Sunday, May 24, 2026
Home Blog Page 648

ਮਾਮਲਾ ਗਾਰਬੇਜ ਪਲਾਂਟ ਦਾ,MLA ਕੁਲਵੰਤ ਸਿੰਘ ਵੱਲੋਂ ਫੇਜ਼-11 ਦੀਆਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਥਾਈ ਹੱਲ ਦਾ ਭਰੋਸਾ

SAS Nagar News: ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਮਿਲੇ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ ਦਾ ਸਥਾਈ ਹੱਲ ਜਲਦੀ ਹੀ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਚੋਣਾਂ ਦੇ ਦੌਰਾਨ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਸਰਕਾਰ ਦੀ ਤਰਫੋਂ ਪ੍ਰਾਥਮਿਕਤਾ ਦਿੱਤੀ ਜਾਵੇਗੀ,

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ;540 ਗ੍ਰਾਮ ਕੋਕੀਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਦੇਸ਼ੀ ਨੌਜਵਾਨ ਗ੍ਰਿਫਤਾਰ

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਰਿਹਾ ਹੈ ਅਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੁਮਾਇੰਦਿਆਂ ਵਿੱਚ ਆਮ ਆਦਮੀ ਸਰਕਾਰ ਦੇ ਵਿਰੁੱਧ ਜਾਣ ਬੁੱਝ ਕੇ ਮਾਹੌਲ ਬਣਾਇਆ ਜਾਂਦਾ ਹੈ, ਪ੍ਰੰਤੂ ਸਰਕਾਰ ਵੱਲੋਂ ਜਿੱਥੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਂਦਾ ਰਹੇਗਾ, ਉੱਥੇ ਵਿਕਾਸ ਦੇ ਕੰਮ ਵੀ ਲਗਾਤਾਰ ਅਗਾਂਹ ਵੀ ਜਾਰੀ ਰਹਿਣਗੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਉਹ ਮੋਹਾਲੀ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਨਹੀਂ ਹੋਣ ਦੇਣਗੇ

ਇਹ ਵੀ ਪੜ੍ਹੋ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਚੀਮਾ

ਵਿਧਾਇਕ ਨਾਲ ਮੁਲਾਕਾਤ ਦੇ ਦੌਰਾਨ ਵਫਦ ਦੇ ਵਿੱਚ ਵਿਸ਼ੇਸ਼ ਤੌਰ ਤੇ ਕੁਲਵੰਤ ਸਿੰਘ ਕਲੇਰ- ਕੌਂਸਲਰ, ਪ੍ਰਮੋਦ ਮਿਸ਼ਰਾ- ਪ੍ਰਧਾਨ ਲਕਸ਼ਮੀ ਨਰਾਇਣ ਮੰਦਰ ਮੋਹਾਲੀ, ਅਮਰਜੀਤ ਸਿੰਘ -ਪ੍ਰਧਾਨ ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ, ਬਖਸ਼ੀਸ਼ ਸਿੰਘ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ (ਈਸਟ) ਫੇਜ਼- 11 ਮੋਹਾਲੀ, ਗੁਰਮੇਜ ਸਿੰਘ ਮੌਜੋਵਾਲ -ਪ੍ਰਧਾਨ ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ, ਆਰ.ਐਸ. ਢਿੱਲੋ , ਡਾਕਟਰ ਮਨਿੰਦਰ ਕੌਰ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਐਚ ਆਈ.ਜੀ. ਹਾਊਸ ਫੇਜ਼- 11 ਮੋਹਾਲੀ ਸਮੇਤ ਵੱਡੀ ਗਿਣਤੀ ਵਿੱਚ ਫੇਜ਼ 11 ਦੇ ਵਸਨੀਕ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ;540 ਗ੍ਰਾਮ ਕੋਕੀਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਦੇਸ਼ੀ ਨੌਜਵਾਨ ਗ੍ਰਿਫਤਾਰ

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੁਆਰਾ ਚਲਾਈ ਗਈ ਮੁਹਿੰਮ, ਯੁੱਧ ਨਸ਼ਿਆ ਵਿਰੁੱਧ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਥਾਣਾ ਸਦਰ ਖਰੜ ਵੱਲੋ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜ਼ਿਲ੍ਹੇ ਦੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਪਤਾਨ ਪੁਲਿਸ (ਦਿਹਾਤੀ) ਸ੍ਰੀ ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ. ਖਰੜ-1 ਸ੍ਰੀ ਕਰਨ ਸਿੰਘ ਸੰਧੂ ਦੀ ਅਗਵਾਈ ਹੇਠ, ਐਸ.ਐਚ.ਓ. ਐਸ.ਆਈ. ਅਮਰਿੰਦਰ ਸਿੰਘ (ਥਾਣਾ ਸਦਰ ਖਰੜ) ਦੀ ਨਿਗਰਾਨੀ ਵਿੱਚ ਮਿਤੀ 21 ਜੂਨ ਨੂੰ ਗੋਲਡਨ ਐਸਟੇਟ ਖਰੜ ਨੇੜੇ ਨਾਕਾਬੰਦੀ ਦੌਰਾਨ ਇੱਕ ਅਫਰੀਕਨ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ।

ਇਹ ਵੀ ਪੜ੍ਹੋ  ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਚੀਮਾ

ਜਾਂਚ ਦੌਰਾਨ ਉਕਤ ਵਿਅਕਤੀ, ਜਿਸ ਦੀ ਪਛਾਣ ਏਕਜ਼ੋਆ (Echzoaa) ਪੁੱਤਰ ਇਜ਼ਵਨਾ ਵਾਸੀ ਅਬਰਨਰ, ਪੁਲਿਸ ਸਟੇਸ਼ਨ ਆਵਕਾ, ਜਿਲਾ-ਇਮੋ, ਸਟੇਟ ਅਨਾਂਮਬਰਾ, ਨਾਈਜੀਰੀਆ ਮੌਜੂਦਾ ਪਤਾ 116-ਬੀ ਪਹਿਲੀ ਮੰਜ਼ਿਲ, ਗੋਲਡਨ ਅਸਟੇਟ, ਸੈਕਟਰ 115 ਖੂਨੀ ਮਾਜਰਾ ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ (Ezewna R/o Abrnr, Police Station Awka, Dist-Imo, State Anambra, Nigeria current R/o # 116-B First floor, Golden Estate, Sector 115 Khooni Majra Kharar, Distt SAS Nagar) ਵਜੋਂ ਹੋਈ, ਦੇ ਕਬਜ਼ੇ ਵਿੱਚ ਮੌਜੂਦ ਬੈਗ ਦੀ ਤਲਾਸ਼ੀ ਲੈਣ ‘ਤੇ 540 ਗ੍ਰਾਮ ਨਸ਼ੀਲਾ ਪਦਾਰਥ (ਕੋਕੀਨ), 10,000 ਨਕਦ ਰਕਮ (ਡਰੱਗ ਮਨੀ), 8 ਵੱਡੀਆਂ ਅਤੇ 10 ਛੋਟੀਆਂ ਲਿਫਾਫੀਆਂ, ਇੱਕ ਡਿਜੀਟਲ ਕੰਡਾ, ਇੱਕ ਸਟੀਲ ਚਮਚ, ਇੱਕ ਟੇਪ ਰੋਲ (ਜਮੈਟੋ ਲਿਖੀ ਹੋਈ) ਅਤੇ ਵੱਖ-ਵੱਖ ਰੰਗਾਂ ਦੀਆਂ ਰਬੜਾਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ ਬਠਿੰਡਾ ‘ਚ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਚਾਲਕ ਦੀ ਹੋਈ ਮੌ+ਤ

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਸਦਰ ਖਰੜ ਵਿਖੇ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਨੰ: 202 ਮਿਤੀ 21.06.2025 ਦਰਜ ਕਰਕੇ ਕਾਨੂੰਨੀ ਕਾਰਵਾਈ ਅੱਗੇ ਵਧਾਈ ਗਈ ਹੈ। ਪੁਲਿਸ ਦੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਇਹ ਸਾਰੀ ਕੋਕੀਨ ਐਨ ਸੀ ਆਰ ਦਿੱਲੀ ਤੋ ਲੈ ਕੇ ਆਇਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਤੋਂ ਡੂੰਘਾਈ ਵਿੱਚ ਪੁੱਛ ਗਿੱਛ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਚੀਮਾ

ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ
SAS Nagar News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇਸ ਸਮੇਂ ਕਈ ਨਵੀਆਂ ਪਹਿਲਕਦਮੀਆਂ ਪ੍ਰਕ੍ਰਿਆ ਅਧੀਨ ਹਨ।ਐੱਚ.ਐੱਮ.ਟੀ. ਇੰਡਸਟਰੀਅਲ ਪਾਰਕ ਅਤੇ ਮਾਇਆ ਗਾਰਡਨ ਗਰੁੱਪ ਵੱਲੋਂ ਬੀਤੀ ਦੇਰ ਸ਼ਾਮ ਸਾਂਝੇ ਤੌਰ ‘ਤੇ ਕਰਵਾਏ ਗਏ ਵਪਾਰ ਮੇਲੇ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਫਾਸਟਟਰੈਕ ਸਿੰਗਲ ਵਿੰਡੋ ਸਿਸਟਮ ਦੇ ਜਾਣ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਨਵੀਨਤਾਕਾਰੀ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਪ੍ਰੋਜੈਕਟ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣ, ਜੇਕਰ ਇਸ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਹੋਵੇਗੀ।

ਇਹ ਵੀ ਪੜ੍ਹੋ ਗੁਜਰਾਤ ‘ਚ ਮੁੜ ਵਿਸਾਵਦਰ ਸੀਟ ‘ਤੇ ਜਿੱਤੀ ‘ਆਪ’, ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਰਜਿਸਟਰਡ ਸੇਲ ਡੀਡ ਜਾਰੀ ਕਰਨ ਲਈ ਰੰਗੀਨ ਕੋਡੇਡ ਸਟੈਂਪ ਪੇਪਰ ਵੀ ਲਾਗੂ ਕੀਤਾ ਹੈ, ਜਿਸ ਵਿੱਚ ਹੁਣ ਪਹਿਲਾਂ ਤੋਂ ਹੀ ਚੇਂਜ ਆਫ ਲੈਂਡ ਯੂਜ਼ (ਸੀ.ਐੱਲ.ਯੂ.) ਪ੍ਰਵਾਨਗੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਛੇ ਮੁੱਖ ਵਿਭਾਗਾਂ ਮਾਲ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਅਤੇ ਜੰਗਲੀ ਜੀਵ, ਅਤੇ ਕਿਰਤ ਅਤੇ ਫੈਕਟਰੀਆਂ ਦੁਆਰਾ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਸਬੰਧੀ ਕੁਸ਼ਲਤਾ ਨਾਲ ਪ੍ਰਕਿਰਿਆ ਸੰਪੂਰਨ ਕੀਤੀ ਜਾਂਦੀ ਹੈ।ਵਿੱਤ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ ਗੁਜਰਾਤ ‘ਚ ਮੁੜ ਵਿਸਾਵਦਰ ਸੀਟ ‘ਤੇ ਜਿੱਤੀ ‘ਆਪ’, ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਭਾਈਵਾਲਾਂ ਵੱਲੋਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਸਬੰਧੀ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਇੱਕ ਨੀਤੀ ਲਿਆਉਣ ਸਬੰਧੀ ਯੋਜਨਾ ਬਣਾ ਰਹੀ ਹੈ।ਸੂਬਾ ਸਰਕਾਰ ਦੁਆਰਾ ਸੀ.ਐਲ.ਯੂ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਕੀਤੇ ਉਪਰਾਲਿਆਂ ‘ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਡਅਲੋਨ ਇੰਡਸਟਰੀਜ਼ ਲਈ ਇਜਾਜ਼ਤਯੋਗ ਜ਼ੋਨਾਂ ਵਿੱਚ ਸੀ.ਐਲ.ਯੂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਤਬਦੀਲੀ ਨੇ ਸੂਬੇ ਭਰ ਵਿੱਚ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਹੁੰਦੀ ਦੇਰੀ ਅਤੇ ਪੇਚੀਦਗੀ ਨੂੰ ਘਟਾ ਦਿੱਤਾ ਹੈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਭੜਕੇ SGPC ਮੈਂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਉਦਯੋਗਿਕ ਖੇਤਰ ਨੂੰ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ਼ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਗੋਂ ਸੂਬੇ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਦਿਆਂ ਨਵੇਂ ਉੱਦਮਾਂ ਨੂੰ ਆਕਰਸ਼ਿਤ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਹੈ।ਸੂਬੇ ਸਰਕਾਰ ਦੀਆਂ ਇੰਨ੍ਹਾਂ ਪਹਿਲਕਦਮੀਆਂ ਦਾ ਧੰਨਵਾਦ ਕਰਦਿਆਂ ਐਚ.ਐਮ.ਟੀ ਗਰੁੱਪ ਦੇ ਸੀ.ਐਮ.ਡੀ ਸ਼੍ਰੀ ਮੇਘਰਾਜ ਗਰਗ ਨੇ ਕਿਹਾ ਕਿ “ਰੈੱਡ ਜ਼ੋਨ” ਵਿੱਚ ਸਥਿਤ ਐਚ.ਐਮ.ਟੀ ਇੰਡਸਟਰੀਅਲ ਪਾਰਕ ਹਰ ਕਿਸਮ ਦੇ ਉਦਯੋਗ ਦੀ ਸਥਾਪਨਾ ਦੀ ਪ੍ਰਵਾਨਗੀ ਦਿੰਦਾ ਹੈ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਲੱਖਾਂ ਦੀ ਚੋਰੀ ਦਾ ਮਾਮਲਾ 48 ਘੰਟਿਆਂ ‘ਚ ਸੁਲਝਾਇਆ, ਬਰਾਮਦ ਕੀਤੇ ਗਹਿਣੇ

ਉਨ੍ਹਾਂ ਨੇ ਉਦਯੋਗਿਕ ਵਿਕਾਸ ਲਈ ਲੋੜੀਂਦੇ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਪ੍ਰੋਜੈਕਟ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਇਥੇ ਜਿਕਰਯੋਗ ਹੈ ਕਿ ਲਾਲੜੂ ਵਿਖੇ ਸਥਿਤ ਐਚ.ਐਮ.ਟੀ ਇੰਡਸਟਰੀਅਲ ਪਾਰਕ ਉੱਭਰ ਰਹੇ ਉਦਯੋਗਾਂ ਲਈ ਇੱਕ ਹੱਬ ਵਜੋਂ ਕੰਮ ਕਰ ਰਿਹਾ ਹੈ ਅਤੇ ਐਨਐਚ 22, ਐਨਐਚ 72 ਅਤੇ ਐਨਐਚ 73 ਨੂੰ ਸ਼ਾਨਦਾਰ ਸੰਪਰਕ ਪ੍ਰਦਾਨ ਕਰਦਾ ਹੈ।ਇਸ ਮੌਕੇ ਮੌਜੂਦ ਹੋਰ ਪ੍ਰਮੁੱਖ ਪਤਵੰਤਿਆਂ ਵਿੱਚ ਡਾਇਰੈਕਟਰ ਐਚ.ਐਮ.ਟੀ ਸੁਦਰਸ਼ਨ ਸਿੰਗਲਾ ਅਤੇ ਸੀਐਮਡੀ ਮਾਇਆ ਗਾਰਡਨ ਗਰੁੱਪ ਸਤੀਸ਼ ਜਿੰਦਲ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਚਾਲਕ ਦੀ ਹੋਈ ਮੌ+ਤ

0

Bathinda News: ਬੀਤੀ ਰਾਤ ਬਠਿੰਡਾ-ਮੁਕਤਸਰ ਰੋਡ’ਤੇ ਪਿੰਡ ਦਿਉਣ ਕੋਲ ਇੱਕ ਤੂੜੀ ਨਾਲ ਭਰੀ ਟਰਾਲੀ ਅਤੇ ਕਾਰ ਵਿਚਕਾਰ ਹੋਈ ਟੱਕਰ ਦੌਰਾਨ ਕਾਰ ਚਾਲਕ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪੁੱਜੀ ਅਤੇ ਜਖ਼ਮੀ ਨੂੰ ਹਸਪਤਾਲ ਪਹੁੰਚਾਇਆ,

ਇਹ ਵੀ ਪੜ੍ਹੋ AAP ਨੇ ਮੁੜ ਜਿੱਤੀ Ludhiana West ਦੀ ਚੋਣ; ਸੰਜੀਵ ਅਰੋੜਾ ਨੇ ਕਾਂਗਰਸ ਦੇ ਆਸ਼ੂ ਨੂੰ 10,634 ਵੋਟਾਂ ਨਾਲ ਹਰਾਇਆ

ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਕਾਰ ਚਾਲਕ ਦੀ ਸ਼ਿਨਾਖਤ ਸੋਨੂੰ ਬੰਸਲ (40 ਸਾਲ)ਪੁੱਤਰ ਗੋਪਾਲ ਦਾਸ ਵਾਸੀ ਮੁਕਤਸਰ ਵਜੋਂ ਹੋਈ ਹੈ। ਮੁਢਲੀ ਜਾਂਚ ਮੁਤਾਬਕ ਇਹ ਘਟਨਾ ਓਵਰਲੋਡ ਤੂੜੀ ਵਾਲੀ ਟਰਾਲੀ ਕਾਰਨ ਵਾਪਰੀ ਹੈ। ਪੁਲਿਸ ਵੱਲੋ਼ਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਗੁਜਰਾਤ ‘ਚ ਮੁੜ ਵਿਸਾਵਦਰ ਸੀਟ ‘ਤੇ ਜਿੱਤੀ ‘ਆਪ’, ਭਾਜਪਾ ਨੂੰ ਦਿੱਤਾ ਵੱਡਾ ਝਟਕਾ

Gujrat News: ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਆਪਣੇ ਪਾਲੇ ਵਿਚ ਸ਼ਾਮਲ ਕਰਨ ਵਿਚ ਮਸ਼ਹੂਰ ਭਾਰਤੀ ਜਨਤਾ ਪਾਰਟੀ ਨੂੰ ਉਸਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਸੂਬੇ ਵਿਚ ਲੋਕਾਂ ਨੇ ਵੱਡਾ ਝਟਕਾ ਦਿੱਤਾ ਹੈ। ਇੱਥੇ ਵਿਸਾਵਦਰ ਅਤੇ ਕਦੀ ਵਿਧਾਨ ਸਭਾ ਸੀਟਾਂ ‘ਤੇ ਹੋਈ ਉਪ ਚੋਣਾਂ ਵਿਚ ਆਪ ਉਮੀਦਵਾਰ ਗੋਪਾਲ ਇਟਾਲੀਆ ਨੇ ਮੁੜ ਵਿਸਾਵਦਰ ਸੀਟ ਤੋਂ ਜਿੱਤ ਹਾਸਲ ਕੀਤੀ ਹੈ।ਉਨ੍ਹਾਂ ਭਾਜਪਾ ਦੇ ਕਿਰੀਤ ਪਟੇਲ ਨੂੰ 17581 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਹੈ। ਇਸ ਉਪ ਚੋਣ ਪਿੱਛੇ ਵੱਡੀ ਤੇ ਮਜ਼ੇਦਾਰ ਕਹਾਣੀ ਇਹ ਹੈ ਕਿ ਇਸ ਹਲਕੇ ਤੋਂ ਗੁਜਰਾਤ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਜਿੱਤੇ ਆਪ ਵਿਧਾਇਕ ਭੂਪੇਂਦਰ ਭਯਾਨੀ ਅਸਤੀਫ਼ਾ ਦੇ ਕੇ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ AAP ਨੇ ਮੁੜ ਜਿੱਤੀ Ludhiana West ਦੀ ਚੋਣ; ਸੰਜੀਵ ਅਰੋੜਾ ਨੇ ਕਾਂਗਰਸ ਦੇ ਆਸ਼ੂ ਨੂੰ 10,634 ਵੋਟਾਂ ਨਾਲ ਹਰਾਇਆ

ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਆਪ ਤੇ ਵਿਧਾਇਕੀ ਛੱਡਣ ਵਾਲੇ ਭਯਾਨੀ ਨੂੰ ਭਾਜਪਾ ਨੇ ਟਿਕਟ ਵੀ ਨਹੀਂ ਦਿੱਤਾ ਤੇ ਇੱਥੋਂ ਕਿਰੀਤ ਪਟੇਲ ਨੂੰ ਆਪਣਾ ਉਮੀਦਵਾਰ ਬਣਾਇਆ। ਪ੍ਰੰਤੂ ਲੋਕਾਂ ਨੇ ਭਾਜਪਾ ਤੇ ਆਪ ਵਿਧਾਇਕ ਦੇ ਇਸ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ, ਜਿਸਦੇ ਚੱਲਦੇ ਉਨ੍ਹਾਂ ਹੁਣ ਮੁੜ ਆਮ ਆਦਮੀ ਪਾਰਟੀ ਨੂੰ ਜਿਤਾ ਦਿੱਤਾ ਹੈ। ਇੱਥੇ ਕਾਂਗਰਸ ਦੇ ਨਿਤਿਨ ਰਣਪਾਰੀਆ ਤੀਜੇ ਸਥਾਨ ‘ਤੇ ਰਹੇ ਹਨ। ਉੰਝ ਭਾਜਪਾ ਕਦੀ ਵਿਧਾਨ ਸਭਾ ਸੀਟ ਜਿੱਤਣ ਵਿਚ ਸਫ਼ਲ ਰਹੀ ਹੈ। ਗੌਰਤਲਬ ਹੈ ਕਿ 182 ਮੈਂਬਰੀ ਗੁਜਰਾਤ ਵਿਧਾਨ ਸਭਾ ਵਿੱਚ ਭਾਜਪਾ ਕੋਲ 161 ਵਿਧਾਇਕ ਹਨ, ਜਦੋਂ ਕਿ ਕਾਂਗਰਸ ਕੋਲ 12 ਅਤੇ ‘ਆਪ’ ਕੋਲ ਚਾਰ ਵਿਧਾਇਕ ਹਨ। ਇਸਤੋਂ ਇਲਾਵਾ ਸਮਾਜਵਾਦੀ ਪਾਰਟੀ ਕੋਲ ਇੱਕ ਸੀਟ ਹੈ ਅਤੇ ਦੋ ਸੀਟਾਂ ‘ਤੇ ਆਜ਼ਾਦ ਵਿਧਾਇਕ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

AAP ਨੇ ਮੁੜ ਜਿੱਤੀ Ludhiana West ਦੀ ਚੋਣ; ਸੰਜੀਵ ਅਰੋੜਾ ਨੇ ਕਾਂਗਰਸ ਦੇ ਆਸ਼ੂ ਨੂੰ 10,634 ਵੋਟਾਂ ਨਾਲ ਹਰਾਇਆ

0

👉ਭਾਜਪਾ ਰਹੀ ਤੀਜ਼ੇ ਸਥਾਨ ਉਪਰ ਅਤੇ ਅਕਾਲੀ ਦਲ ਨੂੰ ਚੌਥੇ ਥਾਂ ‘ਤੇ ਕਰਨਾ ਪਿਆ ਸਬਰ
Ludhiana News: Ludhiana west by election result; ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਬੇਵਕਤੀ ਮੌਤ ਕਾਰਨ ਖਾਲੀ ਹੋਈ ਲੁਧਿਆਣਾ ਪੱਛਮੀ ਸੀਟ ਦੀ ਉਪ ਚੋਣ ‘ਚ ਮੁੜ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ। ਇਸ ਵਾਰ ਪਾਰਟੀ ਵੱਲੋਂ ਆਪਣੇ ਮੌਜੂਦਾ ਰਾਜ਼ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ, ਜਿੰਨ੍ਹਾਂ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10,634 ਵੋਟਾਂ ਦੇ ਅੰਤਰ ਨਾਲ ਮਾਤ ਦਿੱਤੀ।

ਇਹ ਵੀ ਪੜ੍ਹੋ ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਪਾਉਣ ਵਾਲਿਆਂ ਵਿਰੁਧ ਸਖੱਤ ਹੋਈ ਪੰਜਾਬ ਸਰਕਾਰ, ਹੋਵੇਗੀ ਤੁਰੰਤ ਕਾਰਵਾਈ

ਸੰਜੀਵ ਅਰੋੜਾ ਨੂੰ 35,144 ਵੋਟਾਂ ਮਿਲੀਆਂ ਜਦ ਕਿ ਉਨ੍ਹਾਂ ਦੇ ਨਿਕਟ ਵਿਰੋਧੀ ਆਸ਼ੂ ਨੂੰ 24,510 ਵੋਟਾਂ ਮਿਲੀਆਂ। ਇਸ ਹਲਕੇ ਤੋਂ ਭਾਜਪਾ ਦੇ ਜੀਵਨ ਗੁਪਤਾ 20,299 ਵੋਟਾਂ ਲੈ ਕੇ ਤੀਜ਼ੇ ਸਥਾਨ ‘ਤੇ ਰਹੇ। ਹਰ ਵਾਰ ਦੀ ਤਰ੍ਹਾਂ ਅਕਾਲੀ ਦਲ ਨੂੰ ਮੁੜ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਤੇ ਇਸਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ ਸਿਰਫ਼ 8198 ਵੋਟਾਂ ਮਿਲੀਆਂ ਹਨ। ਲੰਘੀ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸੋਮਵਾਰ ਨੂੰ ਲੁਧਿਆਣਾ ਦੇ ਖਾਲਸਾ ਗਰਲਜ਼ ਕਾਲਜ ਵਿਖੇ 14 ਗੇੜਾਂ ਵਿਚ ਹੋਈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਭੜਕੇ SGPC ਮੈਂਬਰ

ਪਹਿਲੇ ਤਿੰਨ ਗੇੜ੍ਹਾਂ ਵਿਚ ਸੰਜੀਵ ਅਰੋੜਾ ਨੇ ਕਰੀਬ 2500 ਵੋਟਾਂ ਦੀ ਬੜੋਤਰੀ ਹਾਸਲ ਕੀਤੀ ਪ੍ਰੰਤੂ ਅਗਲੇ ਤਿੰਨ ਗੇੜ੍ਹਾਂ ਵਿਚ ਉਹ ਕਾਂਗਰਸ ਦੇ ਭਾਰਤ ਭੂਸਣ ਆਸ਼ੂ ਕੋਲੋਂ ਵੋਟਾਂ ਘਟਦੇ ਰਹੇ ਪ੍ਰੰਤੂ ਸੱਤਵੇਂ ਗੇੜ੍ਹ ਤੋਂ ਮੁੜ ਉਨ੍ਹਾਂ ਅਜਿਹੀ ਬੜਤ ਹਾਸਲ ਕੀਤੀ, ਜੋ ਆਖਰੀ ਗੇੜ੍ਹ ਤੱਕ ਜਾਰੀ ਰਹੀ। ਉੰਝ ਇੱਕ ਵਾਰ ਤੀਜ਼ੇ ਰਾਉਂਡ ਵਿਚ ਭਾਜਪਾ ਦੇ ਜੀਵਨ ਗੁਪਤਾ ਕਾਂਗਰਸ ਦੇ ਆਸ਼ੂ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ ਉਪਰ ਵੀ ਪੁੱਜਣ ਵਿਚ ਸਫ਼ਲ ਰਹੇ ਪ੍ਰੰਤੂ ਇਸਤੋਂ ਬਾਅਦ ਉਹ ਲਗਾਤਰ ਤੀਜ਼ੇ ਨੰਬਰ ਉਪਰ ਹੀ ਰਹੇ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਵਿੰਗਾਂ ਦੇ ਅਹੁੱਦੇਦਾਰਾਂ ਦਾ ਐਲਾਨ

ਦਸਣਾ ਬਣਦਾ ਹੈ ਕਿ ਇਸ ਉਪ ਚੋਣ ਵਿਚ ਕੁੱਲ 14 ਉਮੀਦਵਾਰ ਮੈਦਾਨ ਵਿਚ ਡਟੇ ਹੋਏ ਸਨ ਪ੍ਰੰਤੂ ਮੁਤਾਬਕ ਆਪ, ਕਾਂਗਰਸ ਤੇ ਭਾਜਪਾ ਵਿਚਕਾਰ ਹੀ ਦਿਖਾਈ ਦਿੰਦਾ ਸੀ। ਆਪ ਦੀ ਸਮੂਹ ਦਿੱਲੀ ਲੀਡਰਸ਼ਿਪ ਅਰੋੜਾ ਨੂੰ ਜਿਤਾਉਣ ਦੇ ਲਈ ਅਖੀਰ ਤੱਕ ਲੁਧਿਆਣਾ ਵਿਚ ਡਟੀ ਰਹੀ। ਜਦੋਂਕਿ ਕਾਂਗਰਸ ਵਿਚ ਫੁੱਟ ਦੇਖਣ ਨੂੰ ਮਿਲੀ। ਭਾਜਪਾ ਨੈ ਵੀ ਆਪਣੀ ਮੌਜਦੂਗੀ ਬਣਾਈ ਰੱਖਣ ਲਈ ਪੂਰਾ ਜੋਰ ਲਾਇਆ ਪ੍ਰੰਤੂ ਸਫ਼ਲਤਾ ਨਹੀਂ ਮਿਲੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਪਾਉਣ ਵਾਲਿਆਂ ਵਿਰੁਧ ਸਖੱਤ ਹੋਈ ਪੰਜਾਬ ਸਰਕਾਰ, ਹੋਵੇਗੀ ਤੁਰੰਤ ਕਾਰਵਾਈ

0

👉ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ: ਬਲਜੀਤ ਕੌਰ
Punjab News:ਪਿਛਲੇ ਦਿਨਾਂ ਤੋਂ ਸੂਬੇ ਵਿਚ ਸ਼ੋੋਸਲ ਮੀਡੀਆ ਉਪਰ ਅਸ਼ਲੀਲ ਸਮੱਗਰੀ ਪਾਉਣ ਦੇ ਵਧ ਰਹੇ ਰੁਝਾਨ ਕਾਰਨ ਲੋਕਾਂ ਵਿਚ ਛਿੜੀ ਚਰਚਾ ਅਤੇ ਅਜਿਹਾ ਕਰਨ ਵਾਲੀ ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਹੋਏ ਕਤਲ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਸਖਤ ਹੁੰਦੀ ਦਿਖਾਈ ਦੇ ਰਹੀ ਹੈ। ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।

ਇਹ ਵੀ ਪੜ੍ਹੋ Ludhiana west 7th round result; AAP ਨੇ ਮੁੜ ਹਾਸਲ ਕੀਤੀ 3272 ਵੋਟਾਂ ਦੀ ਲੀਡ 

ਉਨ੍ਹਾਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੰਤਰੀ ਨੇ ਕਿਹਾ ਕਿ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ ‘ਤੇ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਭੜਕੇ SGPC ਮੈਂਬਰ

ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ludhiana west 7th round result; AAP ਨੇ ਮੁੜ ਹਾਸਲ ਕੀਤੀ 3272 ਵੋਟਾਂ ਦੀ ਲੀਡ

0

Ludhiana News: Ludhiana west by election; ਲੁਧਿਆਣਾ ਪੱਛਮੀ ਹਲਕੇ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਅੱਧੀ ਗਿਣਤੀ ਪੂਰੀ ਹੋ ਚੁੱਕੀ ਹੈ। ਲਗਾਤਾਰ 4 ਰਾਉਂਡਾਂ ਤੱਕ ਹਰ ਰਾਉਂਡ ਵਿਚ ਵੋਟ ਵਧਾਉਣ ਵਾਲੀ ਆਪ ਲਈ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ, ਕਿਉਂਕਿ 7ਵੇਂ ਰਾਉਂਡ ਵਿਚ ਆਪ ਨੇ ਵੱਡੀ ਲੀਡ ਹਾਸਲ ਕਰ ਲਈ ਹੈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਭੜਕੇ SGPC ਮੈਂਬਰ

ਸੱਤਵੇਂ ਗੇੜ੍ਹ ਦੇ ਸਾਹਮਣੇ ਆਏ ਨਤੀਜਿਆਂ ਮੁਤਾਬਕ ਆਪ ਦੇ ਸੰਜੀਵ ਅਰੋੜਾ ਨੂੰ 17,358 ਵੋਟਾਂ ਮਿਲ ਚੁੱਕੀਆਂ ਹਨ ਜਦਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 14,086,ਭਾਜਪਾ ਦੇ ਜੀਵਨ ਗੁਪਤਾ ਨੂੰ 11,839 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 3706 ਕੁੱਲ ਵੋਟਾਂ ਪੈ ਚੁੱਕੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ludhiana west 4th round; AAP ਪਹਿਲੇ ਨੰਬਰ ‘ਤੇ ਬਰਕਰਾਰ,Cong ਮੁੜ ਦੂਜੇ ਨੰਬਰ ‘ਤੇ ਪੁੱਜੀ

0

Ludhiana News: Ludhiana west by election; ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਾਂ ਦੀ ਚੱਲ ਰਹੀ ਗਿਣਤੀ ਵਿਚ ਬੇਸ਼ੱਕ ਆਮ ਆਦਮੀ ਪਾਰਟੀ ਚਾਰ ਗੇੜ੍ਹਾਂ ਦੀ ਗਿਣਤੀ ਤੋਂ ਬਾਅਦ ਲਗਾਤਾਰ ਪਹਿਲੇ ਨੰਬਰ ਉਪਰ ਬਣੀ ਹੋਈ ਹੈ ਜਦਕਿ ਕਾਂਗਰਸ ਅਤੇ ਭਾਜਪਾ ਵਿਚਕਾਰ ਦੂਜੇ ਨੰਬਰ ਲਈ ਕਾਂਟੇ ਦੀ ਟੱਕਰ ਬਣੀ ਹੋਈ ਹੈ। ਤੀਜ਼ੇ ਗੇੜ੍ਹ ਵਿਚ ਜਿੱਥੇ ਭਾਜਪਾ ਦੇ ਜੀਵਨ ਗੁਪਤਾ ਦੂਜੇ ਨੰਬਰ ‘ਤੇ ਆ ਗਏ ਸਨ ਪ੍ਰੰਤੂ ਚੌਥੇ ਗੇੜ੍ਹ ‘ਚ ਮੁੜ ਕਾਂਗਰਸ ਦੇ ਭਾਰਤ ਭੂਸਣ ਆਸ਼ੂ ਉਨ੍ਹਾਂ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ ‘ਤੇ ਆ ਗਏ ਹਨ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਭੜਕੇ SGPC ਮੈਂਬਰ

ਜਿਸਦੇ ਚੱਲਦੇ ਇਸ ਹਲਕੇ ਤੋਂ ਦਿਲਚਸਪ ਮੁਕਾਬਲਾ ਬਣਿਆ ਹੋਇਆ। ਕੁੱਲ 14 ਗੇੜ੍ਹਾਂ ਵਿਚ ਵੋਟਾਂ ਦੀ ਗਿਣਤੀ ਪੂਰੀ ਹੋਣੀ ਹੈ।ਚੋਣ ਨਤੀਜਿਆਂ ਦੇ ਮੁਤਾਬਕ ਆਪ ਦੇ ਸੰਜੀਵ ਅਰੋੜਾ ਨੂੰ ਚੌਥੇ ਗੇੜ੍ਹ ਤੋਂ ਬਾਅਦ 10265, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 7421,ਭਾਜਪਾ ਦੇ ਜੀਵਨ ਗੁਪਤਾ ਨੂੰ 7193 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਕੁੱਲ ਵੋਟਾਂ ਪੈ ਚੁੱਕੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ludhiana West by-election; AAP ਦੀ ਚੜ੍ਹਤ ਬਰਕਰਾਰ, Cong ਤੀਜ਼ੇ ਨੰਬਰ ‘ਤੇ ਪੁੱਜੀ

0

Ludhiana News: Ludhiana west by election; 19 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਲਈ ਪਈਆਂ ਵੋਟਾਂ ਦੇ ਨਤੀਜ਼ੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਕੁੱਲ 14 ਗੇੜ੍ਹਾਂ ਵਿਚ ਵੋਟਾਂ ਦੀ ਗਿਣਤੀ ਪੂਰੀ ਹੋਣੀ ਹੈ ਤੇ ਖਬਰ ਲਿਖੇ ਜਾਣ ਤੱਕ ਤਿੰਨ ਗੇੜ੍ਹਾਂ ਦੀ ਗਿਣਤੀ ਖਤਮ ਹੋ ਗਈ ਹੈ।ਇੰਨ੍ਹਾਂ ਤਿੰਨਾਂ ਗੇੜ੍ਹਾਂ ਦੇ ਵਿਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਵੱਡੇ ਅੰਤਰ ਦੇ ਨਾਲ ਅੱਗੇ ਵਧ ਰਹੇ ਹਨ।

ਇਹ ਵੀ ਪੜ੍ਹੋ Ludhiana west by election result; ਕੌਣ ਬਣੇਗਾ ਮੁਕੱਦਰ ਦਾ ਸਿਕੰਦਰ, ਫੈਸਲਾ ਥੋੜੇ ਸਮੇਂ ਬਾਅਦ

ਉਨ੍ਹਾਂ ਦਾ ਆਪਣੇ ਨੇੜਲੇ ਭਾਜਪਾ ਦੇ ਜੀਵਨ ਗੁਪਤਾ ਨਾਲੋਂ 3066 ਵੋਟਾਂ ਦਾ ਅੰਤਰ ਹੈ, ਜਿਹੜਾ ਉਨ੍ਹਾਂ ਨੂੰ ਸੇਫ਼ ਜੋਨ ਵੱਲ ਲੈ ਕੇ ਜਾ ਰਿਹਾ ਹੈ ਹਾਲਾਂਕਿ ਹਾਲੇ 11 ਗੇੜ੍ਹਾਂ ਦੀ ਗਿਣਤੀ ਬਾਕੀ ਹੈ। ਵੱਡੀ ਗੱਲ ਇਹ ਹੈ ਕਿ ਪਹਿਲੇ ਦੋ ਗੇੜ੍ਹਾਂ ਵਿਚ ਕਾਂਗਰਸ ਦੇ ਭਾਰਤ ਭੂਸਣ ਆਸ਼ੂ ਦੂਜੇ ਨੰਬਰ ‘ਤੇ ਰਹੇ ਪ੍ਰੰਤੂ ਤੀਜ਼ੇ ਗੇੜ੍ਹ ਵਿਚ ਉਹ ਤੀਜ਼ੇ ਨੰਬਰ ਉਪਰ ਚਲੇ ਗਏ। ਜਦਕਿ ਅਕਾਲੀ ਦਲ ਦਾ ਪਰਉਪਕਾਰ ਸਿੰਘ ਘੁੰਮਣ ਚੌਥੇ ਨੰਬਰ ‘ਤੇ ਚੱਲ ਰਹੇ ਹਨ।

ਇਹ ਵੀ ਪੜ੍ਹੋ ਦੋ ਕੁੜੀਆਂ ਤੋਂ ਤੰਗ ਆਏ ਪੰਜਾਬੀ ਮੁੰਡੇ ਨੇ ਚੁੱਕਿਆ ਆਖ਼ਰੀ ਕਦਮ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਸ ਹਲਕੇ ਦੇ ਵਿਚ ਕਰੀਬ 90 ਹਜ਼ਾਰ ਵੋਟਾਂ ਪਈਆਂ ਹਨ। ਅੰਕੜਿਆਂ ਮੁਤਾਬਕ ਪਹਿਲੇ ਤਿੰਨ ਗੇੜ੍ਹਾਂ ਵਿਚ ਆਪ ਦੇ ਸੰਜੀਵ ਅਰੋੜਾ ਨੂੰ 8277, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094, ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2575 ਕੁੱਲ ਵੋਟਾਂ ਪੈ ਚੁੱਕੀਆਂ ਹਨ। ਹੁਣ ਤੱਕ21,635 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1911876