ, ਦੇਖੋ ਵੀਡੀਓ

0

Bathinda News: ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਦੂਜੀ ਵਾਰ ਨਿਰਵਿਰੋਧ ਬਣਨ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪੁੱਜੇ ਅਮਰਜੀਤ ਮਹਿਤਾ ਦਾ ਸ਼ਹਿਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕ੍ਰਿਕਟ ਐਸੋਸੀਏਸ਼ਨ ਦੀਆਂ ਨਾਮਜਦਗੀਆਂ ‘ਚ ਪ੍ਰਧਾਨਗੀ ਲਈ ਇਕਲੌਤੇ ਉਮੀਦਵਾਰ ਹੋਣ ਤੋਂ ਬਾਅਦ ਬੀਤੀ ਸ਼ਾਮ ਸ਼੍ਰੀ ਸਾਲਾਸਰ ਧਾਮ ਦੇ ਦਰਸ਼ਨ ਕਰਨ ਉਪਰੰਤ ਅੱਜ ਐਂਤਵਾਰ ਸ਼ਾਮ ਨੂੰ ਧੋਬੀ ਬਜ਼ਾਰ ਨਜਦੀਕ ਸਥਿਤ ਸਦਭਾਵਨਾ ਚੌਂਕ ਨੇੜੇ ਪ੍ਰਾਚੀਨ ਸ਼੍ਰੀ ਹਨੁੰਮਾਨ ਮੰਦਰ ਵਿੱਚ ਨਤਮਸਤਕ ਹੋਣ ਲਈ ਪੁੱਜੇ।

ਇਹ ਵੀ ਪੜ੍ਹੋ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਬਿਕਰਮ ਮਜੀਠਿਆ ਨੂੰ ਨਾਭਾ ਜੇਲ ਲੈ ਕੇ ਪੁੱਜੀ

ਉਨ੍ਹਾਂ ਦੀ ਬਠਿੰਡਾ ਆਮਦ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿਚ ਸ਼ਹਿਰ ਦੇ ਵਪਾਰੀ, ਦੁਕਾਨਦਾਰ, ਨਗਰ ਨਿਗਮ ਦੇ ਕੌਸਲਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਚੇਅਰਮੈਨ, ਅਹੁੱਦੇਦਾਰ ਤੇ ਵਲੰਟੀਅਰ ਸਵਾਗਤ ਲਈ ਹਾਰ ਕੇ ਲੈ ਕੇ ਪੁੱਜੇ ਹੋਏ ਸਨ। ਇਸ ਦੌਰਾਨ ਸ਼੍ਰੀ ਮਹਿਤਾ ਦਾ ਢੋਲ ਢਮੱਕੇ ਨਾਲ ਸਵਾਗਤ ਕਰਦਿਆਂ ਫੁੱਲਾਂ ਦੀ ਬਰਖਾ ਕੀਤੀ ਗਈ ਤੇ ਉਨ੍ਹਾਂ ਨੂੰ ਦੂਜੀ ਵਾਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪ੍ਰਧਾਨਗੀ ਮਿਲਣ ‘ਤੇ ਵਧਾਈਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ

ਇਸ ਮੌਕੇ ਨਗਰ ਨਿਗਮ ਦੇ ਮੇਅਰ ਅਤੇ ਅਮਰਜੀਤ ਮਹਿਤਾ ਦੇ ਪੁੱਤਰ ਪਦਮਜੀਤ ਸਿੰਘ ਮਹਿਤਾ ਵੀ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਮਹਿਤਾ ਨੇ ਪੂਰੇ ਉਤਸ਼ਾਹ ਨਾਲ ਸਵਾਗਤ ਕਰਨ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਉਹ ਪਹਿਲਾਂ ਦੀ ਤਰ੍ਹਾਂ ਬਠਿੰਡਾ ਸ਼ਹਿਰ ਦੀ ਤਰੱਕੀ ਤੇ ਖੁਸ਼ਹਾਲੀ ਦੇ ਲਈ ਕੰਮ ਕਰਦੇ ਰਹਿਣਗੇ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਬਿਕਰਮ ਮਜੀਠਿਆ ਨੂੰ ਨਾਭਾ ਜੇਲ ਲੈ ਕੇ ਪੁੱਜੀ

0

Naba News: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਨਾਭਾ ਜੇਲ੍ਹ ਵਿਖੇ ਲਿਆਂਦਾ ਗਿਆ ਹੈ। ਉਹ ਇੱਥੇ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਰਹਿਣਗੇ ਅਤੇ ਉਸਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਨਾਭਾ ਜੇਲ੍ਹ ਵਿਚ ਮਜੀਠਿਆ ਦੀ ਆਮਦ ਨੂੰ ਦੇਖਦਿਆਂ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।

ਇਹ ਵੀ ਪੜ੍ਹੋ  ਵੱਡੀ ਖਬਰ; ਅਦਾਲਤ ਨੇ ਬਿਕਰਮ ਮਜੀਠਿਆ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਨਾਭਾ ਜੇਲ੍ਹ ‘ਚ ਜਾਵੇਗਾ ਰੱਖਿਆ

ਇਸ ਮੌਕੇ ਕੁੱਝ ਸਥਾਨਕ ਅਕਾਲੀ ਆਗੂਆਂ ਨੇ ਵੀ ਪੁੱਜਣ ਦਾ ਯਤਨ ਕੀਤਾ ਪ੍ਰੰਤੂ ਪੁਲਿਸ ਨੇ ਉਨ੍ਹਾਂ ਨੂੰ ਦੂਰ ਹੀ ਰੋਕ ਲਿਆ। ਜਿਕਰਯੋਗ ਹੈ ਕਿ 25 ਜੂਨ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਗਏ ਮਜੀਠਿਆ ਨੂੰ ਪਹਿਲੀ ਵਾਰ 26 ਜੂਨ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਇੱਕ ਹਫ਼ਤੇ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਉਸਤੋਂ ਬਾਅਦ 2 ਜੁਲਾਈ ਨੂੰ ਮੁੜ ਅਦਾਲਤ ਵੱਲੋਂ 4 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਤੇ ਹੁਣ ਅੱਜ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ

0

Moga News: ਪਿਛਲੇ ਦਿਨੀਂ ਆਪਣੇ ਕਲੀਨਿਕ ‘ਚ ਬੈਠੇ ਮਰੀਜ਼ਾਂ ਦਾ ਇਲਾਜ਼ ਕਰ ਰਹੇ ਮੋਗਾ ਦੇ ਡਾਕਟਰ ਅਨਿਲਜੀਤ ਕੰਬੋਜ਼ ਉਪਰ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਨ੍ਹਾਂ ਦੀ ਹਾਲਾਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ। ਡਾ ਕੰਬੋਜ਼ ਦਾ ਮੋਗਾ ਦੀ ਮੈਡਾਸਿਟੀ ਹਸਪਤਾਲ ਵਿਚ ਇਲਾਜ਼ ਚੱਲ ਰਿਹਾ। ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ.ਅਨਿਲਜੀਤ ਕੰਬੋਜ਼ ‘ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਅੱਜ ਐਤਵਾਰ ਨੂੰ ਮੋਗਾ ਵਿਖੇ ਹਸਪਤਾਲ ਪੁੱਜ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਸਿਆ ਕਿ ਹਸਪਤਾਲ ਦੇ ਅੰਦਰ ਡਾਕਟਰ ਸਾਹਿਬ ਨੂੰ ਹਰ ਪ੍ਰਕਾਰ ਦੀ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਵੱਡੀ ਖਬਰ; ਅਦਾਲਤ ਨੇ ਬਿਕਰਮ ਮਜੀਠਿਆ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਨਾਭਾ ਜੇਲ੍ਹ ‘ਚ ਜਾਵੇਗਾ ਰੱਖਿਆ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਬਲਵੀਰ ਸਿੰਘ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਤੇ ਇਸ ਹਮਲੇ ਲਈ ਜਿੰਮੇਵਾਰ ਮੁਲਜਮਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਸਨੂੰ ਉਨ੍ਹਾਂ ਦੀਆਂ ਆਉਣ ਵਾਲੀਆਂ ਪੁਸ਼ਤਾਂ ਵੀ ਯਾਦ ਰੱਖਣਗੀਆਂ। ਡਾ ਬਲਵੀਰ ਸਿੰਘ ਨੇ ਇਸ ਮੌਕੇ ਮੋਗਾ ਦੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸਖਤ ਹਿਦਾਇਤ ਦਿੱਤੀ ਕਿ ਜਲਦ ਤੋਂ ਜਲਦ ਹਮਲਾਵਰਾਂ ਨੂੰ ਕਾਬੂ ਕੀਤਾ ਜਾਵੇ। ਦਸਣਾ ਬਣਦਾ ਹੈ ਕਿ ਮੋਗਾ ਸ਼ਹਿਰ ਦੀ ਨਾਮਵਰ ਹਸਤੀ ਡਾ ਕੰਬੋਜ਼ ਤੋਂ ਸਾਲ 2022 ਦੇ ਵਿਚ ਫ਼ਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਵੀ ਮੁਹੱਈਆਂ ਕਰਵਾਈ ਗਈ ਸੀ।

ਇਹ ਵੀ ਪੜ੍ਹੋ  Bikram majitha case; ਪੇਸ਼ੀ ਤੋਂ ਪਹਿਲਾਂ ਸਾਬਕਾ ਮੰਤਰੀ ਮਲੂਕਾ ਸਹਿਤ ਅਕਾਲੀ ਆਗੂ ਘਰਾਂ ‘ਚ ਨਜ਼ਰਬੰਦ

ਪ੍ਰੰਤੂ ਸੁਰੱਖਿਆ ਦੇ ਰਿਵਊ ਦੌਰਾਨ ਮਾਰਚ 2025 ਵਿਚ ਡਾ ਕੰਬੋਜ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਤੇ ਹੁਣ ਦੋ ਦਿਨ ਪਹਿਲਾਂ ਉਹ ਜਦ ਆਪਣੇ ਕਲੀਨਿਕ ਦੇ ਵਿਚ ਬੈਠੇ ਇਲਾਜ਼ ਕਰ ਰਹੇ ਸਨ ਤਦ ਦੋ ਨੌਜਵਾਨ ਬੀਮਾਰੀ ਦਾ ਬਹਾਨਾ ਲਗਾ ਕੇ ਅੰਦਰ ਆਏ ਤੇ ਇਸ ਦੌਰਾਨ ਉਨ੍ਹਾਂ ਡਾਕਟਰ ਉਪਰ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖਬਰ; ਅਦਾਲਤ ਨੇ ਬਿਕਰਮ ਮਜੀਠਿਆ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਨਾਭਾ ਜੇਲ੍ਹ ‘ਚ ਜਾਵੇਗਾ ਰੱਖਿਆ

SAS Nagar News: ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਐਤਵਾਰ ਨੂੰ ਭਾਰੀ ਸੁਰੱਖਿਆ ਹੇਠ ਮੁੜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸ: ਮਜੀਠਿਆ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਆਦੇਸ਼ ਦਿੱਤੇ। ਨਿਆਂਇਕ ਹਿਰਾਸਤ ਦੌਰਾਨ ਸ਼੍ਰੀ ਮਜੀਠਿਆ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਰੱਖਿਆ ਜਾਵੇਗਾ। ਜਿਸਤੋਂ ਬਾਅਦ 19 ਜੁਲਾਈ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼;5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਅੱਜ ਉਨ੍ਹਾਂ ਦੇ ਨਿਆਂਇਕ ਹਿਰਾਸਤ ਦੀ ਅਰਜ਼ੀ ਲਗਾਈ ਗਈ ਸੀ। ਅਦਾਲਤ ਵਿਚ ਸੁਣਵਾਈ ਤੋਂ ਬਾਅਦ ਸਰਕਾਰ ਦੇ ਵਕੀਲਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪਹਿਲਾਂ 12 ਦਿਨ ਦਾ ਪੁਲਿਸ ਰਿਮਾਂਡ ਲੈ ਚੁੱਕੇ ਹਨ ਅਤੇ ਬੀਐਨਐਸ ਦੇ ਤਹਿਤ 3 ਦਿਨ ਹੋਰ ਪੁਲਿਸ ਰਿਮਾਂਡ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਾਂਚ ਟੀਮ ਨੂੰ ਬਿਕਰਮ ਮਜੀਠਿਆ ਤੋਂ ਕੋਈ ਪੁਛਗਿਛ ਕਰਨੀ ਹੋਵੇ ਜਾਂ ਕਿੱਤੇ ਜਾਂਚ ਲਈ ਨਾਲ ਲੈ ਕੇ ਜਾਣਾ ਹੋਵੇ ਤਾਂ ਉਹ ਅਦਾਲਤ ਵਿਚ ਅਰਜ਼ੀ ਲਗਾ ਕੇ ਮੁੜ ਉਸਦਾ ਰਿਮਾਂਡ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੁਛਗਿਛ ਦੌਰਾਨ ਕਾਫ਼ੀ ਅਹਿਮ ਖੁਲਾਸੇ ਹੋਏ ਹਨ।

ਇਹ ਵੀ ਪੜ੍ਹੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਇਸਤੋਂ ਪਹਿਲਾਂ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਚੱਲ ਰਹੇ ਮਜੀਠਿਆ ਨੂੰ ਇਸਤੋਂ ਪਹਿਲਾਂ ਵਿਜੀਲੈਂਸ ਦੋ ਵਾਰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਚੁੱਕੀ ਹੈ।ਪਹਿਲਾਂ ਅਦਾਲਤ ਵੱਲੋਂ ਮਜੀਠਿਆਂ ਦਾ ਇੱਕ ਹਫ਼ਤੇ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਤੇ ਦੂਜੀ ਵਾਰ ਚਾਰ ਦਿਨਾਂ ਦੇ ਰਿਮਾਂਡ ਉਪਰ ਹਨ, ਜੋਕਿ ਅੱਜ ਖਤਮ ਹੋ ਰਿਹਾ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੀ ਟੀਮ ਬੀਤੇ ਕੱਲ੍ਹ ਸ: ਮਜੀਠੀਆ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵੀ ਪੁੱਜੀ ਸੀ, ਜਿੱਥੇ ਮਜੀਠੀਆ ਪਰਿਵਾਰ ਦੀ ਸਰਾਇਆ ਡਿਸਟਿਲਰੀ ਲੱਗੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram majitha case; ਪੇਸ਼ੀ ਤੋਂ ਪਹਿਲਾਂ ਸਾਬਕਾ ਮੰਤਰੀ ਮਲੂਕਾ ਸਹਿਤ ਅਕਾਲੀ ਆਗੂ ਘਰਾਂ ‘ਚ ਨਜ਼ਰਬੰਦ

0

Bathinda News: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਲੰਘੀ 25 ਜੂਨ ਨੂੰ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਐਤਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ੀ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਖਬਰ ਸਾਹਮਣੇ ਆਈ ਹੈ।ਬਠਿੰਡਾ ਦੇ ਵਿੱਚ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਨੂੰ ਉਨ੍ਹਾਂ ਦੇ ਪਿੰਡ ਮਲੂਕਾ ਵਿਖੇ ਤੜਕਸਾਰ ਕਰੀਬ ਪੰਜ ਵਜੇ ਪੁਲਿਸ ਵੱਲੋਂ ਘਰ ‘ਚ ਹੀ ਨਜ਼ਰਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਹੀ ਸ: ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਸੀ। ਉਨ੍ਹਾਂ ਪੰਜਾਬੀ ਖਬਰਸਾਰ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਆਪਣੇ ਘਰ ਦੇ ਅੱਗੇ ਪੁਲਿਸ ਲੱਗੇ ਹੋਣ ਦੀ ਪੁਸ਼ਟੀ ਕਰਦੇ ਦੱਸਿਆ ਕਿ ਅੱਜ ਪਾਰਟੀ ਵੱਲੋਂ ਸ: ਮਜੀਠਿਆ ਦੀ ਪੇਸ਼ੀ ਮੌਕੇ ਮਹਾਲੀ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਉਲੀਕਿਆ ਗਿਆ ਸੀ ਪਰੰਤੂ ਫਿਰ ਵੀ ਪੁਲਿਸ ਨੇ ਉਹਨਾਂ ਸਹਿਤ ਕਈ ਆਗੂਆਂ ਨੂੰ ਅੱਜ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

ਉਨ੍ਹਾਂ ਦੱਸਿਆ ਕਿ ਪ੍ਰਦੀਪ ਸਿੰਘ ਡੀ. ਐੱਸ.ਪੀ ਫੂਲ ਦੀ ਅਗਵਾਈ ਹੇਠ ਫੋਰਸ ਸਵੇਰੇ  4 ਵਜੇ ਵੱਡੇ ਤੜਕੇ ਉਨ੍ਹਾਂ ਦੇ ਘਰ ਅੱਗੇ ਪੁੱਜ ਗਈ ਸੀ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਪਿਛਲੀ ਪੇਸ਼ੀ ਦੌਰਾਨ ਅਕਾਲੀ ਦਲ ਵੱਲੋਂ ਉਹਨਾਂ ਦੀ ਹਮਾਇਤ ਵਿੱਚ ਮਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਜਿਸ ਕਾਰਨ ਪੁਲਿਸ ਨੂੰ ਇਸ ਇਕੱਠ ਨੂੰ ਰੋਕਣ ਲਈ ਕਾਫੀ ਤਰਤੱਦ ਕਰਨਾ ਪਿਆ ਸੀ। ਜਿਸਦੇ ਚਲਦੇ ਇਸ ਵਾਰ ਪਹਿਲਾਂ ਹੀ ਇਹ ਕਾਰਵਾਈ ਕਰ ਦਿੱਤੀ ਗਈ। 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

0

👉ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ‘ਜਰਨੈਲਾਂ’ ਨੂੰ ਜਵਾਬਦੇਹ ਬਣਾਇਆ ਜਾਵੇਗਾ
👉ਸੂਬੇ ਦੇ ਪੇਂਡੂ ਵਿਕਾਸ ਫੰਡ ਦੇ ਹਿੱਸੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਕੀਤੀ ਨਿੰਦਾ
👉ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ-ਪੱਖੀ ਕਦਮਾਂ ਬਾਰੇ ਦੱਸਿਆ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਇਹ ਪਾਪ ਕਰਨ ਦੀ ਹਿੰਮਤ ਨਾ ਕਰੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਨਸ਼ਿਆਂ ਕਾਰਨ ਪੰਜਾਬ ਨੂੰ ਹੋਏ ਭਾਰੀ ਨੁਕਸਾਨ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼;5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੀੜਤਾਂ ਦਾ ਘਾਣ ਕਰ ਕੇ ਤਸਕਰਾਂ ਦੇ ਵਧਣ-ਫੁੱਲਣ ‘ਤੇ ਸੂਬਾ ਸਰਕਾਰ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਜਾਂ ਢਾਹਿਆ ਜਾ ਰਿਹਾ ਹੈ ਤਾਂ ਜੋ ਇਹ ਹੋਰਾਂ ਨੂੰ ਇਸ ਪਾਸੇ ਆਉਣ ਤੋਂ ਰੋਕੇ।ਮੁੱਖ ਮੰਤਰੀ ਨੇ 3,500 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 19,000 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕਰਨ ਵਾਲੇ ਵਿਸ਼ਾਲ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਵਿੱਚ ਸੂਬੇ ਦੇ ਹਿੱਸੇ ਵਿੱਚੋਂ 6,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਜੇ ਇਹ ਫੰਡ ਜਾਰੀ ਕੀਤੇ ਜਾਂਦੇ ਹਨ ਤਾਂ ਸੂਬੇ ਦੀ ਹਰ ਸੜਕ ਬਣਾਈ ਜਾ ਸਕਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਕਿਹਾ ਕਿ ਸੂਬਾ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਲਬਧ ਫੰਡਾਂ ਦੀ ਵਧੀਆ ਵਰਤੋਂ ਕਰ ਰਿਹਾ ਹੈ।ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜਨਤਕ ਜਸ਼ਨ ਅਤੇ ਖ਼ੁਸ਼ੀ ਦੇ ਸਮਾਗਮ ਗਾਇਬ ਹੋ ਗਏ ਸਨ ਅਤੇ ਉਨ੍ਹਾਂ ਨੇ ਵਿਕਾਸ ਤੇ ਖੁਸ਼ਹਾਲੀ ਨੂੰ ਨਜ਼ਰਅੰਦਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਸ਼ਾਸਨਾਂ ਨੇ ਦਹਾਕਿਆਂ ਤੱਕ ਲੋਕਾਂ ਨੂੰ ਧੋਖਾ ਦਿੱਤਾ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕਾ ਪੈਦਾ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ਸੱਤਾ ਹੜੱਪਣ ਦੀ ਖੇਡ ਖੇਡਦੀਆਂ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਆਲੋਚਨਾ ਇਸ ਲਈ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸੜਦੇ ਹਨ।ਮੁੱਖ ਮੰਤਰੀ ਨੇ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਬਿਨਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਕਰੀਆਂ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਿਧਾਇਕਾਂ ਨੂੰ ਦਿੱਤੀਆਂ ਜਾਂਦੀਆਂ ਕਈ-ਕਈ ਪੈਨਸ਼ਨਾਂ ਖਤਮ ਕਰ ਦਿੱਤੀਆਂ, ਜਿਸ ਨਾਲ ਜਨਤਕ ਫੰਡਾਂ ਦੀ ਕਾਫ਼ੀ ਬੱਚਤ ਹੋਈ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ 17 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਸ਼ੁਰੂ ਕਰਨ ਉਪਰੰਤ 90 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਪਰਿਵਾਰਾਂ ‘ਤੇ ਵਿੱਤੀ ਬੋਝ ਕਾਫ਼ੀ ਘੱਟ ਗਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਘਰੇਲੂ ਖਪਤਕਾਰਾਂ ਤੋਂ ਇਲਾਵਾ ਕਿਸਾਨਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਅਰਥਚਾਰੇ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਸਿੰਚਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦ ਪਾਣੀ ਹੀ ਖੇਤੀਬਾੜੀ ਲਈ ਵਰਤਿਆ ਜਾਂਦਾ ਸੀ, ਜਦੋਂ ਕਿ ਹੁਣ ਇਹ ਵੱਧ ਕੇ 75 ਫ਼ੀਸਦ ਹੋ ਗਿਆ ਹੈ, ਜਿਸ ਨਾਲ ਦੂਰ-ਦਰਾਡੇ ਦੇ ਕਿਸਾਨਾਂ ਲਈ ਵੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਭੂਮੀਗਤ ਪਾਣੀ ਦੀ ਸੰਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਨੇ ਹਾਈਵੇਅ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਵਿੱਚ ਮਹਿਲਾ ਕਮਚਾਰੀਆਂ ਸਮੇਤ 1,597 ਨਵੇਂ ਭਰਤੀ ਅਤੇ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਸੂਬਿਆਂ ਦੇ ਨਾਲ-ਨਾਲ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਫਾਇਰ ਸਰਵਿਸਿਜ਼ ਵਿੱਚ ਔਰਤਾਂ ਦੀ ਭਰਤੀ ਲਈ ਸਰੀਰਕ ਮਾਪਦੰਡਾਂ ਨੂੰ ਬਦਲਣ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ ਅਤੇ ਪੰਜਾਬ ਅਜਿਹਾ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਜਦਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਪ੍ਰਗਤੀਸ਼ੀਲ ਸੁਧਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਧਾਰਮਿਕ ਵਖਰੇਵਿਆਂ ਵਿੱਚ ਵੰਡੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਨੂੰ ਅਣਗੌਲਿਆਂ ਕਰਦੀਆਂ ਰਹੀਆਂ। ਉਨ੍ਹਾਂ ਨੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਟੈਕਸਾਂ ਦੀ ਉਦਾਹਰਣ ਦਿੱਤੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਮਾਹੌਲ ਹੈ ਜੋ ਵਿਕਾਸ ਲਈ ਅਤਿ ਲੋੜੀਂਦਾ ਤੇ ਮਹੱਤਵਪੂਰਨ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ, ਪਿਛਲੇ ਤਿੰਨ ਸਾਲਾਂ ਵਿੱਚ ਇੱਕ ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਹੋਏ ਹਨ, ਜਿਸ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਸ਼ਾਨਦਾਰ ਬੁਨਿਆਦੀ ਢਾਂਚੇ, ਹੁਨਰਮੰਦ ਕਾਰਜਬਲ ਅਤੇ ਕਾਰੋਬਾਰ ਅਨੁਕੂਲ ਵਾਤਾਵਰਣ ਕਾਰਨ ਸੰਭਵ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911300