Saturday, May 2, 2026
Home Blog Page 65

ਸਾਰੇ ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਆਪਣੇ ਸਿਹਤ ਕਾਰਡ ਲਾਜਮੀ ਬਣਵਾਉਣ-ਡਾ. ਬਲਬੀਰ ਸਿੰਘ

0

👉ਸਿਹਤ ਮੰਤਰੀ ਵੱਲੋਂ ਸਾਰੇ ਸਰਕਾਰੀ ਮੁਲਾਜਮਾਂ ਨੂੰ ਆਪਣੇ ਸਿਹਤ ਕਾਰਡ ਖੁਦ ਬਣਵਾ ਬਾਕੀਆਂ ਲਈ ਰੋਲ ਮਾਡਲ ਬਣਨ ਉਤੇ ਜ਼ੋਰ
Patiala News:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਸਿਹਤ ਕਾਰਡ ਤੁਰੰਤ ਬਣਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਇਹ ਕਾਰਡ ਖੁਦ ਵੀ ਬਣਵਾਉਣ ਉਤੇ ਜ਼ੋਰ ਦਿੱਤਾ ਹੈ।ਸਿਹਤ ਮੰਤਰੀ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਦਮਨਜੀਤ ਸਿੰਘ ਮਾਨ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸਰਕਾਰੀ ਮੁਲਾਜਮਾਂ ਨੂੰ ਆਪਣੇ ਸਿਹਤ ਕਾਰਡ ਬਣਵਾ ਕੇ ਆਮ ਲੋਕਾਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ  Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੱਕ ਲੱਖ ਬੱਚਾ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦਾ ਹੈ, ਜਿਸ ਲਈ ਅਧਿਆਪਕ ਆਪਣੇ ਕਾਰਡ ਵੀ ਬਣਵਾਉਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਵੀ ਕਾਰਡ ਬਣਾਉਣ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ।ਡਾ. ਬਲਬੀਰ ਸਿੰਘ ਨੇ ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਤੇ ਖਾਸ ਕਰਕੇ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਵੀ ਜਾਣੂ ਕਰਵਾਉਣ ਤਾਂ ਕਿ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਐਸ.ਸੀ. ਤੇ ਐਸ.ਟੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਉਨ੍ਹਾਂ ਦੇ ਖਾਤੇ ਵਿੱਚ ਪਾਏ ਜਾਣਗੇ, ਜਿਸ ਦੀ ਰਜਿਸਟ੍ਰੇਸ਼ਨ ਬਹੁਤ ਜਲਦ ਸ਼ੁਰੂ ਹੋ ਰਹੀ ਹੈ।ਸਿਹਤ ਮੰਤਰੀ ਨੇ ਬੈਠਕ ਦੌਰਾਨ ਪਟਿਆਲਾ ਦਿਹਾਤੀ ਹਲਕੇ ਵਿੱਚ ਸਕੂਲਾਂ ਦੀ ਚਾਰਦਿਵਾਰੀ, ਪੀਣ ਵਾਲੇ ਸਾਫ਼ ਪਾਣੀ, ਮਿਡ ਡੇ ਮੀਲ ਬਣਾਉਣ ਵਾਲੀ ਥਾਂ ਉਤੇ ਸ਼ੈਡ ਸਮੇਤ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਤੇ ਸਾਫ਼ ਕਰਨ ਦੀ ਯੋਜਨਾ ਬਣਾਈ ਜਾਵੇ, ਕਿਉਂਕਿ ਛੱਪੜਾਂ ਦਾ ਗੰਦਾ ਪਾਣੀ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ।ਡਾ. ਬਲਬੀਰ ਸਿੰਘ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਅਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਵੱਡੀ ਨਦੀ ਨੂੰ ਡਕਾਲਾ ਤੱਕ ਸਾਫ਼ ਤੇ ਡੂੰਘਾ ਕਰਕੇ ਪਾਣੀ ਤੇਜੀ ਨਾਲ ਲੰਘਣ ਲਈ ਇਸਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇ ਤਾਂ ਕਿ ਪਟਿਆਲਾ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਾ ਬਣੇ।ਸਿਹਤ ਮੰਤਰੀ ਨੇ ਬੈਠਕ ਦੌਰਾਨ ਪਿੰਡ ਕਲਿਨਿਕ, ਖੇਤਾਂ ਲਈ ਨਹਿਰੀ ਪਾਣੀ, ਮਾਡਲ ਖੇਡ ਦੇ ਮੈਦਾਨ ਅਤੇ ਲਿੰਕ ਸੜਕਾਂ ਸਮੇਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ‌‌ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ:ਚੇਅਰਮੈਨ ਐਸ.ਸੀ.ਕਮਿਸ਼ਨ ਜਸਵੀਰ ਸਿੰਘ ਗੜ੍ਹੀ

0

👉ਚੇਅਰਮੈਨ ਨੇ ਵਿਸ਼ਾਲ ਚੇਤਨਾ ਸਮਾਗਮ ਦੀ ਕੀਤੀ ਪ੍ਰਧਾਨਗੀ
Bathinda News:ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਘੁੱਦਾ ਵਿਖੇ ਕਰਵਾਏ ਗਏ ਵਿਸ਼ਾਲ ਚੇਤਨਾ ਸਮਾਗਮ ਦੀ ਪ੍ਰਧਾਨਗੀ ਕੀਤੀ।ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਪਿਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣਾ ਹੈ। ਡਾਕਟਰ ਭੀਮ ਰਾਓ ਅੰਬੇਡਕਰ ਜੀ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਅੱਜ ਅਨੁਸੂਚਿਤ ਜਾਤੀਆਂ ਲਈ ਸਮਾਨ ਮੌਕਿਆਂ ਤੇ ਕੰਮ ਹੋ ਰਿਹਾ ਹੈ ਤਾਂ ਉਹ ਕੇਵਲ ਬਾਬਾ ਅੰਬੇਡਕਰ ਜੀ ਦੀ ਦੇਣ ਹੈ।

ਇਹ ਵੀ ਪੜ੍ਹੋ  Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇ ਰਹੀ ਹੈ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !

ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਲਗਾਤਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਜਗ੍ਹਾ ਤੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਵਰਗਾਂ ਦੇ ਲੋਕਾਂ ਨਾਲ ਧੱਕੇਸਾਹੀ ਦੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਸਬੰਧਤ ਸਥਾਨ ‘ਤੇ ਪਹੁੰਚ ਕੇ ਮਸਲਾ ਹੱਲ ਕਰਵਾਉਂਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਸ੍ਰੀ ਗੁਰਤੇਜ ਸਿੰਘ ਜੋਧਪੁਰੀ, ਪੰਜਾਬ ਸ਼ਡਿਊਲ ਕਾਸਟ ਲੈਂਡ ਤੇ ਫਾਇਨੈਂਸ ਕਾਰਪੋਰੇਸ਼ਨ ਦੇ ਵਾਇਸ ਪ੍ਰਧਾਨ ਸ਼੍ਰੀ ਗੁਰਜੰਟ ਸਿੰਘ ਸਿਵੀਆਂ, ਹਲਕਾ ਵਿਧਾਇਕ ਸ਼੍ਰੀ ਅਮਿਤ ਰਤਨ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਬਰਿੰਦਰ ਅਤੇ ਹੋਰ ਅਹੁਦੇਦਾਰਾਂ, ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

0

Hoshairpur News:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !

ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ, ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਵਰਗੀਆਂ ਚਿੰਤਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ  ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ,ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

ਇਸ ਮੌਕੇ ਜੇਲ੍ਹ ਮੰਤਰੀ ਨੂੰ ਚੱਲ ਰਹੇ ਅਤੇ ਭਵਿੱਖ ‘ਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ।ਆਪਣੇ ਸੰਬੋਧਨ ਵਿੱਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫੂਡ ਸੁਰੱਖਿਆ ਟੀਮ ਵੱਲੋਂ ਤ੍ਰਿਪੜੀ ਵਿੱਚ ਡੇਅਰੀ ਦੀ ਅਚਨਚੇਤ ਚੈਕਿੰਗ ; ਪੰਜ ਸੈਂਪਲ ਭਰੇ

0

👉ਟੀਮ ਨੇ ਨਿਰੀਖਣ ਦੌਰਾਨ ਪਨੀਰ, ਘਿਓ ਤੇ ਮਿਠਾਈਆਂ ਵੀ ਜ਼ਬਤ ਕੀਤੀਆਂ
Patiala News: ਖੁਰਾਕ ਸੁਰੱਖਿਆ ਵਿਭਾਗ ਨੇ ਪਟਿਆਲਾ ਦੇ ਤ੍ਰਿਪੜੀ ਖੇਤਰ ਵਿੱਚ ਇੱਕ ਡੇਅਰੀ ਯੂਨਿਟ ‘ਤੇ ਛਾਪਾ ਮਾਰਿਆ ਤੇ ਜਾਂਚ ਲਈ ਪੰਜ ਨਮੂਨੇ ਸੈਂਪਲ ਭਰੇ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਇਕੱਠੇ ਕੀਤੇ ਗਏ ਨਮੂਨਿਆਂ ਵਿੱਚ ਘਿਓ, ਪਨੀਰ, ਦਹੀਂ, ਖੋਆ ਬਰਫ਼ੀ ਅਤੇ ਮਿਲਕ ਕੇਕ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦਾ ਮੁਲਾਂਕਣ ਕਰਨ ਲਈ ਵਿਸਤ੍ਰਿਤ ਵਿਸ਼ਲੇਸ਼ਣ ਲਈ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ Model Town ‘ਚ ਵੱਡੀ ਵਾਰਦਾਤ; ਲੁਟੇਰਿਆਂ ਨੇ ਘਰ ‘ਚ ਵੜ੍ਹ ਕੇ ਬਜ਼ੁਰਗ ਜੋੜੇ ਨੂੰ ਕੁੱਟਿਆ ਤੇ ਲੁੱਟਿਆ

ਉਨ੍ਹਾਂ ਅੱਗੇ ਦੱਸਿਆ ਕਿ ਇਹ ਜਾਂਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਕਮਿਸ਼ਨਰ ਕਵਲਪ੍ਰੀਤ ਬਰਾੜ ਦੀ ਅਗਵਾਈ ਹੇਠ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੀਆਂ ਲਗਾਤਾਰ ਜਾਂਚ ਮੁਹਿੰਮਾਂ ਦੇ ਹਿੱਸੇ ਵਜੋਂ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਖਾਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਫੂਡ ਸੇਫਟੀ ਟੀਮ ਨੇ ਡੇਅਰੀ ਯੂਨਿਟ ‘ਤੇ ਨਿਰੀਖਣ ਕੀਤਾ ਅਤੇ ਬਾਕੀ ਸਟਾਕ ਵੀ ਜ਼ਬਤ ਕਰ ਲਿਆ ਗਿਆ ਹੈ। ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਲਗਭਗ 50 ਕਿਲੋ ਪਨੀਰ, 25 ਕਿਲੋ ਘਿਓ, ਅਤੇ 23 ਕਿਲੋ ਦੁੱਧ ਦਾ ਕੇਕ ਅਤੇ ਖੋਆ ਬਰਫ਼ੀ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ,ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਲੈਬ ਦੀਆਂ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਡਾ. ਗੁਰਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਫੂਡ ਸੇਫਟੀ ਵਿਭਾਗ ਵੱਲੋਂ 9 ਅਪ੍ਰੈਲ, 2026 ਨੂੰ “ਈਟ ਰਾਈਟ ਮੇਲਾ” ਕਰਵਾਇਆ ਜਾਵੇਗਾ। ਇਸ ਸਮਾਗਮ ਦਾ ਉਦੇਸ਼ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨਾ ਅਤੇ ਖਪਤਕਾਰਾਂ ਅਤੇ ਭੋਜਨ ਵਿਕਰੇਤਾਵਾਂ ਵਿੱਚ ਭੋਜਨ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਇਸ ਵੱਡੀ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਇੱਕ ਸਿਹਤਮੰਦ ਸਮਾਜ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Model Town ‘ਚ ਵੱਡੀ ਵਾਰਦਾਤ; ਲੁਟੇਰਿਆਂ ਨੇ ਘਰ ‘ਚ ਵੜ੍ਹ ਕੇ ਬਜ਼ੁਰਗ ਜੋੜੇ ਨੂੰ ਕੁੱਟਿਆ ਤੇ ਲੁੱਟਿਆ

0

Patiala News: ਪਟਿਆਲਾ ਦੇ ਪਾਸ਼ ਇਲਾਕੇ ਮਾਡਲ ਟਾਊਨ ‘ਚ ਬੀਤੀ ਦੇਰ ਰਾਤ ਇੱਕ ਵੱਡੀ ਵਾਰਦਾਤ ਹੋਈ ਹੈ। ਤਿੰਨ ਲੁਟੇਰਿਆਂ ਨੇ ਇੱਕ ਘਰ ਵਿਚ ਵੜ੍ਹ ਕੇ ਬਜ਼ੁਰਗ ਜੋੜੇ ਨੂੰ ਬੇਰਹਿਮੀ ਨਾਲ ਕੁੱਟਿਆ ਤੇ ਜਾਂਦੇ ਹੋਏ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਸਮੇਤ ਹੋਰ ਕੀਮਤੀ ਸਮਾਨ ਲੁੱਟ ਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੀ ਪੁਲਿਸ ਟੀਮ ਘਰ ‘ਚ ਪੁੱਜੀ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਧਰ, ਲੁਟੇਰਿਆਂ ਦੇ ਹਮਲੇ ਕਾਰਨ ਘਰ ਵਿਚ ਮੌਜੂਦ ਬਜ਼ੁਰਗ ਜੋੜਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਵੱਡਾ ਝਟਕਾ; ਵੱਡੇ ਆਗੂ ਨੇ ਕਿਹਾ ਅਲਵਿਦਾ,ਸਾਬਕਾ ਜਥੇਦਾਰ ‘ਤੇ ਲਗਾਏ ਇਹ ਆਰੋਪ…

ਪੁਲਿਸ ਅਧਿਕਾਰੀਆਂ ਨੇ ਮੀਡੀਆ ਨੁੰ ਦਸਿਆ ਕਿ ਮੁਢਲੀ ਜਾਣਕਾਰੀ ਮੁਤਾਬਕ ਰਾਤ ਡੇਢ-ਦੋ ਵਜੇਂ ਤਿੰਨ ਅਣਪਛਾਤੇ ਲੁਟੇਰੇ ਘਰ ਵਿੱਚ ਦਾਖਲ ਹੋਏ ਅਤੇ ਇੱਥੇ ਮੌਜੂਦ ਬਜ਼ੁਰਗ ਜੋੜੇ ਨੂੰ ਪਹਿਲਾਂ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਕਾਰਨ ਘਰ ਦੇ ਮਾਲਕ ਸੁਖਦਰਸ਼ਨ ਕੁਮਾਰ (65 ਸਾਲ) ਦੇ ਸਿਰ ਵਿਚ ਸੱਟ ਲੱਗੀ। ਉਨ੍ਹਾਂ ਦੇ ਰਿਸ਼ਤੇਦਾਰ ਨੇ ਮੀਡੀਆ ਨੂੰ ਦਸਿਆ ਕਿ ਲੁਟੇਰੇ ਜਾਂਦੇ ਹੋਏ ਘਰ ਵਿੱਚ ਪਈ ਕਰੀਬ 3 ਲੱਖ ਦੀ ਨਗਦੀ ਅਤੇ ਗਹਿਣੇ ਸਮੇਤ ਹੋਰ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਿੰਡ ਪਿੱਥੋ ਵਿਖੇ ਸ਼ਹੀਦਾਂ ਦੀ ਯਾਦ ’ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

Bathinda News: ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਕਮੇਟੀ ਪਿੰਡ ਪਿੱਥੋ ਵੰਲੋਂ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ’ਚ ਸ਼ਹੀਦਾਂ ਦੀ ਯਾਦ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਸੁਰੂ ਵਿੱਚ ਮਸਤਾਨ ਥੀਏਟਰ ਗਰੁੱਪ ਰਾਮਪੁਰਾ ਫੁਲ ਵੱਲੋਂ ਸਵੈ ਇੱਛਾ ਨਾਲ ਨਸ਼ਿਆਂ ਤੋਂ ਛੁਟਕਾਰਾ ਲੈਣ ਦਾ ਸੁਨੇਹਾ ਦਿੰਦਾ ਇੱਕ ਨੁੱਕੜ ਨਾਟਕ ‘ਇੱਕ ਸੀ ਰੰਗ ਸਫੈਦ’ ਪੇਸ਼ ਕੀਤਾ ਗਿਆ। ਇਸ ਉਪਰੰਤ ਪ੍ਰੋ: ਸੋਮਪਾਲ ਵੱਲੋਂ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਤੇ ਆਧਾਰਤ ਇੱਕ ਪਾਤਰੀ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੇਸ਼ ਕਰਕੇ ਮਾਂ ਬੋਲੀ ਲਈ ਦਰਸ਼ਕਾਂ ਨੂੰ ਸੁਚੇਤ ਕੀਤਾ। ਉਹਨਾਂ ਸੁਆਲ ਕੀਤਾ ਕਿ ਜਦੋਂ ਦੁਨੀਆਂ ਦੀ ਕੋਈ ਵੀ ਭਾਸ਼ਾ ਪੰਜਾਬੀ ਤੋਂ ਸ਼ਬਦ ਗ੍ਰਹਿਣ ਨਹੀਂ ਕਰਦੀ ਤਾਂ ਫੇਰ ਅਸੀਂ ਹੋਰ ਭਾਸ਼ਾਵਾਂ ਤੋਂ ਸ਼ਬਦ ਕਿਉਂ ਹਾਸਲ ਕਰਦੇ ਹਾਂ? ਇਸਤੋਂ ਬਾਅਦ ਨਾਟਕ ਮੰਡਲੀ ਮੁੱਲਾਂਪੁਰ ਦੀ ਟੀਮ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਾ ਨਾਟਕ ‘ਪਰਿੰਦੇ ਭਟਕ ਗਏ’ ਪੇਸ਼ ਕੀਤਾ। ਜਿਸ ਰਾਹੀਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਨਾਮਬੰਦ ਹੋਣ ਦਾ ਸੁਝਾਅ ਬਾਖੂਬੀ ਦਿੱਤੀ। ਇਸ ਉਪਰੰਤ ਲੋਕ ਕਲਾ ਮੰਚ ਮੁੱਲਾਂਪੁਰ ਵੱਲੋਂ ਹੀ ਗਦਰੀ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਨਾਟਕ ‘ਧਰਤ ਵੰਗਾਰੇ ਤਖ਼ਤ ਨੂੰ’ ਪੇਸ ਕਰਦਿਆਂ ਦੇਸ਼ ਦੀ ਆਜ਼ਾਦੀ ਅਤੇ ਹੱਕਾਂ ਲਈ ਜੂਝਣ ਵਾਲੀ ਔਰਤ ਦੀ ਸ਼ਕਤੀ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ।
ਇਸ ਨਾਟਕ ਨੂੰ ਲੋਕਾਂ ਨੇ ਸਾਹ ਰੋਕ ਕੇ ਵੇਖਿਆ। ਇਸ ਦੌਰਾਨ ਭੀਮ ਤਰਕ ਨੇ ਯਾਦੂ ਦੇ ਟਰਿੱਕ ਵਿਖਾਏ ਅਤੇ ਫਾਜਿਲਕਾ ਤੋਂ ਆਏ ਦੋ ਨੌਜਵਾਨਾਂ ਨੇ ਅਲੋਪ ਹੋ ਰਹੀ ਭੰਡ ਕਲਾ ਰਾਹੀਂ ਦਰਸ਼ਕਾਂ ਨੂੰ ਹਸਾਇਆ ਅਤੇ ਸਮਾਜਕ ਕੁਰੀਤੀਆਂ ਅਤੇ ਲੋਕਾਂ ਤੋਂ ਮੂੰਹ ਫੇਰਦੀਆਂ ਸਰਕਾਰਾਂ ਤੇ ਚੋਟ ਕੀਤੀ।ਉਘੇ ਤਰਕਸ਼ੀਲ ਆਗੂ ਸ੍ਰੀ ਰਜਿੰਦਰ ਭਦੌੜ ਨੇ ਸੰਬੋਧਨ ਕਰਦਿਆਂ ਪ੍ਰੋਗਰਾਮ ਦੀ ਸਫ਼ਲਤਾ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਵੇਂ ਬਹੁਤ ਸਾਰੀਆਂ ਲਾਇਬ੍ਰੇਰੀਆਂ ਹਨ, ਪਰ ਅਜਿਹਾ ਸ਼ਾਨਦਾਰ ਕਾਰਜ ਪਿੰਡ ਜੀਦਾ ਅਤੇ ਪਿੰਡ ਪਿੱਥੋ ਦੀ ਲਾਇਬ੍ਰੇਰੀ ਕਮੇਟੀ ਵੱਲੋਂ ਹੀ ਕਰਵਾਇਆ ਗਿਆ ਹੈ। ਉਹਨਾਂ ਵਿਦਿਆਰਥੀਆਂ ਨੂੰ ਸਿਲੇਬਸ ਤੇ ਨਾਲ ਨਾਲ ਲਾਇਬ੍ਰੇਰੀ ਤੋਂ ਹੋਰ ਗਿਆਨ ਵਰਧਕ ਪੁਸਤਕਾਂ ਲੈ ਕੇ ਪੜ੍ਹਣ ਦੀ ਸਲਾਹ ਦਿੱਤੀ। ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰ: ਭਗਤ ਸਿੰਘ ਭਾਵੇਂ ਸਰੀਰਕ ਤੌਰ ਤੇ ਨਹੀਂ ਹਨ, ਪਰ ਉਹਨਾਂ ਦੀ ਸੋਚ ਜਿੰਦਾ ਹੈ। ਅੱਜ ਵੀ ਭਗਤ ਸਿੰਘ ਤੇ ਗੁਲਾਬ ਕੌਰ ਵਰਗੀਆਂ ਸਖ਼ਸੀਅਤਾਂ ਲੋਕਾਂ ਵਿੱਚ ਹਨ, ਪਰ ਚੇਤਨਤਾ ਦੀ ਲੋੜ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿੱਚ ਜੋ ਹੋਣਾ ਚਾਹੀਦਾ ਹੈ, ਉਹ ਨਾਟਕਾਂ ਵਿੱਚ ਵਿਖਾਇਆ ਗਿਆ ਹੈ।
ਅੱਜ ਇਨਕਲਾਬ ਦੀ ਲੋੜ ਹੈ ਤਾਂ ਜੋ ਕੁਰੀਤੀਆਂ ਰਹਿਤ ਸਮਾਜ ਸਿਰਜਿਆ ਜਾ ਸਕੇ। ਉਹਨਾਂ ਕਿਹਾ ਪਿੰਡ ਪਿੱਥੋ ਤੋਂ ਦਿੱਤਾ ਇਹ ਸੁਨੇਹਾ ਹਰ ਪਿੰਡ ਤੱਕ ਪਹੁੰਚਾਉਣਾ ਚਾਹੀਦਾ ਹੈ।
ਪੰਜਾਬ ਸਟੂਡੈਂਟਸ ਦੇ ਸਾਬਕਾ ਆਗੂ ਤੇ ਸਾਬਕਾ ਸਰਪੰਚ ਸ੍ਰ: ਦਰਸਨ ਸਿੰਘ ਨੇ ਕਿਤਾਬਾਂ ਦੇ ਮਹੱਤਵ ਅਤੇ ਲਾਇਬ੍ਰੇਰੀ ਦੀ ਜਰੂਰਤ ਵਿਸ਼ੇ ਤੇ ਵਿਚਾਰ ਪੇਸ਼ ਕੀਤੇ ਅਤੇ ਅਜਿਹੇ ਸਮਾਗਮਾਂ ਦੀ ਲਗਾਤਾਰਤਾ ਜਾਰੀ ਰੱਖਣ ਦਾ ਵਿਸਵਾਸ਼ ਦਿਵਾਇਆ। ਇਸ ਮੌਕੇ ਪਿੰਡ ਦੇ ਉੱਚਕੋਟੀ ਦੇ ਸਾਹਿਤਕਾਰ ਸ੍ਰ: ਗਰਬਚਨ ਸਿੰਘ ਭੁੱਲਰ ਸਮੇਤ ਕਵੀ ਦਰਸ਼ਨ ਅਣਜਾਣ ਅਤੇ ਬਹੁ ਵਿਧਾਵੀ ਲੇਖਕ ਬਲਵਿੰਦਰ ਸਿੰਘ ਭੁੱਲਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਕਾਲਾ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਲਾਇਬ੍ਰੇਰੀ ਕਮੇਟੀ ਵੱਲੋਂ ਸਰਵ ਸ੍ਰੀ ਬੇਅੰਤ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਗੁਰਬਖ਼ਸ ਸਿੰਘ ਪਟਵਾਰੀ, ਗੁਰਦੀਪ ਸਿੰਘ, ਸਾਧੂ ਸਿੰਘ, ਸੁਖਮੰਦਰ ਸਿੰਘ ਆਦਿ ਨੇ ਪ੍ਰਬੰਧਾਂ ਵੱਲ ਉਚੇਚਾ ਧਿਆਨ ਰੱਖਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ,ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

0

👉ਨਵੇਂ ਤਿਆਰ ਕੀਤੇ ਪਾਰਕ ਸਿਰਫ਼ ਮਨੋਰੰਜਨ ਨਹੀਂ, ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਵੱਡਾ ਕਦਮ : ਵਿਧਾਇਕ ਰੰਧਾਵਾ
SAS Nagar News: “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਇਸੇ ਤਹਿਤ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੇ ਸਹਿਯੋਗ ਨਾਲ ਵਾਰਡ ਨੰਬਰ 13 ਦੇ ਸਾਧੂ ਨਗਰ ਵਿੱਚ ₹50 ਲੱਖ ਅਤੇ ਆਦਰਸ਼ ਨਗਰ ਵਿੱਚ ₹30 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਪਾਰਕਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਉਪਨੇਜਾ, ਜੋ ਵਾਰਡ ਦੇ ਐਮ.ਸੀ. ਵੀ ਹਨ, ਸਮੇਤ ਸਥਾਨਕ ਵਾਰਡ ਵਾਸੀਆਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਰਹੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !  

ਉਦਘਾਟਨ ਸਮੇਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਹਰ ਵਾਅਦੇ ਨੂੰ ਜ਼ਮੀਨ ‘ਤੇ ਲਾਗੂ ਕਰਕੇ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਵਿੱਚ ਸੜਕਾਂ ਦੀ ਮੁਰੰਮਤ ਤੇ ਨਿਰਮਾਣ, ਗਲੀਆਂ-ਨਾਲੀਆਂ ਦੀ ਸੁਧਾਰ, ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ, ਐਲ ਈ ਡੀ ਸਟਰੀਟ ਲਾਈਟਾਂ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੀ ਅਪਗ੍ਰੇਡੇਸ਼ਨ ਅਤੇ ਖੇਡ ਮੈਦਾਨਾਂ ਦੀ ਤਿਆਰੀ ਵਰਗੇ ਕਈ ਵੱਡੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਅਮਲ ਵਿੱਚ ਲਿਆਂਦੇ ਜਾ ਰਹੇ ਹਨ।ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ।

ਇਹ ਵੀ ਪੜ੍ਹੋ  Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਟੈਸਟ ਦੀ ਸੁਵਿਧਾ ਮਿਲ ਰਹੀ ਹੈ, ਜਦਕਿ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਹੈਪੀਨੈੱਸ ਰਾਹੀਂ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਨਵੇਂ ਤਿਆਰ ਕੀਤੇ ਪਾਰਕਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪਾਰਕ ਸਿਰਫ਼ ਮਨੋਰੰਜਨ ਦੇ ਕੇਂਦਰ ਨਹੀਂ, ਸਗੋਂ ਲੋਕਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਸਾਧਨ ਹਨ। ਇਨ੍ਹਾਂ ਪਾਰਕਾਂ ਵਿੱਚ ਬੱਚਿਆਂ ਲਈ ਆਧੁਨਿਕ ਖੇਡ ਸਾਜੋ-ਸਾਮਾਨ, ਬੈਠਣ ਲਈ ਸੁਵਿਧਾਜਨਕ ਪ੍ਰਬੰਧ ਅਤੇ ਹਰੇ-ਭਰੇ ਵਾਤਾਵਰਣ ਦੀ ਸੁੰਦਰ ਵਿਵਸਥਾ ਕੀਤੀ ਗਈ ਹੈ।ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸੂਰਤ ਬਦਲ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਵੱਡਾ ਝਟਕਾ; ਵੱਡੇ ਆਗੂ ਨੇ ਕਿਹਾ ਅਲਵਿਦਾ,ਸਾਬਕਾ ਜਥੇਦਾਰ ‘ਤੇ ਲਗਾਏ ਇਹ ਆਰੋਪ…

0

Moga News: ਪੰਜਾਬ ਦੀ ਪੰਥਕ ਸਿਆਸਤ ਵਿਚ ਪੈਦਾ ਹੋਏ ਖਲਾਅ ਨੂੰ ਭਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖਰੇ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਗਠਨ ਕਰਨ ਵਾਲੇ ਵੱਡੇ ਆਗੂ ਨੇ ਅੱਜ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਰਹੂਮ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਸ ਸਬੰਧ ਵਿਚ ਆਪਣੇ ਸੋਸਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਦਲ ਦੇ ਪ੍ਰਧਾਨ ਤੇ ਇੱਕ ਹੋਰ ਵੱਡੇ ਆਗੂ ਉੱਪਰ ਗੰਭੀਰ ਦੋਸ਼ ਲਗਾਏ ਹਨ। ਮੱਖਣ ਬਰਾੜ ਨੇ ਦਾਅਵਾ ਕੀਤਾ ਹੈ ਕਿ, ‘‘ ਗਿਆਨੀ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ ਏਜੰਸੀਆਂ ਨਾਲ ਮਿਲਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ।”

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !

ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਾਮ ‘ਤੇ ਕੌਮ ਨੂੰ ਭਾਵੁਕ ਕਰਕੇ ਬੀਤੇ ਸਮੇਂ ਵਿੱਚ ਕੁਝ ਲੋਕਾਂ ਵੱਲੋਂ ਵੱਡੀ ਸਾਜਿਸ਼ ਰਚੀ ਗਈ, ਜਿਸਨੂੰ ਅੱਗੇ ਜਾ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਨਾਮ ਦਿੱਤਾ ਗਿਆ। ਜਿਵੇਂ ਜਿਵੇਂ ਸਮਾਂ ਬੀਤਦਾ ਗਿਆ ਮੈਨੂੰ ਉਹ ਗੱਲਾਂ ਦਾ ਪਤਾ ਲੱਗਾ, ਜੋ ਕਿ ਪੰਥ ਅਤੇ ਪੰਜਾਬ ਤੋਂ ਓਹਲੇ ਪਰਦੇ ਦੇ ਪਿੱਛੇ ਚੱਲ ਰਹੀਆਂ ਸਨ। ਮੱਖਣ ਬਰਾੜ ਨੇ ਆਪਣੀ ਪੋਸਟ ਵਿਚ ਇਹ ਵੀ ਖੁਲਾਸਾ ਕੀਤਾ ਕਿ, ‘‘ਇਸ ਸਾਜਿਸ਼ ਦਾ ਹਿੱਸਾ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਆਪ ਸਰਕਾਰ ਵੀ ਸੀ ਜਿੰਨ੍ਹਾਂ ਨੇ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਹਰ ਦਾਅ ਵਰਤਿਆ। ”

ਇਹ ਵੀ ਪੜ੍ਹੋ Bathinda Police ‘ਚ ਹਫ਼ਤਾਵਾਰੀ ਛੁੱਟੀ ਸ਼ੁਰੂ ; ਦੇਖੋ ਕਿਹੜਾ ‘SHO’ ਕਿਸ ਦਿਨ ਰਹੇਗਾ ਛੁੱਟੀ ‘ਤੇ !

ਉਨ੍ਹਾਂ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਉੱਪਰ ਦੋਸ਼ ਲਗਾਉਂਦਿਆਂ ਕਿਹਾ ਕਿ, ‘‘ਪੰਥਕ ਪਰਿਵਾਰ ਹੋਣ ਕਰਕੇ ਸਾਨੂੰ ਵੀ ਇਸ ਜਾਲ ‘ਚ ਫਸਾਇਆ ਗਿਆ ਤੇ ਉਹ ਉਸਦੇ ਨਾਲ ਇਸ ਦਲ ਵਿੱਚ ਚਲਾ ਗਿਆ । ਪਰ ਜਦ ਵੀ ਗੱਲ ਪੰਥ ਤੇ ਪੰਜਾਬ ਦੇ ਹਿੱਤ ਦੀ ਆਉਂਦੀ ਹੈ ਤਾਂ ਮਨਪ੍ਰੀਤ ਇਆਲੀ ਚੁੱਪ ਵੱਟ ਲੈਂਦਾ। ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਬਿਆਨਬਾਜ਼ੀ ਵੇਲੇ ਹੀ ਅੱਗੇ ਆਉਂਦਾ ਤੇ ਖੁੱਲਕੇ ਬੋਲਦਾ ਪਰ ਸਰਕਾਰਾਂ ਖਿਲਾਫ ਇੱਕ ਲਫ਼ਜ ਨਹੀਂ ਬੋਲਦਾ। ਇਸਦਾ ਵੱਡਾ ਕਾਰਨ ਇਆਲੀ ਦੇ ਵਪਾਰਕ ਹਿੱਤ-ਕਲੋਨੀਆਂ ਆਦਿ ਦੇ ਕੰਮ ਹੋ ਸਕਦੇ ਹਨ, ਇਆਲੀ ਦੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਨਾਲ ਇੱਕ ਗੱਲਬਾਤ ਹੈ।ਕਈ ਵਾਰ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਮੈਨੂੰ ਡਿਪਟੀ ਸੀ.ਐੱਮ ਬਣਨ ਦੀ ਪੇਸ਼ਕਸ਼ ਵੀ ਆਈ ਹੈ।”

ਇਹ ਵੀ ਪੜ੍ਹੋ ਖੁਸਬਾਜ਼ ਜਟਾਣਾ ਦੇ ਨਾਲ ਹੋਏ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ: ਰਾਜਾ ਵੜਿੰਗ

ਗਿਆਨੀ ਹਰਪ੍ਰੀਤ ਸਿੰਘ ਬਾਰੇ ਗੱਲ ਕਰਦਿਆਂ ਮਰਹੂਮ ਪੰਥਕ ਆਗੂ ਦੇ ਪੁੱਤਰ ਨੇ ਕਿਹਾ ਕਿ ਹੁਣ ਤਾਂ ਸੰਗਤ ਖੁਦ ਹੀ ਜਾਣ ਚੁੱਕੀ ਹੈ ਕਿ ਕਿਵੇਂ ਉਸਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਕੇ ਪੰਥ ਦੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਕੇਂਦਰੀ ਏਜੰਸੀਆਂ ਦੇ ਆਖੇ ਖਤਮ ਕਰਨ ਦਾ ਹਰ ਹੀਲਾ ਵਰਤਿਆ । ਗਿਆਨੀ ਹਰਪ੍ਰੀਤ ਸਿੰਘ ਓਹੀ ਕਰਦਾ ਤੇ ਬੋਲਦਾ ਹੈ ਜੋ ਉਸਨੂੰ ਦਿੱਲੀ ਤੋਂ ਇਸ਼ਾਰਾ ਹੁੰਦਾ ਹੈ । ਮੈਂ ਪਾਰਟੀ ਵਿੱਚ ਰਹਿੰਦੇ ਕਾਫੀ ਸਮੇਂ ਤੋਂ ਇਹ ਸਭ ਕੁਝ ਹੁੰਦਾ ਦੇਖ ਰਿਹਾ ਹਾਂ ਪਰ ਹੁਣ ਮੇਰੀ ਜਮੀਰ ਇਜਾਜਤ ਨਹੀਂ ਦਿੰਦੀ ਕਿ ਮੈਂ ਪੰਥ ਤੋਂ ਇਹ ਸਭ ਛੁਪਾ ਕੇ ਰੱਖਾਂ।ਮੈਨੂੰ ਅਫਸੋਸ ਹੈ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਇਸਦਾ ਹਿੱਸਾ ਬਣਿਆ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਕਈ ਹੋਰ ਵੱਡੇ ਆਗੂ ਵੀ ਪੁਨਰ ਸੁਰਜੀਤੀ ਦਲ ਤੋਂ ਕਿਨਾਰਾ ਕਰ ਚੁੱਕੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ; ਨੋਟੀਫਿਕੇਸ਼ਨ ਜਾਰੀ, ਜਾਣੋਂ ਪੈਨਸ਼ਨ ਹਾਸਲ ਕਰਨ ਲਈ ਕੀ ਰੱਖੀਆਂ ਹਨ ਯੋਗਤਾਵਾਂ !

0

👉ਇੱਕ ਪ੍ਰਵਾਰ ਦੀਆਂ ਕਿੰਨੀਆਂ ਔਰਤਾਂ ਨੂੰ ਮਿਲੇਗੀ ਪੈਨਸ਼ਨ ?
Punjab News: Chief Minister’s Mother-Daughter Respect Scheme; ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਬਜ਼ਟ ਸੈਸ਼ਨ ਵਿਚ ਲਿਆਂਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੁੰ ਹੁਣ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਬੀਤੇ ਕੱਲ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸਦੇ ਵਿਚ ਇਸ ਯੋਜਨਾ ਦੇ ਬਾਰੇ ਸਾਰੇ ਖੁਲਾਸੇ ਕੀਤੇ ਗਏ ਹਨ। ਸਰਕਾਰ ਦੀ ਇਸ ਯੋਜਨਾ ਦੇ ਤਹਿਤ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਜੋ ਲਾਭ ਪ੍ਰਾਪਤ ਕਰ ਸਕਦੀਆਂ ਹਨ। ਭਾਵ ਜੇਕਰ ਇਕ ਪ੍ਰਵਾਰ ਵਿਚ 18 ਸਾਲ ਤੋਂ ਉੱਪਰ ਉਮਰ ਦੀਆਂ 3-4 ਔਰਤਾਂ ਵੀ ਹੋਣ ਤਾਂ ਵੀ ਉਨ੍ਹਾਂ ਨੂੰ ਇਹ ਪੈਨਸ਼ਨ ਮਿਲੇਗੀ।

ਇਹ ਵੀ ਪੜ੍ਹੋ ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ?: ‘ਆਪ’

ਇਸਤੋਂ ਇਲਾਵਾ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ(ਬੁਢਾਪਾ, ਵਿਧਵਾ, ਅੰਗਹੀਣ ਆਦਿ) ਦਾ ਲਾਭ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਇਸ ਯੋਜਨਾ ਦੇ ਤਹਿਤ ਪੂਰੇ ਵਿੱਤੀ ਲਾਭ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੀਆਂ। ਹਾਲਾਂਕਿ ਪੰਜਾਬ ਸਰਕਾਰ ਜਾਂ ਕੇਂਦਰ ਸਰਕਾਰ ਜਾਂ ਦੇਸ਼ ਦੇ ਕਿਸੇ ਹੋਰ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰ ਦਾ ਇੱਕ ਨਿਯਮਤ (ਸਥਾਈ) ਜਾਂ ਸੇਵਾਮੁਕਤ ਕਰਮਚਾਰੀ; ਇੱਕ ਨਿਯਮਤ ਜਾਂ ਸੇਵਾਮੁਕਤ ਕਰਮਚਾਰੀ ਜੋ ਕਿਸੇ ਵੀ ਜਨਤਕ ਖੇਤਰ ਦੇ ਅਦਾਰੇ,ਵਿਧਾਨਕ ਬੋਰਡ, ਕਾਰਪੋਰੇਸ਼ਨ, ਕਮਿਸ਼ਨ, ਕਮੇਟੀ, ਡਾਇਰੈਕਟੋਰੇਟ, ਸਹਿਕਾਰੀ ਸੰਸਥਾ, ਜਾਂ ਟ੍ਰਿਬਿਊਨਲ ਤੋਂ ਪੈਨਸ਼ਨ ਪ੍ਰਾਪਤ ਕਰਨ ਦੇ ਯੋਗ ਹੈ ਅਤੇ ਇੱਕ ਸੇਵਾ ਨਿਭਾ ਰਿਹਾ ਜਾਂ ਸਾਬਕਾ ਮੰਤਰੀ, ਸੰਸਦ ਮੈਂਬਰ (ਐਮਪੀ), ਜਾਂ ਵਿਧਾਨ ਸਭਾ ਦਾ ਮੈਂਬਰ(ਐਮਐਲਏ); ਇੱਕ ਸੇਵਾ ਨਿਭਾ ਰਹੇ ਮੰਤਰੀ, ਸੰਸਦ ਮੈਂਬਰ (ਐਮਪੀ), ਜਾਂ ਵਿਧਾਨ ਸਭਾ ਦੇ ਮੈਂਬਰ (ਐਮਐਲਏ) ਦਾ ਜੀਵਨ ਸਾਥੀ ਇਸ ਪੈਨਸ਼ਨ ਨੂੰ ਲੈਣ ਦਾ ਹੱਕਦਾਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਇਹ ਪੈਨਸ਼ਨ ਪ੍ਰਾਪਤ ਕਰਨ ਲਈ ਪੰਜਾਬ ਦੀ ਰਿਹਾਇਸ਼ ਨੂੰ ਦਰਸਾਉਂਦਾ ਆਧਾਰ ਕਾਰਡ,ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਕੀਤਾ ਗਿਆ ਪੰਜਾਬ ਰਾਜ ਦਾ ਵੋਟਰ ਆਈਡੀ ਕਾਰਡ, ਬੈਂਕ ਖਾਤਾ ਪਾਸਬੁੱਕ ਅਤੇ ਜਾਤੀ ਸਰਟੀਫਿਕੇਟ, ਜਿੱਥੇ ਵੀ ਲਾਗੂ ਹੋਵੇ, ਰਜਿਸਟਰੇਸ਼ਨ ਸਮੇਂ ਦੇਣਾ ਲਾਜ਼ਮੀ ਹੋਵੇਗਾ। ਇਹ ਪੈਨਸ਼ਨ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਆਂਗਣਵਾੜੀ ਕੇਂਦਰ ਅਤੇ ਸੇਵਾ ਕੇਂਦਰਾਂ ਵਿਚ ਹੋਵੇਗੀ। ਉੱਚ ਪੱਧਰੀ ਕਮੇਟੀ ਹੋਰ ਰਜਿਸਟ੍ਰੇਸ਼ਨ ਕੇਂਦਰ ਵੀ ਨਿਰਧਾਰਤ ਕਰ ਸਕਦੀ ਹੈ ਜਾਂ ਮੌਜੂਦਾ ਕੇਂਦਰਾਂ ਨੂੰ ਸੋਧ ਸਕਦੀ ਹੈ। ਯੋਜਨਾ ਲਈ ਰਜਿਸਟ੍ਰੇਸ਼ਨ ਸਾਰੇ ਨਿਰਧਾਰਤ ਕੇਂਦਰਾਂ ‘ਤੇ ਮੁਫ਼ਤ ਹੋਵੇਗੀ ਅਤੇ ਕਿਸੇ ਵੀ ਨਾਗਰਿਕ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਸਕੀਮ ਨੂੰ ਨੇਪਰੇ ਚਾੜਣ ਅਤੇ ਵਧੀਆਂ ਤਰੀਕੇ ਨਾਲ ਚੱਲਦੀ ਰੱਖਣ ਲਈ ਸੂਬਾ ਪੱਧਰ ‘ਤੇ ਮੁੱਖ ਸਕੱਤਰ ਅਤੇ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕਮੇਟੀਆਂ ਬਣਨਗੀਆਂ, ਜੋ ਇਸਦੀ ਦੇਖਰੇਖ ਕਰਨਗੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ?: ‘ਆਪ’

👉ਪਾਰਟੀ ਵਿ੍ਪ ਦੇ ਖਿਲਾਫ ਜਾਣ ‘ਤੇ ਰਾਘਵ ਚੱਢਾ ‘ਤੇ ਕਾਰਵਾਈ ਹੋਈ, ਅਜਿਹੇ ਬਦਲਾਅ ਸਾਰੀਆਂ ਪਾਰਟੀਆਂ ਕਰਦੀਆਂ ਹਨ – ਭਗਵੰਤ ਸਿੰਘ ਮਾਨ
👉ਕੇਜਰੀਵਾਲ ਨੇ ਸਾਨੂੰ ਨਿਡਰਤਾ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਪਾਰਟੀ ਅਤੇ ਪੰਜਾਬ ਸਮੇਤ ਸਾਰੇ ਜ਼ਰੂਰੀ ਮੁੱਦਿਆਂ ‘ਤੇ ਚੁੱਪ ਰਹੇ – ਸੰਜੇ ਸਿੰਘ
👉ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਪੀਐਮ ਮੋਦੀ ਜਾਂ ਭਾਜਪਾ ਸਰਕਾਰ ਤੋਂ ਸਵਾਲ ਨਹੀਂ ਪੁੱਛਿਆ, ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ? – ਸੌਰਭ ਭਾਰਦਵਾਜ
👉ਜਦੋਂ ਕੇਜਰੀਵਾਲ ਗ੍ਰਿਫਤਾਰ ਹੋਏ ਅਤੇ ‘ਆਪ’ ਵਰਕਰ ਸੜਕਾਂ ‘ਤੇ ਲਾਠੀਆਂ ਖਾ ਰਹੇ ਸਨ, ਉਦੋਂ ਵੀ ਰਾਘਵ ਚੱਢਾ ਮੋਦੀ ਜੀ ਦੇ ਡਰੋਂ ਚੁੱਪ ਸਨ – ਆਤਿਸ਼ੀ
👉ਪਿਛਲੇ ਕੁਝ ਸਾਲਾਂ ਤੋਂ ਰਾਘਵ ਚੱਢਾ ਮੋਦੀ ਜੀ ਵਿਰੁੱਧ ਬੋਲਣ ਤੋਂ ਘਬਰਾ ਰਹੇ ਹਨ, ਦੇਸ਼ ਲਈ ਕੀ ਲੜਨਗੇ? – ਅਨੁਰਾਗ ਢਾਂਡਾ

Delhi/Punjab News: ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ ‘ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ ‘ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ?

ਇਹ ਵੀ ਪੜ੍ਹੋ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਭਗਵੰਤ ਸਿੰਘ ਮਾਨ ਨੇ ਰਾਘਵ ਚੱਢਾ ਦੇ ਮੁੱਦੇ ‘ਤੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ। ਪਾਰਟੀਆਂ ਅਜਿਹੇ ਫੈਸਲੇ ਲੈਂਦੀਆਂ ਰਹਿੰਦੀਆਂ ਹਨ ਅਤੇ ਸੰਸਦ ਵਿੱਚ ਆਪਣੇ ਨੇਤਾ ਅਤੇ ਉਪ-ਨੇਤਾ ਬਦਲਦੀਆਂ ਰਹਿੰਦੀਆਂ ਹਨ। ਜਦੋਂ ਮੈਂ ਪਹਿਲੀ ਵਾਰ ਚੋਣ ਜਿੱਤੀ ਸੀ, ਉਸ ਸਮੇਂ ਪਾਰਟੀ ਨੇ ਡਾ. ਗਾਂਧੀ ਨੂੰ ਨੇਤਾ ਬਣਾਇਆ ਸੀ। ਕੁਝ ਸਮੇਂ ਬਾਅਦ ਮੈਂ ਵੀ ਪਾਰਲੀਮੈਂਟ ਬੋਰਡ ਦਾ ਨੇਤਾ ਬਣਿਆ। ਇਹ ਪਾਰਟੀ ਦਾ ਫੈਸਲਾ ਹੈ ਅਤੇ ਅਜਿਹੇ ਛੋਟੇ-ਛੋਟੇ ਫੈਸਲੇ ਹੁੰਦੇ ਰਹਿੰਦੇ ਹਨ। ਕਈ ਵਾਰ ਲੋਕ ਸਭਾ ਅਤੇ ਰਾਜ ਸਭਾ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਮਤ ਹੋ ਕੇ ਫੈਸਲਾ ਲੈਣਾ ਪੈਂਦਾ ਹੈ, ਜਿਵੇਂ ਕਿ ਸਦਨ ਤੋਂ ਵਾਕਆਊਟ ਕਰਨਾ ਜਾਂ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ। ਜੇਕਰ ਕੋਈ ਵਿਅਕਤੀ ਇਹਨਾਂ ਸਮੂਹਿਕ ਫੈਸਲਿਆਂ ਦਾ ਸਮਰਥਨ ਨਹੀਂ ਕਰਦਾ ਅਤੇ ਪਾਰਟੀ ਲਾਈਨ ਦੇ ਉਲਟ ਜਾਂਦਾ ਹੈ, ਤਾਂ ਉਹ ਪਾਰਟੀ ਵਿ੍ਪ ਦੇ ਖਿਲਾਫ ਹੈ। ਜੋ ਵੀ ਪਾਰਟੀ ਵਿ੍ਪ ਦੇ ਖਿਲਾਫ ਜਾਵੇਗਾ, ਉਸ ‘ਤੇ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ ਸੂਬਾ ਸਰਕਾਰ ਵੱਲੋਂ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਬਣਾਏ ਜਾ ਰਹੇ ਹਨ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ : ਸੁਖਵੀਰ ਸਿੰਘ ਮਾਈਸਰਖਾਨਾ

‘ਆਪ’ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਾਂ ਅਤੇ ਅਸੀਂ ਅਰਵਿੰਦ ਕੇਜਰੀਵਾਲ ਤੋਂ ਇੱਕੋ ਗੱਲ ਸਿੱਖੀ ਹੈ – ਨਿਡਰਤਾ, ਹਿੰਮਤ ਅਤੇ ਸਾਹਸ ਨਾਲ ਲੜਨਾ ਅਤੇ ਸੰਘਰਸ਼ ਕਰਨਾ। ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦੇ ਕਈ ਮੁੱਦਿਆਂ ‘ਤੇ ਜਦੋਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਸਤਾਵ ਆਉਂਦਾ ਹੈ, ਤਾਂ ਰਾਘਵ ਚੱਢਾ ਉਸ ‘ਤੇ ਹਸਤਾਖਰ ਨਹੀਂ ਕਰਦੇ। ਪੱਛਮੀ ਬੰਗਾਲ ਵਿੱਚ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਖੋਹੇ ਜਾ ਰਹੇ ਹਨ। ਦਿੱਲੀ ਵਿੱਚ ਅਸੀਂ ਦੇਖਿਆ ਕਿ ਚੋਣ ਕਮਿਸ਼ਨ ਦੀ ਦੁਰਵਰਤੋਂ ਕਿਵੇਂ ਹੋਈ। ਜਦੋਂ ਪੰਜਾਬ ਦਾ ਮੁੱਦਾ ਹੁੰਦਾ ਹੈ, ਤਾਂ ਉਹ ਉਸ ਸਮੇਂ ਖਾਮੋਸ਼ ਰਹਿੰਦੇ ਹਨ, ਕੁਝ ਨਹੀਂ ਬੋਲਦੇ। ਉਹ ਪ੍ਰਧਾਨ ਮੰਤਰੀ ਮੋਦੀ ਖਿਲਾਫ ਆਵਾਜ਼ ਨਹੀਂ ਉਠਾਉਂਦੇ।ਸੰਜੇ ਸਿੰਘ ਨੇ ਅੱਗੇ ਕਿਹਾ ਕਿ ਜਨਹਿਤ ਨਾਲ ਜੁੜੇ ਮੁੱਦੇ, ਜੋ ਦੇਸ਼, ਆਮ ਆਦਮੀ ਪਾਰਟੀ ਅਤੇ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ, ਉਨ੍ਹਾਂ ‘ਤੇ ਰਾਘਵ ਚੱਢਾ ਚੁੱਪ ਰਹਿੰਦੇ ਹਨ। ਗੁਜਰਾਤ ਵਿੱਚ ‘ਆਪ’ ਵਰਕਰਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਹ ਉਸ ‘ਤੇ ਨਹੀਂ ਬੋਲਦੇ। ਮੋਦੀ ਸਰਕਾਰ ਪੰਜਾਬ ਦੇ ਤਮਾਮ ਅਧਿਕਾਰ ਖੋਹਣ ਦਾ ਕੰਮ ਕਰਦੀ ਹੈ, ਉਸ ‘ਤੇ ਵੀ ਉਹ ਕੁਝ ਨਹੀਂ ਬੋਲਦੇ। ਜਦੋਂ ਬਹੁਤ ਸਾਰੇ ਮੁੱਦਿਆਂ ‘ਤੇ ਸਦਨ ਤੋਂ ਵਾਕਆਊਟ ਕਰਨ ਦੀ ਗੱਲ ਆਉਂਦੀ ਹੈ, ਤਾਂ ਉਹ ਵਾਕਆਊਟ ਨਹੀਂ ਕਰਦੇ। ਇਹ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਦਾ ਜਵਾਬ ਦੇਸ਼ ਅਤੇ ਜਨਤਾ ਰਾਘਵ ਚੱਢਾ ਤੋਂ ਚਾਹੁੰਦੀ ਹੈ।

ਇਹ ਵੀ ਪੜ੍ਹੋ Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਘਵ ਚੱਢਾ ਨੂੰ ਕਿਹਾ ਕਿ ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ ਅਤੇ ਅਸੀਂ ਇੱਕੋ ਗੱਲ ਸਿੱਖੀ ਹੈ ਕਿ “ਜੋ ਡਰ ਗਿਆ, ਸਮਝੋ ਮਰ ਗਿਆ।” ਅਸੀਂ ਸਾਰਿਆਂ ਨੇ ਸਰਕਾਰ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਜਨਤਾ ਦੇ ਮੁੱਦੇ ਚੁੱਕਣੇ ਸੀ। ਪਿਛਲੇ ਕੁਝ ਦਿਨਾਂ ਵਿੱਚ ਅਸੀਂ ਦੇਖਿਆ ਹੈ ਕਿ ਜੋ ਵੀ ਵਿਅਕਤੀ ਸਰਕਾਰ ਵਿਰੁੱਧ ਗੰਭੀਰ ਮੁੱਦੇ ਚੁੱਕਦਾ ਹੈ, ਸਰਕਾਰ ਤੋਂ ਸਵਾਲ ਪੁੱਛਦਾ ਹੈ ਅਤੇ ਲੋਕਾਂ ਦੀ ਗੱਲ ਕਰਦਾ ਹੈ, ਸਰਕਾਰ ਇੱਕ ਤਾਨਾਸ਼ਾਹ ਵਾਂਗ ਉਸਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬੈਨ ਕਰ ਰਹੀ ਹੈ। ਚਾਹੇ ਉਹ ਐਕਸ (ਟਵਿੱਟਰ) ਹੋਵੇ, ਫੇਸਬੁੱਕ ਹੋਵੇ ਜਾਂ ਯੂਟਿਊਬ, ਹਰ ਜਗ੍ਹਾ ਬੈਨ ਕੀਤਾ ਜਾ ਰਿਹਾ ਹੈ। ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਮੁਕੱਦਮੇ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਸੌਰਭ ਭਾਰਦਵਾਜ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਸੰਸਦ ਵਿੱਚ ਆਪਣਾ ‘ਸੌਫਟ ਪੀਆਰ’ ਕਰੇ। ਸੰਸਦ ਵਿੱਚ ਇੱਕ ਛੋਟੀ ਜਿਹੀ ਪਾਰਟੀ ਕੋਲ ਬਹੁਤ ਸੀਮਤ ਸਮਾਂ ਹੁੰਦਾ ਹੈ। ਉਸ ਵਿੱਚ ਜੇਕਰ ਕੋਈ ਸਮੋਸਿਆਂ ਦੀ ਗੱਲ ਕਰ ਰਿਹਾ ਹੈ, ਤਾਂ ਉਸ ਤੋਂ ਕਿਤੇ ਜ਼ਿਆਦਾ ਜ਼ਰੂਰੀ ਹੈ ਕਿ ਦੇਸ਼ ਦੇ ਵੱਡੇ ਮੁੱਦਿਆਂ ਨੂੰ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਹਰ ਸੂਬੇ ਵਿੱਚ ਅਸੀਂ ਦੇਖਿਆ ਹੈ ਕਿ ਚੋਣਾਂ ਤੋਂ ਪਹਿਲਾਂ ਸਹੀ ਲੋਕਾਂ ਦੀਆਂ ਵੋਟਾਂ ਕੱਟੀਆਂ ਜਾਂਦੀਆਂ ਹਨ ਅਤੇ ਜਾਅਲੀ ਵੋਟਾਂ ਬਣਾ ਕੇ ਸਰਕਾਰ ਪੂਰੀ ਬੇਈਮਾਨੀ ਨਾਲ ਸਿਸਟਮ ‘ਤੇ ਕਬਜ਼ਾ ਕਰਕੇ ਚੋਣਾਂ ਜਿੱਤ ਰਹੀ ਹੈ। ਪੱਛਮੀ ਬੰਗਾਲ ਵਿੱਚ ਵੀ ਇਹੀ ਹੋ ਰਿਹਾ ਹੈ।ਸੌਰਭ ਭਾਰਦਵਾਜ ਨੇ ਕਿਹਾ ਕਿ ਹੁਣੇ ਹੀ ਸਾਰੀਆਂ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ‘ਤੇ ਮਹਾਂਦੋਸ਼ ਚਲਾਉਣ ਲਈ ਪ੍ਰਸਤਾਵ ਲਿਆਉਣਾ ਚਾਹੁੰਦੀਆਂ ਸਨ, ਪਰ ਤੁਸੀਂ (ਰਾਘਵ ਚੱਢਾ) ਉਸ ‘ਤੇ ਹਸਤਾਖਰ ਕਰਨ ਤੋਂ ਮਨ੍ਹਾ ਕਰ ਦਿੱਤਾ। ਜਦੋਂ ਵੀ ਅਜਿਹਾ ਕੋਈ ਮੁੱਦਾ ਆਉਂਦਾ ਹੈ ਜਿਸ ‘ਤੇ ਵਿਰੋਧੀ ਧਿਰ ਵਾਕਆਊਟ ਕਰਦੀ ਹੈ, ਤਾਂ ਤੁਸੀਂ ਵਾਕਆਊਟ ਨਹੀਂ ਕਰਦੇ। ਪਿਛਲੇ ਕਾਫੀ ਸਮੇਂ ਤੋਂ ਮੈਂ ਦੇਖਿਆ ਹੈ ਕਿ ਤੁਸੀਂ ਸਦਨ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਜਾਂ ਭਾਜਪਾ ਸਰਕਾਰ ਤੋਂ ਕੋਈ ਸਵਾਲ ਪੁੱਛਿਆ ਗਿਆ ਹੋਵੇ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ?

ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਮੁੱਦੇ ਉਠਾਉਣੇ ਹਨ। ਜਿੱਥੋਂ ਤੁਸੀਂ ਚੁਣ ਕੇ ਆਏ ਹੋ, ਤੁਸੀਂ ਉਹਨਾਂ ਮੁੱਦਿਆਂ ਨੂੰ ਉਠਾਉਣ ਤੋਂ ਵੀ ਘਬਰਾਉਂਦੇ ਹੋ। ਹਾਲ ਹੀ ਵਿੱਚ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਕਰੀਬ 160 ਵਰਕਰਾਂ ‘ਤੇ ਝੂਠੇ ਕੇਸਾਂ ਤਹਿਤ ਐਫਆਈਆਰ ਦਰਜ ਕੀਤੀ ਗਈ, ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਪਰ ਤੁਸੀਂ ਉਸ ‘ਤੇ ਵੀ ਚੁੱਪ ਰਹੇ। ਆਮ ਆਦਮੀ ਪਾਰਟੀ ਦੇ ਕਈ ਆਗੂ ਜੇਲ੍ਹ ਵਿੱਚ ਸਨ। ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਸਰਕਾਰ ਨੇ ਇੱਕ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ, ਉਸ ਸਮੇਂ ਵੀ ਤੁਸੀਂ ਦੇਸ਼ ਵਿੱਚ ਨਹੀਂ ਸੀ ਅਤੇ ਕਿਤੇ ਜਾ ਕੇ ਲੁਕ ਗਏ ਸੀ।ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਦੇਸ਼ ਲਈ ਅਸਲੀ ਮੁੱਦੇ ਸਾਨੂੰ ਨਿਡਰਤਾ ਅਤੇ ਹਿੰਮਤ ਨਾਲ ਉਠਾਉਣੇ ਪੈਣਗੇ। ਭਾਜਪਾ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਮੁੱਦੇ ਉਠਾਉਣੇ ਪੈਣਗੇ। ਨਹੀਂ ਤਾਂ ਤੁਹਾਡੇ ਇਹਨਾਂ ਸੌਫਟ ਮੁੱਦਿਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਂਦਾ। ਸਗੋਂ ਭਾਜਪਾ ਤਾਂ ਵੀਰਵਾਰ ਤੋਂ ਤੁਹਾਨੂੰ ਸੋਸ਼ਲ ਮੀਡੀਆ ‘ਤੇ ਸਪੋਰਟ ਕਰ ਰਹੀ ਹੈ। ਤੁਸੀਂ ਇਸ ਬਾਰੇ ਸੋਚਿਓ ਅਤੇ ਦੇਖਿਓ ਕਿ ਤੁਸੀਂ ਕਿੱਥੋਂ ਚੱਲੇ ਸੀ ਅਤੇ ਕਿੱਥੇ ਆ ਗਏ ਹੋ। ਦੇਸ਼ ਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ ਅਤੇ ਤੁਸੀਂ ਕਿਵੇਂ ਬਿਹਤਰ ਕਰ ਸਕਦੇ ਹੋ।

ਇਹ ਵੀ ਪੜ੍ਹੋ Raghav Chadha ਦੇ ਮਾਮਲੇ ‘ਤੇ CM Bhagwant Mann ਦਾ ਵੱਡਾ ਬਿਆਨ!

ਦੂਜੇ ਪਾਸੇ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਰਾਘਵ ਚੱਢਾ ਤੋਂ ਸਵਾਲ ਕਰਦਿਆਂ ਕਿਹਾ ਕਿ ਉਹ ਭਾਜਪਾ ਤੋਂ ਇੰਨਾ ਕਿਉਂ ਡਰਦੇ ਹਨ? ਉਹ ਭਾਜਪਾ ‘ਤੇ ਸਵਾਲ ਚੁੱਕਣ ਤੋਂ ਕਿਉਂ ਡਰਦੇ ਹਨ? ਉਹ ਮੋਦੀ ਜੀ ਤੋਂ ਸਵਾਲ ਪੁੱਛਣ ਤੋਂ ਕਿਉਂ ਡਰਦੇ ਹਨ? ਅੱਜ ਸਾਡਾ ਦੇਸ਼ ਬਹੁਤ ਵੱਡੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਅੱਜ ਸਾਡੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ‘ਤੇ ਖਤਰਾ ਮੰਡਰਾ ਰਿਹਾ ਹੈ। ਅੱਜ ਸਾਡੀਆਂ ਅੱਖਾਂ ਦੇ ਸਾਹਮਣੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਪੱਛਮੀ ਬੰਗਾਲ ਦੀ ਚੋਣ ਚੋਰੀ ਕੀਤੀ ਜਾ ਰਹੀ ਹੈ, ਪਰ ਉਹ ਉਸ ‘ਤੇ ਸਵਾਲ ਨਹੀਂ ਉਠਾ ਰਹੇ। ਉਹ ਉਸ ‘ਤੇ ਬੋਲਣ ਤੋਂ ਡਰ ਰਹੇ ਹਨ।ਆਤਿਸ਼ੀ ਨੇ ਕਿਹਾ ਕਿ ਅਸੀਂ ਸਭ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਦਿੱਲੀ ਵਿੱਚ ਗਲਤ ਤਰੀਕੇ ਨਾਲ ਵੋਟਾਂ ਕੱਟੀਆਂ ਗਈਆਂ। ਭਾਜਪਾ ਵਰਕਰਾਂ ਨੇ ਗਲਤ ਤਰੀਕੇ ਨਾਲ ਵੋਟਾਂ ਬਣਾਈਆਂ ਅਤੇ ਭਾਜਪਾ ਚੋਣ ਚੋਰੀ ਕਰਕੇ ਲੈ ਗਈ। ਅੱਜ ਪੱਛਮੀ ਬੰਗਾਲ ਵਿੱਚ ਵੀ ਇਹੀ ਹੋ ਰਿਹਾ ਹੈ, ਉੱਥੇ ਵੀ ਚੋਣ ਕਮਿਸ਼ਨ ਦੀ ਦੁਰਵਰਤੋਂ ਹੋ ਰਹੀ ਹੈ। ਪਰ ਜਦੋਂ ਤ੍ਰਿਣਮੂਲ ਕਾਂਗਰਸ ਅਤੇ ਸਾਰੀ ਵਿਰੋਧੀ ਧਿਰ ਚੋਣ ਕਮਿਸ਼ਨ ਵਿਰੁੱਧ ਮਹਾਂਦੋਸ਼ ਦਾ ਪ੍ਰਸਤਾਵ ਲੈ ਕੇ ਆਉਂਦੀ ਹੈ, ਤਾਂ ਰਾਘਵ ਚੱਢਾ ਉਸ ‘ਤੇ ਹਸਤਾਖਰ ਕਰਨ ਤੋਂ ਮਨ੍ਹਾ ਕਰ ਦਿੰਦੇ ਹਨ। ਕੀ ਉਨ੍ਹਾਂ ਨੇ ਇੱਕ ਵਾਰ ਵੀ ਸੰਸਦ ਵਿੱਚ ਪੱਛਮੀ ਬੰਗਾਲ ਵਿੱਚ ਲੋਕਤੰਤਰ ‘ਤੇ ਹੋ ਰਹੇ ਹਮਲੇ ‘ਤੇ ਸਵਾਲ ਚੁੱਕੇ? ਵੋਟਾਂ ਕੱਟਣ ‘ਤੇ ਸਵਾਲ ਚੁੱਕੇ? ਗਲਤ ਤਰੀਕੇ ਨਾਲ ਬਣ ਰਹੀਆਂ ਵੋਟਾਂ ‘ਤੇ ਸਵਾਲ ਚੁੱਕੇ? ਉਨ੍ਹਾਂ ਨੇ ਇਹ ਸਵਾਲ ਕਿਉਂ ਨਹੀਂ ਚੁੱਕੇ? ਕੀ ਉਹ ਭਾਜਪਾ ਤੋਂ ਡਰ ਰਹੇ ਹਨ? ਕੀ ਉਹ ਮੋਦੀ ਜੀ ਤੋਂ ਡਰ ਰਹੇ ਹਨ?

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਆਤਿਸ਼ੀ ਨੇ ਕਿਹਾ ਕਿ ਅੱਜ ਦੇਸ਼ ਦੇ ਆਮ ਆਦਮੀ ਸਾਹਮਣੇ ਸਭ ਤੋਂ ਵੱਡਾ ਸੰਕਟ ਐਲਪੀਜੀ ਗੈਸ ਸਿਲੰਡਰ ਦਾ ਹੈ। ਰਾਘਵ ਚੱਢਾ ਤਾਂ ਵੱਡੇ ਆਦਮੀ ਹਨ, ਰਾਜ ਸਭਾ ਮੈਂਬਰ ਹਨ, ਹੋ ਸਕਦਾ ਹੈ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਉਂਦੀ ਹੋਵੇ। ਪਰ ਇੱਕ ਆਮ ਪਰਿਵਾਰ, ਇੱਕ ਛੋਟੇ ਜਿਹੇ ਮਕਾਨ ਜਾਂ ਕੱਚੀ ਕਲੋਨੀ ਵਿੱਚ ਰਹਿਣ ਵਾਲੇ ਅਤੇ ਇੱਕ ਗੈਸ ਸਿਲੰਡਰ ਕਨੈਕਸ਼ਨ ਵਾਲੇ ਪਰਿਵਾਰ ਨੂੰ ਅੱਜ ਆਪਣੇ ਬੱਚਿਆਂ ਲਈ ਰੋਟੀ ਬਣਾਉਣ ਵਿੱਚ ਭਾਰੀ ਮੁਸ਼ਕਲ ਹੋ ਰਹੀ ਹੈ। ਪਿਤਾ ਸੋਚ ਰਿਹਾ ਹੈ ਕਿ ਕੰਮ ‘ਤੇ ਜਾਵਾਂ ਅਤੇ ਦਿਹਾੜੀ ਲੈ ਕੇ ਆਵਾਂ, ਜਾਂ ਲੰਬੀਆਂ ਲਾਈਨਾਂ ਵਿੱਚ ਖੜ੍ਹ ਕੇ ਗੈਸ ਸਿਲੰਡਰ ਲੈ ਕੇ ਆਵਾਂ ਤਾਂ ਜੋ ਕੱਲ੍ਹ ਮੇਰੇ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣ ਸਕੇ।ਆਤਿਸ਼ੀ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਤੇ ਦਿੱਲੀ ਵਿਧਾਨ ਸਭਾ ਵਿੱਚ ਸਿਲੰਡਰ ਦਾ ਸਵਾਲ ਉਠਾਇਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਐਲਪੀਜੀ ਸਿਲੰਡਰ ਦਾ ਮੁੱਦਾ ਚੁੱਕਿਆ ਅਤੇ ਜਦੋਂ ਰਾਘਵ ਚੱਢਾ ਨੂੰ ਐਲਪੀਜੀ ਦੇ ਮੁੱਦੇ ‘ਤੇ ਬੋਲਣ ਲਈ ਕਿਹਾ ਗਿਆ, ਤਾਂ ਉਹ ਚੁੱਪ ਰਹਿ ਗਏ। ਕੀ ਉਹ ਮੋਦੀ ਜੀ ਤੋਂ ਡਰ ਗਏ ਹਨ? ਅੱਜ ਇਸ ਦੇਸ਼ ਵਿੱਚ ਹਰ ਇਨਸਾਨ ਨੂੰ ਇਹ ਤੈਅ ਕਰਨਾ ਹੋਵੇਗਾ ਕਿ ਕੀ ਉਹ ਮੋਦੀ ਜੀ ਦੇ ਨਾਲ ਹੈ ਜਾਂ ਸੰਵਿਧਾਨ ਅਤੇ ਲੋਕਤੰਤਰ ਦੇ ਨਾਲ।

ਇਹ ਵੀ ਪੜ੍ਹੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਆਤਿਸ਼ੀ ਨੇ ਕਿਹਾ ਕਿ ਮੈਨੂੰ ਯਾਦ ਆ ਰਿਹਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ ਹੋਏ ਸੀ, ਉਦੋਂ ਅਸੀਂ ਸਾਰੇ ਸੜਕਾਂ ‘ਤੇ ਖੜ੍ਹੇ ਹੋ ਕੇ ਲੜ ਰਹੇ ਸੀ। ਪੁਲਿਸ ਸਾਡੇ ‘ਤੇ ਲਾਠੀਆਂ ਵਰਾ ਰਹੀ ਸੀ ਅਤੇ ਸਾਨੂੰ ਘੜੀਸ-ਘੜੀਸ ਕੇ ਫੜ ਕੇ ਲੈ ਜਾ ਰਹੀ ਸੀ। ਦਿੱਲੀ ਦੇ ਵੱਖ-ਵੱਖ ਥਾਣਿਆਂ ਵਿੱਚ, ਕਿਤੇ ਨਰੇਲਾ ਵਿੱਚ, ਕਿਤੇ ਬਵਾਨਾ ਵਿੱਚ ਸਾਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਅਸੀਂ ਰੋਜ਼ ਸੜਕਾਂ ‘ਤੇ ਲੜ ਰਹੇ ਸੀ ਅਤੇ ਉਦੋਂ ਰਾਘਵ ਚੱਢਾ ਲੰਡਨ ਵਿੱਚ ਸਨ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਅੱਖ ਦਾ ਆਪਰੇਸ਼ਨ ਹੋ ਰਿਹਾ ਹੈ, ਇਸ ਲਈ ਉਹ ਲੰਡਨ ਵਿੱਚ ਹਨ। ਉਦੋਂ ਮੀਡੀਆ ਨੇ ਸਾਨੂੰ ਬਹੁਤ ਸਵਾਲ ਪੁੱਛੇ। ਵਾਰ-ਵਾਰ ਅਸੀਂ ਮੀਡੀਆ ਨੂੰ ਕਿਹਾ ਕਿ ਰਾਘਵ ਚੱਢਾ ਡਰੇ ਨਹੀਂ ਹਨ। ਉਨ੍ਹਾਂ ਦੀ ਅੱਖ ਵਿੱਚ ਦਿੱਕਤ ਹੈ ਅਤੇ ਉਹ ਆਪਣਾ ਆਪਰੇਸ਼ਨ ਕਰਵਾਉਣ ਗਏ ਹਨ। ਪਰ ਅੱਜ ਮੇਰੇ ਮਨ ਵਿੱਚ ਵੀ ਇਹ ਸਵਾਲ ਆ ਰਿਹਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ ਹੋਏ, ਕੀ ਉਦੋਂ ਵੀ ਉਹ ਭਾਜਪਾ ਤੋਂ ਡਰ ਗਏ ਸੀ? ਕੀ ਉਦੋਂ ਵੀ ਉਹ ਮੋਦੀ ਜੀ ਤੋਂ ਡਰ ਗਏ ਸੀ? ਕੀ ਉਹ ਡਰ ਕੇ ਲੰਡਨ ਭੱਜ ਗਏ ਸੀ?

ਇਹ ਵੀ ਪੜ੍ਹੋ Punjab Govt ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਆਤਿਸ਼ੀ ਨੇ ਅੱਗੇ ਕਿਹਾ ਕਿ ਹੋ ਸਕਦਾ ਹੈ ਕਿ ਰਾਘਵ ਚੱਢਾ ਮੋਦੀ ਜੀ ਤੋਂ ਡਰਦੇ ਹੋਣ, ਹੋ ਸਕਦਾ ਹੈ ਕਿ ਉਹ ਜੇਲ੍ਹ ਜਾਣ ਤੋਂ ਡਰਦੇ ਹੋਣ। ਪਰ ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਅਸੀਂ ਨਾ ਭਾਜਪਾ ਤੋਂ ਡਰਦੇ ਹਾਂ, ਨਾ ਮੋਦੀ ਜੀ ਤੋਂ ਡਰਦੇ ਹਾਂ, ਨਾ ਉਨ੍ਹਾਂ ਦੀਆਂ ਏਜੰਸੀਆਂ ਤੋਂ ਅਤੇ ਨਾ ਹੀ ਜੇਲ੍ਹ ਜਾਣ ਤੋਂ ਡਰਦੇ ਹਾਂ। ਇਸ ਲਈ ਅਸੀਂ ਇਸ ਦੇਸ਼ ਦੇ ਆਮ ਆਦਮੀ ਦੀ ਆਵਾਜ਼ ਉਠਾਉਂਦੇ ਆਏ ਹਾਂ ਅਤੇ ਅੱਗੇ ਵੀ ਉਠਾਉਂਦੇ ਰਹਾਂਗੇ। ਅਸੀਂ ਇਸ ਲੋਕਤੰਤਰ ਲਈ ਆਵਾਜ਼ ਉਠਾਉਂਦੇ ਆਏ ਹਾਂ ਅਤੇ ਉਠਾਉਂਦੇ ਰਹਾਂਗੇ। ਮੋਦੀ ਜੀ ਜਾਂ ਭਾਜਪਾ ਤੋਂ ਡਰਨ ਨਾਲ ਸੰਵਿਧਾਨ ਅਤੇ ਲੋਕਤੰਤਰ ਨਹੀਂ ਬਚੇਗਾ। ਅੱਜ ਰਾਘਵ ਚੱਢਾ ਨੂੰ ਇਹ ਤੈਅ ਕਰਨਾ ਹੈ ਕਿ ਕੀ ਉਹ ਸੰਵਿਧਾਨ ਦੇ ਨਾਲ ਹਨ ਜਾਂ ਫਿਰ ਮੋਦੀ ਜੀ ਦੇ ਨਾਲ।

ਇਹ ਵੀ ਪੜ੍ਹੋ ਲੰਬੀ ਹਲਕੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ ਪਿੰਡ ਮਿੱਡੂਖੇੜਾ ਦੇ ਦਰਜਨਾਂ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਉੱਥੇ ਹੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਅਸੀਂ ਕੇਜਰੀਵਾਲ ਦੇ ਸਿਪਾਹੀ ਹਾਂ। ਨਿਡਰਤਾ ਹੀ ਸਾਡੀ ਪਹਿਲੀ ਪਛਾਣ ਹੈ। ਕੋਈ ਮੋਦੀ ਤੋਂ ਡਰ ਜਾਵੇ ਤਾਂ ਦੇਸ਼ ਲਈ ਕੀ ਲੜੇਗਾ? ਪਾਰਟੀ ਨੂੰ ਸੰਸਦ ਵਿੱਚ ਬੋਲਣ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਉਸ ਵਿੱਚ ਜਾਂ ਤਾਂ ਦੇਸ਼ ਬਚਾਉਣ ਦਾ ਸੰਘਰਸ਼ ਕਰ ਸਕਦੇ ਹੋ ਜਾਂ ਏਅਰਪੋਰਟ ਕੰਟੀਨ ਵਿੱਚ ਸਮੋਸੇ ਸਸਤੇ ਕਰਵਾਉਣ ਦਾ। ਗੁਜਰਾਤ ਵਿੱਚ ਸਾਡੇ ਸੈਂਕੜੇ ਵਰਕਰ ਭਾਜਪਾ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਏ, ਕੀ ਸਾੰਸਦ ਸਾਹਿਬ ਸਦਨ ਵਿੱਚ ਕੁਝ ਬੋਲੇ?ਅਨੁਰਾਗ ਢਾਂਡਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਸਦਨ ਵਿੱਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਸਤਾਵ ਆਇਆ ਤਾਂ ਭਾਈ ਸਾਹਿਬ ਨੇ ਸਾਈਨ ਕਰਨ ਤੋਂ ਮਨ੍ਹਾ ਕਰ ਦਿੱਤਾ। ਪਾਰਟੀ ਨੇ ਸਦਨ ਤੋਂ ਵਾਕਆਊਟ ਕੀਤਾ ਤਾਂ ਮੋਦੀ ਜੀ ਦੀ ਹਾਜ਼ਰੀ ਲਾਉਣ ਲਈ ਬੈਠੇ ਰਹਿੰਦੇ ਹਨ। ਪਿਛਲੇ ਕੁਝ ਸਾਲਾਂ ਤੋਂ ਤੁਸੀਂ ਡਰ ਗਏ ਹੋ ਰਾਘਵ। ਮੋਦੀ ਖਿਲਾਫ ਬੋਲਣ ਤੋਂ ਘਬਰਾਉਂਦੇ ਹੋ। ਦੇਸ਼ ਦੇ ਅਸਲੀ ਮੁੱਦਿਆਂ ‘ਤੇ ਬੋਲਣ ਤੋਂ ਘਬਰਾਉਂਦੇ ਹੋ। ਜੋ ਡਰ ਗਿਆ, ਉਹ ਸਮਝੋ ਮਰ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892435