Saturday, May 23, 2026
Home Blog Page 628

ਜਮੀਨੀ ਵਿਵਾਦ ‘ਚ ਪੁੱਤ ਵੱਲੋਂ ਪਿਊ ਦਾ ਕ+ਤ+ਲ, ਪੁਲਿਸ ਨੇ ਕਲਯੁਗੀ ਪੁੱਤ ਨੂੰ ਕੀਤਾ ਗ੍ਰਿਫਤਾਰ

0

Barnala News: ਆਪਣੇ ਵਿਦੇਸ਼ ਰਹਿੰਦੇ ਭੈਣ-ਭਰਾਵਾਂ ਦੀ ਜਮੀਨ ਦਾ ਹਿੱਸਾ ਆਪਣੈ ਨਾਮ ਕਰਵਾਉਣ ਨੂੰ ਲੈ ਕੇ ਹੋਏ ਵਿਵਾਦ ‘ਚ ਇੱਕ ਕਲਯੁਗੀ ਪੁੱਤ ਵੱਲੋਂ ਆਪਣੇ ਪਿਊ ਦਾ ਕਤਲ ਕਰ ਦੇਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਪਿੰਡ ਨਿਹਾਲੂਵਾਲ ਵਿਖੇ ਗੁਰਪ੍ਰੀਤ ਸਿੰਘ ਨਾਂ ਦੇ ਇਸ ਨੌਜਵਾਨ ਨੇ ਆਪਣੇ ਪਿਤਾ ਬੂਟਾ ਸਿੰਘ (70) ਦੇ ਕਿਰਚਾ ਮਾਰ ਕੇ ਉਸਦਾ ਕਤਲ ਕੀਤਾ ਗਿਆ। ਇਹ ਘਟਨਾ ਅੱਜ ਦੁਪਹਿਰ 1 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦ ਪਿਓ-ਪੁੱਤ ਘਰ ਦੇ ਵਿਚ ਇਕੱਲੇ ਸਨ ਤੇ ਜਮੀਨ ਨੂੰ ਲੈ ਕੇ ਸ਼ੁਰੂ ਹੋਈ ਤਕਰਾਰ ਕਤਲ ਤੱਕ ਜਾ ਪੁੱਜੀ। ਹਾਲਾਂਕਿ ਘਟਨਾ ਦਾ ਪਤਾ ਲੱਗਦਿਆਂ ਪਿੰਡ ਦੇ ਲੋਕਾਂ ਵੱਲੋਂ ਬੂਟਾ ਸਿੰਘ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਤੇ ਉਸਨੂੰ ਰਾਏਕੋਟ ਦੇ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਵੀ ਮੌਕੇ ‘ਤੇ ਪੁੱਜੀ ਅਤੇ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਦੇ ਬਿਆਨਾਂ ਉਪਰ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਮਹਿਲ ਕਲਾਂ ਦੇ ਡੀਐੱਸਪੀ ਜਤਿੰਦਰਪਾਲ ਸਿੰਘ ਨੇ ਮੀਡੀਆ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਢਲੀ ਪੜਤਾਲ ਦੌਰਾਨ ਮੁਲਜ਼ਮ ਗੁਰਪ੍ਰੀਤ ਸਿੰਘ ਆਪਣੇ ਪਿਤ ਉਪਰ ਸਾਰੀ ਜ਼ਮੀਨ ਆਪਣੇ ਨਾਮ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਇਸ ਪ੍ਰਵਾਰ ਦੇ ਹੋਰ ਬੱਚੇ ਵਿਦੇਸ਼ ਵਿਚ ਰਹਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਧਰਤੀ ਦੇ ‘ਰੱਬਾਂ’ ਵੱਲੋਂ ਦੋ ਪਿੰਡਾਂ ਦੇ ‘ਮਰੀਜ਼ਾਂ’ ਦਾ ਇਲਾਜ਼ ਨਾ ਕਰਨ ਦੇ ਫ਼ੁਰਮਾਨ ਤੋਂ ਭੜਕੇ ਲੋਕ, ਪੰਚਾਇਤਾਂ ਨੇ ਦਿੱਤਾ ਡੀਸੀ ਨੂੰ ਮੰਗ ਪੱਤਰ

0

Bathinda News:ਧਰਤੀ ‘ਤੇ ਰੱਬ ਕਹੇ ਜਾਣ ਵਾਲੇ ਡਾਕਟਰਾਂ ਵੱਲੋਂ ਇੱਕ ਕੇਸ ਦੇ ਵਿਚ ਹੋਏ ਵਿਵਾਦ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਦੇ ਦੋ ਪਿੰਡਾਂ ਦੇ ਮਰੀਜ਼ਾਂ ਦਾ ਇਲਾਜ਼ ਕਰਨ ਤੋਂ ਜਵਾਬ ਦੇਣ ‘ਤੇ ਲੋਕ ਭੜਕ ਉੱਠੇ ਹਨ। ਰਾਮਪੁਰਾ ਖੇਤਰ ਦੀਆਂ ਅੱਧੀ ਦਰਜ਼ਨ ਪੰਚਾਇਤਾਂ ਦੇ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਲਏ ਇਸ ਫੈਸਲੇ ਦੇ ਖਿਲਾਫ਼ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਇਹ ਸਾਰਾ ਵਿਵਾਦ ਰਾਮਪੁਰਾ ਫੂਲ ਇਲਾਕੇ ਵਿਚ ਬੀਤੇ ਦਿਨੀਂ ਹੋਏ ਇੱਕ ਐਕਸੀਡੈਂਟ ਦੌਰਾਨ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਸ਼ੁਰੂ ਹੋਇਆ ਹੈ।

ਇਹ ਵੀ ਪੜ੍ਹੋ  Bikram majithia case; ਬਿਕਰਮ ਮਜੀਠਿਆ ਨੇ ਕੀਤਾ ਹਾਈਕੋਰਟ ਦਾ ਰੁੱਖ, ਵਿਜੀਲੈਂਸ ਟੀਮ ਲੈ ਕੇ ਮਜੀਠਾ ਪੁੱਜੀ

ਇਸ ਦੌਰਾਨ ਮਰੀਜ਼ ਦੀ ਹੋਈ ਮੌਤ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਰਾਮਪੁਰਾ ਸਥਿਤ ਅਪੈਕਸ ਹਸਪਤਾਲ ਦੇ ਡਾਕਟਰ ਵਿਰੁਧ ਪ੍ਦਰਸ਼ਨ ਕੀ ਕਰ ਦਿੱਤਾ ਕਿ ਪ੍ਰਾਈਵੇਟ ਡਾਕਟਰਾਂ ਦੀ ਜਥੇਬੰਦੀ ਵੱਲੋਂ ਪਿੰਡ ਮੰਡੀ ਕਲਾਂ ਅਤੇ ਸੂਚ ਦੇ ਲੋਕਾਂ ਦਾ ਇਲਾਜ ਨਾ ਕਰਨ ਦਾ ਫ਼ੁਰਮਾਨ ਸੁਣਾ ਦਿੱਤਾ। ਜਥੇਬੰਦੀ ਦੇ ਇਸ ਫੈਸਲੇ ਤੋਂ ਬਾਅਦ ਇਲਾਕੇ ’ਚ ਗੁੱਸੇ ਦੀ ਲਹਿਰ ਪੈਦਾ ਹੋ ਗਈ। ਇਸੇ ਘਟਨਕ੍ਮ ਤਹਿਤ ਅੱਜ ਰਾਮਪੁਰਾ ਬਲਾਕ ਦੀਆਂ ਅੱਧੀ ਦਰਜਨ ਤੋਂ ਵੱਧ ਪੰਚਾਇਤਾਂ, ਜਿਸ ਵਿਚ ਪਿੰਡ ਮੰਡੀ ਕਲਾਂ ਦੇ ਸਰਪੰਚ ਮਨਜਿੰਦਰ ਕੌਰ, ਕੋਠੇ ਮੰਡੀ ਕਲਾਂ ਦੇ ਸਰਪੰਚ ਜਸਵੰਤ ਦਰਦਪ੍ਰੀਤ ਸਿੰਘ, ਰਾਮ ਨਿਵਾਸ ਪਿੰਡ ਦੇ ਸਰਪੰਚ ਕਰਮਜੀਤ ਕੌਰ, ਖੋਖਰ ਦੇ ਸਰਪੰਚ ਸਰਬਜੀਤ ਕੌਰ ਸਮੇਤ ਸਮੁੱਚੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਬਠਿੰਡਾ ਦੇ ਕਾਰਜਕਾਰੀ ਸਿਵਲ ਸਰਜਨ ਰਮਨਦੀਪ ਸਿੰਗਲਾ ਨੂੰ ਮਿਲ ਕੇ ਇਹ ਫੈਸਲਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ 13000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਇਸ ਮੌਕੇ ਪੰਚਾਇਤਾਂ ਨੇ ਆਈ.ਐੱਮ.ਏ. ਵੱਲੋਂ ਇਲਾਜ ਨਾ ਕਰਨ ਦੇ ਫੈਸਲੇ ਨੂੰ ਮਨੁੱਖਤਾ ਵਿਰੋਧੀ ਦੱਸਦਿਆਂ ਕਿਹਾ ਕਿ ਸਿਰਫ ਕੁਝ ਲੋਕਾਂ ਦੀ ਕਾਰਵਾਈ ਦੀ ਸਜ਼ਾ ਸਾਰੇ ਪਿੰਡ ਨੂੰ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਦੀ ਮੌਤ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਲਾਜ ਤੋਂ ਇਨਕਾਰ ਕਰਨ ਵਾਲੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।ਵਫਦ ਨੇ ਚਿਤਾਵਨੀ ਦਿੱਤੀ ਕਿ ਜੇਕਰ ਫੈਸਲਾ ਰੱਦ ਨਾ ਹੋਇਆ ਤਾਂ ਇਹ ਸੰਘਰਸ਼ ਜ਼ਿਲ੍ਹਾ ਪੱਧਰ ਤੋਂ ਪੰਜਾਬ ਪੱਧਰ ਤੱਕ ਲੈ ਜਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram majithia case; ਬਿਕਰਮ ਮਜੀਠਿਆ ਨੇ ਕੀਤਾ ਹਾਈਕੋਰਟ ਦਾ ਰੁੱਖ, ਵਿਜੀਲੈਂਸ ਟੀਮ ਲੈ ਕੇ ਮਜੀਠਾ ਪੁੱਜੀ

0

Punjab News: Bikram majithia case; ਲੰਘੀ 25 ਜੂਨ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ। ਉਨ੍ਹਾਂ ਵੱਲੋਂ ਦਾਈਰ ਇਸ ਪਿਟੀਸ਼ਨ ਵਿਚ ਆਪਣੇ ਵਿਰੁਧ ਦਰਜ਼ ਮੁਕੱਦਮੇ ਨੂੰ ਸਿਆਸਤ ਤੋਂ ਪ੍ਰੇਰਤ ਦਸਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ 13000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਹਾਲਾਂਕਿ ਇਸ ਪਿਟੀਸ਼ਨ ਉਪਰ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ ਪ੍ਰੰਤੂ ਇਸ ਦੌਰਾਨ ਵਿਜੀਲੈਂਸ ਟੀਮ ਸ਼ਾਮ ਨੂੰ ਬਿਕਰਮ ਮਜੀਠਿਆ ਨੂੰ ਲੈ ਕੇ ਉਨ੍ਹਾਂ ਦੇ ਜੱਦੀ ਹਲਕੇ ਮਜੀਠਾ ਸਥਿਤ ਦਫ਼ਤਰ ਤੇ ਰਿਹਾਇਸ਼ ਵਿਚ ਲੈ ਕੇ ਆਈ, ਜਿੱਥੇ ਕਾਫ਼ੀ ਲੰਮੀ ਪੁੱਛਗਿਛ ਕੀਤੀ। ਇਸ ਦੌਰਾਨ ਦਫ਼ਤਰ ਦੇ ਬਾਹਰ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਪੰਜਾਬ ਪੁਲਿਸ ਦੇ ਜਵਾਨ ਤੈਨਾਤ ਕੀਤੇ ਗਏ ਅਤੇ ਅਕਾਲੀ ਵਰਕਰਾਂ ਨੂੰ ਨੇੜੇ ਨਹੀਂ ਪੁੱਜਣ ਦਿੱਤਾ ਗਿਆ।

ਇਹ ਵੀ ਪੜ੍ਹੋ ਸਾਬਕਾ ਆਗੂ ਨੇ ਮੁੜ ਕੀਤੀ ਕਾਂਗਰਸ ਵਿਚ ਸਮੂਲੀਅਤ, ਰਾਜਾ ਵੜਿੰਗ ਕਿਹਾ ‘ਜੀ ਆਇਆ ਨੂੰ’

ਇਥੋਂ ਤੱਕ ਕਿ ਮਜੀਠੀਆ ਦੀ ਪਤਨੀ ਤੇ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਵੀ ਇਸ ਰਿਹਾਇਸ਼ੀ ਦਫਤਰ ਦੇ ਨੇੜੇ ਤੱਕ ਵੀ ਨਹੀਂ ਜਾਣ ਦਿੱਤਾ ਗਿਆ।ਇਸ ਮੌਕੇ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਇਹ ਪੜਤਾਲ ਕਰੀਬ ਡੇਢ ਘੰਟਾ ਚੱਲੀ।ਜਿਕਰਯੋਗ ਹੈ ਕਿ ਭਲਕੇ ਸ: ਮਜੀਠਿਆ ਦਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਤੇ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

0

👉ਮੰਤਰੀ ਨੇ ਵਿਭਾਗ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ , ਸਾਬਕਾ ਸੈਨਿਕਾਂ ਦੇ ਕੰਮ ਨੂੰ ਤਰਜੀਹ ਦੇਣ ਦੇ ਵੀ ਦਿੱਤੇ ਹੁਕਮ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਅਨੁਸਾਰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਅਧੀਨ ਚੱਲ ਰਹੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ 13000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ—ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਅਧੀਨ ਹੋਈ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿ਼ਲਾ ਪ੍ਰਸ਼ਾਸਨ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਵਧੇਰੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧੀਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।ਮੀਟਿੰਗ ਦੌਰਾਨ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਦੇ ਸਿਵਲ ਸਰਜ਼ਨ ਦਫ਼ਤਰ ਵਿਖੇ ਡਾਕਟਰਾਂ ਨੇ ਡਾਕਟਰ ਦਿਵਸ ਮਨਾਇਆ

0

Bathinda News: ਬਠਿੰਡਾ ਦੇ ਸਿਵਲ ਸਰਜ਼ਨ ਦਫ਼ਤਰ ਵਿਖੇ ਡਾਕਟਰਾਂ ਵੱਲੋਂ ਡਾਕਟਰ ਦਿਵਸ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਸ਼ਾਮਿਲ ਹੋਏ ਜਦਕਿ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ ਸੀਮਾ ਗੁਪਤਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਡਾ ਅਰੁਣ ਬਾਂਸਲ,ਡਾ ਰਵਿੰਦਰ ਸਿੰਘ ਆਹਲੂਵਾਲੀਆ, ਡਾ ਹਰਸਿਤ, ਡਾ ਜਗਰੂਪ ਸਿੰਘ, ਡਾ ਰਜਿਤ, ਡਾ ਨੇਹਾ ਅਤੇ ਹੋਰ ਡਾਕਟਰ ਮੌਜੂਦ ਸਨ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾਕਟਰ ਮਨੁੱਖਤਾ ਦੇ ਸੱਚੇ ਸੇਵਕ ਹਨ ਜੋ ਰੋਗੀਆਂ ਦੀ ਜ਼ਿੰਦਗੀ ਬਚਾਉਣ ਲਈ ਦਿਨ-ਰਾਤ ਜੁਟੇ ਰਹਿੰਦੇ ਹਨ। ਖ਼ਾਸ ਤੌਰ ‘ਤੇ ਕੋਵਿਡ-19 ਮਹਾਮਾਰੀ ਦੌਰਾਨ ਡਾਕਟਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਅਮੂਲ ਸੇਵਾਵਾਂ ਪ੍ਰਦਾਨ ਕੀਤੀਆਂ। ਸਾਰੇ ਸਥਾਨਕ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਡਾਕਟਰਾਂ ਨਾਲ ਸਹਿਯੋਗ ਕਰਦਿਆਂ ਉਨ੍ਹਾਂ ਦਾ ਆਦਰ ਸਨਮਾਨ ਬਣਾਈ ਰੱਖਣ। ਸਾਰੇ ਹਾਜ਼ਰੀਨ ਵੱਲੋਂ ਸੰਕਲਪ ਲਿਆ ਗਿਆ ਕਿ ਮਰੀਜ਼ਾਂ ਦੀ ਸੇਵਾ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਛਾਉਣੀ ‘ਚ ਚੇਤਕ ਕੋਰ ਨੇ ਮਨਾਇਆ 47ਵਾਂ ਸਥਾਪਨਾ ਦਿਵਸ

0

Bathinda News:ਚੇਤਕ ਕੋਰ ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਆਪਣਾ 47ਵਾਂ ਸਥਾਪਨਾ ਦਿਵਸ ਬੜੇ ਹੀ ਸ਼ਾਨਦਾਰ ਢੰਗ ਨਾਲ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ 1979 ਨੂੰ ਲੈਫਟੀਨੈਂਟ ਜਨਰਲ ਐਮ.ਐਲ.ਤੁਲੀ ਦੀ ਅਗਵਾਈ ਹੇਠ ਕੀਤੀ ਗਈ ਸੀ। ‘ਫਾਈਟ ਫਾਰਵਰਡ, ਫਾਈਟ ਅਗ੍ਰੇਸਿਵ’ ਦੇ ਜ਼ੋਰਦਾਰ ਨਾਅਰੇ ਨਾਲ, ਚੇਤਕ ਕੋਰ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇੱਕ ਬੜੇ ਪ੍ਰੋਫੈਸ਼ਨਲ,ਯੁੱਧ ਲਈ ਤਿਆਰ ਅਤੇ ਅਪਰੇਸ਼ਨਲ ਤੌਰ ‘ਤੇ ਸਮਰੱਥ ਸੰਗਠਨ ਦੇ ਤੌਰ ਤੇ ਵਿਕਸਤ ਹੋਣ ਲਈ ਕਈ ਪੜਾਵਾਂ ਵਿੱਚੋਂ ਲੰਘਿਆ।ਇਸ ਮੌਕੇ ਆਯੋਜਿਤ ਇੱਕ ਸਮਾਰੋਹ ਵਿੱਚ, ਲੈਫਟੀਨੈਂਟ ਜਨਰਲ ਸ਼ਮਸ਼ੇਰ ਸਿੰਘ ਵਿਰਕ ਜਨਰਲ ਅਫਸਰ ਕਮਾਂਡਿੰਗ ਚੇਤਕ ਕੋਰ ਨੇ ਸਾਰੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਲ ‘ਯੋਧਾ ਯਾਦਗਾਰ’ ਯੁੱਧ ਸਮਾਰਕ ‘ਤੇ ਫੁੱਲਮਾਲਾ ਭੇਟ ਕੀਤੀ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਹ ਸ਼ਰਧਾਂਜਲੀ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸਮਰਪਿਤ ਸੀ ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਵੱਖ-ਵੱਖ ਯੁੱਧਾਂ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਇਸ ਮੌਕੇ ‘ਤੇ, ਕੋਰ ਕਮਾਂਡਰ ਨੇ ਕੋਰ ਦੇ ਸਾਰੇ ਅਧਿਕਾਰੀਆਂ ਅਤੇ ਸੈਨਿਕਾਂ ਨੂੰ ਪੂਰੀ ਵਫ਼ਾਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਭਾਰਤੀ ਫੌਜ ਦੀਆਂ ਉੱਚਤਮ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।ਲੈਫਟੀਨੈਂਟ ਜਨਰਲ ਵਿਰਕ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਅਣਮੁੱਲੇ ਯੋਗਦਾਨ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੋਰ ਹਮੇਸ਼ਾ ਵੀਰ ਨਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਹੁਣ ਸੂਬਾ ਪੱਧਰ ਤੱਕ ਵਧਾਇਆ

0

Health News:ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਸਟੈਮੀ ਪ੍ਰੋਜੈਕਟ ਦਾ ਸੂਬਾਈ ਪੱਧਰ ‘ਤੇ ਵਿਸਥਾਰ ਕਰਨ ਲਈ ਉਦਘਾਟਨ ਕੀਤਾ, ਇਸ ਪ੍ਰੋਜੈਕਟ ਨਾਲ 23 ਜਿਲਿਆਂ ਦੇ ਸਾਰੇ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲਾਂ ਨੂੰ ਦਿਲ ਦੇ ਦੌਰੇ ਦੀ ਸਥਿਤੀ ਦੌਰਾਨ ਮਰੀਜ਼ ਦੀ ਜਾਨ ਬਚਾਉਣ ਲਈ ਤੁਰੰਤ ਕਲਾਟ ਬਸਟਰ ਡਰੱਗ ਟੈਨੈਕਟੇਪਲੇਸ ਦੇ ਕੇ ਥਰੋਮੋਲਾਈਸਿਸ ਇਲਾਜ ਦੇਣ ਲਈ ਸਮਰੱਥ ਬਣਾਇਆ ਗਿਆ ਹੈ।ਇਹ ਮਹੱਤਵਪੂਰਨ ਪਹਿਲ, ਜਿਸਨੂੰ ਮਿਸ਼ਨ ਅੰਮ੍ਰਿਤ (ਐਕਿਊਟ ਮਾਇਓਕਾਰਡੀਅਲ ਰੀਪਰਫਿਊਜ਼ਨ ਇਨ ਟਾਈਮ) ਵੀ ਕਿਹਾ ਜਾਂਦਾ ਹੈ, ਐਸਟੀ—ਸੈਗਮੈਂਟ ਐਲੀਵੇਟਿਡ ਮਾਇਓਕਾਰਡੀਅਲ ਇਨਫਾਰਕਸ਼ਨ (ਸਟੈਮੀ), ਜੋ ਕਿ ਦਿਲ ਦੇ ਦੌਰੇ ਦੀ ਸਭ ਤੋਂ ਗੰਭੀਰ ਕਿਸਮ ਹੈ, ਦਾ ਉਦੇਸ਼ ਮਰੀਜ਼ਾਂ ਨੂੰ ਉਸੇ ਸਮੇਂ ਤੁਰੰਤ ਇਲਾਜ ਮੁਹੱਈਆ ਕਰਵਾਉਣਾ ਹੈ।ਡਾ. ਬਲਬੀਰ ਸਿੰਘ, ਜੋ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਅਤੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੇ ਕਾਰਡੀਆਲੋਜੀ ਵਿਭਾਗ ਦੇ ਮੁਖੀ ਡਾ. ਬਿਸ਼ਵ ਮੋਹਨ ਨਾਲ, ਇੱਥੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਪੁੱਜੇ ਸਨ, ਨੇ ਕਿਹਾ ਕਿ ਟੈਨੈਕਟੇਪਲੇਸ ਟੀਕਾ, ਜਿਸਦੀ ਕੀਮਤ ਲਗਭਗ 30,000 ਰੁਪਏ ਹੈ, ਇਸ ਪ੍ਰੋਜੈਕਟ ਤਹਿਤ ਮੁਫਤ ਉਪਲਬਧ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ 13000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਇਹ ਟੀਕਾ ਦਿਲ ਵਿੱਚ ਖੂਨ ਦੇ ਥੱਕਿਆਂ ਨੂੰ ਖੋਰਨ ਵਿੱਚ ਮਦਦ ਕਰਦਾ ਹੈ। ਪਾਇਲਟ ਪ੍ਰੋਜੈਕਟ ਵਜੋਂ ਸਫਲ ਹੋਣ ਤੋਂ ਬਾਅਦ ਇਹ ਪ੍ਰੋਜੈਕਟ ਰਾਜ ਭਰ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ, ਪਹਿਲੋਂ ਇਹ ਸਿਰਫ਼ ਦੋ ਜ਼ਿਲ੍ਹਿਆਂ ਲੁਧਿਆਣਾ ਅਤੇ ਪਟਿਆਲਾ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੌਂ ਹੋਰ ਜ਼ਿਲ੍ਹਿਆਂ ਵਿੱਚ ਲਾਗੂ ਕਰ ਦਿੱਤਾ ਗਿਆ ਸੀ। ਸ਼ੁਰੂਆਤੀ ਪੜਾਅ ਵਿੱਚ, ਲਗਭਗ 14,000 ਛਾਤੀ ਵਿੱਚ ਦਰਦ ਵਾਲੇ ਮਰੀਜ਼ਾਂ ਨੂੰ ਦਾਖਲ ਕੀਤਾ ਗਿਆ ਅਤੇ 1305 ਸਟੈਮੀ ਮਰੀਜ਼ਾਂ ਦੀ ਪਛਾਣ ਕੀਤੀ ਗਈ , ਜਿਹਨਾਂ ਵਿੱਚੋਂ 583 ਮਰੀਜ਼ਾਂ ਨੂੰ ਜ਼ਿਲ੍ਹਾ ਸਿਹਤ ਸਹੂਲਤਾਂ ਤੇ ਥਰੋਮੋਬੋਲਾਈਸਿਸ ਦਾ ਇਲਾਜ ਮੁਹੱਈਆ ਕਰਵਾ ਕੇ ਉਹਨਾਂ ਦੀ ਜਾਨ ਬਚਾਈ ਗਈ।ਸਟੈਮੀ ਪ੍ਰੋਜੈਕਟ ਬਾਰੇ ਹੋਰ ਵੇਰਵੇ ਸਾਂਝੇ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਨਵੀਨਤਾਕਾਰੀ ਹੱਬ ਅਤੇ ਸਪੋਕ ਮਾਡਲ ਰਾਹੀਂ ਇਨ੍ਹਾਂ ਚੁਣੌਤੀਆਂ ਨੂੰ ਸਿੱਧੇ ਤੌਰ ‘ਤੇ ਹੱਲ ਕਰਦਾ ਹੈ। ਜ਼ਿਲ੍ਹਾ ਅਤੇ ਸਬ—ਡਿਵੀਜ਼ਨਲ ਹਸਪਤਾਲ ਸਪੋਕ ਸੈਂਟਰਾਂ ਵਜੋਂ ਕੰਮ ਕਰਨਗੇ, ਜੋ ਸਟੈਮੀ ਮਰੀਜ਼ਾਂ ਦੇ ਸ਼ੁਰੂਆਤੀ ਨਿਦਾਨ ਅਤੇ ਪ੍ਰਬੰਧਨ ਨੂੰ ਸੰਭਾਲਣ ਲਈ ਲੈਸ ਹਨ। ਇਹ ਸਪੋਕ ਸੈਂਟਰ ਮਾਹਰ ਹੱਬ ਹਸਪਤਾਲਾਂ — ਜਿਸ ਵਿੱਚ ਮੌਜੂਦਾ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਅਤੇ ਜੀਐਮਸੀਐਚ—32 ਚੰਡੀਗੜ੍ਹ ਅਤੇ ਚਾਰ ਨਵੇਂ ਹੱਬ ਜਿਨਾਂ ਵਿੱਚ ਪਟਿਆਲਾ, ਫਰੀਦਕੋਟ, ਅੰਮ੍ਰਿਤਸਰ ਅਤੇ ਏਮਜ਼ ਬਠਿੰਡਾ ਦੇ ਸਰਕਾਰੀ ਮੈਡੀਕਲ ਕਾਲਜ ਸ਼ਾਮਲ ਹਨ, ਨਾਲ ਜੁੜੇ ਹਨ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਇਸ ਨੂੰ ਪੰਜਾਬ ਵਿੱਚ ਸਿਹਤ ਸੰਭਾਲ ਲਈ ਇੱਕ ਯਾਦਗਾਰੀ ਦਿਨ ਕਰਾਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਟੈਮੀ ਪ੍ਰੋਜੈਕਟ, ਐਸ.ਏ.ਐਸ. ਨਗਰ ਮੋਹਾਲੀ ਅਤੇ ਲੁਧਿਆਣਾ ਵਿੱਚ ਸਾਡੇ ਆਈਸੀਐਮਆਰ ਸਫਲਤਾ ‘ਤੇ ਅਧਾਰਤ ਹੈ, ਜੋ ਹਰ ਨਾਗਰਿਕ, ਭਾਵੇਂ ਉਹ ਕਿਸੇ ਵੀ ਸਥਾਨ ‘ਤੇ ਹੋਣ, ਲਈ ਦਿਲ ਦੇ ਦੌਰੇ ਦੌਰਾਨ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਥ੍ਰੋਮਬੋਲਾਈਸਿਸ ਨੂੰ ਸਿੱਧੇ ਜ਼ਿਲ੍ਹਾ ਪੱਧਰ ‘ਤੇ ਲਿਆ ਕੇ, ਸੂਬਾ ਸਰਕਾਰ ਸਮੇਂ ਸਿਰ ਇਲਾਜ ਮੁਹੱਈਆ ਕਰਵਾ ਰਹੀ ਹੈ ਅਤੇ ਮਰੀਜ਼ਾਂ ਦੇ ਬਚਾਅ ਅਤੇ ਰਿਕਵਰੀ ਦੀਆਂ ਸੰਭਾਵਨਾਵਾਂ ਨੂੰ ਵਧਾਇਆ ਜਾ ਰਿਹਾ ਹੈ।ਇਸ ਮੌਕੇ ਸਿਹਤ ਮੰਤਰੀ ਵੱਲੋਂ ਰਾਜ ਭਰ ਦੇ 12 ਡਾਕਟਰਾਂ, ਜਿਨ੍ਹਾਂ ਨੇ ਸਮੇਂ ਸਿਰ ਮਰੀਜ਼ਾਂ ਦਾ ਸਫਲਤਾਪੂਰਵਕ ਥ੍ਰੋਮੋਬਲਾਈਸਿਸ ਕੀਤਾ ਹੈ, ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਹਰਪ੍ਰੀਤ ਸੰਧੂ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪ੍ਰਿੰਸੀਪਲ ਏਮਜ਼ ਮੋਹਾਲੀ ਡਾ. ਭਵਨੀਤ ਭਾਰਤੀ, ਡਾ. ਭੁਪਿੰਦਰ ਸਿੰਘ ਪ੍ਰੋਫੈਸਰ ਅਤੇ ਮੁਖੀ ਕਾਰਡੀਓਲੋਜੀ ਏਮਜ਼ ਬਠਿੰਡਾ; ਡਾ. ਪਰਮਿੰਦਰ ਸਿੰਘ ਮੰਘੇਰਾ ਸਹਾਇਕ ਪ੍ਰੋਫੈਸਰ ਕਾਰਡੀਓਲੋਜੀ ਜੀਐਮਸੀ ਅੰਮ੍ਰਿਤਸਰ; ਡਾ. ਸੌਰਭ ਸ਼ਰਮਾ ਸਹਾਇਕ ਪ੍ਰੋਫੈਸਰ ਕਾਰਡੀਓਲੋਜੀ ਜੀਐਮਸੀ ਪਟਿਆਲਾ, ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫਸਰ ਐਨਪੀ-ਐਨਸੀਡੀ ਡਾ. ਗਗਨਦੀਪ ਸਿੰਘ ਗਰੋਵਰ ਅਤੇ ਮੈਡੀਕਲ ਅਫਸਰ ਡਾ. ਆਸ਼ੂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਜੀਲੈਂਸ ਵੱਲੋਂ 13000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿੱਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵੱਲੋਂ ਉਸਨੂੰ ਡਿਫ਼ਾਲਟਰ ਘੋਸ਼ਿਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ ਅਤੇ ਇਸ ਸਬੰਧੀ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ। ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿੱਚੋਂ ਕੱਢਵਾ ਕੇ ਮਾਲ ਰਿਕਾਰਡ ਵਿੱਚ ਸੋਧ ਕਰਵਾਉਣਾ ਚਾਹੁੰਦਾ ਹੈ, ਤਾਂ ਉਸਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ।

ਇਹ ਵੀ ਪੜ੍ਹੋ  Bikram Majithia case ‘ਚ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਪੰਜਾਬ, ਦਿੱਲੀ, ਯੂ਼ਪੀ ਸਹਿਤ ਕਈ ਟਿਕਾਣਿਆਂ ‘ਤੇ ਛਾਪੇਮਾਰੀ, ਕੇਂਦਰੀ ਜਾਂਚ ਏਜੰਸੀ NCB ਦੀ ਹੋਵੇਗੀ Entry;

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 13000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

0

👉ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ
👉ਕਿਹਾ, ‘ਆਪ’ ਸਰਕਾਰ ਭਵਿੱਖ ਦੇ ਵਿਕਾਸ ਲਈ ਯੋਜਨਾ ਬਣਾਉਂਦੇ ਹੋਏ ਵਿਰਾਸਤ ਵਿੱਚ ਮਿਲੇ ਕਰਜ਼ੇ ਦਾ ਵੀ ਕਰ ਰਹੀ ਹੈ ਨਿਪਟਾਰਾ
Chandigarh News:ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਿਸੇ ਵਿੱਤੀ ਤਿਮਾਹੀ ਦੌਰਾਨ ਅਤੇ ਜੂਨ ਮਹੀਨੇ ਲਈ ਹੁਣ ਤੱਕ ਦਾ ਦਰਜ਼ ਕੀਤਾ ਗਿਆ ਸਭ ਤੋਂ ਵੱਧ ਜੀ.ਐਸ.ਟੀ ਮਾਲੀਆ ਵਾਧਾ ਹੈ।ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਪ੍ਰਗਟਾਵਾ ਰਾਜ ਦੇ ਚੋਟੀ ਦੇ ਪੰਜ ਟੈਕਸਦਾਤਾਵਾਂ ਨੂੰ ਰਾਜ ਦੇ ਆਰਥਿਕ ਵਿਕਾਸ ਅਤੇ ਮਾਲੀਆ ਉਤਪਾਦਨ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਸਨਮਾਨਿਤ ਕੀਤੇ ਗਏ ਕਰਦਾਤਾਵਾਂ ਵਿੱਚ ਅੰਬੂਜਾ ਸੀਮੈਂਟ ਤੋਂ ਆਸ਼ੂ ਅਗਨੀਹੋਤਰੀ, ਐਚ.ਪੀ.ਸੀ.ਐਲ-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਤੋਂ ਸੰਜੇ ਮਲਹੋਤਰਾ, ਸੈਮਸੰਗ ਇੰਡੀਆ ਪ੍ਰਾਈਵੇਟ ਲਿਮਟਿਡ ਤੋਂ ਚਮਨ ਲਾਲ ਸ਼ਰਮਾ, ਟਾਟਾ ਸਟੀਲ ਤੋਂ ਅੰਕੁਸ਼ ਸ਼ਰਮਾ ਅਤੇ ਦਾਦਾ ਮੋਟਰਜ਼ ਤੋਂ ਨਿਤਿਨ ਦਾਦਾ ਸ਼ਾਮਲ ਹਨ। ਵਿੱਤ ਮੰਤਰੀ ਨੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਮਾਵੇਸ਼ੀ ਵਿਕਾਸ ਅਤੇ ਵਿੱਤੀ ਸਥਿਰਤਾ ਪ੍ਰਾਪਤ ਕਰਨ ਵਿੱਚ ਜ਼ਿੰਮੇਵਾਰ ਟੈਕਸਦਾਤਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿਨ੍ਹਾਂ ਦੇ ਨਾਲ ਇਸ ਮੌਕੇ ਸਕੱਤਰ ਟੈਕਸੇਸ਼ਨ ਅਜੀਤ ਬਾਲਾਜੀ ਜੋਸ਼ੀ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜਿਰ ਸਨ, ਨੇ ਦੱਸਿਆ ਕਿ ਪੰਜਾਬ ਨੇ ਜੀਐਸਟੀ ਵਿਕਾਸ ਵਿੱਚ ਕੌਮੀ ਔਸਤ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਸਰਹੱਦੀ ਤਣਾਅ ਸਮੇਤ ਰਾਸ਼ਟਰੀ ਅਤੇ ਭੂ-ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਟੈਕਸ ਜੁਟਾਉਣ ਵਿੱਚ ਆਪਣੇ ਆਪ ਨੂੰ ਸਿਖਰਲੇ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਵਿੱਚ ਮਜ਼ਬੂਤੀ ਨਾਲ ਸਥਾਪਤ ਕੀਤਾ ਹੈ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ SC ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਉਨ੍ਹਾਂ ਕਿਹਾ ਕਿ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ 2379.90 ਕਰੋੜ ਰੁਪਏ ਰਹੀ, ਜੋ ਕਿ ਜੂਨ 2024 ਵਿੱਚ ਪ੍ਰਾਪਤ ਹੋਏ 1647.69 ਕਰੋੜ ਰੁਪਏ ਦੇ ਮੁਕਾਬਲੇ 732.21 ਕਰੋੜ ਰੁਪਏ ਦੇ ਸ਼ਾਨਦਾਰ ਮਾਲੀਆ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਪ੍ਰੈਲ ਵਿੱਚ 15.35 ਪ੍ਰਤੀਸ਼ਤ ਅਤੇ ਮਈ ਵਿੱਚ 24.59 ਪ੍ਰਤੀਸ਼ਤ ਦੇ ਪ੍ਰਤੀ ਮਹੀਨਾ ਸ਼ੁੱਧ ਵਿਕਾਸ ਰੁਝਾਨਾਂ ਸਦਕਾ ਮਈ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦੇ ਬਾਵਜੂਦ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀਆਂ 6,830.40 ਕਰੋੜ ਰੁਪਏ ਤੱਕ ਪਹੁੰਚ ਗਈਆਂ। ਉਨ੍ਹਾਂ ਕਿਹਾ ਵਿੱਤੀ ਸਾਲ 2024-25 ਦੀ ਪਹਿਲੀ ਤਿਮਾਹੀ ਦੌਰਾਨ ਪ੍ਰਾਪਤੀ 5,377.75 ਕਰੋੜ ਰੁਪਏ ਦੇ ਮਾਲੀਏ ਸਦਕਾ ਦਰਜ ਕੀਤੀ ਗਈ 6.41 ਪ੍ਰਤੀਸ਼ਤ ਵਿਕਾਸ ਦਰ ਦੇ ਮੁਕਾਬਲੇ ਇਸ ਵਿੱਤੀ ਵਰ੍ਹੇ ਦੇ ਪਹਿਲੀ ਤਿਮਾਹੀ ਦੌਰਾਨ ਚਾਰ ਗੁਣਾ ਤੋਂ ਵੱਧ ਵਿਕਾਸ ਦਰ ਹਾਸਿਲ ਹੋਇਆ ਹੈ।ਵਿੱਤ ਮੰਤਰੀ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ‘ਤੇ ਵੀ ਤਿੱਖਾ ਹਮਲਾ ਕਰਦਿਆਂ ਟੈਕਸ ਚੋਰੀ ਨੂੰ ਰੋਕਣ ਅਤੇ ਸੂਬੇ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਉਨ੍ਹਾਂ ਦੀ ਅਸਫਲਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹੀਨਾ-ਦਰ-ਮਹੀਨਾ ਅਤੇ ਸਾਲ-ਦਰ-ਸਾਲ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਨੇ ਵਿੱਤੀ ਸਾਲ 2022-23 ਵਿੱਚ 16.25 ਪ੍ਰਤੀਸ਼ਤ, ਵਿੱਤੀ ਸਾਲ 2023-24 ਵਿੱਚ 15.51 ਪ੍ਰਤੀਸ਼ਤ ਅਤੇ ਵਿੱਤੀ ਸਾਲ 2024-25 ਵਿੱਚ 12.84 ਪ੍ਰਤੀਸ਼ਤ ਦੀ ਜੀਐਸਟੀ ਸੰਗ੍ਰਹਿ ਵਿਕਾਸ ਦਰ ਦਾ ਜ਼ਿਕਰ ਕੀਤਾ, ਜਿਸ ਨਾਲ ਤਿੰਨ ਸਾਲਾਂ ਵਿੱਚ ਕੁੱਲ 62,733 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਸ ਦੇ ਉਲਟ, ਵਿੱਤੀ ਸਾਲ 2018-19 ਤੋਂ ਵਿੱਤੀ ਸਾਲ 2021-22 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਸੂਬੇ ਨੇ ਸਿਰਫ਼ 55,146 ਕਰੋੜ ਰੁਪਏ ਇਕੱਠੇ ਕੀਤੇ। ਇਸੇ ਤਰ੍ਹਾਂ, ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਵਿੱਤੀ ਸਾਲ 2014-15 ਅਤੇ ਵਿੱਤੀ ਸਾਲ 2015-16 ਦੌਰਾਨ ਵੈਟ ਅਤੇ ਸੀ.ਐਸ.ਟੀ ਪ੍ਰਾਪਤੀ ਵਿੱਚ ਕ੍ਰਮਵਾਰ ਸਿਰਫ 4.57 ਪ੍ਰਤੀਸ਼ਤ ਅਤੇ 2.67 ਪ੍ਰਤੀਸ਼ਤ ਵਾਧਾ ਹੋਇਆ।

ਇਹ ਵੀ ਪੜ੍ਹੋ  ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਨੇ ਤਿੰਨ ਸਾਲਾਂ ਵਿੱਚ ਹੀ ਕਾਂਗਰਸ ਸਰਕਾਰ ਦੁਆਰਾ ਆਪਣੇ ਪੂਰੇ ਪੰਜ ਸਾਲਾਂ ਵਿੱਚ ਪ੍ਰਾਪਤ ਕੀਤੇ ਗਏ ਜੀ.ਐਸ.ਟੀ. ਮਾਲੀਏ ਨਾਲੋਂ ਵੱਧ ਮਾਲੀਆ ਪ੍ਰਾਪਤ ਕਰ ਲਿਆ ਹੈ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਮਾਲੀਏ ਲਈ ਭਵਿੱਖ ਦੀ ਕੋਈ ਯੋਜਨਾ ਬਣਾਉਣ ਦੀ ਜਗ੍ਹਾ 30,070 ਕਰੋੜ ਰੁਪਏ ਦੇ ਪ੍ਰਾਪਤ ਹੋਏ ਜੀ.ਐਸ.ਟੀ ਮੁਆਵਜ਼ੇ ‘ਤੇ ਹੀ ਨਿਰਭਰ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟੈਕਸ ਚੋਰੀ ਨੂੰ ਘਟਾਉਣ ਅਤੇ ਰਾਜ ਦੀ ਵਿੱਤੀ ਸਥਿਰਤਾ ਨੂੰ ਸੁਰੱਖਿਅਤ ਰੱਖਣ ਲਈ ਫੀਲਡ ਇਨਫੋਰਸਮੈਂਟ, ਟਾਰਗੇਟਡ ਡੇਟਾ-ਅਧਾਰਿਤ ਨਿਰੀਖਣ ਅਤੇ ਕਰ ਪਾਲਣਾ ਵਿੱਚ ਸੁਧਾਰ ਲਿਆਉਣ ਲਈ ਕੰਮ ਕੀਤਾ।ਹਾਲੀਆ ਇਨਫੋਰਸਮੈਂਟ ਗਤੀਵਿਧੀਆਂ ਦੇ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਨੇ ਇੱਕ ਅਕਾਊਂਟੈਂਟ ਦੁਆਰਾ ਚਲਾਏ ਜਾ ਰਹੇ ਜੀ.ਐਸ.ਟੀ ਧੋਖਾਧੜੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸ ਵੱਲੋਂ ਜਾਅਲੀ ਬਿਲਿੰਗ ਅਤੇ ਆਈ.ਟੀ.ਸੀ ਧੋਖਾਧੜੀ ਲਈ 20 ਜਾਅਲੀ ਫਰਮਾਂ ਬਣਾਈਆਂ ਅਤੇ ਚਲਾਈਆਂ ਜਾ ਰਹੀਆਂ ਸਨ। ਮੁੱਢਲੀ ਜਾਂਚ ਵਿੱਚ 866.67 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਦਾ ਪਤਾ ਲੱਗਿਆ ਹੈ, ਜਿਸ ਨਾਲ 157.22 ਕਰੋੜ ਰੁਪਏ ਦੀ ਟੈਕਸ ਚੋਰੀ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਇੱਕ ਵੱਡੇ ਜੀਐਸਟੀ ਚੋਰੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਮੈਸਰਜ਼ ਮਾਂ ਦੁਰਗਾ ਰੋਡਲਾਈਨਜ਼, ਜੋ ਕਿ ਇੱਕ ਟਰਾਂਸਪੋਰਟਰ ਵਜੋਂ ਰਜਿਸਟਰਡ ਹੈ, 168 ਕਰੋੜ ਰੁਪਏ ਦੇ ਜਾਅਲੀ ਈ-ਵੇਅ ਬਿੱਲ ਬਣਾਉਣ ਅਤੇ ਬੇਹਿਸਾਬ ਸਾਮਾਨ ਦੀ ਢੋਆ-ਢੁਆਈ ਵਿੱਚ ਸ਼ਾਮਲ ਪਾਇਆ ਗਿਆ, ਜਿਸ ਵਿੱਚ 30.66 ਕਰੋੜ ਰੁਪਏ ਦੀ ਕਰ ਦੇਣਦਾਰੀ ਸ਼ਾਮਲ ਹੈ।

ਇਹ ਵੀ ਪੜ੍ਹੋ  ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ 1133 ਦੋਸ਼ੀਆਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫਤਾਰ

ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਨੂੰ ਵਿੱਤੀ ਸਾਲ 2025-26 ਵਿੱਚ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਦੁਆਰਾ ਲਏ ਗਏ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਕਰਜ਼ੇ ‘ਤੇ 25,000 ਕਰੋੜ ਰੁਪਏ ਦੇ ਵਿਆਜ ਭੁਗਤਾਨ ਅਤੇ 18,200 ਕਰੋੜ ਰੁਪਏ ਦੇ ਮੂਲ ਭੁਗਤਾਨ ਕਰਨੇ ਹਨ, ਜਦੋਂ ਕਿ ਭਾਰਤ ਸਰਕਾਰ ਦੁਆਰਾ 13,000 ਕਰੋੜ ਰੁਪਏ ਦੀ ਕਟੌਤੀ ਦੇ ਬਾਵਜੂਦ, 49,900 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿੱਚ ਵਿਰਾਸਤ ਵਿੱਚ ਮਿਲੇ ਕਰਜ਼ੇ ਲਈ 3,500 ਕਰੋੜ ਰੁਪਏ ਤੋਂ ਵੱਧ ਦੇ ਮੁਕਤੀ ਫਰਜ਼ਾਂ ਨੂੰ ਪੂਰਾ ਕਰਨ ਲਈ 8,500 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਬਣਾ ਰਹੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਆਖਦਿਆਂ ਸਮਾਪਤੀ ਕੀਤੀ ਕਿ ਪੰਜਾਬ ਦਾ ਵਿੱਤੀ ਪ੍ਰਬੰਧਨ ਮਜ਼ਬੂਤੀ ਨਾਲ ਚੱਲ ਰਿਹਾ ਹੈ ਅਤੇ ਸੂਬਾ ਸਰਕਾਰ ਆਪਣੀਆਂ ਕਰਜ਼ ਦੇਣਦਾਰੀਆਂ ਦੇ ਪ੍ਰਬੰਧਨ ਲਈ ਸਰਗਰਮ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗਰੰਟੀ ਰੀਡੈਂਪਸ਼ਨ ਫੰਡ (ਜੀ.ਆਰ.ਐਫ) ਅਤੇ ਕੰਸੋਲੀਡੇਟਿਡ ਸਿੰਕਿੰਗ ਫੰਡ (ਸੀ.ਐਸ.ਐਫ) ਵਿੱਚ 1,000-1,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਹੁਣ 10,000 ਕਰੋੜ ਰੁਪਏ ਤੋਂ ਵੱਧ ਹੈ, ਜੋ ਕਿ ਮੌਜੂਦਾ ਸਰਕਾਰ ਦੇ ਸੱਤਾ ਸੰਭਾਲਣ ਵੇਲੇ ਸਿਰਫ 3,000 ਕਰੋੜ ਰੁਪਏ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ SC ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

0

👉ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
Malout News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ।ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ  Bikram Majithia case ‘ਚ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਪੰਜਾਬ, ਦਿੱਲੀ, ਯੂ਼ਪੀ ਸਹਿਤ ਕਈ ਟਿਕਾਣਿਆਂ ‘ਤੇ ਛਾਪੇਮਾਰੀ, ਕੇਂਦਰੀ ਜਾਂਚ ਏਜੰਸੀ NCB ਦੀ ਹੋਵੇਗੀ Entry;

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਮੇਸ਼ ਸਿੰਘ ਅਰਨੀਵਾਲਾ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨਿਅਨ, ਯਾਦਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਟੂ, ਜੋਤੀ ਸਰਪੰਚ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911554