Saturday, May 23, 2026
Home Blog Page 644

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

0

👉ਪੰਜਾਬ ਦੇ 35 ਕਾਲਜਾਂ ਤੋਂ 100 ਤੋਂ ਵੱਧ ਆਏ ਵਿਦਿਆਰਥੀਆਂ ਨਾਲ ਰੁਬਰੂ ਹੋਏ ਸਪੀਕਰ ਅਤੇ ਵਿਧਾਇਕ
Chandigarh News:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਪੀਕਰ ਦੀਆਂ ਡਿਊਟੀਆਂ ਅਤੇ ਸਦਨ ਦੀ ਕਾਰਵਾਈ ਬਾਰੇ ਉਹਨਾਂ ਕੋਲੋਂ ਸਵਾਲ ਪੁੱਛੇ ਅਤੇ ਉਹਨਾਂ ਨੂੰ ਇਹ ਵੀ ਪੁੱਛਿਆ ਕਿ ਉਹ ਸਿਆਸੀ ਦਬਾਅ ਨੂੰ ਕਿਸ ਤਰ੍ਹਾਂ ਨਿਪਟਦੇ ਹਨ, ਜਿਸ ਦੇ ਜਵਾਬ ਵਿੱਚ ਸਪੀਕਰ ਸਾਹਿਬ ਨੇ ਦੱਸਿਆ ਕਿ ਉਹ ਵਿਰੋਧੀ ਧਿਰ ਨੂੰ ਬੋਲਣ ਲਈ ਬਰਾਬਰ ਦਾ ਮੌਕਾ ਪ੍ਰਦਾਨ ਕਰਦੇ ਹਨ।ਸਪੀਕਰ ਸੰਧਵਾਂ ਨੇ ਕਿਹਾ ਕਿ ਰਾਜਨੀਤੀ ਤਾਂ ਇੱਕ ਸੇਵਾ ਹੈ ਸਾਨੂੰ ਆਪਣੀ ਕੌਮ ਦੀ ਸੇਵਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੇ ਉਹਨਾਂ ਨੂੰ ਪੁੱਛਿਆ ਕਿ ਸਦਨ ਦੀ ਕਾਰਵਾਈ ਨੂੰ ਕਿਸ ਤਰ੍ਹਾਂ ਪਾਰਦਰਸ਼ੀ ਰੱਖਿਆ ਜਾਵੇ ਇਸ ਬਾਰੇ ਉਹ ਹੋਰ ਕੀ ਕਦਮ ਚੁੱਕ ਸਕਦੇ ਹਨ। ਇਸ ਦਾ ਉੱਤਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਜੁਡੀਸ਼ਰੀ, ਐਗਜੀਕਿਊਟਿਵ ਅਤੇ ਲੈਜੀਸਲੇਚਰ ਇਹ ਤਿੰਨ ਵਿੰਗ ਜੇਕਰ ਆਪਣਾ ਆਪਣਾ ਕੰਮ ਸਹੀ ਢੰਗ ਨਾਲ ਕਰਨ ਤਾਂ ਸਦਨ ਦੀ ਕਾਰਵਾਈ ਵਿੱਚ ਹੋਰ ਪਾਰਦਰਸ਼ਤਾ ਲਿਆਈ ਜਾ ਸਕਦੀ ਹੈ ਅਤੇ ਸਦਨ ਦੀ ਕਾਰਵਾਈ ਨੂੰ ਪਾਰਦਰਸ਼ੀ ਕਰਨ ਵਾਸਤੇ ਉਹਨਾਂ ਨੇ 2022 ਤੋਂ ਹੀ ਸਦਨ ਵਿੱਚ ਲਾਈਵ ਟੈਲੀਕਾਸਟ ਲਾਗੂ ਕਰ ਦਿੱਤੀ ਹੈ ਤਾਂ ਜੋ ਹਰ ਵਿਅਕਤੀ ਇਸ ਕਾਰਵਾਈ ਨੂੰ ਸੁਣ ਸਕੇ ਅਤੇ ਸਦਨ ਦੀ ਕਾਰਵਾਈ ਬਾਰੇ ਜਾਣੂ ਹੋ ਸਕੇ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਕਾਰਵਾਈ ਨੂੰ ਵੇਖਿਆ ਕਰਨ ਅਤੇ ਆਪਣੇ ਹਲਕੇ ਦੇ ਐਮ.ਐਲ.ਏ ਨੂੰ ਇਹ ਜਰੂਰ ਪੁੱਛਣ ਕਿ ਉਹਨਾਂ ਨੂੰ ਅਸੀਂ ਵੋਟ ਦਿੱਤੀ ਹੈ ਤੇ ਉਹਨਾਂ ਨੇ ਸਾਡੀ ਭਲਾਈ ਲਈ ਕਿਹੜੇ ਕਾਨੂੰਨ ਬਣਾਏ ਹਨ।

ਇਹ ਵੀ ਪੜ੍ਹੋ AAP ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ‘ਚ ਨਵੇਂ ਇੰਚਾਰਜ ਨਿਯੁਕਤ

ਵਿਦਿਆਰਥੀਆਂ ਵੱਲੋਂ ਜਦੋਂ ਇਹ ਪੁੱਛਿਆ ਗਿਆ ਕਿ ਉਚੇਰੀ ਸਿੱਖਿਆ ਬਹੁਤ ਹੀ ਮਹਿੰਗੀ ਹੋ ਗਈ ਹੈ ਤੇ ਇਸ ਬਾਰੇ ਸਰਕਾਰ ਕੀ ਕਦਮ ਚੁੱਕ ਰਹੀ ਹੈ। ਇਸ ਦਾ ਉੱਤਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਸਿੱਖਿਆ ਤਾਂ ਮੁਫਤ ਵਿੱਚ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਉੱਪਰ ਉਹ ਮਾਨਯੋਗ ਮੁੱਖ ਮੰਤਰੀ ਜੀ ਨੂੰ ਪੱਤਰ ਲਿਖਣਗੇ ਕਿ ਉਚੇਰੀ ਸਿੱਖਿਆ ਨੂੰ ਮੁਫਤ ਵਿੱਚ ਦੇਣ ਲਈ ਕਦਮ ਚੁੱਕੇ ਜਾਣ। ਉਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਮਾਂ ਬੋਲੀ ਨੂੰ ਅਪਣਾਉਣ ਅਤੇ ਇਸ ਦੇ ਨਾਲ ਨਾਲ ਬਾਕੀ ਭਾਸ਼ਾਵਾਂ ਵੀ ਸਿੱਖਣ।ਉਹਨਾਂ ਅੱਗੇ ਕਿਹਾ ਕਿ ਸਦਨ ਦੀ ਕਾਰਵਾਈ ਵਿੱਚ ਉਹ ਹਰ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਬਰਾਬਰ ਦਾ ਮੌਕਾ ਦਿੰਦੇ ਹਨ ਤਾਂ ਜੋ ਸਦਨ ਦੀ ਕਾਰਵਾਈ ਵਿੱਚ ਹਰ ਇੱਕ ਮੈਂਬਰ ਆਪਣੀ ਗੱਲ ਰੱਖ ਸਕੇ। ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਟਿਕਟ ਲੈਣ ਵਾਸਤੇ ਤਾਂ ਲੱਖਾਂ ਰੁਪਏ ਦੇਣੇ ਪੈਂਦੇ ਹਨ ਤਾਂ ਹੀ ਵੱਡੀਆਂ ਵੱਡੀਆਂ ਪਾਰਟੀਆਂ ਵੱਲੋਂ ਟਿਕਟ ਦਿੱਤੀ ਜਾਂਦੀ ਹੈ। ਇਸ ਦਾ ਉੱਤਰ ਦਿੰਦਿਆਂ ਉਹਨਾਂ ਨੇ ਕਿਹਾ ਕਿ ਮੈਂ ਤਾਂ ਪਿੰਡ ਦਾ ਸਰਪੰਚ ਸੀ ਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਬਿਨਾਂ ਕੋਈ ਪੈਸੇ ਲਏ ਟਿਕਟ ਦਿੱਤੀ। ਉਹਨਾਂ ਕਿਹਾ ਕਿ ਜੇਕਰ ਤੁਹਾਡੀ ਪਹੁੰਚ ਆਮ ਲੋਕਾਂ ਤੱਕ ਹੈ ਤਾਂ ਪਾਰਟੀ ਆ ਕੇ ਤੁਹਾਨੂੰ ਖੁਦ ਟਿਕਟ ਦੇਵੇਗੀ।ਉਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਜਨੀਤੀ ਤਾਂ ਲੋਕ ਸੇਵਾ ਹੈ ਤੇ ਸਾਨੂੰ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਚਾਹੀਦਾ ਹੈ ਤਾਂ ਜੋ ਉਹਨਾਂ ਦੇ ਮੁੱਦਿਆਂ ਤੋਂ ਅਸੀਂ ਜਾਣੂ ਹੋ ਸਕੀਏ ਤੇ ਉਹਨਾਂ ਦਾ ਹੱਲ ਕਰ ਸਕੀਏ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗੁਰਬਾਣੀ ਦਾ ਇੱਕ ਸ਼ਬਦ ਰੋਜ਼ ਪੜਿਆ ਕਰਨ। ਉਹਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਤਰੱਕੀ ਦੇ ਰਾਹ ਤੇ ਲੈ ਕੇ ਜਾਣਾ ਹੈ ਤੇ ਇੰਡਸਟਰੀ ਨੂੰ ਪੰਜਾਬ ਵਿੱਚ ਹੋਰ ਅੱਗੇ ਵਧਾਉਣਾ ਪਵੇਗਾ।

ਇਹ ਵੀ ਪੜ੍ਹੋ  ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਉਹਨਾਂ ਕਿਹਾ ਕਿ ਖੇਤੀਬਾੜੀ ਨੂੰ ਐਗਰੀ ਬਿਜਨਸ ਬਣਾਉਣ ਦੀ ਲੋੜ ਹੈ ਕਉਂਕਿ ਪੰਜਾਬ ਇੱਕ ਉਪਜਾਊ ਧਰਤੀ ਹੈ। ਇਹੋ ਜਿਹੀ ਧਰਤੀ ਦਾ ਮਿਲਣਾ ਬਹੁਤ ਮੁਸ਼ਕਿਲ ਹੈ। ਉਹਨਾਂ ਅੱਗੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਉੱਚੇ ਸੁਪਨੇ ਰੱਖਣ ਅਤੇ ਉੱਚੇ ਸੁਪਨੇ ਰੱਖਣ ਵਾਲੇ ਲੋਕਾਂ ਦੇ ਹੀ ਸੁਪਨੇ ਸਾਕਾਰ ਹੁੰਦੇ ਹਨ ਅਤੇ ਜੀਵਨ ਵਿੱਚ ਤਨਾਵ ਨਾ ਲੈਣ ਅਤੇ ਖੁਸ਼ੀ ਨਾਲ ਆਪਣਾ ਜੀਵਨ ਬਤੀਤ ਕਰਨ। ਉਹਨਾਂ ਨੇ ਵਿਦਿਆਰਥੀਆਂ ਨੂੰ ਸਦਨ ਵਿੱਚ ਲਿਜਾ ਕੇ ਸਦਨ ਦੇ ਬਾਰੇ ਜਾਣੂ ਕਰਵਾਇਆ ਅਤੇ ਉਹਨਾਂ ਨਾਲ ਡਿਬੇਟ ਵੀ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਰੁਚੀ ਰਾਜਨੀਤੀ ਵਿੱਚ ਹੋਰ ਵੱਧ ਸਕੇ। ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ਤੇ ਚਰਚਾ ਕੀਤੀ ਗਈ ਜਿਸ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਵੀ ਸ਼ਾਮਿਲ ਸੀ।ਇਸ ਮੌਕੇ ਤੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਵੱਲੋਂ ਸਪੀਕਰ ਨੂੰ ਇੱਕ ਸ਼ਾਲ, ਇੱਕ ਹੈਰੀਟੇਜ ਹੱਥ ਵਾਲਾ ਪੰਖਾ ਅਤੇ ਸੀਨਰੀ ਭੇਂਟ ਕੀਤੀ।ਇਸ ਮੌਕੇ ਤੇ ਡਾ. ਇੰਦਰਬੀਰ ਸਿੰਘ ਨਿਜਰ ਐਮ.ਐਲ.ਏ, ਜੀਵਨ ਜੋਤ ਕੌਰ ਐਮ.ਐਲ.ਏ, ਫੌਜਾ ਸਿੰਘ ਸਰਾਰੀ ਐਮ.ਐਲ.ਏ, ਵਿਜੇ ਸਿੰਗਲਾ ਐਮ.ਐਲ.ਏ, ਮਨਵਿੰਦਰ ਸਿੰਘ ਗਿਆਸਪੁਰਾ ਐਮ.ਐਲ.ਏ, ਗੁਰਦਿੱਤ ਸਿੰਘ ਸ਼ੇਖੋਂ ਐਮ.ਐਲ.ਏ ਵੀ ਸ਼ਾਮਿਲ ਹੋਏ। ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ ਡਾ. ਸੁਖਜਿੰਦਰ ਰਿਸ਼ੀ, ਡਾ. ਤੇਜਿੰਦਰ ਗਿੱਲ ਅਸਿਸਟੈਂਟ ਡਾਇਰੈਕਟਰ ਯੂਥ ਵੈਲਫੇਅਰ, ਪ੍ਰੋਫੈਸਰ ਜਗਵਿੰਦਰ ਕੌਰ, ਪ੍ਰੋਫੈਸਰ ਭੁਪਿੰਦਰ ਕੌਰ ਪ੍ਰੋਫੈਸਰ ਪੂਨਮ ਦਿਵੇਦੀ, ਪ੍ਰੋਫੈਸਰ ਸਰਬਜੀਤ ਕੌਰ, ਪ੍ਰੋਫੈਸਰ ਹੀਨਾ, ਇਕਬਾਲ ਪ੍ਰੀਤ ਸਿੰਘ, ਅਮਿਤ ਸ਼ਰਮਾ, ਅਜੀਤ ਕੁਮਾਰ ਵੀ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ: ਬਬਲੀ ਢਿੱਲੋਂ

0

👉ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਤੰਤਰ ਨੂੰ ਕਰ ਦਿੱਤਾ ਖਤਮ, ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼
Bathinda News: ਵਿਜੀਲੈਂਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਇਕ ਮੈਡਮ ਗੁਨੀਤ ਕੌਰ ਮਜੀਠੀਆ ਦੇ ਘਰ ਬਿਨਾਂ ਕੋਈ ਨੋਟਿਸ ਦਿੱਤੇ ਛਾਪਾ ਮਾਰਨ ਅਤੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਹੈ। ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪ੍ਰੈਸ ਕਾਨਫਰੰਸ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦੇ ਵਿਰੁੱਧ ਦੱਸਿਆ।

ਇਹ ਵੀ ਪੜ੍ਹੋ  ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਇਸ ਦੌਰਾਨ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਉਪ ਪ੍ਰਧਾਨ ਵਿਨੋਦ ਕੁਮਾਰ, ਸਰਕਲ ਪ੍ਰਧਾਨ ਆਰ.ਐਸ. ਚੀਮਾ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ, ਪਰਮਪਾਲ ਸਿੰਘ ਸਿੱਧੂ, ਜਗਜੀਤ ਸਿੰਘ ਭੁੱਲਰ, ਇਕਬਾਲ ਸਿੰਘ ਮਿੱਠੜੀ, ਅਮਰਿੰਦਰ ਸਿੰਘ ਸਿੱਧੂ, ਮੋਹਨਜੀਤ ਪੁਰੀ, ਹਰਤਾਰ ਸਿੰਘ, ਬਲਵਿੰਦਰ ਸਿੰਘ ਬੱਲੀ, ਅਮਨਿੰਦਰ ਸੋਢੀ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ। ਬਬਲੀ ਢਿੱਲੋਂ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਨਿਡਰਤਾ ਅਤੇ ਨਿਰਪੱਖਤਾ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਜਿਸ ਕਾਰਨ ਭਗਵੰਤ ਮਾਨ ਸਰਕਾਰ ਘਬਰਾ ਗਈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਬਦਲੇ ਦੀ ਭਾਵਨਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ, ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੈ, ਜਿਸ ਵੱਲ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਧਿਆਨ ਨਹੀਂ ਹੈ। ਉਕਤ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਬੋਰਡ ਦੀ ਚੋਣ ‘ਚ ਹਰਮੀਤ ਸਿੰਘ ਕਾਲਕਾ ਮੁੜ ਬਣੇ ਪ੍ਰਧਾਨ

ਹਲਕਾ ਇੰਚਾਰਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਦਿੱਲੀ ਦੀ ਹਾਰੀ ਹੋਈ ਟੀਮ ਨੇ ਅਪੰਗ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ ਦੀਆਂ ਪਾਵਰਾਂ ਹਾਰੇ ਹੋਏ ਲੋਕਾਂ ਨੂੰ ਦੇ ਕੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਝੂਠੀਆਂ ਐਫਆਈਆਰ ਦਰਜ ਕਰਵਾ ਕੇ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਜਦੋਂ ਕੁਝ ਵੀ ਹਾਸਲ ਨਹੀਂ ਹੋਇਆ, ਤਾਂ ਹੁਣ ਫਿਰ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ, ਇਸ ਲਈ ਇਹ ਸਪੱਸ਼ਟ ਹੈ ਕਿ ਮਜੀਠੀਆ ਸਾਹਿਬ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਬਦਲਾਖੋਰੀ ਵਾਲੇ ਰਵੱਈਏ ਨੂੰ ਨਾ ਰੋਕਿਆ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ‘ਤੇ ਉਕਤ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ‘ਚ ਨਵੇਂ ਇੰਚਾਰਜ ਨਿਯੁਕਤ

0

Punjab News: ਸਾਲ 2017 ਦੀਆਂ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਵਿੱਚ ਲੱਗੀ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਵਿੱਚ ਆਪਣੇ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੇ ਦਸਤਖਤਾਂ ਹੇਠ ਜਾਰੀ ਇਸ ਲਿਸਟ ਦੇ ਵਿੱਚ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀ ਸੋਨੀਆ ਮਾਨ ਨੂੰ ਰਾਜਾਸਾਂਸੀ ਹਲਕੇ ਦੀ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਦੁਆਬੇ ਦੇ ਉੱਘੇ ਆਗੂ ਪਵਨ ਟੀਨੂ ਨੂੰ ਆਦਮਪੁਰ ਹਲਕੇ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਸਪੀਕਰ ਸੰਧਵਾਂ ਵੱਲੋਂ ਸ਼ਤਾਬਦੀਆਂ ਮਨਾਉਣ ਸਬੰਧੀ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

ਆਪ ਆਗੂ ਹਰਜੀ ਮਾਨ ਨੂੰ ਫਗਵਾੜਾ ਹਲਕਾ, ਐਡਵੋਕੇਟ ਕਰਮ ਵੀਰ ਚੰਦੀ ਨੂੰ ਕਪੂਰਥਰਾ ਹਲਕਾ ਅਤੇ ਬਠਿੰਡਾ ਦਿਹਾਤੀ ਹਲਕੇ ਦੀ ਕਮਾਂਡ ਜਸਵਿੰਦਰ ਸ਼ਿੰਦਾ ਨੂੰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਦਿਹਾਤੀ ਤੋਂ ਮੌਜੂਦਾ ਆਪ ਵਿਧਾਇਕ ਅਮਿੱਤ ਰਤਨ ਕੋਟਫੱਤਾ ਨੂੰ ਕਰੀਬ ਡੇਢ ਸਾਲ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਗਿਰਫਤਾਰ ਕੀਤਾ ਸੀ। ਜਦਕਿ ਆਦਮਪੁਰ,ਫਗਵਾੜਾ, ਕਪੂਰਥਲਾ ਤੇ ਰਾਜਾਂਸਾਸੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਜਿੱਥੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਪੀਕਰ ਸੰਧਵਾਂ ਵੱਲੋਂ ਸ਼ਤਾਬਦੀਆਂ ਮਨਾਉਣ ਸਬੰਧੀ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

0

👉ਕਿਹਾ, ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਧਾਰਮਿਕ ਮਰਿਆਦਾ ਮੁਤਾਬਕ ਵੱਡੇ ਪੱਧਰ ਉਤੇ ਮਨਾਏਗੀ
Patiala News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਅਤੇ 2026 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਪੂਰੀ ਸ਼ਾਨੋ-ਸ਼ੌਕਤ, ਸ਼ਰਧਾ-ਸਤਿਕਾਰ ਅਤੇ ਆਧੁਨਿਕ ਢੰਗ ਦੇ ਸੁਮੇਲ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਹੋਰ ਵਿਦਵਾਨਾਂ ਦੀ ਕਮੇਟੀ ਨਾਲ ਇੱਕ ਅਹਿਮ ਬੈਠਕ ਕੀਤੀ।ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

ਉਨ੍ਹਾਂ ਦੱਸਿਆ ਕਿ ਇਸੇ ਲਈ ਉਹ ਬਤੌਰ ਨਿਮਾਣੇ ਸਿੱਖ ਪੰਜਾਬ ਸਰਕਾਰ ਵੱਲੋਂ ਸੰਗਤ ਅਤੇ ਵਿਦਵਾਨਾਂ ਅਤੇ ਇਤਿਹਾਸਕ ਮਾਹਰਾਂ ਦੀਆਂ ਕਮੇਟੀਆਂ ਕੋਲੋਂ ਸੁਝਾਓ ਲੈ ਰਹੇ ਹਨ ਤਾਂਕਿ ਪੰਜਾਬ ਸਰਕਾਰ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਇਹ ਦਿਹਾੜੇ ਤੇ ਮਹਾਨ ਸ਼ਤਾਬਦੀਆਂ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾ ਸਕੇ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੇ ਅਧਿਆਤਮਿਕ ਵਿਰਾਸਤ ਸਾਡੇ ਸਭਨਾਂ ਲਈ ਸ਼ਰਧਾ ਤੇ ਸਤਿਕਾਰ ਹੋਣ ਸਮੇਤ ਕੁਲ ਦੁਨੀਆਂ ਲਈ ਮਨੁੱਖੀ ਹੱਕਾਂ ਦੀ ਰਾਖੀ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਹੈ।ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਤਿਹਾਸਕ ਤੇ ਵਿਰਾਸਤੀ ਧਰੋਹਰ ਦੀ ਕੁਲ ਜਹਾਨ ਲਈ ਵਿਸ਼ੇਸ਼ ਮਹੱਤਤਾ ਹੈ, ਜਿਸ ਨੂੰ ਦੁਨੀਆਂ ਭਰ ਤੱਕ ਪੁੱਜਦਾ ਕਰਨਾ ਹੈ।ਜਿਸ ਲਈ ਉਹ ਖਾਸ ਤੌਰ ਉਤੇ ਧੰਨਵਾਦੀ ਹਨ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਗਠਿਤ ਵਿਸ਼ੇਸ਼ ਕਮੇਟੀ ਦੇ ਮੈਂਬਰਾਂ ਪ੍ਰੋ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਡਾ. ਸੰਦੀਪ ਕੌਰ ਦੇ, ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਕੀਮਤੀ ਸੁਝਾਅ ਦਿੱਤੇ ਹਨ।

ਇਹ ਵੀ ਪੜ੍ਹੋ ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਗਏ ਵੱਖ-ਵੱਖ ਸੁਝਾਵਾਂ ਦਾ ਸਵਾਗਤ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬੀ ਯੂਨੀਵਰਸਿਟੀ ਬੜੀ ਹੀ ਸੁਹਿਰਦਤਾ ਨਾਲ਼ ਇਸ ਦਿਸ਼ਾ ਵਿੱਚ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਇਹ ਸਾਰੇ ਸੁਝਾਓ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਨ੍ਹਾਂ ਉਪਰ ਕੰਮ ਕੀਤਾ ਜਾਵੇਗਾ।ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀਆਂ ਅਜਿਹੀਆਂ ਯੋਜਨਾਵਾਂ ਨੂੰ ਨੇਪਰੇ ਚਾੜ÷ ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਇਸ ਮਕਸਦ ਲਈ ਕਮੇਟੀ ਦਾ ਗਠਨ ਕਰ ਕੇ ਸਾਰੇ ਵਿਭਾਗਾਂ ਤੋਂ ਪ੍ਰੋਗਰਾਮਾਂ ਬਾਰੇ ਤਜਵੀਜ਼ਾਂ ਮੰਗ ਲਈਆਂ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਂਸਟੀਚੂਐਂਟ ਕਾਲਜਾਂ ਨੂੰ ਵੀ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕਣ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਤੈਅ ਹੋਈਆਂ ਯੋਜਨਾਵਾਂ ਅਤੇ ਵਿਚਾਰ-ਵਟਾਂਦਰੇ ਅਨੁਸਾਰ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਵੱਖ-ਵੱਖ ਸਬੰਧਤ ਵਿਭਾਗਾਂ ਨਾਲ਼ ਤਾਲਮੇਲ ਬਣਾ ਕੇ ਰੱਖੇਗੀ ਅਤੇ ਆਪਣੇ ਵੱਲੋਂ ਹਰ ਸੰਭਵ ਯੋਗਦਾਨ ਪਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

0

👉ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
Pathankot News:ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।ਦੱਸਣਯੋਗ ਹੈ ਕਿ ਇਸ ਸਾਲ ਪਵਿੱਤਰ ਸ੍ਰੀ ਅਮਰਨਾਥ ਯਾਤਰਾ 3 ਜੁਲਾਈ, 2025 ਨੂੰ ਸ਼ੁਰੂ ਹੋ ਕੇ 9 ਅਗਸਤ, 2025 ਤੱਕ ਜਾਰੀ ਰਹੇਗੀ। ਇਸ ਸਾਲਾਨਾ ਯਾਤਰਾ ਵਿੱਚ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਵਿਖੇ ਪਵਿੱਤਰ ਗੁਫਾ ਵਾਲੇ ਤੀਰਥ ਸਥਾਨ ਜਾਣ ਲਈ ਪੰਜਾਬ, ਖਾਸ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਹਨ। ਸਪੈਸ਼ਲ ਡੀਜੀਪੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਇੱਕ ਵਿਆਪਕ ਉੱਚ-ਪੱਧਰੀ ਸੁਰੱਖਿਆ ਅਤੇ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਪਠਾਨਕੋਟ ਵਿੱਚ ਹੋਈ ਇਸ ਮੀਟਿੰਗ ਦੌਰਾਨ ਚੱਲ ਰਹੀ ਅਮਰਨਾਥ ਯਾਤਰਾ ਸਬੰਧੀ ਰਣਨੀਤਕ ਤਿਆਰੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਠਾਨਕੋਟ ਦੀ ਰਣਨੀਤਕ ਸਥਿਤੀ ਜਿਸ ਦੀ ਪਾਕਿਸਤਾਨ ਨਾਲ 26.385 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ ਅਤੇ ਜਿੱਥੇ ਮਹੱਤਵਪੂਰਨ ਰੱਖਿਆ ਯੂਨਿਟਾਂ ਸਥਿਤ ਹਨ, ਨੂੰ ਦੇਖਦਿਆਂ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਧਰ ਵਿੱਚ ਹੋਰ ਵਾਧਾ ਕਰਦਿਆਂ ਕਮਾਂਡੈਂਟ ਰੈਂਕ ਦੇ ਅਧਿਕਾਰੀ ਨੂੰ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਇੰਚਾਰਜ ਬਣਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਕਮਾਂਡੈਂਟ-ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰਾ ਰੂਟ ਨੂੰ ਪੁਖਤਾ ਪ੍ਰਬੰਧਾਂ ਵਾਲੇ ਸੁਰੱਖਿਆ ਖੇਤਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ 24 ਘੰਟੇ ਜ਼ਮੀਨੀ ਪੱਧਰ ਦੀ ਨਿਗਰਾਨੀ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ ਰਿਸਪਾਂਸ ਸਮਰੱਥਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਾਕਾ ਮਾਧੋਪੁਰ ਵਿਖੇ 24 ਘੰਟੇ ਕਾਰਜਸ਼ੀਲ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਦੀ ਨਿਗਰਾਨੀ ਇੱਕ ਗਜ਼ਟਿਡ ਅਧਿਕਾਰੀ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਸਾਰੇ ਵਾਹਨਾਂ ਅਤੇ ਸ਼ਰਧਾਲੂਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਦਾ ਹੈ, ਵੱਲੋਂ ਕੀਤੀ ਜਾ ਰਹੀ ਹੈ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਤਾ ਲਗਾਉਣ ਅਤੇ ਉਸ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਲੰਗਰ (ਕਮਿਊਨਿਟੀ ਕਿਚਨ) ਸਥਾਨਾਂ, ਧਾਰਮਿਕ ਸਥਾਨਾਂ ਅਤੇ ਪੂਰੇ ਯਾਤਰਾ ਰੂਟ ਸਮੇਤ ਸੰਵੇਦਨਸ਼ੀਲ ਥਾਵਾਂ ‘ਤੇ ਰੋਜ਼ਾਨਾ ਐਂਟੀ ਸਾਬੋਟੇਜ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਜੰਮੂ ਅਤੇ ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਹੋਰ ਕੇਂਦਰੀ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਮੁਹਾਲੀ ਸਥਿਤ ਵਿਜੀਲੈਂਸ ਦੇ ਹੈੱਡਕੁਆਟਰ ‘ਚ ਸਰਗਰਮੀ ਵਧੀ, ਬਿਕਰਮ ਮਜੀਠਿਆ ਨੂੰ ਲਿਆਂਦਾ ਜਾ ਰਿਹਾ ਇੱਥੇ

ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਮੋਬਾਈਲ ਨਿਗਰਾਨ ਯੂਨਿਟਾਂ, ਹਾਈ-ਰੈਜ਼ੋਲੂਸ਼ਨ ਸੀਸੀਟੀਵੀ ਨਿਗਰਾਨੀ, ਡਰੋਨ-ਅਧਾਰਤ ਹਵਾਈ ਨਿਗਰਾਨੀ, ਜੀਪੀਐਸ-ਸਮਰਥਿਤ ਗਸ਼ਤ ਅਤੇ ਅਸਲ ਸਮੇਂ ਦੀਆਂ ਰਿਪੋਰਟਿੰਗ ਵਿਧੀਆਂ ਸਮੇਤ ਵਾਧੂ ਤਕਨੀਕੀ ਸਹਾਇਤਾ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਯਾਤਰਾ ਰੂਟ ‘ਤੇ ਸਥਿਤ ਪੈਟਰੋਲ ਪੰਪਾਂ, ਢਾਬਿਆਂ, ਹੋਟਲਾਂ, ਗੈਸਟ ਹਾਊਸਾਂ ਅਤੇ ਸੜਕ ਕਿਨਾਰੇ ਸਥਿਤ ਹੋਰ ਅਦਾਰਿਆਂ ਦੇ ਮਾਲਕਾਂ ਅਤੇ ਸਟਾਫ ਨੂੰ ਜਾਣਕਾਰੀ ਅਤੇ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਕਿਸੇ ਵੀ ਅਸਾਧਾਰਨ ਗਤੀਵਿਧੀ, ਸ਼ੱਕੀ ਵਸਤੂਆਂ ਜਾਂ ਅਣਪਛਾਤੇ ਵਿਅਕਤੀਆਂ ਬਾਰੇ ਬਿਨਾਂ ਦੇਰੀ ਦੇ ਨਜ਼ਦੀਕੀ ਥਾਣੇ ਨੂੰ ਜਾਣਕਾਰੀ ਦੇ ਸਕਣ।ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਏਆਈਜੀ ਸੁਖਮਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਕਠੂਆ ਡਾ. ਰਾਕੇਸ਼ ਮਿਨਹਾਸ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਭਾਰਤੀ ਫੌਜ, ਭਾਰਤੀ ਹਵਾਈ ਸੈਨਾ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

0

Punjab News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ।ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਾਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ।

ਇਹ ਵੀ ਪੜ੍ਹੋ  ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 2 ਤੋਂ 20 ਪਸ਼ੂਆਂ ਵਾਲੇ ਡੇਅਰੀ ਯੂਨਿਟ ਸਥਾਪਤ ਕਰਨ ਲਈ 204 ਕਿਸਾਨਾਂ ਨੂੰ 3 ਕਰੋੜ ਰੁਪਏ ਵੰਡੇ ਗਏ ਹਨ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

ਇਸ ਤੋਂ ਇਲਾਵਾ 9150 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਡੇਅਰੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬੀਮਾ ਯੋਜਨਾ ਦੇ ਲਾਭਾਂ, ਕਲੇਮ ਪ੍ਰਕਿਰਿਆਵਾਂ ਅਤੇ ਪਸ਼ੂ ਸਿਹਤ ਪ੍ਰਬੰਧਨ ਬਾਰੇ ਸਿੱਖਿਅਤ ਕਰਨ ਲਈ 47 ਸੂਬਾਈ ਅਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਕੈਂਪ ਲਗਾਏ ਗਏ ਜਿਸ ਨਾਲ ਭਾਗੀਦਾਰੀ ਅਤੇ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ।ਇਸ ਮੀਟਿੰਗ ਦੌਰਾਨ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

0

Bathinda News: ਬਠਿੰਡਾ ਦੇ ਥਾਣਾ ਨਹਿਆਵਾਲਾ ਦੀ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਇੱਕ ਏਐਸਆਈ ਵਿਰੁਧ ਬੇਰੁਜਗਾਰ ਨੌਜਵਾਨ ਨੂੰ ਸਬ ਇੰਸਪੈਕਟਰ ਜਾਂ ਪਟਵਾਰੀ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਕੋਟਕਪੂਰਾ ਨਾਲ ਸਬੰਧਤ ਇਸ ਥਾਣੇਦਾਰ ਦਰਸ਼ਨ ਸਿੰਘ ਦੇ ਨਾਂ ਬਠਿੰਡਾ ਦਾ ਇੱਕ ਹੋਮਗਾਰਡ ਜਵਾਨ ਵਿਜੈ ਸਿੰਘ ਅਤੇ ਡੇਰਾ ਬੱਸੀ ਦੇ ਇੱਕ ਲੱਖਾ ਰਾਮ ਦੇ ਵਿਅਕਤੀ ਵਿਰੁਧ ਹਰਰਾਏਪੁਰ ਦੇ ਗੁਰਸਾਹਿਬ ਸਿੰਘ ਨਾਂ ਦੇ ਨੌਜਵਾਨ ਦੇ ਬਿਆਨਾਂ ਉਪਰ 318 ਬੀਐਨਐਸ ਤਹਿਤ ਇਹ ਕਾਰਵਾਈ ਕੀਤੀ ਹੈ। ਹਾਲਾਂਕਿ ਇਸ ਮਾਮਲੇ ਵਿਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

ਮਿਲੀ ਸੂਚਨਾ ਦੇ ਮੁਤਾਬਕ ਸਿਕਾਇਤਕਰਤਾ ਗੁਰਸਾਹਿਬ ਸਿੰਘ ਨੇ ਵਿਜੀਲੈਂਸ ਬਿਊਰੋ ਦੇ ਪੋਰਟਲ ‘ਤੇ ਇਹ ਸਿਕਾਇਤ ਕੀਤੀ ਸੀ ਜਿਸ ਵਿਚ ਉਸਨੇ ਦਸਿਆ ਸੀ ਕਿ ਉਸਦੇ ਵੱਲੋਂ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਅਤੇ ਪਟਵਾਰੀ ਦੀ ਪੋਸਟ ਲਈ ਅਪਲਾਈ ਕੀਤਾ ਸੀ। ਉਸਦੇ ਇੱਕ ਜਾਣਕਾਰ ਸਰਬਜੀਤ ਸਿੰਘ ਨੇ ਉਸਨੂੰ ਦਸਿਆ ਕਿ ਉਸਦੇ ਵੱਲੋਂ ਵੀ ਨਾਇਬ ਤਹਿਸੀਲਦਾਰ ਦੀ ਪੋਸਟ ਲਈ ਅਪਲਾਈ ਕੀਤਾ ਸੀ ਤੇ ਦਾਅਵਾ ਕੀਤਾ ਸੀ ਕਿ ਉਸਦੇ ਪਿਤਾ ਰਾਹੀਂ ਕਿਸੇ ਨਾਲ ਗੱਲ ਹੋ ਚੁੱਕੀ ਹੈ ਤੇ ਉਹ 15 ਲੱਖ ਰੁਪਏ ਵਿਚ ਉਸਨੂੰ ਨੌਕਰੀ ਦਿਵਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਬੋਰਡ ਦੀ ਚੋਣ ‘ਚ ਹਰਮੀਤ ਸਿੰਘ ਕਾਲਕਾ ਮੁੜ ਬਣੇ ਪ੍ਰਧਾਨ

ਸਰਬਜੀਤ ਦੇ ਕਹਿਣ ‘ਤੇ ਹੀ ਗੁਰਸਾਹਿਬ ਨੇ ਆਪਣੀ ਨੌਕਰੀ ਲਈ ਸਰਬਜੀਤ ਦੇ ਪਿਤਾ ਵਿਜੇ ਸਿੰਘ ਜੋਕਿ ਹੋਮਗਾਰਡ ਦੇ ਜਵਾਨ ਹਨ, ਦੇ ਰਾਹੀਂ ਕੋਟਕਪੂਰਾ ਦੇ ਏਐਸਆਈ ਦਰਸ਼ਨ ਸਿੰਘ ਅਤੇ ਡੇਰਾ ਬੱਸੀ ਦੇ ਲੱਖਾ ਰਾਮ ਨੂੰ ਵੱਖ ਵੱਖ ਸਮਿਆਂ ਦੌਰਾਨ ਆਨਲਾਈਨ ਤਰੀਕੇ ਨਾਲ 5 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ।

ਇਹ ਵੀ ਪੜ੍ਹੋ Big News; ਆਸ਼ੂ ਦੀ ਹੋਈ ਹਾਰ ਤੋਂ ਬਾਅਦ Punjab Congress ਦੇ ਹੋਰ ਸਾਬਕਾ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ!

ਪ੍ਰੰਤੂ ਬਾਅਦ ਵਿਚ ਨਾਂ ਤਾਂ ਨੌਕਰੀ ਦਿਵਾਈ ਅਤੇ ਨਾਂ ਹੀ ਪੈਸੇ ਵਾਪਸ ਕੀਤੇ। ਹਾਲਾਂਕਿ ਸਿਕਾਇਤਾਂ ਦੇ ਬਾਅਦ ਕਰੀਬ ਡੇਢ ਲੱਖ ਰੁਪਏ ਵਾਪਸ ਕਰ ਦਿੱਤੇ ਗਏ ਪ੍ਰੰਤੂ ਦੂਜੇ ਪੈਸੇ ਦੇਣ ਤੋਂ ਜਵਾਬ ਦੇ ਦਿੱਤਾ। ਇਸ ਮਾਮਲੇ ਵਿਚ ਵਿਜੀਲੈਂਸ ਦੇ ਬਠਿੰਡਾ ਦਫ਼ਤਰ ਵੱਲੋਂ ਵੀ ਪੜਤਾਲ ਕੀਤੀ ਗਈ ਤੇ ਪੜਤਾਲ ਦੌਰਾਨ ਥਾਣੇਦਾਰ ਦਰਸ਼ਨ ਸਿੰਘ, ਹੋਮਗਾਰਡ ਜਵਾਨ ਵਿਜੈ ਸਿੰਘ ਤੇ ਡੇਰਾ ਬੱਸੀ ਲੱਖਾ ਰਾਮ ਅਰੋਪੀ ਪਾਏ ਗਏ। ਜਿਸਤੋਂ ਬਾਅਦ ਹੁਣ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

👉ਮਜੀਠੀਆ ਵੱਲੋਂ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾ
Mohali News: Bikram majithia case; ਕਥਿਤ ਨਸ਼ਾ ਤਸਕਰੀ ਦੇ ਮਾਮਲੇ ਵਿਚ ਫ਼ਸੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਵਿਜੀਲੈਂਸ ਵੱਲੋਂ ਦਰਜ਼ ਮੁਕੱਦਮੇ ਦੀ FIR ਸਾਹਮਣੇ ਆਈ ਹੈ, ਜਿਸਦੇ ਵਿਚ ਕਥਿਤ ਤੌਰ ‘ਤੇ ਸਾਲ 2007 ਤੋਂ 2017 ਦੌਰਾਨ ਅਕਾਲੀ ਸਰਕਾਰ ਸਮੇਂ ਕਰੋੜਾਂ ਰੁਪਏ ਦਾ ਸ਼ੱਕੀ ਲੈਣ-ਦੇਣ ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦਾਅਵਾ ਕੀਤਾ ਗਿਆ। ਇਸਤੋਂ ਇਲਾਵਾ ਵਿਜੀਲੈਂਸ ਦੇ ਬੁਲਾਰੇ ਵੱਲੋਂ ਵੀ ਜਾਰੀ ਕੀਤੇ ਪ੍ਰੈਸ ਬਿਆਨ ਮੁਤਾਬਕ ਪੁਲਿਸ ਸਟੇਸ਼ਨ ਪੰਜਾਬ ਸਟੇਟ ਕ੍ਰਾਈਮ ਅਤੇ ਵਿਜੀਲੈਂਸ ਬਿਊਰੋ ਵਿੱਚ ਦਰਜ 2021 ਦੀ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਸਹਾਇਤਾ ਪ੍ਰਾਪਤ ਡਰੱਗ ਮਨੀ ਦੀ ਵੱਡੇ ਪੱਧਰ ‘ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ।

ਇਹ ਵੀ ਪੜ੍ਹੋ ਮੁਹਾਲੀ ਸਥਿਤ ਵਿਜੀਲੈਂਸ ਦੇ ਹੈੱਡਕੁਆਟਰ ‘ਚ ਸਰਗਰਮੀ ਵਧੀ, ਬਿਕਰਮ ਮਜੀਠਿਆ ਨੂੰ ਲਿਆਂਦਾ ਜਾ ਰਿਹਾ ਇੱਥੇ 

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ 540 ਕਰੋੜ ਰੁਪਏ ਤੋਂ ਵੱਧ ਡਰੱਗ ਮਨੀ ਨੂੰ ਕਈ ਤਰੀਕਿਆਂ ਨਾਲ ਲਾਂਡਰ ਕੀਤਾ ਗਿਆ ਹੈ, ਜਿਸ ਵਿੱਚ (i) ਬਿਕਰਮ ਸਿੰਘ ਮਜੀਠੀਆ ਦੁਆਰਾ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ,(ii) ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਚੈਨਲਾਈਜ਼ੇਸ਼ਨ (iii) ਕੰਪਨੀ ਦੇ ਵਿੱਤੀ ਬਿਆਨਾਂ ਵਿੱਚ ਖੁਲਾਸੇ/ਸਪਸ਼ਟੀਕਰਨ ਤੋਂ ਬਿਨਾਂ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਕਮ ਅਤੇ(iv) ਬਿਕਰਮ ਸਿੰਘ ਮਜੀਠੀਆ ਦੁਆਰਾ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈ।ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਐਫਆਈਆਰ ਨੰਬਰ 02 ਮਿਤੀ 20-12-2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਦੇ ਆਧਾਰ ‘ਤੇ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਬੋਰਡ ਦੀ ਚੋਣ ‘ਚ ਹਰਮੀਤ ਸਿੰਘ ਕਾਲਕਾ ਮੁੜ ਬਣੇ ਪ੍ਰਧਾਨ

ਇਹ ਐਫਆਈਆਰ ਐਨਡੀਪੀਐਸ ਐਕਟ 1985 ਦੀ ਧਾਰਾ 25, 27-ਏ ਅਤੇ 29 ਤਹਿਤ ਥਾਣਾ ਪੰਜਾਬ ਰਾਜ ਅਪਰਾਧ, ਐਸਏਐਸ ਨਗਰ ਵਿੱਚ ਦਰਜ ਕੀਤੀ ਗਈ ਹੈ, ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਮਨੀ ਲਾਂਡਰਿੰਗ ਨੂੰ ਦਰਸਾਉਂਦੇ ਠੋਸ ਸਬੂਤ ਸਾਹਮਣੇ ਆਏ ਹਨ।ਇਨ੍ਹਾਂ ਲੈਣ-ਦੇਣਾਂ ਦੀ ਜਾਂਚ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ ਅਤੇ ਐਸ.ਆਈ.ਟੀ. ਵੱਲੋਂ ਕੀਤੀ ਗਈ ਜਾਂਚ ਤੋਂ ਸਪੱਸ਼ਟ ਤੌਰ ‘ਤੇ ਪਤਾ ਚੱਲਦਾ ਹੈ ਕਿ ਇਹ ਫੰਡ ਬਿਕਰਮ ਸਿੰਘ ਮਜੀਠੀਆ ਵੱਲੋਂ ਸਰਾਇਆ ਇੰਡਸਟਰੀਜ਼ ਵਿੱਚ ਭੇਜੇ ਗਏ ਨਸ਼ੀਲੇ ਪਦਾਰਥਾਂ ਦੇ ਮਨੀ ਨੂੰ ਲਾਂਡਰ ਕੀਤਾ ਗਿਆ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਹੁਣ ਤੱਕ, 540 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਮਨੀ ਨੂੰ ਗੈਰ-ਕਾਨੂੰਨੀ ਢੰਗ ਨਾਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਪ੍ਰਭਾਵ ਦੀ ਵਰਤੋਂ ਕਰਕੇ ਇੱਕ ਜਨਤਕ ਸੇਵਕ ਵਜੋਂ ਵਿਧਾਇਕ ਹੋਣ ਅਤੇ ਪਿਛਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਅਹੁਦਾ ਸੰਭਾਲਣ ਕਰਕੇ ਪੈਦਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੇ ਬਿਕਰਮ ਮਜੀਠਿਆ ਨੂੰ ਹਿਰਾਸਤ ‘ਚ ਲਿਆ, ਬੀਤੀ ਰਾਤ ਦਰਜ਼ ਕੀਤਾ ਸੀ ਪਰਚਾ ਦਰਜ਼

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਜਿਨੀਵ ਕੌਰ ਦੇ ਨਾਮ ‘ਤੇ ਚੱਲ/ਅਚੱਲ ਦੋਵੇਂ ਜਾਇਦਾਦਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਲਈ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਦਿੱਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, 22 ਵਿਅਕਤੀਆਂ ਦੀ ਐਸਆਈਟੀ ਅਤੇ ਵਿਜੀਲੈਂਸ ਬਿਊਰੋ ਦੁਆਰਾ 03 ਥਾਵਾਂ ‘ਤੇ ਤਲਾਸ਼ੀ ਅਤੇ ਜ਼ਬਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 30 ਤੋਂ ਵੱਧ ਮੋਬਾਈਲ ਫੋਨ, 05 ਲੈਪਟਾਪ, 03 ਆਈਪੈਡ, 02 ਡੈਸਕਟਾਪ, ਕਈ ਡਾਇਰੀਆਂ, ਬਹੁਤ ਸਾਰੇ ਜਾਇਦਾਦ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਦੇ ਬਹੁਤ ਸਾਰੇ ਦਸਤਾਵੇਜ਼ ਮਿਲੇ ਹਨ।ਵਿਜੀਲੈਂਸ ਬਿਊਰੋ ਵੱਲੋਂ ਕਾਨੂੰਨ ਅਨੁਸਾਰ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ, ਤਲਾਸ਼ੀਆਂ ਅਤੇ ਜ਼ਬਤੀਆਂ ਕੀਤੀਆਂ ਜਾਣਗੀਆਂ। ਸਾਰੇ ਇਕੱਠੇ ਕੀਤੇ ਸਬੂਤਾਂ ਨੂੰ ਨਿਆਂਇਕ ਫੈਸਲੇ ਲਈ ਸਮਰੱਥ ਅਧਿਕਾਰ ਖੇਤਰ ਵਾਲੀ ਅਦਾਲਤ ਵਿੱਚ ਜਮ੍ਹਾਂ ਕਰਵਾ ਕੇ ਜਾਂਚ ਨੂੰ ਉਨ੍ਹਾਂ ਦੇ ਤਰਕਪੂਰਨ ਸਿੱਟੇ ‘ਤੇ ਲਿਜਾਇਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁਹਾਲੀ ਸਥਿਤ ਵਿਜੀਲੈਂਸ ਦੇ ਹੈੱਡਕੁਆਟਰ ‘ਚ ਸਰਗਰਮੀ ਵਧੀ, ਬਿਕਰਮ ਮਜੀਠਿਆ ਨੂੰ ਲਿਆਂਦਾ ਜਾ ਰਿਹਾ ਇੱਥੇ

0

👉ਅੰਮ੍ਰਿਤਸਰ ਤੇ ਚੰਡੀਗੜ੍ਹ ਸਹਿਤ 25 ਥਾਵਾਂ ‘ਤੇ ਕੀਤੀ ਹੈ ਛਾਪੇਮਾਰੀ
👉29 ਮੋਬਾਇਲ ਫ਼ੋਨ, ਆਈਪੈਡ, ਲੈਪਟਾਪ, ਡਾਇਰੀਆਂ ਆਦਿ ਸਮਾਨ ਬਰਾਮਦ ਹੋਣ ਦੀ ਚਰਚਾ
Punjab News: Bikram Majitha case; ਪਿਛਲੇ ਕੁੱਝ ਸਮੇਂ ਤੋਂ ਚਰਚਾ ਵਿਚ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਬੁੱਧਵਾਰ ਨੂੰ ਹੋਈ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਹੁਣ ਵਿਜੀਲੈਂਸ ਦੇ ਮੁਹਾਲੀ ਸਥਿਤ ਹੈਡਕੁਆਟਰ ਵਿਚ ਲਿਆਂਦੇ ਜਾਣ ਦੀ ਸੂਚਨਾ ਹੈ।

ਜਿਸਦੇ ਚੱਲਦੇ ਇਸ ਹੈਡਕੁਆਟਰ ਦੇ ਵਿਚ ਪੁਲਿਸ ਦੇ ਸੁਰੱਖਿਆ ਇੰਤਜਾਮ ਮਜਬੂਤ ਕਰਨ ਤੋਂ ਇਲਾਵਾ ਇਸ ਦਫ਼ਤਰ ਨੂੰ ਆਉਂਦੇ ਸਾਰੇ ਰਾਸਤਿਆਂ ਉਪਰ ਨਾਕੇਬੰਦੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੇ ਬਿਕਰਮ ਮਜੀਠਿਆ ਨੂੰ ਹਿਰਾਸਤ ‘ਚ ਲਿਆ, ਬੀਤੀ ਰਾਤ ਦਰਜ਼ ਕੀਤਾ ਸੀ ਪਰਚਾ ਦਰਜ਼

ਉਧਰ, ਗ੍ਰਿਫਤਾਰੀ ਤੋਂ ਬਾਅਦ ਵੀ ਵਿਜੀਲੈਂਜ ਦੀਆਂ ਟੀਮਾਂ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਸਹਿਤ 25 ਥਾਵਾਂ ‘ਤੇ ਛਾਪੇਮਾਰੀ ਚੱਲ ਰਹੀ ਹੈ। ਇੰਨ੍ਹਾਂ ਥਾਵਾਂ ਵਿਚ ਅੰਮ੍ਰਿਤਸਰ ਦੇ ਗਰੀਨ ਐਵਨਿਊ ਇਲਾਕੇ ‘ਚ ਸਥਿਤ ਰਿਹਾਇਸ਼ ਤੋਂ ਇਲਾਵਾ ਅੰਮ੍ਰਿਤਸਰ ਦੇ 9 ਥਾਵਾਂ, ਚੰਡੀਗੜ੍ਹ, ਸੰਗਰੂਰ, ਮਜੀਠਾ, ਤਰਨਤਾਰਨ ਅਤੇ ਲੁਧਿਆਣਾ ਆਦਿ ਥਾਵਾਂ ਮੁੱਖ ਤੌਰ ‘ਤੇ ਸ਼ਾਮਲ ਦੱਸੀਆਂ ਜਾ ਰਹੀਆਂ ਹਨ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਛਾਪੇਮਾਰੀ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ Big News; ਆਸ਼ੂ ਦੀ ਹੋਈ ਹਾਰ ਤੋਂ ਬਾਅਦ Punjab Congress ਦੇ ਹੋਰ ਸਾਬਕਾ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ!

ਇਸਤੋਂ ਇਲਾਵਾ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਸ ਛਾਪੇਮਾਰੀ ਦੌਰਾਨ 29 ਮੋਬਾਇਲ ਫ਼ੋਨ, ਆਈਪੈਡ, 4 ਲੈਪਟਾਪ,8 ਡਾਇਰੀਆਂ ਆਦਿ ਸਮਾਨ ਬਰਾਮਦ ਹੋਈਆਂ ਹਨ। ਹਾਲਾਂਕਿ ਅਧਿਕਾਰਤ ਤੌਰ ਉਪਰ ਵਿਜੀਲੈਂਸ ਨੇ ਇਸ ਮਾਮਲੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ।

ਉੰਝ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਮਜੀਠਿਆ ਦੇ ਵਿਰੁਧ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ਼ ਕੀਤਾ ਗਿਆ ਹੈ। ਜਿਸਦੀ ਵਿਸਥਾਰਪੂਰਵਕ ਵਿਚ ਵਿਜੀਲੈਂਸ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਇਸ ਛਾਪੇਮਾਰੀ ਦੌਰਾਨ ਵਿਜੀਲੈਂਸ ਦੇ ਅਧਿਕਾਰੀਆਂ ਨਾਲ ਬਹਿਸ ਕਰਦਿਆਂ ਸਾਬਕਾ ਮੰਤਰੀ ਦੀ ਇੱਕ ਵੀਡੀਓ ਵੀ ਵਾਈਰਲ ਹੋ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਬੋਰਡ ਦੀ ਚੋਣ ‘ਚ ਹਰਮੀਤ ਸਿੰਘ ਕਾਲਕਾ ਮੁੜ ਬਣੇ ਪ੍ਰਧਾਨ

Delhi DSGPC Election News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜ਼ਕਾਰਨੀ ਦੀ ਅੱਜ ਬੁਧਵਾਰ ਨੂੰ ਹੋਈ ਚੋਣ ਵਿਚ ਹਰਮੀਤ ਸਿੰਘ ਕਾਲਕਾ ਮੁੜ ਪ੍ਰਧਾਨ ਬਣ ਗਏ ਹਨ। ਵਿਰੋਧੀ ਧੜੇ ਵੱਲੋਂ ਇਸ ਚੋਣ ਦਾ ਬਾਈਕਾਟ ਕੀਤਾ ਗਿਆ। ਜਿਸਦੇ ਚੱਲਦੇ ਕਾਲਕਾ ਧੜੇ ਦਾ ਰਾਹ ਪੱਧਰਾ ਹੋ ਗਿਆ। ਉੰਝ ਇਸ ਧੜੇ ਨੂੰ ਦਿੱਲੀ ਕਮੇਟੀ ਵਿਚ ਪੂਰਨ ਬਹੁਮਤ ਹੈ।

ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੇ ਬਿਕਰਮ ਮਜੀਠਿਆ ਨੂੰ ਹਿਰਾਸਤ ‘ਚ ਲਿਆ, ਬੀਤੀ ਰਾਤ ਦਰਜ਼ ਕੀਤਾ ਸੀ ਪਰਚਾ ਦਰਜ਼

ਨਵੀਂ ਚੁਣੀ ਗਈ ਕਾਰਜ਼ਕਾਰਨੀ ਵਿਚ ਪ੍ਰਧਾਨ ਸ: ਕਾਲਕਾ ਤੋਂ ਇਲਾਵਾ ਜਗਦੀਪ ਸਿੰਘ ਕਾਹਲੋਂ ਨੂੰ ਜਰਨਲ ਸਕੱਤਰ, ਹਰਵਿੰਦਰ ਸਿੰਘ ਕੇਪੀ ਨੂੰ ਸੀਨੀਅਰ ਮੀਤ ਪ੍ਰਧਾਨ,ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ ਤੇ ਜਸਮਨ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਦਾ ਦੋਸ਼ ਲਗਾਉਂਦਿਆਂ ਬੀਤੇ ਕੱਲ ਹੀ ਦਿੱਲੀ ਕਮੇਟੀ ਦੇ ਮੈਂਬਰ ਵਜੋਂ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸ਼ਰਨਾ ਤੇ ਮਨਜੀਤ ਸਿੰਘ ਜੀਕੇ ਨੇ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ Big News; ਆਸ਼ੂ ਦੀ ਹੋਈ ਹਾਰ ਤੋਂ ਬਾਅਦ Punjab Congress ਦੇ ਹੋਰ ਸਾਬਕਾ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ!

ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ 4 ਸਾਲ ਲਈ ਹੁੰਦੀ ਹੈ ਤੇ ਪਿਛਲੀ ਚੋਣ ਅਗਸਤ 2021 ਵਿਚ ਹੋਈ ਸੀ, ਜੋਕਿ ਹੁਣ ਅਗਸਤ 2025 ਵਿਚ ਕਾਰਜ਼ਕਾਲ ਪੂਰਾ ਹੋ ਜਾਣਾ ਹੈ ਪ੍ਰੰਤੂ ਦੋ ਮਹੀਨੇ ਪਹਿਲਾਂ ਹੀ ਨਵੇਂ ਅੰਤ੍ਰਿਗ ਬੋਰਡ ਦੀ ਚੋਣ ਇਹ ਸਾਬਤ ਕਰਦੀ ਹੈ ਕਿ ਇਹ ਚੋਣਾਂ ਹੁਣ ਸਮੇਂ ਸਿਰ ਨਹੀਂ ਹੋਣਗੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911863