Saturday, May 23, 2026
Home Blog Page 620

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

0

👉ਕਾਰੋਬਾਰੀਆਂ ਨੇ 10 ਟੀਮਾਂ ਦੇ ਬਿਜ਼ਨਸ ਆਈਡੀਆਜ਼ ਨੂੰ ਵਿੱਤੀ ਸਹਾਇਤਾ ਦੇਣ ਦਾ ਦਿੱਤਾ ਭਰੋਸਾ
RoopNagar News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਹੁਨਰ ਸਿੱਖਿਆ ਪ੍ਰਦਾਨ ਕਰੇਗੀ।ਬਿਜ਼ਨਸ ਬਲਾਸਟਰਸ ਐਕਸਪੋ 2025 ਨੂੰ ਸੰਬੋਧਨ ਕਰਦੇ ਹੋਏ, ਸ. ਬੈਂਸ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਜਿੱਥੇ ਹਜ਼ਾਰਾਂ ਬਿਨੈਕਾਰ ਇੱਕ ਨੌਕਰੀ ਲੈਣ ਦੀ ਹੋੜ ਵਿੱਚ ਹਨ, ਪੰਜਾਬ ਸਰਕਾਰ ਨੇ ਨਵੀਂ ਪਿਰਤ ਪਾਉਂਦਿਆਂ ਨਵੇਂ ਰੁਜ਼ਗਾਰ ਮੌਕਿਆਂ ਦਾ ਮਾਹੌਲ ਸਿਰਜ ਦਿੱਤਾ ਹੈ । ਬਿਜ਼ਨਸ ਬਲਾਸਟਰਸ ਐਕਸਪੋ 2025 ਤਹਿਤ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸਾਰੇ ਰੌਸ਼ਨਦਿਮਾਗ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇ ਨਾਲ—ਨਾਲ ਵਿੱਤੀ ਅਤੇ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰੇਗੀ।ਬਿਜ਼ਨਸ ਬਲਾਸਟਰਸ ਐਕਸਪੋ 2025 ਦਾ ਜਿ਼ਕਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ 10 ਵਿਦਿਆਰਥੀਆਂ ਦੀ ਅਗਵਾਈ ਵਾਲੇ ਉੱਦਮਾਂ ਨੇ ਸਰਕਾਰੀ ਨੇਤਾਵਾਂ, ਉਦਯੋਗਪਤੀਆਂ, ਸਟਾਰਟਅੱਪ ਸੰਸਥਾਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਸਾਹਮਣੇ ਸ਼ਾਰਕ ਟੈਂਕ—ਸ਼ੈਲੀ ਪ੍ਰਦਰਸ਼ਨ ਵਿੱਚ ਆਪਣੇ ਵਪਾਰਕ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼;5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਇਸ ਦੌਰਾਨ ਸਾਰੀਆਂ ਟੀਮਾਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਿੱਚ ਸਫ਼ਲ ਰਹੀਆਂ। ਬਾਕੀ ਦੀਆਂ 30 ਟੀਮਾਂ ਨੇ ਵੀ ਐਕਸਪੋ ਸਟਾਲਾਂ ਤੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਅਤੇ ਵਿਕਰੀ ਵੀ ਕੀਤੀ।ਸਿੱਖਿਆ ਮੰਤਰੀ ਨੇ ਦੱਸਿਆ ਕਿ ਨਵੀਨਤਾਕਾਰੀ ਲੈਬਜ਼ ਸਥਾਪਤ ਕਰਨ ਲਈ 17 ਲੱਖ ਦਾ ਨਿਵੇਸ਼ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀ ਹੁਣ ਆਈਆਈਟੀ ਦੇ ਸਹਿਯੋਗ ਨਾਲ ਵੀ ਆਪਣੇ ਉਤਪਾਦ ਵਿਕਸਤ ਕਰਨ ਸਕਣਗੇ।ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਬਾਰੇ ਚਾਨਣਾ ਪਾਉਂਦੇ ਹੋਏ, ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿਦਿਆਰਥੀ ਉੱਦਮਤਾ ਦਾ ਇੱਕ ਨਵਾਂ ਯੁੱਗ ਸ਼ੁਰੂ ਕੀਤਾ ਹੈ ਅਤੇ ਇਹ ਰਾਜ ਦੇ 30 ਸਕੂਲਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਆਪਣੇ ਵਪਾਰਕ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ । ਇਸ ਵਿੱਚ ਇੱਕ ਨਵੇਕਲੀ ਉਦਾਹਰਣ ਸਰਕਾਰੀ ਮੁੱਲਾਂਪੁਰ ਦਾਖਾ ਸਕੂਲ ਦੇ ਬੀ.ਪੀ.ਐਲ. ਪਰਿਵਾਰ ਨਾਲ ਸਬੰਧਤ ਇੱਕ ਕੁੜੀ ਦੀ ਹੈ, ਜਿਸਨੇ ਸਜਾਵਟੀ ਫੁੱਲਾਂ ਦੇ ਗਮਲੇ ਬਣਾਏ ਅਤੇ ਲੁਧਿਆਣਾ ਵਿੱਚ ਉਨ੍ਹਾਂ ਦੀ ਕੀਮਤ ਤੋਂ 20 ਗੁਣਾ ਵੱਧ ਕੀਮਤ ਤੇ ਉਨ੍ਹਾਂ ਨੂੰ ਵੇਚਿਆ। ਇਸੇ ਤਰ੍ਹਾਂ ਮੇਰੇ ਆਪਣੇ ਹਲਕੇ ਦਾ ਇੱਕ ਨੌਜਵਾਨ ਹੁਣ ਗੁਰੂਗ੍ਰਾਮ ਤੋਂ ਟੀ—ਸ਼ਰਟਾਂ ਖ਼ਰੀਦਦਾ ਹੈ ਅਤੇ ਉਨ੍ਹਾਂ ਨੂੰ ਇੰਸਟਾਗ੍ਰਾਮ ਰਾਹੀਂ ਵੇਚਦਾ ਹੈ, ਇਸ ਤਰ੍ਹਾ ਆਸਾਨੀ ਨਾਲ ਪ੍ਰਤੀ ਮਹੀਨਾ 50,000 ਕਮਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੋਹਰੀ 10 ਟੀਮਾਂ ਨੇ ਕਈ ਖੇਤਰਾਂ ਵਿੱਚ ਪ੍ਰਦਰਸ਼ਨ ਕੀਤਾ ਜਿਨ੍ਹਾਂ ਵਿੱਚ ਇਲੈਕਟ੍ਰੀਕਲ ਸਾਈਕਲ, ਕੁਦਰਤੀ ਸੁੰਦਰਤਾ ਉਤਪਾਦ, ਹੱਥ ਨਾਲ ਬਣੇ ਦੁਪੱਟੇ, ਡਰਾਈਵਿੰਗ ਸਿਮੂਲੇਟਰ, ਆਰਟ ਵਰਕ ਫਰੇਮਿੰਗ, ਕੁਦਰਤੀ ਸਮੱਗਰੀ ਮਸਾਲੇ, ਸੁਰੱਖਿਆ ਸਟਿਕਸ, ਚਾਕਲੇਟ, ਹਰਬਲ ਸਾਬਣ, ਸਮੇਤ ਕਈ ਹੋਰ ਨਵੀਨਤਾਕਾਰੀ ਉਤਪਾਦਾਂ ਸ਼ਾਮਲ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਇਸ ਮੌਕੇ ‘ਤੇ ਬੋਲਦਿਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ, ਸ੍ਰੀ ਮਨੀਸ਼ ਸਸੋਦੀਆ ਨੇ ਕਿਹਾ ਕਿ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੱਕ ਕਾਰੋਬਾਰੀ ਵਿਚਾਰ ਪੇਸ਼ ਕਰਨ ਦੀ ਜ਼ਰੂਰਤ ਹੋਵੇਗੀ। ਵਿਦਿਆਰਥੀਆਂ ਨੂੰ ਵਿਹਾਰਕ ਸਮਝ ਅਤੇ ਅਸਲ-ਸੰਸਾਰ ਦੀ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ। 12ਵੀਂ ਜਮਾਤ ਤੋਂ ਪਾਸ ਹੋਣ ਵਾਲੇ ਵਿਦਿਆਰਥੀ ਆਪਣੇ ਨਾਲ ਕੁਝ ਅਜਿਹਾ ਲੈ ਕੇ ਜਾਣਗੇ ਜੋ ਉਨ੍ਹਾਂ ਨੇ ਬਣਾਇਆ ਹੈ, ਵੇਚਿਆ ਹੈ ਅਤੇ ਜਿਸ ਤੋਂ ਉਨ੍ਹਾਂ ਨੇ ਪੈਸੇ ਕਮਾਏ ਹਨ। ਉਨ੍ਹਾਂ ਕਿਹਾ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਕਮਾਈ ਕਰਨਾ ਸਿੱਖਣਾ ਚਾਹੀਦਾ ਹੈ ਭਾਵੇਂ ਉਨ੍ਹਾਂ ਨੇ ਕਿਸੇ ਵੀ ਡਿਗਰੀ ਜਾਂ ਡਿਪਲੋਮਾ ਦੀ ਚੋਣ ਕੀਤੀ ਹੋਵੇ।ਉਨ੍ਹਾਂ ਦੱਸਿਆ ਕਿ, ਹਰ ਸਾਲ, ਭਾਰਤ ਵਿੱਚ 1 ਕਰੋੜ ਗ੍ਰੈਜੂਏਟ ਪਾਸ ਹੁੰਦੇ ਹਨ, ਪਰ ਸਿਰਫ਼ 10 ਲੱਖ ਨੂੰ ਹੀ ਨੌਕਰੀਆਂ ਮਿਲਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਦੀ ਭਾਲ ਕਰਦੇ ਰਹਿੰਦੇ ਹਨ। ਸੰਸਦ ਦੀ ਇੱਕ ਰਿਪੋਰਟ ਦੇ ਅਨੁਸਾਰ, 2014-15 ਅਤੇ 2021-22 ਦੇ ਵਿਚਕਾਰ, 22.05 ਕਰੋੜ ਨੌਜਵਾਨਾਂ ਨੇ ਨੌਕਰੀਆਂ ਲਈ ਅਰਜ਼ੀ ਦਿੱਤੀ, ਪਰ ਸਿਰਫ਼ 7 ਲੱਖ ਨੂੰ ਹੀ ਨੌਕਰੀਆਂ ਮਿਲੀਆਂ। ਇਹ ਵੱਡਾ ਪਾੜਾ ਬਿਜ਼ਨਸ ਬਲਾਸਟਰ ਵਰਗੇ ਪ੍ਰੋਗਰਾਮਾਂ ਸ਼ੁਰੂ ਕਰਨ ਦੀ ਲੋੜ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰਸ ਐਕਸਪੋ 2025 ਦੇ ਤਹਿਤ, ਹੁਣ ਵਿਦਿਆਰਥੀਆਂ ਲਈ ਵਿਸ਼ਾ-ਅਧਾਰਤ ਪ੍ਰੋਜੈਕਟ ਦੇ ਰੂਪ ਵਿੱਚ ਘੱਟੋ-ਘੱਟ ਇੱਕ ਕਾਰੋਬਾਰੀ ਵਿਚਾਰ ਪੇਸ਼ ਕਰਨਾ ਲਾਜ਼ਮੀ ਹੈ। ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਵਿਦਿਆਰਥੀ ਨਾ ਸਿਰਫ਼ ਵਿੱਤੀ ਸੂਝ ਅਤੇ ਸੁਤੰਤਰਤਾ ਪ੍ਰਾਪਤ ਕਰੇ, ਸਗੋਂ ਮਾਰਕੀਟਿੰਗ ਅਤੇ ਉੱਦਮਤਾ ਦੀਆਂ ਜ਼ਰੂਰੀ ਗੱਲਾਂ ਵੀ ਸਿੱਖੇ।ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਹੈ ਜੋ ਹਰ ਵਿਦਿਆਰਥੀ ਨੂੰ ਸਮਰੱਥਾ ਅਤੇ ਵਿਸ਼ਵਾਸ ਨਾਲ ਮੱਲ੍ਹਾਂ ਮਾਰਨ ਲਈ ਸਸ਼ਕਤ ਅਤੇ ਯੋਗ ਬਣਾਏਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਸੰਸਦ ਮੈਂਬਰ ਸ੍ਰੀ ਵਿਕਰਮਜੀਤ ਸਾਹਨੀ ਨੇ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਸੂਬਾ ਸਰਕਾਰ ਦੇ ਹੋਰ ਕਾਰੋਬਾਰੀਆਂ, ਉਦਯੋਗਪਤੀ ਅਤੇ ਸੀਨੀਅਰ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਸਮੇਤ ਤਕਨੀਕੀ ਅਤੇ ਮੁਹਾਰਤ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਜਰਪੈਕਟ ਦੇ ਸੰਸਥਾਪਕ ਸ੍ਰੀ ਪ੍ਰਮੋਦ ਬੇਸਿਨ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਅਨੁਜ ਕੁੰਦਰਾ, ਸਕੂਲ ਸਿੱਖਿਆ ਪੰਜਾਬ ਬੋਰਡ ਦੇ ਸਕੱਤਰ ਸ੍ਰੀਮਤੀ ਆਨੰਦਿਤਾ ਮਿੱਤਰਾ, ਆਈ.ਏ.ਐਸ., ਪਹਿਲੀ ਜਿਊਰੀ ਟੀਮ ਦੇ ਮੈਂਬਰ ਟੋਰੈਂਟ ਨੈੱਟਵਰਕਿੰਗ ਟੈਕਨਾਲੋਜੀਜ਼ ਦੇ ਸੰਸਥਾਪਕ ਅਤੇ ਸਾਬਕਾ ਸੀ.ਈ.ਓ. ਡਾ. ਹੇਮੰਤ ਕਨਕੀਆ, ਸ਼ੇਰੋਸ ਦੇ ਸੰਸਥਾਪਕ ਅਤੇ ਸੀ.ਈ.ਓ. ਮਿਸ ਸਾਇਰੀ ਚਾਹਲ, ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ ਫਾਊਂਡੇਸ਼ਨ, ਆਈ.ਆਈ.ਟੀ. ਰੋਪੜ ਦੇ ਮੁਖੀ ਡਾ. ਸ਼੍ਰੇਅ ਪਾਠਕ, ਸੀ.ਈ.ਓ., ਪੰਜਾਬ ਇਨੋਵੇਸ਼ਨ ਮਿਸ਼ਨ ਸ੍ਰੀਮਤੀ ਸੋਮਵੀਰ ਆਨੰਦ ਅਤੇ ਦੂਜੀ ਜਿਊਰੀ ਟੀਮ ਦੇ ਮੈਂਬਰ ਸੀ.ਈ.ਓ., ਉਧਯਮ ਲਰਨਿੰਗ ਫਾਊਂਡੇਸ਼ਨ ਅਤੇ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਿਓਰਸ਼ਿਪ ਸ੍ਰੀ ਮੇਕਿਨ ਮਹੇਸ਼ਵਰੀ, ਡਾਇਰੈਕਟਰ, ਐਸ.ਆਈ.ਡੀ.ਬੀ.ਆਈ. (ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ ਇੰਡੀਆ) ਸ੍ਰੀ ਜਿਤੇਂਦਰ ਕਾਲੜਾ, ਸੰਸਥਾਪਕ ਗ੍ਰੀਨਅਫੇਅਰ ਸ੍ਰੀਮਤੀ ਕੋਮਲ ਜੈਸਵਾਲ ਅਤੇ ਡਾਇਰੈਕਟਰ ਐਜੂਕੇਸ਼ਨ, ਐਨ.ਸੀ.ਟੀ. ਦਿੱਲੀ ਸਰਕਾਰ ਦੇ ਸਾਬਕਾ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ ਸ਼ਾਮਲ ਹਨ। ਤੀਜੀ ਜਿਊਰੀ ਟੀਮ ਦੇ ਮੈਂਬਰ ਸੀ.ਈ.ਓ., ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ ਫਾਊਂਡੇਸ਼ਨ, ਆਈਆਈਟੀ ਰੋਪੜ ਸ੍ਰੀ ਸਤਯਮ, ਸੰਸਥਾਪਕ ਅਤੇ ਸੀ.ਈ.ਓ., ਸਿਗਨੀਸੈਂਟ ਇਨਫਰਮੇਸ਼ਨ ਸਲਿਊਸ਼ਨਜ਼ ਲਿਮਟਿਡ ਸ੍ਰੀ ਹਰਿਤ ਮੋਹਨ ਅਤੇ ਸਾਬਕਾ ਪ੍ਰਧਾਨ, ਟੀ.ਆਈ.ਈ. ਚੰਡੀਗੜ੍ਹ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵਾਨ ਜਗਨਨਾਥ ਰੱਥ ਯਾਤਰਾ ‘ਚ ਪੁੱਜ ਕੇ ਮੇਅਰ ਮਹਿਤਾ ਤੇ ਸਾਬਕਾ ਵਿਧਾਇਕ ਸਿੰਗਲਾ ਨੇ ਲਿਆ ਅਸ਼ੀਰਵਾਦ

0

Bathinda News:ਸਥਾਨਕ ਇਸਕਾਨ ਮੰਦਿਰ ਸੁਸਾਇਟੀ ਵੱਲੋਂ ਭਗਵਾਨ ਜਗਨਨਾਥ ਰੱਥ ਯਾਤਰਾ ਕੱਢੀ ਗਈ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਭਗਵਾਨ ਜਗਨਨਾਥ ਜੀ ਦੀ ਪੂਜਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਨਾਰੀਅਲ ਭੰਨ੍ਹ ਕੇ ਅਤੇ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਅੱਗੇ ਝਾੜੂ ਕੱਢ ਕੇ ਰੱਥ ਯਾਤਰਾ ਸ਼ੁਰੂ ਕਰਵਾਈ। ਇਸ ਦੌਰਾਨ ਦੇਵਰਾਜ ਤੇ ਉਨ੍ਹਾਂ ਦੀ ਟੀਮ ਵੱਲੋਂ ਪਾਣੀ ਦੀ ਸੇਵਾ ਨਿਭਾਈ ਗਈ। ਇਸ ਦੌਰਾਨ ਮੇਅਰ ਸਾਹਿਬ ਦੇ ਸਲਾਹਕਾਰ ਕੌਂਸਲਰ ਸ਼ਾਮ ਲਾਲ ਜੈਨ, ਕੌਂਸਲਰ ਸੁਰੇਸ਼ ਚੌਹਾਨ, ਕੌਂਸਲਰ ਜਗਪਾਲ ਸਿੰਘ ਗੋਰਾ ਸਿੱਧੂ,ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

0

Chandigarh News:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ ਜਾ ਸਕੇ । ਇਸ ਵਿਚਾਰ ਚਰਚਾ ਵਿੱਚ ਡਾ. ਸੰਦੀਪਰਾਓ ਪਾਟਿਲ, ਉੱਤਰੀ ਭਾਰਤ ਜ਼ੋਨਲ ਮੈਨੇਜਰ, ਡਾ. ਮਾਲਵਿੰਦਰ ਸਿੰਘ ਮੱਲ੍ਹੀ, ਗਲੋਬਲ ਟ੍ਰੇਨਰ ਬਾਈਰ ਫਸਲ ਵਿਗਿਆਨ ਅਤੇ ਡਾ. ਆਰ.ਐਸ. ਬੈਂਸ, ਸ਼੍ਰੀ ਮਾਨਵਪ੍ਰੀਤ ਸਿੰਘ ਆਰ.ਓ., ਸ਼੍ਰੀ ਗਗਨਦੀਪ ਆਰ.ਏ. ਸ਼ਾਮਲ ਹੋਏ। ਇਹ ਵਿਚਾਰ-ਵਟਾਂਦਰੇ ਰਣਨੀਤਕ ਦਖਲਅੰਦਾਜ਼ੀ ਤਿਆਰ ਕਰਨ ਅਤੇ ਰਾਜ ਤੋਂ ਯੂਰਪੀਅਨ ਯੂਨੀਅਨ ਅਤੇ ਸੰਯੁਕਤ ਰਾਜ ਅਮਰੀਕਾ ਨੂੰ ਬਾਸਮਤੀ ਦੇ ਨਿਰਯਾਤ ਵਿੱਚ ਸ਼ਾਮਲ ਰੁਕਾਵਟਾਂ ਦੀ ਪਛਾਣ ਕਰਨ ਲਈ ਕੀਤੀ ਗਈ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਐਮ.ਆਰ.ਐਲ. ਤੋਂ ਵੱਧ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਇਨ੍ਹਾਂ ਦੇਸ਼ਾਂ ਨੂੰ ਨਿਰਯਾਤ ਵਿੱਚ ਰੁਕਾਵਟ ਪਾਉਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਡਾ. ਰਾਓ ਨੇ ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 11 ਕੀਟਨਾਸ਼ਕਾਂ ‘ਤੇ ਪਾਬੰਦੀ ਲਗਾਈ ਹੈ ਜੋ 1 ਅਗਸਤ ਤੋਂ 30 ਸਤੰਬਰ ਤੱਕ ਲਾਗੂ ਕੀਤੀ ਜਾਵੇਗੀ, ਜੋ ਕਿ ਇੱਕ ਸਵਾਗਤਯੋਗ ਕਦਮ ਹੈ। ਹਾਲਾਂਕਿ, ਵਿਭਾਗ ਨੂੰ ਕੁਝ ਕੀਟਨਾਸ਼ਕਾਂ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਵਿਸ਼ਵ ਪੱਧਰ ‘ਤੇ ਝੋਨੇ ਦੀ ਫਸਲ ‘ਤੇ ਵਰਤੇ ਜਾ ਰਹੇ ਹਨ ਅਤੇ ਉਨ੍ਹਾਂ ਦੇਸ਼ਾਂ ਵਿੱਚ ਕੋਈ ਰਹਿੰਦ-ਖੂੰਹਦ ਦੀ ਸਮੱਸਿਆ ਨਹੀਂ ਹੈ। ਝੋਨੇ ਦੇ ਵਿਹਾਰਕ ਬਦਲ ਵਜੋਂ ਸਾਉਣੀ ਮੱਕੀ ਦੀ ਫਸਲ ਇੱਕ ਮਹੱਤਵਪੂਰਨ ਫਸਲ ਹੈ ਜੋ ਪਾਣੀ ਦੀ ਖਪਤ ਝੋਨੇ ਦੀ ਫਸਲ ਤੋਂ ਬਹੁਤ ਘੱਟ ਕਰਦੀ ਹੈ। ਚੇਅਰਮੈਨ ਨੇ ਇੱਕ ਸਾਉਣੀ ਮੱਕੀ ਹਾਈਬ੍ਰਿਡ ਵਿਕਸਤ ਕਰਨ ‘ਤੇ ਜ਼ੋਰ ਦਿੱਤਾ ਜਿਸ ਵਿੱਚ ਘੱਟੋ-ਘੱਟ 35 ਕੁਇੰਟਲ ਪ੍ਰਤੀ ਏਕੜ ਉਤਪਾਦਨ ਨਾਲ ਝੋਨੇ ਦੇ ਮੁਕਾਬਲਤਨ ਆਮਦਨ ਪ੍ਰਾਪਤ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਡਾ. ਰਾਓ ਨੇ ਦੱਸਿਆ ਕਿ ਬਾਈਰ ਪੈਟਰੋਲ ਨਾਲ ਈਥਾਨੌਲ ਨੂੰ ਮਿਲਾਉਣ ਦੀਆਂ ਇਜਾਜ਼ਤਾਂ ਦੇ ਮੱਦੇਨਜ਼ਰ ਵਧਦੀ ਮੰਗ ਨੂੰ ਪੂਰਾ ਕਰਨ ਲਈ ਇਸ ‘ਤੇ ਵਿਆਪਕ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਜਲਦੀ ਹੀ ਹਾਈਬ੍ਰਿਡ ਕਿਸਮਾਂ ਨੂੰ ਪੰਜਾਬ ਰਾਜ ਦੇ ਕਿਸਾਨਾਂ ਦੁਆਰਾ ਵੱਡੇ ਪੱਧਰ ‘ਤੇ ਅਪਣਾਉਣ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ ਜੋ ਝੋਨੇ ਦੀ ਫਸਲ ਤੋਂ ਕਾਫ਼ੀ ਖੇਤਰ ਨੂੰ ਛੁਡਵਾ ਸਕਦੇ ਹਨ। ਡਾ. ਰਣਜੋਧ ਸਿੰਘ ਬੈਂਸ ਐਡਮਿਨ ਅਫਸਰ-ਕਮ-ਸਕੱਤਰ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਨੇ ਖੁਲਾਸਾ ਕੀਤਾ ਕਿ ਝੋਨੇ ਦੀ ਬਿਜਾਈ ਤੋਂ ਹੋਰ ਘੱਟ ਪਾਣੀ ਦੀ ਖਪਤ ਵਾਲੇ ਖੇਤਰਾਂ ਵਿੱਚ ਬਦਲਣਾ ਸਾਡੇ ਕੁਦਰਤੀ ਸਰੋਤਾਂ ਨੂੰ ਕਾਇਮ ਰੱਖਣ ਦੇ ਨਾਲ-ਨਾਲ ਕਿਸਾਨਾਂ ਦੇ ਮੁਨਾਫ਼ੇ ਨੂੰ ਘੱਟੋ-ਘੱਟ ਝੋਨੇ ਦੀ ਫਸਲ ਤੋਂ ਹੋਣ ਵਾਲੇ ਲਾਭ ਦੇ ਬਰਾਬਰ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼;5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

0

👉ਪਾਕਿਸਤਾਨ ਅਧਾਰਤ ਤਸਕਰ ਕਾਕਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਚਾਰ ਕਾਰਕੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ, ਗੁਰਪਿੰਦਰ ਸਿੰਘ ਦੋਵੇਂ ਵਾਸੀ ਧਨੋਏ ਕਲਾਂ (ਅੰਮ੍ਰਿਤਸਰ), ਰੂਪਪ੍ਰੀਤ ਸਿੰਘ ਅਤੇ ਸ਼ੁਭਕਰ ਮਨਜੀਤ ਸਿੰਘ ਦੋਵੇਂ ਵਾਸੀ ਸਹਿਨੇਵਾਲੀ (ਅੰਮ੍ਰਿਤਸਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਹਿੰਦਰਾ ਥਾਰ (ਪੀਬੀ08-ਐਫਸੀ-7002) ਅਤੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02-ਡੀਵੀ-6761) ਨੂੰ ਵੀ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਖੇਪਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਕਾਕਾ, ਜੋ ਕਿ ਪਾਕਿਸਤਾਨ ਦੇ ਦਿਆਲ ਦਾ ਰਹਿਣ ਵਾਲਾ ਹੈ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।ਜਿ਼ਕਰਯੋਗ ਹੈ ਤਸਕਰ ਕਾਕਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੂਬੇ ਵਿੱਚ ਅੱਗੇ ਹੋਰ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਾਉਂਦੇ ਸਨ।ਡੀਜੀਪੀ ਨੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨੇੜੇ ਕੁਝ ਵਿਅਕਤੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਇਹ ਵੀ ਪੜ੍ਹੋ  ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਅਟਾਰੀ ਤੋਂ ਪੁਲ ਕੰਜਰੀ ਰੋਡ, ਅੰਮ੍ਰਿਤਸਰ ਵੱਲ ਜਾਂਦੇ ਚਾਰ ਵਿਅਕਤੀਆਂ ਨੂੰ ਰੋਕ ਕੇ ਉਦੋਂ ਕਾਬੂ ਕਰ ਲਿਆ , ਜਦੋਂ ਉਹ ਆਪਣੇ ਵਾਹਨਾਂ ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫਆਈਆਰ ਨੰਬਰ 36 ਮਿਤੀ 05-07-2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

0

👉ਨਿਰਧਾਰਤ ਸਮੇਂ ਵਿੱਚ ਰਿਪੋਰਟ ਦੇਵੇਗੀ ਕਮੇਟੀ
👉ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਸਰਕਾਰ ਕਰੇਗੀ ਕਾਰਵਾਈ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇਕ-ਇਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫਾਰਸ਼ਾਂ ਦੇਵੇਗੀ ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਨਿਰਧਾਰਤ ਸਮੇਂ ਵਿੱਚ ਆਪਣੀ ਰਿਪੋਰਟ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ ‘ਤੇ ਜਾਣੂੰ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ।ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

0

👉ਅੰਮ੍ਰਿਤਸਰ ਵਿਖੇ ਨਵੀਆਂ ਬਣੀਆਂ ਸੜਕਾਂ, ਅਪਗ੍ਰੇਡ ਕੀਤੀਆਂ ਸੰਪਰਕ ਸੜਕਾਂ, ਛੇ ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ ‘ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ‘ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ ‘ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।

ਇਹ ਵੀ ਪੜ੍ਹੋ  ਬਨੂੜ ‘ਚ ਪਟਿਆਲਾ ਪੁਲਿਸ ਨੇ ਨਗਰ ਕੌਂਸਲ ਦੀ ਮਦਦ ਨਾਲ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢੁਹਾਈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਹੁਣ ਤੱਕ ਹਰ ਛੇ ਸਾਲਾਂ ਵਿੱਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਅਗਲੇ ਪੰਜ ਸਾਲਾਂ ਲਈ ਚੱਲ ਰਹੀ ਸਾਂਭ-ਸੰਭਾਲ ਨੂੰ ਇਸ ਵਿੱਚ ਸ਼ਾਮਲ ਕਰਨ ਦਾ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ. ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਇੰਗਲੈਂਡ ਫੇਰੀ ਦੌਰਾਨ MP ਮਾਲਵਿੰਦਰ ਕੰਗ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਅਤੇ ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਸ ਦੀ ਨਵੀਂ ਕਿਰਨ ਪੈਦਾ ਕਰਨਗੀਆਂ ਕਿਉਂਕਿ ਹੁਣ ਵਿਦਿਆਰਥੀ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਿੱਧੂ ਮੂਸੇਵਾਲਾ ਦੇ ਕਾ+ਤਲ ਦੇ ਭਰਾ ਦੇ ਕ+ਤ+ਲ ਦੀ ਜਿੰਮੇਵਾਰੀ ਬੰਬੀਹਾ ਗੈਂਗ ਨੇ ਲਈ, ਦਸਿਆ ਇਹ ਕਾਰਨ

0

Amritsar News: ਸ਼ਨੀਵਾਰ ਦੁਪਿਹਰ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਚੰਨਣਕੇ ਦੇ ਨੌਜਵਾਨ ਜੁਗਰਾਜ ਸਿੰਘ (26 ਸਾਲ) ਦੇ ਦਿਨ-ਦਿਹਾੜੇ ਪਿੰਡ ਦੇ ਗੁਰਦੂਆਰਾ ਸਾਹਿਬ ਨਜ਼ਦੀਕ ਹੋਏ ਕਤਲ ਦੀ ਜਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ(ਇਸ ਪੋਸਟ ਦੇ ਸਹੀ ਹੋਣ ਦੀ ਪੁਸ਼ਟੀ ਅਦਾਰਾ ਪੰਜਾਬੀ ਖਬਰਸਾਰ ਨਹੀਂ ਕਰਦਾ)ਵਿੱਚ ਲਿਖਿਆ ਹੈ ਕਿ ਜੁਗਰਾਜ ਨੇ ਗੋਰਾ ਬਰਿਆਰ ਦੀ ਰੇਕੀ ਕਰਵਾਈ ਸੀ, ਜਿਸਦਾ ਕਤਲ ਹੋ ਗਿਆ ਸੀ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਮੁੜ ਤਨਖ਼ਾਹੀਆ ਕਰਾਰ, ਤਖੱਤ ਸ਼੍ਰੀ ਪਟਨਾ ਸਾਹਿਬ ਤੋਂ ਆਇਆ ਹੁਕਮਨਾਮਾ

ਇੱਥੇ ਦਸਣਾ ਬਣਦਾ ਹੈ ਕਿ ਜੁਗਰਾਜ ਸਿੱਧੂ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਦਾ ਭਰਾ ਸੀ, ਜਿਹੜਾ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਸੀ। ਰੂਪੇ ਦਾ ਸਬੰਧ ਜੱਗੂ ਭਗਵਾਨਪੁਰੀਆ ਨਾਲ ਦਸਿਆ ਜਾਂਦਾ ਹੈ, ਜਿਸਦੇ ਇੱਕ ਸਾਥੀ ਕਰਨਵੀਰ ਦੀ ਬੰਬੀਹਾ ਗੈਂਗ ਨੇ ਕੁੱਝ ਦਿਨ ਪਹਿਲਾਂ ਗੋਰਾ ਬਰਿਆਰ ਦੇ ਕਤਲ ਦੇ ਸ਼ੱਕ ਵਿਚ ਬਟਾਲਾ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਇਸ ਹਮਲੇ ਵਿਚ ਜੱਗੂ ਭਗਵਾਨਪੁਰੀਏ ਦੀ ਮਾਂ ਵੀ ਮਾਰੀ ਗਈ ਸੀ। ਪਿਛਲੇ ਕੁੱਝ ਸਮੇਂ ਤੋਂ ਲਾਰੈਂਸ ਬਿਸ਼ਨੋਈ+ਜੱਗੂ ਭਗਵਾਨਪੁਰੀਆ ਗੈਂਗ ਤੇ ਬੰਬੀਹਾ ਗੈਂਗ ਦੀ ਆਪਸੀ ਦੁਸ਼ਮਣੀ ਚੱਲੀ ਆ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਨੂੜ ‘ਚ ਪਟਿਆਲਾ ਪੁਲਿਸ ਨੇ ਨਗਰ ਕੌਂਸਲ ਦੀ ਮਦਦ ਨਾਲ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢੁਹਾਈ

0

👉ਨਸ਼ਾ ਤਸਕਰਾਂ ਲਈ ਸਮਾਜ ‘ਚ ਕੋਈ ਥਾਂ ਨਹੀਂ- ਐਸ.ਐਸ.ਪੀ ਵਰੁਣ ਸ਼ਰਮਾ
👉ਕਿਹਾ, ਨਸ਼ੇ ਦੇ ਕਾਲੇ ਕਾਰੋਬਾਰ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਨਹੀਂ ਹੋਣ ਦੇਵਾਂਗੇ
Banur/Rajpura News:ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਅਹਿਮ ਕਾਰਵਾਈ ਕਰਦਿਆਂ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਬਨੂੜ ਵਿਖੇ ਇੱਕ ਨਸ਼ਾ ਤਸਕਰ ਦੀ ਗ਼ੈਰਕਾਨੂੰਨੀ ਜਾਇਦਾਦ ਨੂੰ ਨਗਰ ਕੌਂਸਲ ਵੱਲੋਂ ਜੇਸੀਬੀ ਮਸ਼ੀਨ ਨਾਲ ਢੁਹਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਮੌਕੇ ‘ਤੇ ਪੁੱਜੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਲਗਾਤਾਰ ਵੱਡੀ ਸਫਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੋ ਭਰਾਵਾਂ ਮੋਹਨ ਸਿੰਘ ਉਰਫ ਮੋਗਲੀ ਤੇ ਸੁਰਜੀਤ ਸਿੰਘ ਵਲੋਂ ਵਾਰਡ ਨੰ. 4 ਮੁਹੱਲਾ ਸੈਣੀਵਾਲਾ ਬਨੂੜ ਜ਼ਿਲ੍ਹਾ ਮੋਹਾਲੀ ਵਿਖੇ ਨਜਾਇਜ ਉਸਾਰੀ ਕੀਤੀ ਗਈ ਸੀ, ਜਿਸ ਨੂੰ ਢਾਹੁਣ ਲਈ ਨਗਰ ਕੌਂਸਲ ਬਨੂੜ ਵੱਲੋਂ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਕੀਤੇ ਹਨ।ਉਨ੍ਹਾਂ ਸਖ਼ਤ ਸੁਨੇਹਾ ਦਿੰਦੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਵੱਲੋਂ ਨਜਾਇਜ ਤਰੀਕੇ ਨਾਲ ਉਸਾਰੇ ਗਏ ਇਮਾਰਤੀ ਢਾਂਚੇ ਨੂੰ ਕਿਸੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਜਾਂ ਗ੍ਰਾਮ ਪੰਚਾਇਤ ਵੱਲੋਂ ਜਦੋਂ ਢੁਹਾਉਣ ਲਈ ਪੁਲਿਸ ਕੋਲ ਪਹੁੰਚ ਕੀਤੀ ਜਾਂਦੀ ਹੈ ਤਾਂ ਪੁਲਿਸ ਸੁਰੱਖਿਆ ਪ੍ਰਦਾਨ ਕਰਨ ਸਮੇਤ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ  ਸੁਖਬੀਰ ਸਿੰਘ ਬਾਦਲ ਮੁੜ ਤਨਖ਼ਾਹੀਆ ਕਰਾਰ, ਤਖੱਤ ਸ਼੍ਰੀ ਪਟਨਾ ਸਾਹਿਬ ਤੋਂ ਆਇਆ ਹੁਕਮਨਾਮਾ

ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵੀ ਇੱਕ ਨਸ਼ਾ ਤਸਕਰ ਦੁਆਰਾ ਗੈਰ-ਕਾਨੂੰਨੀ ਢੰਗ ਨਾਲ ਕੀਤੇ ਗਏ ਕਬਜ਼ੇ ਹਟਾਉਣ ਦੀ ਕਾਰਵਾਈ ਨਗਰ ਕੌਂਸਲ ਨੇ ਕੀਤੀ ਹੈ ਅਤੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਕੀਤੇ ਹਨ।ਐਸ ਐਸ ਪੀ ਨੇ ਅੱਗੇ ਦੱਸਿਆ ਕਿ ਇਨ੍ਹਾ ਬਦਨਾਮ ਨਸ਼ਾ ਤਸਕਰਾਂ ਵਿਰੁੱਧ ਰਾਜਪੁਰਾ ਤੇ ਬਨੂੜ ਵਿਖੇ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਪੰਜ ਮਾਮਲੇ ਦਰਜ ਹਨ।ਐਫ.ਆਈ.ਆਰ. ਨੰਬਰ 55 ਮਿਤੀ 7/7/2022 ਅਧੀਨ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਨੂੜ, ਜਿਸ ਵਿੱਚ 15 ਗ੍ਰਾਮ ਚਿੱਟੇ ਦੀ ਬਰਾਮਦਗੀ ਹੋਈ ਸੀ, 500 ਗੋਲੀਆਂ ਦੀ ਬਰਾਮਦਗੀ ਮਾਮਲੇ ਵਿੱਚ ਐਫ.ਆਈ.ਆਰ. ਨੰਬਰ 116 ਮਿਤੀ 12/9/2023 ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਨੂੜ, 15 ਗ੍ਰਾਮ ਚਿੱਟਾ ਬਰਾਮਦ ਹੋਣ ‘ਤੇ ਐਫ.ਆਈ.ਆਰ. ਨੰਬਰ 118 ਮਿਤੀ 20/9/2023 ਅਧੀਨ ਧਾਰਾ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਬਨੂੜ ਅਤੇ 314 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ‘ਤੇ ਐਫਆਈਆਰ ਨੰਬਰ 18 ਮਿਤੀ 9/2/2025 22.29/61/85 ਐਨ.ਡੀ.ਪੀ.ਐਸ ਐਕਟ ਅਤੇ 105 111.61(2) ਬੀਐਨਐਸ ਥਾਣਾ ਬਨੂੜ ਵਿਖੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ  ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ

ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਸਲਾਖਾਂ ਪਿੱਛੇ ਧੱਕਿਆ ਜਾ ਰਿਹਾ ਹੈ ਅਤੇ ਨਾਲ ਹੀ ਜਿਹੜੇ ਨਸ਼ਾ ਤਸਕਰਾਂ ਨੇ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਨਸ਼ਾ ਤਸਕਰੀ ਰਾਹੀਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਅਤੇ ਪੰਚਾਇਤੀ ਜਾਂ ਸ਼ਾਮਲਾਟ ਜ਼ਮੀਨਾਂ-‘ਤੇ ਨਜਾਇਜ ਉਸਾਰੀਆਂ ਕੀਤੀਆਂ ਗਈਆਂ ਹਨ, ਨੂੰ ਢੁਹਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਸੇਫ ਪੰਜਾਬ ਹੈਲਪਲਾਈਨ ਚੈਟਬੋਟ 9779100200 ‘ਤੇ ਦਿੱਤੀ ਜਾਵੇ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਐਸ ਪੀ ਸਥਾਨਕ ਵੈਭਵ ਚੌਧਰੀ, ਡੀਐਸਪੀ ਰਾਜਪੁਰਾ ਮਨਜੀਤ ਸਿੰਘ ਅਤੇ ਐਸਐਚਓ ਥਾਣਾ ਬਨੂੜ ਅਰਸ਼ਦੀਪ ਸ਼ਰਮਾ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Silver Oaks School Bathinda ‘ਚ ਤੀਜੀ ਤੋਂ ਛੇਵੀਂ ਦੇ ਵਿਦਿਆਰਥੀਆਂ ਲਈ‘ ਉਤਕਰਸ਼ ਯੋਗਾ ਕੈਂਪ’ ਦਾ ਆਯੋਜਨ

0

Bathinda News: Silver Oaks School ਡੱਬਵਾਲੀ ਰੋਡ ਬਠਿੰਡਾ ਵਿਖੇ ਜਮਾਤ ਤੀਜੀ ਤੋਂ ਛੇਵੀਂ ਦੇ ਵਿਦਿਆਰਥੀਆਂ ਲਈ ‘ਉਤਕਰਸ਼ ਯੋਗਾ ਕੈਂਪ’ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਾਵਾਂਤ ਥਤਾਈ, ਸ਼ਰੇਆ ਨਰੂਲਾ, ਕਿਰਨਦੀਪ ਕੌਰ ਦੁਆਰਾ ਆਯੋਜਨ ਕੀਤਾ ਗਿਆ ਜੋ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਇੱਕ ਪਹਿਲਕਦਮੀ ਸੀ ਅਤੇ ਉਹਨਾਂ ਦੇ ਸਰੀਰਕ,ਮਾਨਸਿਕ, ਅਤੇ ਆਤਮਿਕ ਵਿਕਾਸ ਉੱਤੇ ਕੇਂਦਰਿਤ ਸੀ।ਇਸ ਕੈਂਪ ਦੇ ਦੌਰਾਨ ਵਿਦਿਆਰਥੀਆਂ ਨੂੰ ਸਧਾਰਨ ਯੋਗ ਆਸਣ, ਪ੍ਰਾਣਯਾਮ ,ਧਿਆਨ ਤੇ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਸਧਾਰਨ ਅਤੇ ਲਾਭਦਾਇਕਆਸਣਾਂ ਦੀ ਸਿੱਖਿਆ ਦਿੱਤੀ ਗਈ।

ਇਹ ਵੀ ਪੜ੍ਹੋ  ਸੁਖਬੀਰ ਸਿੰਘ ਬਾਦਲ ਮੁੜ ਤਨਖ਼ਾਹੀਆ ਕਰਾਰ, ਤਖੱਤ ਸ਼੍ਰੀ ਪਟਨਾ ਸਾਹਿਬ ਤੋਂ ਆਇਆ ਹੁਕਮਨਾਮਾ

ਸਾਹ ਲੈਣ ਦੀਆਂ ਤਕਨੀਕਾਂ ਅਤੇ ਮਨ ਨੂੰ ਸ਼ਾਂਤ ਕਰਨ ਲਈ ਧਿਆਨ ਦੇ ਅਭਿਆਸ ਕਰਵਾਏ ਗਏ। ਸਿਹਤਮੰਦ ਜੀਵਨ ਸ਼ੈਲੀ ਲਈ ਸਾਫ -ਸੁਥਰੇ ਖਾਣ- ਪੀਣ ਅਤੇ ਚੰਗੀਆਂ ਆਦਤਾਂ ਬਾਰੇ ਵਿਚਾਰ ਚਰਚਾ ਕੀਤੀ ਗਈ ।ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਖੇਡਾਂ, ਸਮੂਹਿਕ ਅਭਿਆਸ ਅਤੇ ਆਤਮ ਅਨੁਸ਼ਾਸਨ ਵਾਲੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਕੈਂਪ ਦੇ ਦੌਰਾਨ ਇੱਕ ਦਿਨ ਦੇ ਖਾਸ ਸੈਸ਼ਨ ਵਿੱਚ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੇ ਜੀਵਨ ਵਿੱਚ ਯੋਗ ਸ਼ਾਮਿਲ ਕਰਨ ਅਤੇ ਘਰ ਵਿੱਚ ਇਸਦਾ ਅਭਿਆਸ ਜਾਰੀ ਰੱਖਣ।

ਇਹ ਵੀ ਪੜ੍ਹੋ  ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ

ਅੰਤ ਵਿੱਚ ਸਕੂਲ ਦੇ ਮੁੱਖ ਅਧਿਆਪਕ ਮਿਸ ਰਵਿੰਦਰ ਸਰਾ ਦੁਆਰਾ ਕਿਹਾ ਗਿਆ ਕਿ “ਵਿਦਿਆਰਥੀਆਂ ਲਈ ਯੋਗ ਸਿਰਫ ਸਰੀਰਕ ਅਭਿਆਸ ਨਹੀਂ ਸਗੋਂ ਇੱਕ ਜੀਵਨ ਸ਼ੈਲੀ ਹੈ ਇਸ ਤਰ੍ਹਾਂ ਦੇ ਕੈਂਪ ਉਹਨਾਂ ਦੀ ਆਤਮਿਕ ਸਮਰੱਥਾ ਨੂੰ ਜਾਗਰੂਕ ਕਰਨ, ਚੰਗੀਆਂ ਆਦਤਾਂ ਵਿਕਸਿਤ ਕਰਨ ਅਤੇ ਮਨੋਬਲ ਨੂੰ ਮਜਬੂਤ ਬਣਾਉਣ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ”।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ : ਐਡਵੋਕੇਟ ਧਾਮੀ

0

Amritsar News: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਮੁੜ ਤਨਖ਼ਾਹੀਆ ਕਰਾਰ, ਤਖੱਤ ਸ਼੍ਰੀ ਪਟਨਾ ਸਾਹਿਬ ਤੋਂ ਆਇਆ ਹੁਕਮਨਾਮਾ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਚਲਣ ਨਾਲ ਕੌਮ ਅੰਦਰ ਆਪਾ ਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ।ਉਨ੍ਹਾਂ ਕਿਹਾ ਕਿ ਬੇਸ਼ਕ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ, ਪ੍ਰੰਤੂ ਪੰਥਕ ਮਾਮਲਿਆਂ ਨੂੰ ਵਿਚਾਰਨ ਦਾ ਅਧਿਕਾਰ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਪੰਥਕ ਮਾਮਲੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਮਿਲ ਕੇ ਬੈਠਣ ਅਤੇ ਫੈਸਲੇ ਲੈਣ ਦੀ ਲੰਬੀ ਇਤਿਹਾਸਕ ਪ੍ਰੰਪਰਾ ਰਹੀ ਹੈ।

ਇਹ ਵੀ ਪੜ੍ਹੋ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

ਇਹੀ ਪ੍ਰੰਪਰਾ ਸਿੱਖ ਕੌਮ ਨੂੰ ਦੁਨੀਆਂ ਵਿੱਚ ਉਭਾਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਦੂਜੇ ਤਖ਼ਤ ਸਾਹਿਬਾਨ ਤੋਂ ਹੀ ਚੁਨੌਤੀ ਦਿੱਤੀ ਜਾਣ ਲੱਗ ਪਈ ਤਾਂ ਇਹ ਸਿੱਖ ਪਰੰਪਰਾਵਾਂ ਦੀ ਮੌਲਿਕਤਾ ਅਤੇ ਅਮੀਰੀ ਨੂੰ ਸੱਟ ਮਾਰਨ ਤੋਂ ਘੱਟ ਨਹੀਂ ਮੰਨੀ ਜਾ ਸਕਦੀ।ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਦੇ ਸਬੰਧ ਵਿੱਚ ਮਿਲ ਬੈਠ ਕੇ ਹੱਲ ਵੱਲ ਤੁਰਨਾ ਚਾਹੀਦਾ ਹੈ, ਤਾਂ ਜੋ ਕੌਮ ਅੰਦਰ ਦਿਸ ਰਹੇ ਟਕਰਾਅ ਦੀ ਥਾਂ ‘ਤੇ ਸਿੱਖ ਸ਼ਕਤੀ ਨੂੰ ਕੌਮੀ ਹਿਤਾਂ, ਕੌਮ ਦੀ ਚੜ੍ਹਦੀ ਕਲਾ ਅਤੇ ਸਿੱਖੀ ਪ੍ਰਚਾਰ ਲਈ ਵਰਤਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911303