Saturday, May 23, 2026
Home Blog Page 639

Bathinda ਦੀ ਭਾਗੂ ਰੋਡ ਜਲਦੀ ਹੋਵੇਗੀ ਚੋੜੀ, ਨਗਰ ਨਿਗਮ ਨੇ ਖਿੱਚੀ ਪੂਰੀ ਤਿਆਰੀ

0

Bathinda News:ਬਠਿੰਡਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਵਿਚੋਂ ਇੱਕ ਮੰਨੀ ਜਾਂਦੀ ਭਾਗੂ ਰੋਡ ਨੂੰ ਹੁਣ 60 ਫੁੱਟੀ ਬਣਾਉਣ ਦੇ ਲਈ ਨਗਰ ਨਿਗਮ ਨੇ ਪੂਰੀ ਤਰ੍ਹਾਂ ਤਿਆਰੀ ਖਿੱਚ ਦਿੱਤੀ ਹੈ। ਇਸ ਸੜਕ ਨੂੰ ਚੋੜੀ ਕਰਨ ਦੇ ਲਈ ਵਿਚ ਆਉਣ ਵਾਲੀਆਂ ਜਾਇਦਾਦਾਂ ਤੇ ਘਰਾਂ ਦੀ ਨਿਸ਼ਾਨਦੇਹੀ ਦਾ ਕੰਮ ਅੰਤਿਮ ਪੜਾਅ ‘ਤੇ ਚੱਲ ਰਿਹਾ। ਬਠਿੰਡਾ ਦੇ ਸੈਂਟ ਜੋਸਫ਼ ਸਕੂਲ ਤੋਂ ਲੈ ਕੇ ਗੁਰਦੁਆਰਾ ਮਾਡਲ ਟਾਊਨ ਨਜਦੀਕ ਸਥਿਤ ਪੁਰਾਣੇ ਮਿਲਕ ਬੂਥ ਤੱਕ ਇਸ ਸੜਕ ਨੂੰ 60 ਫੁੱਟ ਚੋੜਾ ਕੀਤਾ ਜਾਵੇਗਾ, ਜਦਕਿ ਇਸਤੋਂ ਅੱਗੇ ਬਠਿੰਡਾ ਦੀ ਸ਼ਾਹਰਗ ਮੰਨੀ ਜਾਂਦੀ ਰਿੰਗ ਰੋਡ-1 ਨੂੰ ਮਿਲਣ ਵਾਲੀ ਸੜਕ ਪਹਿਲਾਂ ਹੀ 60 ਫੁੱਟੀ ਬਣਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਵੱਡੀ ਖਬਰ; ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਵੱਲੋਂ ਬਠਿੰਡਾ ਪੁਲਿਸ ਦੇ ਥਾਣੇਦਾਰ ਵਿਰੁਧ ਪਰਚਾ ਦਰਜ਼

ਇਸਤੋਂ ਇਲਾਵਾ ਇਸ ਸੜਕ ਤੋਂ ਹੀ ਸ਼ਹਿਰ ਦੀ ਇੱਕ ਹੋਰ ਪ੍ਰਮੁੱਖ ਸੜਕ 100 ਫੁੱਟੀ ਸ਼ੁਰੂ ਹੁੰਦੀ ਹੈ। ਭਾਗੂ ਰੋਡ ਦੇ ਚੋੜਾ ਹੋਣ ਨਾਲ ਬਠਿੰਡਾ ਸ਼ਹਿਰ ਦੇ ਅੰਦਰ ਰਿੰਗ ਰੋਡ ਰਾਹੀਂ ਆਉਣ ਵਾਲਾ ਕਾਫ਼ੀ ਟਰੈਫ਼ਿਕ ਡਾਇਵਰਟ ਹੋ ਜਾਵੇਗਾ। ਜਿਕਰਯੋਗ ਹੈ ਕਿ ਇਸ ਸੜਕ ਨੂੰ 60 ਫੁੱਟੀ ਬਣਾਉਣ ਦੇ ਲਈ ਪਹਿਲਾਂ ਹੀ ਨਗਰ ਨਿਗਮ ਦੇ ਜਨਰਲ ਹਾਊਸ ਵੱਲੋਂ ਫੈਸਲਾ ਲਿਆ ਜਾ ਚੁੱਕਿਆ ਹੈ ਤੇ ਹੁਣ ਇਸਦੀ ਨਿਸ਼ਾਨਦੇਹੀ ਦਾ ਕੰਮ ਵੀ ਲਗਭਗ ਪੂਰਾ ਹੋ ਚੁੱਕਿਆ। ਨਿਗਮ ਅਧਿਕਾਰੀਆਂ ਮੁਤਾਬਕ ਰਜਿੰਦਰਾ ਕਾਲਜ ਦੇ ਸਾਹਮਣੇ ਤੋਂ ਸਥਿਤ ਪ੍ਰਾਈਵੇਟ ਸਕੂਲ ਅਤੇ ਉਸਤੋਂ ਬਾਅਦ ਸਰਕਾਰੀ ਕਲੌਨੀ ਦੀ ਕੰਧ ਨੂੰ ਪਿੱਛੇ ਕੀਤਾ ਜਾਵੇਗਾ। ਉਸਤੋਂ ਅੱਗੇ ਪਾਰਕ ਆ ਜਾਂਦਾ ਹੈ।

ਇਹ ਵੀ ਪੜ੍ਹੋ  Gangster Jaggu Bhagwanpuia ਦੀ ਮਾਤਾ ਦੇ ਕਤਲ ਕੇਸ ‘ਚ ਆਇਆ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

ਇਸੇ ਤਰ੍ਹਾਂ ਅੱਗੇ ਪ੍ਰਾਈਵੇਟ ਮਾਲਕੀ ਵਾਲੀ ਜਗ੍ਹਾਂ ਹੈ, ਜਿਸਨੂੰ ਐਕਵਾਈਰ ਕੀਤਾ ਜਾਵੇਗਾ। ਨਿਗਮ ਦਾ ਦਾਅਵਾ ਹੈ ਕਿ ਪਿਛਲੇ ਕੁੱਝ ਸਾਲਾਂ ਵਿਚ ਇਸ ਸੜਕ ਉਪਰ ਜੋ ਨਕਸ਼ੇ ਪਾਸ ਕੀਤੇ ਹਨ, ਉਹ ਪਹਿਲਾਂ ਹੀ ਸੈਟਬੇਕ ਦੇ ਕੇ ਪਾਸ ਕੀਤੇ ਹਨ, ਅਜਿਹੀ ਹਾਲਾਤ ਵਿਚ ਇਸਨੂੰ ਚੋੜਾ ਕਰਨਾ ਕੋਈ ਔਖਾ ਕੰਮ ਨਹੀਂ। ਇਹ ਵੀ ਕਿਹਾ ਜਾ ਰਿਹਾ ਕਿ ਸੜਕ ਚੋੜੀ ਕਰਨ ਲਈ ਚਾਹੀਦੀ ਜਗ੍ਹਾਂ ਵਿਚੋਂ 70 ਫ਼ੀਸਦੀ ਪਹਿਲਾਂ ਹੀ ਖਾਲੀ ਪਈ ਹੈ ਤੇ ਬਾਕੀ 30 ਫ਼ੀਸਦੀ ਵਿਚੋਂ ਵੀ ਅੱਧੇ ਲੋਕ ਜਗ੍ਹਾਂ ਛੱਡਣ ਲਈ ਰਾਜ਼ੀ ਹੋ ਗਏ ਹਨ ਤੇ ਥੋੜਾ ਵਿਰੋਧ ਰਹਿ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਉਧਰ, ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਇਸ ਪ੍ਰੋਜੈਕਟ ਸਬੰਧੀ ਗੱਲ ਕਰਦਿਆਂ ਦਾਅਵਾ ਕੀਤਾ ਕਿ, ” ਇਸ ਸੜਕ ਨੂੰ ਚੌੜਾ ਕਰਨ ਲਈ ਨਿਸ਼ਾਨਦੇਹੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਤੇ ਹੁਣ ਇਲਾਕੇ ਦੇ ਲੋਕਾਂ ਦੀ ਰਾਏ ਨਾਲ ਅੱਗੇ ਵਧਿਆ ਜਾਵੇਗਾ।” ਉਨ੍ਹਾਂ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਲੋਕ ਰਾਏ ਬਣਾਈ ਜਾਵੇਗੀ ਤੇ ਇਲਾਕੇ ਦੇ ਲੋਕਾਂ ਤੋਂ ਇਲਾਵਾ ਵਪਾਰੀਆਂ ਤੇ ਦੁਕਾਨਦਾਰਾਂ ਸਹਿਤ ਹਰੇਕ ਦਾ ਪੱਖ ਸੁਣਿਆ ਜਾਵੇਗਾ ਤੇ ਸਭ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਪੁਲਿਸ ਦੀ ਵੱਡੀ ਕਾਮਯਾਬੀ; ਮੱਧ ਪ੍ਰਦੇਸ਼ ਤੋਂ ਲਿਆਂਦੇ 5 ਪਿਸਤੌਲਾਂ ਸਹਿਤ 21 ਸਾਲਾਂ ਨੌਜਵਾਨ ਕਾਬੂ

0

Bathinda News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਇੱਕ 21 ਸਾਲਾਂ ਨੌਜਵਾਨ ਨੂੰ ਕਾਬੂ ਕਰਕੇ 5 ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਪਹਿਲਾਂ ਹੀ ਦੋ ਵੱਖ ਵੱਖ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਇਸ ਨੌਜਵਾਨ ਦੀ ਪਹਿਚਾਣ ਮੋਨੂੰ ਗੁੱਜਰ ਪੁੱਤਰ ਵਿੱਦਿਆਧਰ ਪੁੱਤਰ ਕੇਸ਼ਵ ਦੇਵ ਵਾਸੀ ਗਲੀ ਨੰਬਰ 32 ਸੁਰਖਪੀਰ ਰੋਡ ਬਠਿੰਡਾ ਦੇ ਤੌਰ ‘ਤੇ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਦਸਿਆ ਕਿ ਬਰਾਮਦ ਪਿਸਤੌਲਾਂ ਵਿਚ 4 ਪਿਸਤੌਲ 32 ਬੋਰ ਅਤੇ ਇੱਕ 30 ਬੋਰ ਦਾ ਪਿਸਤੌਲ ਅਤੇ ਵੱਡੀ ਮਾਤਰਾ ‘ਚ ਕਾਰਤੂਸ਼ ਹਨ। ਮੁਢਲੀ ਜਾਣਕਾਰੀ ਮੁਤਾਬਕ ਮੋਨੂੰ ਇਹ ਪਿਸਤੌਲ ਮੱਧ ਪ੍ਰਦੇਸ਼ ‘ਚੋਂ ਲੈ ਕੇ ਆਇਆ ਸੀ।

ਇਹ ਵੀ ਪੜ੍ਹੋ  ਸਾਬਕਾ ਮੰਤਰੀ ਬਿਕਰਮ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ, Ex DGP ਦਰਜ਼ ਕਰਵਾਏਗਾ ਬਿਆਨ

ਜਿਸਦੇ ਲਈ ਇਹ ਰੇਲ ਗੱਡੀ ‘ਤੇ ਗਿਆ ਸੀ ਅਤੇ ਸਟੇਸ਼ਨ ਉਪਰ ਹੀ ਇਸਨੂੰ ਇਹ ਹਥਿਆਰ ਅੱਗੇ ਕਿਸੇ ਨੇ ਮੁਹੱਈਆ ਕਰਵਾਇਆ ਸੀ। ਮੁਢਲੀ ਜਾਂਚ ਦੌਰਾਨ ਲੁੱਟ ਖੋਹ ਦੇ ਇੱਕ ਮੁਕੱਦਮੇ ਵਿਚ ਮੋਨੂੰ ਜੇਲ੍ਹ ਵਿਚ ਗਿਆ ਸੀ, ਜਿੱਥੈ ਇਸਦੀ ਇੱਕ ਹੋਰ ਨੌਜਵਾਨ ਨਾਲ ਦੋਸਤੀ ਹੋਈ, ਜਿਸਨੇ ਹੀ ਉਸਨੂੰ ਪੈਸਿਆਂ ਦਾ ਲਾਲਚ ਦੇ ਕੇ ਇਹ ਕੰਮ ਕਰਨ ਲਈ ਕਿਹਾ ਸੀ। ਐਸਪੀ ਮੁਤਾਬਕ ਪੁਲਿਸ ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਜੇਲ੍ਹ ਵਿਚ ਬੰਦ ਉਹ ਵਿਅਕਤੀ ਕੌਣ ਹੈ, ਜਿਸਨੇ ਇਸਨੂੰ ਇਹ ਹਥਿਆਰ ਲਿਆਉਣ ਲਈ ਕਿਹਾ ਸੀ ਅਤੇ ਇਹ ਹਥਿਆਰ ਕਿੱਥੇ ਵਰਤਣੇ ਸਨ। ਇਸ ਮੌਕੇ ਡੀ.ਐਸ.ਪੀ (ਸਿਟੀ-2 ਬਠਿੰਡਾ) ਸਰਬਜੀਤ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ, ਨਸ਼ਾ ਤਸਕਰੀ ਦਾ ਕੇਸ ਦਰਜ ਵਾਲਾ Ex DGP ਖੁੱਲ ਕੇ ਆਇਆ ਸਾਹਮਣੇ

Mohali News: ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਉਲਝੇ ਰਹੇ ਤੇ ਹੁਣ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ  ਵੱਡੀ ਖਬਰ; ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਵੱਲੋਂ ਬਠਿੰਡਾ ਪੁਲਿਸ ਦੇ ਥਾਣੇਦਾਰ ਵਿਰੁਧ ਪਰਚਾ ਦਰਜ਼

ਵਿਜੀਲੈਂਸ ਦੀ ਫ਼ਲਾਇੰਗ ਸੁਕੈਅਡ ਕੋਲ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸਾਬਕਾ ਮੰਤਰੀ ਵਿਰੁਧ ਹੁਣ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸਿਧਾਰਧ ਚੱਟੋਪਾਧਿਆਏ ਖੁੱਲ ਕੇ ਮਜੀਠੀਆ ਦੇ ਵਿਰੁੱਧ ਮੈਦਾਨ ਵਿੱਚ ਆ ਗਏ ਹਨ। ਸ਼ੁਕਰਵਾਰ ਨੂੰ ਅਚਾਨਕ ਵਿਜੀਲੈਂਸ ਦੇ ਮੁੱਖ ਦਫਤਰ ਮਹਾਲੀ ਵਿਖੇ ਪੁੱਜੇ ਸਾਬਕਾ ਡੀਜੀਪੀ ਨੇ ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਮੁਲਾਕਾਤ ਤੋਂ ਬਾਅਦ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਅਤੇ ਇਸ ਤੋਂ ਆਮਦਨੀ ਦੇ ਲਗਾਏ ਗਏ ਦੋਸ਼ 100 ਫੀਸਦੀ ਸਹੀ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚੋਂ ਨਸ਼ਿਆਂ ਦੇ ਖਾਤਮੇ ਦੇ ਲਈ ਵੱਡੇ ਮਗਰਮੱਛਾਂ ਨੂੰ ਹੱਥ ਪਾਉਣਾ ਬਹੁਤ ਜਰੂਰੀ ਸੀ ਅਤੇ ਪੰਜਾਬ ਸਰਕਾਰ ਵੱਲੋਂ ਹੁਣ ਇਸ ਪਾਸੇ ਕਦਮ ਵਧਾਏ ਗਏ ਹਨ। ਉਨਾਂ ਪੰਜਾਬ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਇੱਕੋ ਜੁੱਟ ਹੋਣ ਦਾ ਸੱਦਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖਬਰ; ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਵੱਲੋਂ ਬਠਿੰਡਾ ਪੁਲਿਸ ਦੇ ਥਾਣੇਦਾਰ ਵਿਰੁਧ ਪਰਚਾ ਦਰਜ਼

0

Bathinda News: ਬਠਿੰਡਾ ਦੀ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਇਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਦੇ ਇੱਕ ਥਾਣੇਦਾਰ ਸਹਿਤ ਪੰਚਾਇਤ ਮੈਂਬਰ ਵਿਰੁਧ ਰਿਸ਼ਵਤ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਪਰਚਾ ਦਰਜ਼ ਹੋਣ ਦੀ ਸੂਹ ਮਿਲਦੇ ਹੀ ਥਾਣੇਦਾਰ ਛੁੱਟੀ ‘ਤੇ ਚਲਾ ਗਿਆ ਹੈ ਤੇ ਉਸਦਾ ਫ਼ੋਨ ਵੀ ਬੰਦ ਆ ਰਿਹਾ। ਜਦਕਿ ਪੰਚਾਇਤ ਮੈਂਬਰ ਰਾਜਦੀਪ ਸਿੰਘ ਨੂੰ ਵਿਜੀਲੈਂਸ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ  Gangster Jaggu Bhagwanpuia ਦੀ ਮਾਤਾ ਦੇ ਕਤਲ ਕੇਸ ‘ਚ ਆਇਆ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਜਾਇਜ਼ ਸਬੰਧਾਂ ਦੀ ਭੇਂਟ ਚੜਿਆ 4 ਬੱਚਿਆਂ ਦਾ ਬਾਪ, ਕੀਤਾ ਤੇਜ਼ ਧਾਰ ਹਥਿਆਰਾਂ ਨਾਲ ਕ+ਤ+ਲ

0

Amritsar News: ਅੰਮ੍ਰਿਤਸਰ ਦੇ ਵਿਚ ਨਜਾਇਜ਼ ਸਬੰਧਾਂ ਦੇ ਮਾਮਲੇ ਚ ਇੱਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਚਾਰ ਬੱਚਿਆਂ (ਦੋ ਧੀਆਂ ਤੇ ਦੋ ਪੁੱਤਰਾਂ) ਦਾ ਬਾਪ ਸੀ, ਜਿਸਦੇ ਇੱਕ ਔਰਤ ਨਾਲ ਕਥਿਤ ਸਬੰਧ ਸਨ। ਜਿਸਦੇ ਚੱਲਦੇ ਹੀ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਕਿ ਉਕਤ ਔਰਤ ਦੇ ਪ੍ਰਵਾਰਕ ਮੈਂਬਰਾਂ ਨੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ (45ਸਾਲ) ਪੁੱਤਰ ਅਮਰੀਕ ਸਿੰਘ ਵਾਸੀ ਗੁੰਮਟਾਲਾ ਕਲੌਨੀ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ Gangster Jaggu Bhagwanpuia ਦੀ ਮਾਤਾ ਦੇ ਕਤਲ ਕੇਸ ‘ਚ ਆਇਆ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

ਦਸਿਆ ਜਾ ਰਿਹਾ ਕਿ ਵਰਿੰਦਰ ਸਿੰਘ ਅੰਮ੍ਰਿਤਸਰ ਵਿਚ ਹੀ ਲੋਹਾਰਕਾ ਰੋਡ ‘ਤੇ ਸਥਿਤ ਇੱਕ ਸਿਲਵਰ ਓਕ ਕਲੌਨੀ ਵਿਚ ਸਕਿਉਰਟੀ ਗਾਰਡ ਵਜੋਂ ਕੰਮ ਕਰਦਾ ਸੀ ਤੇ ਘਟਨਾ ਸਮੇਂ ਉਹ ਕਰੀਬ 5 ਵਜੇਂ ਡਿਊਟੀ ‘ਤੇ ਜਾ ਰਿਹਾ ਸੀ। ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧ ਵਿਚ ਪ੍ਰਵਾਰ ਦੇ ਬਿਆਨਾਂ ਉਪਰ ਪਰਚਾ ਦਰਜ਼ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Gangster Jaggu Bhagwanpuia ਦੀ ਮਾਤਾ ਦੇ ਕਤਲ ਕੇਸ ‘ਚ ਆਇਆ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

0

Batala News: ਵੀਰਵਾਰ ਰਾਤ ਕਰੀਬ ਸਵਾ 9 ਵਜੇਂ ਪੰਜਾਬ ਦੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਉਸਦੇ ਨਾਲ ਮੌਜੂਦ ਇੱਕ ਨੌਜਵਾਨ ਦੇ ਬਟਾਲਾ ਵਿਚ ਹੋਏ ਕਤਲ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਇਸ ਦੋਹਰੇ ਕਤਲ ਦੀ ਜਿੰਮੇਵਾਰੀ ਜੱਗੂ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਗੈਂਗ ਦਵਿੰਦਰ ਬੰਬੀਹਾ ਵੱਲੋਂ ਲਈ ਗਈ ਹੈ। ਇਸ ਸਬੰਧ ਵਿਚ ਇੱਕ ਪੋਸਟ ਵੀ ਸੋਸ਼ਲ ਮੀਡੀਆ ‘ਤੇ ਸੇਅਰ ਕੀਤੀ ਗਈ ਹੈ, ਜਿਸਦੇ ਵਿਚ ਇਸ ਕਤਲ ਦੀ ਵਜ੍ਹਾਂ ਦੱਸੀ ਗਈ ਹੈ (ਅਦਾਰਾ ਪੰਜਾਬੀ ਖਬਰਸਾਰ ਇਸ ਪੋਸਟ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ)।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਵੱਡੀ ਵਾਰਦਾਤ; ਪੰਜਾਬ ਦੇ ਨਾਮੀ ਗੈਂਗਸਟਰ ਦੀ ਮਾਤਾ ਤੇ ਥਾਣੇਦਾਰ ਦੇ ਪੁੱਤਰ ਦਾ ਕੀਤਾ ਕ+ਤ+ਲ

ਇਸ ਪੋਸਟ ਦੇ ਵਿਚ ਡੋਨੀ ਬੱਲ, ਬਿੱਲਾ ਮਾਂਗਾ, ਪ੍ਰਭ ਦਾਸੂਵਾਲ ਤੇ ਕੌਸ਼ਲ ਚੌਧਰੀ ਨੇ ਜੱਗੂ ਦੀ ਮਾਤਾ ਨਾਲ ਮਾਰੇ ਗਏ ਨੌਜਵਾਨ ਕਰਨਵੀਰ ਸਿੰਘ ਉਪਰ ਗੰਭੀਰ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਹੈ ਕਿ ਇਹ ਜੱਗੂ ਦੇ ਭਗੋੜੇ ਬੰਦਿਆਂ ਅਤੇ ਹਥਿਆਰਾਂ ਨੂੰ ਸਾਂਭਦਾ ਸੀ। ਅਸੀਂ ਇਸਨੂੰ ਮਾਰ ਕੇ ਗੋਰੇ ਬਰਿਆਰ ਦੇ ਕਤਲ ਦਾ ਬਦਲਾ ਲਿਆ ਹੈ। ਉਧਰ, ਬਟਾਲਾ ਦੇ ਥਾਣਾ ਸਿਵਲ ਲਾਈਨ ਦੇ ਵਿਚ ਪੁਲਿਸ ਨੇ ਅਗਿਆਤ ਵਿਅਕਤੀਆਂ ਵਿਰੁਧ ਮੁਕੱਦਮਾ ਨੰਬਰ 185/25 ਅਧੀਨ 103 BNS ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ਼ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਇਸਤੋਂ ਬਾਅਦ ਇਸਦੇ ਬਾਰੇ ਕੁੱਝ ਦਸਿਆ ਜਾਵੇਗਾ।

ਇਹ ਵੀ ਪੜ੍ਹੋ ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਲਈ ਨਿਯਮ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ 34 ਮੈਂਬਰੀ ਕਮੇਟੀ ਦਾ ਗਠਨ

ਜਿਕਰ ਕਰਨਾ ਬਣਦਾ ਹੈ ਕਿ ਉਕਤ ਗੈਂਗ ਦੀ ਆਪਸ ਵਿਚ ਪੁਰਾਣੀ ਦੁਸ਼ਮਣੀ ਹੈ ਤੇ ਜੱਗੂ ਭਗਵਾਨਪੁਰੀਆ ਇੰਨੀਂ ਦਿਨੀਂ ਪੰਜਾਬ ਤੋਂ ਬਾਹਰ ਜੇਲ੍ਹ ਵਿਚ ਬੰਦ ਹੈ। ਦਸਣਾ ਬਣਦਾ ਹੈ ਕਿ ਬੀਤੀ ਰਾਤ ਅਰਬਨ ਅਸਟੇਟ ਇਲਾਕੇ ਵਿਚ ਆਪਣੇ ਘਰ ਦੇ ਨਜਦੀਕ ਹੀ ਕਾਦੀਆ ਚੁੰਗੀ ਕੋਲ ਜਦ ਜੱਗੂ ਦੀ ਮਾਤਾ ਹਰਜੀਤ ਕੌਰ ਤੇ ਕਰਨਵੀਰ ਸਿੰਘ ਇੱਕ ਬੇਕਰੀ ਦੇ ਬਾਹਰ ਕਾਰ ਵਿਚ ਬੈਠੇ ਹੋਏ ਸਨ ਤਾਂ ਪਿੱਛੇ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਹਮਲਾਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ। ਦਸਿਆ ਜਾ ਰਿਹਾ ਕਿ ਮ੍ਰਿਤਕ ਕਰਨਵੀਰ ਸਿੰਘ ਦੀ ਪਹਿਚਾਣ ਪੰਜਾਬ ਪੁਲਿਸ ਦੇ ਥਾਣੇਦਾਰ ਪ੍ਰੇਮ ਸਿੰਘ ਵਾਸੀ ਪਿੰਡ ਭੀਖੋਵਾਲ ਦੇ ਪੁੱਤਰ ਵਜੋਂ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਚ ਵੱਡੀ ਵਾਰਦਾਤ; ਪੰਜਾਬ ਦੇ ਨਾਮੀ ਗੈਂਗਸਟਰ ਦੀ ਮਾਤਾ ਤੇ ਥਾਣੇਦਾਰ ਦੇ ਪੁੱਤਰ ਦਾ ਕੀਤਾ ਕ+ਤ+ਲ

Batala News: jaggu bhagwanpuria mother murde news; ਵੀਰਵਾਰ ਦੀ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਇਲਾਕੇ ਵਿਚ ਦੋ ਬਾਈਕ ਸਵਾਰ ਨੌਜਵਾਨਾਂ ਵੱਲੋਂ ਤਾਬੜਤੋੜ ਗੋਲੀਆਂ ਚਲਾ ਕੇ ਸੂਬੇ ਦੇ ਨਾਮੀ ਗੈਂਗਸਟਰ ਮੰਨੇ ਜਾਂਦੇ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਉਸਦੇ ਨਾਲ ਮੌਜੂਦ ਇੱਕ ਨੌਜਵਾਨ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਅਰਬਨ ਅਸਟੇਟ ਨਜਦੀਕ ਸਥਿਤ ਕਾਦੀਆ ਚੁੰਗੀ ‘ਤੇ ਇੱਕ ਬੇਕਰੀ ਦੇ ਬਾਹਰ ਵਾਪਰੀ ਇਸ ਘਟਨਾ ਤੋਂ ਬਾਅਦ ਹਮਲਾਵਾਰ ਫ਼ਰਾਰ ਹੋ ਗਏ, ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਇਲਾਕੇ ਨੂੰ ਸੀਲ ਕਰ ਦਿੱਤਾ।

ਇਹ ਵੀ ਪੜ੍ਹੋ ਲੁਧਿਆਣਾ ‘ਚ ਕਰਜ਼ੇ ਤੋਂ ਤੰਗ ਆ ਕੇ ਬਜ਼ੁਰਗ ਜੋੜੇ ਨੇ ਕੀਤੀ ਆਤਮ+ਹੱਤਿਆ

ਮ੍ਰਿਤਕਾ ਦੀ ਪਹਿਚਾਣ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰਾ ਅਤੇ ਨੌਜਵਾਨ ਦੀ ਪਹਿਚਾਣ ਕਰਨਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਭੀਖੋਵਾਲ ਵਜੋਂ ਹੋਈ ਹੈ। ਮ੍ਰਿਤਕ ਕਰਨਵੀਰ ਸਿੰਘ ਦੇ ਪਿਤਾ ਪੰਜਾਬ ਪੁਲਿਸ ਵਿਚ ਥਾਣੇਦਾਰ ਦੱਸੇ ਜਾ ਰਹੇ ਹਨ। ਇਹ ਘਟਨਾ ਰਾਤ ਕਰੀਬ ਸਵਾ 9 ਵਜੇਂ ਦੇ ਕਰੀਬ ਉਸ ਸਮੇਂ ਵਾਪਰੀ ਜਦ ਕਰਨਵੀਰ ਸਿੰਘ ਤੇ ਹਰਜੀਤ ਕੌਰ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ।

ਇਹ ਵੀ ਪੜ੍ਹੋ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਆਏ ਤੇ ਗੱਡੀ ਵਿਚ ਬੈਠੇ ਨੌਜਵਾਨ ਤੇ ਔਰਤ ਉਪਰ ਗੋਲੀਆਂ ਚਲਾ ਦਿੱਤੀਆਂ। ਦਸਿਆ ਜਾ ਰਿਹਾ ਕਿ ਕਰਨਵੀਰ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਹਰਜੀਤ ਕੌਰ ਨੂੰ ਪਹਿਲਾਂ ਬਟਾਲਾ ਤੇ ਮੁੜ ਕੇ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

0

Chandigarh News:ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ ‘ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਇਹ ਵੀ ਪੜ੍ਹੋ  ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪੀਆਰਟੀਸੀ ਦੇ ਮੁੱਖ ਦਫਤਰ ਵਿਖੇ ਪੁੱਜੇ

ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।ਸ੍ਰੀ ਭਗਤ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਚੱਲ ਰਹੀਆਂ ਸਾਰੀਆਂ ਪ੍ਰਗਤੀ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਬੰਧੀ ਮਾਸਿਕ ਪ੍ਰਗਤੀ ਰਿਪੋਰਟਾਂ ਪੇਸ਼ ਕਰਨਾ ਵੀ ਯਕੀਨੀ ਬਣਾਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

👉ਸਥਾਨਕ ਸਰਕਾਰਾਂ ਮੰਤਰੀ ਨੇ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਰੀਵਿਊ ਮੀਟਿੰਗ
SAS Nagar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋ  ਗੁਣਵੱਤਾ ਕੰਟਰੋਲ ਮੁਹਿੰਮ: ਸਰਕਾਰ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ।ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਲੈਂਡ ਸਕੇਪਿੰਗ, ਸੜਕਾਂ ਦਾ ਵਿਕਾਸ, ਮੁਹਾਲੀ ਸ਼ਹਿਰ ਅਧੀਨ ਆਉਣੇ ਪਿੰਡਾਂ ਦਾ ਸੁੰਦਰੀ ਕਰਨ, ਸ਼ਹਿਰੀ ਨਾਗਰਿਕਾਂ ਦੀਆਂ ਸਹੂਲਤਾਂ ਦੇ ਕਾਰਜ, ਸ਼ਹਿਰਾਂ ‘ਚ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਸੁਰੱਖਿਆ ਦੇ ਨਿਯਮਾਂ ਤਹਿਤ ਉਸਾਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਸ੍ਰੀਮਤੀ ਦੀਪਤੀ ਉੱਪਲ, ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਜਗਦੀਪ ਸਹਿਗਲ, ਕਮਿਸ਼ਨਰ ਨਗਰ ਨਿਗਮ ਮੁਹਾਲੀ ਸ. ਪਰਮਿੰਦਰ ਪਾਲ ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ, ਚੀਫ ਇੰਜੀਨੀਅਰ ਸ੍ਰੀ ਨਰੇਸ਼ ਬੱਤਾ ਅਤੇ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

0

👉ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ
Chandigarh News:ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ ਦੀ ਮੌਜੂਦਗੀ ਵਿੱਚ ਅੱਜ ਇੱਥੇ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕੁਦਰਤੀ ਕਾਰਨਾਂ ਕਰਕੇ ਮੌਤ ਹੋਣ ‘ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ਵਿੱਚ ਮੌਤ ਹੋਣ ‘ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਸ ਤੋਂ ਇਲਾਵਾ ਇਹ ਯੋਜਨਾ ਜੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਯੋਜਨਾ ਇਨ੍ਹਾਂ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਏਗੀ ਤਾਂ ਜੋ ਉਹ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਸਮਰਥਨ ਪ੍ਰਤੀ ਆਪਣੀ ਮਹੱਤਵਪੂਰਨ ਭੂਮਿਕਾ ‘ਤੇ ਹੋਰ ਧਿਆਨ ਕੇਂਦਰਿਤ ਕਰ ਸਕਣ। ਇਹ ਪਹਿਲਕਦਮੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੁੱਕ-ਕਮ-ਹੈਲਪਰਾਂ ਲਈ ਵਿੱਤੀ ਸਮਾਵੇਸ਼ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਸਿੱਧ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911775