Sunday, May 24, 2026
Home Blog Page 649

Ludhiana west by election result; ਕੌਣ ਬਣੇਗਾ ਮੁਕੱਦਰ ਦਾ ਸਿਕੰਦਰ, ਫੈਸਲਾ ਥੋੜੇ ਸਮੇਂ ਬਾਅਦ

0

Ludhiana News: Ludhiana west by election result; ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੇਵਕਤੀ ਮੌਤ ਕਾਰਨ ਖਾਲੀ ਹੋਏ ਵਿਧਾਨ ਸਭਾ ਹਲਕਾ ਪੱਛਮੀ ਦੀ 19 ਜੂਨ ਨੂੰ ਹੋਈ ਉੱਪ ਚੋਣ ਦੇ ਨਤੀਜ਼ੇ ਅੱਜ ਸੋਮਵਾਰ ਨੂੰ ਸਾਹਮਣੇ ਆ ਰਹੇ ਹਨ। ਚੋਣ ਕਮਿਸ਼ਨ ਦੀਆਂ ਹਿਦਾਇਤਾਂ ਮੁਤਾਬਕ ਖਾਲਸਾ ਕਾਲਜ਼ (ਲੜਕੀਆਂ)ਦੇ ਵਿਚ ਵੋਟਾਂ ਦੀ ਗਿਣਤੀ ਸਵੇਰੇ 8 ਵਜੇਂ ਸ਼ੁਰੂ ਹੋ ਰਹੀ ਹੈ। ਇਸ ਉੱਪ ਚੋਣ ਵਿਚ ਬੇਸ਼ੱਕ ਕੁੱਲ 14 ਉਮੀਦਵਾਰ ਮੈਦਾਨ ਵਿਚ ਡਟੇ ਹੋਏ ਸਨ ਪ੍ਰੰਤੂ ਮੁੱਖ ਤੌਰ ‘ਤੇ ਮੁਕਾਬਲਾ 4 ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਵਿਚਕਾਰ ਹੀ ਬਣਿਆ ਰਿਹਾ।ਇਸ ਉਪ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੈਮੀਫ਼ਾਈਨਲ ਵੀ ਮੰਨਿਆ ਜਾ ਰਿਹਾ।

ਇਹ ਵੀ ਪੜ੍ਹੋ ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੇ ਦੋਸ਼ਾਂ ਹੇਠ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

ਇਸ ਵਾਰ ਇਸ ਹਲਕੇ ਦੇ ਵੋਟਰ ਬਹੁਤ ਘੱਟ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਘਰੋਂ ਨਿਕਲੇ ਹਨ, ਜਿਸ ਕਾਰਨ ਇੰਨ੍ਹਾਂ ਪ੍ਰਮੁੱਖ ਪਾਰਟੀਆਂ ਨੂੰ ਆਪਣਾ ਸਿਆਸੀ ਗਣਿਤ ਵਿਗੜਣ ਦੀ ਵੀ ਚਿੰਤਾਂ ਲੱਗੀ ਹੋਈ ਹੈ। ਉਂਝ ਵੀ ਪਿਛਲੇ ਕੁੱਝ ਸਾਲਾਂ ਤੋਂ ਵੋਟਰ ਕਾਫ਼ੀ ਸਿਆਣਾ ਹੋ ਗਿਆ ਹੈ ਤੇ ਉਹ ਹੁਣ ਪਹਿਲਾਂ ਦੀ ਤਰ੍ਹਾਂ ਆਪਣੀ ਵੋਟ ਦਾ ਭੇਦ ਕਿਸੇ ਨੂੰ ਨਹੀਂ ਦਿੰਦਾ। ਜਿਸਦੇ ਚੱਲਦੇ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਮਿਣਤੀ ਵਿਚ ਹਾਲੇ ਤੱਕ ਇਹ ਉਮੀਦਵਾਰ ਉਲਝੇ ਹੋਏ ਹਨ। ਆਪ ਵੱਲੋਂ ਇੱਥੋਂ ਮੌਜੂਦਾ ਰਾਜ਼ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਸੀ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁੱਖ ਸਿੰਘ ਮੁੜ ਬਣੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ

ਸ਼੍ਰੀ ਅਰੋੜਾ ਦਿੱਲੀ ਹਾਈਕਮਾਂਡ ਦੇ ਕਾਫ਼ੀ ਨੇੜੇ ਹਨ ਤੇ ਲੁਧਿਆਣਾ ਇਲਾਕੇ ਦੇ ਨਾਮਵਾਰ ਬਿਜਨਿਸਮੈਨ ਵੀ। ਉਨ੍ਹਾਂ ਦੇ ਹੱਕ ਵਿਚ ਲਹਿਰ ਬਣਾਉਣ ਲਈ ਪੰਜਾਬ ਦੀ ਲੀਡਰਸ਼ਿਪ ਤੋਂ ਇਲਾਵਾ ਦਿੱਲੀ ਦੀ ਟੀਮ ਵੀ ਪੂਰੀ ਤਰ੍ਹਾਂ ਇੱਥੇ ਡਟੀ ਰਹੀ ਹੈ। ਇਸੇ ਤਰ੍ਹਾਂ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੁਸਣ ਆਸ਼ੂ ‘ਤੇ ਦਾਅ ਖੇਡਿਆ ਹੈ। ਹਾਲਾਂਕਿ ਉਹ ਪੁਰਾਣੇ ਖਿਲਾੜੀ ਹਨ ਤੇ ਉਨ੍ਹਾਂ ਦੇ ਹੱਕ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਇੱਕ ਵੱਡੇ ਖੇਮੇ ਵੱਲੋਂ ਪੂਰੀ ਲਗਾਈ ਗਈ ਹੈ ਪ੍ਰੰਤੂ ਚੋਣਾਂ ਦੇ ਦਿਨਾਂ ਵਿਚ ਵੀ ਆਪਸੀ ਫੁੱਟ ਦਾ ਕਾਂਗਰਸ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਵਿੰਗਾਂ ਦੇ ਅਹੁੱਦੇਦਾਰਾਂ ਦਾ ਐਲਾਨ

ਦੂਜੇ ਪਾਸੇ ਭਾਜਪਾ ਵੱਲੋਂ ਟਕਸਾਲੀ ਆਗੂ ਜੀਵਨ ਗੁਪਤਾ ਨੂੰ ਮੈਦਾਨ ਵਿਚ ਉਤਾਰਿਆ ਗਿਆ ਸੀ। ਜਦਕਿ ਇੱਕ ਦਹਾਕੇ ਤੋਂ ਸਿਆਸੀ ਤੌਰ ‘ਤੇ ਹਾਸ਼ੀਏ ਉਪਰ ਚੱਲ ਰਹੇ ਅਕਾਲੀ ਦਲ ਵੱਲੋਂ ਵੀ ਪਰਉਪਕਾਰ ਸਿੰਘ ਘੁੰਮਣ ਦੇ ਸਹਾਰੇ ਮੁੜ ਸਿਆਸਤ ਵਿਚ ਪੈਰ ਜਮਾਉਣ ਲਈ ਪੁਰਾ ਜੋਰ ਲਗਾਇਆ ਹੈ। ਬਹਰਹਾਲ ਵੋਟਰਾਂ ਨੇ ਕਿਸਨੂੰ ਪਸੰਦ ਕੀਤਾ ਹੈ, ਇਸਦਾ ਨਤੀਜ਼ਾ ਥੋੜੇ ਸਮੇਂ ਬਾਅਦ ਸਾਹਮਣੇ ਆਉਣ ਵਾਲਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਭੜਕੇ SGPC ਮੈਂਬਰ

0

👉ਕਿਹਾ, ਅਜਿਹਾ ਕਰਨਾ ਸਿੱਖ ਕੌਮ ਦੇ ਜਖਮਾਂ ‘ਤੇ ਨਮਕ ਪਾਉਣ ਦੇ ਬਰਾਬਰ
Amritsar News: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਤਤਕਾਲੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕਰਨ ‘ਤੇ ਐਸਜੀਪੀਸੀ ਮੈਂਬਰ ਭੜਕ ਉੱਠੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਜਸਵੰਤ ਸਿੰਘ ਪੂੜੇਣ,ਤੇਜਾ ਸਿੰਘ ਕਮਾਲਪੁਰ ਅਤੇ ਮਲਕੀਤ ਸਿੰਘ ਚੰਗਾਲ ਨੇ ਬਾਦਲ ਧੜੇ ਦੀ ਅਗਵਾਈ ਵਾਲੀ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕਰਨ ਨੂੰ ਸਿੱਖ ਕੌਮ ਦੇ ਜਖਮਾਂ ‘ਤੇ ਨਮਕ ਪਾਉਣ ਦੇ ਬਰਾਬਰ ਦਸਿਆ ਹੈ। ਇੱਥੈ ਜਾਰੀ ਬਿਆਨ ਵਿਚ ਇੰਨ੍ਹਾਂ ਮੈਂਬਰਾਂ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਵੋਟ ਸਮਝੌਤੇ ਤਹਿਤ ਪੰਥ ਅਤੇ ਕੌਮ ਦੀਆਂ ਭਾਵਨਾ ਦੇ ਉਲਟ ਸਾਲ 2007 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਜਾਰੀ ਹੁਕਮਨਾਮਾ ਸਾਹਿਬ ਦੀ ਅਵੱਗਿਆ ਕਰਕੇ ਡੇਰਾ ਸਿਰਸਾ ਨੂੰ ਮੁਆਫੀ ਦੇਣ ਵਾਲੇ ਸਿੰਘ ਸਾਹਿਬਾਨ ਵਿੱਚ ਹਾਜ਼ਰ ਸਾਬਕਾ ਜੱਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਲਗਾਉਣ ‘ਤੇ ਸਿੱਖ ਕੌਮ ਨੂੰ ਸਖ਼ਤ ਇਤਰਾਜ ਹੈ।

ਇਹ ਵੀ ਪੜ੍ਹੋ ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੇ ਦੋਸ਼ਾਂ ਹੇਠ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

ਜਾਰੀ ਬਿਆਨ ਵਿੱਚ ਮੈਬਰਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਡੇਰੇ ਸਿਰਸਾ ਮੁਖੀ ਨਾਲ ਕੀਤੇ ਗੁਪਤ ਵੋਟ ਸਮਝੌਤਿਆਂ ਦੀ ਸਜਾ ਅੱਜ ਤੱਕ ਕੌਮ ਅਤੇ ਪੰਥ ਭੁਗਤ ਰਿਹਾ ਹੈ। ਇਹਨਾ ਗੁਪਤ ਵੋਟ ਸਮਝੌਤਿਆਂ ਦੇ ਚਲਦੇ ਸਾਲ 2015 ਵਿੱਚ ਜੱਥੇਦਾਰ ਸਾਹਿਬਾਨ ਸਰਕਾਰੀ ਕੋਠੀ ਤਲਬ ਕੀਤੇ ਗਏ ਅਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਲਈ ਮਜਬੂਰ ਕੀਤਾ ਗਿਆ। ਜਿਸ ਦਾ ਜ਼ਿਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਲਗਾਏ ਗਏ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਮੀਡੀਆ ਵਿੱਚ ਆਪਣੇ ਮੁਖ਼ਾਤਿਬ ਤੋਂ ਕਬੂਲ ਕਰ ਚੁੱਕੇ ਹਨ।ਐਸਜੀਪੀਸੀ ਮੈਬਰਾਂ ਨੇ ਕਿਹਾ ਕਿ ਡੇਰਾ ਸਿਰਸਾ ਨੂੰ ਮੁਆਫੀ ਦੇਣ ਵਾਲੇ ਜੱਥੇਦਾਰ ਸਾਹਿਬਾਨ ਵਿੱਚ ਸ਼ਾਮਲ ਗਿਆਨੀ ਗੁਰਮੁਖ ਸਿੰਘ ਨੂੰ ਪੰਥ ਅਤੇ ਕੌਮ ਦੀ ਜਿਸ ਵੱਡੀ ਪਦਵੀ ਲਈ ਸੇਵਾ ਦਿੱਤੀ ਗਈ ਹੈ, ਇਹ ਸਿੱਖ ਭਾਵਨਾਵਾਂ ਨਾਲ ਵੱਡਾ ਕੋਝਾ ਮਜ਼ਾਕ ਹੈ। ਇਹ ਨਿਯੁਕਤੀ ਸਾਫ ਕਰਦੀ ਹੈ ਕਿ,ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋਇਆ ਧੜਾ ਸਿੱਖ ਕੌਮ ਦੇ ਅੱਲੇ ਜਖਮਾਂ ਤੇ ਨਮਕ ਪਾਉਣ ਤੋਂ ਬਾਝ ਨਹੀਂ ਆ ਰਿਹਾ । ਇਹ ਨਿਯੁਕਤੀ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਜਜਬਾਤਾਂ ਨਾਲ ਕੀਤਾ ਗਿਆ ਖਿਲਵਾੜ ਹੈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁੱਖ ਸਿੰਘ ਮੁੜ ਬਣੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ

ਜਾਰੀ ਬਿਆਨ ਵਿੱਚ ਐਸਜੀਪੀਸੀ ਮੈਬਰਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋਇਆ ਸੁਖਬੀਰ ਧੜਾ ਸਿੱਖ ਕੌਮ ਦੇ ਸਿਧਾਤਾਂ, ਅਸੂਲਾਂ ਅਤੇ ਉੱਚ ਪਦਵੀਆਂ ਨੂੰ ਦੁਨੀਆਂ ਭਰ ਵਿੱਚ ਮਜ਼ਾਕ ਦਾ ਪਾਤਰ ਬਣਾਉਣ ਪੱਕਾ ਤਹੱਈਆ ਕਰ ਚੁੱਕਾ ਹੈ। ਜਾਰੀ ਬਿਆਨ ਵਿੱਚ ਐਸਜੀਪੀਸੀ ਮੈਬਰਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤ ਦੇ ਹਨ੍ਹੇਰੇ ਵਿੱਚ ਕੀਤੀ ਦਸਤਾਰਬੰਦੀ ਦੇ ਚਲਦੇ ਹੋਲੇ ਮੁਹੱਲੇ ਮੌਕੇ ਬਾਬਾ ਹਰਨਾਮ ਸਿੰਘ ਧੁੰਮਾਂ ਦੀ ਅਗਵਾਈ ਹੇਠ ਓਹਨਾਂ ਨੂੰ ਜਥੇਦਾਰ ਨਾ ਸਵੀਕਾਰ ਕਰਨ ਦਾ ਮਤਾ ਪਾਇਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਨਾ ਮੰਨਣ ਵਾਲੇ ਸਿਕੰਦਰ ਸਿੰਘ ਮਲੂਕਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦਿੱਤਾ ਗਿਆ ਸਿਰਪਾਓ ਸਾਫ ਕਰਦਾ ਹੈ, ਸੁਖਬੀਰ ਧੜਾ ਆਪਣੇ ਨਿੱਜੀ ਅਤੇ ਸਿਆਸੀ ਮੁਫ਼ਾਦ ਦੀ ਪੂਰਤੀ ਲਈ ਸਿੱਖ ਧਰਮ ਦੀਆਂ ਉੱਚ ਸੰਸਥਾਵਾਂ, ਪਦਵੀਆਂ, ਸਿਧਾਤਾਂ ਅਤੇ ਪ੍ਰੰਪਰਾਵਾਂ ਨੂੰ ਵਰਤਣ ਅਤੇ ਅਪਮਾਨ ਕਰਨ ਤੋਂ ਬਾਝ ਨਹੀਂ ਆ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਪੁਲਿਸ ਨੇ ਲੱਖਾਂ ਦੀ ਚੋਰੀ ਦਾ ਮਾਮਲਾ 48 ਘੰਟਿਆਂ ‘ਚ ਸੁਲਝਾਇਆ, ਬਰਾਮਦ ਕੀਤੇ ਗਹਿਣੇ

0

Bathinda News:ਦੋ ਦਿਨ ਪਹਿਲਾਂ ਬਠਿੰਡਾ ਸ਼ਹਿਰ ਦੇ ਪਾਸ ਇਲਾਕੇ ਮਾਡਲ ਟਾਊਨ ਵਿਚ ਲੱਖਾਂ ਦੇ ਗਹਿਣੇ ਅਤੇ ਨਗਦੀ ਦੀ ਹੋਈ ਚੋਰੀ ਦਾ ਮਾਮਲਾ ਪੁਲਿਸ ਨੇ 48 ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਇੱਕ ਮੁਲਜਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਕੀਤੇ ਸੋਨੇ ਦੇ ਗਹਿਣੇ ਬਰਾਮਦ ਕਰਵਾ ਲਏ ਗਏ ਹਨ।

ਇਹ ਵੀ ਪੜ੍ਹੋ ਦੋ ਕੁੜੀਆਂ ਤੋਂ ਤੰਗ ਆਏ ਪੰਜਾਬੀ ਮੁੰਡੇ ਨੇ ਚੁੱਕਿਆ ਆਖ਼ਰੀ ਕਦਮ, ਪੁਲਿਸ ਵੱਲੋਂ ਜਾਂਚ ਸ਼ੁਰੂ

ਦੇਰ ਸ਼ਾਮ ਮੀਡੀਆ ਨੂੰ ਇਸ ਬਾਬਤ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ-2 ਮਨਜੀਤ ਸਿੰਘ ਨੇ ਦੱਸਿਆ ਕਿ 19-20 ਜੂਨ ਦੀ ਰਾਤ ਮਾਡਲ ਟਾਊਨ ਫੇਜ਼-1 ਦੇ ਵਸਨੀਕ ਸੁਨੀਲ ਕੁਮਾਰ ਗੁਪਤਾ ਦੇ ਘਰ ਚੋਰੀ ਹੋ ਗਈ ਸੀ। ਇਸ ਵਾਰਦਾਤ ਦੌਰਾਨ ਚੋਰ ਘਰ ਵਿਚੋਂ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਨਕਦੀ ਲੈ ਕੇ ਗਏ ਸਨ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਸ ਸਬੰਧ ਵਿਚ 20 ਜੂਨ ਨੂੰ ਪਰਚਾ ਦਰਜ਼ ਕੀਤਾ ਸੀ।

ਇਹ ਵੀ ਪੜ੍ਹੋ ਬੇਕਾਬੂ ਹੋ ਕੇ ਕਾਰ ਨਹਿਰ ‘ਚ ਡਿੱਗੀ, ਜੇਠ-ਭਰਜਾਈ ਦੀ ਹੋਈ ਮੌ+ਤ

ਕੇਸ ਨੂੰ ਹੱਲ ਕਰਨ ਦੇ ਲਈ ਬਣਾਈਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਦੰਗਾ ਪ੍ਰਭਾਵਿਤ ਕਲੋਨੀ ਦੇ ਵਸਨੀਕ ਸੰਜੂ ਨੂੰ ਗ੍ਰਿਫ਼ਤਾਰ ਕੀਤਾ, ਜਿਸਨੇ ਪੁਛਗਿੱਛ ਦੌਰਾਨ ਚੋਰੀ ਦੀ ਘਟਨਾ ਨੂੰ ਅੰਜਾਮ ਦੇਣਾ ਸਵੀਕਾਰ ਕਰ ਲਿਆ। ਇਸ ਦੌਰਾਨ ਚੋਰੀ ਕੀਤੇ ਕਰੀਬ 20 ਤੋਲੇ ਸੋਨੇ ਦੇ ਗਹਿਣੇ, ਪਾਸਪੋਰਟ ਅਤੇ ਹੋਰ ਜਰੂਰੀ ਦਸਤਾਵੇਜ਼ਾਂ ਨੂੰ ਬਰਾਮਦ ਕਰ ਲਿਆ ਹੈ ਜਦਕਿ ਚੋਰੀ ਹੋਈ ਨਕਦੀ ਅਜੇ ਤੱਕ ਬਰਾਮਦ ਨਹੀਂ ਹੋਈ ਹੈ।ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜ਼ਮ ਸੰਜੂ ਦੇ ਵਿਰੁਧ ਇਸਤੋਂ ਪਹਿਲਾਂ ਵੀ ਚੋਰੀ ਆਦਿ ਦੇ ਕਰੀਬ 5 ਮੁਕੱਦਮੇ ਦਰਜ਼ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਵਿੰਗਾਂ ਦੇ ਅਹੁੱਦੇਦਾਰਾਂ ਦਾ ਐਲਾਨ

0

Punjab News:ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੋਸਲ ਮੀਡੀਆ ਵਿੰਗ ਦੇ ਵੱਖ-ਵੱਖ ਜ਼ੋਨਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਵੱਲੋਂ ਇਹ ਲਿਸਟ ਜਾਰੀ ਕੀਤੀ ਗਈ ਹੈ।ਇਸਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਗਿਆ।

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੋ ਕੁੜੀਆਂ ਤੋਂ ਤੰਗ ਆਏ ਪੰਜਾਬੀ ਮੁੰਡੇ ਨੇ ਚੁੱਕਿਆ ਆਖ਼ਰੀ ਕਦਮ, ਪੁਲਿਸ ਵੱਲੋਂ ਜਾਂਚ ਸ਼ੁਰੂ

0

Chandigarh News: ਪੰਜਾਬ ਦੇ ਬਲਾਚੌਰ ਇਲਾਕੇ ਨਾਲ ਸਬੰਧਤ ਇੱਕ ਨੌਜਵਾਨ ਵੱਲੋਂ ਚੰਡੀਗੜ੍ਹ ਦੇ ਇੱਕ ਹੋਟਲ ਵਿਚ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵੱਡੀ ਗੱਲ ਇਹ ਵੀ ਪਤਾ ਲੱਗਿਆ ਹੈ ਕਿ ਨੌਜਵਾਨ ਦੀ ਲਾਸ਼ ਤਿੰਨ ਦਿਨ ਹੋਟਲ ਦੇ ਕਮਰੇ ਵਿਚ ਹੀ ਰਹੀ ਤੇ ਬਦਬੂ ਆਉਣ ਤੋਂ ਬਾਅਦ ਹੀ ਹੋਟਲ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ ਖੁਫੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ਾਂ ਹੇਠ ਦੋ ਨੌਜਵਾਨ ਗ੍ਰਿਫਤਾਰ

ਇਸ ਸਬੰਧ ਵਿਚ ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਦ ਪ੍ਰਵਾਰ ਵਾਲਿਆਂ ਦੇ ਬਿਆਨਾਂ ਉਪਰ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦੀਪਕ ਵਜੋਂ ਹੋਈ ਹੈ, ਜੋਕਿ ਬਲਾਚੌਰ ਵਿਚ ਹੀ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ। ਪ੍ਰਵਾਰ ਵਾਲਿਆਂ ਮੁਤਾਬਕ ਦੀਪਕ 18 ਜੂਨ ਨੂੰ ਘਰੋਂ ਕੋਈ ਕੰਮ ਦਾ ਬਹਾਨਾ ਲਗਾ ਕੇ ਆਇਆ ਸੀ।

ਇਹ ਵੀ ਪੜ੍ਹੋ ਬੇਕਾਬੂ ਹੋ ਕੇ ਕਾਰ ਨਹਿਰ ‘ਚ ਡਿੱਗੀ, ਜੇਠ-ਭਰਜਾਈ ਦੀ ਹੋਈ ਮੌ+ਤ

ਪੁਲਿਸ ਮੁਤਾਬਕ ਦੀਪਕ ਨੇ ਚੰਡੀਗੜ੍ਹ ਦੇ 52 ਸੈਕਟਰ ਵਿਚ ਸਥਿਤ ਹੋਟਲ ਹਰੀ ਪੈਲੇਸ ਵਿਚ ਕਮਰਾ ਲਿਆ ਸੀ ਤੇ ਕਮਰੇ ਵਿਚ ਜਾਣ ਤੋਂ ਬਾਅਦ ਉਹ ਬਾਹਰ ਨਹੀਂ ਆਇਆ। ਇਹ ਵੀ ਪਤਾ ਲੱਗਿਆ ਹੈ ਕਿ ਕਮਰੇ ਵਿਚ ਫ਼ਾਹਾ ਲਾਉਣ ਤੋਂ ਪਹਿਲਾਂ ਦੀਪਕ ਨੇ ਆਪਣੇ ਕੁੱਝ ਜਾਣਕਾਰਾਂ ਨੂੰ ਇੱਕ ਵਾਈਸ ਨੋਟ ਵੀ ਭੇਜਿਆ, ਜਿਸ ਵਿਚ ਉਸਨੇ ਦੋ ਸਕੀਆਂ ਭੈਣਾਂ ਉਪਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਤਤਪਰ: ਵਿਧਾਇਕ ਜਗਰੂਪ ਸਿੰਘ ਗਿੱਲ

0

👉ਸ਼ਹਿਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਲਈ ਕੀਤੀ ਵਿਚਾਰ ਚਰਚਾ
Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਨਸ਼ਿਆਂ ਦਾ ਲੱਕ ਤੋੜਨ ਲਈ ਤਤਪਰ ਹੈ ਉੱਥੇ ਹੀ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਅਤੇ ਵਚਨਵੱਧ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਆਪਣੇ ਗ੍ਰਹਿ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਵੋਟਾਂ ਦੀ ਗਿਣਤੀ ਦਾ ਸਮਾਂ ਬਦਲਿਆਂ, 14 ਗੇੜਾਂ ਵਿੱਚ ਹੋਵੇਗੀ ਗਿਣਤੀ

ਇਸ ਮੌਕੇ ਵਿਧਾਇਕ ਸ. ਗਿੱਲ ਨੇ ਜ਼ਿਲ੍ਹੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਚੇਅਰਮੈਨਾਂ ਨਾਲ ਸ਼ਹਿਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਤੋਂ ਇਲਾਵਾ ਸ਼ਹਿਰ ਅੰਦਰ ਹੋਣ ਵਾਲੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ।ਇਸ ਮੌਕੇ ਚੇਅਰਮੈਨ ਨੀਲ ਗਰਗ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਅਨਿਲ ਠਾਕੁਰ ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਬੱਲੀ ਬਲਜੀਤ ਅਤੇ ਕੌਂਸਲਰ ਸੁਖਦੀਪ ਸਿੰਘ ਢਿੱਲੋ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਵੋਟਾਂ ਦੀ ਗਿਣਤੀ ਦਾ ਸਮਾਂ ਬਦਲਿਆਂ, 14 ਗੇੜਾਂ ਵਿੱਚ ਹੋਵੇਗੀ ਗਿਣਤੀ

0

ਜਨਰਲ ਆਬਜ਼ਰਵਰ ਅਤੇ ਡੀ.ਸੀ ਨੇ ਗਿਣਤੀ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana News: Ludhiana west by election; ਲੰਘੀ 19 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਲਈ ਹੋਈ ਵੋਟਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਭਲਕੇ 23 ਜੂਨ ਨੂੰ ਹੋਣ ਜਾ ਰਹੀ ਹੈ। ਪਹਿਲਾਂ ਇਹ ਗਿਣਤੀ ਸਵੇਰੇ 7 ਵਜੇਂ ਸ਼ੁਰੂ ਹੋਣੀ ਸੀ ਪ੍ਰੰਤੂ ਹੁਣ ਸਮਾਂ ਬਦਲ ਕੇ ਸਵੇਰੇ 8 ਵਜੇਂ ਕਰ ਦਿੱਤਾ ਗਿਆ ਹੈ। ਹਾਲਾਂਕਿ ਇਹ ਗਿਣਤੀ ਪਹਿਲਾਂ ਦੀ ਤਰ੍ਹਾਂ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਹੋਵੇਗੀ ਅਤੇ ਇਸ ਨੂੰ ਪੂਰਾ ਕਰਨ ਲਈ 14 ਗੇੜ ਹੋਣਗੇ।

ਇਹ ਵੀ ਪੜ੍ਹੋ ਖੁਫੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ਾਂ ਹੇਠ ਦੋ ਨੌਜਵਾਨ ਗ੍ਰਿਫਤਾਰ

ਐਤਵਾਰ ਨੂੰ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ.) ਹਿਮਾਂਸ਼ੂ ਜੈਨ ਨੇ ਸੁਚਾਰੂ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਪ੍ਰੀਖਿਆ ਹਾਲ ਦਾ ਜਾਇਜ਼ਾ ਲਿਆ ਜਿਸ ਵਿੱਚ ਵੋਟਾਂ ਦੀ ਗਿਣਤੀ ਲਈ 14 ਟੇਬਲ ਅਤੇ ਪੋਸਟਲ ਬੈਲਟ ਅਤੇ ਇਲੈਕਟ੍ਰਾਨਿਕਲੀ ਟ੍ਰਾਂਸਮਿਟੇਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ) ਵੋਟਾਂ ਲਈ ਨਿਰਧਾਰਤ ਦੋ ਵਾਧੂ ਟੇਬਲ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਲਜ ਦੇ ਆਡੀਟੋਰੀਅਮ ਵਿੱਚ ਸਥਿਤ ਮੀਡੀਆ ਸੈਂਟਰ ਦਾ ਵੀ ਮੁਲਾਂਕਣ ਕੀਤਾ।

ਇਹ ਵੀ ਪੜ੍ਹੋ ਪੰਜਾਬ ਦੀ ਮਹਿਲਾ IAS ਅਧਿਕਾਰੀ ਤੇ ਉਸਦੇ ਪਤੀ ਸਹਿਤ ਗੰਨਮੈਂਨ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

ਜ਼ਿਲ੍ਹਾ ਪ੍ਰਸ਼ਾਸਨ ਨੇ ਕਾਊਂਟਿੰਗ ਸੈਂਟਰ ‘ਤੇ ਲੋੜੀਂਦੀ ਪੁਲਿਸ ਤਾਇਨਾਤੀ ਦੇ ਨਾਲ ਮਜ਼ਬੂਤ ਸੁਰੱਖਿਆ ਸਮੇਤ ਵਿਆਪਕ ਉਪਾਅ ਲਾਗੂ ਕੀਤੇ ਹਨ। ਦਸਣਾ ਬਣਦਾ ਹੈ ਕਿ ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੇਵਕਤੀ ਮੌਤ ਕਾਰਨ ਖਾਲੀ ਹੋਏ ਇਸ ਹਲਕੇ ਦੀ ਉਪ ਚੋਣ ਦੌਰਾਨ ਕੁੱਲ 14 ਉਮੀਦਵਾਰ ਮੈਦਾਨ ਵਿਚ ਸਨ ਪ੍ਰੰਤੂ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਐਮਪੀ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਵਿਚਕਾਰ ਹੀ ਬਣਿਆ ਜਾਪ ਰਿਹਾ। ਉਪ ਚੋਣ ਲਈ ਸਿਰਫ਼ 51਼33 ਫ਼ੀਸਦੀ ਹੋਈ ਵੋਟਿੰਗ ਕਾਰਨ ਵੀ ਉਮੀਦਵਾਰਾਂ ਦੇ ਦਿਲਾਂ ਦੀ ਧੜਕਣ ਵਧੀ ਹੋਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੇ ਦੋਸ਼ਾਂ ਹੇਠ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

0

ਜੰਮੂ ਵਿੱਚ ਤਾਇਨਾਤ ਫੌਜੀ ਗੁਰਪ੍ਰੀਤ ਸਿੰਘ ISI ਹੈਂਡਲਰ ਰਾਣਾ ਜਾਵੇਦ ਦੇ ਸਿੱਧੇ ਸੰਪਰਕ ਵਿੱਚ ਸੀ
Amrirtsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।

ਇਹ ਵੀ ਪੜ੍ਹੋ ਬੇਕਾਬੂ ਹੋ ਕੇ ਕਾਰ ਨਹਿਰ ‘ਚ ਡਿੱਗੀ, ਜੇਠ-ਭਰਜਾਈ ਦੀ ਹੋਈ ਮੌ+ਤ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਇਹ ਸ਼ੱਕ ਹੈ ਕਿ ਉਹ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਮੁੱਖ ਆਈ.ਐਸ.ਆਈ. ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਰਚੁਅਲ ਨੰਬਰਾਂ ਵਾਲੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਆਈਐਸਆਈ ਦੇ ਕਾਰਕੁੰਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜਾਸੂਸੀ-ਦਹਿਸ਼ਤਗਰਦੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਤਬਾਹ ਕਰਨ ਅਤੇ ਇਸ ਮਾਮਲੇ ਵਿੱਚ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਮਹਿਲਾ IAS ਅਧਿਕਾਰੀ ਤੇ ਉਸਦੇ ਪਤੀ ਸਹਿਤ ਗੰਨਮੈਂਨ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਇਹ ਖ਼ਦਸ਼ਾ ਹੈ ਕਿ ਉਸਨੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਪੈੱਨ ਡਰਾਈਵ ਅਤੇ ਡਿਸਕਾਂ ਰਾਹੀਂ ਫੌਜ ਦੀ ਖੁਫ਼ੀਆ ਜਾਣਕਾਰੀ ਜੁਟਾਈ ਅਤੇ ਪਾਕਿਸਤਾਨ ਆਈਐਸਆਈ ਨੂੰ ਲੀਕ ਕੀਤੀ।ਉਨ੍ਹਾਂ ਕਿਹਾ ਕਿ ਜਾਸੂਸੀ ਨੈੱਟਵਰਕ ਨੂੰ ਕਥਿਤ ਤੌਰ ’ਤੇ ਧਾਰੀਵਾਲ ਦੇ ਇੱਕ ਦੁਬਈ-ਅਧਾਰਤ ਨਸ਼ਾ ਤਸਕਰ, ਅਰਜਨ ਨੇ ਪੰਜ ਮਹੀਨੇ ਪਹਿਲਾਂ ਗੁਰਪ੍ਰੀਤ ਨੂੰ ਆਈਐਸਆਈ ਦੇ ਕਾਰਕੁਨਾਂ ਨਾਲ ਰੂਬਰੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਕਿ ਉਸ ਸਮੇਂ ਤੋਂ, ਗੁਰਪ੍ਰੀਤ ਪਹਿਲਾਂ ਤੋਂ ਨਿਰਧਾਰਤ ਡਰਾਪ ਥਾਵਾਂ ਦੀ ਵਰਤੋਂ ਕਰਕੇ ਆਈਐਸਆਈ ਨੂੰ ਫੌਜ ਦਾ ਸੰਵੇਦਨਸ਼ੀਲ ਡੇਟਾ ਸਰਗਰਮੀ ਨਾਲ ਭੇਜਣ ਕਰਨ ਵਿੱਚ ਜੁਟਿਆ ਸੀ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਲੱਖਾਂ ਦੀ ਚੋਰੀ ਦਾ ਮਾਮਲਾ 48 ਘੰਟਿਆਂ ‘ਚ ਸੁਲਝਾਇਆ, ਬਰਾਮਦ ਕੀਤੇ ਗਹਿਣੇ

ਐਸਐਸਪੀ ਨੇ ਕਿਹਾ ਕਿ ਇਸ ਜਾਸੂਸੀ ਗਤੀਵਿਧੀ ਨੂੰ ਅੰਜਾਮ ਦੇਣ ਬਦਲੇ, ਦੋਸ਼ੀ ਗੁਰਪ੍ਰੀਤ ਨੂੰ ਬੜੇ ਗੁੰਝਲਦਾਰ ਨੈੱਟਵਰਕ ਰਾਹੀਂ ਇਵਜ਼ਾਨਾ ਮਿਲ ਰਿਹਾ ਸੀ ,ਜਿਸ ਵਿੱਚ ਦੋਸਤਾਂ, ਰਿਸ਼ਤੇਦਾਰਾਂ ਅਤੇ ਵਿਦੇਸ਼ੀ ਸਹਿਯੋਗੀਆਂ ਦੇ ਬੈਂਕ ਖਾਤਿਆਂ ਨੂੰ ਵਰਤਿਆ ਜਾਂਦਾ ਸੀ ਤਾਂ ਜੋ ਇਸ ਗਤੀਵਿਧੀ ਦਾ ਕਿਸੇ ਨੂੰ ਨਾ ਪਤਾ ਲੱਗੇ। ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਪ੍ਰੀਤ ਅਤੇ ਉਸਦੇ ਸਾਥੀ ਸਾਹਿਲ ਮਸੀਹ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੋਰ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੀ ਤਾਕ ਵਿੱਚ ਸਨ।ਉਨ੍ਹਾਂ ਕਿਹਾ ਕਿ ਵਿਆਪਕ ਗਠਜੋੜ ਦਾ ਪਰਦਾਫਾਸ਼ ਕਰਨ ਅਤੇ ਹੋਰ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਲੋਪੋਕੇ ਵਿਖੇ 21.06.2025 ਨੂੰ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 5, ਅਤੇ 9 ਅਤੇ ਬੀਐਨਐਸ ਦੀ ਧਾਰਾ 3(5) ਦੇ ਤਹਿਤ ਐਫਆਈਆਰ ਨੰਬਰ 140 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਮਾਨ ਨੇ ਖੇਤਾਂ ‘ਚ ਬੈਠੇ ਕਿਸਾਨਾਂ ਨਾਲ ਕੀਤੀ ਗੱਲਬਾਤ

ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਆਪਣੇ ਅੱਗੇ ਦੌਰੇ ਦੌਰਾਨ ਰਾਸਤੇ ‘ਚ ਮੋਰਿੰਡੇ ਵਿਖੇ ਕਿਸਾਨ ਭਰਾਵਾਂ ਨਾਲ ਮੁਲਾਕਾਤ ਕੀਤੀ। ਜਦ ਮੁੱਖ ਮੰਤਰੀ ਅੱਗੇ ਜਾ ਰਹੇ ਸਨ ਤਾਂ ਅਚਾਨਕ ਸੜਕ ਦੇ ਕੰਢੇ ਉਨ੍ਹਾਂ ਦਾ ਕਾਫ਼ਲਾ ਰੁਕ ਜਾਂਦਾ ਹੈ, ਜਿੱਥੇ ਕਿਸਾਨ ਝੋਨੇ ਦੀ ਲਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਇਸ ਦੌਰਾਨ ਮੁੱਖ ਮੰਤਰੀ ਸ: ਮਾਨ ਨੇ ਕਿਸਾਨਾਂ ਨਾਲ ਝੋਨੇ ਦੀ ਲਵਾਈ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ।ਕਿਸਾਨਾਂ ਨੇ ਦੱਸਿਆ ਕਿ ਬਿਜਲੀ ਤੇ ਪਾਣੀ ਦੀ ਕੋਈ ਕਮੀ ਨਹੀਂ ਹੈ। ਸਰਕਾਰ ਵੱਲੋਂ ਕਿਸਾਨ ਪੱਖੀ ਲਏ ਜਾ ਰਹੇ ਫ਼ੈਸਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ।ਸ: ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਦੇਖ ਕੇ ਉਨ੍ਹਾਂ ਨੂੰ ਤਸੱਲੀ ਮਿਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੇਕਾਬੂ ਹੋ ਕੇ ਕਾਰ ਨਹਿਰ ‘ਚ ਡਿੱਗੀ, ਜੇਠ-ਭਰਜਾਈ ਦੀ ਹੋਈ ਮੌ+ਤ

0

Doraha News: ਬੀਤੀ ਸ਼ਾਮ ਦੋਰਾਹਾ ਨਜ਼ਦੀਕ ਪਿੰਡ ਦੁਬਰਜ਼ੀ ਕੋਲ ਇੱਕ ਕਾਰ ਦੇ ਨਹਿਰ ‘ਚ ਡਿੱਗਣ ਕਾਰਨ ਜੇਠ-ਭਰਜਾਈ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਲੁਧਿਆਣਾ ਦੇ ਜਨਤਾ ਨਗਰ ਦੇ ਰਹਿਣ ਵਾਲੇ ਸਨ, ਜੋਕਿ ਇੱਥੇ ਨਜ਼ਦੀਕ ਹੀ ਗੁਰਦੂਆਰਾ ਸ਼੍ਰੀ ਹੋਤੀ ਮਰਦਾਨ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਇਸ ਘਟਨਾ ਵਿਚ ਇੰਨ੍ਹਾਂ ਨਾਲ ਸਵਾਰ ਦੋ ਜਵਾਨ ਲੜਕੀਆਂ ਨੂੰ ਰਾਹਗੀਰਾਂ ਨੇ ਬਚਾਅ ਲਿਆ।

ਇਹ ਵੀ ਪੜ੍ਹੋ ਪੰਜਾਬ ਦੀ ਮਹਿਲਾ IAS ਅਧਿਕਾਰੀ ਤੇ ਉਸਦੇ ਪਤੀ ਸਹਿਤ ਗੰਨਮੈਂਨ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

ਘਟਨਾ ਦਾ ਪਤਾ ਲੱਗਦੇ ਹੀ ਆਸਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਕਾਰ ਨੂੰ ਨਹਿਰ ਵਿਚੋਂ ਕੱਢਿਆ ਪ੍ਰੰਤੂ ਇਸ ਦੌਰਾਨ ਦੋ ਜਣਿਆਂ ਦੀ ਮੌਤ ਹੋ ਚੁੱਕੀ ਸੀ। ਦੋਰਾਹਾ ਪੁਲਿਸ ਥਾਣੇ ਦੇ ਏਐਸਆਈ ਸਤਪਾਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਮ੍ਰਿਤਕ ਰੁਪਿੰਦਰ ਸਿੰਘ ਆਪਣੀ ਭਰਜਾਈ ਪਲਵਿੰਦਰ ਕੌਰ ਤੇ ਦੋ ਭਤੀਜੀਆਂ ਦੇ ਨਾਲ ਗੁਰੂਘਰ ਮੱਥਾ ਟੇਕਣ ਆਇਆ ਸੀ ਕਿ ਵਾਪਸੀ ਸਮੇਂ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਪਈ।’’ ਉਨ੍ਹਾਂ ਅੱਗੇ ਦਸਿਆ ਕਿ ਦੋਨੋਂ ਲਾਸ਼ਾਂ ਨੂੰ ਨਹਿਰ ਵਿਚੋਂ ਕੱਢ ਲਿਆ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1911878