Sunday, May 24, 2026
Home Blog Page 650

ਬਠਿੰਡਾ ‘ਚ ਨਸ਼ਾ ਤਸਕਰਾਂ ਦੇ ਘਰ ‘ਤੇ ਮੁੜ ਚੱਲਿਆ ਪੀਲਾ ਪੰਜਾਂ, ਧੋਬੀਆਣਾ ਬਸਤੀ ‘ਚ ਹੋਈ ਕਾਰਵਾਈ

0

Bathinda News: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਪੀਲਾ ਪੰਜਾਂ ਐਤਵਾਰ ਨੂੰ ਮੁੜ ਚੱਲਿਆ। ਨਸ਼ਾ ਤਸਕਰੀ ਦੇ ਮਾਮਲੇ ਵਿਚ ਬਦਨਾਮ ਸਥਾਨਕ ਧੋਬੀਆਣਾ ਬਸਤੀ ਵਿਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹਿਆ ਗਿਆ। ਇਸ ਘਰ ਦੇ ਨਾਲ ਲੱਗਦੇ ਇੱਕ ਹੋਰ ਘਰ ਉਪਰ ਪਿਛਲੇ ਹਫ਼ਤੇ ਪੀਲਾ ਪੰਜਾਂ ਚੱਲਿਆ ਸੀ।

ਇਹ ਵੀ ਪੜ੍ਹੋ ਪੰਜਾਬ ਦੀ ਮਹਿਲਾ IAS ਅਧਿਕਾਰੀ ਤੇ ਉਸਦੇ ਪਤੀ ਸਹਿਤ ਗੰਨਮੈਂਨ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਬਲ ਤੈਨਾਤ ਕੀਤਾ ਹੋਇਆ ਸੀ। ਜਿਸਦੀ ਅਗਵਾਈ ਐਸਪੀ ਜਸਮੀਤ ਸਿੰਘ ਵੱਲੋਂ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਦਸਿਆ ਕਿ ਇਹ ਘਰ ਗੈਰ-ਕਾਨੂੰਨੀ ਤੌਰ ‘ਤੇ ਬਣੇ ਹੋਏ ਸਨ, ਜਿੰਨ੍ਹਾਂ ਨੂੰ ਢਾਹੁਣ ਲਈ ਨੋਟਿਸ ਵਗੈਰਾਂ ਵੀ ਦਿੱਤੇ ਜਾ ਚੁੱਕੇ ਹਨ। ਦਸਣਾ ਬਣਦਾ ਹੈ ਕਿ ਇਕੱਲੇ ਬਠਿੰਡਾ ਵਿਚ ਹੀ ਇਸਤੋਂ ਪਹਿਲਾਂ ਕਈ ਮਕਾਨ ਢਾਹੇ ਜਾ ਚੁੱਕੇ ਹਨ ਤੇ ਇਸਦੇ ਨਾਲ ਹੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਵੀ ਫ੍ਰੀਜ਼ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁੱਖ ਸਿੰਘ ਮੁੜ ਬਣੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ

Amritsar News:ਕਰੀਬ 10 ਸਾਲ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁੱਖ ਸਿੰਘ ਨੇ ਹੁਣ ਮੁੜ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਦਾ ਚਾਰਜ ਸੰਭਾਲ ਲਿਆ ਹੈ।ਗਿਆਨੀ ਗੁਰਮੁੱਖ ਸਿੰਘ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਸਮੇਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੈਦਾਰ ਸਨ ਤੇ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਵੱਡੇ ਸਵਾਲ ਉੱਠੇ ਸਨ।

ਇਹ ਵੀ ਪੜ੍ਹੋ ਫ਼ਰੀਦਕੋਟ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ 18 ਮਰੀਜ਼ ਹੋਏ ਫ਼ਰਾਰ, 10 ਮੁੜ ਕਾਬੂ

ਹਾਲਾਂਕਿ ਕਈ ਸਾਲ ਇਹ ਮਾਮਲਾ ਦਬਦਾ ਰਿਹਾ ਪ੍ਰੰਤੂ ਅਕਾਲੀ ਦਲ ਵਿਚ ਪੈਦਾ ਹੋਏ ਵਖਰੇਵਿਆਂ ਤੋਂ ਬਾਅਦ ਵਿਰੋਧੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁਧ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਸ਼ਿਕਾਇਤ ਤੋਂ ਬਾਅਦ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਅਕਾਲੀ ਲੀਡਰਸ਼ਿਪ ਦੇ ਨਾਲ-ਨਾਲ ਗਿਆਨੀ ਗੁਰਮੁੱਖ ਸਿੰਘ ਨੂੰ ਵੀ ਤਨਖ਼ਾਹੀਆਂ ਕਰਾਰ ਦੇ ਦਿੱਤਾ ਸੀ। ਇਸਦੇ ਨਾਲ ਹੀ ਉਨ੍ਹਾਂ ਦੀਆਂ ਬਤੌਰ ਹੈਡ ਗਰੰਥੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਜੋਂ ਸੇਵਾਵਾਂ ਵੀ ਵੀ ਖਤਮ ਕਰਨ ਦੇ ਆਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ 50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਹੁਣ ਗਿਆਨੀ ਗੁਰਮੁੱਖ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਤਹਿਤ 21 ਮਈ 2025 ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਸੀ, ਜਿਸਦੇ ਵਿਚ ਉਨ੍ਹਾਂ ਨੂੰ ਧਾਰਮਿਕ ਸ਼ਜਾ ਸੁਣਾਈ ਗਈ ਤੇ ਉਹ ਸਜ਼ਾ ਭੁਗਤਣ ਤੋਂ ਬਾਅਦ ਮੁੜ ਉਨ੍ਹਾਂ ਦੀਆਂ ਬਤੌਰ ਹੈੱਡ ਗਰੰਥੀ ਸ਼੍ਰੀ ਅਕਾਲ ਤਖਤ ਸਾਹਿਬ ਵਜੋਂ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਰੀਦਕੋਟ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ 18 ਮਰੀਜ਼ ਹੋਏ ਫ਼ਰਾਰ, 10 ਮੁੜ ਕਾਬੂ

0

Faridkot News: ਫ਼ਰੀਦਕੋਟ ਦੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵਿਚੋਂ ਸ਼ਨੀਵਾਰ 18 ਮਰੀਜ਼ਾਂ ਦੇ ਫ਼ਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਵੱਲੋਂ ਕਾਫ਼ੀ ਮੁਸ਼ੱਕਤ ਦੇ ਬਾਅਦ 10 ਮਰੀਜ਼ਾਂ ਨੂੰ ਮੁੜ ਕਾਬੂ ਕਰ ਲਿਆ ਹੈ ਪ੍ਰੰਤੂ ਅੱਠ ਦਾ ਹਾਲੇ ਵੀ ਕੋਈ ਥਹੁ ਪਤਾ ਨਹੀਂ ਲੱਗਿਆ। ਮਾਮਲੇ ਦੀ ਜਾਣਕਾਰੀ ਦਾ ਪਤਾ ਲੱਗਦਿਆਂ ਹੀ ਜ਼ਿਲ੍ਹੇ ਦੇ ਐਸਐਸਪੀ ਪ੍ਰੀਗ੍ਰਿਆ ਜੈਨ ਸਹਿਤ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਪੂਰੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ ਮਹਿਲਾ ਆਈਏਐਸ ਅਧਿਕਾਰੀ ਦੇ ਨਾਲ ਤੈਨਾਤ ਸਰਕਾਰੀ ਗੰਨਮੈਂਨ ਨੇ ਮਾਰੀ ਇੱਕ ਨੌਜਵਾਨ ਦੇ ਗੋ+ਲੀ

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਇਸ ਕੇਂਦਰ ਵਿਚ ਅਜਿਹੀ ਘਟਨਾ ਵਾਪਰ ਚੁੱਕੀ ਹੈ, ਜਿਸ ਕਾਰਨ ਇੱਥੇ ਸੁਰੱਖਿਆ ਉਪਰ ਸਵਾਲ ਖੜੇ ਹੋਏ ਹਨ। ਘਟਨਾ ਦੀ ਪੁਸ਼ਟੀ ਕਰਦਿਆਂ ਐਸਪੀ ਸੰਦੀਪ ਵਡੇਰਾ ਨੇ ਮੀਡੀਆ ਨੂੰ ਦਸਿਆ ਕਿ ਹਾਲੇ ਤੱਕ ਫ਼ਰਾਰ ਅੱਠ ਮਰੀਜ਼ਾਂ ਵਿਰੁਧ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ਼ ਹਨ, ਜਿਸਦੇ ਚੱਲਦੇ ਸਬੰਧਤ ਥਾਣਿਆ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਦੀ ਮਹਿਲਾ IAS ਅਧਿਕਾਰੀ ਤੇ ਉਸਦੇ ਪਤੀ ਸਹਿਤ ਗੰਨਮੈਂਨ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

0

Jalandhar News: ਸ਼ਨੀਵਾਰ ਨੂੰ ਜਲੰਧਰ ਦੇ ਪਿਪਸ ਇਲਾਕੇ ‘ਚ ਇੱਕ ਖਾਲੀ ਪਲਾਟ ਵਿਚ ਮਿੱਟੀ ਪਾਉਣ ਨੂੰ ਲੈ ਕੇ ਹੋਏ ਵਿਵਾਦ ਵਿਚ ਚੱਲੀ ਗੋਲੀ ਤੋਂ ਬਾਅਦ ਜਲੰਧਰ ਪੁਲਿਸ ਨੇ ਪੰਜਾਬ ਦੀ ਇੱਕ ਮਹਿਲਾ ਆਈਏਐਸ ਅਧਿਕਾਰੀ, ਉਸਦੇ ਪਤੀ ਅਤੇ ਉਨ੍ਹਾਂ ਦੇ ਨਾਲ ਤੈਨਾਤ ਸਰਕਾਰੀ ਗੰਨਮੈਂਨ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਸ ਮਾਮਲੇ ਵਿਚ ਬੀਤੇ ਕੱਲ ਹੀ ਗੰਨਮੈਂਨ ਸੁਖਕਰਨ ਸਿੰਘ, ਜੋਕਿ ਪੰਜਾਬ ਪੁਲਿਸ ਦਾ ਜਵਾਨ ਹੈ, ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਗਿਆਨੀ ਗੁਰਮੁੱਖ ਸਿੰਘ ਮੁੜ ਬਣੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ 

ਇਸ ਮਾਮਲੇ ਵਿਚ ਪੁਲਿਸ ਨੇ ਗੰਨਮੈਂਨ ਦੀ ਗੋਲੀ ਨਾਲ ਜਖ਼ਮੀ ਹੋਏ ਹਰਪ੍ਰੀਤ ਸਿੰਘ ਦੇ ਬਿਆਨਾਂ ਉਪਰ ਇਹ ਕਾਰਵਾਈ ਕੀਤੀ ਹੈ। ਜਿਕਰਯੋਗ ਹੈ ਕਿ ਪਿਮਸ ਹਸਪਤਾਲ ਨਜਦੀਕ ਦੇ ਨੇੜੇ ਇੱਕ ਆਲੀਸ਼ਾਨ ਇਲਾਕੇ ਪਾਸ਼ ਇਲਾਕੇ ਬਾਰਾਦਰੀ ਵਿੱਚ ਉਕਤ ਮਹਿਲਾ ਆਈਏਐਸ ਅਧਿਕਾਰੀ ਬਬੀਤਾ ਕਲੇਰ ਇੱਥੇ ਰਿਹਾਇਸ਼ ਹੈ ਤੇ ਉਨ੍ਹਾਂ ਦੇ ਨਾਲ ਲੱਗਦੇ ਖਾਲੀ ਪਲਾਟ ਵਿਚ ਮਿੱਟੀ ਦੀ ਭਰਤ ਪਾਉਣ ਨੂੰ ਲੈ ਕੇ ਪਲਾਟ ਮਾਲਕਾਂ ਨਾਲ ਉਸਦੇ ਪਤੀ ਸਟੀਫ਼ਨ ਕਲੇਰ ਦਾ ਵਿਵਾਦ ਹੋਇਆ ਸੀ।

ਇਹ ਵੀ ਪੜ੍ਹੋ ਲੁਧਿਆਣਾ ‘ਚ ਸ਼ੱਕੀ ਹਾਲਾਤਾਂ ਵਿਚ ਔਰਤ ਦੀ ਘਰ ਵਿਚ ਖੂ+ਨ ਨਾਲ ਲੱਥਪੱਥ ਲਾ+ਸ਼ ਬਰਾਮਦ  

ਇਹ ਵਿਵਾਦ ਇੰਨ੍ਹਾਂ ਵਧ ਗਿਆ ਸੀ ਕਿ ਗੰਨਮੈਂਨ ਨੇ ਆਪਣੈ ਸਰਕਾਰੀ ਪਿਸਤੌਲ ਦੇ ਨਾਲ ਦੂਜੀ ਧਿਰ ਦੇ ਇੱਕ ਵਿਅਕਤੀ ਦੇ ਪੱਟ ਵਿਚ ਗੋਲੀ ਮਾਰ ਦਿੱਤੀ ਸੀ। ਘਟਨਾ ਦਾ ਪਤਾ ਲੱਗਦੇ ਹੀ ਜਲੰਧਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਸਨ ਅਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਗਈ। ਹਾਲਾਂਕਿ ਮਹਿਲਾ ਅਧਿਕਾਰੀ ਦੇ ਪਤੀ ਦਾ ਦਾਅਵਾ ਸੀ ਕਿ ਉਨ੍ਹਾਂ ਦੇ ਗੰਨਮੈਂਨ ਨੇ ਆਪਣੀ ਸੁਰੱਖਿਆ ਲਈ ਇਹ ਗੋਲੀ ਚਲਾਈ ਸੀ। ਸਟੀਫ਼ਨ ਕਲੇਰ ਸੂਬੇ ਦੀ ਸੱਤਾਧਾਰੀ ਪਾਰਟੀ ਨਾਲ ਜੁੜਿਆ ਹੋਇਆ ਹੈ ਤੇ ਇਲਾਕੇ ਦਾ ਨਾਮੀ ਆਗੂ ਵੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੁਧਿਆਣਾ ‘ਚ ਸ਼ੱਕੀ ਹਾਲਾਤਾਂ ਵਿਚ ਔਰਤ ਦੀ ਘਰ ਵਿਚ ਖੂ+ਨ ਨਾਲ ਲੱਥਪੱਥ ਲਾ+ਸ਼ ਬਰਾਮਦ

0

Ludhiana News: ਲੁਧਿਆਣਾ ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ਦੇ ਪੰਜਾਬੀ ਬਾਗ ਚੌਕ ‘ਚ ਸਥਿਤ ਇੱਕ ਘਰ ਦੇ ਬਾਥਰੂਮ ਵਿੱਚੋਂ ਇੱਕ 55 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਦਾ ਪਤਾ ਦੁਪਿਹਰ ਉਸ ਸਮੇਂ ਲੱਗਿਆ ਜਦ ਉਸਦਾ ਪਤੀ ਘਰ ਰੋਟੀ ਖਾਣ ਆਇਆ। ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਇੱਕ ਅਗਿਆਤ ਨੌਜਵਾਨ ਵੀ ਘਰ ਵਿਚ ਦਾਖਲ ਹੁੰਦਾ ਦਿਖਾਈ ਦਿੰਦਾ ਹੈ, ਜੋ ਅੱਧਾ ਘੰਟਾ ਘਰ ਵਿਚ ਰਹਿਣ ਤੋਂ ਬਾਅਦ ਵਾਪਸ ਚਲਿਆ ਗਿਆ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਮ੍ਰਿਤਕ ਔਰਤ ਦੀ ਪਹਿਚਾਣ ਸੋਨਮ ਜੈਨ ਪਤਨੀ ਸੁਰਿੰਦਰ ਜੈਨ ਵਜੋਂ ਹੋਈ ਹੈ, ਜਿਸਦੇ ਦੋ ਬੱਚੇ ਹਨ ਜੋਕਿ ਵਿਦੇਸ਼ ਵਿੱਚ ਰਹਿੰਦੇ ਹਨ। ਪਤੀ ਸੁਰਿੰਦਰ ਮੁਤਾਬਕ ਉਹ ਕੰਮ ‘ਤੇ ਗਿਆ ਹੋਇਆ ਸੀ ਜਦ ਦੁਪਹਿਰ ਨੂੰ ਖਾਣੇ ਲਈ ਘਰ ਆਇਆ ਤਾਂ ਉਸਨੇ ਦੇਖਿਆ ਕਿ ਘਰ ਦਾ ਦਰਵਾਜ਼ਾ ਖੁੱਲ੍ਹਾ ਹੋਇਆ ਸੀ ਤੇ ਉਸਦੀ ਪਤਨੀ ਦੀ ਲਾਸ਼ ਖੂਨ ਨਾਲ ਲੱਥਪੱਥ ਬਾਥਰੂਮ ਵਿੱਚ ਪਈ ਹੋਈ ਸੀ। ਜਿਸਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਘਰ ਵਿਚ ਇੱਕ ਸ਼ੱਕੀ ਵਿਅਕਤੀ ਦੇ ਦਾਖਲ ਹੋਣ ਦੀ ਫ਼ੁਟੇਜ ਵੀ ਮਿਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

0

Chandigarh News:ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ।ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ।

ਇਹ ਵੀ ਪੜ੍ਹੋ DAV College Bathindaਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੱਚਮੁੱਚ ਬਦਲ ਦਿੱਤਾ ਹੈ।ਇੱਕ ਹੋਰ ਨਵ-ਨਿਯੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਣ ‘ਤੇ ਮਾਣ ਪ੍ਰਗਟ ਕੀਤਾ।ਇੱਕ ਉਮੀਦਵਾਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਦਾ ਤੀਜਾ ਮੌਕਾ ਹੈ।

ਇਹ ਵੀ ਪੜ੍ਹੋ ਭਾਜਪਾ ਦਫ਼ਤਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਉਸ ਨੇ ਕਿਹਾ ਕਿ ਹੁਣ ਉਸ ਨੂੰ ਸਬ ਸਟੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇ.ਈ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੱਝਦਾ ਹੈ।ਜਲੰਧਰ ਤੋਂ ਆਏ ਇਕ ਉਮੀਦਵਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਕ ਫੌਜੀ ਦਾ ਪੁੱਤਰ ਹੈ ਅਤੇ ਉਸ ਦੇ ਪਿਤਾ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੇ ਕਿਹਾ ਕਿ ਉਸ ਦੇ ਪਿਤਾ ਠੀਕ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਸ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਬਠਿੰਡਾ ਦੇ ਕੌਸ਼ਲ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਪੂਰੀ ਭਰਤੀ ਪ੍ਰਕਿਰਿਆ ਸੱਚਮੁੱਚ ਪਾਰਦਰਸ਼ੀ ਸੀ। ਉਸ ਨੇ 54,000 ਤੋਂ ਵੱਧ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈ. ਵਜੋਂ ਚੁਣੇ ਗਏ ਅਬੋਹਰ ਤੋਂ ਇੱਕ ਹੋਰ ਉਮੀਦਵਾਰ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਸੁਨਹਿਰੀ ਪਲ ਦੱਸਿਆ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੌਕਰੀ ਨਿਰੋਲ ਮੈਰਿਟ ਦੇ ਆਧਾਰ ‘ਤੇ ਮਿਲੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

0

ਪਹਿਲਾਂ ਵੀ 50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ
Chandigarh News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ।

ਇਹ ਵੀ ਪੜ੍ਹੋ ਭਾਜਪਾ ਦਫ਼ਤਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂੰ ਉਸਦੇ ਹੱਕ ਵਿੱਚ ਨਿਪਟਾਉਣ ਲਈ ਬੈਂਕ ਮੈਨੇਜਰ ਦੇ ਨਾਂ ’ਤੇ 2,00,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਬੈਂਕ ਮੈਨੇਜਰ ਲਈ ਬਾਕੀ 1,50,000 ਰੁਪਏ ਰਿਸ਼ਵਤ ਦੀ ਰਕਮ ਦੇਣ ਲਈ ਦਬਾਅ ਪਾ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਬੈਂਕ ਮੈਨੇਜਰ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਟੋਅ ਵੈਨਾਂ ਬੰਦ ਨਾ ਹੋਈਆਂ ਤਾਂ 15 ਅਗਸਤ ਨੂੰ ਫੇਰ ਬੰਦ ਹੋਵੇਗਾ ਬਠਿੰਡਾ : ਵਪਾਰ ਮੰਡਲ

0

👉ਵੱਡੇ ਰੋਸ਼ ਪ੍ਰਦਰਸ਼ਨ ਲਈ ਵਪਾਰ ਮੰਡਲ ਨੇ ਕੀਤੀ ਹੰਗਾਮੀ ਬੈਠਕ
Bathinda News:ਟੋਅ ਵੈਨਾਂ ਦੀ ਧੱਕੇਸ਼ਾਹੀ ਖਿਲਾਫ ਵਪਾਰ ਮੰਡਲ ਬਠਿੰਡਾ ਵਲੋਂ ਇੱਕ ਹੰਗਾਮੀ ਬੈਠਕ ਕੀਤੀ ਗਈ ਅਤੇ ਬੈਠਕ ਵਿੱਚ ਨਗਰ ਨਿਗਮ ਵਲੋਂ ਪ੍ਰਾਈਵੇਟ ਠੇਕੇਦਾਰ ਦੀਆਂ ਚਲਾਈਆਂ ਜਾ ਰਹੀਆਂ ਟੋਅ ਵੈਨਾਂ ਨਾਲ ਆਮ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਖੁੱਲ ਕੇ ਨਿਖੇਦੀ ਕਿਤੀ ਗਈ। ਬੈਠਕ ਦੌਰਾਨ ਵਪਾਰ ਮੰਡਲ ਦੇ ਮੁੱਖ ਸਕੱਤਰ ਪ੍ਰਮੋਦ ਜੈਨ ਨੇ ਕਿਹਾ ਕਿ ਟੋਅ ਵੈਨਾਂ ਦੀ ਧੱਕੇਸ਼ਾਹੀ ਕਾਰਨ ਬਠਿੰਡੇ ਦਾ ਮਾਹੌਲ ਅਤੇ ਭਾਈਚਾਰਕ ਸਾਂਝ ਲਗਾਤਾਰ ਵਿਗੜਦੀ ਜਾ ਰਹੀ ਹੈ।ਵਪਾਰ ਮੰਡਲ ਦੇ ਪ੍ਰਧਾਨ ਜੀਵਨ ਗੋਇਲ ਨੇ ਕਿਹਾ ਕਿ ਬਜਾਰਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਦੀਆਂ ਕਾਰਾਂ ਕੁੱਝ ਹੀ ਸਕਿੰਟਾਂ ਵਿੱਚ ਟੋਅ ਕਰਕੇ ਲੈ ਜਾਂਦੇ ਨੇ ਅਤੇ ਮੋਟਾ ਜੁਰਮਾਨਾ ਵਸੂਲ ਕੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੇ ਨੇ।

ਇਹ ਵੀ ਪੜ੍ਹੋ ਭਾਜਪਾ ਦਫ਼ਤਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਨਗਰ ਨਿਗਮ ਨੇ ਬਜਾਰਾਂ ਅਤੇ ਚੌਂਕਾਂ ਦੀਆਂ ਪੀਲ਼ੀਆਂ ਲਾਈਨਾਂ ਅੰਦਰ ਰੇਹੜੀਆਂ ਲਗਵਾ ਕੇ ਜਾਣਬੁੱਝ ਕੇ ਕਬਜ਼ੇ ਕਰਵਾ ਰੱਖੇ ਨੇ ਤਾਂਕਿ ਬਜਾਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕਾਰ ਪਾਰਕਿੰਗ ਦੀ ਥਾਂ ਨਾ ਮਿਲੇ ਅਤੇ ਲੋਕਾਂ ਦੀਆਂ ਕਾਰਾਂ ਟੋਹ ਕਰਕੇ ਉਨ੍ਹਾਂ ਤੋਂ ਮੋਟੇ ਜ਼ੁਰਮਾਨੇ ਵਸੂਲੇ ਜਾ ਸਕੇ। ਸਾਰੇ ਹੀ ਬਜਾਰਾਂ ਵਿਚੋੰ ਆਏ ਆਹੁਦੇਦਾਰਾਂ ਦੀ ਸਲਾਹ ਤੋਂ ਬਾਅਦ ਫੈਂਸਲਾ ਲਿੱਤਾ ਗਿਆ ਕਿ ਜੇਕਰ ਆਉਣ ਵਾਲੀ 15 ਅਗਸਤ ਤੱਕ ਟੋਅ ਵੈਨਾਂ ਪੱਕੇ ਤੌਰ ਤੇ ਬੰਦ ਨਹੀਂ ਕੀਤੀਆਂ ਗਈਆਂ ਤਾਂ ਬਠਿੰਡਾ ਇੱਕ ਵਾਰ ਫੇਰ 15 ਅਗਸਤ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਇਸ ਵਾਰ ਟੋਅ ਵੈਨਾਂ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਝੰਡਾ 15 ਅਗਸਤ ਨੂੰ ਪੱਕੇ ਤੌਰ ਤੇ ਉਦੋਂ ਤੱਕ ਬੁਲੰਦ ਰੱਖਿਆ ਜਾਵੇਗਾ ਜਦੋਂ ਤੱਕ ਟੋਹ ਵੈਨਾਂ ਬੰਦ ਨਾ ਹੋ ਜਾਣ ਅਤੇ ਰੋਜ਼ਾਨਾ ਹੀ ਜਿੰਮੇਵਾਰ ਪ੍ਰਸ਼ਾਸ਼ਨਿਕ ਅਧਿਆਕਰੀਆਂ ਅਤੇ ਨੇਤਾਵਾਂ ਦੇ ਪੁਤਲੇ ਸਾੜੇ ਜਾਣਗੇ।ਇਸ ਮੌਕੇ ਤੇ ਸਮਾਜਸੇਵੀ ਸੰਦੀਪ ਪਾਠਕ ਤੇ ਹੋਏ ਅਸਫ਼ਲ ਅੱਤਵਾਦੀ ਹਮਲੇ ਦੀ ਵੀ ਕੜੀ ਨਿੰਦਾ ਕਰਦਿਆਂ ਵਪਾਰ ਮੰਡਲ ਨੇ ਪ੍ਰਸ਼ਾਸ਼ਨ ਅਤੇ ਸਰਕਾਰ ਨੂੰ ਸੁਨੇਹਾ ਦਿੱਤਾ ਕਿ ਸੰਦੀਪ ਪਾਠਕ ਇੱਕ ਇਨਸਾਫ ਦੀ ਆਵਾਜ਼ ਹੈ

ਇਹ ਵੀ ਪੜ੍ਹੋ ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਅਤੇ ਇਸ ਇਨਸਾਫ ਦੀ ਆਵਾਜ ਨੂੰ ਬੰਦ ਕਰਵਾਉਣ ਦੀ ਸਾਜਿਸ਼ਾਂ ਕਰ ਵਾਲਿਆਂ ਉੱਪਰ ਤੁਰੰਤ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਤਾਂ ਪ੍ਰਸ਼ਾਸ਼ਨ ਖਿਲਾਫ ਇੱਕ ਵੱਡਾ ਸੰਘਰਸ਼ ਕਿੱਤਾ ਜਾਵੇਗਾ। ਇਸ ਮੌਕੇ ਤੇ ਦੁਕਾਨਦਾਰਾਂ ਵਲੋਂ ਨਗਰ ਨਿਗਮ ਖਿਲਾਫ ਰੋਸ਼ ਵਜੋਂ ਰੱਜ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਤੇ ਵਪਾਰ ਮੰਡਲ ਦੇ ਅਮਿਤ ਕਪੂਰ, ਦਵਰਜੀਤ ਠਾਕੁਰ ਮੈਰੀ, ਗੌਰਾ ਲਾਲ ਬਾਂਸਲ, ਰਾਹੁਲ ਅਰੋੜਾ, ਵਿਕਾਸ ਜੈਨ, ਸੋਨੂ ਮਹੇਸ਼ਵਰੀ, ਅਸ਼ੋਕ ਜੈਨ, ਵਿਨੋਦ ਕੁਮਾਰ, ਅਸ਼ੋਕ ਗਰਗ, ਪੰਕਜ ਗਰਗ, ਗਿਰਧਾਰੀ ਲਾਲ, ਦਰਸ਼ਨ ਕੁਮਾਰ, ਦੀਪਕ ਸਿੰਗਲਾ, ਤਰਸੇਮ ਬਾਂਸਲ, ਨਿਤਿਨ ਸਿੰਗਲਾ, ਟ੍ਰਾਇਡੇੰਟ, ਪਵਨ ਕੁਮਾਰ, ਅਸ਼ੋਕ ਕੁਮਾਰ, ਸੰਦੀਪ ਅੱਗਰਵਾਲ, ਰਜਿੰਦਰ ਕੁਮਾਰ, ਸੰਦੀਪ ਪਾਠਕ, ਰਾਜੀਵ ਕੁਮਾਰ, ਰਾਮ ਕੁਮਾਰ, ਸ਼ਹਿਵਾਜ ਅਖ਼ਤਰ, ਰਾਜਿੰਦਰ, ਬ੍ਰਿਜ ਮੋਹਨ, ਪ੍ਰੇਮ ਕੁਮਾਰ, ਦੁਰਗਾ ਪ੍ਰਸਾਦ, ਗੁਰਸ਼ਰਨ ਸਿੰਘ, ਪ੍ਰਦੀਪ ਕੁਮਾਰ ਗਰਗ, ਮਨੋਜ ਕੁਮਾਰ, ਸੁਭਾਸ਼ ਗੋਇਲ, ਸੌਰਵ ਕੁਮਾਰ, ਸੁਸ਼ੀਲ ਜੈਨ, ਸੁਰੇਸ਼ ਕੁਮਾਰ, ਵੇਦ ਪ੍ਰਕਾਸ਼ ਬਾਂਸਲ, ਮਨਮੋਹਨ ਗੋਇਲ, ਵਨੀਤ ਸਿੰਘ, ਅਸ਼ੋਕ ਬਲਿਆਂਵਾਲੀ, ਵਰੁਣ ਗੁਪਤਾ, ਰਾਜੀਵ ਗੁਪਤਾ, ਮੋਨੂੰ ਸ਼ਰਮਾ, ਰਵੀ ਬਾਂਸਲ, ਸੁਰੇਸ਼ ਕੁਮਾਰ, ਨਵਨੀਤ ਕੁਮਾਰ, ਪ੍ਰਦੀਪ ਧਾਰੀਵਾਲ, ਸ਼ੰਟੀ ਸਿੰਘ, ਮੁਕੇਸ਼ ਕੁਮਾਰ, ਵਿਨੋਦ ਗੋਇਲ, ਸੰਦੀਪ ਗਰਗ, ਸਮੇਤ ਹੋਰ ਕਈ ਆਹੁਦੇਦਾਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

DAV College Bathindaਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

0

Bathinda News: DAV College Bathinda ਨੇ “ਇੱਕ ਧਰਤੀ, ਇੱਕ ਸਿਹਤ ਲਈ ਯੋਗ” ਦੇ ਗਲੋਬਲ ਥੀਮ ਦੇ ਤਹਿਤ ਬਹੁਤ ਉਤਸ਼ਾਹ ਅਤੇ ਭਾਵਨਾ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਇਸ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜਿਸ ਵਿੱਚ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਅਤੇ ਵਾਤਾਵਰਣ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ।ਪ੍ਰੋ. ਰਾਜੇਸ਼ ਬੱਤਰਾ ਨੇ ਇਸ ਦਿਨ ਦੀ ਮਹੱਤਤਾ ‘ਤੇ ਚਰਚਾ ਕੀਤੀ।

ਇਹ ਵੀ ਪੜ੍ਹੋ ਭਾਜਪਾ ਦਫ਼ਤਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਯੋਗ ਨਾ ਸਿਰਫ਼ ਸਿਹਤ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਦਾ ਹੈ ਬਲਕਿ ਕੁਦਰਤ ਨਾਲ ਸਦਭਾਵਨਾ ਵੀ ਪੈਦਾ ਕਰਦਾ ਹੈ। ‘ਇੱਕ ਧਰਤੀ, ਇੱਕ ਸਿਹਤ’ ਥੀਮ ਸਾਨੂੰ ਸਾਡੀ ਆਪਸ ਵਿੱਚ ਜੁੜੇ ਹੋਏ ਹੋਂਦ ਦੀ ਯਾਦ ਦਿਵਾਉਂਦਾ ਹੈ।” ਉਨ੍ਹਾਂ ਨੇ ਪ੍ਰੋਗਰਾਮ ਦੇ ਆਯੋਜਨ ਅਤੇ ਯੋਗਾ ਕਰਨ ਦੇ ਸੰਪੂਰਨ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੋ. ਰਾਜੇਸ਼ ਬੱਤਰਾ ਅਤੇ ਪ੍ਰੋ. ਨਿਰਮਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਭਾਜਪਾ ਦਫ਼ਤਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

0

Bathinda News:11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਬਠਿੰਡਾ ਭਾਜਪਾ ਦਫ਼ਤਰ ਵਿੱਚ ਇੱਕ ਯੋਗ ਕੈਂਪ ਲਗਾਇਆ ਗਿਆ ਜਿਸ ਵਿੱਚ ਸਾਰੇ ਜ਼ਿਲ੍ਹਾ ਅਧਿਕਾਰੀ ਅਤੇ ਭਾਜਪਾ ਦੇ ਮੈਂਬਰ ਨੇ ਯੋਗਾਸਨ ਕੀਤੇ। ਯੋਗਾ ਟ੍ਰੇਨਰ ਰਾਜੀਵ ਸ਼ਰਮਾ ਨੇ ਇਸ ਯੋਗਾ ਕੈਂਪ ਵਿੱਚ ਕਈ ਆਸਣ ਕੀਤੇ ਜੋ ਜੀਵਨ ਨੂੰ ਸਿਹਤਮੰਦ ਰੱਖਦੇ ਹਨ ਅਤੇ ਯੋਗਾ ਦੀ ਮਹੱਤਤਾ ਬਾਰੇ ਦੱਸਿਆ। ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਯੋਗਾ ਸਾਨੂੰ ਸਿਹਤਮੰਦ ਜੀਵਨ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਵੀ ਦਿੰਦਾ ਹੈ।

ਇਹ ਵੀ ਪੜ੍ਹੋ ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਯੋਗਾ ਕਰਨ ਨਾਲ ਹਰ ਤਰ੍ਹਾਂ ਦੀਆਂ ਬਿਮਾਰੀਆਂ ਠੀਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ।ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ ਹੈ – ‘ਇੱਕ ਧਰਤੀ, ਇੱਕ ਸਿਹਤ’। ਅਸੀਂ ਸਾਰੇ ਪ੍ਰਣ ਲੈਂਦੇ ਹਾਂ ਕਿ ਅਸੀਂ ਇਸਨੂੰ ਆਪਣੇ ਨਿੱਜੀ ਜੀਵਨ ਵਿੱਚ ਅਪਣਾ ਕੇ ਇੱਕ ਸਿਹਤਮੰਦ ਅਤੇ ਚੇਤੰਨ ਜੀਵਨ ਬਤੀਤ ਕਰਾਂਗੇ। ਉਨ੍ਹਾਂ ਕਿਹਾ ਕਿ ਮੰਡਲ ਪ੍ਰਧਾਨਾਂ ਦੀ ਅਗਵਾਈ ਹੇਠ ਭਾਜਪਾ ਦੇ ਹਰ ਮੰਡਲ ਵਿੱਚ ਯੋਗ ਦਿਵਸ ਵੀ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1911881