Saturday, May 23, 2026
Home Blog Page 633

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

0

👉54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਅਹਿਮ ਪ੍ਰਾਜੈਕਟ 18 ਮਹੀਨਿਆਂ ਵਿੱਚ ਹੋਵੇਗਾ ਪੂਰਾ
👉ਰੇਲਵੇ ਦੀ ਐਨ.ਓ.ਸੀ. ਵਿੱਚ ਦੇਰੀ ਕਾਰਨ ਪ੍ਰਾਜੈਕਟ ਲਟਕਿਆ
Chandigarh News:ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਆਰ.ਓ.ਬੀ. ਲੈਵਲ ਕਰਾਸਿੰਗ (ਫਾਟਕ) ਨੰਬਰ 62ਏ ‘ਤੇ ਬਣਾਇਆ ਜਾਵੇਗਾ ਅਤੇ ਮਾਲਵਾ ਖੇਤਰ ਦੇ ਲੋਕਾਂ, ਖਾਸ ਕਰ ਕੇ ਧੂਰੀ ਹਿੱਸੇ ਦੇ ਵਸਨੀਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ ₹54.76 ਕਰੋੜ ਹੈ, ਜਿਸ ਦਾ ਪੂਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ ਕਿ ਪ੍ਰਾਜੈਕਟ ਲਈ ਮੁੱਢਲਾ ਕੰਮ 2024 ਵਿੱਚ ਸ਼ੁਰੂ ਹੋਇਆ ਸੀ ਪਰ ਮਾਰਚ 2025 ਵਿੱਚ ਰੇਲਵੇ ਦੀ ਮਨਜ਼ੂਰੀ/ਐਨ.ਓ.ਸੀ. ਕਾਰਨ ਕੰਮ ਵਿੱਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਦੀ ਪੂਰੀ ਸਿਰੜ ਨਾਲ ਪੈਰਵੀ ਕੀਤੀ ਹੈ ਅਤੇ ਰੇਲਵੇ ਅਧਿਕਾਰੀਆਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋਣ ਦੇ ਨਾਲ ਪ੍ਰਾਜੈਕਟ ‘ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੇ ਦ੍ਰਿੜ੍ਹ ਯਤਨਾਂ ਸਦਕਾ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੋਈ ਹੈ ਅਤੇ ਇਹ ਪ੍ਰਾਜੈਕਟ ਇਸੇ ਦਾ ਪ੍ਰਤੀਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਤੀਬਾੜੀ ਮੰਤਰੀ ਦੇ ਹੁਕਮਾਂ ਤਹਿਤ ਉੱਡਣ ਦਸਤੇ ਵੱਲੋਂ ਡੀਲਰਾਂ ਦੀ ਅਚਨਚੇਤ ਚੈਕਿੰਗ

0

Muktsar News:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ  ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਦੀ ਪਾਲਣਾ ਤਹਿਤ ਡਾਇਰੈਕਟਰ ਖੇਤੀਬਾੜੀ ਵਿਭਾਗ  ਜਸਵੰਤ ਸਿੰਘ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਉੱਡਣ ਦਸਤੇ ਟੀਮਾਂ ਵੱਲੋਂ ਅਚਾਨਕ ਜ਼ਿਲ੍ਹੇ ਦੇ ਖਾਦ ਅਤੇ ਦਵਾਈਆਂ ਦੇ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਅਤੇ ਸ਼ੱਕੀ ਖੇਤੀ ਵਸਤਾਂ ਦੇ ਚਾਰ ਸੈਂਪਲ ਵੀ ਭਰੇ। ਇਸ ਦੌਰਾਨ ਮੰਡੀ ਲੱਖੇਵਾਲੀ, ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ‘ਚ ਚੈਕਿੰਗ ਕਰਦਿਆਂ ਪਤਾ ਲੱਗਾ ਕਿ ਡੀਲਰਾਂ ਵੱਲੋਂ ਨਿਯਮਾਂ ਅਨੁਸਾਰ ਕਾਰੋਬਾਰ ਕਰਨ ਵਿੱਚ ਕਾਫੀ ਕੁਤਾਹੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਟੀਮ ‘ਚ ਹਾਜ਼ਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ, ਡਾ. ਜਸ਼ਨਪ੍ਰੀਤ ਸਿੰਘ ਬਰਾੜ, ਡਾ. ਸੁਖਜਿੰਦਰ ਸਿੰਘ ਅਤੇ ਸਹਾਇਕ ਸਟਾਫ ਦੀ ਹਾਜ਼ਰੀ ‘ਚ ਦੱਸਿਆ ਪੰਜਾਬ ਸਰਕਾਰ ਕਿਸਾਨਾਂ ਤੱਕ ਗੁਣਵੱਤਾ ਭਰਪੂਰ ਸਮੇਂ ਸਿਰ ਅਤੇ ਸਹੀ ਕੀਮਤ ‘ਤੇ ਖੇਤੀ ਵਸਤਾਂ ਸਪਲਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਡਾ. ਗਿੱਲ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹਨਾਂ ਨੇ ਜੇਕਰ ਅਜੇ ਵੀ ਕਿਸੇ ਕਿਸਮ ਦੀ ਅਣਗਹਿਲੀ ਜਾਂ ਕਿਸਾਨਾਂ ਨੂੰ ਪਰੇਸ਼ਾਨੀ ਦਿੱਤੀ ਤਾਂ ਉਹਨਾਂ ਖਿਲਾਫ ਤੁਰੰਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਵਜ੍ਹਾ ਖਾਦਾਂ ਅਤੇ ਦਵਾਈਆਂ ਦਾ ਇਸਤੇਮਾਲ ਕਰਕੇ ਆਪਣੇ ਖੇਤੀ ਖਰਚੇ ਨਾ ਵਧਾਉਣ ਸਗੋਂ, ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਖਾਦਾਂ, ਦਵਾਈਆਂ ਦੀ ਵਰਤੋਂ ਕਰਨ।ਕਿਸੇ ਕਿਸਮ ਦੀ ਸਲਾਹ ਲਈ ਕਿਸਾਨ ਹੈਲਪ ਡੈਸਕ ਨੰਬਰ 98781-66287 ‘ਤੇ ਸੰਪਰਕ ਕਰਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

0

Punjab News: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਹਲਕੇ ਤੋਂ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਨੋਟਿਸ ਦੇ ਮੁਤਾਬਿਕ ਸ੍ਰੀ ਕੁੰਵਰ ਪ੍ਰਤਾਪ ਨੂੰ ਪੰਜ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਰਕਾਰ ਦੀ ਲਗਾਤਾਰ ਨੁਕਤਾਚੀਨੀ ਕਰਦੇ ਆ ਰਹੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਹੁਣ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਸਰਕਾਰ ਵੱਲੋਂ ਕੀਤੀ ਕਾਰਵਾਈ ‘ਤੇ ਵੀ ਉਗਲਾਂ ਉਠਾਈਆਂ ਸਨ।

ਇਹ ਵੀ ਪੜ੍ਹੋ  ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

ਉਹਨਾਂ ਇਸ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਅਸਿੱਧੇ ਢੰਗ ਨਾਲ ਮਜੀਠੀਆ ਦੀ ਹਮਾਇਤ ਕੀਤੀ ਸੀ। ਗੌਰਤਲਬ ਹੈ ਕਿ ਪੰਜਾਬ ਪੁਲਿਸ ਦੇ ਵਿੱਚ ਆਈਜੀ ਦਾ ਅਹੁਦਾ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰਨ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਤੋਂ ਪਹਿਲਾਂ ਆਪਣੀ ਪੁਲਿਸ ਸੇਵਾ ਦੌਰਾਨ ਪੰਜਾਬ ਦੇ ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ। ਪਰ ਹੁਣ ਉਹ ਆਪਣੀ ਹੀ ਸਰਕਾਰ ਦੇ ਵਿੱਚ ਇਸ ਰਿਪੋਰਟ ਉੱਪਰ ਕੋਈ ਕਾਰਵਾਈ ਨਾ ਹੋਣ ਦੇ ਚੱਲਦੇ ਰੋਸ਼ ਜਾਹਰ ਕਰਦੇ ਆ ਰਹੇ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਉਹਨਾਂ ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨੇ ਉੱਤੇ ਲਿਆ ਹੋਇਆ ਸੀ। ਜਿਸ ਦੇ ਚਲਦੇ ਪਾਰਟੀ ਨੇ ਉਹਨਾਂ ਵਿਰੁੱਧ ਇਹ ਵੱਡੀ ਕਾਰਵਾਈ ਕੀਤੀ ਹੈ। ਉਧਰ ਪਾਰਟੀ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਬਾਣੀ ਦੀ ਇੱਕ ਤੁੱਕ ਪਾ ਕੇ ਇਸ ਦਾ ਜਵਾਬ ਦੇਣ ਦੀ ਵੀ ਕੋਸ਼ਿਸ਼ ਕੀਤੀ ਹੈ। ਵਿਰੋਧੀ ਪਾਰਟੀਆਂ ਨੇ ਵੀ ਕੁੰਵਰ ਵਿਜੇ ਪ੍ਰਤਾਪ ਦੀ ਮੁਅੱਤਲੀ ਉੱਤੇ ਸਵਾਲ ਖੜੇ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

0

👉ਵਿੱਤੀ ਸਾਲ 2025-26 ਲਈ ਸਕੀਮ ਅਧੀਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ; 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ
Chandigarh News:ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਇਹ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਲਿਜਾਣ ਵਿੱਚ ਸਹਾਈ ਸਿੱਧ ਹੋਵੇਗਾ।ਡਾ ਬਲਜੀਤ ਕੌਰ ਨੇ ਕਿਹਾ ਕਿ ਪਿੱਛਲੇ ਵਿੱਤੀ ਸਾਲ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਸੀ ਅਤੇ ਰਾਜ ਸਰਕਾਰ ਦੇ ਹਿੱਸੇ ਵੱਜੋ 266.57 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਗਈ ਸੀ।ਡਾ ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਪਾਸੋਂ ਆਨ-ਲਾਈਨ ਐਪਲੀਕੇਸ਼ਨਾਂ ਪ੍ਰਾਪਤ ਕਰਨ ਲਈ ਜਲਦ ਹੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਕੀਮ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਧੀਨ ਲਾਭ ਦੇ ਕੇ ਯਤਨ ਕਰ ਰਹੀ ਹੈ ਕਿ ਇਹ ਬੱਚੇ ਪੜ ਲਿਖਕੇ ਆਤਮ-ਨਿਰਭਰ ਹੋ ਜਾਣ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਉਨ੍ਹਾਂ ਨੇ ਕਿਹਾ ਕਿ ਅਸੀ ਚਾਹੁੰਦੇ ਹਾਂ ਕਿ ਜਿਸ ਵਰਗ ਨਾਲ ਸਦੀਆਂ ਤੋਂ ਵਿਤਕਰਾ ਹੋ ਰਿਹਾ ਸੀ ਉਸ ਵਰਗ ਦਾ ਯੋਗ ਬੱਚਾ ਆਰਥਿਕਤਾ ਦੇ ਅਭਾਵ ਕਾਰਣ ਵਿਦਿਆ ਤੋਂ ਵਾਝਾਂ ਨਾ ਰਹਿ ਜਾਵੇ।ਡਾ.ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕੀਮ ਅਧੀਨ ਹਜ਼ਾਰਾਂ ਐਸ.ਸੀ. ਵਿਦਿਆਰਥੀਆਂ ਨੇ ਉੱਚ ਸਿੱਖਿਆ ਪੂਰੀ ਕਰਕੇ ਅੱਜ ਵੱਧੀਆਂ ਅਹੁਦਿਆਂ ‘ਤੇ ਨੌਕਰੀਆਂ, ਸਰਕਾਰੀ ਸੇਵਾਵਾਂ ਅਤੇ ਆਪਣਾ ਵਪਾਰ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਵਿਦਿਆਰਥੀਆਂ ਨੂੰ ਕੇਵਲ ਆਰਥਿਕ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਉੱਜ਼ਵਲ ਬਣਾਉਣ ਦਾ ਇੱਕ ਮਜ਼ਬੂਤ ਪਲੇਟਫਾਰਮ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਦਾ ਲਾਭ ਹਰ ਉਸ ਯੋਗ ਵਿਦਿਆਰਥੀ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ ਜਿਸ ਨੂੰ ਇਸ ਸਕੀਮ ਦੀ ਅਸਲ ਜਰੂਰਤ ਹੈ। ਉਨ੍ਹਾਂ ਨੇ ਇਸ ਗੱਲ ਵੱਲ ਵੀ ਜ਼ੋਰ ਦਿੱਤਾ ਕਿ ਸਕੀਮ ਨੂੰ ਪੂਰੀ ਪਾਰਦਰਸ਼ਤਾ, ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

0

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ
Chandigarh News:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਜਸਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ‘ਚ ਜਤਾਏ ਗਏ ਵਿਸ਼ਵਾਸ ‘ਤੇ ਖਰੇ ਉਤਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਤੱਕ ਸੁਚਾਰੂ ਢੰਗ ਨਾਲ ਪਹੁੰਚਣ ਕਿਉਂਕਿ ਉਹ ਖਰੀਦ ਪ੍ਰਕਿਰਿਆਵਾਂ ਦਾ ਮੁੱਖ ਹਿੱਸਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਸੇਖੋਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਸੈਂਟਰਲ ਐਕਟ 20 ਆਫ 2013), 2013 ਦੀ ਧਾਰਾ 16 ਤਹਿਤ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਠਿੰਡਾ ਦੀ ਅਜੀਤ ਰੋਡ ‘ਤੇ ਸਥਿਤ ਇਮੀਗ੍ਰੇਸ਼ਨ ਸੈਂਟਰ ਦੀਆਂ ਦੋ ਮਹਿਲਾ ਏਜੰਟਾਂ ਵਿਰੁਧ ਪਰਚਾ ਦਰਜ਼

0

Bathinda News: ਪੂਰੇ ਪੰਜਾਬ ਦੇ ਵਿਚ ਆਈਲੇਟਸ ਹੱਬ ਵਜੋਂ ਉੱਭਰੇ ਬਠਿੰਡਾ ਸ਼ਹਿਰ ਦੀ ਅਜੀਤ ਰੋਡ ‘ਤੇ ਚੱਲ ਰਹੇ ਇੱਕ ਇਮੀਗਰੇਸ਼ਨ ਸੈਂਟਰ ਦੀਆਂ ਦੋ ਮਹਿਲਾ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਂ ‘ਤੇ ਅੱਧੀ ਦਰਜ਼ਨ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ਵਿਚ ਬਠਿੰਡਾ ਦੀ ਥਾਣਾ ਸਿਵਲ ਲਾਈਨ ਪੁਲਿਸ ਨੇ ਧੋਖਾਧੜੀ ਦਾ ਪਰਚਾ ਦਰਜ਼ ਕੀਤਾ ਹੈ। ਗਲੀ ਨੰਬਰ 17 ਨਜਦੀਕ ਸਥਿਤ ਰਿੱਚ ਫ਼ੀਲਡ ਇਮੀਗ੍ਰੇਸ਼ਨ ਦੀ ਹੈੱਡ ਗਗਨਦੀਪ ਕੌਰ ਅਤੇ ਰਿਸੈਪਸ਼ਨਿਸਟ ਗੁਰਪ੍ਰੀਤ ਕੌਰ ਵਿਰੁਧ ਕੀਤੀ ਪੜਤਾਲ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਇੰਨ੍ਹਾਂ ਦਾ ਇਮੀਗ੍ਰੇਸ਼ਨ ਸੈਂਟਰ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਰਜਿਸਟਰਡ ਹੀ ਨਹੀਂ ਸੀ ਪਰ ਇਸਦੇ ਬਾਵਜੂਦ ਮੁਲਜਮ ਮਹਿਲਾਵਾਂ ਨੇ ਫੇਸਬੁੱਕ ‘ਤੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਵੱਖ-ਵੱਖ ਯੂਰਪੀ ਦੇਸ਼ਾਂ ਵਿਚ ਵਰਕ ਵੀਜਾ ਦਿਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਬਠਿੰਡਾ ਜੇਲ੍ਹ ’ਚ ਹਵਾਲਾਤੀ ਦੀ ਮੌ+ਤ ਤੋਂ ਬਾਅਦ ਥਾਣੇਦਾਰ ਵੱਲੋਂ ਕਥਿਤ ਰਿਸ਼ਵਤ ਲੈਣ ਦੀ ਗੱਲ ਨਿਕਲੀ ਬਾਹਰ, ਐਸਪੀ ਵੱਲੋਂ ਜਾਂਚ ਸ਼ੁਰੂ

ਜਿਸਤੋਂ ਬਾਅਦ ਇੰਨ੍ਹਾਂ ਕੋਲ ਆਏ ਲੋਕਾਂ ਤੋਂ ਵੱਖ-ਵੱਖ ਯੂਰਪੀ ਦੇਸ਼ਾਂ ਦੇ ਵੀਜੇ ਲਗਵਾਉਣ ਦਾ ਝਾਂਸਾ ਦੇ ਕੇ ਉਹਨਾਂ ਦੇ ਅਸਲ ਪਾਸਪੋਰਟ, ਪਾਸਪੋਰਟਾਂ ਦੀਆਂ ਫੋਟੋ ਕਾਪੀਆਂ, ਪੜਾਈ ਦੇ ਦਸਤਾਵੇਜ ਅਤੇ ਬਿਨਾਂ ਰਸੀਦ ਦਿੱਤਿਆਂ ਨਗਦ ਪੈਸੇ ਹਾਸਲ ਕਰਕੇ ਅਪ੍ਰੈਲ 2025 ਵਿਚ ਆਪਣਾ ਇਮੀਗ੍ਰੇਸ਼ਨ ਸੈਂਟਰ ਬੰਦ ਕਰ ਦਿੱਤਾ ਤੇ ਨਾਲ ਹੀ ਆਪਣੇ ਮੋਬਾਇਲ ਫੋਨ ਵੀ ਬੰਦ ਕਰ ਲਏ। ਇਸ ਸਬੰਧ ਵਿਚ ਪੁਲਿਸ ਕੋਲ ਵਰਿੰਦਰ ਜੱਖੂ ਤੇ ਅਕਾਸ਼ਦੀਪ ਜੱਖੂ ਅਤੇ ਪ੍ਰਮੋਦ ਕੁਮਾਰ ਸਹਿਤ ਕਈ ਹੋਰਨਾਂ ਨੇ ਸਿਕਾਇਤ ਕੀਤੀ ਸੀ। ਪੜਤਾਲ ਤੋਂ ਬਾਅਦ ਪੁਲਿਸ ਨੇ ਪਰਚਾ ਦਰਜ਼ ਕਰਕੇ ਇੰਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Gangster Jaggu Bhagwanpuia ਦੀ ਮਾਤਾ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ

👉ਅੰਤਿਮ ਸੰਸਕਾਰ ਮੌਕੇ ਜੱਗੂ ਭਗਵਾਨਪੁਰੀਆ ਦੇ ਆਉਣ ਬਾਰੇ ਹਾਲੇ ਤੱਕ ਨਹੀਂ ਕੋਈ ਜਾਣਕਾਰੀ
Batala News: ਵੀਰਵਾਰ ਦੀ ਰਾਤ ਕਰੀਬ ਸਵਾ 9 ਵਜੇਂ ਪੰਜਾਬ ਦੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਅਤੇ ਉਸਦੇ ਨਾਲ ਮੌਜੂਦ ਨੌਜਵਾਨ ਕਰਨਵੀਰ ਸਿੰਘ ਦੇ ਬਟਾਲਾ ਵਿਚ ਹੋਏ ਕਤਲ ਤੋਂ ਬਾਅਦ ਅੱਜ ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਾਲਾਂਕਿ ਅੰਤਿਮ ਸੰਸਕਾਰ ਮੌਕੇ ਜੱਗੂ ਭਗਵਾਨਪੁਰੀਆ ਦੇ ਆਉਣ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ Lakha Sidhana ਦਾ ਮੁੜ ਪੁਲਿਸ ਨਾਲ ਪਿਆ ਪੰਗਾ, ਅੱਧੀ ਰਾਤ ਨੂੰ ਲਿਆ ਹਿਰਾਸਤ ‘ਚ

ਮਾਤਾ ਹਰਜੀਤ ਕੌਰ ਦੀ ਮ੍ਰਿਤਕ ਦੇਹ ਜੱਦੀ ਪਿੰਡ ਭਗਵਾਨਪੁਰ ਵਿਖੇ ਬੀਤੇ ਕੱਲ ਹੀ ਪੁੱਜ ਗਈ। ਇਸਤੋਂ ਪਹਿਲਾਂ ਦੋਨਾਂ ਲਾਸ਼ਾਂ ਨੂੰ ਪਠਾਨਕੋਟ ਹਾਈਵੇ ‘ਤੇ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ ਸੀ। ਇਸਤੋਂ ਬਾਅਦ ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਪ੍ਰਵਾਰ ਨੂੰ ਧਰਨਾ ਚੁੱਕਣ ਅਤੇ ਸੰਸਕਾਰ ਲਈ ਸਹਿਮਤ ਕੀਤਾ ਅਤੇ ਨਾਲ ਨਾਲ ਹੀ ਵਿਸਵਾਸ਼ ਦਿਵਾਇਆ ਕਿ 15 ਦਿਨਾਂ ਦੇ ਵਿਚ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜਿੰਮੇਵਾਰਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਬਠਿੰਡਾ ਜੇਲ੍ਹ ’ਚ ਹਵਾਲਾਤੀ ਦੀ ਮੌ+ਤ ਤੋਂ ਬਾਅਦ ਥਾਣੇਦਾਰ ਵੱਲੋਂ ਕਥਿਤ ਰਿਸ਼ਵਤ ਲੈਣ ਦੀ ਗੱਲ ਨਿਕਲੀ ਬਾਹਰ, ਐਸਪੀ ਵੱਲੋਂ ਜਾਂਚ ਸ਼ੁਰੂ

ਧਰਨੇ ਦੌਰਾਨ ਜੱਗੂ ਦੀ ਮਾਸੀ, ਜੋਕਿ ਪਿੰਡ ਦੀ ਸਰਪੰਚ ਵੀ ਹੈ ਅਤੇ ਮ੍ਰਿਤਕ ਨੌਜਵਾਨ ਕਰਨਵੀਰ ਦੀ ਭੈਣ ਨੇ ਪੁਲਿਸ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਉਪਰ ਭਰੋਸਾ ਜਤਾਉਂਦਿਆਂ ਉਮੀਦ ਜ਼ਾਹਰ ਕੀਤੀ ਸੀਕਿ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ ਤੇ ਜੇਕਰਅਜਿਹਾ ਨਹੀਂ ਹੋਵੇਗਾ ਤਾਂ ਉਹ ਮੁੜ ਸੰਘਰਸ਼ ਕਰਨਗੇ। ਦਸਣਾ ਬਣਦਾ ਹੈ ਕਿ ਇਸ ਦੋਹਰੇ ਕਤਲ ਦੀ ਜਿੰਮੇਵਾਰੀ ਬੰਬੀਹਾ ਗਰੁੱਪ ਨੇ ਸੋਸਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਈ ਸੀ।

ਇਹ ਵੀ ਪੜ੍ਹੋ ਪੰਜਾਬ ਕਾਡਰ ਦੇ ਪੁਲਿਸ ਅਧਿਕਾਰੀ ਬਣੇ ਦੇਸ ਦੀ ਸਭ ਤੋਂ ‘ਪਾਵਰਫੁੱਲ’ ਖੁਫ਼ੀਆ ਏਜੰਸੀ ਦੇ ਮੁਖੀ

ਹਾਲਾਂਕਿ ਬਾਅਦ ਵਿਚ ਉਨ੍ਹਾਂ ਇੱਕ ਹੋਰ ਪੋਸਟ ਪਾ ਕੇ ਜੱਗੂ ਦੀ ਮਾਤਾ ਹਰਜੀਤ ਕੌਰ ਦੇ ਕਤਲ ਉਪਰ ਦੁੱਖ ਜਤਾਇਆ ਸੀ ਤੇ ਦਸਿਆ ਸੀ ਕਿ ਉਨ੍ਹਾਂ ਦੇ ਨਿਸ਼ਾਨੇ ਉਪਰ ਸਿਰਫ਼ ਕਰਨਵੀਰ ਹੀ ਸੀ ਜਦਕਿ ਹਰਜੀਤ ਕੌਰ ਦੀ ਗਲਤੀ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਜੱਗੂ ਭਗਵਾਨਪੁਰੀਆ ਗਰੁੱਪ ਨੇ ਵੀ ਬਾਅਦ ਵਿਚ ਇੱਕ ਪੋਸਟ ਪਾ ਕੇ ਇਸ ਘਟਨਾ ਉਪਰ ਡੂੰਘਾ ਦੁੱਖ ਜ਼ਾਹਰ ਕਰਦਿਆਂ ਬਦਲਾ ਲੈਣ ਦੀ ਗੱਲ ਆਖੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Lakha Sidhana ਦਾ ਮੁੜ ਪੁਲਿਸ ਨਾਲ ਪਿਆ ਪੰਗਾ, ਅੱਧੀ ਰਾਤ ਨੂੰ ਲਿਆ ਹਿਰਾਸਤ ‘ਚ

0

Barnala News: ਬਠਿੰਡਾ-ਸੰਗਰੂਰ ਮੁੱਖ ਮਾਰਗ ‘ਤੇ ਬੀਤੀ ਦੇਰ ਰਾਤ ਲੱਖਾ ਸਿਧਾਣਾ ਅਤੇ ਪੁਲਿਸ ਮੁਲਾਜਮਾਂ ਵਿਚਕਾਰ ਤਕਰਾਰ ਹੋਣ ਤੋਂ ਬਾਅਦ ਉਸਨੂੰ ਹਿਰਾਸਤ ਵਿਚ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ। ਆਪਣੇ ਸਾਥੀਆਂ ਨਾਲ ਪਿੰਡ ਵੱਲ ਵਾਪਸ ਆ ਰਹੇ ਲੱਖਾ ਸਿਧਾਣਾ ਵੱਲੋਂ ਇਸ ਸਬੰਧ ਵਿਚ ਇੱਕ ਵੀਡੀਓ ਵੀ ਸੋਸਲ ਮੀਡੀਆ ‘ਤੇ ਅੱਪਲੋਡ ਕੀਤੀ ਗਈ ਹੈ, ਜਿਸਦੇ ਵਿਚ ਉਸਦੇ ਵੱਲੋਂ ਕਾਰ ਸਵਾਰ ਦੋ ਪੁਲਿਸ ਮੁਲਾਜਮਾਂ ਉਪਰ ਕਥਿਤ ਤੌਰ ‘ਤੇ ਆਪਣੀ ਗੱਡੀ ‘ਚ ਟੱਕਰ ਮਾਰਨ ਤੇ ਗਾਲਾਂ ਕੱਢਣ ਦੇ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ ਬਠਿੰਡਾ ਜੇਲ੍ਹ ’ਚ ਹਵਾਲਾਤੀ ਦੀ ਮੌ+ਤ ਤੋਂ ਬਾਅਦ ਥਾਣੇਦਾਰ ਵੱਲੋਂ ਕਥਿਤ ਰਿਸ਼ਵਤ ਲੈਣ ਦੀ ਗੱਲ ਨਿਕਲੀ ਬਾਹਰ, ਐਸਪੀ ਵੱਲੋਂ ਜਾਂਚ ਸ਼ੁਰੂ

ਇਸ ਸਾਰੇ ਵਿਵਾਦ ਦੌਰਾਨ ਲੱਖਾ ਸਿਧਾਣਾ ਤੇ ਉਸਦੇ ਸਾਥੀਆਂ ਵੱਲੋਂ ਕਾਰ ਸਵਾਰਾਂ ਦਾ ਪਿੱਛਾ ਕੀਤਾ ਗਿਆ, ਜੋਕਿ ਹੰਡਿਆਇਆ ਪੁਲਿਸ ਚੌਕੀ ਵਿਚ ਦਾਖਲ ਹੋ ਗਏ ਸਨ ਤੇ ਉਸਤੋਂ ਬਾਅਦ ਲੱਖੇ ਹੋਰੀਂ ਵੀ ਪਿੱਛੇ ਚਲੇ ਗਏ। ਵੀਡੀਓ ਵਿਚ ਲੱਖੇ ਨੇ ਦਾਅਵਾ ਕੀਤਾ ਸੀ ਕਿ ਇਹ ਮਾਮਲਾ ਉਨ੍ਹਾਂ ਐਸਐਸਪੀ ਸਹਿਤ ਹੋਰਨਾਂ ਪੁਲਿਸ ਅਧਿਕਾਰੀਆਂ ਦੇ ਵੀ ਧਿਆਨ ਵਿਚ ਲਿਆਂਦਾ ਹੈ। ਉਧਰ, ਪੁਲਿਸ ਮੁਲਾਜਮਾਂ ਨੇ ਲੱਖਾ ਤੇ ਉਸਦੇ ਸਾਥੀ ਉਪਰ ਦੁਰਵਿਵਹਾਰ ਦਾ ਦੋਸ਼ ਲਗਾਇਆ, ਜਿਸਤੋਂ ਬਾਅਦ ਉਸਨੂੰ ਹਿਰਾਸਤ ਵਿਚ ਲੈ ਕੇ ਥਾਣਾ ਸਦਰ ਬਰਨਾਲਾ ਵਿਚ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ ਪੰਜਾਬ ਕਾਡਰ ਦੇ ਪੁਲਿਸ ਅਧਿਕਾਰੀ ਬਣੇ ਦੇਸ ਦੀ ਸਭ ਤੋਂ ‘ਪਾਵਰਫੁੱਲ’ ਖੁਫ਼ੀਆ ਏਜੰਸੀ ਦੇ ਮੁਖੀ

ਹੰਡਿਆਇਆ ਚੌਂਕੀ ਦੇ ਇੰਚਾਰਜ਼ ਥਾਣੇਦਾਰ ਕਰਮਜੀਤ ਸਿੰਘ ਲੱਖੇ ਦੀ ਬੰਦੀ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਉਸਦੇ ਅਤੇ ਉਸਦੇ ਇੱਕ ਸਾਥੀ ਉਪਰ 7/51 ਦੇ ਤਹਿਤ ਕਾਰਵਾਈ ਕੀਤੀ ਗਈ ਹੈ ਤੇ ਅੱਜ ਉਨ੍ਹਾਂ ਨੂੰ ਐਸਡੀਐਮ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਦੇ ਵੱਲੋਂ ਲੱਖਾ ਸਿਧਾਣਾ ਨੂੰ ਦੋ ਸਰਕਾਰੀ ਗੰਨਮੈਂਨ ਵੀ ਮਿਲੇ ਹੋਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

bikram majithia case; ਬਿਕਰਮ ਮਜੀਠਿਆ ਦੇ ਹੱਕ ‘ਚ ਡਟਿਆ ਸੁਖਬੀਰ ਬਾਦਲ, ਕਿਹਾ ਸਰਾਇਆ ਇੰਡਸਟਰੀਜ਼ ਨੂੰ ਵਿਦੇਸ਼ੀ ਫੰਡਿੰਗ ਕਰੋ ਸਾਬਤ

0

bikram majithia case : ਦੋ ਦਿਨ ਪਹਿਲਾਂ ਆਪਣੇ ਨਜਦੀਕੀ ਰਿਸ਼ਤੇਦਾਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਵਿਜੀਲੈਂਸ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ਼ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁੱਲ ਕੇ ਮੈਦਾਨ ਵਿਚ ਨਿੱਤਰ ਆਏ ਹਨ। ਉਨ੍ਹਾਂ ਅੱਜ ਚੰਡੀਗੜ੍ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਸਰਾਇਆ ਇੰਡਸਟਰੀਜ਼ ਵਿਚ ਸਾਲ 2007 ਤੋਂ ਅੱਜ ਤੱਕ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਹੋਣ ਦੇ ਸਬੂਤ ਪੇਸ਼ ਕਰਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਾਇਆ ਇੰਡਸਟਰੀਜ਼ ਨੂੰ ਸਿਰਫ ਮਾਰਚ 2006 (ਅਕਾਲੀ ਦਲ ਦੀ ਸਰਕਾਰ ਬਣਨ ਤੋਂ ਇਕ ਸਾਲ ਪਹਿਲਾਂ) ਉਸ ਵੇਲੇ ਵਿਦੇਸ਼ੀ ਫੰਡਿੰਗ ਮਿਲੀ ਸੀ ਜਦੋਂ ਇਸਨੂੰ ਅਮਰੀਕਾ ਆਧਾਰਿਤ ਕਲੀਅਰ ਵਾਟਰ ਕਾਰਪੋਰੇਸ਼ਨ ਤੋਂ ਕੰਪਨੀ ਦੇ 25 ਫੀਸਦੀ ਸ਼ੇਅਰਾਂ ਬਦਲੇ 35 ਕਰੋੜ ਰੁਪਏ ਮਿਲੇ ਸਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਉਹਨਾਂ ਕਿਹਾ ਕਿ ਮਜੀਠੀਆ 2007 ਵਿਚ ਸਿਆਸਤ ਵਿਚ ਦਾਖਲ ਹੋਏ ਸਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਲੀਅਰਵਾਟਰ ਕਾਰਪੋਰੇਸ਼ਨ ਜਿਸਦੇ ਕਈ ਮੁਲਕਾਂ ਵਿਚ ਦਫਤਰ ਹਨ, ਨੇ ਦੁਨੀਆਂ ਭਰ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। ਉਹਨਾਂ ਕਿਹਾ ਕਿ ਇਸ ਕੰਪਨੀ ਵੱਲੋਂ ਸਰਾਇਆ ਇੰਡਸਟਰੀਜ਼ ਵਿਚ ਕੀਤਾ ਗਿਆ ਸਾਰਾ ਪੈਸੇ ਦਾ ਨਿਵੇਸ਼ ਰਿਜ਼ਰਵ ਬੈਂਕ ਆਫ ਇੰਡੀਆ (ਆਰ ਬੀ ਆਈ) ਅਤੇ ਫੋਰਨ ਇਨਵੈਸਟਮੈਂਟ ਪ੍ਰੋਮੋਸ਼ਨ ਬੋਰਡ (ਐਫ ਆਈ ਪੀ ਬੀ) ਤੋਂ ਪ੍ਰਵਾਨਗੀ ਮਿਲਣ ਮਗਰੋਂ ਐਨ ਬੀ ਐਫ ਸੀ ਰਾਹੀਂ ਕੀਤਾ ਗਿਆ।ਸ: ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਸਰਾਇਆ ਇੰਡਸਟਰੀਜ਼ ਦਾ ਸਾਰਾ ਲੈਣ ਦੇਣ ਹਰ ਸਾਲ ਇਨਕਮ ਟੈਕਸ ਵਿਭਾਗ ਵੱਲੋਂ ਪ੍ਰਵਾਨਗੀ ਪ੍ਰਾਪਤ ਕਰਦਾ ਸੀ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਰਾਇਆ ਇੰਡਸਟਰੀਜ਼ ਵਿਚ 540 ਕਰੋੜ ਰੁਪਏ ਦੇ ਵਿਦੇਸ਼ੀ ਨਿਵੇਸ਼ ਦੀ ਦਲੀਲ ਬੇਤੁਕੀ ਹੈ ਅਤੇ ਇਸਦਾ ਇਕਲੌਤਾ ਮਕਸਦ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨਾ ਹੈ।

ਇਹ ਵੀ ਪੜ੍ਹੋ ਪੰਜਾਬ ਕਾਡਰ ਦੇ ਪੁਲਿਸ ਅਧਿਕਾਰੀ ਬਣੇ ਦੇਸ ਦੀ ਸਭ ਤੋਂ ‘ਪਾਵਰਫੁੱਲ’ ਖੁਫ਼ੀਆ ਏਜੰਸੀ ਦੇ ਮੁਖੀ

ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਸਰਾਇਆ ਇੰਡਸਟਰੀਜ਼ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਹੈ ਜੋ ਪਬਲਿਕ ਲਿਮਟਿਡ ਕੰਪਨੀ ਜਾਂਦੀ ਹੈ ਤੇ ਇਸਦਾ ਬਿਕਰਮ ਸਿੰਘ ਮਜੀਠੀਆ ਨਾਲ ਕੋਈ ਲੈਣ ਦੇਣ ਨਹੀਂ ਤੇ ਉਹਨਾਂ ਨਾਲ ਇਸਨੂੰ ਜੋੜ ਕੇ ਨਹੀਂ ਵੇਖਿਆ ਜਾ ਸਕਦਾ। ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀ ਜੀ ਪੀ ’ਤੇ ਦਬਾਅ ਪਾਇਆ ਕਿ ਉਹ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਕਿਉਂਕਿ ਉਹ ਨਿਰੰਤਰ ਉਹਨਾਂ ਦੇ ਖਿਲਾਫ਼ ਬੋਲ ਰਿਹਾ ਸੀ। ਸ: ਬਾਦਲ ਨੇ ਕਿਹਾ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਕੋਈ ਜਾਂਚ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੇ ਅਜਿਹਾ ਕੇਸ ਦਾਇਰ ਕਰਨ ਤੋਂ ਪਹਿਲਾਂ ਤੈਅ ਨਿਯਮਾਂ ਮੁਤਾਬਕ ਸ: ਮਜੀਠੀਆ ਤੋਂ ਲਿਖਤੀ ਸਵਾਲ ਜਵਾਬ ਕਰਨੇ ਵੀ ਵਾਜਬ ਨਹੀਂ ਸਮਝੇ।ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਵੱਲੋਂ ਸੇਵਾ ਮੁਕਤ ਅਫਸਰਾਂ ਨੂੰ ਮਜੀਠੀਆ ਨੂੰ ਬਦਨਾਮ ਕਰਨ ਵਾਸਤੇ ਵਰਤਣ ਦੀ ਵੀ ਨਿਖੇਧੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਜੇਲ੍ਹ ’ਚ ਹਵਾਲਾਤੀ ਦੀ ਮੌ+ਤ ਤੋਂ ਬਾਅਦ ਥਾਣੇਦਾਰ ਵੱਲੋਂ ਕਥਿਤ ਰਿਸ਼ਵਤ ਲੈਣ ਦੀ ਗੱਲ ਨਿਕਲੀ ਬਾਹਰ, ਐਸਪੀ ਵੱਲੋਂ ਜਾਂਚ ਸ਼ੁਰੂ

0

Bathinda News: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਹਵਾਲਾਤੀ ਦੀ ਬੀਤੇ ਕੱਲ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਤੋਂ ਬਾਅਦ ਇੱਕ ਥਾਣੇਦਾਰ ਵੱਲੋਂ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੀ ਗੱਲ ਬਾਹਰ ਨਿਕਲ ਆਈ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਮਾਮਲਾ ਸਾਹਮਣੇ ਆਉਂਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਮ੍ਰਿਤਕ ਦਾ ਪ੍ਰਵਾਰ ਇਨਸਾਫ਼ ਮਿਲਣ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਾਂ ਕਰਨ ’ਤੇ ਅੜ ਗਿਆ ਹੈ। ਉਂਝ ਹਿਰਾਸਤੀ ਮੌਤ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਵੀ ਨਿਆਇਕ ਜਾਂਚ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਦੂਜੇ ਪਾਸੇ ਥਾਣੇਦਾਰ ਉਪਰ ਰਿਸ਼ਵਤ ਲੈਣ ਦੇ ਲੱਗੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਬਠਿੰਡਾ ਚ ਵੀ ਕਰੋਨਾ ਨੇ ਦਿੱਤੀ ਦਸਤਕ, ਨਰਸਿੰਗ ਕਾਲਜ਼ ਦੀਆਂ ਦੋ ਵਿਦਿਆਰਥਣਾਂ ਮਿਲੀਆਂ ਪਾਜ਼ੀਟਿਵ

ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੀ ਕੇਂਦਰੀ ਜੇਲ੍ਹ ਚਿਵ ਬੰਦ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲਾ ਕਲਾਂ ਦੇ ਸੁੱਖਾ ਰਾਮ (48 ਸਾਲ) ਦੀ 26 ਜੂਨ ਦੀ ਦੇਰ ਰਾਤ ਨੂੰ ਮੌਤ ਹੋ ਗਈ ਸੀ। ਪ੍ਰਵਾਰ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਜੇਲ੍ਹ ਪ੍ਰਸ਼ਾਸਨ ਉਪਰ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਹਨ ਤੇ ਨਾਲ ਹੀ ਜਿਸ ਮਾਮਲੇ ਵਿਚ ਮ੍ਰਿਤਕ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਸੀ, ਉਸਨੂੰ ਝੂਠਾ ਕਰਾਰ ਦਿੰਦਿਆਂ ਕੇਸ ਦਰਜ਼ ਕਰਨ ਵਾਲੇ ਥਾਣੇਦਾਰ ਉਪਰ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ ਪੰਜਾਬ ਕਾਡਰ ਦੇ ਪੁਲਿਸ ਅਧਿਕਾਰੀ ਬਣੇ ਦੇਸ ਦੀ ਸਭ ਤੋਂ ‘ਪਾਵਰਫੁੱਲ’ ਖੁਫ਼ੀਆ ਏਜੰਸੀ ਦੇ ਮੁਖੀ

ਪ੍ਰਵਾਰ ਵੱਲੋਂ ਜਾਣਕਾਰੀ ਦਿੰਦਿਆਂ ਵਕੀਲ ਅਮਨਦੀਪ ਸ਼ਰਮਾ ਨੇ ਇਸਦੀ ਪੁਸ਼ਟੀ ਕੀਤੀ ਤੇ ਨਾਲ ਹੀ ਦਾਅਵਾ ਕੀਤਾ ਕਿ ਥਾਣਾ ਰਾਮਪੁਰਾ ਸਿਟੀ ਵਿਚ ਦਰਜ਼ ਹੋਏ ਇਸ ਮੁਕੱਦਮੇ ਵਿਚ ਜਾਂਚ ਅਧਿਕਾਰੀ ਵੱਲੋਂ ਰਿਸ਼ਵਤ ਲੈਣ ਦੇ ਸਬੂਤ ਪੈਨ ਡਰਾਈਵ ਦੇ ਵਿਚ ਪੁਲਿਸ ਅਧਿਕਾਰੀਆਂ ਨੂੰ ਸੌਪ ਦਿੱਤੇ ਹਨ। ਮ੍ਰਿਤਕ ਦੇ ਭਰਾ ਰਾਜੂ ਨੇ ਵੀ ਦਾਅਵਾ ਕੀਤਾ ਕਿ ਉਸਦਾ ਭਰਾ ਬਿਲਕੁੱਲ ਠੀਕ ਸੀ ਅਤੇ 26 ਜੂਨ ਨੂੰ ਉਸਦੀ ਜੇਲ੍ਹ ਵਾਲੇ ਫੋਨ ਉਪਰ ਉਸਦੀ ਆਪਣੇ ਭਰਾ ਨਾਲ ਗੱਲਬਾਤ ਵੀ ਹੋਈ ਸੀ। ਉਨ੍ਹਾਂ ਮੌਤ ਦੇ ਮਾਮਲੇ ਦੀ ਮੈਜਿਸਟਰੇਟੀ ਜਾਂਚ ਦੀ ਮੰਗ ਕੀਤੀ, ਤਾਂ ਜੋ ਉਹ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾ ਸਕਣ।

ਇਹ ਵੀ ਪੜ੍ਹੋ ‘ਮਾਸਟਰ ਜੀ’ ਤੋਂ 20000 ਰੁਪਏ ਰਿਸ਼ਵਤ ਲੈਂਦਾ DEO ਦਫ਼ਤਰ ਦਾ ਕਲਰਕ ਰੰਗੇ ਹੱਥੀਂ ਕਾਬੂ

ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਨੂੰ ਭੇਜੀ ਇੱਕ ਸਿਕਾਇਤ ਵਿਚ ਇਹ ਵੀ ਦਾਅਵਾ ਕੀਤਾ ਕਿ ਉਸਦੇ ਭਰਾ ਵਿਰੁਧ 28 ਅਪ੍ਰੈਲ ਨੂੰ ਜਿਹੜਾ ਪਰਚਾ ਹੋਇਆ ਸੀ, ਉਹ ਵੀ ਝੂਠਾ ਸੀ। ਜਿਸਦੇ ਚੱਲਦੇ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਇਨਸਾਫ਼ ਦਿੱਤਾ ਜਾਵੇ। ਉਧਰ, ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਮੀਡੀਆ ਨੂੰ ਦਸਿਆ ਕਿ ਮ੍ਰਿਤਕ ਸੁੱਖਾ ਰਾਮ ਦੀ ਦੇਰ ਰਾਤ ਕਰੀਬ 11 ਵਜੇਂ ਹਾਲਾਤ ਅਚਾਨਕ ਖਰਾਬ ਹੋ ਗਈ ਤੇ ਮੌਕੇ ਉਪਰ ਡਾਕਟਰੀ ਸਹਾਇਤਾ ਦਿੱਤੀ ਗਈ।ਪਰ ਹਾਲਾਤ ਨੂੰ ਦੇਖਦਿਆਂ ਡਾਕਟਰ ਨੇ ਉਸਨੂੰ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਆ ਕੇ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911686