Sunday, May 24, 2026
Home Blog Page 646

ਜੈਪੁਰ ਵਿੱਚ ਸਪਤ ਸ਼ਕਤੀ ਕਮਾਂਡ ਫਾਰਮੇਸ਼ਨ ਕਮਾਂਡਰਜ਼ ਕਾਨਫਰੰਸ ਦਾ ਆਯੋਜਨ

Jaipur News:ਸਪਤ ਸ਼ਕਤੀ ਕਮਾਂਡ ਫਾਰਮੇਸ਼ਨ ਕਮਾਂਡਰਜ਼ ਕਾਨਫਰੰਸ 23 ਤੋਂ 24 ਜੂਨ 2025 ਤੱਕ ਜੈਪੁਰ ਵਿੱਚ ਹੋਈ। ਸਪਤ ਸ਼ਕਤੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਕਾਨਫਰੰਸ ਦੀ ਪ੍ਰਧਾਨਗੀ ਕੀਤੀ।ਇਸ ਦੋ-ਰੋਜ਼ਾ ਕਾਨਫਰੰਸ ਦੌਰਾਨ, ਮੌਜੂਦਾ ਸੁਰੱਖਿਆ ਸਥਿਤੀ ਅਤੇ ਰਣਨੀਤਕ ਅਤੇ ਤਕਨੀਕੀ ਖੇਤਰਾਂ ਵਿੱਚ ਇਸਦੇ ਵੱਖ-ਵੱਖ ਪ੍ਰਭਾਵਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਦਿਸ਼ਾ ਅਤੇ ਬਿਹਤਰ ਸੰਚਾਲਨ ਤਿਆਰੀ ‘ਤੇ ਵਿਚਾਰ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀਆਂ ਵਿੱਢੀਆਂ

ਕਾਨਫਰੰਸ ਵਿੱਚ ਅਤਿ-ਆਧੁਨਿਕ ਤਕਨਾਲੋਜੀਆਂ ਨੂੰ ਅਪਣਾਉਣ, ਆਧੁਨਿਕੀਕਰਨ, ਸਾਈਬਰ ਸੁਰੱਖਿਆ ਅਤੇ ਸਮਰੱਥਾ ਅਤੇ ਕੁਸ਼ਲਤਾ ਵਿਕਾਸ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਫੌਜ ਦੇ ਕਮਾਂਡਰ ਨੇ ਉੱਭਰ ਰਹੇ ਖ਼ਤਰੇ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਕਾਰਜਸ਼ੀਲ ਤਿਆਰੀ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਅਧਾਰਤ ਹੱਲਾਂ ਅਤੇ ਉਪਕਰਣਾਂ ਅਤੇ ਤਕਨੀਕਾਂ ਦੀ ਵਰਤੋਂ ਵਿੱਚ ਨਵੀਨਤਾਕਾਰੀ ਪਹੁੰਚ ਅਪਣਾਉਣ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ਵਿਚ ਗੈਂਗਸਟਰ ਢੇਰ, ਸਬ ਇੰਸਪੈਕਟਰ ਤੇ ਏਐਸਆਈ ਵੀ ਹੋਏ ਜਖਮੀ

ਉਨ੍ਹਾਂ ਨੇ ਯੋਜਨਾਬੱਧ ਸਿਖਲਾਈ ਅਤੇ ਇਸਦੀ ਵਿਆਪਕ ਮੁਲਾਂਕਣ ਪ੍ਰਣਾਲੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਾਰੇ ਸੰਗਠਨਾਂ ਨੂੰ ਆਪਣੀ ਕਾਰਜਸ਼ੀਲ ਤਿਆਰੀ ਵਿੱਚ ਵਧੇਰੇ ਸਰਗਰਮ, ਨਵੀਨਤਾਕਾਰੀ ਅਤੇ ਲਚਕਦਾਰ ਬਣਨ ਦੀ ਅਪੀਲ ਕੀਤੀ।ਆਰਮੀ ਕਮਾਂਡਰ ਨੇ ਆਪ੍ਰੇਸ਼ਨ ਸਿੰਦੂਰ ਵਿੱਚ ਸਾਰੇ ਰੈਂਕਾਂ ਅਤੇ ਫਾਰਮੇਸ਼ਨਾਂ ਦੁਆਰਾ ਕੀਤੇ ਗਏ ਸਫਲ, ਨਿਰਣਾਇਕ ਅਤੇ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਫਾਰਮੇਸ਼ਨਾਂ ਨੂੰ ਸੰਚਾਲਨ ਕੁਸ਼ਲਤਾ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਸੇ ਜੋਸ਼ ਅਤੇ ਵਚਨਬੱਧਤਾ ਨਾਲ ਆਪਣੇ ਯਤਨ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

👉ਕਿਹਾ, ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਤੇ ਖੋਜਾਰਥੀਆਂ ਨੂੰ ਖੋਜ ਲਈ ਮਿਲੇਗਾ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ

Patiala News:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀਆਂ ਵਿੱਢੀਆਂ

ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਪੁਰਾਲੇਖ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਕੌਰ, ਪੁਰਾਲੇਖ ਪਟਿਆਲਾ ਇੰਚਾਰਜ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਟੂਰਿਸਟ ਅਫ਼ਸਰ ਹਰਦੀਪ ਸਿੰਘ, ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

0

👉ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ
Patiala News:ਪੰਜਾਬ ਦੇ ਵਿੱਤ,ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।

 

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀਆਂ ਵਿੱਢੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।ਇਸ ਦੌਰਾਨ ਵਿੱਤ ਮੰਤਰੀ ਨੇ ਵੱਖ ਵੱਖ ਬਰਾਂਚਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ ਉਹਨਾਂ ਦੀ ਹਾਜ਼ਰੀ ਵੀ ਜਾਂਚੀ ਅਤੇ ਜਿਹੜੇ ਅਧਿਕਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਆਪਣੇ ਡੈਪੂਟੇਸ਼ਨ ਵਾਲੇ ਸਥਾਨ ਉਤੇ ਗਏ ਹੋਏ ਸਨ ਉਹਨਾਂ ਦੀ ਵੀ ਪੜਤਾਲ ਕੀਤੀ।

ਇਹ ਵੀ ਪੜ੍ਹੋ Ludhiana ਉਪ ਚੋਣ ‘ਚ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਫ਼ੇਰਬਦਲ ਦੀ ਚਰਚਾ

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ, ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਦਾ ਹਿੱਸਾ ਹੈ ਉਹਨਾਂ ਕਿਹਾ ਕਿ ਨੈਗਟਿਵ ਰਿਪੋਰਟ ਜਾਂ ਪੋਜੀਟਿਵ ਰਿਪੋਰਟ ਦੇਣੀ ਉਸ ਅਧਿਕਾਰੀ ਦਾ ਅਧਿਕਾਰ ਖੇਤਰ ਹੈ ਲੇਕਿਨ ਕੰਮ ਵਿੱਚ ਕਿਸੇ ਵੀ ਤਰਾਂ ਦੀ ਜਾਣ ਬੁਝ ਕੇ ਕੀਤੀ ਹੋਈ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ਵਿਚ ਗੈਂਗਸਟਰ ਢੇਰ, ਸਬ ਇੰਸਪੈਕਟਰ ਤੇ ਏਐਸਆਈ ਵੀ ਹੋਏ ਜਖਮੀ

ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿਨ੍ਹਾਂ ਮੁੱਦਿਆਂ ਉਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਉਹਨਾਂ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਣ ਦੇ ਨਾਲ ਨਾਲ ਸਮਾਂਬੱਧ ਤਰੀਕੇ ਨਾਲ ਉਹਨਾਂ ਦੇ ਕੰਮ ਵੀ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ, ਡਾਇਰੈਕਟਰ ਇਨਵੇਸਟੀਗੇਸ਼ਨ ਜਸਕਰਨ ਸਿੰਘ ਬਰਾੜ, ਵਧੀਕ ਡਾਇਰੈਕਟਰ ਐਕਸਾਇਜ ਐਂਡ ਟੈਕਸੇਸ਼ਨ ਗੁਰਪ੍ਰੀਤ ਸਿੰਘ, ਏ.ਆਈ.ਜੀ. ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀਆਂ ਵਿੱਢੀਆਂ

0

👉ਨਵੇਂ ਬਣੇ ਮੰਤਰੀ ਸਮੂਹ ਨੇ ਕਿਸਾਨਾਂ ਨੂੰ ਝੋਨੇ ਦੇ ਸੁਚਾਰੂ ਖਰੀਦ ਸੀਜ਼ਨ ਦਾ ਦਿੱਤਾ ਭਰੋਸਾ;ਵਾਢੀ ਤੋਂ ਪਹਿਲਾਂ ਮੰਡੀਆਂ ਰਹਿਣਗੀਆਂ ਤਿਆਰ

Punjab News:ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ ਸੀਜ਼ਨਾਂ ਵਿੱਚ ਕਣਕ ਅਤੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕਰਕੇ ਇੱਕ ਮਿਸਾਲੀ ਪਹਿਲ ਕੀਤੀ ਹੈ।ਮੰਤਰੀ ਸਮੂਹ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ Ludhiana ਉਪ ਚੋਣ ‘ਚ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਫ਼ੇਰਬਦਲ ਦੀ ਚਰਚਾ

ਜ਼ਿਕਰਯੋਗ ਹੈ ਕਿ ਇਸ ਮੰਤਰੀ ਸਮੂਹ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਬਤੌਰ ਚੇਅਰਮੈਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੈਂਬਰ ਵਜੋਂ ਸ਼ਾਮਲ ਹਨ।ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ ਨੇ 1 ਅਕਤੂਬਰ 2025 ਤੋਂ ਨਵੰਬਰ ਦੇ ਅੱਧ ਤੱਕ ਚੱਲਣ ਵਾਲੇ ਸਾਉਣੀ ਸੀਜ਼ਰਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਯੋਜਨਾਬੰਦੀ ਬਾਰੇ ਇੱਕ ਪੇਸ਼ਕਾਰੀ ਦਿੱਤੀ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ਵਿਚ ਗੈਂਗਸਟਰ ਢੇਰ, ਸਬ ਇੰਸਪੈਕਟਰ ਤੇ ਏਐਸਆਈ ਵੀ ਹੋਏ ਜਖਮੀ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿਵਾਇਆ ਕਿ ਮਿੱਲਰਾਂ ਆੜ੍ਹਤੀਆਂ ਅਤੇ ਕਿਸਾਨਾਂ ਦੇ ਸਾਰੇ ਜਾਇਜ਼ ਮੁੱਦਿਆਂ ਦਾ ਹੱਲ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ/ਐਫ.ਸੀ.ਆਈ. ਦੇ ਦਖਲ ਦੀ ਲੋੜ ਵਾਲੇ ਮੁੱਦਿਆਂ ਨੂੰ ਉਨ੍ਹਾਂ ਨਾਲ ਵੱਡੇ ਪੱਧਰ ‘ਤੇ ਉਠਾਇਆ ਜਾਵੇਗਾ।ਮਹੱਤਵਪੂਰਨ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 31 ਜੁਲਾਈ ਤੱਕ ਕੁੱਲ 117 ਐਲ.ਐਮ.ਟੀ. ਦੇ ਟੀਚੇ ਨਾਲ ਹੁਣ ਤੱਕ 100 ਐਲਐਮਟੀ ਤੋਂ ਵੱਧ ਚੌਲ ਡਿਲੀਵਰ ਕੀਤੇ ਗਏ ਹਨ।

ਇਹ ਵੀ ਪੜ੍ਹੋ ਚੋਣ ‘ਚ ਮਿਲੀ ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਦਿੱਤਾ ਪ੍ਧਾਨਗੀ ਤੋਂ ਅਸਤੀਫ਼ਾ

ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਸੀਜ਼ਨ ਵਿੱਚ ਲਗਭਗ 175-180 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ ਅਤੇ ਰਾਜ ਸਰਕਾਰ ਇਸਦੀ ਸਹੀ ਦੇਖਭਾਲ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ।ਲੋੜੀਂਦੀ ਥਾਂ ਦੀ ਉਪਲਬਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 46 ਐਲ.ਐਮ.ਟੀ. ਗੋਦਾਮਾਂ ਦੇ ਨਿਰਮਾਣ ਲਈ ਪ੍ਰਸਤਾਵ ਉੱਚ ਪੱਧਰੀ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਮਿਹਨਤ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਜਾਰੀ

ਕੇਂਦਰ ਸਰਕਾਰ ਨੂੰ ਅਨਾਜ ਦੀ ਨਿਰੰਤਰ ਚੁਕਾਈ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਗੋਦਾਮਾਂ ਤੋਂ ਕਰੀਬ 12 ਐਲ.ਐਮ.ਟੀ. ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਨਵੀਂ ਝੋਨੇ ਦੀ ਫਸਲ ਦੀ ਸਟੋਰੇਜ ਲਈ ਹੋਰ ਥਾਂ ਬਣਾਈ ਜਾ ਸਕੇ | ਉਨ੍ਹਾਂ ਤਸੱਲੀ ਪ੍ਰਗਟਾਈ ਕੇਂਦਰ ਵੱਲੋਂ ਸੂਬੇ ਦੀ ਇਸ ਜਾਇਜ਼ ਮੰਗ ਪ੍ਰਤੀ ਹਾਂਪੱਖੀ ਹੁੰਗਾਰਾ ਆਵੇਗਾ।ਇਹ ਵੀ ਦੱਸਿਆ ਗਿਆ ਕਿ ਟਰਾਂਸਪੋਰਟੇਸ਼ਨ ਨੀਤੀ ਦੇ ਨਾਲ-ਨਾਲ ਲੇਬਰ ਅਤੇ ਕਾਰਟੇਜ ਨੀਤੀ ਨੂੰ ਵੀ ਅੰਤਿਮ ਰੂਪ ਦੇਣ ਉਪਰੰਤ ਪ੍ਰਵਾਨਗੀ ਲਈ ਸੂਬਾ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਕੁੱਤਿਆਂ ਦੇ ਪਿੱਛੇ ਮਾਨਸਾ ’ਚ ਬੰਦੇ ਦਾ ਕ+ਤਲ,ਸੋਸਲ ਮੀਡੀਆ’ਤੇ ਟਾਈਮ ਬੰਨ੍ਹ ਕੇ ਕੈਂਚੀਆਂ ‘ਤੇ ਹੋਈ ਲੜਾਈ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮ.ਡੀ. ਪਨਸਪ ਸੋਨਾਲੀ ਗਿਰੀ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. (ਵਿੱਤ) ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸਰਵੇਸ਼ ਕੁਮਾਰ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਛੱਡਣ ਤੋਂ ਬਾਅਦ ਵੀ ਕੁਲਹੜ ਪੀਜ਼ਾ ਮੁੜ ਚਰਚਾ ‘ਚ, ਸਹਿਜ ਅਰੋੜਾ ਨੇ ਜਾਰੀ ਕੀਤੀ ਵੀਡੀਓ

0

Jalandhar News: ਕੁੱਝ ਸਮਾਂ ਪਹਿਲਾਂ ਪੰਜਾਬ ਦੇ ਜਲੰਧਰ ਵਿਚ ਕੁਲਹੜ ਪੀਜ਼ਾ ਲਿਆਉਣ ਵਾਲਾ ‘ਜੋੜ’ ਹੁਣ ਮੁੜ ਚਰਚਾ ਵਿਚ ਆ ਗਿਆ ਹੈ। ਆਪਣੀ ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਕੁੱਝ ਸਮਆਂ ਪਹਿਲਾਂ ਇੰਗਲੈਂਡ ਦੇ ਵਿਚ ਸੈਟਲਡ ਹੋਣ ਵਾਲੇ ਇਸ ਜੋੜੇ ਦਾ ਵਿਵਾਦ ਹਾਲੇ ਵੀ ਖੜ੍ਹਾ ਨਹੀਂ ਛੱਡ ਰਹੇ। ਉਥੇ ਜਾ ਕੇ ਵੀ ਇੰਨ੍ਹਾਂ ਵੱਲੋਂ ਵੀਡੀਓਜ਼ ਬਣਾਈਆਂ ਜਾਂਦੀਆਂ ਹਨ, ਜਿੰਨ੍ਹਾਂ ਦੇ ਉਪਰ ਪ੍ਰਸੰਸਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕੀਤੇ ਜਾਂਦੇ ਹਨ। ਜਿਸਤੋਂ ਤੰਗ ਆ ਕੇ ਹੁਣ ਸ਼ਹਿਜ ਅਰੋੜਾ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜੋ ਕਾਫ਼ੀ ਵਾਈਰਲ ਹੋ ਰਹੀ ਹੈ। ਇਸ ਵੀਡੀਂਓ ਵਿਚ ਉਸਨੇ ਆਪਣਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਾਫ਼ੀ ਸਖ ਸੰਦੇਸ਼ ਦਿੱਤਾ ਹੈ। ਉਹ ਆਪਣਾ ਵੀਡੀਓ ਵਿਚ ਇਹ ਕਹਿੰਦਾ ਦਿਖਾਈ ਦਿੰਦਾ ਹੈ ਕਿ ਉਸਦੀ ਜਿੰਦਗੀ ਵਿਚ ਇੱਕ ਘਟਨਾ ਵਾਪਰ ਗਈ, ਜਿਸਨੂੰ ਲੈ ਕੇ ਲੋਕ ਹੁਣ ਤੱਕ ਵੀ ਉਸਨੂੰ ਪ੍ਰੇਸ਼ਾਨ ਕਰ ਰਹੇ ਹਨ। ਹਾਲਾਂਕਿ ਉਸਨੇ ਆਪਣੀ ਵੀਡੀਓ ਵਿਚ ਕਿਸੇ ਦਾ ਨਾਮ ਨਹੀਂ ਲਿਆ ਪ੍ਰੰਤੂ ਆਪਣੇ ਸਿਰ ਉਪਰ ਦਸਤਾਰ ਅਤੇ ਦਾਹੜੀ ਨੂੰ ਲੈ ਕੇ ਕਸੇ ਜਾ ਰਹੇ ਵਿਅੰਗਾਂ ਤੋਂ ਦੁਖੀ ਹੁੰਦਿਆਂ ਉਸਨੈ ਅਜਿਹਾ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਹੈ ਕਿ ਉਹ ਧਮਕੀਆਂ ਦੇਣੀਆਂ ਬੰਦ ਕਰ ਦੇਣ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਵਿਚ ਗੈਂਗਸਟਰ ਢੇਰ, ਸਬ ਇੰਸਪੈਕਟਰ ਤੇ ਏਐਸਆਈ ਵੀ ਹੋਏ ਜਖਮੀ

👉ਪਹਿਲੀ ਵਾਰ ਲੈ ਕੇ ਆਏ ਸਨ ਕੁਲਹੜ੍ਹ ਪੀਜ਼ਾ
ਜਿਕਰਯੋਗ ਹੈ ਕਿ ਸ਼ਹਿਜ ਅਰੋੜਾ ਨਾਂ ਦੇ ਇਸ ਨੌਜਵਾਨ ਦੀ ਜਲੰਧਰ ਵਿਚ ਇੱਕ ਫ਼ੂਡ ਦੀ ਦੁਕਾਨ ਸੀ, ਜਿੱਥੇ ਉਸਨੇ ਪਹਿਲੀ ਵਾਰ ਆਪਣੀ ਪਤਨੀ ਗੁਰਪ੍ਰੀਤ ਅਰੋੜਾ ਦੇ ਨਾਲ ਕੁਲਹੜ ਪੀਜ਼ਾ ਲੈ ਕੇ ਆਂਦਾ ਸੀ। ਮਿੱਟੀ ਦੇ ਕੁੱਜੇ ਵਿਚ ਤਿਆਰ ਕੀਤੇ ਇਸ ਦੇਸੀ ਪੀਜ਼ੇ ਦੀ ਚਾਰ-ਚੁਫ਼ੇਰੇ ਚਰਚਾ ਹੋਈ ਸੀ ਤੇ ਵੱਡੀ ਗਿਣਤੀ ਵਿਚ ਫੂਡ ਬਲੌਗਰਾਂ ਤੇ ਯੂਟਿਊਬਰਾਂ ਨੇ ਇਸਦੀਆਂ ਇੰਟਰਵਿਊਜ਼ ਕਰਕੇ ਇਸਨੂੰ ਮਸ਼ਹੂਰ ਕਰ ਦਿੱਤਾ ਸੀ। ਇਸਤੋਂ ਬਾਅਦ ਪੰਜਾਬ ਭਰ ਵਿਚ ਇਸ ਕੁਲਹੜ ਪੀਜ਼ਾ ਬ੍ਰਾਂਡ ਦੀਆਂ ਫ਼ਰੈਚਾਈਜ਼ ਦੀ ਮੰਗ ਸ਼ੁਰੂ ਹੋ ਗਈ। ਖੁਦ ਇਹ ਜੋੜਾ ਵੀ ਸੋਸ਼ਲ ਮੀਡੀਆ ‘ਤੇ ਆਉਣ ਲੱਗਿਆ ਤੇ ਇਸ ਦੌਰਾਨ ਹੀ ਇੱਕ ਬੰਦੂਕ ਦੇ ਨਾਲ ਫ਼ੋਟੋ ਸਾਂਝੀ ਕਰਨ ਕਰਕੇ ਇਸਦੇ ਉਪਰ ਜਲੰਧਰ ਪੁਲਿਸ ਵੱਲੋਂ ਪਰਚਾ ਵੀ ਦਰਜ਼ ਕੀਤਾ ਗਿਆ।

ਇਹ ਵੀ ਪੜ੍ਹੋ  Jalandhar News:ਜਲੰਧਰ ‘ਚ NRI ਦੇ ਘਰ ‘ਤੇ ਬਦਮਾਸ਼ਾਂ ਨੇ ਚਲਾਈਆਂ ਗੋ+ਲੀਆਂ, ਪਾਕਿਸਤਾਨੀ ਗੈਂਗਸਟਰ ਦੇ ਨਾਂ ਦੀ ਚਰਚਾ

👉ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੰਮ ਬੰਦ ਹੋਣ ਕਿਨਾਰੇ ਪੁੱਜਿਆ
ਬਹੁਤ ਹੀ ਥੋੜੇ ਸਮੇਂ ਵਿਚ ਸੋਸਲ ਮੀਡੀਆ ਰਾਹੀਂ ਚੜਾਈ ਕਰਨ ਵਾਲੇ ਇਸ ਜੋੜੇ ਦੇ ਪਤਨ ਦਾ ਮੁੱਖ ਕਾਰਨ ਵੀ ਸੋਸਲ ਮੀਡੀਆ ਹੀ ਬਣਿਆ, ਜਿੱਥੇ ਇਸ ਜੋੜੇ ਦੀ ਇੱਕ ਅਸ਼ਲੀਲ ਵੀਡੀਓ ਅੱਗ ਦੇ ਵਾਂਗ ਵਾਈਰਲ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਇਸ ਜੋੜੇ ਦੇ ਰੈਸਟੋਰੈਂਟ ‘ਤੇ ਕੰਮ ਕਰਨ ਵਾਲੀ ਇੱਕ ਲੜਕੀ ਸਹਿਤ ਕੁੱਝ ਵਿਰੁਧ ਪਰਚਾ ਵੀ ਦਰਜ਼ ਕਰਿਆ ਪ੍ਰੰਤੂ ਇਹ ਅਸਲੀਲ ਵੀਡੀਓ ਹਾਲੇ ਤੱਕ ਇੰਨ੍ਹਾਂ ਦਾ ਖਹਿੜਾ ਨਹੀਂ ਛੱਡ ਰਹੀ। ਲੋਕ ਸੋਸ਼ਲ ਮੀਡੀਆ ਰਾਹੀਂ ਇਸ ਜੋੜੇ ਨੂੰ ਟੈਗ ਕਰਕੇ ਤਰ੍ਹਾਂ-ਤਰ੍ਹਾਂ ਦੇ ਵਿਅੰਗ ਕਸਦੇ ਆ ਰਹੇ ਹਨ। ਇਸ ਦੌਰਾਨ ਇੰਨ੍ਹਾਂ ਨੂੰ ਧਮਕੀਆਂ ਵੀ ਮਿਲੀਆਂ, ਜਿਸਦੇ ਚੱਲਦੇ ਪੁਲਿਸ ਵੱਲੋਂ ਸੁਰੱਖਿਆ ਵੀ ਦਿੱਤੀ ਗਈ ਪ੍ਰੰਤੂ ਵਿਵਾਦ ਹਾਲੇ ਵੀ ਇੰਨ੍ਹਾਂ ਦਾ ਪਿੱਛਾ ਨਹੀਂ ਛੱਡ ਰਹੇ, ਜਿਸ ਕਾਰਨ ਮਜਬੂਰ ਹੋ ਕੇ ਕੁੱਝ ਸਮਾਂ ਪਹਿਲਾਂ ਇੰਨ੍ਹਾਂ ਨੂੰ ਦੇਸ਼ ਛੱਡਣਾ ਪਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਲਿਸ ਮੁਕਾਬਲੇ ਵਿਚ ਗੈਂਗਸਟਰ ਢੇਰ, ਸਬ ਇੰਸਪੈਕਟਰ ਤੇ ਏਐਸਆਈ ਵੀ ਹੋਏ ਜਖਮੀ

0

👉ਮੁਹਾਲੀ ਦੇ ਪ੍ਰਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਗੋਲੀ ਚਲਾਉਣ ਤੋ’ ਇਲਾਵਾ ਕਈ ਕਤਲਾਂ ਦੀਆਂ ਵਾਰਦਾਤਾਂ ਵਿਚ ਸੀ ਲੋੜੀਦਾ
haryana News: ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਸਹਿਤ ਦਿੱਲੀ ਵਿਚ ਕਈ ਵਾਰਦਾਤਾਂ ‘ਚ ਸਰਗਰਮ ਗੈਂਗਸਟਰ ਰੋਮਿਲ ਨੂੰ ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੌਰਸ ਅਤੇ ਐਸਟੀਐਫ਼ ਨੇ ਬੀਤੀ ਰਾਤ ਗੁਰੂਗ੍ਰਾਂਮ ਇਲਾਕੇ ਵਿਚ ਹੋਏ ਇੱਕ ਮੁਕਾਬਲੇ ਵਿਚ ਮਾਰ ਦਿੱਤਾ। ਘਟਨਾ ਸਮੇ’ ਇਹ ਗੈ’ਗਸਟਰ ਗੁਰੂਗ੍ਰਾਂਮ-ਦਿੱਲੀ ਮਾਰਗ ਉਪਰ ਦਿੱਲੀ ਸਾਈਡ ਤੋ’ ਹਰਿਆਣਾ ਵਿਚ ਦਾਖਲ ਹੋ ਰਿਹਾ ਸੀ ਤੇ ਪੁਲਿਸ ਨੇ ਪਹਿਲਾਂ ਹੀ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕੇਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ  Jalandhar News:ਜਲੰਧਰ ‘ਚ NRI ਦੇ ਘਰ ‘ਤੇ ਬਦਮਾਸ਼ਾਂ ਨੇ ਚਲਾਈਆਂ ਗੋ+ਲੀਆਂ, ਪਾਕਿਸਤਾਨੀ ਗੈਂਗਸਟਰ ਦੇ ਨਾਂ ਦੀ ਚਰਚਾ

ਇਸ ਦੌਰਾਨ ਪੁਲਿਸ ਨੇ ਉਕਤ ਬਦਮਾਸ਼ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ ਕੀਤੀ ਤਾਂ ਉਸਨੇ ਪੁਲਿਸ ਪਾਰਟੀ ਉਪਰ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਵਿਚ ਉਕਤ ਬਦਮਾਸ਼ ਮਾਰਿਆ ਗਿਆ। ਹਾਲਾਂਕਿ ਇਸ ਗੋਲੀਬਾਰੀ ਵਿਚ ਹਰਿਆਣਾ ਪੁਲਿਸ ਦੇ ਸਬ ਇੰਸਪੈਕਟਰ ਪ੍ਰਵੀਨ ਤੇ ਏਐਸਆਈ ਰੋਹਿਨ ਵੀ ਜਖੱਮੀ ਹੋ ਗਏ। ਰੋਮਿਲ ਮੁਹਾਲੀ ਦੇ ਨਾਮੀ ਪ੍ਰਡਿਊਸਰ ਪਿੰਕੀ ਧਾਲੀਵਾਲ ਦੇ ਘਰ ਉਪਰ ਗੋਲੀਬਾਰੀ ਚਲਾਉਣ ਤੋਂ ਇਲਾਵਾ ਹਰਿਆਣਾ ਦੇ ਜਮਨਾਨਗਰ ਅਤੇ ਕੁਰੂਕਸ਼ੇਤਰ ਆਦਿ ਇਲਾਕਿਆਂ ਵਿਚ ਪਿਛਲੇ ਕੁੱਝ ਮਹੀਨਿਆਂ ‘ਚ ਚਾਰ ਕਤਲਾਂ ਲਈ ਜਿੰਮੇਵਾਰ ਮੰਨਿਆ ਜਾ ਰਿਹਾ ਸੀ। ਉਸਦੇ ਉਪਰ ਹਰਿਆਣਾ ਪੁਲਿਸ ਨੇ ਹੀ 2 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ludhiana ਉਪ ਚੋਣ ‘ਚ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਫ਼ੇਰਬਦਲ ਦੀ ਚਰਚਾ

0

Punjab News: ਪੰਜਾਬ ਵਜ਼ਾਰਤ ‘ਚ ਮੁੜ ਫ਼ੇਰਬਦਲ ਦੀ ਚਰਚਾ ਚੱਲ ਪਈ ਹੈ। ਬੀਤੇ ਕੱਲ 10 ਹਜ਼ਾਰ ਤੋ’ ਵੱਧ ਵੋਟਾਂ ਨਾਲ ਲੁਧਿਆਣਾ ਉਪ ਚੋਣ ਜਿੱਤਣ ਕਾਰਨ ਇਸ ਚਰਚਾ ਨੂੰ ਹੋਰ ਬਲ ਮਿਲਿਆ ਹੈ। ਇਸ ਚੋਣ ਵਿਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਲੁਧਿਆਣਾ ਪੱਛਮੀ ਹਲਕੇ ਦੇ ਵੋਟਰਾਂ ਨਾਲ ਇੱਥੋਂ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਸੀ। ਸ਼੍ਰੀ ਅਰੋੜਾ ਇਸਤੋਂ ਪਹਿਲਾਂ ਆਪ ਦੇ ਵੱਲੋਂ ਰਾਜ ਸਭਾ ਮੈਂਬਰ ਹਨ, ਜਿੰਨ੍ਹਾਂ ਵੱਲੋਂ ਹੁਣ ਇਸਤੋਂ ਅਸਤੀਫ਼ਾ ਦਿੱਤਾ ਜਾਵੇਗਾ, ਜਿਸਤੋਂ ਬਾਅਦ ਸੰਜੀਵ ਅਰੋੜਾ ਦਾ ਮੰਤਰੀ ਬਣਨਾ ਤੈਅ ਹੈ।

ਇਹ ਵੀ ਪੜ੍ਹੋ Jalandhar News:ਜਲੰਧਰ ‘ਚ NRI ਦੇ ਘਰ ‘ਤੇ ਬਦਮਾਸ਼ਾਂ ਨੇ ਚਲਾਈਆਂ ਗੋ+ਲੀਆਂ, ਪਾਕਿਸਤਾਨੀ ਗੈਂਗਸਟਰ ਦੇ ਨਾਂ ਦੀ ਚਰਚਾ

ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵਿਚ ਹਾਲੇ ਵੀ ਇੱਕ ਮੰਤਰੀ ਦੀ ਥਾਂ ਖਾਲੀ ਪਈ ਹੈ ਪ੍ਰੰਤੂ ਚਰਚਾ ਮੁਤਾਬਕ ਇੱਕ-ਦੋ ਮੰਤਰੀਆਂ ਦੀ ਛਾਂਟੀ ਵੀ ਹੋ ਸਕਦੀ ਹੈ ਤੇ ਉਨ੍ਹਾਂ ਦੀ ਥਾਂ ‘ਤੇ ਕੁੱਝ ਹੋਰਨਾਂ ਨੂੰ ਵਜ਼ਾਰਤ ਵਿਚ ਸ਼ਾਮਲ ਕੀਤਾ ਜਾ ਸਕਦਾ। ਸਿਆਸੀ ਗਲਿਆਰਿਆ ਮੁਤਾਬਕ ਨਵੇਂ ਚਿਰਚੇ ਦੁਆਬਾ ਜਾਂ ਮਾਝਾ ਵਿਚੋਂ ਹੋ ਸਕਦਾ ਹੈ। ਇਸਦੇ ਨਾਲ ਹੀ ਕੁੱਝ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਫ਼ੇਰਬਦਲ ਦੀ ਸੰਭਾਵਨਾ ਹੈ, ਕਿਉਂਕਿ ਲੁਧਿਆਣਾ ਦੇ ਨਾਮੀ ਉਦਯੋਗਪਤੀ ਸੰਜੀਵ ਅਰੋੜਾ ਨੂੰ ਵੀ ਕੋਈ ਵੱਡਾ ਮਹਿਕਮਾ ਵਿਭਾਗ ਦੀ ਚਰਚਾ ਹੈ।

ਇਹ ਵੀ ਪੜ੍ਹੋ ਚੋਣ ‘ਚ ਮਿਲੀ ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਦਿੱਤਾ ਪ੍ਧਾਨਗੀ ਤੋਂ ਅਸਤੀਫ਼ਾ

ਇਹ ਵੀ ਕਿਹਾ ਜਾ ਰਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਮਾਨ ਅੱਜ ਮੰਗਲਵਾਰ ਨੂੰ ਸ਼ਾਮ ਸਮੇਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਜਾ ਰਹੇ ਹਨ। ਬੇਸ਼ੱਕ ਇਸ ਗੱਲ ਦੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪ੍ਰੰਤੂ ਇਸ ਮਿਲਣੀ ਨੂੰ ਵੀ ਮੰਤਰੀ ਮੰਡਲ ਵਿਚ ਫ਼ੇਰਬਦਲ ਨਾਲ ਜੋੜ ਕੇ ਦੇਖਿਆ ਜਾ ਰਿਹਾ। ਬਹਰਹਾਲ ਹੁਣ ਇਹ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸਨੂੰ ਕਦ ਅਮਲ ਵਿਚ ਲਿਆਂਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Jalandhar News:ਜਲੰਧਰ ‘ਚ NRI ਦੇ ਘਰ ‘ਤੇ ਬਦਮਾਸ਼ਾਂ ਨੇ ਚਲਾਈਆਂ ਗੋ+ਲੀਆਂ, ਪਾਕਿਸਤਾਨੀ ਗੈਂਗਸਟਰ ਦੇ ਨਾਂ ਦੀ ਚਰਚਾ

0

Jalandhar News: ਜਲੰਧਰ ਨਾਲ ਸਬੰਧਤ ਇੱਕ NRI ਦੇ ਘਰ ‘ਤੇ ਬਦਮਾਸ਼ਾਂ ਵੱਲੋਂ ਗੋ+ਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਨੂੰ ਅੰਜਾਮ ਦੇਣ ਦੇ ਲਈ ਦੋ ਮੋਟਰਸਾਈਕਲ ਸਵਾਰ ਸੋਮਵਾਰ ਦੇਰ ਰਾਤ ਜਲੰਧਰ ਦੇ ਇੱਕ ਘਰ ਦੇ ਸਾਹਮਣੇ ਆਏ ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ। ਚਰਚਾ ਹੈ ਕਿ ਪਾਕਿਸਤਾਨੀ ਗੈਂਗਸਟਰ ਸ਼ਹਿਜਾਦ ਭੱਟੀ ਨੇ ਇਸ ਘਰ ਵਿਦੇਸ਼ ‘ਚ ਰਹਿੰਦੇ ਨੌਜਵਾਨ ਤੋਂ ਕਥਿਤ ਤੌਰ ਉਪਰ ਫ਼ਿਰੌਤੀ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ ਕੁੱਤਿਆਂ ਦੇ ਪਿੱਛੇ ਮਾਨਸਾ ’ਚ ਬੰਦੇ ਦਾ ਕ+ਤਲ,ਸੋਸਲ ਮੀਡੀਆ’ਤੇ ਟਾਈਮ ਬੰਨ੍ਹ ਕੇ ਕੈਂਚੀਆਂ ‘ਤੇ ਹੋਈ ਲੜਾਈ

ਪ੍ਰੰਤੂ ਫ਼ਿਰੌਤੀ ਨਾ ਦੇਣ ਕਾਰਨ ਇਹ ਘਟਨਾ ਨੂੰ ਅੰਜਾਮ ਦਿੱਤ ਗਿਆ। ਦਸਿਆ ਇਹ ਵੀ ਜਾ ਰਿਹਾ ਕਿ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਤੋਂ ਪਹਿਲਾਂ ਵੀ ਉਕਤ ਨੌਜਵਾਨ ਦੀ ਇਸ ਘਰ ਵਿਚ ਰਹਿੰਦੀ ਮਾਂ ਨੂੰ ਫ਼ੋਨ ਆਇਆ ਤੇ ਨਤੀਜ਼ੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ। ਇਹ ਵੀ ਪਤਾ ਚੱਲਿਆ ਹੈ ਕਿ ਇਸ ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।ਜਿਸਦੇ ਵਿਚ ਇੱਕ ਨੌਜਵਾਨ ਦੋਨਾਂ ਹੱਥਾਂ ਵਿੱਚ ਹਥਿਆਰ ਲੈ ਕੇ ਘਰ ਵੱਲ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ 20,000 ਰੁਪਏ ਦੀ ਰਿਸ਼ਵਤ ਲੈਂਦਾ ਬਲਾਕ ਸੰਮਤੀ ਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਘਰ ਦੀ ਮਾਲਕਣ ਅਤੇ ਵਿਦੇਸ਼ ਵਿੱਚ ਰਹਿੰਦੇ ਨੌਜਵਾਨ ਜਤਿੰਦਰ ਸਿੰਘ ਦੀ ਮਾਂ ਚਰਨਜੀਤ ਕੌਰ ਨੇ ਪੁਲਿਸ ਅਧਿਕਾਰੀਆਂ ਨੂੰ ਦਸਿਆ ਕਿ ਗੋਲੀਆਂ ਚੱਲਣ ਤੋਂ ਪਹਿਲਾਂ ਉਸਨੂੰ ਵਿਦੇਸ਼ੀ ਨੰਬਰ ਤੋਂ ਫ਼ੋਨ ਆਇਆ ਸੀ। ਜਿਸਦੇ ਵਿਚ ਉਸਦੇ ਪੁੱਤਰ ਬਾਰੇ ਪੁੱਛਿਆ ਗਿਆ ਅਤੇ ਗਾਲ੍ਹਾਂ ਵੀ ਕੱਢੀਆਂ ਗਈਆਂ। ਮੌਕੇ ‘ਤੇ ਜਲੰਧਰ ਸਿਟੀ ਪੁਲਿਸ ਦੇ ਡੀਸੀਪੀ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਪੁੱਜ ਕੇ ਜਾਂਚ ਕੀਤੀ ਗਈ। ਇਸ ਗੋਲੀਬਾਰੀ ਦੀ ਘਟਨਾ ਵਿਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਾਮ ਸਾਹਮਣੇ ਆ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਵਾਇਸ ਚਾਸਲਰਾਂ ਨਾਲ ਵਿਦਿਆਰਥੀਆਂ ਦੀ ਰੁਜਗਾਰ ਸਮਰੱਥਾ ਵਧਾਉਣ ਲਈ ਸਕਿਲ ਵਿਕਾਸ ਪ੍ਰੋਗਰਾਮਾਂ ‘ਤੇ ਜੋਰ ਦੇਣ ਦੀ ਕੀਤੀ ਅਪੀਲ

0

👉ਸੂਬਾ ਸਰਕਾਰ ਹਰੇਕ ਜਿਲ੍ਹੇ ਵਿੱਚ ਇੱਕ ਮਾਡਲ ਸਕਿਲ ਕਾਲਜ ਅਤੇ ਮਾਡਲ ਸਕਿਲ ਸਕੂਲ ਸਥਾਪਿਤ ਕਰਨ ਦੀ ਬਣਾ ਰਹੀ ਹੈ ਯੋਜਨਾ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਯੂਨੀਵਰਸਿਟੀਆਂ ਦੇ ਨਵੇਂ ਨਿਯੁਕਤ ਵਾਇਸ ਚਾਂਸਲਰਾਂ ਨਾਲ ਵਿਦਿਆਰਥੀਆਂ ਦੀ ਰੁਜਗਾਰ ਸਮਰੱਥਾ ਵਧਾਉਣ ਦੇ ਉਦੇਸ਼ ਨਾਲ ਸਕਿਲ ਵਿਕਾਸ ਪ੍ਰੋਗਰਾਮਾਂ ‘ਤੇ ਵਿਸ਼ੇਸ਼ ਜੋਰ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਯੂਨੀਵਰਸਿਟੀਆਂ ਨੂੰ ਸਿਖਿਆ ਅਤੇ ਰੁਜਗਾਰ ਦੇ ਵਿੱਚ ਦੇ ਅੰਤਰ ਨੂੰ ਘੱਟ ਕਰਨ ਲਈ ਉਦਯੋਗਾਂ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਹਰੇਕ ਯੂਨੀਵਰਸਿਟੀ ਨੂੰ ਆਪਣੇ ਘੱਟ ਤੋਂ ਘੱਟ 10 ਫੀਸਦੀ ਪ੍ਰੋਗਰਾਮ ਉਦਯੋਗਿਕ ਭਾਗੀਦਾਰੀ ਦੇ ਸਹਿਯੋਗ ਨਾਲ ਚਲਾਉਣੇ ਚਾਹੀਦੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਪਹਿਲ ਨਾਲ ਸੂਬੇ ਦੇ ਨੌਜੁਆਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਹੋਣਗੇ। ਨਾਲ ਹੀ ਵੱਖ-ਵੱਖ ਉਦਯੋਗਾਂ ਦੀ ਉਭਰਦੀ ਜਰੂਰਤਾਂ ਨੂੰ ਪੂਰਾ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ  20,000 ਰੁਪਏ ਦੀ ਰਿਸ਼ਵਤ ਲੈਂਦਾ ਬਲਾਕ ਸੰਮਤੀ ਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ ਵਿੱਚ ਸੂਬੇ ਦੇ ਵੱਖ-ਵੱਖ ਯੂਨੀਵਰਸਿਟੀਆਂ ਦੇ ਨਵੇਂ ਨਿਯੁਕਤ ਵਾਇਸ ਚਾਂਸਲਰਾਂ ਦੇ ਨਾਲ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਯੂਨੀਵਰਸਿਟੀਆਂ ਨੂੰ ਰਾਜ ਸਰਕਾਰ ਦੇ ਪੂਰਾ ਮਾਰਗਦਰਸ਼ਨ, ਸੰਸਾਧਨ ਅਤੇ ਸਮਰਥਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਇੱਕ ਅਜਿਹੇ ਸੂਬੇ ਵਿੱਚ ਬਦਲਣਾ ਹੋਵੇਗਾ ਜੋ ਨਾ ਸਿਰਫ ਡਿਗਰੀ ਪ੍ਰਦਾਨ ਕਰੇ ਸਗੋ ਆਪਣੇ ਨੌਜੁਆਨਾਂ ਨੂੰ ਸਾਰਥਕ ਦਿਸ਼ਾ ਅਤੇ ਉਦੇਸ਼ ਵੀ ਪ੍ਰਦਾਨ ਕਰੇ।ਮੁੱਖ ਮੰਤਰੀ ਨੇ ਹਰਿਆਣਾ ਦੇ ਹਰੇਕ ਜਿਲ੍ਹੇ ਵਿੱਚ ਇੱਕ ਮਾਡਲ ਸਕਿਲ ਕਾਲਜ ਅਤੇ ਇੱਕ ਮਾਡਲ ਸਕਿਲ ਸਕੂਲ ਸਥਾਪਿਤ ਕਰਨ ਦੇ ਸੂਬਾ ਸਰਕਾਰ ਦੇ ਵਿਜਨ ਨੂੰ ਰੇਖਾਂਕਿਤ ਕੀਤਾ। ਕੌਮੀ ਸਿਖਿਆ ਨੀਤੀ (ਐਨਈਪੀ) 2020 ਦੇ ਮਹਤੱਵ ‘ਤੇ ਚਾਨਣ ਪਾਉਂਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਦਸਤਾਵੇਜ ਦਸਿਆ ਅਤੇ ਵਿਦਿਅਕ ਅਦਾਰਿਆਂ ਵਿੱਚ ਇਸ ਦੇ ਤੁਰੰਤ ਅਤੇ ਪ੍ਰਭਾਵੀ ਲਾਗੂ ਕਰਨ ਦੀ ਤੁਰੰਤ ਜਰੂਰਤ ‘ਤੇ ਜੋਰ ਦਿੱਤਾ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਮਿਹਨਤ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਉੱਚ ਸਿਖਿਆ ਅਦਾਰਿਆਂ ਵਿੱਚ ਖੋਜ ਨੂੰ ਪ੍ਰੋਤਸਾਹਨ ਦੇਣ ਲਈ ਹਰਿਆਣਾ ਰਾਜ ਖੋਜ ਫੰਡ (ਐਚਐਸਆਰਐਫ) ਦੀ ਸਥਾਪਨਾ ਕੀਤੀ ਗਈ ਹੈ। ਇਸ ਵਿੱਚ 20 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਦੇ ਨਾਲ, ਐਚਐਸਅਆਰਐਫ ਆਪਣੀ ਤਰ੍ਹਾ ਦਾ ਪਹਿਲਾ ਕੋਸ਼ ਹੈ ਜੋ ਨਵੀਂ ਖੋਜ ਯਤਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਮਰਪਿਤ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਓਐਸਡੀ ਡਾ. ਰਾਜ ਨਹਿਰੂ, ਡਾ. ਬੀਆਰ ਅੰਬੇਦਕਰ ਕੌਮੀ ਯੂਨੀਵਰਸਿਟੀ, ਸੋਨੀਪਤ ਦੇ ਵਾਇਸ ਚਾਂਸਲਰ ਪ੍ਰੋਫੈਸਰ (ਡਾ.) ਦੇਵੇਂਦਰ ਸਿੰਘ, ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੇ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕੁਮਾਰ, ਇੰਦਰਾ ਗਾਂਧੀ ਯੂਨੀਵਰਸਿਟੀ, ਮੀਰਪੁਰ, ਰਿਵਾੜੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਸੀਮ ਮਿਗਲਾਨੀ, ਗੁਰੁਗ੍ਰਾਮ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੰਜੈ ਕੌਸ਼ਿਕ, ਚੌਧਰੀ ਰਣਬੀਬ ਸਿੰਘ ਯੂਨੀਵਰਸਿਟੀ ਜੀਂਦ ਦੇ ਵਾਇਸ ਚਾਂਸਲਰ ਪ੍ਰੋਫੈਸਰ ਰਾਮਪਾਲ ਸੈਣੀ, ਦਾਦਾ ਲਖਮੀਚੰਦ ਰਾਜ ਪ੍ਰਦਰਸ਼ਨ ਅਤੇ ਦ੍ਰਿਸ਼ ਕਲਾ ਯੂਨੀਵਰਸਿਟੀ, ਰੋਹਤਕ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਮਿਤ ਆਰਿਆ ਅਤੇ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਦੁਧੋਲਾ ਪਲਵਲ ਦੇ ਵਾਇਸ ਚਾਂਸਲਰ ਪ੍ਰੋਫੈਸਰ ਦਿਨੇਸ਼ ਕੁਮਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਅਤੇ ਅਪਰੇਸ਼ਨ “SAMPARK” ਤਹਿਤ ਪਬਲਿਕ ਮਿਲਣੀ ਆਯੋਜਿਤ

0

Mansa News: ਪੰਜਾਬ ਸਰਕਾਰ ਦੇ ਹੁਕਮਾਂ ਉਪਰ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਸੰਪਰਕ ਯੋਜਨਾ ਤਹਿਤ ਸੋਮਵਾਰ ਨੂੰ ਮਾਨਸਾ ਪੁਲਿਸ ਦੁਆਰਾ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਕਸਬਾ ਜੋਗਾ ਵਿਖੇ ਪਬਲਿਕ ਮਿਲਣੀ ਕੀਤੀ ਗਈ। ਇਸ ਮੌਕੇ ਐਸ ਐਸ ਪੀ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋ ਅਪਰੇਸ਼ਨ “SAMPARK” ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਲੋਕਾਂ ਤੱਕ ਸਿੱਧੀ ਪਹੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਮਿਹਨਤ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਜਾਰੀ

ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਤੋਂ ਇਲਾਵਾ ਉਪ ਕਪਤਾਨ ਪੁਲਿਸ (ਸ.ਡ.) ਮਾਨਸਾ ਬੂਟਾ ਸਿੰਘ ਗਿੱਲ ਅਤੇ ਮੁੱਖ ਅਫਸਰ ਜੋਗਾ ਵੱਲੋਂ ਸਾਝੇ ਤੌਰ ‘ਤੇ ਸੰਬੋਧਨ ਕਰਦਿਆਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਕਸਬਾ ਜੋਗਾ ਅਤੇ ਇਸਦੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ।

ਇਹ ਵੀ ਪੜ੍ਹੋ  ਕੁੱਤਿਆਂ ਦੇ ਪਿੱਛੇ ਮਾਨਸਾ ’ਚ ਬੰਦੇ ਦਾ ਕ+ਤਲ,ਸੋਸਲ ਮੀਡੀਆ’ਤੇ ਟਾਈਮ ਬੰਨ੍ਹ ਕੇ ਕੈਂਚੀਆਂ ‘ਤੇ ਹੋਈ ਲੜਾਈ

ਇਸਤੋਂ ਇਲਾਵਾ ਪਿੰਡ ਵਾਸੀਆਂ ਅਤੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆ ਤੋ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ ਕਰਾਇਆ ਗਿਆ ਅਤੇ ਸਾਥ ਦੇਣ ਦੀ ਅਪੀਲ ਕੀਤੀ ਗਈ। ਐਸ.ਐਸ ਪੀ ਸ੍ਰੀ ਮੀਨਾ ਨੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ ਅਤੇ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1911875