Saturday, May 23, 2026
Home Blog Page 622

15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Hoshiarpur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ ‘ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ।

ਇਹ ਵੀ ਪੜ੍ਹੋ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਚੀਮਾ

0

👉ਵਿੱਤ ਮੰਤਰੀ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ
Chandigarh News:ਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਮਾਲੀਏ ਬਾਰੇ ਵਿਆਪਕ ਤੇ ਸੰਖੇਪ ਜਾਣਕਾਰੀ ਪੇਸ਼ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਲਿਆਉਣ ‘ਤੇ ਜ਼ੋਰ ਦਿੱਤਾ ਅਤੇ ਮਾਲੀਆ ਵਧਾਉਣ ਲਈ ਨੀਤੀਗਤ ਸਿਫਾਰਸ਼ਾਂ ਦਾ ਪ੍ਰਸਤਾਵ ਦਿੱਤਾ, ਜਿਸ ਵਿੱਚ ਜੀ.ਐਸ.ਟੀ ਢਾਂਚੇ ਅਧੀਨ ਅਨਾਜ ਸ਼ਾਮਲ ਕਰਨ, ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣ ਜਾਂ ਰੱਦ ਕਰਨਾ, ਅਤੇ ਈ-ਵੇਅ ਬਿੱਲ ਜਨਰੇਸ਼ਨ ਅਤੇ ਈ-ਇਨਵੌਇਸਿੰਗ ਨੂੰ ਲਾਜ਼ਮੀ ਬਣਾਉਣਾ ਆਦਿ ਸ਼ਾਮਲ ਹਨ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਡੇਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਅਤੇ ਪਾਲਣਾ ਦੇ ਮੁੱਦਿਆਂ ਦਾ ਪਤਾ ਲਗਾਉਣ ਲਈ ਸਾਰੇ ਰਾਜਾਂ ਅਤੇ ਕੇਂਦਰੀ ਟੈਕਸ ਅਥਾਰਟੀ ਨੂੰ ਪਹੁੰਚ ਮੁਹੱਈਆ ਕਰਵਾਉਣ ਵਾਲਾ ਇੱਕ ਏਕੀਕ੍ਰਿਤ ਪਲੇਟਫਾਰਮ ਵਿਕਸਤ ਕੀਤਾ ਜਾਵੇ।ਜੀਐਸਟੀ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਟੈਕਸਾਂ ਦੇ ਇਸ ਵਿੱਚ ਸਮਾਉਣ ਕਾਰਨ ਪੰਜਾਬ ਨੂੰ ਹੋਏ ਮਹੱਤਵਪੂਰਨ ਮਾਲੀਆ ਘਾਟੇ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਅਰਥਵਿਵਸਥਾ ਹੋਣ ਦੇ ਨਾਤੇ, ਪੰਜਾਬ ਅਨਾਜ (ਕਣਕ ਅਤੇ ਚੌਲ) ਦੀ ਵਿਕਰੀ ‘ਤੇ ਖਰੀਦ ਟੈਕਸ ਅਤੇ ਬੁਨਿਆਦੀ ਢਾਂਚਾ ਵਿਕਾਸ ਫੀਸ (ਆਈਡੀ ਫੀਸ) ‘ਤੇ ਬਹੁਤ ਜ਼ਿਆਦਾ ਨਿਰਭਰ ਕਰਦਾ ਸੀ ਅਤੇ 2015-16 ਵਿੱਚ 3,094 ਕਰੋੜ ਰੁਪਏ ਇਕੱਠੇ ਕੀਤੇ, ਜੋ ਕਿ ਇਸਦੇ ਕੁੱਲ ਟੈਕਸ ਮਾਲੀਏ ਦਾ 16.55% ਸੀ, ਅਤੇ ਇਹਨਾਂ ਟੈਕਸਾਂ ਦੇ ਜੀ.ਐਸ.ਟੀ ਵਿੱਚ ਸਮਾਉਣ ਦੇ ਨਤੀਜੇ ਵਜੋਂ ਸੂਬੇ ਨੂੰ ਮਾਲੀਆ ਪ੍ਰਾਪਤੀ ਵਿੱਚ ਸਥਾਈ ਨੁਕਸਾਨ ਹੋਇਆ। ਉਨ੍ਹਾਂ ਨੇ ਕੇਂਦਰੀ ਵਿਕਰੀ ਟੈਕਸ (ਸੀਐਸਟੀ) ਦੇ ਸਮਾਪਤ ਹੋਣ ਤੋਂ ਹੋਏ ਨੁਕਸਾਨ ਵੱਲ ਵੀ ਧਿਆਨ ਦਿਵਾਇਆ, ਜਿਸ ਨੇ ਸਾਲ 2015-16 ਵਿੱਚ ਪੰਜਾਬ ਦੇ ਮਾਲੀਏ ਵਿੱਚ 568 ਕਰੋੜ ਰੁਪਏ ਦਾ ਯੋਗਦਾਨ ਪਾਇਆ ਸੀ।

ਇਹ ਵੀ ਪੜ੍ਹੋ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵੈਟ ਪ੍ਰਣਾਲੀ ਦੌਰਾਨ ਪੰਜਾਬ ਵਿੱਚ ਜੀ.ਐਸ.ਟੀ ਪ੍ਰਣਾਲੀ ਦੇ ਮੁਕਾਬਲੇ ਮਾਲੀਆ ਪ੍ਰਾਪਤੀਆਂ ਕਿਤੇ ਵੱਧ ਸਨ। ਵਿੱਤ ਮੰਤਰੀ ਨੇ ਜੁਲਾਈ 2017 ਤੋਂ ਪੰਜਾਬ ਦੇ ਜੀਐਸਟੀ ਮਾਲੀਆ ਦੀ ਵਾਧਾ ਦਰ, ਅਧਾਰ ਸਾਲ ‘ਤੇ 14% ਵਿਕਾਸ ਦਰ ਦੇ ਅਧਾਰ ‘ਤੇ ਅਨੁਮਾਨਿਤ ਮਾਲੀਏ ਨਾਲੋਂ ਲਗਾਤਾਰ ਘੱਟ ਰਹਿਣ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜੀ.ਐਸ.ਟੀ ਲਾਗੂ ਨਾ ਕੀਤਾ ਜਾਂਦਾ ਤਾਂ ਪੰਜਾਬ ਦੀ ਮਾਲੀਆ ਸਥਿਤੀ 10% ਸੀ.ਏ.ਜੀ.ਆਰ ਵਿਕਾਸ ਦਰ ਨਾਲ ਵੀ ਬਿਹਤਰ ਹੁੰਦੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਪ੍ਰਣਾਲੀ ਲਾਗੂ ਹੋਣ ਕਾਰਨ 1 ਜੁਲਾਈ 2022 ਤੋਂ ਪੰਜਾਬ ਨੂੰ 47037 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ‘ਤੇ ਨਿਰਭਰ ਰਾਜਾਂ, ਜਿਵੇਂ ਕਿ ਪੰਜਾਬ, ਨੂੰ ਅਨਾਜ ‘ਤੇ ਖਰੀਦ ਟੈਕਸ ਦੇ ਸਮਾਪਤ ਹੋਣ ਕਾਰਨ ਮਾਲੀਏ ਨੂੰ ਹੋਏ ਸਥਾਈ ਨੁਕਸਾਨ ਦੀ ਭਰਪਾਈ ਮੁਆਵਜੇ ਰਾਹੀਂ ਕੀਤੀ ਜਾਣੀ ਚਾਹੀਦੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਉਦਯੋਗਿਕ ਖੇਤਰ, ਜਿਵੇਂ ਕਿ ਖੇਤੀਬਾੜੀ ਸੰਦ, ਸਾਈਕਲ ਅਤੇ ਸਾਈਕਲ ਪਾਰਟਸ, ਅਤੇ ਹੌਜ਼ਰੀ ਸਾਮਾਨ, ਉੱਚ ਕੁੱਲ ਟਰਨਓਵਰ ਦਿਖਾਉਂਦੇ ਹਨ ਪਰ ਜੀ.ਐਸ.ਟੀ ਮਾਲੀਏ ਵਿੱਚ ਅਨੁਪਾਤਕ ਵਾਧਾ ਨਹੀਂ ਦਿਖਾਉਂਦੇ। ਇਹ ਮੁੱਖ ਤੌਰ ‘ਤੇ ਜੀਐਸਟੀ ਇੱਕ ਮੰਜ਼ਿਲ-ਅਧਾਰਤ ਖਪਤ ਟੈਕਸ ਹੋਣ ਕਾਰਨ ਹੈ, ਜਿਸ ਕਾਰਨ ਆਈ.ਜੀ.ਐਸ.ਟੀ ਦੇਣਦਾਰੀ ਦੇ ਵਿਰੁੱਧ ਐਸ.ਜੀ.ਐਸ.ਟੀ ਇਨਪੁੱਟ ਟੈਕਸ ਕ੍ਰੈਡਿਟ ਦੀ ਵਿਵਸਥਾ ਰਾਹੀਂ ਪੰਜਾਬ ਤੋਂ ਮਾਲੀਆ ਬਾਹਰ ਚਲੇ ਜਾਂਦਾ ਹੈ।

ਇਹ ਵੀ ਪੜ੍ਹੋ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜੀ.ਐਸ.ਟੀ ਤਹਿਤ ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣ ਜਾਂ ਰੱਦ ਕਰਨ ਲਈ ਨੀਤੀਗਤ ਦਖਲਅੰਦਾਜ਼ੀ ਦੀ ਮੰਗ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਰਨ ਸੂਬੇ ਨੂੰ ਕਾਫ਼ੀ ਵਾਪਸੀ ਕਰਨ ਪੈਂਦੀ ਹੈ ਜਦੋਂ ਕਿ ਨਕਦੀ ਮਾਲੀਆ ਪ੍ਰਾਪਤੀਆਂ ਘੱਟ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਨਵਰਟਿਡ ਡਿਊਟੀ ਢਾਂਚੇ ਅਤੇ ਨਿਰਯਾਤ ਕਾਰਨ ਪੰਜਾਬ ਵੱਲੋਂ ਹਰ ਸਾਲ ਲਗਭਗ 1,200 ਕਰੋੜ ਰੁਪਏ ਦੇ ਰਿਫੰਡ ਕੀਤੇ ਜਾਂਦੇ ਹਨ, ਜਿਸ ਨਾਲ ਮਾਲੀਆ ਪ੍ਰਭਾਵਿਤ ਹੁੰਦਾ ਹੈ। ਹੋਰ ਸਿਫ਼ਾਰਸ਼ਾਂ ਵਿੱਚ ਥ੍ਰੈਸ਼ਹੋਲਡ ਦੀ ਪਰਵਾਹ ਕੀਤੇ ਬਿਨਾਂ ਕਰ ਚੋਰੀ-ਪ੍ਰਭਾਵਿਤ ਵਸਤੂਆਂ ਲਈ ਈ-ਵੇਅ ਬਿੱਲਾਂ ਨੂੰ ਲਾਜ਼ਮੀ ਬਣਾਉਣਾ, ਨਿਰਮਾਤਾਵਾਂ ਲਈ ਬੀ-2-ਬੀ ਸਪਲਾਈਆਂ ਲਈ ਅਤੇ ਬੀ-2-ਸੀ ਸਪਲਾਈ ਲਈ ਲਾਜ਼ਮੀ ਈ-ਇਨਵੌਇਸਿੰਗ, ਧੋਖਾਧੜੀ ਵਾਲੇ ਟੈਕਸਦਾਤਾਵਾਂ ਨੂੰ ਟਰੈਕ ਕਰਨ ਲਈ ਜੀ.ਐਸ.ਟੀ.ਐਨ ਅਤੇ ਈ-ਵੇਅ ਬਿੱਲਾਂ ਨਾਲ ਆਈ.ਪੀ ਐਡਰੈੱਸ ਦੀ ਲਾਜ਼ਮੀ ਮੈਪਿੰਗ, ਅਤੇ ਜੀਓ-ਫੈਂਸਿੰਗ ਦੀ ਸ਼ੁਰੂਆਤ ਕਰਨਾ ਸ਼ਾਮਲ ਹਨ।
Lastly, he proposed automating ITC claims in GSTR 3B forms, limiting claims to the amount available in GSTR 2B to mitigate fraudulent claims.
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਅਤੇ ਰਾਜ ਟੈਕਸ ਅਥਾਰਟੀਆਂ ਦੋਵਾਂ ਲਈ ਵੱਖ-ਵੱਖ ਸਰਕਾਰੀ ਪੋਰਟਲਾਂ ਤੋਂ ਡੇਟਾ ਏਕੀਕਰਨ ਲਈ ਇੱਕ ਏਕੀਕ੍ਰਿਤ ਏਆਈ-ਅਧਾਰਤ ਪਲੇਟਫਾਰਮ ਦੇ ਵਿਕਾਸ, ਅਤੇ ਜੋਖਮ ਪ੍ਰੋਫਾਈਲਿੰਗ ਦੇ ਅਧਾਰ ‘ਤੇ ਇਸਦੇ ਲਾਗੂ ਹੋਣ ਤੋਂ ਪਹਿਲਾਂ ਰਜਿਸਟਰਡ ਟੈਕਸਦਾਤਾਵਾਂ ਲਈ ਲਾਜ਼ਮੀ ਬਾਇਓਮੈਟ੍ਰਿਕ ਪ੍ਰਮਾਣੀਕਰਨ ਦੀ ਵੀ ਵਕਾਲਤ ਕੀਤੀ। ਅੰਤ ਵਿੱਚ ਉਨ੍ਹਾਂ ਨੇ ਜੀ.ਐਸ.ਟੀ.ਆਰ 3ਬੀ ਫਾਰਮਾਂ ਵਿੱਚ ਆਈ.ਟੀ.ਸੀ ਦਾਅਵਿਆਂ ਨੂੰ ਸਵੈਚਾਲਿਤ ਕਰਨ, ਧੋਖਾਧੜੀ ਵਾਲੇ ਦਾਅਵਿਆਂ ਨੂੰ ਘਟਾਉਣ ਲਈ ਜੀ.ਐਸ.ਟੀ.ਆਰ 2ਬੀ ਵਿੱਚ ਉਪਲਬਧ ਰਕਮ ਤੱਕ ਦਾਅਵਿਆਂ ਨੂੰ ਸੀਮਤ ਕਰਨ ਦਾ ਵੀ ਪ੍ਰਸਤਾਵ ਰੱਖਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਕਹਿੰਦਿਆਂ ਸਮਾਪਤੀ ਕੀਤੀ ਕਿ ਪੰਜਾਬ ਵੱਲੋਂ ਮਾਲੀਆ ਪ੍ਰਾਪਤੀਆਂ ਨੂੰ ਵਧਾਉਣ ਲਈ ਵੱਧ ਤੋਂ ਵੱਧ ਯਤਨ ਕਰਨ ਦੇ ਬਾਵਜੂਦ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸੂਬੇ ਦੇ ਲੈਂਡਲੌਕ ਹੋਣ ਅਤੇ ਖੇਤੀਬਾੜੀ ਆਧਾਰਤ ਆਰਥਿਕਤਾ ਹੋਣ ਦੇ ਨਾਤੇ ਚੱਲ ਰਹੇ ਮਾਲੀਆ ਘਾਟੇ ਨੂੰ ਪੂਰਾ ਕਰਨ ਲਈ ਅਨਾਜ ਨੂੰ ਜੀ.ਐਸ.ਟੀ ਢਾਂਚੇ ਅਧੀਨ ਸ਼ਾਮਲ ਕਰਨ ‘ਤੇ ਵਿਚਾਰ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ “ਰੁੱਖਾਂ ਦੇ ਰਾਖੇ” ਟੀਮ ਨਾਲ ਮਿਲ ਕੇ ਸ਼ਹਿਰ ‘ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

0

Bathinda News: ਬਠਿੰਡਾ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 9 ਦੇ ਕੌਂਸਲਰ ਮੈਡਮ ਵੀਰਪਾਲ ਕੌਰ ਦੇ ਪਤੀ ਪਰਵਿੰਦਰ ਸਿੰਘ ਸਿੱਧੂ ਨੰਬਰਦਾਰ ਨਾਲ ਮਿਲ ਕੇ “ਰੁੱਖਾਂ ਦੇ ਰਾਖੇ” ਟੀਮ ਦੇ ਸਹਿਯੋਗ ਨਾਲ ਰਿੰਗ ਰੋਡ ‘ਤੇ ਰੁੱਖ ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਬਠਿੰਡਾ ਵਾਸੀਆਂ ਨੂੰ ਸੁਨੇਹਾ ਦਿੱਤਾ ਕਿ ਹਰ ਵਿਅਕਤੀ ਨੂੰ ਆਪਣੀ ਉਮਰ ਦੇ ਬਰਾਬਰ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਬਠਿੰਡਾ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ ਅਤੇ ਇੱਕ ਚੰਗਾ ਵਾਤਾਵਰਣ ਮਿਲ ਸਕੇ। ਉਨ੍ਹਾਂ ਕਿਹਾ ਕਿ ਰੁੱਖ ਜੀਵਨ ਹਨ ਅਤੇ ਰੁੱਖ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨਾ ਜ਼ਰੂਰੀ ਹੈ।

ਇਹ ਵੀ ਪੜ੍ਹੋ  ਅਮਰਜੀਤ ਮਹਿਤਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਬਣਨਾ ਤੈਅ, ਨਹੀਂ ਆਇਆ ਕੋਈ ਮੁਕਾਬਲੇ ‘ਚ

ਇਸ ਮੌਕੇ ਕੰਵਲਦੀਪ, ਗੁਰਦੀਪ ਸਿੰਘ ਮਠਾੜੂ, ਰਿੰਪੀ, ਪਰਵਿੰਦਰ ਮਾਨ, ਜੱਸਾ, ਵਿਸਕੀ, ਤਰੁਣ ਜੇਦਕਾ, ਜੀ.ਪੀ.ਸਿੰਘ, ਲਾਡੀ, ਜੌਲੀ ਦੰਦੀਵਾਲ, ਪ੍ਰੋਫੈਸਰ ਸੁਰਿੰਦਰ, ਮਾਸਟਰ ਗਿਰਧਾਰੀ, ਧਰਮਵੀਰ, ਪ੍ਰਭੂ, ਗੁਰਜਿੰਦਰ ਸੋਨੂੰ, ਪਾਲੀ, ਕੁਲਦੀਪ ਸ਼ਰਮਾ, ਜਗਦੀਪ ਸਰਾਂ ਐਸ.ਡੀ.ਓ., ਨਵੀਨ ਯਾਦਵ, ਵਿੱਕੀ ਨੰਬਰਦਾਰ, ਰੋਹਿਤ, ਕਾਲਾ, ਸ਼ਿਵਾ, ਜੋੜਾ, ਕਾਕਾ ਮੁਹਾਲਾਂ, ਟੀਟੂ ਸਰਦਾਰਗੜ੍ਹ, ਸ਼ਾਲੂ, ਨਈਅਰ, ਨੀਟਾ, ਮਾਸਟਰ ਮਨਦੀਪ, ਸ਼ੇਰਗਿੱਲ, ਈ.ਟੀ.ਓ ਸਾਹਬ, ਗਾਂਧੀ, ਐਸ.ਡੀ.ਓ ਬਰਾੜ ਅਤੇ ਸਮੁੱਚੀ ਟੀਮ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

0

Chandigarh News:ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਹ ਵੀ ਪੜ੍ਹੋ  11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਤੋਂ ਲਾਪਤਾ ਹੋਇਆ 6ਵੀਂ ਦਾ ਵਿਦਿਆਰਥੀ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਤੋਂ ਮਿਲਿਆ, ਟਰੇਨ ਚੜ੍ਹ ਕੇ ਇੰਝ ਪੁੱਜਾ

0

Bathinda News: ਬਠਿੰਡਾ ਸ਼ਹਿਰ ਦੇ ਪ੍ਰਤਾਪ ਨਗਰ ਦਾ ਰਹਿਣ ਵਾਲਾ 6ਵੀਂ ਕਲਾਸ ਦਾ ਵਿਦਿਆਰਥੀ ਵੰਸ਼ ਬੀਤੇ ਕੱਲ 3 ਜੁਲਾਈ ਨੂੰ ਅਚਾਨਕ ਲਾਪਤਾ ਹੋ ਜਾਂਦਾ ਹੈ। ਰੋਜ਼ ਦੀ ਤਰ੍ਹਾਂ ਆਟੋ ਚਾਲਕ ਇਸਨੂੰ ਸਕੂਲ ਛੱਡਣ ਜਾਂਦਾ ਹੈ ਪ੍ਰੰਤੂ ਜਦ ਛੂੱਟੀ ਸਮੇਂ ਵਾਪਸ ਘਰ ਛੱਡਣ ਲਈ ਸਕੂਲ ਅੱਗੇ ਆਉਂਦਾ ਹੈ ਤਾਂ ਵੰਸ਼ ਨਹੀਂ ਮਿਲਦਾ। ਪਤਾ ਕਰਨ ‘ਤੇ ਸਕੂਲ ਦੇ ਅਧਿਆਪਕ ਦਾਅਵਾ ਕਰਦੇ ਹਨ ਕਿ ਬੱਚਾ ਸਕੂਲ ਆਇਆ ਹੀ ਨਹੀਂ ਤੇ ਨਾਂ ਹੀ ਉਹ ਘਰ ਪੁੱਜਦਾ ਹੈ। ਅਚਾਨਕ ਬੱਚੇ ਦੇ ਲਾਪਤਾ ਹੋਣ ਦੀ ਖਬਰ ਸ਼ਹਿਰ ਵਿਚ ਅੱਗ ਵਾਂਗ ਫ਼ੈਲਦੀ ਹੈ ਤੇ ਪੁਲਿਸ ਦੀ ਹਰਕਤ ਵਿਚ ਆ ਜਾਂਦੀ ਹੈ। ਬੀਤੇ ਕੱਲ ਤੋਂ ਬੱਚੇ ਦੀ ਭਾਲ ਵਿਚ ਲੱਗੀ ਪੁਲਿਸ ਤੇ ਉਸਦੇ ਮਾਪਿਆਂ ਨੂੰ ਅੱਜ ਉਸ ਸਮੇਂ ਸੁੱਖ ਦਾ ਸਾਹ ਆਇਆ ਹੈ ਜਦ ਬੱਚਾ ਬਠਿੰਡਾ ਤੋਂ ਸੈਕੜੇ ਕਿਲੋਮੀਟਰ ਦੂਰ ਉੱਤਰ ਪ੍ਰਦੇਸ਼ ਦੇ ਸ਼ਹਿਰ ਬਾਰਾਬੰਕੀ ਤੋਂ ਮਿਲਦਾ ਹੈ।

ਇਹ ਵੀ ਪੜ੍ਹੋ  ਅਮਰਜੀਤ ਮਹਿਤਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਬਣਨਾ ਤੈਅ, ਨਹੀਂ ਆਇਆ ਕੋਈ ਮੁਕਾਬਲੇ ‘ਚ

ਬਠਿੰਡਾ ਦੇ ਰੇਲਵੇ ਸਟੇਸ਼ਨ ਤੋਂ ਬੱਚੇ ਦੇ ਦਿੱਲੀ ਵਾਲੀ ਟਰੇਨ ‘ਤੇ ਚੜ੍ਹਣ ਦੀ ਇੱਕ ਸੀਸੀਟੀਵੀ ਫੁਟੇਜ਼ ਵੀ ਮਿਲਦੀ ਹੈ, ਜਿਸਤੋਂ ਪੁਲਿਸ ਨੂੰ ਬੱਚੇ ਬਾਰੇ ਸੁਰਾਗ ਮਿਲਦਾ ਹੈ। ਜਦ ਡੂੰਘਾਈ ਨਾਲ ਪੜਤਾਲ ਕੀਤੀ ਜਾਂਦੀ ਹੈ ਤਾਂ ਪਤਾ ਲੱਗਦਾ ਹੈ ਕਿ ਉਹ ਲਖਨਊ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਦੇ ਘਰ ਪੁੱਜ ਜਾਂਦਾ ਹੈ। ਜਿੱਥੇ ਪ੍ਰਵਾਰ ਵੱਲੋਂ ਵੀ ਬੱਚੇ ਦੇ ਮਿਲ ਜਾਣ ਦੀ ਪੁਸ਼ਟੀ ਕੀਤੀ ਜਾਂਦੀ ਹੈ। ਡੀਐਸਪੀ ਸੰਦੀਪ ਸਿੰਘ ਭਾਟੀ ਤੇ ਥਾਣਾ ਕੈਨਾਲ ਕਲੌਨੀ ਦੇ ਐਸਐਚਓ ਹਰਜੀਵਨ ਸਿੰਘ ਨੇ ਦਸਿਆ ਕਿ ਬੱਚਾ ਰਿਸ਼ਤੇਦਾਰ ਦੇ ਘਰ ਸਹੀ ਸਲਾਮਤ ਪੁੱਜ ਗਿਆ ਹੈ ਤੇ ਬੱਚਾ ਸਕੂਲ ਦੀ ਬਜਾਏ ਉਥੇ ਕਿਉਂ ਪੁੱਜਿਆ, ਇਸਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰਜੀਤ ਮਹਿਤਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਬਣਨਾ ਤੈਅ, ਨਹੀਂ ਆਇਆ ਕੋਈ ਮੁਕਾਬਲੇ ‘ਚ

Mohali News: ਪੰਜਾਬ ਕ੍ਰਿਕਟ ਐਸੋੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਤੇ ਉੱਘੇ ਵਪਾਰੀ ਅਮਰਜੀਤ ਮਹਿਤਾ ਦਾ ਮੁੜ ਪ੍ਰਧਾਨ ਬਣਨਾ ਯਕੀਨੀ ਹੋ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਚੋਣ ਨਾਮਜਦਗੀਆਂ ਦੇ ਆਖਰੀ ਦਿਨ ਉਨ੍ਹਾਂ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਮੈਦਾਨ ਵਿਚ ਨਹੀਂ ਨਿੱਤਰਿਆ, ਜਿਸਦੇ ਚੱਲਦੇ ਹੁਣ ਉਨ੍ਹਾਂ ਦੀ ਜਿੱਤ ਦਾ ਐਲਾਨ ਕਰਨਾ ਬਾਕੀ ਰਹਿ ਗਿਆ ਹੈ, ਜਿਸਦਾ ਰਸਮੀ ਐਲਾਨ 11 ਜਾਂ 12 ਜੁਲਾਈ ਨੂੰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਦਸਣਾ ਬਣਦਾ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪੂਰੀ ਟੀਮ ਮਹਿਤਾ ਗਰੁੱਪ ਨਾਲ ਸਬੰਧਤ ਹੈ। ਇਹ ਟੀਮ ਅਗਲੇ ਤਿੰਨ ਸਾਲਾਂ ਲਈ ਕੰਮ ਕਰਦੀ ਰਹੇਗੀ। ਦਸਣਾ ਬਣਦਾ ਹੈ ਕਿ ਪ੍ਰਧਾਨ ਦੇ ਅਹੁੱਦੇ ਲਈ ਸ਼੍ਰੀ ਮਹਿਤਾ ਤੋਂ ਇਲਾਵਾ ਸਕੱਤਰ ਦੇ ਅਹੁੱਦੇ ਲਈ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਉੱਪ ਪ੍ਰਧਾਨ ਦੇ ਲਈ ਆਪ ਆਗੂ ਦੀਪਕ ਬਾਲੀ ਚੋਣ ਮੈਦਾਨ ਵਿਚ ਨਿੱਤਰੇ ਹਨ। ਜਿਕਰਯੋਗ ਹੈ ਕਿ ਇਸ ਵਾਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮੈਂਬਰਾਂ ਦੀ ਗਿਣਤੀ 402 ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਲਵੰਡੀ ਸਾਬੋ ‘ਚ ਨਿਹੰਗ ਸਿੰਘ ਨੇ ਸਿਵਲ ਹਸਪਤਾਲ ਦੇ ਮੁਲਾਜਮ ‘ਤੇ ਕੀਤਾ ਕ੍ਰਿਪਾਨ ਨਾਲ ਹਮਲਾ

0

Talwandi Sabo News;ਤਲਵੰਡੀ ਸਾਬੋ ਦੇ ਸਿਵਲ ਹਪਸਤਾਲ ਵਿਚ ਸ਼ੁੱਕਰਵਾਰ ਦੁਪਿਹਰ ਉਸ ਸਮੇਂ ਹਲਚਲ ਮੱਚ ਗਈ ਜਦ ਇਲਾਜ ਲਈ ਆਏ ਇੱਕ ਨਿਹੰਗ ਸਿੰਘ ਨੇ ਹਸਪਤਾਲ ਦੇ ਮੁਲਾਜਮ ‘ਤੇ ਕ੍ਰਿਪਾਨਾਂ ਨਾਲ ਹਮਲਾ ਕਰ ਦਿੱਤਾ। ਹਾਲਾਂਕਿ ਇਸ ਹਮਲੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਹਸਪਤਾਲ ਦੇ ਕਾਊਟਰ ‘ਤੇ ਪਰਚੀਆਂ ਕੱਟਣ ਦਾ ਕੰਮ ਕਰ ਰਹੇ ਮੁਲਾਜਮ ਗੁਰਸੇਵਕ ਸਿੰਘ ਦਾ ਹੱਥ ‘ਤੇ ਗੰਭੀਰ ਜਖਮ ਹੋ ਗਿਆ, ਜਿਸਦਾ ਇੱਥੈ ਹੀ ਇਲਾਜ਼ ਚੱਲ ਰਿਹਾ। ਘਟਨਾ ਦਾ ਪਤਾ ਲੱਗਦੇ ਹੀ ਜਿੱਥੇ ਡਾਕਟਰਾਂ ਨੇ ਰੋਸ਼ ਵਜੋਂ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ, ਉਥੇ ਇਲਾਕੇ ਦੀ ਪੁਲਿਸ ਵੀ ਮੌਕੇ ‘ਤੇ ਪੁੱਜ ਗਈ।

ਇਹ ਵੀ ਪੜ੍ਹੋ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਡੀਐਸਪੀ ਮੁਤਾਬਕ ਮੁਲਾਜਮ ਦੇ ਵਿਰੁਧ ਇਰਾਦਾ ਕਤਲ ਦਾ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਭੇਜੀਆਂ ਗਈਆਂ ਹਨ। ਹਸਪਤਾਲ ਦੇ ਰਿਕਾਰਡ ਮੁਤਾਬਕ ਮੁਲਜਮ ਦੀ ਪਹਿਚਾਣ ਕਾਲੂ ਸਿੰਘ ਵਾਸੀ ਭਾਗੀਵਾਂਦਰ ਵਜੋਂ ਹੋਈ ਹੈ। ਇਲਾਜ਼ ਅਧੀਨ ਗੁਰਸੇਵਕ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਉਕਤ ਵਿਅਕਤੀ ਹਸਪਤਾਲ ਵਿਚ ਦਵਾਈ ਲੈਣ ਲਈ ਆਇਆ ਸੀ ਤੇ ਇੱਕ ਡਾਕਟਰ ਨੂੰ ਦਿਖਾਉਣ ਤੋਂ ਬਾਅਦ ਦੂਜੇ ਕੋਲ ਚਲਾ ਗਿਆ। ਜਿਸਤੋਂ ਬਾਅਦ ਜਦ ਉਹ ਦਵਾਈ ਵਾਲੇ ਕਾਊਟਰ ‘ਤੇ ਗਿਆ ਤਾਂ ਉਥੇ ਦੇ ਮੁਲਾਜਮਾਂ ਨੇ ਦੂਜੇ ਡਾਕਟਰ ਵੱਲੋਂ ਲਿਖੀ ਦਵਾਈ ਨੂੰ ਆਨ ਲਾਈਨ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ ਬਠਿੰਡਾ ‘ਚ ਸਕੂਲ ਪੜ੍ਹਣ ਗਿਆ 6ਵੀਂ ਦਾ ਵਿਦਿਆਰਥੀ ਹੋਇਆ ਲਾਪਤਾ, ਪੁਲਿਸ ਵੱਲੋਂ ਭਾਲ ਸ਼ੁਰੂ

ਜਿਸਤੋਂ ਬਾਅਦ ਉਹ ਪਰਚੀ ਵਾਲੇ ਕਾਉਂਟਰ ‘ਤੇ ਆ ਗਿਆ ਅਤੇ ਉਥੇ ਬੈਠੇ ਮੁਲਾਜਮਾਂ ਨੂੰ ਬੁਰਾ ਭਲਾ ਕਹਿਣ ਲੱਗਿਆ। ਜਦ ਗੁਰਸੇਵਕ ਸਿੰਘ ਨੇ ਰੋਕਣ ਦੀ ਕੋਸਿਸ ਕੀਤੀ ਤਾਂ ਉਸਨੇ ਉਸਦੇ ਉਪਰ ਕ੍ਰਿਪਾਨ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਪੀਸੀਐਮਐਸ ਐਸੋਈਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ ਜਗਰੂਪ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਸਿਹਤ ਕਾਮਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਪਤਾ ਲੱਗਿਆ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਭਲਕ ਤੋਂ ਹਸਪਤਾਲ ਦੇ ਓਟ ਕਲੀਨਿਕ ਵਿਚ ਦੋ ਪੁਲਿਸ ਮੁਲਾਜਮ ਤੈਨਾਤ ਕਰਨ ਦਾ ਭਰੋਸਾ ਦਿਵਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0

Barnala News: ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ Ex DSP ਨੇ ਆਪਣੀ ਪਤਨੀ, ਪੁੱਤਰ ਤੇ ਨੂੰਹ ‘ਤੇ ਥਾਣੇ ਅੱਗੇ ਮਾਰੀਆਂ ਗੋ+ਲੀ+ਆਂ, ਪੁੱਤਰ ਦੀ ਹੋਈ ਮੌ+ਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ ਬਠਿੰਡਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੋ+ਲੀ ਮਾਰ ਕੇ ਕੀਤੀ ਆਤਮ+ਹੱਤਿਆ, ਦੋ ਵਿਰੁਧ ਪਰਚਾ ਦਰਜ਼

ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

0

Amritsar News:ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ।

ਇਹ ਵੀ ਪੜ੍ਹੋ  ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾਂ ਨਾ-ਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲਿਸ ਫੋਰਸ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਵਖਰੇਵੇਂ ਦਾ ਅਹਿਸਾਸ ਕਰਵਾਉਣ ਵਾਲੀ ਸੀ।

ਇਹ ਵੀ ਪੜ੍ਹੋ  ਬਠਿੰਡਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੋ+ਲੀ ਮਾਰ ਕੇ ਕੀਤੀ ਆਤਮ+ਹੱਤਿਆ, ਦੋ ਵਿਰੁਧ ਪਰਚਾ ਦਰਜ਼

ਉਨ੍ਹਾਂ ਆਖਿਆ ਕਿ ਸਿੱਖਾਂ ਨੇ ਹਮੇਸ਼ਾ ਇਸ ਦੇਸ਼ ਲਈ ਲੜਾਈਆਂ ਲੜੀਆਂ ਪਰ ਸਰਕਾਰਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਸਦਾ ਨਜ਼ਰਅੰਦਾਜ਼ ਕੀਤਾ ਹੈ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਦਰ ਸਿੰਘ ਮੰਨਣ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਇੰਚਾਰਜ ਸ. ਜਗਜੀਤ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਅਮਨਦੀਪ ਸਿੰਘ ਅਤੇ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਿਆਂ ਵਿਰੁੱਧ ਵਿਦਿਆਰਥੀ ਬਣਨ ਪੁਲਿਸ ਦੀਆਂ ਬਾਹਾਂ-ਵਰੁਣ ਸ਼ਰਮਾ

0

👉ਐਸ.ਐਸ.ਪੀ. ਵਰੁਣ ਸ਼ਰਮਾ ਨਸ਼ਿਆਂ ਵਿਰੁੱਧ ਤਹਿਤ ਸੰਪਰਕ ਮੀਟਿੰਗ ‘ਚ ਸਕੂਲਾਂ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ
Patiala News:ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਿਆ ਵਿਰੁੱਧ ਪੁਲਿਸ ਦੀਆਂ ਬਾਹਾਂ ਬਣਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ. ਵਰੁਣ ਸ਼ਰਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਸੰਪਰਕ ਮੀਟਿੰਗ ਕਰਦੇ ਹੋਏ ਪਟਿਆਲਾ ਦੇ ਚਾਰ ਸਕੂਲਾਂ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਨ੍ਹਾਂ ਦੇ ਨਾਲ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਤੇ ਡੀ.ਐਸ.ਪੀ. ਸਿਟੀ-1 ਸਤਨਾਮ ਸਿੰਘ ਵੀ ਮੌਜੂਦ ਸਨ।ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ, ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਅਤੇ ਵੀਰ ਹਕੀਕਤ ਰਾਏ ਸਕੂਲ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿੱਥੇ ਖੁਦ ਨਸ਼ਿਆਂ ਤੋਂ ਦੂਰ ਰਹਿਣ ਉਥੇ ਹੀ ਆਪਣੇ ਸਾਥੀ ਦੋਸਤਾਂ ਦਾ ਵੀ ਖਿਆਲ ਰੱਖਣ ਕਿ ਉਹ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ‘ਚ ਨਾ ਫਸ ਜਾਣ।

ਇਹ ਵੀ ਪੜ੍ਹੋ ਬਠਿੰਡਾ ‘ਚ ਸਕੂਲ ਪੜ੍ਹਣ ਗਿਆ 6ਵੀਂ ਦਾ ਵਿਦਿਆਰਥੀ ਹੋਇਆ ਲਾਪਤਾ, ਪੁਲਿਸ ਵੱਲੋਂ ਭਾਲ ਸ਼ੁਰੂ

ਉਨ੍ਹਾਂ ਕਿਹਾ ਕਿ 14 ਤੋਂ 17 ਸਾਲਾਂ ਤੱਕ ਦੀ ਉਮਰ ਕਾਫ਼ੀ ਸੰਵੇਦਨਸ਼ੀਲ ਹੁੰਦੀ ਹੈ, ਇਸ ਲਈ ਉਨ੍ਹਾਂ ਨੇ 9ਵੀਂ ਤੋਂ 12ਵੀਂ ਜਮਾਤ ਦੇ 400 ਦੇ ਕਰੀਬ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਹੈ, ਕਿਉਂਕਿ ਇਸ ਉਮਰ ਵਿੱਚ ਗ਼ਲਤ ਸੰਗਤ ਬੱਚੇ ਦਾ ਭਵਿੱਖ ਖਰਾਬ ਕਰ ਸਕਦੀ ਹੈ ਪਰੰਤੂ ਜੇਕਰ ਉਹ ਕਿਸੇ ਚੰਗੀ ਸੰਗਤ ‘ਚ ਲੱਗ ਜਾਵੇ ਅਤੇ ਨਸ਼ਿਆਂ ਤੇ ਬੁਰੀਆਂ ਆਦਤਾਂ ਤੋਂ ਬਚਕੇ ਰਹੇ ਤਾਂ ਉਹ ਆਪਣੀ ਜਿੰਦਗੀਆਂ ਨੂੰ ਸੰਵਾਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਹਰ ਹਫ਼ਤੇ ਕਿਸੇ ਨਾ ਕਿਸੇ ਸਿੱਖਿਆ ਸੰਸਥਾ ‘ਚ ਜਾ ਕੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ ਜਾਵੇਗਾ।ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜ ਦਿੱਤਾ ਹੈ ਅਤੇ ਨਾਲ ਹੀ ਨਸ਼ਿਆਂ ਦਾ ਸ਼ਿਕਾਰ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਡਿਉਲ ਦਾ ਪਰਦਾਫ਼ਾਸ਼, 9 ਗ੍ਰਿਫਤਾਰ

ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਹੈ ਕਿ ਜਿਹੜੇ ਨੌਜਵਾਨ ਕਿਸੇ ਕਾਰਨ ਨਸ਼ੇ ‘ਚ ਫਸ ਜਾਵੇ ਤਾਂ ਅਜਿਹੇ ਬੱਚਿਆਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਯਤਨ ਕੀਤੇ ਜਾਣ ਨਾ ਕਿ ਉਨ੍ਹਾਂ ਨੂੰ ਅਪਰਾਧੀ ਮੰਨਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀ ਉਨ੍ਹਾਂ ਦੀਆਂ ਤੇ ਪਟਿਆਲਾ ਪੁਲਿਸ ਦੀਆਂ ਬਾਹਾਂ ਬਣਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣਗੇ।ਇਸ ਸੰਪਰਕ ਮੀਟਿੰਗ ਦੌਰਾਨ ਐਸ.ਐਸ.ਪੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਮੇਤ ਨਸ਼ਿਆਂ ਦੇ ਤਸਕਰਾਂ ਵੱਲੋਂ ਫੈਲਾਏ ਜਾ ਰਹੇ ਜਾਲ ਤੇ ਨਸ਼ਿਆਂ ਦੀ ਮੰਗ ਤੇ ਸਪਲਾਈ ਬਾਰੇ ਵਿਸਥਾਰ ‘ਚ ਦੱਸਦੇ ਹੋਏ ਇਸ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਵਿਦਿਆਰਥੀਆਂ ਨੇ ਵੀ ਸਵਾਲ ਕਰਦੇ ਹੋਏ ਨਸ਼ਿਆਂ ਬਾਬਤ ਜਾਣਕਾਰੀ ਹਾਸਲ ਕੀਤੀ। ਮੰਚ ਸੰਚਾਲਨ ਸੁਮਨ ਬੱਤਰਾ ਨੇ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911322