Saturday, May 23, 2026
Home Blog Page 623

ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਡਿਉਲ ਦਾ ਪਰਦਾਫ਼ਾਸ਼, 9 ਗ੍ਰਿਫਤਾਰ

0

Amritsar News: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋ ਖੁਫੀਆ ਜਾਣਕਾਰੀ ਉੱਤੇ ਅੱਜ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ, ਤਿੰਨ ਮੁਲਜ਼ਮਾਂ – ਉਹਨਾਂ ਵਿੱਚੋ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ – ਨੂੰ 5 ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲਾਂ ਸਮੇਤ) ਅਤੇ 1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ। ਮੁਢਲੀ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਮੁਲਜਮ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਭਰ ਵਿੱਚ ਹਥਿਆਰ ਪਹੁੰਚਾਉਣ ਲਈ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ  Bikram Majithia Case; ਮਜੀਠਿਆ ਨੂੰ ਅੱਜ ਵੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ; ਹੁਣ ਮੰਗਲਵਾਰ ਨੂੰ ਹੋਵੇਗੀ ਸੁਣਵਾਈ

ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ, ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਨਾਰਕੋ-ਹਵਾਲਾ ਨੈੱਟਵਰਕ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ ₹9.7 ਲੱਖ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਿੰਡੀਕੇਟ ਹਵਾਲਾ ਚੈਨਲਾਂ ਰਾਹੀਂ ਦੁਬਈ ਨੂੰ ਪੈਸੇ ਭੇਜ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧ ਵਿਚ ਥਾਣਾ ਸਦਰ ਅਤੇ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿੱਛਲੇ ਸੰਬੰਧਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਸਕੂਲ ਪੜ੍ਹਣ ਗਿਆ 6ਵੀਂ ਦਾ ਵਿਦਿਆਰਥੀ ਹੋਇਆ ਲਾਪਤਾ, ਪੁਲਿਸ ਵੱਲੋਂ ਭਾਲ ਸ਼ੁਰੂ

0

Bathinda News: ਬਠਿੰਡਾ ਸ਼ਹਿਰ ਦੇ ਪ੍ਰਤਾਪ ਨਗਰ ਦੇੇ ਰਹਿਣ ਵਾਲੇ ਇੱਕ 6ਵੀਂ ਕਲਾਸ ਦੇ ਵਿਦਿਆਰਥੀ ਦੇ ਅਚਾਨਕ ਲਾਪਤਾ ਹੋਣ ਦੀ ਖਬਰ ਮਿਲੀ ਹੈ।ਵੰਸ਼ ਨਾਂ ਦਾ ਇਹ ਬੱਚਾ ਬੀਤੇ ਕੱਲ੍ਹ ਸਵੇਰੇ ਰੋਜ਼ ਦੀ ਤਰ੍ਹਾਂ ਆਟੋ ‘ਤੇ ਘਰੋਂ ਸਕੂਲ ਲਈ ਆਪਣੇ ਸਾਥੀ ਬੱਚਿਆਂ ਦੇ ਨਾਂਲ ਗਿਆ ਸੀ, ਜਿੱਥੇ ਆਟੋ ਚਾਲਕ ਨੇ ਉਨ੍ਹਾਂ ਨੂੰ ਸਕੂਲ ਦੇ ਗੇਟ ‘ਤੇ ਛੱਡ ਗਿਆ।

ਇਹ ਵੀ ਪੜ੍ਹੋ  Ex DSP ਨੇ ਆਪਣੀ ਪਤਨੀ, ਪੁੱਤਰ ਤੇ ਨੂੰਹ ‘ਤੇ ਥਾਣੇ ਅੱਗੇ ਮਾਰੀਆਂ ਗੋ+ਲੀ+ਆਂ, ਪੁੱਤਰ ਦੀ ਹੋਈ ਮੌ+ਤ

ਪ੍ਰੰਤੂ ਛੁੱਟੀ ਦੇ ਸਮੇਂ ਜਦ ਆਟੋ ਵਾਲਾ ਬੱਚਿਆਂ ਨੂੰ ਲੈਣ ਲਈ ਸਕੂਲ ਅੱਗੇ ਗਿਆ ਤਾਂ ਵੰਸ਼ ਨਹੀਂ ਮਿਲਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਨਾਾਲ ਦੇ ਬੱਚਿਆਂ ਤੋਂ ਵੀ ਉਸਦੇ ਬਾਰੇ ਪੁੱਛਿਆ ਗਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦਸਿਆ ਕਿ ਵੰਸ਼ ਸਕੂਲ ਹੀ ਨਹੀਂ ਆਇਆ। ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ex DSP ਨੇ ਆਪਣੀ ਪਤਨੀ, ਪੁੱਤਰ ਤੇ ਨੂੰਹ ‘ਤੇ ਥਾਣੇ ਅੱਗੇ ਮਾਰੀਆਂ ਗੋ+ਲੀ+ਆਂ, ਪੁੱਤਰ ਦੀ ਹੋਈ ਮੌ+ਤ

0

Amritsar News: ਅੰਮ੍ਰਿਤਸਰ ਦੇ ਵਿੱਚ ਸ਼ੁੱਕਰਵਾਰ ਨੂੰ ਵਾਪਰੀ ਇੱਕ ਦਹਿਲਾ ਦੇਣ ਵਾਲੀ ਘਟਨਾ ਦੇ ਵਿਚ ਇੱਕ ਸੀਆਰਪੀਐਫ ਤੋਂ ਸੇਵਾਮੁਕਤ ਹੋਏ ਡੀਐਸਪੀ ਵੱਲੋਂ ਘਰੇਲੂ ਵਿਵਾਦ ਵਿਚ ਆਪਣੀ ਪਹਿਲੀ ਪਤਨੀ, ਪੁੱਤਰ ਅਤੇ ਨੂੰਹ ਨੂੰ ਸ਼ਰੇਆਮ ਥਾਣੇ ਦੇ ਗੇਟ ਅੱਗੇ ਗੋਲੀਆਂ ਮਾਰਨ ਦੀ ਸੂਚਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ ਪੁੱਤਰ ਦੀ ਮੌਤ ਹੋ ਗਈ, ਜਦਿ ਪਤਨੀ ਤੇ ਨੂੰਹ ਹਸਪਤਾਲ ਵਿਚ ਜਿੰਦਗੀ ਤੇ ਮੌਤ ਵਿਚਕਾਰ ਲੜਾਈ ਲੜ ਰਹੀਆਂ ਹਨ। ਮੁਢਲੀ ਜਾਂਚ ਮੁਤਾਬਕ ਉਕਤ ਅਧਿਕਾਰੀ ਦੇ ਦੋ ਵਿਆਹ ਸਨ ਤੇ ਪਹਿਲੀ ਪਤਨੀ ਤੇ ਉਸਦੇ ਬੱਚਿਆਂ ਨਾਲ ਜਮੀਨ ਜਾਇਦਾਦ ਨਾਲ ਵਿਵਾਦ ਚੱਲ ਰਿਹਾ ਸੀ, ਜਿਸਦੇ ਚੱਲਦੇ ਦੋਨੋਂ ਧਿਰਾਂ ਥਾਣਾ ਸਦਰ ਦੇ ਵਿਚ ਪੁੱਜੀਆਂ ਹੋਈਆਂ ਸਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੋ+ਲੀ ਮਾਰ ਕੇ ਕੀਤੀ ਆਤਮ+ਹੱਤਿਆ, ਦੋ ਵਿਰੁਧ ਪਰਚਾ ਦਰਜ਼

ਇਸ ਦੌਰਾਨ ਥਾਣੇ ਦੇ ਬਾਹਰ ਹੀ ਦੋਨਾਂ ਵਿਚਕਾਰ ਤਕਰਾਰ ਹੋ ਗਈ, ਜੋਕਿ ਬਾਅਦ ਵਿਚ ਖੂਨੀ ਰੂਪ ਧਾਰਨ ਕਰ ਗਈ। ਇਸ ਸੇਵਾਮੁਕਤ ਡੀਐਸਪੀ ਦੀ ਪਹਿਚਾਣ ਤਰਸੇਮ ਸਿੰਘ ਦੇ ਤੌਰ ‘ਤੇ ਹੋਈ ਹੈ। ਜਦਕਿ ਮਰਨ ਵਾਲੇ ਪੁੱਤਰ ਦਾ ਨਾਮ ਬਚਿੱਤਰ ਸਿੰਘ ਤੇ ਜਖਮੀ ਪਤਨੀ ਦਾ ਨਾਮ ਜੰਗੀਰ ਕੌਰ ਤੇ ਨੂੰਹ ਪਰਮਜੀਤ ਕੌਰ ਵਜੋਂ ਪਹਿਚਾਣ ਹੋਈ ਹੈ। ਥਾਣੇ ਦੇ ਬਾਹਰ ਦਿਨ-ਦਿਹਾੜੇ ਚੱਲੀਆਂ ਗੋਲੀਆਂ ਕਾਰਨ ਲੋਕਾਂ ਵਿਚ ਦਹਿਸਤ ਮੱਚ ਗਈ ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ, ਜਿੰਨ੍ਹਾਂ ਮੁਲਜਮ ਤਰਸੇਮ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram Majithia Case; ਮਜੀਠਿਆ ਨੂੰ ਅੱਜ ਵੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ; ਹੁਣ ਮੰਗਲਵਾਰ ਨੂੰ ਹੋਵੇਗੀ ਸੁਣਵਾਈ

0

Bikram Majithia Case; ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਲੰਘੀ 25 ਜੂਨ ਨੂੰ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਸ਼ੁੱਕਰਵਾਰ ਵਾਲੇ ਦਿਨ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ DSP ਗ੍ਰਿਫਤਾਰ, ਜਾਣੋ ਮਾਮਲਾ

ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਨਿਯਮਾਂ ਤਹਿਤ ਫਰੈਸ਼ ਅਰਜੀ ਲਗਾਉਣ ਤੋਂ ਪਹਿਲਾਂ ਮੰਨਜੂਰੀ ਲਈ ਜਾਣੀ ਹੁੰਦੀ ਹੈ, ਜੋਕਿ ਨਹੀਂ ਲਈ ਗਈ ਸੀ, ਜਿਸ ਕਾਰਨ ਹੁਣ ਨਵੇਂ ਸਿਰਿਓ ਤੋਂ ਦੂਜੇ ਪੱਖ ਵੱਲੋਂ ਅਰਜ਼ੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਪ੍ਰਧਾਨ ਵੱਲੋਂ 96 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ

ਜਦਕਿ ਮਜੀਠਿਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁਹਾਲੀ ਕੋਰਟ ਦਾ ਅਮੈਂਡਡ ਰਿਮਾਂਡ ਆਰਡਰ ਆ ਗਿਆ ਸੀ, ਜਿਸ ਕਾਰਨ ਹੁਣ ਉਸਦੇ ਆਧਾਰ ‘ਤੇ ਅਰਜ਼ੀ ਲਗਾਈ ਜਾਣੀ ਹੈ। ਦਸਣਾ ਬਣਦਾ ਹੈ ਕਿ ਮਜੀਠਿਆ ਨੇ ਇਸ ਮੰਗਲਵਾਰ ਨੂੰ ਦਾਈਰ ਪਿਟੀਸ਼ਨ ਵਿਚ ਆਪਣੇ ਵਿਰੁਧ ਦਰਜ਼ ਪਰਚੇ ਅਤੇ ਸਥਾਨਕ ਅਦਾਲਤ ਵੱਲੋਂ ਦਿੱਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੋ+ਲੀ ਮਾਰ ਕੇ ਕੀਤੀ ਆਤਮ+ਹੱਤਿਆ, ਦੋ ਵਿਰੁਧ ਪਰਚਾ ਦਰਜ਼

0

Bathinda News:ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਕਾਰੀ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਲਾਇਸੰਸੀ ਬੰਦੂਕ ਦੇ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਦੁਖਦਾਈਕ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਮੇਜਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮਹਿਮਾ ਸਰਕਾਰੀ ਦੇ ਬਿਆਨਾਂ ਉਪਰ ਨਹਿਆਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਦੇ ਵਿਰੁਧ ਪਰਚਾ ਦਰਜ਼ ਕਰ ਲਿਆ। ਮਿਲੀ ਸੂਚਨਾ ਦੇ ਮੁਤਾਬਕ ਮ੍ਰਿਤਕ ਗੁਰਸਾਹਿਬ ਸਿੰਘ(50 ਸਾਲ) ਖੇਤੀਬਾੜੀ ਦਾ ਕੰਮ ਕਰਦਾ ਸੀ। ਉਸਦੇ ਦੋ ਬੱਚੇ ਹਨ, ਜੋਕਿ ਵਿਦੇਸ਼ ਵਿਚ ਸੈਟਲਡ ਹਨ।

ਇਹ ਵੀ ਪੜ੍ਹੋ ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਇੰਨ੍ਹਾਂ ਬੱਚਿਆਂ ਨੂੰ ਵਿਦੇਸ਼ ‘ਚ ਭੇਜਣ ਅਤੇ ਬਾਅਦ ਵਿਚ ਲੜਕੀ ਦਾ ਵਿਆਹ ਕਰਨ ਦੇ ਲਈ ਕਿਸਾਨ ਗੁਰਸਾਹਿਬ ਵੱਲੋਂ ਕਰਜ਼ਾ ਚੁੱਕਿਆ ਗਿਆ ਸੀ, ਜਿਹੜਾ ਹਾਲੇ ਤੱਕ ਮੋੜਿਆ ਨਹੀਂ ਜਾ ਸਕਿਆ ਸੀ।ਇਸ ਦੌਰਾਨ ਹੀ ਉਸਨੇ ਪਿੰਡ ਦੇ ਗਿਆਨ ਚੰਦ ਦੇ ਦੱਸਣ ਮੁਤਾਬਿਕ ਗੁਰਮੇਲ ਸਿੰਘ ਨਾਲ ਤਾਲਮੇਲ ਕੀਤਾ, ਜਿਸਨੇ ਆਪਣੇ ਇੱਕ ਸਾਥੀ ਇੰਦਰਜੀਤ ਸਿੰਘ ਦੀ ਮੱਦਦ ਨਾਂਲ ਉਸਨੂੰ ਕਰੀਬ 03 ਕਰੋੜ ਦਾ ਲੋਨ ਦਿਵਾਉਣ ਦਾ ਭਰੋਸਾ ਦਿਵਾਇਆ ਤੇ ਇਸਦੇ ਬਦਲੇ 10 ਲੱਖ ਰੁਪਏ ਕਮਿਸ਼ਨ ਲੈਣ ਦੀ ਗੱਲ ਵੀ ਕਹੀ।

ਇਹ ਵੀ ਪੜ੍ਹੋ ਫ਼ਰੀਦਕੋਟ ਦੀ ਜੇਲ੍ਹ ਮੁੜ ਚਰਚਾ ‘ਚ, ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮਿਲਿਆ ਮੋਬਾਇਲ ਫ਼ੋਨਾਂ ਦਾ ਜਖੀਰਾ

ਮ੍ਰਿਤਕ ਦੇ ਬਾਪ ਮੇਜਰ ਸਿੰਘ ਮੁਤਾਬਕ ਲੋੜੀਦੇ ਦਸਤਾਵੇਜ ਦਿੱਤੇ ਗਏ ਅਤੇ ਨਾਲ ਹੀ ਬਣਦੇ ਕਮਿਸ਼ਨ ਵਿਚ ਐਂਡਵਾਂਸ ਦੇ ਤੌਰ ‘ਤੇ ਪਹਿਲਾਂ 185,000/- ਅਤੇ ਕੁੱਝ ਸਮਾ ਬਾਅਦ 2,20,000/- ਆਪਣੇ ਖਾਤਿਆਂ ਵਿਚ ਪਵਾ ਲਵੇ। ਪ੍ਰੰਤੁ ਕਈ ਮਹੀਨੇ ਬੀਤਣ ਦੇ ਬਾਅਦ ਵੀ ਲੋਨ ਨਹੀਂ ਦਿਵਾਇਆ, ਜਿਸਦੇ ਚੱਲਦੇ ਪ੍ਰੇਸ਼ਾਨ ਹੋ ਕੇ ਗੁਰਸਾਹਿਬ ਨੇ ਇਹ ਆਖਰੀ ਕਦਮ ਚੁੱਕ ਲਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕ ਦੇ ਬਾਪ ਮੇਜਰ ਸਿੰਘ ਦੇ ਬਿਆਨਾਂ ਉਪਰ ਥਾਣਾ ਨਹਿਆਵਾਲਾ ਦੇ ਵਿਚ ਗੁਰਮੇਲ ਸਿੰਘ ਤੇ ਇੰਦਰਜੀਤ ਸਿੰਘ ਵਿਰੁਧ ਬੀਐਨਐਸ ਦੀ ਧਾਰਾ 106 3(5) ਤਹਿਤ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

0

Ludhiana News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ‘ਚ ਪੜਾਈ ਜਾਂ ਰੋਜ਼ਗਾਰ ਦੇ ਲਈ ਗਏ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕ ਨਹੀਂ ਰਿਹਾ। ਹੁਣ ਲੁਧਿਆਣਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਦਾਦ ਨਾਲ ਸਬੰਧਤ ਇੱਕ 26 ਸਾਲਾਂ ਨੌਜਵਾਨ ਹਰਕਮਲ ਸਿੰਘ ਗਰੇਵਾਲ ਦੀ ਕਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਕਰੀਬ ਤਿੰਨ ਸਾਲ ਪਹਿਲਾਂ ਕਨੇਡਾ ਗਿਆ ਸੀ ਅਤੇ ਮੌਜੂਦਾ ਸਮੇਂ ਕੈਨੇਡਾ ਦੇ ਸ਼ਹਿਰ ਐਡਮਿੰਟਨ ਰਹਿ ਰਿਹਾ ਸੀ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ DSP ਗ੍ਰਿਫਤਾਰ, ਜਾਣੋ ਮਾਮਲਾ

ਦਸਿਆ ਜਾ ਰਿਹਾ ਕਿ ਉਸਨੂੰ ਰਾਤ ਸਮੇਂ ਖਾਣਾ ਖਾਣ ਤੋਂ ਬਾਅਦ ਦਿਲ ਦਾ ਦੌਰਾ ਪਿਆ, ਜੋ ਜਾਨ ਲੇਵਾ ਸਾਬਤ ਹੋਇਆ। ਹਰਕਮਲ ਉਥੇ ਰਿਕਵਰੀ ਵੈਨ ਚਲਾਉਣ ਦਾ ਕੰਮ ਕਰਦਾ ਸੀ। ਉੱਧਰ ਆਪਣੇ ਜਵਾਨ ਪੁੱਤ ਦੀ ਮੌਤ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹੁਣ ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਲਾਸ਼ ਵਾਪਸ ਪੰਜਾਬ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਗਈ ਹੈ ਤਾਂ ਕਿ ਉਹ ਇੱਥੇ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ ਕਰ ਸਕਣ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਦਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਦੀ ਇੱਕ ਭੈਣ ਅਤੇ ਇੱਕ ਭਰਾ ਹੈ। ਦੂਜੇ ਪਾਸੇ ਹਲਕਾ ਦਾਖ਼ਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਇਸ ਘਟਨਾ ਉਪਰ ਦੁੱਖ ਜਤਾਇਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਹਰਕਮਲ ਦੀ ਫੋਟੋ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ DSP ਗ੍ਰਿਫਤਾਰ, ਜਾਣੋ ਮਾਮਲਾ

0

Faridkot News: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਨੂੰ ਗ੍ਰਿਫਤਾਰ ਕੀਤਾ ਹੈ। ਫ਼ਰੀਦਕੋਟ ਜ਼ਿਲ੍ਹੇ ਵਿਚ ਤੈਨਾਤ ਡੀਐਸਪੀ ਰਾਜਨਪਾਲ ਸਿੰਘ ਕਰਾਇਮ ਅਗੈਂਸਟ ਵੂਮੇਨ ਵਜੋਂ ਤੈਨਾਤ ਸਨ ਤੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦੀ ਸਿਕਾਇਤ ਆਈ ਸੀ, ਜਿਸਦੀ ਐਸਪੀ ਪੱਧਰ ਦੇ ਅਧਿਕਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਇਸ ਦੌਰਾਨ ਡੀਐਸਪੀ ਉਪਰ ਦੋਸ਼ ਹਨ ਕਿ ਉਨ੍ਹਾਂ ਆਪਣੇ ਵਿਰੁਧ ਸਿਕਾਇਤ ਨੂੰ ਬੰਦ ਕਰਨ ਦੇ ਲਈ ਐਸਐਸਪੀ ਫਰੀਦਕੋਟ ਦੇ ਦਫਤਰ ਦੇ ਇੱਕ ਅਧਿਕਾਰੀ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ, ਜਿਹੜਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆ ਗਿਆ। ਜਿਸ ਤੋਂ ਬਾਅਦ ਉਕਤ ਡੀਐਸਪੀ ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਦੇ ਪ੍ਰਧਾਨ ਵੱਲੋਂ 96 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ

0

Punjab News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕੀਤੀ। ਇਸ ਵਿੱਚ ਵਰਕਿੰਗ ਕਮੇਟੀ ਦੇ 96 ਮੈਂਬਰ ਹਨ। ਪਾਰਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਤੋਂ ਇਲਾਵਾ, 20 ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਸੱਦਾ ਪੱਤਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਹਿਲੀ ਵਾਰ, 16 ਸੀਨੀਅਰ ਮਹਿਲਾ ਆਗੂਆਂ ਨੂੰ ਪਾਰਟੀ ਦੀ ਸਰਵਉੱਚ ਫੈਸਲਾ ਲੈਣ ਵਾਲੀ ਸੰਸਥਾ ਵਿੱਚ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵਿੱਚ ਕਈ ਨੌਜਵਾਨ ਆਗੂ ਵੀ ਸ਼ਾਮਲ ਹਨ। ਸਮਾਜ ਦੇ ਸਾਰੇ ਵਰਗਾਂ ਨੂੰ ਯੋਗ ਪ੍ਰਤੀਨਿਧਤਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਵਰਕਿੰਗ ਕਮੇਟੀ ਦੇ 96 ਮੈਂਬਰਾਂ ਦੇ ਪਹਿਲਾਂ ਐਲਾਨ ਤੋਂ ਇਲਾਵਾ, ਫਿਲੌਰ ਤੋਂ ਸੀਨੀਅਰ ਆਗੂ ਸ੍ਰੀ ਬਲਦੇਵ ਸਿੰਘ ਖਹਿਰਾ ਨੂੰ ਵੀ ਪਾਰਟੀ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਕੁੱਲ ਗਿਣਤੀ 97 ਹੋ ਗਈ ਹੈ।ਸੰਗਰੂਰ ਤੋਂ ਸੀਨੀਅਰ ਆਗੂ ਸ੍ਰੀ ਤਜਿੰਦਰ ਸਿੰਘ ਸੰਘਰੇੜੀ ਅਤੇ ਲੁਧਿਆਣਾ ਤੋਂ ਪ੍ਰਿੰਸੀਪਲ ਰਣਜੀਤ ਸਿੰਘ ਨੂੰ ਵੀ ਪਾਰਟੀ ਪ੍ਰਧਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਵਿਸ਼ੇਸ਼ ਸੱਦਾ ਪੱਤਰ ਵਜੋਂ ਸ਼ਾਮਲ ਕੀਤਾ ਗਿਆ। ਇਸ ਨਾਲ ਵਿਸ਼ੇਸ਼ ਸੱਦਾ ਪੱਤਰਾਂ ਦੀ ਕੁੱਲ ਗਿਣਤੀ 22 ਹੋ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ;ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

0

Chandigarh News:ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਬਿਹਤਰ ਜੀਵਨ ਨਿਰਵਾਹ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੰਤਰੀ ਨੇ ਪੈਸਕੋ ਦੇ ਕੰਮਕਾਜੀ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀ ਭਲਾਈ ਉਪਾਵਾਂ ਦਾ ਮੁਲਾਂਕਣ ਕੀਤਾ।

ਇਹ ਵੀ ਪੜ੍ਹੋ  ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਇਹ ਵਿਚਾਰ-ਵਟਾਂਦਰੇ ਮੁੱਖ ਤੌਰ ਤੇ ਪੈਸਕੋ ਰਾਹੀਂ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਮੌਕੇ ਵਧਾਉਣ ਉੱਤੇ ਕੇਂਦਰਿਤ ਰਿਹਾ।ਪੈਸਕੋ ਦੇ ਪ੍ਰਬੰਧ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ), ਅਤੇ ਜਨਰਲ ਮੈਨੇਜਰ (ਸੁਰੱਖਿਆ), ਐਸ.ਪੀ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਚੱਲ ਰਹੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ। ਮੀਟਿੰਗ ਦੌਰਾਨ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਗਈ। ਮੁੱਖ ਵਿਸਿ਼ਆਂ ਵਿੱਚ ਸੁਰੱਖਿਆ ਗਾਰਡਾਂ ਦਾ ਤਨਖਾਹ ਢਾਂਚਾ, ਵਿਸ਼ੇਸ਼ ਸ਼੍ਰੇਣੀ ਅਧੀਨ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਦੇ ਪ੍ਰਸਤਾਵ ਅਤੇ ਵੱਖ-ਵੱਖ ਭੂਮਿਕਾਵਾਂ ਵਿੱਚ ਸਾਬਕਾ ਸੈਨਿਕਾਂ ਲਈ ਸੁਚਾਰੂ ਨਿਯੁਕਤੀ ਪ੍ਰਕਿਰਿਆ ਸ਼ਾਮਲ ਸੀ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ NDA ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਵਿੱਚ ਪੈਸਕੋ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਵਿੱਤੀ ਮਸਲਿਆਂ ਨੂੰ ਹੱਲ ਕਰਨ, ਸਾਬਕਾ ਸੈਨਿਕਾਂ ਲਈ ਸੇਵਾਵਾਂ ਵਿੱਚ ਉਮਰ ਸੀਮਾ ਵਧਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।ਕਾਰਜਾਂ ਦਾ ਜ਼ਮੀਨੀ ਪੱਧਰ ਤੇ ਹੋਰ ਮੁਲਾਂਕਣ ਕਰਨ ਲਈ, ਮੰਤਰੀ ਨੇ ਨੇੜਲੇ ਭਵਿੱਖ ਵਿੱਚ ਪੈਸਕੋ ਸਹੂਲਤਾਂ ਦਾ ਦੌਰਾ ਕਰਨ ਦਾ ਇਰਾਦਾ ਵੀ ਜ਼ਾਹਰ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸ਼ਾਨ ਅਤੇ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਦਾਅਵਾ; ਮਹਾਰਾਸ਼ਟਰ ‘ਚ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਅਸੀਂ ਕਹਿ ਸਕਦੇ ਹਾਂ ਕਿ ਪ੍ਰਤੀ ਦਿਨ ਲਗਭਗ ਅੱਠ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਜੋ ਕਿ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ। ਇਹ ਸਿਰਫ਼ ਅੰਨਦਾਤਾ ਦੀ ਖੁਦਕੁਸ਼ੀ ਨਹੀਂ ਹੈ, ਇਹ ਸਾਡੇ ਸਿਸਟਮ ਦੀ ਪੂਰੀ ਅਸਫਲਤਾ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ 376 ਕਿਸਾਨ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਮਿਲੀ ਅਤੇ ਬਾਕੀ ਪਰਿਵਾਰਾਂ ਨੂੰ ਮੌਤ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਜਿਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਕਿਸਾਨਾਂ ਦੀਆਂ ਕੀਮਤੀ ਜਾਨਾਂ ਦੀ ਰੱਖਿਆ ਕਰਨ ਦੇ ਯੋਗ ਨਹੀਂ ਹਨ।

ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਸਪੀਕਰ ਸੰਧਵਾਂ ਨੇ ਭਾਰਤ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕਣ ਅਤੇ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਖੇਤੀਬਾੜੀ ਮਾਡਲ ਦੀ ਸਮੀਖਿਆ ਕਰਨ ਦੀ ਸਖ਼ਤ ਲੋੜ ਹੈ ਕਿਉਂਕਿ ਬਹੁਤ ਸਾਰੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਭਾਰਤ ਸਰਕਾਰ ਕਿਸਾਨਾਂ ਦੀ ਖੁਦਕੁਸ਼ੀ ਸੰਬੰਧੀ ਸਹੀ ਅੰਕੜੇ ਪ੍ਰਦਾਨ ਨਹੀਂ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911329