Saturday, May 23, 2026
Home Blog Page 629

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

0

👉ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
Chandigarh News:ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ,ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਇਹ ਵੀ ਪੜ੍ਹੋ  ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ 1133 ਦੋਸ਼ੀਆਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫਤਾਰ

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ ‘ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਹ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ 1133 ਦੋਸ਼ੀਆਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫਤਾਰ

0

👉ਨਸ਼ਾਂ ਤਸਕਰਾਂ ਦੀ 10 ਕਰੋੜ ਦੇ ਕਰੀਬ ਦੀ ਜਾਇਦਾਦ ਕੀਤੀ ਗਈ ਫਰੀਜ਼
👉1 ਮਾਰਚ ਤੋਂ ਹੁਣ ਤੱਕ 708 ਮੁਕੱਦਮੇ ਕੀਤੇ ਦਰਜ
Bathinda News: ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਸਐਸਪੀ ਅਮਨੀਤ ਕੌਂਡਲ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਦੌਰਾਨ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 1 ਮਾਰਚ 2025 ਤੋਂ ਹੁਣ ਤੱਕ 708 ਮੁਕੱਦਮੇ ਦਰਜ ਕਰਕੇ 1133 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਨਸ਼ਾਂ ਤਸਕਰਾਂ ਦੀ 9,72,38,899 ਰੁਪਏ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜ਼ੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪਾਕਿਸਤਾਨੀ DON ਦੀਆਂ ਵੀਡੀਓਜ਼ ਸ਼ੇਅਰ ਕਰਨ ਵਾਲੇ ਦੋ ਪੰਜਾਬੀ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਕਿਸੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੌਂਸਲਰ ਸ਼ਾਮ ਲਾਲ ਜੈਨ ਨੂੰ ਮੇਅਰ ਮਹਿਤਾ ਨੇ ਆਪਣਾ ਸਲਾਹਕਾਰ ਨਿਯੁਕਤ ਕੀਤਾ

0

Bathinda News: ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 24 ਤੋਂ ਤਿੰਨ ਵਾਰ ਦੇ ਜੇਤੂ ਕੌਂਸਲਰ ਸ਼ਾਮ ਲਾਲ ਜੈਨ ਨੂੰ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਅੱਜ ਮੇਅਰ ਦਫਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕਰਦਿਆਂ ਮੇਅਰ ਮਹਿਤਾ ਨੇ ਦੱਸਿਆ ਕਿ ਇਹ ਨਵੀਂ ਪੋਸਟ ਹੈ, ਜਿਸਦਾ ਨਗਰ ਨਿਗਮ ‘ਤੇ ਵਾਧੂ ਆਰਥਿਕ ਬੋਝ ਨਹੀਂ ਪਵੇਗਾ। ਉਨ੍ਹਾਂ ਨਵ ਨਿਯੁਕਤ ਸਲਾਹਕਾਰ ਸ਼ਾਮ ਲਾਲ ਜੈਨ ਦਾ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸ਼੍ਰੀ ਜੈਨ ਵੱਲੋਂ ਚੰਗੇ ਸੁਝਾਅ ਦਿੱਤੇ ਜਾਣਗੇ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਭਾਗੂ ਰੋਡ ‘ਤੇ ਸਥਿਤ ਹੈੱਡ ਵਾਟਰ ਵਰਕਸ ਨੂੰ ਜੋਗਰ ਪਾਰਕ ਦੀ ਤਰ੍ਹਾਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਹ ਸੁਝਾਅ ਸ਼੍ਰੀ ਜੈਨ ਵੱਲੋਂ ਦਿੱਤਾ ਗਿਆ ਹੈ, ਇਸੇ ਤਰ੍ਹਾਂ ਉਨ੍ਹਾਂ ਨੂੰ ਭਰੋਸਾ ਹੈ ਕਿ ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣ ਵਿੱਚ ਉਹ ਹੁਣ ਹੋਰ ਅਹਿਮ ਯੋਗਦਾਨ ਪੲਉਣਗੇ। ਮੇਅਰ ਮਹਿਤਾ ਨੇ ਕਿਹਾ ਕਿ ਲਗਾਤਾਰ ਤੀਸਰੀ ਵਾਰ ਕੌਂਸਲਰ ਬਣੇ ਸ਼ਾਮ ਲਾਲ ਜੈਨ ਕੋਲੋਂ ਉਨ੍ਹਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਵੀ ਮਿਲੇਗਾ। ਇਸ ਮੌਕੇ ਆਪਣੀ ਨਿਯੁਕਤੀ ਲਈ ਸ਼ਾਮ ਲਾਲ ਜੈਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ, ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿੱਚ ਵੱਡੀ ਗਿਣਤੀ ਚ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

0

👉DSP ਦੀ ਸਰਕਾਰੀ ਗੱਡੀ ਵਿਚੋਂ ਰਿਸ਼ਵਤ ਦੇ ਪੈਸੇ ਮਿਲੇ, DSP ਦੀ ਭੂਮਿਕਾ ਵੀ ਸ਼ੱਕੀ
Bathinda News: ਬਠਿੰਡਾ ਦੀ ਵਿਜੀਲੈਂਸ ਬਿਊਰੋ ਵੱਲੋਂ ਮੰਗਲਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਜਿਲ੍ਹੇ ਦੀ ਸਬ ਡਿਵੀਜ਼ਨ ਭੁੱਚੋ ਮੰਡੀ ਦੇ ਡੀਐਸਪੀ ਰਵਿੰਦਰ ਸਿੰਘ ਦੇ ਗੰਨਮੈਨ ਕਮ ਰੀਡਰ ਰਾਜ ਕੁਮਾਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਮੁਲਜਮ ਰਾਜ ਕੁਮਾਰ ਵੱਲੋਂ ਮੁਦਈ ਕੋਲੋਂ ਲਈ ਗਈ ਇੱਕ ਲੱਖ ਰੁਪਏ ਦੀ ਰਾਸ਼ੀ ਡੀਐਸਪੀ ਦੀ ਸਰਕਾਰੀ ਗੱਡੀ ਵਿੱਚੋਂ ਬਰਾਮਦ ਹੋਈ ਹੈ ਅਤੇ ਇਹ ਰਿਸ਼ਵਤ ਲੈਣ ਸਮੇਂ ਵੀ ਡੀਐਸਪੀ ਆਪਣੇ ਦਫਤਰ ਵਿੱਚ ਮੌਜੂਦ ਸੀ।

ਇਹ ਵੀ ਪੜ੍ਹੋ  ਪਾਕਿਸਤਾਨੀ DON ਦੀਆਂ ਵੀਡੀਓਜ਼ ਸ਼ੇਅਰ ਕਰਨ ਵਾਲੇ ਦੋ ਪੰਜਾਬੀ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

ਜਿਸ ਦੇ ਚਲਦੇ ਉਕਤ ਅਧਿਕਾਰੀ ਦੀ ਭੂਮਿਕਾ ਵੀ ਸ਼ੱਕੀ ਪਾਈ ਜਾ ਰਹੀ ਹੈ। ਜਿਸ ਕਾਰਨ ਵਿਜੀਲੈਂਸ ਵੱਲੋਂ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਬੰਧ ਵਿੱਚ ਮੁਦਈ ਪਰਮਜੀਤ ਕੌਰ ਵਾਸੀ ਕਲਿਆਣ ਸੁੱਖਾ ਨੇ ਸ਼ਿਕਾਇਤ ਦਿੱਤੀ ਸੀ। ਜਿਸ ਦੇ ਵਿੱਚ ਉਸਨੇ ਦੱਸਿਆ ਸੀ ਕਿ ਉਸਦੇ ਪਤੀ ਅਤੇ ਪੁੱਤਰਾਂ ਦੇ ਖਿਲਾਫ ਥਾਣਾ ਨਥਾਣਾ ਵਿੱਚ ਕੁਝ ਸਮਾਂ ਪਹਿਲਾਂ ਲੜਾਈ ਝਗੜੇ ਦਾ ਪਰਚਾ ਦਰਜ਼ ਹੋਇਆ ਸੀ। ਮੁਦਈ ਮੁਤਾਬਕ ਇਹ ਪਰਚਾ ਝੂਠਾ ਦਰਜ ਕੀਤਾ ਗਿਆ ਸੀ। ਜਿਸ ਦੇ ਚਲਦੇ ਉਹਨਾਂ ਵੱਲੋਂ ਐਸਐਸਪੀ ਦੇ ਦਰਖਾਸਤ ਦੇ ਕੇ ਇਹ ਇਸ ਪਰਚੇ ਦੀ ਇਨਕੁਆਰੀ ਲਗਾਈ ਗਈ ਸੀ, ਜੋ ਕਿ ਡੀਐਸਪੀ ਭੁੱਚੋ ਰਵਿੰਦਰ ਸਿੰਘ ਕੋਲ ਲੱਗੀ ਹੋਈ ਸੀ।

ਇਹ ਵੀ ਪੜ੍ਹੋ  Road Accident; ਜਲੰਧਰ ‘ਚ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਛੋਟੀ ਬੱਚੀ ਦੀ ਹੋਈ ਮੌ+ਤ

ਇਸ ਦੌਰਾਨ ਖੁਦ ਨੂੰ ਡੀਐਸਪੀ ਦੇ ਰੀਡਰ ਅਤੇ ਪ੍ਰਮੁੱਖ ਸੁਰੱਖਿਆ ਅਫਸਰ(PSO) ਦੱਸਣ ਵਾਲੇ ਰਾਜ ਕੁਮਾਰ ਵੱਲੋਂ ਉਹਨਾਂ ਦੇ ਕੋਲੋਂ ਇਸ ਕੇਸ ਵਿੱਚ ਬੇਗੁਨਾਹੀ ਲੈਣ ਦੇ ਲਈ ਡੀਐਸਪੀ ਦੇ ਨਾਮ ਉਪਰ 5 ਲੱਖ ਰੁਪਏ ਦੀ ਮੰਗ ਕੀਤੀ ਗਈ। ਪ੍ਰੰਤੂ ਬਾਅਦ ਵਿੱਚ ਸੌਦਾ 2 ਲੱਖ ਰੁਪਏ ਵਿੱਚ ਤੈਅ ਹੋ ਗਿਆ ਅਤੇ ਅੱਜ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਦਿੰਦੇ ਹੋਏ ਵਿਜੀਲੈਂਸ ਵੱਲੋਂ ਰਾਜ ਕੁਮਾਰ ਨੂੰ ਦਬੋਚਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਾਕਿਸਤਾਨੀ DON ਦੀਆਂ ਵੀਡੀਓਜ਼ ਸ਼ੇਅਰ ਕਰਨ ਵਾਲੇ ਦੋ ਪੰਜਾਬੀ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

0

Punjab News: ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਕਥਿਤ ਗ੍ਰਨੇਡ ਹਮਲਿਆਂ ਦੇ ਲਈ ਜਿੰਮੇਵਾਰ ਮੰਨੇ ਜਾਂਦੇ ਪਾਕਿਸਤਾਨੀ ਡੌਨ ਸ਼ਹਿਜਾਦ ਭੱਟੀ ਦੀਆਂ ਵੀਡੀਓਜ਼ ਨੂੰ ਆਪੋ-ਆਪਣੇ ਸੋਸਲ ਮੀਡੀਆ ਪੇਜ਼ਾਂ ਉਪਰ ਸ਼ੇਅਰ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਪੰਜਾਬ ਦੇ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ। ਪੰਜਾਬ ਪੁਲਿਸ ਦੇ ਐਸਐਸਓਸੀ ਸੈੱਲ ਵੱਲੋਂ ਕੀਤੀ ਇਸ ਕਾਰਵਾਈ ਵਿਚ ਮਾਨਸਾ ਅਤੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸੋਸਲ ਮੀਡੀਆ ਇੰਨਫ਼ਲੂਸਰ ਸੁਖਵੀਰ ਸਿੰਘ ਤੇ ਮਨਵੀਰ ਸਿੰਘ ਮਨੀ ਵਿਰੁਧ ਇਹ ਕਾਰਵਾਈ ਹੋਈ ਹੈ। ਚਰਚਾ ਮੁਤਾਬਕ ਮਾਨਸਾ ਤੋਂ ਹਿਰਾਸਤ ਵਿਚ ਲਿਆ ਗਿਆ ਸੁਖਵੀਰ ਦੇ ਵਿਰੁਧ ਕੁੱਝ ਦਿਨ ਪਹਿਲਾਂ ਐਨਆਈਏ ਟੀਮ ਦੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੋ ਸਕੀ।

ਇਹ ਵੀ ਪੜ੍ਹੋ  Bikram Majithia case ‘ਚ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਪੰਜਾਬ, ਦਿੱਲੀ, ਯੂ਼ਪੀ ਸਹਿਤ ਕਈ ਟਿਕਾਣਿਆਂ ‘ਤੇ ਛਾਪੇਮਾਰੀ, ਕੇਂਦਰੀ ਜਾਂਚ ਏਜੰਸੀ NCB ਦੀ ਹੋਵੇਗੀ Entry;

ਦਸਣਾ ਬਣਦਾ ਹੈ ਕਿ ਜਲੰਧਰ ਦਿਹਾਤੀ ਦੇ ਇਲਾਕੇ ‘ਚ ਇੱਕ ਯੁਟਿਊਬਰ ਰੋਜ਼ਰ ਸੰਧੂ ਦੇ ਘਰ ਉਪਰ ਹੋਏ ਗ੍ਰਨੇਡ ਹਮਲੇ ਅਤੇ ਜਲੰਧਰ ਸ਼ਹਿਰ ਦੇ ਅਮਨ ਨਗਰ ਵਿਚ ਇੱਕ ਘਰ ਵਿਚ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਸ਼ਹਿਜਾਦ ਭੱਟੀ ਦਾ ਨਾਮ ਸਾਹਮਣੇ ਆਇਆ ਸੀ। ਪੁਲਿਸ ਸੂਤਰਾਂ ਮੁਤਾਬਕ ਸ਼ਹਿਜਾਦ ਭੱਟੀ ਅਕਸਰ ਹੀ ਆਪਣੈ ਸੋਸਲ ਮੀਡੀਆ ਉਪਰ ਵੱਖ ਵੱਖ ਮੁੱਦਿਆਂ ‘ਤੇ ਵੀਡੀਓਜ਼ ਪਾਉਂਦਾ ਹੈ, ਜਿਸਨੂੰ ਇਹ ਦੋਨੋਂ ਨੌਜਵਾਨ ਆਪਣੇ ਪੇਜ਼ਾਂ ਉਪਰ ਸ਼ੇਅਰ ਕਰਦੇ ਸਨ। ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਇਹ ਨੌਜਵਾਨ ਉਸਦੇ ਸਿੱਧੇ ਸੰਪਰਕ ਵਿਚ ਸਨ ਜਾਂ ਫ਼ਿਰ ਸਿਰਫ਼ ਆਪਣੇ ਪੇਜ਼ਾਂ ਉਪਰ ਵਿਊ ਲੈਣ ਦੇ ਚੱਕਰ ਵਿਚ ਹੀ ਇਹ ਵੀਡੀਓ ਨੂੰ ਸ਼ੇਅਰ ਕਰਦੇ ਸਨ। ਫ਼ਿਲਹਾਲ ਪੁਲਿਸ ਇਸ ਮਾਮਲੇ ਵਿਚ ਡੂੰਘਾਈ ਨਾਲ ਪੜਤਾਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Road Accident; ਜਲੰਧਰ ‘ਚ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਛੋਟੀ ਬੱਚੀ ਦੀ ਹੋਈ ਮੌ+ਤ

0

Jalandhar News: ਬੀਤੀ ਦੇਰ ਰਾਤ ਜਲੰਧਰ ‘ਚ ਹੁਸ਼ਿਆਰਪੁਰ ਰੋਡ ਉਪਰ ਇੱਕ ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਹੋਈ ਟੱਕਰ ਵਿਚ ਇੱਕ ਛੋਟੀ ਬੱਚੀ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਸੜਕ ਹਾਦਸੇ ਦਾ ਪਤਾ ਲੱਗਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪੁੱਜੀਆਂ ਅਤੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ  ਕਰੋੜਾਂ ਦੀ ਜਾਇਦਾਦ ਤੋਂ ਹੱਕ ਛੱਡਣ ਦੇ ਮਾਮਲੇ ‘ਚ ਬਠਿੰਡਾ ਨਗਰ ਨਿਗਮ ਦਾ ਸੁਪਰਡੈਂਟ ਫ਼ਸਿਆ, ਨੋਟਿਸ ਜਾਰੀ

ਮ੍ਰਿਤਕ ਬੱਚੀ ਦੀ ਪਹਿਚਾਣ ਅਮਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਪਿੰਡ ਨੰਗਲ ਫਤਿਹ ਵਜੋਂ ਹੋਈ ਹੈ।ਦਸਿਆ ਜਾ ਰਿਹਾ ਕਿ ਇਹ ਬੱਚੀ ਆਪਣੇ ਕਿਸੇ ਪ੍ਰਵਾਰ ਦੇ ਮੈਂਬਰ ਨਾਲ ਮੋਟਰਸਾਈਕਲ ‘ਤੇ ਸਵਾਰ ਸੀ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਫ਼ਿਲਹਾਲ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਕਿਸ ਤਰ੍ਹਾਂ ਹੋਇਆ, ਇਸਦਾ ਪਤਾ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਬਕਾ ਆਗੂ ਨੇ ਮੁੜ ਕੀਤੀ ਕਾਂਗਰਸ ਵਿਚ ਸਮੂਲੀਅਤ, ਰਾਜਾ ਵੜਿੰਗ ਕਿਹਾ ‘ਜੀ ਆਇਆ ਨੂੰ’

0

Punjab News: ਲੰਮਾ ਸਮਾਂ ਕਾਂਗਰਸ ਵਿਚ ਰਹਿਣ ਵਾਲੇ ਸਾਬਕਾ ਆਗੂ ਗੁਰਵਿੰਦਰ ਸਿੰਘ ਬਾਲੀ ਨੇ ਮੁੜ ਪਾਰਟੀ ਵਿਚ ਸਮੂਲੀਅਤ ਕਰ ਲਈ ਹੈ। ਪੰਜਾਬ ਕਾਂਗਰਸ ਭਵਨ ਵਿਖੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਗਠਨ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਸ਼੍ਰੀ ਬਾਲੀ ਨੂੰ ਜੀ ਆਇਆ ਕਿਹਾ ਗਿਆ।

ਇਹ ਵੀ ਪੜ੍ਹੋ Bikram Majithia case ‘ਚ ਕੇਂਦਰੀ ਜਾਂਚ ਏਜੰਸੀ ਦੀ Entry; NCB ਨੇ ਵੀ ਪੁੱਛਗਿਛ ਦੀ ਜਤਾਈ ਇੱਛਾ !

ਸ਼੍ਰੀ ਬਾਲੀ ਲੰਮਾ ਸਮਾਂ ਕਾਂਗਰਸ ਪਾਰਟੀ ਦੇ ਬੁਲਾਰੇ ਵਜੋਂ ਵਿਚਰਦੇ ਰਹੇ ਹਨ ਤੇ ਉਹ ਕਿਸੇ ਸਮੇਂ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਵੀ ਰਹੇ। ਸਾਲ 2019 ਵਿਚ ਪਾਰਟੀ ਨਾਲੋਂ ਅਲੱਗ ਹੋਣ ਤੋਂ ਬਾਅਦ ਉਹ ਕੁੱਝ ਸਮਾਂ ਅਕਾਲੀ ਦਲ ਵਿਚ ਵੀ ਰਹੇ ਪ੍ਰੰਤੂ ਪਿਛਲੇ ਲੰਮੇ ਸਮੇਂ ਤੋਂ ਸਿਆਸੀ ਤੌਰ ‘ਤੇ ਚੂੱਪ ਬੈਠੇ ਹੋਏ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram Majithia case ‘ਚ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਪੰਜਾਬ, ਦਿੱਲੀ, ਯੂ਼ਪੀ ਸਹਿਤ ਕਈ ਟਿਕਾਣਿਆਂ ‘ਤੇ ਛਾਪੇਮਾਰੀ, ਕੇਂਦਰੀ ਜਾਂਚ ਏਜੰਸੀ NCB ਦੀ ਹੋਵੇਗੀ Entry;

👉ਵਿਜੀਲੈਂਸ ਦੀ ਟੀਮ ਅੱਜ ਮੁੜ ਮਜੀਠਿਆ ਨੂੰ ਜਾਂਚ ਲਈ ਮੁੜ ਲਿਜਾ ਸਕਦੀ ਹੈ ਬਾਹਰ

Bikram majithia case : ਲੰਘੀ 25 ਜੂਨ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਕੇਸ ਵਿਚ ਹੁਣ ਕੇਂਦਰੀ ਏਜੰਸੀਆਂ ਵੀ ਸ਼ਾਮਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਮੀਡੀਆ ਵਿਚ ਸਾਹਮਣੇ ਆ ਰਹੀਆਂ ਸੂਚਨਾਵਾਂ ਮੁਤਾਬਕ ਵਿਜੀਲੈਂਸ ਕੋਲ ਇੱਕ ਹਫ਼ਤੇ ਦੇ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸ਼੍ਰੀ ਮਜੀਠਿਆ ਕੋਲੋਂ ਹੁਣ ਕੇਂਦਰੀ ਜਾਂਚ ਏਜੰਸੀ NCB (Narcotics Control Bureau) ਨੇ ਵੀ ਪੁਛਗਿਛ ਦੀ ਇੱਛਾ ਜਤਾਈ ਹੈ। ਸੂਚਨਾ ਮੁਤਾਬਕ NCB  ਵੱਲੋਂ ਇਸ ਸਬੰਧ ਵਿਚ ਪੰਜਾਬ ਵਿਜੀਲੈਂਸ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ ਕਰੋੜਾਂ ਦੀ ਜਾਇਦਾਦ ਤੋਂ ਹੱਕ ਛੱਡਣ ਦੇ ਮਾਮਲੇ ‘ਚ ਬਠਿੰਡਾ ਨਗਰ ਨਿਗਮ ਦਾ ਸੁਪਰਡੈਂਟ ਫ਼ਸਿਆ, ਨੋਟਿਸ ਜਾਰੀ

ਉਧਰ, ਇਹ ਵੀ ਪਤਾ ਲੱਗਿਆ ਹੈ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਅੱਜ ਇਸ ਮਾਮਲੇ ਵਿਚ ਪੰਜਾਬ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਆਦਿ ਖੇਤਰਾਂ ਵਿਚ ਮਜੀਠਿਆ ਕੇਸ ਨਾਲ ਸਬੰਧਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸਤੋਂ ਇਲਾਵਾ ਹੁਣ ਤੱਕ ਦੀ ਪੁਛਗਿਛ ਅਤੇ ਹੋਰਨਾਂ ਸਾਥੀਆਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਬੀਤੇ ਕੱਲ ਸਾਬਕਾ ਮੰਤਰੀ ਨੂੰ ਹਿਮਾਚਲ ਦੇ ਮਸ਼ੋਬਰਾ ਸਹਿਤ ਕੁੱਝ ਹੋਰਨਾਂ ਟਿਕਾਣਿਆਂ ‘ਤੇ ਵੀ ਲਿਜਾਇਆ ਗਿਆ ਸੀ ਅਤੇ ਚਰਚਾ ਇਹ ਵੀ ਹੈ ਕਿ ਅੱਜ ਵੀ ਮੁੜ ਮਜੀਠਿਆ  ਨੂੰ ਵਿਜੀਲੈਂਸ ਟੀਮ ਪੰਜਾਬ ਤੇ ਹਰਿਆਣਾ ਦੀਆਂ ਕੁੱਝ ਥਾਵਾਂ ‘ਤੇ ਲਿਜਾ ਸਕਦੀ ਹੈ। ਚਰਚਾ ਮੁਤਾਬਕ ਉਨ੍ਹਾਂ ਨੂੰ ਥੋੜੇ ਸਮੇਂ ਵਿਚ ਹੀ ਮਜੀਠਾ ਲਿਆਂਦਾ ਜਾ ਰਿਹਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

ਗੌਰਤਲਬ ਹੈ ਕਿ ਭਲਕੇ ਮਜੀਠਿਆ ਦਾ ਰਿਮਾਂਡ ਖਤਮ ਹੋਣ ਜਾ ਰਿਹਾ ਤੇ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਵਿਜੀਲੈਂਸ ਵੱਲੋਂ ਇੱਕ ਹਫ਼ਤੇ ਵਿਚ ਹੋਈ ਪੁਛਗਿਛ ਦੇ ਤੱਥ ਅਦਾਲਤ ਸਾਹਮਣੇ ਰੱਖੇ ਜਾਣਗੇ ਤੇ ਉਸ ਆਧਾਰ ‘ਤੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਵਿਜੀਲੈਂਸ ਪਹਿਲਾਂ ਹੀ ਕੜੀ ਨਾਲ ਕੜੀ ਜੋੜਣ ਵਿਚ ਲੱਗੀ ਹੋਈ ਹੈ ਤੇ ਇਸਦੇ ਲਈ ਪਹਿਲਾਂ ਮਜੀਠਿਆ ਵਿਰੁਧ ਸਾਲ 2021 ਵਿਚ ਨਸ਼ਾ ਤਸਕਰੀ ਦਾ ਪਰਚਾ ਦਰਜ਼ ਕਰਨ ਵਾਲੇ ਸਾਬਕਾ ਡੀਜੀਪੀ ਸਿਧਾਰਧ ਚੱਟੋਪਿਧਾਏ ਤੋਂ ਇਲਾਵਾ ਈਡੀ ਦੇ ਸਾਬਕਾ ਵਧੀਕ ਡਾਇਰੈਕਟਰ ਨਿਰੰਜਣ ਸਿੰਘ,ਸਾਬਕਾ ਵਿਧਾਇਕ ਬੋਨੀ ਅਜਨਾਲਾ, ਸਾਬਕਾ ਪੀਏ ਤਨਵੀਰ ਗਿੱਲ ਤੋਂ ਇਲਾਵਾ ਨਸ਼ਾ ਤਸਕਰੀ ਦੇ ਕੇਸ ਦਾ ਸਾਹਮਣਾ ਕਰ ਚੁੱਕੇ ਜਗਜੀਤ ਚਾਹਲ ਅਤੇ ਬਿੱਟੂ ਔਲਖ ਨੂੰ ਸੱਦ ਬਿਆਨ ਦਰਜ਼ ਕਰ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਮਾਜ ਸੇਵੀ ਸੋਨੂੰ ਮਹੇਸ਼ਵਰੀ ਬਣੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਸਕੱਤਰ

Bathinda News: ਸ਼ਹਿਰ ਦੇ ਉੱਘੇ ਸਮਾਜ ਸੇਵੀ ਸੋਨੂੰ ਮਹੇਸ਼ਵਰੀ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸੂਬਾ ਸਕੱਤਰ ਬਣਾਇਆ ਗਿਆ ਹੈ। ਸ਼੍ਰੀ ਮਹੇਸ਼ਵਰੀ ਪਿਛਲੇ ਕੁੱਝ ਸਮੇਂ ਤੋਂ ਵਪਾਰੀਆਂ ਦੇ ਮੁੱਦਿਆਂ ਨੂੰ ਲੈ ਕੇ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਸ਼ਹਿਰ ‘ਚ ਟੋਅ ਵੈਨਾਂ ਦੀ ਧੱਕੇਸ਼ਾਹੀ ਨੂੰ ਲੈ ਕੇ ਵੀ ਲਗਾਤਾਰ ਅਵਾਜ਼ ਚੁੱਕੀ ਜਾ ਰਹੀ ਹੈ। ਬੀਤੇ ਕੱਲ ਵਪਾਰ ਮੰਡਲ ਦੇ ਸੰਸਥਾਪਕ ਸਵ: ਮਦਨ ਲਾਲ ਕਪੂਰ ਦੀ ਸੱਤਵੀਂ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ ਕਰੋੜਾਂ ਦੀ ਜਾਇਦਾਦ ਤੋਂ ਹੱਕ ਛੱਡਣ ਦੇ ਮਾਮਲੇ ‘ਚ ਬਠਿੰਡਾ ਨਗਰ ਨਿਗਮ ਦਾ ਸੁਪਰਡੈਂਟ ਫ਼ਸਿਆ, ਨੋਟਿਸ ਜਾਰੀ

ਇਸ ਦੌਰਾਨ ਇਕੱਠੇ ਹੋਏ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਵਪਾਰ ਮੰਡਲ ਦੇ ਸੂਬਾਈ ਚੇਅਰਮੈਨ ਕਰਤਾਰ ਸਿੰਘ ਜੌੜਾ ਨੇ ਮਦਨ ਲਾਲ ਕਪੂਰ ਵੱਲੋਂ ਲਗਾਤਾਰ 30 ਸਾਲ ਤੱਕ ਪੰਜਾਬ ਦੇ ਵਪਾਰੀਆਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ। ਇਸ ਦੌਰਾਨ ਵਪਾਰ ਮੰਡਲ ਦੇ ਮੈਬਰਾਂ ਵਿੱਚ ਪ੍ਰਧਾਨ ਅਮਿਤ ਕਪੂਰ ਤੋਂ ਇਲਾਵਾ ਚੇਅਰਮੈਨ ਕਰਤਾਰ ਸਿੰਘ ਜੌੜਾ, ਜਰਨਲ ਸੈਕਟਰੀ ਕੇ.ਕੇ. ਮਹੇਸ਼ਵਰੀ, ਉਪ-ਪ੍ਰਧਾਨ ਰਮੇਸ਼ ਗਰਗ, ਸਿਟੀ ਪ੍ਰਧਾਨ ਜੀਵਨ ਗੋਇਲ, ਰਮਾਂ ਸ਼ੰਕਰ ਕੈਸ਼ੀਅਰ, ਆਈ.ਟੀ. ਇੰਜਾਰਜ ਦੇਵਅਸ਼ੀਸ਼ ਕਪੂਰ, ਮਨਮੋਹਨ ਸਿੰਘ ਕੁੱਕੂ,

ਇਹ ਵੀ ਪੜ੍ਹੋ Big News; ਬਠਿੰਡਾ ਸਿਵਲ ਹਸਪਤਾਲ ’ਚ ਤੇਲ ਘੁਟਾਲੇ ’ਚ ਤਿੰਨ ਅਧਿਕਾਰੀ ਮੁਅੱਤਲ

ਰਜਿੰਦਰ ਸਿੰਘ ਖੁਰਮੀ, ਰੇਸ਼ਮ ਸਿੰਘ, ਪ੍ਰਮੋਦ ਜੈਨ, ਦੁਰਗਾ ਦਾਸ, ਪ੍ਰੇਮ ਗਰਗ, ਮਨੋਹਰ ਲਾਲ ਟੁਟੇਜਾ, ਧਵਨ ਸਾਹਿਬ, ਹਰਪਾਲ ਸਿੰਘ ਖੁਰਮੀ, ਸੋਨੂ ਮਹੇਸ਼ਵਰੀ, ਸੰਦੀਪ ਪਾਠਕ, ਅਮਰਜੀਤ ਬਿਰਦੀ, ਭੁਪਿੰਦਰ ਭੂਪਾ, ਬੰਟੀ ਸਾਂਈ, ਸ਼ੀਤਲ ਸੇਠੀ, ਆਸ਼ੀਸ ਬਕਸ਼ੀ, ਡਾਕਟਰ ਲੱਕੀ, ਦੀਪਕ, ਗਗਨਦੀਪ, ਦੀਪੂ ਜੈਨ, ਨਰਿੰਦਰ ਨੌਹਰਿਆ ਤੋਂ ਇਲਾਵਾ ਬਹੁਤ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ  ਦੀਪਾਂਸ਼ ਮਿੱਤਲ ਨੂੰ ਵੀ ਪੰਜਾਬ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਰੋੜਾਂ ਦੀ ਜਾਇਦਾਦ ਤੋਂ ਹੱਕ ਛੱਡਣ ਦੇ ਮਾਮਲੇ ‘ਚ ਬਠਿੰਡਾ ਨਗਰ ਨਿਗਮ ਦਾ ਸੁਪਰਡੈਂਟ ਫ਼ਸਿਆ, ਨੋਟਿਸ ਜਾਰੀ

0

👉ਮਾਮਲੇ ਦੀ ਸਿਕਾਇਤ ਜਲਦ ਹੀ ਵਿਜੀਲੈਂਸ ਨੂੰ ਕੀਤੇ ਜਾਣ ਦੀਆਂ ਕੰਨਸੋਆਂ

Bathinda News: ਬਠਿੰਡਾ ਨਗਰ ਨਿਗਮ ਦੇ ਦੋ ਦਿਨ ਪਹਿਲਾਂ ਬਦਲੇ ਗਏ ਕਮਿਸ਼ਨਰ ਨੇ ‘ਕੁਰਸੀ’ ਛੱਡਣ ਤੋਂ ਪਹਿਲਾਂ ਇੱਕ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦਾ ਦਿਲ ਮੰਨੇ ਜਾਂਦੇ ਇਲਾਕੇ ਵਿਚ ਕਰੋੜਾਂ ਦੀ ਜਾਇਦਾਦ ਤੋ’ ਹੱਕ ਛੱਡਣ ਦੇ ਮਾਮਲੇ ‘ਚ ਨਿਗਮ ਦੇ ਇੱਕ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮਾਮਲਾ ਮੁੜ ਉਠਦਿਆਂ ਕੁੱਝ ਕੌਸਲਰਾਂ ਤੇ ਸ਼ਹਿਰ ਦੇ ਸਮਾਜ ਸੇਵੀਆਂ ਨੇ ਇਸ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਪੜਤਾਲ ਮੰਗਦਿਆਂ ਘਟਨਾਕ੍ਰਮ ਵਿਚ ਸ਼ਾਮਲ ਨਿਗਮ ਦੇ ਹੋਰਨਾਂ ਉੱਚ ਅਧਿਕਾਰੀਆਂ ਦੀ ਭੂਮਿਕਾ ਵੀ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸੂਚਨਾ ਮੁਤਾਬਕ ਇਸ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਲਈ ਕੁੱਝ ਲੋਕਾਂ ਵੱਲੋਂ ਜਲਦ ਹੀ ਵਿਜੀਲੈਂਸ ਨੂੰ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਲਈ ਸਿਕਾਇਤ ਵੀ ਦਿੱਤੀ ਜਾ ਰਹੀ ਹੈ। ਨਿਗਮ ਦੇ ਉੱਚ ਸੂਤਰਾਂ ਮੁਤਾਬਕ ਮਾਮਲਾ ਮੁੜ ਊੱਠਣ ਤੋਂ ਬਾਅਦ ਕਈ ਅਧਿਕਾਰੀਆਂ ਵਿਚ ਘਬਰਾਹਟ ਪਾਈ ਜਾ ਰਹੀ। ਮਿਲੀ ਸੂਚਨਾ ਦੇ ਮੁਤਾਬਕ ਕਮਿਸ਼ਨਰ ਅਜੈ ਅਰੋੜਾ ਵੱਲੋਂ 27 ਜੂਨ ਨੂੰ ਇਸ ਸਬੰਧ ਵਿਚ ਨਗਰ ਨਿਗਮ ਦੇ ਸੁਪਰਡੈਂਟ ਕੁਲਵਿੰਦਰ ਸਿੰਘ ਨੂੰ ਇੱਕ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨ ਵਿਚ ਜਵਾਬ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ:ਡਿਪਟੀ ਕਮਿਸ਼ਨਰ

ਇਸ ਪੱਤਰ ਵਿਚ ਉਕਤ ਸੁਪਰਡੈਂਟ ਉਪਰ ਅਸਲ ਫ਼ਾਈਲ ਅਤੇ ਤੱਥਾਂ ਨੂੰ ਛੁਪਾਉਣ, ਅਦਾਲਤ ਵਿਚ ਕਾਰਵਾਈ ਦੌਰਾਨ ਮੂਕ ਦਰਸ਼ਨ ਬਣਨ ਅਤੇ ਉੱਚ ਅਧਿਕਾਰੀਆਂ ਨੂੰ ਗਲਤ ਜਾਣਕਾਰੀ ਦੇਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸਤੋਂ ਇਲਾਵਾ ਤੁਰੰਤ ਅਸਲ ਫ਼ਾਈਲ ਪੇਸ਼ ਕਰਨ ਦੀ ਵੀ ਹਿਦਾਇਤ ਕੀਤੀ ਗਈ ਹੈ ਤੇ ਅਜਿਹਾ ਨਾ ਕਰਨ ‘ਤੇ ਮੁਕੱਦਮਾ ਦਰਜ਼ ਕਰਵਾਉਣ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਗੋਲ ਡਿੱਗੀ ਦੇ ਸਾਹਮਣੇ ਐਸਐਸਡੀ ਸਕੂਲ ਲਈ ਜਮੀਨ ਨੂੰ ਲੀਜ਼ ‘ਤੇ ਦਿੱਤਾ ਹੋਇਆ ਸੀ, ਜਿਸਦੀ ਲੀਜ਼ ਮਨੀ ਵੀ 1949 ਤੋਂ ਲੈ ਕੇ 2017 ਤੱਕ ਭਰੀ ਜਾਂਦੀ ਰਹੀ। ਨਿਗਮ ਦੇ ਸੂਤਰਾਂ ਮੁਤਾਬਕ ਉਸਤੋਂ ਬਾਅਦ ਅਸਲ ਫ਼ਾਈਲ ਨੂੰ ਗਾਇਬ ਕਰਕੇ ਨਵੀਂ ਫ਼ਾਈਲ ਤਿਆਰ ਕਰ ਦਿੱਤੀ, ਜਿਸ ਵਿਚ ਬਹੁਤ ਘੱਟ ਜਗ੍ਹਾਂ ਲੀਜ਼ ਉਪਰ ਦਿਖਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911603