Saturday, May 23, 2026
Home Blog Page 643

ਬਿਕਰਮ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਕੀਤੇ ਅਹਿਮ ਖੁਲਾਸੇ, ਦੇਖੋ ਵੀਡੀਓ

0

👉ਕਿਹਾ, ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ, ਚਾਹੇ ਕਿੰਨਾਂ ਵੱਡਾ ਹੋਵੇ

ਚੰਡੀਗੜ੍ਹ: ਪਿਛਲੇ ਕੁੱਝ ਸਮੇਂ ਤੋਂ ਚਰਚਾ ਵਿਚ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਬੁੱਧਵਾਰ ਨੂੰ ਹੋਈ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਅਹਿਮ ਖੁਲਾਸੇ ਕੀਤੇ ਹਨ। ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਬਿਨ੍ਹਾਂ ਮਜੀਠਿਆ ਦਾਂ ਨਾਮ ਲਏ ਦਾਅਵਾ ਕੀਤਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ, ਬੇਸ਼ੱਕ ਉਹ ਕਿੱਡੀ ਵੱਡੀ ਸਿਆਸੀ ਜਾਂ ਹੋਰ ਪਹੁੰਚ ਰੱਖਦਾ ਹੋਵੇ।

ਇਹ ਵੀ ਪੜ੍ਹੋ 28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਵਿਰੋਧੀ ਧਿਰ ਦੇ ਆਗੂ ਸਰਕਾਰ ‘ਤੇ ਇਹ ਦੋਸ਼ ਲਗਾਉਂਦੇ ਸਨ ਕਿ ਛੋਟੀਆਂ ਮੱਛੀਆਂ ਨੂੰ ਫ਼ੜਿਆ ਜਾ ਰਿਹਾ ਤੇ ਵੱਡੇ ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ ਪ੍ਰੰਤੂ ਹੁਣ ਜਦ ਵੱਡੇ ਮਗਰਮੱਛਾਂ ਨੂੰ ਹੱਥਾਂ ਪਾ ਲਿਆ ਤਾਂ ਆਮ ਲੋਕ ਬਹੁਤ ਖੁਸ ਹਨ ਪ੍ਰੰਤੂ ਇਹ ਵੱਡੇ ਆਗੂ ਹੁਣ ਉਨ੍ਹਾਂ ਦੀ ਬੋਲੀ ਬੋਲਣ ਲੱਗੇ ਹੋਏ ਹਨ, ਜਿਸਤੋਂ ਸਪੱਸ਼ਟ ਹੋ ਗਿਆ ਹੈ ਕਿ ਉਹ ਵੀ ਉਨ੍ਹਾਂ ਦੇ ਨਾਲ ਰਲੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਵੀ ਉਨੇਂ ਹੀ ਦੋਸ਼ੀ ਹੁੰਦੇ ਹਨ।

ਇਹ ਵੀ ਪੜ੍ਹੋ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਰਾਤ ਨੂੰ ਕਰਵਾਇਆ ਮੈਡੀਕਲ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਾ ਤਸਕਰੀ ਦਾ ਧੰਦਾ ਬੰਦ ਕਰਨ ਦਾ ਆਪਣਾ ਅਹਿਦ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਲੋਕ ਤੇ ਪੰਚਾਇਤ ਨੁਮਾਇੰਦੇ ਖੁੱਲ ਕੇ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦਾ ਸਾਥ ਦੇਣ ਲੱਗੇ ਹਨ। ਪੰਜਾਬ ਪੁਲਿਸ ਵਿਚ ਵੀ ਕਾਲੀਆਂ ਭੇਡਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਮਜਬੂਤ ਕੀਤਾ ਜਾ ਰਿਹਾ। ਜਿਸਦੇ ਚੱਲਦੇ ਕੋਈ ਇਹ ਮਤ ਭੁੱਲੇ ਕਿ ਇਹ ਮੁਹਿੰਮ ਸਿਰਫ਼ ਛੋਟਿਆਂ ਤੱਕ ਹੀ ਸੀਮਤ ਹੈ, ਬਲਕਿ ਹਰ ਉਸ ਵਿਅਕਤੀ ਨੂੰ ਹੱਥ ਪਾਇਆ ਜਾਵੇਗਾ, ਜਿੰਨ੍ਹਾਂ ਨੇ ਲੋਕਾਂ ਦੇ ਘਰਾਂ ਵਿਚ ਜਵਾਨੀ ਦੇ ਸੱਥਰ ਵਿਛਾਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

Chandigarh/Ludhiana News: ਲੰਘੀ 19 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਹੋਈ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਹਾਸਲ ਕਰਨ ਵਾਲੇ ਸੰਜੀਵ ਅਰੋੜਾ 28 ਜੂਨ ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ। ਸੂਚਨਾ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਵਿਚ ਉਨ੍ਹਾਂ ਨੂੰ ਸਵੇਰੇ 11 ਵਜੇਂ ਸਹੁੰ ਚੁਕਾਈ ਜਾਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਰਾਤ ਨੂੰ ਕਰਵਾਇਆ ਮੈਡੀਕਲ

ਇਸਦਾ ਇਸ਼ਾਰਾ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਿਛਲੇ ਦਿਨਾਂ ਵਿਚ ਕਰ ਚੁੱਕੇ ਹਨ। ਜਿਕਰਯੋਗ ਹੈ ਕਿ ਉਪ ਚੋਣ ਦੌਰਾਨ ਹੀ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਵੱਲੋਂ ਰਾਜ ਸਭਾ ਦੇ ਮੌਜੂਦਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਜਿੱਤਣ ‘ਤੇ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ AAP ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ‘ਚ ਨਵੇਂ ਇੰਚਾਰਜ ਨਿਯੁਕਤ

ਚਰਚਾ ਇਹ ਵੀ ਹੈ ਕਿ ਵਿਧਾਇਕ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਸ਼੍ਰੀ ਅਰੋੜਾ ਰਾਜ ਸਭਾ ਮੈਂਬਰ ਵਜੋਂ ਆਪਣਾ ਅਸਤੀਫ਼ਾ ਸੌਂਪ ਦੇਣਗੇ, ਕਿਉਂਕਿ ਨਿਯਮਾਂ ਮੁਤਾਬਿਕ ਇੱਕੋਂ ਸਮੇਂ ਦੋ ਲਾਭਦਾਈਕ ਅਹੁੱਦੇ ਨਹੀਂ ਰੱਖੇ ਜਾ ਸਕਦੇ। ਦਸਣਾ ਬਣਦਾ ਹੈ ਕਿ 23 ਜੂਨ ਨੂੰ ਇਸ ਉਪ ਚੋਣ ਦੇ ਆਏ ਨਤੀਜਿਆਂ ਵਿਚ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਅੰਤਰ ਨਾਲ ਹਰਾਇਆ ਸੀ ਜਦਕਿ ਭਾਜਪਾ ਦੇ ਜੀਵਨ ਗੁਪਤਾ ਤੀਜ਼ੇ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ ‘ਤੇ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਸਿੰਘ ਮਜੀਠਿਆ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਰਾਤ ਨੂੰ ਕਰਵਾਇਆ ਮੈਡੀਕਲ

Mohali News: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਬੀਤੇ ਕੱਲ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਵੀਰਵਾਰ ਨੂੰ ਮੁਹਾਲੀ ਸਥਿਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਵਿਚ ਸਥਿਤ ਘਰੋਂ ਗ੍ਰਿਫਤਾਰ ਕਰਨ ਤੋਂ ਬਾਅਦ ਵਿਜੀਲੈਂਸ ਦੀ ਟੀਮ ਉਨ੍ਹਾਂ ਨੂੰ ਮੁਹਾਲੀ ਸਥਿਤ ਵਿਜੀਲੈਂਸ ਦੇ ਹੈਡਕੁਆਟਰ ਵਿਚ ਲਿਆਂਦਾ ਗਿਆ ਸੀ, ਜਿੱਥੇ ਰਾਤ ਨੂੰ ਇੱਥੇ ਹੀ ਰੱਖਿਆ ਗਿਆ।

ਇਹ ਵੀ ਪੜ੍ਹੋ AAP ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ‘ਚ ਨਵੇਂ ਇੰਚਾਰਜ ਨਿਯੁਕਤ

ਇਹ ਵੀ ਪਤਾ ਲੱਗਿਆ ਹੈ ਕਿ ਵਿਜੀਲੈਂਸ ਦੀ ਟੀਮ ਵੱਲੋਂ ਦੇਰ ਰਾਤ ਕਰੀਬ 11 ਵਜੇਂ ਬਿਕਰਮ ਸਿੰਘ ਮਜੀਠਿਆ ਦਾ ਸਥਾਨਕ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ। ਚਰਚਾ ਮੁਤਾਬਕ ਅੱਜ ਉਨ੍ਹਾਂ ਨੂੰ ਦੁਪਿਹਰ ਤੋਂ ਪਹਿਲਾਂ ਅਦਾਲਤ ਵਿਚ ਪੇਸ਼ ਕਰਕੇ ਵਿਜੀਲੈਂਸ ਦੁਆਰਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਦਕਿ ਦੂਜੇ ਪਾਸੇ ਮਜੀਠਿਆ ਦੇ ਵਕੀਲਾਂ ਵੱਲੋਂ ਵੀ ਵਿਜੀਲੈਂਸ ਦੀਆਂ ਦਲੀਲਾਂ ਦੀ ਕਾਟ ਕਰਨ ਲਈ ਪੂਰੀ ਕੀਤੀ ਜਾ ਰਹੀ ਹੈ ਤੇ ਉਹ ਪੂਰੀ ਕੋਸਿਸ ਕਰਨਗੇ ਕਿ ਵਿਜੀਲੈਂਸ ਪੁਲਿਸ ਰਿਮਾਂਡ ਹਾਸਲ ਨਾ ਕਰਨ ਦਿੱਤਾ ਜਾਵੇ।

ਇਹ ਵੀ ਪੜ੍ਹੋ ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਬੀਤੇ ਕੱਲ ਵੀ ਮਜੀਠਿਆ ਦੇ ਵਕੀਲ ਅਦਾਲਤ ਪੁੱਜੇ ਸਨ, ਜਿੱਥੈ ਅਦਾਲਤ ਨੇ ਸਾਬਕਾ ਮੰਤਰੀ ਨੂੰ ਵਿਜੀਲੈਂਸ ਦੇ ਦਫ਼ਤਰ ਵਿਚ ਆਪਣੇ ਵਕੀਲ ਨਾਲ ਇੱਕ ਘੰਟਾ ਮਿਲਣ ਦੀ ਇਜਾਜਤ ਦਿੱਤੀ ਗਈ ਸੀ, ਜਿਸਤੋਂ ਬਾਅਦ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਮਿਲਣ ਵੀ ਪੁੱਜੇ। ਦਸਣਾ ਬਣਦਾ ਹੈ ਕਿ ਵਿਜੀਲੈਂਸ ਦੇ ਮੁਹਾਲੀ ਸਥਿਤ ਫ਼ਲਾਇੰਗ ਸੁਕਾਇਡ ਦਫ਼ਤਰ ਵਿਖੇ 25 ਜੂਨ ਨੂੰ ਦਰਜ਼ ਮੁਕੱਦਮੇ ਦੇ ਵਿਚ ਕਰੀਬ 540 ਕਰੋੜ ਰੁਪਏ ਦੇ ਲੈਣ-ਦੇਣ ਦਾ ਦਾਅਵਾ ਕੀਤਾ ਗਿਆ ਹੈ। ਇਸਦੇ ਨਾਲ ਹੀ ਵਿਦੇਸ਼ਾਂ ਤੋਂ ਪੈਸੇ ਆਉਣ ਅਤੇ ਖਾਤਿਆਂ ਵਿਚ ਵੀ ਵੱਡੀਆਂ ਟ੍ਰਾਂਜੈਕਸ਼ਨਾਂ ਦਾ ਖੁਲਾਸਾ ਕੀਤਾ ਗਿਆ। ਦੂਜੇ ਬਿਕਰਮ ਸਿੰਘ ਮਜੀਠਿਆ ਨੇ ਇਸ ਪਰਚੇ ਦੇ ਰਾਹੀਂ ਪੰਜਾਬ ਸਰਕਾਰ ਉਪਰ ਉਸਦੀ ਅਵਾਜ਼ ਨੂੰ ਦਬਾਉਣ ਦੀ ਕੋਸਿਸ ਦੇ ਦੋਸ਼ ਲਗਾਏ ਗਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਰੋਧੀਆਂ ਦੀ ਆਵਾਜ਼ ਨੂੰ ਚੁੱਪ ਕਰਵਾਉਣ ਲਈ ਰਾਜਸ਼ਕਤੀ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਹਰਸਿਮਰਤ ਕੌਰ

0

Bathinda News:ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁਧ ਵਿਜੀਲੈਂਸ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਆਖਿਆ ਕਿ “ਵਿਰੋਧੀਆਂ ਦੀ ਆਵਾਜ਼ ਨੂੰ ਚੁੱਪ ਕਰਵਾਉਣ ਲਈ ਰਾਜਸ਼ਕਤੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਦੇਸ ਵਿਚ 50 ਸਾਲ ਪਹਿਲਾਂ ਲੱਗੀ ਐਮਰਜੰਸੀ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ: ਬਬਲੀ ਢਿੱਲੋਂ

ਬਿਕਰਮ ਮਜੀਠਿਆ ਵਿਰੁਧ ਕਾਰਵਾਈ ਤੋਂ ਬਾਅਦ ਇੱਕ ਬਿਆਨ ਵਿਚ ਬੀਬੀ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਵਾਰ ਕਿਸੇ ਤੋਂ ਡਰਨ ਵਾਲਾ ਨਹੀਂ ਹੈ ਤੇ ਆਉਣ ਵਾਲੇ ਸਮੇਂ ਵਿਚ ਕੀਤੀਆਂ ਧੱਕੇਸ਼ਾਹੀਆਂ ਦਾ ਜਵਾਬ ਲਿਆ ਜਾਵੇਗਾ। ਹਰਸਿਮਰਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ, “ਸਾਡਾ ਪਰਿਵਾਰ ਕਦੇ ਵੀ ਸਰਕਾਰਾਂ ਦੇ ਧੱਕੇ ਅੱਗੇ ਨਾ ਝੁਕਿਆ ਹੈ, ਤੇ ਨਾ ਹੀ ਝੁਕੇਗਾ। ਸਰਕਾਰ ਜਿੰਨਾ ਜ਼ੋਰ ਲਗਾ ਸਕਦੀ ਹੈ, ਲਗਾ ਲਵੇ ਪ੍ਰੰਤੁ ਸੱਚ ਦੀ ਆਵਾਜ਼ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ MSc(IT) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

0

Bathinda News: DAV College Bathinda ਦੇ ਕੰਪਿਊਟਰ ਸਾਇੰਸ ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐਮ.ਐਸ.ਸੀ. ਆਈ.ਟੀ. (ਸਮੈਸਟਰ ਤੀਜਾ)ਦੇ ਵਿਕਰਮਜੀਤ ਸਿੰਘ ਨੇ ਪਹਿਲਾ, ਰਜਨੀ ਗੋਇਲ ਨੇ ਦੂਜਾ ਅਤੇ ਗੁਰਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਲ‌ਈ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ।

ਇਹ ਵੀ ਪੜ੍ਹੋ  ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਅਤੇ ਵਿਭਾਗ ਦੇ ਫੈਕਲਟੀ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ। ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਵਿਦਿਆਰਥੀਆਂ ਅਤੇ ਫੈਕਲਟੀ ਦੇ ਨਿਰੰਤਰ ਯਤਨਾਂ ਦੀ ਦਿਲੋਂ ਪ੍ਰਸ਼ੰਸਾ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

0

Patiala News: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ। ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।

ਇਹ ਵੀ ਪੜ੍ਹੋ  ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਅਰਵਿੰਦ ਕੇਜਰੀਵਾਲ ਦੀ ਅਹਿਮ ਟਿੱਪਣੀ

ਉਹਨਾਂ ਅਧਿਆਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਅਧੂਰੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗਾਂ ਪਾਸ ਜਮ੍ਹਾਂ ਕਰਵਾਏ ਜਾਣ ਅਤੇ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਜਾਵੇ।ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ਼, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਜ਼, ਨਗਰ ਨਿਗ਼ਮ ਦੇ ਅਧਿਕਾਰਾਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਜਪਾ ਨੇ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਨੂੰ ਕਾਲੇ ਦਿਨ ਵਜੋਂ ਮਨਾਇਆ

0

👉ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਲੋਕਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ
Bathinda News: ਅੱਜ ਬਠਿੰਡਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਨੇ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਸਵਰਗੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਨੂੰ ਕਾਲੇ ਦਿਨ ਵਜੋਂ ਮਨਾਇਆ ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੁਆਰਾ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਲੋਕਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪਿਛਲੇ 11 ਸਾਲਾਂ ਤੋਂ ਸੰਵਿਧਾਨਕ ਸੰਸਥਾਵਾਂ ਨੂੰ ਮਜ਼ਬੂਤ ​​ਕਰ ਰਹੇ ਹਨ ਅਤੇ ਹਰ ਕਿਸੇ ਨੂੰ ਉਨ੍ਹਾਂ ਦੇ ਹੱਕ ਮਿਲ ਰਹੇ ਹਨ।

ਇਹ ਵੀ ਪੜ੍ਹੋ ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਅੱਜ ਵੀ ਕਾਂਗਰਸ ਪਾਰਟੀ ਦਾ ਰਵੱਈਆ ਉਹੀ ਹੈ ਜੋ ਪਹਿਲਾਂ ਸੀ। ਗਾਂਧੀ ਪਰਿਵਾਰ, ਜਿਸ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਵਾਡਰਾ, ਜੋ ਵੀ ਹੈ, ਉਹ ਅਜੇ ਵੀ ਨਿੱਜੀ ਹਿੱਤਾਂ ਲਈ ਦੇਸ਼ ਦੀ ਪਰਵਾਹ ਕੀਤੇ ਬਿਨਾਂ ਆਪਣੇ ਫਾਇਦੇ ਲਈ ਝੂਠਾ ਪ੍ਰਚਾਰ ਕਰ ਰਿਹਾ ਹੈ, ਜੋ ਕਦੇ ਵੀ ਆਪਣੇ ਮਕਸਦ ਵਿੱਚ ਸਫਲ ਨਹੀਂ ਹੋਵੇਗਾ। ਇਸ ਮੌਕੇ ਜਿਤੇਸ਼ ਅਗਰਵਾਲ ਐਮਪੀ ਸੀਟ ਕਨਵੀਨਰ ਫਿਰੋਜ਼ਪੁਰ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਬਾਲਿਆਂਵਾਲੀ, ਜਨਰਲ ਸਕੱਤਰ ਉਮੇਸ਼ ਸ਼ਰਮਾ, ਮੀਡੀਆ ਕਨਵੀਨਰ ਸੁਨੀਲ ਸਿੰਗਲਾ, ਸੂਬਾ ਕਾਰਜਕਾਰਨੀ ਮੈਂਬਰ ਵਿਜੇ ਸਿੰਗਲਾ, ਨਰਿੰਦਰ ਮਿੱਤਲ, ਬਲਦੇਵ ਸਿੰਘ ਅਕਲੀਆ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਸਾਰੇ ਮੰਡਲਾਂ ਦੇ ਮੁਖੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

0

👉ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਗਰਾਨੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
Punjab News:ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ।ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚਲਦਿਆਂ 2 ਐਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 49 ਗੁਣਵੱਤਾ ਮਾਪਦੰਡਾਂ ‘ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਅਰਵਿੰਦ ਕੇਜਰੀਵਾਲ ਦੀ ਅਹਿਮ ਟਿੱਪਣੀ

👉ਕਿਹਾ, ਚਾਹੇ ਕੋਈ ਕਿੰਨਾ ਵੱਡਾ ਲੀਡਰ ਹੋਵੇ, ਨਸ਼ਾ ਤਸਕਰੀ ਦੇ ਮਾਮਲੇ ਵਿਚ ਬਖਸ਼ਿਆ ਨਹੀਂ ਜਾਵੇਗਾ
Delhi News: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਕੀਤੀ ਗਿਰਫਤਾਰੀ ਦਾ ਮਾਮਲਾ ਅੱਜ ਪੰਜਾਬ ਦੇ ਸਿਆਸੀ ਗਲਿਆਰਿਆਂ ਦੇ ਵਿੱਚ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਇਸ ਮਾਮਲੇ ਦੇ ਵਿੱਚ ਜਿੱਥੇ ਸੱਤਾ ਧਿਰ ਅਤੇ ਵਿਰੋਧੀ ਧਿਰ ਵੱਲੋਂ ਆਪੋ ਆਪਣੇ ਬਿਆਨ ਜਾਰੀ ਕੀਤੇ ਜਾ ਰਹੇ ਹਨ, ਉਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਹੋਏ ਇੱਕ ਪ੍ਰੋਗਰਾਮ ਦੌਰਾਨ ਬਿਨਾਂ ਨਾ ਲਏ ਸਾਬਕਾ ਅਕਾਲੀ ਮੰਤਰੀ ‘ਤੇ ਵੱਡੀਆਂ ਟਿੱਪਣੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ  ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਉਨਾਂ ਕਿਹਾ ਕਿ ਚਾਹੇ ਕੋਈ ਕਿੰਨਾ ਵੱਡਾ ਵੀ ਲੀਡਰ ਕਿਉਂ ਨਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਮ ਨਸ਼ਾ ਤਸਕਰੀ ਦੇ ਕੰਮਾਂ ਵਿੱਚ ਲਿਪਤ ਹੋਵੇਗਾ । ਕੇਜਰੀਵਾਲ ਨੇ ਅੱਗੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਰਹਿੰਦੇ ਹੋਏ ਕੁਝ ਲੋਕਾਂ ਵੱਲੋਂ ਨਾ ਸਿਰਫ ਸਰਕਾਰੀ ਗੱਡੀਆਂ ਚ ਨਸ਼ਿਆਂ ਦੀ ਤਸਕਰੀ ਕੀਤੀ ਜਾਂਦੀ ਰਹੀ, ਬਲਕਿ ਅੰਤਰਰਾਸ਼ਟਰੀ ਸਮਗਲਰਾਂ ਨੂੰ ਵੀ ਆਪਣੇ ਘਰਾਂ ਚ ਠਹਿਰਾਇਆ ਜਾਂਦਾ ਰਿਹਾ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਜੋ ਸਭ ਤੋਂ ਪਹਿਲਾਂ ਨਸ਼ਾ ਲੈ ਕੇ ਆਏ ਸਨ, ਉਹਨਾਂ ਵਿਰੁੱਧ ਹੁੰਦੀ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਲੋਕ ਕੁਝ ਦਿਖਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bikram Majithia ਦੇ ਬਹਾਨੇ ਸਾਬਕਾ ਜਥੇਦਾਰ ਨੇ Sukhbir Badal ‘ਤੇ ਵਿੰਨ੍ਹੇ ਨਿਸ਼ਾਨੇ

0

Bathinda News: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੀਤੀ ਕਾਰਵਾਈ ਜਿੱਥੇ ਸਿਆਸੀ ਹਲਕਿਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਉੱਥੇ ਹੁਣ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਨਿਸ਼ਾਨੇ ਵਿੰਨੇ ਹਨ।

ਇਹ ਵੀ ਪੜ੍ਹੋ AAP ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ‘ਚ ਨਵੇਂ ਇੰਚਾਰਜ ਨਿਯੁਕਤ

ਇਸ ਸਬੰਧ ਵਿੱਚ ਬਕਾਇਦਾ ਇੱਕ ਟਵੀਟ ਜਾਰੀ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਬਿਕਰਮ ਮਜੀਠੀਆ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਉਹ ਬਦਲੇ ਦੀ ਭਾਵਨਾ ਨਾਲ ਕੀਤੀ ਕਿਸੇ ਵੀ ਕਾਰਵਾਈ ਨਾਲ ਸਹਿਮਤ ਨਹੀਂ ਹਨ।ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਬਿਨਾਂ ਕਿਸੇ ਠੋਸ ਸਬੂਤ ਦੇ ਕੀਤੀ ਹੈ ਤਾਂ ਇਹ ਨੈਤਿਕ ਤੌਰ ‘ਤੇ ਵੀ ਸ਼ਰਮਸ਼ਾਰ ਕਰਨ ਵਾਲੀ ਗਤੀਵਿਧੀ ਹੈ। ਪ੍ਰੰਤੂ ਇਹੋ ਜਿਹੀਆਂ ਬਦਲੇ ਦੀ ਭਾਵਨਾ ਤਹਿਤ ਨਜਾਇਜ ਪਰਚਿਆਂ ਵਾਲੀਆਂ ਕਾਰਵਾਈਆਂ, ਇੰਨਾਂ ਅਕਾਲੀ ਅਖਵਾਉਣ ਵਾਲਿਆਂ ਦੀ ਸਰਕਾਰ ਸਮੇਂ ਨਹੀਂ ਹੋਈਆਂ? ਕੀ ਇਸ ਦੀ ਗਰੰਟੀ ਕੋਈ ਪੰਜਾਬੀ ਲੈ ਸਕਦਾ ਹੈ? ਕਦੇ ਵੀ ਨਹੀ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

ਅਸੀਂ ਤਾਂ ਬਿਲਕੁਲ ਵੀ ਨਹੀ, ਕਿਉਂਕਿ ਅਜੇ ਕੁਝ ਮਹੀਨੇ ਪਹਿਲਾਂ ਦੋ ਦਸੰਬਰ ਦਾ ਹੁਕਮਨਾਮਾ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਖੁਦ ਅਪਣੇ ਗੁਨਾਹ ਕਬੂਲ ਕੀਤੇ ਸਨ, ਜਿਸ ਸਦਕਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਿਥੇ ਧਾਰਮਿਕ ਤਨਖ਼ਾਹ ਲਾਈ, ਉੱਥੇ ਅਕਾਲੀ ਸਿਆਸਤ ਨੂੰ ਮਜਬੂਤ ਰੱਖਣ ਲਈ ਕੁਝ ਆਦੇਸ਼ ਦਿੱਤੇ। ਜਿੰਨਾਂ ਨੂੰ ਨਾ ਸਿਰਫ ਇੰਨ੍ਹਾਂ ਭਗੌੜੇ ਅਕਾਲੀਆਂ ਨੇ ਘੱਟੇ ਮਿੱਟੀ ਰੋਲਿਆ ਬਲਕਿ ਬਦਲੇ ਦੀ ਭਾਵਨਾ ਤਹਿਤ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਦਿਆਂ ਉੱਨਾਂ ਨੂੰ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ। ਇਹ ਸਰਾਸਰ ਬਦਲੇ ਦੀ ਭਾਵਨਾ ਤਹਿਤ ਸੀ। ਪੰਜਾਬੀ ਦਾ ਅਖਾਣ ਹੈ– ਅਸੀਂ ਮਾਰੀਏ ਤਾਂ ਪੋਲੇ, ਜੇ ਤੁਸੀਂ ਮਾਰੋ ਤਾਂ ਠੋਲੇ। ਜਾਂ ਬਾਣੀ ਦਾ ਫੁਰਮਾਨ ਹੈ– ਜੇਹਾ ਬੀਜੈ ਸੋ ਲੁਣੈ…”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911852