Saturday, May 23, 2026
Home Blog Page 624

ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਦਾਅਵਾ; ਮਹਾਰਾਸ਼ਟਰ ‘ਚ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਅਸੀਂ ਕਹਿ ਸਕਦੇ ਹਾਂ ਕਿ ਪ੍ਰਤੀ ਦਿਨ ਲਗਭਗ ਅੱਠ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਜੋ ਕਿ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ। ਇਹ ਸਿਰਫ਼ ਅੰਨਦਾਤਾ ਦੀ ਖੁਦਕੁਸ਼ੀ ਨਹੀਂ ਹੈ, ਇਹ ਸਾਡੇ ਸਿਸਟਮ ਦੀ ਪੂਰੀ ਅਸਫਲਤਾ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ 376 ਕਿਸਾਨ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਮਿਲੀ ਅਤੇ ਬਾਕੀ ਪਰਿਵਾਰਾਂ ਨੂੰ ਮੌਤ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਜਿਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਕਿਸਾਨਾਂ ਦੀਆਂ ਕੀਮਤੀ ਜਾਨਾਂ ਦੀ ਰੱਖਿਆ ਕਰਨ ਦੇ ਯੋਗ ਨਹੀਂ ਹਨ।

ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਸਪੀਕਰ ਸੰਧਵਾਂ ਨੇ ਭਾਰਤ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕਣ ਅਤੇ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਖੇਤੀਬਾੜੀ ਮਾਡਲ ਦੀ ਸਮੀਖਿਆ ਕਰਨ ਦੀ ਸਖ਼ਤ ਲੋੜ ਹੈ ਕਿਉਂਕਿ ਬਹੁਤ ਸਾਰੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਭਾਰਤ ਸਰਕਾਰ ਕਿਸਾਨਾਂ ਦੀ ਖੁਦਕੁਸ਼ੀ ਸੰਬੰਧੀ ਸਹੀ ਅੰਕੜੇ ਪ੍ਰਦਾਨ ਨਹੀਂ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ AIIMS ਹਸਪਤਾਲ ‘ਚ ਪੁਲਿਸ-ਜਨਤਾ ਸੰਪਰਕ ਮੀਟਿੰਗ ਆਯੋਜਿਤ

0

Bathinda News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਏਮਜ਼ ਹਸਪਤਾਲ ਬਠਿੰਡਾ ਵਿੱਚ “ਸੰਪਰਕ ਪ੍ਰੋਜੈਕਟ” ਅਧੀਨ ਪੁਲਿਸ-ਜਨਤਾ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦੀ ਅਗਵਾਈ ਸਪੈਸ਼ਲ ਡੀ.ਜੀ.ਪੀ. (PSPCL) ਜਤਿੰਦਰ ਜੈਨ ਨੇ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ. ਅਮਨੀਤ ਕੌਡਲ ਨਾਲ ਕੀਤੀ।
ਮੀਟਿੰਗ ਦੌਰਾਨ ਮੈਡੀਕਲ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਨਿਰਮਾਣ ਵਿੱਚ ਭਾਗੀਦਾਰੀ ਨਿਭਾਉਣ ਲਈ ਉਤਸ਼ਾਹਤ ਕੀਤਾ ਗਿਆ।

ਇਹ ਵੀ ਪੜ੍ਹੋ  ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਅਧਿਕਾਰੀਆਂ ਨੇ ਜ਼ੋਰ ਦਿੱਤਾ ਕਿ ਨੌਜਵਾਨ, ਖਾਸ ਕਰਕੇ ਮੈਡੀਕਲ ਖੇਤਰ ਨਾਲ ਜੁੜੇ ਵਿਅਕਤੀ, ਨਸ਼ੇ ਖ਼ਿਲਾਫ ਅਹਿਮ ਭੂਮਿਕਾ ਨਿਭਾ ਸਕਦੇ ਹਨ।ਇਸ ਮੌਕੇ ਸਾਈਬਰ ਕਰਾਈਮ ਸੈੱਲ ਦੇ ਮੁਲਾਜਮ ਨੇ ਨੌਜਵਾਨਾਂ ਨੂੰ ਸਾਈਬਰ ਜਗਤ ਵਿੱਚ ਵੱਧ ਰਹੇ ਖਤਰਨਾਕ ਰੁਝਾਨਾਂ ਅਤੇ ਠੱਗੀਆਂ ਤੋਂ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਅਤੇ ਸੁਰੱਖਿਆ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ NDA ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

👉ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ
SAS Nagar News: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਐਸ.ਏ.ਐਸ. ਨਗਰ (ਮੋਹਾਲੀ) ਦੇ 21 ਕੈਡਿਟਾਂ ਦੀ ਮਹਿਜ਼ ਤਿੰਨ ਹਫ਼ਤਿਆਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਅਹਿਮ ਪ੍ਰਾਪਤੀ ਨੇ ਸੰਸਥਾ ਦੀ ਸ਼ਾਨਦਾਰ ਵਿਰਾਸਤ ਵਿੱਚ ਵਾਧਾ ਕੀਤਾ ਹੈ। ਇਸ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 276 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਗਏ ਹਨ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ, (ਸੇਵਾਮੁਕਤ) ਨੇ ਦੱਸਿਆ ਕਿ ਕੁੱਲ 18 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਦੇ 154ਵੇਂ ਕੋਰਸ ਲਈ ਚੁਣੇ ਗਏ ਹਨ, ਜਿਨ੍ਹਾਂ ਵਿੱਚ ਆਰੀਅਨ ਸੋਫਤ ਅਤੇ ਓਜਸ ਗੈਂਤ ਪਟਿਆਲਾ ਤੋਂ, ਅਨਹਦ ਸਿੰਘ ਖਾਟੁਮਰੀਆ, ਅਰਮਾਨਵੀਰ ਸਿੰਘ ਅਧੀ, ਹਰਕੰਵਲ ਸਿੰਘ, ਪ੍ਰਜਵੀਰ ਸਿੰਘ, ਅਦਿੱਤਿਆ ਮਿਸ਼ਰਾ ਮੋਹਾਲੀ ਤੋਂ , ਭਾਵਿਕ ਕਾਂਸਲ ਸੰਗਰੂਰ ਤੋਂ , ਮੋਹਨਪ੍ਰੀਤ ਸਿੰਘ, ਬਲਰਾਜ ਸਿੰਘ ਹੀਰਾ, ਈਸ਼ਾਨ ਸ਼ਰਮਾ ਰੋਪੜ ਤੋਂ, ਰਣਬੀਰ ਸਿੰਘ ਤੇ ਇਸ਼ਮੀਤ ਸਿੰਘ ਬਠਿੰਡਾ ਤੋਂ,ਸਮਰਵੀਰ ਸਿੰਘ ਹੀਰ ਤੇ ਨਿਮਿਤ ਸੋਨੀ ਜਲੰਧਰ ਤੋਂ, ਮਨਜੋਤ ਸਿੰਘ ਗੁਰਦਾਸਪੁਰ ਤੋਂ ਅਤੇ ਤਰਨ ਤਾਰਨ ਤੋਂ ਉਧੈਬੀਰ ਸਿੰਘ ਨੰਦਾ ਤੇ ਗੁਰਵੰਸ਼ਬੀਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਦਿੱਤੀ ਵਧਾਈ

ਇਨ੍ਹਾਂ ਤੋਂ ਇਲਾਵਾ ਕਪੂਰਥਲਾ ਤੋਂ ਕੈਡਿਟ ਗਗਨਦੀਪ ਸਿੰਘ ਨੂੰ ਟੈਕਨੀਕਲ ਐਂਟਰੀ ਸਕੀਮ (ਟੀਈਐਸ) ਦੇ 53ਵੇਂ ਕੋਰਸ ਲਈ ਕਾਲਜ ਆਫ਼ ਮਿਲਟਰੀ ਇੰਜੀਨੀਅਰਿੰਗ (ਸੀਐਮਈ) ਪੁਣੇ ਦੇ ਕੈਡਿਟ ਟਰੇਨਿੰਗ ਵਿੰਗ ਵਿੱਚ ਚੁਣਿਆ ਗਿਆ ਹੈ ਜਦਕਿ ਗੁਰਦਾਸਪੁਰ ਤੋਂ ਕੈਡਿਟ ਅਰਸ਼ਦੀਪ ਸਿੰਘ ਅਤੇ ਮੋਹਾਲੀ ਤੋਂ ਕਰਨ ਕੌਸ਼ਿਸ਼ ਦੀ 218ਵੇਂ ਕੋਰਸ ਲਈ ਏਅਰ ਫੋਰਸ ਅਕੈਡਮੀ ਵਿੱਚ ਚੋਣ ਹੋਈ ਹੈ।ਰੱਖਿਆ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਚੌਹਾਨ ਨੇ ਕਿਹਾ ਕਿ ਸੰਸਥਾ ਦੇ ਕੁਝ ਕੈਡਿਟ ਹਾਲੇ ਵੀ ਆਪਣੇ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ

0

Amritsar News: ਅੰਮ੍ਰਿਤਸਰ ਵਿੱਚ ਵੀਰਵਾਰ ਸ਼ਾਮ ਨੂੰ ਤਰਨਤਾਰਨ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਇੱਕ ਸਵਿਫਟ ਕਾਰ ਅਤੇ ਆਟੋ ਵਿਚਕਾਰ ਹੋਈ ਭਿਆਨਕ ਟੱਕਰ ‘ਚ ਅੱਧੀ ਦਰਜ਼ਨ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ। ਇਹ ਹਾਦਸਾ ਤਰਨਤਾਰਨ ਰੋਡ ‘ਤੇ ਗੁਰਦੂਆਰਾ ਟਾਹਲਾ ਸਾਹਿਬ ਦੇ ਨਜਦੀਕ ਵਾਪਰੀ।

ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਢਲੀ ਪੜਤਾਲ ਦੌਰਾਨ ਕਾਰ ਤੇਜ਼ ਰਫ਼ਤਾਰ ਵਿਚ ਸੀ। ਸੂਚਨਾ ਮੁਤਾਬਕ ਆਟੋ ਵਿੱਚ ਸਵਾਰ ਲੋਕ ਸੁਰ ਸਿੰਘ ਪੰਡੋਰੀ ਪਿੰਡ ਤੋਂ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ।ਦਸਿਆ ਜਾ ਰਿਹਾ ਹੈ ਕਿ ਕਾਰ ਗਲਤ ਸਾਈਡ ਤੋਂ ਆ ਰਹੀ ਸੀ, ਜਿਸਨੇ ਆਟੋ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ ਪਿੰਡ ਦੇ ਮੁੰਡੇ ਨਾਲ ਵਿਆਹ ਕਰਵਾਉਣ ਵਾਲੀ ਭੈਣ ਦਾ ਕ+ਤ+ਲ ਕਰਕੇ ਥਾਣੇ ਪੁੱਜਿਆ ਭਰਾ , ਮੋਗਾ ਜ਼ਿਲ੍ਹੇ ਦੀ ਘਟਨਾ

ਮੌਕੇ ‘ਤੇ ਲੋਕਾਂ ਵੱਲੋਂ ਦੱਸਣ ਮੁਤਾਬਕ ਹਾਦਸੇ ਦੇ ਤੁਰੰਤ ਬਾਅਦ ਹੀ ਆਟੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਸੀ ਤੇ ਦੋ ਜਣਿਆਂ ਦੀ ਇਲਾਜ਼ ਦੌਰਾਨ ਮੌਤ ਹੋਈ। ਹਾਲਾਂਕਿ, ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ਵਿਚ ਆਟੋ ਅਤੇ ਕਾਰ ਦੋਵੇਂ ਚਕਨਾਚੂਰ ਹੋ ਗਏ। ਜਦਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅਕਾਲੀ ਆਗੂ ਹੋਇਆ ਭਾਜਪਾ ਵਿੱਚ ਸ਼ਾਮਲ

0

👉ਸ਼੍ਰੋਮਣੀ ਅਕਾਲੀ ਦਲ ਇੱਕ ਪਰਿਵਾਰਕ ਪਾਰਟੀ ਹੈ, ਵਰਕਰਾਂ ਦੀ ਨਹੀਂ-ਸਰੂਪ ਚੰਦ ਸਿੰਗਲਾ
Bathinda News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਲਾਇਨੋ ਪਾਰ ਇਲਾਕੇ ਵਿੱਚ ਉਸ ਸਮੇਂ ਝਟਕਾ ਲੱਗਾ ਜਦੋਂ ਸੀਨੀਅਰ ਯੂਥ ਅਕਾਲੀ ਆਗੂ ਸੁਰਜੀਤ ਸਿੰਘ ਨਾਗੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ। ਸੁਰਜੀਤ ਸਿੰਘ ਨਾਗੀ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਰਸਮ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਬਠਿੰਡਾ ਨੇ ਨਿਭਾਈ। ਇਸ ਮੌਕੇ ਕਈ ਹੋਰ ਕਾਰੋਬਾਰੀ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ  ਮੇਅਰ ਮਹਿਤਾ ਦਾ ਅਡਵਾਈਜਰ ਲੱਗਣ ਵਾਲੇ ਕੌਸਲਰ ਨੂੰ ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ

ਇਸ ਮੌਕੇ ਸੁਰਜੀਤ ਸਿੰਘ ਨਾਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਲਈ ਸੰਘਰਸ਼ ਕਰਨ ਵਾਲੇ ਮਿਹਨਤੀ ਵਰਕਰਾਂ ਦਾ ਕੋਈ ਸਤਿਕਾਰ ਨਹੀਂ ਹੈ, ਨਵੇਂ ਅਕਾਲੀ ਆਗੂ ਆਪਣੇ ਪੱਧਰ ‘ਤੇ ਆਪਣੇ ਆਪ ਨੂੰ ਹਲਕਾ ਇੰਚਾਰਜ ਦੱਸਦੇ ਹਨ, ਪਰ ਵਰਕਰਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਨਾਗੀ ਨੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿੱਤ ਨੀਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਪ੍ਰੇਮੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ  Bathinda Cong ਨੇ ਲਗਾਇਆ ਨਵਾਂ ਬਲਾਕ ਪ੍ਰਧਾਨ, ਇਸ ਆਗੂ ਨੂੰ ਮਿਲੀ ਜਿੰਮੇਵਾਰੀ

ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਨਾਗੀ ਦਾ ਲਾਈਨਪਾਰ ਇਲਾਕੇ ਸਮੇਤ ਸ਼ਹਿਰ ਵਿੱਚ ਬਹੁਤ ਪ੍ਰਭਾਵ ਹੈ ਅਤੇ ਉਹ ਇੱਕ ਮਿਹਨਤੀ ਵਰਕਰ ਹਨ, ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਨਾਗੀ ਸਮੇਤ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਨੂੰ ਪਹਿਲ ਦਿੰਦਾ ਹੈ ਅਤੇ ਮਿਹਨਤੀ ਵਰਕਰਾਂ ਵੱਲ ਕੋਈ ਧਿਆਨ ਨਹੀਂ ਦਿੰਦਾ, ਜਿਸ ਕਾਰਨ ਅੱਜ ਪਾਰਟੀ ਦੀ ਹਾਲਤ ਇਸ ਮੁਕਾਮ ‘ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਚੰਦਰਾ, ਹੈਪੀ ਫੈਂਸੀ ਕਲੋਥਸ ਹਾਊਸ, ਰਜਿੰਦਰ, ਸੁਰਜੀਤ ਸਿੰਘ (ਜੀਤ ਭਾਈ) ਸਮੇਤ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

0

👉ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ ‘ਤੇ ਨਾ ਜਾਣ ਦੇ ਨਿਰਦੇਸ਼
👉190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ ‘ਤੇ ਤਿਆਰੀਆਂ
Chandigarh News:ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ ਕਰਨ ਲਈ ਕਿਹਾ।ਅਨਾਜ ਭਵਨ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅੱਗੇ ਨਿਰਦੇਸ਼ ਦਿੱਤੇ ਕਿ 15 ਸਤੰਬਰ ਤੋਂ 15 ਨਵੰਬਰ ਤੱਕ ਵਿਭਾਗ ਦਾ ਕੋਈ ਵੀ ਅਧਿਕਾਰੀ ਐਕਸ-ਇੰਡੀਆ ਛੁੱਟੀ ‘ਤੇ ਨਾ ਜਾਵੇ।ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭੰਡਾਰਨ ਲਈ ਹੋਰ ਥਾਂ ਤਿਆਰ ਕਰਨ ਵਾਸਤੇ, ਝੋਨੇ ਦੀ ਢੋਆ-ਢੁਆਈ ਸਬੰਧੀ ਅਕਤੂਬਰ 2024 ਤੋਂ ਜੂਨ 2025 ਤੱਕ 68 ਲੱਖ ਮੀਟਰਿਕ ਟਨ ਚਾਵਲ ਰਾਜ ਤੋਂ ਬਾਹਰ ਭੇਜਿਆ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ  ਮਾਨ ਵਜ਼ਾਰਤ ‘ਚ ਹੋਇਆ ਵਾਧਾ; ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਇਹ ਮਹਿਕਮਾ ਮਿਲਣ ਦੀ ਚਰਚਾ

ਇਸ ਤੋਂ ਇਲਾਵਾ ਅਗਸਤ 2025 ਤੋਂ ਜੂਨ 2026 ਤੱਕ ਲਗਭਗ 82.5 ਲੱਖ ਮੀਟਰਿਕ ਟਨ ਚਾਵਲ 7.5 ਲੱਖ ਮੀਟਰਿਕ ਟਨ ਪ੍ਰਤੀ ਮਹੀਨੇ ਦੀ ਦਰ ਨਾਲ ਬਾਹਰ ਭੇਜਿਆ ਜਾਵੇਗਾ।ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸਾਲ 2025-26 ਲਈ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਇਸ ਮਹੀਨੇ ਦੇ ਅੰਦਰ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੇਬਰ ਅਤੇ ਕਾਰਟੇਜ ਪਾਲਿਸੀ 2024 ਦੇ ਨਾਲ-ਨਾਲ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2024 ਨੂੰ 30 ਸਤੰਬਰ, 2025 ਤੱਕ ਵਧਾ ਦਿੱਤਾ ਗਿਆ ਹੈ ਤਾਂ ਜੋ ਝੋਨੇ ਦੀ ਖਰੀਦ ਸੀਜ਼ਨ ਨੂੰ ਸਫਲ ਬਣਾਇਆ ਜਾ ਸਕੇ।ਗੁਣਵੱਤਾ ਦੇ ਪਹਿਲੂਆਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਨੈਸ਼ਨਲ ਐਕ੍ਰੀਡੇਸ਼ਨ ਬੋਰਡ ਫਾਰ ਟੈਸਟਿੰਗ ਐਂਡ ਕੈਲੀਬ੍ਰੇਸ਼ਨ ਲੈਬਾਰਟਰੀਆਂ (ਐਨਏਬੀਐਲ) ਦੁਆਰਾ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾਵਾਂ ਐਫਸੀਆਈ ਦੇ ਨਿਯਮਾਂ ਅਨੁਸਾਰ ਅਨਾਜ ਦੀ ਰਸਾਇਣਕ ਜਾਂਚ ਕਰ ਰਹੀਆਂ ਹਨ।ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਤਰਪਾਲਾਂ, ਲੱਕੜ ਦੇ ਕਰੇਟ, ਬਰਦਾਨੇ ਅਤੇ ਜਾਲੀਦਾਰ ਜਾਲਾਂ ਦਾ ਪ੍ਰਬੰਧ ਲੋੜੀਂਦੀ ਮਾਤਰਾ ਵਿੱਚ ਕੀਤਾ ਜਾਵੇ।

ਇਹ ਵੀ ਪੜ੍ਹੋ  ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ,3 ਪਿਸਤੌਲ ਤੇ 5 ਮੈਗਜ਼ੀਨ ਸਹਿਤ 2 ਕਾਬੂ

ਈ-ਕੇਵਾਈਸੀ ਪ੍ਰਕਿਰਿਆ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਈ ਇਹ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਤਹਿਤ ਰਾਸ਼ਨ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਇਸ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।ਆਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦੇ ਸਮੁੱਚੇ ਸਹਿਯੋਗ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗਰੇਨ ਕਮਲ ਕੁਮਾਰ ਗਰਗ, ਐਮਡੀ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਿਨੀਤ ਕੁਮਾਰ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਹਾਜ਼ਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Cong ਨੇ ਲਗਾਇਆ ਨਵਾਂ ਬਲਾਕ ਪ੍ਰਧਾਨ, ਇਸ ਆਗੂ ਨੂੰ ਮਿਲੀ ਜਿੰਮੇਵਾਰੀ

0

Bathinda News: ਪਿਛਲੇ ਦਿਨੀਂ ਕਾਂਗਰਸ ਦੇ ਬਲਾਕ ਪ੍ਰਧਾਨ ਵਜੋਂ ਅਸਤੀਫਾ ਦੇਣ ਵਾਲੇ ਕੌਂਸਲਰ ਬਲਰਾਜ ਸਿੰਘ ਪੱਕਾ ਦੀ ਥਾਂ ਹੁਣ ਪਾਰਟੀ ਨੇ ਨਵਾਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ‘ਤੇ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਜਾਰੀ ਇੱਕ ਪੱਤਰ ਰਾਹੀਂ ਇਹ ਜਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਮਾਧੋ ਸ਼ਰਮਾ ਨੂੰ ਦਿੱਤੀ ਗਈ ਹੈ। ਸ਼੍ਰੀ ਸ਼ਰਮਾ ਇਸ ਤੋਂ ਪਹਿਲਾਂ ਪਾਰਟੀ ਦੇ ਕਈ ਅਹੁਦਿਆਂ ਤੋਂ ਇਲਾਵਾ ਇੰਪਰੂਵਮੈਂਟ ਟਰਸਟ ਦੇ ਮੈਂਬਰ ਵੀ ਰਹਿ ਚੁੱਕੇ ਹਨ ।

ਇਹ ਵੀ ਪੜ੍ਹੋ  ਫ਼ਰੀਦਕੋਟ ਦੀ ਜੇਲ੍ਹ ਮੁੜ ਚਰਚਾ ‘ਚ, ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮਿਲਿਆ ਮੋਬਾਇਲ ਫ਼ੋਨਾਂ ਦਾ ਜਖੀਰਾ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮਾਧੋ ਸ਼ਰਮਾ ਨੂੰ ਇਹ ਜਿੰਮੇਵਾਰੀ ਸੌਂਪੀ ਗਈ। ਇਸ ਮੌਕੇ ਨਵਨਿਯੁਕਤ ਬਲਾਕ ਪ੍ਰਧਾਨ ਸ੍ਰੀ ਸ਼ਰਮਾ ਨੇ ਪਾਰਟੀ ਹਾਈ ਕਮਾਂਡ ਤੇ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜਦੀ ਕਲਾ ਲਈ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਵੱਲੋਂ ਤਨੋਟ ਬਰੀਗੇਡ ਅਤੇ ‘ਰੇਸੇਲ ਵਾਈਪਰਸ’ ਦਾ ਦੌਰਾ

Jaipur News: ਸਪਤ ਸ਼ਕਤੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਤਨੋਟ ਬਰੀਗੇਡ ਅਤੇ ‘ਰੇਸੇਲ ਵਾਈਪਰਸ’ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਹਨਾਂ ਨੂੰ ਵਿਭਿੰਨ ਸੰਘਰਸ਼, ਸਿਖਲਾਈ ਅਤੇ ਪ੍ਰਬੰਧਕੀ ਪਹਿਲੋਂ ਦੀ ਵਿਸਥਾਰ ਜਾਣਕਾਰੀ ਦਿੱਤੀ ਗਈ।ਆਰਮੀ ਕਮਾਂਡਰ ਨੇ ਸਾਰੇ ਰੈਂਕਾਂ ਦੁਆਰਾ ਪ੍ਰਦਰਸ਼ਿਤ ਪੱਧਰ ਦੀ ਪੇਸ਼ੇਵਰ ਸਮਰੱਥਾ,ਸਮਰਪਣ ਅਤੇ ਸੁਰੱਖਿਆ ਤਤਪਰਤਾ ਦੀ ਨਿਪੁੰਨਤਾ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਉਹ ਖੇਤਰ ਵਿੱਚ ਕਾਰਜਸ਼ੀਲ ਪ੍ਰਭਾਵਸ਼ੀਲਤਾ ਵਧਾਉਣ ਲਈ ਫਾਰਮੇਸ਼ਨ ਲਗਾਤਾਰ ਕੋਸ਼ਿਸ਼ਾਂ ਅਤੇ ਸ਼ਾਨਦਾਰ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਇਸ ਦੌਰਾਨ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਬ੍ਰਿਗੇਡ ਦੁਆਰਾ ਉਠਾਏ ਗਏ ਅਗਲਾ ਸੋਚ ਵਾਲੇ ਨਵਚਾਰ ਦੀ ਕੋਸ਼ਿਸ਼ਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ। ਆਰਮੀ ਕਮਾਂਡਰ ਨੇ ਸਾਰੇ ਰੈਂਕਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਬਦਲਦੀ ਲੜਾਈ ਪ੍ਰਣਾਲੀ ਦੇ ਰੂਪ ਵਿੱਚ ਸਦਿਆਵ ਤਿਆਰ ਰਹਿਣ ਲਈ ਕਿਹਾ। ਉਹਨਾਂ ਨੇ ਕਿਹਾ ਕਿ ਸਾਰੇ ਰੈਂਕ ਆਪਣੇ ਮਿਆਰਾਂ ਦੀ ਨਿਯਮਤ ਸਮੀਖਿਆ ਕਰੋ ਅਤੇ ਯੁੱਧ ਅਧਿਐਨਾਂ, ਟੈਕਟਿਕਸ,ਟੈਕਨੀਕਸ, ਪ੍ਰਕਿਰਿਆਵਾਂ ਅਤੇ ਅਟਿਆਧੁਨਿਕ ਤਕਨੀਕਾਂ ਨੂੰ ਅਪਣਾਉਣ ‘ਤੇ ਜੋਰ ਦਿੱਤਾ।

ਇਹ ਵੀ ਪੜ੍ਹੋ  ਮਾਨ ਵਜ਼ਾਰਤ ‘ਚ ਹੋਇਆ ਵਾਧਾ; ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਇਹ ਮਹਿਕਮਾ ਮਿਲਣ ਦੀ ਚਰਚਾ

ਆਰਮੀ ਕਮਾਂਡਰ ਨੇ ਫਾਰਮੇਸ਼ਨ ਦੀ ਸਮਰੱਥਾ ‘ਤੇ ਪੂਰਾ ਵਿਸ਼ਵਾਸ ਪ੍ਰਗਟ ਕੀਤਾ ਹੈ ਕਿ ਸਾਰੇ ਪਦੋਂ ਦੇ ਅਦਮ ਅਤੇ ਹੌਂਸਲੇ,ਨਿਸ਼ਠਾ ਅਤੇ ਟੀਮ ਦੀ ਭਾਵਨਾ ਦੀ ਭਾਵਨਾ ਹੈ,ਜੋ ਕਮਾਂਡਰ ਪੱਧਰ ਦੇ ਸਾਰੇ ਅਭਿਆਨ ਦੇ ਟੀਚੇ ਦੀ ਸਫਲਤਾਪੂਰਤੀ ਵਿੱਚ ਸਹਾਇਕ ਸਿੱਧ ਹੁੰਦੇ ਹਨ।ਇਹ ਦੌਰਾ ਸਪਤ ਸ਼ਕਤੀ ਕਮਾਂਡ ਦੀ ਕਾਰਵਾਈ ਤਤਪਰਤਾ,ਨਵਚਾਰ ਅਤੇ ਸੈਨਿਕ ਕਲਿਆਣ ਦੇ ਪ੍ਰਤੀ ਅਟੂਟ ਤਾਕਤ ਦਾ ਸਸ਼ਕਤ ਪ੍ਰਤੀਕ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਮਹਿਤਾ ਦਾ ਅਡਵਾਈਜਰ ਲੱਗਣ ਵਾਲੇ ਕੌਸਲਰ ਨੂੰ ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ

0

Bathinda News: ਬਠਿੰਡਾ ਸ਼ਹਿਰ ਦੇ ਕਾਂਗਰਸੀ ਕੌਂਸਲਰ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਐਡਵਾਈਜ਼ਰ ਲੱਗਣਾ ਮਹਿੰਗਾ ਪੈ ਗਿਆ ਹੈ। ਕਾਂਗਰਸ ਪਾਰਟੀ ਨੇ ਵਾਰਡ ਨੰਬਰ 24 ਤੋਂ ਆਪਣੇ ਤਿੰਨ ਵਾਰ ਦੇ ਜੇਤੂ ਕੌਂਸਲਰ ਸ਼ਾਮ ਲਾਲ ਜੈਨ ਨੂੰ ਹੁਣ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚਰਚਾ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਬਾਅਦ ਕਾਂਗਰਸ ਉਕਤ ਕੌਂਸਲਰ ਦੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਜਾ ਰਹੀ ਹੈ। ਉਕਤ ਕੌਂਸਲਰ ਦੇ ਨਾਲ ਨਾਲ ਕਾਂਗਰਸ ਪਾਰਟੀ ਲਈ ਵੀ ਇਹ ਇੱਕ ਵੱਡਾ ਝਟਕਾ ਹੈ ਕਿਉਂਕਿ ਸਾਲ 2021 ਦੀਆਂ ਨਗਰ ਨਿਗਮ ਚੋਣਾਂ ਵਿੱਚ 50 ਚੋਂ 43 ਵਾਰਡਾਂ ਤੇ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਹੁਣ ਲਗਾਤਾਰ ਕੌਂਸਲਰ ਛੱਡ ਰਹੇ ਹਨ, ਜਿਸ ਦੇ ਚਲਦੇ ਪਹਿਲਾਂ ਮੇਅਰ ਦੇ ਅਹੁੱਦੇ ਲਈ ਹੋਈ ਚੋਣ ਵਿੱਚ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

ਇਹ ਵੀ ਪੜ੍ਹੋ  ਮਾਨ ਵਜ਼ਾਰਤ ‘ਚ ਹੋਇਆ ਵਾਧਾ; ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਇਹ ਮਹਿਕਮਾ ਮਿਲਣ ਦੀ ਚਰਚਾ

ਉਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਤੋਂ ਵੀ ਹੱਥ ਧੋਣੇ ਪਏ। ਕਾਂਗਰਸ ਪਾਰਟੀ ਦੇ ਜਿਆਦਾਤਰ ਕੌਂਸਲਰ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਨਗਰ ਨਿਗਮ ਦੇ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਲਗਾਤਾਰ ਜੁੜਦੇ ਜਾ ਰਹੇ ਹਨ । ਪਾਰਟੀ ਨੂੰ ਇਸਦਾ ਖਮਿਆਜ਼ਾ ਆਉਂਦੀਆਂ ਨਗਰ ਨਿਗਮ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਵੀ ਭੁਗਤਣਾ ਪੈ ਸਕਦਾ ਹੈ। ਉਧਰ ਸੰਪਰਕ ਕਰਨ ‘ਤੇ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕੌਂਸਲਰ ਸ਼ਾਮ ਲਾਲ ਜੈਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਕਤ ਕੌਂਸਲਰ ਵੱਲੋਂ ਲਗਾਤਾਰ ਤੀਜੀ ਵਾਰ ਪਾਰਟੀ ਨਾਲ ਧੋਖਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਨੂੰ ਹਾਈਕੋਰਟ ਵਿਚ ਨਹੀਂ ਮਿਲੀ ਕੋਈ ਵੱਡੀ ਰਾਹਤ, ਹੁਣ ਭਲਕੇ ਹੋਵਗੀ ਸੁਣਵਾਈ

ਜਿਸ ਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਕੌਂਸਲਰ ਸ਼ਾਮ ਲਾਲ ਜੈਨ ਨੇ ਦਾਅਵਾ ਕੀਤਾ ਕਿ ਉਹਨਾਂ ਨੂੰ ਸਲਾਹਕਾਰ ਨਗਰ ਨਿਗਮ ਦੇ ਹਾਊਸ ਵੱਲੋਂ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਪਾਰਟੀ ਵੱਲੋਂ ਜਾਰੀ ਕੀਤੇ ਨੋਟਿਸ ਦਾ ਜਵਾਬ ਜਲਦੀ ਹੀ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ,3 ਪਿਸਤੌਲ ਤੇ 5 ਮੈਗਜ਼ੀਨ ਸਹਿਤ 2 ਕਾਬੂ

0

Sri Muktsar Sahib News: ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਰਹਿਨੁਮਾਈ ਅਤੇ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਦੀ ਅਗਵਾਈ ਤੇ ਡੀ.ਐਸ.ਪੀ.(ਲੰਬੀ)ਜਸਪਾਲ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਇਕ ਇੰਟੈਲੀਜੈਂਸ ਅਧਾਰਤ ਕਾਰਵਾਈ ਦੌਰਾਨ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨੂੰ ਬੇਨਕਾਬ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦਸਿਆ ਕਿ ਥਾਣਾ ਕਬਰਵਾਲਾ ਦੀ ਪੁਲਿਸ ਪਾਰਟੀ ਵੱਲੋਂ ਪਿੰਡ ਪੱਕੀ ਟਿੱਬੀ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਉਨ੍ਹਾਂ ਦੀ ਤਲਾਸ਼ੀ ਦੌਰਾਨ 03 ਨਜਾਇਜ਼ .32 ਬੋਰ ਪਿਸਤੌਲਾਂ ਅਤੇ 05 ਮੈਗਜ਼ੀਨ ਬਰਾਮਦ ਕੀਤੇ ਗਏ।ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਕੋਚ ਵਾਸੀ ਪਿੰਡ ਠੱਤੀ ਰਾਈ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਅਤੇ ਸੁਖਪ੍ਰੀਤ ਸਿੰਘ ਵਾਸੀ ਪਿੰਡ ਸੇਖਾ ਖੁਰਦ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਮਨਪ੍ਰੀਤ ਵਿਰੂਧ ਪਹਿਲਾਂ ਵੀ ਤਿੰਨ ਪਰਚੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜਮ ਇਹ ਨਾਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਫਰੀਦਕੋਟ ਵਿੱਚ ਆਪਣੇ ਸੰਪਰਕ ਵਿਅਕਤੀ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਸੀ, ਜੋ ਕਿ ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਗੈਂਗ ਮੈਂਬਰ ਦੇ ਹੁਕਮਾਂ ‘ਤੇ ਕਰ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911343