Saturday, May 23, 2026
Home Blog Page 642

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

0

👉ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ
👉ਮਜੀਠੀਆ ਖ਼ਿਲਾਫ਼ ਕਾਰਵਾਈ ਨੇ ਨਸ਼ਿਆਂ ਸਬੰਧੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਨੂੰ ਬੇਨਕਾਬ ਕੀਤਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਬਾਰੇ ਆਪਣੀ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਦੁਹਰਾਈ। ਉਨ੍ਹਾਂ ਕਿਹਾ ਕਿ ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ ਰਹੇ ਸਨ। ਹੁਣ ਇਨ੍ਹਾਂ ਵੱਡੇ ਤਸਕਰਾਂ ਦੀ ਵਾਰੀ ਹੈ। ਭਗਵੰਤ ਸਿੰਘ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ, “ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ-ਛੋਟੇ ਇਲਾਕਿਆਂ ਵਿੱਚ ਕੰਮ ਕਰਦੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਗਰੰਟੀ ਦਿੱਤੀ ਸੀ।

ਇਹ ਵੀ ਪੜ੍ਹੋ  28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਹੁਣ ਇਹ ਵਾਅਦਾ ਪੂਰਾ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਕਾਰਵਾਈ ਨੇ ਨਸ਼ਿਆਂ ਦੇ ਕਾਲੇ ਧੰਦੇ ਦਾ ਲੱਕ ਤੋੜ ਦਿੱਤਾ ਹੈ।ਭਗਵੰਤ ਸਿੰਘ ਮਾਨ ਨੇ ਖ਼ੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਸਾਰੇ ਵਿਅਕਤੀਆਂ ਵਿਰੁੱਧ ਕਾਫ਼ੀ ਸਬੂਤ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਹਵਾਲਾ ਕਾਰੋਬਾਰ ਦਾ ਰਿਕਾਰਡ ਸ਼ਾਮਲ ਹੈ ਅਤੇ ਇਹ ਇਨ੍ਹਾਂ ਕਾਰੋਬਾਰੀਆਂ ਦੇ ਕਫ਼ਨ ਵਿੱਚ ਆਖ਼ਰੀ ਕਿੱਲ ਹੈ। ਉਨ੍ਹਾਂ ਵਾਅਦਾ ਕੀਤਾ ਕਿ ਇਹ ਮਿਸਾਲੀ ਕਾਰਵਾਈ ਹੋਰਾਂ ਨੂੰ ਵੀ ਇਸ ਧੰਦੇ ਵਿੱਚ ਆਉਣੋਂ ਰੋਕੇਗੀ। ਉਨ੍ਹਾਂ ਸਾਰੇ ਦੋਸ਼ੀਆਂ ਨੂੰ ਇਨਸਾਫ਼ ਦੇ ਘੇਰੇ ਵਿੱਚ ਲਿਆਉਣ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।ਮੁੱਖ ਮੰਤਰੀ ਨੇ ਸੂਬੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ ਅਤੇ ਕਿਹਾ ਕਿ ਕਈ ਤਸਕਰ ਪੰਜਾਬ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੁਣ ਵਿਆਪਕ ਜਨਤਕ ਸਮਰਥਨ ਨਾਲ ਲੋਕ ਲਹਿਰ ਬਣ ਗਈ ਹੈ।ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਮਤੇ ਪਾਸ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਦੇ ਖ਼ਾਤਮੇ ਲਈ ਉਸਾਰੂ ਕਦਮ ਦੱਸਿਆ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਟਿੱਪਣੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮਜੀਠੀਆ ਦੇ ਹੱਕ ਵਿੱਚ ਬਿਆਨ ਦੇਣ ਨਾਲ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਿਹਾ ਸਿਆਸੀ ਗਠਜੋੜ ਜੱਗ-ਜ਼ਾਹਰ ਹੋਇਆ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, ਅੱਠ ਲੈਪਟਾਪ ਅਤੇ ਹੋਰ ਅਹਿਮ ਸਬੂਤ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ  ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਉਨ੍ਹਾਂ ਕਿਹਾ ਕਿ ਇਸ ਗ੍ਰਿਫ਼ਤਾਰੀ ਨੇ ਨਸ਼ਿਆਂ ਦੇ ਮਸਲੇ ਉੱਤੇ ਰਵਾਇਤੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਦਾ ਪਰਦਾਫ਼ਾਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੀਆਂ ਗਤੀਵਿਧੀਆਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਕਾਰੋਬਾਰ ਵਿੱਚ ਸ਼ਾਮਲ ਹੋਰ ਅਹਿਮ ਸਿਆਸੀ ਸ਼ਖ਼ਸੀਅਤਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਂ ਢਾਹੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਆਏ ਪੈਸੇ ਦੀ ਪੂਰੀ ਲੜੀ ਨਾਲ ਸਬੰਧਤ ਹਰੇਕ ਕੜੀ ਬਾਰੇ ਡੂੰਘਾਈ ਨਾਲ ਜਾਂਚ ਹੋਵੇਗੀ। ਜਿਨ੍ਹਾਂ ਨੇ ਇਸ ਕਾਲੇ ਕਾਰੋਬਾਰ ਵਿੱਚੋਂ ਵੱਡੀਆਂ-ਵੱਡੀਆਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਸਿਆਸੀ ਬਦਲਾਖ਼ੋਰੀ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਕਾਰਵਾਈ ਕਾਨੂੰਨ ਮੁਤਾਬਕ ਕੀਤੀ ਗਈ ਹੈ।ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ ਲੋਕਾਂ ਨੇ ਵਿਰੋਧੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਤਾਂ ਇਹ ਸਿਆਸੀ ਬਦਲਾਖ਼ੋਰੀ ਕਿਵੇਂ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੇ ਆਪ ਨੂੰ ਬਚਾਉਣ ਲਈ ਇਸ ਮੁੱਦੇ ਦੇ ਸਿਆਸੀਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਜਾਣਗੀਆਂ ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਦਾਗ਼ੀ ਚਰਿੱਤਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੂੰ ਸ਼ਾਨ-ਏ-ਮਾਲਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ

0

Bathinda News:DAV College Bathinda ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੂੰ ਸਿੱਖਿਆ ਅਤੇ ਲੀਡਰਸ਼ਿਪ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਸ਼ਾਨ-ਏ-ਮਾਲਵਾ 2025 ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਅਤੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਡਾ. ਰਾਜੀਵ ਕੁਮਾਰ ਸ਼ਰਮਾ ਨੂੰ ਇਸ ਵੱਕਾਰੀ ਪੁਰਸਕਾਰ ਨਾਲ  ਸਨਮਾਨਿਤ ਕੀਤਾ।ਇਹ ਪੁਰਸਕਾਰ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ, ਅਕਾਦਮਿਕ ਉੱਤਮਤਾ, ਅਤੇ ਡੀਏਵੀ ਕਾਲਜ ਵਿੱਚ ਨਵੀਨਤਾ, ਅਨੁਸ਼ਾਸਨ ਅਤੇ ਸੰਪੂਰਨ ਵਿਕਾਸ ਦੇ ਸੱਭਿਆਚਾਰ ਨੂੰ ਪਾਲਣ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੰਦਾ ਹੈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

ਉਨ੍ਹਾਂ ਦੀ ਗਤੀਸ਼ੀਲ ਅਗਵਾਈ ਹੇਠ, ਕਾਲਜ ਨੇ ਅਕਾਦਮਿਕ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਸੰਸਥਾਗਤ ਵਿਕਾਸ ਵਿੱਚ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ ਹਨ।ਮੈਨੇਜਮੈਂਟ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ।ਡਾ. ਰਾਜੀਵ ਕੁਮਾਰ ਸ਼ਰਮਾ ਨੇ ਡੀ.ਏ.ਵੀ. ਪ੍ਰਬੰਧਕ ਕਮੇਟੀ ਦਾ ਉਨ੍ਹਾਂ ‘ਤੇ ਭਰੋਸਾ ਦਿਖਾਉਣ ਅਤੇ ਉਨ੍ਹਾਂ ਨੂੰ ਵਚਨਬੱਧਤਾ ਨਾਲ ਕੰਮ ਕਰਨ ਲਈ ਇਹ ਉੱਦਮ ਪ੍ਰਦਾਨ ਕਰਨ ਲਈ ਦਿਲੋਂ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਹ ਇਹ ਪੁਰਸਕਾਰ ਡੀ.ਏ.ਵੀ. ਕਾਲਜ ਬਠਿੰਡਾ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਹਰ ਪੱਧਰ ‘ਤੇ ਸਹਿਯੋਗ ਕਰਨ ਅਤੇ ਅਕਾਦਮਿਕ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਪਹਿਲਕਦਮੀਆਂ ਲਈ ਸਮਰਥਨ ਦੇ ਥੰਮ੍ਹ ਬਣਨ ਲਈ ਸਮਰਪਿਤ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਡਾਂ ਦੇ ਖੇਤਰ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਇੱਕ ਹੋਰ ਮੀਲ ਪੱਥਰ ਸਥਾਪਿਤ

0

👉ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਜੀ.ਕੇ.ਯੂ. ਦੇ 10 ਵਿਦਿਆਰਥੀਆਂ ਦੀ ਚੋਣ
Talwandi Sabo News:ਖੇਡਾਂ ਦੇ ਖੇਤਰ ਵਿੱਚ ਹਰ ਰੋਜ਼ ਨਵੀਂਆਂ ਪੁਲਾਂਘਾ ਪੁੱਟ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ ਕੀਤਾ। ਜਦੋਂ 16 ਤੋਂ 27 ਜੁਲਾਈ 2025 ਨੂੰ ਰਾਈਨ-ਰੁਹਰ, ਜਰਮਨੀ ਵਿਖੇ ਹੋਣ ਜਾ ਰਹੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਇਸ ਦੇ 10 ਖਿਡਾਰੀ ਚੁਣੇ ਗਏ।ਇਸ ਸ਼ਾਨਾਮੱਤੀ ਪ੍ਰਾਪਤੀ ਤੇ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਨੇ ਵਰਸਿਟੀ ਪ੍ਰਬੰਧਕਾਂ, ਡਾਇਰੈਕਟਰ ਸਪੋਰਟਸ, ਕੋਚ, ਖਿਡਾਰੀਆਂ ਅਤੇ ਵਰਸਿਟੀ ਪਰਿਵਾਰ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਇਲਾਕੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਪ੍ਰੋਤਸਾਹਿਤ ਕਰਨ ਅਤੇ ਉਨ੍ਹਾਂ ਦੇ ਖੇਡ ਕੌਸ਼ਲ ਨੂੰ ਨਿਖਾਰਨ ਲਈ ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨੂੰ ਸ਼ਾਨਦਾਰ ਖੇਡ ਮੈਦਾਨ, ਉੱਚ ਦਰਜੇ ਦੇ ਇੰਸਟਰੂਮੈਂਟ, ਪਾਏਦਾਰ ਕੌਚਿੰਗ, ਸਕਾਲਰਸ਼ਿਪ ਅਤੇ ਫ੍ਰੀ ਐਜੂਕੇਸ਼ਨ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਉਨ੍ਹਾਂ ਖਿਡਾਰੀਆਂ ਨੂੰ ਆਪਣਾ ਖੇਡ ਪੱਧਰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ।ਵਿਦਿਆਰੀਆਂ ਦੀ ਚੋਣ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਕਲਿੰਗਾ ਇੰਸਟੀਚਿਉਟ ਆਫ਼ ਇੰਡਸਟ੍ਰੀਅਲ ਟੈਕਨਾਲੋਜੀ ਭੁਵਨੇਸ਼ਵਰ, ਉੜੀਸਾ ਵਿੱਖੇ ਹੋਏ ਚੋਣ ਮੁਕਾਬਲਿਆਂ ਵਿੱਚ ਜੀ.ਕੇ.ਯੂ. ਦੇ ਐਥਲੀਟ ਗੁਰਿੰਦਰਵੀਰ ਸਿੰਘ ਨੇ 100 ਮੀਟਰ, ਮੋਹਿਤ ਨੇ ਹਾਫ਼ ਮੈਰਾਥਨ, ਰਸ਼ਦੀਪ ਕੌਰ ਨੇ ਮਿਕਸ ਰਿਲੇ, ਸਾਨਿਆ ਯਾਦਵ ਨੇ ਡਿਸਕਸ ਥ੍ਰੋ, ਹਰਸ਼ਿਤਾ ਸ਼ੇਰਾਵਤ ਤੇ ਗੁਰਦੇਵ ਨੇ ਹੈਮਰ ਥ੍ਰੋ, ਵਿਸ਼ਨੂੰ ਚੌਧਰੀ ਤੇ ਭਜਨ ਕੌਰ ਨੇ ਤੀਰਅੰਦਾਜ਼ੀ ਦੇ ਰਿਕਰਵ ਮੁਕਾਬਲੇ, ਤਲਵਾਰਬਾਜੀ ਵਿੱਚ ਕੰਗਭੰਸ਼ ਅਭਿਨਾਸ਼ ਮੈਤੇਈ ਤੇ ਬਲਰਾਮ ਜੋਸ਼ੀ ਨੇ ਆਪਣੇ-ਆਪਣੇ ਮੁਕਾਬਲੇ ਜਿੱਤ ਕੇ ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਰਸਿਟੀ ਦੇ ਦੌੜਾਕ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ 10:20 ਸੈਕਿੰਡ ਵਿੱਚ ਤੈਅ ਕਰਕੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵਰਸਿਟੀ ਦੇ ਇਹ ਖਿਡਾਰੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਭਾਰਤ ਦਾ ਨਾਮ ਰੋਸ਼ਨ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿੱਚ CASO ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

0

👉ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿੱਚ ਰੇਡ
Fazilka News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ।ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਅਤੇ ਹਰਮਨਬੀਰ ਸਿੰਘ ਗਿੱਲ,ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਦੀਆਂ ਹਦਾਇਤਾਂ ਅਧੀਨ ਗੁਰਮੀਤ ਸਿੰਘ,ਐਸ.ਐਸ.ਪੀ. ਫਾਜ਼ਿਲਕਾ ਦੀ ਅਗਵਾਈ ਹੇਠ ਸਬ ਡਵੀਜ਼ਨ ਅਬੋਹਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ “ਕੋਰਡਨ ਐਂਡ ਸਰਚ ਓਪਰੇਸ਼ਨ” (CASO) ਚਲਾਇਆ ਗਿਆ।

ਇਹ ਵੀ ਪੜ੍ਹੋ  ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੇ ਐਸ.ਐਸ.ਪੀ. ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿਚ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਗਈ।ਇਸ ਕਾਰਵਾਈ ਵਿੱਚ ਡੀਐਸਪੀ ਸਬ ਡਵੀਜ਼ਨ ਅਬੋਹਰ, ਮੁੱਖ ਅਫ਼ਸਰ ਥਾਣਾ ਸਿਟੀ 1 ਅਤੇ 2 ਅਬੋਹਰ ਅਤੇ ਇੰਚਾਰਜ CIA -2 ਫਾਜ਼ਿਲਕਾ ਅਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਿਲ ਰਹੇ।ਨਸ਼ਾ ਤਸਕਰਾਂ ਦੇ ਘਰਾਂ ਅਤੇ ਠਿਕਾਣਿਆਂ ਦੀ ਗਹਿਰੀ ਤਲਾਸ਼ੀ ਲੈ ਕੇ ਨਸ਼ਿਆਂ ਦੀ ਚੋਰੀ-ਛੁਪੇ ਹੋ ਰਹੀ ਸਪਲਾਈ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਹ ਕਾਰਵਾਈ ਨਸ਼ਾ ਮੁਕਤ ਪੰਜਾਬ ਵੱਲ ਇਕ ਮਹੱਤਵ ਪੂਰਨ ਕਦਮ ਹੈ।

ਇਹ ਵੀ ਪੜ੍ਹੋ  NIA ਵੱਲੋਂ ਤੜਕਸਾਰ ਇੱਕ ਯੂਟਿਊਬਰ ਸਹਿਤ ਪੰਜਾਬ ਤੇ ਹਰਿਆਣਾ ‘ਚ ਅੱਧੀ ਦਰਜ਼ਨ ਥਾਵਾਂ ‘ਤੇ ਛਾਪੇਮਾਰੀ

ਗੁਰਮੀਤ ਸਿੰਘ ਐਸਐਸਪੀ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀ ਅਗਵਾਈ ਹੇਠ 01 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਸੀ। ਜਿਸ ਤੋਂ ਲੈ ਕੇ ਹੁਣ ਤੱਕ ਇਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਭਾਰੀ ਝਟਕਾ ਦਿੱਤਾ ਹੈ। ਉਹਨਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਰੁਕਣ ਵਾਲਾ ਨਹੀਂ। ਹਰ ਨਸ਼ਾ ਤਸਕਰ ਪੁਲਿਸ ਦੀ ਰਡਾਰ ‘ਤੇ ਹੈ। ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਕਾਰਵਾਈਆਂ ਨਿਰੰਤਰ ਚਲਦੀਆਂ ਰਹਿਣਗੀਆਂ। ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

0

👉ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਅਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁੱਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਅਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ।

ਇਹ ਵੀ ਪੜ੍ਹੋ  ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

👉ਲੀਜ਼ਹੋਲਡ ਸਨਅਤੀ ਪਲਾਟਾਂ/ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ
ਕੈਬਨਿਟ ਨੇ ਵਿਸ਼ੇਸ਼ ਤੌਰ ਉੱਤੇ ਪੀ.ਐਸ.ਆਈ.ਈ.ਸੀ. ਦੇ ਪ੍ਰਬੰਧਨ ਵਾਲੇ ਲੀਜ਼ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਵਾਸਤੇ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਲਾਟ ਤੇ ਸ਼ੈੱਡ ਅਸਲ ਵਿੱਚ ਲੀਜ਼ਹੋਲਡ ਆਧਾਰ ਉੱਤੇ ਅਲਾਟ ਕੀਤੇ ਗਏ ਸਨ, ਜਿਸ ਵਿੱਚ ਤਬਦੀਲੀ ਸਬੰਧੀ ਗੁੰਝਲਦਾਰ ਧਾਰਾਵਾਂ ਸ਼ਾਮਲ ਸਨ, ਇਸ ਕਾਰਨ ਜਾਇਦਾਦ ਦੇ ਲੈਣ-ਦੇਣ ਵਿੱਚ ਔਕੜਾਂ ਆ ਰਹੀਆਂ ਹਨ। ਇਸ ਨਵੀਂ ਨੀਤੀ ਦਾ ਮੰਤਵ ਸਨਅਤੀ ਪਲਾਟਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ, ਕਾਰੋਬਾਰ ਵਿੱਚ ਸੌਖ ਨੂੰ ਵਧਾਉਣਾ, ਅਲਾਟੀਆਂ ਵਿਚਾਲੇ ਮੁਕੱਦਮੇਬਾਜ਼ੀ ਅਤੇ ਬੇਯਕੀਨੀ ਘਟਾਉਣਾ ਹੈ। ਇਸ ਤੋਂ ਇਲਾਵਾ ਇਸ ਤਬਾਦਲੇ ਨਾਲ ਸੂਬੇ ਲਈ ਵਾਧੂ ਮਾਲੀਆ ਪੈਦਾ ਹੋਣ ਦੀ ਆਸ ਹੈ।
👉ਐਮ.ਐਸ.ਈ. ਫੈਸਲੀਟੇਸ਼ਨ ਕੌਂਸਲ ਨਿਯਮਾਂ-2021 ਵਿੱਚ ਸੋਧਾਂ
ਕੈਬਨਿਟ ਨੇ ਐਮ.ਐਸ.ਐਮ.ਈ. ਡਿਵੈਲਪਮੈਂਟ ਐਕਟ, 2006 ਅਧੀਨ ਐਮ.ਐਸ.ਈ. ਫੈਸਲੀਟੇਸ਼ਨ ਕੌਂਸਲ ਨਿਯਮ-2021 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਜ਼ਿਲ੍ਹਾ ਪੱਧਰ ਉਪਰ ਮਾਈਕਰੋ ਅਤੇ ਸਮਾਲ ਇੰਟਰਪ੍ਰਾਈਜਜ਼ ਫੈਸਲੀਟੇਸ਼ਨ ਕੌਂਸਲਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਹਨ। ਹਾਲਾਂਕਿ ਇਸ ਐਕਟ ਅਧੀਨ ਐਵਾਰਡਾਂ ਨਾਲ ਸਬੰਧਤ ਅਦਾਇਗੀਆਂ ਵਿੱਚ ਦੇਰੀ ਹੁੰਦੀ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਤਰਜ਼ ਉੱਤੇ ਹੁਣ ਇਕ ਅਜਿਹਾ ਢਾਂਚਾ ਬਣਾਇਆ ਜਾਵੇਗਾ, ਜਿਸ ਨਾਲ ਪੰਜਾਬ ਲੈਂਡ ਰੈਵੇਨਿਊ ਐਕਟ, 1887 ਅਧੀਨ ਭੌਂ ਮਾਲੀਆ ਦੇ ਬਕਾਇਆ ਵਜੋਂ ਅਜਿਹੇ ਐਵਾਰਡਾਂ ਦੀ ਰਿਕਵਰੀ ਛੇਤੀ ਹੋ ਸਕੇ।
👉ਪੰਜਾਬ ਜਲ ਸਰੋਤ ਵਿਭਾਗ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ। ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ ਦੇ ਯੋਗ ਹੋਵੇਗਾ। ਇਸ ਕਦਮ ਨਾਲ ਵਿਭਾਗ ਵਿੱਚ ਤਜਰਬੇਕਾਰ ਮੁਲਾਜ਼ਮ ਆਉਣਗੇ ਅਤੇ ਮੁਲਾਜ਼ਮ ਉੱਚ ਯੋਗਤਾ ਹਾਸਲ ਕਰਨ ਲਈ ਉਤਸ਼ਾਹਿਤ ਹੋਣਗੇ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

👉ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ
ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਕੈਬਨਿਟ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ। ਡੀ.ਪੀ.ਈ.ਐੱਡ. ਅਤੇ ਡੀ.ਐਫ.ਆਰ.ਈ.ਆਈ. ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਅਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ। ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਅਤੇ ਐਨ.ਪੀ.ਐਸ. ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਅਤੇ ਐਨ.ਪੀ.ਐਸ. ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।
👉ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸ.ਐਨ.ਏ. ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸ.ਐਨ.ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

0

Kapurthala News: ਵਿਦੇਸ਼ਾਂ ‘ਚ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀ ਖਬਰ ਆਉਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਜ਼ਿਲ੍ਹਾ ਕਪੂਰਥਲਾ ਦੇ ਬਲਾਕ ਨਡਾਲਾ ਆਉਂਦੇ ਪਿੰਡ ਤਲਵੰਡੀ ਪੁਰਦਲ ਨਾਲ ਸਬੰਧਤ ਇੱਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਤਾ ਲੱਗਿਆ ਹੈ ਕਿ 23 ਸਾਲਾਂ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ।

ਇਹ ਵੀ ਪੜ੍ਹੋ  ਮੇਰਠ ਤੋਂ ਬਾਅਦ ਹੁਣ ਲੁਧਿਆਣਾ ‘ਚ ਨੀਲੇ ਰੰਗ ਦੇ ਡਰੰਮ ਵਿਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਪ੍ਰਵਾਰਕ ਮੈਂਬਰਾਂ ਮੁਤਾਬਕ ਰਣਜੀਤ ਸਿੰਘ ਨੂੰ ਪਿਛਲੇ ਕੁੱਝ ਸਮੇਂ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ। ਜਿਸ ਕਾਰਨ ਉਹ ਕਾਫ਼ੀ ਬੀਮਾਰ ਹੋ ਗਿਆ ਤੇ ਅਮਰੀਕਾ ਦੇ ਹਸਪਤਾਲ ਵਿਚ ਹੀ ਉਸਦਾ ਇਲਾਜ ਚੱਲ ਰਿਹਾ ਸੀ, ਜਿੱਥੇ ਬੀਤੇ ਕੱਲ ਉਸਨੇ ਦਮ ਤੋੜ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ

0

👉ਭਾਰੀ ਸੁਰੱਖਿਆ ਦੇ ਹੇਠ ਵਿਜੀਲੈਂਸ ਦਫ਼ਤਰ ਤੋਂ ਮੁਹਾਲੀ ਅਦਾਲਤ ਤੱਕ ਲਿਜਾਇਆ ਗਿਆ
Mohali News:ਬੀਤੇ ਕੱਲ ਵਿਜੀਲੈਂਸ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਵੀਰਵਾਰ ਨੂੰ ਸਖਤ ਪ੍ਰਬੰਧਾਂ ਹੇਠ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਇਸ ਦੌਰਾਨ ਵਿਜੀਲੈਂਸ ਦਫ਼ਤਰ ਤੋਂ ਲੈ ਕੇ ਅਦਾਲਤ ਦੇ ਬਾਹਰ ਤੱਕ ਵੱਡੀ ਗਿਣਤੀ ਵਿਚ ਪੁਲਿਸ ਮੁਲਾਜਮ ਤੈਨਾਤ ਕੀਤੇ ਗਏ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

ਕਾਲੇ ਸ਼ੀਸੇ ਵਾਲੀਆਂ ਤਿੰਨ ਗੱਡੀਆਂ ਵਿਚ ਅਦਾਲਤ ਲੈ ਕੇ ਪੁੱਜੀ ਵਿਜੀਲੈਂਸ ਦੀ ਟੀਮ ਵੱਲੋਂ ਅਦਾਲਤ ਅੱਗੇ ਤੱਥ ਰੱਖੇ ਗਏ।ਸੂਚਨਾ ਮੁਤਾਬਕ ਵਿਜੀਲੈਂਸ ਦੀ ਟੀਮ ਨੇ ਦਾਅਵਾ ਕੀਤਾ ਕਿ ਮਜੀਠਿਆ ਦਾ ਰਿਮਾਂਡ ਹਾਸਲ ਕਰਕੇ ਇੰਨ੍ਹਾਂ ਵੱਲੋਂ ਪਿਛਲੇ ਸਮਿਆਂ ਦੌਰਾਨ ਬਣਾਈਆਂ ਜਾਇਦਾਦਾਂ ਅਤੇ ਖਾਤਿਆਂ ਵਿਚ ਹੋਏ ਸ਼ੱਕੀ ਲੈਣ-ਦੇਣ ਬਾਰੇ ਪੁਛਗਿਛ ਕੀਤੀ ਜਾਣੀ ਹੈ। ਜਦਕਿ ਸ਼੍ਰੀ ਮਜੀਠਿਆ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਤ ਦਸਿਆ।ਅਦਾਲਤ ਨੇ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਿਕਰਮ ਸਿੰਘ ਮਜੀਠਿਆ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਵਿਜੀਲੈਂਸ ਨੂੰ ਸੌਂਪ ਦਿੱਤਾ।

ਇਹ ਵੀ ਪੜ੍ਹੋ 28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਇਸ ਦੌਰਾਨ ਵੱਡੀ ਗਿਣਤੀ ਵਿਚ ਅਦਾਲਤ ਅਤੇ ਵਿਜੀਲੈਂਸ ਦਫ਼ਤਰ ਦੇ ਬਾਹਰ ਅਕਾਲੀ ਆਗੂ ਇਕੱਠੇ ਹੋਏ ਪ੍ਰੰਤੂ ਪੁਲਿਸ ਨੇ ਉਨ੍ਹਾਂ ਨੂੰ ਬਿਕਰਮ ਮਜੀਠਿਆ ਦੇ ਨੇੜੇ ਨਹੀਂ ਲੱਗਣ ਦਿੱਤਾ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇੱਕ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਸੀ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਲਿਪਤ ਕਿਸੇ ਨੂੰ ਵੀ ਨਹੀਂ ਬਖਸਿਆ ਜਾਵੇਗਾ, ਬੇਸ਼ੱਕ ਉਹ ਕਿੱਡੀ ਵੱਡੀ ਹਸਤੀ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

NIA ਵੱਲੋਂ ਤੜਕਸਾਰ ਇੱਕ ਯੂਟਿਊਬਰ ਸਹਿਤ ਪੰਜਾਬ ਤੇ ਹਰਿਆਣਾ ‘ਚ ਅੱਧੀ ਦਰਜ਼ਨ ਥਾਵਾਂ ‘ਤੇ ਛਾਪੇਮਾਰੀ

0

Punjab News: ਕੌਮੀ ਜਾਂਚ ਏਜੰਸੀ (NIA) ਵੱਲੋਂ ਅੱਜ ਵੀਰਵਾਰ ਨੂੰ ਇੱਕ ਯੂਟਿਊਬਰ ਸਹਿਤ ਪੰਜਾਬ ਅਤੇ ਹਰਿਆਣਾ ਵਿੱਚ ਅੱਧੀ ਦਰਜ਼ਨ ਥਾਵਾਂ ‘ਤੇ ਛਾਪੇਮਾਰੀ ਕਰਨ ਦੀ ਖੱਬਰ ਸਾਹਮਣੇ ਆਈ ਹੈ। ਇਸਦੇ ਵਿਚ ਜਲੰਧਰ, ਮਾਨਸਾ, ਹੁਸਿਆਰਪੁਰ ਅਤੇ ਨਵਾਂ ਸ਼ਹਿਰ ਥਾਵਾਂ ਦੱਸੀ ਜਾ ਰਹੀਆਂ ਹਨ। ਦਸਿਆ ਜਾ ਰਿਹਾ ਕਿ ਐਨਆਈਏ ਦੀ ਟੀਮ ਵੱਲੋਂ ਜਲੰਧਰ ਦੇ ਪਾਸ਼ ਇਲਾਕੇ ਮੰਨੇ ਜਾਂਦੇ ਫ੍ਰੈਂਡਜ਼ ਕਲੋਨੀ ਵਿਚ ਇੱਕ ਕਿਰਾਏ ਦੇ ਘਰ ‘ਚ ਰਹਿਣ ਵਾਲੇ ਵਿਅਕਤੀ ਦੇ ਪ੍ਰਵਾਰ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਬੁਢਲਾਡਾ ਵਿਚ ਵੀ NIA ਦੀ ਇੱਕ ਟੀਮ ਵੱਲੋਂ ਇੱਕ ਯੂਟਿਊਬਰ ਦੇ ਘਰ ਛਾਪਾ ਮਾਰਿਆ।

ਇਹ ਵੀ ਪੜ੍ਹੋ ਮੇਰਠ ਤੋਂ ਬਾਅਦ ਹੁਣ ਲੁਧਿਆਣਾ ‘ਚ ਨੀਲੇ ਰੰਗ ਦੇ ਡਰੰਮ ਵਿਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਦਸਿਆ ਜਾ ਰਿਹਾ ਕਿ ਉਕਤ ਯੂਟਿਊਬਰ ਘਰ ਨਹੀਂ ਸੀ, ਜਿਸਦੇ ਚੱਲਦੇ ਟੀਮ ਘਰ ਦੀ ਜਾਂਚ ਕਰਨ ਤੋਂ ਬਾਅਦ ਚਲੀ ਗਈ।ਹਾਲਾਂਕਿ ਕੌਮੀ ਜਾਂਚ ਏਜੰਸੀ ਦੀ ਟੀਮ ਵੱਲੋਂ ਇਸ ਛਾਪੇਮਾਰੀ ਪਿੱਛੇ ਕਿਸੇ ਨਾਲ ਕੋਈ ਸੂਚਨਾ ਸਾਂਝੀ ਨਹੀਂ ਕੀਤੀ ਜਾ ਰਹੀ ਹੈ ਪ੍ਰੰਤੁ ਚੱਲ ਰਹੀਆਂ ਚਰਚਾਵਾਂ ਮੁਤਾਬਕ ਇੱਕ ਯੂਟਿਊਬਰ ਵੱਲੋਂ ਕੁੱਝ ਸਮੇਂ ਪਹਿਲਾਂ ਇੱਕ ਪਾਕਿਸਤਾਨੀ ਡੌਨ ਦੇ ਨਾਲ ਇੰਟਰਵਿਊ ਕੀਤੀ ਸੀ, ਜੋਕਿ ਪੰਜਾਬ ਦੇ ਵਿਚ ਕਈ ਵਾਰਦਾਤਾਂ ਵਿਚ ਸ਼ਾਮਲ ਦਸਿਆ ਜਾ ਰਿਹਾ। ਲੋਕਲ ਪੁਲਿਸ ਵੱਲੋਂ ਜਾਂਚ ਏਜੰਸੀ ਦਾ ਸਹਿਯੋਗ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਰਠ ਤੋਂ ਬਾਅਦ ਹੁਣ ਲੁਧਿਆਣਾ ‘ਚ ਨੀਲੇ ਰੰਗ ਦੇ ਡਰੰਮ ਵਿਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

0

Ludhiana News: ਕੁੱਝ ਸਮਾਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੇਰਠ ਇਲਾਕੇ ‘ਚ ਇੱਕ ਕਲਯੁਗੀ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲਕੇ ਆਪਣੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਨੀਲੇ ਡਰੰਮ ‘ਚ ਬੰਦ ਕਰਨ ਦਾ ਮਾਮਲਾ ਕਾਫ਼ੀ ਸੁਰਖੀਆਂ ਦਾ ਸਿੰਗਾਰ ਬਣਿਆ ਸੀ।ਜਿਸਤੋਂ ਬਾਅਦ ਹੁਣ ਪੰਜਾਬ ਦੇ ਲੁਧਿਆਣਾ ਵਿਚ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੀਲੇ ਰੰਗ ਦੇ ਡਰੰਮ ਵਿਚ ਹੀ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

ਸੂਚਨਾ ਮੁਤਾਬਕ ਇਹ ਨੀਲਾ ਡਰੰਮ ਇੱਕ ਖਾਲੀ ਪਲਾਟ ਵਿਚ ਪਿਆ ਹੋਇਆ ਸੀ ਅਤੇ ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟ ਕੇ ਇਸ ਡਰੰਮ ਵਿਚ ਰੱਖੀ ਹੋਈ ਸੀ ਤੇ ਇਹ ਢੋਲ ਬਿਲਕੁੱਲ ਨਵਾਂ ਨਕੌਰ ਹੈ, ਜਿਸਦੇ ਚੱਲਦੇ ਸ਼ੱਕ ਪ੍ਰਗਟਾਇਆ ਜਾ ਰਿਹਾ ਕਿ ਲਾਸ਼ ਨੂੰ ਠਿਕਾਣੇ ਲਗਾਉਣ ਲਈ ਇਹ ਢੋਲ ਖਰੀਦਿਆਂ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਲਾਸ਼ ਕਾਫ਼ੀ ਪੁਰਾਣੀ ਹੈ, ਕਿਉਂਕਿ ਇਸਦੇ ਵਿਚੋਂ ਹੁਣ ਬਦਬੂ ਆਉਣ ਲੱਗੀ ਸੀ, ਜਿਸਤੋਂ ਬਾਅਦ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ  ਬਿਕਰਮ ਸਿੰਘ ਮਜੀਠਿਆ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਰਾਤ ਨੂੰ ਕਰਵਾਇਆ ਮੈਡੀਕਲ

ਘਟਨਾ ਦਾ ਪਤਾ ਲੱਗਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਥਾਣਾ ਮੁਖੀ ਦੀ ਅਗਵਾਈ ਹੇਠ ਮੌਕੇ ‘ਤੇ ਪੁੱਜੀ ਅਤੇ ਪੜਤਾਲ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਹਾਲਾਂਕਿ ਕਿਹਾ ਜਾ ਰਿਹਾ ਕਿ ਮ੍ਰਿਤਕ ਦੇ ਸਰੀਰ ਉੱਪਰ ਕੋਈ ਸੱਟ ਨਹੀਂ ਪ੍ਰੰਤੂ ਮ੍ਰਿਤਕ ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਸੀ। ਜਿਸਤੋਂ ਸੰਭਾਵਨਾ ਜਾਪ ਰਹੀ ਹੈ ਕਿ ਇਹ ਕਤਲ ਗਲਾ ਘੁੱਟ ਕੇ ਕੀਤਾ ਗਿਆ। ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਾਤਲਾਂ ਨੂੰ ਫ਼ੜ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

0

👉ਕਿਹਾ, ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ, ਚਾਹੇ ਕਿੰਨਾਂ ਵੱਡਾ ਹੋਵੇ

ਚੰਡੀਗੜ੍ਹ: ਪਿਛਲੇ ਕੁੱਝ ਸਮੇਂ ਤੋਂ ਚਰਚਾ ਵਿਚ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਬੁੱਧਵਾਰ ਨੂੰ ਹੋਈ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਅਹਿਮ ਖੁਲਾਸੇ ਕੀਤੇ ਹਨ। ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਬਿਨ੍ਹਾਂ ਮਜੀਠਿਆ ਦਾਂ ਨਾਮ ਲਏ ਦਾਅਵਾ ਕੀਤਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ, ਬੇਸ਼ੱਕ ਉਹ ਕਿੱਡੀ ਵੱਡੀ ਸਿਆਸੀ ਜਾਂ ਹੋਰ ਪਹੁੰਚ ਰੱਖਦਾ ਹੋਵੇ।

ਇਹ ਵੀ ਪੜ੍ਹੋ 28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਵਿਰੋਧੀ ਧਿਰ ਦੇ ਆਗੂ ਸਰਕਾਰ ‘ਤੇ ਇਹ ਦੋਸ਼ ਲਗਾਉਂਦੇ ਸਨ ਕਿ ਛੋਟੀਆਂ ਮੱਛੀਆਂ ਨੂੰ ਫ਼ੜਿਆ ਜਾ ਰਿਹਾ ਤੇ ਵੱਡੇ ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ ਪ੍ਰੰਤੂ ਹੁਣ ਜਦ ਵੱਡੇ ਮਗਰਮੱਛਾਂ ਨੂੰ ਹੱਥਾਂ ਪਾ ਲਿਆ ਤਾਂ ਆਮ ਲੋਕ ਬਹੁਤ ਖੁਸ ਹਨ ਪ੍ਰੰਤੂ ਇਹ ਵੱਡੇ ਆਗੂ ਹੁਣ ਉਨ੍ਹਾਂ ਦੀ ਬੋਲੀ ਬੋਲਣ ਲੱਗੇ ਹੋਏ ਹਨ, ਜਿਸਤੋਂ ਸਪੱਸ਼ਟ ਹੋ ਗਿਆ ਹੈ ਕਿ ਉਹ ਵੀ ਉਨ੍ਹਾਂ ਦੇ ਨਾਲ ਰਲੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਵੀ ਉਨੇਂ ਹੀ ਦੋਸ਼ੀ ਹੁੰਦੇ ਹਨ।

ਇਹ ਵੀ ਪੜ੍ਹੋ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਰਾਤ ਨੂੰ ਕਰਵਾਇਆ ਮੈਡੀਕਲ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਾ ਤਸਕਰੀ ਦਾ ਧੰਦਾ ਬੰਦ ਕਰਨ ਦਾ ਆਪਣਾ ਅਹਿਦ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਲੋਕ ਤੇ ਪੰਚਾਇਤ ਨੁਮਾਇੰਦੇ ਖੁੱਲ ਕੇ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦਾ ਸਾਥ ਦੇਣ ਲੱਗੇ ਹਨ। ਪੰਜਾਬ ਪੁਲਿਸ ਵਿਚ ਵੀ ਕਾਲੀਆਂ ਭੇਡਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਮਜਬੂਤ ਕੀਤਾ ਜਾ ਰਿਹਾ। ਜਿਸਦੇ ਚੱਲਦੇ ਕੋਈ ਇਹ ਮਤ ਭੁੱਲੇ ਕਿ ਇਹ ਮੁਹਿੰਮ ਸਿਰਫ਼ ਛੋਟਿਆਂ ਤੱਕ ਹੀ ਸੀਮਤ ਹੈ, ਬਲਕਿ ਹਰ ਉਸ ਵਿਅਕਤੀ ਨੂੰ ਹੱਥ ਪਾਇਆ ਜਾਵੇਗਾ, ਜਿੰਨ੍ਹਾਂ ਨੇ ਲੋਕਾਂ ਦੇ ਘਰਾਂ ਵਿਚ ਜਵਾਨੀ ਦੇ ਸੱਥਰ ਵਿਛਾਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911817