Saturday, May 23, 2026
Home Blog Page 635

CIA Mohali ਦੀ ਟੀਮ ਵੱਲੋਂ ਲੁੱਟ/ਖੋਹ ਕਰਨ ਵਾਲ਼ਾ 6 ਮੈਂਬਰੀ ਗਿਰੋਹ ਗ੍ਰਿਫਤਾਰ

0

SAS Nagar News:ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸੀ.ਆਈ.ਏ. ਸਟਾਫ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਲੁੱਟ/ਖੋਹ ਕਰਨ ਵਾਲ਼ਾ 6 ਮੈਂਬਰੀ ਗਿਰੋਹ ਗ੍ਰਿਫਤਾਰ ਕੀਤਾ ਹੈ। ਇਹ ਗਿਰੋਹ ਰਾਤ ਸਮੇਂ ਜ਼ਿਲ੍ਹਾ ਮੋਹਾਲ਼ੀ ਵਿੱਚ ਪੈਂਦੀਆਂ ਮੇਨ ਸੜਕਾਂ ਅਤੇ ਏਅਰਪੋਰਟ ਰੋਡ ‘ਤੇ ਰਾਹਗੀਰਾ,ਕਾਰ ਚਾਲਕਾਂ ਨੂੰ ਧੋਖੇ ਨਾਲ਼ ਆਪਣੇ ਜਾਲ਼ ਵਿੱਚ ਫਸਾਕੇ, ਉਹਨਾਂ ਪਾਸੋਂ ਸਮਾਨ ਦੀ ਲੁੱਟ/ਖੋਹ, ਸਨੈਚਿੰਗ ਅਤੇ ਬਲੈਕਮੇਲ ਕਰਕੇ ਜਬਰੀ ਪ੍ਰਾਪਤੀ ਕਰਦੇ ਸਨ। ਇਸ ਗਿਰੋਹ ਦੇ ਮੈਂਬਰਾਂ ਕੋਲੋਂ 4 ਮਹਿੰਗੇ ਮੋਬਾਇਲ ਫੋਨ ਅਤੇ ਇੱਕ ਪ੍ਰੈਸ ਰਿਪੋਰਟ ਮਾਈਕ ਫੋਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਸੀ.ਆਈ.ਏ. ਸਟਾਫ ਦੇ ASI ਕਰਨਵੀਰ ਸਿੰਘ ਨੂੰ ਮੁੱਖਬਰੀ ਮਿਲ਼ੀ ਕਿ ਦੀਪਕ ਕੁਮਾਰ ਵਾਸੀ ਪਿੰਡ ਢੰਡਾਰਡੂ ਜਿਲਾ ਪੰਚਕੂਲਾ, ਹਰਜਿੰਦਰ ਸਿੰਘ ਉਰਫ ਲਾਡੀ ਵਾਸੀ ਪਿੰਡ ਛੱਤ, ਇਰਬਨਪ੍ਰੀਤ ਸਿੰਘ ਉਰਫ ਪਿੰਕੀ ਵਾਸੀ ਸਵਾਸਤਿਕ ਵਿਹਾਰ ਜੀਰਕਪੁਰ ਅਤੇ ਸੰਦੀਪ ਕੌਰ ਉਰਫ ਮਾਹੀ ਵਾਸੀ ਮੱਛੀਆ ਵਾਲ਼ੀ ਬਸਤੀ ਜੀਰਾ ਜ਼ਿਲ੍ਹਾ ਫਿਰੋਜਪੁਰ ਆਪਣੇ ਹੋਰ ਸਾਥੀ/ਸਾਥਣਾਂ ਨਾਲ਼ ਮਿਲਕੇ ਇੱਕ ਗਿਰੋਹ ਬਣਾਇਆ ਹੋਇਆ ਹੈ, ਜੋ ਇਹ ਰਾਤ ਸਮੇਂ ਜਿਲਾ ਮੋਹਾਲ਼ੀ ਵਿੱਚ ਪੈਂਦੀਆਂ ਮੇਨ ਸੜਕਾ ਅਤੇ ਏਅਰਪੋਰਟ ਰੋਡ ਤੇ ਰਾਹਗੀਰਾਂ, ਕਾਰ ਚਾਲਕਾਂ ਅਤੇ ਟਰੱਕ ਡਰਾਈਵਰਾਂ ਨੂੰ ਧੋਖੇ ਨਾਲ਼ ਆਪਣੇ ਜਾਲ਼ ਵਿੱਚ ਫਸਾਕੇ, ਉਹਨਾਂ ਪਾਸੋਂ ਸਮਾਨ ਦੀ ਲੁੱਟ/ਖੋਹ, ਸਨੈਚਿੰਗ ਅਤੇ ਬਲੈਕਮੇਲ ਕਰਕੇ ਜਬਰੀ ਪ੍ਰਾਪਰਤੀ ਕਰਦੇ ਹਨ।

ਇਹ ਵੀ ਪੜ੍ਹੋ  ‘ਮਾਸਟਰ ਜੀ’ ਤੋਂ 20000 ਰੁਪਏ ਰਿਸ਼ਵਤ ਲੈਂਦਾ DEO ਦਫ਼ਤਰ ਦਾ ਕਲਰਕ ਰੰਗੇ ਹੱਥੀਂ ਕਾਬੂ

ਇਹ ਗਰੁੱਪ ਸਾਜਬਾਜ ਹੋ ਕੇ ਪਹਿਲਾਂ ਦੋਸ਼ੀ ਸੰਦੀਪ ਕੌਰ ਉਰਪ ਮਾਹੀ ਨੂੰ ਸੜਕਾਂ ‘ਤੇ ਜਾ ਰਹੇ ਰਾਹਗੀਰਾਂ ਅਤੇ ਟਰੱਕ ਡਰਾਈਵਰਾਂ ਨੂੰ ਰੋਕਕੇ ਉਹਨਾਂ ਨੂੰ ਆਪਣੇ ਜਾਲ਼ ਵਿੱਚ ਫਸਾਉਣ ਲਈ ਕਹਿੰਦੇ ਹਨ, ਜਦੋਂ ਸੰਦੀਪ ਕੌਰ ਨੂੰ ਆਪਣੇ ਜਾਲ਼ ਵਿੱਚ ਫਸਾਕੇ ਟਰੱਕ ਵਿੱਚ ਬੈਠ ਜਾਂਦੀ ਹੈ, ਫਿਰ ਉਹਨਾਂ ਟਰੱਕ ਡਰਾਈਵਰਾਂ ਅਤੇ ਰਾਹਗੀਰਾਂ ਨੂੰ ਬੇਅਬਾਦ ਜਗਾ ਵਿੱਚ ਲੈ ਜਾਂਦੀ ਹੈ। ਜਿੱਥੇ ਇਹ ਆਪਣੇ ਸਾਥੀਆਂ ਨੂੰ ਬੁਲਾ ਲੈਂਦੀ ਹੈ ਅਤੇ ਆਪਣੇ ਸਾਥੀਆਂ ਨਾਲ਼ ਮਿਲ਼ਕੇ ਉਹਨਾਂ ਨੂੰ ਬਲੈਕਮੇਲ ਕਰਕੇ ਸਮਾਨ/ਕੈਸ਼, ਮੋਬਾਇਲ ਫੋਨ ਆਦਿ ਦੀ ਲੁੱਟ/ਖੋਹ ਕਰਦੇ ਸਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਦੋਸ਼ਣ ਸੰਦੀਪ ਕੌਰ ਜੋ ਕਿ ਰਾਤ ਸਮੇਂ ਏਅਰਪੋਰਟ ਰੋਡ, ਜੀਰਕਪੁਰ-ਬਨੂੜ ਰੋਡ, ਜੀਰਕਪੁਰ-ਪੰਚਕੂਲਾ ਰੋਡ ਅਤੇ ਹੋਰ ਮੇਨ ਰੋਡਾ ਤੇ ਲੇਟ ਨਾਈਟ ਆਪਣੇ ਸਾਥੀਆਂ ਨਾਲ਼ ਲਾਈਵ ਲੋਕੇਸ਼ਨ ਸ਼ੇਅਰ ਕਰਕੇ ਇਕੱਲੀ ਖੜੀ ਹੋ ਜਾਂਦੀ ਸੀ ਤੇ ਆਉਂਦੇ ਜਾਂਦੇ ਰਾਹਗੀਰਾਂ ਪਾਸੋਂ ਰਸਤਾ ਪੁੱਛਣ ਅਤੇ ਲਿਫਟ ਲੈਣ ਦੇ ਬਹਾਨੇ ਉਹਨਾਂ ਦੀਆਂ ਕਾਰਾਂ, ਟਰੱਕਾਂ ਵਿੱਚ ਬੈਠ ਜਾਂਦੀ ਸੀ ਤੇ ਅੱਗੇ ਜਾ ਕੇ ਬਹਾਨੇ ਨਾਲ਼ ਉਹਨਾਂ ਨੂੰ ਆਪਣੇ ਜਾਲ਼ ਵਿੱਚ ਫਸਾਕੇ ਗੱਡੀ ਰੁਕਵਾ ਲੈਂਦੀ ਸੀ ਤੇ ਇਸੇ ਦੌਰਾਨ ਇਸਦੇ ਬਾਕੀ ਗੈਂਗ ਮੈਂਬਰ ਉੱਥੇ ਪੁੱਜਕੇ ਰਾਹਗੀਰ ਵਿਅਕਤੀ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੰਦੇ ਸਨ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ, ਉਹਨਾਂ ਪਾਸੋਂ ਸਾਰੇ ਪੈਸੇ, ਮੋਬਾਇਲ ਫੋਨ ਆਦਿ ਦੀ ਲੁੱਟ ਕਰ ਲੈਂਦੇ ਸਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਜੇਲ੍ਹ ਸੁਪਰਡੈਂਟ ਸਹਿਤ ਜੇਲ੍ਹ ਵਿਭਾਗ ਦੇ ਦੋ ਦਰਜ਼ਨ ਅਧਿਕਾਰੀ ਤੇ ਕਰਮਚਾਰੀ ਮੁਅੱਤਲ

ਦੋਸ਼ੀ ਉਹਨਾਂ ਨੂੰ ਬਲੈਕਮੇਲ ਕਰਕੇ ਡਰਾਉਂਦੇ ਸਨ ਕਿ ਅਗਰ ਉਹਨਾਂ ਨੇ ਪੁਲਿਸ ਕੰਪਲੇਟ ਕੀਤੀ ਜਾਂ ਰੌਲ਼ਾ ਪਾਇਆ ਤਾਂ ਉਹਨਾਂ ਦੀ ਵੀਡੀਓ ਸ਼ੋਸ਼ਲ ਮੀਡੀਆਂ ਤੇ ਜਨਤਕ ਕਰ ਦੇਣਗੇ। ਦੋਸ਼ੀ ਇਰਬਨਪ੍ਰੀਤ ਸਿੰਘ ਅਤੇ ਦੋਸ਼ੀ ਹਰਜਿੰਦਰ ਸਿੰਘ ਉਰਫ ਲਾਡੀ ਵਾਰਦਾਤ ਕਰਨ ਸਮੇਂ ਆਪਣੇ ਆਪ ਨੂੰ ਪ੍ਰੈਸ ਰਿਪੋਰਟ ਦੱਸਦੇ ਸਨ। ਦੋਸ਼ੀਆਂਨ ਨੇ ਥਾਣਾ ਆਈ.ਟੀ. ਸਿਟੀ ਅਤੇ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਸਨੈਚਿੰਗ, ਲੁੱਟ/ਖੋਹ ਅਤੇ ਬਲੈਕਮੇਲਿੰਗ ਦੀਆਂ 20 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣਾ ਮੰਨਿਆ ਹੈ। ਮੁਲਜਮ ਦੀਪਕ ਕੁਮਾਰ ਵਿਰੁਧ ਇਸ ਤੋਂ ਇਲਾਵਾ ਦੋਸ਼ੀ ਖਿਲਾਫ ਹਰਿਆਣਾ ਸਟੇਟ ਵਿੱਚ ਅੱਡ-ਅੱਡ ਧਾਰਾਵਾਂ ਅਧੀਨ ਕ੍ਰੀਬ 15 ਮੁਕੱਦਮਾ ਦਰਜ ਰਜਿਸਟਰ ਹਨ।ਜਦਕਿ ਹਰਜਿੰਦਰ ਸਿੰਘ ਉਰਫ ਲਾਡੀ ਵਿਰੁਧ ਆਰਮਜ ਐਕਟ, ਕਤਲ, ਲੜਾਈ-ਝਗੜੇ ਅਤੇ ਐਕਸਟੌਰਸ਼ਨ ਦੇ ਕ੍ਰੀਬ 07 ਮੁਕੱਦਮੇ ਦਰਜ ਹਨ। ਦੋਸ਼ੀ ਇਰਬਨਪ੍ਰੀਤ ਸਿੰਘ ਉਰਫ ਪਿੰਕੀ ਵਿਰੁਧ ਲੁੱਟ/ਖੋਹ, ਚੋਰੀ ਅਤੇ ਆਰਮਜ ਐਕਟ ਦੇ 04 ਮੁਕੱਦਮੇ ਦਰਜ ਹਨ।ਦੋਸ਼ਣ ਸੰਦੀਪ ਕੌਰ ਉਰਫ ਮਾਹੀ ਵਿਰੁਧ ਲੁੱਟ/ਖੋਹ ਅਤੇ ਐਕਸਟੌਰਸ਼ਨ ਦੇ 02 ਮੁਕੱਦਮੇ ਦਰਜ ਹਨ। ਦੋਸ਼ੀ ਉਪੇਂਦਰ ਪਨਵਰ ਉਰਫ ਲੱਕੀ ਵਿਰੁਧ ਆਰਮਜ ਐਕਟ ਅਤੇ ਜੂਏ ਦੇ 02 ਮੁਕੱਦਮੇ ਦਰਜ ਹਨ।ਜਦੋਂਕਿ ਇਸ ਗਿਰੋਹ ਵਿਚ ਸ਼ਾਮਲ ਸੰਨੀ ਕੁਮਾਰ ਸਚਦੇਵਾ ਵਾਸੀ ਪੰਚਪੀਰ ਨਗਰ ਅਬੋਹਰ, ਜਿਲਾ ਫਾਜਿਲਕਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਮਾਸਟਰ ਜੀ’ ਤੋਂ 20000 ਰੁਪਏ ਰਿਸ਼ਵਤ ਲੈਂਦਾ DEO ਦਫ਼ਤਰ ਦਾ ਕਲਰਕ ਰੰਗੇ ਹੱਥੀਂ ਕਾਬੂ

0

👉ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ
Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ ‘ਤੇ ਹੀ ਬਰਾਮਦ ਕਰ ਲਏ।

ਇਹ ਵੀ ਪੜ੍ਹੋ bikram majithia ਦੀਆਂ ਮੁਸ਼ਕਿਲਾਂ ਹੋਰ ਵਧੀਆਂ, Ex DGP ਤੋਂ ਬਾਅਦ ED ਦੇ ਸਾਬਕਾ ਡਾਇਰੈਕਟਰ ਸਾਹਮਣੇ ਆਏ

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

0

👉ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ
Patiala News:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ਵਿੱਚ ਜਾਇਜਾ ਲਿਆ। ਉਹਨਾਂ ਹਸਪਤਾਲ ਦੀ ਓ.ਪੀ.ਡੀ.,ਐਮਰਜੈਂਸੀ, ਆਈ.ਸੀ.ਯੂ.,ਅਲਟਰਾਸਾਂਊਂਡ ਵਿਭਾਗ ਅਤੇ ਵਾਰਡਾਂ ਵਿੱਚ ਮਰੀਜ਼ਾਂ ਨਾਲ ਗੱਲ ਬਾਤ ਕੀਤੀ ਅਤੇ ਸੇਵਾਵਾਂ ਬਾਰੇ ਉਹਨਾਂ ਤੋਂ ਸਿੱਧਾ ਫੀਡਬੈਕ ਲਿਆ।

ਇਹ ਵੀ ਪੜ੍ਹੋ  AAP ਦੇ ਨਵੇਂ ਚੁਣੇ ਗਏ MLA Sanjeev Arora ਨੇ ਚੁੱਕੀ ਸਹੁੰ , CM Mann ਸਹਿਤ ਪਾਰਟੀ ਆਗੂਆਂ ਨੇ ਦਿੱਤੀ ਵਧਾਈ

ਮਰੀਜ਼ਾਂ ਵੱਲੋਂ ਮਿਲੀ ਤਸੱਲੀਬਖਸ਼ ਰਾਏ ਤੋਂ ਉਹਨਾਂ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ ਲੋਕਾਂ ਦਾ ਭਰੋਸਾ ਹੁਣ ਸਰਕਾਰੀ ਸਿਹਤ ਸੰਸਥਾਵਾਂ ਵੱਲ ਵੱਧ ਰਿਹਾ ਹੈ।ਡਾ:ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲ ਦੀ ਓ.ਪੀ.ਡੀ.’ਚ ਰੋਜ਼ਾਨਾ ਆਉਣ ਵਾਲੇ ਮਰੀਜਾਂ ਦੀ ਗਿਣਤੀ 1500 ਤੋਂ 1800 ਤੱਕ ਪਹੁੰਚ ਗਈ ਹੈ ਜੋ ਕਿ ਲੋਕਾਂ ਵਿੱਚ ਸਰਕਾਰੀ ਸੇਵਾਵਾਂ ਪ੍ਰਤੀ ਵਿਸ਼ਵਾਸ ਦਾ ਸਿੱਧਾ ਸਬੂਤ ਹੈ।ੳਹਨਾਂ ਹਸਪਤਾਲ ਵਿੱਚ ਪੁਰਾਣੀ ਹੋ ਚੁੱਕੀ ਐਕਸ-ਰੇ-ਮਸ਼ੀਨ ਦੀ ਮਿਆਦ ਖ਼ਤਮ ਹੋਣ ‘ ਤੇ ਨਵੀਂ ਮਸ਼ੀਨਾ ਲਿਆਉਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ  bikram majithia ਦੀਆਂ ਮੁਸ਼ਕਿਲਾਂ ਹੋਰ ਵਧੀਆਂ, Ex DGP ਤੋਂ ਬਾਅਦ ED ਦੇ ਸਾਬਕਾ ਡਾਇਰੈਕਟਰ ਸਾਹਮਣੇ ਆਏ

ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਮਸ਼ੀਨਾ ਦੀ ਗਿਣਤੀ ਵਧਾ ਕੇ ਦੋ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਮਰੀਜ ਨੂੰ ਲੰਬਾ ਇੰਤਜ਼ਾਰ ਨਾ ਕਰਨਾ ਪਵੇ । ਉਹਨਾਂ ਅਲਟਰਾਸਾਂਊਂਡ ਸੇਵਾਵਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਅਤੇ ਕਿਹਾ ਕਿ ਇਹ ਸੇਵਾ ਮਰੀਜਾਂ ਲਈ ਕਾਫੀ ਲਾਭਕਾਰੀ ਸਾਬਤ ਹੋ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਹ ਇਸੇ ਤਰ੍ਹਾਂ ਹਰ ਇਕ ਹਸਪਤਾਲ ਅਤੇ ਸਿਹਤ ਕੇਂਦਰ ਵਿੱਚ ਜਾ ਕੇ ਅਚਨਚੇਤ ਜਾਇਜ਼ਾ ਲੈਂਦੇ ਰਹਿਣਗੇ।ਇਸ ਮੌਕੇ ਉਹਨਾਂ ਦੇ ਨਾਲ ਸਿਵਲ ਸਰਜਨ ਡਾ ਜਗਪਾਲਇੰਦਰ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

0

👉ਮਾਨਸਾ ਵਾਸੀਆਂ ਨੂੰ ਸੀਵਰੇਜ਼ ਸਮੱਸਿਆ ਤੋਂ ਜਲਦ ਮਿਲੇਗੀ ਨਿਜ਼ਾਤ-ਰਵਜੋਤ ਸਿੰਘ
Mansa News:ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ|ਉਹ ਅੱਜ ਵਿਸ਼ੇਸ਼ ਤੌਰ ‘ਤੇ ਮਾਨਸਾ ਵਿਖੇ ਇਸ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ|ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ |ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਆਯੋਜਿਤ ਸਮਾਰੋਹ ਦੌਰਾਨ ਅੱਤ ਦੀ ਗਰਮੀ ਦੇ ਬਾਵਜ਼ੂਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਮਾਨਸਾ ਵਾਸੀਆਂ ਦੀ ਤਕਰੀਬਨ ਤਿੰਨ ਦਹਾਕਿਆਂ ਤੋਂ ਮੰਗ ਸੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਹੱਲ ਕੀਤਾ ਜਾਵੇ ਜਿਸ ਦੇ ਲਈ ਉਹ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦਾ ਖਾਸ ਧੰਨਵਾਦ ਕਰਦੇ ਹਨ ਜਿੰਨ੍ਹਾਂ ਦੀ ਸੋਚ ਸਦਕਾ ਮਾਨਸਾ ਵਾਸੀਆਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ|ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਸਰਹੰਦ ਚੋਅ ਤੱਕ 5.25 ਕਿਲੋਮੀਟਰ ਡੀ.ਆਈ. ਕੇ-9 (700 ਐਮ.ਐਮ.ਆਈ.ਡੀ.) ਅਤੇ 9.75 ਕਿਲੋਮੀਟਰ ਡੀ.ਆਈ. ਕੇ-7 (700 ਐਮ.ਐਮ.ਆਈ.ਡੀ.) ਪਾਈਪਲਾਈਨ ਵਿਛਾਈ ਜਾਣੀ ਹੈ ਅਤੇ ਇਹ ਕੰਮ 12 ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਣਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੇ ਓਵਰ ਫਲੋਅ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ|ਉਨ੍ਹਾਂ ਦੱਸਿਆ ਕਿ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਇਹ ਪਾਣੀ ਸਾਫ ਕਰਨ ਤੋਂ ਬਾਅਦ ਪਾਈਪਲਾਈਨ ਰਾਹੀਂ ਭੇਜਿਆ ਜਾਵੇਗਾ ਅਤੇ ਜਿੱਥੇ ਕਿਤੇ ਲੋੜ ਹੋਵੇਗੀ ਉੱਥੇ ਨੱਕੇ ਰੱਖੇ ਜਾਣਗੇ, ਜਿਸ ਨਾਲ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ|

ਇਹ ਵੀ ਪੜ੍ਹੋ  bikram majithia ਦੀਆਂ ਮੁਸ਼ਕਿਲਾਂ ਹੋਰ ਵਧੀਆਂ, Ex DGP ਤੋਂ ਬਾਅਦ ED ਦੇ ਸਾਬਕਾ ਡਾਇਰੈਕਟਰ ਸਾਹਮਣੇ ਆਏ

ਸ੍ਰੀ ਰਵਜੋਤ ਸਿੰਘ ਨੇ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਿਲੰਕ ਸੜ੍ਹਕਾਂ ਲਈ ਵੀ 5.5 ਕਰੋੜ ਰੁਪਏ ਦੀ ਗਰਾਂਟ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਜਿਸ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਨੂੰ ਕਰੀਬ 50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੁਗਾਤ ਦਿੱਤੀ ਗਈ ਹੈ|ਪਾਈਪਲਾਈਨ ਪਾਉਣ ਦੇ ਕੰਮ ਦੀ ਟੱਕ ਲਾ ਕੇ ਸ਼ੁਰੂਆਤ ਕਰਵਾਉਣ ਮੌਕੇ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਅੱਜ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਲੋਕ ਇਸ ਕੰਮ ਦੀ ਖ਼ੁਦ ਨਿਗਰਾਨੀ ਕਰਨ ਅਤੇ ਜਿੱਥੇ ਵੀ ਲੋਕਾਂ ਨੂੰ ਕੋਈ ਸਮੱਸਿਆ ਜਾਂ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਬੇਝਿਜਕ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਜਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ|ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸੂਬੇ ਦੇ ਵਿਕਾਸ ਲਈ ਸਦਾ ਦਰਿਆਦਿਲੀ ਵਿਖਾਉਂਦੇ ਹਨ, ਹਰ ਪ੍ਰੋਜੈਕਟ ਲਈ ਉਨ੍ਹਾਂ ਦਾ ਹਾਂ ਪੱਖੀ ਹੁੰਗਾਰਾ ਹੀ ਸੂਬੇ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਹੋਰ ਨਵੇਂ ਪ੍ਰੋਜੈਕਟ ਦਿੱਤੇ ਜਾਣਗੇ |ਇਸ ਮੌਕੇ ਬੋਲਦਿਆਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਮਾਮਲਾ ਉਨ੍ਹਾਂ ਵੱਲੋਂ ਲਗਾਤਾਰ ਵਿਧਾਨ ਸਭਾ ਵਿਚ ਉਠਾਇਆ ਗਿਆ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ | ਸਾਡੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਰਵਜੋਤ ਸਿੰਘ ਨਾਲ ਵਿਚਾਰ ਵਟਾਂਦਾਰਾ ਕੀਤਾ ਗਿਆ ਜਿਸ ਉਪਰੰਤ ਉਨ੍ਹਾਂ ਵੱਲੋਂ ਅਰਬਨ ਇਨਫਰਾਸਟਰਕਚਰ ਫੰਡ ‘ਚੋਂ ਮਾਨਸਾ ਦੀ ਸੀਵਰੇਜ਼ ਸਮੱਸਿਆ ਦੇ ਹੱਲ ਲਈ 43.90 ਕਰੋੜ ਰੁਪਏ ਜਾਰੀ ਕੀਤੇ ਗਏ | ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੁਣ ਇਹ ਪਾਈਪਲਾਈਨ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਸ ਨੂੰ ਜਲਦ ਹੀ ਸਿਰੇ ਚੜ੍ਹਾਇਆ ਜਾਵੇਗਾ|

ਇਹ ਵੀ ਪੜ੍ਹੋ  AAP ਦੇ ਨਵੇਂ ਚੁਣੇ ਗਏ MLA Sanjeev Arora ਨੇ ਚੁੱਕੀ ਸਹੁੰ , CM Mann ਸਹਿਤ ਪਾਰਟੀ ਆਗੂਆਂ ਨੇ ਦਿੱਤੀ ਵਧਾਈ

ਵਿਧਾਇਕ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਉਹ ਹਮੇਸ਼ਾ ਹੀ ਤਤਪਰ ਹਨ|ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਜੋ ਮਾਨਸਾ ਨੂੰ ਹਰ ਸਹੂਲਤ ਪੱਖੋਂ ਵਧੀਆ ਬਣਾਇਆ ਜਾਵੇ|ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਲੋਕਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ |ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਸ ਪਾਈਪਲਾਈਨ ਪ੍ਰੋਜੈਕਟ ਰਾਹੀਂ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ | ਸਰਕਾਰ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਚਾਹੇ ਉਹ ਪਾਣੀਆਂ ਦਾ ਮਸਲਾ ਹੋਵੇ, ਚਾਹੇ ਸਿੱਖਿਆ, ਸਿਹਤ ਅਤੇ ਨੌਕਰੀਆਂ ਦਾ, ਸਰਕਾਰ ਵੱਲੋਂ ਹਰ ਖੇਤਰ ਵਿਚ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ|ਉਨ੍ਹਾਂ ਕਿਹਾ ਕਿ ਹਰ ਕੰਮ ਦੀ ਪ੍ਰਕਿਰਿਆ ਨੂੰ ਸਮਾਂ ਲੱਗਦਾ ਹੈ ਪਰ ਇਹ ਨਹੀਂ ਕਿ ਕੋਸ਼ਿਸ਼ ਕਰਨ ‘ਤੇ ਵੀ ਕੋਈ ਕੰਮ ਅਸੰਭਵ ਹੋ ਜਾਏ|ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਬਿਹਤਰੀ ਲਈ ਭਵਿੱਖ ਵਿਚ ਲੋਕਾਂ ਦੀ ਰਾਇ ਨਾਲ ਹੋਰ ਉਪਰਾਲੇ ਕੀਤੇ ਜਾਣਗੇ|ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ., ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਡਾਇਰੈਕਟਰ ਵਾਟਰ ਰਿਸੋਰਸਿਜ਼ ਅਮਨ ਮਿੱਤਲ, ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਪ੍ਰਧਾਨ ਟਰੱਕ ਯੂਨੀਅਨ ਰਿੰਪੀ ਮਾਨਸ਼ਾਹੀਆ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਊਾਸਲਰ ਵਿਸ਼ਾਲ ਜੈਨ ਗੋਲਡੀ, ਸੀਨੀਅਰ ਮੀਤ ਪ੍ਰਧਾਨ ਅਗਰਵਾਲ ਸਭਾ ਪੰਜਾਬ ਅਸ਼ੋਕ ਗਰਗ, ਵਿਨੋਦ ਭੰਮਾ, ਅਸ਼ੋਕ ਸਪੋਲੀਆ, ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਡਾ. ਜਨਕ ਰਾਜ, ਐਕਸੀਅਨ ਸੀਵਰੇਜ਼ ਬੋਰਡ ਸਤਿੰਦਰ ਸਿੰਘ ਢਿੱਲੋਂ, ਸਮਾਜ ਸੇਵੀ ਸੰਜੀਵ ਕੁਮਾਰ ਪਿੰਕਾ ਤੋਂ ਇਲਾਵਾ ਹੋਰ ਵੱਖ ਵੱਖ ਸਖਸ਼ੀਅਤਾਂ ਅਤੇ ਲੋਕ ਹਾਜ਼ਰ ਸਨ |

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

bikram majithia ਦੀਆਂ ਮੁਸ਼ਕਿਲਾਂ ਹੋਰ ਵਧੀਆਂ, Ex DGP ਤੋਂ ਬਾਅਦ ED ਦੇ ਸਾਬਕਾ ਡਾਇਰੈਕਟਰ ਸਾਹਮਣੇ ਆਏ

0

bikram majithia case; ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵਿਚ ਨਸ਼ਾ ਤਸਕਰੀ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਅਤੇ ਹੁਣ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਬੀਤੇ ਕੱਲ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸਿਧਾਰਧ ਚੱਟੋਪਾਧਿਆਏ ਵੱਲੋਂ ਇਸ ਮਾਮਲੇ ਦੀ ਜਾਂਚ ਟੀਮ ਕੋਲ ਇਸ ਕੇਸ ਬਾਰੇ ਤੱਥ ਸਾਂਝੇ ਕੀਤੇ ਗਏ ਸਨ ਤੇ ਅੱਜ ਸ਼ਨੀਵਾਰ ਨੂੰ ਜਾਂਚ ਟੀਮ ਦੀ ਅਪੀਲ ‘ਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਪੁੱਜ ਰਹੇ ਹਨ।

ਇਹ ਵੀ ਪੜ੍ਹੋ  ਅਕਾਲੀ ਦਲ ਪ੍ਰਧਾਨ ਦੇ ਸਾਬਕਾ PA ਦਾ ਬੇਰਹਿਮੀ ਨਾਲ ਕ+ਤ+ਲ, ਪੁਲਿਸ ਜਾਂਚ ‘ਚ ਜੁਟੀ

ਨਿਰੰਜਣ ਸਿੰਘ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਬਿਕਰਮ ਮਜੀਠਿਆ ਕੇਸ ਵਿਚ ਕਾਫ਼ੀ ਡੂੰਘਾਈ ਨਾਲ ਪੜਤਾਲ ਕੀਤੀ ਸੀ ਤੇ ਮਾਮਲੇ ਨੂੰ ਅਦਾਲਤ ਤੱਕ ਲੈ ਕੇ ਗਏ ਸਨ। ਇਸੇ ਤਰ੍ਹਾਂ ਸਾਬਕਾ ਡੀਜੀਪੀ ਚੱਟੋਪਾਧਿਆਏ ਵੱਲੋਂ ਵੀ ਨਸ਼ਾ ਤਸਕਰੀ ਦੇ ਕੇਸ ਜਾਂਚ ਦੌਰਾਨ ਜਾਂਚ ਕਰਨ ਤੋਂ ਬਾਅਦ ਸਾਲ 2021 ਵਿਚ ਪਰਚਾ ਦਰਜ ਕੀਤਾ ਸੀ। ਜਿਸਦੇ ਚੱਲਦੇ ਦੋਨਾਂ ਅਧਿਕਾਰੀਆਂ ਕੋਲ ਨਸ਼ਾ ਤਸਕਰੀ ਅਤੇ ਇਸਤੋਂ ਬਾਅਦ ਆਮਦਨੀ ਨੂੰ ਲੈ ਕੇ ਕਾਫ਼ੀ ਤੱਥ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਗੌਰਤਲਬ ਹੈ ਕਿ ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਵੀ ਸਾਲ 2021 ਵਿਚ ਦਰਜ਼ ਹੋਏ ਕੇਸ ਦੀ ਰੀਪੋਰਟ ਵਿਚੋਂ ਹਵਾਲੇ ਚੁੱਕੇ ਗਏ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਦੇ ਨਵੇਂ ਚੁਣੇ ਗਏ MLA Sanjeev Arora ਨੇ ਚੁੱਕੀ ਸਹੁੰ , CM Mann ਸਹਿਤ ਪਾਰਟੀ ਆਗੂਆਂ ਨੇ ਦਿੱਤੀ ਵਧਾਈ

0

Chandigarh News: ਲੰਘੀ 19 ਜੂਨ ਲੁਧਿਆਣਾ ਪੱਛਮੀ ਹਲਕੇ ਦੀ ਹੋਈ ਉਪ ਚੋਣ ਵਿਚ ਕਾਂਗਰਸ ਪਾਰਟੀ ਦੇ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਵਿੱਚ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਆਪਣੇ ਚੈਂਬਰ ਵਿਚ ਸਹੁੰ ਚੁਕਾਈ।

ਇਹ ਵੀ ਪੜ੍ਹੋ ਅਕਾਲੀ ਦਲ ਪ੍ਰਧਾਨ ਦੇ ਸਾਬਕਾ PA ਦਾ ਬੇਰਹਿਮੀ ਨਾਲ ਕ+ਤ+ਲ, ਪੁਲਿਸ ਜਾਂਚ ‘ਚ ਜੁਟੀ

ਇਸ ਦੌਰਾਨ ਆਪ ਪੰਜਾਬ ਦੇ ਇੰਚਾਰਜ਼ ਮਨੀਸ ਸੁਸੋਦੀਆ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਹਿਤ ਵੱਡੀ ਗਿਣਤੀ ਵਿਚ ਮੰਤਰੀ, ਵਿਧਾਇਕ ਤੇ ਪਾਰਟੀ ਆਗੂ ਵੀ ਹਾਜ਼ਰ ਰਹੇ, ਜਿੰਨ੍ਹਾਂ ਸ਼੍ਰੀ ਅਰੋੜਾ ਨੂੰ ਵਧਾਈ ਦਿੱਤੀ। ਗੌਰਤਲਬ ਹੈ ਕਿ ਸ਼੍ਰੀ ਅਰੋੜਾ ਇਸਤੋਂ ਪਹਿਲਾਂ ਪਾਰਟੀ ਦੇ ਰਾਜ ਸਭਾ ਮੈਂਬਰ ਸਨ, ਜਿੰਨ੍ਹਾਂ ਨੂੰ ਜਲਦੀ ਹੀ ਮੰਤਰੀ ਬਣਾਏ ਜਾਣ ਦੀ ਪੂਰੀ ਸੰਭਾਵਨਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਜੇਲ੍ਹ ਸੁਪਰਡੈਂਟ ਸਹਿਤ ਜੇਲ੍ਹ ਵਿਭਾਗ ਦੇ ਦੋ ਦਰਜ਼ਨ ਅਧਿਕਾਰੀ ਤੇ ਕਰਮਚਾਰੀ ਮੁਅੱਤਲ

0

Punjab News: ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ ਜੇਲ੍ਹ ਵਿਭਾਗ ਦੇ ਦੋ ਦਰਜ਼ਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਮਾਨਸਾ ਜੇਲ੍ਹ ਦੇ ਸੁਪਰਡੈਂਟ ਸਹਿਤ ਵੱਖ ਵੱਖ ਜੇਲ੍ਹਾਂ ਵਿਚ ਤੈਨਾਤ 3 ਡਿਪਟੀ ਸੁਪਰਡੈਂਟਾਂ 3 ਸਹਾਇਕ ਸੁਪਰਡੈਂਟ ਵੀ ਸ਼ਾਮਲ ਹਨ।

ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਮਾਨਸਾ ਜੇਲ੍ਹ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਉਪਰ ਇੱਕ ਕੈਦੀ ਨੂੰ ਕਥਿਤ ਸਹੂਲਤਾਂ ਦੇਣ ਦੇ ਦੋਸ਼ ਲੱਗੇ ਸਨ, ਜਿਸਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਪ੍ਰਧਾਨ ਦੇ ਸਾਬਕਾ PA ਦਾ ਬੇਰਹਿਮੀ ਨਾਲ ਕ+ਤ+ਲ, ਪੁਲਿਸ ਜਾਂਚ ‘ਚ ਜੁਟੀ

ਜੇਲ੍ਹ ਵਿਭਾਗ ਦੇ ਇੱਕ ਉੱਚ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦਸਿਆ ਕਿਜੇਲ੍ਹਾਂ ਵਿਚ ਨਸ਼ੇ ਦੀ ਅਲਾਮਤ ਤੇ ਪੈਸੇ ਲੈ ਕੇ ਕੈਦੀਆਂ ਦੀ ਸਹੂਲਤਾਂ ਮੁਹੱਈਆਂ ਕਰਵਾਉਣ ਆਦਿ ਦੇ ਮਾਮਲੇ ਕਾਫ਼ੀ ਵਾਰ ਸਾਹਮਣੇ ਆਏ ਸਨ, ਜਿਸਦੇ ਵਿਚ ਜੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਉਪਰ ਦੋਸ਼ ਲੱਗੇ ਹਨ।

ਜਿਸਦੇ ਚੱਲਦੇ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਵਾਈ ਗਈ ਸੀ ਤੇ ਜੇਲ੍ਹ ਅਧਿਕਾਰੀਆਂ ਨੂੰ ਆਪੋ-ਆਪਣੀਆਂ ਜੇਲ੍ਹਾਂ ਦੇ ਵਿਚ ਮੌਜੂਦ ਅਜਿਹੇ ਮੁਲਾਜਮਾਂ ਦੀ ਪਹਿਚਾਣ ਕਰਨ ਲਈ ਕਿਹਾ ਗਿਆ ਸੀ, ਜਿਸਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਨੀਵਾਰ ਨੂੰ ਇਸ ਸਾਰੇ ਮਾਮਲੇ ਦੀ ਜਾਣਕਾਰੀ ਖੁਦ ਜੇਲ੍ਹ ਵਿਭਾਗ ਦੇ ਮੰਤਰੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

shefali jariwala death; ਮਸ਼ਹੂਰ ਅਦਾਕਾਰਾਂ ਦੀ 42 ਸਾਲਾਂ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

shefali jariwala death; ਮਸ਼ਹੂਰ ਹਿੰਦੀ ਫ਼ਿਲਮਾਂ ਦੀ ਅਦਾਕਾਰਾ, ਮਾਡਲ ਤੇ ਗਾਇਕਾ ਸ਼ੇਫਾਲੀ ਜਰੀਵਾਲਾ ਦੀ ਬੀਤੀ ਰਾਤ ਅਚਾਨਕ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਮੁਤਾਬਕ ਅਦਾਕਾਰਾ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ।

ਇਹ ਵੀ ਪੜ੍ਹੋ ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਦੌਰਾ ਪੈਣ ਤੋਂ ਬਾਅਦ ਉਸਨੂੰ ਅੰਧੇਰੀ ਵੈਸਟ (ਮੁੰਬਈ) ਦੇ ਬੇਲੇਵਿਊ ਹਸਪਤਾਲ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਬਚਾਉਣ ਦੀ ਕੋਸਿਸ ਕੀਤੀ ਪ੍ਰੰਤੂ ਸਫ਼ਲ ਨਹੀਂ ਹੋ ਸਕੇ।ਗੌਰਤਲਬ ਹੈ ਕਿ ਕੁੱਝ ਸਾਲ ਪਹਿਲਾਂ ਆਪਣੇ ਇੱਕ ਰੀਮਿਕਸ ਗੀਤ ‘ਕਾਂਟਾ ਲਗਾ’ ਦੇ ਨਾਲ ਰਾਤੋ-ਰਾਤ ਮਸ਼ਹੂਰ ਹੋਈ ਸ਼ੇਫਾਲੀ ਜਰੀਵਾਲਾ ਬਾਲੀਵੁੱਡ ਦੇ ਬਿੱਗਬਾਸ ਦਾ ਵੀ ਹਿੱਸਾ ਰਹਿ ਚੁੱਕੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਪ੍ਰਧਾਨ ਦੇ ਸਾਬਕਾ PA ਦਾ ਬੇਰਹਿਮੀ ਨਾਲ ਕ+ਤ+ਲ, ਪੁਲਿਸ ਜਾਂਚ ‘ਚ ਜੁਟੀ

0

Ludhiana News: ਲੁਧਿਆਣਾ ਦੇ ਧਾਂਦਰਾ ਰੋਡ ‘ਤੇ ਦੋ ਸਵਿੱਫ਼ਟ ਕਾਰ ਸਵਾਰਾਂ ਵੱਲੋਂ ਇੱਕ ਬਜੁਰਗ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ (70 ਸਾਲ)ਵਾਸੀ ਮੁੰਡੀਆ ਵਜੋਂ ਹੋਈ ਹੈ। ਮ੍ਰਿਤਕ ਕੁਲਦੀਪ ਸਿੰਘ ਮਰਹੂਮ ਅਕਾਲੀ ਆਗੂ ਜਗਦੇਵ ਸਿੰਘ ਤਲਵੰਡੀ ਦੇ ਪੀਏ ਰਹਿ ਚੁੱਕਿਆ ਹੈ ਤੇ ਹੁਣ ਉਹ ਪ੍ਰਾਪਟੀ ਡੀਲਰ ਵਜੋਂ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ Big News; ਪੰਜਾਬ ਦੇ ਵਿਚ ਵੱਡੀ ਪੱਧਰ ‘ਤੇ IAS ਤੇ PCS ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਮਿਲੀ ਸੂਚਨਾ ਮੁਤਾਬਕ ਕੁਲਦੀਪ ਸਿੰਘ ਬੀਤੀ ਰਾਤ ਆਪਣੀ ਕਾਰ ਰਾਹੀਂ ਆਪਣੇ ਫਾਰਮ ਹਾਊਸ ਤੋਂ ਘਰ ਲਈ ਨਿਕਲਿਆ ਸੀ।ਇਸ ਦੌਰਾਨ ਉਸਦਾ ਪਿੱਛਾ ਕਰ ਰਹੀ ਇੱਕ ਸਵਿਫਟ ਕਾਰ ਨੇ ਹਾਈਵੇਅ ਉਪਰ ਪਹਿਲਾਂ ਉਸਦੀ ਕਾਰ ਦੇ ਪਿੱਛੇ ਟੱਕਰ ਮਾਰੀ ਤੇ ਮੁੜ ਗੱਡੀ ਰੁਕਣ ‘ਤੇ ਉਸਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਤਲਵਾਰਾਂ ਨਾਲ ਵੱਢ ਦਿੱਤੀ। ਇਸ ਘਟਨਾ ਦੀ ਕਿਸੇ ਹੋਰ ਰਾਹਗੀਰ ਨੇ ਆਪਣੇ ਮੋਬਾਇਲ ਰਾਹੀਂ ਵੀਡੀਓ ਬਣਾਈ ਹੈ ਜੋਕਿ ਹੁਣ ਸ਼ੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ।

ਇਹ ਵੀ ਪੜ੍ਹੋ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਹੋਣਗੇ ਇੱਕ ਪਲੇਟਫਾਰਮ ‘ਤੇ ਇੱਕਜੁਟ, ਹੋਈ ਸਾਂਝੀ ਮੀਟਿੰਗ

ਜਦ ਸਵਿੱਫ਼ਟ ਕਾਰ ਤੋਂ ਉਤਰੇ ਨੌਜਵਾਨਾਂ ਵੱਲੋਂ ਕੁਲਦੀਪ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਤੇ ਉਹ ਮੱਦਦ ਲਈ ਚੀਕਦਾ ਰਿਹਾ,ਪ੍ਰੰਤੂ ਡਰਦਾ ਮਾਰਾ ਕੋਈ ਉਸਦੀ ਮੱਦਦ ਲਈ ਅੱਗੇ ਨਹੀਂ ਆਇਆ। ਜਿਸਦੇ ਕਾਰਨ ਹਸਪਤਾਲ ਲਿਜਾਣ ਸਮੇਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਇਸ ਘਟਨਾ ਦੇ ਪਿੱਛੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਰਿਹਾ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਇਹ ਕਤਲ ਕਿਸੇ ਜਮੀਨੀ ਵਿਵਾਦ ਨੂੰ ਲੈ ਕੇ ਹੋਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਦੇ ਉਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਬੁਢਾਪਾ ਪੈਨਸ਼ਨ ਲੈ ਰਹੇ 67,852 ਮ੍ਰਿਤਕ ਪੈਨਸ਼ਨਰਾਂ ਦੀ ਹੋਈ ਪਹਿਚਾਣ, 166 ਕਰੋੜ ਦੀ ਕੀਤੀ ਵਸੂਲੀ

0

👉ਬਾਕੀ 86 ਕਰੋੜ ਰੁਪਏ ਦੀ ਤੇਜ਼ੀ ਨਾਲ ਵਸੂਲੀ ਕੀਤੀ ਜਾਵੇਗੀ: ਸਮਾਜਿਕ ਸੁਰੱਖਿਆ ਮੰਤਰੀ
Chandigarh News:ਪੰਜਾਬ ਸਰਕਾਰ ਵੱਲੋਂ ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ” ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਦੇ ਵਿਚ 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ,ਜਿਨ੍ਹਾਂ ਦੇ ਖਾਤਿਆਂ ਵਿੱਚ ਬੁਢਾਪਾ ਪੈਨਸ਼ਨ ਦੇ ਰੂਪ ਵਿਚ 252 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਰਕਮ ਵਿੱਚੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ 166 ਕਰੋੜ ਰੁਪਏ ਦੀ ਵੱਡੀ ਰਕਮ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਸਿਆ ਕਿ ਬਾਕੀ 86 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਇਹ ਪ੍ਰਾਪਤ ਫੰਡ ਹੋਰ ਯੋਗ ਲਾਭਪਾਤਰੀਆਂ ਤੱਕ ਪੈਨਸ਼ਨ ਲਾਭ ਪਹੁੰਚਾਉਣ ਲਈ ਵਰਤੇ ਜਾਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਰਾਜ ਵਿੱਚ ਲਗਭਗ 35 ਲੱਖ ਬਜ਼ੁਰਗ, ਵਿਧਵਾਵਾਂ, ਬੇਸਹਾਰਾ ਬੱਚੇ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਸਮਾਜਿਕ ਸੁਰੱਖਿਆ ਤਹਿਤ ਹਰ ਇੱਕ ਯੋਗ ਲਾਭਪਾਤਰੀ ਨੂੰ ਪੈਨਸ਼ਨ ਮੁਹਈਆ ਕਰ ਰਹੀ ਹੈ। ਮੌਜੂਦਾ ਵਿੱਤੀ ਸਾਲ ਦੌਰਾਨ ਮਈ 2025 ਤੱਕ 43,644 ਹੋਰ ਨਵੇਂ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਦੇਣ ਲਈ ਅਰਜ਼ੀਆਂ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ, ਡਾ. ਕੌਰ ਨੇ ਜ਼ਿਕਰ ਕੀਤਾ ਕਿ ਸਰਵੇਖਣ ਦੌਰਾਨ ਐਮ-ਸੇਵਾ ਐਪ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਸੀ, ਤਾਂ ਜੋ ਅਸਲ-ਸਮੇਂ ਦੇ ਡੇਟਾ ਸੰਗ੍ਰਹਿ ਅਤੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਲਾਭਾਂ ਦੀ ਸਹੀ ਵੰਡ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਭਲਾਈ ਪਹਿਲਕਦਮੀਆਂ ਅਤੇ ਤਸਦੀਕ ਸਰਵੇਖਣ ਨਿਯਮਿਤ ਤੌਰ ‘ਤੇ ਕੀਤੇ ਜਾਣਗੇ।ਜ਼ਿਲ੍ਹਾ ਅਧਿਕਾਰੀਆਂ, ਬੈਂਕਾਂ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਿਚਕਾਰ ਸਰਗਰਮ ਤਾਲਮੇਲ ਦੀ ਸ਼ਲਾਘਾ ਕਰਦੇ ਹੋਏ, ਮੰਤਰੀ ਨੇ ਅਧਿਕਾਰੀਆਂ ਨੂੰ ਬਕਾਇਆ ਰਕਮਾਂ ਦੀ ਵਸੂਲੀ ਦੀ ਗਤੀ ਬਣਾਈ ਰੱਖਣ ਅਤੇ ਸਮਾਜ ਦੇ ਬਜ਼ੁਰਗਾਂ ਅਤੇ ਹਾਸ਼ੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਆਪਣੀ ਅਟੁੱਟ ਸੇਵਾ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911718