Saturday, May 23, 2026
Home Blog Page 621

ਸੁਖਬੀਰ ਸਿੰਘ ਬਾਦਲ ਮੁੜ ਤਨਖ਼ਾਹੀਆ ਕਰਾਰ, ਤਖੱਤ ਸ਼੍ਰੀ ਪਟਨਾ ਸਾਹਿਬ ਤੋਂ ਆਇਆ ਹੁਕਮਨਾਮਾ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੁੜ ਧਾਰਮਿਕ ਤੌਰ’ਤੇ ਮੁਸ਼ਕਲ ਵਿਚ ਫ਼ਸ ਗਏ ਹਨ। ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਹਾਲਾਂਕਿ ਇਹ ਹੁਕਮਨਾਮਾ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਜਾਰੀ ਹੋਇਆ ਹੈ, ਜਿੱਥੇ ਲਗਾਤਾਰ ਕਈ ਵਾਰ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਪ੍ਰੰਤੂ ਸੁਖਬੀਰ ਬਾਦਲ ਪੇਸ਼ ਨਹੀਂ ਹੋਏ ਸਨ।

ਇਹ ਵੀ ਪੜ੍ਹੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਜਿਸਦੇ ਚੱਲਦਿਆਂ ਸ਼ਨੀਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਉਪਰ ਪੰਜ ਪਿਆਰਿਆਂ ਦੀ ਹੋਈ ਇਕੱਤਰਤਾ ਦੇ ਵਿਚ ਸ: ਬਾਦਲ ਉਪਰ ਸਿੱਖ ਸਿਧਾਂਤਾਂ, ਮਰਿਆਦਾ ਅਤੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਤਖ਼ਤ ਦੀ ਪ੍ਰਬੰਧਕ ਕਮੇਟੀ ਦੇ ਅਧਿਕਾਰਾਂ ਵਿੱਚ ਦਖਲ ਦਿੱਤਾ। ਪੰਜ ਪਿਆਰਿਆਂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ 21 ਮਈ ਅਤੇ 1 ਜੂਨ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ, ਪਰ ਉਹ ਦੋਵੇਂ ਦਿਨ ਤਖ਼ਤ ਸਾਹਿਬ ‘ਤੇ ਪੇਸ਼ ਨਹੀਂ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ

👉ਨੌਜਵਾਨ ਨੂੰ ਵਾਪਸ ਲੈ ਕੇ ਆਉਣ ਲਈ ਸਰਕਾਰ ਵੱਲੋਂ ਕਰਵਾਈ ਦਾ ਦਿੱਤਾ ਭਰੋਸਾ
Ferozepur News:ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਅੰਤਰ-ਰਾਸ਼ਟਰੀ ਬਾਰਡਰ ਤੋਂ ਪਾਰ ਗਏ ਪਿੰਡ ਖੈਰੇ ਕੇ ਉਤਾੜ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨ ਅਮ੍ਰਿਤਪਾਲ ਸਿੰਘ, ਜੋ ਕਿ 21 ਜੂਨ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਆਪਣੀ ਜ਼ਮੀਨ ਵਿੱਚ ਹਰ ਰੋਜ਼ ਦੀ ਤਰ੍ਹਾਂ ਖੇਤੀ ਕਰਨ ਲਈ ਗਿਆ ਸੀ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

ਪਰੰਤੂ, ਉਹ ਆਪਣੇ ਘਰ ਵਾਪਸ ਨਹੀਂ ਪਰਤਿਆ। ਜਿਸ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਮੀਨ ਦੇ ਨਾਲ ਲੱਗਦੀ ਬੀ.ਐਸ.ਐਫ. ਦੀ ਚੌਂਕੀ ਰਾਣਾ ਵਿਖੇ ਪਹੁੰਚ ਕੀਤੀ ਗਈ। ਇਸ ਉਪਰੰਤ ਬੀ.ਐਸ.ਐਫ. ਵੱਲੋਂ ਪੜਤਾਲ ਕਰਨ ਉਪਰੰਤ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦਾ ਲੜਕਾ ਅੰਮ੍ਰਿਤਪਾਲ ਸਿੰਘ ਵਾਪਸ ਨਹੀਂ ਆਇਆ। ਬੀ.ਐਸ.ਐਫ. ਵੱਲੋਂ ਪਾਕਿਸਤਾਨ ਰੇਂਜਰਜ਼ ਨਾਲ 3-4 ਵਾਰ ਮੀਟਿੰਗ ਕਰਨ ਉਪਰੰਤ ਪਾਕਿਸਤਾਨ ਰੇਂਜਰਜ਼ ਵੱਲੋਂ ਵੀ 27 ਜੂਨ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਅੰਮ੍ਰਿਤਪਾਲ ਸਿੰਘ ਨਜ਼ਦੀਕ ਲਗਦੀ ਪਾਕਿਸਤਾਨ ਦੀ ਪੁਲਿਸ ਦੀ ਹਿਰਾਸਤ ਵਿੱਚ ਹੈ।

ਇਹ ਵੀ ਪੜ੍ਹੋ  ਇੰਗਲੈਂਡ ਫੇਰੀ ਦੌਰਾਨ MP ਮਾਲਵਿੰਦਰ ਕੰਗ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ

ਐਸ.ਡੀ.ਐਮ. ਨੇ ਪਰਿਵਾਰਿਕ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲੈ ਕੇ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੂੰ ਲਿਖਿਆ ਜਾਵੇਗਾ ਅਤੇ ਪੰਜਾਬ ਸਰਕਾਰ ਰਾਹੀਂ  ਵਿਦੇਸ਼ ਮੰਤਰੀ / ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਨੂੰ ਛੇਤੀ ਤੋਂ ਛੇਤੀ ਵਾਪਸ ਭਾਰਤ ਲਿਆਂਦਾ ਜਾ ਸਕੇ।ਇਸ ਮੌਕੇ ਬੀਰਕਰਨ ਸਿੰਘ ਢਿੱਲੋਂ ਤਹਿਸੀਲਦਾਰ ਗੁਰੂਹਰਸਾਏ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

👉ਐਡਵੋਕੇਟ ਧਾਮੀ ਨੇ ਮੀਰੀ ਪੀਰੀ ਦਿਵਸ ਦੀ ਸੰਗਤਾਂ ਨੂੰ ਦਿੱਤੀ ਵਧਾਈ

Amritsar News: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਧਰਮ ਦੀ ਕਮਾਈ ਕਰਦਿਆਂ ਸੱਚ ਦੀ ਰਾਜਨੀਤੀ ਰਾਹੀਂ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਅੰਦਰ ਸਮਝਿਆ ਜਾਂਦਾ ਸੀ ਕਿ ਧਰਮ ਤੇ ਰਾਜਨੀਤੀ ਵੱਖਰੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਇਕ ਨਿਵੇਕਲਾ ਸਿਧਾਂਤ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੀਰ ਨੂੰ ਜ਼ੁਲਮ ਦੇ ਰਾਹ ਚੱਲਣ ਤੋਂ ਵਰਜਿਆ ਅਤੇ ਪੀਰ ਨੂੰ ਪਖੰਡ ਤੇ ਕਰਮ ਕਾਂਡ ਛੱਡ ਕੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਸਿਧਾਂਤ ਅਨੁਸਾਰ ਹੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਧਰਮ ਤੇ ਰਾਜਨੀਤੀ ਨੂੰ ਇਕੱਠਿਆ ਕੀਤਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ।

ਇਹ ਵੀ ਪੜ੍ਹੋ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਗੁਰੂ ਸਿਧਾਂਤਾਂ ’ਤੇ ਅਮਲ ਕਰਦਿਆਂ ਇਨਸਾਫ਼ ਦਾ ਅਜਿਹਾ ਰਾਜ ਦਿੱਤਾ, ਜਿਸ ਦੀ ਦੁਨੀਆ ਅੰਦਰ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇੱਕ ਸਾਂਝੇ ਪਰਿਵਾਰ ਵਾਂਗ ਵਿਚਰਦਿਆਂ ਗੁਰੂ ਸਾਹਿਬ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਧਰਮ ਅਨੁਸਾਰੀ ਰਾਜ ਦੇ ਸੰਕਲਪ ਨੂੰ ਸਿਧਾਂਤਕ ਤੌਰ ’ਤੇ ਅੱਗੇ ਵਧਾਇਆ ਅਤੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ।

ਇਹ ਵੀ ਪੜ੍ਹੋ 15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇੰਗਲੈਂਡ ਫੇਰੀ ਦੌਰਾਨ MP ਮਾਲਵਿੰਦਰ ਕੰਗ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ

👉ਪ੍ਰਵਾਸੀ ਪੰਜਾਬੀਆਂ ਨੂੰ ਆਪ ਸਰਕਾਰ ਵੱਲੋਂ ਪੰਜਾਬ ਦੀ ਮੁੜ ਸ਼ਾਨ ਬਹਾਲ ਕਰਨ ਦਾ ਦਿਵਾਇਆ ਭਰੋਸਾ

Punjab News: ਪਿਛਲੇ ਦਿਨਾਂ ਤੋਂ ਆਪਣੀ ਨਿੱਜੀ ਸੰਖੇਪ ਫ਼ੇਰੀ ਉਪਰ ਇੰਗਲੈਂਡ ਪੁੱਜੇ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਆਪਣੀ ਫੇਰੀ ਦੌਰਾਨ ਸ਼੍ਨੌਰੀ ਕੰਗ ਨੂੰ ਨਾਰਥਹੈਂਪਟਨ (Northempton), ਲੈਸਟਰ(Leicestershire), ਬਰਮਿੰਘਮ (barmingham) ਅਤੇ ਬੈਡਕੌਡ (Bedford)ਵਿਖੇ ਪੰਜਾਬੀਆਂ ਤੇ ਖ਼ਾਸਕਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸੰਗਤ ਨੂੰ ਮਿਲਣ ਦਾ ਮੌਕਾ ਮਿਲਿਆ।

ਇਹ ਵੀ ਪੜ੍ਹੋ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

ਸ਼੍ਰੀ ਕੰਗ ਨੇ ਕਿਹਾ ਕਿ ਬਹੁਤ ਖ਼ੁਸੀ ਦੀ ਗੱਲ ਹੈ ਕਿ ਪਰਦੇਸਾਂ ਵਿੱਚ ਵਸਦਾ ਸਮੂਹ ਪ੍ਰਵਾਸੀ ਪੰਜਾਬੀ ਭਾਈਚਾਰਾ ਪੰਜਾਬ ਲਈ ਹਮੇਸ਼ਾ ਫਿਕਰਮੰਦ ਰਹਿੰਦਾ ਹੈ ਅਤੇ ਪੰਜਾਬ ਦੀ ਹਰੇਕ ਪੱਖੋਂ ਬਿਹਤਰੀ ਲੋੜਦਾ ਹੈ। ਉਨ੍ਹਾਂ ਪੰਜਾਬੀ ਭਾਈਚਾਰੇ ਵੱਲੋਂ ਦਿੱਤੇ ਮਾਣ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸਨੂੰ ਮੁੜ ਤੋਂ ਰੰਗਲਾ ਬਣਾਉਣ ਦੇ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

0

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੌਰਾਨ ਬੀਤੇ ਕੱਲ ਐਲਾਨੀ ਗਈ ਵਰਕਿੰਗ ਕਮੇਟੀ ਦੇ ਵਿਚ ਬਠਿੰਡਾ ਦੇ ਅਕਾਲੀ ਆਗੂਆਂ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਮੈਂਬਰ ਵਜੋ’ ਸ਼ਾਮਲ ਕੀਤਾ ਗਿਆ। ਅਕਾਲੀ ਦਲ ਦੀ ਸਭ ਤੋਂ ਵੱਧ ਮਹੱਤਵਪੂਰਨ ਵਰਕਿੰਗ ਕਮੇਟੀ ਦੇ ਵਿਚ ਦੋਨਾਂ ਆਗੂਆਂ ਨੂੰ ਮੈਂਬਰ ਵਜੋਂ ਨਾਮਜਦ ਕਰਨ ‘ਤੇ ਬਠਿੰਡਾ ਦੇ ਅਕਾਲੀਆਂ ਨੇ ਖੁਸ਼ੀ ਜਤਾਈ ਹੈ।

ਇਹ ਵੀ ਪੜ੍ਹੋ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਬਲਕਾਰ ਸਿੰਘ ਬਰਾੜ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਬਠਿੰਡਾ ਦੇ ਪ੍ਰਧਾਨ ਚੱਲੇ ਆ ਰਹੇ ਹਨ। ਦਸਣਾ ਬਣਦਾ ਹੈ ਕਿ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਪਿਛਲੇ ਲੰਮੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਦੀ ਟੀਮ ਦਾ ਹਿੱਸਾ ਚੱਲੇ ਆ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 7 ਜੁਲਾਈ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵੇਰੇ 10:30 ਵਜੇਂ ਹੋਣ ਵਾਲੀ ਇਸ ਮੀਟਿੰਗ ਵਿਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਚੀਮਾ

ਚੱਲ ਰਹੀਆਂ ਕਿਆਸਅਰਾਈਆਂ ਮੁਤਾਬਕ ਉਕਤ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ 10-11 ਜੁਲਾਈ 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਜਾ ਸਕਦਾ। ਇਸਤੋਂ ਇਲਾਵਾ ਨਸ਼ਾ ਤਸਕਰੀ ਨਾਲ ਸਬੰਧਤ ਕੁੱਝ ਵੱਡੇ ਫੈਸਲੇ ਲਏ ਜਾ ਸਕਦੇ ਹਨ। ਚਰਚਾ ਮੁਤਾਬਕ ਵਿਸ਼ੇਸ ਸੈਸ਼ਨ ਵਿਚ ਬੇਅਦਬੀ ਦੇ ਬਦਲੇ ਸਖ਼ਤ ਸਜ਼ਾਵਾਂ ਦੇਣ ਲਈ ਬਿੱਲ ਲਿਆਂਦਾ ਜਾ ਸਕਦਾ ਹੈ।

ਇਹ ਵੀ ਪੜ੍ਹੋ ਅਮਰਜੀਤ ਮਹਿਤਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਬਣਨਾ ਤੈਅ, ਨਹੀਂ ਆਇਆ ਕੋਈ ਮੁਕਾਬਲੇ ‘ਚ

ਇਸਤੋਂ ਇਲਾਵਾ ਸਤਲੁਜ ਯਮੁਨਾ ਲਿੰਕ ਨਹਿਰ (SYL) ਮੁੱਦੇ ‘ਤੇ ਵੀ ਅਪਣਾਈ ਜਾਣ ਵਾਲੀ ਰਣਨੀਤੀ ‘ਤੇ ਚਰਚਾ ਹੋ ਸਕਦੀ ਹੈ।ਦਸਦਾ ਬਣਦਾ ਹੈ ਕਿ ਐਸਵਾਈਐਲ ‘ਤੇ 9 ਜੁਲਾਈ ਨੂੰ ਕੇਂਦਰ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਹਰਜੋਤ ਸਿੰਘ ਬੈਂਸ

👉ਪੰਜਾਬ ਸਕੂਲ ਸਿੱਖਿਆ ਬੋਰਡ ਹੈੱਡਕੁਆਰਟਰ ਵਿਖੇ 33 ਜੇਤੂਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ
SAS Nagar News:ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀ ਮਾਤ ਭਾਸ਼ਾ ਦਾ ਝੰਡਾ ਬੁਲੰਦ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਵਿੱਚ, ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਨੂੰ ਇੱਕ ਸਾਲਾਨਾ ਇਮਤਿਹਾਨ ਵਜੋਂ ਅਪਣਾਇਆ ਕੀਤਾ ਹੈ। ਇਹ ਓਲੰਪੀਆਡ ਪੰਜਾਬੀ ਭਾਸ਼ਾ ਵਿੱਚ ਮੁਹਾਰਤ ਦਾ ਮੁਲਾਂਕਣ ਕਰਨ ਲਈ ਔਨਲਾਈਨ ਪਾਠਕ੍ਰਮ ਅਤੇ ਇੱਕ ਢਾਂਚਾਗਤ ਟੈਸਟਿੰਗ ਪਲੇਟਫਾਰਮ ਪ੍ਰਦਾਨ ਕਰਦਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿਖੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਕੀਤਾ। ਮੰਤਰੀ ਬੈਂਸ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਭਾਸ਼ਾਈ ਜੜ੍ਹਾਂ ਨਾਲ ਜੋੜਨਾ ਹੈ। ਪੀ ਐਸ ਈ ਬੀ ਦੀ ਅਗਵਾਈ ਹੇਠ ਦੋ ਸਾਲ ਪਹਿਲਾਂ ਸ਼ੁਰੂ ਹੋਏ ਇਸ ਓਲੰਪੀਆਡ ਵਿੱਚ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ 2024 ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਪਹਿਲੇ ਸਥਾਨ ਲਈ 5,100 ਰੁਪਏ, ਦੂਜੇ ਸਥਾਨ ਲਈ 3,100 ਰੁਪਏ ਅਤੇ ਤੀਜੇ ਸਥਾਨ ਲਈ 2,100 ਰੁਪਏ ਕੁੱਲ 33 ਪ੍ਰਤੀਯੋਗੀਆਂ ਨੂੰ ਦਿੱਤੇ ਗਏ।

ਇਹ ਵੀ ਪੜ੍ਹੋ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਚੀਮਾ

ਇਹ ਓਲੰਪੀਆਡ ਤੀਜੀ ਤੋਂ ਪੰਜਵੀਂ ਜਮਾਤ, ਛੇਵੀਂ ਤੋਂ ਅੱਠਵੀਂ ਜਮਾਤ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਖੁੱਲ੍ਹਾ ਸੀ। ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਈ, ਜਿਸ ਤੋਂ ਬਾਅਦ ਨਵੰਬਰ ਵਿੱਚ ਇੱਕ ਮੌਕ ਟੈਸਟ ਹੋਇਆ। ਅੰਤਮ ਪ੍ਰੀਖਿਆ 7 ਅਤੇ 8 ਦਸੰਬਰ, 2024 ਨੂੰ ਆਯੋਜਿਤ ਕੀਤੀ ਗਈ, ਜੋ ਕਿ ਯੂਰਪ, ਅਫਰੀਕਾ, ਅਮਰੀਕਾ, ਆਸਟ੍ਰੇਲੀਆ ਅਤੇ ਭਾਰਤ ਦੇ ਸਮਾਂ ਖੇਤਰਾਂ ਅਨੁਸਾਰ ਨਿਰਧਾਰਤ ਕੀਤੀ ਗਈ ਸੀ ਤਾਂ ਜੋ ਵਿਸ਼ਵਵਿਆਪੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਸਮਾਗਮ ਦੇ ਸਫਲਤਾਪੂਰਵਕ ਸੰਚਾਲਨ ਲਈ ਪੀ ਐਸ ਈ ਬੀ ਦੀ ਸ਼ਲਾਘਾ ਕਰਦੇ ਹੋਏ, ਸਿੱਖਿਆ ਮੰਤਰੀ ਨੇ ਅਪੀਲ ਕੀਤੀ ਕਿ ਜਿੱਥੇ ਵੀ ਪੰਜਾਬੀ ਬੋਲਣ ਵਾਲੇ ਭਾਈਚਾਰੇ ਰਹਿੰਦੇ ਹਨ, ਉੱਥੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਇਸਨੂੰ ਪੰਜਾਬ ਰਾਜ ਵੱਲੋਂ ਇੱਕ ਸਥਾਈ ਸਾਲਾਨਾ ਵਿਸ਼ੇਸ਼ ਇਮਤਿਹਾਨ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸਿੱਖਿਆ ਮੰਤਰੀ ਬੈਂਸ ਨੇ ਅੱਗੇ ਐਲਾਨ ਕੀਤਾ ਕਿ ਬੋਰਡ ਜਲਦੀ ਹੀ ਵਿਦੇਸ਼ੀ ਦੂਤਾਵਾਸਾਂ ਅਤੇ ਵਿਦਿਅਕ ਸੰਸਥਾਵਾਂ ਨਾਲ ਸਹਿਯੋਗ ਕਰੇਗਾ ਤਾਂ ਜੋ ਪੰਜਾਬ ਦੇ ਵਿਸ਼ਵ ਪੱਧਰ ‘ਤੇ ਵਿਦਿਅਕ ਸਥਾਨ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ, ਪੀ ਐਸ ਈ ਬੀ ਨੂੰ ਇਸਦੇ ਬੇਮਿਸਾਲ ਉਪਰਾਲਿਆਂ ਲਈ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਵੇਗੀ।ਇਸ ਤੋਂ ਇਲਾਵਾ, ਉਨ੍ਹਾਂ ਖੁਲਾਸਾ ਕੀਤਾ ਕਿ ਪੀਐਸਈਬੀ ਦੁਆਰਾ ਜਲਦੀ ਹੀ ਇੱਕ ਸਾਇੰਸ ਓਲੰਪੀਆਡ ਵੀ ਸ਼ੁਰੂ ਕੀਤਾ ਜਾਵੇਗਾ। ਬੋਰਡ ਵਿਦਿਅਕ ਪਹੁੰਚ ਨੂੰ ਸਮਰਥਨ ਦੇਣ ਲਈ ਆਪਣਾ ਯੂਟਿਊਬ ਚੈਨਲ ਵੀ ਲਾਂਚ ਕਰਨ ਲਈ ਤਿਆਰ ਹੈ।ਓਲੰਪੀਆਡ ਪਾਠਕ੍ਰਮ ਨੂੰ ਵਿਕਸਤ ਕਰਨ ਅਤੇ ਸੰਬੰਧਿਤ ਗਤੀਵਿਧੀਆਂ ਦੇ ਤਾਲਮੇਲ ਵਿੱਚ ਸ਼ਾਮਲ ਅਧਿਆਪਕਾਂ ਅਤੇ ਵਿਸ਼ਾ ਮਾਹਿਰਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਸਿੱਖਿਆ ਮੰਤਰੀ ਨੇ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਵਿਧਾਇਕ ਕੁਲਵੰਤ ਸਿੰਘ ਵੱਲੋਂ 20 ਲਾਭਪਾਤਰੀਆਂ ਨੂੰ ਵੰਡੇ ਗਏ 42 ਲੱਖ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ

ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਸਿੱਖਿਆ ਮੰਤਰੀ ਬੈਂਸ ਨੇ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਸੰਬੰਧੀ ਚਿੰਤਾਵਾਂ ਨੂੰ ਦੂਰ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ 450 ਪ੍ਰਿੰਸੀਪਲ ਪਦਉੱਨਤ ਕੀਤੇ ਜਾਣਗੇ, ਅਤੇ ਅਧਿਆਪਕਾਂ ਦੀਆਂ ਅਸਾਮੀਆਂ ਪਹਿਲਾਂ ਹੀ ਢੁਕਵੀਂ ਪ੍ਰਕਿਰਿਆ ਦੁਆਰਾ ਭਰੀਆਂ ਜਾ ਰਹੀਆਂ ਹਨ।ਪੀ ਐਸ ਈ ਬੀ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ ਅਤੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਨੂੰ ਜਾਰੀ ਰੱਖਣ ਅਤੇ ਸਾਇੰਸ ਓਲੰਪੀਆਡ ਸ਼ੁਰੂ ਕਰਨ ਲਈ ਬੋਰਡ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਬੋਰਡ ਦੇ ਅਕਾਦਮਿਕ ਮਿਆਰਾਂ ਨੂੰ ਨਵੀਆਂ ਉਚਾਈਆਂ ਤੱਕ ਵਧਾਉਣ ਦਾ ਵੀ ਵਾਅਦਾ ਕੀਤਾ।ਇਸ ਸਮਾਗਮ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ; ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ; ਪੀ ਏ ਯੂ ਦੇ ਵਿਦਿਆਰਥੀ ਭਲਾਈ ਦੇ ਡਾਇਰੈਕਟਰ ਨਿਰਮਲ ਸਿੰਘ ਜੌੜਾ; ਪੀ ਐਸ ਈ ਬੀ ਦੇ ਸਕੱਤਰ ਗੁਰਿੰਦਰ ਸਿੰਘ ਸੋਢੀ; ਅਤੇ ਡੀ ਪੀ ਆਈ (ਐਲੀਮੈਂਟਰੀ) ਹਰਕੀਰਤ ਕੌਰ ਵੀ ਸ਼ਾਮਲ ਹੋਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

0

👉ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ
Ropar News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਪਹਿਲੀ ਵਾਰ ਬਿਜ਼ਨਸ ਬਲਾਸਟਰਸ ਐਕਸਪੋ ਕਰਵਾਈ ਜਾ ਰਹੀ ਹੈ, ਜਿੱਥੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰੋਮਾਂਚਕ ਸ਼ਾਰਕ ਟੈਂਕ-ਸ਼ੈਲੀ ਵਰਗੇ ਸੈਸ਼ਨਾਂ ਵਿੱਚ ਹਿੱਸਾ ਲੈਣਗੇ ਅਤੇ ਉੱਘੇ ਨਿਵੇਸ਼ਕਾਂ, ਉੱਦਮੀਆਂ ਤੇ ਇਨਕਿਊਬੇਟਰਾਂ ਦੇ ਇੱਕ ਵਿਸ਼ੇਸ਼ ਪੈਨਲ ਅੱਗੇ ਆਪਣੇ ਨਵੀਨਤਾਕਾਰੀ ਉੱਦਮਾਂ ਦਾ ਪ੍ਰਦਰਸ਼ਨ ਕਰਨਗੇ।ਅੱਜ ਸ਼ਾਮ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਐਕਸਪੋ ਵੱਡੇ ਪੱਧਰ ‘ਤੇ ਵਿਦਿਆਰਥੀ ਉੱਦਮਾਂ ਲਈ ਫੰਡਿੰਗ, ਇੰਕਿਊਬੇਸ਼ਨ ਅਤੇ ਉਦਯੋਗਿਕ ਭਾਈਵਾਲੀ ਨੂੰ ਯਕੀਨੀ ਬਣਾਏਗਾ ਅਤੇ ਨਾਲ ਹੀ ਸਕੂਲ-ਅਧਾਰਤ ਉੱਦਮਤਾ ਦੇ ਸਮਰਥਨ ਲਈ ਭਾਈਵਾਲਾਂ ਨੂੰ ਪ੍ਰੇਰਿਤ ਕਰੇਗਾ।ਸਿੱਖਿਆ ਮੰਤਰੀ ਨੇ ਕਿਹਾ ਕਿ ਭਲਕੇ (ਸ਼ਨੀਵਾਰ) ਨੂੰ ਐਕਸਪੋ ਵਿੱਚ ਲਗਭਗ 40 ਟੀਮਾਂ ਆਪਣੇ ਉਤਪਾਦ ਪੇਸ਼ ਕਰਨਗੀਆਂ। ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ 18,492 ਬਿਜ਼ਨਸ ਆਈਡੀਆ ਵਿਕਸਤ ਕੀਤੇ ਗਏ ਹਨ।

ਇਹ ਵੀ ਪੜ੍ਹੋ 15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੂਬਾ ਸਰਕਾਰ ਵੱਲੋਂ ਅਧਿਆਪਕਾਂ ਅਤੇ ਮਾਹਰ ਸਲਾਹਕਾਰਾਂ ਦੀ ਅਗਵਾਈ ਹੇਠ ਆਪਣੇ ਬਿਜਨਸ ਆਈਡੀਆ ਨੂੰ ਵਿਕਸਤ ਅਤੇ ਲਾਂਚ ਕਰਨ ਲਈ 7000 ਤੋਂ ਵੱਧ ਟੀਮਾਂ ਨੂੰ 16-16 ਹਜ਼ਾਰ ਰੁਪਏ ਦੀ ਸੀਡ ਫੰਡਿੰਗ ਪ੍ਰਦਾਨ ਕੀਤੀ ਹੈ। ਐਕਸਪੋ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਉਤਪਾਦਾਂ ਲਈ ਬਾਜ਼ਾਰ ਦੇ ਮੌਕਿਆਂ ਦੀ ਪਛਾਣ ਕਰਨਾ ਅਤੇ ਮਾਲੀਆ ਤੇ ਮੁਨਾਫ਼ਾ ਕਮਾਉਣ ਲਈ ਉਨ੍ਹਾਂ ਨੂੰ ਅਸਲ ਗਾਹਕਾਂ ਨਾਲ ਜੋੜਨਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਜ਼ਨਸ ਬਲਾਸਟਰ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ, ਟੀਮ-ਅਧਾਰਤ ਸਿਖਲਾਈ, ਸੰਚਾਰ ਵਿੱਚ ਜ਼ਰੂਰੀ ਹੁਨਰਾਂ ਨੂੰ ਵਿਕਸਿਤ ਕਰਨ, ਅਸਲ-ਸੰਸਾਰ ਦੇ ਵਪਾਰਕ ਤਜਰਬਿਆਂ ਰਾਹੀਂ ਸਮੱਸਿਆ ਹੱਲ ਕਰਨ ਅਤੇ ਵਿੱਤੀ ਪ੍ਰਬੰਧਨ ਨਾਲ ਸਮਰੱਥ ਬਣਾਇਆ ਗਿਆ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵਿਕਸਤ ਕੀਤੇ ਗਏ ਬਹੁਤ ਸਾਰੇ ਉੱਦਮ ਪਹਿਲਾਂ ਹੀ ਮਾਲੀਆ ਪੈਦਾ ਕਰ ਰਹੇ ਹਨ ਅਤੇ ਕਾਰਜਸ਼ੀਲਤਾ ਵਿੱਚ ਵਾਧਾ ਕਰ ਰਹੇ ਹਨ।

ਇਹ ਵੀ ਪੜ੍ਹੋ ਅਮਰਜੀਤ ਮਹਿਤਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਬਣਨਾ ਤੈਅ, ਨਹੀਂ ਆਇਆ ਕੋਈ ਮੁਕਾਬਲੇ ‘ਚ

ਪ੍ਰੈਸ ਕਾਨਫਰੰਸ ਦੌਰਾਨ ਸ. ਬੈਂਸ ਨੇ ਚਾਰ ਟੀਮਾਂ ਨੂੰ ਮੀਡੀਆ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਨਵੀਨਤਾਕਾਰੀ ਉਤਪਾਦਾਂ ਨੂੰ ਦਿਖਾਇਆ। ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਇੱਕ ਟੀਮ ਨੇ “ਕ੍ਰਿਏਟਿਵ ਗਰਲਜ਼” – ਇੱਕ ਰੈਜ਼ਿਨ-ਅਧਾਰਤ ਕੋਸਟਰ, ਕੀਚੇਨ ਅਤੇ ਮੋਮਬੱਤੀ ਮੋਲਡ- ਉਤਪਾਦ ਤਿਆਰ ਕੀਤਾ। ਟੀਮ ਪਹਿਲਾਂ ਹੀ 250 ਤੋਂ ਵੱਧ ਯੂਨਿਟਾਂ ਵੇਚ ਚੁੱਕੀ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਦੀ ਟੀਮ ਨੇ ਇੱਕ “ਈ-ਮੋਸ਼ਨ ਬਾਈਕ” ਬਣਾਈ ਜੋ ਰੀਚਾਰਜ ਕਰਨ ਯੋਗ ਇਲੈਕਟ੍ਰਿਕ ਸਾਈਕਲ ਹੈ। ਇਹ ਊਰਜਾ ਕੁਸ਼ਲ ਸਾਈਕਲ ਸ਼ਹਿਰੀ ਆਵਾਜਾਈ ਲਈ ਤਿਆਰ ਕੀਤੀ ਗਈ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੀ ਟੀਮ ਨੇ ਰਵਾਇਤੀ ਸਮੱਗਰੀਆਂ ਦੀ ਵਰਤੋਂ ਕਰਕੇ “ਹਰਬਲ ਸ਼ਾਈਨ”: ਰਸਾਇਣ-ਮੁਕਤ ਹਰਬਲ ਸ਼ੈਂਪੂ ਬਣਾਇਆ। ਟੀਮ ਪਹਿਲਾਂ ਹੀ 80 ਯੂਨਿਟਾਂ ਵੇਚ ਚੁੱਕੀ ਹੈ ਅਤੇ ਗਾਹਕਾਂ ਤੋਂ ਸਕਾਰਾਤਮਕ ਫੀਡਬੈਕ ਪ੍ਰਾਪਤ ਕਰ ਚੁੱਕੀ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਦੀ ਟੀਮ ਨੇ ਐਲ.ਈ.ਡੀ., ਸ਼ੌਕ ਪੁਆਇੰਟ ਅਤੇ ਛੁਪੇ ਹੋਏ ਬਲੇਡ ਵਾਲੀ ਸਵੈ-ਰੱਖਿਆ ਸਟਿੱਕ “ਡਿਫੈਂਡ-ਐਕਸ ਸਟਿੱਕ” ਬਣਾਈ। ਇਹ ਉਤਪਾਦ ਔਰਤਾਂ, ਬਜ਼ੁਰਗ ਨਾਗਰਿਕਾਂ ਆਦਿ ਨੂੰ ਆਪਣੇ ਸੰਭਾਵੀ ਖਰੀਦਦਾਰਾਂ ਵਜੋਂ ਟੀਚਾਗਤ ਕਰਕੇ ਤਿਆਰ ਕੀਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਟੀਮ ਨੇ ਬੀ.ਬੀ. ਚੋਕੋ ਡ੍ਰੀਮਜ਼: ਰੀਜ਼ਰਵੇਟਿਵ-ਰਹਿਤ ਚਾਕਲੇਟ ਤਿਆਰ ਕੀਤੇ ਹਨ। ਟੀਮਾਂ ਪਹਿਲਾਂ ਹੀ 4,000 ਰੁਪਏ ਤੋਂ ਵੱਧ ਦਾ ਮੁਨਾਫਾ ਕਮਾ ਚੁੱਕੀਆਂ ਹਨ। ਸ. ਬੈਂਸ ਨੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਕਾਰੋਬਾਰ ਅਤੇ ਆਰਥਿਕ ਵਿਕਾਸ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਸਕੂਲਾਂ ਤੋਂ ਹੀ ਉੱਦਮੀ ਮਾਨਸਿਕਤਾ ਵਿਕਸਿਤ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਕੁਲਵੰਤ ਸਿੰਘ ਨੇ ਨਗਰ ਨਿਗਮ ਮੋਹਾਲੀ ਵਿਖੇ ਪੁੱਜ ਕੇ ਹੜਤਾਲੀ ਸਫਾਈ ਕਾਮਿਆ ਦੀ ਹੜਤਾਲ ਖਤਮ ਕਰਵਾਈ

👉ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ
SAS Nagar News:ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ,ਚਾਹੇ ਉਹ ਕਾਰਪੋਰੇਸ਼ਨ ਦਾ ਕਿਸੇ ਵੀ ਪੱਧਰ ਦਾ ਮੁਲਾਜ਼ਮ ਹੋਵੇ, ਮੈਂ ਹਮੇਸ਼ਾ ਹਰ ਇੱਕ ਮੁਲਾਜ਼ਮ ਦੀ ਮੁਸ਼ਕਿਲ ਹੱਲ ਕਰਨ ਨੂੰ ਪਹਿਲ ਦਿੱਤੀ ਹੈ।ਵਿਧਾਇਕ ਕੁਲਵੰਤ ਸਿੰਘ ਦੇ ਪੁੱਜਣ ਤੇ ਮੋਹਾਲੀ ਕਾਰਪੋਰੇਸ਼ਨ ਦੇ ਬਾਹਰ ਬੈਠੇ ਸਫਾਈ ਕਾਮਿਆਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਅਤੇ ਇਸ ਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ ਨੇ ਵੀ ਸਫਾਈ ਕਾਮਿਆਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਉਹਨਾਂ ਦੀ ਹਰ ਇੱਕ ਮੰਗ ਪੂਰੀ ਕਰਨਗੇ ਅਤੇ ਅੱਗ ਉਹਨਾਂ ਦੀ ਜੋ ਵੀ ਮੰਗ ਹੋਵੇਗੀ,ਉਹ ਉਹਨਾਂ ਦੇ ਪਹਿਲਾਂ ਹੀ ਧਿਆਨ ਵਿੱਚ ਲਿਆ ਦੇਣ ਅਤੇ ਮੇਰੇ ਵੱਲੋਂ ਇਹ ਤੁਹਾਡੇ ਸਭਨਾਂ ਨਾਲ ਇੱਥੇ ਵਾਅਦਾ ਹੈ ਕਿ ਉਹ ਹੜਤਾਲ ਦੀ ਨੌਬਤ ਨਹੀਂ ਆਉਣ ਦੇਣਗੇ।

ਇਹ ਵੀ ਪੜ੍ਹੋ  11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕੀ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ 1995 ਤੋਂ ਲੋਕਾਂ ਦੇ ਵਿੱਚ ਰਹਿ ਰਹੇ ਹਨ ਅਤੇ ਅਗਾਂਹ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਦੇ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਜਿਸ ਤਰ੍ਹਾਂ ਪਰਿਵਾਰ ਦੇ ਛੋਟੇ ਬੱਚਿਆਂ ਦੀ ਇਹ ਜਿੱਦ ਹੁੰਦੀ ਹੈ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਅਜਿਹਾ ਕਰਦੇ ਹਨ, ਉਸੇ ਤਰ੍ਹਾਂ ਹੀ ਸਰਕਾਰਾਂ ਦੀ ਵੀ ਇਹ ਜਿੰਮੇਵਾਰੀ ਹੁੰਦੀ ਹੈ ਕਿ ਉਹ ਬਾਸ਼ਿੰਦਿਆਂ ਦੀ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਕਰਨ।

ਇਹ ਵੀ ਪੜ੍ਹੋ  ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਡਿਉਲ ਦਾ ਪਰਦਾਫ਼ਾਸ਼, 9 ਗ੍ਰਿਫਤਾਰ

ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿ ਉਹਨਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿੱਚ ਹਮੇਸ਼ਾਂ ਗਰੀਬ ਕਾਮਿਆਂ ਦੀ ਗੱਲ ਕੀਤੀ ਹੈ ਅਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਅਗਾਂਹ ਵੀ ਉਹ ਇਹਨਾਂ ਮਿਹਨਤਕਸ਼ਾਂ ਦੇ ਹੱਕ ਵਿੱਚ ਗੱਲ ਕਰਦੇ ਰਹਿਣਗੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸਭਨਾਂ ਹੜਤਾਲੀ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਿਰਫ ਇੱਕ ਵਾਰ ਕਹਿਣ ਤੇ ਹੀ ਆਪਣੀ ਹੜਤਾਲ ਵਾਪਸ ਲੈ ਲਈ। ਇਸ ਮੌਕੇ ਤੇ ਕਮਿਸ਼ਨਰ ਮੋਹਾਲੀ ਕਾਰਪੋਰੇਸ਼ਨ ਪਰਮਿੰਦਰ ਪਾਲ ਸਿੰਘ, ਕੌਂਸਲਰ ਸਰਬਜੀਤ ਸਿੰਘ ਕੌਂਸਲਰ- ਬਿੰਦਰਾ, ਸਾਬਕਾ ਕੌਂਸਲਰ -ਗੁਰਮੁਖ ਸਿੰਘ ਸੋਹਲ, ਪਵਨ ਕੁਮਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਕੁਲਵੰਤ ਸਿੰਘ ਵੱਲੋਂ 20 ਲਾਭਪਾਤਰੀਆਂ ਨੂੰ ਵੰਡੇ ਗਏ 42 ਲੱਖ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ

👉ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਹੈ ਪੱਕਾ ਹੱਲ : ਐਮ ਐਲ ਏ ਕੁਲਵੰਤ ਸਿੰਘ
SAS Nagar News:ਅੱਜ ਵਿਧਾਨ ਸਭਾ ਹਲਕਾ ਐੱਸ ਏ ਐੱਸ ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਦੀ ਵੱਲੋਂ ਅੱਜ ਸੈਕਟਰ- 79 ਵਿਖੇ ਆਪਣੇ ਦਫਤਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਮੋਹਾਲੀ ਦੀ ਤਰਫੋਂ ਹਲਕਾ ਮੋਹਾਲੀ ਦੇ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ।ਇਹਨਾਂ ਲਾਭਪਾਤਰੀਆਂ ਵਿੱਚ ਗੁਰਜੀਤ ਸਿੰਘ ,ਰਘਵੀਰ ਸਿੰਘ,ਪ੍ਰੇਮ ਸਿੰਘ -ਪਿੰਡ ਸਨੇਟਾ, ਅਜੈ ਸਿੰਘ, ਜਗਤਾਰ ਸਿੰਘ , ਰਵਿੰਦਰ ਕੌਰ , ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਬਾਦਲ ਸਿੰਘ, ਗੁਰਪ੍ਰੀਤ ਸਿੰਘ, ਜਗਪਾਲ ਸਿੰਘ, ਸੁਖਵਿੰਦਰ ਸਿੰਘ ,ਗੁਰਪ੍ਰੀਤ ਸਿੰਘ, ਸੰਪੂਰਨ ਸਿੰਘ ,ਸੁਰਜੀਤ ਕੌਰ ,ਕਰਨੈਲ ਸਿੰਘ, ਤੇਜਿੰਦਰ ਸਿੰਘ ,ਰਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਸ਼ਾਮਿਲ ਸਨ।

ਇਹ ਵੀ ਪੜ੍ਹੋ  15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਨਾਲ ਸੰਬੰਧਿਤ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ ਹਨ, ਜਦਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੋਹਾਲੀ ਜਿਲ੍ਹੇ ਦੇ ਲਾਭਪਾਤਰੀਆਂ ਨੂੰ ਡੇਢ ਕਰੋੜ ਰੁਪਏ ਦੇ ਕਰੀਬ, ਜਦਕਿ ਪੰਜਾਬ ਦੇ ਲਾਭਪਾਤਰੀਆਂ ਨੂੰ 63 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਦਿੱਤੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਚੀਮਾ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜੋ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਭਗ ਪੂਰੇ ਕੀਤਾ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਦਾ ਪੱਕੇ ਤੌਰ ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਫਿਰ ਤੋਂ ਹਰਿਆ ਭਰਿਆ ਬਣਾਉਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਮੁਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਜਾ ਰਿਹਾ ਹੈ।ਇਸ ਮੌਕੇ ਤੇ ਜ਼ਿਲਾ ਮੈਨੇਜਰ -ਅਵਤਾਰ ਸਿੰਘ, ਬੁੱਧ ਸਿੰਘ- ਸਹਾਇਕ -ਜ਼ਿਲਾ ਮੈਨੇਜਰ, ਜਗਤਾਰ ਸਿੰਘ- ਸਹਾਇਕ ਜਿਲਾ ਮੈਨੇਜਰ, ਟਹਿਲ ਸਿੰਘ- ਕਲਰਕ, ਵੀ ਹਾਜ਼ਰ ਸਨ,

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911313