Saturday, May 23, 2026
Home Blog Page 641

ਅਕਾਲੀ ਦਲ ਦਾ ਦਾਅਵਾ; ਆਪ ਸਰਕਾਰ ਨੇ ਨਿਯਮਿਤ ਜਾਂਚ ਕੀਤੇ ਬਗੈਰ ਮਜੀਠੀਆ ਖਿਲਾਫ ਕੇਸ ਦਰਜ ਕਰਕੇ ਕਾਨੂੰਨ ਦੀ ਕੀਤੀ ਉਲੰਘਣਾ

0

Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁੱਢਲੀ ਜਾਂ ਨਿਯਮਿਤ ਜਾਂਚ ਕਰਵਾਏ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਅਤੇ ਪਾਰਟੀ ਨੇ ਸਰਕਾਰ ’ਤੇ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਲ੍ਹ ਹੋਣ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਕਰਨ ਦਾ ਦੋਸ਼ ਵੀ ਲਗਾਇਆ।

ਇਹ ਵੀ ਪੜ੍ਹੋ ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਲਈ ਨਿਯਮ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ 34 ਮੈਂਬਰੀ ਕਮੇਟੀ ਦਾ ਗਠਨ

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ’ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਅਤੇ ਸਰਕਾਰ ਮਜੀਠੀਆ ਨੂੰ 540 ਕਰੋੜ ਰੁਪਏ ਦੇ ਨਸ਼ਾ ਤਸਕਰੀ ਕੇਸ ਵਿਚ ਗ੍ਰਿਫਤਾਰ ਕੀਤੇ ਹੋਣ ਦੇ ਬਿਆਨ ਦੇ ਕੇ ਅਦਾਲਤ ਦੀ ਮਾਣਹਾਨੀ ਕਰਨ ਦੇ ਵੀ ਦੋਸ਼ ਲਗਾਏ। ਗਰੇਵਾਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨੇ ਅੱਜ ਕਿਹਾ ਕਿ ਮਜੀਠੀਆ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਜਿਹੜੀਆਂ ਜਾਇਦਾਦਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਮਜੀਠੀਆ ਪਰਿਵਾਰ ਕੋਲ ਉਦੋਂ ਤੋਂ ਹਨ ਜਦੋਂ ਬਿਕਰਮ ਮਜੀਠੀਆ ਪੈਦਾ ਵੀ ਨਹੀਂ ਹੋਏ ਸਨ। ਉਹਨਾਂ ਕਿਹਾ ਕਿ ਇਹ ਵੀ ਗਲਤ ਕਿਹਾ ਜਾ ਰਿਹਾ ਹੈ ਕਿ ਸਰਾਇਆ ਇੰਡਸਟਰੀ ਵਿਚ ਬਿਕਰਮ ਸਿੰਘ ਮਜੀਠੀਆ ਹੀ ਫੈਸਲੇ ਲੈਂਦੇ ਸਨ ਜਦੋਂ ਕਿ ਉਹਨਾਂ ਨੇ 2007 ਵਿਚ ਕੰਪਨੀ ਦੇ ਡਾਇਰੈਕਟਰ ਵਜੋਂ ਅਸਤੀਫਾ ਦੇ ਦਿੱਤਾ ਸੀ।ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਜੀਠੀਆ ਖਿਲਾਫ ਦਰਜ ਨਵੇਂ ਕੇਸ ਵਿਚ ਜਿਹੜੇ ਦੋਸ਼ ਲਗਾਏ ਗਏ ਹਨ, ਉਹ ਸਾਰੇ ਸਰਕਾਰ ਨੇ ਐਨ ਡੀ ਪੀ ਐਸ ਕੇਸ ਵਿਚ ਜ਼ਮਾਨਤ ਰੱਦ ਕਰਵਾਉਣ ਲਈ ਪਟੀਸ਼ਨ ਪਾਉਣ ਵੇਲੇ ਸੁਪਰੀਮ ਕੋਰਟ ਵਿਚ ਦੱਸੇ ਸਨ।

ਇਹ ਵੀ ਪੜ੍ਹੋ 28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਸੁਪਰੀਮ ਕੋਰਟ ਨੇ ਇਹਨਾਂ ਦੋਸ਼ਾਂ ਦਾ ਨੋਟਿਸ ਨਹੀਂ ਲਿਆ ਤੇ ਹੁਣ ਇਹ ਮੁੜ ਤੋਂ ਲਗਾ ਦਿੱਤੇ ਗਏ ਹਨ ਅਤੇ ਨਵੇਂ ਕੇਸ ਵਿਚ ਤਬਦੀਲ ਕਰ ਦਿੱਤੇ ਗਏ ਹਨ।ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਦਲਾਖੋਰੀ ਦੀ ਕਾਰਵਾਈ ਨੇ ਲੋਕਾਂ ਨੂੰ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ ਤੇ ਉਹਨਾਂ ਇਸ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਤੇ ਲਖਬੀਰ ਸਿੰਘ ਲੋਧੀਨੰਗਲ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪੀਆਰਟੀਸੀ ਦੇ ਮੁੱਖ ਦਫਤਰ ਵਿਖੇ ਪੁੱਜੇ

0

👉ਗੁਰਪ੍ਰੀਤ ਸਿੰਘ ਵਿਰਕ ਨੇ ਟਰਾਂਸਪੋਰਟ ਮੰਤਰੀ ਦੀ ਮੌਜੂਦਗੀ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਪਦ ਦਾ ਅਹੁਦਾ ਸੰਭਾਲਿਆ
Patiala News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵਿੱਚ ਪੀਆਰਟੀਸੀ ਮਹਿਕਮੇ ਦਾ ਪੱਧਰ ਉੱਚਾ ਚੁੱਕਣ ਅਤੇ ਨਿਵੇਕਲੀਆਂ ਤਕਨੀਕਾਂ ਨਾਲ ਕੰਮ ਕਰਨ ਸੰਬੰਧੀ ਲੰਮੀ ਗੱਲਬਾਤ ਹੋਈ। ਦੱਸਣਯੋਗ ਹੈ ਕਿ ਅੱਜ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਵਿਰਕ ਨੂੰ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੁਆਰਾ ਪਟਿਆਲਾ ਮੁੱਖ ਦਫਤਰ ਪਹੁੰਚ ਕੇ ਅਧਿਕਾਰਤ ਤੌਰ ਤੇ ਵਿਭਾਗ ਵਿਚ ਸ਼ਾਮਿਲ ਵੀ ਕਰਵਾਈਆ ਗਿਆ। ਇਸ ਮੌਕੇ ਆਪ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ,ਚੈਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਮ ਡੀ ਬਿਕਰਮਜੀਤ ਸਿੰਘ ਸ਼ੇਰਗਿੱਲ, ਮੇਅਰ ਪਟਿਆਲਾ ਕੁੰਦਨ ਗੋਗੀਆ, ਜਿਲਾ ਮੋਹਾਲੀ ਦੇ ਪ੍ਰਧਾਨ ਸ਼੍ਰੀਮਤੀ ਪ੍ਰਭਜੋਤ ਕੌਰ ਉਚੇਚੇ ਤੌਰ ਤੇ ਹਾਜਰ ਰਹੇ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਉਪਰੋਕਤ ਡਾਇਰੈਕਟਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸੇ ਤਰਾਂ ਵਰਕਰਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

ਭਵਿੱਖ ਵਿਚ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ ਤੇ ਗੁਰਪ੍ਰੀਤ ਵਿਰਕ ਪਾਰਟੀ ਦੁਆਰਾ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ਼ ਨਿਭਾਉਣਗੇ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇ ਦੌਰਾ ਪੰਜਾਬ ਵਿੱਚ ਜਨਤਕ ਆਵਾਜਾਈ ਵਿੱਚ ਹੋਰ ਸੁਧਾਰ ਕਰਨ, ਬੱਸਾਂ ਦੀ ਗੁਣਵੱਤਾ ਵਧਾਉਣ ਅਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪੀਆਰਟੀਸੀ ਦੀਆਂ ਬੱਸਾਂ, ਵਰਕਸ਼ਾਪਾਂ, ਟਿਕਟ ਬੁਕਿੰਗ ਸਿਸਟਮ ਅਤੇ ਸਟਾਫ ਦੀਆਂ ਸਹੂਲਤਾਂ ਦਾ ਮੁਆਇਨਾ ਕਰਦਿਆਂ ਚੰਗੇ ਕਾਰਜ ਦੀ ਤਾਰੀਫ ਵੀ ਕੀਤੀ। ਵਿਧਾਇਕ ਰੰਧਾਵਾ ਵੱਲੋਂ ਗੁਰਪ੍ਰੀਤ ਸਿੰਘ ਵਿਰਕ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਵਰਕਰ ਕਰਾਰ ਦਿੱਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਹੁਦਿਆਂ ਦੀ ਤੁਲਨਾ ਪੈਸਿਆਂ ਨਾਲ ਨਹੀਂ ਕੀਤੀ ਜਾਂਦੀ ਸਗੋਂ ਮਿਹਨਤੀ ਅਤੇ ਸੁਚੱਜੀ ਸੋਚ ਵਾਲੇ ਆਮ ਘਰਾਂ ਦੇ ਅਣਥੱਕ ਵਰਕਰਾਂ ਨੂੰ ਅਹੁਦੇ ਬਿਨਾਂ ਕਿਸੇ ਸਿਫਾਰਿਸ਼ ਤੋਂ ਨਿਵਾਜੇ ਜਾ ਰਹੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਆਮਦ ਦੌਰਾਨ ਹੋਈ ਗੱਲਬਾਤ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਲਈ ਸੁਰੱਖਿਅਤ, ਸਮਰੱਥ ਅਤੇ ਆਧੁਨਿਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਤੇ ਹੋਰ ਨਿਖਾਰ ਲਿਆਉਣ ਲਈ ਖਾਸ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੀ ਆਰ ਟੀ ਸੀ ਮਹਿਕਮਾਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਸਮਰੱਪਿਤ ਹੈ ਅਤੇ ਅਸੀਂ ਯਾਤਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਕਿਸੇ ਵੀ ਸੁਝਾਅ ਜਾ ਸ਼ਿਕਾਇਤ ਨੂੰ ਪੀ ਆਰ ਟੀ ਸੀ ਦੇ ਹੈਲਪਲਾਈਨ ਨੰਬਰ 9592195923 ਤੇ ਦਰਜ਼ ਕਰਵਾਇਆ ਜਾ ਸਕਦਾ ਹੈ। ਸ ਮੌਕੇ ਗੁਰਪ੍ਰੀਤ ਸਿੰਘ ਵਿਰਕ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਪਦ ਦਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਪੋ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਆਮ ਆਦਮੀ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਉਨ੍ਹਾਂ ਲਈ ਵੀ ਇਤਿਹਾਸਕ ਪਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

0

👉ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਵਾਸਤੇ ਸਮਝੌਤਾ ਸਹੀਬੱਧ ਕੀਤਾ ਹੈ।ਇਹ ਸਮਝੌਤਾ ਪੰਜਾਬ ਸਰਕਾਰ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਅਤੇ ਵਿਦਿਆਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ, ਅੰਮ੍ਰਿਤਸਰ ਦਰਮਿਆਨ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਹੀਬੱਧ ਕੀਤਾ ਗਿਆ ਹੈ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਦੀ ਇਹ ਵਿਲੱਖਣ ਪਹਿਲਕਦਮੀ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਸਪਲਾਈ ਦੇ ਖਤਮ ਹੋਣ ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਮੁੜ ਵਸੇਬਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਕੱਢਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਵਿੱਚ ਸਹਾਇਤਾ ਕਰਨ ਲਈ ਸਰਕਾਰ ਨਾ ਸਿਰਫ਼ ਵੱਖ-ਵੱਖ ਸਹੂਲਤਾਂ ਨਾਲ ਲੈਸ ਮੁੜ ਵਸੇਬਾ ਕੇਂਦਰ ਸਥਾਪਤ ਕਰ ਰਹੀ ਹੈ, ਸਗੋਂ ਨਸ਼ਿਆਂ ਦੀ ਦੁਬਾਰਾ ਵਰਤੋਂ ਨੂੰ ਰੋਕਣ ਲਈ ਡਾਕਟਰੀ ਦੇਖਭਾਲ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਵਿੱਚ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਕੇ ਮਨੋ-ਸਮਾਜਿਕ ਦੇਖਭਾਲ ਦਾ ਇੱਕ ਵਿਆਪਕ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੂਨਿਟ ਮੈਡੀਕਲ ਅਫਸਰਾਂ, ਮਨੋਵਿਗਿਆਨੀਆਂ, ਪੁਲਿਸ ਕਰਮਚਾਰੀਆਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਤਕਨੀਕੀ ਤੌਰ ‘ਤੇ ਸਹਾਇਤਾ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਮੁੜ ਵਸੇਬੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਵਿਕਸਤ ਕਰਨ, ਓ.ਓ.ਏ.ਟੀ. (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਦੀ ਸੁਚੱਜੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਤੱਕ ਆਸਾਨ ਪਹੁੰਚ ਦੇ ਯਤਨਾਂ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਯੂਨਿਟ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਹ ਸੈਂਟਰਲਾਈਜ਼ਡ ਇੰਟੈਲੀਜੈਂਸ ਯੂਨਿਟ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਓ.ਓ.ਏ.ਟੀ. ਮਰੀਜ਼ਾਂ ਬਾਰੇ ਠੋਸ ਡੇਟਾ ਪ੍ਰਦਾਨ ਕਰੇਗੀ, ਪ੍ਰਭਾਵਸ਼ਾਲੀ ਨੀਤੀਆਂ ਡਿਜ਼ਾਈਨ ਕਰਨ ਅਤੇ ਲਾਗੂ ਕਰਨ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਮਜ਼ ਦੇ ਨੈਸ਼ਨਲ ਡਰੱਗ ਟ੍ਰੀਟਮੈਂਟ ਸੈਂਟਰ, ਆਈ.ਆਈ.ਟੀ. ਰੋਪੜ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਮੁੰਬਈ ਅਤੇ ਪੀ.ਜੀ.ਆਈ. ਚੰਡੀਗੜ੍ਹ ਵਰਗੀਆਂ ਸੰਸਥਾਵਾਂ ਦੇ ਮਾਹਿਰ ਇਸ ਯੂਨਿਟ ਨੂੰ ਸਮੇਂ ਸਮੇਂ ‘ਤੇ ਸਹਾਇਤਾ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਪੰਜਾਬ ਪੁਲਿਸ, ਸਿਹਤ ਵਿਭਾਗ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਨਾਲ-ਨਾਲ ਮਾਨਸਿਕ ਸਿਹਤ, ਮੁੜ ਵਸੇਬੇ ਅਤੇ ਡੇਟਾ ਸਾਇੰਸ ਨਾਲ ਸਬੰਧਤ ਸੰਗਠਨਾਂ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਅਨੰਨਿਆ ਬਿਰਲਾ ਫਾਊਂਡੇਸ਼ਨ (ਏ.ਬੀ.ਐਫ.) ਇਸ ਯੂਨਿਟ ਦੀਆਂ ਤਕਨੀਕੀ ਸਮਰੱਥਾਵਾਂ ਅਤੇ ਸਰੋਤਾਂ ਸਬੰਧੀ ਸਹਾਇਤਾ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਸੈਂਟਰਲਾਈਜ਼ਡ ਟੈਕਨੀਕਲ ਯੂਨਿਟ ਵਜੋਂ ਇੱਕ ਹੱਬ ਐਂਡ ਸਪੋਟ ਮਾਡਲ ‘ਤੇ ਅਧਾਰਿਤ ਹੋਵੇਗਾ, ਜਿਸ ਵਿੱਚ ਪਟਿਆਲਾ, ਜਲੰਧਰ, ਅੰਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਪੰਜ ਮੈਡੀਕਲ ਕਾਲਜ ਕਲੱਸਟਰ ਰਿਸੋਰਸ ਸੈਂਟਰਾਂ ਵਜੋਂ ਕੰਮ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਆਮ ਲੋਕਾਂ ਦੇ ਸਮਰਥਨ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਇੱਕ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਇੱਕ ਲੋਕ ਲਹਿਰ ਵਿੱਚ ਬਦਲ ਗਈ ਹੈ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬੇਹੱਦ ਜ਼ਰੂਰੀ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਵਿਅਕਤੀ ਦਾ ਨੈਤਿਕ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਤਮਾ ਨਹੀਂ ਹੋ ਜਾਂਦਾ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਤਰਕਪੂਰਨ ਨਤੀਜੇ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੇ ਵਪਾਰ ਨੂੰ ਕਰਾਰਾ ਝਟਕਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ‘ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਮੁੜ ਵਸੇਬਾ ਯਕੀਨੀ ਬਣਾਇਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ।ਮੁੱਖ ਮੰਤਰੀ ਨੇ ਅਨੰਨਿਆ ਬਿਰਲਾ ਫਾਊਂਡੇਸ਼ਨ ਦੀ ਸੰਸਥਾਪਕ ਅਨੰਨਿਆ ਬਿਰਲਾ ਵੱਲੋਂ ਸੂਬਾ ਸਰਕਾਰ ਨਾਲ ਹੱਥ ਮਿਲਾ ਕੇ ਇਸ ਨੇਕ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ

0

👉ਪਾਣੀ ਤੇ ਖੇਤੀਬਾੜੀ ਨੂੰ ਬਚਾ ਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਮੰਗੀ ਮਦਦ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ ਦੀ ਟੀਮ ਸਾਹਮਣੇ ਸੂਬੇ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਅਤੇ ਸਮਰਥਨ ਦੀ ਮੰਗ ਕੀਤੀ ਤਾਂ ਕਿ ਇਕ ਪਾਸੇ ਪੰਜਾਬ ਦਾ ਸਮੁੱਚਾ ਵਿਕਾਸ ਯਕੀਨੀ ਬਣੇ ਅਤੇ ਦੂਜੇ ਪਾਸੇ ਇਸ ਦੇ ਹਿੱਤਾਂ ਦੀ ਵੀ ਰੱਖਿਆ ਹੋਵੇ।ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਅਤੇ ਪ੍ਰੋਗਰਾਮ ਡਾਇਰੈਕਟਰ ਸੰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ, ਜਦੋਂ ਆਯੋਗ ਨੂੰ ਪਾਣੀ ਅਤੇ ਖੇਤੀਬਾੜੀ ਸਬੰਧੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਬਚਾਉਣ ਲਈ ਖੁੱਲ੍ਹੇ ਦਿਲ ਨਾਲ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ 553 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਛੇ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਸਰਹੱਦ ਉੱਤੇ ਪੈਂਦੇ ਹਨ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਿਆਇਤਾਂ ਦੇਣ ਨਾਲ ਪੰਜਾਬ ਵਿੱਚ ਸਰਹੱਦੀ ਜ਼ਿਲ੍ਹਿਆਂ ਦੇ ਅਰਥਚਾਰੇ ਉਪਰ ਮਾੜਾ ਅਸਰ ਪਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਪਾਰ ਤੇ ਸਨਅਤੀ ਖ਼ੇਤਰ ਵਿੱਚ ਮੁੜ ਜਾਨ ਪਾਉਣ ਲਈ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੀ ਤਰਜ਼ ਉੱਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀ ਵੀ ਬਾਂਹ ਫੜਨ ਦੀ ਲੋੜ ਹੈ। ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਰਿਆਇਤੀ ਪੈਕੇਜ਼ ਦੀ ਮੰਗ ਕਰਦਿਆਂ ਉਨ੍ਹਾਂ ਪੰਜਾਬ ਦੇ ਹਰੇਕ ਸਰਹੱਦੀ ਜ਼ਿਲ੍ਹੇ ਵਿੱਚ ਐਗਰੋ ਫੂਡ ਪ੍ਰਾਸੈਸਿੰਗ ਜ਼ੋਨ ਸਥਾਪਤ ਕਰਨ ਦੀ ਵਕਾਲਤ ਕੀਤੀ, ਜਿਸ ਵਿੱਚ ਖ਼ਾਸ ਤਵੱਜੋ ਬਾਸਮਤੀ ਚੌਲ ਉਦਯੋਗ ਅਤੇ ਲੀਚੀ ਤੇ ਹੋਰ ਫਲਾਂ ਵਰਗੇ ਬਾਗ਼ਬਾਨੀ ਉਤਪਾਦਨ ਉੱਤੇ ਦਿੱਤੀ ਜਾਵੇ। ਭਗਵੰਤ ਸਿੰਘ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੌਜੂਦਾ ਫੋਕਲ ਪੁਆਇੰਟਾਂ ਦੇ ਨਵੀਨੀਕਰਨ ਅਤੇ ਅੰਮ੍ਰਿਤਸਰ ਵਿੱਚ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਸਥਾਪਤ ਕਰਨ ਦੀ ਵੀ ਵਕਾਲਤ ਕੀਤੀ।

ਇਹ ਵੀ ਪੜ੍ਹੋ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਐਗਰੋ ਖ਼ੇਤਰ ਲਈ ਪੀ.ਐਲ.ਆਈ. ਸਕੀਮ, ਟੈਕਸਟਾਈਲ ਖ਼ੇਤਰ ਲਈ ਟੈਕਸ ਰਿਆਇਤਾਂ, ਸਨਅਤ ਲਈ ਢੋਆ-ਢੁਆਈ ਸਬਸਿਡੀ ਅਤੇ ਸਰਹੱਦੀ ਜ਼ਿਲ੍ਹਿਆਂ ਲਈ ਸਬਸਿਡੀ ਵਾਲੀਆਂ ਵਿਆਜ ਦਰਾਂ ਉੱਤੇ ਕਰਜ਼ਾ ਤੇ ਵਰਕਿੰਗ ਕੈਪੀਟਲ ਦੀ ਵੀ ਮੰਗ ਕੀਤੀ। ਉਨ੍ਹਾਂ ਕੌਮਾਂਤਰੀ ਸਰਹੱਦ ਉੱਤੇ ਕੰਡਿਆਲੀ ਤਾਰ ਉੱਤੇ ਪੈਂਦੀ ਜ਼ਮੀਨ ਦੇ ਮਾਲਕਾਂ ਲਈ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ 17 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਕਿਸਾਨਾਂ ਨੂੰ ਹਰੇਕ ਸਾਲ ਪ੍ਰਤੀ ਏਕੜ 10 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਂਦਾ ਹੈ, ਜਿਸ ਨੂੰ ਵਧਾ ਕੇ 30 ਹਜ਼ਾਰ ਰੁਪਏ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਆਵਜ਼ਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਦੇਣ ਦੀ ਬਜਾਏ ਪੂਰਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇ ਕਿਉਂਕਿ ਇਹ ਬਹਾਦਰ ਕਿਸਾਨ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ।ਸਰਹੱਦੀ ਖ਼ੇਤਰਾਂ ਵਿੱਚ ਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਨੇ ਸਾਰੇ 2107 ਸਰਹੱਦੀ ਪਿੰਡਾਂ ਵਾਸਤੇ ਬਾਰਡਰ ਵਿੰਗ ਹੋਮ ਗਾਰਡਜ਼ ਸਕੀਮ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਹਰੇਕ ਜਵਾਨ ਲਈ 1999 ਵਿੱਚ ਤੈਅ ਡਿਊਟੀ ਭੱਤਾ 45 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ ਘੱਟੋ-ਘੱਟ 655 ਰੁਪਏ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਤੇ ਬੀ.ਐਸ.ਐਫ. ਵਿਚਾਲੇ ਬਿਹਤਰ ਤਾਲਮੇਲ ਲਈ ਇਹ ਲਾਜ਼ਮੀ ਹੈ। ਭਗਵੰਤ ਸਿੰਘ ਮਾਨ ਨੇ ਡਰੋਨਾਂ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਸਮਗਲਿੰਗ ਰੋਕਣ ਲਈ ਜੈਮਰਾਂ ਸਣੇ ਹੋਰ ਉਪਕਰਨ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 2829 ਕਰੋੜ ਰੁਪਏ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਹਿਮ ਹੈ ਕਿਉਂਕਿ ਸਮੁੱਚੀ ਸਰਹੱਦ ਦਾ 4/5 ਤੋਂ ਵੱਧ ਹਿੱਸਾ ਜੈਮਿੰਗ ਪ੍ਰਣਾਲੀ ਤੋਂ ਬਗ਼ੈਰ ਹੈ, ਜਿਸ ਕਾਰਨ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਲਈ ਵੱਡੀ ਚੁਣੌਤੀ ਖੜ੍ਹੀ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ‘ਗਤੀਸ਼ੀਲ ਪਿੰਡ ਪ੍ਰੋਗਰਾਮ’ ਵਿੱਚ ਸੋਧ ਕਰ ਕੇ ਸੂਬੇ ਦੇ ਵੱਧ ਤੋਂ ਵੱਧ ਸਰਹੱਦੀ ਪਿੰਡਾਂ ਨੂੰ ਇਸ ਦਾ ਲਾਭ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੋਰ ਸੂਬਿਆਂ ਦੇ ਮੁਕਾਬਲੇ ਜ਼ਿਆਦਾ ਆਬਾਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਸੂਬੇ ਦੇ 1500 ਪਿੰਡ ਆਉਂਦੇ ਹਨ, ਜਿਨ੍ਹਾਂ ਵਿੱਚੋਂ ਸਿਰਫ਼ 101 ਪਿੰਡਾਂ ਨੂੰ ਇਸ ਸਕੀਮ ਲਈ ਚੁਣਿਆ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਰਿਆਇਤਾਂ ਦੇਣ ਦੀ ਲੋੜ ਹੈ ਤਾਂ ਜੋ ਸਰਹੱਦੀ ਪਿੰਡਾਂ ਤੇ ਕਸਬਿਆਂ ਵਿੱਚ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਹਾਲੀਆ ਝੜਪਾਂ ਨੇ ਸਰਹੱਦੀ ਜ਼ਿਲ੍ਹਿਆਂ ਨੂੰ ਜੰਗ ਲਈ ਤਿਆਰ ਕਰਨ ਦੀ ਲੋੜ ਉਭਾਰੀ ਹੈ, ਜਿਸ ਤਹਿਤ ਸਰਹੱਦੀ ਪਿੰਡਾਂ ਲਈ ਬਦਲਵੇਂ ਸੰਪਰਕ ਰਾਹ ਅਤੇ ਸ਼ਹਿਰੀ ਵਸੋਂ ਲਈ ਬੰਕਰਾਂ ਤੇ ਏਅਰ ਸ਼ੈਲਟਰਾਂ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਐਮਰਜੈਂਸੀ ਅਪਰੇਸ਼ਨ ਸੈਂਟਰ ਅਤੇ ਅਤਿ-ਆਧੁਨਿਕ ਰਿਸਪਾਂਸ ਕਮਾਂਡ ਤੇ ਕੰਟਰੋਲ ਸੈਂਟਰ, ਸਟਰੀਟ ਲਾਈਟਾਂ ਲਈ ਸੈਂਸਰ, ਸਰਹੱਦੀ ਸ਼ਹਿਰਾਂ ਵਿੱਚ ਟਰੌਮਾ ਸੈਂਟਰ ਤੇ ਸੈਕੰਡਰੀ ਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਦੇਣੀਆਂ ਜ਼ਰੂਰੀ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਵਾਈ ਫੌਜ, ਥਲ ਸੈਨਾ ਤੇ ਬੀ.ਐਸ.ਐਫ. ਵਿਚਾਲੇ ਸੁਚਾਰੂ ਸੰਚਾਰ ਲਈ ਸੁਰੱਖਿਅਤ ਲਾਈਨਾਂ ਯਕੀਨੀ ਬਣਾਉਣ ਦੇ ਨਾਲ-ਨਾਲ ਸਾਈਬਰ ਸੁਰੱਖਿਆ ਲਈ ਕਦਮ ਚੁੱਕੇ ਜਾਣ, ‘ਗਤੀਸ਼ਕਤੀ ਪ੍ਰੋਗਰਾਮ’ ਤਹਿਤ ਰਿਸੋਰਸ ਮੈਪਿੰਗ ਅਤੇ ਜ਼ਿਲ੍ਹਾ ਸਿਵਲ ਡਿਫੈਂਸ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੇ ਨਾਲ-ਨਾਲ ਆਫ਼ਤ ਦੌਰਾਨ ਰਾਹਤ ਕਾਰਜ ਵੀ ਯਕੀਨੀ ਬਣਾਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ 28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਸਨਅਤੀ ਖ਼ੇਤਰ ਦੇ ਮੁੱਦੇ ਚੁੱਕਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਅਹਿਮ ਪਹਿਲਕਦਮੀਆਂ ਦੀ ਨਿਸ਼ਾਨਦੇਹੀ ਕੀਤੀ, ਜਿਨ੍ਹਾਂ ਵਿੱਚ ਫਾਸਟ ਟਰੈਕ ਪੰਜਾਬ ਪੋਰਟਲ, ਸਮਾਂਬੱਧ ਸੇਵਾਵਾਂ, ਰਾਈਟ ਟੂ ਬਿਜ਼ਨਸ ਐਕਟ, ਕਲਰ ਕੋਡਿਡ ਸਟੈਂਪ ਪੇਪਰ ਦੀ ਸ਼ੁਰੂਆਤ ਅਤੇ ਨਿਵੇਸ਼ ਪੱਖੀ ਹੋਰ ਕਦਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਦੇ ਅਰਥਚਾਰੇ ਵਿੱਚ ਮੈਨੂਫੈਕਚਰਿੰਗ ਦਾ ਹਿੱਸਾ 14.4 ਫੀਸਦੀ ਹੈ ਪਰ ਸੂਬਾ ਸਰਕਾਰ 2030 ਤੱਕ ਇਸ ਨੂੰ ਵਧਾ ਕੇ 20 ਫੀਸਦੀ ਅਤੇ 2047 ਤੱਕ 25 ਫੀਸਦੀ ਕਰਨ ਦੀ ਇੱਛੁਕ ਹੈ। ਭਗਵੰਤ ਸਿੰਘ ਮਾਨ ਨੇ ਇਸ ਲਈ ਪੂਰੀ ਤਰ੍ਹਾਂ ਜ਼ਮੀਨੀ ਸਰਹੱਦ ਨਾਲ ਜੁੜੇ ਪੰਜਾਬ ਵਾਸਤੇ ਢੋਆ-ਢੁਆਈ ਸਬਸਿਡੀ ਦੀ ਮੰਗ ਕੀਤੀ ਅਤੇ ਛੋਟੇ ਮੈਨੂਫੈਕਚਰਾਂ ਲਈ ਐਕਸਪੋਰਟ ਪ੍ਰੋਮੋਸ਼ਨ ਕੈਪੀਟਲ ਗੁੱਡਜ਼ (ਈ.ਪੀ.ਸੀ.ਜੀ.) ਸਕੀਮ ਦੀ ਤਰਜ਼ ਉੱਤੇ ਸਕੀਮ ਲਿਆਉਣ ਲਈ ਕਿਹਾ ਤਾਂ ਜੋ ਇਨ੍ਹਾਂ ਦੇ ਉਤਪਾਦ ਦੇਸ਼ ਦੇ ਅੰਦਰ ਭੇਜੇ ਜਾ ਸਕਣ।
ਮੁੱਖ ਮੰਤਰੀ ਨੇ ਪੀ.ਐਲ.ਆਈ. ਦਾ ਵਿਸਤਾਰ ਸਾਈਕਲ, ਈ-ਬਾਈਕ ਤੇ ਇਨ੍ਹਾਂ ਉਪਕਰਨਾਂ, ਸਾਈਕਲਾਂ ਲਈ ਨਵੇਂ ਉਤਪਾਦ ਡਿਜ਼ਾਇਨ ਤੇ ਮਟੀਰੀਅਲ ਤੇ ਖੋਜ ਤੇ ਵਿਸਤਾਰ ਸਹੂਲਤਾਂ ਤੱਕ ਵਧਾਉਣ ਅਤੇ ਲੁਧਿਆਣਾ ਵਿੱਚ ਐਸ.ਪੀ.ਵੀ. ਮੋਡ ਵਿੱਚ ਹਾਈ ਟੈੱਕ ਵੈਲੀ ਇੰਡਸਟਰੀਅਲ ਪਾਰਕ ਦੇ ਵਿਸਤਾਰ ਅਤੇ ਇਸ ਨੂੰ ਸਾਈਕਲ ਬਰਾਮਦ ਜ਼ੋਨ ਦੇ ਕਲੱਸਟਰ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਜਲੰਧਰ ਵਿੱਚ ਖੇਡ ਉਪਤਾਦਾਂ ਦਾ ਬਰਾਮਦ ਜ਼ੋਨ ਵਿਕਸਤ ਕਰਨ, ਖੇਡ ਮੈਦਾਨਾਂ ਦੇ ਵਿਕਾਸ ਲਈ ਮੰਗ ਨੂੰ ਹੁਲਾਰਾ ਦੇਣ ਲਈ ਸੂਬੇ ਦੀ ਮੈਗਾ ਸਪੋਰਟਸ ਪਹਿਲਕਦਮੀ ਅਤੇ ਪੰਜਾਬ ਦੇ ਹਰੇਕ ਪਿੰਡ ਵਿੱਚ ਇੰਡੋਰ ਜਿੰਮ ਬਣਾਉਣ ਅਤੇ ਖੇਡ ਸਨਅਤ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਆਰਥਿਕ ਜ਼ੋਨ ਬਣਾਉਣ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਆਟੋ ਮੋਬਾਈਲ ਖ਼ੇਤਰ ਲਈ ਖੋਜ ਤੇ ਵਿਕਾਸ ਅਤੇ ਨਵੇਂ ਉਤਪਾਦ ਡਿਜ਼ਾਇਨ ਤੇ ਮਟੀਰੀਅਲ, ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਕਿਹਾ ਤਾਂ ਜੋ ਆਟੋ ਅਤੇ ਇਲੈਕਟ੍ਰਾਨਿਕ ਵਾਹਨ ਤਕਨਾਲੋਜੀਆਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਮੋਹਾਲੀ ਵਿੱਚ ਆਟੋ ਤੇ ਆਟੋ ਉਤਪਾਦਾਂ ਲਈ ਸਮਰਪਿਤ ਬਰਾਮਦ ਜ਼ੋਨ ਵਿਕਸਤ ਕਰਨ ਉਪਰ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

ਮੁੱਖ ਮੰਤਰੀ ਨੇ ਸੂਬੇ ਲਈ ਵਿਸ਼ੇਸ਼ ਆਰਥਿਕ ਪੈਕੇਜ ਵੀ ਮੰਗਿਆ, ਜਿਸ ਵਿੱਚ ਦੋ ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਆਰਥਿਕ ਜ਼ੋਨ, ਇੰਡਸਟਰੀਅਲ ਕਾਰੀਡੋਰ (ਆਲਮੀ ਮੈਨੂਫੈਕਚਰਿੰਗ ਹੱਬ) ਤੇ ਭਾਰਤ ਮਾਲਾ ਪ੍ਰਾਜੈਕਟ, ਮੋਹਾਲੀ ਵਿੱਚ ਸੈਮੀ ਕੰਡਕਟਰ ਲੈਬ ਦਾ ਵਿਸਤਾਰ, ਮੋਹਾਲੀ ਵਿੱਚ ਸਾਫ਼ਟਵੇਅਰ ਤਕਨਾਲੋਜੀ ਪਾਰਕਾਂ ਦੇ ਵਿਸਤਾਰ ਅਤੇ ਪੰਜਾਬ ਵਿੱਚ ਹਰੇਕ ਖ਼ੇਤਰ ਵਾਰ ਵਿਸ਼ੇਸ਼ ਬਰਾਮਦ ਜ਼ੋਨ ਬਣਾਉਣ ਦੀ ਵੀ ਮੰਗ ਰੱਖੀ, ਜਿਨ੍ਹਾਂ ਵਿੱਚ ਅੰਮ੍ਰਿਤਸਰ ਲਈ ਫੂਡ ਪ੍ਰਾਸੈਸਿੰਗ, ਲੁਧਿਆਣਾ ਲਈ ਟੈਕਸਟਾਈਲ ਅਤੇ ਮੋਹਾਲੀ ਲਈ ਆਟੋਮੋਬਾਈਲ ਪਾਰਕ ਸ਼ਾਮਲ ਹਨ। ਖੇਤੀਬਾੜੀ ਖ਼ੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਮਭਰ ਬਣਾਉਣ ਲਈ ਸੂਬੇ ਦੇ ਮਿਹਨਤੀ ਕਿਸਾਨਾਂ ਦੀ ਮੋਹਰੀ ਭੂਮਿਕਾ ਨੂੰ ਚੇਤੇ ਕੀਤਾ। ਭਗਵੰਤ ਸਿੰਘ ਮਾਨ ਨੇ ਯਾਦ ਕਰਵਾਇਆ ਕਿ ਪੰਜਾਬ ਦੇਸ਼ ਦਾ ਤਕਰੀਬਨ 12 ਫੀਸਦੀ ਅਤੇ ਵਿਸ਼ਵ ਦਾ ਤਕਰੀਬਨ ਦੋ ਫੀਸਦੀ ਚੌਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।ਮੁੱਖ ਮੰਤਰੀ ਨੇ ਫ਼ਸਲੀ ਵਿਭਿੰਨਤਾ ਅਤੇ ਝੋਨੇ ਦੀਆਂ ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਖ਼ੇਤੀ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ 2025 ਦੌਰਾਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਾਉਣੀ ਦੀ ਮੱਕੀ ਨੂੰ ਉਤਸ਼ਾਹਤ ਕਰਨ ਲਈ ਛੇ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਹੈ, ਇਸ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੀ ਪਹਿਲਕਦਮੀ ਦੀ ਹਮਾਇਤ ਕਰ ਕੇ 17,500 ਰੁਪਏ ਪ੍ਰਤੀ ਹੈਕਟੇਅਰ ਦਾ ਨਕਦ ਭੁਗਤਾਨ ਕਰਨ ਲਈ ਫੰਡ ਮੁਹੱਈਆ ਕਰਨੇ ਚਾਹੀਦੇ ਹਨ ਤਾਂ ਜੋ ਸੂਬੇ ਦੇ ਸਾਰੇ ਮੱਕੀ ਉਤਪਾਦਕ ਮੌਜੂਦਾ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨਾਲ ਜੁੜਨ।

ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿੱਚ ਕਪਾਹ ਸਾਉਣੀ ਦੀ ਮੁੱਖ ਫ਼ਸਲ ਹੈ ਅਤੇ ਇਸ ਦੀ ਜ਼ਿਆਦਾਤਰ ਕਾਸ਼ਤ ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਹੁੰਦੀ ਹੈ। ਉਨ੍ਹਾਂ ਕਪਾਹ ਦੀ ਕਾਸ਼ਤ ਹੇਠ ਵੱਧ ਰਕਬਾ ਲਿਆਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਉਤਸ਼ਾਹਤ ਕਰਨ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਵੱਡੇ ਖ਼ਤਰੇ ਦੇ ਰੂਪ ਵਿੱਚ ਸਾਹਮਣੇ ਆਈ ਹੈ ਅਤੇ ਇਸ ਦੀ ਰੋਕਥਾਮ ਲਈ ਕੀਟਨਾਸ਼ਕਾਂ ਦਾ ਖ਼ਰਚਾ ਵਧਿਆ ਹੈ। ਉਨ੍ਹਾਂ ਕਿਹਾ ਜਦੋਂ ਤੱਕ ਇਸ ਦੀ ਰੋਕਥਾਮ ਕਰਨ ਵਾਲੇ ਨਵੇਂ ਬੀਜ ਸਾਹਮਣੇ ਨਹੀਂ ਆ ਜਾਂਦੇ, ਉਦੋਂ ਤੱਕ ਪੀ.ਬੀ.ਡਬਲਯੂ. ਦੇ ਪ੍ਰਬੰਧਨ ਲਈ ਇਸ ਸੁੰਡੀ ਦੀ ਪ੍ਰਜਣਨ ਕਿਰਿਆ ਨੂੰ ਰੋਕਣ ਵਾਲੀ ਤਕਨੀਕ ਲਈ ਸਹਿਯੋਗ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ 20 ਹੋਰ ਏ.ਆਈ. ਆਧਾਰਤ ਪੀ.ਬੀ.ਡਬਲਯੂ. ਫੇਰੋਮੋਨ ਟਰੈਪ ਵੀ ਦਿੱਤੇ ਜਾਣ, ਜਿਹੜੇ ਇਸ ਸੁੰਡੀ ਦੇ ਹਮਲੇ ਬਾਰੇ ਅਗਾਊਂ ਚੇਤਾਵਨੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਪਾਹ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਅਗਾਊਂ ਜਾਣੂੰ ਕਰਵਾਇਆ ਜਾਵੇ, ਜਿਵੇਂ ਕਿ ਪਹਿਲਾਂ ਸੈਂਟਰਲ ਇੰਸਟੀਚਿਊਟ ਆਫ਼ ਕਾਟਨ ਰਿਸਰਚ, ਨਾਗਪੁਰ ਵੱਲੋਂ ਕੀਤਾ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ NIA ਵੱਲੋਂ ਤੜਕਸਾਰ ਇੱਕ ਯੂਟਿਊਬਰ ਸਹਿਤ ਪੰਜਾਬ ਤੇ ਹਰਿਆਣਾ ‘ਚ ਅੱਧੀ ਦਰਜ਼ਨ ਥਾਵਾਂ ‘ਤੇ ਛਾਪੇਮਾਰੀ

ਮੁੱਖ ਮੰਤਰੀ ਨੇ ਕਿਹਾ ਕਿ ਮਜ਼ਦੂਰੀ ਦੀ ਲਾਗਤ ਕਿਸਾਨਾਂ ਨੂੰ ਨਰਮੇ ਦੀ ਖੇਤੀ ਵਿੱਚ ਹੋਣ ਵਾਲੇ ਪ੍ਰਮੁੱਖ ਖਰਚਿਆਂ ਵਿੱਚੋਂ ਇੱਕ ਹੈ ਕਿਉਂਕਿ ਇਹ ਪੈਦਾਵਾਰ ਦੀ ਕੁੱਲ ਕੀਮਤ ਦਾ ਲਗਭਗ 14 ਫੀਸਦ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਉੱਤਰੀ ਜ਼ੋਨ/ਪੰਜਾਬ ਵਿੱਚ ਨਰਮੇ ਦੀ ਖੇਤੀ ਵਿੱਚ ਮਸ਼ੀਨੀਕਰਨ ਦੇ ਦਾਇਰੇ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਨੂੰ ਸਬਸਿਡੀ ਦਰਾਂ ‘ਤੇ ਨਰਮੇ ਦੇ ਬੀਜ ਮੁਹੱਈਆ ਕਰਵਾ ਕੇ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਮੇ ਤੋਂ ਬਦਲ ਕੇ ਝੋਨੇ ਹੇਠ ਰਕਬਾ ਵਧਣ ਦਾ ਮੁੱਖ ਕਾਰਨ ਨਰਮੇ ਵਿੱਚ ਘੱਟ ਮੁਨਾਫ਼ਾ ਹੈ, ਜਦੋਂ ਕਿ ਨਰਮੇ ਦੀ ਫ਼ਸਲ ਪਾਣੀ ਬਚਾਉਣ ਵਾਲੀ ਫਸਲ ਹੈ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਅਧੀਨ ਰਕਬੇ ਨੂੰ ਨਰਮੇ ਅਧੀਨ ਲਿਆਂਦਾ ਜਾ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਕਿਸਾਨਾਂ ਨੂੰ ਮੁਨਾਫ਼ੇ ਦਾ ਮੌਕਾ ਦੇ ਕੇ ਰਕਬੇ ਦੇ ਆਧਾਰ ‘ਤੇ ਨਰਮੇ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇੱਕ ਹੋਰ ਮਹੱਤਵਪੂਰਨ ਮੁੱਦਾ ਉਠਾਉਂਦਿਆਂ ਉਨ੍ਹਾਂ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈਐਸਐਲ) ਨਹਿਰ ਦੀ ਉਸਾਰੀ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਰਾਵੀ, ਬਿਆਸ ਅਤੇ ਸਤਲੁਜ ਦਰਿਆ ਪਹਿਲਾਂ ਹੀ ਘੱਟ ਪਾਣੀ ਨਾਲ ਵਗ ਰਹੇ ਹਨ, ਜਿਸ ਕਰਕੇ ਪਾਣੀ ਨੂੰ ਵਾਧੂ ਪਾਣੀ ਵਾਲੇ ਸਰੋਤਾਂ ਤੋਂ ਘੱਟ ਪਾਣੀ ਵਾਲੇ ਸਰੋਤਾਂ ਵੱਲ ਮੋੜਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵਾਰ-ਵਾਰ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਕਿਉਂਕਿ ਯਮੁਨਾ-ਸਤਲੁਜ-ਲਿੰਕ ਪ੍ਰੋਜੈਕਟ ਲਈ ਇੱਕ ਸਮਝੌਤਾ 12 ਮਾਰਚ, 1954 ਨੂੰ ਪੁਰਾਣੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਹੋਇਆ ਸੀ, ਜਿਸ ਵਿੱਚ ਪੁਰਾਣੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦੇ ਦੋ-ਤਿਹਾਈ ਹਿੱਸੇ ਦਾ ਹੱਕਦਾਰ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਵਿੱਚ ਯਮੁਨਾ ਦੇ ਪਾਣੀਆਂ ਨਾਲ ਸਿੰਜਾਈ ਲਈ ਕਿਸੇ ਖਾਸ ਖੇਤਰ ਨੂੰ ਨਹੀਂ ਦਰਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਨਰਗਠਨ ਤੋਂ ਪਹਿਲਾਂ ਯਮੁਨਾ ਨਦੀ ਰਾਵੀ ਅਤੇ ਬਿਆਸ ਦੀ ਤਰ੍ਹਾਂ ਪੁਰਾਣੇ ਪੰਜਾਬ ‘ਚੋਂ ਲੰਘਦੀ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਦਰਿਆਈ ਪਾਣੀਆਂ ਦੀ ਵੰਡ ਸਮੇਂ ਯਮੁਨਾ ਦੇ ਪਾਣੀਆਂ ‘ਤੇ ਵਿਚਾਰ ਨਹੀਂ ਕੀਤਾ ਗਿਆ, ਜਦੋਂ ਕਿ ਰਾਵੀ ਅਤੇ ਬਿਆਸ ਦੇ ਪਾਣੀਆਂ ਨੂੰ ਹੀ ਵਿਚਾਰਿਆ ਗਿਆ।ਭਾਰਤ ਸਰਕਾਰ ਵੱਲੋਂ ਗਠਿਤ ਸਿੰਜਾਈ ਕਮਿਸ਼ਨ ਦੀ 1972 ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ (ਇਸਦੇ ਪੁਨਰਗਠਨ ਤੋਂ ਉਪਰੰਤ 1966 ਤੋਂ ਬਾਅਦ) ਯਮੁਨਾ ਨਦੀ ਬੇਸਿਨ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜੇਕਰ ਹਰਿਆਣਾ ਦਾ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ‘ਤੇ ਦਾਅਵਾ ਹੈ ਤਾਂ ਪੰਜਾਬ ਦਾ ਵੀ ਯਮੁਨਾ ਦੇ ਪਾਣੀਆਂ ‘ਤੇ ਬਰਾਬਰ ਦਾ ਦਾਅਵਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਨਤੀਆਂ ਨੂੰ ਅਣਗੌਲਿਆ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਕਿਹਾ ਕਿ ਯਮੁਨਾ ਨਦੀ ‘ਤੇ ਸਟੋਰੇਜ ਢਾਂਚੇ ਦਾ ਨਿਰਮਾਣ ਨਾ ਹੋਣ ਕਾਰਨ ਪਾਣੀ ਬਰਬਾਦ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਬੇਨਤੀ ਕੀਤੀ ਕਿ ਇਸ ਸਮਝੌਤੇ ਦੀ ਸੋਧ ਦੌਰਾਨ ਪੰਜਾਬ ਦੇ ਦਾਅਵੇ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ‘ਤੇ ਉਸ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਲਈ ਨਿਯਮ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ 34 ਮੈਂਬਰੀ ਕਮੇਟੀ ਦਾ ਗਠਨ

ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਪੱਖਪਾਤੀ ਪਹੁੰਚ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦਾ ਗਠਨ ਪੰਜਾਬ ਪੁਨਰਗਠਨ ਐਕਟ, 1966 ਦੇ ਉਪਬੰਧਾਂ ਅਧੀਨ ਕੀਤਾ ਗਿਆ ਸੀ, ਜਿਸ ਦਾ ਅਧਿਕਾਰ ਭਾਖੜਾ, ਨੰਗਲ ਅਤੇ ਬਿਆਸ ਪ੍ਰੋਜੈਕਟਾਂ ਤੋਂ ਭਾਈਵਾਲ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਨੂੰ ਪਾਣੀ ਅਤੇ ਬਿਜਲੀ ਦੀ ਸਪਲਾਈ ਨੂੰ ਨਿਯਮਤ ਕਰਨ ਲਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੰਜਾਬ ਆਪਣੇ ਪੀਣ ਵਾਲੇ ਪਾਣੀ ਅਤੇ ਹੋਰ ਅਸਲ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਈਵਾਲ ਰਾਜਾਂ ਨਾਲ ਪਾਣੀ ਸਾਂਝਾ ਕਰਨ ਵਿੱਚ ਬਹੁਤ ਉਦਾਰ ਰਿਹਾ ਹੈ ਕਿਉਂਕਿ ਪੰਜਾਬ ਆਪਣੀ ਪਾਣੀ ਦੀ ਮੰਗ, ਖਾਸ ਕਰਕੇ ਝੋਨੇ ਦੀ ਫਸਲ ਵਾਸਤੇ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਆਪਣੇ ਭੂਮੀਗਤ ਭੰਡਾਰਾਂ ‘ਤੇ ਨਿਰਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜੇ ਵਜੋਂ ਭੂਮੀਗਤ ਪਾਣੀ ਦਾ ਪੱਧਰ ਬਹੁਤ ਹੱਦ ਤੱਕ ਹੇਠਾਂ ਚਲਾ ਗਿਆ ਹੈ, ਇੱਥੋਂ ਤੱਕ ਕਿ ਪੰਜਾਬ ਰਾਜ ਦੇ 153 ਬਲਾਕਾਂ ਵਿੱਚੋਂ 115 ਬਲਾਕਾਂ, ਜੋ ਕਿ 76.10 ਫੀਸਦ ਬਣਦਾ ਹੈ, ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਹੇਠਾਂ ਚਲਾ ਗਿਆ ਹੈ ਅਤੇ ਇਹ ਫੀਸਦ ਦੇਸ਼ ਦੇ ਬਾਕੀ ਰਾਜਾਂ ਵਿੱਚੋਂ ਸਭ ਤੋਂ ਵੱਧ ਹੈ।ਹਰੀਕੇ ਹੈੱਡ ਵਰਕਸ ਤੋਂ ਗਾਰ ਕੱਢਣ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਮੇਲ ਬਿੰਦੂ ‘ਤੇ ਸਥਿਤ ਹੈ ਅਤੇ ਦੱਖਣ-ਪੱਛਮੀ ਪੰਜਾਬ, ਰਾਜਸਥਾਨ ਨੂੰ ਪਾਣੀ ਦੀ ਸਪਲਾਈ ਅਤੇ ਪਾਕਿਸਤਾਨ ਵਿੱਚ ਵਹਾਅ ਨੂੰ ਕੰਟਰੋਲ ਕਰਨ ਲਈ ਮੁੱਖ ਕੰਟਰੋਲ ਬਿੰਦੂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਇਸ ਵਿੱਚ ਜਮ੍ਹਾਂ ਹੋਈ ਗਾਰ/ਰੇਤ ਨੇ ਇਸਦੀ ਸਮਰੱਥਾ ਨੂੰ ਬਹੁਤ ਘਟਾ ਦਿੱਤਾ ਹੈ, ਜਿਸ ਕਰਕੇ ਨਹਿਰਾਂ ਦੇ ਅਨੁਕੂਲ ਸੰਚਾਲਨ ਲਈ ਲੋੜੀਂਦੇ ਪਾਣੀ ਦਾ ਬੈਕਵਾਟਰ ਇਫੈਕਟ ਕਪੂਰਥਲਾ ਜ਼ਿਲ੍ਹੇ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਮਾਨਸਾ ਪੁਲਿਸ ਨੇ 48 ਘੰਟਿਆਂਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ,2 ਕਾਬੂ

ਉਨ੍ਹਾਂ ਕਿਹਾ ਕਿ ਸਤਲੁਜ ਅਤੇ ਬਿਆਸ ਦਰਿਆ ਦੇ ਨਾਲ ਲੱਗਦੀ ਖੇਤੀਬਾੜੀ ਜ਼ਮੀਨ ਦਾ ਵੱਡਾ ਹਿੱਸਾ ਹੜ੍ਹਾਂ ਪ੍ਰਤੀ ਸੰਵੇਦਨਸ਼ੀਲ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਭਗ 600 ਕਰੋੜ ਰੁਪਏ ਦੀ ਲਾਗਤ ਨਾਲ ਇਸ ਜਲ ਭੰਡਾਰ ‘ਚੋਂ ਗਾਰ ਕੱਢਣ ਦੀ ਫੌਰੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਜਲ ਭੰਡਾਰ ਖੇਤਰ ਨੂੰ ਰਾਮਸਰ ਕਨਵੈਨਸ਼ਨ ਸਾਈਟ ਘੋਸ਼ਿਤ ਕੀਤਾ ਗਿਆ ਹੈ, ਇਸ ਲਈ ਕੇਂਦਰ ਸਰਕਾਰ ਅਤੇ ਰਾਜਸਥਾਨ ਨੂੰ ਇਸ ਪ੍ਰੋਜੈਕਟ ਦੀ ਲਾਗਤ ਸਾਂਝੀ ਕਰਨੀ ਚਾਹੀਦੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹੁਣ ਸਿੰਧੂ ਨਦੀ ਦਾ ਪਾਣੀ ਦੇਸ਼ ਦੇ ਅੰਦਰਲੇ ਸੂਬਿਆਂ ਨੂੰ ਦਿੱਤਾ ਜਾਣਾ ਹੈ, ਇਸ ਲਈ ਪੰਜਾਬ ਦਾ ਇਸ ‘ਤੇ ਮੁੱਢਲਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦੀਆਂ ਅਨਾਜ ਸਬੰਧੀ ਲੋੜਾਂ ਪੂਰਾ ਕਰਦਾ ਆ ਰਿਹਾ ਹੈ, ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਨੂੰ ਆਪਣੀਆਂ ਸਿੰਜਾਈ ਲੋੜਾਂ ਲਈ ਪਾਣੀ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਹਾਇਕ ਡਾਇਰੈਕਟਰ ਅੰਜਨੀ ਕੁਮਾਰ ਸਿੰਘ ਨੇ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਛੱਪੜਾਂ ਦਾ ਲਿਆ ਜਾਇਜਾ

0

Bathinda News:ਜਲ ਸ਼ਕਤੀ ਅਭਿਆਨ ਤਹਿਤ ਸਹਾਇਕ ਡਾਇਰੈਕਟਰ ਮੋਨੀਟਰਿੰਗ ਡਾਇਰੈਕਟੋਰੇਟ ਸ਼ਿਮਲਾ ਸ਼੍ਰੀ ਅੰਜਨੀ ਕੁਮਾਰ ਸਿੰਘ ਨੇ ਜ਼ਿਲ੍ਹੇ ਦੇ ਪਿੰਡਾਂ ਕਾਲਝਰਾਣੀ (ਬਲਾਕ ਸੰਗਤ), ਬਲਾਹੜ ਮਹਿਮਾ, ਖਿਆਲੀਵਾਲਾ (ਬਲਾਕ ਗੋਨਿਆਣਾ) ਅਤੇ ਨਿਓਰ (ਬਲਾਕ ਭਗਤਾ) ਵਿਖੇ ਦੌਰਾ ਕਰਕੇ ਛੱਪੜਾਂ ਦਾ ਜਾਇਜਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਛੱਪੜਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਵੱਲੋਂ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਜਲ ਸ਼ਕਤੀ ਅਭਿਆਨ ਤਹਿਤ ਕੀਤੇ ਜਾ ਰਹੇ ਕਾਰਜਾਂ ਪ੍ਰਤੀ ਪਾਣੀ ਦੀ ਮੁੜ ਵਰਤੋਂ ਅਤੇ ਸਾਂਭ-ਸੰਭਾਲ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ  ਮਾਨਸਾ ਪੁਲਿਸ ਨੇ 48 ਘੰਟਿਆਂਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ,2 ਕਾਬੂ

ਇਸ ਦੌਰਾਨ ਨੋਡਲ ਅਫ਼ਸਰ ਐਸ.ਡੀ.ਓ ਗਰਾਊਂਡ ਵਾਟਰ ਉਪ ਮੰਡਲ ਮੈਡਮ ਵਤਨਦੀਪ ਕੌਰ ਨੇ ਦੱਸਿਆ ਕਿ ਜਲ ਸ਼ਕਤੀ ਅਭਿਆਨ ਤਹਿਤ ਜਲ ਸਾਂਚੇ ਪੋਰਟਲ ਤੇ ਆਨਲਾਈਨ ਜ਼ਿਲ੍ਹੇ ਦੀਆਂ ਸਾਰੀਆਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ (ਮੁੜ ਵਰਤੋਂ) ਕਰਨ ਵਾਲੀਆਂ ਵਾਟਰ ਬਾਡੀਜ਼ ਜਿਵੇਂ ਕਿ ਛੱਪੜਾਂ ਆਦਿ ਸਾਰਿਆਂ ਨੂੰ ਸਮੇਤ ਫੋਟੋ ਤੇ ਲੋਕੇਸ਼ਨ ਰਾਹੀਂ ਜੀਓ ਟੈਗ ਕੀਤਾ ਗਿਆ ਹੈ ਅਤੇ ਜਿਸ ਦੀ 99 ਫ਼ੀਸਦੀ ਵੈਰੀਫਿਕੇਸ਼ਨ ਡੈਸਕ ਰਾਹੀਂ ਹੁੰਦੀ ਹੈ, ਜਦਕਿ 1 ਫ਼ੀਸਦੀ ਵੈਰੀਫ਼ਿਕੇਸ਼ਨ ਫਿਜੀਕਲ ਤੌਰ ਤੇ ਕੀਤੀ ਜਾਂਦੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਬੰਧਤ ਬੀਡੀਪੀਓਜ਼ ਅਤੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਦੇ ਨੁਮਾਇੰਦੇ ਗੁਰਲਾਲ ਸਿੰਘ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਲਈ ਨਿਯਮ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ 34 ਮੈਂਬਰੀ ਕਮੇਟੀ ਦਾ ਗਠਨ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ ਇੱਕ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਿਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇੱਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਨੁਮਾਇੰਦਾ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਮੁਖੀ ਸੰਪ੍ਰਦਾ ਕਾਰਸੇਵਾ ਭੂਰੀਵਾਲੇ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪ੍ਰਦਾ, ਮਹੰਤ ਰਮਿੰਦਰ ਦਾਸ ਉਦਾਸੀਨ ਸੰਪ੍ਰਦਾ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ ਸੇਵਾਪੰਥੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ,

ਇਹ ਵੀ ਪੜ੍ਹੋ  ਮਾਨਸਾ ਪੁਲਿਸ ਨੇ 48 ਘੰਟਿਆਂਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ,2 ਕਾਬੂ

ਪ੍ਰਧਾਨ ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦਾ ਇੱਕ ਨੁਮਾਇੰਦਾ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਗੁਰਬਾਣੀ ਵਿਆਕਰਣ ਦੇ ਮਾਹਿਰ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ, ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰ: ਖ਼ਾਲਸਾ ਕਾਲਜ ਸੀ: ਸੈ: ਸਕੂਲ ਅੰਮ੍ਰਿਤਸਰ, ਸਿੱਖ ਵਿਦਵਾਨ ਡਾ. ਕੇਹਰ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਗਿ: ਬਲਜੀਤ ਸਿੰਘ ਪ੍ਰਿੰ: ਸਾਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ, ਸਿੱਖ ਵਿਦਵਾਨ ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਡਾ. ਜਤਿੰਦਰਪਾਲ ਸਿੰਘ ਉੱਪਲ ਆਸਟ੍ਰੇਲੀਆ,

ਇਹ ਵੀ ਪੜ੍ਹੋ ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

ਸ. ਰਾਜਬੀਰ ਸਿੰਘ ਕੈਨੇਡਾ, ਸ. ਇੰਦਰਪਾਲ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਮੰਗੇ ਸੁਝਾਵਾਂ ਤਹਿਤ ਬਹੁਤ ਸਾਰੀਆਂ ਸੰਪ੍ਰਦਾਵਾਂ, ਜਥੇਬੰਦੀਆਂ ਅਤੇ ਵਿਦਵਾਨਾਂ ਨੇ ਪਹਿਲਾਂ ਹੀ ਆਪਣੇ ਸੁਝਾਅ ਲਿਖਤੀ ਰੂਪ ਵਿਚ ਭੇਜੇ ਹਨ। ਇਨ੍ਹਾਂ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਪੰਥਕ ਤਾਲਮੇਲ ਸੰਗਠਨ, ਸਿੱਖ ਕੌਂਸਲ ਯੂਕੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼੍ਰੋਮਣੀ ਖਾਲਸਾ ਪੰਚਾਇਤ, ਸਿੰਘ ਸਭਾਵਾਂ ਸਮੇਤ ਹੋਰ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਸਿੱਖ ਵਿਦਵਾਨ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਤਰਫੋਂ ਹੁਣ ਇਸ ਸਬੰਧ ਵਿਚ 34 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਆਪਣੀ ਰਾਇ ਰਿਪੋਰਟ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨਸਾ ਪੁਲਿਸ ਨੇ 48 ਘੰਟਿਆਂਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ,2 ਕਾਬੂ

0

Mansa News:ਲੰਘੀ 23 ਜੂਨ ਨੂੰ ਮਾਨਸਾ ਕੈਂਚੀਆਂ ਉਪਰ ਕੁੱਤਿਆਂ ਦੀ ਲੜਾਈ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਇੱਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਨੇ 2 ਮੁਲਜਮਾਂ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਐਸਪੀ(ਡੀ) ਮਨਮੋਹਨ ਸਿੰਘ ਔਲਖ ਨੇ ਦਸਿਆ ਕਿ ਇਸ ਸਬੰਧ ਵਿਚ ਥਾਣਾ ਸਦਰ ਮਾਨਸਾ ਵਿਖੇ ਗੁਰਮੀਤ ਸਿੰਘ ਦੇ ਬਿਆਨਾਂ ਉਪਰ ਮੁੱ:ਨੰ:167 ਮਿਤੀ 23.06.2025 ਅ/ਧ 103, 190, 191(3) ਬੀ.ਐਨ.ਐਸ ਦਰਜ਼ ਕੀਤਾ ਗਿਆ ਸੀ।ਮਾਮਲੇ ਦੀ ਪੜਤਾਲ ਲਈ ਬਣੀਆਂ ਟੀਮਾਂ ਵੱਲੋਂ ਕਾਰਵਾਈ ਕਰਦਿਆਂ ਇਸ ਸਬੰਧ ਵਿਚ ਜੈਪਾਲ ਵਾਸੀ ਭਾਦੜਾ, ਚਮਨਾ ਸਿੱਧੂ, ਲਖਵਿੰਦਰ ਸਿੰਘ ਉਰਫ ਕੰਗ ਵਾਸੀ ਬਾਜੇਕਾ ਸਮੇਤ 14/15 ਅਣਪਛਾਤੇ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

ਇਸਤੋਂ ਬਾਅਦ ਇਸ ਕੇਸ ਵਿਚ ਕਰਨਪ੍ਰੀਤ ਸਿੰਘ ਵਾਸੀ ਜੋਗਾ ਨੂੰ ਵੀ ਨਾਮਜਦ ਕਰਕੇ ਲਖਵਿੰਦਰ ਸਿੰਘ ਕੰਗ ਦੇ ਨਾਲ ਗ੍ਰਿਫਤਾਰ ਕਰ ਲਿਆ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਸਤਨਾਮ ਸਿੰਘ ਕੁੱਤਿਆਂ ਦੀ ਦੌੜ ਵਿੱਚ ਹਿੱਸਾ ਲੈਂਦਾ ਸੀਅਤੇ ਇਸ ਦੌਰਾਨ ਹੀ ਉਸਦਾ ਜੈਪਾਲ ਸਿੰਘ ਅਤੇ ਉਸਦੇ ਸਾਥੀਆਂ ਨਾਲ ਝਗੜਾ ਹੋ ਗਿਆ, ਜਿਸਤੋਂ ਬਾਅਦ ਦੋਵਾਂ ਪਾਰਟੀਆਂ ਨੇ ਫੋਨ ‘ਤੇ ਟਾਇਮ ਫਿਕਸ ਕਰਕੇ ਇੱਥੇ ਹੋਈ ਲੜਾਈ ਦੌਰਾਨ ਉਸਦਾ ਕਰ ਦਿੱਤਾ। ਉਨ੍ਹਾਂ ਦਸਿਆ ਕਿ ਬਾਕੀ ਮੁਲਜਮਾਂ ਨੂੰ ਵੀ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਇਸ ਮੌਕੇ ਉਪ ਕਪਤਾਨ ਪੁਲਿਸ(ਡੀ) ਮਾਨਸਾ ਜਸਵਿੰਦਰ ਸਿੰਘ ਅਤੇ ਇੰਸਪੈਕਟਰਬੇਅੰਤ ਕੌਰ ਮੁੱਖ ਅਫਸਰ ਥਾਣਾ ਸਦਰ ਮਾਨਸਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ-ਮੀਤ ਹੇਅਰ

0

👉ਲੋਕ ਸਭਾ ਮੈਂਬਰ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ
👉ਇਸ ਆਪਹੁਦਰੇ ਫੈਸਲਾ ਨੂੰ ਪੰਜਾਬ ਯੂਨੀਵਰਸਿਟੀ ਦੀ ਸ਼ਾਖ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਦੱਸਿਆ
Chandigarh News:ਪੰਜਾਬ ਯੂਨੀਵਰਸਿਟੀ ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲਗਾਏ ਲੋਕਤੰਤਰ ਵਿਰੋਧੀ ਫੈਸਲੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਜੋ ਦੇਸ਼ ਦੇ ਉਪ ਰਾਸ਼ਟਰਪਤੀ ਵੀ ਹਨ, ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਕਰਵਾਉਣ ਦੀ ਮੰਗ ਰੱਖੀ ਹੈ।ਮੀਤ ਹੇਅਰ ਨੇ ਲਿਖਿਆ, “ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਸੂਬੇ ਦੀ ਅਮੀਰ ਵਿਰਾਸਤ ਹੈ ਜੋ ਕਿ ਅਜ਼ਾਦੀ ਤੋਂ ਪਹਿਲਾਂ ਵਾਲੇ ਸਮੇਂ ਤੋਂ ਹੀ ਇਸ ਖੇਤਰ ਦੀ ਉੱਘੀ ਵਿਦਿਅਕ ਸੰਸਥਾ ਵਜੋਂ ਸਥਾਪਤ ਹੈ। ਇਹ ਨਾ ਕੇਵਲ ਸੂਬੇ ਬਲਕਿ ਦੇਸ਼ ਦੀਆਂ ਮਿਆਰੀ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ, ਚਾਹੇ ਉਹ ਸਿੱਖਿਆ, ਵਿਗਿਆਨ, ਕਾਨੂੰਨ, ਕਲਾ, ਸੱਭਿਆਚਾਰ, ਖੇਡਾਂ ਆਦਿ ਖੇਤਰ ਹੋਵੇ ਜਾਂ ਫੇਰ ਰਾਜਨੀਤੀ।

ਇਹ ਵੀ ਪੜ੍ਹੋ  ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਪਿਛਲੇ ਕੁਝ ਅਰਸੇ ਤੋਂ ਪੰਜਾਬ ਯੂਨੀਵਰਸਿਟੀ ਸਬੰਧੀ ਕੇਂਦਰ ਦੀ ਸਰਕਾਰ ਵੱਲੋਂ ਲਏ ਜਾ ਰਹੇ ਬੇਤੁਕੇ ਫੈਸਲਿਆਂ ਨਾਲ ਇਸ ਵਿਦਿਅਕ ਸੰਸਥਾ ਦੇ ਅਕਸ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ”ਲੋਕ ਸਭਾ ਮੈਂਬਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਤੋਂ ਧਰਨਾ ਨਾ ਦੇਣ ਅਤੇ ਵਿਰੋਧ ਪ੍ਰਦਰਸ਼ਨ ਨਾ ਕਰਨ ਦਾ ਲਿਖਤੀ ਹਲਫ਼ਨਾਮਾ ਮੰਗਣਾ, ਵਿਦਿਆਰਥੀਆਂ ਦੇ ਮੁਢਲੇ ਹੱਕਾਂ ‘ਤੇ ਡਾਕਾ ਵੀ ਹੈ। ਇਹ ਫ਼ੈਸਲਾ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਹ ਫੈਸਲਾ ਜਿੱਥੇ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਉੱਤੇ ਡਾਕਾ ਹੈ ਉੱਥੇ ਤਾਨਾਸ਼ਾਹੀ ਭਰਿਆ ਵੀ ਫੈਸਲਾ ਹੈ। ਸਾਡੇ ਸੰਵਿਧਾਨ ਵਿੱਚ ਸਾਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਮੌਲਿਕ ਅਧਿਕਾਰ ਮਿਲਿਆ ਹੈ, ਨਵੇਂ ਫੈਸਲੇ ਨਾਲ ਮੌਲਿਕ ਅਧਿਕਾਰਾਂ ਉੱਪਰ ਸਿੱਧਾ ਹਮਲਾ ਕੀਤਾ ਗਿਆ ਹੈ। ਪਿਛਲੇ ਸਮੇਂ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਲਏ ਗਏ ਵਿਦਿਆਰਥੀਆਂ ਵਿਰੋਧੀ ਫੈਸਲਿਆਂ ਖ਼ਿਲਾਫ਼ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕਰਕੇ ਹੀ ਵਾਪਸ ਕਰਵਾਏ ਸਨ, ਹੁਣ ਵਿਦਿਆਰਥੀ ਆਪਣੇ ਇਹ ਹੱਕ ਤੋਂ ਹੀ ਮਹਿਦੂਦ ਹੋ ਗਏ ਹਨ।ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸਬੰਧ ਵਿੱਚ ਲਏ ਗਏ ਆਪਹੁਦਰੇ ਫੈਸਲਿਆਂ ਨੇ ਸਿੱਖਿਆ ਦੇ ਇਸ ਮਹਾਨ ਕੇਂਦਰ ਦੀ ਸਾਖ਼ ਨੂੰ ਵੱਡੀ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ  ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ ਨਾ ਕਰਨ ਸਬੰਧੀ ਵਿਦਿਆਰਥੀਆਂ ਤੋਂ ਲਿਖਤੀ ਹਲਫ਼ਨਾਮਾ ਮੰਗਣ ਵਾਲਾ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਹੁਕਮ ਨਾ ਸਿਰਫ਼ ਸੰਵਿਧਾਨ ਵਿੱਚ ਦਰਜ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ, ਸਗੋਂ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਭਾਵਨਾ ਦੀ ਵੀ ਪੂਰੀ ਤਰ੍ਹਾਂ ਉਲੰਘਣਾ ਹੈ।ਮੀਤ ਹੇਅਰ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਯੂਨੀਵਰਸਿਟੀ ਕੌਂਸਲ ਦੀ ਸਲਾਨਾ ਚੋਣ ਨਾਲ ਵਿਦਿਆਰਥੀਆਂ ਨੂੰ ਲੋਕਤੰਤਰ ਹੀ ਪਹਿਲੀ ਕਲਾਸ ਪੜ੍ਹਾਈ ਜਾਂਦੀ ਹੈ ਉਥੇ ਮੌਜੂਦਾ ਲਿਆ ਗਿਆ ਫੈਸਲਾ ਇਸ ਰਵਾਇਤ ਦਾ ਵਿਰੋਧਾਭਾਸ ਹੈ। ਪੰਜਾਬ ਯੂਨੀਵਰਸਿਟੀ ਨੇ ਦੇਸ਼ ਦੀ ਰਾਜਨੀਤੀ ਨੂੰ ਉੱਚ ਕੋਟੀ ਦੇ ਸਿਆਸਤਦਾਨ ਦਿੱਤੇ ਹਨ ਪ੍ਰੰਤੂ ਮੌਜੂਦਾ ਫੈਸਲੇ ਨਾਲ ਇਸ ਸ਼ਾਨਦਾਰ ਰਵਾਇਤ ਨੂੰ ਵੱਡੀ ਢਾਅ ਲੱਗੇਗੀ।ਉਨ੍ਹਾਂ ਪੱਤਰ ਦੇ ਅੰਤ ਵਿੱਚ ਲਿਖਿਆ, “ਆਪ ਜੀ ਇਸ ਯੂਨੀਵਰਸਿਟੀ ਦੇ ਚਾਂਸਲਰ ਵੀ ਹੋ। ਇਸ ਲਈ ਮੇਰੀ ਆਪ ਜੀ ਅੱਗੇ ਅਰਜੋਈ ਹੈ ਕਿ ਆਪ ਇਸ ਮਾਮਲੇ ਵਿੱਚ ਨਿੱਜੀ ਤੋਰ ਉੱਤੇ ਦਿਲਚਸਪੀ ਲੈਂਦੇ ਹੋਏ ਇਸ ਤਾਨਾਸ਼ਾਹੀ ਫੈਸਲੇ ਨੂੰ ਵਾਪਿਸ ਕਰਵਾਉਣ ਲਈ ਚਾਰਾਜੋਈ ਕਰੋ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

0

👉ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ
👉ਮਜੀਠੀਆ ਖ਼ਿਲਾਫ਼ ਕਾਰਵਾਈ ਨੇ ਨਸ਼ਿਆਂ ਸਬੰਧੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਨੂੰ ਬੇਨਕਾਬ ਕੀਤਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਬਾਰੇ ਆਪਣੀ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਦੁਹਰਾਈ। ਉਨ੍ਹਾਂ ਕਿਹਾ ਕਿ ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ ਰਹੇ ਸਨ। ਹੁਣ ਇਨ੍ਹਾਂ ਵੱਡੇ ਤਸਕਰਾਂ ਦੀ ਵਾਰੀ ਹੈ। ਭਗਵੰਤ ਸਿੰਘ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ, “ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ-ਛੋਟੇ ਇਲਾਕਿਆਂ ਵਿੱਚ ਕੰਮ ਕਰਦੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਗਰੰਟੀ ਦਿੱਤੀ ਸੀ।

ਇਹ ਵੀ ਪੜ੍ਹੋ  28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਹੁਣ ਇਹ ਵਾਅਦਾ ਪੂਰਾ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਕਾਰਵਾਈ ਨੇ ਨਸ਼ਿਆਂ ਦੇ ਕਾਲੇ ਧੰਦੇ ਦਾ ਲੱਕ ਤੋੜ ਦਿੱਤਾ ਹੈ।ਭਗਵੰਤ ਸਿੰਘ ਮਾਨ ਨੇ ਖ਼ੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਸਾਰੇ ਵਿਅਕਤੀਆਂ ਵਿਰੁੱਧ ਕਾਫ਼ੀ ਸਬੂਤ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਹਵਾਲਾ ਕਾਰੋਬਾਰ ਦਾ ਰਿਕਾਰਡ ਸ਼ਾਮਲ ਹੈ ਅਤੇ ਇਹ ਇਨ੍ਹਾਂ ਕਾਰੋਬਾਰੀਆਂ ਦੇ ਕਫ਼ਨ ਵਿੱਚ ਆਖ਼ਰੀ ਕਿੱਲ ਹੈ। ਉਨ੍ਹਾਂ ਵਾਅਦਾ ਕੀਤਾ ਕਿ ਇਹ ਮਿਸਾਲੀ ਕਾਰਵਾਈ ਹੋਰਾਂ ਨੂੰ ਵੀ ਇਸ ਧੰਦੇ ਵਿੱਚ ਆਉਣੋਂ ਰੋਕੇਗੀ। ਉਨ੍ਹਾਂ ਸਾਰੇ ਦੋਸ਼ੀਆਂ ਨੂੰ ਇਨਸਾਫ਼ ਦੇ ਘੇਰੇ ਵਿੱਚ ਲਿਆਉਣ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ ਅਤੇ ਕਿਹਾ ਕਿ ਕਈ ਤਸਕਰ ਪੰਜਾਬ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੁਣ ਵਿਆਪਕ ਜਨਤਕ ਸਮਰਥਨ ਨਾਲ ਲੋਕ ਲਹਿਰ ਬਣ ਗਈ ਹੈ।ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਮਤੇ ਪਾਸ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਦੇ ਖ਼ਾਤਮੇ ਲਈ ਉਸਾਰੂ ਕਦਮ ਦੱਸਿਆ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਟਿੱਪਣੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮਜੀਠੀਆ ਦੇ ਹੱਕ ਵਿੱਚ ਬਿਆਨ ਦੇਣ ਨਾਲ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਿਹਾ ਸਿਆਸੀ ਗਠਜੋੜ ਜੱਗ-ਜ਼ਾਹਰ ਹੋਇਆ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, ਅੱਠ ਲੈਪਟਾਪ ਅਤੇ ਹੋਰ ਅਹਿਮ ਸਬੂਤ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ  ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਉਨ੍ਹਾਂ ਕਿਹਾ ਕਿ ਇਸ ਗ੍ਰਿਫ਼ਤਾਰੀ ਨੇ ਨਸ਼ਿਆਂ ਦੇ ਮਸਲੇ ਉੱਤੇ ਰਵਾਇਤੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਦਾ ਪਰਦਾਫ਼ਾਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੀਆਂ ਗਤੀਵਿਧੀਆਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਕਾਰੋਬਾਰ ਵਿੱਚ ਸ਼ਾਮਲ ਹੋਰ ਅਹਿਮ ਸਿਆਸੀ ਸ਼ਖ਼ਸੀਅਤਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਂ ਢਾਹੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਆਏ ਪੈਸੇ ਦੀ ਪੂਰੀ ਲੜੀ ਨਾਲ ਸਬੰਧਤ ਹਰੇਕ ਕੜੀ ਬਾਰੇ ਡੂੰਘਾਈ ਨਾਲ ਜਾਂਚ ਹੋਵੇਗੀ। ਜਿਨ੍ਹਾਂ ਨੇ ਇਸ ਕਾਲੇ ਕਾਰੋਬਾਰ ਵਿੱਚੋਂ ਵੱਡੀਆਂ-ਵੱਡੀਆਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਸਿਆਸੀ ਬਦਲਾਖ਼ੋਰੀ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਕਾਰਵਾਈ ਕਾਨੂੰਨ ਮੁਤਾਬਕ ਕੀਤੀ ਗਈ ਹੈ।ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ ਲੋਕਾਂ ਨੇ ਵਿਰੋਧੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਤਾਂ ਇਹ ਸਿਆਸੀ ਬਦਲਾਖ਼ੋਰੀ ਕਿਵੇਂ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੇ ਆਪ ਨੂੰ ਬਚਾਉਣ ਲਈ ਇਸ ਮੁੱਦੇ ਦੇ ਸਿਆਸੀਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਜਾਣਗੀਆਂ ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਦਾਗ਼ੀ ਚਰਿੱਤਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੂੰ ਸ਼ਾਨ-ਏ-ਮਾਲਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ

0

Bathinda News:DAV College Bathinda ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੂੰ ਸਿੱਖਿਆ ਅਤੇ ਲੀਡਰਸ਼ਿਪ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਸ਼ਾਨ-ਏ-ਮਾਲਵਾ 2025 ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਅਤੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਡਾ. ਰਾਜੀਵ ਕੁਮਾਰ ਸ਼ਰਮਾ ਨੂੰ ਇਸ ਵੱਕਾਰੀ ਪੁਰਸਕਾਰ ਨਾਲ  ਸਨਮਾਨਿਤ ਕੀਤਾ।ਇਹ ਪੁਰਸਕਾਰ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ, ਅਕਾਦਮਿਕ ਉੱਤਮਤਾ, ਅਤੇ ਡੀਏਵੀ ਕਾਲਜ ਵਿੱਚ ਨਵੀਨਤਾ, ਅਨੁਸ਼ਾਸਨ ਅਤੇ ਸੰਪੂਰਨ ਵਿਕਾਸ ਦੇ ਸੱਭਿਆਚਾਰ ਨੂੰ ਪਾਲਣ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੰਦਾ ਹੈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

ਉਨ੍ਹਾਂ ਦੀ ਗਤੀਸ਼ੀਲ ਅਗਵਾਈ ਹੇਠ, ਕਾਲਜ ਨੇ ਅਕਾਦਮਿਕ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਸੰਸਥਾਗਤ ਵਿਕਾਸ ਵਿੱਚ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ ਹਨ।ਮੈਨੇਜਮੈਂਟ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ।ਡਾ. ਰਾਜੀਵ ਕੁਮਾਰ ਸ਼ਰਮਾ ਨੇ ਡੀ.ਏ.ਵੀ. ਪ੍ਰਬੰਧਕ ਕਮੇਟੀ ਦਾ ਉਨ੍ਹਾਂ ‘ਤੇ ਭਰੋਸਾ ਦਿਖਾਉਣ ਅਤੇ ਉਨ੍ਹਾਂ ਨੂੰ ਵਚਨਬੱਧਤਾ ਨਾਲ ਕੰਮ ਕਰਨ ਲਈ ਇਹ ਉੱਦਮ ਪ੍ਰਦਾਨ ਕਰਨ ਲਈ ਦਿਲੋਂ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਹ ਇਹ ਪੁਰਸਕਾਰ ਡੀ.ਏ.ਵੀ. ਕਾਲਜ ਬਠਿੰਡਾ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਹਰ ਪੱਧਰ ‘ਤੇ ਸਹਿਯੋਗ ਕਰਨ ਅਤੇ ਅਕਾਦਮਿਕ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਪਹਿਲਕਦਮੀਆਂ ਲਈ ਸਮਰਥਨ ਦੇ ਥੰਮ੍ਹ ਬਣਨ ਲਈ ਸਮਰਪਿਤ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911790