Saturday, May 2, 2026
Home Blog Page 62

CM Bhagwant Singh Mann ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

0

 👉ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 👉ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆ ਕੇ ਲੋਕਾਂ ਨੇ 2022 ਵਿੱਚ ’ਝਾੜੂ’ ਦੀ ਸਰਕਾਰ ਲਿਆਂਦੀ, ਉਦੋਂ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਸਾਕਾਰ ਹੋਣੇ ਸ਼ੁਰੂ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 👉ਜਿਸ ਦਿਨ ਜਲ੍ਹਿਆਂਵਾਲਾ ਬਾਗ ਵਿੱਚ ਸਾਡੇ 3,000 ਲੋਕਾਂ ਨੂੰ ਬੇਰਹਿਮੀ ਨਾਲ ਮਾਰਿਆ ਗਿਆ, ਉਸੇ ਸ਼ਾਮ ਮਜੀਠੀਆ ਪਰਿਵਾਰ ਮੀਟ ਦਾ ਲੁਤਫ਼ ਉਠਾ ਰਿਹਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Faridkot News: CM Bhagwant Singh Mann ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ।ਉਨ੍ਹਾਂ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਆਪਣੇ ਸ਼ਬਦੀ ਹਮਲੇ ਹੋਰ ਤਿੱਖੇ ਕਰਦਿਆਂ ਪਹਿਲਾਂ ਸੱਤਾ ਵਿੱਚ ਰਹੀਆਂ ਇਨ੍ਹਾਂ ਪਾਰਟੀਆਂ ਦੇ ਰਿਕਾਰਡ ’ਤੇ ਸਵਾਲ ਉਠਾਏ ਅਤੇ ਉਨ੍ਹਾਂ ’ਤੇ ਰਾਜਨੀਤੀ ਵਿੱਚ ਭਾਈ-ਭਤੀਜਾਵਾਦ ਅਤੇ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗਰੀਬੀ ਅਤੇ ਦਿਨੋਂ-ਦਿਨ ਵਧ ਰਹੀਆਂ ਮੁਸ਼ਕਲਾਂ ਲਈ ਕੇਂਦਰ ’ਤੇ ਵੀ ਨਿਸ਼ਾਨਾ ਸਾਧਿਆ।13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਹੋਰ ਰਹੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2027 ਦੀਆਂ ਚੋਣਾਂ ਨੂੰ ਆਪਣੀ ਸਰਕਾਰ ਦੇ ਹੱਕ ਵਿੱਚ ਸਪੱਸ਼ਟ ਮਾਹੌਲ ਐਲਾਨਦਿਆਂ ਕਿਹਾ ਕਿ ਜਿੱਥੇ ਕਾਂਗਰਸ ਦਾ ਨਾਤਾ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜਿਆ ਰਿਹਾ ਹੈ, ਉਥੇ ਹੀ ਅਕਾਲੀ ਦਲ ਆਪਣੇ ਕਾਲੇ ਕੁਕਰਮਾਂ ਕਰਕੇ ਪੂਰੀ ਤਰ੍ਹਾਂ ਬਦਨਾਮ ਹੋ ਚੁੱਕਾ ਹੈ ਅਤੇ ਇਹ ਸਿਰਫ਼ ਉਨ੍ਹਾਂ ਦੀ ’ਆਪ’ ਪਾਰਟੀ ਹੈ, ਜੋ ਬਿਹਤਰ ਸ਼ਾਸਨ-ਅਧਾਰਤ “ ਇੱਕੋ ਇੱਕ ਬਦਲ ਹੈ ਅਤੇ “ਰੰਗਲਾ ਪੰਜਾਬ” ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ।ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੈਤੋ ਦੀ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ, ਜਿਸਨੂੰ ਉਨ੍ਹਾਂ ਦੀ ਪਾਰਟੀ ਸਲਾਮ ਕਰਦੀ ਹੈ।ਉਨ੍ਹਾਂ ਕਿਹਾ ਕਿ ਸਾਹਿਤ ਹੋਵੇ ਜਾਂ ਸੰਘਰਸ਼, ਜਦੋਂ ਵੀ ਕਿਸੇ ਵੀ ਖੇਤਰ ਵਿੱਚ ਲੋੜ ਪਈ, ਜੈਤੋ ਹਮੇਸ਼ਾ ਅੱਗੇ ਵਧਿਆ ਅਤੇ ਸਭ ਤੋਂ ਅੱਗੇ ਹੋ ਖੜ੍ਹਾ ਹੋਇਆ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗੀ।

ਇਹ ਵੀ ਪੜ੍ਹੋ  Bathinda ਪੁੱਜੇ CM Bhagwant Mann ਦਾ ਵੱਡਾ Action, ਪੂਰੇ ਥਾਣੇ ਦੇ ਸਟਾਫ਼ ਨੂੰ ਬਦਲਿਆ

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਮਹਾਨ ਗੁਰੂ ਸਾਹਿਬਾਨ ਦੀ ਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।ਵਿਕਾਸ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਮਾਰੇ ਗਏ, ਦੀ ਗੱਲ ‘ਤੇ ਉਹ ਅੱਖਾਂ ਮੀਟ ਲੈਂਦੇ ਹਨ।ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਸਪੱਸ਼ਟ ਕਰਨ ਕਿ 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ’ਤੇ ਕੁਚਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਨਸ਼ਾ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜੋ ਇਨ੍ਹਾਂ ਆਗੂਆਂ ਦੇ ਸਰਕਾਰੀ ਵਾਹਨਾਂ ਜ਼ਰੀਏ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਅਕਾਲੀਆਂ ਨੂੰ ਉਨ੍ਹਾਂ ਦੇ ਕੁਕਰਮਾਂ ਦੀ ਲੰਬੀ ਚੌੜੀ ਸੂਚੀ ਲਈ ਲੋਕ ਕਦੇ ਵੀ ਮਾਫ਼ ਨਹੀਂ ਕਰਨਗੇ।ਇਸ ਦੌਰਾਨ ਵਿਧਾਨਕ ਕਾਰਵਾਈ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨ ਬਣਾਉਣ ਲਈ ਤਜਰਬੇਕਾਰ ਕਾਨੂੰਨੀ ਮਾਹਿਰਾਂ ਦੀ ਸਹਾਇਤਾ ਲਈ ਹੈ ਅਤੇ ਇਸ ਸਬੰਧੀ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  CM Bhagwant Singh Mann 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ,ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ, ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਰੁਖ਼ ਬਦਲਦੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਰਿਹਾ ਹੈ ਅਤੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਵਾਸਤੇ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।ਉਨ੍ਹਾਂ ਕਿਹਾ, “ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਜੱਗ ਜ਼ਾਹਰ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਭੇਂਟ ਕਰਨ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਹੋਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਿਰੋਪਾਓ ਭੇਂਟ ਕਰਨ ਵਾਲੇ ਜਥੇਦਾਰ ਅਰੂੜ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।”’’ਇਤਿਹਾਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਦੋਗਲੇ ਕਿਰਦਾਰ ਦਾ ਸੱਚ ਇਤਿਹਾਸ ਦੇ ਪੰਨਿਆਂ ’ਤੇ ਉੱਕਰਿਆ ਹੈ, ਜਿਸ ਨੂੰ ਮਿਟਾਇਆ ਨਹੀਂ ਜਾ ਸਕਦਾ ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ’ਚ ਛੁਰਾ ਮਾਰਨ ਤੋਂ ਲੈ ਕੇ ਕੌਮ ਨਾਲ ਧ੍ਰੋਹ ਕਮਾਉਣ ਤੱਕ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”ਕਾਂਗਰਸ ਨੂੰ ਕਰੜੀ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਚੋਟੀ ਦੇ ਨੇਤਾ ਨੇ ਹਾਲ ਹੀ ਦੌਰਾਨ ਹੋਈ ਇੱਕ ਰੈਲੀ ਵਿੱਚ ਉਨ੍ਹਾਂ ਨੂੰ ਜਨਤਕ ਤੌਰ ’ਤੇ ਝਿੜਕਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ, “ਕਾਂਗਰਸ ਇੱਕ ਦੁਫਾੜ ਹੋਈ ਪਾਰਟੀ ਹੈ, ਜੋ ਅੰਦਰੂਨੀ ਖਿੱਚੋਤਾਣ ਕਾਰਨ ਢਹਿ-ਢੇਰੀ ਹੋਣ ਦੇ ਕੰਢੇ ਹੈ ।” ਉਨ੍ਹਾਂ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਨੂੰ ਇਕਜੁੱਟ ਕਰਨ ਲਈ ਭੇਜੇ ਗਏ ਆਗੂਆਂ ਨੂੰ ਉਨ੍ਹਾਂ ਦੇ ਨਾਮ ਤੱਕ ਨਹੀਂ ਉਚਾਰਣੇ ਆਉਂਦੇ।’’”2027 ਦੀ ਚੋਣ ਦੀ ਰੂਪ-ਰੇਖਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਕੋਲ ਚੁਣਨ ਲਈ ਤਿੰਨ ਕਲਮਾਂ ਹੋਣਗੀਆਂ।”ਉਨ੍ਹਾਂ ਕਿਹਾ, “ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਦੀ ਸਿਆਹੀ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਇਸੇ ਤਰ੍ਹਾਂ ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਿਆਹੀ ਹੈ।” ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਤੀਜੀ ਕਲਮ ਆਪ ਦੀ ਹੈ, ਜੋ ਕਿ ਲੋਕ-ਪੱਖੀ ਤੇ ਵਿਕਾਸਸ਼ੀਲ ਪਹਿਲਕਦਮੀਆਂ ਰਾਹੀਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾ ਕੇ ਇਸ ਦੀ ਸ਼ਾਨ-ਬਹਾਲੀ ਕਰ ਰਹੀ ਹੈ।”

ਇਹ ਵੀ ਪੜ੍ਹੋ  ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਸੁਚੱਜੇ ਸ਼ਾਸਨ ਪ੍ਰਬੰਧਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਨਾਲ ਸੂਬੇ ਦੀ ਬਦਲੀ ਨੁਹਾਰ ਦੀ ਤਸਵੀਰ ਸਪੱਸ਼ਟ ਦਿਖ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਬੜੀ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੀ ਅਪਗ੍ਰੇਡੇਸ਼ਨ ਰਾਹੀਂ ਮੁੜ ਸੂਬੇ ’ਤੇ ਹੀ ਲਗਾਇਆ ਜਾ ਰਿਹਾ ਹੈ।ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65000 ਤੋਂ ਵੱਧ ਨੌਕਰੀਆਂ ਦਿੱਤੀਆਂ , ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ਾ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 71 ਫੀਸਦੀ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ 90 ਫੀਸਦੀ ਤੱਕ ਪੁੱਜ ਜਾਵੇਗੀ।”ਸਿੱਖਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਫ਼ਤ ਸਹੂਲਤਾਂ ਗ਼ਰੀਬੀ ਨੂੰ ਖਤਮ ਨਹੀਂ ਕਰ ਸਕਦੀਆਂ। ਸਿੱਖਿਆ ਇਕਲੌਤਾ ਸਾਧਨ ਹੈ ਜਿਸ ਰਾਹੀਂ ਲੋਕਾਂ ਨੂੰ ਉੱਚਾ ਚੁੱਕਿਆ ਸਕਦਾ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਦਿਆ ਉਹ ਚਾਨਣ ਹੈ ਜੋ ਹਨੇਰੇ ਦੂਰ ਕਰਦਾ ਹੈ, ਇਸ ਲਈ ਅਸੀਂ ਸਿੱਖਿਆ ਨੂੰ ਵਡੇਰੀ ਤਰਜੀਹ ਦੇ ਰਹੇ ਹਾਂ।”ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ,“ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 1.65 ਲੱਖ ਇਲਾਜ ਮੁਹੱਈਆ ਕਰਵਾਏ ਗਏ ਹਨ।” ਉਨ੍ਹਾਂ ਲੋਕਾਂ ਅਜਿਹੀ ਲਾਭਕਾਰੀ ਸਕੀਮਾਂ ਤੋਂ ਪੂਰਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।ਬਿਜਲੀ ਸਪਲਾਈ ਬਾਰੇ ਉਨ੍ਹਾਂ ਕਿਹਾ, “ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਦਲਾਅ ਸਾਫ਼ ਦੇਖਿਆ ਜਾ ਰਿਹਾ ਹੈ।” ਉਨ੍ਹਾਂ ਦੁਹਰਾਇਆ, “ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।’’”ਸਮਾਜ ਭਲਾਈ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”ਇਕੱਠ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਨਾਲ ਜੁੜਨ ਦਾ ਅਸਲ ਮੰਚ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਭਰੋਸਾ ਤੋੜਿਆ ਅਤੇ ਸੂਬੇ ਨੂੰ ਲੁੱਟਿਆ, ਪਰ ਫੇਰ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ, ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”ਜੈਤੋ ਦੀ ਇਤਿਹਾਸਕ ਧਰਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ ਅਤੇ ਪੰਜਾਬ ਦੀ ਕਿਸਮਤ ਵਿੱਚ ਜ਼ਰਖੇਜ਼ ਭੋਇੰ ਦਾ ਬਹੁਤ ਵੱਡਾ ਯੋਗਦਾਨ ਪਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਰਵਾਇਤੀ ਆਗੂ ਚਾਂਦੀ ਦੇ ਚਮਚਿਆਂ ਨਾਲ ਪੈਦਾ ਹੋਏ ਸਨ ਅਤੇ ਉਨ੍ਹਾਂ ਨੇ ਦੇਸ਼ ਲਈ ਨਾ ਕਦੇ ਕੁਝ ਕੀਤਾ ਤੇ ਨਾ ਹੀ ਦੁੱਖ ਜਰਿਆ।” ਉਨ੍ਹਾਂ ਕਿਹਾ, “ਉਹ ਮੰਨਦੇ ਰਹੇ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਅਧਿਕਾਰ ਹੈ, ਪਰ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ।’’

ਇਹ ਵੀ ਪੜ੍ਹੋ  ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਭਲਾਈ ਬਾਰੇ ਚਰਚਾ ਕਰਨ ਦੀ ਬਜਾਏ, ਉਹ ਮੱਝਾਂ ਬਾਰੇ ਗੱਲ ਕਰਦੇ ਹਨ, ਜੋ ਕਿ ਇੱਕ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਕਈ ਮੌਕੇ ਮਿਲਣ ਦੇ ਬਾਵਜੂਦ, ਉਨ੍ਹਾਂ ਨੇ ਰਾਜ ਨੂੰ ਲੁੱਟਿਆ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।ਵਿਰੋਧੀ ਧਿਰ ਦੇ ਆਚਰਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸਲ ਮੁੱਦੇ ਉਠਾਉਣ ਦੀ ਬਜਾਏ, ਉਹ ਦੂਸ਼ਣਬਾਜ਼ੀ ਜਾਂ ਚਿੱਕੜ ਉਛਾਲਣ ਵਿੱਚ ਮਸਰੂਫ਼ ਹਨ ਅਤੇ ਸੂਬੇ ਦੇ ਵਡਮੁੱਲੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਤੇ ਕਾਬਿਜ਼ ਹੋਣਾ ਹੈ, ਲੋਕਾਂ ਦੀ ਭਲਾਈ ਨਹੀਂ।”‘ਆਪ’ ਦੇ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਸਰੇ ਸੱਤਾ ਹਥਿਆਉਣ ਦੀਆਂ ਘਾੜਤਾਂ ਵਿੱਚ ਰੁੱਝੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਏਜੰਡਾ ਪਰਿਵਾਰ ਭਲਾਈ ਹੈ, ਸਾਡਾ ਲੋਕਾਂ ਦੀ ਭਲਾਈ।” ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ, ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ, ਜੋ ਅਣਥੱਕ ਮਿਹਨਤ ਕਰ ਰਹੀ ਹੈ।’’”ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀ ਯਾਦ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਭਲਾਈ ਦਾ ਏਜੰਡਾ ਤੈਅ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।’’ਹੋਰ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਪੰਜਾਬ ਵਿਰੋਧੀ ਤਾਕਤਾਂ ਨਾਲ ਖੜ੍ਹਾ ਰਿਹਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਆਪ ਸਿਸਟਮ ਬਦਲਣ ਲਈ ਬਣਾਈ ਗਈ ਸੀ ਅਤੇ ਇਸ ਦੀ ਅਗਵਾਈ ਹੇਠ ਪੰਜਾਬ, ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।’’ਰਾਸ਼ਟਰੀ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਦੇਸ਼ ’ਤੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਦੀ ਭਲਾਈ ਬਾਰੇ ਜਾਣਕਾਰੀ ਨਹੀਂ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦੇਸ਼ ਦੀ ਅਗਵਾਈ ਇੱਕ ਅਜਿਹੇ ਭੱਦਰ-ਪੁਰਸ਼ ਕਰ ਰਹੇ ਹਨ, ਜੋ ਜ਼ਿਆਦਾ ਸਮਾਂ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।’’ ਉਨ੍ਹਾਂ ਕਿਹਾ, ‘‘ਐਲਪੀਜੀ ਅਤੇ ਤੇਲ ਸੰਕਟ ਦਾ ਅੰਦਾਜ਼ਾ ਲਗਾਇਆ ਜਾਣਾ ਚਾਹੀਦਾ ਸੀ।’’ਇਸ ਤੋਂ ਪਹਿਲਾਂ, ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਸਾਬਤ ਹੋਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਅਤੇ ਪਾਰਟੀ ਵੱਡੇ ਫਤਵੇ ਨਾਲ ਸੱਤਾ ਵਿੱਚ ਵਾਪਸ ਆਵੇਗੀ।’’ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

0

👉ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਵਾਅਦਾ: ਡੀਜੀਪੀ ਗੌਰਵ ਯਾਦਵ
👉ਦੋਸ਼ੀ ਅਮਨਪ੍ਰੀਤ ਸਿੰਘ ਨੇ ਸੁੱਟਿਆ ਸੀ ਗ੍ਰਨੇਡ, ਗੁਰਤੇਜ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਸੀ ਵਾਰਦਾਤ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ – ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ – ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ।

ਇਹ ਵੀ ਪੜ੍ਹੋ  CM Bhagwant Singh Mann 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ,ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਸ ਦੇ ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।ਇਹ ਕਾਰਵਾਈ, ਉਕਤ ਮਾਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ – ਬਲਵਿੰਦਰ ਲਾਲ ਉਰਫ਼ ਸ਼ਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ- ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਨਾਲ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ, ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸੱਤ ਮੁਲਜ਼ਮ ਹੁਣ ਪੁਲਿਸ ਹਿਰਾਸਤ ਵਿੱਚ ਹਨ। ਇਸ ਦੌਰਾਨ ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਐਸ.ਕੇ. ਵਰਮਾ, ਆਈ.ਜੀ.ਪੀ. ਇੰਟੈਲੀਜੈਂਸ ਡਾ. ਸੁਖਚੈਨ ਸਿੰਘ ਗਿੱਲ, ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਵੀ ਮੌਜੂਦ ਸਨ।ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਪੁਰਤਗਾਲ ਵਿੱਚ ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰ ਬਲਜੋਤ ਸਿੰਘ ਉਰਫ਼ ਜੋਤ ਅਤੇ ਜਰਮਨੀ ਤੋਂ ਹਰਜੀਤ ਸਿੰਘ ਲਾਡੀ ਵੱਲੋਂ 2 ਲੱਖ ਰੁਪਏ ਦੇ ਵਿੱਤੀ ਇਨਾਮ ਦਾ ਵਾਅਦਾ ਕਰਕੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਪ੍ਰੇਰਿਆ ਗਿਆ ਸੀ।

ਇਹ ਵੀ ਪੜ੍ਹੋ  Sri Muktsar Sahib Police “ਗੈਂਗਸਟਰਾਂ ਤੇ ਵਾਰ” ਮੁਹਿੰਮ ਅਧੀਨ 13 ਨਾਕੇ ਲਗਾ ਕੇ ਸ਼ਰਾਰਤੀ ਅੰਨਸਰਾਂ ਖਿਲਾਫ ਕਾਰਵਾਈ

ਉਨ੍ਹਾਂ ਕਿਹਾ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟਸ ਅਤੇ ਸਬ-ਮਾਡਿਊਲਾਂ ਦੀ ਵਰਤੋਂ ਕੀਤੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਗੁਰਤੇਜ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਲਗਭਗ ਛੇ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗੁਰਤੇਜ ਨੇ ਆਪਣੇ ਸਹਿ-ਦੋਸ਼ੀ ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਨਾਲ ਮਿਲ ਕੇ 28 ਮਾਰਚ, 2026 ਨੂੰ ਐਸਬੀਐਸ ਨਗਰ ਦੇ ਪਿੰਡ ਭਾਰਾਪੁਰ ਵਿਖੇ ਜਸਵੀਰ ਉਰਫ਼ ਜੱਸੀ ਤੋਂ ਹਥਿਆਰਾਂ ਅਤੇ ਗ੍ਰਨੇਡਾਂ ਦੀ ਖੇਪ ਹਾਸਲ ਕੀਤੀ ਸੀ ਅਤੇ ਗੁਰਤੇਜ ਬਾਅਦ ਵਿੱਚ ਵਾਰਦਾਤ ਨੂੰ ਅੰਜਾਮ ਲਈ ਅਮਨਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਿਆ ਸੀ।ਡੀਜੀਪੀ ਨੇ ਕਿਹਾ ਕਿ 1 ਅਪ੍ਰੈਲ ਨੂੰ, ਰੇਕੀ ਕਰਨ ਤੋਂ ਬਾਅਦ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ, ਜਦੋਂ ਕਿ ਗੁਰਤੇਜ ਸਿੰਘ ਨੇ ਹੈਂਡਲਰ ਦੇ ਨਿਰਦੇਸ਼ਾਂ ਮੁਤਾਬਿਕ ਆਪਣੇ ਮੋਬਾਈਲ ਫੋਨ ’ਤੇ ਇਸ ਵਾਰਦਾਤ ਨੂੰ ਰਿਕਾਰਡ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ।ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਅਤੇ ਹਰਿਆਣਾ ਦੇ ਡੀਜੀਪੀਜ਼ ਦਾ ਧੰਨਵਾਦ ਕੀਤਾ ਅਤੇ ਇਸ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਮੁਲਜ਼ਮਾਂ ਨੂੰ ਫੜਨ ਵਿੱਚ ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਐਸ.ਟੀ.ਐਫ. ਵੱਲੋਂ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harsimrat Kaur Badal ਨੇ ਬਠਿੰਡਾ ‘ਚ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

👉ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰਨ ਦੀ ਕੀਤੀ ਅਪੀਲ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਭੁੱਚੋ ਮੰਡੀ ਵਿਚ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਪ੍ਰਭਾਵਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍ਹੇ ਦੇ ਨਾਲ-ਨਾਲ ਮਾਲਵਾ ਪੱਟੀ ਵਿਚ ਗੜ੍ਹੇਮਾਰੀ ਕਾਰਨ ਜਿਹੜੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕਿਸਾਨਾਂ ਦੀ ਹਾਲਾਤ ਬਾਰੇ ਕੁਝ ਨਹੀਂ ਬੋਲ ਰਹੇ ਤੇ ਮੁਆਵਜ਼ੇ ਦਾ ਐਲਾਨ ਨਹੀਂ ਕਰ ਰਹੇ ਹਾਲਾਂਕਿ ਉਹਨਾਂ ਨੇ ਇਲਾਕੇ ਵਿਚ ਰਾਤ ਵੀ ਬਿਤਾਈ ਹੈ।

ਇਹ ਵੀ ਪੜ੍ਹੋ  ਚੋਰਾਂ ਦੇ ਹੌਸਲੇ ਬੁਲੰਦ; ਚੋਰੀ ਕਰਨ ਆਏ ਚੋਰ ਘਰ ‘ਚ ਮੁਰਗਾ ਬਣਾ ਕੇ ਵੀ ਖਾ ਗਏ !

ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਫਸਲ ਜੋ ਵਾਢੀ ਵਾਸਤੇ ਤਿਆਰ ਸੀ, ਹਜ਼ਾਰਾਂ ਏਕੜ ਵਿਚ ਤਬਾਹ ਹੋ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਬੀਤੇ ਸਮੇਂ ਵਿਚ ਇਹ ਦਾਅਵਾ ਕੀਤਾ ਸੀ ਕਿ ਸਰਕਾਰ ਮੁਰਗੀਆਂ ਤੇ ਬੱਕਰੀਆਂ ਦਾ ਵੀ ਮੁਆਵਜ਼ਾ ਦੇਵੇਗੀ ਪਰ ਬੀਤੇ ਸਮੇਂ ਵਾਂਗੂ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਵਿਚ ਹੋਏ ਝੋਨੇ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲਿਆ ਤੇ ਇਸ ਵਾਰ ਵੀ ਸਰਕਾਰ ਮੁਆਵਜ਼ਾ ਦੇਣ ਦੇ ਰੌਂਅ ਵਿਚ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਹਾਲਾਤ ਬਹੁਤ ਮਾੜੀ ਹੈ। ਉਹਨਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਨਾ ਦਿੱਤੀ ਤਾਂ ਅਗਲੀ ਅਕਾਲੀ ਦਲ ਦੀ ਸਰਕਾਰ 2027 ਵਿਚ ਕਿਸਾਨਾਂ ਨੂੰ ਮੁਆਵਜ਼ਾ ਪ੍ਰਦਾਨ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

0

👉ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ‘ਚ ਪੁੱਜਣ ਦੀ ਕੀਤੀ ਅਪੀਲ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ।

ਇਹ ਵੀ ਪੜ੍ਹੋ  ਕਰੰਟ ਲੱਗਣ ਕਾਰਨ PSPCL ਦੇ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਂਨ ਦੀ ਹੋਈ ਮੌ/ਤ

ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਿਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਬੈਠਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਨੂੰ ਸਦਾ ਪੱਤਰ ਭੇਜੇ ਜਾ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“ਸਵਰਨਕਾਰ ਸਮਾਜ ਦੀ ਇਕਤਾ ਹੀ ਮੇਰੀ ਸਭ ਤੋਂ ਵੱਡੀ ਤਾਕਤ”–ਕਰਤਾਰ ਸਿੰਘ ਜੋੜਾ

0

👉ਚੌਥੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਰੱਖੇ ਵਿਚਾਰ, ਮੈਂਬਰਾਂ ਵੱਲੋਂ ਭਰਪੂਰ ਸਨਮਾਨ
Bathinda News: ਬਠਿੰਡਾ ਵਿੱਚ ਅੱਜ ਪੰਜਾਬ ਸਵਰਨਕਾਰ ਸੰਘ ਦੇ ਨਵ-ਨਿਯੁਕਤ ਪ੍ਰਧਾਨ ਕਰਤਾਰ ਸਿੰਘ ਜੋੜਾ ਵੱਲੋਂ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਚੌਥੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ’ਤੇ ਸਵਰਨਕਾਰ ਸਮਾਜ ਦਾ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਸੰਘ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਰਤਾਰ ਸਿੰਘ ਜੋੜਾ ਨੇ ਕਿਹਾ ਕਿ ਚੌਥੀ ਵਾਰ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ, ਪਰ ਇਹ ਜਿੱਤ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਵਰਨਕਾਰ ਸਮਾਜ ਦੀ ਇਕਤਾ, ਭਰੋਸੇ ਅਤੇ ਸੰਘਰਸ਼ ਦੀ ਜਿੱਤ ਹੈ।

ਇਹ ਵੀ ਪੜ੍ਹੋ  ਕਰੰਟ ਲੱਗਣ ਕਾਰਨ PSPCL ਦੇ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਂਨ ਦੀ ਹੋਈ ਮੌ/ਤ

ਉਨ੍ਹਾਂ ਕਿਹਾ ਕਿ ਸਮਾਜ ਨੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ’ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਦੌਰਾਨ ਸਵਰਨਕਾਰ ਸਮਾਜ ਵੱਲੋਂ ਉਨ੍ਹਾਂ ’ਤੇ ਕੀਤਾ ਗਿਆ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਯਕੀਨ ਦਿਵਾਇਆ ਕਿ ਇਸ ਭਰੋਸੇ ਨੂੰ ਕਦੇ ਟੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਹਰ ਮੈਂਬਰ ਦੇ ਹਿੱਤਾਂ ਦੀ ਰੱਖਿਆ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ।ਕਰਤਾਰ ਸਿੰਘ ਜੋੜਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸੰਘ ਦਾ ਮੁੱਖ ਧਿਆਨ ਨੌਜਵਾਨ ਸਵਰਨਕਾਰਾਂ ਨੂੰ ਇਕੱਠਾ ਕਰਨ, ਉਨ੍ਹਾਂ ਨੂੰ ਵਧੀਆ ਟ੍ਰੇਨਿੰਗ ਮੁਹੱਈਆ ਕਰਵਾਉਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ’ਤੇ ਰਹੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਹਮਣੇ ਸਮਾਜ ਦੀਆਂ ਸਮੱਸਿਆਵਾਂ ਨੂੰ ਡੱਟ ਕੇ ਉਠਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਚੋਰਾਂ ਦੇ ਹੌਸਲੇ ਬੁਲੰਦ; ਚੋਰੀ ਕਰਨ ਆਏ ਚੋਰ ਘਰ ‘ਚ ਮੁਰਗਾ ਬਣਾ ਕੇ ਵੀ ਖਾ ਗਏ !

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਵਰਨਕਾਰ ਸੰਘ ਹਮੇਸ਼ਾਂ ਆਪਣੇ ਹਰ ਮੈਂਬਰ ਦੇ ਨਾਲ ਖੜ੍ਹਾ ਰਹੇਗਾ, ਚਾਹੇ ਖੁਸ਼ੀ ਦਾ ਸਮਾਂ ਹੋਵੇ ਜਾਂ ਮੁਸ਼ਕਲ ਦੀ ਘੜੀ। ਇਸ ਮੌਕੇ ਉਨ੍ਹਾਂ ਨੇ ਸੰਘ ਦੇ ਹੋਰ ਪਦਾਧਿਕਾਰੀਆਂ ਦਾ ਵੀ ਜ਼ਿਕਰ ਕਰਦੇ ਹੋਏ ਕਿਹਾ ਕਿ ਜਨਰਲ ਸਕੱਤਰ ਮੁਖਤਿਆਰ ਸਿੰਘ ਸੋਨੀ ਅਤੇ ਖਜਾਂਚੀ ਬਲਵਿੰਦਰ ਕੁਮਾਰ ਸਰਰਾਫ ਦੇ ਨਾਲ ਮਿਲ ਕੇ ਇਕ ਮਜ਼ਬੂਤ ਟੀਮ ਵਜੋਂ ਸਮਾਜ ਦੀ ਸੇਵਾ ਕੀਤੀ ਜਾਵੇਗੀ।ਅੰਤ ਵਿੱਚ ਸੰਘ ਦੇ ਮੈਂਬਰਾਂ ਵੱਲੋਂ ਕਰਤਾਰ ਸਿੰਘ ਜੋੜਾ ਦਾ ਭਰਪੂਰ ਸਵਾਗਤ ਕੀਤਾ ਗਿਆ। ਉਨ੍ਹਾਂ ਸਾਰੇ ਹਾਜ਼ਰ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਹੀ ਸੰਘ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਇਕਜੁਟਤਾ ਬਣੀ ਰਹੇਗੀ।ਇਸ ਮੌਕੇ ਸੰਘ ਦੇ ਰਾਜ ਸਕੱਤਰ ਰਜਿੰਦਰ ਸਿੰਘ ਖੁਰਮੀ, ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ ਕੁੱਕੂ, ਸ਼ਹਿਰੀ ਪ੍ਰਧਾਨ ਭੋਲਾ ਸਿੰਘ ਸਦਿਯੌੜਾ, ਸ਼ਹਿਰੀ ਮਹਾਂ ਸਕੱਤਰ ਹਰਸ਼ ਭੋਲਾ (ਸੰਜੇ), ਸਕੱਤਰ ਹਰਿੰਦਰ ਜੌੜਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MLA Kulwant Singh ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਭਰਵੀਂ ਮੀਟਿੰਗ

👉ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕੌਂਸਲਰ, ਸਾਬਕਾ ਕੌਂਸਲਰ ਵੀ ਰਹੇ ਵੱਡੀ ਗਿਣਤੀ ਵਿੱਚ ਮੌਜੂਦ
SAS Nagar News:ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਸ਼ਹਿਰ ਦੇ ਵਿਕਾਸ ਸਬੰਧੀ ਆਯੋਜਿਤ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਮੋਹਾਲੀ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਗਿਆ।ਹਾਜ਼ਰੀਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਗਏ ਵਿਕਾਸ ਕਾਰਜਾਂ ਦੀ ਸਰਾਹਨਾ ਕਰਦਿਆਂ, ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਵਿਧਾਇਕ ਕੁਲਵੰਤ ਸਿੰਘ ਨੇ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਮੋਹਾਲੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।

ਇਹ ਵੀ ਪੜ੍ਹੋ  Bathinda ਪੁੱਜੇ CM Bhagwant Mann ਦਾ ਵੱਡਾ Action, ਪੂਰੇ ਥਾਣੇ ਦੇ ਸਟਾਫ਼ ਨੂੰ ਬਦਲਿਆ

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਸ਼ਹਿਰ ਦੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਤੋਂ ਇਲਾਵਾ ਮੌਜੂਦਾ ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।ਇਸ ਦੌਰਾਨ ਮੋਹਾਲੀ ਦੇ ਵਿਕਾਸ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਇਨ੍ਹਾਂ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਮੀਟਿੰਗ ਵਿੱਚ ਬਿਜਲੀ, ਪਾਣੀ ਸਪਲਾਈ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ ‘ਤੇ ਵੀ ਗੰਭੀਰ ਚਰਚਾ ਹੋਈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ।ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਮੋਹਾਲੀ ਨੂੰ ਆਧੁਨਿਕ ਤੇ ਸੁੰਦਰ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ  CM Bhagwant Singh Mann 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ,ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਯਾਤਰਾ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਹਰ ਬੂਥ ਤੋਂ ਦੋ ਬੱਸਾਂ ਯਾਤਰਾ ਲਈ ਭੇਜਣ ਦੀ ਯੋਜਨਾ ਹੈ।ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਬਾਲ ਰਾਮ ਤੀਰਥ (ਵਾਲਮੀਕਿ ਤੀਰਥ) ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਦੇ ਹਨ, ਜਦਕਿ ਵਾਪਸੀ ਦੌਰਾਨ ਵਾਘਾ ਬਾਰਡਰ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ।ਮੀਟਿੰਗ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਵਿਧਾਇਕ ਦੇ ਇਸ ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਰਵੱਈਏ ਦੀ ਭਰਪੂਰ ਸਰਾਹਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਰਹੂਮ ਖੁਸ਼ਬਾਜ ਸਿੰਘ ਜਟਾਣਾ ਦੇ ਫੁੱਲ ਕੀਰਤਪੁਰ ਸਹਿਬ ਕੀਤੇ ਜਲ੍ਹ ਪ੍ਰਵਾਹ

0

Bathinda News: ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿਚ ਗੁਰੂ ਚਰਨਾਂ ‘ਚ ਜਾ ਬਿਰਾਜ਼ੇ ਖੁਸ਼ਬਾਜ ਸਿੰਘ ਜਟਾਣਾ ਦੇ ਪ੍ਰਵਾਰ ਵੱਲੋਂ ਅੱਜ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਜਿਸਤੋਂ ਬਾਅਦ ਕੀਰਤਪੁਰ ਸਾਹਿਬ ਵਿਖੇ ਪੂਰੀ ਸ਼ਰਧਾ ਦੇ ਨਾਲ ਫੁੱਲਾਂ ਨੂੰ ਜਲ ਪ੍ਰਵਾਹ ਕੀਤਾ ਗਿਆ। ਇਸ ਮੌਕੇ ਪ੍ਰਵਾਰ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਮਰਹੂਮ ਜਟਾਣਾ ਨੂੰ ਚਾਹੁਣ ਵਾਲੇ ਆਗੂ ਤੇ ਹੋਰ ਲੋਕ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ, ਜਿੰਨ੍ਹਾਂ ਕਾਫ਼ੀ ਭਰੇ ਮਨ ਦੇ ਨਾਲ ਆਪਣੇ ਮਹਿਬੂਬ ਆਗੂ ਨੂੰ ਵਿਦਾ ਕੀਤਾ।

ਇਹ ਵੀ ਪੜ੍ਹੋ  ਕਰੰਟ ਲੱਗਣ ਕਾਰਨ PSPCL ਦੇ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਂਨ ਦੀ ਹੋਈ ਮੌ/ਤ

ਜਿਕਰਯੋਗ ਹੈ ਕਿ Bathinda ਪੱਟੀ ਦੇ ਧੜੱਲੇਦਾਰ ਆਗੂ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਰਹੇ ਖੁਸ਼ਬਾਜ ਸਿੰਘ ਜਟਾਣਾ ਪਿਛਲੇ ਵੀਰਵਾਰ ਵਾਲੇ ਦਿਨ ਸੋਨੀਪਤ (ਹਰਿਆਣਾ) ਸੜਕ ਹਾਦਸੇ ਵਿੱਚ ਅਕਾਲ ਚਲਾਣੇ ਕਰ ਗਏ ਸਨ। ਇਸ ਹਾਦਸੇ ਵਿਚ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੀ ਵੀ ਮੌਤ ਹੋ ਗਈ ਸੀ ਜਦਕਿ ਗੰਨਮੈਨ ਸਮੇਤ ਦੋ ਜਣੇ ਜਖ਼ਮੀ ਹੋ ਗਏ ਸਨ, ਜੋ ਹਾਲੇ ਤੱਕ ਜੇਰੇ-ਇਲਾਜ਼ ਹਨ। ਸ: ਜਟਾਣਾ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਬਠਿੰਡਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਸੀ, ਜਿੱਥੇ ਹਜ਼ਾਰਾਂ ਦੀ ਤਾਦਾਦ ਵਿਚ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਪੁੱਜੇ CM Bhagwant Mann ਦਾ ਵੱਡਾ Action, ਪੂਰੇ ਥਾਣੇ ਦੇ ਸਟਾਫ਼ ਨੂੰ ਬਦਲਿਆ

0

Bathinda News: CM Bhagwant Mann’s big action; Bathinda ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ ਨਾ ਕਰਨ ‘ਤੇ ਪੂਰੇ ਦੀ ਪੁਲਿਸ ਚੌਂਕੀ ਨੂੰ ਤੁਰੰਤ ਦੂਜੇ ਜ਼ਿਲ੍ਹੇ ਵਿਚ ਬਦਲ ਦਿੱਤਾ ਹੈ। ਜਿਲ੍ਹੇ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਗੁਲਾਬਗੜ੍ਹ ਦੀ ਪੰਚਾਇਤ ਵੱਲੋਂ ਮੁੱਖ ਮੰਤਰੀ ਅੱਗੇ ਪੁਲਿਸ ਵੱਲੋਂ ਸੁਣਵਾਈ ਨਾਂ ਕਰਨ ਦੀ ਸਿਕਾਇਤ ਕੀਤੀ ਸੀ, ਜਿਸ ਉੱਪਰ ਤੁਰੰਤ ਐਕਸ਼ਨ ਲੈਂਦਿਆਂ ਮੁੱਖ ਮੰਤਰੀ ਨੇ ਸਬੰਧਤ ਚੌਕੀ ਦੇ ਸਟਾਫ਼ ਨੂੰ ਬਾਹਰਲੇ ਜ਼ਿਲ੍ਹੇ ਵਿਚ ਤਬਦੀਲ ਕਰਨ ਦੇ ਹੁਕਮ ਕਰ ਦਿੱਤੇ ਤੇ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਹਿੱਤ ਪੁਲਿਸ ਚੌਂਕੀ ਕੋਟ ਸ਼ਮੀਰ ਦੇ ਇੰਚਾਰਜ਼ ਧਰਮਵੀਰ ਸਿੰਘ ਸਮੇਤ ਇੱਕ ਦਰਜ਼ਨ ਮੁਲਾਜਮਾਂ ਨੂੰ ਮਾਨਸਾ ਜ਼ਿਲ੍ਹੇ ਵਿਚ ਭੇਜ ਦਿੱਤਾ।

ਇਹ ਵੀ ਪੜ੍ਹੋ CM Bhagwant Singh Mann 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ,ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਦਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਦੇ “ਬਲਵੰਤ ਗਾਰਗੀ ਆਰੀਟੋਰੀਮ “ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਸ਼੍ਰੀ ਮਨੀਸ਼ ਸਿਸੋਦੀਆ ਨਾਲ ਵਿਧਾਇਕਾਂ, ਚੇਅਰਮੈਨਾਂ ਤੇ ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਨਾਲ ਵਿਸ਼ੇਸ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ। ਇਸ “ਜ਼ਿਲ੍ਹਾ ਕਾਰਜਕਰਤਾ ਸੰਮੇਲਨ “ ਰਾਹੀ ਵਰਕਰਾਂ ਅਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਦਿਆਂ ਮੌਕੇ ਉੱਪਰ ਮੁਸ਼ਕਿਲਾਂ ਤੋਂ ਇਲਾਵਾ ਸੁਝਾਅ ਵੀ ਸੁਣੇ ਗਏ। ਇਸ ਦੌਰਾਨ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਮੁੱਖ ਮੰਤਰੀ ਕੋਲ ਪੁਲਿਸ ਅਧਿਕਰੀਆਂ ਤੇ ਮੁਲਾਜਮਾਂ ਉੱਪਰ ਚੁਣੇ ਹੋੲੈ ਨੁਮਾਇੰਦਿਆਂ ਦੀ ਗੱਲ ਨਾ ਸੁਣਨ ਅਤੇ ਆਪਣੇ ਪਿੰਡ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀ ਮੌਤ ਦਾ ਮੁੱਦਾ ਚੁੱਕਿਆ।

ਇਹ ਵੀ ਪੜ੍ਹੋ ਕਰੰਟ ਲੱਗਣ ਕਾਰਨ PSPCL ਦੇ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਂਨ ਦੀ ਹੋਈ ਮੌ/ਤ

ਸਰਪੰਚ ਨੇ ਕਿਹਾ ਕਿ ਜਦ ਵੀ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਉਹ ਤੁਰੰਤ ਨਸ਼ਾ ਤਸ਼ਕਰਾਂ ਤੱਕ ਪੁੱਜ ਜਾਂਦੀ ਹੈ। ਜਿਸ ਕਾਰਨ ਮੁੱਖ ਮੰਤਰੀ ਕਾਫ਼ੀ ਹੈਰਾਨ ਹੋਏ ਤੇ ਉਨ੍ਹਾਂ ਤੁਰੰਤ ਡੀਆਈਜੀ ਹਰਜੀਤ ਸਿੰਘ ਨੂੰ ਅਜਿਹੇ ਪੁਲਿਸ ਮੁਲਾਜਮਾਂ ਨੂੰ ਬਾਹਰਲੇ ਜ਼ਿਲ੍ਹੇ ਵਿਚ ਬਦਲਣ ਦੇ ਹੁਕਮ ਦਿੱਤੇ। ਇਸੇ ਤਰ੍ਹਾਂ ਪਾਵਰਕਾਮ ਦੇ ਇੱਕ ਜੇਈ ਵਿਰੁਧ ਵੀ ਐਕਸ਼ਨ ਹੋਇਆ ਹੈ। ਡੀਆਈਜੀ ਹਰਜੀਤ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਇਸ ਵੈਬਸਾਈਟ ਦੇ ਪੱਤਰਕਾਰ ਨੂੰ ਦਸਿਆ ਕਿ, ‘‘ਕੋਟਸ਼ਮੀਰ ਚੌਂਕੀ ਦੇ ਇੰਚਾਰਜ਼ ਸਮੇਤ ਪੂਰੇ ਸਟਾਫ਼ ਨੂੰ ਮਾਨਸਾ ਜ਼ਿਲ੍ਹੇ ਵਿਚ ਬਦਲ ਦਿੱਤਾ ਹੈ ਤੇ ਐਸਐਚਓ ਵਿਰੁਧ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ। ”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ,ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

0

👉ਭਗਵੰਤ ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ
Punjab News:ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।ਇਸ ਪਹਿਲਕਦਮੀ ਦੇ ਵੱਡੇ ਪੱਧਰ ‘ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।”ਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਕਦਮ ਮੁੱਖ ਰੂਟਾਂ ‘ਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।ਟਰਾਂਸਪੋਰਟ ਦੇ ਵਿਕਾਸ ਬਾਰੇ ਵਿਆਪਕ ਰੂਪਰੇਖਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਪਨਬੱਸ ਲਈ ਇੱਕ ਅਭਿਲਾਸ਼ੀ ਵਿਸਥਾਰ ਯੋਜਨਾ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਸਰਕਾਰ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਇਸ ਵਿਆਪਕ ਯੋਜਨਾ ਵਿੱਚ 387 ਨਵੀਆਂ ਬੱਸਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ ‘ਤੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ।”ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਸਬੇੜੇ ਵਿੱਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਸ਼ਾਮਲ ਕਰਕੇ, ਸੂਬਾ ਸਰਕਾਰ ਪੰਜਾਬ ਦੇ ਆਵਾਜਾਈ ਪ੍ਰਬੰਧ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਸਰਗਰਮੀ ਨਾਲ ਤਿਆਰ ਕਰ ਰਹੀ ਹੈ।”ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਜਨਤਕ ਬੇੜੇ ਦੇ ਆਧੁਨਿਕੀਕਰਨ ਅਤੇ ਜਨਤਕ ਟਰਾਂਸਪੋਰਟ ਨੂੰ ਸਫ਼ਰ ਦੇ ਭਰੋਸੇਮੰਦ ਸਾਧਨ ਵਜੋਂ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ਼ ਬਿਹਤਰ ਸੰਪਰਕ ਰਾਹੀਂ ਆਰਥਿਕ ਵਿਕਾਸ ਨੂੰ ਸੁਵਿਧਾਜਨਕ ਬਣਾਉਣਾ ਹੈ, ਬਲਕਿ ਪੰਜਾਬ ਭਰ ਵਿੱਚ ਯਾਤਰੀਆਂ ਦੇ ਆਰਾਮ ਅਤੇ ਸੜਕ ਸੁਰੱਖਿਆ ਨੂੰ ਵੀ ਤਰਜੀਹ ਦੇਣਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police “ਗੈਂਗਸਟਰਾਂ ਤੇ ਵਾਰ” ਮੁਹਿੰਮ ਅਧੀਨ 13 ਨਾਕੇ ਲਗਾ ਕੇ ਸ਼ਰਾਰਤੀ ਅੰਨਸਰਾਂ ਖਿਲਾਫ ਕਾਰਵਾਈ

0

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ (ਆਈ.ਪੀ.ਐਸ) ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ, ਜਿਸਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਤੱਤਾਂ ‘ਤੇ ਸਖ਼ਤ ਨਜ਼ਰ ਰੱਖਣਾ ਸੀ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਵਿੱਚ ਕੁੱਲ 13 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ।ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿੱਚ ਨਾਕਾਬੰਦੀ ਕੀਤੀ ਗਈ।
ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਅਚਾਨਕ, ਸਰਚ ਅਭਿਆਨ ਚਲਾਇਆ ਗਿਆ।
ਕੁੱਲ 120 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ‘ਤੇ ਤਾਇਨਾਤ ਰਹੇ।

ਇਹ ਵੀ ਪੜ੍ਹੋ  ਚੋਰਾਂ ਦੇ ਹੌਸਲੇ ਬੁਲੰਦ; ਚੋਰੀ ਕਰਨ ਆਏ ਚੋਰ ਘਰ ‘ਚ ਮੁਰਗਾ ਬਣਾ ਕੇ ਵੀ ਖਾ ਗਏ !

ਇਸ ਸਪੈਸ਼ਲ ਆਪਰੇਸ਼ਨ ਦੀ ਸੁਪਰਵਿਜ਼ਨ ਐਸ.ਪੀ(ਡੀ) ਸ੍ਰੀ ਮਨਮੀਤ ਸਿੰਘ ਢਿੱਲੋ, ਅਤੇ ਸਬੰਧਤ ਸਬ-ਡਿਵੀਜ਼ਨਾਂ ਦੇ ਡੀ.ਐਸ.ਪੀਜ਼ ਸ੍ਰੀ ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਅਰਨ ਮੁੰਡਨ ਡੀ.ਐਸ.ਪੀ (ਗਿੱਦੜਬਾਹਾ), ਸ੍ਰੀ ਨਵੀਨ ਪਾਲ ਸਿੰਘ ਡੀ.ਐਸ.ਪੀ (ਮਲੋਟ) ਅਤੇ ਸ੍ਰੀ ਹਰਬੰਸ ਸਿੰਘ ਡੀ.ਐਸ.ਪੀ (ਲੰਬੀ) ਵੱਲੋਂ ਕੀਤੀ ਗਈ, ਤਾਂ ਜੋ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਹਰ ਪੱਧਰ ‘ਤੇ ਪੂਰੀ ਸਖ਼ਤੀ ਬਣੀ ਰਹੇ।PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਵੇਰਿਫਿਕੇਸ਼ਨ ਕੀਤੀ ਗਈ।ਵਾਹਣ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀਸ਼ੁਦਾ ਜਾਂ ਕਿਸੇ ਅਪਰਾਧਕ ਗਤੀਵਿਧੀ ਵਿੱਚ ਸ਼ਾਮਲ ਨਾ ਹੋਵੇ।ਇਸ ਮੌਕੇ ਐਸ.ਪੀ(ਡੀ) ਸ਼੍ਰੀ ਮਨਮੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਅੰਦਰ ਸਿਟੀ ਨੂੰ ਪੂਰਾ ਸੀਲ ਕਰਕੇ ਹਰ ਇੱਕ ਵੀਕਲ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਕਿਆਂ ਦੀ ਕੜੀ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਪੁਰਸ਼ਾਂ ਦੇ ਆਉਣ-ਜਾਣ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।ਇਸ ਤੋਂ ਇਲਾਵਾ, ਹਰ ਵਾਹਨ ਦੀ ਡੀਟੇਲ ਚੈੱਕ ਕਰਕੇ ਡਰਾਈਵਰਾਂ ਦੀ ਪਛਾਣ ਪੱਕੀ ਕੀਤੀ ਜਾ ਰਹੀ ਹੈ ਅਤੇ ਜਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਟੀਮਾਂ ਵੱਲੋਂ ਨਾਕਿਆਂ ‘ਤੇ ਆਧੁਨਿਕ ਉਪਕਰਣਾਂ ਦੀ ਵਰਤੋਂ ਕਰਦੇ ਹੋਏ ਸੰਦੇਹੀ ਸਮਾਨ ਦੀ ਤਲਾਸ਼ੀ ਲਈ ਜਾ ਰਹੀ ਹੈ।ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦਿਨ-ਰਾਤ ਮੁਹਿੰਮ ਜਾਰੀ ਰੱਖੀ ਗਈ ਹੈ।

ਇਹ ਵੀ ਪੜ੍ਹੋ  Sri Muktsar Sahib Police ਵੱਲੋਂ ਲੋਕਾਂ ਦੀ ਸੁਣਵਾਈ ਲਈ ਜ਼ਿਲ੍ਹਾ ਪੱਧਰ ’ਤੇ “ਸ਼ਿਕਾਇਤ ਨਿਵਾਰਨ ਕੈਂਪ”

ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜ਼ਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਕ ਗਤੀਵਿਧੀਆਂ ‘ਤੇ ਨਕੇਲ ਕੱਸਣ ਅਤੇ ਸ਼ਰਾਰਤੀ ਅਨਸਰਾਂ ਦੀ ਸਰਗਰਮੀ ‘ਤੇ ਨਿਗਰਾਨੀ ਲਈ ਚਲਾਇਆ ਗਿਆ ਹੈ।ਉਨ੍ਹਾਂ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਿਸੇ ਵੀ ਤਰ੍ਹਾਂ ਦੀ ਅਪਰਾਧਕ ਸਰਗਰਮੀ ਲਈ ਕੋਈ ਥਾਂ ਨਹੀਂ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।ਆਪਣੇ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ।ਕਾਨੂੰਨ ਦੀ ਪਾਲਣਾ ਕਰੋ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰੋ।ਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਪੁਲਿਸ ਦਾ ਸਾਥ ਦਿਓ।ਜੇਕਰ ਕਿਸੇ ਕੋਲ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ 80549-42100 ਨੰਬਰ ‘ਤੇ ਫੋਨ ਜਾਂ ਵਟਸਐਪ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਅੰਤ ਵਿੱਚ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਸ਼ੇਸ਼ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਜ਼ਿਲ੍ਹੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892380