Saturday, May 23, 2026
Home Blog Page 638

ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਹੋਣਗੇ ਇੱਕ ਪਲੇਟਫਾਰਮ ‘ਤੇ ਇੱਕਜੁਟ, ਹੋਈ ਸਾਂਝੀ ਮੀਟਿੰਗ

0

Amritsar News: ਅੱਜ ਭਾਈ ਅਮ੍ਰਿੰਤਪਾਲ ਸਿੰਘ ਐਮਪੀ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਬਣੀ ਭਰਤੀ ਕਮੇਟੀ ਜਿੰਨਾਂ ਵਿੱਚ ਬੀਬੀ ਸਤਵੰਤ ਕੌਰ, ਸ: ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇ: ਗੁਰਪ੍ਰਤਾਪ ਸਿੰਘ ਵਡਾਲਾ, ਸ: ਇਕਬਾਲ ਸਿੰਘ ਝੂੰਦਾ ਪੰਥਕ ਏਕੇ ਦਾ ਸੱਦਾ ਲੈ ਕੈ ਪਹੁੰਚੇ। ਵਿਸ਼ੇਸ਼ ਤੌਰ ਤੇ ਭਾਈ ਦਇਆ ਸਿੰਘ ਲਹੌਰੀਆ ਵੀ ਹਾਜ਼ਰ ਸਨ। ਅਕਾਲੀ ਦਲ ਵਾਰਿਸ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਪੰਥਕ ਏਕਤਾ ਦੇ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ ਹੈ।

ਇਹ ਵੀ ਪੜ੍ਹੋ ਸਾਬਕਾ ਮੰਤਰੀ ਬਿਕਰਮ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ, Ex DGP ਦਰਜ਼ ਕਰਵਾਏਗਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤੀ ਲਈ ਬਣਾਈ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇਹ ਫੈਸਲਾ ਹੋਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਨ ਦੇ ਸਾਂਝੇ ਤੌਰ ਯਤਨ ਕੀਤੇ ਜਾਣਗੇ ਤਾਂ ਕਿ ਕੌਮ ਨੂੰ ਪੰਥਕ ਸੰਕਟ ਚੋਂ ਕੱਢ ਕੇ ਚੜਦੀ ਕਲਾ ਵੱਲ ਲਿਜਾਇਆ ਜਾ ਸਕੇ।ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ ਐਮਪੀ ਫਰੀਦਕੋਟ, ਅਮਰਜੀਤ ਸਿੰਘ ਬਨਚਿੜੀ, ਸਰਦਾਰ ਹਰਭਜਨ ਸਿੰਘ ਤੁੜ, ਸਰਦਾਰ ਸੁਰਜੀਤ ਸਿੰਘ ਦੌਲਤਪੁਰ ਹਾਜਰ ਸਨ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲਾਲਜੀਤ ਭੁੱਲਰ ਵੱਲੋਂ ਮੁਹਾਲੀ ਦੇ ਆਰ.ਟੀ.ਓ ਦਫ਼ਤਰ ਅਤੇ ਡਰਾਈਵਿੰਗ ਟੈਸਟ ਟ੍ਰੈਕ ਦੀ ਅਚਨਚੇਤ ਚੈਕਿੰਗ

👉ਕਿਹਾ, ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਹੋਣਗੀਆਂ ਆਨਲਾਈਨ
SAS Nagar News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਓ ਦਫ਼ਤਰ ਮੁਹਾਲੀ ਅਤੇ ਸੈਕਟਰ 82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣ ਬਜਾਏ ਘਰ ਬੈਠੇ ਹੀ ਆਨਲਾਈਨ ਸੇਵਾਵਾਂ ਦੀ ਸੁਵਿਧਾ ਮਿਲੇਗੀ।ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ‘ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਿਆ।

ਇਹ ਵੀ ਪੜ੍ਹੋ  ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਇਸ ਮੌਕੇ ਲੋਕਾਂ ਵੱਲੋਂ ਆਰ.ਟੀ.ਓ ਦਫ਼ਤਰ ਦੇ ਕੰਮ, ਅਧਿਕਾਰੀਆਂ, ਕਰਮਚਾਰੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ‘ਤੇ ਨਿਰਦੇਸ਼ ਦਿੱਤੇ। ਅੱਜ ਦੇ ਦੌਰੇ ਦਾ ਉਦੇਸ਼ ਦੱਸਦੇ ਹੋਏ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਟੈਕਸ ਕੁਲੈਕਸ਼ਨ ਪ੍ਰਣਾਲੀ ਚੈਕ ਕੀਤੀ ਅਤੇ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਟੈਕਸ ਨਹੀਂ ਭਰਿਆ ਜਾਂਦਾ ਅਤੇ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਦੇ ਚਲਾਨ ਕਰਨ ਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇ।। ਉਨ੍ਹਾਂ ਆਰ.ਟੀ.ਓ ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ ਜੋ ਕਿ 100 ਫੀਸਦੀ ਪਾਈ ਗਈ।

ਇਹ ਵੀ ਪੜ੍ਹੋ  ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ:ਮੁੱਖ ਮੰਤਰੀ

ਸ. ਭੁੱਲਰ ਨੇ ਆਰ.ਟੀ.ਓ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਸਬੰਧਤ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਆਰ.ਟੀ.ਓ ਸ੍ਰੀ ਰਾਜਪਾਲ ਸਿੰਘ ਸੇਖੋਂ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

👉ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਗਿਰੋਹ ਅੰਮ੍ਰਿਤਸਰ ਦੇ ਇਲਾਕੇ ਵਿੱਚ ਪੁਲਿਸ ਅਦਾਰਿਆਂ ‘ਤੇ ਹਮਲੇ ਅਤੇ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਗ੍ਰਿਫਤਾਰੀ ਨਾਲ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਅਣਗਿਣਤ ਮਾਸੂਮ ਜਾਨਾਂ ਬਚ ਗਈਆਂ ਹਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ:ਮੁੱਖ ਮੰਤਰੀ

ਏਆਈਜੀ ਐਸਐਸਓਸੀ ਐਸਏਐਸ ਨਗਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਸਹਿਜਪਾਲ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਅੰਮ੍ਰਿਤਸਰ ਦੇ ਪਿੰਡ ਪੈਰੇਵਾਲ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਉਰਫ਼ ਲਵ, ਜੋ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਸਹਿਜਪਾਲ ਵੱਲੋਂ ਕੀਤੇ ਖੁਲਾਸੇ ਉਪਰੰਤ ਪੁਲਿਸ ਟੀਮਾਂ ਵੱਲੋਂ ਲਵਪ੍ਰੀਤ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਐਸਐਸਓਸੀ, ਐਸਏਐਸ ਨਗਰ ਵਿਖੇ ਲਿਆਂਦਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲਵਪ੍ਰੀਤ ਨੇ ਸਹਿਜਪਾਲ ਸਿੰਘ ਨੂੰ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਸਹਿਜਪ੍ਰੀਤ ਨੇ ਇਹ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਅਤੇ ਲੈ ਜਾਣ ਲਈ ਆਪਣੇ ਸਾਥੀ ਵਿਕਰਮਜੀਤ ਸਿੰਘ ਨੂੰ ਆਪਣੇ ਨਾਲ ਸ਼ਾਮਲ ਕੀਤਾ।

ਇਹ ਵੀ ਪੜ੍ਹੋ ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਜ਼ਿਕਰਯੋਗ ਹੈ ਕਿ ਲਵਪ੍ਰੀਤ, ਜੋ ਇੱਕ ਬਦਨਾਮ ਅਪਰਾਧੀ ਹੈ ਅਤੇ ਜਿਸਦੇ ਖਿਲਾਫ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਵਿਸਫੋਟਕ ਪਦਾਰਥ ਐਕਟ, ਅਤੇ ਇਰਾਦਾ ਕਤਲ ਤਹਿਤ ਕਈ ਮਾਮਲੇ ਦਰਜ ਹਨ, ਨੇ ਕਾਰਕੁਨਾਂ ਨੂੰ ਲਾਮਬੰਦ ਕਰਨ ਅਤੇ ਨਿਰਦੇਸ਼ਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।ਏਆਈਜੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਨੂੰ ਮਿੱਥ ਕੇ ਵਿਸਫੋਟ ਕਰਨ ਦੀ ਵਾਰਦਾਤਾਂ ਵਿੱਚ ਵਰਤੇ ਜਾਣੇ ਸਨ ਅਤੇ ਵਿਸਫੋਟ ਕਰਨ ਦੀ ਜਗ੍ਹਾ ਅਤੇ ਸਮੇਂ ਬਾਰੇ ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਬਾਅਦ ਵਿੱਚ ਦੱਸਿਆ ਜਾਣਾ ਸੀ, ਜਦੋਂ ਕਿ, ਬਰਾਮਦ ਗਲੌਕ ਪਿਸਤੌਲ ਦੀ ਵਰਤੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਦੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਿੱਚ ਕੀਤੀ ਜਾਣੀ ਸੀ। ਇਸ ਸਬੰਧੀ ਐਫਆਈਆਰ ਨੰਬਰ 09 ਮਿਤੀ 22-04-2025 ਨੂੰ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1)(ਬੀ) ਅਤੇ 25(7) ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

0

Chandigarh News:ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ।ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਤੋਂ ਗੁਰਸ਼ਰਨ ਸੋਢੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਸਹਿਯੋਗ ਨਾਲ ਜੇਈਈ ਐਡਵਾਂਸਡ ਅਤੇ ਨੀਟ ਦੋਵੇਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਬਾਰੇ ਬਣੀਆਂ ਗਲਤ ਧਾਰਨਾਵਾਂ ਦਿਨੋ-ਦਿਨ ਬਦਲ ਰਹੀਆਂ ਹਨ ਕਿਉਂਕਿ ਸਰਕਾਰ ਨੇ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਲੈਸ ਕਰਕੇ ਸਿੱਖਿਆ ਦਾ ਮੁਹਾਂਦਰਾ ਬਦਲ ਦਿੱਤਾ ਹੈ।

ਇਹ ਵੀ ਪੜ੍ਹੋ  ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ:ਮੁੱਖ ਮੰਤਰੀ

ਅੰਮ੍ਰਿਤਸਰ ਤੋਂ ਇੱਕ ਸੇਲਜ਼ਮੈਨ ਦੀ ਧੀ ਤਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਦਾ ਪਰਿਵਾਰ ਅੱਗੇ ਦੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ ਪਰ ਸਰਕਾਰੀ ਸਕੂਲਾਂ ‘ਚ ਦਿੱਤੀ ਜਾ ਰਹੀ ਆਲਾ ਦਰਜੇ ਦੀ ਸਿੱਖਿਆ ਨੇ ਉਸਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ। ਤਮਨਪ੍ਰੀਤ ਕੌਰ ਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਕੋਚਿੰਗ ਤੋਂ ਇਹ ਪ੍ਰੀਖਿਆ ਪਾਸ ਕੀਤੀ ਹੈ।ਪਠਾਨਕੋਟ ਤੋਂ ਕਾਮਿਨੀ ਸ਼ਰਮਾ ਨੇ ਉਸ ਨੂੰ ਪ੍ਰੀਖਿਆ ਪਾਸ ਕਰਨ ਕਾਬਲ ਬਣਨ ‘ਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਕਾਮਿਨੀ ਨੇ ਕਿਹਾ ਕਿ ਉਹ ਪਹਿਲਾਂ ਵੀ ਅਜਿਹੇ ਇੱਕ ਸਮਾਗਮ ਵਿੱਚ ਸ਼ਾਮਲ ਹੋਈ ਹੈ ਪਰ ਅੱਜ ਉਸਨੂੰ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ।ਲੁਧਿਆਣਾ ਤੋਂ ਅਨੀਸ਼ਾ ਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਕੋਚਿੰਗ ਦੇ ਇਹ ਪ੍ਰੀਖਿਆ ਪਾਸ ਕੀਤੀ ਹੈ ਅਤੇ ਕਿਹਾ ਕਿ ਉਹ ਆਪਣੇ ਪਰਿਵਾਰ ਲਈ ਦੋ ਵਕਤ ਦੀ ਰੋਟੀ ਕਮਾਉਣ ਲਈ ਇੱਕ ਦੁਕਾਨ ‘ਤੇ ਵੀ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ  ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਹੱਕਾਂ ਦੀ ਰਾਖੀ ਲਈ ਵਚਨਬੱਧ:ਰਾਜ ਲਾਲੀ ਗਿੱਲ

ਉਸਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਅੰਮ੍ਰਿਤਸਰ ਤੋਂ ਜੈਨਾ ਪਾਹਵਾ ਨੇ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸਨੇ ਸੂਬੇ ਵਿੱਚ ਐਮਬੀਬੀਐਸ ਦੀਆਂ ਸੀਟਾਂ ਵਧਾਉਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ।ਪੱਟੀ ਤੋਂ ਸਿਮਰਨਪ੍ਰੀਤ ਕੌਰ ਨੇ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜੋ ਸੂਬੇ ਦੀ ਸਿੱਖਿਆ ਕ੍ਰਾਂਤੀ ‘ਚ ਮੋਹਰੀ ਬਣ ਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਉਸਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਆ ਪ੍ਰਦਾਨ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Wit Bathinda ਬੀ.ਬੀ.ਏ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

0

Bathinda News:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਬੀ.ਬੀ.ਏ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਕਵਲਪ੍ਰੀਤ ਕੌਰ ਨੇ 78 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਧਨੀਸ਼ਾ ਨੇ 77.33 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ, ਟਵਿੰਕਲ ਗੋਇਲ ਨੇ 77 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ ਅਤੇ ਮੈਨੇਂਜਮੈਂਟ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ:ਮੁੱਖ ਮੰਤਰੀ

0

👉ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
👉ਸਿੱਖਿਆ ਨੂੰ ਸਾਰੀਆਂ ਮਰਜ਼ਾਂ ਦੀ ਇਕ ਦਵਾਈ ਦੱਸਿਆ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ।ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿੱਚੋਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਵਿਆਪਕ ਲੋਕ ਲਹਿਰ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਦੀ ਜੜ੍ਹ ਵੱਢਣ ਲਈ ਹਰ ਹਰਬਾ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਸੂਬਾ ਸਰਕਾਰ ਵੱਲੋਂ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਤੇ ਘਾਲਣਾ ਨਾਲ ਇਸ ਅਹਿਮ ਪ੍ਰੀਖਿਆ ਨੂੰ ਪਾਸ ਕੀਤਾ ਹੈ।

ਇਹ ਵੀ ਪੜ੍ਹੋ  ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਹੁਣ ਪੂਰੇ ਸਮਾਜ ਲਈ ਆਦਰਸ਼ ਬਣਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ 70 ਸਾਲਾਂ ਤੋਂ ਫੈਲਾਈ ਬਦਅਮਨੀ ਨੂੰ ਦਰੁਸਤ ਕਰਨ ਲਈ ਸਰਕਾਰ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਕੰਮ ਸ਼ੁਰੂ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸਾਡੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਰਾਹੀਂ ਮਾਪਿਆਂ ਦੇ ਸੁਪਨੇ ਸਾਕਾਰ ਹੋ ਰਹੇ ਹਨ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਹੀ ਮੌਕੇ ਮੁਹੱਈਆ ਨਹੀਂ ਕੀਤੇ, ਜਿਸ ਕਾਰਨ ਜ਼ਿਆਦਾਤਰ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਸਿਆਸੀ ਆਗੂਆਂ ਦੇ ਚੋਣਾਂ ਲੜਨ ਲਈ ਉਮਰ ਦੀ ਕੋਈ ਹੱਦ ਨਹੀਂ, ਸਗੋਂ ਸਰਕਾਰੀ ਨੌਕਰੀਆਂ ਲੈਣ ਲਈ ਉਮਰ ਹੱਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ, ਜਿੱਥੇ ਅੱਜ ਦਾ ਸਮਾਗਮ ਹੋ ਰਿਹਾ ਹੈ, ਉਹ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ, ਜਿਸ ਕਾਰਨ ਇਸ ਭਵਨ ਦਾ ਨਾਮ ਹੀ ‘ਨਿਯੁਕਤੀ ਪੱਤਰ ਭਵਨ’ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਨੇ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਚੰਗਾ ਸ਼ਗਨ ਹੈ ਕਿ ਪੰਜਾਬ ਹੁਣ ਪਰਵਾਸ ਨੂੰ ਪੁੱਠੇ ਗੇੜ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਮਿਲਣ ਕਾਰਨ ਹੁਣ ਨੌਜਵਾਨ ਵਿਦੇਸ਼ੀ ਧਰਤੀ ਤੋਂ ਵਾਪਸ ਆਉਣ ਲੱਗੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਆਧਾਰ ਉੱਤੇ ਹੋਈ ਹੈ ਅਤੇ ਇਸ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ।

ਇਹ ਵੀ ਪੜ੍ਹੋ  ਸਾਬਕਾ ਮੰਤਰੀ ਬਿਕਰਮ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ, Ex DGP ਦਰਜ਼ ਕਰਵਾਏਗਾ ਬਿਆਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਵਾਸਤੇ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਸੰਘਰਸ਼ੀ ਪੰਜਾਬੀ ਜੀਵਨ ਦੇ ਹਰੇਕ ਪੜਾਅ ਉੱਤੇ ਮੋਹਰੀ ਰਹੇ ਹਨ ਅਤੇ ਸੂਬੇ ਕੋਲ ਜਰਖੇਜ਼ ਜ਼ਮੀਨ ਤੇ ਸਾਹਸੀ ਲੋਕਾਂ ਦਾ ਸਰਮਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨ ਦੇਸ਼ ਛੱਡ ਕੇ ਵਿਦੇਸ਼ਾਂ ਦੀ ਧਰਤੀ ਉੱਤੇ ਜਾ ਵਸੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਦੋਂ ਤੋਂ ਹਾਲਾਤ ਸੁਧਾਰਨ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਵੱਡੀ ਗਿਣਤੀ ਵਿਦਿਆਰਥੀ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਦਾ ਸਰਗਰਮ ਸਹਿਯੋਗ ਤੇ ਤਾਲਮੇਲ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਕ ਮਿਸਾਲੀ ਤਬਦੀਲੀ ਤਹਿਤ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਅਜਿਹੀਆਂ ਮਿਲਣੀਆਂ ਹੁੰਦੀਆਂ ਸਨ ਅਤੇ ਸਰਕਾਰੀ ਸਕੂਲ ਇਨ੍ਹਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਇਹ ਬਿਹਤਰੀਨ ਜੁਗਤ ਹੈ, ਜਿਸ ਰਾਹੀਂ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਿਹਤਰ ਤਾਲਮੇਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੋਰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ ਤਹਿਤ ਜਨਤਕ ਲਾਇਬ੍ਰੇਰੀਆਂ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਵਿਚਾਲੇ ਪੜ੍ਹਨ ਦੀ ਰੁਚੀ ਬਣੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਦੀ ਵੱਡੀ ਕਾਮਯਾਬੀ; ਮੱਧ ਪ੍ਰਦੇਸ਼ ਤੋਂ ਲਿਆਂਦੇ 5 ਪਿਸਤੌਲਾਂ ਸਹਿਤ 21 ਸਾਲਾਂ ਨੌਜਵਾਨ ਕਾਬੂ

ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਦੀਆਂ ਵਿਸ਼ਵ ਪੱਧਰੀ ਪੁਸਤਕਾਂ ਦੇ ਨਾਲ-ਨਾਲ ਪਾਠਕ੍ਰਮ ਦੀਆਂ ਪੁਸਤਕਾਂ ਵੀ ਉਪਲਬਧ ਹਨ, ਜੋ ਵਿਦਿਆਰਥੀਆਂ ਦੇ ਸਿੱਖਣ ਤਜਰਬਿਆਂ ਨੂੰ ਹੋਰ ਵਧੀਆ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਕਿਤਾਬਾਂ ਦਾ ਖ਼ਜ਼ਾਨਾ ਪਿਆ ਹੈ, ਜੋ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹੀ ਖ਼ੇਤਰ ਬਣਾਇਆ ਹੈ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਸਿੱਖਿਆ ਖ਼ੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗਰੀਬੀ ਜਾਂ ਹੋਰ ਕਿਸੇ ਵੀ ਸਮਾਜਿਕ ਬੁਰਾਈ ਦਾ ਖ਼ਾਤਮਾ ਰਿਆਇਤਾਂ ਜਾਂ ਮੁਫ਼ਤ ਚੀਜ਼ਾਂ ਨਾਲ ਨਹੀਂ, ਸਗੋਂ ਸਿੱਖਿਆ ਰਾਹੀਂ ਹੋ ਸਕਦਾ ਹੈ। ਸਿੱਖਿਆ ਹੀ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਉਨ੍ਹਾਂ ਨੂੰ ਦਲਦਲ ਵਿੱਚੋਂ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਅੱਜ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੀਆਂ ਹਨ ਅਤੇ ਉਨ੍ਹਾਂ ਲੜਕਿਆਂ ਨੂੰ ਜ਼ਿਆਦਾਤਰ ਖ਼ੇਤਰਾਂ ਵਿੱਚ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਉੱਤੇ ਧਿਆਨ ਕੇਂਦਰਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤ ਮਹਿਲਾ ਅਫ਼ਸਰਾਂ ਨੂੰ ਡਿਪਟੀ ਕਮਿਸ਼ਨਰ ਅਤੇ ਅੱਠ ਮਹਿਲਾ ਅਫ਼ਸਰਾਂ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ।ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mayor ਤੇ PCA ਪ੍ਰਧਾਨ ਨੂੰ ਭਾਈ ਮਤੀ ਦਾਸ ਨਗਰ ਦੇ ਗੁਰੂ ਘਰ ‘ਚ ਕੀਤਾ ਸਨਮਾਨਿਤ

0

Bathinda News: ਬਠਿੰਡਾ ਦੇ ਭਾਈ ਮਤੀ ਦਾਸ ਨਗਰ ਦੇ ਵਸਨੀਕਾਂ ਨੇ ਗੁਰੂਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਆਤਮਾ ਸਿੰਘ ਚਹਿਲ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਗੀਤਾ, ਗੁਰੂਦਵਾਰਾ ਕਮੇਟੀ ਦੇ ਪ੍ਰਧਾਨ ਸੁਬੇਦਾਰ ਜੁਗਰਾਜ ਸਿੰਘ, ਜਨਰਲ ਸਕੱਤਰ ਬਿਕ੍ਰਮ ਸਿੰਘ ਧਿੰਗੜ, ਕੈਸ਼ੀਅਰ ਸੁਖਦੇਵ ਸਿੰਘ ਮਾਹੀਨੰਗਲ, ਮੈਂਬਰ ਸੋਹਨ ਸਿੰਘ ਜਵੰਦਾ ਅਤੇ ਸਮੂਹ ਸੰਗਤ ਮੌਜੂਦ ਸਨ।

ਇਹ ਵੀ ਪੜ੍ਹੋ  ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਇਸ ਮੌਕੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਮੇਅਰ ਸਾਹਿਬ ਨੇ ਸਾਰੀਆਂ ਸਮੱਸਿਆਵਾਂ ਦਾ ਜਲਦ ਸਮਾਧਾਨ ਕਰਨ ਦਾ ਭਰੋਸਾ ਦਿਵਾਇਆ। ਇਸਤੋਂ ਇਲਾਵਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਹੈੱਡ ਵਾਟਰ ਵਰਕਸ, ਭਾਗੂ ਰੋਡ, ਬਠਿੰਡਾ ਦਾ ਕੀਤਾ ਦੌਰਾ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਸ਼੍ਰੀ ਸ਼ਾਮ ਲਾਲ ਜੈਨ, ਕੌਂਸਲਰ ਸ਼੍ਰੀ ਬਲਰਾਜ ਸਿੰਘ ਪੱਕਾ, ਟੈਕਨੀਸ਼ੀਅਨ-1 ਹਰਪਾਲ ਸਿੰਘ ਅਤੇ ਟੈਕਨੀਸ਼ੀਅਨ -1 ਅਸ਼ੋਕ ਸ਼ਰਮਾ, ਜੇਈ ਇੰਚਾਰਜ ਵਾਟਰ ਵਰਕਸ ਮੋਹਿਤ ਕੁਮਾਰ ਮੌਜੂਦ ਸਨ। ਮੇਅਰ ਸਾਹਿਬ ਨੇ ਕਿਹਾ ਕਿ ਇਸ ਦਫ਼ਤਰ ਨੂੰ ਜਲਦ ਵਿਕਸਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚਾਰ ਸਬ ਡਿਵੀਜ਼ਨਾਂ ਵਿੱਚ ਚਲਾਇਆ ਗਿਆ CASO ਆਪ੍ਰੇਸ਼ਨ

0

ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਬਾਬੂ ਲਾਲ ਮੀਨਾ IG,
Muktsar News: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ,ਬਾਬੂ ਲਾਲ ਮੀਨਾ, ਆਈ.ਪੀ.ਐਸ. ਆਈ.ਜੀ ਇੰਟੈਲੀਜੈਂਸ ਪੰਜਾਬ ਅਤੇ ਡਾ. ਅਖਿਲ ਚੌਧਰੀ, ਐਸ.ਐਸ.ਪੀ., ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵਿਸ਼ਾਲ ਪੱਧਰ ‘ਤੇ CASO (Cordon and Search Operation) ਪ੍ਰੋਗਰਾਮ ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਇੱਕ ਸਮੇਂ ‘ਤੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੀਆਂ ਸਬ-ਡਵੀਜ਼ਨਾਂ ਵਿੱਚ ਕਰੀਬ 350 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਹੇਠ ਚਲਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਹੱਕਾਂ ਦੀ ਰਾਖੀ ਲਈ ਵਚਨਬੱਧ:ਰਾਜ ਲਾਲੀ ਗਿੱਲ

Firozpur News:ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ‘ਪਿੰਡ-ਪਿੰਡ ਮਹਿਲਾ ਕਮਿਸ਼ਨ’ ਮੁਹਿੰਮ ਤਹਿਤ ਫ਼ਿਰੋਜ਼ਪੁਰ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਖੁਸ਼ਹਾਲ ਸਿੰਘ ਵਾਲਾ ਦਾ ਦੌਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਵੀ ਹਾਜ਼ਰ ਸਨ।ਇਸ ਦੌਰਾਨ ਉਨ੍ਹਾਂ ਪਿੰਡ ਬੱਗੇ ਕੇ ਪਿੱਪਲ ਵਿਖੇ ਸਰਪੰਚ ਅਮਨਦੀਪ ਕੌਰ ਤੇ ਪਿੰਡ ਖੁਸ਼ਹਾਲ ਸਿੰਘ ਵਾਲਾ ਵਿਖੇ ਸਰਪੰਚ ਜਸਬੀਰ ਕੌਰ ਤੇ ਪਿੰਡਾਂ ਦੀਆਂ ਔਰਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਸੁਣੀਆਂ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅਤੇ ਪਿੰਡਾਂ ਵਿੱਚ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਅਦਾਲਤ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ ‘ਤੇ ਹੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ।

ਇਹ ਵੀ ਪੜ੍ਹੋ  ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਉਨ੍ਹਾਂ ਮਹਿਲਾਵਾਂ ਦੀ ਸਿੱਖਿਆ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਔਰਤਾਂ ਪੜ੍ਹ ਲਿਖ ਕੇ ਚੰਗੇ ਮੁਕਾਮਾਂ ‘ਤੇ ਪਹੁੰਚ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਲੜਕੀਆਂ ਅਤੇ ਮਹਿਲਾਵਾਂ ਨੂੰ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਪੜ੍ਹਾਈ ਕਰ ਕੇ ਆਤਮਨਿਰਭਰ ਬਣਨ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ।ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਦਾ ਆਧਾਰ ਹੁੰਦੀਆਂ ਹਨ ਤੇ ਸਿਖਿਅਤ ਤੇ ਸਸ਼ਕਤ ਮਹਿਲਾਵਾਂ ਪਰਿਵਾਰ ਦੀ ਖੁਸ਼ਹਾਲੀ ਦਾ ਪ੍ਰਤੀਕ ਹੁੰਦੀਆਂ ਹਨ। ਉਨਾਂ ਨੇ ਔਰਤਾਂ ਨੂੰ ਸਿਰਫ਼ ਘਰ ਤੱਕ ਸੀਮਿਤ ਨਾ ਰਹਿ ਕੇ ਸਮਾਜ ਵਿੱਚ ਅੱਗੇ ਆਉਣ ਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਹੱਕਾਂ ਲਈ ਵਚਨਬੱਧ ਹੈ ਤੇ ਕਿਸੇ ਵੀ ਔਰਤ ਨੁੰ ਹਿੰਸਾ ਜਾਂ ਭੇਦਭਾਵ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਭਲਕੇ ਵੀ ਉਨ੍ਹਾਂ ਵੱਲੋਂ ਦਫਤਰ ਡਿਪਟੀ ਕਮਿਸ਼ਨਰ ਵਿਖੇ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ, ਜਿੱਥੇ ਕੋਈ ਵੀ ਪੀੜਤ ਮਹਿਲਾ ਆ ਕੇ ਉਨ੍ਹਾਂ ਨੂੰ ਮਿਲ ਸਕਦੀ ਹੈ ਉਨ੍ਹਾਂ ਔਰਤਾਂ ਨੂੰ ਇੱਕ-ਦੂਜੇ ਦਾ ਹੌਸਲਾ ਬਣ ਕੇ ਜ਼ੁਲਮ ਕਰਨ ਵਾਲਿਆਂ ਖਿਲਾਫ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਸਾਬਕਾ ਮੰਤਰੀ ਬਿਕਰਮ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ, Ex DGP ਦਰਜ਼ ਕਰਵਾਏਗਾ ਬਿਆਨ

ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾਈ ਜਾਵੇ ਤੇ ਆਪਣੇ ਪੈਰਾਂ ਸਿਰ ਖੜਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਵਿਚ ਔਰਤਾਂ ਤੇ ਮਹਿਲਾਵਾਂ ਨੁੰ ਮਾਨ ਸਨਮਾਨ ਦੇਣਾ ਹਰੇਕ ਦਾ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਚੁੱਲੇ ਚੌਂਕਿਆਂ ਤੋਂ ਬਾਹਰ ਉੱਠ ਕੇ ਦਫਤਰਾਂ, ਰਾਜਨੀਤੀ ਵਿੱਚ ਵਿਚਰ ਕੇ ਆਪਣੀ ਹੁਨਰ ਨੂੰ ਨਿਖਾਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ਮਹਿਲਾਵਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਉਨ੍ਹਾਂ ਦਾ ਯੋਗ ਨਿਪਟਾਰਾ ਕੀਤਾ ਗਿਆ। ਇਸ ਮੌਕੇ ਐਸ.ਪੀ. ਨਵੀਨ ਕੁਮਾਰ,ਡੀ.ਐਸ.ਪੀ. ਸੁਖਵਿੰਦਰ ਸਿੰਘ, ਡੀ.ਡੀ.ਪੀ.ਓ.ਹਰਿੰਦਰ ਸਿੰਘ, ਆਪ ਆਗੂ ਭੁਪਿੰਦਰ ਕੌਰ, ਗੁਰਜੀਤ ਸਿੰਘ ਚੀਮਾ,ਰਣਜੀਤ ਸਿੰਘ, ਮਨਪ੍ਰੀਤ ਸਿੰਘ, ਹਰਮੀਤ ਸਿੰਘ ਖਾਈ, ਦਲੇਰ ਸਿੰਘ ਸਰਪੰਚ, ਨਿਰਮਲ ਜੀਤ ਸਿੰਘ, ਦਲਬੀਰ ਸਿੰਘ ਸਰਪੰਚ, ਤਰਸੇਮ ਸਿੰਘ, ਮਨਪ੍ਰੀਤ ਹੰਸ, ਗੁਰਮੇਜ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

0

Tarntarn News: ਆਮ ਆਦਮੀ ਪਾਰਟੀ ਦੇ ਹਲਕਾ ਤਰਨਤਾਰਨ ਤੋਂ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦਾ ਸ਼ੁੱਕਰਵਾਰ ਦੁਪਿਹਰ ਨੂੰ ਦਿਹਾਂਤ ਹੋ ਗਿਅ। ਡਾ ਸੋਹਲ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਤੇ ਬੀਤੇ ਕੱਲ ਹੀ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖੱਲ ਕਰਵਾਇਆ ਗਿਆ ਸੀ ਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪਤਾ ਲੱਗਿਆ ਹੈ ਕਿ ਥੋੜੇ ਸਮੇਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਿਹਾਇਸ਼ ‘ਤੇ ਲਿਆਂਦਾ ਜਾਵੇਗਾ। ਉਧਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਇਕ ਦੀ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1911764