Saturday, May 23, 2026
Home Blog Page 630

ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ‘ਚ ਵੱਡੀ ਸਫਲਤਾ,ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ,9 ਮੁਲਜ਼ਮ ਗ੍ਰਿਫ਼ਤਾਰ

0

👉ਪਾਕਿਸਤਾਨ ਅਤੇ ਕੈਨੇਡਾ ਤੋਂ ਚਲਾਇਆ ਜਾ ਰਿਹਾ ਸੀ ਡਰੱਗ ਸਿੰਡੀਕੇਟ: ਡੀਜੀਪੀ ਗੌਰਵ ਯਾਦਵ
👉ਜੇਲ੍ਹ ਤੋਂ ਮੋਬਾਈਲ ਫੋਨ ਰਾਹੀਂ ਚੱਲ ਰਹੇ ਨੈੱਟਵਰਕ ਅਤੇ ਕਈ ਹਵਾਲਾ ਲਿੰਕਾਂ ਦਾ ਪਰਦਾਫਾਸ਼ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕਰਦਿਆਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਸ ਕਾਰਵਾਈ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਤਸਕਰਾਂ ਅਤੇ ਹਵਾਲਾ ਆਪਰੇਟਰਾਂ ਸਮੇਤ ਘੱਟੋ-ਘੱਟ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਰਾਮਪੁਰਾ, ਅੰਮ੍ਰਿਤਸਰ ਦੇ ਗਗਨਦੀਪ ਸਿੰਘ ਉਰਫ਼ ਗਗਨ (23), ਪਿੰਡ ਖੁਰਮਣੀਆਂ, ਅੰਮ੍ਰਿਤਸਰ ਦੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ (20), ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਦੇ ਗੁਰਸਾਹਿਬ ਸਿੰਘ (25), ਪਿੰਡ ਕਲਿਆਣਾ, ਜੰਮੂ ਤੇ ਕਸ਼ਮੀਰ ਦੇ ਰਾਜੀਵ ਪੰਜਗੋਤਰਾ ਉਰਫ਼ ਰਾਜਵੀਰ (29), ਫਤਿਹਪੁਰ ਬ੍ਰਾਹਮਣਾ, ਜੰਮੂ-ਕਸ਼ਮੀਰ ਦੇ ਸੋਮਨਾਥ (62), ਸਿੰਬਲ ਕੈਂਪ, ਜੰਮੂ-ਕਸ਼ਮੀਰ ਦੇ ਪ੍ਰਸ਼ੋਤਮ ਸਿੰਘ ਉਰਫ਼ ਕਾਲਾ (50), ਅੰਮ੍ਰਿਤਸਰ ਦੇ ਪਿੰਡ ਮੂਲੇਚੱਕ ਦੇ ਕੁਲਵਿੰਦਰ ਸਿੰਘ (24), ਜੰਮੂ-ਕਸ਼ਮੀਰ ਦੇ ਪਿੰਡ ਟਾਂਡਾ ਦੀ ਰਜਿੰਦਰ ਕੌਰ (42) ਵਜੋਂ ਹੋਈ ਹੈ।

ਇਹ ਵੀ ਪੜ੍ਹੋ  30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਕਤ ਮੁਲਜ਼ਮਾਂ ਤੋਂ ਇਲਾਵਾ ਇੱਕ ਹਵਾਲਾ ਆਪਰੇਟਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੱਗ ਕਾਰਟਿਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਤਸਕਰ ਜੋਬਨ ਕਲੇਰ ਦੁਆਰਾ ਲੋਕਲ ਕਿੰਗਪਿੰਨ ਗੁਰਸਾਹਿਬ ਸਿੰਘ ਦੀ ਮਦਦ ਨਾਲ ਚਲਾਇਆ ਜਾ ਰਿਹਾ ਸੀ, ਜੋ ਪਹਿਲਾਂ ਹੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੰਦ ਹੈ, ਜੋ ਜੇਲ੍ਹ ਦੇ ਅੰਦਰੋਂ ਵੀ ਮੋਬਾਈਲ ਫੋਨ ਦੀ ਵਰਤੋਂ ਨਾਲ ਇਸ ਨੈੱਟਵਰਕ ਨੂੰ ਲਗਾਤਾਰ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਅਧਿਕਾਰੀਆਂ ਦੀ ਮਦਦ ਨਾਲ ਉਸਦਾ ਫੋਨ ਬਰਾਮਦ ਕਰ ਲਿਆ ਗਿਆ ਹੈ ਅਤੇ ਕੈਨੇਡਾ-ਪਾਕਿਸਤਾਨ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਲਈ ਉਸਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ ਗਿਆ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।ਹੋਰ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਪਿਛਲੇ ਮਹੀਨੇ ਗੁਰਸਾਹਿਬ ਸਿੰਘ ਨੂੰ ਛੇਹਰਟਾ ਤੋਂ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਤੁਰੰਤ ਬਾਅਦ ਸ਼ੁਰੂ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਦੋਸ਼ੀ ਗੁਰਸਾਹਿਬ ਆਪਣੇ ਭਤੀਜੇ ਜਸ਼ਨਪ੍ਰੀਤ ਸਿੰਘ ਅਤੇ ਸਾਥੀ ਗਗਨਦੀਪ ਸਿੰਘ, ਜਿਨ੍ਹਾਂ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਰਾਹੀਂ ਨੈੱਟਵਰਕ ਨੂੰ ਚਲਾ ਰਿਹਾ ਸੀ।

ਇਹ ਵੀ ਪੜ੍ਹੋ ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਬਾੜਮੇਰ ਵਿੱਚ 60 ਕਿਲੋ ਹੈਰੋਇਨ ਦੀ ਵੱਡੀ ਖੇਪ ਦਾ ਪਤਾ ਲੱਗਿਆ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਹਵਾਲਾ-ਆਪਰੇਟਰ ਦੀ ਗ੍ਰਿਫ਼ਤਾਰੀ ਨਾਲ ਡਰੱਗ ਮਨੀ ਦੇ ਲੈਣ-ਦੇਣ ਦੇ ਵਰਤੇ ਜਾ ਰਹੇ ਹਵਾਲਾ ਨੈੱਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ।ਇਹ ਕਾਰਵਾਈ ਡੀਸੀਪੀ (ਡੀ) ਸਿਟੀ ਰਵਿੰਦਰਪਾਲ ਸਿੰਘ, ਏਡੀਸੀਪੀ (ਡੀ) ਜਗਬਿੰਦਰ ਸਿੰਘ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ (ਡੀ) ਯਾਦਵਿੰਦਰ ਸਿੰਘ, ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ, ਐਸਐਚਓ ਛੇਹਰਟਾ ਵਿਨੋਦ ਸ਼ਰਮਾ, ਸੀਆਈਏ-1 ਇੰਚਾਰਜ ਅਮੋਲਕਦੀਪ ਸਿੰਘ ਅਤੇ ਸੀਆਈਏ-2 ਇੰਚਾਰਜ ਰਵੀ ਕੁਮਾਰ ਦੀ ਨਿਗਰਾਨੀ ਹੇਠ ਕੀਤੀ ਗਈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਕੇ ਸਥਾਨਕ ਡਿਸਟ੍ਰੀਬਿਊਸ਼ਨ ਚੈਨਲਾਂ ਰਾਹੀਂ ਰਾਜਸਥਾਨ ਦੇ ਰਸਤਿਓਂ ਪੰਜਾਬ ਭੇਜਿਆ ਜਾ ਰਿਹਾ ਸੀ, । ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਤਨਵੀਰ ਸ਼ਾਹ ਨਾਲ ਜੁੜੇ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਬੀ ਅਤੇ 29 ਦੇ ਤਹਿਤ ਐਫਆਈਆਰ ਨੰਬਰ 118 ਮਿਤੀ 17/06/2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DSP Harvinder Singh Khaira: ਪੰਜਾਬ ਪੁਲਿਸ ਦੇ DSP ਨੇ ਬਚਾਈ ਅਧਿਆਪਕ ਦੀ ਜਾਨ

0

Sangrur News: ਬੀਤੇ ਦਿਨੀਂ ਈਟੀਟੀ ਅਤੇ ਟੀਈਟੀ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਕ ਅਧਿਆਪਕ ਵੱਲੋਂ ਬੱਬਨਪੁਰ ਨਹਿਰ ਵਿੱਚ ਛਾਲ ਮਾਰ ਦਿੱਤੀ ਜਾਂਦੀ ਹੈ ਤੇ ਮੌਕੇ ‘ਤੇ ਮੌਜੂਦ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਵੱਲੋਂ ਪਾਣੀ ‘ਚ ਛਾਲ ਮਾਰ ਕੇ ਬਚਾ ਲਿਆ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਅੱਗ ਦੀ ਤਰ੍ਹਾਂ ਵਾਇਰਲ ਹੋ ਰਹੀ ਹੈ।

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

ਚਾਰੇ ਪਾਸੇ ਡੀਐਸਪੀ ਦੀ ਬਹਾਦਰੀ ਦੇ ਗੁਣ ਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਈਟੀਟੀ-ਟੀਈਟੀ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ 5994 ਵਿਚੋਂ ਸਿਰਫ 2670 ਦੀ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ 2994 ਬੈਕਲਾਗ ਸਮੇਤ ਨਵੇਂ ਅਹੁਦਿਆਂ ਦੇ ਸਾਬਕਾ ਸੈਨਿਕਾਂ ਅਤੇ ਖਿਡਾਰੀਆਂ ਦੇ ਬਚੇ ਅਹੁਦਿਆਂ ਨੂੰ ਡੀ ਰਿਜ਼ਰਵ ਕਰਕੇ ਬਾਕੀ ਬਚੇ ਅਧਿਆਪਕਾਂ ਨੂੰ ਸਕੂਲਾਂ ਵਿਚ ਤਾਇਨਾਤ ਕਰੇ।

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

0

👉ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ।ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ, ਦੌਰਾਨ ਰੈਜ਼ੀਡੈਂਟ ਡਾਕਟਰਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਇਸ ਵਿਆਪਕ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਸਿਹਤ ਸੰਭਾਲ ਨਾਲ ਸਬੰਧਤ ਪੇਸ਼ੇਵਰਾਂ ਅਤੇ ਜਨਤਾ ਦੋਵਾਂ ਦੀ ਭਲਾਈ ਨੂੰ ਤਰਜੀਹ ਦਿੰਦੇ ਹੋਏ ਸਰਕਾਰ ਅਤੇ ਡਾਕਟਰੀ ਭਾਈਚਾਰੇ ਵਿਚਕਾਰ ਇੱਕ ਸਹਿਯੋਗੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਹੈ।

ਇਹ ਵੀ ਪੜ੍ਹੋ  30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਵਿੱਚ ਡਾ. ਰਮਨਦੀਪ ਸਿੰਘ (ਪ੍ਰਧਾਨ ਆਰ.ਡੀ.ਏ ਪਟਿਆਲਾ), ਡਾ. ਅਕਸ਼ੈ ਸੇਠ (ਮੁੱਖ ਸਰਪ੍ਰਸਤ ਆਰ.ਡੀ.ਏ ਪਟਿਆਲਾ), ਡਾ. ਗੁਰਭਗਤ ਸਿੰਘ (ਜਨਰਲ ਸਕੱਤਰ), ਡਾ. ਮਿਲਾਨ (ਸਲਾਹਕਾਰ), ਡਾ. ਮਹਿਤਾਬ ਸਿੰਘ ਬੱਲ (ਪ੍ਰੈਸ ਸਕੱਤਰ), ਅਤੇ ਕਾਰਜਕਾਰੀ ਮੈਂਬਰ ਡਾ. ਗੁਰਜੀਤ ਸਿੰਘ ਅਤੇ ਡਾ. ਦਰਸ਼ਦੀਪ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

0

👉ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ
Chandigarh News:ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ ਪੰਜ ਰਾਜਾਂ ਦੇ ਡੈਲੀਗੇਟਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਦੋ ਦਿਨਾਂ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਦੂਰਦਰਸ਼ੀ ਅਗਵਾਈ ਹੇਠ ਸ਼ੁਰੂ ਹੋਈ।

ਇਹ ਵੀ ਪੜ੍ਹੋ 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਮੌਕੇ ਬੋਲਦਿਆਂ, ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਨਿਰਸਵਾਰਥ ਕੁਰਬਾਨੀ ਨੂੰ ਵੀ ਯਾਦ ਕੀਤਾ, ਜਿਸਨੇ ਸਮਾਜ ਦੇ ਸਾਰੇ ਲੋਕਾਂ ਦੇ ਦੁੱਖਾਂ ਨੂੰ ਦੂਰ ਕੀਤਾ, ਭਾਵੇਂ ਉਹ ਕਿਸੇ ਵੀ ਖੇਤਰ ਜਾਂ ਧਰਮ ਦੇ ਹੋਣ ਅਤੇ ਸਦੀਆਂ ਪਹਿਲਾਂ ਪੰਜਾਬ ਵਿੱਚ ਧਰਮ ਨਿਰਪੱਖਤਾ ਦਾ ਰਸਤਾ ਤਿਆਰ ਕੀਤਾ। ਉਨ੍ਹਾਂ ਨੇ ਭਾਰਤ ਦੇ ਕਈ ਰਾਜਾਂ ਦੇ ਡੈਲੀਗੇਟਾਂ ਨੂੰ ਬੇਨਤੀ ਕੀਤੀ ਕਿ ਉਹ ਨਵੰਬਰ ਦੇ ਮਹੀਨੇ ਵਿੱਚ ਸਾਰੇ ਰਾਜਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਮਨਾਉਣ ਦੇ ਪੰਜਾਬ ਦੇ ਯਤਨਾਂ ਵਿੱਚ ਪੂਰੇ ਦਿਲੋਂ ਹਿੱਸਾ ਲੈਣ ਲਈ ਇੱਕ ਸਮੂਹਿਕ ਸੰਕਲਪ ਲੈਣ ਤਾਂ ਜੋ 9ਵੀਂ ਪਾਤਸ਼ਾਹੀ ਦੀ ਮਹਾਨ ਕੁਰਬਾਨੀ ਨੂੰ ਸਹੀ ਢੰਗ ਨਾਲ ਯਾਦ ਕੀਤਾ ਜਾ ਸਕੇ ਅਤੇ ਮਨੁੱਖਤਾ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਦਿਵਿਆਗਜਨਾਂ ਅਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Big News; ਬਠਿੰਡਾ ਸਿਵਲ ਹਸਪਤਾਲ ’ਚ ਤੇਲ ਘੁਟਾਲੇ ’ਚ ਤਿੰਨ ਅਧਿਕਾਰੀ ਮੁਅੱਤਲ

ਸਰਕਾਰ ਦੇ ਦ੍ਰਿੜ ਸਮਰਥਨ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਦੇਸ਼ ਲਈ ਇਹਨਾਂ ਬਹਾਦਰਾਂ ਵੱਲੋਂ ਕੀਤੀ ਬੇਮਿਸਾਲ ਸੇਵਾ ਲਈ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਹਰ ਸੰਭਵ ਕਦਮ ਚੁੱਕਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

Patiala News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ  Big News; ਬਠਿੰਡਾ ਸਿਵਲ ਹਸਪਤਾਲ ’ਚ ਤੇਲ ਘੁਟਾਲੇ ’ਚ ਤਿੰਨ ਅਧਿਕਾਰੀ ਮੁਅੱਤਲ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ ‘ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਕਰਮਚਾਰੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

0

👉ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਕਰੇਗਾ ਸਵੀਕਾਰ
Chandigarh News:ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵੱਖ-ਵੱਖ ਉਦਯੋਗਾਂ ਦੇ ਜੋਖਮ ਵਰਗੀਕਰਨ ਦੇ ਆਧਾਰ ‘ਤੇ ਕਈ ਉਦਯੋਗਾਂ ਦੀ ਫਾਇਰ ਸੇਫਟੀ ਐਨ.ਓ.ਸੀ. ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਗੈਂਗਸਟਰ ਗੁਰਪ੍ਰੀਤ ਬੱਬੂ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਉਦਯੋਗਾਂ ਨੂੰ 3 ਵਰਗਾਂ ਵਿੱਚ ਵੰਡਿਆਂ ਗਿਆ ਹੈ ਅਤੇ ਜਿਹੜੇ ਉਦਯੋਗ ਜੋਖਮ ਜਾਂ ਜ਼ਿਆਦਾ ਖਤਰਨਾਕ ਪੱਧਰ ਦੇ ਹਨ ਸਿਰਫ ਉਨ੍ਹਾਂ ਉਦਯੋਗਾਂ ਨੂੰ ਸਾਲਾਨਾ ਐਨ.ਓ.ਸੀ. ਦੀ ਲੋੜ ਹੋਵੇਗੀ। ਘੱਟ ਜੋਖਮ ਵਾਲੇ ਉਦਯੋਗਾਂ ਲਈ 5 ਸਾਲ ਅਤੇ ਦਰਮਿਆਨੇ ਜੋਖਮ ਵਾਲੇ ਉਦਯੋਗਾਂ ਲਈ ਐਨ.ਓ.ਸੀ. ਦੀ ਵੈਧਤਾ 3 ਸਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲਾਲ ਫੀਤਾਸ਼ਾਹੀ ਨੂੰ ਨੱਥ ਪਵੇਗੀ ਅਤੇ ਉਦਯੋਗਪਤੀ ਆਪਣਾ ਕਾਰੋਬਾਰ ਹੋਰ ਸੌਖ ਨਾਲ ਕਰ ਸਕਣਗੇ। ਜ਼ਿਕਰਯੋਗ ਹੈ ਕਿ ਘੱਟ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 43 ਉਦਯੋਗ, ਦਰਮਿਆਨੇ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 63 ਉਦਯੋਗ ਅਤੇ ਜ਼ਿਆਦਾ ਜ਼ੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 39 ਉਦਯੋਗਾਂ ਨੂੰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਦੁਆਰਾ ਸਵੀਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਵਿਜੀਲੈਂਸ ਕੇਸ ‘ਚ ਤੱਥ ਰੱਖਣ ਲਈ ਬਿਕਰਮ ਮਜੀਠਿਆ ਦੇ ਵਿਰੁਧ ਦੋ ਹੋਰ ਅਹਿਮ ਗਵਾਹ ਸਾਹਮਣੇ ਆਏ!

ਕਿਸੇ ਹੋਰ ਸਲਾਹਕਾਰ ਜਾਂ ਏਜੰਸੀ ਤੋਂ ਅੱਗ ਬੁਝਾਊ ਡਰਾਇੰਗ/ਸਕੀਮ ਦੀ ਜਾਂਚ ਕਰਵਾਉਣ ਦੀ ਕੋਈ ਲੋੜ ਨਹੀਂ ਹੋਵੇਗੀ।ਉਦਯੋਗ ਮੰਤਰੀ ਨੇ ਕਿਹਾ ਕਿ ਫਾਇਰ ਐਨ.ਓ.ਸੀ. ਲੈਣ ਲਈ ਅਰਜ਼ੀ ਦੇਣ ਵੇਲੇ ਮਾਲਕ/ਕਾਬਜ਼ਕਾਰ ਵੱਲੋਂ 53 ਪੁਆਇੰਟਾਂ ਦੀ ਇੱਕ ਵਿਆਪਕ ਚੈੱਕਲਿਸਟ ਦੇਣ ਦੀ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਸੌਂਦ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਹੁਣ ਇਮਾਰਤ ਦੇ ਮਾਲਕ ਨੂੰ ਆਨਲਾਈਨ ਸਾਲਾਨਾ ਸਵੈ-ਪ੍ਰਮਾਣੀਕਰਨ ਪੇਸ਼ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਉਦਯੋਗਾਂ ਨੂੰ ਰਾਹਤ ਮਿਲੇਗੀ ਅਤੇ ਉਹ ਆਪਣਾ ਜ਼ਿਆਦਾ ਧਿਆਨ ਵਪਾਰਕ ਵਾਧੇ ਵੱਲ ਲਗਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਬੇਲੋੜੀਆਂ ਮੰਨਜ਼ੂਰੀਆਂ ਲੈਣ ਤੋਂ ਵੀ ਨਿਜਾਤ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਨਗਰ ਨਿਗਮ ਨੇ ਮੇਅਰ ਦੀ ਅਗਵਾਈ ਹੇਠ ਕਮਿਸ਼ਨਰ ਨੂੰ ਦਿੱਤੀ ਵਿਦਾਈ ਪਾਰਟੀ

0

Bathinda News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੀਤੀਆਂ ਬਦਲੀਆਂ ਦੇ ਵਿਚ ਬਠਿੰਡਾ ਤੋਂ ਬਦਲੇ ਗਏ ਨਗਰ ਨਿਗਮ ਦੇ ਕਮਿਸ਼ਨਰ ਅਜੈ ਅਰੋੜਾ ਨੂੰ ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਿਦਾਈ ਪਾਰਟੀ ਦਿੱਤੀ। ਇਸ ਦੌਰਾਨ ਉਨ੍ਹਾਂ ਵੱਲੋਂ ਆਪਣੇ ਕਾਰਜ਼ਕਾਲ ਦੌਰਾਨ ਕੀਤੇ ਕੰਮਾਂ ਦੀ ਸਲਾਘਾ ਕਰਦਿਆਂ ਮੇਅਰ ਮਹਿਤਾ ਨੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ  Big News; ਬਠਿੰਡਾ ਸਿਵਲ ਹਸਪਤਾਲ ’ਚ ਤੇਲ ਘੁਟਾਲੇ ’ਚ ਤਿੰਨ ਅਧਿਕਾਰੀ ਮੁਅੱਤਲ

ਮਹਿਤਾ ਨੇ ਕਿਹਾ ਕਿ ਕਮਿਸ਼ਨਰ ਸਾਹਿਬ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਬਹੁਤ ਕੁੱਝ ਸਿੱਖਣ ਦਾ ਮੌਕਾ ਮਿਲਿਆ। ਇਸ ਮੌਕੇ ਕਮਿਸ਼ਨਰ ਅਜੇ ਅਰੋੜਾ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਕੀਤੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖੁਸ਼ਨਸੀਬ ਹਨ, ਜਿਨ੍ਹਾਂ ਨੂੰ ਉੱਤਰ ਭਾਰਤ ਦੇ ਸਭ ਤੋਂ ਛੋਟੀ ਉਮਰ ਦੇ ਮੇਅਰ ਅਤੇ ਡਾਇਨਾਮਿਕ ਲੀਡਰ ਨਾਲ ਕੰਮ ਕਰਨ ਦਾ ਸੁਭਾਗ ਪ੍ਰਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਟਿਆਲਾ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਗੈਂਗਸਟਰ ਗੁਰਪ੍ਰੀਤ ਬੱਬੂ ਨੂੰ ਕੀਤਾ ਗ੍ਰਿਫ਼ਤਾਰ

0

👉6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ
👉ਪਟਿਆਲਾ ਪੁਲਿਸ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਰਹੇਗੀ ਜਾਰੀ: ਐਸਐਸਪੀ ਵਰੁਣ ਸ਼ਰਮਾ
Patiala News:ਪਟਿਆਲਾ ਪੁਲਿਸ ਨੇ ਅੱਜ ਸੋਮਵਾਰ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਵਾਸੀ ਪਿੰਡ ਨਨਹੇੜਾ ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ। ਐਸਐਸਪੀ ਵਰੁਣ ਸ਼ਰਮਾ ਸਰਹਿੰਦ ਰੋਡ ‘ਤੇ ਘਟਨਾ ਸਥਾਨ’ਤੇ ਪਹੁੰਚੇ ਅਤੇ ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਅਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ।

ਇਹ ਵੀ ਪੜ੍ਹੋ  Big News; ਬਠਿੰਡਾ ਸਿਵਲ ਹਸਪਤਾਲ ’ਚ ਤੇਲ ਘੁਟਾਲੇ ’ਚ ਤਿੰਨ ਅਧਿਕਾਰੀ ਮੁਅੱਤਲ

ਹਾਲ ਹੀ ਦੇ ਸਮੇਂ ਦੌਰਾਨ, ਉਸਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ।ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜ਼ਵਾ ਨੂੰ ਸਰਹਿੰਦ ਰੋਡ ਪਟਿਆਲਾ ‘ਤੇ ਉਸਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ ਜਦੋਂ ਉਕਤ ਦੋਸ਼ੀ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਪ੍ਰਾਪਤ ਕਰਕੇ ਵਾਪਸ ਆ ਰਿਹਾ ਸੀ ਤਾਂ ਇਸ ਨੂੰ ਸਰਹਿੰਦ ਰੋਡ ‘ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ। ਇਸ ਦੌਰਾਨ ਉਸ ਨੇ ਆਪਣੀ ਗੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ ‘ਤੇ 3 ਰਾਉਂਡ ਗੋਲੀਬਾਰੀ ਕੀਤੀ ਅਤੇ ਇੱਕ ਰਾਉਂਡ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ ‘ਤੇ ਜਾ ਵੱਜਿਆ ਪਰ ਲਾਈਵ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲੀਆਂ ਚਲਾਈਆਂ ਅਤੇ ਉਸਦੀ ਇੱਕ ਗੋਲੀ ਉਸਦੀ ਲੱਤ ਵਿੱਚ ਲੱਗ ਗਈ। ਇਸ ਮੌਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ  ਵਿਜੀਲੈਂਸ ਕੇਸ ‘ਚ ਤੱਥ ਰੱਖਣ ਲਈ ਬਿਕਰਮ ਮਜੀਠਿਆ ਦੇ ਵਿਰੁਧ ਦੋ ਹੋਰ ਅਹਿਮ ਗਵਾਹ ਸਾਹਮਣੇ ਆਏ!

ਐਸਐਸਪੀ ਨੇ ਕਿਹਾ ਕਿ ਉਸਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।ਐਸਐਸਪੀ ਨੇ ਅੱਗੇ ਕਿਹਾ ਕਿ ਇਸ ਹਥਿਆਰ ਦੀ ਵਰਤੋਂ ਕਰਕੇ ਉਹ ਕੋਈ ਵੱਡਾ ਅਪਰਾਧ ਜਾਂ ਟਾਰਗੇਟ ਕਿਲਿੰਗ ਕਰ ਸਕਦਾ ਹੈ, ਇਸ ਬਾਰੇ ਪੁਲਿਸ ਨੂੰ ਪੁਖਤਾ ਜਾਣਕਾਰੀ ਸੀ। ਦੋਸ਼ੀ ਤੋਂ ਹਥਿਆਰਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ, ਐਸਐਸਪੀ ਨੇ ਕਿਹਾ ਕਿ ਪਿਸਤੌਲ ਗ੍ਰੇਟਾ .30 ਬੋਰ, ਮੇਡ ਇਨ ਯੂਐਸਏ, ਕੰਟਰੀ ਮੇਡ .32 ਬੋਰ ਪਿਸਤੌਲ, ਕੰਟਰੀ ਮੇਡ .32 ਬੋਰ ਰਿਵਾਲਵਰ, ਕੰਟਰੀ ਮੇਡ (ਦੇਸੀ ਕੱਟਾ)315 ਬੋਰ, ਕੰਟਰੀ ਮੇਡ (ਦੇਸੀ ਕੱਟਾ), 315 ਬੋਰ, ਕੰਟਰੀ ਮੇਡ (ਦੇਸੀ ਕੱਟਾ), 22 ਬੋਰ ਸਮੇਤ 36 ਜ਼ਿੰਦਾ ਕਾਰਤੂਸ ਅਤੇ ਉਸ ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਤੋਂ ਚੋਰੀ ਕੀਤਾ ਇੱਕ ਸਕੂਟਰ ਚੋਰੀ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਦੇ ਨਾਲ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ:ਡਿਪਟੀ ਕਮਿਸ਼ਨਰ

0

👉ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ
Bathinda News:ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੀ ਪ੍ਰਕਿਰਿਆ 48 ਘੰਟਿਆਂ ਅੰਦਰ ਮੁਕੰਮਲ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵਸੀਕਾ ਨਵੀਸ ਅਤੇ ਵਕੀਲ ਸਾਹਿਬਾਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਵਿਚਾਰ ਵਿਟਾਂਦਰਾ ਕਰਦਿਆਂ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਕਿਹਾ ਕਿ ਹੁਣ ਆਮ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ।

ਇਹ ਵੀ ਪੜ੍ਹੋ  Big News; ਬਠਿੰਡਾ ਸਿਵਲ ਹਸਪਤਾਲ ’ਚ ਤੇਲ ਘੁਟਾਲੇ ’ਚ ਤਿੰਨ ਅਧਿਕਾਰੀ ਮੁਅੱਤਲ

ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ, ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ।

ਇਹ ਵੀ ਪੜ੍ਹੋ  Bathinda ‘ਚ ਸ਼ਰਾਬ ਦੀ ਪਾਰਟੀ ਦੌਰਾਨ ਹੋਈ ਲੜਾਈ ਵਿੱਚ ਮਾਪਿਆਂ ਦੇ ਇਕਲੌਤੇ ਪੁੱਤ ਦਾ ਹੋਇਆ ਕ+ਤ+ਲ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਦਮ ਜਿੱਥੇ ਸਵੈ-ਨਿਰਭਰਤਾ ਵਧਾਉਂਦਾ ਹੈ ਉਥੇ ਹੀ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿੱਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ ਜਿਸ ਨਾਲ ਬੈਂਕਾਂ ਵਿੱਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਗਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਪਾਸੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵਸੀਕਾ ਨਵੀਸ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911620