Saturday, May 23, 2026
Home Blog Page 625

ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ,3 ਪਿਸਤੌਲ ਤੇ 5 ਮੈਗਜ਼ੀਨ ਸਹਿਤ 2 ਕਾਬੂ

0

Sri Muktsar Sahib News: ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਰਹਿਨੁਮਾਈ ਅਤੇ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਦੀ ਅਗਵਾਈ ਤੇ ਡੀ.ਐਸ.ਪੀ.(ਲੰਬੀ)ਜਸਪਾਲ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਇਕ ਇੰਟੈਲੀਜੈਂਸ ਅਧਾਰਤ ਕਾਰਵਾਈ ਦੌਰਾਨ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨੂੰ ਬੇਨਕਾਬ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦਸਿਆ ਕਿ ਥਾਣਾ ਕਬਰਵਾਲਾ ਦੀ ਪੁਲਿਸ ਪਾਰਟੀ ਵੱਲੋਂ ਪਿੰਡ ਪੱਕੀ ਟਿੱਬੀ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਉਨ੍ਹਾਂ ਦੀ ਤਲਾਸ਼ੀ ਦੌਰਾਨ 03 ਨਜਾਇਜ਼ .32 ਬੋਰ ਪਿਸਤੌਲਾਂ ਅਤੇ 05 ਮੈਗਜ਼ੀਨ ਬਰਾਮਦ ਕੀਤੇ ਗਏ।ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਕੋਚ ਵਾਸੀ ਪਿੰਡ ਠੱਤੀ ਰਾਈ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਅਤੇ ਸੁਖਪ੍ਰੀਤ ਸਿੰਘ ਵਾਸੀ ਪਿੰਡ ਸੇਖਾ ਖੁਰਦ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਮਨਪ੍ਰੀਤ ਵਿਰੂਧ ਪਹਿਲਾਂ ਵੀ ਤਿੰਨ ਪਰਚੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜਮ ਇਹ ਨਾਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਫਰੀਦਕੋਟ ਵਿੱਚ ਆਪਣੇ ਸੰਪਰਕ ਵਿਅਕਤੀ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਸੀ, ਜੋ ਕਿ ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਗੈਂਗ ਮੈਂਬਰ ਦੇ ਹੁਕਮਾਂ ‘ਤੇ ਕਰ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PAU ਦੇ ਬਾਗਬਾਨੀ ਅਤੇ ਖੇਤੀ ਜੰਗਲਾਤ ਕਾਲਜ ਦੀ ਕਮਾਨ ਡਾ ਰਿਸ਼ੀ ਇੰਦਰ ਸਿੰਘ ਗਿੱਲ ਨੇ ਸੰਭਾਲੀ

0

Ludhiana News: ਉੱਘੇ ਬਾਗਬਾਨੀ ਅਤੇ ਵਣਖੇਤੀ ਮਾਹਰ ਡਾ ਰਿਸ਼ੀ ਇੰਦਰਾ ਸਿੰਘ ਗਿੱਲ ਨੂੰ ਪੀਏਯੂ ਦੇ ਬਾਗਬਾਨੀ ਅਤੇ ਖੇਤੀ ਜੰਗਲਾਤ ਕਾਲਜ ਦੇ ਡੀਨ ਨਿਯੁਕਤ ਕੀਤਾ ਗਿਆ ਹੈ। ਡਾ ਰਿਸ਼ੀ ਇੰਦਰ ਸਿੰਘ ਗਿੱਲ ਪੀਏਯੂ ਦੀ ਮੌਜੂਦਾ ਫੈਕਲਟੀ ਵਿੱਚ ਬੇਹਦ ਮਿਠਬੋਲੜੇ ਅਤੇ ਹਰਮਨ ਪਿਆਰੇ ਖੇਤੀ ਮਾਹਰ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਮਿਲਖ ਅਧਿਕਾਰੀ ਵਜੋਂ ਆਪਣਾ ਕਾਰਜ ਕਰ ਰਹੇ ਸਨ। ਉਨਾਂ ਕੋਲ 30 ਸਾਲ ਤੋਂ ਵਧੇਰੇ ਲੰਮਾ ਅਕਾਦਮਿਕ, ਖੋਜ ਅਤੇ ਪ੍ਰਸ਼ਾਸਨਿਕ ਕਾਰਜਾਂ ਦਾ ਤਜਰਬਾ ਹੈ।ਕਨੇਡਾ ਦੀ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਤੋਂ ਪੀਐਚਡੀ ਦੀ ਡਿਗਰੀ ਲੈਣ ਵਾਲੇ ਡਾਕਟਰ ਰਿਸ਼ੀ ਇੰਦਰਾ ਸਿੰਘ ਗਿੱਲ ਬਹੁਤ ਮਿਹਨਤੀ ਅਤੇ ਸਦਭਾਵੀ ਅਧਿਆਪਕ ਵਜੋਂ ਵਿਦਿਆਰਥੀਆਂ ਅਤੇ ਸਾਥੀਆਂ ਨਾਲ ਵਿਚਰਦੇ ਹਨ।ਉਨਾਂ ਨੇ ਆਪਣੀ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੀਏਯੂ ਤੋਂ ਹਾਸਿਲ ਕੀਤੀ ।

ਇਹ ਵੀ ਪੜ੍ਹੋ  ਮਾਨ ਵਜ਼ਾਰਤ ‘ਚ ਹੋਇਆ ਵਾਧਾ; ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਇਹ ਮਹਿਕਮਾ ਮਿਲਣ ਦੀ ਚਰਚਾ

1993 ਵਿੱਚ ਬਾਗਬਾਨੀ ਦੇ ਸਹਾਇਕ ਪ੍ਰੋਫੈਸਰ ਵਜੋਂ ਆਪਣਾ ਕਾਰਜ ਆਰੰਭ ਕਰਨ ਵਾਲੇ ਡਾ ਰਿਸ਼ੀ ਇੰਦਰਾ ਸਿੰਘ ਗਿੱਲ ਕਨੇਡਾ ਖੋਜ ਲਈ ਗਏ ਅਤੇ ਵਾਪਸ ਆ ਕੇ ਪੀਏਯੂ ਦੀ ਸੇਵਾ ਨਿਰੰਤਰ ਜਾਰੀ ਰੱਖੀ ।ਉਹ 13 ਪ੍ਰਯੋਜਿਤ ਖੋਜ ਪ੍ਰੋਜੈਕਟਾਂ ਦਾ ਹਿੱਸਾ ਰਹੇ ਅਤੇ 70 ਤੋਂ ਵਧੇਰੇ ਖੋਜ ਪੇਪਰ ਅਤੇ 18 ਕਿਤਾਬਾਂ ਦੇ ਅਧਿਆਏ ਉਨਾਂ ਦੇ ਨਾਂ ਹੇਠ ਪ੍ਰਕਾਸ਼ਿਤ ਹੋਏ । ਵਣ ਖੇਤੀ ਦੇ ਵਿਸ਼ੇ ਨਾਲ ਸੰਬੰਧਿਤ 16 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਉਨਾਂ ਦੀ ਅਗਵਾਈ ਵਿੱਚ ਆਪਣੀਆਂ ਡਿਗਰੀਆਂ ਹਾਸਿਲ ਕੀਤੀਆਂ। ਵਣ ਖੇਤੀ ਬਾਰੇ ਭਾਰਤੀ ਸੁਸਾਇਟੀ ਨੇ ਉਨਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਨੂੰ ਫੈਲੋਸ਼ਿਪ ਅਤੇ ਸੋਨ ਤਮਗੇ ਨਾਲ ਸਨਮਾਨਿਤ ਕੀਤਾ।ਨਾਲ ਹੀ ਉਹ ਪੀਏਯੂ ਦੇ ਹੋਸਟਲਾਂ ਦੇ ਮੁੱਖ ਵਾਰਡਨ ਅਤੇ ਐਨਸੀਸੀ ਦੇ ਇੰਚਾਰਜ ਵਜੋਂ ਵੀ ਕਾਰਜਸ਼ੀਲ ਰਹੇ।

ਇਹ ਵੀ ਪੜ੍ਹੋ  ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਡਾ ਰਿਸ਼ੀ ਇੰਦਰਾ ਸਿੰਘ ਗਿੱਲ ਦੀ ਖੇਤੀ ਜੰਗਲਾਤ ਕਾਲਜ ਦੇ ਡੀਨ ਵਜੋਂ ਨਿਯੁਕਤੀ ਨੂੰ ਯੂਨੀਵਰਸਿਟੀ ਬੇਹਦ ਮਹੱਤਵਪੂਰਨ ਪੜਾਅ ਆਖਿਆ। ਉਹਨਾਂ ਆਸ ਪ੍ਰਗਟਾਈ ਕਿ ਡਾ ਗਿੱਲ ਦੀ ਅਗਵਾਈ ਵਿੱਚ ਸਿਰਫ ਇਹ ਕਾਲਜ ਹੀ ਨਹੀਂ ਬਲਕਿ ਯੂਨੀਵਰਸਿਟੀ ਦਾ ਵਣ ਖੇਤੀ ਢਾਂਚਾ ਨਵੀਆਂ ਦਿਸ਼ਾਵਾਂ ਵੱਲ ਤੁਰ ਸਕੇਗਾ।ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀਆਂ ਜਿਨਾਂ ਵਿੱਚ ਰਜਿਸਟਰਾਰ ਡਾ ਰਿਸ਼ੀ ਪਾਲ ਸਿੰਘ, ਆਈਏਐਸ, ਡਾ ਮਾਨਵ ਇੰਦਰਾ ਸਿੰਘ ਗਿੱਲ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ,ਡਾ ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ, ਡਾ ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ, ਡਾ ਨਿਰਮਲ ਜੌੜਾ ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਅਤੇ ਵਣ ਖੇਤੀ ਅਤੇ ਕੁਦਰਤੀ ਸਰੋਤ ਵਿਭਾਗ ਦੇ ਮੁਖੀ ਡਾ ਗੁਰਵਿੰਦਰ ਪਾਲ ਸਿੰਘ ਢਿੱਲੋ ਨੇ ਵੀ ਡਾ ਰਿਸ਼ੀ ਇੰਦਰਾ ਸਿੰਘ ਗਿੱਲ ਦੀ ਨਿਯੁਕਤੀ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

0

ਸੰਜੀਵ ਅਰੋੜਾ ਨੂੰ ਮਿਲਿਆ ਉਦਯੋਗ ਵਿਭਾਗ
Punjab News: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਿੱਚ ਜਿੱਥੇ ਅੱਜ ਇੱਕ ਨਵੇਂ ਮੰਤਰੀ ਸੰਜੀਵ ਅਰੋੜਾ ਨੂੰ ਸ਼ਾਮਿਲ ਕੀਤਾ ਗਿਆ, ਉੱਥੇ ਇੱਕ ਮੰਤਰੀ ਦੀ ਛੁੱਟੀ ਵੀ ਕਰ ਦਿੱਤੀ ਗਈ। ਐਨਆਰਆਈ ਮਾਮਲਿਆਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਮਾਨ ਵਜ਼ਾਰਤ ‘ਚ ਹੋਇਆ ਵਾਧਾ; ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਇਹ ਮਹਿਕਮਾ ਮਿਲਣ ਦੀ ਚਰਚਾ

ਸੰਜੀਵ ਅਰੋੜਾ ਦੇ ਰਾਜਪਾਲ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਕੁਲਦੀਪ ਧਾਲੀਵਾਲ ਦੀ ਗੈਰ ਹਾਜ਼ਰੀ ਨੇ ਉਹਨਾਂ ਦੇ ਅਸਤੀਫੇ ਦੀਆਂ ਚਰਚਾਵਾਂ ਨੂੰ ਬਲ ਦਿੱਤਾ ਮਿਲਿਆ ਸੀ ਪ੍ਰੰਤੂ ਹੁਣ ਉਹਨਾਂ ਵੱਲੋਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਸੌਂਪਣ ਦੀ ਪੁਸ਼ਟੀ ਹੋ ਚੁੱਕੀ ਹੈ।

 

ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ਅਤੇ ਅਪਰੇਸ਼ਨ”SAMPARK” ਤਹਿਤ ਪਿੰਡ ਮੀਰਪੁਰ ਕਲਾਂ ਵਿਖੇ ਕੀਤੀ ਪਬਲਿਕ ਮਿਲਣੀ- ਐਸ.ਐਸ.ਪੀ

0

Mansa News:ਭਾਗੀਰਥ ਸਿੰਘ ਮੀਨਾ,ਆਈ.ਪੀ.ਐਸ. ਮਾਨਸਾ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ, ਅੱਜ ਮਾਨਸਾ ਪੁਲਿਸ ਵੱਲੋ ਅਪਰੇਸ਼ਨ ” SAMPARK” ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਲੋਕਾਂ ਤੱਕ ਸਿੱਧੀ ਪਹੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ। ਜਿਸਦੇ ਮੱਦੇਨਜ਼ਰ ਹਰਜੀਤ ਸਿੰਘ ਆਈ.ਪੀ.ਐਸ ਬਠਿੰਡਾ ਰੇਂਜ ਦੇ ਦਿਸ਼ਾ ਨਿਰਦੇਸਾ ਹੇਠ ਅੱਜ ਜਿਲ੍ਹਾ ਮਾਨਸਾ ਦੇ ਪਿੰਡ ਮੀਰਪੁਰ ਕਲਾਂ ਵਿਖੇ ਗੁਰੂਘਰ ਵਿੱਚ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ।

ਇਹ ਵੀ ਪੜ੍ਹੋ  ਮਾਨ ਵਜ਼ਾਰਤ ‘ਚ ਹੋਇਆ ਵਾਧਾ; ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਇਹ ਮਹਿਕਮਾ ਮਿਲਣ ਦੀ ਚਰਚਾ

ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ, ਉਪ ਕਪਤਾਨ ਪੁਲਿਸ (ਸ.ਡ.) ਸਰਦੂਲਗੜ੍ਹ, ਮੁੱਖ ਅਫਸਰ ਸਰਦੂਲਗੜ੍ਹ, ਵੱਲੋਂ ਸਾਝੇ ਤੌਰ ਪਰ ਕਰੀਬ 100 ਵਿਅਕਤੀਆ ਦੇ ਇਕੱਠ ਨੂੰ ਸੰਬੋਧਨ ਕੀਤਾ ਗਿਆ।ਐਸ.ਐਸ.ਪੀ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਪਿੰਡ ਮੀਰਪੁਰ ਕਲਾਂ ਅਤੇ ਇਸਦੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਨੂੰ ਹਾਈਕੋਰਟ ਵਿਚ ਨਹੀਂ ਮਿਲੀ ਕੋਈ ਵੱਡੀ ਰਾਹਤ, ਹੁਣ ਭਲਕੇ ਹੋਵਗੀ ਸੁਣਵਾਈ

ਇਸ ਤੋਂ ਇਲਾਵਾ ਮਾਨਸਾ ਪੁਲਿਸ ਵੱਲੋ ਨਸ਼ਿਆ ਸਬੰਧੀ ਇੱਕ ਨੁਕੜ ਨਾਟਕ ਪੇਸ ਕਰਕੇ ਪਿੰਡ ਵਾਸੀਆਂ ਅਤੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆ ਤੋ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ ਕਰਾਇਆ ਗਿਆ ਅਤੇ ਮਾਨਸਾ ਪੁਲਿਸ ਵੱਲੋ ਸਾਥ ਦੇਣ ਦੀ ਅਪੀਲ ਕੀਤੀ ਗਈ।ਐਸ.ਐਸ.ਪੀ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਦੱਸਿਆਂ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ ਅਤੇ ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਦਿੱਤੀ ਵਧਾਈ

0

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਕੈਬਨਿਟ ‘ਚ ਵੀਰਵਾਰ ਨੂੰ ਵਾਧਾ ਹੋਇਆ ਹੈ। ਪਿਛਲੇ ਦਿਨੀਂ ਲੁਧਿਆਣਾ ਪੱਛਮੀ ਹਲਕੇ ਦੀ ਹੋਈ ਉੱਪ ਚੋਣ ਵਿਚ ਜਿੱਤ ਹਾਸਲ ਕਰਨ ਵਾਲੇ ਸੰਜੀਵ ਅਰੋੜਾ ਨੂੰ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਹੁੰ ਚੁਕਾਈ ਗਈ। ਸ਼੍ਰੀ ਅਰੋੜਾ ਨੂੰ ਉਦਯੋਗ ਵਿਭਾਗ ਦਿੱਤਾ ਗਿਆ ਹੈ। ਇਸ ਮੌਕੇ ਰਾਜਪਾਲ ਭਵਨ ‘ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਮੰਤਰੀ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਨੂੰ ਹਾਈਕੋਰਟ ਵਿਚ ਨਹੀਂ ਮਿਲੀ ਕੋਈ ਵੱਡੀ ਰਾਹਤ, ਹੁਣ ਭਲਕੇ ਹੋਵਗੀ ਸੁਣਵਾਈ

ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਜੀਠਿਆ ਦੀ ਹਿਮਾਇਤ’ਚ ਗਏ ਸੁਖਬੀਰ ਬਾਦਲ ‘ਤੇ ਸਾਬਕਾ ਜਥੇਦਾਰ ਨੇ ਕਸਿਆ ਤੰਜ਼

0

Bathinda News: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਹਿਮਾਇਤ ‘ਚ ਗਏ ਸੁਖਬੀਰ ਸਿੰਘ ਬਾਦਲ ਉਪਰ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤੰਜ਼ ਕਸਿਆ ਹੈ।ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪੋਸਟ ਪਾ ਕੇ ਲਿਖਿਆ ਹੈ,”ਅੱਜ ਭਗੌੜਾ ਦਲ ਦੇ ਆਪੂੰ ਬਣੇ ਪ੍ਰਧਾਨ ਸਾਬ ਪੁਲਸ ਨਾਲ ਖਹਿਬੜਦੇ ਤੇ ਬੜਾ ਤਰੱਦਦ ਕਰਦੇ ਨਜ਼ਰ ਆਏ। ਇਸੇ ਤਰਾਂ ਹੀ ਨੀਲੀ ਚਲਚਿੱਤਰ ਦਾ ਸਟਾਰ ਤੇ ਇੱਕ ਦੋ ਹੋਰ ਇਹ ਸ਼ਬਦ ਵਰਤਦੇ ਸੁਣੇ, ਕੁਰਬਾਨੀ, ਜਜ਼ਬਾ, ਐਮਰਜੈਂਸੀ, ਧੱਕੇ ਸ਼ਾਹੀ, ਜੇਲਾਂ ਖੂਨ ਚ ਹਨ, ਵਗੈਰਾ ਵਗੈਰਾ।”

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਨੂੰ ਹਾਈਕੋਰਟ ਵਿਚ ਨਹੀਂ ਮਿਲੀ ਕੋਈ ਵੱਡੀ ਰਾਹਤ, ਹੁਣ ਭਲਕੇ ਹੋਵਗੀ ਸੁਣਵਾਈ

ਜਥੇਦਾਰ ਨੇ ਸਵਾਲ ਖੜ੍ਹੇ ਕਰਦਿਆਂ ਅੱਗੇ ਲਿਖਿਆ ਹੈ ਕਿ, “ਕੀ ਇਹ ਪੰਜਾਬ ਜਾਂ ਪੰਥ ਦੀ ਲੜਾਈ ਲੜ ਰਹੇ ਹਨ? ਕੀ ਇੰਨਾਂ ਦੀ ਇਸ ਸੱਤਾ ਲਈ ਜਦੋਜਹਿਦ ਨਾਲ ਪੰਥ ਜਾਂ ਪੰਜਾਬ ਦਾ ਕੋਈ ਭਲਾ ਹੋਣ ਵਾਲਾ ਹੈ?ਜੇ ਨਹੀਂ ਤਾਂ ਪੰਥ ਜਾਂ ਪੰਜਾਬੀ ਇੰਨਾਂ ਦੀ ਨਿੱਜੀ ਲੜਾਈ ਦਾ ਸਾਥ ਕਿਉਂ ਦੇਵੇ।” ਇਸਤੋਂ ਇਲਾਵਾ ਉਨ੍ਹਾਂ ਅਕਾਲੀ ਦਲ ਦੇ ਆਈਟੀ ਵਿੰਗ ਨੂੰ ਵੀ ਆਪਣੀ ਪੋਸਟ ਤੋਂ ਦੂਰ ਰਹਿਣ ਲਈ ਕਿਹਾ ਹੈ। ਦਸਣਾ ਬਣਦਾ ਹੈ ਕਿ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਹਿਤ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਸੁਣਾਉਣ ਵਾਲਿਆਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੁੱਝ ਸਮੇਂ ਬਾਅਦ ਹੀ ਇੱਕ ਨਿੱਜੀ ਕੇਸ ਦਾ ਹਵਾਲਾ ਦਿੰਦਿਆਂ ਹਟਾ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਮਜੀਠਿਆ ਨੂੰ ਹਾਈਕੋਰਟ ਵਿਚ ਨਹੀਂ ਮਿਲੀ ਕੋਈ ਵੱਡੀ ਰਾਹਤ, ਹੁਣ ਭਲਕੇ ਹੋਵਗੀ ਸੁਣਵਾਈ

0

Bikram majithia case; ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ 25 ਜੂਨ ਨੂੰ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਵਿਰੁਧ ਦਰਜ਼ ਪਰਚੇ ਅਤੇ ਅਦਾਲਤ ਦੁਆਰਾ ਦਿੱਤੇ ਪੁਲਿਸ ਰਿਮਾਂਡ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਈਰ ਕੀਤੀ ਪਿਟੀਸ਼ਨ ਉਪਰ ਅੱਜ ਵੀਰਵਾਰ ਨੂੰ ਸੁਣਵਾਈ ਹੋਈ।

ਇਹ ਵੀ ਪੜ੍ਹੋ ਪਿੰਡ ਦੇ ਮੁੰਡੇ ਨਾਲ ਵਿਆਹ ਕਰਵਾਉਣ ਵਾਲੀ ਭੈਣ ਦਾ ਕ+ਤ+ਲ ਕਰਕੇ ਥਾਣੇ ਪੁੱਜਿਆ ਭਰਾ , ਮੋਗਾ ਜ਼ਿਲ੍ਹੇ ਦੀ ਘਟਨਾ

ਪ੍ਰੰਤੂ ਇਸ ਦੌਰਾਨ ਬੀਤੇ ਕੱਲ ਮੁਹਾਲੀ ਦੀ ਅਦਾਲਤ ਦੁਆਰਾ ਦੂਜੀ ਵਾਰ ਦਿੱਤੇ ਪੁਲਿਸ ਰਿਮਾਂਡ ਦਾ ਆਰਡਰ ਉਪਲਬਧ ਨਾ ਹੋਣ ਦੇ ਚੱਲਦਿਆਂ ਹਾਈਕੋਰਟ ਨੇ ਇਸ ਪਿਟੀਸ਼ਨ ਉਪਰ ਭਲਕੇ ਸੁਣਵਾਈ ਕਰਨ ਦਾ ਫੈਸਲਾ ਲਿਆ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ ਫ਼ਰੀਦਕੋਟ ਦੀ ਜੇਲ੍ਹ ਮੁੜ ਚਰਚਾ ‘ਚ, ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮਿਲਿਆ ਮੋਬਾਇਲ ਫ਼ੋਨਾਂ ਦਾ ਜਖੀਰਾ

ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਵਕੀਲਾਂ ਮੁਤਾਬਕ ਮੰਗਲਵਾਰ ਨੂੰ ਦਾਈਰ ਕੀਤੀ ਪਿਟੀਸ਼ਨ ਉਪਰ ਅੱਜ ਸੁਣਵਾਈ ਹੋਈ ਸੀ ਪ੍ਰੰਤੂ ਹਾਲੇ ਤੱਕ ਬੀਤੇ ਕੱਲ ਦਿੱਤੇ ਪੁਲਿਸ ਰਿਮਾਂਡ ਦੇ ਆਰਡਰ ਹਾਲੇ ਤੱਕ ਵਬਸਾਈਟ ‘ਤੇਅੱਪਲੋਡ ਨਹੀਂ ਹੋਇਆ। ਜਿਸਦੇ ਚੱਲਦੇ ਭਲਕੇ ਹੁਣ ਸੁਣਵਾਈ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਰੀਦਕੋਟ ਦੀ ਜੇਲ੍ਹ ਮੁੜ ਚਰਚਾ ‘ਚ, ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮਿਲਿਆ ਮੋਬਾਇਲ ਫ਼ੋਨਾਂ ਦਾ ਜਖੀਰਾ

0

Faridkot News; ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਮੁੜ ਚਰਚਾ ਵਿਚ ਹੈ। ਬੀਤੇ ਕੱਲ ਜੇਲ੍ਹ ਦੀ ਕੀਤੀ ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਕੈਦੀਆਂ ਤੇ ਹਵਾਲਾਤੀਆਂ ਕੋਲੋ’ ਮੋਬਾਈਲ ਫੋਨ ਅਤੇ ਹੋਰ ਵਸਤੂਆਂ ਬਰਾਮਦ ਹੋਈਆਂ ਹਨ। ਮੁਢਲੀ ਪੜਤਾਲ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਉਪਰ ਥਾਣਾ ਸਿਟੀ ਵਿਖੇ 8 ਹਵਾਲਾਤੀਆਂ ਵਿਰੁਧ ਪਰਚਾ ਦਰਜ਼ ਕੀਤੇ ਜਾਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ Bathinda ‘ਚ ਮੋਟਰਸਾਈਕਲ ਚੋਰਾਂ ਵੱਲੋਂ ਪੁਲਿਸ ਪਾਰਟੀ ‘ਤੇ ਹਮਲਾ, ਥਾਣੇਦਾਰ ਹੋਇਆ ਗੰਭੀਰ ਜਖ਼ਮੀ

ਪੁਲਿਸ ਵੱਲੋਂ ਜਿੰਨ੍ਹਾਂ ਹਵਾਲਾਤੀਆਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਹੈ, ਉਨ੍ਹਾਂ ਵਿਚ ਸੁਖਚੈਨ ਸਿੰਘ ਫਿਰੋਜ਼ਪੁਰ, ਗੁਲਾਬ ਸਿੰਘ ਤੇ ਸਿਮਰਜੀਤ ਸਿੰਘ ਫਰੀਦਕੋਟ, ਪ੍ਰਿੰਸ ਫਿਰੋਜ਼ਪੁਰ, ਤਰਨਦੀਪ ਸਿੰਘ ਤੇ ਸਤਵਿੰਦਰ ਸਿੰਘ ਮੋਗਾ, ਗੁਰਪ੍ਰੀਤ ਸਿੰਘ ਅਤੇ ਲਵਜੀਤ ਸਿੰਘ ਅੰਮ੍ਰਿਤਸਰ ਦੇ ਨਾਮ ਸ਼ਾਮਲ ਹਨ। ਜੇਲ੍ਹ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਕੋਲੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ ਫ਼ਰੀਦਕੋਟ ‘ਚ ਆਪ ਆਗੂ ਦੀ ਸ਼ਾਹੀ ਹਵੇਲੀ ਦੇ ਬਾਹਰ ਬਣੇ ਨਜਾਇਜ਼ ਕਬਜਿਆਂ ‘ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ

ਉਧਰ, ਪਰਚਾ ਦਰਜ਼ ਕਰਨ ਤੋਂ ਬਾਅਦ ਹੁਣ ਪੁਲਿਸ ਵਿਭਾਗ ਨੇ ਇੰਨ੍ਹਾਂ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ ਉਪਰ ਲਿਆਉਣ ਦੀ ਤਿਆਰੀ ਖਿੱਚ ਲਈ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਹ ਮੋਬਾਇਲ ਫ਼ੋਨ ਇੰਨ੍ਹਾਂ ਕੋਲ ਕਿਸ ਤਰ੍ਹਾਂ ਜੇਲ੍ਹ ਅੰਦਰ ਪੁੱਜੇ। ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਮਾਨਸਾ ਦੇ ਜੇਲ੍ਹ ਸੁਪਰਡੈਂਟ ਸਹਿਤ ਪੰਜਾਬ ਭਰ ਦੀਆਂ ਜੇਲ੍ਹਾਂ ਦੇ 26 ਮੁਲਾਜਮ ਤੇ ਅਧਿਕਾਰੀ ਮੁਅੱਤਲ ਕੀਤੇ ਗਏ ਹਨ, ਜਿੰਨ੍ਹਾਂ ਉਪਰ ਕੈਦੀਆਂ ਤੇ ਹਵਾਲਾਤੀਆਂ ਨੂੰ ਪੈਸੇ ਦੇ ਲਾਲਚ ਵਿਚ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਦੋਸ਼ ਲੱਗੇ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿੰਡ ਦੇ ਮੁੰਡੇ ਨਾਲ ਵਿਆਹ ਕਰਵਾਉਣ ਵਾਲੀ ਭੈਣ ਦਾ ਕ+ਤ+ਲ ਕਰਕੇ ਥਾਣੇ ਪੁੱਜਿਆ ਭਰਾ , ਮੋਗਾ ਜ਼ਿਲ੍ਹੇ ਦੀ ਘਟਨਾ

0

Moga News: ਮੋਗਾ ਜ਼ਿਲ੍ਹੇ ਦੇ ਪਿੰਡ ਦੌਲੇ ਵਾਲਾ ਵਿਖੇ ਬੀਤੀ ਦੇਰ ਸ਼ਾਮ ਇੱਕ ਸਕੇ ਭਰਾ ਵੱਲੋਂ ਆਪਣੀ ਹੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਇਹ ਭਰਾ ਆਪਣੀ ਭੈਣ ਵੱਲੋਂ ਪਿੰਡ ਦੇ ਹੀ ਇੱਕ ਮੁੰਡੇ ਨਾਲ ਵਿਆਹ ਕਰਵਾਉਣ ਤੋਂ ਦੁਖੀ ਸੀ, ਜਿਸਦੇ ਚੱਲਦੇ ਉਸਦੇ ਵੱਲੋਂ ਇਹ ਕਦਮ ਚੁੱਕਿਆ ਗਿਆ। ਇਸ ਘਟਨਾ ਨੂੰ ਮੁਲਜਮ ਵੱਲੋਂ ਅੰਜਾਮ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਘਰ ਹਾਲ ਨਜਦੀਕ ਦਿੱਤਾ ਗਿਆ, ਜਿੱਥੇ ਮ੍ਰਿਤਕ ਸੇਵਾ ਕਰਨ ਲਈ ਆਈ ਹੋਈ ਸੀ।

ਇਹ ਵੀ ਪੜ੍ਹੋ ਸ੍ਰੀ ਮੁਕਤਸਰ ਪੁਲਿਸ ਵਾਹਨ ਚੋਰ ਗਿਰੋਹ ਦਾ ਪਰਦਾਫ਼ਾਸ; 15 ਮੋਟਰਸਾਈਕਲ ਤੇ ਐਕਟਿਵਾ ਸਹਿਤ 2 ਗ੍ਰਿਫ਼ਤਾਰ

ਭੈਣ ਦਾ ਕਤਲ ਕਰਨ ਤੋਂ ਬਾਅਦ ਕਾਤਲ ਭਰਾ ਸਿੱਧਾ ਥਾਣੇ ਜਾ ਪੁੱਜਿਆ ਤੇ ਆਪਣਾ ਗੁਨਾਹ ਦੱਸ ਕੇ ਕਤਲ ਲਈ ਵਰਤਿਆਂ ਪਿਸਤੌਲ ਵੀ ਪੁਲਿਸ ਨੂੰ ਸੌਂਪ ਦਿੱਤਾ। ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਦਸਿਆ ਕਿ ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਦੌਲੇ ਵਾਲਾ ਦੀ ਸਿਮਰਨ ਕੌਰ ਨੇ ਕਰੀਬ ਤਿੰਨ ਸਾਲ ਪਹਿਲਾਂ ਪਿੰਡ ਦੇ ਹੀ ਇੱਕ ਮੁੰਡੇ ਇੰਦਰਜੀਤ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਜਿਸ ਕਾਰਨ ਮੁਲਜਮ ਹਰਮਨਜੀਤ ਸਿੰਘ ਨਰਾਜ਼ ਚੱਲ ਰਿਹਾ ਸੀ।

ਇਹ ਵੀ ਪੜ੍ਹੋ ਫ਼ਰੀਦਕੋਟ ‘ਚ ਆਪ ਆਗੂ ਦੀ ਸ਼ਾਹੀ ਹਵੇਲੀ ਦੇ ਬਾਹਰ ਬਣੇ ਨਜਾਇਜ਼ ਕਬਜਿਆਂ ‘ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ

ਇਸ ਦੋਰਾਨ ਉਹ ਇੰਗਲੈਂਡ ਵੀ ਚਲਾ ਗਿਆ ਪ੍ਰੰਤੂ ਕਰੀਬ ਇੱਕ ਸਾਲ ਪਹਿਲਾਂ ਵਾਪਸ ਆ ਕੇ ਪਿੰਡ ਰਹਿਣਾ ਸ਼ੁਰੂ ਕਰ ਦਿੱਤਾ। ਬੀਤੀ ਸ਼ਾਮ ਘਟਨਾ ਦੇ ਸਮੇਂ ਉਹ ਪਿੰਡ ਦੇ ਹੀ ਗੁਰੂਘਰ ਬਾਬਾ ਤੁਲਸੀ ਦਾਸ ਵਿਖੇ ਪੁੱਜਿਆ, ਜਿੱਥੇ ਸਿਮਰਨ ਲੰਗਰ ਹਾਲ ਵਿਚ ਸੇਵਾ ਕਰ ਰਹੀ ਸੀ। ਉਸਨੇ ਆਪਣੀ ਭੈਣ ਨੂੰ ਬੁਲਾਇਆ ਤੇ ਥੋੜਾ ਪਾਸੇ ਲਿਜਾ ਕੇ ਸਿੱਧੀਆਂ ਦੋ ਗੋਲੀਆਂ ਉਸਦੇ ਮਾਰ ਦਿੱਤੀਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਡੀਐਸਪੀ ਮੁਤਾਬਕ ਇਸ ਕੇਸ ਵਿਚ ਪਰਚਾ ਦਰਜ਼ ਕਰ ਲਿਆ ਗਿਆ ਤੇ ਅਗਲੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ ਬਾਗਬਾਨੀ ਨਿਰਦੇਸ਼ਕ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਾਗੂ ਕੀਤੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਤਸਕਰੀ; ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 1 ਕਿੱਲੋ ਹੈਰੋਇਨ ਤੇ 2.9 ਲੱਖ ਦੀ ਡਰੱਗ ਮਨੀ ਸਹਿਤ 3 ਗ੍ਰਿਫ਼ਤਾਰ

ਉਨ੍ਹਾਂ ਨੇ ਫ਼ਸਲ ਉਤਪਾਦਕਤਾ ਨੂੰ ਹੋਰ ਬਿਹਤਰ ਬਣਾਉਣ, ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨ ਅਤੇ ਬਾਗਬਾਨੀ ਉਤਪਾਦਾਂ ਲਈ ਬਿਹਤਰ ਮਾਰਕੀਟ ਪਹੁੰਚ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪ੍ਰੋਜੈਕਟਾਂ ਬਾਰੇ ਅਪਡੇਟਸ ਸਾਂਝੇ ਕੀਤੇ।ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਸਿਖਲਾਈ ਪ੍ਰੋਗਰਾਮਾਂ, ਜਾਗਰੂਕਤਾ ਕੈਂਪਾਂ ਅਤੇ ਡਿਜ਼ੀਟਲ ਪਲੇਟਫਾਰਮਾਂ ਰਾਹੀਂ ਨਵੀਨਤਮ ਤਕਨਾਲੋਜੀਆਂ, ਸਰਕਾਰੀ ਯੋਜਨਾਵਾਂ ਅਤੇ ਵਧੀਆ ਅਭਿਆਸਾਂ ਬਾਰੇ ਨਿਯਮਿਤ ਤੌਰ ‘ਤੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਅਜਿਹੀ ਜਾਣਕਾਰੀ ਦੀ ਕਿਸਾਨਾਂ ਤੱਕ ਸਮੇਂ ਸਿਰ ਪਹੁੰਚ ਉਹਨਾਂ ਨੂੰ ਸਰਕਾਰੀ ਸਹਾਇਤਾ ਦਾ ਪੂਰਾ ਲਾਭ ਲੈਣ ਲਈ ਸਮਰੱਥ ਬਣਾਏਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911446