Saturday, May 23, 2026
Home Blog Page 632

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਚਰਚਾ!

0

Amritsar News: ਪਿਛਲੇ ਸਾਲ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸਹਿਤ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਲਗਾਉਣ ਵਾਲੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਚਰਚਾ ਚੱਲੀ ਹੈ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

ਹਾਲਾਂਕਿ ਗਿਆਨੀ ਰਘਵੀਰ ਸਿੰਘ ਵੱਲੋਂ ਇਸ ਮਾਮਲੇ ਵਿਚ ਕੋਈ ਟਿੱਪਣੀ ਸਾਹਮਣੇ ਨਹੀਂ ਆਈ ਪ੍ਰੰਤੂ ਸੋਸਲ ਮੀਡੀਆ ‘ਤੇ ਵਾਈਰਲ ਇੱਕ ਪਿਟੀਸ਼ਨ ਮੁਤਾਬਕ ਸਾਬਕਾ ਜਥੈਦਾਰ ਵੱਲੋਂ ਇਸ ਵਿੱਚ SGPC ਵਿਰੁੱਧ ਨੂੰ ਧਿਰ ਬਣਾਇਆ ਹੈ ਤੇ ਦਾਅਵਾ ਕੀਤਾ ਹੈ ਕਿ ਹੁਣ ਉਸਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ ਗੈਸ ਸਿੰਲੈਡਰ ਫ਼ਟਣ ਕਾਰਨ ਘਰ ਦੇ ਮੁਖੀ ਦੀ ਹੋਈ ਮੌ+ਤ, ਪਤਨੀ ਤੇ ਪੁੱਤਰ ਗੰਭੀਰ ਜਖ਼ਮੀ

ਬੇਸ਼ੱਕ ਇਸ ਪਿਟੀਸ਼ਨ ਦਾ ਪੂਰਾ ਸੱਚ ਹਾਲੇ ਤੱਕ ਸਾਹਮਣੇ ਨਹੀਂ ਆਇਆ ਪ੍ਰੰਤੂ ਜੇਕਰ ਇਹ ਸੱਚ ਹੈ ਤਾਂ ਇਹ ਸਿੱਖ ਇਤਿਹਾਸ ਵਿੱਚ ਪਹਿਲੀ ਘਟਨਾ ਹੈ, ਜਦ ਕਿਸੇ ਸਾਬਕਾ ਜਥੇਦਾਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੋਵੇ। ਦਸਣਾ ਬਣਦਾ ਹੈ ਕਿ ਅਕਾਲੀ ਲੀਡਰਸ਼ਿਪ ਦੇ ਵਿਵਾਦ ਦੌਰਾਨ ਗਿਆਨੀ ਰਘਵੀਰ ਸਿੰਘ ਤੋਂ ਇਲਾਵਾ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁੱਧ’ ਦੇ 120ਵੇਂ ਦਿਨ ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ

0

👉4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ,ਪੁਲਿਸ ਟੀਮਾਂ ਵੱਲੋਂ ਛੇ ਜ਼ਿਲ੍ਹਿਆਂ ਵਿੱਚ 332 ਮੈਡੀਕਲਾਂ ਵੀ ਜਾਂਚ
Punjab News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 120ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ ਅਤੇ 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 120 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,735 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ ਬੀਬੀਐਮਬੀ ਨੇ ਪੰਡੋਹ ਡੈਮ ਦੇ ਪੰਜੇ ਗੇਟ ਖੋਲ੍ਹੇ, ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਹੜ ਦਾ ਖਤਰਾ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 367 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 399 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।ਇਸਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਅੱਜ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 332 ਦਵਾਈਆਂ ਦੀਆਂ ਦੁਕਾਨਾਂ (ਮੈਡੀਕਲਾਂ) ਦੀ ਜਾਂਚ ਵੀ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਵੱਲੋਂ ਕਿਤੇ ਕੋਈ ਨਸ਼ੀਲੀਆਂ ਗੋਲੀਆਂ ਜਾਂ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਉਹ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨੇਮਾਂ ਦੀ ਪਾਲਣਾ ਕਰ ਰਹੀਆਂ ਹਨ ਜਾਂ ਨਹੀਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੀਬੀਐਮਬੀ ਨੇ ਪੰਡੋਹ ਡੈਮ ਦੇ ਪੰਜੇ ਗੇਟ ਖੋਲ੍ਹੇ, ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਹੜ ਦਾ ਖਤਰਾ

0

ਚੰਡੀਗੜ੍ਹ: ਪਿਛਲੇ ਕੁੱਝ ਦਿਨਾਂ ਤੋਂ ਮਾਨਸੂਨ ਬਰਸਾਤ ਵੱਲੋਂ ਪਹਾੜੀ ਇਲਾਕਿਆਂ ‘ਚ ਮਚਾਈ ਜਾ ਰਹੀ ਤਬਾਹੀ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਬਿਆਸ ਦਰਿਆ ‘ਤੇ ਬਣੇ ਲਾਰਜੀ ਡੈਮ ਦੀ ਫਲੱਸ਼ਿੰਗ ਕਾਰਨ ਬੀਬੀਐਮਬੀ ਪ੍ਰਬੰਧਨ ਨੇ ਪੰਡੋਹ ਡੈਮ ਦੇ ਸਾਰੇ ਪੰਜ ਗੇਟ ਖੋਲ੍ਹ ਦਿੱਤੇ ਹਨ। ਇੰਨ੍ਹਾਂ ਗੇਟਾਂ ਦੇ ਖੁੱਲਣ ਕਾਰਨ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸਦੇ ਨਾਲ ਪੰਜਾਬ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਹੜ੍ਹ ਦਾ ਖਤਰਾ ਵਧ ਗਿਆ ਹੈ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

ਲਾਰਜੀ ਡੈਮ ਦੀ ਫਲੱਸ਼ਿੰਗ ਕਾਰਨ, ਪੰਡੋਹ ਡੈਮ ਪ੍ਰਤੀ ਸਕਿੰਟ 44 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ।ਇਸਤੋਂ ਇਲਾਵਾ ਬੱਗੀ ਸੁਰੰਗ ਵੱਲ ਪਾਣੀ ਭੇਜਣਾ ਬੰਦ ਕਰ ਦੇਣ ਕਾਰਨ ਦਹਿਰ ਵਿੱਚ ਬਿਜਲੀ ਦਾ ਉਤਪਾਦਨ ਅਗਲੇ 24 ਘੰਟਿਆਂ ਲਈ ਬੰਦ ਹੋ ਗਿਆ ਹੈ। ਬੀਬੀਐਮਬੀ ਦੇ ਅਧਿਕਾਰੀਆਂ ਮੁਤਾਬਕ ਲਾਰਜੀ ਡੈਮ ਪ੍ਰਬੰਧਨ 30 ਜੂਨ ਨੂੰ ਸਵੇਰੇ 6 ਵਜੇ ਤੱਕ ਡੈਮ ਨੂੰ ਫਲੱਸ਼ ਕਰ ਦੇਵੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

ਅਜਿਹੀ ਸਥਿਤੀ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਬੀਐਮਬੀ ਪ੍ਰਬੰਧਨ ਨੇ ਸੈਲਾਨੀਆਂ ਸਮੇਤ ਸਥਾਨਕ ਲੋਕਾਂ ਨੂੰ ਬਿਆਸ ਦਰਿਆ ਵੱਲ ਨਾ ਜਾਣ ਦੀ ਸਖ਼ਤ ਹਦਾਇਤ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਘਰੇਲੂ ਜਾਨਵਰਾਂ ਨੂੰ ਬਿਆਸ ਦਰਿਆ ਤੋਂ ਦੂਰ ਰੱਖਣ ਦੀ ਵੀ ਅਪੀਲ ਕੀਤੀ ਹੈ। ਦਸਣਾ ਬਣਦਾ ਹੈ ਕਿ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ, ਲਾਰਜੀ ਅਤੇ ਪੰਡੋਹ ਡੈਮਾਂ ਵਿੱਚ ਗਾਰ ਅਤੇ ਮਿੱਟੀ ਜਮ੍ਹਾਂ ਹੋ ਜਾਂਦੀ ਹੈ, ਜਿਸ ਨੂੰ ਹਟਾਉਣ ਲਈ, ਡੈਮ ਪ੍ਰਬੰਧਨ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਫਲੱਸ਼ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੱਖਾ ਸਿਧਾਣਾ ਨੇ ਬਰਨਾਲਾ ਪੁਲਿਸ ‘ਤੇ ਲਗਾਇਆ ਤਸਦੱਦ ਦਾ ਦੋਸ਼, ਹੋਇਆ ਹਸਪਤਾਲ ‘ਚ ਦਾਖਲ

0

Lakha Sidhana News: ਬੀਤੀ ਰਾਤ ਬਠਿੰਡਾ-ਸੰਗਰੂਰ ਮੁੱਖ ਮਾਰਗ ‘ਤੇ ਬੀਤੀ ਪੁਲਿਸ ਮੁਲਾਜਮਾਂ ਨਾਲ ਹੋਈ ਤਕਰਾਰ ਤੋਂ ਬਾਅਦ ਪੁਲਿਸ ਹਿਰਾਸਤ ਵਿਚ ਲਏ ਲੱਖਾ ਸਿਧਾਣਾ ਨੇ ਬਰਨਾਲਾ ਪੁਲਿਸ ਉਪਰ ਤਸਦੱਦਦ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਐਸਡੀਐਮ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਹਾਅ ਕੀਤਾ ਲੱਖਾ ਸਿਧਾਣਾ ਹੁਣ ਰਾਮਪੁਰਾ ਫ਼ੂਲ ਦੇ ਹਸਪਤਾਲ ਵਿਚ ਜੇਰੇ-ਇਲਾਜ਼ ਹੈ। ਜਿੱਥੇ ਉਸਦੀ ਹਿਮਾਇਤ ਵਿਚ ਅਮਿਤੋਜ਼ ਮਾਨ ਸਹਿਤ ਵੱਡੀ ਗਿਣਤੀ ਵਿਚ ਸਮਰਥਕ ਪੁੱਜੇ ਹੋਏ ਹਨ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਲੱਖੇ ਨੇ ਦੋਸ਼ ਲਗਾਇਆ ਕਿ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਰਾਤ ਭਰ ਉਸਦੀ ਕੁੱਟਮਾਰ ਕੀਤੀ ਗਈ ਤੇ ਗੰਦੀਆਂ ਗਾਲਾਂ ਕੱਢੀਆਂ ਗਈਆਂ ਅਤੇ ਬੇਇੱਜ਼ਤ ਕੀਤਾ ਗਿਆ। ਉਸਦੇ ਨਾਲ ਮੌਜੂਦ ਅਕਾਸ਼ ਦੀ ਵੀ ਕੁੱਟਮਾਰ ਕੀਤੀ ਗਈ। ਲੱਖਾ ਅਤੇ ਉਸਦੇ ਸਮਰਥਕਾਂ ਨੇ ਐਲਾਨ ਕੀਤਾ ਕਿ ਹੁਣ ਵੀ ਉਨ੍ਹਾਂ ਨੂੰ ਹਸਪਤਾਲ ਵਿਚੋਂ ਘਰ ਜਾਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਪੁਲਿਸ ਉਪਰ ਬੇਲਗਾਮ ਹੋਣ ਦਾ ਵੀ ਦੋਸ਼ ਲਗਾਇਆ।

ਇਹ ਵੀ ਪੜ੍ਹੋ ਗੈਸ ਸਿੰਲੈਡਰ ਫ਼ਟਣ ਕਾਰਨ ਘਰ ਦੇ ਮੁਖੀ ਦੀ ਹੋਈ ਮੌ+ਤ, ਪਤਨੀ ਤੇ ਪੁੱਤਰ ਗੰਭੀਰ ਜਖ਼ਮੀ

ਜਿਕਰਯੋਗ ਹੈ ਕਿ ਘਟਨਾ ਸਮੇਂ ਪਟਿਆਲਾ ਤੋਂ ਵਾਪਸ ਪਿੰਡ ਵੱਲ ਆ ਰਹੇ ਲੱਖਾ ਸਿਧਾਣਾ ਵੱਲੋਂ ਇਸ ਸਬੰਧ ਵਿਚ ਇੱਕ ਵੀਡੀਓ ਵੀ ਸੋਸਲ ਮੀਡੀਆ ‘ਤੇ ਅੱਪਲੋਡ ਕੀਤੀ ਗਈ ਹੈ, ਜਿਸਦੇ ਵਿਚ ਉਸਦੇ ਵੱਲੋਂ ਕਾਰ ਸਵਾਰ ਦੋ ਪੁਲਿਸ ਮੁਲਾਜਮਾਂ ਉਪਰ ਕਥਿਤ ਤੌਰ ‘ਤੇ ਆਪਣੀ ਗੱਡੀ ‘ਚ ਟੱਕਰ ਮਾਰਨ ਤੇ ਗਾਲਾਂ ਕੱਢਣ ਦੇ ਦੋਸ਼ ਲਗਾਏ ਸਨ।ਇਸ ਸਾਰੇ ਵਿਵਾਦ ਦੌਰਾਨ ਲੱਖਾ ਸਿਧਾਣਾ ਤੇ ਉਸਦੇ ਸਾਥੀਆਂ ਵੱਲੋਂ ਕਾਰ ਸਵਾਰਾਂ ਦਾ ਪਿੱਛਾ ਕੀਤਾ ਗਿਆ, ਜੋਕਿ ਹੰਡਿਆਇਆ ਪੁਲਿਸ ਚੌਕੀ ਵਿਚ ਦਾਖਲ ਹੋ ਗਏ ਸਨ ਤੇ ਉਸਤੋਂ ਬਾਅਦ ਲੱਖੇ ਹੋਰੀਂ ਵੀ ਪਿੱਛੇ ਚਲੇ ਗਏ। ਜਦਕਿ ਪੁਲਿਸ ਮੁਲਾਜਮਾਂ ਨੇ ਲੱਖਾ ਤੇ ਉਸਦੇ ਸਾਥੀ ਉਪਰ ਦੁਰਵਿਵਹਾਰ ਦਾ ਦੋਸ਼ ਲਗਾਇਆ, ਜਿਸਤੋਂ ਬਾਅਦ ਉਸਨੂੰ ਹਿਰਾਸਤ ਵਿਚ ਲੈ ਕੇ 7/51 ਦੇ ਤਹਿਤ ਥਾਣਾ ਸਦਰ ਬਰਨਾਲਾ ਵਿਚ ਬੰਦ ਕਰ ਦਿੱਤਾ ਗਿਆ ਸੀ ਅਤੇ ਸਵੇਰ ਸਮੇਂ ਛੱਡ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MRSPTU ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ 186 ਵੀਂ ਬਰਸੀ ‘ਤੇ ਭਰਪੂਰ ਸ਼ਰਧਾਂਜਲੀਆਂ ਭੇਟ

0

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ 186 ਵੀਂ ਬਰਸੀ ਸ਼ਰਧਾ ਨਾਲ ਮਨਾਈ ਅਤੇ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਵਜੋਂ ਜਾਣੇ ਜਾਂਦੇ ਮਹਾਨ ਸਿੱਖ ਸਮਰਾਟ ਨੂੰ ਦਿਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ।ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਫੈਕਲਟੀ ਅਤੇ ਸਟਾਫ ਦੇ ਨਾਲ ਮਿਲ ਕੇ ਮਹਾਨ ਸਮਰਾਟ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ, ਅਗਵਾਈ ਅਤੇ ਯੋਗਦਾਨ ‘ਤੇ ਵਿਚਾਰ ਕੀਤਾ।ਡਾ. ਬਰਾੜ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਸ਼ਾਸ਼ਕ ਦੱਸਿਆ ਜਿਸਨੇ 19ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੜਾਕੂ ਧੜਿਆਂ ਅਤੇ ਰਿਆਸਤਾਂ ਨੂੰ ਇੱਕ ਮਜ਼ਬੂਤ, ਧਰਮ ਨਿਰਪੱਖ ਸਿੱਖ ਸਾਮਰਾਜ ਵਿੱਚ ਪਰੋ ਕੇ ਜੋੜਿਆ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

13 ਨਵੰਬਰ,1780 ਨੂੰ ਗੁਜਰਾਂਵਾਲਾ (ਹੁਣ ਪਾਕਿਸਤਾਨ ਵਿੱਚ) ਵਿੱਚ ਜਨਮੇ ਮਹਾਰਾਜਾ ਰਣਜੀਤ ਸਿੰਘ ਦਾ ਦੇਹਾਂਤ 29 ਜੂਨ, 1839 ਨੂੰ ਲਾਹੌਰ ਵਿੱਚ ਹੋਇਆ। ਉਨ੍ਹਾਂ ਦਾ ਰਾਜ ਫੌਜੀ ਉੱਤਮਤਾ, ਚੰਗੇ ਸ਼ਾਸਨ ਅਤੇ ਧਾਰਮਿਕ ਸਦਭਾਵਨਾ ਪ੍ਰਤੀ ਡੂੰਘੀ ਵਚਨਬੱਧਤਾ ਦਾ ਪਰਤੀਕ ਸੀ।ਆਪਣੇ ਰਾਜ ਦੇ ਅੰਤ ਤੱਕ, ਉਨ੍ਹਾਂ ਦਾ ਸਾਮਰਾਜ ਸਤਲੁਜ ਦਰਿਆ ਤੋਂ ਲੈ ਕੇ ਖੈਬਰ ਦੱਰੇ ਤੱਕ ਫੈਲਿਆ ਹੋਇਆ ਸੀ।ਮਹਾਰਾਜਾ ਰਣਜੀਤ ਸਿੰਘ ਨੂੰ ਹਮੇਸ਼ਾ ਇੱਕ ਨਿਡਰ ਯੋਧਾ, ਇੱਕ ਬੁੱਧੀਮਾਨ ਰਾਜਨੇਤਾ ਅਤੇ ਪੰਜਾਬ ਨੂੰ ਇੱਕਜੁੱਟ ਕਰਨ ਵਾਲੇ ਵਜੋਂ ਯਾਦ ਕੀਤਾ ਜਾਵੇਗਾ।ਡਾ. ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਨਿਮਰਤਾ ਨਾਲ ਰਾਜ ਕੀਤਾ ਅਤੇ ਵਿਭਿੰਨ ਭਾਈਚਾਰਿਆਂ ਵਿੱਚ ਸ਼ਾਂਤੀ ਅਤੇ ਸਹਿ-ਹੋਂਦ ਨੂੰ ਯਕੀਨੀ ਬਣਾਇਆ।

ਇਹ ਵੀ ਪੜ੍ਹੋ  ਗੈਸ ਸਿੰਲੈਡਰ ਫ਼ਟਣ ਕਾਰਨ ਘਰ ਦੇ ਮੁਖੀ ਦੀ ਹੋਈ ਮੌ+ਤ, ਪਤਨੀ ਤੇ ਪੁੱਤਰ ਗੰਭੀਰ ਜਖ਼ਮੀ

ਉਨ੍ਹਾਂ ਨੇ ਸਮਰਾਟ ਦੇ ਸਮਾਵੇਸ਼ੀ ਸ਼ਾਸਨ ਨੂੰ ਵੀ ਉਜਾਗਰ ਕੀਤਾ,ਜਿਸ ਨੇ ਹਿੰਦੂਆਂ, ਮੁਸਲਮਾਨਾਂ, ਸਿੱਖਾਂ ਅਤੇ ਈਸਾਈਆਂ ਨੂੰ ਬਰਾਬਰ ਅਧਿਕਾਰ ਦੇ ਮੁੱਖ ਅਹੁਦਿਆਂ ‘ਤੇ ਬਿਠਾਇਆ।ਡਾ. ਬਰਾੜ ਨੇ ਮਹਾਰਾਜਾ ਰਣਜੀਤ ਸਿੰਘ ਦੇ ਨਾਮ ‘ਤੇ ਮਾਲਵਾ ਖੇਤਰ ਵਿੱਚ ਇੱਕ ਯੂਨੀਵਰਸਿਟੀ ਸਥਾਪਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ,ਇਸ ਮਹਾਨ ਸ਼ਾਸਕ ਦੇ ਮੁੱਲਾਂ ਅਤੇ ਆਦਰਸ਼ਾਂ ਨੂੰ ਸੁਰੱਖਿਅਤ ਰੱਖਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ।ਰਾਵੀ ਦਰਿਆ ਦੇ ਕੰਢੇ ਲਾਹੌਰ ਕਿਲ੍ਹੇ ਦੇ ਨੇੜੇ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧੀ (ਸਮਾਰਕ) ਉਨ੍ਹਾਂ ਦੀ ਸਥਾਈ ਵਿਰਾਸਤ ਅਤੇ ਅਗਵਾਈ ਦੀ ਅੱਜ ਭੀ ਪ੍ਰਤੀਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

0

👉ਤਨਵੀਰ ਗਿੱਲ ਤੋਂ ਵੀ ਹੋਵੇਗੀ ਪੁਛਗਿਛ, ਸਾਬਕਾ ਡੀਜੀਪੀ ਤੇ ਈਡੀ ਦੇ ਵਧੀਕ ਡਾਇਰੈਕਟਰ ਵੀ ਪਹਿਲਾਂ ਦੇ ਚੁੱਕੇ ਹਨ ਬਿਆਨ
bikram majithia case; ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵਿਚ ਨਸ਼ਾ ਤਸਕਰੀ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਅਤੇ ਹੁਣ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ  Fazilka police ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਢਹਿ ਢੇਰੀ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸਿਧਾਰਧ ਚੱਟੋਪਾਧਿਆਏ ਅਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਵਧੀਕ ਡਾਇਰੈਕਟਰ ਨਿਰੰਜਣ ਸਿੰਘ ਵੱਲੋਂ ਮਜੀਠਿਆ ਕੇਸ ਵਿਚ ਆਪਣੇ ਵੱਲੋਂ ਕੀਤੀ ਪੜਤਾਲ ਦੇ ਤੱਥ ਵਿਜੀਲੈਂਸ ਨਾਲ ਸਾਂਝੇ ਕਰਨ ਤੋਂ ਬਾਅਦ ਅੱਜ ਐਤਵਾਰ ਨੂੰ ਟਕਸਾਲੀ ਆਗੂ ਰਤਨ ਸਿੰਘ ਅਜਨਾਲਾ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਆਪਣੇ ਬਿਆਨ ਦਰਜ਼ ਕਰਵਾਏ। ਬੋਨੀ ਅਜਨਾਲਾ ਨੇ ਅਕਾਲੀ ਸਰਕਾਰ ਦੌਰਾਨ ਹੀ ਸਾਲ 2013 ਵਿਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਥਿਤ ਤੌਰ ‘ਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਡੀਓ ਲੈਟਰ ਵੀ ਲਿਖਿਆ ਸੀ।

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਪ੍ਰੰਤੂ ਉਸਦੀ ਕੋਈ ਸੁਣਵਾਈ ਨਹੀਂ ਹੋਈ ਤੇ ਅਖੀਰ ਉਸਨੂੰ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਜਾਣਾ ਪਿਆ ਸੀ। ਇਸਦੇ ਇਲਾਵਾ ਵਿਜੀਲੈਂਸ ਵੱਲੋਂ ਇਸ ਕੇਸ ਵਿਚ ਬਿਕਰਮ ਮਜੀਠਿਆ ਦੇ ਸਹਿਯੋਗੀ ਰਹੇ ਤਨਵੀਰ ਸਿੰਘ ਗਿੱਲ ਕੋਲੋਂ ਵੀ ਪੁਛਗਿਛ ਕੀਤੀ ਜਾਵੇਗੀ। ਜਦਕਿ ਚਰਚਾ ਇਹ ਵੀ ਹੈ ਕਿ ਨਸ਼ਾ ਤਸਕਰੀ ਦੇ ਕੇਸਾਂ ਵਿਚ ਸ਼ਾਮਲ ਰਹੇ ਜਗਦੀਸ ਭੋਲਾ ਅਤੇ ਬਿੱਟੂ ਔਲਖ ਕੋਲੋਂ ਵੀ ਇਸ ਮਾਮਲੇ ਵਿਚ ਵਿਜੀਲੈਂਸ ਸਵਾਲ ਜਵਾਬ ਕਰ ਸਕਦੀ ਹੈ। ਦਸਣਾ ਬਣਦਾ ਹੈ ਕਿ ਸਾਲ 2021 ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਤੋਂ ਜਮਾਨਤ ਉਪਰ ਆਏ ਬਿਕਰਮ ਸਿੰਘ ਮਜੀਠਿਆ ਵਿਰੁਧ ਮਾਨ ਸਰਕਾਰ ਪੱਕੇ ਪੈਰੀ ਕਾਰਵਾਈ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੈਸ ਸਿੰਲੈਡਰ ਫ਼ਟਣ ਕਾਰਨ ਘਰ ਦੇ ਮੁਖੀ ਦੀ ਹੋਈ ਮੌ+ਤ, ਪਤਨੀ ਤੇ ਪੁੱਤਰ ਗੰਭੀਰ ਜਖ਼ਮੀ

0

Sangrur News: ਸੰਗਰੂਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਉੱਪਲੀ ਵਿਖੇ ਤੜਕਸਾਰ ਗੈਸ ਸਿੰਲੈਡਰ ਫ਼ਟਣ ਕਾਰਨ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਘਰ ਦੇ ਮੁਖੀ ਦੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਤੇ ਪੁੱਤਰ ਗੰਭੀਰ ਰੂਪ ਵਿਚ ਜਖਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ (55ਸਾਲ) ਵਜੋਂ ਹੋਈ ਹੈ। ਮੁਢਲੀ ਜਾਣਕਾਰੀ ਮੁਤਾਬਕ ਕਰਮਜੀਤ ਦੀ ਪਤਨੀ ਸਵੇਰ ਸਮੇਂ ਰਸੋਈ ਵਿਚ ਚਾਹ ਬਣਾਉਣ ਲਈ ਗਈ ਸੀ।

ਇਹ ਵੀ ਪੜ੍ਹੋ  Lakha Sidhana ਦਾ ਮੁੜ ਪੁਲਿਸ ਨਾਲ ਪਿਆ ਪੰਗਾ, ਅੱਧੀ ਰਾਤ ਨੂੰ ਲਿਆ ਹਿਰਾਸਤ ‘ਚ

ਇਸ ਦੌਰਾਨ ਜਦ ਹੀ ਉਸਨੇ ਚੁੱਲੇ ਨੂੰ ਤੀਲੀ ਲਗਾਈ ਤਾਂ ਇੱਕਦਮ ਸਿੰਲੈਡਰ ਵਿਚ ਵਿਸਫ਼ੋਟ ਹੋ ਗਿਆ। ਜਿਸਦੇ ਕਾਰਨ ਰਸੋਈ ਦੇ ਸਹਿਤ ਨਾਲ ਦੇ ਕਮਰੇ ਦੀ ਵੀ ਛੱਤ ਉੱਡ ਗਈ। ਬਲਾਸਟ ਦੀ ਅਵਾਜ਼ ਸੁਣਦਿਆਂ ਆਸਪਾਸ ਦੇ ਲੋਕ ਇਕੱਠੇ ਹੋਏ ਅਤੇ ਜਖਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਕਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਪ੍ਰਵਾਰ ਕਾਫ਼ੀ ਗਰੀਬ ਦਸਿਆ ਜਾ ਰਿਹਾ, ਜੋਕਿ ਮਿਹਨਤ ਮਜਦੂਰੀ ਕਰਕੇ ਆਪਣਾ ਪੇਟ ਪਾਲਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Fazilka police ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਢਹਿ ਢੇਰੀ

0

👉ਨਸ਼ਾ ਤਸਕਰੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਐਸ.ਐਸ.ਪੀ ਫਾਜ਼ਿਲਕਾ।
Fazilka News:ਗੌਰਵ ਯਾਦਵ,ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ,ਹਰਮਨਬੀਰ ਸਿੰਘ ਗਿੱਲ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਅਤੇ ਗੁਰਮੀਤ ਸਿੰਘ, ਸੀਨੀਅਰ ਕਪਤਾਨ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ।ਅੱਜ ਥਾਣਾ ਅਰਨੀਵਾਲਾ ਦੇ ਤਹਿਤ ਆਉਂਦੇ ਪਿੰਡ ਟਾਹਲੀਵਾਲਾ ਬੋਦਲਾ ਵਿੱਚ ਨਸ਼ਾ ਤਸਕਰ ਪ੍ਰਵੀਨ ਰਾਣੀ @ ਰਵੀਨਾ ਵਾਸੀ ਤਾਹਲੀਵਾਲਾ ਬੋਦਲਾ ਦੇ ਘਰ ਨੂੰ ਢਾਹ ਦਿੱਤਾ ਗਿਆ। ਇਹ ਮਹਿਲਾ ਨਸ਼ਾ ਤਸਕਰੀ ਦੇ ਗੈਰਕਾਨੂੰਨੀ ਧੰਦੇ ਵਿੱਚ ਲਗਾਤਾਰ ਸ਼ਾਮਲ ਸੀ ਅਤੇ ਉਸ ਵਿਰੁੱਧ ਪਹਿਲਾਂ ਹੀ ਮਾਮਲੇ ਦਰਜ ਹਨ

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਪ੍ਰਵੀਨ ਰਾਣੀ ਨੇ ਗੈਰਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਅਤੇ ਚੋਰੀ ਦਾ ਸਮਾਨ ਰੱਖਣ ਜਿਹੇ ਗੰਭੀਰ ਅਪਰਾਧ ਕੀਤੇ ਹਨ। ਸਿਵਲ ਪ੍ਰਸ਼ਾਸਨ ਵੱਲੋਂ ਮੰਗ ਕੀਤੀ ਜਾਣ ਉਪਰੰਤ, ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਨਜਾਇਜ਼ ਢੰਗ ਨਾਲ ਬਣੇ ਹੋਏ ਉਸ ਦੇ ਘਰ ਨੂੰ ਢਾਹਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ।ਐਸ.ਐਸ.ਪੀ.ਗੁਰਮੀਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਜੰਗ ਅਜੇ ਠਹਿਰੀ ਨਹੀਂ। ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਢਹਿ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲ ਰਹੀ ਜੰਗ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨਾ ਹੀ ਨਹੀਂ, ਸਗੋਂ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਵੀ ਨਵੀਂ ਜ਼ਿੰਦਗੀ ਦੇਣ ਲਈ ਉਨ੍ਹਾਂ ਨੂੰ ਨਸ਼ਾ ਛੁਡਾਉ ਕੇਂਦਰਾਂ ‘ਚ ਭਰਤੀ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

ਉਨ੍ਹਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ।ਫਾਜ਼ਿਲਕਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੀ ਇਸ ਯੁੱਧ ਵਿੱਚ ਸਾਡਾ ਸਾਥ ਦੇਣ। ਜੇਕਰ ਤੁਹਾਡੇ ਆਸ-ਪਾਸ ਕਿਸੇ ਵੀ ਵਿਅਕਤੀ ਵੱਲੋਂ ਨਸ਼ਾ ਵੇਚਣ ਜਾਂ ਖਰੀਦਣ ਦੀ ਗਤੀਵਿਧੀ ਦਿਖਾਈ ਦਿੰਦੀ ਹੈ, ਤਾਂ ਤੁਰੰਤ ਸੂਚਨਾ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ Safe Punjab ਚੈਟਬੋਟ ਨੰਬਰ 97791-00200 ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਂਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਮ ਆਦਮੀ ਕਲੀਨਿਕਾਂ ਦੀਆਂ ਸਿਹਤ ਸੇਵਾਵਾਂ ‘ਚ ਹੋਰ ਹੋਵੇਗਾ ਵਾਧਾ-ਡਿਪਟੀ ਕਮਿਸ਼ਨਰ

0

👉ਆਮ ਆਦਮੀ ਕਲੀਨਿਕਾਂ ਵਿਚੇ 100 ਕਿਸਮ ਦੀਆਂ ਦਵਾਈਆਂ ਤੇ 40 ਪ੍ਰਕਾਰ ਦੇ ਟੈਸਟ ਉਪਲੱਬਧ
👉ਮੈਡੀਕਲ ਅਫ਼ਸਰਾਂ ਦੀ ਟਰੇਨਿੰਗ ਹੋਈ
Mansa News:ਆਮ ਆਦਮੀ ਕਲੀਨਿਕਾਂ ਵਿਖੇ ਮੁੱਢਲੀਆਂ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਲਈ ਅਤੇ ਸਿਹਤ ਸੁਵਿਧਾਵਾਂ ਨੂੰ ਜ਼ਮੀਨੀ ਪੱਧਰ ‘ਤੇ ਮੁਹੱਈਆ ਕਰਾਉਣ ਦੇ ਮਕਸਦ ਨਾਲ ਜ਼ਿਲ੍ਹਾ ਮਾਨਸਾ ਦੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਆਈ.ਏ.ਐਸ.ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹਈਆ ਕਰਾਉਣ ਦੇ ਮਕਸਦ ਨਾਲ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਲੜੀ ਦੇ ਤਹਿਤ ਆਮ ਆਦਮੀ ਕਲੀਨਿਕਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਕਿਉਕਿ ਜ਼ਿਆਦਾਤਰ ਲੋਕ ਇੰਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ‘ਤੇ ਨਿਰਭਰ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਕਲੀਨਕਾਂ ‘ਤੇ ਮਿਲਣ ਵਾਲੀਆਂ ਸਹੂਲਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਘਰ ਦੇ ਨੇੜੇ ਹੀ ਮਿਲ ਸਕਣ।

ਇਹ ਵੀ ਪੜ੍ਹੋ  ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

ਉਨ੍ਹਾਂ ਡਾਕਟਰਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਵੀ ਕਿਹਾ।ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਪਹਿਲਾਂ 100 ਕਿਸਮ ਦੀਆਂ ਦਵਾਈਆਂ ਅਤੇ 40 ਕਿਸਮ ਦੇ ਲੈਬ ਟੈਸਟ ਮੁਹਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ 15 ਦਿਨ ਪਹਿਲਾਂ ਵੀ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਇੱਕ ਟ੍ਰੇਨਿੰਗ ਦਿੱਤੀ ਗਈ ਸੀ।ਇਸੇ ਲੜੀ ਤਹਿਤ ਅੱਜ ਦੇ ਟ੍ਰੇਨਿੰਗ ਸੈਸ਼ਨ ਦੌਰਾਨ ਸਿਵਲ ਸਰਜਨ ਨੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਤਨਦੇਹੀ, ਇਮਾਨਦਾਰੀ ਅਤੇ ਆਪਣਾ ਫਰਜ਼ ਸਮਝ ਕੇ ਸੇਵਾ ਕਰਨ ਕਰਨ ਲਈ ਕਿਹਾ ਤਾਂ ਜੋ ਉੱਥੇ ਆਉਣ ਵਾਲੇ ਮਰੀਜ਼ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੰਜਾਬ ਸਰਕਾਰ ਦੇ ਸਰਕਾਰੀ ਹਸਪਤਾਲਾਂ ਦੇ ਮਾਣ ਸਨਮਾਨ ਵਿੱਚ ਵਾਧਾ ਹੋਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਵਧ ਤੋਂ ਵਧ ਸਿਹਤ ਸਹੂਲਤਾਂ ਘਰ ਦੇ ਨੇੜੇ ਹੀ ਮਿਲਣ।

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਇਸ ਵਿਚ ਆਮ ਆਦਮੀ ਕਲੀਨਕਾਂ ਦੀ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਗੈਰ ਸੰਚਾਰੀ ਬਿਮਾਰੀਆਂ,ਹਲਕਾਅ, ਦਰਮਿਆਨੇ ਅਤੇ ਗੰਭੀਰ ਕੁਪੋਸ਼ਣ ਅਤੇ ਹੋਰ ਕਈ ਬਿਮਾਰੀਆਂ ਸਬੰਧੀ ਵਿਸਥਾਰ ਵਿੱਚ ਟੈਕਨੀਕਲ ਡਾਕਟਰਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਤਾਂ ਜੋ ਇੰਨ੍ਹਾਂ ਬਿਮਾਰੀਆਂ ਸਬੰਧੀ ਇੰਨ੍ਹਾਂ ਕਲੀਨਿਕਾਂ ‘ਤੇ ਮਰੀਜ਼ਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਸਕਣ।ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਪਰਵਿਸ਼ ਜਿੰਦਲ ਬੱਚਿਆਂ ਦੇ ਮਾਹਿਰ, ਡਾ. ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫਸਰ ਸਰਦੂਲਗੜ੍ਹ,ਡਾ. ਪ੍ਰਵੀਨ ਜਨਰਲ ਸਰਜਨ ਨੇ ਆਪਣੇ ਆਪਣੇ ਵਿਸ਼ੇ ‘ਤੇ ਸਾਰੇ ਡਾਕਟਰਾਂ ਨੂੰ ਟ੍ਰੇਨਿੰਗ ਦਿੱਤੀ,ਇਸ ਤੋਂ ਇਲਾਵਾ ਇਸ ਮੌਕੇ ਜ਼ਿਲਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਡਾ. ਗੁਰਪਿਆਰ ਸਿੰਘ ਆਮ ਆਦਮੀ ਕਲੀਨਿਕ ਰੰਗੜਿਆਲ, ਡਾ. ਧੀਰਜ ਜੈਨ ਆਮ ਆਦਮੀ ਕਲੀਨਿਕ ਬੋਹਾ ਤੋਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

0

👉54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਅਹਿਮ ਪ੍ਰਾਜੈਕਟ 18 ਮਹੀਨਿਆਂ ਵਿੱਚ ਹੋਵੇਗਾ ਪੂਰਾ
👉ਰੇਲਵੇ ਦੀ ਐਨ.ਓ.ਸੀ. ਵਿੱਚ ਦੇਰੀ ਕਾਰਨ ਪ੍ਰਾਜੈਕਟ ਲਟਕਿਆ
Chandigarh News:ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਆਰ.ਓ.ਬੀ. ਲੈਵਲ ਕਰਾਸਿੰਗ (ਫਾਟਕ) ਨੰਬਰ 62ਏ ‘ਤੇ ਬਣਾਇਆ ਜਾਵੇਗਾ ਅਤੇ ਮਾਲਵਾ ਖੇਤਰ ਦੇ ਲੋਕਾਂ, ਖਾਸ ਕਰ ਕੇ ਧੂਰੀ ਹਿੱਸੇ ਦੇ ਵਸਨੀਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ ₹54.76 ਕਰੋੜ ਹੈ, ਜਿਸ ਦਾ ਪੂਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ ਕਿ ਪ੍ਰਾਜੈਕਟ ਲਈ ਮੁੱਢਲਾ ਕੰਮ 2024 ਵਿੱਚ ਸ਼ੁਰੂ ਹੋਇਆ ਸੀ ਪਰ ਮਾਰਚ 2025 ਵਿੱਚ ਰੇਲਵੇ ਦੀ ਮਨਜ਼ੂਰੀ/ਐਨ.ਓ.ਸੀ. ਕਾਰਨ ਕੰਮ ਵਿੱਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਦੀ ਪੂਰੀ ਸਿਰੜ ਨਾਲ ਪੈਰਵੀ ਕੀਤੀ ਹੈ ਅਤੇ ਰੇਲਵੇ ਅਧਿਕਾਰੀਆਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋਣ ਦੇ ਨਾਲ ਪ੍ਰਾਜੈਕਟ ‘ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੇ ਦ੍ਰਿੜ੍ਹ ਯਤਨਾਂ ਸਦਕਾ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੋਈ ਹੈ ਅਤੇ ਇਹ ਪ੍ਰਾਜੈਕਟ ਇਸੇ ਦਾ ਪ੍ਰਤੀਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911665